Home Blog Page 2149

ਚੋਣ ਨਤੀਜਿਆਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਵਾਸ ’ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਭਾਵੇਂ ਇਸ ਨੂੂੰ ਚੋਣ ਨਤੀਜਿਆਂ ਬਾਰੇ ਗੱਲਬਾਤ ਨਾ ਹੋਣ ਅਤੇ ਪੰਜਾਬ ਬਾਰੇ ‘ਜਨਰਲ’ ਗੱਲਾਂ ਕੀਤੇ ਜਾਣ ਦੀ ਗੱਲ ਕਹਿ ਕੇ ਟਾਲਣ ਦੀ ਕੋਸ਼ਿਸ਼ ਕੀਤੀ ਹੈ ਪਰ ਕੈਪਟਨ ਅਮਰਿੰਦਰ ਸਿੰਘ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਨੇ ਪੰਜਾਬ ਦੇ ਸਿਆਸਤ ‘ਚ ਇੱਕ ਵੱਖਰੇ ਤਰ੍ਹਾਂ ਦੀ ਹਲਚਲ ਪੈਦਾ ਕਰ ਦਿੱਤੀ ਹੈ।

ਕੈਪਟਨ ਅਮਰਿੰਦਰ ਸਿੰਘ ਅੱਜ ਦੁਪਹਿਰ ਸ੍ਰੀ ਅਮਿਤ ਸ਼ਾਹ ਦੇ ਨਿਵਾਸ ਪੁੱਜੇ ਜਿੱਥੇ ਉਨ੍ਹਾਂ ਨੇ ਲਗਪਗ 45 ਮਿੰਟ ਸ੍ਰੀ ਸ਼ਾਹ ਨਾਲ ਗੱਲਬਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜੇ ਚੋਣ ਨਤੀਜੇ ਨਹੀਂ ਆਏ ਅਤੇ ਅਜੇ ਉਨ੍ਹਾਂ ਨੇ ਅਮਿਤ ਸ਼ਾਹ ਨਾਲ ਪੰਜਾਬ ਬਾਰੇ ‘ਜਨਰਲ’ ਗੱਲਾਂ ਹੀ ਕੀਤੀਆਂ ਹਨ ਅਤੇ ਵੇਰਵੇ ਸਹਿਤ ਗੱਲਬਾਤ ਨਤੀਜੇ ਆਉਣ ਤੋਂ ਬਾਅਦ ਕੀਤੀ ਜਾਵੇਗੀ।

ਇਹ ਪੁੱਛੇ ਜਾਣ ’ਤੇ ਕਿ ਉਨ੍ਹਾਂ ਨੇ ਅਮਿਤ ਸ਼ਾਹ ਨਾਲ ਕਿੰਨ੍ਹਾਂ ਕਿੰਨ੍ਹਾਂ ਮੁੱਦਿਆਂ ’ਤੇ ਗੱਲਬਾਤ ਕੀਤੀ ਅਤੇ ਕੀ ਇਨ੍ਹਾਂ ਵਿੱਚ ਪੰਜਾਬ ਅੰਦਰ ਕੌਮੀ ਸੁਰੱਖ਼ਿਆ ਦਾ ਮੁੱਦਾ ਵੀ ਸ਼ਾਮਲ ਸੀ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਾਰੀਆਂ ਗੱਲਾਂ ਮੀਡੀਆ ਨਾਲ ਸਾਂਝੀਆਂ ਨਹੀਂ ਕਰ ਸਕਦੇ।

ਬੀ.ਬੀ.ਐਮ.ਬੀ. ਵਿੱਚ ਕੇਂਦਰ ਦੀ ਦਖ਼ਲਅੰਦਾਜ਼ੀ ਵਧਣ ਅਤੇ ਪੰਜਾਬ ਦਾ ਨੁਮਾਇੰਦਾ ਲਾਂਭੇ ਕੀਤੇ ਜਾਣ ਤੋਂ ਇਲਾਵਾ ‘ਸਿਟਕੋ’ ਬਾਰੇ ਫ਼ੈਸਲੇ ਨਾਲ ਪੰਜਾਬ ਦੇ ਚੰਡੀਗੜ੍ਹ ’ਤੇ ਹੱਕ ਖ਼ੋਹੇ ਜਾਣ ਦੇ ਮੁੱਦਿਆਂ ਬਾਰੇ ਪੁੱਛੇ ਜਾਣ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇਹ ਮੁੱਦੇ ਅਮਿਤ ਸ਼ਾਹ ਨਾਲ ਨਹੀਂ ਵਿਚਾਰੇ ਪਰ ਉਨ੍ਹਾਂ ਨੇ ਇਨ੍ਹਾਂ ਮੁੱਦਿਆਂ ਬਾਰੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਜ਼ਰੂਰ ਲਿਿਖ਼ਆ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ 1966 ਵਿੱਚ ਪੰਜਾਬ ਦੀ ਵੰਡ ਵੇਲੇ ਇਹ ਸਹਿਮਤੀ ਬਣੀ ਸੀ ਕਿ ਚੰਡੀਗੜ੍ਹ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਰਮਚਾਰੀਆਂ ਦੀਆਂ ਨਿਯੁਕਤੀਆਂ ਦਾ ਅਨੁਪਾਤ 60:40 ਰਹੇਗਾ ਅਤੇ ਭਾਖ਼ੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਇਕ ਚੀਫ਼ ਇੰਜੀਨੀਅਰ ਪੰਜਾਬ ਤੋਂ ਅਤੇ ਇਕ ਹਰਿਆਣਾ ਤੋਂ ਹੋਵੇਗਾ ਪਰ ਹੁਣ ਕੇਂਦਰ ਵੱਲੋਂ ਕੁਝ ਬਦਲਾਅ ਕੀਤੇ ਜਾ ਰਹੇ ਹਨ।

10 ਮਾਰਚ ਨੂੰ ਆਉਣ ਵਾਲੇ ਚੋਣ ਨਤੀਜਿਆਂ ਬਾਰੇ ਕੋਈ ਵੀ ਭਵਿੱਖਬਾਣੀ ਕਰਨ ਤੋਂ ਇਨਕਾਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੋਈ ਪੰਡਿਤ ਨਹੀਂ ਹਨ ਅਤੇ ਇਸ ਤਰ੍ਹਾਂ ਕੋਈ ਭਵਿੱਖਬਾਣੀ ਨਹੀਂ ਕਰ ਸਕਦੇ ਪਰ ਇਹ ਜ਼ਰੂਰ ਕਹਿ ਸਕਦੇ ਹਨ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨੇ ਚੰਗੀ ਕਾਰਗੁਜ਼ਾਰੀ ਵਿਖਾਈ ਹੈ।

ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਹੋਇਆ ਐਲਾਨ

0

ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਪੰਜ ਸੰਸਦ ਮੈਂਬਰਾਂ ਦਾ 5 ਅਪ੍ਰੈਲ ਨੂੰ ਕਾਰਜਕਾਲ ਖ਼ਤਮ ਹੋ ਰਿਹਾ ਹੈ। 14 ਤੋਂ 21 ਮਾਰਚ ਤਕ ਨਾਮਜ਼ਦਗੀ ਭਰੀ ਜਾ ਸਕਦੀ ਹੈ। 24 ਮਾਰਚ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। 31 ਮਾਰਚ ਨੂੰ ਵੋਟਿੰਗ ਹੋਵੇਗੀ ਤੇ ਉਸੇ ਦਿਨ ਨਤੀਜੇ ਆਉਣਗੇ। ਇਸ ਦੇ ਨਾਲ ਹੀ 31 ਮਾਰਚ ਨੂੰ ਹੋਣ ਵਾਲੀਆਂ ਰਾਜ ਸਭਾ ਸੀਟਾਂ ਲਈ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। 

ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋ, ਨਰੇਸ਼ ਗੁਜਰਾਲ, ਸੁਖਦੇਵ ਸਿੰਘ ਢੀਂਡਸਾ ਤੇ ਸ਼ਵੇਤ ਮਲਿਕ ਦਾ ਕਾਰਜਕਾਲ ਅਪ੍ਰੈਲ ‘ਚ ਖ਼ਤਮ ਹੋ ਰਿਹਾ ਹੈ। ਅੰਬਿਕਾ ਸੋਨੀ ਤੇ ਬਲਵਿੰਦਰ ਸਿੰਘ ਭੂੰਦੜ ਦਾ ਕਾਰਜਕਾਲ ਜੁਲਾਈ ‘ਚ ਖ਼ਤਮ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਟਰਮ-2 ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਕੀਤੀ ਜਾਰੀ

0

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ,ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਨਾਲ ਸਬੰਧਤ ਅਕਾਦਮਿਕ ਸਾਲ 2021-22 ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ ਲੈਣ ਲਈ ਮਿਤੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਵੀਂ ਜਮਾਤ ਦੀ ਟਰਮ-2 ਦੀਆਂ ਪ੍ਰੀਖਿਆਵਾਂ 15 ਮਾਰਚ ਤੋਂ 23 ਮਾਰਚ ਤਕ, ਅੱਠਵੀਂ ਦੀ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 22 ਅਪ੍ਰੈਲ ਤਕ, 10ਵੀਂ ਸ਼੍ਰੇਣੀ ਦੀਆਂ ਇਹ ਪ੍ਰੀਖਿਆਵਾਂ 25 ਅਪ੍ਰੈਲ ਤੋਂ 12 ਮਈ ਤਕ ਅਤੇ 12ਵੀਂ ਸ਼੍ਰੇਣੀ ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 12 ਮਈ ਤਕ ਲਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਜ਼ਿਆਦਾ ਜਾਣਕਾਰੀ ਬੋਰਡ ਦੀ ਵੈੱਬਸਾਈਟ ‘ਤੇ ਉਪਲੱਬਧ ਹੈ।

ਸਿੱਖਿਆ ਬੋਰਡ ਦੇ ਪ੍ਰੀਖਿਆਵਾਂ ਕੰਟਰੋਲਰ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਪ੍ਰੀਖਿਆਵਾਂ ਰਵਾਇਤੀ ਸਿੱਖਿਆ ਪ੍ਰਣਾਲੀ ਅਨੁਸਾਰ ਆਫ਼ਲਾਈਨ ਵਿਧੀ ਰਾਹੀਂ ਲਈਆਂ ਜਾਣਗੀਆਂ। ਇਸ ਤੋਂ ਪਹਿਲਾਂ ਬੋਰਡ ਨੇ ਟਰਮ-1 ਦੀਆਂ ਪ੍ਰੀਖਿਆਵਾਂ ਵੀ ਲਈਆਂ ਸਨ ਤੇ ਉਨ੍ਹਾਂ ਮੁਤਾਬਕ ਹੀ ਕੋਵਿਡ-19 ਦੀਆਂ ਸ਼ਰਤਾਂ ਲਾਗੂ ਰਹਿਣਗੀਆਂ।

 

 

Ukraine Russia Updates: PM ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ

0

ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਯੂਕਰੇਨ ‘ਤੇ ਰੂਸ ਦੇ ਹਮਲੇ ਦਾ ਅੱਜ 12ਵਾਂ ਦਿਨ ਹੈ। ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਨੇ ਵੀ ਪੀਐਮ ਮੋਦੀ ਨੂੰ ਇਸ ਸਮੱਸਿਆ ਸੰਬੰਧੀ ਗੱਲ ਕਰਨ ਦੀ ਅਪੀਲ ਕੀਤੀ ਸੀ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ-ਯੂਕਰੇਨ ਜੰਗ ਦੇ ਵਿਚਕਾਰ ਅੱਜ ਸਵੇਰੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਲੰਬੀ ਗੱਲਬਾਤ ਕੀਤੀ। ਉਨ੍ਹਾਂ ਨੇ ਕਰੀਬ 11:30 ਵਜੇ ਜ਼ੇਲੇਂਸਕੀ ਨਾਲ 35 ਮਿੰਟ ਤੱਕ ਗੱਲਬਾਤ ਕੀਤੀ। ਇਸ ਦੇ ਨਾਲ ਹੀ ਕੁੱਝ ਦੇਰ ਬਾਅਦ ਉਹ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਫੋਨ ‘ਤੇ ਗੱਲ ਕਰਨਗੇ। ਪੀਐਮ ਮੋਦੀ ਅਤੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨ ਵਿੱਚ ਪੈਦਾ ਹੋਏ ਯੁੱਧ ਦੀ ਸਥਿਤੀ ਬਾਰੇ ਚਰਚਾ ਕੀਤੀ ਅਤੇ ਇਸਦੇ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ ਕੀਤਾ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਸਿੱਧੀ ਗੱਲਬਾਤ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਸੁਮੀ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਯੂਕਰੇਨ ਸਰਕਾਰ ਦਾ ਸਹਿਯੋਗ ਮੰਗਿਆ ਹੈ।

24 ਫਰਵਰੀ ਨੂੰ ਰੂਸ ਨੇ ਯੂਕਰੇਨ ਦੇ ਸ਼ਹਿਰਾਂ ‘ਤੇ ਹਮਲਾ ਸ਼ੁਰੂ ਕੀਤਾ ਜੋ ਕਿ ਹੁਣ ਤੱਕ ਜਾਰੀ ਹੈ। ਰੂਸ ਹੁਣ ਤਕ ਯੂਕਰੇਨ ਦੇ ਕਈ ਸ਼ਹਿਰਾਂ ਨੂੰ ਤਬਾਹ ਕਰ ਚੁੱਕਾ ਹੈ। ਰੂਸ ਦੇ ਇਸ ਯੁੱਧ ਕਾਰਨ ਲੱਖਾਂ ਯੂਕਰੇਨੀਆਂ ਨੇ ਦੂਜੇ ਦੇਸ਼ਾਂ ਵਿਚ ਸ਼ਰਨ ਲਈ ਹੈ।

ਰੂਸ ਦੇ ਹਮਲੇ ਦੇ ਐਲਾਨ ਤੋਂ ਬਾਅਦ ਯੂਕਰੇਨ ਦੇ ਰਾਜਦੂਤ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੂਰੇ ਮਾਮਲੇ ‘ਚ ਦਖਲ ਦੇਣ ਦੀ ਅਪੀਲ ਕੀਤੀ ਹੈ। ਯੂਕਰੇਨ ਦੇ ਰਾਜਦੂਤ ਨੇ ਕਿਹਾ ਸੀ ਕਿ ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੇ ਤਣਾਅ ‘ਚ ਭਾਰਤ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੇ ਪੀਐਮ ਮੋਦੀ ਨੂੰ ਇਸ ਬਾਰੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਤੁਰੰਤ ਗੱਲ ਕਰਨ ਦੀ ਅਪੀਲ ਕੀਤੀ। ਰਾਜਦੂਤ ਨੇ ਕਿਹਾ ਸੀ ਕਿ ਮੋਦੀ ਜੀ ਇਸ ਸਮੇਂ ਬਹੁਤ ਵੱਡੇ ਨੇਤਾ ਹਨ, ਅਸੀਂ ਉਨ੍ਹਾਂ ਨੂੰ ਮਦਦ ਦੀ ਅਪੀਲ ਕਰਦੇ ਹਾਂ, ਸਿਰਫ ਭਾਰਤ ਹੀ ਦੁਨੀਆ ਦੇ ਤਣਾਅ ਨੂੰ ਘੱਟ ਕਰ ਸਕਦਾ ਹੈ।

Ukraine Russia War: ਸੂਮੀ ਤੋਂ ਜਲਦ ਹੀ ਹੋਵੇਗੀ ਭਾਰਤੀਆਂ ਦੀ ਨਿਕਾਸੀ, ਭਾਰਤੀ ਦੂਤਘਰ ਨੇ ਵਿਦਿਆਰਥੀਆਂ ਨੂੂੰ ਤਿਆਰ ਰਹਿਣ ਦਾ ਦਿੱਤਾ ਸੰਦੇਸ਼

0

ਯੂਕਰੇਨ ‘ਤੇ ਰੂਸ ਦੇ ਹਮਲਿਆਂ ਦਾ ਅੱਜ ਬਾਰਵਾਂ ਦਿਨ ਹੈ। ਇਸ ਦੇ ਨਾਲ ਹੀ ਯੂਕਰੇਨ ‘ਤੇ ਰੂਸ ਦੇ ਹਮਲੇ ਵਧਦੇ ਜਾ ਰਹੇ ਹਨ। ਰੂਸ ਤੇ ਯੂਕ੍ਰੇਨ ਦਰਮਿਆਨ ਜਾਰੀ ਘਮਾਸਾਨ ‘ਚ ਫਸੇ ਭਾਰਤੀਆਂ ਨੂੰ ਕੱਢਣ ਲਈ ਭਾਰਤ ਸਰਕਾਰ ਵਲੋਂ ਲਗਾਤਾਰ ਕੋਸ਼ਿਸ਼ ਜਾਰੀ ਹੈ। ਇਸ ਦਰਮਿਆਨ, ਸੂਮੀ ‘ਚ ਫਸੇ ਭਾਰਤੀਆਂ ਨੂੰ ਕੱਢਣ ਦੀ ਕੋਸ਼ਿਸ਼ ਤੇਜ਼ ਹੋ ਗਈ ਹੈ। ਯੂਕ੍ਰੇਨ ‘ਚ ਭਾਰਤੀ ਰਾਜਦੂਤ ਨੇ ਵਿਦਿਆਰਥੀਆਂ ਨੂੰ ਤਿਆਰ ਰਹਿਣ ਨੂੰ ਕਿਹਾ ਹੈ। ਇਸ ਦੇ ਨਾਲ ਹੀ ਦੂਤਘਰ ਵੱਲੋਂ ਕਿਹਾ ਗਿਆ ਹੈ ਕਿ ਤਾਰੀਖ਼ ਅਤੇ ਸਮਾਂ ਜਲਦ ਹੀ ਦੱਸ ਦਿੱਤਾ ਜਾਵੇਗਾ। ਯੂਕ੍ਰੇਨ ਦੇ ਪੋਲਟਾਵਾ ‘ਚ ਭਾਰਤੀ ਦੂਤਘਰ ਦੀ ਇਕ ਟੀਮ ਮੌਜੂਦ ਹੈ। ਦੱਸਿਆ ਜਾ ਰਿਹਾ ਹੈ ਕਿ ਪੋਲਵਾਟਾ ਦੇ ਰਸਤੇ ਪੱਛਮੀ ਸਰਹੱਦ ਤੋਂ ਭਾਰਤੀ ਵਿਦਿਆਰਥੀਆਂ ਨੂੰ ਬਚਾਇਆ ਜਾਵੇਗਾ।

ਸੂਮੀ ‘ਚ ਮੌਜੂਦ ਨਿਰਾਸ਼ ਵਿਦਿਆਰਥੀਆਂ ਨੇ ਸ਼ਨੀਵਾਰ ਨੂੰ ਇਕ ਵੀਡੀਓ ਕਲਿੱਪ ਪੋਸਟ ਕਰਦੇ ਹੋਏ ਐਲਾਨ ਕੀਤਾ ਸੀ ਕਿ ਉਨ੍ਹਾਂ ਨੇ ਲੜਾਈ ਦਰਮਿਆਨ ਭਿਆਨਕ ਠੰਡ ‘ਚ ਰੂਸੀ ਸਰਹੱਦ ਤੱਕ ਚੱਲ ਕੇ ਜਾਣ ਦਾ ਜੋਖਮ ਚੁੱਕਣ ਦਾ ਫੈਸਲਾ ਕੀਤਾ ਸੀ, ਜਿਸ ਨਾਲ ਭਾਰਤ ‘ਚ ਸੱਤਾ ਦੇ ਗਲਿਆਰਾਂ ‘ਚ ਉਨ੍ਹਾਂ ਦੀ ਸੁਰੱਖਿਆ ਦੇ ਬਾਰੇ ‘ਚ ਖ਼ਦਸ਼ਾ ਵਧ ਗਿਆ ਸੀ। ਵੀਡੀਓ ਵਾਇਰਲ ਹੋਣ ਦੇ ਤੁਰੰਤ ਬਾਅਦ ਭਾਰਤ ਸਰਕਾਰ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਜਲਦ ਹੀ ਉਥੋਂ ਕੱਢ ਲਿਆ ਜਾਵੇਗਾ।

ਇਸ ਦੇ ਨਾਲ ਹੀ ਮੈਡੀਕਲ ਦੇ ਵਿਦਿਆਰਥੀ ਆਸ਼ਿਕ ਹੁਸੈਨ ਨੇ ਟਵੀਟ ਕਰਦੇ ਹੋਏ ਸਰਕਾਰ ਨੂੰ ਕਿਹਾ ਕਿ ਰੋਜ਼ਾਨਾ ਸਵੇਰੇ 6 ਵਜੇ ਸੂਮੀ ‘ਚ ਵਿ ਦਿਆਰਥੀ ਸੜਕ ‘ਤੇ ਬੱਸਾਂ ਦਾ ਇੰਤਜ਼ਾਰ ਕਰ ਰਹੇ ਹੁੰਦੇ ਹਨ। ਰੋਜ਼ਾਨਾ ਅਸੀਂ ਇਹ ਮੰਨਦੇ ਹਾਂ ਕਿ ਅੱਜ ਅਸੀਂ ਇਥੋ ਨਿਕਲ ਜਾਵਾਂਗੇ ਪਰ ਰੋਜ਼ਾਨਾ ਤਾਰੀਖ਼ ਬਦਲਦੀ ਰਹਿੰਦੀ ਹੈ। ਇਸ ਲਈ ਕਿਰਪਾ ਸਾਡੀਆਂ ਉਮੀਦਾਂ ਨਾ ਤੋੜੋ। ਸ਼ਹਿਰ ‘ਚ ਜ਼ਿਆਦਾਤਰ ਸੜਕਾਂ ਅਤੇ ਪੁੱਲ ਟੁੱਟ ਚੁੱਕੇ ਹਨ ਅਤੇ ਕੋਈ ਆਵਾਜਾਈ ਉਪਲੱਬਧ ਨਹੀਂ ਹੈ।

ਯੂਕਰੇਨ ‘ਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਹਰਜੋਤ ਸਿੰਘ ਦੀ ਅੱਜ ਹੋਵੇਗੀ ਵਤਨ ਵਾਪਸੀ: ਕੇਂਦਰੀ ਮੰਤਰੀ ਜਨਰਲ ਵੀਕੇ ਸਿੰਘ

0

ਯੂਕਰੇਨ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਦਿੱਲੀ ਦੇ ਛੱਤਰਪੁਰ ਐਕਸਟੈਨਸ਼ਨ ਦਾ ਰਹਿਣ ਵਾਲਾ ਹਰਜੋਤ ਸਿੰਘ ਅੱਜ ਦਿੱਲੀ ਪਹੁੰਚੇਗਾ। ਕੇਂਦਰੀ ਮੰਤਰੀ ਜਨਰਲ ਵੀਕੇ ਸਿੰਘ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਹਰਜੋਤ ਸਿੰਘ ਉਹ ਭਾਰਤੀ ਹੈ ਜਿਸ ਨੂੰ ਕੀਵ ‘ਚ ਜੰਗ ਦੌਰਾਨ ਗੋਲੀ ਲੱਗ ਗਈ ਸੀ। ਉਨ੍ਹਾਂ ਨੇ ਲਿਖਿਆ ਕਿ ਹਰਜੋਤ ਸੋਮਵਾਰ ਨੂੰ ਸਾਡੇ ਨਾਲ ਭਾਰਤ ਪਹੁੰਚ ਰਿਹਾ ਹੈ। ਉਮੀਦ ਹੈ ਕਿ ਉਹ ਜਲਦੀ ਠੀਕ ਹੋ ਜਾਵੇਗਾ।’

ਯੂਕਰੇਨ ‘ਤੇ ਰੂਸੀ ਹਮਲੇ ਤੋਂ ਬਾਅਦ ਚਲਾਏ ਜਾ ਰਹੇ ਆਪਰੇਸ਼ਨ ਗੰਗਾ ਤਹਿਤ ਹੁਣ ਤਕ 15,920 ਭਾਰਤੀਆਂ ਨੂੰ 76 ਉਡਾਣਾਂ ਰਾਹੀਂ ਵਾਪਸ ਲਿਆਂਦਾ ਜਾ ਚੁੱਕਾ ਹੈ। ਹੁਣ ਤਕ ਭਾਰਤੀ ਹਵਾਈ ਸੈਨਾ ਦੇ 10 ਜਹਾਜ਼ ਵੀ ਉਡਾਣ ਭਰ ਚੁੱਕੇ ਹਨ ਅਤੇ ਉਨ੍ਹਾਂ ਨੇ 26 ਟਨ ਰਾਹਤ ਸਮੱਗਰੀ ਪਹੁੰਚਾਈ ਹੈ। ਹੰਗਰੀ ਸਥਿਤ ਭਾਰਤੀ ਦੂਤਾਵਾਸ ਨੇ ਦੱਸਿਆ ਕਿ ਭਾਰਤੀਆਂ ਨੂੰ ਕੱਢਣ ਦਾ ਆਪ੍ਰੇਸ਼ਨ ਖਤਮ ਹੋਣ ਵਾਲਾ ਹੈ ਕਿਉਂਕਿ ਇਸ ਆਪਰੇਸ਼ਨ ਦਾ ਆਖਰੀ ਪੜਾਅ ਸ਼ੁਰੂ ਹੋ ਰਿਹਾ ਹੈ।

ਰੂਸੀ ਹਮਲੇ ਤੋਂ ਬਾਅਦ ਯੂਕਰੇਨ ਨੇ ਆਪਣਾ ਹਵਾਈ ਖੇਤਰ ਨਾਗਰਿਕ ਉਡਾਣਾਂ ਲਈ ਬੰਦ ਕਰ ਦਿੱਤਾ ਸੀ। ਉਦੋਂ ਤੋਂ ਉਥੇ ਫਸੇ ਭਾਰਤੀ ਗੁਆਂਢੀ ਦੇਸ਼ਾਂ ਰੋਮਾਨੀਆ, ਪੋਲੈਂਡ, ਹੰਗਰੀ, ਸਲੋਵਾਕੀਆ ਤੇ ਮੋਲਡੋਵਾ ਪਹੁੰਚ ਰਹੇ ਹਨ ਅਤੇ ਉਥੋਂ ਵਾਪਸ ਲਿਆ ਰਹੇ ਹਨ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਐਤਵਾਰ ਨੂੰ 11 ਵਿਸ਼ੇਸ਼ ਉਡਾਣਾਂ ਰਾਹੀਂ 2,135 ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ। ਸੋਮਵਾਰ ਨੂੰ ਅੱਠ ਵਿਸ਼ੇਸ਼ ਉਡਾਣਾਂ ਸੰਚਾਲਿਤ ਹੋਣ ਦੀ ਸੰਭਾਵਨਾ ਹੈ, ਜਿਸ ਨਾਲ 1,500 ਤੋਂ ਵੱਧ ਭਾਰਤੀਆਂ ਨੂੰ ਵਾਪਸ ਲਿਆਂਦਾ ਜਾਵੇਗਾ।

ਯੂਕਰੇਨ ‘ਤੇ ਰੂਸ ਨੇ ਹਮਲੇ ਕੀਤੇ ਤੇਜ਼, Netflix ਨੇ ਚੁੱਕਿਆ ਇਹ ਕਦਮ

0

ਯੂਕਰੇਨ ਤੇ ਰੂਸ ਵਿਚਾਲੇ ਜੰਗ ਜਾਰੀ ਹੈ। ਯੂਕ੍ਰੇਨ ਦੇ ਮੱਧ, ਉੱਤਰੀ ਅਤੇ ਦੱਖਣੀ ਹਿੱਸਿਆਂ ਵਿੱਚ ਸਥਿਤ ਸ਼ਹਿਰਾਂ ਵਿੱਚ ਰੂਸੀ ਫ਼ੌਜਾਂ ਨੇ ਗੋਲੀਬਾਰੀ ਤੇਜ਼ ਕਰ ਦਿੱਤੀ ਹੈ। ਯੂਕਰੇਨ ਦੇ ਇਕ ਅਧਿਕਾਰੀ ਅਨੁਸਾਰ ਇਸ ਗੋਲਾਬਾਰੀ ਕਾਰਨ ਉਥੇ ਫਸੇ ਨਾਗਰਿਕਾਂ ਨੂੰ ਬਚਾਉਣ ਦੀ ਦੂਜੀ ਕੋਸ਼ਿਸ਼ ਵੀ ਅਸਫਲ ਰਹੀ। ਯੂਕ੍ਰੇਨ ਦੇ ਨੇਤਾ ਨੇ ਆਪਣੇ ਲੋਕਾਂ ਨੂੰ ਲੜਨ ਲਈ ਸੜਕਾਂ ‘ਤੇ ਉਤਰਨ ਦੀ ਅਪੀਲ ਕੀਤੀ ਹੈ। ਉੱਥੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਰੂਸੀ ਹਮਲਿਆਂ ਨੂੰ “ਸਿਰਫ ਤਾਂ ਹੀ ਰੋਕਿਆ ਜਾ ਸਕਦਾ ਹੈ ਜੇਕਰ ਕੀਵ ਦੁਸ਼ਮਣੀ ਖ਼ਤਮ ਕਰ ਦੇਵੇ।”

ਰਾਸ਼ਟਰਪਤੀ ਦੇ ਸਲਾਹਕਾਰ ਓਲੇਕਸੀ ਏਰੇਸਟੋਵਿਚ ਨੇ ਦੱਸਿਆ ਕਿ ਕੀਵ ਦੇ ਬਾਹਰੀ ਇਲਾਕਿਆਂ ਵਿਚ ਉੱਤਰ ਵਿੱਚ ਚੇਰਨੀਹਿਵ, ਦੱਖਣ ਵਿੱਚ ਮਾਈਕੋਲਾਈਵ ਅਤੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕੀਵ ‘ਤੇ ਐਤਵਾਰ ਦੇਰ ਰਾਤ ਗੋਲਾਬਾਰੀ ਕੀਤੀ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਖਾਰਕਿਵ ਦੇ ਰਿਹਾਇਸ਼ੀ ਇਲਾਕਿਆਂ ‘ਚ ਤੋਪਖਾਨੇ ਦੇ ਗੋਲੇ ਦਾਗੇ ਗਏ ਅਤੇ ਗੋਲਾਬਾਰੀ ‘ਚ ਇਕ ਟੈਲੀਵਿਜ਼ਨ ਟਾਵਰ ਨੂੰ ਵੀ ਨੁਕਸਾਨ ਪਹੁੰਚਿਆ। ਇਨ੍ਹਾਂ ਹਮਲਿਆਂ ਤੋਂ ਬਾਅਦ ਯੂਕ੍ਰੇਨ ਦੇ ਹੋਰ ਲੋਕਾਂ ਨੂੰ ਜੰਗ ਦੀ ਪਕੜ ਤੋਂ ਬਚਾਉਣ ਦੀ ਉਮੀਦ ਘੱਟ ਗਈ ਹੈ। ਦੱਖਣੀ ਬੰਦਰਗਾਹ ਸ਼ਹਿਰ ਮਾਰੀਉਪੋਲ ਵਿੱਚ ਭੋਜਨ, ਪਾਣੀ, ਦਵਾਈ ਅਤੇ ਲਗਭਗ ਸਾਰੀਆਂ ਹੋਰ ਸਪਲਾਈਆਂ ਦੀ ਬਹੁਤ ਘਾਟ ਹੈ, ਜਿੱਥੇ ਰੂਸੀ ਅਤੇ ਯੂਕ੍ਰੇਨੀ ਬਲਾਂ ਨੇ ਨਾਗਰਿਕਾਂ ਅਤੇ ਜ਼ਖਮੀਆਂ ਨੂੰ ਕੱਢਣ ਲਈ 11 ਘੰਟੇ ਦੀ ਜੰਗਬੰਦੀ ਲਈ ਸਹਿਮਤੀ ਦਿੱਤੀ ਸੀ।

ਯੂਕ੍ਰੇਨੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਰੂਸੀ ਹਮਲਿਆਂ ਨੇ ਮਾਨਵਤਾਵਾਦੀ ਗਲਿਆਰੇ ਬੰਦ ਕਰ ਦਿੱਤੇ ਹਨ। ਗ੍ਰਹਿ ਮੰਤਰਾਲੇ ਦੇ ਸਲਾਹਕਾਰ ਐਂਟੋਨ ਗ੍ਰੇਸ਼ਨੇਕੋ ਨੇ ਟੈਲੀਗ੍ਰਾਮ ‘ਤੇ ਕਿਹਾ ਕਿ ਕੋਈ ‘ਗਰੀਨ ਕੋਰੀਡੋਰ’ ਨਹੀਂ ਹੋ ਸਕਦਾ, ਕਿਉਂਕਿ ਸਿਰਫ ਰੂਸੀਆਂ ਦਾ ਬਿਮਾਰ ਦਿਮਾਗ ਹੀ ਫ਼ੈਸਲਾ ਕਰਦਾ ਹੈ ਕਿ ਕਦੋਂ ਅਤੇ ਕਿਸ ‘ਤੇ ਗੋਲੀਬਾਰੀ ਕਰਨੀ ਹੈ। ਖਾਸ ਕਰਕੇ ਉਨ੍ਹਾਂ ਸ਼ਹਿਰਾਂ ਵਿੱਚ ਜਿਨ੍ਹਾਂ ‘ਤੇ ਰੂਸ ਨੇ ਕਬਜ਼ਾ ਕਰ ਲਿਆ ਹੈ। ਜ਼ੇਲੇਂਸਕੀ ਨੇ ਸ਼ਨੀਵਾਰ ਨੂੰ ਟੈਲੀਵਿਜ਼ਨ ‘ਤੇ ਕਿਹਾ ਕਿ ਤੁਸੀਂ ਸੜਕਾਂ ‘ਤੇ ਆ ਜਾਓ। ਤੁਸੀਂ ਜੰਗ ਕਰੋ। ਇਹ ਜ਼ਰੂਰੀ ਹੈ ਕਿ ਇਸ ਦੁਸ਼ਮਣ ਨੂੰ ਸਾਡੇ ਸ਼ਹਿਰਾਂ, ਸਾਡੇ ਦੇਸ਼ ਤੋਂ ਬਾਹਰ ਕੱਢਿਆ ਜਾਵੇ।

ਜ਼ੇਲੇਂਸਕੀ ਨੇ ਅਮਰੀਕਾ ਅਤੇ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇਸ਼ਾਂ ਨੂੰ ਯੂਕ੍ਰੇਨ ਨੂੰ ਹੋਰ ਲੜਾਕੂ ਜਹਾਜ਼ ਭੇਜਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ, ਉਹਨਾਂ ਨੇ ਪੱਛਮੀ ਦੇਸ਼ਾਂ ਨੂੰ ਰੂਸ ‘ਤੇ ਆਪਣੀਆਂ ਪਾਬੰਦੀਆਂ ਨੂੰ ਸਖ਼ਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਲਾਵਰ ਦੀ ਦਲੇਰੀ ਇੱਕ ਸਪੱਸ਼ਟ ਸੰਕੇਤ ਹੈ ਕਿ ਮੌਜੂਦਾ ਪਾਬੰਦੀਆਂ ਕਾਫ਼ੀ ਨਹੀਂ ਹਨ। ਯੂਕ੍ਰੇਨ ‘ਤੇ ਰੂਸੀ ਹਮਲੇ ਨੂੰ ਸ਼ੁਰੂ ਹੋਏ 12 ਦਿਨ ਹੋ ਚੁੱਕੇ ਹਨ ਅਤੇ ਹੁਣ ਤੱਕ 15 ਲੱਖ ਲੋਕ ਦੇਸ਼ ਛੱਡ ਚੁੱਕੇ ਹਨ। ਸੰਯੁਕਤ ਰਾਸ਼ਟਰ ਦੀ ਸ਼ਰਨਾਰਥੀ ਏਜੰਸੀ ਦੇ ਮੁਖੀ ਨੇ ਪਰਵਾਸ ਨੂੰ “ਯੂਰਪ ਵਿੱਚ ਸਭ ਤੋਂ ਤੇਜ਼ੀ ਨਾਲ ਵਧ ਰਿਹਾ ਸ਼ਰਨਾਰਥੀ ਸੰਕਟ” ਦੱਸਿਆ ਹੈ।

Netflix ਨੇ ਰੂਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਹੈ। Netflix ਨੇ ਕਿਹਾ ਹੈ ਕਿ ਉਹ ਰੂਸ ਵਿੱਚ ਆਪਣੀਆਂ ਸੇਵਾਵਾਂ ਨੂੰ ਮੁਅੱਤਲ ਕਰ ਰਿਹਾ ਹੈ ਅਤੇ ਇਸ ਫ਼ੈਸਲੇ ਵਿੱਚ ਉਹ ਪੱਛਮੀ ਦੇਸ਼ਾਂ ਦੀਆਂ ਕੰਪਨੀਆਂ ਦੇ ਨਾਲ ਹੈ।

ਭਾਰਤੀ ਟੀਮ ਨੇ ਪਾਕਿਸਤਾਨ ਨੂੰ ਦਿੱਤੀ ਮਾਤ, ਪਹਿਲੇ ਹੀ ਮੁਕਾਬਲੇ ‘ਚ ਭਾਰਤ ਦੀ ਹੋਈ ਸ਼ਾਨਦਾਰ ਜਿੱਤ

0

ICC ਮਹਿਲਾ ਵਿਸ਼ਵ ਕੱਪ ਦੇ ਤਹਿਤ ਪਾਕਿਸਕਾਨ ਦੇ ਵਿਰੁੱਧ ਖੇਡੇ ਗਏ ਪਹਿਲੇ ਹੀ ਮੁਕਾਬਲੇ ਨੂੰ ਭਾਰਤੀ ਟੀਮ ਨੇ 107 ਦੌੜਾਂ ਨਾਲ ਜਿੱਤ ਲਿਆ। ਭਾਰਤ ਨੇ ਇਸ ਦੇ ਨਾਲ ਪਾਕਿਸਤਾਨ ਦੇ ਵਿਰੁੱਧ 11ਵੇਂ ਮੈਚ ਵਿਚ ਜਿੱਤ ਦਰਜ ਕੀਤੀ ਹੈ। ਭਾਰਤੀ ਟੀਮ ਨੇ ਪਹਿਲੇ ਖੇਡਦੇ ਹੋਏ 50 ਓਵਰਾਂ ਵਿਚ ਸਨੇਹ ਰਾਣਾ ਅਤੇ ਪੂਜਾ ਦੇ ਅਰਧ ਸੈਂਕੜਿਆਂ ਦੀ ਮਦਦ ਨਾਲ 244 ਦੌੜਾਂ ਬਣਾਈਆਂ ਸਨ। ਜਵਾਬ ਵਿਚ ਪਾਕਿਸਤਾਨ ਦੀ ਟੀਮ 137 ਦੌੜਾਂ ‘ਤੇ ਆਊਟ ਹੋ ਗਈ।

ਵਿਧਾਨ ਸਭਾ ਚੋਣਾਂ: ਉੱਤਰ ਪ੍ਰਦੇਸ਼ ‘ਚ 7ਵੇਂ ਤੇ ਆਖਰੀ ਗੇੜ ਦੀ ਵੋਟਿੰਗ ਹੋਈ ਸ਼ੁਰੂ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਚੋਣ ਖੇਤਰ ਵਾਰਾਣਸੀ ਸਮੇਤ ਉੱਤਰ ਪ੍ਰਦੇਸ਼ ਦੇ 9 ਜ਼ਿਲ੍ਹਿਆਂ ਦੀਆਂ 54 ਵਿਧਾਨ ਸਭਾ ਸੀਟਾਂ ‘ਤੇ ਅੱਜ ਯਾਨੀ ਸੋਮਵਾਰ ਨੂੰ ਵੋਟਿੰਗ ਸ਼ੁਰੂ ਹੋ ਗਈ ਹੈ। ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ ਅਜੇ ਕੁਮਾਰ ਸ਼ੁਕਲਾ ਨੇ ਦੱਸਿਆ ਕਿ 7ਵੇਂ ਗੇੜ ‘ਚ ਵਾਰਾਣਸੀ, ਚੰਦੌਲੀ, ਭਦੋਹੀ, ਮਿਰਜਾਪੁਰ, ਰਾਬਰਟਸਗੰਜ, ਗਾਜ਼ੀਪੁਰ, ਮਊ, ਆਜਮਗੜ੍ਹ ਅਤੇ ਜੌਨਪੁਰ ਜ਼ਿਲ੍ਹਿਆਂ ਦੇ 54 ਵਿਧਾਨ ਸਭਾ ਖੇਤਰਾਂ ‘ਚ ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਵੋਟਿੰਗ ਨੂੰ ਆਜ਼ਾਦ, ਨਿਰਪੱਖ ਅਤੇ ਡਰ ਮੁਕਤ ਮਾਹੌਲ ‘ਚ ਸੰਪੰਨ ਕਰਵਾਉਣ ਲਈ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਗੇੜ ‘ਚ 613 ਉਮੀਦਵਾਰ ਮੈਦਾਨ ‘ਚ ਹਨ। 7ਵੇਂ ਗੇੜ ਦੀਆਂ 54 ਸੀਟਾਂ ‘ਚੋਂ 11 ਅਨੁਸੂਚਿਤ ਜਾਤੀ ਲਈ ਅਤੇ 2 ਅਨੁਸੂਚਿਤ ਜਨਜਾਤੀ ਲਈ ਰਾਖਵੀਆਂ ਹਨ। 7ਵੇਂ ਗੇੜ ‘ਚ ਲਗਭਗ 2.06 ਕਰੋੜ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਉੱਤਰ ਪ੍ਰਦੇਸ਼ ‘ਚ ਪਹਿਲੇ ਗੇੜ ਦੀ ਵੋਟਿੰਗ 10 ਫਰਵਰੀ ਨੂੰ ਹੋਈ ਅਤੇ 7 ਮਾਰਚ ਨੂੰ ਆਖ਼ਰੀ ਅਤੇ 7ਵੇਂ ਗੇੜ ਦੀ ਵੋਟਿੰਗ ਖ਼ਤਮ ਹੋਣ ਤੋਂ ਬਾਅਦ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

ਮੋਦੀ ਸਰਕਾਰ ਨੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਕੀਤੇ ਲਾਗੂ : ਭਗਵੰਤ ਮਾਨ

0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲਾਗੂ ਕਰਕੇ ਸੂਬੇ ਦੇ ਲੋਕਾਂ ਨੂੰ ਉਕਸਾਉਣ ਅਤੇ ਭੜਕਾਉਣ ਦੇ ਯਤਨ ਕਰ ਰਹੀ ਹੈ।

ਜਿਸ ਦੀ ਤਾਜ਼ਾ ਮਿਸਾਲ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਦੇ ਕਾਰੋਬਾਰੀ ਅਦਾਰੇ ‘ਚੰਡੀਗੜ੍ਹ ਇੰਡਸਟਰੀਅਲ ਤੇ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ’ (ਸਿਟਕੋ) ਦੇ ਮੈਨੇਜਿੰਗ ਡਾਇਰੈਕਟਰ ਦਾ ਅਹੁਦਾ ਵੀ ਪੰਜਾਬ ਕੋਲੋਂ ਖੋਹ ਕੇ ਪੇਸ਼ ਕੀਤੀ ਗਈ ਹੈ। ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਰੋਧੀ ਫ਼ੈਸਲੇ ਲਾਗੂ ਕਰਨਾ ਬੰਦ ਕਰਨ ਅਤੇ ਪੰਜਾਬ ਦੇ ਲੋਕਾਂ ਨੂੰ ਭੜਕਾਉਣ ਦੇ ਯਤਨਾਂ ਤੋਂ ਗਰੇਜ ਕਰਨ ਕਿਉਂਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਲੋਕਾਂ ਨੇ ਲੰਮਾ ਸਮਾਂ ਵਧੀਕੀਆਂ ਦਾ ਸੰਤਾਪ ਹੰਢਾਇਆ ਹੈ।

ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾ ਦੇ ਪਰਦੇ ’ਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਲਾਗੂ ਕੀਤੇ ਹਨ, ਜਿਸ ਕਾਰਨ ਪੰਜਾਬੀਆਂ ਵਿੱਚ ਮੋਦੀ ਸਰਕਾਰ ਖ਼ਿਲਾਫ਼ ਅਸੰਤੋਸ਼ ਪੈਦਾ ਹੋ ਰਿਹਾ ਹੈ।

ਮਾਨ ਨੇ ਕਿਹਾ, ‘‘ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੀ ਧਰਤੀ ’ਤੇ ਬਣੇ ਭਾਖੜਾ ਬਿਆਸ ਡੈਮ ਅਤੇ ਰਾਜਧਾਨੀ ਚੰਡੀਗੜ੍ਹ ਵਿਚੋਂ ਸੂਬੇ ਦੀ ਹਿੱਸੇਦਾਰੀ ਅਤੇ ਦਾਅਵੇਦਾਰੀ ਖ਼ਤਮ ਕਰ ਰਹੀ ਹੈ। ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐੱਮ.ਬੀ) ਵਿਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਅਤੇ ਡੈਮਾਂ ਦੀ ਸੁਰੱਖਿਆ ਤੋਂ ਪੰਜਾਬ ਪੁਲਿਸ ਨੂੰ ਹਟਾਉਣ ਤੋਂ ਬਾਅਦ ਹੁਣ ਮੋਦੀ ਸਰਕਾਰ ਨੇ ‘ਚੰਡੀਗੜ੍ਹ ਇੰਡਸਟਰੀਅਲ ਤੇ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ’ (ਸਿਟਕੋ) ਦੇ ਮੈਨੇਜਿੰਗ ਡਾਇਰੈਕਟਰ ਦਾ ਅਹੁਦਾ ਵੀ ਪੰਜਾਬ ਕੋਲੋਂ ਖੋਹ ਲਿਆ ਹੈ, ਜਦੋਂ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਦੇ ਕਰੀਬ 112 ਡਾਕਟਰਾਂ ਨੂੰ ਚੰਡੀਗੜ੍ਹ ਦੇ ਸਿਹਤ ਵਿਭਾਗ ਵਿਚੋਂ ਬਾਹਰ ਕੱਢ ਦਿੱਤਾ ਗਿਆ ਸੀ।’’

ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਪੁਨਰਗਠਨ ਐਕਟ ਤਹਿਤ ਚੰਡੀਗੜ੍ਹ ਵਿੱਚ ਹਰ ਤਰਾਂ ਦੀਆਂ ਸੇਵਾਵਾਂ ਅਤੇ ਪ੍ਰਬੰਧਨ ਵਿੱਚ ਪੰਜਾਬ ਦਾ 60 ਫ਼ੀਸਦੀ ਹਿੱਸਾ ਰਾਖਵਾਂ ਕੀਤਾ ਗਿਆ ਸੀ, ਜਿਸ ਦੇ ਤਹਿਤ ਚੰਡੀਗੜ੍ਹ ਦੇ ਅਫ਼ਸਰਾਂ, ਪੁਲਿਸ, ਸਕੂਲਾਂ, ਹਸਪਤਾਲਾਂ ਅਤੇ ਹੋਰ ਸੇਵਾਵਾਂ ਵਿੱਚ ਪੰਜਾਬ ਤੋਂ ਆਈ.ਏ.ਐਸ, ਆਈ.ਪੀ.ਐਸ, ਪੁਲਿਸ ਮੁਲਾਜ਼ਮ, ਅਧਿਆਪਕ, ਡਾਕਟਰ ਅਤੇ ਹੋਰ ਮੁਲਾਜ਼ਮ ਡੈਪੂਟੇਸ਼ਨ ’ਤੇ ਲਏ ਜਾਂਦੇ ਸਨ।

ਉਨਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਪੰਜਾਬ ਵਿਚੋਂ ਲਏ ਜਾਂਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦਾ ਡੈਪੂਟੇਸ਼ਨ ਜਬਰਦਸਤੀ ਖ਼ਤਮ ਕਰ ਰਹੀ ਹੈ, ਇਸੇ ਲਈ ਮੋਦੀ ਸਰਕਾਰ ਨੇ ਸਿਟਕੋ ਦੇ ਐਮ.ਡੀ ਦੇ ਅਹੁਦੇ ’ਤੇ ਨਿਯੁਕਤ ਪੰਜਾਬ ਕੇਡਰ ਦੀ ਅਧਿਕਾਰੀ ਜਸਵਿੰਦਰ ਕੌਰ ਨੂੰ ਹਟਾ ਕੇ ਕੇਂਦਰੀ ਕੇਡਰ ਦੀ ਅਧਿਕਾਰੀ ਪੂਰਵਾ ਗਰਗ ਨੂੰ ਨਿਯੁਕਤ ਕਰ ਦਿੱਤਾ ਹੈ।

ਜੋ ਸਰਾਸਰ ਪੰਜਾਬ ਨਾਲ ਧੱਕਾ ਅਤੇ ਵਧੀਕੀ ਹੈ। ਮਾਨ ਨੇ ਕਿਹਾ ਕਿ ਪਹਿਲਾਂ ਇਹ ਧੱਕਾ ਕੇਂਦਰ ’ਚ ਕਾਬਜ਼ ਕਾਂਗਰਸ ਦੀਆਂ ਸਰਕਾਰਾਂ ਕਰਦੀਆਂ ਸਨ, ਹੁਣ ਉਹੋ ਰਾਹ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਫੜ ਲਿਆ ਹੈ। ਭਾਜਪਾ ਦੀ ਮੋਦੀ ਸਰਕਾਰ ਰਾਜਾਂ ਦੇ ਅਧਿਕਾਰਾਂ ’ਤੇ ਡਾਕੇ ਮਾਰਨ ’ਚ ਜੁਟੀ ਹੋਈ ਹੈ, ਜੋ ਭਾਰਤ ਦੀ ਸੰਘੀ (ਫੈਡਰਲ) ਵਿਵਸਥਾ ਉੱਤੇ ਵੀ ਸਿੱਧੀ ਸੱਟ ਹੈ।

ਭਗਵੰਤ ਮਾਨ ਨੇ ਪੰਜਾਬ ਨਾਲ ਹੋ ਰਹੀਆਂ ਵਧੀਕੀਆਂ ਲਈ ਸਾਬਕਾ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਦੱਸਿਆ, ਜਿਨਾਂ ਨੇ ਪੰਜਾਬ ਦੇ ਹੱਕਾਂ ’ਤੇ ਵੱਜਦੇ ਡਾਕਿਆਂ ਵਿਰੁੱਧ ਕਦੇ ਆਵਾਜ਼ ਬੁਲੰਦ ਹੀ ਨਹੀਂ ਕੀਤੀ।

ਉਨਾਂ ਭਾਜਪਾ ਨਾਲ ਚੋਣ ਗੱਠਜੋੜ ਕਾਰਨ ਵਾਲੀ ਸਾਬਕਾ ਧਿਰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਮੌਜੂਦਾ ਧਿਰਾਂ ਸੁਖਦੇਵ ਸਿੰਘ ਢੀਂਡਸਾ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਕਿ ਮੋਦੀ ਸਰਕਾਰ ਨੂੰ ਪੰਜਾਬ ਦੇ ਹੱਕਾਂ ’ਤੇ ਡਾਕੇ ਮਾਰਨ ਤੋਂ ਰੋਕਣ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹੱਕਾਂ ਦੀ ਸੁਰੱਖਿਆ ਅਤੇ ਬਹਾਲੀ ਲਈ ਵਚਨਬੱਧ ਹੈ ਅਤੇ 10 ਮਾਰਚ ਨੂੰ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹੱਕਾਂ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਅਤੇ ਸੁਪਰੀਮ ਕੋਰਟ ਤੱਕ ਲੜਾਈ ਲੜੇਗੀ।