Home Blog Page 2153

‘ਆਪ’ BBMB ‘ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਵਿਰੁੱਧ ਡਿਪਟੀ ਕਮਿਸ਼ਨਰਾਂ ਨੂੰ ਦੇਵੇਗੀ ਮੰਗ ਪੱਤਰ: ਹਰਪਾਲ ਚੀਮਾ

0

ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ (ਬੀ.ਬੀ.ਐਮ.ਬੀ) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ 2 ਮਾਰਚ ਯਾਨੀ ਅੱਜ ਜ਼ਿਲਾ ਪੱਧਰ ”ਤੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਮਾਣਯੋਗ ਰਾਜਪਾਲ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ ਦੀ ਸ਼ੁਰੂਆਤ ਦੋਆਬਾ ਖੇਤਰ ‘ਚੋ ਕੀਤੀ ਜਾਵੇਗੀ ਅਤੇ ਪੜਾਅ ਅੱਗੇ ਕਾਰਵਾਈ ਕੀਤੀ ਜਾਵੇਗੀ।

ਇਹ ਜਾਣਕਾਰੀ ਸਾਂਝੀ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ‘ਆਪ’ ਨੇ ਮੰਗ ਕੀਤੀ ਹੈ ਕਿ ਮਾਣਯੋਗ ਰਾਜਪਾਲ ਇਨਾਂ ਪੱਤਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪੇਸ਼ ਕਰਕੇ ਪੰਜਾਬ ਦੇ ਹੱਕਾਂ ਦੀ ਪੈਰਵੀ ਕਰਨ ਤਾਂਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ‘ਤੇ ਮਾਰੇ ਜਾਂਦੇ ਡਾਕੇ ਤੁਰੰਤ ਬੰਦ ਕੀਤੇ ਜਾਣ।

ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ, ”1966 ‘ਚ ਬਣੇ ‘ਪੰਜਾਬ ਪੁਨਰਗਠਨ ਐਕਟ’ ਦੌਰਾਨ ਹੀ ਬੀ.ਬੀ.ਐਮ.ਬੀ ਦੀ ਸਥਾਪਨਾ ਹੋਈ ਸੀ, ਜਿਸ ‘ਚ ਚੇਅਰਮੈਨ ਅਤੇ ਦੋ ਮੈਂਬਰ ਲਏ ਜਾਣ ਦੀ ਵਿਵਸਥਾ ਕੀਤੀ ਗਈ ਸੀ।

1967 ਤੋਂ ਹੀ ਇਹ ਵੱਡੇ ਸੂਬੇ ਅਤੇ ਹਿੱਸੇਦਾਰ ਹੋਣ ਦੇ ਨਾਤੇ ਪੰਜਾਬ ਅਤੇ ਹਰਿਆਣਾ ਤੋਂ ਹੀ ਲਏ ਜਾਂਦੇ ਰਹੇ ਹਨ। ਇਨਾਂ ਵਿਚੋਂ ਵੱਡੇ ਅਤੇ ਵੱਧ ਹਿੱਸੇ ਪੰਜਾਬ ਨੂੰ ਪਹਿਲੇ ਨੰਬਰ ‘ਤੇ ਰੱਖਿਆ ਜਾਂਦਾ ਹੈ ਤੇ ਖਰਚਾ ਵੀ ਵਧੇਰੇ ਪੰਜਾਬ ਹੀ ਕਰਦਾ ਆ ਰਿਹਾ ਹੈ। ਪਰ ਹੁਣ ਬੀ.ਬੀ.ਐਮ.ਬੀ ਵਿਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਜਾ ਰਹੀ ਹੈ।”

ਚੀਮਾ ਨੇ ਕਿਹਾ ਕਿ ਬੀ.ਬੀ.ਐੱਮ.ਬੀ. ਪੰਜਾਬ ਦੀ ਸਰਜਮੀਂ ‘ਤੇ ਖੜਾ ਹੋਇਆ ਉਹ ਪ੍ਰਬੰਧਨ ਹੈ, ਜਿਸ ‘ਚੋਂ ਪੰਜਾਬ ਨੂੰ ਹੀ ਬਾਹਰ ਕੱਢਣ ਦੀਆਂ ਸਾਜਿਸ਼ਾਂ ਹੋ ਰਹੀਆਂ ਹਨ ਅਤੇ ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚੋਂ ਗਿਣਮਿਥ ਕੇ ਪੰਜਾਬ ਦੀ ਅਹਿਮੀਅਤ ਘਟਾਈ ਜਾ ਰਹੀ ਹੈ । ਉਨਾਂ ਕਿਹਾ ਕਿ ਪਹਿਲਾਂ ਇਹ ਧੱਕਾ ਕੇਂਦਰ ‘ਚ ਕਾਬਜ਼ ਕਾਂਗਰਸ ਦੀਆਂ ਸਰਕਾਰਾਂ ਕਰਦੀਆਂ ਸਨ, ਹੁਣ ਉਹੋ ਰਾਹ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਫੜ ਲਿਆ ਹੈ।

ਜੋ ਪੰਜਾਬ ਦੀ ਦੁਖਦੀ ਰਗ ਨੂੰ ਜਾਣਬੁੱਝ ਕੇ ਦਬਾਏ ਜਾਣ ਵਾਲੀ ਕੋਝੀ ਸ਼ਰਾਰਤ ਹੈ । ਕਾਂਗਰਸ ਤੋਂ ਵੀ ਕਈ ਕਦਮ ਅੱਗੇ ਜਾ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੋਦੀ ਸਰਕਾਰ ਰਾਜਾਂ ਦੇ ਅਧਿਕਾਰਾਂ ‘ਤੇ ਡਾਕੇ ਮਾਰਨ ‘ਚ ਜੁਟੀ ਹੋਈ ਹੈ, ਜੋ ਭਾਰਤ ਦੀ ਸੰਘੀ (ਫੈਡਰਲ) ਵਿਵਸਥਾ ਉੱਤੇ ਵੀ ਸਿੱਧੀ ਸੱਟ ਹੈ।

ਹਰਪਾਲ ਸਿੰਘ ਚੀਮਾ ਨੇ ਪੰਜਾਬ ਨਾਲ ਹੋ ਰਹੀਆਂ ਵਧੀਕੀਆਂ ਲਈ ਸਾਬਕਾ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ।

ਉਨਾਂ ਕਿਹਾ ਕਿ ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚ ਪੰਜਾਬ ਦੀ ਨੁਮਾਇੰਦਗੀ ਘਟਾਉਣ ਲਈ ਸਿਰਫ਼ ਕੇਂਦਰ ਦੀਆਂ ਭਾਜਪਾ ਅਤੇ ਕਾਂਗਰਸੀ ਸਰਕਾਰਾਂ ਹੀ ਇੱਕਲੀਆਂ ਜ਼ਿੰਮੇਵਾਰ ਨਹੀਂ, ਇਸ ਲਈ ਪੰਜਾਬ ਦੀ ਸੱਤਾ ਭੋਗਦੀਆਂ ਆ ਰਹੀਆਂ ਕਾਂਗਰਸ-ਕੈਪਟਨ ਅਤੇ ਬਾਦਲ-ਭਾਜਪਾ ਵਾਲੀਆਂ ਸੂਬਾ ਸਰਕਾਰਾਂ ਵੀ ਬਰਾਬਰ ਦੀਆਂ ਜ਼ਿੰਮੇਵਾਰ ਹਨ, ਜਿਨਾਂ ਨੇ ਪੰਜਾਬ ਦੇ ਹੱਕਾਂ ‘ਤੇ ਵੱਜਦੇ ਡਾਕਿਆਂ ਵਿਰੁੱਧ ਕਦੇ ਆਵਾਜ਼ ਬੁਲੰਦ ਹੀ ਨਹੀਂ ਕੀਤੀ, ਕਿਉਂਕਿ ਇਹਨਾਂ ਨੂੰ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਨਿੱਜੀ ਮੁਫ਼ਾਦ ਹਮੇਸ਼ਾ ਵੱਧ ਪਿਆਰੇ ਰਹੇ, ਜਿਸਦਾ ਖਮਿਆਜ਼ਾ ਅੱਜ ਪੰਜਾਬ ਅਤੇ ਪੰਜਾਬੀ ਭੁਗਤ ਰਹੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਦੇ ਨਿਯਮਾਂ (ਰੂਲਜ਼) ‘ਚ ਮਨਮਾਨੇ ਫ਼ੈਸਲੇ ਲੈਣ ਤੋਂ ਗੁਰੇਜ਼ ਕਰੇ ਅਤੇ ਪਹਿਲਾਂ ਹੀ ਦੋਵੇਂ ਹੱਥੀਂ ਲੁੱਟੇ ਗਏ ਪੰਜਾਬ ਨਾਲ ਖੁੰਦਕੀ ਅਤੇ ਮਤਰੇਈ ਮਾਂ ਵਾਲਾ ਵਤੀਰਾ ਤਿਆਗੇ। ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰਨ ਦਾ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੁਰੰਤ ਵਾਪਸ ਲੈਣ ਅਤੇ ਕਾਂਗਰਸ ਸਰਕਾਰਾਂ ਵੱਲੋਂ ਪਹਿਲਾਂ ਲਏ ਗਏ ਪੰਜਾਬ ਵਿਰੋਧੀ ਸਾਰੇ ਫ਼ੈਸਲਿਆਂ ‘ਤੇ ਨਜ਼ਰਸਾਨੀ ਕਰਨ ਅਤੇ ਪੰਜਾਬ ਦੇ ਹੱਕ-ਹਕੂਕ ਬਹਾਲ ਕਰਨ।

ਦਿੱਲੀ ਗੁਰਦੁਆਰਾ ਕਮੇਟੀ ਨਾਲ ਯੂਕਰੇਨ ’ਚ ਫ਼ਸੇ ਆਪਣੇ ਪਰਿਵਾਰਕ ਮੈਂਬਰਾਂ ਦੀ ਮਦਦ ਲਈ 16 ਪਰਿਵਾਰਾਂ ਨੇ ਕੀਤਾ ਸੰਪਰਕ

0

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ ਕਿ 16 ਦੇ ਕਰੀਬ ਪਰਿਵਾਰਾਂ ਨੇ ਦਿੱਲੀ ਕਮੇਟੀ ਦੀ ਹੈਲਪਲਾਈਨ ਨੰਬਰ + 91-011-23712580-82 ’ਤੇ ਫ਼ੋਨ ਕਰਕੇ ਯੂਕਰੇਨ ਵਿਚ ਚੱਲ ਰਹੇ ਯੁੱਧ ਕਾਰਣ ਉੱਥੇ ਫ਼ਸੇ ਆਪਣੇ ਪਰਿਵਾਰਕ ਮੈਂਬਰਾਂ ਦੀ ਮਦਦ ਲਈ ਸੰਪਰਕ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਯੂਕਰੇਨ ’ਚ ਭਾਰਤੀਆਂ ਨੂੰ ਭੋਜਨ, ਪਾਣੀ, ਰਿਹਾਇਸ਼ ਆਦਿ ਵਰਗੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸੀਂ ਨਵੀਂ ਦਿੱਲੀ ਵਿਚ ਯੂਕਰੇਨ ਸਫ਼ਾਰਤਖਾਨੇ ਅਤੇ ਯੂਕਰੇਨ, ਹੰਗਰੀ, ਪੌਲੈਂਡ ’ਚ ਭਾਰਤੀ ਸਫ਼ਾਰਤਖਾਨੇ ਤੇ ਵਿਦੇਸ਼ ਮੰਤਰਾਲਾ, ਭਾਰਤ ਸਰਕਾਰ ਦੇ ਨਾਲ ਰਾਬਤਾ ਕਾਇਮ ਕਰਨ ਵਿਚ ਪਰਿਵਾਰਾਂ ਦੀ ਮਦਦ ਕਰ ਰਹੇ ਹਾਂ।

ਸ. ਕਾਲਕਾ ਅਤੇ ਸ. ਕਾਹਲੋਂ ਨੇ ਕਿਹਾ ਕਿ ਸਰਕਾਰ ਦੀ ਮੰਗ ’ਤੇ ਯੂਕਰੇਨ ਤੋਂ ਵਾਪਿਸ ਲਿਆਂਦੇ ਭਾਰਤੀਆਂ ਲਈ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿਚ ਮੁਫ਼ਤ ਸਰਾਂ ਅਤੇ ਹਰ ਸੰਭਵ ਮਦਦ ਮੁਹੱਈਆ ਕਰਾਉਣ ਵਿਚ ਦਿੱਲੀ ਕਮੇਟੀ ਨੂੰ ਖੁਸ਼ੀ ਹੋਵੇਗੀ। ਉਨ੍ਹਾਂ ਯੂਕਰੇਨ ਤੋਂ ਲਿਆਂਦੇ ਭਾਰਤੀਆਂ ਨੂੰ ਮੁਫ਼ਤ ਸਰਾਂ ਮੁਹੱਈਆ ਕਰਾਉਣ ਦੀ ਪੇਸ਼ਕਸ਼ ਕੀਤੀ ਅਤੇ ਨਾਲ ਹੀ ਯੂਕਰੇਨ ’ਚ ਫ਼ਸੇ ਭਾਰਤੀਆਂ ਨੂੰ ਕੱਢਣ ਲਈ ਭਾਰਤ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਉਨ੍ਹਾ ਕਿਹਾ ਕਿ ਦਿੱਲੀ ਕਮੇਟੀ ਇਸ ਸਬੰਧ ਵਿਚ ਪਰਿਵਾਰਾਂ ਅਤੇ ਸਰਕਾਰੀ ਮੰਤਰਾਲਾ ਦੇ ਲਗਾਤਾਰ ਸੰਪਰਕ ਵਿਚ ਹੈ। ਅਸੀਂ ਸੰਕਟ ਦੀ ਇਸ ਘੜੀ ਵਿਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੇ ਹਾਂ ਅਤੇ ਪ੍ਰਮਾਤਮਾ ਅੱਗੇ ਉਨ੍ਹਾਂ ਦੇ ਬੱਚਿਆਂ ਅਤੇ ਰਿਸ਼ਤੇਦਾਰਾਂ ਦੀ ਸੁਰੱਖਿਅਤ ਭਾਰਤ ਵਾਪਸੀ ਦੀ ਅਰਦਾਸ ਕਰਦੇ ਹਾਂ। ਉਨ੍ਹਾ ਕਿਹਾ ਕਿ ਮਨੁੱਖਤਾ ਅਤੇ ਦੇਸ਼ ਸੇਵਾ ਲਈ ਦਿੱਲੀ ਗੁਰਦੁਆਰਾ ਕਮੇਟੀ ਹਮੇਸ਼ਾ ਤਿਆਰ ਹੈ।

ਰਾਹੁਲ ਗਾਂਧੀ ਨੇ ਯੂਕ੍ਰੇਨ ‘ਚ ਹੋਈ ਭਾਰਤੀ ਵਿਦਿਆਰਥੀ ਦੀ ਮੌਤ ‘ਤੇ ਪ੍ਰਗਟਾਇਆ ਦੁੱਖ ਤੇ ਸਰਕਾਰ ਨੂੰ ਟਵੀਟ ਕਰ ਕਹੀ ਇਹ ਗੱਲ

0

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਜੰਗ ਪ੍ਰਭਾਵਿਤ ਯੂਕ੍ਰੇਨ ’ਚ ਇਕ ਭਾਰਤੀ ਵਿਦਿਆਰਥੀ ਦੀ ਮੌਤ ’ਤੇ ਦੁੱਖ ਜਤਾਇਆ। ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਸਰਕਾਰ ਨੂੰ ਰਣਨੀਤਕ ਯੋਜਨਾ ਬਣਾਉਣ ਦੀ ਜ਼ਰੂਰਤ ਹੈ। ਰਾਹੁਲ ਨੇ ਟਵੀਟ ਕੀਤਾ, ‘‘ਯੂਕ੍ਰੇਨ ’ਚ ਭਾਰਤੀ ਵਿਦਿਆਰਥੀ ਨਵੀਨ ਦੀ ਜਾਨ ਗੁਆਉਣ ਦੀ ਦੁਖ਼ਦ ਖਬਰ ਮਿਲੀ ਹੈ। ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰਾਂ ਪ੍ਰਤੀ ਮੇਰੀ ਹਮਦਰਦੀ ਹੈ। ਰਾਹੁਲ ਨੇ ਕਿਹਾ ਕਿ ਮੈਂ ਫਿਰ ਇਹ ਗੱਲ ਦੋਹਰਾਉਂਦਾ ਹਾਂ ਕਿ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਭਾਰਤ ਸਰਕਾਰ ਨੂੰ ਇਕ ਰਣਨੀਤਕ ਯੋਜਨਾ ਬਣਾਉਣ ਦੀ ਜ਼ਰੂਰਤ ਹੈ। ਇਕ-ਇਕ ਮਿੰਟ ਕੀਮਤੀ ਹੈ।’’

ਜੰਗ ਪ੍ਰਭਾਵਿਤ ਯੂਕ੍ਰੇਨ ਦੇ ਖਾਰਕੀਵ ਸ਼ਹਿਰ ’ਚ ਅੱਜ ਸਵੇਰੇ ਗੋਲੀਬਾਰੀ ’ਚ ਇਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਵਿਦੇਸ਼ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ। ਮਾਰੇ ਗਏ ਵਿਦਿਆਰਥੀ ਦੀ ਪਛਾਣ ਕਰਨਾਟਕ ਦੇ ਹਾਵੇਰੀ ਜ਼ਿਲ੍ਹੇ ’ਚ ਚਲਗੇਰੀ ਦੇ ਵਾਸੀ ਨਵੀਨ ਸ਼ੇਖਰੱਪਾ ਗਿਆਨਗੌਦਰ ਦੇ ਰੂਪ ’ਚ ਹੋਈ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ 24 ਫਰਵਰੀ ਨੂੰ ਯੂਕ੍ਰੇਨ ’ਤੇ ਫ਼ੌਜੀ ਕਾਰਵਾਈ ਕਰਨ ਦਾ ਹੁਕਮ ਦਿੱਤਾ ਸੀ। ਇਸ ਹੁਕਮ ਤੋਂ ਬਾਅਦ ਰੂਸੀ ਫ਼ੌਜ ਵਲੋਂ ਯੂਕ੍ਰੇਨ ’ਚ ਲਗਾਤਾਰ ਹਮਲੇ ਹੋ ਰਹੇ ਹਨ। ਯੂਕ੍ਰੇਨ ’ਚ ਹੁਣ ਤੱਕ 14 ਬੱਚਿਆਂ ਸਮੇਤ 352 ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ।

ਯੂਕ੍ਰੇਨ ਵਿਚ ਭਾਰਤ ਦੇ ਕਰੀਬ 18,000 ਵਿਦਿਆਰਥੀ ਹਨ, ਜਿਨ੍ਹਾਂ ਨੂੰ ਵਾਪਸ ਲਿਆਉਣ ਲਈ ਸਰਕਾਰ ‘ਆਪ੍ਰੇਸ਼ਨ ਗੰਗਾ’ ਚਲਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਮੁਹਿੰਮ ਵਿਚ ਹਵਾਈ ਸੈਨਾ ਦੀ ਮਦਦ ਮੰਗੀ ਹੈ। ਉੱਥੇ ਫਸੇ ਭਾਰਤੀ ਨਾਗਰਿਕਾਂ ਨੂੰ ਪੱਛਮੀ ਯੂਕ੍ਰੇਨ ਦੇ ਨਾਲ ਲੱਗਦੇ ਰੋਮਾਨੀਆ, ਹੰਗਰੀ, ਪੋਲੈਂਡ ਵਰਗੇ ਦੇਸ਼ਾਂ ਵਿਚ ਦਾਖ਼ਲ ਹੋਣ ਲਈ ਕਿਹਾ ਗਿਆ ਹੈ, ਜਿੱਥੋਂ ਭਾਰਤੀ ਅਧਿਕਾਰੀ ਉਨ੍ਹਾਂ ਦੀ ਵਾਪਸੀ ਦੀ ਯਾਤਰਾ ਦਾ ਪ੍ਰਬੰਧ ਕਰ ਰਹੇ ਹਨ ਅਤੇ ਇਸ ਕੰਮ ਵਿਚ ਸਹਿਯੋਗ ਲਈ 4 ਮੰਤਰੀਆਂ ਨੂੰ ਇਨ੍ਹਾਂ ਦੇਸ਼ਾਂ ਵਿਚ ਭੇਜਿਆ ਗਿਆ ਹੈ।

ਪਾਬੰਦੀਸ਼ੁਦਾ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦਾ ਮੁੱਦਾ ਵਾਰ-ਵਾਰ ਉਠਾਉਣਾ ਸ਼ਰਾਰਤ ਭਰੀ ਕਾਰਵਾਈ- ਸ਼੍ਰੋਮਣੀ ਕਮੇਟੀ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਕੁਝ ਸਿੱਖ ਵਿਰੋਧੀ ਤਾਕਤਾਂ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ, ਜਿਨ੍ਹਾਂ ਤੋਂ ਸਿੱਖ ਪੰਥ ਨੂੰ ਸੁਚੇਤ ਰਹਿਣ ਦੀ ਲੋੜ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਫੈਡਰੇਸ਼ਨ ਆਗੂ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਆਖਿਆ ਕਿ ਬੀਤੇ ਕੁਝ ਦਿਨਾਂ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੁਸਤਕ ਜਿਸ ਵਿਚ ਸਿੱਖ ਇਤਿਹਾਸ ਨੂੰ ਗਲਤ ਰੰਗਤ ਦੇ ਕੇ ਪੇਸ਼ ਕੀਤਾ ਗਿਆ ਹੈ, ਵਿਰੁੱਧ ਧਰਨਾ ਲਗਾਉਣ ਵਾਲੇ ਸ. ਬਲਦੇਵ ਸਿੰਘ ਸਿਰਸਾ ਸ਼੍ਰੋਮਣੀ ਕਮੇਟੀ ਨੂੰ ਜਾਣਬੁਝ ਕੇ ਬਦਨਾਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਸਾਹਮਣੇ ਧਰਨਾ ਲਗਾਉਣ ਵਾਲੇ ਸ. ਸਿਰਸਾ, ਲੱਖਾ ਸਿਧਾਣਾ ਤੇ ਕੁਝ ਹੋਰ ਸ਼ਰਾਰਤੀ ਲੋਕਾਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਸੋਚੀ ਸਮਝੀ ਸਾਜ਼ਿਸ਼ ਤਹਿਤ ਬਦਨਾਮੀ ਕੀਤੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਲੋਕ ਧਰਨੇ ਦੌਰਾਨ ਅਸਲ ਮਾਮਲੇ ਤੋਂ ਹਟ ਕੇ ਸ਼੍ਰੋਮਣੀ ਕਮੇਟੀ ਦੀ 1999 ਵਿਚ ਛਾਪੀ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦੇ ਮਾਮਲੇ ਨੂੰ ਬਿਨਾ ਵਜ੍ਹਾ ਤੂਲ ਦੇ ਰਹੇ ਹਨ, ਜਦਕਿ ਸੱਚਾਈ ਇਹ ਹੈ ਕਿ ਇਸ ਪੁਸਤਕ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਾਪਸ ਲੈ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਇਸ ਕਿਤਾਬ ਸਬੰਧੀ ਕੇਸ ਵਾਚਿਆ ਗਿਆ ਹੈ, ਜਿਸ ਅਨੁਸਾਰ ਪੁਸਤਕ ਵਾਪਸ ਲਈ ਜਾ ਚੁੱਕੀ ਹੈ। ਇਸ ਪੁਸਤਕ ਵਿਚ ਕੁਝ ਇਤਰਾਜ਼ਯੋਗ ਤੱਥ ਸਨ ਅਤੇ ਇਸ ਬਾਰੇ ਸੰਗਤਾਂ ਦੇ ਇਤਰਾਜ਼ ਆਉਣ ਤੋਂ ਬਾਅਦ ਇਸ ’ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸਪੱਸ਼ਟ ਕੀਤਾ ਕਿ 23 ਨਵੰਬਰ 2007 ਨੂੰ ਜਨਰਲ ਇਜਲਾਸ ਦੌਰਾਨ ਇਕ ਵਿਸ਼ੇਸ਼ ਮਤਾ ਕਰਕੇ ਇਸ ਕਿਤਾਬ ’ਤੇ ਪਾਬੰਦੀ ਲਗਾਉਂਦਿਆਂ ਇਸ ਦੀਆਂ ਛਪੀਆਂ ਕਾਪੀਆਂ ਵਾਪਸ ਲੈ ਲਈਆਂ ਗਈਆਂ ਸਨ।

ਉਨ੍ਹਾਂ ਕਿਹਾ ਕਿ ਇਹ ਪੁਸਤਕ ਜੇ. ਡੀ. ਕਨਿੰਘਮ ਦੀ ਅੰਗਰੇਜ਼ੀ ਪੁਸਤਕ ‘ਦਾ ਹਿਸਟੀ ਆਫ ਸਿੱਖਜ਼’ ਦਾ ਹਿੰਦੀ ਅਨੁਵਾਦ ਸੀ, ਜਿਸ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਤੀਜੀ ਸ਼ਤਾਬਦੀ ਮੌਕੇ ਕੇਵਲ 300 ਦੀ ਗਿਣਤੀ ਵਿਚ ਪ੍ਰਕਾਸ਼ਤ ਕੀਤਾ ਗਿਆ ਸੀ। ਇਸ ’ਤੇ ਇਤਰਾਜ਼ ਆਏ ਸਨ ਜਿਸ ਦੇ ਮੱਦੇਨਜ਼ਰ ਪੁਸਤਕ ’ਤੇ ਪਾਬੰਦੀ ਲਗਾਈ ਗਈ ਸੀ ਅਤੇ ਇਸ ਦੇ ਨਾਲ ਹੀ ਪਹਿਲਾਂ 24 ਅਕਤੂਬਰ 2010 ਅਤੇ ਫਿਰ 11 ਅਗਸਤ 2018 ਨੂੰ ਅਖ਼ਬਾਰਾਂ ਵਿਚ ਇਸ਼ਤਿਹਾਰ ਵੀ ਛਪਾਏ ਗਏ ਸਨ। ਇਸ ਤੋਂ ਇਲਾਵਾ ਸ. ਬਲਦੇਵ ਸਿੰਘ ਸਿਰਸਾ ਵੱਲੋਂ ਇਸ ਨੂੰ ਲੈ ਕੇ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਅੰਮ੍ਰਿਤਸਰ ਪਾਸ 2007 ਵਿਚ ਇਕ ਕੇਸ ਵੀ ਪਾਇਆ ਗਿਆ ਸੀ, ਜਿਸ ਨੂੰ ਅਦਾਲਤ ਨੇ 2013 ਵਿਚ ਰੱਦ ਕਰ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਇਸ ਪੁਸਤਕ ਸਬੰਧੀ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਜੋ ਸਭ ਤੋਂ ਸੁਪਰੀਮ ਹੈ, ਵੱਲੋਂ ਮਤੇ ਰਾਹੀਂ ਜਨਤਕ ਤੌਰ ’ਤੇ ਗਲਤੀ ਪ੍ਰਵਾਨ ਕਰਦਿਆਂ ਕਿਤਾਬ ਰੱਦ ਕੀਤੀ ਸੀ, ਜਿਸ ਮਗਰੋਂ ਇਸ ਕਿਤਾਬ ਦਾ ਕੋਈ ਮਾਮਲਾ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਸ. ਸਿਰਸਾ ਸਮੇਤ ਕੁਝ ਸ਼੍ਰੋਮਣੀ ਕਮੇਟੀ ਦੀ ਵਿਰੋਧਤਾ ਕਰਨ ਵਾਲੇ ਪੇਸ਼ੇਵਰ ਲੋਕ ਇਸ ਨੂੰ ਆਪਣੇ ਨਿੱਜੀ ਹਿੱਤਾਂ ਖਾਤਰ ਮੁੱਦਾ ਬਣਾ ਰਹੇ ਹਨ, ਜਿਸ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਸਮੇਤ ਸ. ਪਰਮਜੀਤ ਸਿੰਘ ਸਮੇਤ ਹੋਰ ਮੌਜੂਦ ਸਨ।

BBMB ਵਿਵਾਦ ‘ਤੇ ਨਵਜੋਤ ਸਿੱਧੂ ਨੇ ਕੇਂਦਰ ਸਰਕਾਰ ’ਤੇ ਕੀਤਾ ਤਿੱਖਾ ਹਮਲਾ

0

BBMB ਦਾ ਮੁੱਦਾ ਕਾਫੀ ਗਰਮਾ ਗਿਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਪੰਜਾਬ ਨਾਲ ਵਿਤਕਰੇਬਾਜ਼ੀ ਵਾਲੀ ਸੋਚ ਅੱਗੇ ਝੁਕਾਂਗੇ ਨਹੀਂ, ਇਸ ਵਾਸਤੇ ਕਾਂਗਰਸ ਨੂੰ ਚਾਹੇ ਕੋਈ ਵੀ ਕੁਰਬਾਨੀ ਕਿਉਂ ਨਾ ਦੇਣੀ ਪਵੇ। ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਸੀਨੀਅਰ ਆਗੂ ਨਿਰਮਲ ਸਿੰਘ ਨਿੰਮਾ ਨੂੰ ਕਾਂਗਰਸ ਬੀ.ਸੀ.ਵਿੰਗ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕਰਨ ਮੌਕੇ ਪ੍ਰਗਟਾਏੇ।

ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਜਿਸ਼ ਤਹਿਤ ਭਾਖੜਾ ਬਿਆਸ ਮੈਨਜਮੈਂਟ ਬੋਰਡ (ਬੀ.ਬੀ.ਐਮ.ਬੀ.) ’ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਕੇ ਪੰਜਾਬੀਆਂ ਪ੍ਰਤੀ ਆਪਣੀ ਸੋੜੀ ਸੋਚ ਦਾ ਸਬੂਤ ਦਿਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ ਫ਼ੈਸਲੇ ਨੂੰ ਕਿਸੇ ਕੀਮਤ ’ਤੇ ਸਵੀਕਾਰ ਨਹੀਂ ਕਰਾਂਗੇ।

ਨਵਜੋਤ ਸਿੱਧੂ ਨੇ ਆਖਿਆ ਕਿ ਪੰਜਾਬ ਨੂੰ ਪਹਿਲਾਂ ਹੀ ਲੋੜ ਮੁਤਾਬਕ ਪਾਣੀ ਨਹੀਂ ਮਿੱਲ ਰਿਹਾ, ਜਿਸ ਕਾਰਨ ਸੂਬੇ ਦੇ ਕਈ ਹਿੱਸਿਆਂ ’ਤੇ ਜ਼ਮੀਨ ਬੰਜਰ ਹੋ ਰਹੀ ਹੈ। ਕੇਂਦਰ ਸਰਕਾਰ ਦੇ ਨਵੇਂ ਫੁਰਮਾਨ ਨਾਲ ਪੰਜਾਬ ਨੂੰ ਹੋਰ ਖਮਿਆਜਾ ਭੁਗਤਣਾ ਪੈ ਸਕਦਾ ਹੈ।

 

ਯੂਕ੍ਰੇਨ ‘ਚ ਫਸੇ ਭਾਰਤੀਆਂ ਨੂੰ ਜਲਦ ਵਾਪਸ ਲਿਆਏ ਕੇਂਦਰ ਸਰਕਾਰ, ਮਦਦ ਕਰੇਗੀ ਦਿੱਲੀ ਸਰਕਾਰ: ਅਰਵਿੰਦ ਕੇਜਰੀਵਾਲ

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਯੂਕ੍ਰੇਨ ‘ਚ ਫਸੇ ਸਾਰੇ ਭਾਰਤੀਆਂ ਨੂੰ ਹਰ ਸੰਭਵ ਮਦਦ ਦਿੰਦੇ ਹੋਏ ਜਲਦ ਤੋਂ ਜਲਦ ਵਤਨ ਲਿਆਉਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ,”ਯੂਕ੍ਰੇਨ ‘ਚ ਵਿਗੜੇ ਹਾਲਾਤਾਂ ਦਰਮਿਆਨ ਭਾਰਤੀ ਵਿਦਿਆਰਥੀਆਂ ਸਮੇਤ ਹੋਰ ਭਾਰਤੀ ਵੀ ਮੁਸ਼ਕਲ ਸਥਿਤੀਆਂ ਦਾ ਸਾਹਮਣਾ ਕਰ ਰਹੇ ਹਨ। ਭਾਰਤ ਸਰਕਾਰ ਨੂੰ ਅਪੀਲ ਹੈ ਕਿ ਯੂਕ੍ਰੇਨ ‘ਚ ਫਸੇ ਸਾਰੇ ਭਾਰਤੀਆਂ ਨੂੰ ਹਰ ਸੰਭਵ ਮਦਦ ਦਿੰਦੇ ਹੋਏ ਜਲਦ ਤੋਂ ਜਲਦ ਭਾਰਤ ਲਿਆਉਣ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਹਰ ਤਰ੍ਹਾਂ ਦੇ ਸਹਿਯੋਗ ਲਈ ਕੇਂਦਰ ਸਰਕਾਰ ਨਾਲ ਖੜ੍ਹੀ ਹੈ।

 

ਯੂਕ੍ਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੇ ਕੰਮ ‘ਚ ਤੇਜ਼ੀ ਲਈ ਕੇਂਦਰ ਸਰਕਾਰ ਨੇ ਆਪਰੇਸ਼ਨ ਗੰਗਾ ‘ਚ ਹਵਾਈ ਫ਼ੌਜ ਦੇ ਆਵਾਜਾਈ ਜਹਾਜ਼ਾਂ ਨੂੰ ਸ਼ਾਮਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਸਰਕਾਰ ਨੇ ਸੋਮਵਾਰ ਨੂੰ ਇਕ ਮਹੱਤਵਪੂਰਨ ਫ਼ੈਸਲੇ ‘ਚ ਆਪਣੇ ਚਾਰ ਮੰਤਰੀਆਂ ਨੂੰ ਯੂਕ੍ਰੇਨ ਨਾਲ ਲੱਗਦੇ ਗੁਆਂਢੀ ਦੇਸ਼ਾਂ ‘ਚ ਭੇਜਣ ਦਾ ਫ਼ੈਸਲਾ ਲਿਆ ਸੀ। ਇਸ ਦਾ ਮਕਸਦ ਸੜਕ ਮਾਰਗ ਤੋਂ ਯੂਕ੍ਰੇਨ ਤੋਂ ਗੁਆਂਢੀਆਂ ਦੇਸ਼ਾਂ ‘ਚ ਪਹੁੰਚਣ ਵਾਲੇ ਵਿਦਿਆਰਥੀਆਂ ਨੂੰ ਆਸਾਨ ਅਤੇ ਸੁਰੱਖਿਅਤ ਤਰੀਕੇ ਨਾਲ ਵਤਨ ਲਿਆਉਣਾ ਹੈ।

ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ ਕਿ ਯੂਕਰੇਨ ਤੇ ਰੂਸ ਜੰਗ ਵਿਚਾਲੇ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਖਾਰਕੀਵ ‘ਚ ਇਸ ਵਿਦਿਆਰਥੀ ਦੀ ਮੌਤ ਹੋਈ ਹੈ। ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਲਿਖਿਆ,‘ਡੂੰਘੇ ਦੁੱਖ ਨਾਲ ਅਸੀਂ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕੀਵ ਵਿੱਚ ਗੋਲੀਬਾਰੀ ਵਿੱਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਮੰਤਰਾਲਾ ਉਸ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਅਸੀਂ ਪਰਿਵਾਰ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦੇ ਹਾਂ।

 

ਯੂਕਰੇਨ ਦੀ ਸਥਿਤੀ ‘ਤੇ PM ਮੋਦੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੀਟਿੰਗ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਯੂਕਰੇਨ ਦੀ ਸਥਿਤੀ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਇੱਕ ਅਧਿਕਾਰਤ ਨਿਊਜ਼ ਰਿਪੋਰਟ ਅਨੁਸਾਰ ਹੁਣ ਤੱਕ 8 ਹਜ਼ਾਰ ਭਾਰਤੀਆਂ ਨੂੰ ਜੰਗ ਪ੍ਰਭਾਵਿਤ ਯੂਕਰੇਨ ਤੋਂ ਬਾਹਰ ਕੱਢਿਆ ਜਾ ਚੁੱਕਾ ਹੈ। ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਹਵਾਈ ਸੈਨਾ ਨੂੰ ਨਿਰਦੇਸ਼ ਦਿੱਤੇ ਹਨ। ਆਪਰੇਸ਼ਨ ਗੰਗਾ ‘ਚ ਭਾਰਤੀ ਹਵਾਈ ਸੈਨਾ ਦੇ ਕਈ ਸੀ-17 ਜਹਾਜ਼ ਅੱਜ ਲਗਾਏ ਜਾਣਗੇ। ਜੋ ਭਾਰਤ ਤੋਂ ਯੂਕਰੇਨ ਰਾਹਤ ਸਮੱਗਰੀ ਵੀ ਲੈ ਕੇ ਜਾਣਗੇ।

ਧਿਆਨ ਯੋਗ ਹੈ ਕਿ ਯੂਕਰੇਨ ਤੋਂ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਸਰਕਾਰ ਵੱਲੋਂ “ਆਪ੍ਰੇਸ਼ਨ ਗੰਗਾ” ਚਲਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਯੂਕਰੇਨ ਦੀ ਪੂਰੀ ਸਰਕਾਰੀ ਮਸ਼ੀਨਰੀ ਸਾਰੇ ਭਾਰਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਗੁਆਂਢੀ ਅਤੇ ਵਿਕਾਸਸ਼ੀਲ ਦੇਸ਼ਾਂ ਦੇ ਉਨ੍ਹਾਂ ਲੋਕਾਂ ਦੀ ਵੀ ਮਦਦ ਕਰੇਗਾ ਜੋ ਪੂਰਬੀ ਯੂਰਪ ਦੇ ਯੁੱਧ ਪ੍ਰਭਾਵਿਤ ਦੇਸ਼ ਵਿੱਚ ਫਸੇ ਹੋਏ ਹਨ।

ਵਰਨਣਯੋਗ ਹੈ ਕਿ 24 ਫਰਵਰੀ ਨੂੰ ਰੂਸ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਯੂਕਰੇਨ ਦਾ ਹਵਾਈ ਖੇਤਰ ਬੰਦ ਕੀਤੇ ਜਾਣ ਕਾਰਨ ਭਾਰਤ ਰੋਮਾਨੀਆ, ਹੰਗਰੀ, ਪੋਲੈਂਡ ਅਤੇ ਸਲੋਵਾਕੀਆ ਨਾਲ ਲੱਗਦੀਆਂ ਆਪਣੀਆਂ (ਯੂਕਰੇਨ ਦੀਆਂ) ਸਰਹੱਦੀ ਚੌਕੀਆਂ ਰਾਹੀਂ ਆਪਣੇ ਨਾਗਰਿਕਾਂ ਨੂੰ ਉੱਥੋਂ ਕੱਢ ਰਿਹਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀਆਂ ਨੂੰ ਸੁਰੱਖਿਅਤ ਅਤੇ ਆਸਾਨ ਤਰੀਕੇ ਨਾਲ ਯੂਕਰੇਨ ਦੇ ਗੁਆਂਢੀ ਦੇਸ਼ਾਂ ਤੱਕ ਪਹੁੰਚਾਉਣ ਲਈ ਚਾਰ ਕੇਂਦਰੀ ਮੰਤਰੀਆਂ ਨੂੰ ਤਾਲਮੇਲ ਦੀ ਜ਼ਿੰਮੇਵਾਰੀ ਦਿੱਤੀ ਹੈ। ਇਸ ਤਹਿਤ ਕੇਂਦਰੀ ਮੰਤਰੀ ਵੀਕੇ ਸਿੰਘ ਪੋਲੈਂਡ ਵਿੱਚ, ਕਿਰਨ ਰਿਜਿਜੂ ਸਲੋਵਾਕੀਆ ਵਿੱਚ, ਹਰਦੀਪ ਪੁਰੀ ਹੰਗਰੀ ਵਿੱਚ ਤਾਲਮੇਲ ਕਰਨਗੇ ਜਦੋਂ ਕਿ ਜੋਤੀਰਾਦਿੱਤਿਆ ਸਿੰਧੀਆ ਰੋਮਾਨੀਆ ਅਤੇ ਮੋਲਡੋਵਾ ਵਿੱਚ ਤਾਲਮੇਲ ਕਰਨਗੇ।

ਇਸ ਤੋਂ ਇਲਾਵਾ ਰਾਸ਼ਟਰਪਤੀ ਕੋਵਿੰਦ ਨੇ ਪੀਐਮ ਮੋਦੀ ਦੀ ਮੌਜੂਦਗੀ ਵਿੱਚ ਰਾਸ਼ਟਰਪਤੀ ਭਵਨ ਵਿੱਚ ‘ਆਰੋਗਯ ਵਨਮ’ ਦਾ ਉਦਘਾਟਨ ਕੀਤਾ। ਅਰੋਗਿਆ ਵਨਮ ਦਾ ਉਦਘਾਟਨ ਆਯੁਰਵੈਦਿਕ ਪੌਦਿਆਂ ਦੀ ਮਹੱਤਤਾ ਅਤੇ ਮਨੁੱਖੀ ਅੰਗਾਂ ‘ਤੇ ਉਨ੍ਹਾਂ ਦੇ ਪ੍ਰਭਾਵਾਂ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਇਹ ਹੁਣ ਜਨਤਾ ਲਈ ਖੁੱਲ੍ਹਾ ਹੈ।

ਭਾਰਤੀ ਦੂਤਾਵਾਸ ਨੇ ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਲਈ ਨਵੀਂ ਐਡਵਾਈਜ਼ਰੀ ਕੀਤੀ ਜਾਰੀ

0

ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਖਤਰਨਾਕ ਜੰਗ ਦਾ ਅੱਜ ਛੇਵਾਂ ਦਿਨ ਹੈ। ਇਨ੍ਹਾਂ 6 ਦਿਨਾਂ ਵਿੱਚ ਰੂਸ ਨੇ ਰੁਕ-ਰੁਕ ਕੇ ਯੂਕਰੇਨ ‘ਤੇ ਕਈ ਮਿਜ਼ਾਈਲਾਂ ਛੱਡੀਆਂ ਹਨ। ਇਨ੍ਹਾਂ ਹਮਲਿਆਂ ਨਾਲ ਯੂਕਰੇਨ ਲਗਭਗ ਤਬਾਹ ਹੋ ਚੁੱਕਾ ਹੈ ਪਰ ਫਿਰ ਵੀ ਨਾ ਤਾਂ ਰੂਸ ਅਤੇ ਨਾ ਹੀ ਯੂਕਰੇਨ ਝੁਕਣ ਨੂੰ ਤਿਆਰ ਹੈ। ਹਾਲਾਂਕਿ ਬੀਤੇ ਦਿਨੀਂ ਬੇਲਾਰੂਸ ‘ਚ ਦੋਹਾਂ ਦੇਸ਼ਾਂ ਵਿਚਾਲੇ ਗੱਲਬਾਤ ਹੋਈ ਪਰ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲ ਸਕਿਆ। ਰੂਸੀ ਫੌਜੀ ਹਮਲੇ ‘ਚ 70 ਤੋਂ ਜ਼ਿਆਦਾ ਯੂਕਰੇਨੀ ਫੌਜੀ ਮਾਰੇ ਗਏ। ਰੂਸੀ ਫੌਜ ਇਸ ਸਮੇਂ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਦਾਖਲ ਹੋ ਰਹੀ ਹੈ। ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਕਬਜ਼ਾ ਕਰਨ ਲਈ ਹੁਣ ਰੂਸ ਦੁਆਰਾ ਇੱਕ ਵਿਸ਼ਾਲ ਫੌਜੀ ਕਾਫਲਾ ਭੇਜਿਆ ਗਿਆ ਹੈ। ਰੂਸ ਦਾ 40 ਮੀਲ (64 ਕਿਲੋਮੀਟਰ) ਲੰਬਾ ਕਾਫਲਾ ਕੀਵ ਵੱਲ ਵਧ ਰਿਹਾ ਹੈ।

ਯੂਐਨਐਚਆਰਸੀ ਵਿੱਚ ਯੂਕਰੇਨ ਦੇ ਮੁੱਦੇ ਨੂੰ ਲੈ ਕੇ ਐਮਰਜੈਂਸੀ ਮੀਟਿੰਗ ਬੁਲਾਉਣ ਲਈ ਵੀ ਵੋਟਿੰਗ ਹੋਈ। ਇਸ ਮੀਟਿੰਗ ਨੂੰ ਬੁਲਾਉਣ ਦੇ ਹੱਕ ਵਿੱਚ 29 ਵੋਟਾਂ ਪਈਆਂ, ਜਦੋਂ ਕਿ 5 ਨੇ ਵਿਰੋਧ ਕੀਤਾ। ਭਾਰਤ ਸਮੇਤ 13 ਦੇਸ਼ਾਂ ਨੇ ਇਸ ਮਾਮਲੇ ‘ਚ ਨਿਰਪੱਖ ਰਹਿਣ ਦਾ ਫੈਸਲਾ ਕੀਤਾ ਹੈ।

ਭਾਰਤ ਸਰਕਾਰ ਵਲੋਂ ਉੱਥੇ ਫਸੇ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਦੀ ਮੁਹਿੰਮ ਜਾਰੀ ਹੈ। ਹੁਣ ਤੱਕ ਬਹੁਤ ਸਾਰੇ ਵਿਦਿਆਰਥੀ ਭਾਰਤ ਸਰਕਾਰ ਦੁਆਰਾ ਵਾਪਸ ਭਾਰਤ ਲਿਆਂਦੇ ਗਏ ਹਨ। ਇਹ ਮੁਹਿੰਮ ਜਾਰੀ ਹੈ। ਇਸੇ ਦੌਰਾਨ ਯੂਕਰੇਨ ‘ਚ ਸਥਿਤ ਭਾਰਤੀ ਦੂਤਾਵਾਸ ਨੇ ਵਿਦਿਆਰਥੀਆਂ ਲਈ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਅੱਜ ਹੀ ਕੀਵ ਛੱਡਣ ਦੀ ਸਲਾਹ ਦਿੱਤੀ ਗਈ ਹੈ।

ਰਣਦੀਪ ਸੂਰਜੇਵਾਲਾ ਨੇ ਵਧਦੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਕੱਸਿਆ ਤੰਜ

0

ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਵਧਦੀ ਮਹਿੰਗਾਈ ਨੂੰ ਲੈ ਕੇ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਮਹੀਨੇ ਦਾ ਪਹਿਲਾ ਦਿਨ ਸ਼ੁਰੂ ਹੁੰਦੇ ਹੀ ਮੋਦੀ ਸਰਕਾਰ ਨੇ ਲੋਕਾਂ ਦੀਆਂ ਜੇਬਾਂ ‘ਤੇ ਮਹਾ ਮਹਿੰਗਾਈ ਦਾ ਡਾਕਾ ਮਾਰਿਆ ਹੈ।ਉਨ੍ਹਾਂ ਨੇ ਲਿ ਖਿਆ ਹੈ ਕਿ ਲੁੱਟੋ ਅਤੇ ਕਮਾਓ। ਉਨ੍ਹਾਂ ਗੈਸ ਸਿਲੰਡਰ ਦੀਆਂ ਕੀਮਤਾਂ ਬਾਰੇ ਦੱਸਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਹਮੇਸ਼ਾ ਹੀ ਮਹਿੰਗਾਈ ਹੁੰਦੀ ਰਹੀ ਹੈ। ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਸ ਦੀ ਦਵਾਈ ਭਾਜਪਾ ਦੀ ਹਾਰ ਹੈ। ਤੁਹਾਨੂੰ ਦੱਸ ਦੇਈਏ ਕਿ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਵਪਾਰਕ #LPGCylinder ਦੀ ਕੀਮਤ 105 ਤੋਂ 2,012 ਤੱਕ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ 5 ਕਿਲੋ ਦਾ ਗੈਸ ਸਿਲੰਡਰ 27 ਰੁਪਏ ਵਧਾ ਕੇ 569 ਰੁਪਏ ਕਰ ਦਿੱਤਾ ਗਿਆ ਹੈ।

IPS ਆਸਿਫ਼ ਜਲਾਲ ਬਣੇ BSF ਪੰਜਾਬ ਫਰੰਟੀਅਰ ਦੇ ਨਵੇਂ IG

0

ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਆਸਿਫ਼ ਜਲਾਲ ਨੇ ਬੀਐਸਐਫ ਪੰਜਾਬ ਫਰੰਟੀਅਰ ਦੇ ਇੰਸਪੈਕਟਰ ਜਨਰਲ (IG) ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਹਿਮਾਚਲ ਪ੍ਰਦੇਸ਼ ਕੇਡਰ ਦੇ 2002 ਬੈਚ ਦੇ ਆਈਪੀਐਸ ਅਧਿਕਾਰੀ ਹਨ। ਬੀਐਸਐਫ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਆਸਿਫ਼ ਜਲਾਲ ਨੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਹਾਇਕ ਸੁਪਰਡੈਂਟ ਆਫ਼ ਪੁਲਿਸ ਅਤੇ ਪੁਲਿਸ ਸੁਪਰਡੈਂਟ (ਐਸਪੀ) ਵਜੋਂ ਕੰਮ ਕੀਤਾ ਹੈ।