Home Blog Page 2156

ਭਾਰਤੀ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿਚ ਤੇਜ਼ ਹਵਾਵਾਂ ਤੇ ਬਾਰਸ਼ ਹੋਣ ਦੀ ਦਿੱਤੀ ਚਿਤਾਵਨੀ

0

ਰਾਜਧਾਨੀ ਦਿੱਲੀ ਐਨਸੀਆਰ ਅਤੇ ਪੱਛਮੀ ਯੂਪੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਅਚਾਨਕ ਮੌਸਮ ਦਾ ਮਿਜਾਜ ਬਦਲ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਗੜ੍ਹੇ ਵੀ ਪਏ ਹਨ। ਇਸ ਦਾ ਸਭ ਤੋਂ ਮਾੜਾ ਅਸਰ ਖੜ੍ਹੀ ਫਸਲ ‘ਤੇ ਪਿਆ ਹੈ। ਜਿਨ੍ਹਾਂ ਖੇਤਾਂ ਵਿੱਚ ਪਹਿਲਾਂ ਹੀ ਸਿੰਜਾਈ ਕੀਤੀ ਗਈ ਸੀ, ਉਨ੍ਹਾਂ ਖੇਤਾਂ ਵਿੱਚ ਖੜ੍ਹੀ ਫ਼ਸਲ ਮੀਂਹ ਅਤੇ ਤੇਜ਼ ਹਵਾ ਕਾਰਨ ਡਿੱਗ ਪਈ ਹੈ। ਇਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਦੂਜੇ ਪਾਸੇ ਭਾਰਤੀ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਆਈਐਮਡੀ ਦੇ ਅਨੁਸਾਰ ਅੱਜ ਵੀ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਸਮਾਨ ਬੱਦਲਵਾਈ ਰਹੇਗਾ। ਇਸ ਦੇ ਨਾਲ ਹੀ ਦਿੱਲੀ ਐਨਸੀਆਰ ਤੋਂ ਇਲਾਵਾ ਬਿਹਾਰ ਅਤੇ ਝਾਰਖੰਡ ਵਿੱਚ ਅਗਲੇ 24 ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ 24 ਘੰਟਿਆਂ ਤੱਕ ਉੱਤਰ-ਪੱਛਮੀ ਭਾਰਤ ਵਿੱਚ ਅਤੇ ਅਗਲੇ ਦੋ ਦਿਨਾਂ ਤੱਕ ਪੂਰਬੀ ਅਤੇ ਉੱਤਰ ਪੂਰਬੀ ਭਾਰਤ ਵਿੱਚ ਮੀਂਹ ਪੈਂਦਾ ਰਹੇਗਾ।

ਆਈਐਮਡੀ ਦੇ ਅਨੁਸਾਰ ਦੱਖਣ ਪੱਛਮੀ ਬੰਗਾਲ ਦੀ ਖਾੜੀ ਦੇ ਨਾਲ-ਨਾਲ ਦੱਖਣੀ ਅੰਡੇਮਾਨ ਸਾਗਰ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣ ਗਿਆ ਹੈ, ਜਿਸ ਕਾਰਨ 27 ਅਤੇ 28 ਫਰਵਰੀ ਨੂੰ ਇਨ੍ਹਾਂ ਖੇਤਰਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਮਿਲਨਾਡੂ, ਪੁਡੂਚੇਰੀ ‘ਚ 2 ਤੋਂ 4 ਮਾਰਚ ਦਰਮਿਆਨ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਤੋਂ ਇਲਾਵਾ ਆਈਐਮਡੀ ਦੇ ਅਨੁਸਾਰ ਯੂਪੀ-ਪੰਜਾਬ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

ਰਾਸ਼ਟਰੀ ਰਾਜਧਾਨੀ ‘ਚ ਪਿਛਲੇ 24 ਘੰਟਿਆਂ ‘ਚ 10 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਅਤੇ ਕਈ ਇਲਾਕਿਆਂ ‘ਚ ਗੜੇਮਾਰੀ ਵੀ ਹੋਈ। ਇਸ ਦੇ ਨਾਲ ਹੀ ਦਿੱਲੀ ‘ਚ ਸਵੇਰ ਤੋਂ ਹੀ ਤੇਜ਼ ਹਵਾਵਾਂ ਚੱਲ ਰਹੀਆਂ ਹਨ।

ਰਾਜਸਥਾਨ, ਹਰਿਆਣਾ, ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ‘ਚ 25 ਤੋਂ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਸਰਦੀ ਦਾ ਪ੍ਰਭਾਵ ਵਧ ਗਿਆ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ।

ਮੌਸਮ ਵਿਭਾਗ ਨੇ ਆਪਣੇ ਅਲਰਟ ‘ਚ ਕਿਹਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਉੱਤਰੀ ਹਰਿਆਣਾ-ਚੰਡੀਗੜ੍ਹ, ਉੱਤਰੀ ਅਤੇ ਉੱਤਰ-ਪੱਛਮੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਅਤੇ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰ-ਪੱਛਮੀ ਯੂਪੀ ਰਾਜ ਵਿੱਚ ਅਗਲੇ 24 ਘੰਟਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ।

ਕੇਂਦਰ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਹੁਣ BBMB ’ਚ ਨਹੀਂ ਹੋਣਗੇ ਪੰਜਾਬ ਤੇ ਹਰਿਆਣਾ ਦੇ ਸਥਾਈ ਮੈਂਬਰ

0

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਸਥਾਈ ਮੈਂਬਰਾਂ ਦੀ ਨਿਯੁਕਤੀ ਲਈ ਨਿਯਮਾਂ ’ਚ ਕੇਂਦਰ ਸਰਕਾਰ ਵੱਲੋਂ ਬਦਲਾਅ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਹੁਣ ਬੀਬੀਐੱਮਬੀ ’ਚ ਪੰਜਾਬ ਤੇ ਹਰਿਆਣਾ ਇਸਦੇ ਸਥਾਈ ਮੈਂਬਰ ਨਹੀਂ ਹੋਣਗੇ। ਸਾਰੀਆਂ ਸਿਆਸੀ ਪਾਰਟੀਆਂ ਨੇ ਇਸ ਨੂੰ ਪੰਜਾਬ ਨਾਲ ਧੋਖਾ ਦੱਸਿਆ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਫ਼ੈਸਲੇ ਨੂੰ ਸੰਘੀ ਢਾਂਚੇ ਖ਼ਿਲਾਫ਼ ਦੱਸਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਉਹ ਕੇਂਦਰ ’ਤੇ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਲਈ ਦਬਾਅ ਬਣਾਉਣ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਕਿਹਾ ਹੈ ਕਿ ਇਹ ਮਾਮਲਾ ਸਿਰਫ਼ ਹੈੱਡਵਰਕਸ ਦਾ ਨਹੀਂ ਹੈ। ਸਮੇਂ-ਸਮੇਂ ਦੀਆਂ ਕੇਂਦਰ ਸਰਕਾਰਾਂ ਪੰਜਾਬ ਨੂੰ ਉਸ ਦੇ ਹਿੱਤਾਂ ਤੋਂ ਵਾਂਝੇ ਕਰ ਰਹੀਆਂ ਹਨ। ਹੁਣ ਅਕਾਲੀ ਦਲ ਕੋਲ ਸੰਘਵਾਦ ਨੂੰ ਬਚਾਉਣ ਲਈ ਲੜਾਈ ਲੜਨ ਦਾ ਇੱਕੋ ਇਕ ਬਦਲ ਰਹਿ ਗਿਆ ਹੈ। ਇਹ ਪੰਜਾਬ ਨੂੰ ਰੇਗਿਸਤਾਨ ਬਣਾਉਣ ਤੇ ਆਪਣੇ ਬੱਚਿਆਂ ’ਤੇ ਆ ਰਹੇ ਸੰਕਟ ਤੋਂ ਉਨ੍ਹਾਂ ਨੂੰ ਬਚਾਉਣ ਦਾ ਮਾਮਲਾ ਹੈ। ਉੱਥੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇਹ ਫ਼ੈਸਲਾ ਸੰਘੀ ਵਿਵਸਥਾ ’ਤੇ ਹਮਲਾ ਹੈ। ਕੇਂਦਰ ਸਰਕਾਰ ਸੂਬਿਆਂ ਦੇ ਅਧਿਕਾਰ ਖੋਹ ਰਹੀ ਹੈ। ਬੀਬੀਐੱਮਬੀ ’ਚ ਪੰਜਾਬ ਦੀ ਨੁਮਾਇੰਦਗੀ ਨੂੰ ਖ਼ਤਮ ਕਰਨਾ ਕੇਂਦਰ ਸਰਕਾਰ ਦੀ ਸਾਜ਼ਿਸ਼ ਹੈ।

ਊਰਜਾ ਮੰਤਰਾਲੇ ਦੇ ਨਵੇਂ ਨਿਯਮਾਂ ਦੇ ਅਨੁਸਾਰ ਹੁਣ ਬੀਬੀਐੱਮਬੀ ’ਚ ਮੈਂਬਰ ਪਾਵਰ (ਐੱਮਪੀ) ਤੇ ਮੈਂਬਰ ਇਰੀਗੇਸ਼ਨ (ਐੱਮਆਈ) ਦੇ ਦੋ ਅਹੁਦਿਆਂ ਲਈ ਦੇਸ਼ ਭਰ ਦੇ ਕਿਸੇ ਵੀ ਸੂਬੇ ਨਾਲ ਸਬੰਧਤ ਮੈਂਬਰਾਂ ਦੀ ਤਾਇਨਾਤੀ ਕੀਤੀ ਜਾ ਸਕਦੀ ਹੈ। ਪੰਜਾਬ ਤੇ ਹਰਿਆਣਾ ਇਸਦੇ ਸਥਾਈ ਮੈਂਬਰ ਨਹੀਂ ਹੋਣਗੇ।

ਇਸ ਤੋਂ ਪਹਿਲਾਂ ਪੁਰਾਣੀ ਵਿਵਸਥਾ…

ਪਹਿਲਾਂ ਮੈਂਬਰ ਪਾਵਰ (ਐੱਮਪੀ) ਪੰਜਾਬ ਤੋਂ ਮੈਂਬਰ ਇਰੀਗੇਸ਼ਨ (ਐੱਮਆਈ) ਹਰਿਆਣਾ ਤੋਂ ਹੁੰਦਾ ਸੀ। ਪਹਿਲਾਂ ਮੈਂਬਰਾਂ ਦੀ ਨਿਯੁਕਤੀ ਦੋਵਾਂ ਸੂਬਿਆਂ ਦੇ ਨਾਮਜ਼ਦ ਇੰਜੀਨੀਅਰਾਂ ਦੇ ਪੈਨਲ ਤੋਂ ਕੀਤੀ ਜਾਂਦੀ ਸੀ। ਬੀਬੀਐੱਮਬੀ ਦਾ ਚੇਅਰਮੈਨ ਹਿੱਸੇਦਾਰ ਸੂਬਿਆਂ ਤੋਂ ਬਾਹਰ ਦਾ ਹੁੰਦਾ ਸੀ।

ਏਅਰ ਇੰਡੀਆ ਦੀ ਫਲਾਇਟ ਯੂਕਰੇਨ ‘ਚ ਫਸੇ 250 ਭਾਰਤੀ ਨਾਗਰਿਕਾਂ ਨੂੰ ਲੈ ਕੇ ਪਹੁੰਚੀ ਭਾਰਤ

0

ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਦੇਸ਼ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਦੀ ਮੁਹਿੰਮ ਜਾਰੀ ਹੈ। ਇਸ ਦੇ ਤਹਿਤ ਐਤਵਾਰ ਸਵੇਰੇ 2.45 ਵਜੇ ਏਅਰ ਇੰਡੀਆ ਦੀ ਫਲਾਇਟ 250 ਭਾਰਤੀ ਨਾਗਰਿਕਾਂ ਨੂੰ ਲੈਕੇ ਭਾਰਤ ਵਾਪਸ ਆਈ। ਏਅਰ ਪੋਰਟ ‘ਤੇ ਮੌਜੂਦ Civil Aviation Minister Jyotiraditya Scindia ਨੇ ਯੂਕਰੇਨ ਤੋਂ ਆਏ ਲੋਕਾਂ ਦਾ ਸਵਾਗਤ ਫੁੱਲ ਦੇ ਕੇ ਕੀਤਾ। ਲੈਂਡ ਹੋਣ ਤੋਂ ਬਾਅਦ ਸਿੰਧੀਆ ਨੇ ਜਹਾਜ਼ ‘ਚ ਜਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਏਅਰ ਇੰਡੀਆ ਦੇ ਕ੍ਰੂ ਮੈਂਬਰਜ਼ ਦਾ ਧੰਨਵਾਦ ਕੀਤਾ । ਕੇਂਦਰੀ ਮੰਤਰੀ ਨੇ ਆਖਿਆ ਕਿ ਇਕ-ਇਕ ਭਾਰਤੀ ਨੂੰ ਯੂਕਰੇਨ ਤੋਂ ਵਾਪਸ ਲਿਆਂਦਾ ਜਾਵੇਗਾ।

ਯੂਕਰੇਨ ‘ਚ ਰੂਸੀ ਫ਼ੌਜੀਆਂ ਦੀ ਕਾਰਵਾਈ ਦੇ ਵਿਚਕਾਰ ਸ਼ਨਿਚਰਵਾਰ ਤੋਂ ਭਾਰਤ ਨੇ ਉਥੇ ਫਸੇ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਮੁਹਿੰਮ ਸ਼ੁਰੂ ਕੀਤੀ ਹੈ। ਬੀਤੀ ਸ਼ਾਮ ਪਹਿਲੀ ਉਡਾਣ (AI1944) 219 ਲੋਕਾਂ ਨੂੰ ਲੈ ਕੇ ਮੁੰਬਈ ਪਹੁੰਚੀ।  ਦੂਸਰੀ ਉਡਾਣ (AI1942) ਨਾਲ 2 50 ਭਾਰਤੀ ਨਾਗਰਿਕ ਅੱਜ ਸਵੇਰੇ  2.45 ‘ਤੇ ਦਿੱਲੀ ਏਅਰਪੋਰਟ ਪਹੁੰਚ ਗਏ ਹਨ।

ਬੁਡਾਪੇਸਟ (ਹੰਗਰੀ) ਤੋਂ 240 ਭਾਰਤੀ ਨਾਗਰਿਕਾਂ ਨੂੰ ਲੈਕੇ ਆਪਰੇਸ਼ਨ ਗੰਗਾ ਤਹਿਤ ਤੀਸਰੀ ਉਡਾਣ ਦਿੱਲੀ ਲਈ ਰਵਾਨਾ ਹੋਈ ਹੈ।

 

ਵਿਧਾਨ ਸਭਾ ਚੋਣਾਂ: ਯੂਪੀ ‘ਚ ਪੰਜਵੇਂ ਪੜਾਅ ਦੀ ਵੋਟਿੰਗ ਸ਼ੁਰੂ

0

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ 5ਵੇਂ ਪੜਾਅ ’ਚ ਸੂਬੇ ਦੇ 12 ਜ਼ਿਲ੍ਹਿਆਂ ਦੀਆਂ 61 ਸੀਟਾਂ ’ਤੇ ਅੱਜ ਯਾਨੀ ਐਤਵਾਰ ਨੂੰ ਵੋਟਿੰਗ ਜਾਰੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ ਜੋ ਕਿ ਸ਼ਾਮ ਨੂੰ 6 ਵਜੇ ਤੱਕ ਚੱਲੇਗੀ। 5ਵੇਂ ਪੜਾਅ ’ਚ 692 ਉਮੀਦਵਾਰ ਚੋਣ ਮੈਦਾਨ ’ਚ ਹਨ, ਜਿਨ੍ਹਾਂ ਦੀ ਸਿਆਸੀ ਕਿਸਮਤ ਦਾ ਫ਼ੈਸਲਾ ਕਰੀਬ 2.24 ਕਰੋੜ ਵੋਟਰ ਕਰਨਗੇ। ਚੌਥੇ ਪੜਾਅ ਦੀ ਵੋਟਿੰਗ ਪੂਰੀ ਹੋਣ ਮਗਰੋਂ ਸੂਬੇ ਦੀਆਂ 403 ਵਿਧਾਨ ਸਭਾ ਸੀਟਾਂ ’ਚੋਂ ਹੁਣ ਤਕ 231 ਸੀਟਾਂ ’ਤੇ ਵੋਟਾਂ ਪੈ ਚੁੱਕੀਆਂ ਹਨ।

ਭਾਜਪਾ ਨੇਤਾ ਰੀਟਾ ਬਹੁਗੁਣਾ ਜੋਸ਼ੀ ਨੇ ਪ੍ਰਯਾਗਰਾਜ ਦੇ ਪੋਲਿੰਗ ਸਟੇਸ਼ਨ ‘ਤੇ ਪਹੁੰਚ ਕੇ ਆਪਣੀ ਵੋਟ ਪਾਈ। ਉਨ੍ਹਾਂ ਕਿਹਾ, “ਸਰਕਾਰ ਸਾਡੀ ਹੀ ਬਣੇਗੀ। ਸਾਨੂੰ 300 ਤੋਂ ਵੱਧ ਸੀਟਾਂ ਦੀ ਉਮੀਦ ਹੈ।

ਅੱਜ 61 ਸੀਟਾਂ ’ਤੇ ਵੋਟਿੰਗ ਮਗਰੋਂ 292 ਸੀਟਾਂ ਦੀ ਵੋਟਿੰਗ ਪੂਰੀ ਹੋ ਜਾਵੇਗੀ। ਇਸ ਤੋਂ ਬਾਅਦ ਆਖ਼ਰੀ ਦੋ ਪੜਾਵਾਂ ’ਚ 3 ਮਾਰਚ ਅਤੇ 7 ਮਾਰਚ ਨੂੰ 111 ਸੀਟਾਂ ’ਤੇ ਵੋਟਾਂ ਪੈਣਗੀਆਂ। ਸੂਬੇ ’ਚ 10 ਫਰਵਰੀ ਤੋਂ 7 ਮਾਰਚ ਤਕ 7 ਪੜਾਵਾਂ ’ਚ ਚੋਣ ਪ੍ਰੋਗਰਾਮ ਪ੍ਰਸਤਾਵਿਤ ਹੈ। 5ਵੇਂ ਪੜਾਅ ’ਚ ਸੁਲਤਾਨਪੁਰ, ਚਿਤਰਕੂਟ, ਪ੍ਰਤਾਪਗੜ੍ਹ, ਕੌਸ਼ਾਂਬੀ, ਪ੍ਰਯਾਗਰਾਜ, ਬਾਰਾਬੰਕੀ, ਅਯੁੱਧਿਆ, ਗੋਂਡਾ, ਸ਼ਾਵਸਤੀ, ਅਮੇਠੀ ਅਤੇ ਰਾਏਬਰੇਲੀ ਜ਼ਿਲ੍ਹਿਆਂ ’ਚ ਵੋਟਾਂ ਪੈਣੀਆਂ ਹਨ।

 

219 ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਰੋਮਾਨੀਆ ਤੋਂ ਰਵਾਨਾ ਹੋਇਆ ਏਅਰ ਇੰਡੀਆ ਦਾ ਜਹਾਜ਼

0

ਰੂਸੀ ਫੌਜੀ ਹਮਲੇ ਕਾਰਨ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਰੋਮਾਨੀਆ ਦੀ ਰਾਜਧਾਨੀ ਬੁਖਾਰੈਸਟ ਤੋਂ ਏਅਰ ਇੰਡੀਆ ਦਾ ਜਹਾਜ਼ ਰਵਾਨਾ ਹੋ ਗਿਆ ਹੈ। ਇਸ ਜਹਾਜ਼ ਦੀ ਅੱਜ ਸ਼ਾਮ 6.30 ਵਜੇ ਭਾਰਤ ਪੁੱਜਣ ਦੀ ਸੰਭਾਵਨਾ ਹੈ।

ਇਹ ਜਹਾਜ਼ 219 ਭਾਰਤੀਆਂ ਨੂੰ ਲੈ ਕੇ ਮੁੰਬਈ ਲਈ ਰਵਾਨਾ ਹੋ ਗਿਆ ਹੈ। ਏਅਰ ਇੰਡੀਆ ਦੀ ਫਲਾਈਟ ਏਆਈ-1944 ਅੱਜ ਤੜਕੇ 3.38 ਵਜੇ ਮੁੰਬਈ ਤੋਂ ਰਵਾਨਾ ਹੋਈ ਸੀ ਅਤੇ ਕਰੀਬ 10.45 ਵਜੇ ਏਅਰ ਇੰਡੀਆ ਦਾ ਜਹਾਜ਼ ਬੁਖਾਰੈਸਟ ਵਿੱਚ ਉਤਰਿਆ ਸੀ।

ਇਸ ਦੌਰਾਨ ਯੂਕਰੇਨ ਉਤੇ ਰੂਸ ਦੇ ਹਮਲੇ ਤੋਂ ਬਾਅਦ ਫਸੇ ਭਾਰਤੀ ਨਾਗਰਿਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਦਰਮਿਆਨ ਯੂਕਰੇਨ ਸਥਿਤ ਭਾਰਤੀ ਦੂਤਘਰ ਨੇ ਨਾਗਰਿਕਾਂ ਨੂੰ ਆਪਣੇ ਅਧਿਕਾਰੀਆਂ ਨਾਲ ਤਾਲਮੇਲ ਕੀਤੇ ਬਗ਼ੈਰ ਸਰਹੱਦੀ ਚੌਕੀਆਂ ‘ਤੇ ਨਾ ਜਾਣ ਲਈ ਕਿਹਾ ਹੈ।

ਭਾਰਤੀ ਦੂਤਘਰ ਨੇ ਕਿਹਾ, ‘ਸਰਹੱਦੀ ਜਾਂਚ ਚੌਕੀਆਂ ‘ਤੇ ਸਥਿਤੀ ਸੰਵੇਦਨਸ਼ੀਲ ਹੈ। ਅਸੀਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਗੁਆਂਢੀ ਦੇਸ਼ਾਂ ਵਿੱਚ ਆਪਣੇ ਦੂਤਘਰਾਂ ਨਾਲ ਕੰਮ ਕਰ ਰਹੇ ਹਾਂ। ਸਾਨੂੰ ਭਾਰਤੀਆਂ ਨੂੰ ਕੱਢਣਾ ਮੁਸ਼ਕਲ ਹੋ ਰਿਹਾ ਹੈ, ਜੋ ਬਿਨਾਂ ਦੱਸੇ ਸਰਹੱਦੀ ਚੌਕੀਆਂ ‘ਤੇ ਪਹੁੰਚ ਗਏ ਹਨ। ਪੂਰਬੀ ਖੇਤਰ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਨੂੰ ਅਗਲੇ ਨਿਰਦੇਸ਼ਾਂ ਤੱਕ ਆਪਣੇ ਨਿਵਾਸ ਸਥਾਨ ‘ਤੇ ਰਹਿਣ ਦੀ ਬੇਨਤੀ ਕੀਤੀ ਜਾਂਦੀ ਹੈ।

 

ਕਰਨਾਟਕਾ ’ਚ ਸਿੱਖ ਲੜਕੇ ਨੂੰ ਸਕੂਲ ਵੱਲੋਂ ਦਾਖਲਾ ਨਾ ਦੇਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

0

ਕਰਨਾਟਕਾ ਦੇ ਮੰਗਲੁਰੂ ’ਚ ਛੇ ਸਾਲਾ ਸਿੱਖ ਲੜਕੇ ਨੂੰ ਦਸਤਾਰ ਕਾਰਨ ਇਕ ਸਕੂਲ ਵੱਲੋਂ ਦਾਖਲਾ ਨਾ ਦੇਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਰਨਾਟਕ ਅੰਦਰ ਹੀ ਇਕ ਕਾਲਜ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਲੜਕੀ ਨੂੰ ਦਸਤਾਰ ਕਾਰਨ ਕਲਾਸ ਵਿਚ ਨਾ ਬੈਠਣ ਲਈ ਆਖਿਆ ਗਿਆ ਸੀ ਅਤੇ ਹੁਣ ਇਕ ਛੋਟੇ ਬੱਚੇ ਨੂੰ ਸਕੂਲ ਵਿਚ ਦਾਖਲਾ ਦੇਣ ਤੋਂ ਵਰਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਵਰਤਾਰਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਕਿਉਂਕਿ ਭਾਰਤ ਦਾ ਸੰਵਿਧਾਨ ਹਰ ਇਕ ਨੂੰ ਧਾਰਮਿਕ ਅਜ਼ਾਦੀ ਦਿੰਦਾ ਹੈ।

ਉਨ੍ਹਾਂ ਕਰਨਾਟਕਾ ਦੇ ਮੁੱਖ ਮੰਤਰੀ ਸ੍ਰੀ ਬਸਵਰਾਜ ਬੋਮਈ ਨੂੰ ਸੂਬੇ ਅੰਦਰ ਸਿੱਖਾਂ ਵਿਰੁੱਧ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਲਈ ਕਿਹਾ। ਐਡਵੋਕੇਟ ਧਾਮੀ ਨੇ ਕਿਹਾ ਕਿ ਕਰਨਾਟਕਾ ਅੰਦਰ ਸਿੱਖਾਂ ਦੀ ਧਾਰਮਿਕ ਅਜ਼ਾਦੀ ਨੂੰ ਦਬਾਇਆ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਰਨਾਟਕਾ ਅੰਦਰ ਅਜਿਹੇ ਸਿੱਖ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਜਲਦ ਹੀ ਉਥੋਂ ਦੇ ਮੁੱਖ ਮੰਤਰੀ ਨੂੰ ਮਿਲਣ ਲਈ ਜਾਵੇਗਾ, ਜਿਸ ਲਈ ਸਮਾਂ ਨਿਰਧਾਰਤ ਕਰਨ ਵਾਸਤੇ ਮੁੱਖ ਮੰਤਰੀ ਸ੍ਰੀ ਬਸਵਰਾਜ ਬੋਮਈ ਨੂੰ ਪੱਤਰ ਲਿਖਿਆ ਗਿਆ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਅੰਦਰ ਵਿਦਿਆਰਥੀਆਂ ਨੂੰ ਧਾਰਮਿਕ ਪਹਿਰਾਵੇ ਵਿਚ ਸਕੂਲ ਨਾ ਆਉਣ ਦੀ ਹਦਾਇਤ ’ਤੇ ਵੀ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਦੱਖਣੀ ਦਿੱਲੀ ਨਗਰ ਨਿਗਮ ਵੱਲੋਂ ਆਪਣੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੀਆਂ ਹਦਾਇਤਾਂ ਜਾਰੀ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿਚ ਮਤਭੇਦ ਅਤੇ ਅਸਮਾਨਤਾ ਦੇ ਨਾਂ ਹੇਠ ਧਾਰਮਿਕ ਸਰੋਕਾਰਾਂ ਅਤੇ ਹੱਕਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।

ਭਾਰਤ ਸਰਕਾਰ ਨੂੰ ਹਰ ਸੂਬੇ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਅਤੇ ਧਾਰਮਿਕ ਅਜ਼ਾਦੀ ਨੂੰ ਠੇਸ ਨਾ ਪੁੱਜੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸ਼ਰਤੀਆਂ ਨੁਮਾਇੰਦਗੀ ਖ਼ਤਮ ਕਰਨ ਨੂੰ ਵੀ ਪੰਜਾਬ ਦੇ ਹੱਕਾਂ ਦੇ ਡਾਕਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਸ੍ਰੀ ਨਰਿੰਦਰ ਮੋਦੀ ਨੂੰ ਹੋ ਰਹੇ ਅਜਿਹੇ ਵਤਕਰਿਆਂ ’ਤੇ ਰੋਕ ਲਗਾਉਣ ਲਈ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਭਾਰਤੀ ਸਿੱਖਿਆ ਮੰਤਰਾਲੇ ਨੇ ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਕੀਤੀ ਇਹ ਅਪੀਲ

0

ਭਾਰਤੀ ਸਿੱਖਿਆ ਮੰਤਰਾਲਾ ਨੇ ਯੂਕਰੇਨ ’ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਿਦੇਸ਼ ਮੰਤਰਾਲਾ ਅਤੇ ਭਾਰਤੀ ਦੂਤਘਰ ਵਲੋਂ ਜਾਰੀ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਵਿਦਿਆਰਥੀ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਨੂੰ ਯੂਕਰੇਨ ਤੋਂ ਵਾਪਸ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

ਸਿੱਖਿਆ ਮੰਤਰਾਲਾ ਨੇ ਟਵੀਟ ਕੀਤਾ, ‘‘ਭਾਰਤ ਸਰਕਾਰ ਯੂਕਰੇਨ ਤੋਂ ਸਾਡੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਅਸੀਂ ਆਪਣੇ ਵਿਦਿਆਰਥੀਆਂ ਨੂੰ ਵਿਦੇਸ਼ ਮੰਤਰਾਲਾ ਅਤੇ ਭਾਰਤੀ ਦੂਤਘਰ ਵਲੋਂ ਜਾਰੀ ਸਲਾਹ ਅਤੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਦੀ ਅਪੀਲ ਕਰਦੇ ਹਾਂ।’’

 

ਯੂਕਰੇਨ ਦੇ ਰਾਸ਼ਟਰਪਤੀ ਦਾ ਦਾਅਵਾ – US ਸਮੇਤ 28 ਦੇਸ਼ਾਂ ਨੇ ਹਥਿਆਰ ਦੇਣ ਦਾ ਕੀਤਾ ਵਾਅਦਾ

0

ਯੂਕਰੇਨ ‘ਤੇ ਹਮਲੇ ਦੇ ਤੀਜੇ ਦਿਨ ਰੂਸ ਨੇ ਦਾਅਵਾ ਕੀਤਾ ਕਿ ਉਸ ਨੇ ਯੂਕਰੇਨ ਦੇ 800 ਫੌਜੀ ਠਿਕਾਣਿਆਂ ਨੂੰ ਤਬਾਹ ਕਰ ਦਿੱਤਾ ਹੈ। ਇਨ੍ਹਾਂ ਵਿੱਚ 14 ਮਿਲਟਰੀ ਏਅਰਫੀਲਡ, 19 ਕਮਾਂਡ ਪੋਸਟ, 24 ਐਸ-300 ਐਂਟੀ ਏਅਰਕ੍ਰਾਫਟ ਮਿਜ਼ਾਈਲ ਸਿਸਟਮ ਅਤੇ 48 ਰਾਡਾਰ ਸਟੇਸ਼ਨ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਯੂਕਰੇਨੀ ਜਲ ਸੈਨਾ ਦੀਆਂ 8 ਕਿਸ਼ਤੀਆਂ ਵੀ ਤਬਾਹ ਹੋ ਗਈਆਂ। ਰੂਸੀ ਫ਼ੌਜਾਂ ਰਾਜਧਾਨੀ ਕੀਵ ਵਿੱਚ ਦਾਖ਼ਲ ਹੋ ਗਈਆਂ। ਇਸ ਤੋਂ ਬਾਅਦ ਕੀਵ ਸਮੇਤ ਯੂਕਰੇਨ ਦੇ ਸਾਰੇ ਮਹੱਤਵਪੂਰਨ ਸ਼ਹਿਰਾਂ ਵਿੱਚ ਧਮਾਕੇ ਹੋਏ।

ਇਸ ਤੋਂ ਪਹਿਲਾਂ ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਵੱਡਾ ਹਮਲਾ ਕੀਤਾ ਗਿਆ ਸੀ। ਧਮਾਕੇ ਕਾਰਨ ਕਈ ਰਿਹਾਇਸ਼ੀ ਇਮਾਰਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਇਸ ਦੌਰਾਨ ਰੂਸ ਨੇ ਮੇਲੀਟੋਪੋਲ ਸ਼ਹਿਰ ‘ਤੇ ਵੀ ਕਬਜ਼ਾ ਕਰ ਲਿਆ। ਇਸ ਦੇ ਨਾਲ ਹੀ ਯੂਕਰੇਨ ਨੇ 3,500 ਰੂਸੀ ਸੈਨਿਕਾਂ, 02 ਟੈਂਕਾਂ, 14 ਜਹਾਜ਼ਾਂ ਅਤੇ 8 ਹੈਲੀਕਾਪਟਰਾਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਦਾਅਵਾ ਕੀਤਾ ਕਿ ਬ੍ਰਿਟੇਨ ਅਤੇ ਅਮਰੀਕਾ ਸਮੇਤ ਕੁੱਲ 28 ਦੇਸ਼ ਯੂਕਰੇਨ ਦੀ ਮਦਦ ਲਈ ਅੱਗੇ ਆਏ ਹਨ ਅਤੇ ਇਹ ਦੇਸ਼ ਰੂਸ ਦਾ ਸਾਹਮਣਾ ਕਰਨ ਲਈ ਹਥਿਆਰ ਦੇਣਗੇ।

ਇਸ ਤੋਂ ਪਹਿਲਾਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਅਮਰੀਕਾ ਨੇ ਰੂਸ ਨਾਲ ਲੜਨ ਲਈ ਯੂਕਰੇਨ ਨੂੰ 60 ਕਰੋੜ ਡਾਲਰ ਦੀ ਸੁਰੱਖਿਆ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ।

ਕੀਵ ‘ਤੇ ਹਮਲੇ ਕਾਰਨ ਰਿਹਾਇਸ਼ੀ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ, ਜਿਸ ਤੋਂ ਬਾਅਦ ਲੋਕਾਂ ਨੂੰ ਬਚਾਇਆ ਗਿਆ ਅਤੇ ਬਾਹਰ ਕੱਢਿਆ ਗਿਆ।

ਮਹੱਤਵਪੂਰਨ ਅੱਪਡੇਟ…

ਯੂਕਰੇਨ ਦੀ ਮਦਦ ਲਈ ਨੀਦਰਲੈਂਡ ਉੱਥੇ 200 ਐਂਟੀ ਏਅਰਕ੍ਰਾਫਟ ਮਿਜ਼ਾਈਲਾਂ ਭੇਜੇਗਾ।

ਪੋਲੈਂਡ, ਲਿਥੁਆਨੀਆ ਅਤੇ ਜਰਮਨੀ ਅੱਜ ਰੂਸ ‘ਤੇ ਪਾਬੰਦੀਆਂ ਲਗਾਉਣ ‘ਤੇ ਚਰਚਾ ਕਰਨਗੇ।

ਰੂਸ ਨੇ ਫ੍ਰੈਂਚ ਗੁਆਨਾ ਸਪੇਸ ਸਟੇਸ਼ਨ ਤੋਂ ਸਾਰੇ ਪੁਲਾੜ ਲਾਂਚਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉੱਥੇ ਕੰਮ ਕਰਨ ਵਾਲਿਆਂ ਨੂੰ ਵਾਪਸ ਬੁਲਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਕਦਮ ਯੂਰਪੀਅਨ ਯੂਨੀਅਨ ਦੀਆਂ ਪਾਬੰਦੀਆਂ ਦੇ ਜਵਾਬ ਵਿੱਚ ਚੁੱਕਿਆ ਗਿਆ ਹੈ।

ਰੂਸ ਦਾ ਦਾਅਵਾ ਹੈ ਕਿ ਉਸ ਨੇ ਯੂਕਰੇਨ ਵਿੱਚ ਕਈ ਹਥਿਆਰ ਜ਼ਬਤ ਕੀਤੇ ਹਨ। ਰੂਸੀ ਰੱਖਿਆ ਮੰਤਰਾਲੇ ਦੇ ਬੁਲਾਰੇ ਇਗੋਰ ਕੋਨਾਸ਼ੇਨਕੋਵ ਨੇ ਕਿਹਾ ਕਿ ਯੂਕਰੇਨ ਵਿੱਚ ਵੱਡੀ ਮਾਤਰਾ ਵਿੱਚ ਹਥਿਆਰ ਜ਼ਬਤ ਕੀਤੇ ਗਏ ਹਨ। ਇਹ ਪੱਛਮੀ ਦੇਸ਼ਾਂ ਨੇ ਯੂਕਰੇਨ ਨੂੰ ਦਿੱਤੇ ਸਨ।

ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਹੈ ਕਿ ਰੂਸ ਦਾ ਯੂਕਰੇਨ ‘ਤੇ ਕਬਜ਼ਾ ਕਰਨ ਦਾ ਕੋਈ ਇਰਾਦਾ ਨਹੀਂ ਹੈ। ਮਾਸਕੋ ਗੱਲਬਾਤ ਲਈ ਤਿਆਰ ਹੈ ਜੇਕਰ ਯੂਕਰੇਨੀ ਫੌਜ ਹਥਿਆਰ ਸੁੱਟੇ।

ਯੂਕਰੇਨ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਇੱਕ ਰੂਸੀ ਜਹਾਜ਼ ਨੂੰ ਗੋਲੀ ਮਾਰ ਦਿੱਤੀ ਹੈ। ਇਸ ਜਹਾਜ਼ ‘ਚ 150 ਰੂਸੀ ਪੈਰਾਟਰੂਪਰ ਸਵਾਰ ਸਨ। ਕਿੰਨੇ ਮਾਰੇ ਗਏ ਤੇ ਕਿੰਨੇ ਬਚੇ। ਇਹ ਜਾਣਕਾਰੀ ਨਹੀਂ ਦਿੱਤੀ ਗਈ।

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਕਿਹਾ ਕਿ ਰੂਸੀ ਫੌਜੀ ਅੱਜ ਰਾਤ ਰਾਜਧਾਨੀ ਕੀਵ ‘ਤੇ ਹਮਲਾ ਕਰਨਗੇ। ਉਨ੍ਹਾਂ ਨੇ ਨਾਗਰਿਕਾਂ ਨੂੰ ਜੰਗ ਵਿੱਚ ਕੁੱਦਣ ਦੀ ਅਪੀਲ ਕੀਤੀ।

ਯੂਕਰੇਨ ਵਿੱਚ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਨੂੰ ਅਧਿਕਾਰੀਆਂ ਨਾਲ ਗੱਲ ਕੀਤੇ ਬਿਨਾਂ ਸਰਹੱਦੀ ਖੇਤਰਾਂ ਵਿੱਚ ਜਾਣ ਤੋਂ ਮਨ੍ਹਾ ਕਰ ਦਿੱਤਾ ਹੈ।

ਅਮਰੀਕਾ ਨੇ ਯੂਕਰੇਨ ਦੀ ਯਾਤਰਾ ਕਰਨ ਵਾਲੇ ਨਾਗਰਿਕਾਂ ਲਈ ਲੈਵਲ-4 ਚਿਤਾਵਨੀ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ‘ਚ ਨਾਗਰਿਕਾਂ ਨੂੰ ਸੰਵੇਦਨਸ਼ੀਲ ਥਾਵਾਂ ‘ਤੇ ਨਾ ਜਾਣ ਦੀ ਚਿਤਾਵਨੀ ਦਿੱਤੀ ਗਈ ਹੈ।

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ: ਭਲਕੇ 5ਵੇਂ ਪੜਾਅ ’ਚ 61 ਸੀਟਾਂ ’ਤੇ ਹੋਵੇਗੀ ਵੋਟਿੰਗ

0

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੌਰਾਨ 4 ਪੜਾਵਾਂ ਦੀ ਵੋਟਿੰਗ ਹੋ ਗਈ ਹੈ। ਹੁਣ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ 5ਵੇਂ ਪੜਾਅ ’ਚ ਸੂਬੇ ਦੇ 12 ਜ਼ਿਲ੍ਹਿਆਂ ਦੀਆਂ 61 ਸੀਟਾਂ ’ਤੇ ਐਤਵਾਰ ਨੂੰ ਵੋਟਾਂ ਪੈਣਗੀਆਂ। ਸੂਬੇ ਦੇ ਮੁੱਖ ਚੋਣ ਅਧਿਕਾਰੀ ਅਜੇ ਕੁਮਾਰ ਸ਼ੁਕਲਾ ਨੇ ਦੱਸਿਆ ਕਿ 5ਵੇਂ ਪੜਾਅ ਲਈ ਵੋਟਿੰਗ ਦੀ ਤਿਆਰੀ ਪੂਰੀ ਕਰ ਲਈ ਗਈ ਹੈ। ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। 5ਵੇਂ ਪੜਾਅ ’ਚ 692 ਉਮੀਦਵਾਰ ਚੋਣ ਮੈਦਾਨ ’ਚ ਹਨ, ਜਿਨ੍ਹਾਂ ਦੀ ਸਿਆਸੀ ਕਿਸਮਤ ਦਾ ਫ਼ੈਸਲਾ ਕਰੀਬ 2.24 ਕਰੋੜ ਵੋਟਰ ਕਰਨਗੇ। ਚੌਥੇ ਪੜਾਅ ਦੀ ਵੋਟਿੰਗ ਪੂਰੀ ਹੋਣ ਮਗਰੋਂ ਸੂਬੇ ਦੀਆਂ 403 ਵਿਧਾਨ ਸਭਾ ਸੀਟਾਂ ’ਚੋਂ ਹੁਣ ਤਕ 231 ਸੀਟਾਂ ’ਤੇ ਵੋਟਾਂ ਪੈ ਚੁੱਕੀਆਂ ਹਨ।

27 ਫਰਵਰੀ ਦਿਨ ਐਤਵਾਰ ਨੂੰ 61 ਸੀਟਾਂ ’ਤੇ ਵੋਟਿੰਗ ਮਗਰੋਂ 292 ਸੀਟਾਂ ਦੀ ਵੋਟਿੰਗ ਪੂਰੀ ਹੋ ਜਾਵੇਗੀ। ਇਸ ਤੋਂ ਬਾਅਦ ਆਖ਼ਰੀ ਦੋ ਪੜਾਵਾਂ ’ਚ 3 ਮਾਰਚ ਅਤੇ 7 ਮਾਰਚ ਨੂੰ 111 ਸੀਟਾਂ ’ਤੇ ਵੋਟਾਂ ਪੈਣਗੀਆਂ। ਸੂਬੇ ’ਚ 10 ਫਰਵਰੀ ਤੋਂ 7 ਮਾਰਚ ਤਕ 7 ਪੜਾਵਾਂ ’ਚ ਚੋਣ ਪ੍ਰੋਗਰਾਮ ਪ੍ਰਸਤਾਵਿਤ ਹੈ। 5ਵੇਂ ਪੜਾਅ ’ਚ ਸੁਲਤਾਨਪੁਰ, ਚਿਤਰਕੂਟ, ਪ੍ਰਤਾਪਗੜ੍ਹ, ਕੌਸ਼ਾਂਬੀ, ਪ੍ਰਯਾਗਰਾਜ, ਬਾਰਾਬੰਕੀ, ਅਯੁੱਧਿਆ, ਗੋਂਡਾ, ਸ਼ਾਵਸਤੀ, ਅਮੇਠੀ ਅਤੇ ਰਾਏਬਰੇਲੀ ਜ਼ਿਲ੍ਹਿਆਂ ’ਚ ਵੋਟਾਂ ਪੈਣੀਆਂ ਹਨ।

ਜ਼ਿਕਰਯੋਗ ਹੈ ਕਿ 5ਵੇਂ ਪੜਾਅ ’ਚ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਆਪਣੇ ਗ੍ਰਹਿ ਜ਼ਿਲ੍ਹੇ ਕੌਸ਼ਾਂਬੀ ਦੇ ਸਿਰਾਥੂ ਵਿਧਾਨ ਸਭਾ ਖੇਤਰ ਤੋਂ ਭਾਜਪਾ ਦੇ ਉਮੀਦਵਾਰ ਹਨ, ਜਿਨ੍ਹਾਂ ਦੇ ਮੁਕਾਬਲੇ ਸਮਾਜਵਾਦੀ ਪਾਰਟੀ ਨੇ ਆਪਣਾ ਦਲ ਦੀ ਨੇਤਾ ਪੱਲਵੀ ਪਟੇਲ ਨੂੰ ਮੈਦਾਨ ’ਚ ਉਤਾਰਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ 5ਵੇਂ ਪੜਾਅ ਉਨ੍ਹਾਂ ਚੋਣਾਵੀ ਖੇਤਰਾਂ ’ਚ ਚੋਣ ਪ੍ਰਚਾਰ ਕੀਤਾ, ਜਿੱਥੇ ਵੋਟਰ 27 ਫਰਵਰੀ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ।

 

ਸਿਹਤ ਲਈ ਫਾਇਦੇਮੰਦ ਹੁੰਦੀ ਹੈ ਅੰਜੀਰ, ਇਸਦੇ ਸੇਵਨ ਨਾਲ ਕਈ ਬਿਮਾਰੀਆਂ ਤੋਂ ਮਿਲਦਾ ਹੈ ਛੁਟਕਾਰਾ

0

ਅੰਜੀਰ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦੀ ਹੈ। ਇਸ ‘ਚ ਬਹੁਤ ਸਾਰੇ ਪੋਸ਼ਕ ਤੱਤ ਭਰਪੂਰ ਮਾਤਰਾ ‘ਚ ਹੁੰਦੇ ਹਨ। ਇਸ ਨੂੰ ਇੱਕ ਫਲ ਦੇ ਰੂਪ ‘ਚ ਵੀ ਖਾਧਾ ਜਾ ਸਕਦਾ ਹੈ ਅਤੇ ਸੁੱਕ ਜਾਣ ਤੋਂ ਬਾਅਦ ਵੀ ਤੁਸੀਂ ਇਸ ਨੂੰ ਇੱਕ ਡਰਾਈ ਫਰੂਟ ਦੇ ਰੂਪ ‘ਚ ਖਾ ਸਕਦੇ ਹੋ। ਅੰਜੀਰ ‘ਚ ਵਿਟਾਮਿਨ ਏ, ਸੀ, ਕੇ, ਬੀ ਦੇ ਨਾਲ-ਨਾਲ ਪੋਟਾਸ਼ੀਅਮ , ਮੈਗਨੀਸ਼ੀਅਮ, ਜਿੰਕ, ਕਾਪਰ, ਮੈਗਨੀਸ਼ੀਅਮ, ਆਇਰਨ ਅਤੇ ਕੈਲਸ਼ੀਅਮ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ।
ਅੰਜੀਰ ਖਾਣ ਦੇ ਫਾਇਦੇ..

ਅਨੀਮੀਆ: ਅੰਜੀਰ ‘ਚ ਆਇਰਨ ਅਤੇ ਕੈਲਸ਼ੀਅਮ ਬਹੁਤ ਜ਼ਿਆਦਾ ਮਾਤਰਾ ‘ਚ ਹੁੰਦਾ ਹੈ। ਇਹ ਅਨੀਮੀਆ ਦੀ ਬੀਮਾਰੀ ਨੂੰ ਦੂਰ ਕਰ ਦਿੰਦੀ ਹੈ। ਇਸ ਲਈ ਰੋਜ਼ਾਨਾ ਦੁੱਧ ਵਿਚ ਚਾਰ ਪੰਜ ਮੁਨੱਕੇ ਅਤੇ ਦੋ ਤਿੰਨ ਅੰਜੀਰ ਉਬਾਲ ਕੇ ਪੀ ਲਓ। ਇਸ ਨਾਲ ਖ਼ੂਨ ਬਣਦਾ ਹੈ ਅਤੇ ਖ਼ੂਨ ਦੀ ਕਮੀ ਦੂਰ ਹੋ ਜਾਂਦੀ ਹੈ।

ਕਬਜ਼ ਦੀ ਸਮੱਸਿਆ: ਅੰਜੀਰ ਕਬਜ਼ ਦੀ ਸਮੱਸਿਆ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਨਾਲ ਪੁਰਾਣੀ ਤੋਂ ਪੁਰਾਣੀ ਕਬਜ਼ ਵੀ ਠੀਕ ਹੋ ਜਾਂਦੀ ਹੈ। ਇਸ ਦੇ ਲਈ ਰੋਜ਼ਾਨਾ ਤਿੰਨ-ਚਾਰ ਅੰਜੀਰ ਦੁੱਧ ‘ਚ ਉਬਾਲ ਕੇ ਰਾਤ ਨੂੰ ਸੌਂਦੇ ਸਮੇਂ ਪੀਓ ਅਤੇ ਅੰਜੀਰ ਖਾ ਲਓ। ਇਸ ਨਾਲ ਕਬਜ਼ ਦੂਰ ਹੋ ਜਾਵੇਗੀ। ਇਸ ਦੇ ਨਾਲ-ਨਾਲ ਤਿੰਨ-ਚਾਰ ਅੰਜੀਰ ਰਾਤ ਨੂੰ ਪਾਣੀ ‘ਚ ਭਿਓ ਕੇ ਰੱਖੋ ਅਤੇ ਸਵੇਰੇ ਖਾਲੀ ਪੇਟ ਇਹ ਅੰਜੀਰ ਖਾ ਲਓ। ਇਸ ਨਾਲ ਬਹੁਤ ਜਲਦ ਕਬਜ਼ ਦੀ ਸਮੱਸਿਆ ਦੂਰ ਹੋ ਜਾਵੇਗੀ।

ਜ਼ੁਕਾਮ ਦੀ ਸਮੱਸਿਆ: ਜੇਕਰ ਤੁਹਾਨੂੰ ਜ਼ੁਕਾਮ ਦੀ ਸਮੱਸਿਆ ਹੋ ਗਈ ਹੈ ਤਾਂ ਪਾਣੀ ‘ਚ ਤਿੰਨ-ਚਾਰ ਅੰਜੀਰ ਪਾ ਕੇ ਚੰਗੀ ਤਰ੍ਹਾਂ ਉਬਾਲੋ ਅਤੇ ਇਸ ਪਾਣੀ ਨੂੰ ਛਾਣ ਕੇ ਗਰਮ-ਗਰਮ ਸਵੇਰੇ ਸ਼ਾਮ ਪੀਓ। ਇਸ ਨਾਲ ਜੁਕਾਮ ਠੀਕ ਹੋ ਜਾਂਦਾ ਹੈ।

ਬਵਾਸੀਰ ਦੀ ਸਮੱਸਿਆ: ਰੋਜ਼ਾਨਾ ਰਾਤ ਨੂੰ ਤਿੰਨ-ਚਾਰ ਸੁੱਕੇ ਅੰਜੀਰ ਪਾਣੀ ‘ਚ ਭਿਓ ਕੇ ਰੱਖੋ ਅਤੇ ਸਵੇਰ ਸਮੇਂ ਖਾਲੀ ਪੇਟ ਮਸਲ ਕੇ ਖਾ ਲਓ। ਇਸ ਨਾਲ ਬਵਾਸੀਰ ਠੀਕ ਹੋ ਜਾਂਦਾ ਹੈ।

ਅਸਥਮਾ ਦੀ ਸਮੱਸਿਆ: ਜਿਨ੍ਹਾਂ ਲੋਕਾਂ ਨੂੰ ਅਸਥਮਾ ਉਨ੍ਹਾਂ ਲਈ ਅੰਜੀਰ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਲਈ ਉਨ੍ਹਾਂ ਲੋਕਾਂ ਨੂੰ ਰੋਜ਼ਾਨਾ ਅੰਜੀਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਜਿਸ ਨਾਲ ਅਸਥਮਾ ਦੀ ਸਮੱਸਿਆ ਬਹੁਤ ਜਲਦ ਠੀਕ ਹੋ ਜਾਂਦੀ ਹੈ।

ਕਮਰ ਦਰਦ ਦੀ ਸਮੱਸਿਆ: ਅੰਜੀਰ ਸੁੰਢ ਧਨੀਆ ਇਹ ਸਭ ਬਰਾਬਰ ਮਾਤਰਾ ‘ਚ ਮਿਲਾ ਕੇ ਰਾਤ ਨੂੰ ਪਾਣੀ ‘ਚ ਭਿਓ ਦਿਓ ਅਤੇ ਸਵੇਰ ਸਮੇਂ ਇਸ ਪਾਣੀ ਨੂੰ ਉਬਾਲ ਕੇ ਪੀ ਲਓ। ਇਸ ਨਾਲ ਕਮਰ ਦਰਦ ਦੂਰ ਹੋ ਜਾਵੇਗਾ।

ਹੱਡੀਆਂ ਦੀ ਸਮੱਸਿਆ: ਅੰਜੀਰ ‘ਚ ਕੈਲਸ਼ੀਅਮ ਬਹੁਤ ਜ਼ਿਆਦਾ ਮਾਤਰਾ ‘ਚ ਹੁੰਦਾ ਹੈ। ਇਹ ਹੱਡੀਆਂ ਨੂੰ ਮਜ਼ਬੂਤ ਕਰਦਾ ਹੈ। ਇਸ ਲਈ ਜੇਕਰ ਤੁਹਾਨੂੰ ਹੱਡੀਆਂ ਦੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੈ ਤਾਂ ਰੋਜ਼ਾਨਾ ਦਿਨ ‘ਚ ਚਾਰ-ਪੰਜ ਅੰਜੀਰ ਜ਼ਰੂਰ ਖਾਓ। ਇਸ ਨਾਲ ਤੁਹਾਨੂੰ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ।