Home Blog Page 2157

ਦੇਸ਼ ਦਾ ਇੱਕ ਅਜਿਹਾ ਪਿੰਡ, ਜਿੱਥੇ ਬਾਂਦਰ 32 ਏਕੜ ਜ਼ਮੀਨ ਦੇ ਮਾਲਕ

0

ਮਹਾਰਾਸ਼ਟਰ ‘ਚ ਬਾਂਦਰਾਂ ਨਾਲ ਸੰਬੰਧਤ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਮਹਾਰਾਸ਼ਟਰ ਦੇ ਉਸਮਾਨਾਬਾਦ ਜ਼ਿਲ੍ਹੇ ਦੇ ਇੱਕ ਪਿੰਡ ’ਚ 32 ਏਕੜ ਜ਼ਮੀਨ ਬਾਂਦਰਾਂ ਦੇ ਨਾਂ ਰਜਿਸਟਰਡ ਹੋਣ ਦਾ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਕ ਰਿਪੋਰਟ ਅਨੁਸਾਰ ਉਸਮਾਨਾਬਾਦ ਦੇ ਉਪਲਾ ਪਿੰਡ ’ਚ ਲੋਕ ਬਾਂਦਰਾਂ ਦਾ ਖ਼ਾਸ ਸਨਮਾਨ ਕਰਦੇ ਹਨ। ਉਹ ਉਨ੍ਹਾਂ ਨੂੰ ਦਰਵਾਜ਼ੇ ’ਤੇ ਆਉਣ ’ਤੇ ਖਾਣਾ ਦਿੰਦੇ ਹਨ ਅਤੇ ਕਈ ਵਾਰ ਵਿਆਹ ਸਮਾਰੋਹ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ। ਉਪਲਾ ਗ੍ਰਾਮ ਪੰਚਾਇਤ ਦੇ ਜ਼ਮੀਨੀ ਰਿਕਾਰਡ ਮੁਤਾਬਕ 32 ਏਕੜ ਜ਼ਮੀਨ ਪਿੰਡ ’ਚ ਰਹਿਣ ਵਾਲੇ ਸਾਰੇ ਬਾਂਦਰਾਂ ਦੇ ਨਾਂ ਹੈ।

ਇਹ ਵੀ ਪੜ੍ਹੋ: ਕੇਂਦਰੀ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਦੀਵਾਲੀ ਤੋਹਫਾ, DA ‘ਚ 9 ਫੀਸਦੀ ਵਾਧਾ

ਪਿੰਡ ਦੇ ਸਰਪੰਚ ਬੱਪਾ ਪਡਵਾਲ ਨੇ ਦੱਸਿਆ ਕਿ ਦਸਤਾਵੇਜ਼ ਵਿਚ ਸਪੱਸ਼ਟ ਰੂਪ ਨਾਲ ਜ਼ਿਕਰ ਹੈ ਕਿ ਜ਼ਮੀਨ ਬਾਂਦਰਾਂ ਦੀ ਹੈ ਹਾਲਾਂਕਿ ਜਾਨਵਰਾਂ ਲਈ ਇਹ ਵਿਵਸਥਾ ਕਿਸ ਨੇ ਅਤੇ ਕਦੋ ਕੀਤੀ ਸੀ, ਇਸ ਦਾ ਕੁਝ ਪਤਾ ਨਹੀਂ ਹੈ। ਸਰਪੰਚ ਮੁਤਾਬਕ ਪਹਿਲੇ ਬਾਂਦਰ ਪਿੰਡ ’ਚ ਕੀਤੀਆਂ ਜਾਣ ਵਾਲੀਆਂ ਸਾਰੀਆਂ ਰਸਮਾਂ ਦਾ ਹਿੱਸਾ ਹੁੰਦੇ ਸਨ। ਪਿੰਡ ’ਚ ਹੁਣ ਤੱਕ ਕਰੀਬ 100 ਬਾਂਦਰ ਹਨ ਅਤੇ ਪਿਛਲੇ ਕੁਝ ਸਾਲਾਂ ਵਿਚ ਉਨ੍ਹਾਂ ਦੀ ਗਿਣਤੀ ਘੱਟ ਹੋ ਰਹੀ ਹੈ ਕਿਉਂਕਿ ਜਾਨਵਰ ਇਕ ਥਾਂ ’ਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੇ।

ਇਹ ਵੀ ਪੜ੍ਹੋ: ਰੁਪਈਆ ਨਹੀਂ ਡਿੱਗਿਆ ਡਾਲਰ ਮਜ਼ਬੂਤ ਹੋ ਰਿਹਾ ਹੈ : ਵਿੱਤ ਮੰਤਰੀ

ਜਾਣਕਾਰੀ ਦਿੰਦਿਆਂ ਸਰਪੰਚ ਨੇ ਕਿਹਾ ਕਿ ਪਹਿਲਾਂ ਜਦੋਂ ਵੀ ਪਿੰਡ ’ਚ ਵਿਆਹ ਹੁੰਦੇ ਸਨ ਤਾਂ ਬਾਂਦਰਾਂ ਨੂੰ ਪਹਿਲਾਂ ਭੇਟ ਦਿੱਤੀ ਜਾਂਦੀ ਸੀ ਅਤੇ ਉਸ ਤੋਂ ਬਾਅਦ ਹੀ ਸਮਾਰੋਹ ਸ਼ੁਰੂ ਹੁੰਦਾ ਸੀ। ਹਾਲਾਂਕਿ ਹੁਣ ਹਰ ਕੋਈ ਇਸ ਪ੍ਰਥਾ ਦਾ ਪਾਲਣ ਨਹੀਂ ਕਰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਜਦੋਂ ਵੀ ਬਾਂਦਰ ਬੂਹੇ ’ਤੇ ਆਉਂਦੇ ਹਨ ਤਾਂ ਪਿੰਡ ਵਾਸੀ ਉਨ੍ਹਾਂ ਨੂੰ ਖਾਣਾ ਖੁਆਉਂਦੇ ਹਨ। ਕੋਈ ਵੀ ਉਨ੍ਹਾਂ ਨੂੰ ਖਾਣ ਲਈ ਮਨ੍ਹਾ ਨਹੀਂ ਕਰਦਾ।

ਰੁਪਈਆ ਨਹੀਂ ਡਿੱਗਿਆ ਡਾਲਰ ਮਜ਼ਬੂਤ ਹੋ ਰਿਹਾ ਹੈ : ਵਿੱਤ ਮੰਤਰੀ

0

ਵਧਦੀ ਮਹਿੰਗਾਈ ਅਤੇ ਬਾਜ਼ਾਰ ‘ਚ ਚੱਲ ਰਹੀ ਉਤਰਾਅ-ਚੜ੍ਹਾਅ ਕਾਰਨ ਭਾਰਤ ਦੇ ਲੋਕ ਚਿੰਤਤ ਹਨ। ਇਸ ਦੌਰਾਨ ਡਾਲਰ ਦੇ ਮੁਕਾਬਲੇ ਰੁਪਏ ‘ਚ ਲਗਾਤਾਰ ਗਿਰਾਵਟ ਜਾਰੀ ਹੈ। ਰੁਪਿਆ ਡਿੱਗ ਕੇ 82.69 ਰੁਪਏ ਪ੍ਰਤੀ ਡਾਲਰ ‘ਤੇ ਆ ਗਿਆ ਹੈ। ਯਾਨੀ ਇੱਕ ਡਾਲਰ ਲਈ ਤੁਹਾਨੂੰ 82.69 ਰੁਪਏ ਖਰਚ ਕਰਨੇ ਪੈਣਗੇ। ਅਰਥਸ਼ਾਸਤਰੀਆਂ ਮੁਤਾਬਕ ਡਾਲਰ ਦੇ ਮੁਕਾਬਲੇ ਰੁਪਏ ਦੀ ਲਗਾਤਾਰ ਕਮਜ਼ੋਰੀ ਆਰਥਿਕ ਵਿਕਾਸ ਦਰ ਅਤੇ ਸਾਡੀ ਅਰਥਵਿਵਸਥਾ ਲਈ ਠੀਕ ਨਹੀਂ ਹੈ। ਪਰ ਅਮਰੀਕਾ ਦੌਰੇ ਦੌਰਾਨ ਇੱਕ ਪ੍ਰੈਸ ਬ੍ਰੀਫਿੰਗ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਸ ਸਬੰਧ ਵਿੱਚ ਆਪਣਾ ਤਰਕ ਦਿੱਤਾ ਹੈ।

ਨਿਰਮਲਾ ਸੀਤਾਰਮਨ ਨੇ ਕਿਹਾ ਕਿ ਜੇਕਰ ਦੁਨੀਆ ਦੇ ਹੋਰ ਦੇਸ਼ਾਂ ਦੀ ਕਰੰਸੀ ‘ਤੇ ਨਜ਼ਰ ਮਾਰੋ ਤਾਂ ਉਸ ਦੇ ਮੁਕਾਬਲੇ ਰੁਪਿਆ ਚੰਗਾ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਨੇ ‘ਉਭਰਦੀ ਬਜ਼ਾਰ ਦੀ ਮੁਦਰਾ’ ਬਾਰੇ ਗੱਲ ਕੀਤੀ। ਇਸ ਦਾ ਮਤਲਬ ਹੈ ਕਿ ਜਿਹੜੇ ਦੇਸ਼ ਵਿਕਾਸ ਵੱਲ ਵਧ ਰਹੇ ਹਨ, ਉਨ੍ਹਾਂ ਦਾ ਰੁਪਿਆ ਉਨ੍ਹਾਂ ਸਾਰੇ ਦੇਸ਼ਾਂ ਦੇ ਮੁਕਾਬਲੇ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ।

ਪ੍ਰੈੱਸ ਬ੍ਰੀਫਿੰਗ ‘ਚ ਨਿਰਮਲਾ ਸੀਤਾਰਮਨ ਨੇ ਗਿਰਾਵਟ ‘ਤੇ ਆਪਣਾ ਤਰਕ ਦਿੰਦਿਆਂ ਕਿਹਾ ਕਿ ਰੁਪਿਆ ਇਸ ਲਈ ਡਿੱਗ ਰਿਹਾ ਹੈ ਕਿਉਂਕਿ ਡਾਲਰ ਦਿਨ-ਬ-ਦਿਨ ਮਜ਼ਬੂਤ ​​ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਰੁਪਿਆ ਕਮਜ਼ੋਰ ਨਹੀਂ ਹੋ ਰਿਹਾ ਪਰ ਡਾਲਰ ਮਜ਼ਬੂਤ ​​ਹੋ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰੁਪਏ ਦੀ ਗਿਰਾਵਟ ਨੂੰ ਲੈ ਕੇ ਇਹ ਗੱਲ ਅਜਿਹੇ ਸਮੇਂ ਕਹੀ ਹੈ ਜਦੋਂ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 82.69 ‘ਤੇ ਪਹੁੰਚ ਗਿਆ ਹੈ। ਇਹ ਹੁਣ ਤੱਕ ਦਾ ਸਭ ਤੋਂ ਨੀਵਾਂ ਪੱਧਰ ਹੈ।

ਅਦਾਲਤ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਭੇਜਿਆ ਰਿਮਾਂਡ ‘ਤੇ

0

ਪੰਜਾਬ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਥੋਂ ਅਦਾਲਤ ਨੇ ਸ਼ਾਮ ਸੁੰਦਰ ਅਰੋੜਾ ਨੂੰ 19 ਅਕਤੂਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ ਹੈ। ਸੁੰਦਰ ਸ਼ਾਮ ਅਰੋੜਾ ਨੂੰ ਅਦਾਲਤ ਨੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਉੱਥੇ ਹੀ ਪੇਸ਼ੀ ਦੌਰਾਨ ਸ਼ਾਮ ਸੁੰਦਰ ਅਰੋੜਾ ਪਰਿਵਾਰ ਨੂੰ ਮਿਲ ਕੇ ਭਾਵੁਕ ਹੁੰਦੇ ਨਜ਼ਰ ਆਏ। ਇੰਨਾ ਹੀ ਨਹੀਂ ਸ਼ਾਮ ਸੁੰਦਰ ਅਰੋੜਾ ਇਸ ਮੌਕੇ ਖ਼ੁਦ ਨੂੰ ਬੇਕਸੂਰ ਦੱਸਦੇ ਹੋਏ ਨਜ਼ਰ ਆਏ ਅਤੇ ਇਹ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ’ਤੇ ਪੂਰਾ ਭਰੋਸਾ ਹੈ। ਇਥੇ ਦੱਸਣਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਪਹਿਲਾਂ ਕਾਂਗਰਸ ਦੀ ਪਾਰਟੀ ’ਚ ਸਨ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਮੰਤਰੀ ਰਹਿ ਚੁੱਕੇ ਹਨ। ਹਾਲ ਹੀ ’ਚ ਉਨ੍ਹਾਂ ਨੇ ਕਾਂਗਰਸ ਦੀ ਪਾਰਟੀ ਨੂੰ ਛੱਡ ਕੇ ਭਾਜਪਾ ਪਾਰਟੀ ਜੁਆਇੰਨ ਕਰ ਲਈ ਸੀ।

ਇਹ ਵੀ ਪੜ੍ਹੋ: ਵਿਜੀਲੈਂਸ ਨੇ ਸਿੰਜਾਈ ਘੁਟਾਲੇ ‘ਚ ਕਾਰਵਾਈ ਕੀਤੀ ਤੇਜ਼, ਇਹ ਸਾਬਕਾ ਅਫ਼ਸਰ ਤੇ ਮੰਤਰੀ ਰਡਾਰ…

ਇਥੇ ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਦੇ ਏ. ਆਈ. ਜੀ. ਨੂੰ ਰਿਸ਼ਵਤ ਦੇਣ ਦੇ ਦੋਸ਼ ’ਚ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਮਦਮ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਵਿਜੀਲੈਂਸ ਦੇ ਅਧਿਕਾਰੀ ਨੂੰ ਇਕ ਕਰੋੜ ਦੀ ਰਿਸ਼ਵਤ ਪੇਸ਼ਕਸ਼ ਕੀਤੀ ਸੀ। ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 50 ਲੱਖ ਐਡਵਾਂਸ ’ਚ ਦੇਣ ਲਈ ਚੰਡੀਗੜ੍ਹ ਪਹੁੰਚੇ ਸਨ, ਜਿੱਥੇ ਵਿਜੀਲੈਂਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਵਿਜੀਲੈਂਸ ਬਿਊਰੋ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਬਿਊਰੋ ਦੇ ਇਕ ਸਹਾਇਕ ਇੰਸਪੈਕਟਰ (ਏ. ਆਈ. ਜੀ) ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਹਨ। ਵਿਜੀਲੈਂਸ ਬਿਊਰੋ ਦੇ ਮੁੱਖ ਨਿਦੇਸ਼ਕ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧ ’ਚ ਸਾਬਕਾ ਮੰਤਰੀ ਖ਼ਿਲਾਫ਼ ਮਨਮੋਹਨ ਕੁੁਮਾਰ ਦੇ ਬਿਆਨ ’ਤੇ ਭ੍ਰਿਸ਼ਟਾਚਾਰ ਨਿਵਾਰਣ ਐਕਟ ਦੀ ਧਾਰਾ 8 ਦੇ ਤਹਿਤ ਐੱਫ਼. ਆਈ. ਆਰ. 15 ਅਕਤੂਬਰ ਨੂੰ ਦਰਜ ਕੀਤੀ ਗਈ ਹੈ।

ਵਿੱਤ ਮੰਤਰੀ ਹਰਪਾਲ ਚੀਮਾ ਨੂੰ ਅਦਾਲਤ ਵੱਲੋਂ ਸੰਮਨ ਜਾਰੀ, ਜਾਣੋ ਪੂਰਾ ਮਾਮਲਾ

0

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਅਦਾਲਤ ਨੇ ਸੰਮਨ ਭੇਜਿਆ ਹੈ। ਮੋਗਾ ਦੀ ਅਦਾਲਤ ਨੇ ਚੀਮਾ ਨੂੰ 15 ਨਵੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਸੰਮਨ ਸਾਬਕਾ ਵਿਧਾਇਕ ਹਰਜੋਤ ਸਿੰਘ ਕਮਲ ਦੀ ਸ਼ਿਕਾਇਤ ਤੋਂ ਬਾਅਦ ਭੇਜਿਆ ਹੈ। ਦਰਅਸਲ ਹਰਜੋਤ ਕਮਲ ਨੇ ਹਰਪਾਲ ਚੀਮਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕੀ ਹਰਪਾਲ ਚੀਮਾ ਨੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਹਰਜੋਤ ਕਮਲ ਨੇ ਆਖਿਆ ਕਿ ਦੋ ਸਾਲ ਪਹਿਲਾਂ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਉਨ੍ਹਾਂ ’ਤੇ ਕਰੋੜਾਂ ਰੁਪਏ ਇਕੱਠੇ ਕਰਨ ਦੇ ਦੋਸ਼ ਲਗਾਏ ਸਨ।

ਇਹ ਵੀ ਪੜ੍ਹੋ : CBI ਨੇ ਮਨੀਸ਼ ਸਿਸੋਦੀਆ ਨੂੰ ਭੇਜਿਆ ਸੰਮਨ

ਹਰਜੋਤ ਕਮਲ ਨੇ ਇਹ ਵੀ ਕਿਹਾ ਕਿ ਹਰਪਾਲ ਚੀਮਾ ਨੇ ਉਨ੍ਹਾਂ ’ਤੇ ਇਹ ਵੀ ਦੋਸ਼ ਲਗਾਏ ਸਨ ਕਿ ਉਨ੍ਹਾਂ ਨੇ ਮਿਲੀਭੁਗਤ ਕਰਕੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਵਪਾਰਕ ਜ਼ਮੀਨ ਵਿਚ ਤਬਦੀਲ ਕੀਤਾ ਹੈ। ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਹਰਜੋਤ ਕਮਲ ਨੇ ਕਿਹਾ ਕਿ ਚੀਮਾ ਨੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦੇ ਚੱਲਦੇ ਉਨ੍ਹਾਂ ਨੇ ਚੀਮਾ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਪਾਲ ਚੀਮਾ ਵਲੋਂ ਉਨ੍ਹਾਂ ’ਤੇ ਜਿਹੜੇ ਦੋਸ਼ ਲਗਾਏ ਗਏ ਹਨ, ਨਾ ਤਾਂ ਉਨ੍ਹਾਂ ਵਿਚ ਕੋਈ ਸੱਚਾਈ ਹੈ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਸਬੂਤ ਹਨ। ਚੀਮਾ ਉਨ੍ਹਾਂ ’ਤੇ ਲਗਾਏ ਦੋਸ਼ਾਂ ਨੂੰ ਸਾਬਤ ਕਰਕੇ ਵਿਖਾਉਣ।

‘ਯੇ ਰਿਸ਼ਤਾ ਕਿਯਾ ਕਹਿਲਾਤਾ ਹੈ’ ਦੀ ਮਸ਼ਹੂਰ ਅਦਾਕਾਰਾ Vaishali Takkar ਨੇ ਕੀਤੀ ਖ਼ੁਦਕੁਸ਼ੀ

0

ਟੀ.ਵੀ ਇੰਡਸਟਰੀ ਤੋਂ ਇਕ ਦੁੱਖ ਭਰੀ ਖ਼ਬਰ ਸਾਹਮਣੇ ਆਈ ਹੈ। ‘ਯੇ ਰਿਸ਼ਤਾ ਕਿਯਾ ਕਹਿਲਾਤਾ ਹੈ’ ਫ਼ੇਮ Vaishali Takkar ਸਾਡੇ ਵਿਚਕਾਰ ਨਹੀਂ ਰਹੀ। ਖ਼ਬਰਾਂ ਮੁਤਾਬਕ ਅਦਾਕਾਰਾ ਨੇ ਖ਼ੁਦਕੁਸ਼ੀ ਕਰ ਲਈ ਹੈ। ਅਦਾਕਾਰਾ ਨੇ 30 ਸਾਲ ਦੀ ਉਮਰ ’ਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।

ਅਦਾਕਾਰਾ ਨੇ ਇੰਦੌਰ ‘ਚ ਆਪਣੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਅਦਾਕਾਰਾ ਨੇ ਇੱਕ ਸੁਸਾਈਡ ਨੋਟ ਵੀ ਛੱਡਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਦਾਕਾਰਾ ਵੈਸ਼ਾਲੀ ਦੀ ਮ੍ਰਿਤਕ ਦੇਹ ਇੰਦੌਰ ਸਥਿਤ ਉਨ੍ਹਾਂ ਦੇ ਘਰ ਤੋਂ ਬਰਾਮਦ ਹੋਈ ਹੈ। ਮਾਮਲਾ ਤੇਜਾਜੀ ਨਗਰ ਥਾਣਾ ਖ਼ੇਤਰ ਨਾਲ ਸਬੰਧਤ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਸਿੰਜਾਈ ਘੁਟਾਲੇ ‘ਚ ਕਾਰਵਾਈ ਕੀਤੀ ਤੇਜ਼, ਇਹ ਸਾਬਕਾ ਅਫ਼ਸਰ ਤੇ ਮੰਤਰੀ ਰਡਾਰ…

ਅਦਾਕਾਰਾ ਦੇ ਟੀ.ਵੀ ਸੀਰੀਅਲ ਦੀ ਗੱਲ ਕਰੀਏ ਤਾਂ ਅਦਾਕਾਰਾ ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ਤੋਂ ਇਲਾਵਾ ‘ਸਸੁਰਾਲ ਸਿਮਰ ਕਾ’ ਅਤੇ ‘ਯੇ ਵਦਾ ਰਹਾ’ ਵਰਗੇ ਸ਼ੋਅ ’ਚ ਵੀ ਨਜ਼ਰ ਆ ਚੁੱਕੀ ਹੈ। ਪ੍ਰਸ਼ੰਸਕਾਂ ਨੇ ਇਨ੍ਹਾਂ ਟੀ.ਵੀ ਸੀਰੀਅਲ ’ਚ ਉਨ੍ਹਾਂ ਦੇ ਕਿਰਦਾਰ ਨੂੰ ਕਾਫ਼ੀ ਪਿਆਰ ਦਿੱਤਾ।

ਮੈਕਸੀਕੋ ‘ਚ ਹੋਈ ਗੋਲੀਬਾਰੀ,12 ਲੋਕਾਂ ਦੀ ਮੌਤ

0

ਮੈਕਸਿਕੋ ‘ਚ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਮੱਧ ਮੈਕਸਿਕੋ ਦੇ ਸ਼ਹਿਰ ਇਰਾਪੁਆਟੋ ਦੇ ਇੱਕ ਬਾਰ ‘ਤੇ ਅਣਪਛਾਤੇ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਇਸ ਗੋਲੀਬਾਰੀ ‘ਚ 6 ਔਰਤਾਂ ਅਤੇ 6 ਪੁਰਸ਼ ਮਾਰੇ ਗਏ।

ਗੁਆਨਾਜੁਆਤੋ ਰਾਜ ਵਿੱਚ ਇਕ ਮਹੀਨੇ ਤੋਂ ਵੀ ਘੱਟ ਸਮੇਂ ਵਿਚ ਇਹ ਦੂਜਾ ਸਮੂਹਿਕ ਕਤਲੇਆਮ ਹੈ। ਸ਼ਹਿਰ ਦੇ ਪ੍ਰਸ਼ਾਸਨ ਨੇ ਇਕ ਬਿਆਨ ਵਿਚ ਕਿਹਾ ਕਿ ਦੱਖਣੀ ਇਰਾਪੁਆਟੋ ਵਿਚ ਹਮਲੇ ਵਿਚ ਤਿੰਨ ਲੋਕ ਜ਼ਖਮੀ ਵੀ ਹੋਏ ਹਨ ਅਤੇ ਸੁਰੱਖਿਆ ਅਧਿਕਾਰੀ ਹਮਲਾਵਰਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਮੀਡੀਆ ਮੁਤਾਬਕ 12 ਲੋਕਾਂ ਨੂੰ ਗੋਲੀ ਮਾਰਨ ਪਿੱਛੇ ਦਾ ਮਕਸਦ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਹੈ। ਜਦੋਂ ਕਿ ਪਹਿਲਾਂ ਸ਼ਹਿਰ ਦੇ ਅਧਿਕਾਰੀਆਂ ਦੁਆਰਾ ਇੱਕ ਸ਼ੁਰੂਆਤੀ ਬਿਆਨ ਵਿਚ ਮਰਨ ਵਾਲਿਆਂ ਦੀ ਗਿਣਤੀ 11 ਦੱਸੀ ਗਈ ਸੀ। ਦੁਨੀਆਂ ਦੇ ਸਭ ਤੋਂ ਵੱਡੇ ਕਾਰ ਨਿਰਮਾਤਾਵਾਂ ਲਈ ਇੱਕ ਪ੍ਰਮੁੱਖ ਨਿਰਮਾਣ ਕੇਂਦਰ ਅਤੇ ਉਤਪਾਦਨ ਸਾਈਟ ਗੁਆਨਾਜੁਆਤੋ ਹਾਲ ਹੀ ਦੇ ਸਾਲਾਂ ਵਿੱਚ ਵਿਰੋਧੀ ਡਰੱਗ ਗੈਂਗਾਂ ਵਿਚਕਾਰ ਖੂਨੀ ਝੜਪਾਂ ਦਾ ਕੇਂਦਰ ਬਣ ਗਿਆ ਹੈ।

21 ਸਤੰਬਰ ਨੂੰ ਇਰਾਪੁਆਟੋ ਤੋਂ ਲਗਭਗ 60 ਮੀਲ ਦੱਖਣ-ਪੂਰਬ ਵਿੱਚ ਤਾਰੀਮੋਰੋ ਦੇ ਗੁਆਨਾਜੁਆਤੋ ਸ਼ਹਿਰ ਵਿੱਚ ਇੱਕ ਬਾਰ ਵਿੱਚ ਬੰਦੂਕਧਾਰੀਆਂ ਨੇ 10 ਲੋਕਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ। ਮੈਕਸੀਕੋ ਦੇ ਰਾਸ਼ਟਰਪਤੀ ਐਂਡਰੇਸ ਮੈਨੁਅਲ ਲੋਪੇਜ਼ ਓਬਰਾਡੋਰ ਨੇ 2018 ਦੇ ਅੰਤ ਵਿੱਚ ਮੈਕਸੀਕੋ ਵਿੱਚ ਜਨਤਕ ਹਿੰਸਾ ਦੇ ਰਿਕਾਰਡ ਪੱਧਰ ਨੂੰ ਘਟਾਉਣ ਦਾ ਵਾਅਦਾ ਕੀਤਾ। ਪਰ ਨਸ਼ਿਆਂ ਦੇ ਕਾਰੋਬਾਰ ਵਿੱਚ ਲੱਗੇ ਗਰੋਹਾਂ ਦੀ ਹਿੰਸਾ ਨੂੰ ਰੋਕਣ ਲਈ ਉਨ੍ਹਾਂ ਨੂੰ ਸਖ਼ਤ ਸੰਘਰਸ਼ ਕਰਨਾ ਪੈ ਰਿਹਾ ਹੈ।

ਹਾਲਾਂਕਿ ਮੈਕਸੀਕੋ ਵਿੱਚ 2022 ਵਿੱਚ ਹੱਤਿਆਵਾਂ ਵਿੱਚ ਕੁਝ ਕਮੀ ਆਈ ਹੈ। ਲੋਪੇਜ਼ ਓਬਰਾਡੋਰ ਦੇ ਛੇ ਸਾਲਾਂ ਦੇ ਕਾਰਜਕਾਲ ਵਿੱਚ ਮੈਕਸੀਕੋ ਦੇ ਆਧੁਨਿਕ ਇਤਿਹਾਸ ਵਿੱਚ ਸਭ ਤੋਂ ਵੱਧ ਹਿੰਸਾ ਹੋਈ ਹੈ। ਜਦੋਂ ਕਿ ਉਨ੍ਹਾਂ ਪਿਛਲੀਆਂ ਸਰਕਾਰਾਂ ਉਤੇ ਭ੍ਰਿਸ਼ਟਾਚਾਰ ਤੇ ਅਰਾਜਕਤਾ ਨੂੰ ਬੜ੍ਹਾਵਾ ਦੇਣ ਦਾ ਦੋਸ਼ ਲਗਾਇਆ ਹੈ।

CBI ਨੇ ਮਨੀਸ਼ ਸਿਸੋਦੀਆ ਨੂੰ ਭੇਜਿਆ ਸੰਮਨ

0

ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਕੇਸ ’ਚ CBI ਨੇ ਸੰਮਨ ਭੇਜਿਆ ਹੈ। ਉਨ੍ਹਾਂ ਨੂੰ ਸੋਮਵਾਰ ਯਾਨੀ ਕਿ ਭਲਕੇ 11 ਵਜੇ ਸੀ. ਬੀ. ਆਈ. ਨੇ ਪੁੱਛ-ਗਿੱਛ ਲਈ ਬੁਲਾਇਆ ਹੈ। ਸਿਸੋਦੀਆ ਕੱਲ ਸਵੇਰੇ 11 ਵਜੇ ਦਿੱਲੀ ’ਚ ਸੀ. ਬੀ. ਆਈ. ਦੇ ਦਫ਼ਤਰ ’ਚ ਏਜੰਸੀ ਦੇ ਸਵਾਲਾਂ ਦਾ ਸਾਹਮਣਾ ਕਰਨਗੇ।

ਇਹ ਵੀ ਪੜ੍ਹੋ- ਕਰਨਾਟਕ ‘ਚ ਵਾਪਰਿਆ ਭਿਆਨਕ ਹਾਦਸਾ, 9 ਲੋਕਾਂ ਦੀ ਮੌਤ

ਸੰਮਨ ਜਾਰੀ ਹੋਣ ਮਗਰੋਂ ਮਨੀਸ਼ ਸਿਸੋਦੀਆ ਦੀ ਵੀ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ, ‘‘ਮੇਰੇ ਘਰ ’ਚ 14 ਘੰਟੇ ਸੀ. ਬੀ. ਆਈ. ਰੇਡ ਕਰਵਾਈ, ਕੁਝ ਨਹੀਂ ਨਿਕਲਿਆ। ਮੇਰਾ ਬੈਂਕ ਲਾਕਰ ਤਲਾਸ਼ਿਆ, ਉਸ ’ਚੋਂ ਕੁਝ ਨਹੀਂ ਨਿਕਲਿਆ। ਮੇਰੇ ਪਿੰਡ ’ਚ ਇਨ੍ਹਾਂ ਨੂੰ ਕੁਝ ਨਹੀਂ ਮਿਲਿਆ। ਹੁਣ ਇਨ੍ਹਾਂ ਨੇ ਕੱਲ 11 ਵਜੇ ਮੈਨੂੰ CBI  ਹੈੱਡਕੁਆਰਟਰ ਬੁਲਾਇਆ ਹੈ। ਮੈਂ ਜਾਵਾਂਗਾ ਅਤੇ ਪੂਰਾ ਸਹਿਯੋਗ ਕਰਾਂਗਾ।

36ਵੀਆਂ ਰਾਸ਼ਟਰੀ ਖੇਡਾਂ: ਗੁਜਰਾਤ ਦੇ ਸ਼ੌਰਯਜੀਤ ਨੇ ਪਿਤਾ ਨੂੰ ਗੁਆ ਕੇ ਵੀ ਜਿੱਤਿਆ ਤਮਗਾ

0

36ਵੀਆਂ ਰਾਸ਼ਟਰੀ ਖੇਡਾਂ ’ਚ ਕੇਰਲ ਦਾ ਤੈਰਾਕ ਸਾਜਨ ਪ੍ਰਕਾਸ਼ ਬੈਸਟ ਪਲੇਅਰ (ਪੁਰਸ਼) ਤੇ ਕਰਨਾਟਕ ਦੀ ਹਾਸ਼ਿਕਾ ਰਾਮਚੰਦਰ ਬੈਸਟ ਪਲੇਅਰ (ਮਹਿਲਾ) ਚੁਣੀ ਗਈ ਪਰ ਇਨ੍ਹਾਂ ਪੂਰੀਆਂ ਖੇਡਾਂ ਵਿਚ 10 ਸਾਲ ਦਾ ਸ਼ੌਰਯਜੀਤ ਖੈਰੇ ਸਭ ਤੋਂ ਚਰਚਾ ਵਿਚ ਰਿਹਾ। ਖੇਡਾਂ ਤੋਂ ਠੀਕ ਪਹਿਲਾਂ ਪਿਤਾ ਨੂੰ ਗੁਆ ਚੁੱਕੇ ਸ਼ੌਰਯਜੀਤ ਨੇ ਰਾਸ਼ਟਰੀ ਖੇਡਾਂ ਦੀ ਮਲਖੰਬ ਪ੍ਰਤੀਯੋਗਿਤਾ ਵਿਚ ਹਿੱਸਾ ਲਿਆ ਸੀ। ਪ੍ਰਤੀਯੋਗਿਤਾ ਵਿਚ ਤਮਗਾ ਹਾਸਲ ਕਰ ਕੇ ਉਹ ਵਾਇਰਲ ਸਟਾਰ ਦਾ ਦਰਜਾ ਹਾਸਲ ਕਰ ਚੁੱਕਾ ਸੀ। ਬੇਹੱਦ ਘੱਟ ਲੋਕਾਂ ਨੂੰ ਪਤਾ ਹੈ ਕਿ ਰਾਸ਼ਟਰੀ ਖੇਡਾਂ ਤੋਂ ਕੁਝ ਦਿਨ ਪਹਿਲਾਂ ਹੀ ਸ਼ੌਰਯਜੀਤ ਨੇ ਆਪਣੇ ਪਿਤਾ ਨੂੰ ਗੁਆ ਦਿੱਤਾ ਸੀ।

ਸ਼ੌਰਯਾਜੀਤ ਤਦ ਰਾਸ਼ਟਰੀ ਖੇਡਾਂ ਵਿਚ ਹਿੱਸਾ ਲੈਣ ਦੀ ਤਿਆਰੀ ਕਰ ਰਿਹਾ ਸੀ। 30 ਸਤੰਬਰ ਨੂੰ ਉਸ ਨੂੰ ਖਬਰ ਮਿਲੀ ਕਿ ਉਸਦੇ ਪਿਤਾ ਨਹੀਂ ਰਹੇ। 10 ਸਾਲ ਦੇ ਸ਼ੌਰਯਜੀਤ ਕੋਲ ਦੋ ਬਦਲ ਸਨ- ਜਾ ਤਾਂ ਉਹ ਖੇਡਾਂ ਵਿਚੋਂ ਹਟ ਜਾਵੇ ਜਾਂ ਪਿਤਾ ਦਾ ਸੁਪਨਾ ਪੂਰਾ ਕਰਨ ਲਈ ਰਾਸ਼ਟਰੀ ਖੇਡਾਂ ਵਿਚ ਉਤਰੇ। ਸ਼ੌਰਯਾ ਪਿੱਛੇ ਨਹੀਂ ਹਟਿਆ। ਉਸ ਨੇ ਖੇਡਾਂ ਨੂੰ ਚੁਣਿਆ। ਇਸ ਕੰਮ ਵਿਚ ਸ਼ੌਰਯ ਦਾ ਉਸਦੀ ਮਾਂ ਤੇ ਉਸਦੇ ਕੋਚ ਨੇ ਹੌਸਲਾ ਵਧਾਇਆ।

ਸ਼ੌਰਯਜੀਤ ਨੇ ਪਹਿਲੇ ਹੀ ਰਾਊਂਡ ਤਮਗਾ ਪੱਕਾ ਕਰ ਲਿਆ ਸੀ ਅਤੇ ਪੂਰਾ ਹਾਲ ਤਾੜੀਆਂ ਦੀ ਗੜਗੜਾਹਟ ਨਾਲ ਗੂੰਜ ਉੱਠਿਆ ਸੀ। ਸ਼ੌਰਯ ਇਹ ਦੇਖ ਕੇ ਬੇਹੱਦ ਖੁਸ਼ ਹੋਇਆ। ਉਸ ਨੇ ਕਿਹਾ, ‘‘ਜਿਸ ਤਰ੍ਹਾਂ ਨਾਲ ਲੋਕਾਂ ਨੇ ਮੇਰਾ ਹੌਸਲਾ ਵਧਾਇਆ, ਉਹ ਦੇਖ ਕੇ ਕਾਫੀ ਮਾਣ ਮਹਿਸੂਸ ਹੋਇਆ। ਇਹ ਮੇਰੇ ਪਿਤਾ ਦਾ ਸੁਫ਼ਨਾ ਸੀ ਕਿ ਮੈਂ ਨੈਸ਼ਨਲ ਖੇਡਾਂ ਵਿਚ ਹਿੱਸਾ ਲਵਾਂ ਤੇ ਸੋਨ ਤਮਗਾ ਜਿੱਤਾ। ਮੈਂ ਇਸ ਨੂੰ ਜ਼ਰੂਰ ਪੂਰਾ ਕਰਾਂਗਾ। ਫਿਲਹਾਲ ਨੈਸ਼ਨਲ ਖੇਡਾਂ ਵਿਚ 36 ਰਾਜਾਂ ਦੇ 8 ਹਜ਼ਾਰ ਤੋਂ ਵੀ ਵੱਧ ਐਥਲੀਟਾਂ ਨੇ ਹਿੱਸਾ ਲਿਆ ਸੀ। ਮਾਣਯੋਗ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਲਗਾਤਾਰ ਚੌਥੀ ਵਾਰ ਵੱਕਾਰੀ ਰਾਜਾ ਭਾਲਿੰਦਰ ਸਿੰਘ ਟਰਾਫੀ ਹਾਈਬ੍ਰਿਡ ਸੇਵਾ ਦਲ ਅਰਥਾਤ ਸਰਿਵਿਸਜ਼ ਨੂੰ ਪ੍ਰਦਾਨ ਕੀਤੀ।

ਨੈਸ਼ਨਲ ਖੇਡਾਂ ਦੇ ਟਰੈਕ ਐਂਡ ਫੀਲਡ ਈਵੈਂਟ ਵਿਚ 38 ਤੇ ਅਥਲੈਟਿਕਸ ਵਿਚ 36 ਰਾਸ਼ਟਰੀ ਰਿਕਾਰਡ ਬਣੇ। ਤਾਮਿਲਨਾਡੂ ਦੀ ਰੋਜੀ ਮੀਨਾ ਪਾਲਰਾਜ (ਮਹਿਲਾ ਪੋਲ ਵਾਲਟ) ਤੇ ਐੱਨ. ਅਜੀਤ (ਵੇਟਲਿਫਟਰ ਪੁਰਸ਼ 73 ਕਿ. ਗ੍ਰਾ., ਕਲੀਨ ਐਂਡ ਜਰਕ) ਨੇ ਵੀ ਰਾਸ਼ਟਰੀ ਰਿਕਾਰਡ ਬਣਾਏ। ਖੇਡਾਂ ਦਾ ਆਯੋਜਕ ਗੁਜਰਾਤ 13 ਸੋਨ, 15 ਚਾਂਦੀ ਤੇ 21 ਕਾਂਸੀ ਦੇ ਨਾਲ ਕੁਲ 49 ਤਮਗੇ ਜਿੱਤਣ ਵਿਚ ਸਫਲ ਰਿਹਾ। ਇਸ ਵਾਰ 29 ਟੀਮਾਂ ਅਜਿਹੀਆਂ ਹਨ, ਜਿਨ੍ਹਾਂ ਨੇ ਘੱਟ ਤੋਂ ਘੱਟ ਇਕ ਵਾਰ ਸੋਨ ਤਮਗਾ ਜਿੱਤਿਆ।

ਲੁਧਿਆਣਾ ’ਚ ਸਵਾਈਨ ਫਲੂ ਦਾ ਮਾਮਲਾ ਆਇਆ ਸਾਹਮਣੇ

0

ਲੁਧਿਆਣਾ ‘ਚ ਸਵਾਈਨ ਫਲੂ ਦੇ ਮਰੀਜ਼ ਲਗਾਤਾਰ ਸਾਹਮਣੇ ਆ ਰਹੇ ਹਨ। ਬੀਤੇ ਦਿਨ ਵੀ ਇੱਕ ਪਾਜ਼ੇਟਿਵ ਅਤੇ ਇੱਕ ਸ਼ੱਕੀ ਮਾਮਲਾ ਸਾਹਮਣੇ ਆਇਆ ਹੈ, ਜਦੋਂਕਿ ਦੂਜੇ ਜ਼ਿਲ੍ਹਿਆਂ ਤੋਂ 2 ਪਾਜ਼ੇਟਿਵ ਅਤੇ 4 ਸ਼ੱਕੀ ਰਿਪੋਰਟ ਹੋਏ ਹਨ। ਇਸੇ ਦੇ ਨਾਲ ਹੀ ਡੇਂਗੂ ਤੋਂ ਪੀੜਤ 3 ਨਵੇਂ ਮਾਮਲੇ ਰਿਪੋਰਟ ਹੋਏ ਹਨ। ਸਿਵਲ ਸਰਜਨ ਲੁਧਿਆਣਾ ਡਾ. ਹਤਿੰਦਰ ਕੌਰ ਨੇ ਦੱਸਿਆ ਕਿ ਲੁਧਿਆਣਾ ’ਚ 2 ਸੈਂਪਲਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ ਜੋ ਲੁਧਿਆਣਾ ਨਾਲ ਸਬੰਧਿਤ ਹੈ।

ਇਹ ਵੀ ਪੜ੍ਹੋ: ਕੇਂਦਰੀ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਦੀਵਾਲੀ ਤੋਹਫਾ, DA ‘ਚ 9 ਫੀਸਦੀ ਵਾਧਾ

ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀਆਂ ਮੌਤਾਂ ਦੀ ਗਿਣਤੀ 3017 ਹੈ, ਜਦੋਂਕਿ ਬਾਹਰਲੇ ਜ਼ਿਲ੍ਹਿਆਂ ਅਤੇ ਰਾਜਾਂ ਦੀਆਂ ਮੌਤਾਂ ਦੀ ਗਿਣਤੀ 1141 ਹੈ। ਸਿਵਲ ਸਰਜਨ ਲੁਧਿਆਣਾ ਨੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਤੋਂ ਬਚਾਅ ਲਈ ਮਾਸਕ ਦੀ ਜ਼ਰੂਰ ਵਰਤੋਂ ਕਰਨ। ਆਪਸੀ ਦੂਰੀ ਬਣਾਈ ਰੱਖਣ। ਭੀੜ ਵਾਲੇ ਪ੍ਰੋਗਰਾਮਾਂ ਵਿਚ ਜਾਣ ਤੋਂ ਪਰਹੇਜ਼ ਕਰਨ ਅਤੇ ਵਾਰ-ਵਾਰ ਹੱਥ ਧੋਣ।

ਕੇਂਦਰੀ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਦੀਵਾਲੀ ਤੋਹਫਾ, DA ‘ਚ 9 ਫੀਸਦੀ ਵਾਧਾ

0

ਕੇਂਦਰ ਸਰਕਾਰ ਨੇ ਪੰਜਵੇਂ ਅਤੇ ਛੇਵੇਂ ਤਨਖ਼ਾਹ ਕਮਿਸ਼ਨ ਤਹਿਤ ਤਨਖ਼ਾਹ ਲੈਣ ਵਾਲੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਛੇਵੇਂ ਤਨਖਾਹ ਕਮਿਸ਼ਨ ਤਹਿਤ ਤਨਖਾਹ ਲੈਣ ਵਾਲੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 203 ਫੀਸਦੀ ਤੋਂ ਵਧ ਕੇ 212 ਫੀਸਦੀ ਹੋ ਗਿਆ ਹੈ। ਡੀਏ ਦੀਆਂ ਨਵੀਆਂ ਦਰਾਂ 1 ਜੁਲਾਈ 2022 ਤੋਂ ਲਾਗੂ ਮੰਨੀਆਂ ਜਾਣਗੀਆਂ। ਇਸ ਤੋਂ ਇਲਾਵਾ ਪੰਜਵੇਂ ਤਨਖ਼ਾਹ ਕਮਿਸ਼ਨ ਤਹਿਤ ਤਨਖ਼ਾਹ ਲੈਣ ਵਾਲੇ ਕੇਂਦਰੀ ਮੁਲਾਜ਼ਮਾਂ ਦਾ ਡੀਏ 15 ਫ਼ੀਸਦੀ ਵਧਾ ਕੇ 396 ਫ਼ੀਸਦੀ ਕਰ ਦਿੱਤਾ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਲਈ ਵਾਧਾ ਵੀ 1 ਜੁਲਾਈ ਤੋਂ ਲਾਗੂ ਮੰਨਿਆ ਜਾਵੇਗਾ।

ਮਹਿੰਗਾਈ ਭੱਤੇ ਦਾ ਫੈਸਲਾ ਕਰਮਚਾਰੀ ਦੀ ਮੂਲ ਤਨਖਾਹ ਦੇ ਆਧਾਰ ‘ਤੇ ਕੀਤਾ ਜਾਂਦਾ ਹੈ। ਜੇਕਰ ਕਿਸੇ ਕੇਂਦਰੀ ਕਰਮਚਾਰੀ ਦੀ ਮੂਲ ਤਨਖਾਹ 43000 ਰੁਪਏ ਪ੍ਰਤੀ ਮਹੀਨਾ ਹੈ, ਤਾਂ ਉਸ ਨੂੰ ਪੁਰਾਣੇ ਡੀਏ (203 ਪ੍ਰਤੀਸ਼ਤ) ਦੇ ਤਹਿਤ 87,290 ਰੁਪਏ ਮਿਲਣਗੇ। ਇਸ ਦੇ ਨਾਲ ਹੀ ਡੀਏ 212 ਫੀਸਦੀ ਹੋਣ ਤੋਂ ਬਾਅਦ ਇਹ ਵਧ ਕੇ 91,160 ਰੁਪਏ ਹੋ ਜਾਵੇਗਾ। ਇਸ ਨਾਲ ਉਸ ਦੀ ਤਨਖਾਹ ਵਿੱਚ ਕਰੀਬ 3800 ਰੁਪਏ ਦਾ ਵਾਧਾ ਹੋਵੇਗਾ। ਖਰਚਾ ਵਿਭਾਗ (ਡੀ.ਓ.ਆਈ.) ਨੇ 12 ਅਕਤੂਬਰ ਨੂੰ ਇੱਕ ਦਫ਼ਤਰੀ ਮੈਮੋਰੰਡਮ ਜਾਰੀ ਕਰਕੇ ਡੀਏ ਵਿੱਚ ਵਾਧੇ ਬਾਰੇ ਜਾਣਕਾਰੀ ਦਿੱਤੀ ਸੀ।

DA ਵਧਾਉਣ ਦਾ ਕੀ ਕਾਰਨ ਹੈ
ਸੱਤਵੇਂ ਤਨਖਾਹ ਕਮਿਸ਼ਨ ਦੇ ਤਹਿਤ ਤਨਖਾਹ ਜਾਂ ਪੈਨਸ਼ਨ ਲੈਣ ਵਾਲੇ ਕਰਮਚਾਰੀਆਂ ਦਾ ਡੀਏ ਅਤੇ ਡੀਆਰ (ਮਹਿੰਗਾਈ ਰਾਹਤ) ਸਤੰਬਰ ਵਿੱਚ 34 ਫੀਸਦੀ ਤੋਂ ਵਧਾ ਕੇ 38 ਫੀਸਦੀ ਕਰ ਦਿੱਤਾ ਗਿਆ ਹੈ। ਉਦੋਂ ਤੋਂ ਛੇਵੇਂ ਅਤੇ ਪੰਜਵੇਂ ਤਨਖ਼ਾਹ ਕਮਿਸ਼ਨ ਅਧੀਨ ਤਨਖ਼ਾਹ ਜਾਂ ਪੈਨਸ਼ਨ ਲੈ ਰਹੇ ਕਰਮਚਾਰੀ/ਸਾਬਕਾ ਮੁਲਾਜ਼ਮ ਡੀਏ ਜਾਂ ਡੀਆਰ ਵਧਾਉਣ ਦੀ ਮੰਗ ਕਰ ਰਹੇ ਸਨ।

ਮਹਿੰਗਾਈ ਭੱਤਾ ਕੀ ਹੈ?
ਸਰਕਾਰ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਨਾਲ ਲੜਨ ਲਈ ਭੱਤਾ ਦਿੰਦੀ ਹੈ। ਇਸ ਨੂੰ ਮਹਿੰਗਾਈ ਭੱਤਾ (ਕਰਮਚਾਰੀਆਂ ਲਈ) ਅਤੇ ਮਹਿੰਗਾਈ ਰਾਹਤ (ਪੈਨਸ਼ਨਰਾਂ ਲਈ) ਕਿਹਾ ਜਾਂਦਾ ਹੈ। ਕੇਂਦਰ ਸਰਕਾਰ ਜੁਲਾਈ ਅਤੇ ਜਨਵਰੀ ਵਿਚ ਇਸ ਦੀ ਸਮੀਖਿਆ ਕਰਦੀ ਹੈ। ਡੀਏ ਉਸ ਸੈਕਟਰ ਉੱਤੇ ਵੀ ਨਿਰਭਰ ਕਰਦਾ ਹੈ ਜਿਸ ਵਿੱਚ ਕਰਮਚਾਰੀ ਕੰਮ ਕਰਦਾ ਹੈ।