ਭਗਵੰਤ ਮਾਨ ਖਟਕੜ ਕਲਾਂ ਪਹੁੰਚ ਗਏ ਹਨ। ਕੁੱਝ ਹੀ ਦੇਰ ‘ਚ ਉਹ ਸਹੁੰ ਚੁੱਕਣਗੇ। ਉਹ ਅੱਜ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪੰਜਾਬ ਰਾਜਪਾਲ ਬਨਵਾਰੀ ਲਾਲ ਉਨ੍ਹਾਂ ਤੋਂ ਸਹੁੰ ਚੁੱਕਣ ਦੀ ਰਸਮ ਅਦਾ ਕਰਵਾਉਣਗੇ। ਇਸ ਸਮਾਗਮ ‘ਚ ਪੰਜਾਬ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਗੁਰਦਾਸ ਮਾਨ, ਅਮਨ ਅਰੋੜਾ ਤੇ ਹਰਪਾਲ ਚੀਮਾ ਤੇ ਸਮੂਹ ਆਪ ਵਰਕਰ ਸ਼ਾਮਿਲ ਹਨ। ਇਸ ਤੋਂ ਇਲਾਵਾ ਮੁਹੰਮਦ ਸਦੀਕ ਵੀ ਸਹੁੰ ਚੁੱਕ ਸਮਾਗਮ ‘ਚ ਸ਼ਾਮਿਲ ਹਨ।
ਖਟਕੜ ਕਲਾਂ ਪਹੁੰਚੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ
ਪੰਜਾਬ ਨੂੰ ਅੱਜ ਭਗਵੰਤ ਮਾਨ ਦੇ ਰੂਪ ਵਿੱਚ ਨਵਾਂ ਮੁੱਖ ਮੰਤਰੀ ਮਿਲਣ ਵਾਲਾ ਹੈ। ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਪ੍ਰਧਾਨ ਭਗਵੰਤ ਮਾਨ (Bhagwant Mann) ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕ ਸਮਾਗਮ ਲਈ ਪੁਖਤਾ ਤਿਆਰੀਆਂ ਹਨ। ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣਗੇ।
ਪੰਜਾਬ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਖਟਕੜ ਕਲਾਂ ਵਿਖੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਗੁਰਦਾਸ ਮਾਨ, ਅਮਨ ਅਰੋੜਾ ਤੇ ਹਰਪਾਲ ਚੀਮਾ ਤੇ ਸਮੂਹ ਆਪ ਵਰਕਰ ਵੀ ਉੱਥੇ ਪਹੁੰਚ ਗਏ ਹਨ। ਇਸ ਤੋਂ ਇਲਾਵਾ ਮੁਹੰਮਦ ਸਦੀਕ ਵੀ ਸਹੁੰ ਚੁੱਕ ਸਮਾਗਮ ‘ਚ ਸ਼ਾਮਿਲ ਹਨ। ਇਸ ਦੇ ਨਾਲ ਹੀ ਕੁੱਝ ਦੇਰ ‘ਚ ਭਗਵੰਤ ਮਾਨ ਵੀ ਪਹੁੰਚਣ ਵਾਲੇ ਹਨ। ਅਰਵਿੰਦ ਕੇਜਰੀਵਾਲ ਵੀ ਨਾਲ ਹੀ ਮੌਜੂਦ ਰਹਿਣਗੇ।
Manish Tewari ਨੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਰੋਹ ‘ਤੇ ਟਵੀਟ ਕਰ ਕਹੀ ਇਹ ਗੱਲ
ਭਗਵੰਤ ਮਾਨ ਅੱਜ ਖਟਕੜਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਭਗਵੰਤ ਮਾਨ ਨੂੰ ਵਧਾਈ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਵਿੱਚ ਬੁਲਾਉਣ ਲਈ ਧੰਨਵਾਦ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਸੰਸਦ ਦਾ ਸੈਸ਼ਨ ਚੱਲ ਰਿਹਾ ਹੈ, ਮੈਂ ਇਸ ਦਾ ਹਿੱਸਾ ਨਹੀਂ ਬਣ ਸਕਾਂਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਵਿਡੰਬਨਾ ਹੈ ਕਿ ਮੈਨੂੰ ਚਰਨਜੀਤ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਨਹੀਂ ਬੁਲਾਇਆ ਗਿਆ, ਜਦੋਂ ਕਿ ਉਹ ਮੇਰੇ ਵਿਧਾਇਕਾਂ ਵਿੱਚੋਂ ਇੱਕ ਸਨ।
I congratulate @BhagwantMann on being sworn in as Chief Minister
I thank him for inviting me to his swearing in .
Due to Parliament being in session I will not be able to make it .
It is ironic I was not invited to @CHARANJITCHANNI ‘s swearing in though he was one of my MLA’s pic.twitter.com/AyW91uNyYE— Manish Tewari (@ManishTewari) March 16, 2022
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਦੀ ਸ਼ਾਨਦਾਰ ਜਿੱਤ ਹੋਈ ਤੇ ਆਪ ਵਲੋਂ ਸੀਐੱਮ ਉਮੀਦਵਾਰ ਭਗਵੰਤ ਮਾਨ ਨੂੰ ਐਲਾਨਿਆ ਗਿਆ ਸੀ। ਇਸ ਜਿੱਤ ਤੋਂ ਬਾਅਦ ਅੱਜ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਅੱਜ ਪੰਜਾਬ ਨੂੰ ਨਵਾਂ ਮੁੱਖ ਮੰਤਰੀ(Chief Minister) ਮਿਲੇਗਾ। ਉਨ੍ਹਾਂ ਨੇ ਪੂਰੇ ਪੰਜਾਬ ਦੇ ਲੋਕਾਂ ਨੂੰ ਉੱਥੇ ਪਹੁੰਚਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਦੀ ਅਪੀਲ ‘ਤੇ ਲੋਕ ਬਸੰਤੀ ਰੰਗ ਦੀਆਂ ਪੱਗਾਂ ਤੇ ਔਰਤਾਂ ਪੀਲੇ ਰੰਗ ਦੀਆਂ ਚੁੰਨੀਆਂ ਪਹਿਨ ਕੇ ਖਟਕੜ ਕਲਾਂ ਪਹੁੰਚ ਰਹੀਆਂ ਹਨ।
ਭਗਵੰਤ ਮਾਨ (Bhagwant Mann ) ਅੱਜ ਖਟਕੜ ਕਲਾਂ (Khatkar Kalan ) ਵਿੱਚ ਸਹੁੰ ਚੁੱਕਣਗੇ। ਭਗਵੰਤ ਮਾਨ ਕਰੀਬ ਕਰੀਬ 12:30 ਵਜੇ ਮੁੱਖ ਮੰਤਰੀ(Bhagwant Mann’s oath-taking ceremony ) ਵੱਜੋਂ ਹਲਫ਼ ਲੈਣਗੇ।
ਅਖਿਲੇਸ਼ ਯਾਦਵ ਨੇ ਭਗਵੰਤ ਮਾਨ ਨੂੰ ਸਹੁੰ ਚੁੱਕ ਸਮਾਰੋਹ ਲਈ ਦਿੱਤੀ ਵਧਾਈ
ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਰੋਹ ਲਈ ਭਗਵੰਤ ਮਾਨ ਜੀ ਨੂੰ ਬਹੁਤ-ਬਹੁਤ ਵਧਾਈ ਦਿੱਤੀ ਹੈ। ਉਮੀਦ ਹੈ ਕਿ ਉਨ੍ਹਾਂ ਦੀ ਕੁਸ਼ਲ ਅਗਵਾਈ ਵਿੱਚ ਪੰਜਾਬ ਵਿੱਚ ਤਰੱਕੀ, ਭਾਈਚਾਰੇ ਤੇ ਨਵੇਂ ਨਜ਼ਰੀਏ ਦੀ ਫਸਲ ਖੂਬ ਲਹਲਹਾਏਗੀ।
पंजाब के नव निर्वाचित मुख्यमंत्री श्री भगवंत मान जी को शपथ समारोह के लिए अनंत बधाई एवं शुभकामनाएँ!
आशा है उनके कुशल नेतृत्व में पंजाब में तरक़्क़ी, भाईचारे और नये नज़रिये की फसल ख़ूब लहलहाएगी। pic.twitter.com/fVgUGrbCX1
— Akhilesh Yadav (@yadavakhilesh) March 16, 2022
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਦੀ ਸ਼ਾਨਦਾਰ ਜਿੱਤ ਹੋਈ ਤੇ ਆਪ ਵਲੋਂ ਸੀਐੱਮ ਉਮੀਦਵਾਰ ਭਗਵੰਤ ਮਾਨ ਨੂੰ ਐਲਾਨਿਆ ਗਿਆ ਸੀ। ਇਸ ਜਿੱਤ ਤੋਂ ਬਾਅਦ ਅੱਜ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਅੱਜ ਪੰਜਾਬ ਨੂੰ ਨਵਾਂ ਮੁੱਖ ਮੰਤਰੀ(Chief Minister) ਮਿਲੇਗਾ। ਉਨ੍ਹਾਂ ਨੇ ਪੂਰੇ ਪੰਜਾਬ ਦੇ ਲੋਕਾਂ ਨੂੰ ਉੱਥੇ ਪਹੁੰਚਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਦੀ ਅਪੀਲ ‘ਤੇ ਲੋਕ ਬਸੰਤੀ ਰੰਗ ਦੀਆਂ ਪੱਗਾਂ ਤੇ ਔਰਤਾਂ ਪੀਲੇ ਰੰਗ ਦੀਆਂ ਚੁੰਨੀਆਂ ਪਹਿਨ ਕੇ ਖਟਕੜ ਕਲਾਂ ਪਹੁੰਚ ਰਹੀਆਂ ਹਨ।
ਭਗਵੰਤ ਮਾਨ (Bhagwant Mann ) ਅੱਜ ਖਟਕੜ ਕਲਾਂ (Khatkar Kalan ) ਵਿੱਚ ਸਹੁੰ ਚੁੱਕਣਗੇ। ਭਗਵੰਤ ਮਾਨ ਕਰੀਬ ਕਰੀਬ 12:30 ਵਜੇ ਮੁੱਖ ਮੰਤਰੀ(Bhagwant Mann’s oath-taking ceremony ) ਵੱਜੋਂ ਹਲਫ਼ ਲੈਣਗੇ। ਇਸ ਪ੍ਰੋਗਰਾਮ ਵਿੱਚ ਆਪ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਇਸ ਮੌਕੇ ਭਗਤ ਸਿੰਘ (Bhagat Singh) ਦਾ ਜੱਦੀ ਪਿੰਡ ਬਸੰਤੀ ਰੰਗ ਚ ਰੰਗਿਆ ਗਿਆ ਹੈ।
ਰਾਘਵ ਚੱਢਾ ਨੇ ਭਗਵੰਤ ਮਾਨ ਨਾਲ ਸਾਂਝੀ ਕੀਤੀ ਤਸਵੀਰ, ਕਿਹਾ ਇਤਿਹਾਸ ‘ਚ ਅੱਜ ਦਾ ਦਿਨ ਹੈ ਅਹਿਮ
ਭਗਵੰਤ ਮਾਨ ਅੱਜ ਖਟਕੜਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ । ਰਾਜਪਾਲ ਬਨਵਾਰੀ ਲਾਲ ਪੁਰੋਹਿਤ ਉਨ੍ਹਾਂ ਨੂੰ ਸਹੁੰ ਚੁਕਵਾਉਣਗੇ। ਇਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਭਗਵੰਤ ਮਾਨ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਵਿੱਚ ਦੋਵੇਂ ਆਗੂ ਪੀਲੀਆਂ ਪੱਗਾਂ ਬੰਨ੍ਹੀ ਨਜ਼ਰ ਆ ਰਹੇ ਹਨ।
ਰਾਘਵ ਚੱਢਾ ਨੇ ਟਵੀਟ ਕੀਤਾ ਕਿ ਪੰਜਾਬ ਦੇ ਇਤਿਹਾਸ ‘ਚ ਅੱਜ ਦਾ ਦਿਨ ਅਹਿਮ ਹੈ ਕਿਉਂਕਿ ਭਗਵੰਤ ਮਾਨ ਨਾਲ 3 ਕਰੋੜ ਪੰਜਾਬੀਆਂ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ। ਇਸ ਭ੍ਰਿਸ਼ਟ ਨਿਜ਼ਾਮ ਨੂੰ ਬਦਲਣ, ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਸਹੁੰ ਹੈ।
Today marks an important day in the history of Punjab as 3 crore Punjabis will together be sworn in as Chief Minister along with @BhagwantMann. Oath to change this corrupt system & to fulfill dreams of Shaheed-E-Azam Bhagat Singh & Babasaheb Ambedkar
Ajj ton har Punjabi CM houga pic.twitter.com/lCPA2gUCJ2
— Raghav Chadha (@raghav_chadha) March 16, 2022
ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਨਵਜੋਤ ਸਿੱਧੂ ਨੇ ਦਿੱਤਾ ਅਸਤੀਫ਼ਾ
ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਸਿੱਧੂ ਨੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਭੇਜਿਆ ਹੈ। ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਹਾਰ ਪਿੱਛੋਂ ਲਗਾਤਾਰ ਸਿੱਧੂ ਦੀ ਪ੍ਰਧਾਨਗੀ ‘ਤੇ ਸਵਾਲ ਉਠਾਏ ਜਾ ਰਹੇ ਸਨ।

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਬਲਬੀਰ ਸਿੰਘ ਸਿੱਧੂ ਆਦਿ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਖ਼ਿਲਾਫ਼ ਮੋਰਚਾ ਖੋਲ੍ਹਿਆ ਸੀ।
ਇਸ ਤੋਂ ਇਲਾਵਾ ਕੁਝ ਆਗੂਆਂ ਨੇ ਸਿੱਧੂ ਤੋਂ ਅਸਤੀਫਾ ਲੈਣ, ਇਥੋਂ ਤੱਕ ਕਿ ਪਾਰਟੀ ਤੋਂ ਬਾਹਰ ਕਰਨ ਦੀ ਮੰਗ ਵੀ ਕੀਤੀ ਸੀ। ਪਰ ਅੱਜ ਸਵੇਰੇ ਸਿੱਧੂ ਨੇ ਆਪਣਾ ਅਸਤੀਫਾ ਹਾਈਕਮਾਨ ਨੂੰ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਹਾਲੀਆ ਅਸੈਂਬਲੀ ਚੋਣਾਂ ਵਿਚ ਪਾਰਟੀ ਨੂੰ ਮਿਲੀ ਨਮੋਸ਼ੀਜਨਕ ਹਾਰ ਮਗਰੋਂ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਣੇ ਪੰਜ ਰਾਜਾਂ ਦੇ ਪ੍ਰਧਾਨਾਂ ਤੋਂ ਅਸਤੀਫ਼ੇ ਮੰਗ ਲਏ ਸਨ।
ਕਾਂਗਰਸ ਦੇ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਦੇਰ ਸ਼ਾਮ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਦੇ ਕਾਂਗਰਸ ਪ੍ਰਧਾਨਾਂ ਤੋਂ ਅਸਤੀਫ਼ੇ ਮੰਗ ਲਏ ਹਨ ਤਾਂ ਜੋ ਕਾਂਗਰਸ ਦਾ ਪੁਨਰਗਠਨ ਕੀਤਾ ਜਾ ਸਕੇ।
ਕਾਂਗਰਸ ਹਾਈਕਮਾਨ ਅਸੈਂਬਲੀ ਚੋਣਾਂ ਵਿਚ ਮਿਲੀ ਹਾਰ ਮਗਰੋਂ ਪੰਜ ਸੂਬਿਆਂ ਵਿਚ ਵੱਡਾ ਫੇਰਬਦਲ ਕਰਨ ਦੀ ਤਿਆਰੀ ‘ਚ ਹੈ। ਪੰਜਾਬ ਦੇ ਕਾਂਗਰਸੀ ਆਗੂਆਂ ਨੇ ਪ੍ਰਧਾਨਗੀ ਲਈ ਪਹਿਲਾਂ ਹੀ ਕਮਰ ਕੱਸ ਲਈ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਹਾਈਕਮਾਨ ਨੂੰ ਸਾਫ਼ ਕਰ ਚੁੱਕੇ ਹਨ ਕਿ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਬਾਰੇ ਜੋ ਵੀ ਫ਼ੈਸਲਾ ਲੈਣਾ ਹੈ, ਉਹ ਜਲਦ ਲਿਆ ਜਾਵੇ।
ਮੁਹਾਲੀ ਏਅਰਪੋਰਟ ਪਹੁੰਚੇ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਦੇ ਨਾਲ ਪਹੁੰਚਣਗੇ ਖਟਕੜ ਕਲਾਂ
ਪੰਜਾਬ ਨੂੰ ਅੱਜ ਭਗਵੰਤ ਮਾਨ ਦੇ ਰੂਪ ਵਿੱਚ ਨਵਾਂ ਮੁੱਖ ਮੰਤਰੀ ਮਿਲਣ ਵਾਲਾ ਹੈ। ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਪ੍ਰਧਾਨ ਭਗਵੰਤ ਮਾਨ (Bhagwant Mann) ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕ ਸਮਾਗਮ ਲਈ ਪੁਖਤਾ ਤਿਆਰੀਆਂ ਹਨ। ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣਗੇ।
ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਭਗਵੰਤ ਮਾਨ ਸਵੇਰੇ ਮੋਹਾਲੀ ਵਿਖੇ ਆਪਣੇ ਘਰ ਵਿੱਚ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਖਟਕੜ ਕਲਾਂ ਵਿਖੇ ਰਵਾਨਗੀ ਤੋਂ ਪਹਿਲਾਂ ਪੰਜਾਬ ਵਾਸੀਆਂ ਦੇ ਨਾਂਅ ਇੱਕ ਟਵੀਟ ਵੀ ਕੀਤਾ।
ਮਾਨ ਨੇ ਟਵੀਟ ਵਿੱਚ ਕਿਹਾ, ”ਸੂਰਜ ਦੀ ਸੁਨਿਹਰੀ ਕਿਰਨ ਅੱਜ ਇੱਕ ਨਵੀਂ ਸਵੇਰ ਲੈ ਕੇ ਆਈ ਹੈ। ਅੱਜ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ।”
ਉਨ੍ਹਾਂ ਅੱਗੇ ਕਿਹਾ, ”ਸ਼ਹੀਦ ਭਗਤ ਸਿੰਘ ਜੀ ਦੀ ਸੋਚ ‘ਤੇ ਪਹਿਰਾ ਦੇਣ ਲਈ ਉਹਨਾਂ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋ ਰਿਹਾ ਹਾਂ।”
ਸੂਰਜ ਦੀ ਸੁਨਿਹਰੀ ਕਿਰਨ ਅੱਜ ਇੱਕ ਨਵੀਂ ਸਵੇਰ ਲੈ ਕੇ ਆਈ ਹੈ। ਅੱਜ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ।
ਸ਼ਹੀਦ ਭਗਤ ਸਿੰਘ ਜੀ ਦੀ ਸੋਚ ‘ਤੇ ਪਹਿਰਾ ਦੇਣ ਲਈ ਉਹਨਾਂ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋ ਰਿਹਾ ਹਾਂ।
— Bhagwant Mann (@BhagwantMann) March 16, 2022
ਪ੍ਰਾਪਤ ਜਾਣਕਾਰੀ ਅਨੁਸਾਰ ਭਗਵੰਤ ਮਾਨ ਮੁਹਾਲੀ ਏਅਰਪੋਰਟ ਪਹੁੰਚ ਗਏ ਹਨ। ਇੱਥੋਂ ਉਹ ਅਰਵਿੰਦ ਕੇਜਰੀਵਾਲ ਦੇ ਨਾਲ ਖਟਕੜ ਕਲਾਂ ਪਹੁੰਚਣਗੇ। ਜਿੱਥੇ ਉਹ ਅੱਜ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
ਭਗਵੰਤ ਮਾਨ ਦੀ ਅੱਜ ਹੋਵੇਗੀ ਤਾਜਪੋਸ਼ੀ, ਅਰਵਿੰਦ ਕੇਜਰੀਵਾਲ ਖਟਕੜ ਕਲਾਂ ਲਈ ਹੋਏ ਰਵਾਨਾ
ਭਗਵੰਤ ਮਾਨ ਅੱਜ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਉਨ੍ਹਾਂ ਨੂੰ ਸਹੁੰ ਚੁਕਵਾਉਣਗੇ। ਇਸ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਿਰਕਤ ਕਰਨਗੇ।
ਉਨ੍ਹਾਂ ਟਵੀਟ ਕੀਤਾ ਕਿ ਅੱਜ ਪੰਜਾਬ ਲਈ ਵੱਡਾ ਦਿਨ ਹੈ। ਨਵੀਂ ਉਮੀਦ ਦੀ ਇਸ ਸੁਨਹਿਰੀ ਸਵੇਰ ਵਿੱਚ ਅੱਜ ਸਾਰਾ ਪੰਜਾਬ ਇੱਕਠੇ ਹੋ ਕੇ ਇੱਕ ਖੁਸ਼ਹਾਲ ਪੰਜਾਬ ਬਣਾਉਣ ਦਾ ਪ੍ਰਣ ਲਵੇ। ਉਸ ਇਤਿਹਾਸਕ ਪਲ ਦਾ ਗਵਾਹ ਬਣਨ ਲਈ ਮੈਂ ਵੀ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋਇਆ ਹਾਂ।
आज पंजाब के लिए बहुत बड़ा दिन है। नई उम्मीद की इस सुनहरी सुबह में आज पूरा पंजाब इकठ्ठा होकर एक खुशहाल पंजाब बनाने की शपथ लेगा।
उस ऐतिहासिक पल का साक्षी बनने के लिए मैं भी शहीद भगत सिंह के पैतृक गाँव खटकड़ कलाँ के लिए रवाना हो गया हूँ।
— Arvind Kejriwal (@ArvindKejriwal) March 16, 2022
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਭਗਵੰਤ ਮਾਨ ਭਗਤ ਸਿੰਘ ਦੇ ਜੱਦੀ ਪਿੰਡ ‘ਚ CM ਵਜੋਂ ਚੁੱਕਣਗੇ ਸਹੁੰ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਦੀ ਸ਼ਾਨਦਾਰ ਜਿੱਤ ਹੋਈ ਤੇ ਆਪ ਵਲੋਂ ਸੀਐੱਮ ਉਮੀਦਵਾਰ ਭਗਵੰਤ ਮਾਨ ਨੂੰ ਐਲਾਨਿਆ ਗਿਆ ਸੀ। ਇਸ ਜਿੱਤ ਤੋਂ ਬਾਅਦ ਅੱਜ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਅੱਜ ਪੰਜਾਬ ਨੂੰ ਨਵਾਂ ਮੁੱਖ ਮੰਤਰੀ(Chief Minister) ਮਿਲੇਗਾ। ਉਨ੍ਹਾਂ ਨੇ ਪੂਰੇ ਪੰਜਾਬ ਦੇ ਲੋਕਾਂ ਨੂੰ ਉੱਥੇ ਪਹੁੰਚਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਦੀ ਅਪੀਲ ‘ਤੇ ਲੋਕ ਬਸੰਤੀ ਰੰਗ ਦੀਆਂ ਪੱਗਾਂ ਤੇ ਔਰਤਾਂ ਪੀਲੇ ਰੰਗ ਦੀਆਂ ਚੁੰਨੀਆਂ ਪਹਿਨ ਕੇ ਖਟਕੜ ਕਲਾਂ ਪਹੁੰਚ ਰਹੀਆਂ ਹਨ। ਭਗਵੰਤ ਮਾਨ (Bhagwant Mann ) ਅੱਜ ਖਟਕੜ ਕਲਾਂ (Khatkar Kalan ) ਵਿੱਚ ਸਹੁੰ ਚੁੱਕਣਗੇ। ਇਸ ਮੌਕੇ ਭਗਤ ਸਿੰਘ (Bhagat Singh) ਦਾ ਜੱਦੀ ਪਿੰਡ ਬਸੰਤੀ ਰੰਗ ਚ ਰੰਗਿਆ ਗਿਆ ਹੈ। ਸਹੁੰ ਚੁੱਕ ਸਮਾਗਮ ਲਈ ਸਖਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। 6 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਤੈਨਾਤੀ ਕੀਤੀ ਗਈ ਹੈ। ਜਲੰਧਰ-ਚੰਡੀਗੜ੍ਹ ਹਾਈਵੇਅ ਤੋਂ ਟ੍ਰੈਫਿਕ ਡਾਈਵਰਟ ਰਹੇਗਾ।
ਭਗਵੰਤ ਮਾਨ ਕਰੀਬ ਕਰੀਬ 12:30 ਵਜੇ ਮੁੱਖ ਮੰਤਰੀ(Bhagwant Mann’s oath-taking ceremony ) ਵੱਜੋਂ ਹਲਫ਼ ਲੈਣਗੇ। ਇਸ ਪ੍ਰੋਗਰਾਮ ਵਿੱਚ ਆਪ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਭਗਵੰਤ ਮਾਨ, ਕੇਜਰੀਵਾਲ ਦੇ ਨਾਲ ਹੀ ਮੁਹਾਲੀ ਤੋਂ ਕਰੀਬ 10 ਵਜੇ ਰਵਾਨਾ ਹੋਣਗੇ।
ENG ਤੇ AUS ਵਿਚਾਲੇ ਅੱਜ ਦੇ ਦਿਨ ਹੀ ਖੇਡਿਆ ਗਿਆ ਸੀ ਦੁਨੀਆ ਦਾ ਪਹਿਲਾ ਕ੍ਰਿਕਟ ਮੈਚ, ਜਾਣੋ ਕਿਹੜੀ ਟੀਮ ਰਹੀ ਜੇਤੂ
ਦੁਨੀਆ ਦਾ ਪਹਿਲਾ ਕ੍ਰਿਕਟ ਮੈਚ ਕਦੋਂ ਖੇਡਿਆ ਗਿਆ ਸੀ ਅਤੇ ਕਿਹੜੀਆਂ ਟੀਮਾਂ ਦੇ ਵਿਚਕਾਰ ਖੇਡਿਆ ਗਿਆ। ਮੈਚ ਦੇ ‘ਚ ਜਿੱਤ ਕਿਸਦੀ ਹੋਈ ਸੀ। ਆਓ ਜਾਣਦੇ ਹਾਂ ਇਸ ਬਾਰੇ..
ਕ੍ਰਿਕਟ ਇੱਕ ਅਜਿਹੀ ਖੇਡ ਹੈ ਜੋ ਅੰਗਰੇਜ਼ਾਂ ਦੀ ਦੇਣ ਹੈ, ਪਰ ਇਸ ਖੇਡ ਪ੍ਰਤੀ ਸਭ ਤੋਂ ਜ਼ਿਆਦਾ ਜਨੂੰਨ ਭਾਰਤ ‘ਚ ਦੇਖਿਆ ਜਾਂਦਾ ਹੈ। ਖ਼ੈਰ ਅੱਜ ਅਸੀਂ ਦੁਨੀਆ ਦੇ ਪਹਿਲੇ ਮੈਚ ਦੀ ਗੱਲ ਕਰਾਂਗੇ। ਦੁਨੀਆ ਦਾ ਸਭ ਤੋਂ ਪਹਿਲਾ ਖੇਡਿਆ ਗਿਆ ਮੈਚ ‘ਟੈਸਟ ਮੈਚ’ ਸੀ, ਜੋ 1877 ‘ਚ 15 ਤੋਂ 19 ਮਾਰਚ ਤੱਕ ਮੈਲਬੌਰਨ ਕ੍ਰਿਕਟ ਸਟੇਡੀਅਮ ‘ਚ ਖੇਡਿਆ ਗਿਆ। ਦੁਨੀਆ ਦਾ ਪਹਿਲਾ ਆਫੀਸ਼ੀਅਲ ਟੈਸਟ ਮੈਚ ਇੰਗਲੈਂਡ ਤੇ ਆਸਟ੍ਰੇਲੀਆ ਦਰਮਿਆਨ ਹੋਇਆ। ਇਸ ਮੈਚ ‘ਚ ਆਸਟ੍ਰੇਲੀਆ ਨੇ ਕ੍ਰਿਕਟ ਦੇ ਜਨਮਦਾਤਾ ਇੰਗਲੈਂਡ ਨੂੰ 45 ਦੌੜਾਂ ਨਾਲ ਹਰਾਇਆ ਸੀ।
ਰਿਪੋਰਟ ਅਨੁਸਾਰ ਦੁਨੀਆ ਦਾ ਪਹਿਲਾ ਮੈਚ ਬੜੇ ਹੀ ਦਿਲਚਸਪ ਢੰਗ ਨਾਲ ਖੇਡਿਆ ਗਿਆ। ਇਸ ਮੈਚ ਦੀ ਕੋਈ ਸਮਾਂ-ਸੀਮਾ ਨਹੀਂ ਸੀ ਯਾਨੀ ਮੈਚ ਪੂਰਾ ਹੋਣਾ ਚਾਹੀਦਾ ਹੈ ਭਾਵੇਂ ਜਿੰਨੇ ਮਰਜ਼ੀ ਦਿਨ ਲੱਗ ਜਾਣ, ਪਰ ਸ਼ਰਤ ਇਹ ਸੀ ਕਿ ਦੋਵੇਂ ਟੀਮਾਂ ਨੂੰ ਦੋ-ਦੋ ਪਾਰੀਆਂ ਖੇਡਣੀਆਂ ਜ਼ਰੂਰੀ ਸਨ। ਮੈਚ 4 ਦਿਨ ਖੇਡਿਆ ਗਿਆ ਪਰ ਨਤੀਜਾ ਪੰਜਵੇਂ ਦਿਨ ਹੀ ਆਇਆ, ਕਿਉਂਕਿ ਚੌਥੇ ਦਿਨ ਦੋਵੇਂ ਟੀਮਾਂ ਨੇ ਆਰਾਮ ਕੀਤਾ ਸੀ।
ਪਹਿਲੇ ਇੰਟਰਨੈਸ਼ਨਲ ਕ੍ਰਿਕਟ ਮੈਚ ਲਈ ਆਸਟ੍ਰੇਲੀਆ ਨੇ ਟਾਸ ਜਿੱਤ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ। ਪਹਿਲੀ ਪਾਰੀ ‘ਚ ਆਸਟ੍ਰੇਲੀਆ 245 ਦੌੜਾਂ ਤੇ ਇੰਗਲੈਂਡ 196 ਦੌੜਾਂ ‘ਤੇ ਆਲ-ਆਊਟ ਹੋ ਗਈ। ਇਸ ਤਰ੍ਹਾਂ ਆਸਟ੍ਰੇਲੀਆ ਨੂੰ 49 ਦੌੜਾਂ ਦੀ ਵਾਧੂ ਲੀਡ ਮਿਲ ਗਈ ਤੇ ਨਾਲ ਹੀ ਦੂਸਰੀ ਪਾਰੀ ‘ਚ ਕੰਗਾਰੂਆਂ ਦੀ ਟੀਮ ਨੇ 104 ਦੌੜਾਂ ਬਣਾਈਆਂ। ਹੁਣ ਇੰਗਲੈਂਡ ਦੀ ਟੀਮ ਨੂੰ ਜਿੱਤਣ ਲਈ 154 ਦੌੜਾਂ ਦੀ ਜ਼ਰੂਰਤ ਸੀ ਪਰ ਦੂਸਰੀ ਪਾਰੀ ‘ਚ ਇੰਗਲੈਂਡ ਦੀ ਟੀਮ ਮਹਿਜ਼ 108 ਦੌੜਾਂ ਬਣਾ ਕੇ ਆਊਟ ਹੋ ਗਈ। ਇਸੇ ਤਰ੍ਹਾਂ ਆਸਟ੍ਰੇਲੀਆ ਨੇ ਇੰਗਲੈਂਡ ਨੂੰ ਪਹਿਲੇ ਇੰਟਰਨੈਸ਼ਨਲ ਟੈਸਟ ਮੈਚ ‘ਚ 45 ਦੌੜਾਂ ਨਾਲ ਮਾਤ ਦਿੱਤੀ।












