Home Blog Page 2145

ਖਰੜ ਤੋਂ ਆਪ ਉਮੀਦਵਾਰ ਅਨਮੋਲ ਗਗਨ ਮਾਨ ਤੇ ਰਾਜਪੁਰਾ ਤੋਂ ਨੀਨਾ ਮਿੱਤਲ ਦੀ ਹੋਈ ਜਿੱਤ

0

ਪੰਜਾਬ ‘ਚ ਚੋਣ ਨਤੀਜਿਆਂ ਦੌਰਾਨ ਆਮ ਆਦਮੀ ਪਾਰਟੀ ਲਗਾਤਾਰ ਅੱਗੇ ਵੱਧਦੀ ਹੋਈ ਦਿਖਾਈ ਦੇ ਰਹੀ ਹੈ। ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੇ ਹੁਣ ਤੱਕ ਦੇ ਨਤੀਜਿਆਂ ‘ਚ ਰਾਜਪੁਰਾ ਤੋਂ ਆਪ ਉਮੀਦਵਾਰ ਨੀਨਾ ਮਿੱਤਲ ਦੀ ਜਿੱਤ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਧੂਰੀ ਤੋਂ ਜਿੱਤ ਹਾਸਿਲ ਕਰ ਲਈ ਹੈ। ਇਸ ਤੋਂ ਇਲਾਵਾ ਖਰੜ ਤੋਂ ਆਪ ਉਮੀਦਵਾਰ ਅਨਮੋਲ ਗਗਨ ਮਾਨ ਨੇ ਜਿੱਤ ਹਾਸਿਲ ਕਰ ਲਈ ਹੈ। ਇਸ ਦੇ ਨਾਲ ਹੀ ਆਨੰਦਪੁਰ ਸਾਹਿਬ ਤੋਂ ਆਪ ਉਮੀਦਵਾਰ ਹਰਜੋਤ ਸਿੰਘ ਬੈਂਸ ਦੀ ਜਿੱਤ ਹੋਈ ਹੈ। ਕੋਟਕਪੁਰਾ ਤੋਂ ਕੁਲਤਾਰ ਸਿੰਘ ਸਿਧਵਾਂ ਦੀ ਜਿੱਤ ਹੋਈ ਹੈ। ਇਸ ਤੋਂ ਇਲਾਵਾ ਸੁਨਾਮ ਤੋਂ ਆਪ ਉਮੀਦਵਾਰ ਅਮਨ ਅਰੋੜਾ ਨੇ ਜਿੱਤ ਹਾਸਿਲ ਕੀਤੀ ਹੈ।

ਪੰਜਾਬ ‘ਚ ਆਪ ਪਾਰਟੀ ਦੀ ਹੋ ਰਹੀ ਜਿੱਤ ‘ਤੇ ਨਵਜੋਤ ਸਿੱਧੂ ਨੇ ਆਪ ਪਾਰਟੀ ਨੂੰ ਦਿੱਤੀ ਵਧਾਈ

0

ਪੰਜਾਬ ‘ਚ ਚੋਣ ਨਤੀਜਿਆਂ ਦੌਰਾਨ ਆਮ ਆਦਮੀ ਪਾਰਟੀ ਲਗਾਤਾਰ ਅੱਗੇ ਵੱਧਦੀ ਹੋਈ ਦਿਖਾਈ ਦੇ ਰਹੀ ਹੈ। ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੇ ਹੁਣ ਤੱਕ ਦੇ ਨਤੀਜਿਆਂ ‘ਚ ਪੰਜਾਬ ‘ਚ ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਧੂਰੀ ਤੋਂ ਜਿੱਤ ਹਾਸਿਲ ਕਰ ਲਈ ਹੈ। ਇਸ ਦੇ ਨਾਲ ਹੀ ਜਗਰਾਉਂ ਤੋਂ ਆਪ ਪਾਰਟੀ ਦੀ ਉਮੀਦਵਾਰ ਸਰਬਜੀਤ ਕੌਰ ਮਾਣੂੰਕੇ ਨੇ ਜਿੱਤ ਹਾਸਿਲ ਕਰ ਲਈ ਹੈ।  ਆਪ ਨੂੰ ਅੱਗੇ ਵਧਦਾ ਦੇਖ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦੇ ਫਤਵੇ ਨੂੰ ਨਿਮਰਤਾ ਸਹਿਤ ਪਰਵਾਨ ਕਰੋ।


ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਵਧਾਈ ਵੀ ਦਿੱਤੀ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ ਹੁਣ ਤੱਕ ਦੇ ਰੁਝਾਨਾਂ ਮੁਤਾਬਕ ਆਮ ਆਦਮੀ ਪਾਰਟੀ ਲਗਾਤਾਰ ਅੱਗੇ ਵੱਧ ਰਹੀ ਹੈ।

ਜਗਰਾਉਂ ਤੋਂ ਆਪ ਪਾਰਟੀ ਦੀ ਉਮੀਦਵਾਰ ਸਰਬਜੀਤ ਕੌਰ ਮਾਣੂੰਕੇ ਨੇ ਜਿੱਤ ਕੀਤੀ ਹਾਸਿਲ

0

ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੇ ਹੁਣ ਤੱਕ ਦੇ ਨਤੀਜਿਆਂ ‘ਚ ਪੰਜਾਬ ‘ਚ ਜਗਰਾਉਂ ਤੋਂ ਆਪ ਪਾਰਟੀ ਦੀ ਉਮੀਦਵਾਰ ਸਰਬਜੀਤ ਕੌਰ ਮਾਣੂੰਕੇ ਨੇ ਜਿੱਤ ਹਾਸਿਲ ਕਰ ਲਈ ਹੈ।

ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਭਗਵੰਤ ਮਾਨ ਦੀ ਜਿੱਤ ਲਈ ਵਧਾਈ ਦਿੱਤੀ ਹੈ। ਭਗਵੰਤ ਮਾਨ ਧੂਰੀ ਸੀਟ ਤੋਂ ਜਿੱਤ ਗਏ ਹਨ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਇਨਕਲਾਬ ਲਈ ਬਹੁਤ-ਬਹੁਤ ਵਧਾਈ ਹੋਵੇ।

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਭਗਵੰਤ ਮਾਨ ਦੀ ਜਿੱਤ ਲਈ ਦਿੱਤੀ ਵਧਾਈ

0

ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੇ ਹੁਣ ਤੱਕ ਦੇ ਨਤੀਜਿਆਂ ‘ਚ ਪੰਜਾਬ ‘ਚ ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਧੂਰੀ ਤੋਂ ਜਿੱਤ ਹਾਸਿਲ ਕਰ ਲਈ ਹੈ। ਉਨ੍ਹਾਂ ਦੇ ਮੁਕਾਬਲੇ ‘ਚ ਖੜ੍ਹੇ ਦਲਬੀਰ ਸਿੰਘ ਗੋਲਡੀ ਇਸ ਸੀਟ ਤੋਂ ਹਾਰ ਗਏ ਹਨ।

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਭਗਵੰਤ ਮਾਨ ਦੀ ਜਿੱਤ ਲਈ ਵਧਾਈ ਦਿੱਤੀ ਹੈ। ਭਗਵੰਤ ਮਾਨ ਧੂਰੀ ਸੀਟ ਤੋਂ ਜਿੱਤ ਗਏ ਹਨ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਇਨਕਲਾਬ ਲਈ ਬਹੁਤ-ਬਹੁਤ ਵਧਾਈ ਹੋਵੇ।

ਧੂਰੀ ਤੋਂ ਭਗਵੰਤ ਮਾਨ ਨੇ ਜਿੱਤ ਕੀਤੀ ਦਰਜ

0

ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੇ ਹੁਣ ਤੱਕ ਦੇ ਨਤੀਜਿਆਂ ‘ਚ ਪੰਜਾਬ ‘ਚ ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਧੂਰੀ ਤੋਂ ਜਿੱਤ ਹਾਸਿਲ ਕਰ ਲਈ ਹੈ। ਉਨ੍ਹਾਂ ਦੇ ਮੁਕਾਬਲੇ ‘ਚ ਖੜ੍ਹੇ ਦਲਬੀਰ ਸਿੰਘ ਗੋਲਡੀ ਇਸ ਸੀਟ ਤੋਂ ਹਾਰ ਗਏ ਹਨ।

ਮੋਗਾ ਤੋਂ ਮਾਲਵਿਕਾ ਸੂਦ ਲਈ ਜਿੱਤ ਹੋਈ ਮੁਸ਼ਕਿਲ, ਆਪ ਉਮੀਦਵਾਰ ਅੱਗੇ

0

ਮੋਗਾ:ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੇ ਹੁਣ ਤੱਕ ਦੇ ਨਤੀਜਿਆਂ ‘ਚ ਹਲਕਾ ਮੋਗਾ ‘ਚ ਤੀਜੇ ਰਾਊਂਡ ਤੱਕ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ. ਅਮਨਦੀਪ ਕੌਰ ਅਰੋੜਾ ਲੀਡ ਕਰ ਰਹੀ ਹੈ, ਜਦਕਿ ਕਾਂਗਰਸ ਉਮੀਦਵਾਰ ਮਾਲਵਿਕਾ ਸੂਦ ਦੂਜੇ ਨੰਬਰ ‘ਤੇ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮੱਖਣ ਬਰਾੜ ਤੀਜੇ ਨੰਬਰ ‘ਤੇ ਹਨ। ਮੋਗਾ ਦੇ ਹੁਣ ਤੱਕ ਦੇ ਚੋਣ ਨਤੀਜਿਆਂ ‘ਚ ‘ਆਪ’ ਡਾ. ਅਮਨਦੀਪ ਕੌਰ ਅਰੋੜਾ 11259, ਕਾਂਗਰਸ ਦੀ ਮਾਲਵਿਕਾ ਸੂਦ 7015, ਸ਼੍ਰੋਮਣੀ ਅਕਾਲੀ ਦਲ ਦੇ ਬਰਜਿੰਦਰ ਸਿੰਘ ਮੱਖਣ ਬਰਾੜ 6559 ਤੇ ਭਾਜਪਾ ਦੇ ਡਾ. ਹਰਜੋਤ ਕਮਲ ਨੂੰ 889 ਵੋਟਾਂ ਮਿਲੀਆਂ ਹਨ।

ਵੋਟਾਂ ਦੀ ਗਿਣਤੀ ਜਾਰੀ, ਮੋਹਾਲੀ ‘ਚ ‘ਆਪ’ ਉਮੀਦਵਾਰ ਨੇ ਕਾਂਗਰਸ ਦੇ ਬਲਬੀਰ ਸਿੱਧੂ ਨੂੰ ਛੱਡਿਆ ਪਿੱਛੇ

0

ਮੋਹਾਲੀ ‘ਚ ਵੋਟਾਂ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਹੁਣ ਤੱਕੇ ਪ੍ਰਾਪਤ ਹੋਏ ਰੁਝਾਨਾਂ ਮੁਤਾਬਕ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਨੂੰ 24468 ਵੋਟਾਂ ਹਾਸਲ ਹੋਈਆਂ ਹਨ, ਜਦੋਂ ਕਿ ਉਨ੍ਹਾਂ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੂੰ ਪਿੱਛੇ ਛੱਡ ਦਿੱਤਾ ਹੈ।

ਬਲਬੀਰ ਸਿੱਧੂ ਨੂੰ ਹੁਣ ਤੱਕ 14441 ਵੋਟਾਂ ਹਾਸਲ ਹੋਈਆਂ ਹਨ, ਜਦੋਂ ਕਿ ਭਾਜਪਾ ਦੇ ਸੰਜੀਵ ਵਸ਼ਿਸ਼ਟ ਨੂੰ 5234 ਵੋਟਾਂ ਹਾਸਲ ਹੋਈਆਂ ਹਨ। ਮੋਹਾਲੀ ਦੇ ਤਿੰਨ ਵਿਧਾਨ ਸਭਾ ਹਲਕਿਆਂ ਮੋਹਾਲੀ, ਖਰੜ ਅਤੇ ਡੇਰਾਬੱਸੀ ‘ਚ ਵੋਟਾਂ ਦੀ ਗਿਣਤੀ ਦਾ ਕੰਮ ਜਾਰੀ ਹੈ। ਇਸ ਦੌਰਾਨ ਨਵੇਂ ਵੋਟਿੰਗ ਸੈਂਟਰ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਅੰਦਰ ਵੋਟਾਂ ਦੀ ਗਿਣਤੀ ਚੱਲ ਰਹੀ ਹੈ।

ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਅੱਗੇ ਚੱਲ ਰਹੇ ਹਨ।

ਹਲਕਾ ਡੇਰਾਬੱਸੀ ਤੋਂ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਚਲ ਰਹੇ ਹਨ, ਜਦਕਿ ਅਕਾਲੀ ਉਮੀਦਵਾਰ ਐਨਕੇ ਸ਼ਰਮਾ ਦੂਜੇ ਨੰਬਰ ਉਤੇ ਹਨ।

Uttar Pradesh Results: ਗੋਰਖਪੁਰ ਸ਼ਹਿਰ ਤੋਂ CM ਯੋਗੀ ਅਤੇ ਕਰਹਾਲ ਤੋਂ ਅਖਿਲੇਸ਼ ਯਾਦਵ ਅੱਗੇ

0

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਜਿਵੇਂ-ਜਿਵੇਂ ਵੋਟਾਂ ਦੀ ਗਿਣਤੀ ਵਧ ਰਹੀ ਹੈ, ਤਿਉਂ-ਤਿਉਂ ਰੁਝਾਨ ਰੌਚਿਕ ਹੁੰਦਾ ਜਾ ਰਿਹਾ ਹੈ। ਭਾਜਪਾ ਨੇ ਸ਼ੁਰੂਆਤੀ ਰੁਝਾਨਾਂ ‘ਚ ਸਪੱਸ਼ਟ ਬਹੁਮਤ ਦਾ ਅੰਕੜਾ ਪਾਰ ਕੀਤਾ, ਭਾਜਪਾ ਨੂੰ 230 ਅਤੇ ਸਪਾ ਨੂੰ 103 ਸੀਟਾਂ ਮਿਲੀਆਂ। ਗੋਰਖਪੁਰ ਸ਼ਹਿਰ ਤੋਂ ਭਾਜਪਾ ਦੇ ਉਮੀਦਵਾਰ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬਾਜ਼ੀ ਮਾਰ ਲਈ ਹੈ, ਜਦਕਿ ਮੈਨਪੁਰੀ ਦੀ ਕਰਹਾਲ ਵਿਧਾਨ ਸਭਾ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਤੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਵੀ ਅੱਗੇ ਹਨ।

ਬਠਿੰਡਾ ਅਰਬਨ ਤੋਂ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਪਿੱਛੇ

0

ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸ਼ੁਰੂਆਤੀ ਰੁਝਾਨਾਂ ’ਚ ਆਮ ਆਦਮੀ ਪਾਰਟੀ ਪੰਜਾਬ ’ਚ ਅੱਗੇ ਚੱਲ ਰਹੀ ਹੈ। ਉਥੇ ਬਠਿੰਡਾ ਅਰਬਨ ਤੋਂ ਕੈਬਨਿੰਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਪਿੱਛੇ ਚੱਲ ਰਹੇ ਹਨ।

ਮਨਪ੍ਰੀਤ ਸਿੰਘ ਬਾਦਲ ਨੂੰ ਹੁਣ ਤਕ 2616 ਵੋਟਾਂ ਮਿਲੀਆਂ ਹਨ। ਉਥੇ ਆਮ ਆਦਮੀ ਪਾਰਟੀ ਦੇ ਜਗਰੂਪ ਸਿੰਘ ਗਿੱਲ ਮੂਹਰੇ ਚੱਲ ਰਹੇ ਹਨ। ਉਨ੍ਹਾਂ ਨੂੰ ਹੁਣ ਤਕ 12547 ਵੋਟਾਂ ਮਿਲੀਆਂ ਹਨ।

ਤੀਜੇ ਨੰਬਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰੂਪ ਚੰਦ ਸਿੰਗਲਾ ਹਨ, ਜਿਨ੍ਹਾਂ ਨੂੰ 2119 ਵੋਟਾਂ ਪਈਆਂ ਹਨ। ਉਥੇ ਭਾਰਤੀ ਜਨਤ ਪਾਰਟੀ ਦੇ ਰਾਜ ਕੁਮਾਰ ਨੂੰ ਸਿਰਫ 929 ਵੋਟਾਂ ਮਿਲੀਆਂ ਹਨ।

ਪੰਜਾਬ ‘ਚ ਆਪ ਪਾਰਟੀ ਸਭ ਤੋਂ ਅੱਗੇ, ਦੂਜੀਆਂ ਪਾਰਟੀਆਂ ਨੂੰ ਛੱਡਿਆ ਪਿੱਛੇ

0

ਰੁਝਾਨਾਂ ਵਿਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲ ਗਿਆ ਹੈ। ਕਾਂਗਰਸ, ਅਕਾਲੀ ਦਲ ਵਰਗੀਆਂ ਰਵਾਇਤੀ ਧਿਰਾਂ ਇਸ ਦੇ ਨੇੜੇ ਤੇੜੇ ਵੀ ਨਜ਼ਰ ਨਹੀਂ ਆ ਰਹੀਆਂ ਹਨ। ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਅੱਗੇ ਹਨ।

ਪੰਜਾਬ ਵਿੱਚ ਆਪ ਪਹਿਲੇ ਤੇ ਦੂਜੇ ਤੇ ਕਾਂਗਰਸ ਤੇ ਤੀਜੇ ਉੱਤੇ ਅਕਾਲੀ ਦਲ ਚੱਲ ਰਹੀ ਹੈ। ਇਸੇ ਤਰ੍ਹਾਂ ਜੇਕਰ ਹੌਟ ਸੀਟਾਂ ਦੀ ਗੱਲ ਕਰੀਏ ਤਾਂ ਸ਼ੁਰੂਆਤੀ ਰੁਝਾਨ ਦੌਰਾਨ ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਤੋਂ ‘ਆਪ’ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ 7800 ਵੋਟਾਂ ਤੋਂ ਅੱਗੇ ਚੱਲ ਰਹੇ ਹਨ। ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਅੱਗੇ ਚੱਲ ਰਹੇ ਹਨ। ਲੰਬੀ ਤੋਂ ਪ੍ਰਕਾਸ਼ ਬਾਦਲ ਪਿੱਛੇ ਚੱਲ ਰਹੇ ਹਨ ਤੇ ਜਲਾਲਾਬਾਦ ਤੋਂ ਸੁਖਬੀਰ ਬਾਦਲ ਪਿੱਛੇ ਚੱਲ ਰਹੇ ਹਨ। ਜਾਣਕਾਰੀ ਅਨੁਸਾਰ ਭਗਵੰਤ ਮਾਨ ਧੂਰੀ ਤੋਂ 12000 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਖਰੜ ਤੋਂ ਆਪ ਉਮੀਦਵਾਰ ਅਨਮੋਲ ਗਗਨ ਅੱਗੇ ਚੱਲ ਰਹੇ ਹਨ।

ਪੰਜਾਬ ‘ਚ ਆਪ 86, ਕਾਂਗਰਸ 17 ਤੇ ਅਕਾਲੀ ਦਲ 10 ਸੀਟਾਂ ‘ਤੇ ਚੱਲ ਰਹੀ ਹੈ।