Home Blog Page 2143

ਭਗਵੰਤ ਮਾਨ ਅੱਜ MP ਦੇ ਅਹੁਦੇ ਤੋਂ ਦੇਣਗੇ ਅਸਤੀਫਾ

0

ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਲੋਕ ਸਭਾ ਸੀਟ ਤੋਂ ਅਸਤੀਫ਼ਾ ਦੇਣ ਜਾ ਰਹੇ ਹਨ। ਇਸ ਬਾਰੇ ਟਵੀਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਅੱਜ ਦਿੱਲੀ ਜਾ ਕੇ ਸੰਗਰੂਰ ਦੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ, ਇਸ ਦੇ ਲਈ ਧੰਨਵਾਦ। ਭਗਵੰਤ ਮਾਨ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦੇ ਹਨ ਕਿ ਕੁੱਝ ਹੀ ਮਹੀਨਿਆਂ ‘ਚ ਉਨ੍ਹਾਂ ਦੀ ਆਵਾਜ਼ ਲੋਕ ਸਭਾ ‘ਚ ਫਿਰ ਗੂੰਜੇਗੀ।

ਦੱਸਣਯੋਗ ਹੈ ਕਿ ਦੇਸ਼ ਦੇ ਸੰਵਿਧਾਨ ਅਨੁਸਾਰ ਇਕ ਵਿਅਕਤੀ ਲੋਕ ਸਭਾ ਅਤੇ ਵਿਧਾਨ ਸਭਾ ’ਚ ਇਕੱਠੇ ਦੋਵਾਂ ਅਹੁਦਿਆਂ ’ਤੇ ਨਹੀਂ ਰਹਿ ਸਕਦਾ ਹੈ। ਭਗਵੰਤ ਮਾਨ ਵੱਲੋਂ ਅਜਿਹੇ ‘ਚ ਲੋਕ ਸਭਾ ਜਾਂ ਫਿਰ ਵਿਧਾਨ ਸਭਾ ’ਚੋਂ ਇਕ ਸੀਟ ਚੁਣੀ ਜਾ ਸਕਦੀ ਹੈ। ਜੇਤੂ ਉਮੀਦਵਾਰ ਨੂੰ ਦੋਵਾਂ ’ਚੋਂ ਇਕ ਸੀਟ ਤੋਂ ਅਸਤੀਫ਼ਾ ਦੇਣਾ ਪੈਂਦਾ ਹੈ।

ਹੁਣ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਜਿੱਤੇ ਹਨ। ਉੱਥੇ ਹੀ ਦੂਜੇ ਪਾਸੇ ਹਲਕਾ ਧੂਰੀ, ਲੋਕ ਸਭਾ ਹਲਕਾ ਸੰਗਰੂਰ ’ਚ ਆਉਂਦਾ ਹੈ, ਜਿੱਥੋਂ ‘ਆਪ’ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਹੀ ਸੰਸਦ ਮੈਂਬਰ ਹਨ। ਇਸ ਲਈ ਉਨ੍ਹਾਂ ਨੂੰ ਇਸ ਸੀਟ ‘ਤੇ ਅਸਤੀਫ਼ਾ ਦੇਣਾ ਪਵੇਗਾ। ਸੰਗਰੂਰ ਦੇ ਹਲਕੇ ’ਚ ਲੋਕ ਸਭਾ ਚੋਣਾਂ ਫਿਰ ਹੋਣਗੀਆਂ ਤੇ ਹਲਕਾ ਸੰਗਰੂਰ ਦੇ ਲਗਭਗ 15 ਲੱਖ ਵੋਟਰਾਂ ਨੂੰ ਫਿਰ ਵੋਟਾਂ ਪਾਉਣ ਦਾ ਮੌਕਾ ਮਿਲੇਗਾ।

ਕੈਨੇਡਾ ਦੇ ਟੋਰਾਂਟੋ ਸ਼ਹਿਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਭਾਰਤੀ ਵਿਦਿਆਰਥੀਆਂ ਦੀ ਹੋਈ ਮੌਤ

0

ਕੈਨੇਡਾ ਦੇ ਟੋਰਾਂਟੋ ਸ਼ਹਿਰ ਦੇ ਕੋਲ ਇੱਕ ਆਟੋ ਹਾਦਸੇ(Canada Road Accident) ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਹਾਦਸੇ ‘ਚ ਦੋ ਹੋਰ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਜਨਰਲ ਦੀ ਟੀਮ ਮਦਦ ਲਈ ਪੀੜਤਾਂ ਦੇ ਦੋਸਤਾਂ ਨਾਲ ਸੰਪਰਕ ਵਿੱਚ ਹੈ। ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੇ ਇਹ ਜਾਣਕਾਰੀ ਦਿੱਤੀ ਹੈ।

ਮ੍ਰਿਤਕਾਂ ਦੀ ਪਛਾਣ ਹਰਪ੍ਰੀਤ ਸਿੰਘ, ਜਸਪਿੰਦਰ ਸਿੰਘ, ਕਰਨਪਾਲ ਸਿੰਘ, ਮੋਹਿਤ ਚੌਹਾਨ ਅਤੇ ਪਵਨ ਕੁਮਾਰ ਵਜੋਂ ਹੋਈ ਹੈ। ਉਨ੍ਹਾਂ ਦੀ ਉਮਰ 21 ਤੋਂ 24 ਸਾਲ ਦਰਮਿਆਨ ਸੀ। ਪੁਲਿਸ ਦਾ ਕਹਿਣਾ ਹੈ ਕਿ ਇਹ ਸਾਰੇ ਗ੍ਰੇਟਰ ਟੋਰਾਂਟੋ ਅਤੇ ਮਾਂਟਰੀਅਲ ਇਲਾਕੇ ਦੇ ਵਿਦਿਆਰਥੀ ਸਨ। ਉਹ ਹਾਈਵੇਅ ‘ਤੇ ਇਕ ਆਟੋ ‘ਚ ਪੱਛਮ ਵੱਲ ਜਾ ਰਹੇ ਸਨ। ਸ਼ਨੀਵਾਰ ਤੜਕੇ ਕਰੀਬ 3:45 ਵਜੇ ਹਾਦਸਾ ਵਾਪਰ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਗੰਭੀਰ ਰੂਪ ਨਾਲ ਜ਼ਖਮੀ ਦੋ ਹੋਰ ਯਾਤਰੀਆਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਨ੍ਹਾਂ ਦੀ ਸਥਿਤੀ ਬਾਰੇ ਕੋਈ ਅਪਡੇਟ ਨਹੀਂ ਦਿੱਤੀ ਗਈ। ਹਾਦਸੇ ਦੀ ਜਾਂਚ ਜਾਰੀ ਹੈ।

ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਨੇ ਵੀ ਇੱਕ ਟਵੀਟ ਵਿੱਚ ਹਾਦਸਿਆਂ ‘ਤੇ ਦੁੱਖ ਪ੍ਰਗਟ ਕੀਤਾ ਹੈ। ਸ਼ਨੀਵਾਰ ਨੂੰ ਟੋਰਾਂਟੋ ਨੇੜੇ ਇੱਕ ਆਟੋ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਹਸਪਤਾਲ ਵਿੱਚ ਦੋ ਹੋਰ। ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ। ਉਨ੍ਹਾਂ ਨੇ ਟਵੀਟ ਕੀਤਾ ਕਿ @IndiainToronto ਟੀਮ ਸਹਾਇਤਾ ਲਈ ਪੀੜਤਾਂ ਦੇ ਦੋਸਤਾਂ ਦੇ ਸੰਪਰਕ ਵਿੱਚ ਹੈ।” ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐਸ ਤਿਰੁਮੂਰਤੀ ਨੇ ਵੀ ਇੱਕ ਟਵੀਟ ਵਿੱਚ ਆਪਣੀ ਸ਼ੋਕ ਪ੍ਰਗਟ ਕੀਤੀ।

ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

0

ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਅੱਜ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ।

ਮਨੀਸ਼ ਸਿਸੋਦੀਆ ਨੇ ਇਸ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ- ਪੰਜਾਬ ਵਿੱਚ ਸੂਬਾ ਸਰਕਾਰ ਤੋਂ ਬਾਅਦ ਹੁਣ ਨਗਰ ਨਿਗਮ ਵਿੱਚ ਵੀ ‘ਆਪ’ ਦਾ ਝੰਡਾ ਲਹਿਰਾ ਰਿਹਾ ਹੈ।

ਪੰਜਾਬ ਵਿਧਾਨ ਸਭਾ ਚੋਣਾਂ ‘ਚ ਜਿੱਤ ਤੋਂ ਤਿੰਨ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਅਗਵਾਈ ਵਿਚ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਰੋਡ ਸ਼ੋਅ ‘ਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਸਮੇਤ ਪਾਰਟੀ ਦੇ ਸਾਰੇ ਵਿਧਾਇਕ ਸ਼ਾਮਲ ਹੋਏ।

ਇਸ ਦੇ ਨਾਲ ਹੀ ਸੂਤਰਾਂ ਅਨੁਸਾਰਆਮ ਆਦਮੀ ਪਾਰਟੀ’ ਦੇ ਆਗੂ ਅਤੇ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ 16 ਮਾਰਚ ਨੂੰ ਇਕੱਲੇ ਹੀ ਸਹੁੰ ਚੁੱਕਣਗੇ ਜਦਕਿ ਬਾਕੀ ਮੰਤਰੀਆਂ ਨੂੰ ਸਹੁੰ ਬਾਅਦ ਵਿੱਚ ਚੁਕਾਈ ਜਾਵੇਗੀ।

ਭਾਜਪਾ ਦੇ ਵਫ਼ਦ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ

0

ਭਾਜਪਾ ਦੇ ਵਫ਼ਦ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਪਠਾਨਕੋਟ ਸੀਟ ਤੋਂ ਜਿੱਤ ਲਈ ਵਧਾਈ ਦਿੱਤੀ ਹੈ ਤੇ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਜੋ ਕੇਂਦਰ ਸਰਕਾਰ ਕੋਲ ਉਠਾਏ ਜਾਣੇ ਹਨ।

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਦਾ ਇੱਕ ਵਫ਼ਦ ਸ਼ਨੀਵਾਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਸਿਸਵਾਂ ਫਾਰਮ ਹਾਊਸ ਵਿਖੇ ਮਿਲਿਆ ।

ਇਸ ਵਫ਼ਦ ‘ਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਸੁਭਾਸ਼ ਸ਼ਰਮਾ, ਫਤਿਹ ਜੰਗ ਬਾਜਵਾ, ਜੀਵਨ ਗੁਪਤਾ ਸ਼ਾਮਲ ਸਨ। ਉਨ੍ਹਾਂ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਪੰਜਾਬ ਲਈ ਭਵਿੱਖ ਦੀ ਰਣਨੀਤੀ ਅਤੇ ਸੂਬੇ ਨਾਲ ਸਬੰਧਤ ਹੋਰ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ।

ਇਸ ਮੌਕੇ ਅਸ਼ਵਨੀ ਸ਼ਰਮਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਵੱਲੋਂ ਭਾਜਪਾ ਨੂੰ ਦਿੱਤੇ ਫਤਵੇ ਨੂੰ ਸਵੀਕਾਰ ਕਰਦਿਆਂ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਲੋਕਤੰਤਰ ਅਤੇ ਰਾਜਨੀਤੀ ਵਿੱਚ ਕੁਝ ਵੀ ਹੋ ਸਕਦਾ ਹੈ ਅਤੇ ਇਹੀ ਇਸਦੀ ਖ਼ੂਬਸੂਰਤੀ ਹੈ।

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ‘ਆਪ’ ਦਾ ਸਾਥ ਦੇਣ ਲਈ ਅੰਮ੍ਰਿਤਸਰ ਰੋਡ ਸ਼ੋਅ ਦੌਰਾਨ ਲੋਕਾਂ ਦਾ ਕੀਤਾ ਧੰਨਵਾਦ

0

ਪੰਜਾਬ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੀ ਆਮ ਆਦਮੀ ਪਾਰਟੀ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕੱਢ ਰਹੀ ਹੈ। ਇਸ ਰੋਡ ਸ਼ੋਅ ‘ਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਸਮੇਤ ਪਾਰਟੀ ਦੇ ਸਾਰੇ ਵਿਧਾਇਕ ਸ਼ਾਮਲ ਹੋਏ।

ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਲੋਕਾਂ ਨੇ ਇਸ ਰੋਡ ਸ਼ੋਅ ਦਾ ਹਿੱਸਾ ਬਣ ਕੇ ਦੱਸਿਆ ਕਿ ਉਹ ਹੁਣ ਸੂਬੇ ਵਿੱਚ ਬਦਲਾਅ ਚਾਹੁੰਦੇ ਹਨ।

ਇਸ ਦੇ ਨਾਲ ਹੀ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਪਾਰਟੀ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਨੇ ਹੱਥ ਜੋੜ ਕੇ ਲੋਕਾਂ ਦਾ ਧੰਨਵਾਦ ਕੀਤਾ।

ਆਮ ਆਦਮੀ ਪਾਰਟੀ’ ਦੇ ਆਗੂ ਅਤੇ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ 16 ਮਾਰਚ ਨੂੰ ਇਕੱਲੇ ਹੀ ਸਹੁੰ ਚੁੱਕਣਗੇ ਜਦਕਿ ਬਾਕੀ ਮੰਤਰੀਆਂ ਨੂੰ ਸਹੁੰ ਬਾਅਦ ਵਿੱਚ ਚੁਕਾਈ ਜਾਵੇਗੀ।

ਪਾਰਟੀ ਸੂਤਰਾਂ ਅਨੁਸਾਰ ਖ਼ਟਕੜ ਕਲਾਂ ਵਿਖ਼ੇ ਬੁੱਧਵਾਰ 16 ਮਾਰਚ ਨੂੰ ਦੁਪਹਿਰ 12.30 ਵਜੇ ਹੋਣ ਵਾਲੇ ਸਮਾਗਮ ਵਿੱਚ ਕੇਵਲ ਭਗਵੰਤ ਮਾਨ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਸੰਸਦ ਦੇ ਬਜਟ ਸੈਸ਼ਨ ਲਈ ਕਾਂਗਰਸ ਨੇ ਰਣਨੀਤੀ ਕੀਤੀ ਤਿਆਰ

0

ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਸੋਮਵਾਰ ਨੂੰ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ਲਈ ਅੱਜ ਪਾਰਟੀ ਦੀ ਰਣਨੀਤੀ ’ਤੇ ਚਰਚਾ ਕੀਤੀ ਅਤੇ ਬਰਾਬਰ ਵਿਚਾਰਧਾਰਾ ਵਾਲੀਆਂ ਪਾਰਟੀਆਂ ਨਾਲ ਮਿਲ ਕੇ ਜਨਹਿੱਤ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਚੁੱਕਣ ਦਾ ਫ਼ੈਸਲਾ ਕੀਤਾ। ਕਾਂਗਰਸ ਸੰਸਦੀ ਰਣਨੀਤੀ ਸਮੂਹ ਦੀ ਬੈਠਕ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ’ਤੇ ਹੋਈ।

ਰਾਜ ਸਭਾ ’ਚ ਨੇਤਾ ਮਲਿਕਾਰਜੁਨ ਖੜਗੇ ਨੇ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਸੀਂ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ’ਚ ਚੁੱਕੇ ਜਾਣ ਵਾਲੇ ਮੁੱਦਿਆਂ ’ਤੇ ਚਰਚਾ ਕੀਤੀ। ਅਸੀਂ ਸੈਸ਼ਨ ਦੌਰਾਨ ਜਨਹਿੱਤ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਚੁੱਕਣ ਲਈ ਬਰਾਬਰ ਵਿਚਾਰਧਾਰਾ ਵਾਲੀਆਂ ਪਾਰਟੀਆਂ ਨਾਲ ਤਾਲਮੇਲ ਬਣਾ ਕੇ ਕੰਮ ਕਰਾਂਗੇ।

ਖੜਗੇ ਨੇ ਅੱਗੇ ਕਿਹਾ ਕਿ ਯੂਕ੍ਰੇਨ ਤੋਂ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਨਿਕਾਸੀ, ਮਹਿੰਗਾਈ, ਬੇਰੁਜ਼ਗਾਰੀ, ਕਿਸਾਨਾਂ ਨੂੰ ਘੱਟ ਤੋਂ ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦਾ ਮੁੱਦਾ ਆਦਿ ਮੱਦੇ ਸ਼ਾਮਲ ਹਨ, ਜਿਨ੍ਹਾਂ ਨੂੰ ਇਸ ਸੈਸ਼ਨ ’ਚ ਚੁੱਕਿਆ ਜਾਵੇਗਾ। ਇਸ ਬੈਠਕ ’ਚ ਆਨੰਦ ਸ਼ਰਮਾ, ਜੈਰਾਮ ਰਮੇਸ਼, ਕੇ. ਸੁਰੇਸ਼, ਮਣੀਕਮ ਟੈਗੋਰ ਅਤੇ ਮਨੀਸ਼ ਤਿਵਾੜੀ ਆਦਿ ਨੇਤਾ ਸ਼ਾਮਲ ਹੋਏ। ਸੰਸਦ ਦੇ ਹਰੇਕ ਸੈਸ਼ਨ ਤੋਂ ਪਹਿਲਾਂ ਕਾਂਗਰਸ ਸੰਸਦੀ ਰਣਨੀਤੀ ਸਮੂਹ ਦੀ ਬੈਠਕ ਹੁੰਦੀ ਹੈ। ਬਜਟ ਸੈਸ਼ਨ ਦਾ ਦੂਜਾ ਭਾਗ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ, ਜੋ ਕਿ 8 ਅਪ੍ਰੈਲ ਤੱਕ ਚੱਲੇਗਾ।

ਕਾਂਗਰਸ ਨੇ ਹਾਲ ਹੀ ‘ਚ ਪੰਜ ਰਾਜਾਂ ‘ਚ ਆਪਣੀ ਹਾਰ ਸਵੀਕਾਰ ਕੀਤੀ ਸੀ ਅਤੇ ਦੂਜੀਆਂ ਪਾਰਟੀਆਂ ਨੂੰ ਜਿੱਤ ਲਈ ਵਧਾਈ ਦਿੱਤੀ ਸੀ।  ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਹਰਾਇਆ ਹੈ। ਦੇਸ਼ ਦੇ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ ‘ਚ ਕਾਂਗਰਸ ਨੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਜਿੰਮੇਵਾਰੀ ਦਿੱਤੀ ਸੀ ਪਰ ਇਸ ਚੋਣ ‘ਚ ਵੀ ਕਾਂਗਰਸ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਗਊ ਵੰਸ਼ ਦਾ ਕਤਲੇਆਮ ਕਰਨ ਵਾਲੇ ਅਪਰਾਧੀ ਨਹੀਂ ਬਖਸ਼ੇ ਜਾਣਗੇ: ਕੁਲਤਾਰ ਸਿੰਘ ਸੰਧਵਾਂ

0

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ‘ਚ 20 ਗਾਵਾਂ ਦੀ ਹੱਤਿਆ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਲੋਕ ਅਤੇ ਸਾਰੇ ਨੇਤਾ ਇਸ ਦੀ ਨਿੰਦਾ ਕਰ ਰਹੇ ਹਨ ਅਤੇ ਮਾਮਲੇ ਦੀ ਜਾਂਚ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਹੁਣ ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ‘ਆਪ’ ਆਗੂ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਅਜਿਹਾ ਕਤਲੇਆਮ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਗਊ ਵੰਸ਼ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਕਾਨੂੰਨ ਅਤੇ ਭਾਈਚਾਰਕ ਸਾਂਝ ਨੂੰ ਵਿਗਾੜਨ ਵਾਲੇ ਮਨੁੱਖਤਾ ਦੇ ਦੁਸ਼ਮਣ ਹਨ ਅਤੇ ਅਜਿਹੇ ਲੋਕਾਂ ਦਾ ਸਾਥ ਦੇਣ ਵਾਲੇ ਵੀ ਬਰਾਬਰ ਦੇ ਦੋਸ਼ੀ ਹਨ। ਕਿਸੇ ਨੂੰ ਵੀ ਅਜਿਹੀ ਘਿਨੌਣੀ ਹਰਕਤ ਕਰਕੇ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਦੱਸ ਦਈਏ ਕਿ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ‘ਚ 20 ਗਾਵਾਂ ਦੀਆਂ ਲਾਸ਼ਾਂ ਮਿਲੀਆਂ ਸਨ। ਇਨ੍ਹਾਂ ਸਾਰੀਆਂ ਗਾਵਾਂ ਦੇ ਧੜ ਅਤੇ ਸਿਰ ਵੱਖ-ਵੱਖ ਸਨ। ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਘਟਨਾ ਦੀ ਨਿੰਦਾ ਕਰਦੇ ਹੋਏ ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਡੀਜੀਪੀ ਨੂੰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ।

 

ਸ੍ਰੀ ਦਰਬਾਰ ਸਾਹਿਬ ‘ਤੇ ਦੁਰਗਿਆਣਾ ਮੰਦਿਰ ‘ਚ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਹੋਏ ਨਤਮਸਤਕ

0

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ’ਚ ਮਿਲੀ ਵੱਡੀ ਜਿੱਤ ਤੋਂ ਬਾਅਦ ਅੱਜ ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਸ੍ਰੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ 92 ਵਿਧਾਇਕ ਵੀ ਮੌਜੂਦ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਦੇ ਬਾਅਦ ਇਥੋਂ ਇਹ ਕਾਫ਼ਿਲਾ ਜਲ੍ਹਿਆਵਾਲਾ ਬਾਗ ਦੇ ਲਈ ਰਵਾਨਾ ਹੋਇਆ, ਜਿੱਥੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਨੂੰ ਨਮਨ ਕੀਤਾ ਗਿਆ। ਇਸ ਦੇ ਨਾਲ ਹੀ ਉਹ ਦੁਰਗਿਆਣਾ ਮੰਦਿਰ ਵੀ ਨਤਮਸਤਕ ਹੋਏ।

ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਉਪਰੰਤ ਆਮ ਆਦਮੀ ਪਾਰਟੀ ਵੱਲੋਂ ਵੱਡਾ ਮੈਗਾ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ‘ਆਪ’ ਦੀ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ ਜਾਵੇਗਾ। ਮੈਗਾ ਰੋਡ ਸ਼ੋਅ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਇਹ ਰੋਡ ਸ਼ੋਅ ਕਚਹਿਰੀ ਚੌਂਕ ਤੋਂ ਸ਼ੁਰੂ ਹੋਵੇਗਾ ਅਤੇ ਨਾਵਲਟੀ ਚੌਂਕ ਖ਼ਤਮ ਹੋਵੇਗਾ। ਰੋਡ ਸ਼ੋਅ ’ਚ ਲੋਕ ਪੈਦਲ ਹੀ ਹਿੱਸਾ ਲੈਣਗੇ। ਸਾਰਿਆਂ ਨੂੰ ਆਪਣੀਆਂ ਗੱਡੀਆਂ ਡੀ ਬਲਾਕ ਦੀ ਪਾਰਕਿੰਗ ’ਚ ਪਾਰਥ ਕਰਨ ਲਈ ਕਿਹਾ ਗਿਆ ਹੈ। ਰੋਡ ਸ਼ੋਅ ਦੇ ਰਸਤੇ ਨੂੰ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਹੋਰਡਿੰਗਸ ਅਤੇ ਕੱਟ ਆਊਟ ਨਾਲ ਸਜਾਇਆ ਗਿਆ ਹੈ।

 

PSEB ਨੇ 8ਵੀਂ ਜਮਾਤ ਟਰਮ-2 ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ‘ਚ ਕੀਤਾ ਬਦਲਾਅ, ਜਾਣੋ ਹੁਣ ਕਦੋਂ ਸ਼ੁਰੂ ਹੋਣਗੇ Exam

0

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਲਾਨਾ ਟਰਮ-2 ਦੀਆਂ ਪ੍ਰੀਖਿਆਵਾਂ ਲਈ ਅੱਠਵੀਂ ਜਮਾਤ ਦੀ ਡੇਟਸ਼ੀਟ ‘ਚ ਕੁਝ ਬਦਲਾਅ ਕੀਤੇ ਹਨ। ਇਹ ਬਦਲਾਅ ਪ੍ਰਸ਼ਾਸਨਿਕ ਕਾਰਨਾਂ ਕਰਕੇ ਕੀਤੇ ਗਏ ਹਨ। ਟਰਮ 2 ਨਾਲ ਸਬੰਧਮਤ 8ਵੀਂ ਦੀਆਂ ਪ੍ਰੀਖਿਆਵਾਂ ਹੁਣ 7 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ। ਪ੍ਰੀਖਿਆਵਾਂ ਦਾ ਸਮਾਂ ਸਵੇਰੇ 10 ਵਜੇ ਤੋਂ 12.15 ਵਜੇ ਤਕ ਦਾ ਹੋਵੇਗਾ।

ਜਾਰੀ ਹੋਈ ਡੇਟਸ਼ੀਟ ਇਸ ਪ੍ਰਕਾਰ ਹੈ:

7 ਅਪ੍ਰੈਲ ਦਿਨ ਵੀਰਵਾਰ – ਪਹਿਲੀ ਭਾਸ਼ਾ ਪੰਜਾਬੀ/ਹਿੰਦੀ/ਉਰਦੂ

11 ਅਪ੍ਰੈਲ ਸੋਮਵਾਰ – ਅੰਗਰੇਜ਼ੀ

13 ਅਪ੍ਰੈਲ ਬੁੱਧਵਾਰ – ਸਵਾਗਤ ਜ਼ਿੰਦਗੀ

16 ਅਪ੍ਰੈਲ ਸ਼ਨੀਵਾਰ – ਸਾਇੰਸ

19 ਅਪ੍ਰੈਲ ਮੰਗਲਵਾਰ – ਗਣਿਤ

21 ਅਪ੍ਰੈਲ ਵੀਰਵਾਰ – ਸਮਾਜਿਕ ਸਿੱਖਿਆ

23 ਅਪ੍ਰੈਲ ਸ਼ਨੀਵਾਰ – ਦੂਜੀ ਭਾਸ਼ਾ ਪੰਜਾਬੀ/ਹਿੰਦੀ/ਉਰਦੂ

25 ਅਪ੍ਰੈਲ ਸੋਮਵਾਰ-ਕੰਪਿਊਟਰ ਸਾਇੰਸ

26 ਅਪ੍ਰੈਲ ਮੰਗਲਵਾਰ – ਸਿਹਤ ਤੇ ਸਰੀਰਕ ਸਿੱਖਿਆ

28 ਅਪ੍ਰੈਲ ਵੀਰਵਾਰ – ਚੋਣਵੇਂ ਵਿਸ਼ੇ

ਪ੍ਰੀਖਿਆਵਾਂ 28 ਅਪ੍ਰੈਲ ਨੂੰ ਸਮਾਪਤ ਹੋਣਗੀਆਂ ਤੇ ਇਸ ਦਿਨ ਚੋਣਵੇਂ ਵਿਸ਼ੇ ਖੇਤੀਬਾੜੀ ਦਾ ਪੇਪਰ ਹੋਵੇਗਾ। ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾਂ ’ਚ ਕੋਵਿਡ-19 ਪ੍ਰਤੀ ਸਾਰੇ ਮਾਪਦੰਡਾਂ ਦਾ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਪ੍ਰਤੀ ਸੁਪਰੰਡਟ ਤੇ ਹੋਰ ਅਮਲਾ ਪੂਰੀ ਤਰ੍ਹਾਂ ਮੁਸਤੈਦ ਰਹੇਗਾ। ਉਨ੍ਹਾਂ ਕਿਹਾ ਕਿ 10 ਵਜੇ ਸਵੇਰ ਦੇ ਸੈਸ਼ਨ ’ਚ ਹੋਣ ਵਾਲੀਆਂ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਨੂੰ 15 ਮਿੰਟਾਂ ਦਾ ਸਮਾਂ ਪ੍ਰਸ਼ਨ-ਪੱਤਰ ਪੜ੍ਹਨ ਲਈ ਦਿੱਤਾ ਜਾਵੇਗਾ। ਵੇਰਵੇ ਦਿੰਦਿਆਂ ਕੰਟਰੋਲਰ ਨੇ ਦੱਸਿਆ ਕਿ ਨਿਰਧਾਰਤ ਵਿਸ਼ਾਵਾਰ ਪਾਠਕ੍ਰਮ ਵਿਚੋਂ ਇਹ ਪ੍ਰੀਖਿਆਵਾਂ 50 ਫ਼ੀਸਦੀ ਸਿਲੇਬਸ ਦੇ ਆਧਾਰ ’ਤੇ ਆਬਜੈਕਟਿਵ ਟਾਈਪ ਦੇ ਪ੍ਰਸ਼ਨ ਪੱਤਰਾਂ ’ਚ ਲਈਆਂ ਜਾ ਰਹੀਆਂ ਹਨ।

 

ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੱਧੂ ਨੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

0

ਪੰਜਾਬ ‘ਚ ਆਪ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪੰਜਾਬ ਵਿਚ ਸੱਤਾ ਤਬਦੀਲੀ ਦੇ ਨਾਲ-ਨਾਲ ਸੂਬੇ ਦੇ ਹਰ ਹਲਕੇ ਦਾ ਮਾਹੌਲ ਵੀ ਬਦਲਣਾ ਸ਼ੁਰੂ ਹੋ ਗਿਆ। ਪਿਛਲੇ ਦੋ ਦਿਨਾਂ ਵਿੱਚ ਹੀ ਵੱਡੀਆਂ ਤਬਦੀਲੀਆਂ ਨਜ਼ਰ ਆਉਣੀਆਂ ਸ਼ੁਰੂ ਹੋ ਗਈਆਂ।

ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਗ੍ਰਹਿ ਰਾਮਪੁਰਾ ਸ਼ਹਿਰ ‘ਚ ਵਧਾਈਆਂ ਦੇਣ ਵਾਲੇ ਲੋਕਾਂ ਦਾ ਤਾਂਤਾ ਲੱਗਿਆ ਰਿਹਾ। ਦੂਸਰੇ ਪਾਸੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਤੁਰੰਤ ਹਲਕੇ ਵੱਲ ਧਿਆਨ ਦਿੰਦਿਆਂ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਵਿਧਾਇਕ ਬਲਕਾਰ ਸਿੱਧੂ ਨੇ ਹਲਕੇ ਨਾਲ ਸਬੰਧਤ ਥਾਣਾ ਮੁਖੀਆਂ ਤੇ ਡੀਐਸਪੀ ਫੂਲ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਹਲਕੇ ਵਿੱਚ ਨਸ਼ੇ ਦੇ ਤਸਕਰਾਂ ਉਤੇ ਤੁਰੰਤ ਨਕੇਲ ਕੱਸੀ ਜਾਵੇ। ਉਹਨਾਂ ਕਿਹਾ ਕਿ ਅੱਜ ਤੋਂ ਬਾਅਦ ਹਲਕੇ ਵਿੱਚ ਕਿਸੇ ਕਿਸਮ ਦਾ ਨਸ਼ਾ ਨਹੀਂ ਵਿਕਣਾ ਚਾਹੀਦਾ ਅਤੇ ਭ੍ਰਿਸ਼ਟ ਪੁਲਿਸ ਮੁਲਾਜ਼ਮਾਂ ‘ਤੇ ਤੁਰੰਤ ਕਾਰਵਾਈ ਹੋਵੇਗੀ।

ਉਨ੍ਹਾਂ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਨੂੰ ਸੁਧਾਰਨ ਲਈ ਕਿਹਾ ਅਤੇ ਨਾਲ ਹੀ ਉਹਨਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਹਨਾਂ ਸਿਹਤ ਵਿਭਾਗ ਦੇ ਸਿਵਲ ਹਸਪਤਾਲ ਰਾਮਪੁਰਾ ਅਤੇ ਭਗਤਾ ਭਾਈਕਾ ਦੇ ਐੱਸ.ਐੱਮ.ਓ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਸਿਵਲ ਹਸਪਤਾਲ ਵਿੱਚ ਆਉਣ ਵਾਲੀਆਂ ਪ੍ਰੇਸ਼ਾਨੀਆਂ ਦੂਰ ਕਰਨ ਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਕਿਹਾ।

ਇਸ ਤੋਂ ਇਲਾਵਾ ਉਹਨਾਂ ਪਾਵਰ ਕਾਮ ਰਾਮਪੁਰਾ ਦੇ ਐਕਸੀਅਨ ਤੇ ਐਸ.ਡੀ.ਓ ਨੂੰ ਸ਼ਹਿਰ ਅਤੇ ਹਲਕੇ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਲਈ ਲੋੜੀਂਦੇ ਸੁਧਾਰ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਇਸੇ ਤਰ੍ਹਾਂ ਮਾਰਕੀਟ ਕਮੇਟੀ ਦੇ ਸੈਕਟਰੀ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਦਿਆਂ ਮਾਰਕੀਟ ਕਮੇਟੀ ਦੇ ਪ੍ਰਬੰਧ ਵਿੱਚ ਸੁਧਾਰ ਲਿਆਉਣ ਲਈ ਕਿਹਾ ਤਾਂ ਕਿ ਅਗਲੇ ਮਹੀਨੇ ਦਾਣਾ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ।