Home Blog Page 2146

ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਪਿੱਛੇ

0

ਕੈਪਟਨ ਅਮਰਿੰਦਰ ਸਿੰਘ ਸ਼ੁਰੂਆਤੀ ਰੁਝਾਨਾਂ ਵਿਚ ਪੱਛੜੇ ਨਜ਼ਰ ਆ ਰਹੇ ਹਨ। ਕੈਪਟਨ ਪਟਿਆਲਾ ਸ਼ਹਿਰੀ ਤੋਂ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ। ਇਹ ਉਨ੍ਹਾਂ ਦਾ ਜੱਦੀ ਹਲਕਾ ਹੈ।

ਇਸ ਲਈ ਕੈਪਟਨ ਲਈ ਇਹ ਵੱਡੀ ਝਟਕਾ ਹਨ। ਇਸ ਦੇ ਨਾਲ ਹੀ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੇ ਭਦੌੜ ਦੋਵਾਂ ਸੀਟਾਂ ਤੋਂ ਪਿੱਛੇ ਚੱਲ ਰਹੇ ਹਨ। ਭਦੌੜ ‘ਚ ਆਪ ਦੇ ਉਮੀਦਵਾਰ ਲਾਭ ਸਿੰਘ ਉੱਗੋਕੋ ਅੱਗੇ ਚੱਲ ਰਹੇ ਹਨ। ਰੁਝਾਨਾਂ ‘ਚ ਆਪ ਨੂੰ ਮਿਲਿਆ ਬਹੁਮਤ, ਪੰਜਾਬ ‘ਚ ਆਪ ਪਾਰਟੀ ਸਭ ਤੋਂ ਅੱਗੇ ਚੱਲ ਰਹੀ ਹੈ।

ਪੰਜਾਬ ਚੋਣ ਨਤੀਜੇ: ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੇ ਭਦੌੜ ਦੋਵਾਂ ਸੀਟਾਂ ਤੋਂ ਪਿੱਛੇ, ਅੰਮ੍ਰਿਤਸਰ ਪੂਰਬੀ ‘ਚ ਜੀਵਨਜੋਤ ਕੌਰ ਅੱਗੇ

0

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਪੰਜਾਬ ਦਾ ਅਗਲਾ ‘ਸਰਦਾਰ’ ਕੌਣ ਹੋਵੇਗਾ, ਇਸ ਦੀ ਤਸਵੀਰ ਕੁਝ ਘੰਟਿਆਂ ਬਾਅਦ ਹੀ ਸਪੱਸ਼ਟ ਹੋ ਜਾਵੇਗੀ। ਇਸ ਦੇ ਨਾਲ ਹੀ ਸੂਬੇ ਵਿੱਚ 66 ਥਾਵਾਂ ‘ਤੇ 117 ਗਿਣਤੀ ਕੇਂਦਰ ਬਣਾਏ ਗਏ ਹਨ। ਗਿਣਤੀ ਕੇਂਦਰਾਂ ਦੀ ਸਖ਼ਤ ਸੁਰੱਖਿਆ ਲਈ ਤਿੰਨ ਪੱਧਰੀ ਸੁਰੱਖਿਆ ਘੇਰਾਬੰਦੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 7500 ਦੇ ਕਰੀਬ ਮੁਲਾਜ਼ਮ ਗਿਣਤੀ ਦੇ ਕੰਮ ਲਈ ਤਾਇਨਾਤ ਕੀਤੇ ਗਏ ਹਨ। ਮੀਡੀਆ ਦੀ ਸਹੂਲਤ ਲਈ ਹਰੇਕ ਗਿਣਤੀ ਕੇਂਦਰ ‘ਤੇ ਮੀਡੀਆ ਸੈਂਟਰ ਬਣਾਏ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੂਰਬੀ ‘ਚ ਆਪ ਦੇ ਉਮੀਦਵਾਰ ਜੀਵਨਜੋਤ ਕੌਰ ਅੱਗੇ ਚੱਲ ਰਹੇ ਹਨ। ਇੱਥੇ ਉਨ੍ਹਾਂ ਦਾ ਮੁਕਾਬਲਾ ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਨਾਲ ਹੈ।

ਇਸ ਦੇ ਨਾਲ ਹੀ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੇ ਭਦੌੜ ਦੋਵਾਂ ਸੀਟਾਂ ਤੋਂ ਪਿੱਛੇ ਚੱਲ ਰਹੇ ਹਨ। ਰੁਝਾਨਾਂ ‘ਚ ਆਪ ਨੂੰ ਮਿਲਿਆ ਬਹੁਮਤ, ਪੰਜਾਬ ‘ਚ ਆਪ ਪਾਰਟੀ ਸਭ ਤੋਂ ਅੱਗੇ ਚੱਲ ਰਹੀ ਹੈ।

 

ਉੱਤਰਾਖੰਡ ਚੋਣ ਨਤੀਜੇ: ਅੱਜ ਫੈਸਲੇ ਦਾ ਦਿਨ, ਤੇਜ਼ੀ ਨਾਲ ਬਦਲ ਰਹੇ ਸਮੀਕਰਣ, BJP 9 ਸੀਟਾਂ ਤੋਂ ਅੱਗੇ

0

ਉੱਤਰਾਖੰਡ ਦੀਆਂ ਸਾਰੀਆਂ 70 ਵਿਧਾਨ ਸਭਾ ਸੀਟਾਂ ’ਤੇ ਵੀਰਵਾਰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸੂਬੇ ’ਚ 14 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ’ਚ 65 ਫ਼ੀਸਦੀ ਤੋਂ ਜ਼ਿਆਦਾ ਲੋਕਾਂ ਨੇ ਵੋਟਾਂ ਪਾਈਆਂ ਸਨ। ਉੱਤਰਾਖੰਡ ’ਚ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੋਵਾਂ ਪ੍ਰਮੁੱਖ ਪਾਰਟੀਆਂ ਤੋਂ ਇਲਾਵਾ ਉੱਤਰਾਖੰਡ ਕ੍ਰਾਂਤੀ ਦਲ, ਆਮ ਆਦਮੀ ਪਾਰਟੀ, ਸਮਾਜਵਾਦੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰਾਂ ਸਣੇ ਕੁੱਲ 632 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ।

ਇਨ੍ਹਾਂ ’ਚ ਵਿਸ਼ੇਸ਼ ਰੂਪ ਨਾਲ ਸੂਬੇ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਕਾਂਗਰਸ ਸਕੱਤਰ ਹਰੀਸ਼ ਰਾਵਤ, ਸੂਬਾ ਕਾਂਗਰਸ ਪ੍ਰਧਾਣ ਗਣੇਸ਼ ਗੋਦਿਆਲ, ਸੂਬਾ ਭਾਜਪਾ ਪ੍ਰਧਾਨ ਮਦਨ ਕੌਸ਼ਿਕ ਅਤੇ ਆਪ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਰਿਟਾਇਰਡ ਕਰਨਲ ਅਜੈ ਕੋਠਿਆਲ ਦੀਆਂ ਸੀਟਾਂ ਦੇ ਚੋਣ ਨਤੀਜਿਆਂ ’ਤੇ ਸਾਰਿਆਂ ਦੀਆਂ ਨਜ਼ਰਾਂ ਰਹਿਣਗੀਆਂ। ਇਹ ਵੇਖਣਾ ਦਿਲਚਸਪ ਹੋਵੇਗਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ 70 ’ਚੋਂ 57 ਸੀਟਾਂ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਜਪਾ ਇਸ ਵਾਰ ਆਪਣੇ 60 ਪਾਰ ਦੇ ਟੀਚੇ ਨੂੰ ਹਾਸਿਲ ਕਰ ਪਾਉਂਦੀ ਹੈ ਜਾਂ ਸੱਤਾ ਵਿਰੋਧੀ ਲਹਿਰ ’ਤੇ ਸਵਾਰ ਕਾਂਗਰਸ ਸੱਤਾ ’ਚ ਵਾਪਸੀ ਕਰਦੀ ਹੈ।

ਸ਼ੁਰੂਆਤ ’ਚ ਰਫ਼ਤਾਰ ਹੌਲੀ ਰਹਿਣ ਤੋਂ ਬਾਅਦ ਹੁਣ ਭਾਜਪਾ ਤੇਜ਼ੀ ਨਾਲ ਸੀਟਾਂ ’ਤੇ ਬੜ੍ਹਤ ਬਣਾ ਰਹੀ ਹੈ। ਭਾਜਪਾ ਹੁਣ 9 ਸੀਟਾਂ ’ਤੇ ਅੱਗੇ ਹੈ ਜਦਕਿ ਕਾਂਗਰਸ 5 ਸੀਟਾਂ ’ਤੇ ਅੱਗੇ ਚੱਲ ਰਹੀ ਹੈ, ਉਥੇ ਹੀ ਹੋਰ ਦੇ ਖਾਤਿਆਂ ’ਚ ਅਜੇ ਵੀ ਦੋ ਸੀਟਾਂ ਦਿਸ ਰਹੀਆਂ ਹਨ।

ਪੰਜਾਬ ਚੋਣ ਨਤੀਜੇ : ਧੂਰੀ ਤੋਂ ਭਗਵੰਤ ਮਾਨ ਤੇ ਜਲਾਲਾਬਾਦ ਤੋਂ ਸੁਖਬੀਰ ਬਾਦਲ ਅੱਗੇ

0

ਪੰਜਾਬ ਸਮੇਤ ਗੋਆ, ਮਨੀਪੁਰ, ਯੂਪੀ, ਉੱਤਰਾਖੰਡ ਲਈ ਅੱਜ ਫੈਸਲੇ ਦਾ ਦਿਨ ਹੈ। ਕੁਝ ਘੰਟਿਆਂ ਬਾਅਦ ਤੈਅ ਹੋ ਜਾਵੇਗਾ ਕਿ ਕਿਸ ਸੂਬੇ ‘ਚ ਕਿਸਦੀ ਸਿਆਸਤ ਚੱਲੇਗੀ।  EVMs ਮਸ਼ੀਨਾਂ ਖੁੱਲ੍ਹਣ ਨਾਲ ਠੀਕ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ।

ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ‘ਚ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਜਲਾਲਾਬਾਦ ‘ਚ ਬੈਲਟ ਪੇਪਰਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਸ਼ੁਰੂਆਤੀ ਰੁਝਾਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਕੀ ਪਾਰਟੀਆਂ ਦੇ ਉਮੀਦਵਾਰਾਂ ਨਾਲੋਂ ਅੱਗੇ ਚੱਲ ਰਹੇ ਹਨ।

ਇਸ ਦੇ ਨਾਲ ਹੀ ਧੂਰੀ ਤੋਂ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਅੱਗੇ ਚੱਲ ਰਹੇ ਹਨ।

 

Election Results: ਪੰਜਾਬ ਸਮੇਤ ਗੋਆ, ਮਨੀਪੁਰ, ਯੂਪੀ, ਉੱਤਰਾਖੰਡ ਲਈ ਅੱਜ ਫੈਸਲੇ ਦਾ ਦਿਨ

0

ਪੰਜਾਬ ਸਮੇਤ ਗੋਆ, ਮਨੀਪੁਰ, ਯੂਪੀ, ਉੱਤਰਾਖੰਡ ਲਈ ਅੱਜ ਫੈਸਲੇ ਦਾ ਦਿਨ ਹੈ। ਕੁਝ ਘੰਟਿਆਂ ਬਾਅਦ ਤੈਅ ਹੋ ਜਾਵੇਗਾ ਕਿ ਕਿਸ ਸੂਬੇ ‘ਚ ਕਿਸਦੀ ਸਿਆਸਤ ਚੱਲੇਗੀ।  EVMs ਮਸ਼ੀਨਾਂ ਖੁੱਲ੍ਹਣ ਨਾਲ ਠੀਕ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਨਤੀਜੇ ਆਉਣ ‘ਚ ਕੁਝ ਹੀ ਪਲ ਬਾਕੀ ਹਨ। ਨਤੀਜਿਆਂ ਤੋਂ ਪਹਿਲਾਂ ਸਿਆਸੀ ਲੀਡਰਾਂ ਦੀਆਂ ਧੜਕਣਾਂ ਤੇਜ ਹੋਈਆਂ ਹਨ। ਪੰਜਾਬ ‘ਚ 117 ਹਲਕਿਆਂ ਦੇ ਲਈ 66 ਥਾਵਾਂ ਤੇ ਕਾਊਂਟਿੰਗ ਸੈਂਟਰ ਬਣਾਏ ਗਏ ਹਨ।

ਪੰਜਾਬ ਵਿੱਚ 20 ਫਰਵਰੀ ਨੂੰ ਪਈਆਂ ਵੋਟਾਂ ਵਿੱਚ 71.95 ਪ੍ਰਤੀਸ਼ਤ ਮਤਦਾਨ ਦਰਜ ਕੀਤਾ ਗਿਆ। ਇਹ ਪੰਜਾਬ ਦੀਆਂ ਪਿਛਲੀਆਂ ਤਿੰਨ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਸਭ ਤੋਂ ਘੱਟ ਹੈ।ਪੰਜਾਬ ‘ਚ 20 ਫਰਵਰੀ ਨੂੰ ਜੋ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਈ ਸੀ। ਉਨ੍ਹਾਂ ਦੀ ਅੱਜ ਗਿਣਤੀ ਸ਼ੁਰੂ ਹੋ ਗਈ ਹੈ। ਕਾਂਗਰਸ ਨੇ ਅੱਜ ਹੀ ਵਿਧਾਇਕ ਦਲ ਦੀ ਬੈਠਕ ਬੁਲਾਈ ਹੈ। ਨਤੀਜਿਆਂ ਤੋਂ ਬਾਅਦ ਸ਼ਾਮ 5 ਵਜੇ ਚੰਡੀਗੜ੍ਹ ਕਾਂਗਰਸ ਭਵਨ ‘ਚ ਮੀਟਿੰਗ ਹੋਵੇਗੀ। ਨਵਜੋਤ ਸਿੱਧੂ ਨੇ ਨਵੇਂ ਚੁਣੇ ਜਾਣ ਵਾਲੇ ਵਿਧਾਇਕਾਂ ਨੂੰ ਮੀਟਿੰਗ ਵਿੱਚ ਬੁਲਾਇਆ ਹੈ। ਅੱਜ ਪੰਜ ਰਾਜਾਂ ਦੇ ਨਤੀਜੇ ਐਲਾਨੇ ਜਾਣਗੇ।

ਚੋਣ ਨਤੀਜਿਆਂ ਤੋਂ ਪਹਿਲਾਂ ਕਾਂਗਰਸ ਦੀ ਅਹਿਮ ਬੈਠਕ, ਅਜੇ ਮਾਕਨ ਤੇ ਹਰੀਸ਼ ਚੌਧਰੀ ਪਹੁੰਚੇ ਚੰਡੀਗੜ੍ਹ

0

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਇੱਕ ਦਿਨ ਪਹਿਲਾਂ ਸਿਆਸਤ ‘ਚ ਹਲਚਲ ਤੇਜ਼ ਹੋ ਗਈ ਹੈ। ਹਰ ਕੋਈ ਇਸ ਗੱਲ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ ਕਿ ਪੰਜਾਬ ਵਿੱਚ ਕਿਸ ਦੀ ਸਰਕਾਰ ਬਣੇਗੀ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਨਤੀਜਿਆਂ ਤੋਂ ਪਹਿਲਾਂ ਅਹਿਮ ਮੀਟਿੰਗ ਕਰ ਰਹੀ ਹੈ।

ਚੰਡੀਗੜ੍ਹ ਦੇ ਇੱਕ ਨਿੱਜੀ ਹੋਟਲ ਵਿੱਚ ਕਾਂਗਰਸ ਦੀ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਜੇ ਮਾਕਨ ਅਤੇ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਮੌਜੂਦ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚ ਗਏ ਹਨ। ਇਸ ਤੋਂ ਇਲਾਵਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵੀ ਇਸ ਮੀਟਿੰਗ ਦਾ ਹਿੱਸਾ ਹੋਣਗੇ।

ਤਾਜ਼ਾ ਜਾਣਕਾਰੀ ਅਨੁਸਾਰ ਇਹ ਫੈਸਲਾ ਕੀਤਾ ਗਿਆ ਹੈ ਕਿ ਕਾਂਗਰਸ ਵਿਧਾਇਕ ਦਲ ਦੀ ਪਹਿਲੀ ਮੀਟਿੰਗ 10 ਮਾਰਚ ਨੂੰ ਸ਼ਾਮ 5 ਵਜੇ ਪ੍ਰਦੇਸ਼ ਕਾਂਗਰਸ ਦੇ ਦਫਤਰ (ਕਾਂਗਰਸ ਭਵਨ, ਸੈਕਟਰ 15) ਵਿਖੇ ਹੋਵੇਗੀ। ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਬੇਨਤੀ ਹੈ ਕਿ ਉਹ ਜ਼ਰੂਰ ਹਾਜ਼ਰ ਹੋਣ। ਨਵਜੋਤ ਸਿੱਧੂ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਹ ਦੋਵੇਂ ਜਥੇ ਜੂਨ 2022 ਵਿਚ ਪਾਕਿਸਤਾਨ ਭੇਜੇ ਜਾਣੇ ਹਨ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪ੍ਰਕਿਰਿਆ ਆਰੰਭੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2022 ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਪਾਕਿ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ। ਸਕੱਤਰ ਸ. ਆਹਲੀ ਨੇ ਕਿਹਾ ਕਿ ਸ਼ਰਧਾਲੂ ਜਾਣਕਾਰੀ ਪ੍ਰਾਪਤ ਕਰਨ ਲਈ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਨਾਲ 0183-2553957, 58 ਅਤੇ 59 ਟੈਲੀਫੋਨ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ।

ਭਾਰਤ-ਪਾਕਿ ਸਰਹੱਦ ‘ਤੇ ਦਾਖ਼ਲ ਹੋਇਆ ਡਰੋਨ, BSF ਨੇ ਫਾਈਰਿੰਗ ਕਰ ਸੁੱਟਿਆ ਜ਼ਮੀਨ ‘ਤੇ

0

ਪਾਕਿਸਤਾਨ (Pakistan) ਵੱਲੋਂ ਆਏ ਦਿਨ ਭਾਰਤ ‘ਚ ਘੁਸਪੈਠ ਕਰਨ ਤੇ ਚੋਣ ਨਤੀਜਿਆਂ ਤੋਂ ਪਹਿਲਾਂ ਪਾਕਿਸਤਾਨ ਵੱਲੋਂ ਪੰਜਾਬ ‘ਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਮੰਗਲਵਾਰ ਦੇਰ ਰਾਤ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ (Indo-Pak Border) ‘ਤੇ ਪਿੰਡ ਹਵੇਲੀਆਂ ਨੇੜੇ ਪਾਕਿਸਤਾਨੀ ਡਰੋਨ ਨੂੰ ਗਿਰਾਅ ਦਿੱਤਾ। ਬੀਐਸਐਫ ਦੇ ਜਵਾਨ ਤੇ ਪੁਲਿਸ ਮੌਕੇ ਤੋਂ ਡਰੋਨ ਦੀ ਰਹਿੰਦ-ਖੂੰਹਦ ਨੂੰ ਇਕੱਠਾ ਕਰਨ ‘ਚ ਜੁਟੇ ਹੋਏ ਹਨ।

ਬੀਤੀ ਰਾਤ ਪਿੰਡ ਹਵੇਲੀਆ ਨੇੜੇ ਸਰਹੱਦ ਬੁਰਜੀ ਨੰਬਰ 124/48 ‘ਤੇ ਰਾਤ 2.30 ਵਜੇ ਡਿਊਟੀ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੂੰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਮੁਸਤੈਦੀ ਵਰਤਦਿਆਂ BSF ਦੇ ਜਵਾਨਾਂ ਨੇ 19 ਦੇ ਕਰੀਬ ਰੌਂਦ ਫਾਇਰ ਕੀਤੇ ਤੇ ਪੰਜਾਬ ਪੁਲਿਸ ਨੂੰ ਵੀ ਸੂਚਿਤ ਕੀਤਾ। ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਦੀ ਅਗਵਾਹੀ ਹੇਠ ਪੁਲਿਸ ਨੇ ਰਾਤ ਤੋਂ ਹੀ ਚਲਾਏ ਸਰਚ ਅਭਿਆਨ ਦੌਰਾਨ ਗੁਰਦੀਪ ਸਿੰਘ ਪੁੱਤਰ ਸੰਤੋਖ ਸਿੰਘ ਦੀ ਜ਼ਮੀਨ ‘ਚੋਂ ਡਰੋਨ ਬਰਾਮਦ ਕਰ ਲਿਆ।

ਇਸ ਮੌਕੇ ਸਰਚ ਅਭਿਆਨ ‘ਚ ਜਿੱਥੇ ਬੀਐੱਸਈਫ ਦੇ ਡੀਆਈਜੀ ਭੁਪਿੰਦਰ ਸਿੰਘ 71 ਬਟਾਲੀਅਨ ਕਮਾਂਡਰ ਪਰਮੋਦ ਪ੍ਰਸਾਦ ਨੋਟੀਕਲ ਅਤੇ ਕੰਪਨੀ ਕਮਾਂਡਰ ਰਘੂਨਾਥ ਰਾਮ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਸਬ ਇੰਸਪੈਕਟਰ ਦਲਬੀਰ ਸਿੰਘ ਤੋਂ ਇਲਾਵਾ ਭਾਰੀ ਬੀਐਸਐਫ ਤੇ ਪੁਲਿਸ ਦੇ ਜਵਾਨਾਂ ਨੇ ਸਰਚ ਅਭਿਆਨ ਜਾਰੀ ਰੱਖਿਆ। ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਬਰਾਮਦ ਹੋਇਆ ਡ੍ਰੋਨ ਵੱਖ-ਵੱਖ ਥਾਵਾਂ ਤੋਂ ਪਹਿਲਾਂ ਮਿਲੇ ਡਰੋਨਾਂ ਵਰਗਾ ਹੀ ਹੈ। ਇਸ ਦੌਰਾਨ ਉਨ੍ਹਾਂ ਨੂੰ ਕਾਲੇ ਰੰਗ ਦੇ ਧਾਗਾ ਨਾਲ ਬੰਨ੍ਹਿਆ ਇੱਕ ਇੱਟ ਦਾ ਟੁਕੜੇ (ਲਗਭਗ 300 ਗ੍ਰਾਮ) ਸਮੇਤ ਇੱਕ ਡਰੋਨ (ਸਫੈਦ ਰੰਗ) ਬਰਾਮਦ ਹੋਇਆ।

ਚੋਣ ਨਤੀਜਿਆਂ ਤੋਂ ਬਾਅਦ ਜੇਤੂ ਉਮੀਦਵਾਰਾਂ ਵਲੋਂ ਜੇਤੂ ਜਲੂਸ ਕੱਢਣ ‘ਤੇ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ

0

ਜਲੰਧਰ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਕਿਹਾ ਕਿ ਭਾਰਤ ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦੇ ਜੇਤੂ ਜਲੂਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਲਈ ਚੋਣਾਂ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਵਿੱਚ ਗਿਣਤੀ ਦੌਰਾਨ ਜਾਂ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦਾ ਜੇਤੂ ਜਲੂਸ ਕੱਢਣ ‘ਤੇ ਰੋਕ ਲਗਾਈ ਗਈ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣ ਸਰਟੀਫਿਕੇਟ ਪ੍ਰਾਪਤ ਕਰਨ ਸਮੇਂ ਜੇਤੂ ਉਮੀਦਵਾਰਾਂ ਦੇ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਗਈ ਹੈ।

ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣ ਸਰਟੀਫਿਕੇਟ ਜਾਰੀ ਕਰਨ ਦੌਰਾਨ ਉਮੀਦਵਾਰ ਜਾਂ ਉਸ ਦੇ ਅਧਿਕਾਰਤ ਨੁਮਾਇੰਦੇ ਦੇ ਨਾਲ ਸਿਰਫ਼ ਦੋ ਵਿਅਕਤੀ ਹੀ ਜਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ 9 ਰਿਟਰਨਿੰਗ ਅਫ਼ਸਰਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ‘ਤੇ ਨਜ਼ਰ ਰੱਖਣ ਲਈ ਪ੍ਰਸ਼ਾਸਨ ਵੱਲੋਂ ਨਿਗਰਾਨ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਇਸ ਸਾਲ ਹਰੇਕ ਵਿਧਾਨ ਸਭਾ ਹਲਕੇ ਲਈ ਦੋ ਗਿਣਤੀ ਹਾਲ ਬਣਾਏ ਗਏ ਹਨ।

ਮਾਤਾ ਵੈਸ਼ਨੋ ਦੇਵੀ ਤੋਂ ਪਰਤਦੇ ਸਮੇਂ ਵਾਪਰਿਆ ਭਿਆਨਕ ਹਾਦਸਾ, 2 ਦੀ ਹੋਈ ਮੌਤ

0

ਜੰਮੂ ਨੈਸ਼ਨਲ ਰੋਡ ‘ਤੇ ਦੇਰ ਰਾਤ ਇੱਕ ਭਿਆਨਕ ਹਾਦਸਾ ਹੋ ਗਿਆ। ਦਰਅਸਲ ਸੁਜਾਨਪੁਰ ਦੇ ਪੁਲ ਨੰਬਰ-3 ‘ਤੇ ਸ਼ਰਧਾਲੂਆਂ ਨਾਲ ਭਰੀ ਇਕ ਮਹਿੰਦਰਾ ਕਾਰ ਅਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 9 ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਕਾਰ ‘ਚ ਸਵਾਰ ਕਰੀਬ 11 ਲੋਕ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ। ਇਹ  ਸਾਰੇ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਫਿਲਹਾਲ ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।