Home Blog Page 2154

LPG ਸਿਲੰਡਰ ਦੀ ਕੀਮਤ ‘ਚ ਹੋਇਆ ਵਾਧਾ, ਜਾਣੋ ਨਵੇਂ ਰੇਟ

0

ਦੇਸ਼ ‘ਚ ਕਮਰਸ਼ੀਅਲ ਸਿਲੰਡਰਾਂ ਦਾ ਰੇਟ 105 ਰੁਪਏ ਵਧ ਗਿਆ ਹੈ। 1 ਮਾਰਚ ਨੂੰ ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਕੀਤੇ ਹਨ ਪਰ ਹਾਲੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵਾਧਾ ਨਹੀਂ ਹੋਇਆ ਪਰ ਮਾਹਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸੱਤ ਮਾਰਚ ਤੋਂ ਬਾਅਦ ਇਹ ਰੇਟ ਵੱਧ ਸਕਦੇ ਹਨ। ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਸੱਤਵੇਂ ਪੜਾਅ ਦੀ ਵੋਟਿੰਗ 7 ਮਾਰਚ ਨੂੰ ਹੋਣੀ ਹੈ। ਵਿਧਾਨ ਸਭਾ ਚੋਣਾਂ ਕਾਰਨ ਪਿਛਲੇ ਕੁੱਝ ਮਹੀਨਿਆਂ ਤੋਂ ਘਰੇਲੂ ਗੈਸ ਦੇ ਰੇਟ ਵਿੱਚ ਵਾਧਾ ਨਹੀਂ ਹੋਇਆ।

ਇਸ ਵਾਰ ਵੀ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਧਾਈ ਗਈ ਹੈ। 19 ਕਿਲੋ ਦਾ LPG ਸਿਲੰਡਰ 1 ਮਾਰਚ ਯਾਨੀ ਅੱਜ ਤੋਂ ਦਿੱਲੀ ‘ਚ 1907 ਰੁਪਏ ਦੀ ਬਜਾਏ 2012 ਰੁਪਏ ‘ਚ ਮਿਲੇਗਾ। ਕੋਲਕਾਤਾ ‘ਚ ਹੁਣ ਇਹ 1987 ਰੁਪਏ ਦੀ ਬਜਾਏ 2095 ਰੁਪਏ ‘ਚ ਮਿਲੇਗਾ ਜਦਕਿ ਮੁੰਬਈ ‘ਚ ਇਸ ਦੀ ਕੀਮਤ ਹੁਣ 1857 ਰੁਪਏ ਤੋਂ ਵਧ ਕੇ 1963 ਰੁਪਏ ਹੋ ਗਈ ਹੈ।

6 ਅਕਤੂਬਰ 2021 ਤੋਂ ਘਰੇਲੂ ਐਲਪੀਜੀ ਸਿਲੰਡਰ ਨਾ ਤਾਂ ਸਸਤਾ ਹੋਇਆ ਹੈ ਅਤੇ ਨਾ ਹੀ ਮਹਿੰਗਾ ਹੋਇਆ ਹੈ। ਹਾਲਾਂਕਿ ਇਸ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ 102 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈਆਂ ਹਨ। ਹਾਲਾਂਕਿ ਇਸ ਦੌਰਾਨ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ ਕਾਫੀ ਬਦਲਾਅ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਅਕਤੂਬਰ 2021 ਤੋਂ 1 ਫਰਵਰੀ 2022 ਦੇ ਵਿਚਕਾਰ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 170 ਰੁਪਏ ਦਾ ਵਾਧਾ ਹੋਇਆ ਹੈ। 1 ਅਕਤੂਬਰ ਨੂੰ ਦਿੱਲੀ ‘ਚ ਵਪਾਰਕ ਸਿਲੰਡਰ ਦੀ ਕੀਮਤ 1736 ਰੁਪਏ ਸੀ। ਨਵੰਬਰ ਵਿੱਚ 2000 ਅਤੇ ਦਸੰਬਰ ਵਿੱਚ 2101 ਰੁਪਏ ਹੋ ਗਿਆ। ਇਸ ਤੋਂ ਬਾਅਦ ਜਨਵਰੀ ‘ਚ ਇਹ ਫਿਰ ਸਸਤਾ ਹੋ ਗਿਆ ਅਤੇ ਫਰਵਰੀ 2022 ਨੂੰ ਇਹ ਸਸਤਾ ਹੋ ਕੇ 1907 ਰੁਪਏ ‘ਤੇ ਆ ਗਿਆ।

PM ਮੋਦੀ ਨੇ ਸਾਰੇ ਦੇਸ਼ ਵਾਸੀਆਂ ਨੂੰ ਮਹਾਸ਼ਿਵਰਾਤਰੀ ਦੇ ਤਿਉਹਾਰ ਦੀ ਦਿੱਤੀ ਵਧਾਈ

0

ਅੱਜ ਮਹਾਸ਼ਿਵਰਾਤਰੀ ਦਾ ਤਿਉਹਾਰ ਹੈ। ਦੇਸ਼ ‘ਚ ਇਹ ਤਿਉਹਾਰ ਪੂਰੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸਾਰੇ ਭਗਤਾਂ ਦੁਆਰਾ ਮੰਦਰਾਂ ‘ਚ ਭਗਵਾਨ ਸ਼ਿਵ ਦੀ ਪੂਜਾ ਕੀਤੀ ਜਾ ਰਹੀ ਹੈ। ਇਸ ਪਾਵਨ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਦੇਸ਼ ਵਾਸੀਆਂ ਨੂੰ ਮਹਾਸ਼ਿਵਰਾਤਰੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਦੇਵੋ ਕੇ ਦੇਵ ਮਹਾਦੇਵ ਸਭ ਦਾ ਕਲਿਆਣ ਕਰਨ।

ਪੰਜਾਬ ਕਿੰਗਜ਼ ਨੇ IPL 2022 ਲਈ ਆਪਣੇ ਨਵੇਂ ਕਪਤਾਨ ਦਾ ਕੀਤਾ ਐਲਾਨ

0

ਪੰਜਾਬ ਕਿੰਗਜ਼ ਨੇ IPL 2022 ਲਈ ਆਪਣੇ ਨਵੇਂ ਕਪਤਾਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਕਿੰਗਜ਼ ਨੇ ਆਈ. ਪੀ. ਐੱਲ. (ਇੰਡੀਅਨ ਪ੍ਰੀਮੀਅਰ ਲੀਗ) 2022 ਤੋਂ ਪਹਿਲਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਯੰਕ ਅਗਰਵਾਲ ਉਨ੍ਹਾਂ ਦੀ ਟੀਮ ਦੇ ਨਵੇਂ ਕਪਤਾਨ ਹੋਣਗੇ। ਜ਼ਿਕਰਯੋਗ ਹੈ ਕਿ ਮਯੰਕ ਅਗਰਵਾਲ 2018 ਤੋਂ ਲਗਾਤਾਰ ਪੰਜਾਬ ਟੀਮ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਆਈ. ਪੀ .ਐੱਲ. 2021 ‘ਚ ਕੇ. ਐੱਲ. ਰਾਹੁਲ  ਦੇ ਬਾਹਰ ਹੋਣ ਦੇ ਬਾਅਦ ਟੀਮ ਦੀ ਕਪਤਾਨੀ ਕੀਤੀ ਸੀ। ਅਗਰਵਾਲ 2022 ਆਈ. ਪੀ. ਐੱਲ. ਮੈਗਾ ਨਿਲਾਮੀ ਤੋਂ ਪਹਿਲਾਂ ਅਨਕੈਪਡ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੇ ਨਾਲ ਪੰਜਾਬ ਕਿੰਗਜ਼ ਵਲੋਂ ਟੀਮ ਲਈ ਰਿਟੇਨ ਕੀਤੇ ਗਏ ਖਿਡਾਰੀਆਂ ‘ਚੋਂ ਸਨ।

ਅੰਤਰਰਾਸ਼ਟਰੀ ਕਮਰਸ਼ੀਅਲ ਫਲਾਈਟਾਂ ਦੇ ਆਉਣ-ਜਾਣ ‘ਤੇ ਅਗਲੇ ਆਦੇਸ਼ ਤਕ ਰਹੇਗੀ ਰੋਕ

0

ਦੇਸ਼ ‘ਚ ਭਾਵੇਂ ਕਿ ਕੋਰੋਨਾ ਦੇ ਮਾਮਲਿਆਂ ‘ਚ ਕਮੀ ਦੇਖਣ ਨੂੰ ਮਿਲ ਰਹੀ ਹੈ ਪਰ ਸਰਕਾਰ ਨੇ ਸਾਵਧਾਨੀ ਵਰਤਦੇ ਹੋਏ ਕਮਰਸ਼ੀਅਲ ਪੈਸੈਂਜਰ ਸਰਵਿਸ ਨੂੰ ਅੱਗੇ ਵੀ ਰੋਕਣ ਦਾ ਫੈਸਲਾ ਕੀਤਾ ਹੈ। ਸੋਮਵਾਰ ਨੂੰ DGCA ਨੇ ਭਾਰਤ ਤੋਂ ਅੱਗੇ ਆਉਣ -ਜਾਣ ਵਾਲੀ ਅੰਤਰਰਾਸ਼ਟਰੀ ਕਮਰਸ਼ੀਅਲ ਉਡਾਣਾਂ ਨੂੰ ਅਗਲੇ ਆਦੇਸ਼ ਤਕ ਮੁਅੱਤਲ ਕਰਨ ਦਾ ਹੁਕਮ ਜਾਰੀ ਕੀਤਾ ਹੈ।

ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ ਨੇ ਆਪਣੇ ਆਦੇਸ਼ ‘ਚ ਇਹ ਸ਼ਪੱਸ਼ਟ ਕੀਤਾ ਹੈ ਕਿ ਫਲਾਈਟਸ ਦੇ ਮੁਅੱਤਲ ਦਾ ਅਸਰ ਕਾਰਗੋ ਤੇ ਡੀਜੀਸੀਏ ਦੀ ਮਨਜ਼ੂਰੀ ਵਾਲੀ ਫਲਾਈਟਸ ‘ਤੇ ਨਹੀਂ ਪਵੇਗਾ। ਇਸ ਦੇ ਨਾਲ ਬਬਲ ਵਿਵਸਥਾ ਦੇ ਤਹਿਤ ਉਡਾਣਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।

ਦੁਨੀਆਂ ਦਾ ਸਭ ਤੋਂ ਵੱਡਾ ਹਵਾਈ ਜਹਾਜ਼ ਰੂਸੀ ਹਮਲੇ ‘ਚ ਹੋਇਆ ਤਬਾਹ

0

ਦੁਨੀਆਂ ਦਾ ਸਭ ਤੋਂ ਵੱਡਾ ਹਵਾਈ ਜਹਾਜ਼ ਐਂਟੋਨੋਵ 225 (Ukraine’s Antonov-225) ਰੂਸੀ ਹਮਲੇ ਵਿੱਚ ਤਬਾਹ ਹੋ ਗਿਆ ਹੈ। ਯੂਕਰੇਨ ਦੀ ਰੱਖਿਆ ਕੰਪਨੀ ਯੂਕਰੋਬੋਰੋਨਪ੍ਰੋਮ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਨੂੰ ਮੀਰੀਆ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਜੋ ਕਿ ਇੱਕ ਕਾਰਗੋ ਜਹਾਜ਼ ਸੀ।

ਜਾਣਕਾਰੀ ਮੁਤਾਬਕ ਰੂਸੀ ਫੌਜ ਨੇ ਕੀਵ ਦੇ ਬਾਹਰ ਚੌਥੇ ਦਿਨ ਲੜਾਈ ‘ਚ ਇਸ ਜਹਾਜ਼ ਨੂੰ ਤਬਾਹ ਕਰ ਦਿੱਤਾ। ਯੂਕਰੇਨ ਨੇ ਟਵੀਟ ਕੀਤਾ ਕਿ ਰੂਸੀ ਹਮਲਾਵਰਾਂ ਨੇ ਕੀਵ ਦੇ ਨੇੜੇ ਗੋਸਟੋਮੇਲ ਦੇ ਐਂਟੋਨੋਵ ਹਵਾਈ ਅੱਡੇ ‘ਤੇ ਦੁਨੀਆ ਦੇ ਸਭ ਤੋਂ ਵੱਡੇ ਜਹਾਜ਼ ਮੀਰੀਆ ਨੂੰ ਤਬਾਹ ਕਰ ਦਿੱਤਾ। ਯੂਕਰੇਨੀ ਭਾਸ਼ਾ ਵਿੱਚ ਮੀਰੀਆ ਨੂੰ ਸੁਪਨਾ ਕਿਹਾ ਜਾਂਦਾ ਹੈ।

ਟਵਿੱਟਰ ‘ਤੇ ਜਾਣਕਾਰੀ ਦਿੰਦੇ ਹੋਏ ਯੂਕਰੇਨ ਦੇ ਵਿਦੇਸ਼ ਮੰਤਰੀ ਦਿਮਿਤਰੋ ਕੁਲੇਬਾ ਨੇ ਲਿਖਿਆ, ‘ਇਹ ਦੁਨੀਆ ਦਾ ਸਭ ਤੋਂ ਵੱਡਾ ਜਹਾਜ਼ ਏਐਨ-225 ‘ਮੀਰੀਆ’ (ਯੂਕਰੇਨੀਅਨ ‘ਡ੍ਰੀਮ’) ਸੀ। ਸ਼ਾਇਦ ਰੂਸ ਨੇ ਸਾਡੇ ਮੀਰੀਏ ਨੂੰ ਤਬਾਹ ਕਰ ਦਿੱਤਾ ਹੈ। ਪਰ ਉਹ ਸਾਡੇ ਮਜ਼ਬੂਤ, ਆਜ਼ਾਦ ਅਤੇ ਲੋਕਤੰਤਰੀ ਯੂਰਪੀ ਰਾਜ ਦੇ ਸੁਪਨੇ ਨੂੰ ਕਦੇ ਵੀ ਤਬਾਹ ਨਹੀਂ ਕਰ ਸਕਣਗੇ। ਅਸੀਂ ਆਪਣੇ ਉਦੇਸ਼ ਵਿੱਚ ਕਾਮਯਾਬ ਹੋਵਾਂਗੇ।

 

ਡੇਰਾ ਮੁਖੀ ਰਾਮ ਰਹੀਮ 21 ਦਿਨਾਂ ਦੀ ਫਰਲੋ ਖ਼ਤਮ ਹੋਣ ‘ਤੇ ਮੁੜ ਪਰਤਿਆ ਜੇਲ੍ਹ

0

ਡੇਰਾ ਮੁਖੀ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਖ਼ਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਵਾਪਸ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ ਹੈ। ਰਾਮ ਰਹੀਮ ਦੇ ਜੇਲ੍ਹ ਪਹੁੰਚਣ ਦੇ ਮੱਦੇਨਜ਼ਰ ਸੁਰੱਖਿਆ ਵਧਾ ਦਿੱਤੀ ਗਈ ਸੀ ਅਤੇ ਨੇੜੇ-ਤੇੜੇ ਦੇ ਖੇਤਰ ‘ਚ ਘੇਰਾਬੰਦੀ ਕੀਤੀ ਗਈ ਸੀ। ਫਰਲੋ ਖ਼ਤਮ ਹੋਣ ਤੋਂ ਬਾਅਦ ਰਾਮ ਰਹੀਮ ਸੋਮਵਾਰ ਨੂੰ ਕਰੀਬ 11 ਵਜੇ ਗੁਰੂਗ੍ਰਾਮ ਸਥਿਤ ਡੇਰੇ ‘ਚੋਂ  ਬਾਹਰ ਲਿਆਂਦਾ ਗਿਆ ਤੇ ਕਰੀਬ 50 ਮਿੰਟ ਦਾ ਸਫ਼ਰ ਤੈਅ ਕਰ ਕੇ ਰਾਮ ਰਹੀਮ ਸੁਨਾਰੀਆ ਜੇਲ੍ਹ ਪਹੁੰਚ ਗਿਆ। ਉਸ ਨਾਲ 10 ਗੱਡੀਆਂ ਦਾ ਕਾਫ਼ਲਾ ਸੀ। ਜੇਲ੍ਹ ਅਤੇ ਨੇੜੇ-ਤੇੜੇ ਦੇ ਇਲਾਕਿਆਂ ‘ਚ ਸੁਰੱਖਿਆ ਲਈ 100 ਤੋਂ ਵਧ ਪੁਲਿਸ ਮੁਲਾਜ਼ਮਾਂ ਨੂੰ ਲਗਾਇਆ ਗਿਆ ਸੀ।

7 ਫਰਵਰੀ ਨੂੰ ਮਿਲੀ ਸੀ ਫਰਲੋ

ਦੱਸਣਯੋਗ ਹੈ ਕਿ ਰਾਮ ਰਹੀਮ ਨੂੰ ਬੀਤੀ 7 ਫਰਵਰੀ ਨੂੰ ਫਰਲੋ ਦਿੱਤੀ ਗਈ ਸੀ। ਪੰਜਾਬ ਚੋਣਾਂ ਤੋਂ ਪਹਿਲਾਂ 21 ਦਿਨ ਦੀ ਫਰਲੋ ’ਤੇ ਬਾਹਰ ਆਏ ਸਨ। ਚੋਣਾਂ ਤੋਂ ਠੀਕ ਪਹਿਲਾਂ ਮਿਲੀ ਫਰਲੋ ’ਤੇ ਵਿਰੋਧੀ ਧਿਰ ਨੇ ਕਈ ਸਵਾਲ ਖੜ੍ਹੇ ਕੀਤੇ ਸਨ ਅਤੇ ਹਰਿਆਣਾ ਸਰਕਾਰ ਨੂੰ ਘੇਰਿਆ ਸੀ।

ਡੇਰਾ ਮੁਖੀ ਰਾਮ ਰਹੀਮ ਸਿਰਸਾ ਸਥਿਤ ਆਪਣੇ ਡੇਰੇ ’ਚ ਸਾਧਵੀਆਂ ਨਾਲ ਜਬਰ-ਜ਼ਿਨਾਹ ਦੇ ਮਾਮਲੇ ’ਚ 20 ਸਾਲ ਦੀ ਸਜ਼ਾ ਕੱਟ ਰਹੇ ਹਨ। ਰਾਮ ਰਹੀਮ ਨੂੰ ਪੰਚਕੂਲਾ ਦੀ ਇਕ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਅਗਸਤ 2017 ’ਚ ਮਾਮਲੇ ’ਚ ਦੋਸ਼ੀ ਕਰਾਰ ਦਿੱਤਾ ਸੀ। ਇਸ ਤੋਂ ਇਲਾਵਾ ਰਾਮ ਰਹੀਮ ਨੂੰ ਸਾਬਕਾ ਡੇਰਾ ਪ੍ਰਬੰਧਕ ਰੰਜੀਤ ਸਿੰਘ ਦੇ ਕਤਲ ਦੇ ਮਾਮਲੇ ’ਚ ਵੀ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

BBMB ਨੇ ਪੰਜਾਬ ਤੇ ਹਰਿਆਣਾ ਦੇ ਸਥਾਈ ਮੈਂਬਰਾਂ ਦੇ ਨਿਯਮਾਂ ‘ਚ ਬਦਲਾਅ ਸਬੰਧੀ ਦਿੱਤਾ ਇਹ ਸਪੱਸ਼ਟੀਕਰਨ

0

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਤੇ ਹਰਿਆਣਾ ਦੇ ਸਥਾਈ ਮੈਂਬਰਾਂ ਦੇ ਨਿਯਮਾਂ ’ਚ ਕੀਤੇ ਗਏ ਬਦਲਾਅ ਨੂੰ ਲੈ ਕੇ ਪੰਜਾਬ ’ਚ ਵਿਵਾਦ ਖੜ਼੍ਹਾ ਹੋ ਗਿਆ ਹੈ। ਉੱਥੇ ਬੀਬੀਐੱਮਬੀ ਨੇ ਇਸ ਸਬੰਧੀ ਸਪਸ਼ੱਟੀਕਰਨ ਜਾਰੀ ਕੀਤਾ ਹੈ। ਬੀਬੀਐੱਮਬੀ ਵੱਲੋਂ ਜਾਰੀ ਸਪਸ਼ਟੀਕਰਨ ’ਚ ਕਿਹਾ ਗਿਆ ਹੈ ਕਿ ਬੀਬੀਐੱਮਬੀ ਦੇ ਢਾਂਚੇ ’ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪਹਿਲਾਂ ਤੋਂ ਮੌਜੂਦ ਕਿਸੇ ਮੈਂਬਰ ਨੂੰ ਨਾ ਤਾਂ ਹਟਾਇਆ ਗਿਆ ਹੈ ਤੇ ਨਾ ਹੀ ਕੋਈ ਨਵਾਂ ਮੈਂਬਰ ਜੋੜਿਆ ਗਿਆ ਹੈ। ਸਿਰਫ਼ ਬਿਜਲੀ ਤੇ ਸਿੰਚਾਈ ਦੇ ਮੈਂਬਰਾਂ ਦੀ ਤਕਨੀਕੀ ਯੋਗਤਾ ਦੇ ਨਿਯਮਾਂ ਨੂੰ ਨੋਟੀਫਾਈ ਕੀਤਾ ਗਿਆ ਹੈ।

ਬੀਬੀਐੱਮਬੀ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਜਾਰੀ ਨੋਟੀਫਿਕੇਸ਼ਨ ਅਨੁਸਾਰ ਮੈਂਬਰ (ਸਿੰਚਾਈ) ਤੇ ਮੈਂਬਰ (ਬਿਜਲੀ) ਦੇ ਰੂਪ ’ਚ ਨਾਮਜ਼ਦ ਪੂਰਨਕਾਲਿਕ ਮੁਖੀ ਤੇ ਦੋ ਪੂਰਨਕਾਲਿਕ ਮੈਂਬਰ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤੇ ਜਾਣਗੇ। ਜਦਕਿ ਪੰਜਾਬ, ਹਰਿਆਣਾ, ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਸੂਬਿਆਂ ਦੀਆਂ ਸਰਕਾਰਾਂ ਦਾ ਇਕ-ਇਕ ਪ੍ਰਤੀਨਿਧੀ ਸਬੰਧਤ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਨਾਮਜ਼ਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੇਂਦਰ ਸਰਕਾਰ ਦੇ ਦੋ ਪ੍ਰਤੀਨਿਧ ਸਰਕਾਰ ਵੱਲੋਂ ਨਾਮਜ਼ਦ ਕੀਤੇ ਜਾਣਗੇ।

ਬੀਬੀਐੱਮਬੀ ਦਾ ਕਹਿਣਾ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ ਜੋਕਿ ਜਗਮੋਹਨ ਸਿੰਘ ਬਨਾਮ ਕੇਂਦਰ ਸਰਕਾਰ ਤੇ ਹੋਰਨਾਂ ਦੇ ਮਾਮਲੇ ’ਚ ਦਿੱਤਾ ਗਿਆ ਹੈ, ਨੂੰ ਦੇਖਦੇ ਹੋਏ ਬਿਜਲੀ ਤੇ ਸਿੰਚਾਈ ਦੇ ਮੈਂਬਰਾਂ ਦੀ ਯੋਗਤਾ ਦੇ ਨਿਯਮਾਂ ਨੂੰ ਨੋਟੀਫਾਈ ਕੀਤਾ ਗਿਆ ਹੈ। ਪਹਿਲਾਂ ਤੋਂ ਮੌਜੂਦ ਨਾ ਤਾਂ ਕਿਸੇ ਮੈਂਬਰ ਨੂੰ ਹਟਾਇਆ ਗਿਆ ਹੈ ਤੇ ਨਾ ਹੀ ਕਿਸੇ ਨੂੰ ਜੋੜਿਆ ਗਿਆ ਹੈ। ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਤੇ ਰਾਜਸਥਾਨ ਦੀ ਪ੍ਰਤੀਨਿਧਤਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਇਸ ਤੋਂ ਇਲਾਵਾ ਬਿਜਲੀ ਤੇ ਸਿੰਚਾਈ ਨੂੰ ਲੈ ਕੇ ਜੋ ਪਹਿਲਾਂ ਤੋਂ ਨਿਰਧਾਰਤ ਹੈ, ਉਸ ’ਚ ਵੀ ਕੋਈ ਬਦਲਾਅ ਨਹੀਂ ਕੀਤਾ ਗਿਆ।

ਬੀਬੀਐੱਮਬੀ ਦਾ ਮਾਮਲਾ ਪੂਰੀ ਤਰ੍ਹਾਂ ਸਿਆਸੀ ਹੋ ਗਿਆ ਹੈ। ਕਾਂਗਰਸ ਦੇ ਨੇਤਾ ਸੁਨੀਲ ਜਾਖੜ ਨੇ ਜਿੱਥੇ ਇਸ ਨੂੰ ਫੈਡਰਲ ਢਾਂਚੇ ਖ਼ਿਲਾਫ਼ ਦੱਸਿਆ ਸੀ, ਤਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੱਤਰ ਲਿਖ ਕੇ ਕੇਂਦਰ ਸਰਕਾਰ ਨੂੰ ਇਸ ਮਾਮਲੇ ’ਚ ਮੁੜ ਵਿਚਾਰ ਕਰਨ ਲਈ ਕਿਹਾ ਸੀ।

12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਨੂੰ ਲੈ ਕੇ ਉੱਠੇ ਵਿਵਾਦ ’ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਮੰਗੀ ਰਿਪੋਰਟ

0

12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਨੂੰ ਲੈ ਕੇ ਉੱਠੇ ਵਿਵਾਦ ’ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਹੈ ਕਿ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਦੀ ਜਾਂਚ ਕਰਵਾਈ ਜਾ ਰਹੀ ਹੈ। ਜਿਸ ਦੀ ਰਿਪੋਰਟ 5 ਮਾਰਚ ਤਕ ਆ ਜਾਵੇਗੀ। ਇਸ ਮਾਮਲੇ ’ਚ ਜੇਕਰ ਕੋਈ ਵੀ ਵਿਅਕਤੀ ਜਾਂ ਅਧਿਕਾਰੀ ਗ਼ੈਰ ਜ਼ਿੰਮੇਵਾਰ ਪਾਇਆ ਗਿਆ ਤਾਂ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਇਸ ਕਿਤਾਬ ’ਚ ਸਿੱਖਾਂ ਦੇ ਛੇਵੇਂ ਗੁਰੂ ਦੇ ਸਬੰਧ ’ਚ ਵਿਵਾਦਤ ਗੱਲਾਂ ਲਿਖੀਆਂ ਗਈਆਂ ਹਨ। ਜਿਸ ’ਚ ਕਿਹਾ ਗਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਮੁਗ਼ਲ ਫ਼ੌਜ ’ਚ ਨੌਕਰੀ ਕੀਤੀ। ਉਨ੍ਹਾਂ ਨੂੰ ਜੱਟਾਂ ਨੇ ਤਲਵਾਰ ਉਠਾਉਣ ਲਈ ਮਜਬੂਰ ਕੀਤਾ। ਆਮ ਆਦਮੀ ਪਾਰਟੀ ਪੰਜਾਬ ਦੇ ਤਰਜ਼ਮਾਨ ਕੁਲਤਾਰ ਸਿੰਘ ਸੰਧਵਾਂ ਨੇ ਇਸ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਸੀ।

ਇਸ ਦੇ ਨਾਲ ਹੀ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਸਕੂਲ ਬੋਰਡ ਦੇ ਚੇਅਰਮੈਨ ਦੇ ਦਫਤਰ ਦੇ ਸਾਹਮਣੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ +12 ਜਮਾਤ ਦੇ ਵਿਦਿਆਰਥੀਆਂ ਨੂੰ ਪੜਾਏ ਜਾਣ ਦੇ ਵਿਰੋਧ ਵਿਚ ਚੱਲ ਰਿਹਾ ਸਰਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਵਿੱਚ ਧਰਨਾ 7/2/2022 ਤੋਂ ਵੱਖ ਵੱਖ ਧਾਰਮਿਕ ਤੇ ਸਿੱਖ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਜਾਰੀ ਹੈ ਜਿਸਨੂੰ ਬਹੁਤ ਵੱਡਾ ਹੁਲਾਰਾ ਮਿਲਿਆ ਜਦੋਂ ਵੱਖ ਵੱਖ ਆਗੂਆਂ ਨੇ ਪਹੁੰਚ ਕੇ ਆਪਣਾ ਸਮਰਥਨ ਜਿਤਾਇਆ ਤੇ ਰੋਸ ਪ੍ਰਗਟ ਕੀਤਾ।

ਇਸ ਸਮੇਂ ਬਲਦੇਵ ਸਿੰਘ ਸਿਰਸਾ ਨੇ ਪ੍ਰੈਸ ਨੂੰ ਸਬੋਧਨ ਕਰਦਿਆਂ ਆਪਣੇ ਵਿਚਾਰ ਪ੍ਰਗਟ ਕੀਤੇ ਤੇ ਇਤਿਹਾਸ ਨੂੰ ਵਿਗਾੜੇ ਜਾਣ ਬਾਰੇ ਪ੍ਰੈਸ ਤੇ ਆਉਣ ਵਾਲੀ ਸੰਗਤ ਨੂੰ ਜਾਣਕਾਰੀ ਦਿਤੀ ਤੇ ਨਾਲ ਹੀ 28/2 ਰੋਸ ਰੈਲ਼ੀ ਨੂੰ ਸਫਲ ਬਨਾਣ ਲਈ ਸਿੱਖ ਸੰਗਤ ਨੂੰ ਅਪੀਲ ਕੀਤੀ ਇਸ ਸਮੇਂ ਵੱਖ ਵੱਖ ਆਗੂਆਂ ਨੇ ਸਮੂਲੀਅਤ ਕੀਤੀ ਜਿਵੇ ਕਿ ਜਥੇਦਾਰ ਸੰਤੋਖ ਸਿੰਘ, ਮਿਲਖਾ ਸਿੰਘ , ਗੁਰਲਾਲ ਸਿੰਘ , ਦਵਿੰਦਰ ਸਿੰਘ , ਵੱਖ ਵੱਖ ਨਿਹੰਗ ਜਥੇਬੰਦੀਆਂ , ਕਲਵਿੰਦਰ ਸਿੰਘ ਪੰਜੋਲਾ, ਪ੍ਰੋ ਹਰਲਾਲ ਸਿੰਘ ਸਾਬਕਾ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ, ਸਤਬੀਰ ਸਿੰਘ ਮੱਕੜ, ਨਸੀਬ ਸਿੰਘ ਸਾਂਗਣਾ, ਮਨਿੰਦਰ ਸਿੰਘ, ਗੁਰਚਰਨ ਸਿੰਘ, ਗੁਰਨਾਮ ਸਿੰਘ ਸਿੱਧੂ, ਵੱਖ ਵੱਖ ਪਿੰਡਾਂ ਦੀਆਂ ਗੁਰੂਦੁਆਰਾ ਤੇ ਕਮੇਟੀਆਂ ਨੇ ਹਿੱਸਾ ਲਿਆ।

ਯੂਕਰੇਨ ‘ਚ ਫਸੇ ਵਿਦਿਆਰਥੀਆਂ ਲਈ ਰਾਹੁਲ ਗਾਂਧੀ ਨੇ ਜਤਾਈ ਚਿੰਤਾ, ਸਰਕਾਰ ਨੂੰ ਕੀਤੀ ਇਹ ਅਪੀਲ

0

ਯੂਕਰੇਨ ਅਤੇ ਰੂਸ ਵਿਚਾਲੇ ਜੰਗ ਅਜੇ ਵੀ ਜਾਰੀ ਹੈ। ਬਹੁਤ ਸਾਰੇ ਭਾਰਤੀ ਨਾਗਰਿਕ ਉੱਥੇ ਫਸੇ ਹੋਏ ਹਨ ਅਤੇ ਭਾਰਤ ਸਰਕਾਰ ਤੋਂ ਮਦਦ ਦੀ ਗੁਹਾਰ ਲਗਾ ਰਹੇ ਹਨ। ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਚਿੰਤਾ ਪ੍ਰਗਟਾਈ ਹੈ। ਰਾਹੁਲ ਗਾਂਧੀ ਨੇ ਟਵਿਟਰ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜੋ ਯੂਕਰੇਨ ‘ਚ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹੀ ਹਿੰਸਾ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਦੇ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ ਹੈ। ਕਿਸੇ ਵੀ ਮਾਤਾ-ਪਿਤਾ ਨੂੰ ਇਸ ਸਥਿਤੀ ਵਿੱਚੋਂ ਨਹੀਂ ਲੰਘਣਾ ਚਾਹੀਦਾ। ਰਾਹੁਲ ਗਾਂਧੀ ਨੇ ਭਾਰਤ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਲਦੀ ਹੀ ਉਥੋਂ ਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਸਮੇਤ ਲਿਆਉਣ ਦੀ ਯੋਜਨਾ ਬਣਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੇ ਪਿਆਰਿਆਂ ਨੂੰ ਛੱਡ ਨਹੀਂ ਸਕਦੇ।

ਰੂਸ-ਯੂਕ੍ਰੇਨ ਜੰਗ: ਭਾਰਤੀਆਂ ਦੀ ਵਾਪਸੀ ਲਈ ਯੂਕ੍ਰੇਨ ਦੇ ਗੁਆਂਢੀ ਦੇਸ਼ ਜਾਣਗੇ ਇਹ ਮੰਤਰੀ

0

ਰੂਸੀ ਹਮਲੇ ਤੋਂ ਬਾਅਦ ਯੂਕ੍ਰੇਨ ’ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਕਵਾਇਦ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਯਾਨੀ ਕਿ ਅੱਜ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਕਿਹਾ ਕਿ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਜਲਦ ਵਾਪਸੀ ਯਕੀਨੀ ਕਰਨਾ ਸਰਕਾਰ ਦੀ ਸਰਵਉੱਚ ਤਰਜ਼ੀਹ ਹੈ।

ਜੰਗ ਪ੍ਰਭਾਵਿਤ ਯੂਕ੍ਰੇਨ ’ਚ ਫਸੇ ਭਾਰਤੀਆਂ ਨੂੰ ਉੱਥੋਂ ਕੱਢਣ ਲਈ ਕੁਝ ਮੰਤਰੀ ਭਾਰਤੀਆਂ ਦੀ ਨਿਕਾਸੀ ਲਈ ਯੂਕ੍ਰੇਨ ਦੇ ਗੁਆਂਢੀ ਦੇਸ਼ ਜਾਣਗੇ। ਇਨ੍ਹਾਂ ’ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਜੋਤੀਰਾਦਿੱਤਯ ਸਿੰਧੀਆ, ਕਿਰੇਨ ਰਿਜਿਜੂ ਅਤੇ ਜਨਰਲ (ਸੇਵਾ ਮੁਕਤ) ਵੀ. ਕੇ. ਸਿੰਘ ਸ਼ਾਮਲ ਹਨ। ਨਿਕਾਸੀ ਮਿਸ਼ਨ ਦੌਰਾਨ ਇਹ ਲੋਕ ਤਾਲਮੇਲ ਬਣਾ ਕੇ ਵਿਦਿਆਰਥੀਆਂ ਦੀ ਮਦਦ ਨੂੰ ਲੈ ਕੇ ਕੰਮ ਕਰਨਗੇ। ਜਾਣਕਾਰੀ ਅਨੁਸਾਰ ਇਹ ਮੰਤਰੀ ਭਾਰਤ ਦੇ ਵਿਸ਼ੇਸ਼ ਦੂਤ ਦੇ ਤੌਰ ’ਤੇ ਉੱਥੇ ਜਾਣਗੇ। ਬੈਠਕ ’ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਵਣਜ ਮੰਤਰੀ ਪਿਊਸ਼ ਗੋਇਲ ਸਮੇਤ ਕਈ ਮੰਤਰੀ ਸ਼ਾਮਲ ਹੋਏ।