Home Blog Page 2152

Apple ਦੇ ਬਾਅਦ Samsung ਨੇ ਰੂਸ ਨੂੰ ਦਿੱਤਾ ਵੱਡਾ ਝਟਕਾ, ਰੋਕੀ ਸੇਲ

0

ਰੂਸ ਅਤੇ ਯੂਕ੍ਰੇਨ ਵਿਚਾਲੇ ਜੰਗ ਜਾਰੀ ਹੈ। ਰੂਸ ਅਤੇ ਯੂਕ੍ਰੇਨ ਵਿਚਾਲੇ ਜੰਗ ਦੇ ਚਲਦੇ ਰੂਸ ’ਤੇ ਪਾਬੰਦੀਆਂ ਦਾ ਸਿਲਸਿਲਾ ਵੀ ਜਾਰੀ ਹੈ। ਇਸ ਦੌਰਾਨ ਸੈਮਸੰਗ ਨੇ ਵੱਡਾ ਫ਼ੈਸਲਾ ਲਿਆ ਹੈ। ਸੈਮਸੰਗ ਨੇ ਐਲਾਨ ਕੀਤਾ ਹੈ ਕਿ ਉਹ ਸਾਰੇ ਪ੍ਰੋਡਕਟਸ ਦੀ ਸ਼ਿਪਮੈਂਟਸ ਨੂੰ ਸਸਪੈਂਡ ਕਰ ਰਿਹਾ ਹੈ। ਯਾਨੀ ਹੁਣ ਰੂਸ ’ਚ ਸੈਮਸੰਗ ਦੇ ਪ੍ਰੋਡਕਟਸ ਦੀ ਐਂਟਰੀ ਬੰਦ ਕਰ ਦਿੱਤੀ ਗਈ ਹੈ।

ਸੈਮਸੰਗ ਦੇ ਪੀ.ਆਰ. ਈਮੇਲ ’ਚ ਇਹ ਵੀ ਦੱਸਿਆ ਗਿਆ ਹੈ ਕਿ ਉਹ ਸਥਿਤੀ ਨੂੰ ਲਗਾਤਾਰ ਮਾਨੀਟਰ ਕਰਨਗੇ ਅਤੇ ਇਸਤੋਂ ਬਾਅਦ ਹੀ ਉਹ ਆਪਣਾ ਅਗਲਾ ਕਦਮ ਚੁੱਕਣਗੇ। ਸੈਮਸੰਗ ਸਿਰਫ਼ ਸਮਾਰਟਫੋਨ ਹੀ ਨਹੀਂ ਸਗੋਂ ਦੂਜੇ ਪ੍ਰੋਡਕਟਸ ਜਿਵੇਂ ਚਿੱਪ, ਕੰਜ਼ਿਊਮਰ ਇਲੈਕਟ੍ਰੋਨਿਕਸ ਦੀ ਸਪਲਾਈ ਨੂੰ ਵੀ ਬੰਦ ਕਰ ਰਹੀ ਹੈ। ਇਸਨੂੰ ਲੈ ਕੇ ਬਲੂਮਬਰਗ ਨੇ ਰਿਪੋਰਟ ਕੀਤਾ ਹੈ। ਸੈਮਸੰਗ ਦੇ ਇਸ ਕਦਮ ਨਾਲ ਰੂਸ ਨੂੰ ਵੱਡਾ ਝਟਕਾ ਲੱਗਾ ਹੈ। ਹੁਣ ਰੂਸ ’ਚ ਸਭ ਤੋਂ ਵੱਡੇ ਇਲੈਕਟ੍ਰੋਨਿਕਸ ਵੈਂਡਰ ਦਾ ਪ੍ਰੋਡਕਟ ਨਹੀਂ ਮਿਲੇਗਾ। ਇਸਤੋਂ ਇਲਾਵਾ ਮਨੁੱਖਤਾ ਲਈ ਸੈਮਸੰਗ ਡੋਨੇਸ਼ਨ ਦੀ ਵੀ ਅਪੀਲ ਕਰ ਰਹੀ ਹੈ।

ਕੰਪਨੀ ਨੇ ਕਿਹਾ ਹੈ ਕਿ ਜੋ ਵੀ ਇਸ ਜੰਗ ਨਾਲ ਪ੍ਰਭਾਵਿਤ ਹੋਏ ਹਨ ਅਸੀਂ ਉਨ੍ਹਾਂ ਦੇ ਨਾਲ ਹਾਂ। ਸਾਡੀ ਪਹਿਲ ਆਪਣੇ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਕਰਨਾ ਹੈ। ਕੰਪਨੀ ਨੇ ਅੱਗੇ ਦੱਸਿਆ ਕਿ ਉਹ ਮਨੁੱਖਤਾ ਦੀ ਮਦਦ ਲਈ ਸਰਗਰਮ ਰੂਪ ਨਾਲ ਕੰਮ ਕਰ ਰਹੇ ਹਾਂ। ਉਹ 6 ਮਿਲੀਅਨ ਡਾਲਰ ਦੀ ਮਦਦ ਕਰ ਰਹੇ ਹਨ।

ਸੈਮਸੰਗ ਦਾ ਇਹ ਕਦਮ ਨਵਾਂ ਨਹੀਂ ਹੈ। ਇਸਤੋਂ ਪਹਿਲਾਂ ਵੀ ਕਈ ਟੈੱਕ ਕੰਪਨੀਆਂ ਨੇ ਆਪਣੀ ਸੇਵਾ ਨੂੰ ਰੂਸ ’ਚ ਬੰਦ ਕੀਤਾ ਹੈ। ਐਪਲ ਨੇ ਵੀ ਕੁਝ ਸਮਾਂ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਆਪਣੀ ਸੇਲ ਨੂੰ ਰੂਸ ’ਚ ਬੰਦ ਕਰ ਰਹੀ ਹੈ। ਇਸਤੋਂ ਇਲਾਵਾ ਕਈ ਸੇਵਾਵਾਂ ਨੂੰ ਵੀ ਉਸਨੇ ਬੰਦ ਕਰਨ ਦਾ ਐਲਾਨ ਕੀਤਾ ਸੀ।

ਭਾਰਤ ‘ਚ ਪੂਰੀ ਕਰਵਾਈ ਜਾਵੇ ਯੂਕਰੇਨ ਤੋਂ ਵਾਪਸ ਆਏ ਭਾਰਤੀ ਵਿਦਿਆਰਥੀਆਂ ਦੀ ਅਧੂਰੀ ਪੜ੍ਹਾਈ: ਭਗਵੰਤ ਮਾਨ

0

ਆਮ ਆਦਮੀ ਪਾਰਟੀ ਸੀਐੱਮ ਉਮੀਦਵਾਰ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਯੂਕਰੇਨ ਅਤੇ ਯੂਕਰੇਨ ਦੇ ਸਰਹੱਦੀ ਖੇਤਰਾਂ ‘ਚ ਫਸੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਇਕਮੁਸ਼ਤ ਦੇਸ਼ ਵਾਪਸੀ ਕਰਵਾ ਕੇ ਉਹਨਾਂ ਦੀ ਅਧੂਰੀ ਪੜ੍ਹਾਈ ਦੇਸ਼ (ਭਾਰਤ) ਅੰਦਰ ਹੀ ਕਰਵਾਏ ਜਾਣ ਦਾ ਫੌਰੀ ਪ੍ਰਬੰਧ ਕਰਨ ਤਾਂ ਕਿ ਵਿਦਿਆਰਥੀ ਨੂੰ ਕਿਸੇ ਵੀ ਤਰ੍ਹਾਂ ਦਾ ਜਾਨੀ-ਮਾਲੀ ਅਤੇ ਅਕਾਦਮਿਕ ਪੱਧਰ ‘ਤੇ ਕੋਈ ਨੁਕਸਾਨ ਨਾ ਹੋਵੇ।

ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ, “ਅਜੇ ਵੀ ਹਜ਼ਾਰਾਂ ਭਾਰਤੀ ਵਿਦਿਆਰਥੀ ਜਿੰਨ੍ਹਾ ‘ਚ ਵੱਡੀ ਗਿਣਤੀ ਪੰਜਾਬੀ ਅਤੇ ਹਰਿਆਣਵੀ ਵਿਦਿਆਰਥੀਆਂ ਦੀ ਹੈ, ਯੂਕਰੇਨ ‘ਚ ਫਸੇ ਹੋਏ ਹਨ। ਸਾਡੇ ਕੋਲ ਵੱਡੀ ਗਿਣਤੀ ‘ਚ ਮਾਪੇ ਅਤੇ ਵਿਦਿਆਰਥੀ ਸੰਪਰਕ ਕਰ ਰਹੇ ਹਨ, ਜੋ ਕੀਵ, ਖਰਕੀਵ ਆਦਿ ਯੂਕਰੇਨੀ ਸ਼ਹਿਰਾਂ ਅਤੇ ਹੰਗਰੀ, ਪੋਲੈਂਡ, ਰੋਮਾਨੀਆ ਆਦਿ ਮੁਲਕਾਂ ਦੀਆਂ ਅੰਤਰਰਾਸ਼ਟਰੀ ਸਰਹੱਦਾਂ ‘ਤੇ ਫਸੇ ਹੋਏ ਹਨ। ਮਿਲ ਰਹੀਆਂ ਸੂਚਨਾਵਾਂ ਅਤੇ ਸ਼ਿਕਾਇਤਾਂ ਤੋਂ ਸਾਫ਼ ਹੈ ਕਿ ਭਾਰਤੀ ਸਰਕਾਰ ਖਾਸ ਕਰਕੇ ਭਾਰਤੀ ਦੂਤਾਵਾਸ ਆਪਣੇ ਨਾਗਰਿਕਾਂ-ਵਿਦਿਆਰਥੀਆਂ ਨਾਲ ਲੋੜੀਂਦਾ ਸੰਪਰਕ ਰੱਖਣ ‘ਚ ਵੀ ਬੁਰੀ ਤਰ੍ਹਾਂ ਫੇਲ ਰਹੀ ਹੈ। ਜਦਕਿ ਅਜਿਹੀ ਸੰਵੇਦਨਸ਼ੀਲ ਸਥਿਤੀ ‘ਚ ਪੋਲੈਂਡ, ਹੰਗਰੀ, ਬੇਲਾਰੂਸ, ਰੂਸ ਅਤੇ ਯੂਕਰੇਨ ਨਾਲ ਲੱਗਦੇ ਬਾਕੀ ਸਾਰੇ ਮੁਲਕਾਂ ‘ਚ ਤਾਇਨਾਤ ਭਾਰਤੀ ਮੂਲ ਦੇ ਦੂਤਾਵਾਸਾਂ ਨੂੰ ਆਪਸੀ ਤਾਲਮੇਲ ਨਾਲ ਦਿਨ-ਰਾਤ ਇਸ ਮਿਸ਼ਨ ‘ਚ ਜੁਟੇ ਹੋਣਾ ਚਾਹੀਦਾ ਸੀ, ਪ੍ਰੰਤੂ ਬਦਕਿਸਮਤੀ ਨਾਲ ਭਾਰਤੀ ਵਿਦੇਸ਼ ਮੰਤਰਾਲੇ ਅਤੇ ਸਾਡੇ ਦੂਤਾਵਾਸਾਂ ਦਾ ਸੰਬੰਧਿਤ ਮੁਲਕਾਂ ਨਾਲ ਤਾਲਮੇਲ ਬੇਹੱਦ ਢਿੱਲਾ ਰਿਹਾ ਹੈ, ਜਿਸਦੀ ਕੀਮਤ ਭਾਰਤੀ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਚੁਕਾਉਣੀ ਪੈ ਰਹੀ ਹੈ।”

ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇੱਕ ਕਮੇਟੀ ਗਠਿਤ ਕਰੇ ਜੋ ਇਹ ਯਕੀਨੀ ਬਣਾਏ ਕਿ ਯੂਕਰੇਨ ਤੋਂ ਵਾਪਿਸ ਆਏ ਵਿਦਿਆਰਥੀ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਇੱਥੇ ਹੀ ਆਪਣੀ ਪੜ੍ਹਾਈ ਜਾਰੀ ਰੱਖ ਸਕਣ ਅਤੇ ਡਿਗਰੀਆਂ ਪੂਰੀਆਂ ਕਰ ਸਕਣ। ਭਗਵੰਤ ਮਾਨ ਨੇ ਇਸ ਗੱਲ ‘ਤੇ ਫਿਰ ਜ਼ੋਰ ਦਿੱਤਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਮੁੜ ਦੇਸ਼ ਦੀ ਸਿੱਖਿਆ ਪ੍ਰਣਾਲੀ ‘ਤੇ ਵਿਚਾਰ ਕਰਨ ਅਤੇ ਕਮੀਆਂ ਨੂੰ ਦੂਰ ਕਰਨ ਲਈ ਚੰਗੀਆਂ ਨੀਤੀਆਂ ਅਤੇ ਠੋਸ ਕਦਮ ਚੁੱਕਣ। ਮਾਨ ਨੇ ਕਿਹਾ ਕਿ ਵਿਦੇਸ਼ ਪੜ੍ਹਨ ਜਾ ਰਹੇ ਵਿਦਿਆਰਥੀ ਮੈਰਿਟ ਪੱਖੋਂ ਘੱਟ ਨਹੀਂ ਹਨ, ਸਗੋਂ ਉਹਨਾਂ ਨੂੰ ਯੂਕਰੇਨ ਵਰਗੇ ਦੇਸ਼ਾਂ ਵਿੱਚ ਭਾਰਤ ਨਾਲੋਂ ਕਿਤੇ ਜ਼ਿਆਦਾ ਸਸਤੀ ਪੜ੍ਹਾਈ ਦਾ ਮੌਕਾ ਮਿਲਦਾ ਹੈ ਇਸ ਲਈ ਉਹ ਇਹਨਾਂ ਦੇਸ਼ਾਂ ਦਾ ਰੁੱਖ ਕਰਦੇ ਹਨ। ਉਹਨਾਂ ਕਿਹਾ ਇਹ ਪਿਛਲੀਆਂ ਸਰਕਾਰਾਂ ਦੀਆਂ ਲਗਾਤਾਰ ਅਣਗਹਿਲੀਆਂ ਅਤੇ ਗ਼ਲਤੀਆਂ ਦਾ ਖਮਿਆਜ਼ਾ ਹੈ ਜੋ ਅੱਜ ਸਾਡੀ ਨੌਜਵਾਨ ਪੀੜ੍ਹੀ ਭੁਗਤ ਰਹੀ ਹੈ। ਮੁੱਢਲੀ ਸਿੱਖਿਆ ਤੋਂ ਲੈ ਕੇ ਉਚੇਰੀ ਸਿੱਖਿਆ ਤੱਕ ਸਾਰੀ ਪੜ੍ਹਾਈ ਆਮ ਲੋਕਾਂ ਦੀ ਪਹੁੰਚ ‘ਚ ਹੋਣੀ ਚਾਹੀਦੀ ਹੈ।

ਯੂਕਰੇਨ ਤੋਂ ਹੁਣ ਤੱਕ 225 ਵਿਦਿਆਰਥੀ ਸਹੀ ਸਲਾਮਤ ਪਰਤੇ ਪੰਜਾਬ : ਮੁੱਖ ਸਕੱਤਰ ਅਨਿਰੁੱਧ ਤਿਵਾੜੀ

0

ਯੂਕਰੇਨ ਤੋਂ ਹੁਣ ਤੱਕ 225 ਵਿਦਿਆਰਥੀ ਸਹੀ ਸਲਾਮਤ ਪੰਜਾਬ ਪਰਤ ਚੁੱਕੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ ਦੀ ਪ੍ਰਧਾਨਗੀ ਵਿੱਚ ਬੀਤੇ ਦਿਨੀ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ ਗਿਆ।

ਸਬੰਧਤ ਅਧਿਕਾਰੀਆਂ ਨੂੰ ਯੂਕਰੇਨ ਵਿੱਚ ਫਸੇ ਬਾਕੀ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਉੁਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਦੁਖੀ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ।

ਸੂਬਾ ਸਰਕਾਰ ਵੱਲੋਂ 24 ਘੰਟੇ ਸੇਵਾ ਮੁਹੱਈਆ ਕਰਵਾਉਣ ਲਈ ਵਿਸ਼ੇਸ ਤੌਰ ਉੱਤੇ ਸਥਾਪਿਤ ਕੀਤੇ ਕੰਟਰੋਲ ਰੂਮ ਦੇ ਸੰਪਰਕ ਨੰਬਰ 1100 (ਪੰਜਾਬ ਵਿੱਚੋਂ ਕਾਲ ਕਰਨ ਲਈ) ਅਤੇ +91-172-4111905 (ਭਾਰਤ ਤੋਂ ਬਾਹਰੋਂ ਕਾਲ ਕਰਨ ਲਈ) `ਤੇ ਆਈਆਂ ਕਾਲਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਦੌਰਾਨ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਹੁਣ ਤੱਕ ਕੰਟਰੋਲ ਰੂਮ ਨੰਬਰਾਂ `ਤੇ ਕੁੱਲ 476 ਕਾਲਾਂ ਪ੍ਰਾਪਤ ਹੋਈਆਂ ਹਨ ਅਤੇ ਇਹ ਕਾਲਾਂ ਤੁਰੰਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਯੂਕਰੇਨ ਵਿੱਚ ਫਸੇ ਲੋਕਾਂ ਦੀ ਸੁਰੱਖਿਅਤ ਵਤਨ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇੇ।ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਸੂਬਾ ਸਰਕਾਰ ਦੇ ਅਧਿਕਾਰੀਆਂ ਵੱਲੋਂ ਵੀ 326 ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚ ਕੀਤੀ ਗਈ।

ਸ੍ਰੀ ਤਿਵਾੜੀ ਨੇ ਪ੍ਰਭਾਵਿਤ ਵਿਅਕਤੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰਾਂ `ਤੇ ਸੰਪਰਕ ਕਰਨ ਤਾਂ ਜੋ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਯੂਕਰੇਨ `ਚ ਫਸੇ ਹੋਏ ਵਿਅਕਤੀਆਂ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਹੱਦੀ ਚੌਕੀਆਂ `ਤੇ ਸਫ਼ਾਰਤਖ਼ਾਨਾ (ਅੰਬੈਸੀ) ਅਤੇ ਭਾਰਤ ਸਰਕਾਰ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਅਤੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਹਿਣ।

ਰੈਜ਼ੀਡੈਂਟ ਕਮਿਸ਼ਨਰ ਪੰਜਾਬ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਯੂਕਰੇਨ `ਚ ਫਸੇ ਵਿਦਿਆਰਥੀਆਂ ਅਤੇ ਵਿਅਕਤੀਆਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਭਾਰਤੀ ਸਫ਼ਾਰਤਖ਼ਾਨੇ ਨਾਲ ਲਗਾਤਾਰ ਸੰਪਰਕ ਵਿੱਚ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਕਿਸੇ ਵੀ ਵਸਨੀਕ ਨੂੰ ਆਪਣੇ ਘਰ ਪਰਤਣ ਵਿੱਚ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਏ.ਡੀ.ਜੀ.ਪੀ. (ਲੋਕ ਸਿ਼ਕਾਇਤਾਂ) ਅਤੇ 24 ਘੰਟੇ ਡੈਡੀਕੇਟਡ ਕੰਟਰੋਲ ਰੂਮ ਦੇ ਸਟੇਟ ਨੋਡਲ ਅਫਸਰ ਸ੍ਰੀ ਐਮ.ਐਫ. ਫਾਰੂਕੀ ਨੇ ਦੱਸਿਆ ਕਿ ਯੂਕਰੇਨ ਤੋਂ ਵਾਪਸ ਪਰਤੇ ਵਿਦਿਆਰਥੀਆਂ ਨੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਕੀਤੇ ਯਤਨਾਂ ਲਈ ਸੂਬਾ ਸਰਕਾਰ ਦਾ ਧੰਨਵਾਦ ਕੀਤਾ।

ਮੀਟਿੰਗ ਵਿੱਚ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਅਨੁਰਾਗ ਵਰਮਾ, ਆਮ ਪ੍ਰਸ਼ਾਸਨ ਤੇੇ ਤਾਲਮੇਲ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਵਿਵੇਕ ਪ੍ਰਤਾਪ ਸਿੰਘ, ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਸ੍ਰੀ ਨਰੇਸ਼ ਅਰੋੜਾ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਵਿਮਲ ਸੇਤੀਆ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ।

ਰਾਕੇਸ਼ ਟਿਕੈਤ ਨੇ ਵੋਟਾਂ ਦੀ ਗਿਣਤੀ ‘ਚ ਗੜਬੜੀ ਦਾ ਪ੍ਰਗਟਾਇਆ ਖਦਸ਼ਾ, ਕਿਹਾ ‘BJP ਕਰ ਸਕਦੀ ਬੇਇਮਾਨੀ

0

ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਵਾਲੇ ਦਿਨ ਗੜਬੜੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਲੋਕਾਂ ਨੂੰ ਚੌਕਸ ਰਹਿਣ ਲਈ ਗਿਣਤੀ ਕੇਂਦਰਾਂ ‘ਤੇ ਇੱਕ ਦਿਨ ਪਹਿਲਾਂ ਪਹੁੰਚਣ ਦਾ ਸੱਦਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਨੂੰ ਇੱਕ ਵੱਡੇ ਅੰਦੋਲਨ ਦੀ ਲੋੜ ਹੈ, ਜੋ ਯਕੀਨੀ ਤੌਰ ‘ਤੇ ਬਦਲਾਅ ਲਿਆਵੇਗੀ। ਬਾਗਪਤ ਦੇ ਬੜੌਤ ਪਹੁੰਚੇ ਟਿਕੈਤ ਨੇ ਪੱਤਰਕਾਰਾਂ ਨੂੰ ਕਿਹਾ, “ਜ਼ਿਲ੍ਹਾ ਪੰਚਾਇਤ (ਚੋਣਾਂ) ਵਿੱਚ ਜੋ ਕੀਤਾ ਗਿਆ, ਉਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਗਿਣਤੀ ਕੇਂਦਰਾਂ ‘ਤੇ ਪਹੁੰਚੋ ਅਤੇ ਗਿਣਤੀ ਵਾਲੀਆਂ ਥਾਵਾਂ ‘ਤੇ ਡੇਰਾ ਲਗਾਓ। ਉਨ੍ਹਾਂ ਲੋਕਾਂ ਨੂੰ 9 ਮਾਰਚ ਨੂੰ ਆਪਣੇ ਕੱਪੜੇ ਅਤੇ ਬਿਸਤਰੇ ਲੈ ਕੇ ਪਹੁੰਚਣ ਲਈ ਕਿਹਾ ਅਤੇ ਦਾਅਵਾ ਕੀਤਾ ਕਿ 10 ਮਾਰਚ (ਗਿਣਤੀ ਵਾਲੇ ਦਿਨ) ਨੂੰ ਜਨਤਾ ਨੂੰ ਉੱਥੇ ਜਾਣ ਦੀ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਯੂਕਰੇਨ ਤੇ ਰੂਸ ਯੁੱਧ ‘ਤੇ ਬੋਲਦੇ ਹੋਏ ਟਿਕੈਤ ਨੇ ਕਿਹਾ ਕਿ ਸਰਕਾਰ ਯੁੱਧ ‘ਚ ਵੀ ਵੋਟ ਤਲਾਸ਼ ਕਰ ਰਹੀ ਹੈ।ਆਪ੍ਰੇਸ਼ਨ ਗੰਗਾ ਦਾ ਨਾਂ ਦੇ ਕੇ ਸਰਕਾਰ ਯੁੱਧ ਵਿਚ ਵੀ ਵੋਟ ਦੀ ਭਾਲ ਕਰ ਰਹੀ ਹੈ।

ਯੂਕਰੇਨ ‘ਚ ਹੋਈ ਭਾਰਤੀ ਵਿਦਿਆਰਥੀ ਦੀ ਮੌਤ ‘ਤੇ NSUI ਨੇ ਕੀਤਾ ਪ੍ਰਦਰਸ਼ਨ, ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

0

ਬੀਤੇ ਦਿਨ ਰੂਸ ਵੱਲੋਂ ਕੀਤੀ ਗੋਲਾਬਾਰੀ ਕਾਰਨ ਯੂਕਰੇਨ ‘ਚ ਪੜ੍ਹ ਰਹੇ ਕਰਨਾਟਕ ਦੇ ਰਹਿਣ ਵਾਲੇ ਨਵੀਨ ਸ਼ੇਖਰੱਪਾ ਦੀ ਮੌਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਦੇਸ਼ ਭਰ ‘ਚ ਰੋਸ ਹੈ। ਨੈਸ਼ਨਲ ਸਟੂਡੈਂਟ ਆਫ ਇੰਡੀਆ (NSUI) ਨੇ ਅੱਜ ਸ਼ਾਸਤਰੀ ਵਣ ਦੇ ਬਾਹਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਹਾਲਾਂਕਿ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਐਨਐਸਯੂਆਈ ਦੇ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਮੰਦਰ ਮਾਰਗ ਥਾਣੇ ਲੈ ਗਈ। ਐਨ.ਐਸ.ਯੂ.ਆਈ ਦੇ ਕੌਮੀ ਸਕੱਤਰ ਨਿਤੀਸ਼ ਗੌਡ ਨੇ ਦਿੱਲੀ ਪ੍ਰਦੇਸ਼ ਦੇ ਇੰਚਾਰਜ ਹੁੰਦਿਆਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਵੀਨ ਦੀ ਮੌਤ ਲਈ ਸਰਕਾਰ ਜ਼ਿੰਮੇਵਾਰ ਹੈ, ਜਦੋਂ ਇਹ ਵਿਦਿਆਰਥੀ ਵੱਖ-ਵੱਖ ਤਰੀਕਿਆਂ ਰਾਹੀਂ ਸਰਕਾਰ ਤੱਕ ਪਹੁੰਚ ਕਰ ਕੇ ਮਦਦ ਦੀ ਗੁਹਾਰ ਲਗਾ ਰਹੇ ਸਨ ਤਾਂ ਉਸ ਸਮੇਂ ਸਰਕਾਰ ਦੇ ਮੁਖੀ ਅਤੇ ਮੰਤਰੀ ਚੋਣ ਪ੍ਰਚਾਰ ਵਿਚ ਰੁੱਝੇ ਹੋਏ ਸਨ।”

ਦਿੱਲੀ ਐਨਐਸਯੂਆਈ ਦੇ ਸੂਬਾ ਪ੍ਰਧਾਨ ਕੁਣਾਲ ਸਹਿਰਾਵਤ ਨੇ ਪ੍ਰਧਾਨ ਮੰਤਰੀ ਨੂੰ ਦੇਸ਼ ਤੋਂ ਜਨਤਕ ਤੌਰ ‘ਤੇ ਮੁਆਫੀ ਮੰਗਣ ਲਈ ਕਿਹਾ, “ਯੂਕਰੇਨ ਦੇ ਵਿਦਿਆਰਥੀਆਂ ਦੇ ਅਣਗਿਣਤ ਵੀਡੀਓ ਦੇਖੇ ਜਾ ਸਕਦੇ ਹਨ, ਜਿਸ ਵਿੱਚ ਇਹ ਵਿਦਿਆਰਥੀ ਇਹ ਕਹਿ ਕੇ ਮਦਦ ਮੰਗ ਰਹੇ ਹਨ ਕਿ ਯੂਕਰੇਨ ਅਤੇ ਆਸਪਾਸ ਦੇਸ਼ ਦੇ ਭਾਰਤੀ ਦੂਤਾਵਾਸ ਨਾਲ ਸੰਪਰਕ ਨਹੀਂ ਹੋ ਪਾ ਰਿਹਾ ਤੇ ਸਰਕਾਰ ਨੇ ਸੋਚਿਆ ਕਿ ਇਸ ਨੇ ਐਡਵਾਈਜ਼ਰੀ ਜਾਰੀ ਕਰਕੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ ਪਰ ਪ੍ਰਧਾਨ ਮੰਤਰੀ ਨੂੰ ਚੋਣ ਪ੍ਰਚਾਰ ‘ਚ ਰੁੱਝੇ ਹੋਏ ਸਭ ਕੁਝ ਛੱਡ ਕੇ ਪਹਿਲੀ ਤਰਜੀਹ ਯੂਕਰੇਨ ਤੋਂ ਹਰ ਭਾਰਤੀ ਨਾਗਰਿਕ ਨੂੰ ਵਾਪਸ ਲਿਆਉਣਾ ਚਾਹੀਦਾ ਸੀ।

West Bengal Municipal Elections: ਮਮਤਾ ਬੈਨਰਜੀ ਦਾ ਸ਼ਾਨਦਾਰ ਪ੍ਰਦਰਸ਼ਨ, TMC ਨੇ 107 ਵਿਚੋਂ 93 ਸੀਟਾਂ ਜਿੱਤੀਆਂ

0

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਨ ਦੇ 10 ਮਹੀਨਿਆਂ ਬਾਅਦ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੇ  ਅੱਜ ਰਾਜ ਦੀਆਂ 107 ਨਗਰ ਨਿਗਮ ਚੋਣਾਂ ਵਿੱਚੋਂ 93 ਵਿੱਚ ਵਿਰੋਧੀ ਧਿਰ ਦਾ ਸਫ਼ਾਇਆ ਕਰ ਦਿੱਤਾ ਹੈ।

ਰਾਜ ਚੋਣ ਕਮਿਸ਼ਨ (ਐਸਈਸੀ) ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਨੰਦੀਗ੍ਰਾਮ ਦੇ ਵਿਧਾਇਕ ਸ਼ੁਭੇਂਦੂ ਅਧਿਕਾਰੀ ਦਾ ‘ਗੜ੍ਹ’ ਮੰਨੀ ਜਾਂਦੀ ਕਾਂਥੀ ਨਗਰ ਪਾਲਿਕਾ ‘ਚ ਤ੍ਰਿਣਮੂਲ ਕਾਂਗਰਸ ਨੇ ਜਿੱਤ ਦਰਜ ਕੀਤੀ ਹੈ, ਜਦਕਿ ਉੱਤਰੀ ਬੰਗਾਲ ਦੀ ਪਹਾੜੀ ਰਾਜਨੀਤੀ ‘ਚ ਨਵੀਂ ਬਣੀ ਹਮਰੋ ਪਾਰਟੀ ਨੇ ਤ੍ਰਿਣਮੂਲ ਕਾਂਗਰਸ, ਗੋਰਖਾ ਜਨਮੁਕਤੀ ਮੋਰਚਾ ਅਤੇ ਭਾਜਪਾ ਨੂੰ ਹਰਾ ਕੇ ਦਾਰਜੀਲਿੰਗ ਨਗਰ ਪਾਲਿਕਾ ‘ਤੇ ਕਬਜ਼ਾ ਕਰ ਲਿਆ ਹੈ।

ਸੀਪੀਆਈ (ਐਮ) ਦੀ ਅਗਵਾਈ ਵਾਲੇ ਖੱਬੇ ਮੋਰਚੇ ਨੇ ਨਾਦੀਆ ਜ਼ਿਲ੍ਹੇ ਵਿੱਚ ਤਾਹਰਪੁਰ ਨਗਰਪਾਲਿਕਾ ਵਿੱਚ ਜਿੱਤ ਹਾਸਲ ਕੀਤੀ ਹੈ। ਭਾਜਪਾ ਅਤੇ ਕਾਂਗਰਸ ਹੁਣ ਤੱਕ ਕੋਈ ਵੀ ਨਗਰ ਨਿਗਮ ਵਿਚ ਜਿੱਤੀ ਨਹੀਂ ਹੈ, ਪਰ ਇਹ ਪਾਰਟੀਆਂ ਕੁਝ ਸ਼ਹਿਰਾਂ ਦੇ ਕੁਝ ਵਾਰਡਾਂ ਵਿੱਚ ਅੱਗੇ ਚੱਲ ਰਹੀਆਂ ਹਨ।

ਰਾਜ ਚੋਣ ਕਮਿਸ਼ਨ ਦੇ ਇੱਕ ਅਧਿਕਾਰੀ ਨੇ ਕਿਹਾ, “ਤ੍ਰਿਣਮੂਲ ਪਹਿਲਾਂ ਹੀ 93 ਨਗਰ ਪਾਲਿਕਾਵਾਂ ਵਿੱਚ ਜਿੱਤ ਦਰਜ ਕਰ ਚੁੱਕੀ ਹੈ ਜਦੋਂ ਕਿ ਉਹ ਸੱਤ ਹੋਰ ਨਗਰ ਪਾਲਿਕਾਵਾਂ ਵਿੱਚ ਅੱਗੇ ਹੈ।

ਸ਼ੁਭੇਂਦੂ ਅਧਿਕਾਰੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਚੋਣ ਵਿੱਚ ਵੱਡਾ ਝਟਕਾ ਲੱਗਾ ਹੈ ਕਿਉਂਕਿ ਪਿਛਲੇ ਚਾਰ ਦਹਾਕਿਆਂ ਤੋਂ ਅਧਿਕਾਰੀ ਪਰਿਵਾਰ ਦਾ ‘ਗੜ੍ਹ’ ਮੰਨੀ ਜਾਂਦੀ ਕੰਥੀ ਨਗਰ ਪਾਲਿਕਾ ਤ੍ਰਿਣਮੂਲ ਕਾਂਗਰਸ ਨੇ ਜਿੱਤ ਲਈ ਹੈ।

ਮਮਤਾ ਬੈਨਰਜੀ ਨੇ ਟਵਿੱਟਰ ‘ਤੇ ਲਿਖਿਆ, “ਸਾਡੇ ਲਈ ਇੱਕ ਹੋਰ ਭਾਰੀ ਫਤਵਾ ਦੇਣ ਲਈ ਮਾ-ਮਤੀ-ਮਾਨੁਸ਼ ਦਾ ਦਿਲੋਂ ਧੰਨਵਾਦ। ਉਨ੍ਹਾਂ ਨੇ ਇਨ੍ਹਾਂ ਚੋਣਾਂ ‘ਚ TMC ਦੇ ਜੇਤੂ ਉਮੀਦਵਾਰਾਂ ਨੂੰ ਵਧਾਈ ਵੀ ਦਿੱਤੀ।

 

ਮਮਤਾ ਬੈਨਰਜੀ ਨੇ ਕਿਹਾ, “ਇਹ ਜਿੱਤ ਸਾਡੀ ਜ਼ਿੰਮੇਵਾਰੀ ਅਤੇ ਸਮਰਪਣ ਨੂੰ ਵਧਾਉਂਦੀ ਹੈ। ਆਓ ਅਸੀਂ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਮਿਲ ਕੇ ਕੰਮ ਕਰੀਏ।”

 

27 ਮਾਰਚ ਨੂੰ ਸ਼ੁਰੂ ਹੋਣਗੀਆਂ ਰਾਜਾਸਾਂਸੀ ਏਅਰਪੋਰਟ ਤੋਂ ਬਰਮਿੰਘਮ ਤੇ ਲੰਡਨ ਦੀਆਂ ਸਿੱਧੀਆਂ ਉਡਾਣਾਂ

0

ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੰਡਨ ਅਤੇ ਬਰਮਿੰਘਮ ਰਵਾਨਾ ਹੋਣ ਵਾਲੀਆਂ ਸਿੱਧੀਆਂ ਫਲਾਈਟਸ ਬੰਦ ਪਈਆਂ ਸਨ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਕੋਰੋਨਾ ਦੇ ਸਮੇਂ ਲੰਡਨ ਅਤੇ ਬਰਮਿੰਘਮ ਰਵਾਨਾ ਹੋਣ ਵਾਲੀਆਂ ਬੰਦ ਹੋਈਆਂ ਸਿੱਧੀਆਂ ਉਡਾਣਾਂ ਹੁਣ ਮੁੜ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਏਸ਼ੀਆ ਏਅਰ ਇੰਡੀਆ ਵਲੋਂ ਬਰਮਿੰਘਮ ਲਈ ਹਫ਼ਤੇ ਵਿੱਚ ਦੋ ਦਿਨ ਸਿੱਧੀ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ, ਐਤਵਾਰ ਅਤੇ ਸੋਮਵਾਰ ਵਾਲੇ ਦਿਨ ਲੰਡਨ ਤੋਂ ਅੰਮ੍ਰਿਤਸਰ ਲਈ ਉਡਾਣ ਭਰੀ ਗਈ ਅਤੇ ਹਰ ਐਤਵਾਰ, ਸੋਮਵਾਰ ਤੇ ਮੰਗਲਵਾਰ ਅੰਮ੍ਰਿਤਸਰ ਤੋਂ ਲੰਡਨ ਲਈ ਉਡਾਣ ਰਵਾਨਾ ਹੋਵੇਗੀ। ਏਅਰਪੋਰਟ ਤੋਂ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਹੋਣ ਨਾਲ ਰਾਜਾਸਾਂਸੀ ਹਵਾਈ ਅੱਡੇ ’ਤੇ ਕੋਰੋਨਾ ਤੋਂ ਪਹਿਲਾਂ ਵਾਲੀਆਂ ਰੋਣਕਾਂ ਮੁੜ ਲੱਗਣੀਆਂ ਸ਼ੁਰੂ ਹੋ ਜਾਣਗੀਆਂ। ਏਅਰ ਇੰਡੀਆ ਵਲੋਂ 27 ਮਾਰਚ ਤੋਂ ਹਫ਼ਤੇ ਦੇ ਤਿੰਨ ਦਿਨ ਲੰਡਨ ਲਈ ਇਥੋਂ ਸਿੱਧੀ ਉਡਾਣ ਰਵਾਨਾ ਹੋਵੇਗੀ। ਇਸ ਤੋਂ ਇਲਾਵਾ ਏਅਰ ਇੰਡੀਆ ਵੱਲੋਂ ਬਰਮਿੰਘਮ ਲਈ ਹਫ਼ਤੇ ਵਿੱਚ ਦੋ ਦਿਨ ਸਿੱਧੀ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਲੰਡਨ ਜਾਣ ਵਾਲੇ ਯਾਤਰੀਆ ਨੂੰ ਦਿੱਲੀ, ਉਜਬੇਕਿਸਤਾਨ ਜਾਂ ਕਤਰ ਰਾਹੀਂ ਜਾਣਾ ਪੈ ਰਿਹਾ ਸੀ। ਉਡਾਣ ਸ਼ੁਰੂ ਹੋਣ ਨਾਲ ਯਾਤਰੀਆਂ ਦਾ ਸਫ਼ਰ ਹੁਣ ਸੁਖਾਲਾ ਹੋ ਜਾਵੇਗਾ। ਇਸ ਤੋਂ ਇਲਾਵਾ ਅੰਮ੍ਰਿਤਸਰ ਏਅਰਪੋਰਟ ਤੋਂ ਘਰੇਲੂ ਉਡਾਣਾਂ ਪੁਣੇ, ਦਿੱਲੀ, ਮੁੰਬਈ, ਬੈਂਗਲੁਰੂ, ਸ਼੍ਰੀ ਨਗਰ, ਕਲਕੱਤਾ, ਅਹਿਮਦਾਬਾਦ, ਜੈਪੁਰ ਅਤੇ ਪਟਨਾ ਲਈ ਚੱਲ ਰਹੀਆਂ ਹਨ।

PM ਮੋਦੀ ਨੇ ਪਰਿਵਾਰ ਨੂੰ ਦਿੱਤਾ ਭਰੋਸਾ, ਯੂਕ੍ਰੇਨ ‘ਚ ਮਾਰੇ ਗਏ ਨਵੀਨ ਦੀ ਮ੍ਰਿਤਕ ਦੇਹ ਜਲਦ ਆਵੇਗੀ ਭਾਰਤ

0

ਯੂਕਰੇਨ ‘ਚ ਰੂਸ ਦੇ ਹਮਲੇ ਕਾਰਨ ਸਥਿਤੀ ਬਹੁਤ ਗੰਭੀਰ ਬਣੀ ਹੋਈ ਹੈ। ਰੂਸ ਤੇ ਯੂਕਰੇਨ ਦੀ ਜੰਗ ‘ਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਵੀ ਹੋ ਗਈ ਹੈ। ਯੂਕ੍ਰੇਨ ਦੇ ਖਾਰਕੀਵ ’ਚ ਮਾਰੇ ਗਏ ਨਵੀਨ ਸ਼ੇਖਰੱਪਾ ਗਿਆਨਗੌੜਾ ਦੇ ਪਿਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ 3 ਦਿਨਾਂ ’ਚ ਮੇਰੇ ਪੁੱਤ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਦਾ ਭਰੋਸਾ ਦਿੱਤਾ ਹੈ। ਕਰਨਾਟਕ ਦੇ ਚਾਲਗੇਰੀ ਪਿੰਡ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿਤਾ ਨੇ ਦੱਸਿਆ ਕਿ ਜਦੋਂ ਪ੍ਰਧਾਨ ਮੰਤਰੀ ਨੇ ਮੈਨੂੰ ਫੋਨ ਕੀਤਾ, ਤਾਂ ਮੈਂ ਉਨ੍ਹਾਂ ਨੂੰ ਕਿਹਾ ਕਿ ਮੇਰੇ ਪੁੱਤਰ ਦੀ ਮ੍ਰਿਤਕ ਦੇਹ ਵਾਪਸ ਲਿਆ ਦਿਓ। ਪ੍ਰਧਾਨ ਮੰਤਰੀ ਨੇ ਮੈਨੂੰ ਭਰੋਸਾ ਦਿੱਤਾ ਹੈ ਕਿ ਅਗਲੇ 2 ਤੋਂ 3 ਦਿਨਾਂ ’ਚ ਮ੍ਰਿਤਕ ਦੇਹ ਵਾਪਸ ਲਿਆਉਣ ਦੀ ਵਿਵਸਥਾ ਕੀਤੀ ਜਾਵੇਗੀ।

ਨਵੀਨ ਦੇ ਪਿਤਾ ਨੇ ਵਿਦੇਸ਼ ਮੰਤਰਾਲਾ ਅਤੇ ਸਿਆਸੀ ਆਗੂਆਂ ਨਾਲ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਬੇਨਤੀ ਕੀਤੀ, ਕਿਉਂਕਿ ਯੂਕ੍ਰੇਨ ’ਚ ਫਸੇ ਭਾਰਤੀਆਂ ਲਈ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਸੋਗ ’ਚ ਡੁੱਬੇ ਨਵੀਨ ਦੇ ਮਾਤਾ-ਪਿਤਾ ਨੇ ਪ੍ਰਧਾਨ ਮੰਤਰੀ ਨੂੰ ਭਾਰਤ ’ਚ ਮੈਡੀਕਲ ਸਿੱਖਿਆ ਨੂੰ ਸਸਤਾ ਬਣਾਉਣ ਦੀ ਅਪੀਲ ਕੀਤੀ, ਤਾਂ ਕਿ ਭਾਰਤੀ ਵਿਦਿਆਰਥੀ ਪੜ੍ਹਾਈ ਲਈ ਵਿਦੇਸ਼ ਜਾਣ ਨੂੰ ਮਜ਼ਬੂਰ ਨਾ ਹੋਣ। ਉਨ੍ਹਾਂ ਨੇ ਕਿਹਾ ਕਿ ਭਾਰਤ ’ਚ ਸਿੱਖਿਆ ਮਹਿੰਗੀ ਹੈ। ਬੱਚਿਆਂ ਨੂੰ ਐੱਮ. ਬੀ. ਬੀ. ਐੱਸ. ਦੀ ਡਿਗਰੀ ਦਿਵਾਉਣ ਲਈ ਮਾਤਾ-ਪਿਤਾ ਨੂੰ ਇਕ ਤੋਂ ਦੋ ਕਰੋੜ ਰੁਪਏ ਖਰਚ ਕਰਨੇ ਪੈਂਦੇ ਹਨ। ਮੇਰਾ ਪੁੱਤਰ ਬਹੁਤ ਬੁੱਧੀਮਾਨ ਸੀ ਅਤੇ ਉਸ ਨੇ ਪੀ. ਯੂ. ਸੀ. ਇਮਤਿਹਾਨ ’ਚ 90 ਫ਼ੀਸਦੀ ਅੰਕ ਹਾਸਲ ਕੀਤੇ ਸਨ। ਉਹ ਡਾਕਟਰ ਬਣਨਾ ਚਾਹੁੰਦਾ ਸੀ। ਨਵੀਨ ਦੇ ਪਿਤਾ ਨੇ ਅੱਗੇ ਕਿਹਾ ਕਿ ਭਾਰਤ ’ਚ ਮੈਡੀਕਲ ਸੀਟਾਂ ਦੀ ਵੰਡ ਵੀ ਜਾਤ ਦੇ ਆਧਾਰ ’ਤੇ ਹੁੰਦੀ ਹੈ। ਇਨ੍ਹਾਂ ਕਾਰਨਾਂ ਤੋਂ ਬੱਚਿਆਂ ਨੂੰ ਪੜ੍ਹਾਈ ਲਈ ਵਿਦੇਸ਼ ਜਾਣਾ ਪੈਂਦਾ ਹੈ, ਜਿੱਥੇ ਸਿੱਖਿਆ ਸਸਤੀ ਹੈ। ਪਿਤਾ ਨੇ ਭਾਰਤੀ ਦੂਤਘਰ ’ਤੇ ਉਨ੍ਹਾਂ ਵਲੋਂ ਕੀਤੇ ਗਏ ਐੱਸ. ਓ. ਐੱਸ. ਕਾਲ ਦਾ ਜਵਾਬ ਨਾ ਦੇਣ ਦਾ ਵੀ ਦੋਸ਼ ਲਾਇਆ।

ਦੱਸ ਦੇਈਏ ਕਿ ਭਾਰਤੀ ਵਿਦਿਆਰਥੀ ਨਵੀਨ ਰੂਸੀ ਹਮਲੇ ’ਚ ਮਾਰਿਆ ਗਿਆ। ਨਵੀਨ ਦੇ ਇਕ ਰਿਸ਼ਤੇਦਾਰ ਨੇ ਦੱਸਿਆ ਕਿ ਨਵੀਨ ਯੂਕ੍ਰੇਨ ’ਚ ਚੱਲ ਰਹੇ ਰੂਸ ਦੇ ਫ਼ੌਜੀ ਹਮਲੇ ਦੌਰਾਨ ਮਾਰਿਆ ਗਿਆ ਪਹਿਲਾ ਭਾਰਤੀ ਹੈ। ਉਹ ਨਾਸ਼ਤਾ ਖਰੀਦਣ ਲਈ ਆਪਣੇ ਦੋ ਦੋਸਤਾਂ ਨਾਲ ਰੇਲਵੇ ਸਟੇਸ਼ਨ ਤੋਂ ਬਾਹਰ ਨਿਕਲਿਆ ਅਤੇ ਇਸ ਦੌਰਾਨ ਗੋਲੀਬਾਰੀ ’ਚ ਉਸ ਦੀ ਜਾਨ ਚਲੀ ਗਈ। ਉਨ੍ਹਾਂ ਦੱਸਿਆ ਕਿ ਹਾਵੇਰੀ ਵਾਸੀ 21 ਸਾਲਾ ਨਵੀਨ ਖਾਰਕੀਵ ਨੈਸ਼ਨਲ ਮੈਡੀਕਲ ਯੂਨੀਵਰਸਿਟੀ ’ਚ ਅੰਤਿਮ ਸਾਲ ਦਾ ਵਿਦਿਆਰਥੀ ਸੀ। ਕਿਸਮਤ ਨਾਲ ਉਸ ਦਾ ਇਕ ਦੋਸਤ ਬਚ ਗਿਆ ਅਤੇ ਇਕ ਹੋਰ ਗੋਲੀਬਾਰੀ ’ਚ ਜ਼ਖਮੀ ਹੋ ਗਿਆ।

90 % ਫੇਲ੍ਹ ਵਿਦਿਆਰਥੀ ਜਾਂਦੇ ਹਨ ਵਿਦੇਸ਼ ਪੜ੍ਹਨ ਵਾਲੇ ਬਿਆਨ ‘ਤੇ ਘਿਰੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ

0

ਰੂਸ ਤੇ ਯੂਕਰੇਨ ਦੀ ਜੰਗ ਦੌਰਾਨ ਫਸੇ ਹਜ਼ਾਰਾਂ ਭਾਰਤੀ ਵਿਦਿਆਰਥੀ ਦੇਸ਼ ਵਿੱਚ ਵਾਪਸ ਸੁਰੱਖਿਅਤ ਵਾਪਸ ਮੁੜਣ ਲਈ ਭਾਰਤ ਸਰਕਾਰ ਅੱਦੇ ਦੁਹਾਈ ਲਗਾ ਰਹੇ ਹਨ। ਇਸ ਦੌਰਾਨ ਯੂਕਰੇਨ ਦੇ ਖਾਰਕੀਵ ‘ਚ ਗੋਲੀਬਾਰੀ ‘ਚ ਭਾਰਤੀ ਵਿਦਿਆਰਥੀ ਦੀ ਮੌਤ ਵੀ ਹੋ ਗਈ ਹੈ। ਇਸ ਦੁਖਦਾਈ ਮਾਹੌਲ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵਿਵਾਦਿਤ ਬਿਆਨ ਨੇ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ। ਦਰਅਸਲ ਯੂਕਰੇਨ-ਰੂਸ ਜੰਗ ‘ਤੇ ਬੋਲਦੇ ਹੋਏ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵਿਵਾਦਿਤ ਬਿਆਨ ਦਿੱਤਾ ਹੈ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ NEET ‘ਚ 90% ਫੇਲ੍ਹ ਵਿਦਿਆਰਥੀ ਮੈਡੀਕਲ ਦੀ ਪ੍ਰੀਖਿਆ ਲਈ ਵਿਦੇਸ਼ ਪੜ੍ਹਨ ਜਾਂਦੇ ਹਨ।  ਹਾਲਾਂਕਿ ਬਾਅਦ ‘ਚ ਉਨ੍ਹਾਂ ਕਿਹਾ ਕਿ ਹੁਣ ਇਸ ਮੁੱਦੇ ‘ਤੇ ਬਹਿਸ ਕਰਨ ਦਾ ਸਹੀ ਸਮਾਂ ਨਹੀਂ ਹੈ।

ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਸਰਕਾਰ ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਖਾਰਕਿਵ ‘ਚ ਰੂਸੀ ਹਮਲੇ ‘ਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਇਕ ਵਿਦਿਆਰਥੀ ਦੀ ਮੌਤ ਹੋ ਗਈ ਹੈ। ਪਿਛਲੇ ਹਫਤੇ ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਤੋਂ ਲਗਾਤਾਰ ਭਾਰਤੀ ਵਿਦਿਆਰਥੀਆਂ ਦੇ ਵੀਡੀਓ ਸਾਹਮਣੇ ਆ ਰਹੇ ਹਨ, ਜਿਸ ‘ਚ ਉਹ ਆਪਣੀ ਜਾਨ ਬਚਾਉਣ ਅਤੇ ਸੁਰੱਖਿਅਤ ਘਰ ਪਰਤਣ ਦੀ ਗੁਹਾਰ ਲਗਾ ਰਹੇ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੋਲੈਂਡ, ਰੋਮਾਨੀਆ ਲਈ ਰੇਲ ਗੱਡੀਆਂ ਵਿੱਚ ਚੜ੍ਹਨ ਨਹੀਂ ਦਿੱਤਾ ਜਾ ਰਿਹਾ ਹੈ।

ਪਿਛਲੇ ਹਫਤੇ ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਤੋਂ ਲਗਾਤਾਰ ਭਾਰਤੀ ਵਿਦਿਆਰਥੀਆਂ ਦੇ ਵੀਡੀਓ ਸਾਹਮਣੇ ਆ ਰਹੇ ਹਨ, ਜਿਸ ‘ਚ ਉਹ ਆਪਣੀ ਜਾਨ ਬਚਾਉਣ ਅਤੇ ਸੁਰੱਖਿਅਤ ਘਰ ਪਰਤਣ ਦੀ ਗੁਹਾਰ ਲਗਾ ਰਹੇ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੋਲੈਂਡ, ਰੋਮਾਨੀਆ ਲਈ ਰੇਲ ਗੱਡੀਆਂ ਵਿੱਚ ਚੜ੍ਹਨ ਨਹੀਂ ਦਿੱਤਾ ਜਾ ਰਿਹਾ ਹੈ। ਕੁਝ ਵਿਦਿਆਰਥੀਆਂ ਨੇ ਇਹ ਵੀ ਦੋਸ਼ ਲਗਾਇਆ ਕਿ ਯੂਕਰੇਨ ਦੇ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨਾਲ ਕਈ ਵਾਰ ਹੱਥੋਪਾਈ ਕੀਤੀ ਅਤੇ ਉਨ੍ਹਾਂ ਨੂੰ ਟ੍ਰੇਨ ਤੋਂ ਬਾਹਰ ਸੁੱਟ ਦਿੱਤਾ। ਇੱਥੋਂ ਤੱਕ ਕਿ ਬਾਰਡਰ ਤੱਕ ਪਹੁੰਚਣ ਲਈ ਵਿਦਿਆਰਥੀਆਂ ਨੂੰ ਮੀਲਾਂ ਤੱਕ ਪੈਦਲ ਚੱਲਣਾ ਪਿਆ, ਉਹ ਵੀ ਸਿਫ਼ਰ ਤੋਂ ਹੇਠਾਂ ਠੰਢੇ ਤਾਪਮਾਨ ਵਿੱਚ। ਉਨ੍ਹਾਂ ਦੇ ਖਾਣ-ਪੀਣ ਦਾ ਕੋਈ ਖਾਸ ਪ੍ਰਬੰਧ ਨਹੀਂ ਹੈ।

ਦੱਸ ਦੇਈਏ ਕਿ ਹਰ ਸਾਲ ਭਾਰਤ ਦੇ ਹਜ਼ਾਰਾਂ ਵਿਦਿਆਰਥੀ ਡਾਕਟਰੀ ਦੀ ਪੜ੍ਹਾਈ ਕਰਨ ਲਈ ਵਿਦੇਸ਼ ਜਾਂਦੇ ਹਨ। ਅਜਿਹਾ ਇਸ ਲਈ ਹੈ ਕਿਉਂਕਿ ਭਾਰਤ ਵਿੱਚ ਮੈਡੀਕਲ ਸਿੱਖਿਆ ਵਿਦੇਸ਼ਾਂ ਨਾਲੋਂ ਮਹਿੰਗੀ ਹੈ। ਵਿਦੇਸ਼ਾਂ ਵਿੱਚ ਐਮਬੀਬੀਐਸ ਦੀ ਪੜ੍ਹਾਈ ਕਰੀਬ 30 ਲੱਖ ਵਿੱਚ ਪੂਰੀ ਕੀਤੀ ਜਾਂਦੀ ਹੈ, ਜਦੋਂ ਕਿ ਭਾਰਤ ਵਿੱਚ ਇਸਦੀ ਕੀਮਤ ਲਗਭਗ 50 ਲੱਖ ਹੈ।

ਮੈਨੇਜਮੈਂਟ ਅਤੇ ਐਨਆਰਆਈ ਕੋਟੇ ਲਈ ਫੀਸ ਲਗਭਗ 30 ਲੱਖ ਰੁਪਏ ਤੋਂ 1.20 ਕਰੋੜ ਰੁਪਏ ਤੱਕ ਹੈ, ਜੋ ਕਿ 4 ਤੋਂ 5 ਸਾਲਾਂ ਦੇ ਕੋਰਸ ਨੂੰ ਕਵਰ ਕਰਦੀ ਹੈ। ਸਾਲ ਦਰ ਸਾਲ ਇਸ ਦਾ 14 ਤੋਂ 20 ਫੀਸਦੀ ਹਿੱਸਾ ਹੋਰ ਵਸਤਾਂ ‘ਤੇ ਖਰਚ ਹੁੰਦਾ ਹੈ। ਕੋਰਸ ਪੂਰਾ ਕਰਨ ਤੋਂ ਬਾਅਦ ਕਿਸੇ ਨੂੰ ਹਸਪਤਾਲ ਵਿੱਚ ਇੱਕ ਸਾਲ ਦੀ ਇੰਟਰਨਸ਼ਿਪ ਕਰਨੀ ਪੈਂਦੀ ਹੈ।

ਵਿਦੇਸ਼ੀ ਮੈਡੀਕਲ ਗ੍ਰੈਜੂਏਟ ਲਾਇਸੈਂਸਿੰਗ ਨਿਯਮਾਂ ਦੇ ਨਵੇਂ ਨਿਯਮਾਂ ਦੇ ਅਨੁਸਾਰ, ਇੱਕ ਵਿਦਿਆਰਥੀ 10 ਸਾਲਾਂ ਵਿੱਚ ਐਮਬੀਬੀਐਸ ਕੋਰਸ ਪੂਰਾ ਕਰ ਸਕਦਾ ਹੈ। ਇਸ ਲਈ ਘੱਟੋ-ਘੱਟ 4.5 ਸਾਲ ਦਾ ਕੋਰਸ ਵਰਕ ਅਤੇ ਦੋ ਸਾਲ ਦੀ ਇੰਟਰਨਸ਼ਿਪ ਦੀ ਲੋੜ ਹੁੰਦੀ ਹੈ। ਜਿਸ ਵਿੱਚ ਇੱਕ ਸਾਲ ਉਸ ਦੇਸ਼ ਵਿੱਚ ਜਿੱਥੋਂ ਕੋਰਸ ਪੂਰਾ ਕੀਤਾ ਜਾਂਦਾ ਹੈ ਅਤੇ ਇੱਕ ਸਾਲ ਭਾਰਤ ਵਿੱਚ ਹੁੰਦੀ ਹੈ। ਯੂਕਰੇਨ ਵਿੱਚ MBBS ਦੀ ਡਿਗਰੀ ਛੇ ਸਾਲਾਂ ਵਿੱਚ ਉਪਲਬਧ ਹੈ।

ਕਾਂਗਰਸ ਨੇਤਾ ਰਾਗਿਨੀ ਨਾਇਕ ਨੇ ਵੀ ਪ੍ਰਹਿਲਾਦ ਜੋਸ਼ੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪ੍ਰਹਿਲਾਦ ਜੋਸ਼ੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਫੇਲ੍ਹ ਹੋਣ ਵਾਲੇ 90 ਫੀਸਦੀ ਲੋਕ ਪੜ੍ਹਾਈ ਲਈ ਬਾਹਰ ਜਾਂਦੇ ਹਨ, ਉਨ੍ਹਾਂ ਦਾ ਕੀ ਮਤਲਬ ਹੈ?  ਰਾਗਿਨੀ ਨੇ ਕਿਹਾ, ‘ਜੇਕਰ ਤੁਸੀਂ ਕਿਸੇ ਦਾ ਦੁੱਖ ਸਾਂਝਾ ਨਹੀਂ ਕਰ ਸਕਦੇ ਤਾਂ ਅਜਿਹੇ ਬਿਆਨ ਨਾ ਦਿਓ। ਤੁਸੀਂ ਉਸ (ਨਵੀਨ) ਦੀ ਮੌਤ ਦਾ ਮਜ਼ਾਕ ਉਡਾ ਰਹੇ ਹੋ। ਪ੍ਰਧਾਨ ਮੰਤਰੀ ਮੋਦੀ ਅਤੇ ਪ੍ਰਹਿਲਾਦ ਜੋਸ਼ੀ ਨੂੰ ਮੁਆਫੀ ਮੰਗਣੀ ਚਾਹੀਦੀ ਹੈ।

Ukraine Updates: ਯੂਕਰੇਨ ਤੋਂ 220 ਵਿਦਿਆਰਥੀ ਪਰਤੇ ਭਾਰਤ

0

ਆਪਰੇਸ਼ਨ ਗੰਗਾ ਤਹਿਤ ਯੂਕਰੇਨ ਦੇ ਯੁੱਧ ਖੇਤਰ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦਾ ਕੰਮ ਮਿਸ਼ਨ ਮੋਡ ਵਿੱਚ ਕੀਤਾ ਜਾ ਰਿਹਾ ਹੈ। ਆਪਰੇਸ਼ਨ ਗੰਗਾ’ ਦੇ ਅਧੀਨ 9ਵੀਂ ਉਡਾਣ ਯੂਕ੍ਰੇਨ ‘ਚ ਫਸੇ ਤਕਰੀਬਨ 220 ਭਾਰਤੀਆਂ ਨੂੰ ਲੈ ਕੇ ਇਸਤਾਨਬੁਲ ਰਸਤਿਓਂ ਨਵੀਂ ਦਿੱਲੀ ਪਹੁੰਚੀ। ਇਹ ਉਡਾਣ ਯੂਕ੍ਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਪੂਰਬੀ ਯੂਰਪੀ ਦੇਸ਼ ‘ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੇ ਭਾਰਤ ਸਰਕਾਰ ਦੀ ਮੁਹਿੰਮ ਦਾ ਹਿੱਸਾ ਹੈ। ਰੂਸ ਨਾਲ ਯੁੱਧ ਕਾਰਨ ਯੂਕ੍ਰੇਨ ਨੇ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ, ਅਜਿਹੇ ‘ਚ ਭਾਰਤ ਆਪਣੇ ਨਾਗਰਿਕਾਂ ਨੂੰ ਭੂ-ਮਾਰਗ ਤੋਂ ਯੂਕ੍ਰੇਨ ਦੇ ਗੁਆਂਢੀ ਦੇਸ਼ਾਂ ਰੋਮਾਨੀਆ, ਹੰਗਰੀ, ਪੋਲੈਂਡ ਅਤੇ ਸਲੋਵਾਕੀਆ ਲਿਆ ਕੇ ਉੱਥੋਂ ਜਹਾਜ਼ ਰਾਹੀਂ ਦੇਸ਼ ਲਿਆ ਰਿਹਾ ਹੈ।

ਇਸ ਦੌਰਾਨ ਯੂਨੀਅਨ ਮੰਤਰੀ ਜਿਤੇਂਦਰ ਸਿੰਘ ਨੇ ਭਾਰਤੀ ਨਾਗਰਿਕਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਭਾਰਤ ਸਰਕਾਰ ਯੂਕ੍ਰੇਨ ਤੋਂ ਹਰ ਭਾਰਤੀ ਦੀ ਸੁਰੱਖਿਅਤ ਵਾਪਸੀ ਕਰਨ ਲਈ ਕੰਮ ਕਰ ਰਹੀ ਹੈ। ਇਸ ਦੌਰਾਨ ਉਤਸ਼ਾਹ ਵਿਚ ਭਾਰਤ ਵਾਪਸ ਪਰਤੇ ਵਿਦਿਆਰਥੀਆਂ ਨੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਾਏ। ਇਸ ਤੋਂ ਪਹਿਲਾਂ ਬੁਖਾਰੈਸਟ ਤੋਂ ਇਕ ਹੋਰ ਜਹਾਜ਼ 182 ਭਾਰਤੀਆਂ ਨੂੰ ਲੈ ਕੇ ਮੁੰਬਈ ਪਹੁੰਚਿਆ ਸੀ। ਇਸ ਦੌਰਾਨ ਜਿਤੇਂਦਰ ਸਿੰਘ ਨੇ ਕਿਹਾ ਕਿ ਲਗਭਗ 220 ਵਿਦਿਆਰਥੀ ਇਸਤਾਂਬੁਲ ਰਾਹੀਂ ਭਾਰਤ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਇੱਕ ਕੁੜੀ ਨੂੰ ਪੁੱਛਿਆ ਕਿ ਉਹ ਕਿੱਥੋਂ ਦੀ ਹੈ, ਜਿਵੇਂ ਕਿ ਰਾਜ-ਵਾਰ, ਪਰ ਉਸਨੇ ਜਵਾਬ ਦਿੱਤਾ, “ਮੈਂ ਭਾਰਤ ਤੋਂ ਹਾਂ।” ਉਨ੍ਹਾਂ ਨੂੰ ਤਣਾਅ ਕਾਰਨ ਅਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ ਹੈ ਕਿ ਉਹ ਭਾਰਤ ਵਾਪਸ ਆ ਗਏ ਹਨ। ਅਸੀਂ ਯਕੀਨੀ ਬਣਾਇਆ ਕਿ ਉਹਨਾਂ ਨੇ ਆਪਣੇ ਮਾਪਿਆਂ ਨਾਲ ਗੱਲ ਕੀਤੀ।

ਕੇਂਦਰ ਸਰਕਾਰ ਦੇ ਚਾਰ-ਚਾਰ ਮੰਤਰੀਆਂ ਨੇ ਯੂਕਰੇਨ ਨਾਲ ਲੱਗਦੇ ਦੇਸ਼ਾਂ ਵਿੱਚ ਮੋਰਚਾ ਸੰਭਾਲ ਲਿਆ ਹੈ। ਇਸੇ ਕੜੀ ਵਿੱਚ ਅੱਜ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਭਾਰਤ ਪਰਤਣ ਵਾਲੇ ਵਿਦਿਆਰਥੀਆਂ ਦਾ ਉਨ੍ਹਾਂ ਦੀ ਭਾਸ਼ਾ ਵਿੱਚ ਸਵਾਗਤ ਕੀਤਾ। ਦਰਅਸਲ ਸਮ੍ਰਿਤੀ ਈਰਾਨ ਭਾਰਤ ‘ਚ ਉਤਰਨ ਵਾਲੀ ਫਲਾਈਟ ਦੇ ਕੈਬਿਨ ‘ਚ ਪਹੁੰਚੀ ਤਾਂ ਉਨ੍ਹਾਂ ਨੇ ਸਭ ਤੋਂ ਪਹਿਲਾਂ ਅੰਗਰੇਜ਼ੀ ‘ਚ ਸਾਰੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਭਾਰਤ ਦੀ ਧਰਤੀ ‘ਤੇ ਤੁਹਾਡਾ ਸੁਆਗਤ ਹੈ। ਤੁਸੀਂ ਸਾਰੇ ਬਹੁਤ ਬਹਾਦਰ ਹੋ। ਤੁਹਾਡੇ ਮਾਤਾ-ਪਿਤਾ ਅਤੇ ਰਿਸ਼ਤੇਦਾਰ ਤੁਹਾਡੀ ਉਡੀਕ ਕਰ ਰਹੇ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਪਹਿਲਾਂ ਮਲਿਆਲਮ, ਫਿਰ ਬੰਗਾਲੀ, ਫਿਰ ਗੁਜਰਾਤੀ ਅਤੇ ਮਰਾਠੀ ਭਾਸ਼ਾਵਾਂ ਵਿੱਚ ਇਨ੍ਹਾਂ ਰਾਜਾਂ ਦੇ ਬੱਚਿਆਂ ਦਾ ਸਵਾਗਤ ਕੀਤਾ।