Home Blog Page 2147

PSTET-2021: PSEB ਅਗਲੇ ਹਫਤੇ ਜਾਰੀ ਕਰੇਗਾ ਆਨਲਾਇਨ ਰਿਜ਼ਲਟ

0

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (PSTET) ਦੇ ਉਮੀਦਵਾਰਾਂ ਦਾ ਇੰਤਜ਼ਾਰ ਖ਼ਤਮ ਹੋਣ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅਗਲੇ ਹਫ਼ਤੇ PSTET-2021 ਦਾ ਨਤੀਜਾ ਐਲਾਨਣ ਜਾ ਰਿਹਾ ਹੈ। ਦੱਸ ਦੇਈਏ ਕਿ ਇਹ ਪ੍ਰੀਖਿਆ ਪਿਛਲੇ ਸਾਲ 24 ਦਸੰਬਰ ਨੂੰ ਲਈ ਗਈ ਸੀ, ਜਿਸ ਤੋਂ ਬਾਅਦ ਨਤੀਜਾ ਜਨਵਰੀ ਮਹੀਨੇ ਐਲਾਨਿਆ ਜਾਣਾ ਸੀ, ਪਰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਨਤੀਜਾ ਜਾਰੀ ਨਹੀਂ ਹੋ ਸਕਿਆ ਸੀ। ਇਸ ਦੇ ਨਾਲ ਹੀ ਦੱਸ ਦੇਈਏ ਕਿ PSEB ਨੇ ਪਹਿਲਾਂ ਹੀ PSTET ਦੀ ਆਂਸਰ-ਕੀ ਜਾਰੀ ਕਰ ਦਿੱਤੀ ਹੈ ਅਤੇ ਹੁਣ ਅੰਤਿਮ ਨਤੀਜੇ ਦੀ ਉਡੀਕ ਹੈ। PSEB ਉਕਤ ਨਤੀਜੇ ਦਾ ਐਲਾਨ ਸਿਰਫ਼ ਆਨਲਾਈਨ ਕਰੇਗਾ।

PSEB ਹਰ ਸਾਲ PSTET ਪ੍ਰੀਖਿਆ ਕਰਵਾਉਂਦਾ ਹੈ। ਇਸ ਪ੍ਰੀਖਿਆ ਰਾਹੀਂ ਯੋਗ ਉਮੀਦਵਾਰ ਪ੍ਰਾਇਮਰੀ ਤੇ ਅੱਪਰ ਪ੍ਰਾਇਮਰੀ ਜਮਾਤਾਂ ਵਿੱਚ ਅਧਿਆਪਕ ਬਣਨ ਲਈ ਅਪਲਾਈ ਕਰ ਸਕਦੇ ਹਨ। ਪ੍ਰੀਖਿਆ ਦੋ ਪੜਾਵਾਂ ‘ਚ ਕਰਵਾਈ ਗਈ ਸੀ। ਪਹਿਲਾ ਪੇਪਰ ਪਹਿਲੀ ਤੋਂ ਪੰਜਵੀਂ ਜਮਾਤ ਲਈ ਸੀ ਅਤੇ ਦੂਜਾ ਪੇਪਰ ਛੇਵੀਂ ਤੋਂ ਅੱਠਵੀਂ ਜਮਾਤ ਤਕ ਅਧਿਆਪਕ ਬਣਨ ਦੇ ਚਾਹਵਾਨਾਂ ਲਈ ਸੀ। ਬਹੁਤ ਸਾਰੇ ਅਜਿਹੇ ਉਮੀਦਵਾਰ ਸਨ ਜੋ ਦੋਵੇਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਏ ਸਨ। ਨਤੀਜਾ pstet.psebdataac.in ‘ਤੇ ਜਾਰੀ ਕੀਤਾ ਜਾਵੇਗਾ। ਉਮੀਦਵਾਰ ਉਕਤ ਵੈੱਬਸਾਈਟ ਰਾਹੀਂ ਪੰਜਾਬ ਟੀਈਟੀ ਨਤੀਜੇ ਦੇ ਬਟਨ ‘ਤੇ ਕਲਿੱਕ ਕਰਨਗੇ, ਜਿਸ ਤੋਂ ਬਾਅਦ ਨਾਂ, ਰੋਲ ਨੰਬਰ ਤੇ ਜਨਮ ਮਿਤੀ ਦਾ ਵੇਰਵਾ ਭਰਨਾ ਹੋਵੇਗਾ ਅਤੇ ਸਬਮਿਟ ਬਟਨ ‘ਤੇ ਕਲਿੱਕ ਕਰਨਾ ਹੋਵੇਗਾ। PSET ਨਤੀਜਾ ਸਕ੍ਰੀਨ ‘ਤੇ ਪ੍ਰਦਰਸ਼ਿਤ ਹੋਵੇਗਾ ਅਤੇ ਉਮੀਦਵਾਰ ਇਸਦਾ ਪ੍ਰਿੰਟਆਊਟ ਲੈ ਸਕਣਗੇ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ: ਯੋਗਰਾਜ ਸਿੰਘ ਅਨੁਸਾਰ ਨਤੀਜਾ ਪੂਰੀ ਤਰ੍ਹਾਂ ਤਿਆਰ ਹੈ। ਇਸ ਤੋਂ ਪਹਿਲਾਂ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਇਸ ਨੂੰ ਰੋਕ ਦਿੱਤਾ ਗਿਆ ਸੀ। ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਪੀਐਸਈਬੀ ਅਗਲੇ ਹਫ਼ਤੇ ਇਹ ਨਤੀਜਾ ਐਲਾਨ ਦੇਵੇਗਾ।

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਸੰਬੰਧੀ ਕੀਤੇ ਪੁਖਤਾ ਪ੍ਰਬੰਧ: ਮੁੱਖ ਚੋਣ ਅਧਿਕਾਰੀ

0

ਪੰਜਾਬ ਵਿਧਾਨ ਸਭਾ ਚੋਣਾਂ ਦੀ ਵੋਟਿੰਗ 20 ਫਰਵਰੀ ਨੂੰ ਹੋਈ ਸੀ। ਇਨ੍ਹਾਂ ਚੋਣਾਂ ਲਈ ਹੋਈ ਵੋਟਿੰਗ ਦੇ ਨਤੀਜੇ ਕੱਲ੍ਹ ਐਲਾਨੇ ਜਾਣਗੇ। ਮੁੱਖ ਚੋਣ ਅਧਿਕਾਰੀ ਕਰੁਣਾ ਰਾਜੂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਕੱਲ੍ਹ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਪ੍ਰਸ਼ਾਸਨ ਨੇ ਕਾਊਂਟਿੰਗ ਲਈ ਤਿਆਰ ਪੂਰੀ ਕਰ ਲਈ ਹੈ। ਹਰ ਸੈਂਟਰ ‘ਤੇ ਸੈੱਟਅਪ ਤਿਆਰ ਹੈ ਤੇ ਅੱਜ ਰਿਹਰਸਲ ਹੋਵੇਗੀ। ਕਾਊਂਟਿੰਗ ਸੈਂਟਰਾਂ ‘ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸਟ੍ਰਾਂਗ ਰੂਮ ਖੋਲ੍ਹਣ ਸਮੇਂ ਵੀਡਿਓ ਗ੍ਰਾਫੀ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਦੌਰਾਨ ਈ.ਵੀ.ਐੱਮ ਮਸ਼ੀਨਾਂ ਦਾ ਡਾਟਾ ਗੁਪਤ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਨਤੀਜਿਆਂ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਵਾਟਰ ਹੈਲਪ ਲਾਇਨ ਐਪ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਨਤੀਜਿਆਂ ਸੰਬੰਧੀ ਸਾਰੀ ਜਾਣਕਾਰੀ CEO ਦੀ ਵੈਬਸਾਈਟ ‘ਤੇ ਅਪਡੇਟ ਹੁੰਦੀ ਰਹੇਗੀ।

ਐਗਜ਼ਿਟ ਪੋਲ ਸਭ ਝੂਠ, ਨਤੀਜੇ ਮਸ਼ੀਨਾਂ ‘ਚ ਬੰਦ: ਸੁਖਬੀਰ ਬਾਦਲ

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ (Harsimrat Kaur Badal) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਏ। ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਗਜ਼ਿਟ ਪੋਲ (Exit Poll 2022) ਸਭ ਝੂਠ ਹੈ ਨਤੀਜੇ ਈਵੀਐੱਮ ਮਸ਼ੀਨਾਂ ਵਿੱਚ ਬੰਦ ਹਨ। ਉਨ੍ਹਾਂ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਕੋਈ ਵੀ ਪੰਜਾਬੀ ਐਗਜ਼ਿਟ ਪੋਲ ‘ਤੇ ਵਿਸ਼ਵਾਸ ਨਹੀਂ ਕਰਦਾ। ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਨਤੀਜਿਆਂ ਤੋਂ ਬਾਅਦ ਸਭ ਕੁਝ ਸਾਹਮਣੇ ਆ ਜਾਵੇਗਾ। ਸਰਕਾਰ ਆਈ ਤਾਂ ਸਿੱਖਿਆ ਨੀਤੀ ਵੱਲ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ 20 ਫਰਵਰੀ ਨੂੰ ਹੋਈ ਸੀ ਜਿਸ ਦੇ ਨਤੀਜੇ ਕੱਲ੍ਹ ਯਾਨੀ 10 ਮਾਰਚ ਨੂੰ ਆਉਣੇ ਹਨ।

ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਸ਼ਰਾਈਨ ਬੋਰਡ ਨੇ ਜਾਰੀ ਕੀਤੀ ਐਡਵਾਈਜ਼ਰੀ

0

ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਦੌਰਾਨ ਹੈਲੀਕਾਪਟਰ ਸੇਵਾ ਦੀ ਆਨਲਾਈਨ ਟਿਕਟ ਬੁਕਿੰਗ ਦੇ ਨਾਂ ‘ਤੇ ਸ਼ਰਧਾਲੂ ਅਕਸਰ ਫ਼ਰਜ਼ੀ ਵੈੱਬਸਾਈਟਾਂ ਦੇ ਠੱਗੀ ਦਾ ਸ਼ਿਕਾਰ ਹੋ ਰਹੇ ਹਨ। ਹਰੇਕ ਮਹੀਨੇ ਕਰੀਬ 10 ਮਾਮਲੇ ਧੋਖਾਧੜੀ ਦੇ ਸਾਹਮਣੇ ਆ ਰਹੇ ਹਨ। ਮੌਜੂਦਾ ਸਾਲ ਦੇ ਜਨਵਰੀ ਮਹੀਨੇ ‘ਚ ਅੱਠ ਤੋਂ ਦਸ ਠੱਗੀ ਦੇ ਮਾਮਲੇ ਸਾਹਮਣੇ ਆਏ। ਫਰਵਰੀ ‘ਚ ਵੀ ਇੰਨੇ ਹੀ ਸ਼ਰਧਾਲੂਆਂ ਨਾਲ ਧੋਖਾਧੜੀ ਹੋਈ ਤੇ ਮਾਰਚ ਮਹੀਨੇ ‘ਚ ਹੁਣ ਤਕ ਚਾਰ ਤੋਂ ਪੰਜ ਮਾਮਲੇ ਸਾਹਮਣੇ ਆ ਚੁੱਕੇ ਹਨ। ਸ਼ਰਧਾਲੂਆਂ ਨੂੰ ਆਨਲਾਈਨ ਟਿਕਟ ਬੁਕਿੰਗ ‘ਚ ਸ਼ਰਾਈਨ ਬੋਰਡ ਦੀ ਅਧਿਕਾਰਤ ਵੈੱਬਸਾਈਟ ਜਾਂ ਐਪ ਦੀ ਹੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ।

ਸ਼ਰਾਈਨ ਬੋਰਡ ਦੇ ਸੀਈਓ ਰਮੇਸ਼ ਕੁਮਾਰ ਨੇ ਦੱਸਿਆ ਕਿ ਬੋਰਡ ਨੂੰ ਪਿਛਲੇ ਕਈ ਮਹੀਨਿਆਂ ਤੋਂ ਇਹ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਇੰਟਰਨੈੱਟ ਮੀਡੀਆ ‘ਤੇ ਸਰਗਰਮ ਕੁਝ ਆਨਲਾਈਨ ਠੱਗਾਂ ਨੇ ਸ੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਨਾਂ ਨਾਲ ਕੁਝ ਫ਼ਰਜ਼ੀ ਵੈੱਬਸਾਈਟਾਂ ਤਿਆਰ ਕੀਤੀਆਂ ਹਨ। ਸ਼ਰਧਾਲੂਆਂ ਨੂੰ ਕਈ ਵਾਰ ਜਾਗਰੂਕ ਕਰਨ ਤੋਂ ਬਾਅਦ ਵੀ ਠੱਗੀ ਦਾ ਇਹ ਸਿਲਸਿਲਾ ਜਾਰੀ ਹੈ। ਇਸ ਹਾਲਤ ‘ਚ ਇਹ ਠੱਗ ਇਨ੍ਹਾਂ ਵੈੱਬਸਾਈਟਾਂ ‘ਤੇ ਸ਼ਰਧਾਲੂਆਂ ਨਾਲ ਹੈਲੀਕਾਪਟਰ ਬੁਕਿੰਗ ਦੇ ਨਾਂ ‘ਤੇ ਹਰੇਕ ਦਿਨ ਲੱਖਾਂ ਰੁਪਇਆਂ ਦੀ ਠੱਗੀ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਵੈੱਬਸਾਈਟ ‘ਤੇ ਟਿਕਟ ਬੁੱਕ ਕੀਤੀ ਜਾ ਰਹੀ ਹੈ, ਉਹ ਬੋਰਡ ਨਾਲ ਸਬੰਧਿਤ ਨਹੀਂ ਹੈ। ਬੋਰਡ ਨੇ ਇਸ ਸਬੰਧੀ ਜੰਮੂ-ਕਸ਼ਮੀਰ ਪੁਲਿਸ ਦੀ ਸਾਈਬਰ ਕ੍ਰਾਈਮ ਬ੍ਰਾਂਚ ਕੋਲ ਕੇਸ ਵੀ ਦਰਜ ਕਰਾਇਆ ਹੈ। ਉਨ੍ਹਾਂ ਅਪੀਲ ਕੀਤੀ ਕਿ ਸ਼ਰਧਾਲੂ ਸਿਰਫ਼ ਸ਼ਰਾਈਨ ਬੋਰਡ ਦੀ ਅਧਿਕਾਰਤ ਵੈੱਬਸਾਈਟ www.maavaishnodevi.org ਦੀ ਵਰਤੋਂ ਕਰ ਕੇ ਵੀ ਬੁਕਿੰਗ ਕਰਾ ਸਕਦੇ ਹਨ।

Russia-Ukraine war: ਹੁਣ ਨਾਟੋ ਦੀ ਮੈਂਬਰਸ਼ਿਪ ਵਿੱਚ ਕੋਈ ਦਿਲਚਸਪੀ ਨਹੀਂ : ਜ਼ੇਲੈਂਸਕੀ

0

ਯੂਕਰੇਨ ਤੇ ਰੂਸ ਵਿਚਕਾਰ ਜੰਗ ਜਾਰੀ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਉਹ ਹੁਣ ਯੂਕਰੇਨ ਲਈ ਨਾਟੋ ਦੀ ਮੈਂਬਰਸ਼ਿਪ ਲਈ ਦਬਾਅ ਨਹੀਂ ਪਾ ਰਿਹਾ ਹੈ, ਇਹ ਇੱਕ ਨਾਜ਼ੁਕ ਮੁੱਦਾ ਹੈ ਜੋ ਰੂਸ ਦੇ ਆਪਣੇ-ਪੱਛਮੀ ਗੁਆਂਢੀ ‘ਤੇ ਹਮਲਾ ਕਰਨ ਦੇ ਦੱਸੇ ਗਏ ਕਾਰਨਾਂ ਵਿੱਚੋਂ ਇੱਕ ਸੀ। ਮਾਸਕੋ ਨੂੰ ਸ਼ਾਂਤ ਕਰਨ ਦੇ ਉਦੇਸ਼ ਨਾਲ ਇੱਕ ਹੋਰ ਸਪੱਸ਼ਟ ਸਹਿਮਤੀ ਵਿੱਚ, ਜ਼ੇਲੈਂਸਕੀ ਨੇ ਕਿਹਾ ਕਿ ਉਹ ਦੋ ਵੱਖ-ਵੱਖ ਰੂਸ ਪੱਖੀ ਖੇਤਰਾਂ ਦੀ ਸਥਿਤੀ ‘ਤੇ “ਸਮਝੌਤਾ” ਕਰਨ ਲਈ ਤਿਆਰ ਹੈ ਜਿਨ੍ਹਾਂ ਨੂੰ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ 24 ਫਰਵਰੀ ਨੂੰ ਹਮਲੇ ਨੂੰ ਜਾਰੀ ਕਰਨ ਤੋਂ ਪਹਿਲਾਂ ਸੁਤੰਤਰ ਵਜੋਂ ਮਾਨਤਾ ਦਿੱਤੀ ਸੀ।

ਜ਼ੇਲੇਨਸਕੀ ਨੇ ਕਿਹਾ, “ਮੈਂ ਇਸ ਸਵਾਲ ਦੇ ਸਬੰਧ ਵਿੱਚ ਬਹੁਤ ਸਮਾਂ ਪਹਿਲਾਂ ਇਹ ਸਮਝ ਲਿਆ ਸੀ ਕਿ … ਨਾਟੋ ਯੂਕਰੇਨ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹੈ।”

ਰਾਸ਼ਟਰਪਤੀ ਨੇ ਅੱਗੇ ਕਿਹਾ, “ਗਠਜੋੜ ਵਿਵਾਦਪੂਰਨ ਚੀਜ਼ਾਂ ਅਤੇ ਰੂਸ ਨਾਲ ਟਕਰਾਅ ਤੋਂ ਡਰਦਾ ਹੈ।”

ਨਾਟੋ ਦੀ ਮੈਂਬਰਸ਼ਿਪ ਦਾ ਹਵਾਲਾ ਦਿੰਦੇ ਹੋਏ, ਜ਼ੇਲੈਂਸਕੀ ਨੇ ਇੱਕ ਦੁਭਾਸ਼ੀਏ ਦੁਆਰਾ ਕਿਹਾ ਕਿ ਉਹ “ਉਸ ਦੇਸ਼ ਦਾ ਰਾਸ਼ਟਰਪਤੀ ਨਹੀਂ ਬਣਨਾ ਚਾਹੁੰਦਾ ਜੋ ਆਪਣੇ ਗੋਡਿਆਂ ‘ਤੇ ਕੁਝ ਭੀਖ ਮੰਗ ਰਿਹਾ ਹੈ।”

ਰੂਸ ਲੰਬੇ ਸਮੇਂ ਤੋਂ ਯੂਕਰੇਨ ਦੀ ਪ੍ਰਸਤਾਵਿਤ ਨਾਟੋ ਮੈਂਬਰਸ਼ਿਪ ਦੇ ਵਿਚਾਰ ਦੇ ਖਿਲਾਫ ਰਿਹਾ ਹੈ।

ਉੱਤਰੀ ਅਟਲਾਂਟਿਕ ਸੰਧੀ ਸੰਗਠਨ, ਜੋ ਯੂਰਪ ਵਿੱਚ ਪੁਰਾਣੇ ਸੋਵੀਅਤ ਸੰਘ ਦੇ ਦਬਦਬੇ ਨੂੰ ਰੋਕਣ ਲਈ ਸ਼ੀਤ-ਯੁੱਧ ਦੇ ਦੌਰ ਵਿੱਚ ਬਣਾਇਆ ਗਿਆ ਸੀ। ਹਾਲਾਂਕਿ, ਯੂਐਸਐਸਆਰ ਦੇ ਟੁੱਟਣ ਤੋਂ ਬਾਅਦ, ਸਾਬਕਾ ਸੋਵੀਅਤ ਡੋਮੇਨ ਨੂੰ ਗਲੇ ਲਗਾਉਣ ਲਈ ਗੱਠਜੋੜ ਨੇ ਪੂਰਬ ਵੱਲ ਹੋਰ ਵਿਸਥਾਰ ਕਰਨਾ ਜਾਰੀ ਰੱਖਿਆ।

ਯੂਕਰੇਨ ‘ਤੇ ਹਮਲੇ ਦਾ ਆਦੇਸ਼ ਦੇ ਕੇ ਦੁਨੀਆ ਨੂੰ ਹੈਰਾਨ ਕਰਨ ਤੋਂ ਥੋੜ੍ਹੀ ਦੇਰ ਪਹਿਲਾਂ ਪੁਤਿਨ ਨੇ ਪੂਰਬੀ ਯੂਕਰੇਨ ਵਿੱਚ ਦੋ ਵੱਖਵਾਦੀ-ਰੂਸ ਪੱਖੀ ਵਿਵਾਦਗ੍ਰਸਤ ਖੇਤਰ-ਲੁਹਾਂਸਕ ਅਤੇ ਡੋਨੇਤਸਕ ਨੂੰ “ਗਣਤੰਤਰਾਂ” ਵਜੋਂ ਮਾਨਤਾ ਦਿੱਤੀ, ਇਹ 2014 ਤੋਂ ਕੀਵ ਨਾਲ ਜੰਗ ਵਿੱਚ ਹਨ।

 

ਮੁੱਖ ਮੰਤਰੀ ਚੰਨੀ ਤੇ ਕੈਪਟਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਪੰਜਾਬ ਨਾਲ ਧੋਖ਼ਾ ਹੈ: ਹਰਪਾਲ ਚੀਮਾ

0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਰਜਕਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ ਨੂੰ ‘ਪੰਜਾਬ ਨਾਲ ਧੋਖ਼ਾ’ ਦਿੰਦਿਆਂ ਕਿਹਾ ਕਿ ਕਾਂਗਰਸ, ਕੈਪਟਨ, ਭਾਰਤੀ ਜਨਤਾ ਪਾਰਟੀ ਅਤੇ ਬਾਦਲਾਂ ਨੇ ਹਮੇਸ਼ਾਂ ਪੰਜਾਬ ਵਿਰੋਧੀ ਨੀਤੀਆਂ ਅਤੇ ਸਾਜਿਸ਼ਾਂ ਲਾਗੂ ਕੀਤੀਆਂ ਹਨ।

ਚੀਮਾ ਨੇ ਦੋਸ਼ ਲਾਇਆ ਕਿ ਚੰਨੀ ਅਤੇ ਕੈਪਟਨ ਦੀ ਅਮਿਤ ਸ਼ਾਹ ਨਾਲ ਭਾਖੜਾ ਬਿਆਸ ਪ੍ਰਬੰਧਕੀ ਕਮੇਟੀ ਅਤੇ ਚੰਡੀਗੜ ਮਸਲੇ ਬਾਰੇ ਮੁਲਾਕਾਤ ਤਾਂ ਇੱਕ ਬਹਾਨਾ ਹੈ, ਅਸਲ ‘ਚ ਇਹ ਆਗੂ ਰਲਮਿਲ ਕੇ ਪੰਜਾਬ ‘ਚ ‘ਆਪ’ ਦੀ ਸਰਕਾਰ ਦਾ ਰਾਹ ਰੋਕਣ ਲਈ ਚਾਰਾਜ਼ੋਈ ਕਰ ਰਹੇ ਹਨ।

ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਅਤੇ ਚੰਡੀਗੜ ਵਿੱਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਦੇ ਮਾਮਲੇ ਪਿਛਲੇ ਕਾਫ਼ੀ ਦਿਨਾਂ ਤੋਂ ਲੋਕਾਂ ਸਾਹਮਣੇ ਹਨ, ਕਿਉਂਕਿ ਪੰਜਾਬ ਵਿਧਾਨ ਸਭਾ ਚੋਣਾ ਦੇ ਪਰਦੇ ‘ਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਅਮਲ ਵਿੱਚ ਲਿਆਂਦੇ ਹਨ।

ਉਨਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਦੀਆਂ ਪੰਜਾਬ ਵਿਰੁੱਧ ਧੱਕੇਸ਼ਾਹੀਆਂ ਖ਼ਿਲਾਫ਼ ਮੂੰਹ ਨਹੀਂ ਖੋਲਿਆਂ, ਸਗੋਂ ਇਨਾਂ ਆਗੂਆਂ ਨੇ ਰਹਿਸਮਈ ਚੁੱਪ ਧਾਰ ਰੱਖੀ। ਹੁਣ ਜਦੋਂ ਸਾਰੇ ਚੋਣ ਸਰਵੇਖਣ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਰਹੇ ਹਨ ਤਾਂ ਇਹ ਰਿਵਾਇਤੀ ਪਾਰਟੀਆਂ ਦੇ ਆਗੂ ਮੁੱੜ ਪੰਜਾਬ ਅਤੇ ਆਮ ਆਦਮੀ ਪਾਰਟੀ ਵਿਰੁਧ ਸਾਜ਼ਿਸ਼ਾਂ ਕਰਨ ਲਈ ਇੱਕਠੇ ਹੋ ਰਹੇ ਹਨ।

ਚੀਮਾ ਨੇ ਕਿਹਾ ਕਿ ਜੇ ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਮੁੱਦਿਆਂ ਬਾਰੇ ਅਮਿਤ ਸ਼ਾਹ ਨਾਲ ਗੱਲ ਕੀਤੀ ਹੈ ਤਾਂ ਜਿਹੜਾ ਮਸਲਾ ਹੱਲ ਕਰਵਾਇਆ ਹੈ ਉਸ ਦੀ ਜਾਣਕਾਰੀ ਪੰਜਾਬਵਾਸੀਆਂ ਨੂੰ ਦੇਣ, ਕਿਉਂਕਿ ਪਿਛਲੀ ਮੁਲਾਕਾਤ ਦੌਰਾਨ ਮੁੱਖ ਮੰਤਰੀ ਚੰਨੀ ਅਮਿਤ ਸ਼ਾਹ ਨਾਲ ਬੈਠਕ ਕਰਕੇ ਅੱਧਾ ਪੰਜਾਬ ਕੇਂਦਰ ਸਰਕਾਰ ਹਵਾਲੇ ਕਰ ਆਏ ਸਨ ਅਤੇ ਬੀ.ਐਸ.ਐਫ ਨੇ ਭਾਰਤ- ਪਾਕਿਸਤਾਨ ਸਰਹੱਦ ਤੋਂ ਲੈ ਕੇ 50 ਕਿਲੋਮੀਟਰ ਤੱਕ ਦੇ ਪੰਜਾਬ ਨੂੰ ਆਪਣੇ ਕਬਜ਼ੇ ‘ਚ ਕਰ ਲਿਆ ਹੈ।

ਉਨਾਂ ਕਿਹਾ ਕਿ ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਮੁੱਖ ਮੰਤਰੀ ਚੰਨੀ ਸਮੇਤ ਕੈਪਟਨ ਅਮਰਿੰਦਰ ਸਿੰਘ ਦੀਆਂ ਬਾਂਹਾਂ ਮਰੋੜੀਆਂ ਹੋਈਆਂ ਹਨ ਅਤੇ ਇਹ ਆਗੂ ਆਪਣੇ ਆਪ ਨੂੰ ਬਚਾਉਣ ਲਈ ਮੋਦੀ ਸਰਕਾਰ ਦੇ ਪੰਜਾਬ ਵਿਰੋਧੀ ਫ਼ੈਸਲਿਆਂ ‘ਤੇ ਚੁੱਪ ਵੱਟੀ ਬੈਠੇ ਰਹੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ, ਭਾਜਪਾ ਅਤੇ ਆਕਲੀ ਦਲ ਬਾਦਲ ਦਾ ਉਦੇਸ਼ ਪੰਜਾਬ ਵਿੱਚ ਸੱਤਾ ਬਣਾ ਕੇ ਰੱਖਣਾ ਹੈ, ਇਸ ਲਈ ਕਾਂਗਰਸ, ਭਾਜਪਾ ਅਤੇ ਕੈਪਟਨ ‘ਆਪ’ ਵਿਰੋਧੀ ਗਠਜੋੜ ਕਰਨ ਲਈ ਰਲਮਿਲ ਗਏ ਹਨ।

ਪਰ ਪੰਜਾਬ ਦੇ ਲੋਕਾਂ ਨੇ ਇਨਾਂ ਰਿਵਾਇਤੀ ਪਾਰਟੀਆਂ ਦੇ ਪੰਜਾਬ ਵਿਰੋਧੀ ਮਨਸੂਬਿਆਂ ‘ਤੇ ਪਾਣੀ ਫੇਰ ਦਿੱਤਾ। ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਤਰਫ਼ਾ ਵੋਟ ਪਾ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ੈਸਲਾ ਦਿੱਤਾ ਹੈ, ਜਿਸ ਦੀ ਪੁਸ਼ਟੀ ਸਾਰੇ ਚੋਣ ਸਰਵੇਖਣ ਕਰ ਰਹੇ ਹਨ। ਪਰ 10 ਮਾਰਚ ਨੂੰ ਆਉਣ ਵਾਲੇ ਨਤੀਜੇ ਹੋਰ ਵੀ ਹੈਰਾਨੀਜ਼ਨਕ ਹੋਣਗੇ, ਜੋ ‘ਆਪ’ ਦਾ ਝੰਡਾ ਦਿੱਲੀ ਦੀ ਤਰਾਂ ਬੁਲੰਦ ਕਰਨਗੇ।

ਸਰਦਾਰਾ ਸਿੰਘ ਭਾਰਤ ਏ ਪੁਰਸ਼ ਹਾਕੀ ਟੀਮ ਦਾ ਮੁੱਖ ਕੋਚ ਹੋਇਆ ਨਿਯੁਕਤ

0

ਭਾਰਤੀ ਪੁਰਸ਼ ਹਾਕੀ ਟੀਮ ਦੇ ਸਾਬਕਾ ਕਪਤਾਨ ਸਰਦਾਰਾ ਸਿੰਘ ਨੂੰ ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ), ਬੈਂਗਲੁਰੂ ਵਿਖੇ ਸ਼ੁਰੂ ਹੋਣ ਵਾਲੇ ਰਾਸ਼ਟਰੀ ਕੈਂਪ ਲਈ ਭਾਰਤ ਏ ਪੁਰਸ਼ ਹਾਕੀ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ।

ਹਰਿਆਣਾ ਪੁਲਿਸ ਦੇ ਡਾਇਰੈਕਟਰ ਜਨਰਲ ਪੀਕੇ ਅਗਰਵਾਲ ਨੇ ਕਿਹਾ, “ਹਰਿਆਣਾ ਪੁਲਿਸ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡਾ ਅਧਿਕਾਰੀ ਮੁੱਖ ਕੋਚ ਦੇ ਰੂਪ ਵਿਚ ਰਾਸ਼ਟਰੀ ਪੱਧਰ ਦੇ ਕੋਚਿੰਗ ਪ੍ਰੋਗਰਾਮ ਵਿਚ ਸ਼ਾਮਲ ਹੋਵੇਗਾ। ਅਸੀਂ ਸਰਦਾਰ ਸਿੰਘ ਦੇ ਤਜ਼ਰਬੇ, ਤਕਨੀਕੀ ਜਾਣਕਾਰੀ ਅਤੇ ਵਿਸ਼ਵ ਪੱਧਰੀ ਸਮਰੱਥਾਵਾਂ ਦੇ ਭੰਡਾਰ ਨੂੰ ਦੇਖਿਆ ਹੈ, ਜਿਸ ਨਾਲ ਉਭਰਦੀ ਪ੍ਰਤਿਭਾ ਨੂੰ ਲਾਭ ਹੋਵੇਗਾ, ਜਿਸ ਨਾਲ ਭਾਰਤੀ ਹਾਕੀ ਕਈ ਗੁਣਾ ਮਜ਼ਬੂਤ ​​ਹੋਵੇਗੀ।’

ਓਲੰਪੀਅਨ ਸਰਦਾਰਾ ਸਿੰਘ ਇਸ ਸਮੇਂ ਹਰਿਆਣਾ ਪੁਲਸ ਵਿਚ ਉਪ ਪੁਲਸ ਕਪਤਾਨ ਦੇ ਅਹੁਦੇ ‘ਤੇ ਤਾਇਨਾਤ ਹਨ। ਹਾਕੀ ਵਿਚ ਸ਼ਾਨਦਾਰ ਯੋਗਦਾਨ ਲਈ ਉਨ੍ਹਾਂ ਨੂੰ ਮੇਜਰ ਧਿਆਨ ਚੰਦ ਖੇਲ ਰਤਨ ਅਵਾਰਡ, ਰਾਜੀਵ ਗਾਂਧੀ ਖੇਲ ਰਤਨ ਅਵਾਰਡ, ਪਦਮ ਸ਼੍ਰੀ ਅਤੇ ਅਰਜੁਨ ਅਵਾਰਡ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਜਾਟ ਮਹਾਸਭਾ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਨਵਜੋਤ ਸਿੱਧੂ ਦੀ ਪਤਨੀ, ਜੈ ਇੰਦਰ ਕੌਰ ਨੇ ਸੰਭਾਲੀ ਕਮਾਨ

0

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਜਾਟ ਮਹਾਸਭਾ ਪੰਜਾਬ ਦੀ ਮਹਿਲਾ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਦੀ ਥਾਂ ਲੈਣਗੇ। ਇਹ ਨਿਯੁਕਤੀ ਅੱਜ ਕੀਤੀ ਗਈ ਹੈ।

ਪੰਜਾਬ ‘ਚ 2 IAS ਤੇ 1 PCS ਅਧਿਕਾਰੀ ਦਾ ਹੋਇਆ ਤਬਾਦਲਾ

0

ਪੰਜਾਬ ‘ਚ ਤਿੰਨ ਉੱਚ ਅਧਿਕਾਰੀ ਦਾ ਤਬਾਦਲਾ ਹੋ ਗਿਆ ਹੈ। ਇਨ੍ਹਾਂ ‘ਚ 2 IAS ਤੇ 1 PCS ਅਧਿਕਾਰੀ ਸ਼ਾਮਿਲ ਹੈ। ਦੇਖੋ ਸੂਚੀ

ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ- ਐਡਵੋਕੇਟ ਧਾਮੀ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬਜਟ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਐਡਵੋਕੇਟ ਧਾਮੀ ਨੇ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਬਜਟ ਇਜਲਾਸ 30 ਮਾਰਚ ਨੂੰ ਸੱਦਣ ਦੀ ਪ੍ਰਵਾਨਗੀ ਦਿੱਤੀ ਹੈ, ਜੋ ਦੁਪਹਿਰ 1:00 ਵਜੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਜਲਾਸ ਦੌਰਾਨ ਵਿੱਤੀ ਵਰ੍ਹੇ ਸਾਲ 2022-23 ਦਾ ਬਜਟ ਪਾਸ ਕੀਤਾ ਜਾਵੇਗਾ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜਾਂ ਦੀਆਂ ਤਰਜੀਹਾਂ ਨਿਰਧਾਰਤ ਕੀਤੀਆਂ ਜਾਣਗੀਆਂ।

-ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਅੰਮ੍ਰਿਤਸਰ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਦੀ ਮੰਗ ਦਾ ਮਤਾ ਪਾਸ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ ਉਡਾਣਾਂ ਚਾਲੂ ਕਰਨ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਯਓਤੀਰਾਦਿੱਤਿਆ ਸਿੰਧੀਆ ਨਾਲ ਰਾਬਤਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ’ਚ ਕੈਨੇਡਾ ਤੇ ਅਮਰੀਕਾ ਦੇ ਸਿੱਖ ਆਗੂਆਂ ਵੱਲੋਂ ਇਸ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕੀਤਾ ਗਿਆ ਹੈ, ਜਿਸ ਨੂੰ ਅੰਤ੍ਰਿੰਗ ਕਮੇਟੀ ਨੇ ਸੰਜੀਦਗੀ ਨਾਲ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਵਿਦੇਸ਼ਾਂ ਵਿਚ 50 ਲੱਖ ਕਰੀਬ ਸਿੱਖ ਵੱਸਦੇ ਹਨ, ਜਿਨ੍ਹਾਂ ਨੂੰ ਸ੍ਰੀ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਨਾ ਹੋਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ, ਕੈਨੇਡਾ, ਯੂਰਪੀ ਦੇਸ਼, ਆਸਟ੍ਰੇਲੀਆ, ਯੂਕੇ ਆਦਿ ਦੇਸ਼ਾਂ ਲਈ ਸਿੱਧੀਆਂ ਉਡਾਣਾਂ ਚਾਲੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਜਿਸ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਵੱਲੋਂ ਮਤਾ ਪਾਸ ਕੀਤਾ ਗਿਆ ਹੈ ਅਤੇ ਜਲਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ ਵੀ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੰਤਿ੍ਰੰਗ ਕਮੇਟੀ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਲਈ 15 ਲੱਖ ਰੁਪਏ ਸਾਲਾਨਾ ਸਹਾਇਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਗਤ ਪੂਰਨ ਸਿੰਘ ਨੇ ਮਨੁੱਖਤਾ ਦੀ ਭਲਾਈ ਲਈ ਮਿਸਾਲ ਕਾਇਮ ਕੀਤੀ ਹੈ ਅਤੇ ਉਨ੍ਹਾਂ ਦੀ ਸੋਚ ਨੂੰ ਲੈ ਕੇ ਪਿੰਗਲਵਾੜਾ ਸੁਸਾਇਟੀ ਅੱਗੇ ਵੱਧ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ 15 ਲੱਖ ਰੁਪਏ ਦੀ ਸਾਲਾਨਾ ਸਹਾਇਤਾ ਜਾਰੀ ਰੱਖੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜੰਗ ਦੇ ਮਾਹੌਲ ਦਰਮਿਆਨ ਯੂਕ੍ਰੇਨ ਤੋਂ ਵਾਪਸ ਮੁੜਦੇ ਪੰਜਾਬੀ ਪਾੜ੍ਹਿਆਂ ਨੂੰ ਦਿੱਲੀ ਤੋਂ ਪੰਜਾਬ ਲਿਆਉਣ ਲਈ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਸਬੰਧ ਵਿਚ ਇੰਡੋ ਕੈਨੇਡੀਅਨ ਬੱਸ ਸਰਵਿਸ ਨਾਲ ਸਮਝੌਤਾ ਕੀਤਾ ਗਿਆ ਹੈ, ਜੋ ਦਿੱਲੀ ਹਵਾਈ ਅੱਡੇ ਤੋਂ ਇਨ੍ਹਾਂ ਵਿਦਿਆਰਥੀਆਂ ਨੂੰ ਲੈ ਕੇ ਆਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਲਿਆਂਦੇ ਜਾਣ ਵਾਲੇ ਇਨ੍ਹਾਂ ਬੱਚਿਆਂ ਨੂੰ ਬੱਸ ਵਿਚ ਖਾਣ-ਪੀਣ ਦੀਆਂ ਸੇਵਾਵਾਂ ਦੀ ਦਿੱਤੀਆਂ ਜਾਣਗੀਆਂ ਅਤੇ ਦਿੱਲੀ ਵਿਖੇ ਬੱਚਿਆਂ ਦਾ ਸਹਿਯੋਗ ਕਰਨ ਲਈ ਦਿੱਲੀ ਸਿੱਖ ਮਿਸ਼ਨ ਦਾ ਸਟਾਫ਼ ਕਾਰਜ ਕਰੇਗਾ।

-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ 300 ਪਾਵਨ ਸਰੂਪ ਭੇਜਣ ਦਾ ਫੈਸਲਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਦਾ ਯੁੱਗ ਸੋਸ਼ਲ ਮੀਡੀਆ ਦਾ ਯੁੱਗ ਹੈ ਅਤੇ ਅੰਤ੍ਰਿੰਗ ਕਮੇਟੀ ਨੇ ਆਈ.ਟੀ.ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਸੋਧਾਂ ਅਤੇ ਸੇਧਾਂ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਈ.ਟੀ.ਵਿੰਗ ਨੂੰ ਚੁਸਤ ਦਰੁੱਸਤ ਬਨਾਉਣ ਲਈ ਕਮੇਟੀ ਕਾਇਮ ਕੀਤੀ ਗਈ ਸੀ, ਜਿਸ ਦੀ ਸਿਫਾਰਸ਼ਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿਚ ਸਿੱਖ ਮਸਲੇ ਜਾਣਬੁਝ ਕੇ ਉਲਝਾਏ ਜਾ ਰਹੇ ਹਨ, ਜਿਨ੍ਹਾਂ ਬਾਰੇ ਵਿਚਾਰ-ਚਰਚਾ ਅਤੇ ਪ੍ਰਮਾਣਿਕ ਜਾਣਕਾਰੀ ਦੇਣ ਲਈ ਪ੍ਰੋਗਰਾਮ ਬਣਾਏ ਜਾਣਗੇ। ਇਸ ਦੇ ਨਾਲ ਹੀ ਭਰੋਸੇਯੋਗ ਸਿੱਖ ਖਬਰਾਂ ਦੇ ਬੁਲਟਿਨ ਤਿਆਰ ਕੀਤੇ ਜਾਣਗੇ ਅਤੇ ਸਿੱਖ ਇਤਿਹਾਸ ਤੇ ਸਿਧਾਂਤਾਂ ਬਾਰੇ ਜਾਣਕਾਰੀ ਦਿੰਦੇ ਪ੍ਰੋਗਰਾਮ ਵੀ ਚਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 300 ਪਾਵਨ ਸਰੂਪ ਭੇਜਣ ਦਾ ਵੀ ਫੈਸਲਾ ਕੀਤਾ। ਇਹ ਪਾਵਨ ਸਰੂਪ ਛੱਤੀਸਗੜ੍ਹ ਅਤੇ ਮਹਾਂਰਾਸ਼ਟਰ ਦੀਆਂ ਸੰਗਤਾਂ ਲਈ ਵਿਸ਼ੇਸ਼ ਬੱਸ ਰਾਹੀਂ ਭੇਜੇ ਜਾਣਗੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਿੱਖ ਬੰਦੀਆਂ ਦੀ ਰਿਹਾਈ ਜਲਦ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਮਸਲਿਆਂ ’ਤੇ ਸਰਕਾਰਾਂ ਦੀ ਉਦਾਸੀਨਤਾ ਮਾੜੀ ਗੱਲ ਹੈ ਅਤੇ ਸਿੱਖਾਂ ਨੂੰ ਦੇਸ਼ ਦੇ ਸੰਵਿਧਾਨ ਅਨੁਸਾਰ ਹੱਕ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਤਿੰਨ-ਤਿੰਨ ਦਹਾਕੇ ਸਜ਼ਾ ਪੂਰੀਆਂ ਕਰਨ ਵਾਲੇ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਇਥੋਂ ਤੱਕ ਕਿ ਕਈਆਂ ਨੂੰ ਪੈਰੋਲ ਵੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਵਿਰੁੱਧ ਦਿੱਲੀ ਦੀ ਕੇਜਰੀਵਾਲ ਸਰਕਾਰ ਅੜੀ ਹੋਈ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਮਸਲੇ ’ਤੇ ਭਾਰਤ ਦੇ ਗ੍ਰਹਿ ਮੰਤਰੀ ਨੂੰ ਮਿਲੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਦੌਰਾਨ ਜੇਲ੍ਹਾਂ ਵਿਚ ਸੰਗਰਾਂਦ ਤੇ ਗੁਰਪੁਰਬਾਂ ਮੌਕੇ ਰਸਦਾਂ ਭੇਜਣ ਦਾ ਵੀ ਐਲਾਨ ਕੀਤਾ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਬੰਗਲੌਰ ਤੇ ਮੰਗਲੌਰ ਵਿਖੇ ਸਿੱਖ ਬੱਚਿਆਂ ਨੂੰ ਦਸਤਾਰ ਸਮੇਤ ਕਲਾਸਾਂ ਵਿਚ ਬੈਠਣ ਤੋਂ ਰੋਕਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਦੇ ਕਰਨਾਟਕਾ ਦੇ ਮੁੱਖ ਮੰਤਰੀ ਸ੍ਰੀ ਬਸਵਾਰਾਜ ਬੋਮਈ ਅਤੇ ਸਿੱਖਿਆ ਮੰਤਰੀ ਸ੍ਰੀ ਬੀਸੀ ਨਾਗੇਸ਼ ਨਾਲ ਮੁਲਾਕਾਤ ਕੀਤੀ ਹੈ, ਜਿਨ੍ਹਾਂ ਨੇ ਭਵਿੱਖ ਵਿਚ ਅਜਿਹਾ ਨਾ ਵਾਪਰਣ ਦਾ ਭਰੋਸਾ ਦਿੱਤਾ ਹੈ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਤੋਂ ਇਲਾਵਾ 20 ਹਜ਼ਾਰ ਤੱਕ ਤਨਖ਼ਾਹ ਵਾਲੇ ਮੁਲਾਜ਼ਮਾਂ ਨੂੰ 1000 ਰੁਪਏ, 20 ਤੋਂ 40 ਹਜ਼ਾਰ ਤੱਕ 500 ਰੁਪਏ ਵਿਸ਼ੇਸ਼ ਭੱਤਾ ਵੀ ਦਿੱਤਾ ਜਾਵੇਗਾ। ਇਸੇ ਤਰ੍ਹਾਂ ਬਿਲਮੁਕਤਾ ਮੁਲਾਜ਼ਮਾਂ ਨੂੰ 1000 ਹਜ਼ਾਰ ਰੁਪਏ, ਦਿਹਾੜੀ ਵਾਲੇ ਮੁਲਾਜ਼ਮਾਂ ਨੂੰ 15 ਰੁਪਏ ਪ੍ਰਤੀ ਦਿਹਾੜੀ ਅਤੇ ਪਾਰਟ ਟਾਇਮ ਨੂੰ 500 ਰੁਪਏ ਮਾਸਿਕ ਵਾਧਾ ਦਿੱਤਾ ਜਾਵੇਗਾ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ਼ ਸਿੰਘ, ਸ. ਗੁਰਨਾਮ ਸਿੰਘ, ਸ. ਅਜਾਦਦੀਪ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਸ. ਲਖਬੀਰ ਸਿੰਘ ਆਦਿ ਹਾਜ਼ਰ ਸਨ।