Home Blog Page 2159

ਅਦਾਕਾਰਾ ਕੰਗਨਾ ਰਣੌਤ ਨੂੰ ਮਾਣਹਾਨੀ ਕੇਸ ‘ਚ ਸੰਮਨ ਹੋਇਆ ਜਾਰੀ

0

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਮਾਣਹਾਨੀ ਕੇਸ ‘ਚ ਸੰਮਨ ਜਾਰੀ ਹੋਇਆ ਹੈ। 19 ਅਪ੍ਰੈਲ ਨੂੰ ਬਠਿੰਡਾ ਕੋਰਟ ‘ਚ ਪੇਸ਼ ਹੋਣ ਦਾ ਸੰਮਨ ਜਾਰੀ ਹੋਇਆ ਹੈ। ਪੰਜਾਬ ਦੀ 73 ਸਾਲਾ ਬਜ਼ੁਰਗ ਔਰਤ ਮਹਿੰਦਰ ਕੌਰ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਮਹਿੰਦਰ ਕੌਰ ਬਹਾਦਰਗੜ੍ਹ ਜੰਡੀਆਂ ਦੀ ਰਹਿਣ ਵਾਲੀ ਹੈ। ਕੰਗਨਾ ਨੇ ਖੇਤੀ ਅੰਦੋਲਨ ਨੂੰ ਲੈ ਕੇ ਟਵੀਟ ਕੀਤਾ ਸੀ। ਮਹਿੰਦਰ ਕੌਰ ਦੀ ਫੋਟੋ ਲਗਾ ਕਿਹਾ ਸੀ 100-100 ਰੁਪਏ ਦੀ ਦਿਹਾੜੀਆਂ ‘ਤੇ ਆਏ ਹਨ। ਜਿਸ ਤੋਂ ਬਾਅਦ ਅਦਾਕਾਰਾ ਕੰਗਨਾ ਰਣੌਤ ਦੇ ਖਿਲਾਫ ਬਠਿੰਡਾ ਦੀ ਇੱਕ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਕੰਗਨਾ ਰਣੌਤ ਨੇ ਟਵਿੱਟਰ ‘ਤੇ ਮਹਿੰਦਰ ਕੌਰ ਨੂੰ ‘ਸ਼ਾਹੀਨ ਬਾਗ ਦੀ ਦਾਦੀ’ ਕਿਹਾ ਹੈ। ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਮੁਤਾਬਿਕ ਸ਼ਿਕਾਇਤ ਭਾਰਤੀ ਦੰਡਾਵਲੀ ਦੀ ਧਾਰਾ 499 (ਮਾਨਹਾਨੀ) ਅਤੇ 500 (ਮਾਨਹਾਨੀ ਦੀ ਸਜ਼ਾ) ਤਹਿਤ ਦਰਜ ਕੀਤੀ ਗਈ ਸੀ।

ਸ਼ਿਕਾਇਤ ਵਿੱਚ ਮਹਿੰਦਰ ਕੌਰ ਨੇ ਕਿਹਾ ਕਿ ਅਦਾਕਾਰਾ ਨੇ ਟਵੀਟ ਵਿੱਚ ਮੇਰੀ ਤੁਲਨਾ ਕਿਸੇ ਹੋਰ ਔਰਤ ਨਾਲ ਕਰਕੇ ਝੂਠੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਮੈਂ ਉਹੀ ਦਾਦੀ ਹਾਂ ਜਿਸ ਨੇ ਸ਼ਾਹੀਨ ਬਾਗ ਦੇ ਵਿਰੋਧ ਪ੍ਰਦਰਸ਼ਨ ‘ਚ ਹਿੱਸਾ ਲਿਆ ਸੀ। ਇਸ ਤਰ੍ਹਾਂ ਦੀਆਂ ਟਿੱਪਣੀਆਂ ਦਾ ਇਸਤੇਮਾਲ ਕਰਕੇ ਅਭਿਨੇਤਰੀ ਨੇ ਉਸਦੀ ਸਾਖ ਅਤੇ ਵੱਕਾਰ ਨੂੰ ਠੇਸ ਪਹੁੰਚਾਈ ਹੈ।

ਕਿਸਾਨ ਅੰਦੋਲਨ ਦੌਰਾਨ ਮਹਿੰਦਰ ਕੌਰ ਨਾਲ ਜੁੜੀ ਇਕ ਪੋਸਟ ਸ਼ੇਅਰ ਕਰਦੇ ਹੋਏ ਕੰਗਨਾ ਨੇ ਲਿਖਿਆ, ‘ਹਾਹਾਹਾ, ਇਹ ਉਹੀ ਦਾਦੀ ਹੈ, ਜਿਸ ਨੂੰ ਟਾਈਮ ਮੈਗਜ਼ੀਨ ਦੇ ਕਵਰ ‘ਤੇ ਸਭ ਤੋਂ ਤਾਕਤਵਰ ਭਾਰਤੀ ਦੱਸਿਆ ਗਿਆ ਸੀ। ਇਹ 100 ਰੁਪਏ ਵਿੱਚ ਉਪਲਬਧ ਹੈ। ਕੰਗਨਾ ਨੇ ਬਜ਼ੁਰਗ ਮਹਿਲਾ ਨੂੰ ਸੌ-ਸੌ ਰੁਪਏ ਲੈ ਕੇ ਧਾਰਨੇ ‘ਚ ਸ਼ਾਮਿਲ ਹੋਣ ਵਾਲੀ ਔਰਤ ਕਿਹਾ ਸੀ।

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ: ਚੌਥੇ ਪੜਾਅ ਲਈ 9 ਜ਼ਿਲ੍ਹਿਆਂ ਦੀਆਂ 59 ਸੀਟਾਂ ’ਤੇ ਵੋਟਿੰਗ ਹੋਈ ਸ਼ੁਰੂ

0

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਲਈ 9 ਜ਼ਿਲ੍ਹਿਆਂ ਦੀਆਂ 59 ਸੀਟਾਂ ’ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਚੌਥੇ ਪੜਾਅ ਦੀ ਵੋਟਿੰਗ ’ਚ ਹਿੱਸਾ ਲੈਂਦੇ ਹੋਏ ਆਪਣੀ ਵੋਟ ਰਾਜਧਾਨੀ ਲਖਨਊ ਦੇ ਮਾਂਟੇਸਰੀ ਸਕੂਲ ’ਚ ਪਾਈ। ਇਸ ਦੌਰਾਨ ਮਾਇਆਵਤੀ ਨੇ ਕਿਹਾ ਕਿ ਸਾਡੀ ਪਾਰਟੀ 2007 ਦੇ ਇਤਿਹਾਸ ਨੂੰ ਫਿਰ ਤੋਂ ਦੋਹਰਾਏਗੀ। ਉਨ੍ਹਾਂ ਨੇ ਪ੍ਰਦੇਸ਼ ਦੇ ਵੋਟਰਾਂ ਨੂੰ ਲੋਕਤੰਤਰ ਦੇ ਤਿਉਹਾਰ ’ਚ ਆਪਣੇ ਘਰਾਂ ਤੋਂ ਨਿਕਲ ਕੇ ਵੋਟ ਜ਼ਰੂਰ ਪਾਉਣ ਦੀ ਅਪੀਲ ਕੀਤੀ।

ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਸਾਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ। ਇਸ ਲਈ ਵੋਟ ਜ਼ਰੂਰ ਪਾਓ। ਮਾਇਆਵਤੀ ਨੇ ਕਿਹਾ ਕਿ ਬਸਪਾ ਨੂੰ ਇਕੱਲੇ ਅਨੁਸੂਚਿਤ ਜਨਜਾਤੀ ਦਾ ਹੀ ਨਹੀਂ ਸਗੋਂ ਮੁਸਲਮਾਨਾਂ ਅਤੇ ਅਤਿ ਪਿਛੜੇ ਵਰਗਾਂ ਨਾਲ ਸਾਰੇ ਸਮਾਜ ਦੇ ਲੋਕਾਂ ਦੀ ਵੋਟ ਮਿਲ ਰਹੀ ਹੈ। ਜਦੋਂ ਚੋਣ ਨਤੀਜੇ ਆਉਣਗੇ ਤਾਂ ਸਮਾਂ ਦੱਸੇਗਾ ਕਿ ਕੌਣ ਕਿੰਨੇ ਪਾਣੀ ਵਿਚ ਹੈ।

ਜਾਣਕਾਰੀ ਅਨੁਸਾਰ ਇਸ ਪੜਾਅ ‘ਚ 13,817 ਪੋਲਿੰਗ ਸਟੇਸ਼ਨਾਂ ‘ਤੇ ਕੁੱਲ 24,643 ਪੋਲਿੰਗ ਸਟੇਸ਼ਨਾਂ ‘ਤੇ 2.13 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿੱਚੋਂ 1.14 ਕਰੋੜ ਪੁਰਸ਼, 99.3 ਲੱਖ ਔਰਤਾਂ ਅਤੇ 966 ਤੀਜੇ ਲਿੰਗ ਦੇ ਵੋਟਰ ਹਨ। ਚੌਥੇ ਪੜਾਅ ਲਈ ਬਿੰਦਕੀ, ਹੁਸੈਨਗੰਜ ਅਤੇ ਫਤਿਹਪੁਰ ਵਿਧਾਨ ਸਭਾ ਹਲਕਿਆਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਇਨ੍ਹਾਂ ਦੇ 590 ਮਾਜਰੇ ਅਤੇ 3393 ਪੋਲਿੰਗ ਸਥਾਨਾਂ ਦੀ ਪਛਾਣ ਸੰਵੇਦਨਸ਼ੀਲ ਵਜੋਂ ਕੀਤੀ ਗਈ ਹੈ। ਇਨ੍ਹਾਂ ਪੋਲਿੰਗ ਸਟੇਸ਼ਨਾਂ ‘ਤੇ ਸੁਰੱਖਿਆ ਦੇ ਵਾਧੂ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਚੌਥੇ ਗੇੜ ਦੀ ਪੋਲਿੰਗ ਦਾ ਪ੍ਰਚਾਰ ਸੋਮਵਾਰ ਸ਼ਾਮ 6 ਵਜੇ ਖਤਮ ਹੋ ਗਿਆ ਸੀ। ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਮੁੱਖ ਵਿਰੋਧੀ ਪਾਰਟੀਆਂ ਸਮਾਜਵਾਦੀ ਪਾਰਟੀ (ਸਪਾ), ਬਹੁਜਨ ਸਮਾਜ ਪਾਰਟੀ (ਬਸਪਾ) ਅਤੇ ਕਾਂਗਰਸ ਸਮੇਤ ਹੋਰ ਪਾਰਟੀਆਂ ਨੇ ਪੂਰੇ ਜ਼ੋਰ-ਸ਼ੋਰ ਨਾਲ ਪ੍ਰਚਾਰ ਮੁਹਿੰਮ ਵਿੱਚ ਹਿੱਸਾ ਲਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਹਿਲੀ ਟਰਮ ਦੇ ਇਮਤਿਹਾਨਾਂ ਦੀ ਤਾਰੀਖ ਕੀਤੀ ਜਾਰੀ

0

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਤੇ 8ਵੀਂ ਜਮਾਤ ਦੀ ਟਰਮ-1 ਦੀ ਪ੍ਰੀਖਿਆ ‘ਚ ਕੋਵਿਡ-19 ਕਾਰਨ ਬੀਮਾਰ, ਸਪੋਰਟਸ ਵਾਲੇ ਅਤੇ ਗੈਰ-ਹਾਜ਼ਰ ਰਹਿਣ ਵਾਲੇ ਪ੍ਰੀਖਿਆਰਥੀਆਂ ਦੀ ਦੁਬਾਰਾ ਪ੍ਰੀਖਿਆ 5 ਤੋਂ 8 ਮਾਰਚ ਤੱਕ ਆਯੋਜਿਤ ਕੀਤੀ ਜਾਵੇਗੀ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕਰਾਜ ਮਹਿਰੋਕ ਨੇ ਦੱਸਿਆ ਕਿ ਇਹ ਪ੍ਰੀਖਿਆ ਸਵੇਰੇ 10.30 ਵਜੇ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੀਖਿਆ ਕੋਵਿਡ-19 ਨੂੰ ਧਿਆਨ ‘ਚ ਰੱਖਦਿਆਂ ਕਰਵਾਈ ਜਾਵੇਗੀ।

5ਵੀਂ ਜਮਾਤ ਦੀ ਡੇਟਸ਼ੀਟ : ਮਹਿਰੋਕ ਨੇ ਦੱਸਿਆ ਕਿ 5ਵੀਂ ਜਮਾਤ ਦੀ ਪਹਿਲੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ ਅਤੇ ਵਾਤਾਵਰਣ ਸਿੱਖਿਆ ਦੀ ਪ੍ਰੀਖਿਆ 5 ਮਾਰਚ ਨੂੰ, ਦੂਜੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ ਅਤੇ ਅੰਗਰੇਜ਼ੀ ਦੀ ਪ੍ਰੀਖਿਆ 7 ਮਾਰਚ ਨੂੰ ਅਤੇ ਹਿਸਾਬ ਦੀ ਪ੍ਰੀਖਿਆ 8 ਮਾਰਚ ਨੂੰ ਸਵੇਰੇ 10.30 ਵਜੇ ਤੋਂ ਸ਼ੁਰੂ ਹੋਵੇਗੀ। ਹਿਸਾਬ ਦੀ ਪ੍ਰੀਖਿਆ ਦਾ ਸਮਾਂ 10.30 ਵਜੇ ਤੋਂ 11.30 ਵਜੇ ਤਕ ਰਹੇਗਾ । ਇਸ ਤੋਂ ਇਲਾਵਾ ਸਾਰੀਆਂ ਪ੍ਰੀਖਿਆਵਾਂ ਸਵੇਰੇ 10.30 ਵਜੇ ਤੋਂ 12.15 ਵਜੇ ਤਕ ਹੋਣਗੀਆਂ।

8ਵੀਂ ਦੀ ਡੇਟਸ਼ੀਟ : 8ਵੀਂ ਜਮਾਤ ਦੀ ਪਹਿਲੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ ਅਤੇ ਹਿਸਾਬ ਦੀ ਪ੍ਰੀਖਿਆ 5 ਮਾਰਚ ਨੂੰ, ਦੂਜੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ ਅਤੇ ਸਮਾਜਿਕ ਸਿੱਖਿਆ ਦੀ ਪ੍ਰੀਖਿਆ 7 ਮਾਰਚ ਨੂੰ ਅਤੇ ਅੰਗਰੇਜ਼ੀ ਤੇ ਵਿਗਿਆਨ ਦੀ ਪ੍ਰੀਖਿਆ 8 ਮਾਰਚ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਲਈ ਸਮਾਂ 3 ਘੰਟੇ ਦਾ ਹੋਵੇਗਾ, ਜੋ ਸਵੇਰੇ 10.30 ਤੋਂ ਲੈ ਕੇ 1.45 ਵਜੇ ਤੱਕ ਹੋਵੇਗੀ। ਪ੍ਰੀਖਿਆਰਥੀਆਂ ਨੂੰ ਓ. ਐੱਮ. ਆਰ. ਸ਼ੀਟ ‘ਤੇ ਵੇਰਵਾ ਭਰਨ ਲਈ 15 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਵੇਗਾ।

10ਵੀਂ ਦੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ 4 ਅਤੇ 5 ਮਾਰਚ ਨੂੰ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕਰਾਜ ਮਹਿਰੋਕ ਨੇ ਦੱਸਿਆ ਕਿ 10ਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਜੋ ਕਿ 27 ਤੇ 28 ਜਨਵਰੀ ਨੂੰ ਕਰਵਾਈ ਜਾਣੀ ਸੀ ਪਰ ਕੋਵਿਡ-19 ਮਹਾਮਾਰੀ ਕਾਰਨ ਇਹ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਸੀ। ਹੁਣ ਇਹ ਪ੍ਰੀਖਿਆ 4 ਅਤੇ 5 ਮਾਰਚ ਨੂੰ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ। ਪ੍ਰੀਖਿਆ ‘ਚ ਹਿੱਸਾ ਲੈਣ ਵਾਲੇ ਸਾਰੇ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ 28 ਫਰਵਰੀ ਤੱਕ ਅਪਲੋਡ ਕਰ ਦਿੱਤੇ ਜਾਣਗੇ। ਪ੍ਰੀਖਿਆਰਥੀਆਂ ਨੂੰ ਇਸ ਦੀ ਸੂਚਨਾ ਈ-ਮੇਲ ਤੇ ਐੱਸ. ਐੱਮ. ਐੱਸ. ਰਾਹੀਂ ਭੇਜ ਦਿੱਤੀ ਜਾਵੇਗੀ।

ਅਮਰੀਕਾ ਨੇ ਰੂਸ ‘ਤੇ ਪਾਬੰਦੀਆਂ ਲਗਾਉਣ ਦਾ ਕੀਤਾ ਐਲਾਨ

0

ਰੂਸ ਅਤੇ ਯੂਕ੍ਰੇਨ ਵਿਚਕਾਰ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਯੂਕ੍ਰੇਨ ਸੰਕਟ ਦਰਮਿਆਨ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਮੰਗਲਵਾਰ ਅੱਧੀ ਰਾਤ ਤੋਂ ਬਾਅਦ ਰਾਸ਼ਟਰ ਦੇ ਨਾਂ ਸੰਬੋਧਨ ਕੀਤਾ ਅਤੇ ਕਿਹਾ ਕਿ ਰੂਸ ਨੇ ਆਪਣੀ ਫੌਜ ਯੂਕ੍ਰੇਨ ਭੇਜ ਕੇ ਅੰਤਰਰਾਸ਼ਟਰੀ ਨਿਯਮਾਂ ਦੀ ਉਲੰਘਣਾ ਕੀਤੀ ਹੈ। ਅਸੀਂ ਰੂਸ ’ਤੇ 2 ਵੱਡੀਆਂ ਵਿੱਤੀ ਪਾਬੰਦੀਆਂ ਲਾਉਣ ਦਾ ਫੈਸਲਾ ਕੀਤਾ ਹੈ।
ਬਾਈਡੇਨ ਨੇ ਕਿਹਾ ਕਿ ਇਕ ਤਾਂ ਅਮਰੀਕਾ ਰੂਸ ਨਾਲ ਅੱਗੇ ਵਪਾਰ ਨਹੀਂ ਕਰੇਗਾ ਅਤੇ ਦੂਜਾ ਅਸੀਂ ਰੂਸ ਨੂੰ ਪੱਛਮੀ ਦੇਸ਼ਾਂ ਤੋਂ ਮਿਲਣ ਵਾਲੀ ਮਦਦ ਵੀ ਰੋਕ ਦੇਵਾਂਗੇ। ਉਨ੍ਹਾਂ ਕਿਹਾ ਕਿ ਰੂਸ ਜਿਵੇਂ-ਜਿਵੇਂ ਵਧੇਗਾ ਅਸੀਂ ਹੋਰ ਰੋਕ ਲਗਾਉਂਦੇ ਜਾਵਾਂਗੇ। ਨਾਟੋ ਵਲੋਂ ਸਾਡਾ ਬਚਨ ਅਟਲ ਹੈ। ਉਸਦੀ ਹਰ ਇੱਕ ਇੰਚ ਸਰਹੱਦ ਦੀ ਰੱਖਿਆ ਕਰਾਂਗੇ। ਯੂਕ੍ਰੇਨ ਨੂੰ ਅਮਰੀਕਾ ਵਲੋਂ ਫੌਜੀ ਮਦਦ ਜਾਰੀ ਰਹੇਗੀ। ਅਸੀਂ ਰੂਸ ਵਲੋਂ ਲੜਾਈ ਨਹੀਂ ਚਾਹੁੰਦੇ ਪਰ ਉਸਦੀ ਹਰ ਚੁਣੌਤੀ ਦਾ ਜਵਾਬ ਵੀ ਜ਼ਰੂਰ ਦੇਵਾਂਗੇ। ਅਸੀ ਕੋਸ਼ਿਸ਼ ‘ਚ ਹਾਂ ਕਿ ਸਮੱਸਿਆ ਦਾ ਕੋਈ ਹੱਲ ਛੇਤੀ ਨਿਕਲੇ। ਅਸੀਂ ਰੂਸ ਦੇ ਨਾਲ-ਨਾਲ ਯੂਕ੍ਰੇਨ ਵਲੋਂ ਵੀ ਲਗਾਤਾਰ ਗੱਲ ਕਰ ਰਹੇ ਹਾਂ ਅਤੇ ਸਾਡੀ ਹਾਲਾਤਾਂ ‘ਤੇ ਲਗਾਤਾਰ ਨਜ਼ਰ ਹੈ।

ਸੋਮਵਾਰ ਨੂੰ ਪੁਤਿਨ ਨੇ ਯੂਕ੍ਰੇਨ ਦੇ ਬਾਗੀ ਇਲਾਕਿਆਂ ਡੋਨੇਟਸਕ ਅਤੇ ਲੁਹਾਨਸਕ ਦੀ ਆਜ਼ਾਦੀ ਨੂੰ ਮਾਨਤਾ ਦਿੱਤੀ, ਜਿਸ ਨੇ ਰਾਤੋ-ਰਾਤ ਪੂਰੀ ਦੁਨੀਆ ਦੀ ਚਿੰਤਾ ਵਧਾ ਦਿੱਤੀ ਸੀ। ਇਸ ਤੋਂ ਤੁਰੰਤ ਬਾਅਦ ਪੁਤਿਨ ਨੇ ਦੋਵਾਂ ਖੇਤਰਾਂ ਵਿਚ ਫ਼ੌਜਾਂ ਦੀ ਤਾਇਨਾਤੀ ਦਾ ਹੁਕਮ ਦਿੱਤਾ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਹੁਣ ਰੂਸ ਇਸ ਕਦਮ ਰਾਹੀਂ ਯੂਕ੍ਰੇਨ ‘ਤੇ ਹਮਲਾ ਕਰਨ ਲਈ ਤਿਆਰ ਹੈ। ਪੱਛਮੀ ਦੇਸ਼ਾਂ ਵਿਚਾਲੇ ਵੀ ਤਣਾਅ ਵਧ ਗਿਆ ਹੈ, ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਹੁਣ ਰੂਸ ਆਸਾਨੀ ਨਾਲ ਆਪਣੇ ਹਥਿਆਰ ਅਤੇ ਫ਼ੌਜੀ ਇੱਥੇ ਤਾਇਨਾਤ ਕਰ ਸਕੇਗਾ। ਯੂਕ੍ਰੇਨ ਵਿਚ ਰੂਸੀ ਫੌ਼ਜੀਆਂ ਤੋਂ ਇਲਾਵਾ ਤੋਪ ਅਤੇ ਟੈਂਕਾਂ ਦੀ ਤਾਇਨਾਤੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਭਾਰਤ ਨੇ ਅਫਗਾਨਿਸਤਾਨ ਲਈ 50 ਹਜ਼ਾਰ ਮੀਟ੍ਰਿਕ ਟਨ ਕਣਕ ਨਾਲ ਭਰੇ ਟਰੱਕ ਕੀਤੇ ਰਵਾਨਾ

0

ਭਾਰਤ ਅਫਗਾਨਿਸਤਾਨ ਦੇ ਲੋਕਾਂ ਦੀ ਮਦਦ ਲਈ ਅੱਗੇ ਆਇਆ ਹੈ। ਭਾਰਤ ਅੱਜ ਪਾਕਿਸਤਾਨ ਦੇ ਰਸਤੇ ਅਫਗਾਨਿਸਤਾਨ ਨੂੰ ਕਣਕ ਭੇਜ ਰਿਹਾ ਹੈ। ਇਹ ਕਣਕ ਅੱਜ ਅਟਾਰੀ ਬਾਰਡਰ ਤੋਂ 50 ਅਫਗਾਨੀ ਟਰੱਕਾਂ ਵਿੱਚ ਭੇਜੀ ਜਾ ਰਹੀ ਹੈ। ਭਾਰਤ ਦੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਇਨ੍ਹਾਂ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰ ਰਹੇ ਹਨ। ਜਾਣਕਾਰੀ ਅਨੁਸਾਰ ਪਾਕਿਸਤਾਨ ਨਾਲ ਹੋਈ ਗੱਲਬਾਤ ਅਨੁਸਾਰ ਅਨਾਜ ਦੀ ਇਹ ਖੇਪ ਅਟਾਰੀ-ਵਾਹਗਾ ਜ਼ਮੀਨੀ ਸਰਹੱਦ ਰਾਹੀਂ ਪਾਕਿਸਤਾਨ ਦੇ ਰਸਤੇ ਅਫਗਾਨਿਸਤਾਨ ਪਹੁੰਚੇਗੀ।

ਭਾਰਤ ਨੇ ਪਾਕਿਸਤਾਨ ਨਾਲ ਮਹੀਨਿਆਂ ਤਕ ਚਲੀ ਗੱਲਬਾਤ ਮਗਰੋਂ ਅਟਾਰੀ ਬਾਰਡਰ ਜ਼ਰੀਏ ਸੜਕ ਮਾਰਗ ਰਾਹੀਂ ਮਨੁੱਖੀ ਮਦਦ ਦੇ ਰੂਪ ‘ਚ 50 ਟਰੱਕਾਂ ਵਿਚ 2500 ਮੀਟ੍ਰਿਕ ਟਨ ਕਣਕ ਦੀ ਪਹਿਲੀ ਖੇਪ ਅਫ਼ਗਾਨਿਸਤਾਨ ਲਈ ਰਵਾਨਾ ਕੀਤੀ।

ਮੰਤਰਾਲਾ ਨੇ ਕਿਹਾ ਕਿ ਅਫ਼ਗਾਨਿਸਤਾਨ ਨੂੰ ਮਨੁੱਖੀ ਮਦਦ ਲਈ ਸੰਯੁਕਤ ਰਾਸ਼ਟਰ ਦੀ ਅਪੀਲ ਨੂੰ ਵੇਖਦੇ ਹੋਏ ਭਾਰਤ ਸਰਕਾਰ ਨੇ ਅਫ਼ਗਾਨਿਸਤਾਨ ਦੇ ਲੋਕਾਂ ਨੂੰ 50 ਮੀਟ੍ਰਿਕ ਟਨ ਕਣਕ ਦੇਣ ਦਾ ਫ਼ੈਸਲਾ ਕੀਤਾ ਸੀ।

ਟੈਕਨੋ ਨੇ ਭਾਰਤ ‘ਚ ਲਾਂਚ ਕੀਤਾ TECNO SPARK 8C ਸਮਾਰਟਫੋਨ, ਜਾਣੋ ਕੀਮਤ ਤੇ ਵਿਸ਼ੇਸ਼ਤਾਵਾਂ

0

ਟੈਕਨੋ ਨੇ ਭਾਰਤੀ ਬਾਜ਼ਾਰ ’ਚ ਆਪਣੇ ਨਵੇਂ ਸਮਾਰਟਫੋਨ TECNO SPARK 8C ਨੂੰ ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਦਾਅਵਾ ਕੀਤਾ ਹੈ ਕਿ ਇਹ ਫੋਨ 6 ਜੀ.ਬੀ. ਰੈਮ ਅਤੇ 90Hz ਰਿਫ੍ਰੈਸ਼ ਰੇਟ ਵਾਲੀ ਡਿਸਪਲੇਅ ਨਾਲ ਆਉਣ ਵਾਲਾ ਸਭ ਤੋਂ ਸਸਤਾ ਸਮਾਰਟਫੋਨ ਹੈ। ਦੱਸ ਦੇਈਏ ਕਿ ਇਸ ਫੋਨ ’ਚ 3 ਜੀ.ਬੀ. ਰੈਮ ਦਿੱਤੀ ਗਈ ਹੈ ਜਿਸਦੇ ਨਾਲ 3 ਜੀ.ਬੀ. ਵਰਚੁਅਲ ਰੈਮ ਵੀ ਮਿਲੇਗੀ ਯਾਨੀ ਕੁੱਲ ਮਿਲਾ ਕੇ ਇਸ ਵਿਚ 6 ਜੀ.ਬੀ. ਰੈਮ ਹੋ ਜਾਵੇਗੀ।

ਇਸ ਦੇ ਨਾਲ ਹੀ ਜੇਕਰ ਕੀਮਤ ਦੀ ਗੱਲ ਕੀਤੀ ਜਾਵੇ ਤਾਂ TECNO SPARK 8C ਦੀ ਕੀਮਤ 7,499 ਰੁਪਏ ਰੱਖੀ ਗਈ ਹੈ। ਇਸਨੂੰ ਮੈਗਨੇਟ ਬਲੈਕ, ਆਈਰਿਸ ਪਰਪਲ, ਡਾਇਮੰਡ ਗ੍ਰੇਅ ਅਤੇ ਫਿਰੋਜਾ ਸਿਯਾਨ ਰੰਗਾਂ ਖ਼ਰੀਦਿਆ ਜਾ ਸਕੇਗਾ। ਇਸ ਫੋਨ ਦੀ ਵਿਕਰੀ 24 ਫਰਵਰੀ 2022 ਤੋਂ ਐਮਾਜ਼ੋਨ ਰਾਹੀਂ ਸ਼ੁਰੂ ਹੋਵੇਗੀ। 

ਇਸ ਸਮਾਰਟਫੋਨ ਦੀਆਂ ਵਿਸ਼ੇਸ਼ਤਾਵਾਂ

ਡਿਸਪਲੇਅ    – 6.6 ਇੰਚ ਦੀ HD, 90Hz ਰਿਫ੍ਰੈਸ਼ ਰੇਟ
ਪ੍ਰੋਸੈਸਰ    – ਆਕਟਾ-ਕੋਰ
ਓ.ਐੱਸ.    – ਐਂਡਰਾਇਡ 11 ’ਤੇ ਆਧਾਰਿਤ HiOS 7
ਰੀਅਰ ਕੈਮਰਾ    – 13MP (ਪ੍ਰਾਈਮਰੀ) +AI ਕੈਮਰਾ
ਫਰੰਟ ਕੈਮਰਾ    – 8MP
ਬੈਟਰੀ    – 5000mAh
ਖ਼ਾਸ ਫੀਚਰਜ਼    – IPX2 ਸਪਲੈਸ਼ ਰੈਜਿਸਟੈਂਟ, ਡੀ.ਟੀ.ਐੱਸ. ਸਾਊਂਡ, ਐਂਟੀ-ਆਇਲ ਸਮਾਰਟ ਫਿੰਗਰਪ੍ਰਿੰਟ, ਫੇਸਅਨਲਾਕ, ਡਿਊਲ 4G VoLTE ਦੇ ਨਾਲ 3-ਇਨ-1 ਸਿਮ ਸਲਾਟ

 

ਊਨਾ ’ਚ ਸਥਿਤ ਪਟਾਕਾ ਫੈਟਕਰੀ ’ਚ ਹੋਏ ਧਮਾਕੇ ਦੀ ਘਟਨਾ ’ਤੇ PM ਮੋਦੀ ਨੇ ਜਤਾਇਆ ਦੁੱਖ ਤੇ ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਕੀਤਾ ਇਹ ਐਲਾਨ

0

ਹਿਮਾਚਲ ਪ੍ਰਦੇਸ਼ ਦੇ ਊਨਾ ’ਚ ਸਥਿਤ ਪਟਾਕਾ ਫੈਟਕਰੀ ’ਚ ਹੋਏ ਧਮਾਕੇ ਦੀ ਘਟਨਾ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, ‘ਹਿਮਾਚਲ ਪ੍ਰਦੇਸ਼ ਦੇ ਊਨਾ ਦੀ ਇਕ ਫੈਕਟਰੀ ’ਚ ਹੋਇਆ ਹਾਦਸਾ ਦੁਖਦ ਹੈ। ਜਿਨ੍ਹਾਂ ਲੋਕਾਂ ਨੂੰ ਇਸ ਵਿਚ ਆਪਣੀ ਜਾਨ ਗੁਆਉਣੀ ਪਈ ਹੈ, ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੁੰਘੀ ਹਮਦਰਦੀ ਹੈ। ਇਸਦੇ ਨਾਲ ਹੀ ਮੈਂ ਹਾਦਸੇ ’ਚ ਜ਼ਖ਼ਮੀ ਹੋਏ ਲੋਕਾਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।’

ਉਥੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਇਕ ਹੋਰ ਟਵੀਟ ਕਰਕੇ ਕਿਹਾ ਕਿ ਹਾਦਸੇ ’ਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਸਰਕਾਰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।

ਅੱਜ ਸਵੇਰੇ ਕਰੀਬ 11 ਵਜੇ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਬਾਥੜੀ ’ਚ ਇਕ ਪਟਾਕਾ ਫੈਕਟਰੀ ’ਚ ਅਚਾਨਕ ਧਮਾਕਾ ਹੋ ਗਿਆ ਜਿਸ ਵਿਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਗਈ ਅਤੇ 12 ਲੋਕ ਗੰਭੀਰ ਰੂਪ ਨਾਲ ਝੂਲਸ ਗਏ ਹਨ। ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ’ਚ ਕੰਮ ਕਰਨ ਵਾਲੇ ਸਾਰੇ ਮਜ਼ਦੂਰ ਬਾਹਰੀ ਸੂਬਿਆਂ ਦੇ ਹਨ। ਹਾਲਾਂਕਿ ਅਜੇ ਤਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਧਮਾਕੇ ਦੇ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਸਨ ਅਤੇ ਅੱਗ ’ਤੇ ਕਾਬੂ ਪਾ ਲਿਆ ਗਿਆ ਸੀ। ਉਥੇ ਹੀ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਸਨ।

ਗੁਰੂ ਨਾਨਕ ਬਾਣੀ ’ਤੇ ਖੋਜ ਕਾਰਜ ਮੁਕੰਮਲ ਕਰਨ ਦੀ ਐਡਵੋਕੇਟ ਧਾਮੀ ਨੇ ਪ੍ਰੋ. ਕਲਿਆਣ ਸਿੰਘ ਨੂੰ ਦਿੱਤੀ ਵਧਾਈ

0

ਪਾਕਿਸਤਾਨ ’ਚ ਵੱਸਦੇ ਸਿੱਖ ਨੌਜੁਆਨ ਪ੍ਰੋਫੈਸਰ ਕਲਿਆਣ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ’ਤੇ ਪੀਐਚਡੀ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪਾਕਿਸਤਾਨ ’ਚ ਘੱਟਗਿਣਤੀ ਸਿੱਖ ਗੁਰੂ ਸਾਹਿਬਾਨ ਦੇ ਫਲਸਫੇ ਨੂੰ ਪ੍ਰਚਾਰ ਰਹੇ ਹਨ ਅਤੇ ਪ੍ਰੋਫੈਸਰ ਕਲਿਆਣ ਸਿੰਘ ਵੱਲੋਂ ਆਪਣੀ ਖੋਜ ਦਾ ਦਾਇਰਾ ਪਹਿਲੇ ਪਾਤਸ਼ਾਹ ਜੀ ਦੀ ਬਾਣੀ ’ਤੇ ਅਧਾਰਿਤ ਰੱਖਣਾ ਇਸੇ ਦਿਸ਼ਾ ਵਿਚ ਹੀ ਇਕ ਕਦਮ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ’ਚ ਸਥਿਤ ਸ੍ਰੀ ਨਨਕਾਣਾ ਸਾਹਿਬ ਦੀ ਧਰਤੀ ਤੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਅਤੇ ਉਨ੍ਹਾਂ ਵੱਲੋਂ ਗੁਰਬਾਣੀ ਰਾਹੀਂ ਪੂਰੀ ਮਨੁੱਖਤਾ ਨੂੰ ਦਿੱਤਾ ਗਿਆ ਸੱਚ ਦਾ ਸੰਦੇਸ਼ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵੱਡੇ ਮਹੱਤਵ ਵਾਲਾ ਹੈ, ਜਿਸ ਦਾ ਪ੍ਰਚਾਰ ਪ੍ਰਸਾਰ ਅੱਜ ਦੀ ਵੱਡੀ ਲੋੜ ਹੈ। ਪ੍ਰੋਫੈਸਰ ਕਲਿਆਣ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਬਾਣੀ ਵਿਚ ਦਿੱਤੇ ਸੰਦੇਸ਼ ਨੂੰ ਖੋਜ ਦਾ ਹਿੱਸਾ ਬਣਾ ਕੇ ਅਕਾਦਮਿਕ ਪੱਧਰ ’ਤੇ ਚੰਗਾ ਕਾਰਜ ਕੀਤਾ ਹੈ, ਜਿਸ ਦੀ ਪ੍ਰਸ਼ੰਸਾ ਕਰਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਇਸ ਸਿੱਖ ਨੌਜੁਆਨ ਦੇ ਉੱਦਮ ਤੋਂ ਨਿਰਸੰਦੇਹ ਹੋਰ ਨੌਜੁਆਨ ਵੀ ਪ੍ਰੇਰਣਾ ਪ੍ਰਾਪਤ ਕਰਨਗੇ।

ਯੂਕ੍ਰੇਨ ‘ਚ ਫਸੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਭਰੀਆਂ ਜਾਣਗੀਆਂ ਵਿਸ਼ੇਸ਼ ਉਡਾਣਾਂ: ਭਾਰਤੀ ਦੂਤਾਵਾਸ

0

ਭਾਰਤ ਸਰਕਾਰ ਨੇ ਕਿਹਾ ਹੈ ਕਿ ਯੂਕ੍ਰੇਨ-ਰੂਸ ਸਰਹੱਦ ‘ਤੇ ਤਣਾਅ ਵਧਣ ਕਾਰਨ ਖੇਤਰ ਦੀ ਸੁਰੱਖਿਆ ਅਤੇ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਹੈ, ਇਸ ਲਈ ਯੂਕ੍ਰੇਨ ਵਿਚ 20,000 ਤੋਂ ਵੱਧ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਉਸ ਦੀ ਸਰਵਉੱਚ ਤਰਜੀਹ ਹੈ। ਸੋਮਵਾਰ ਨੂੰ ਹੋਈ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐੱਨ.ਐੱਸ.ਸੀ.) ਦੀ ਬੈਠਕ ‘ਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀ.ਐੱਸ. ਤਿਰੁਮੂਰਤੀ ਨੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ‘ਤੇ ਜ਼ੋਰ ਦਿੱਤਾ ਅਤੇ ਕਿਹਾ, “ਸਾਡੇ ਨਾਗਰਿਕਾਂ ਦੀ ਭਲਾਈ ਸਾਡੀ ਤਰਜੀਹ ਹੈ।”

ਰੂਸ ਵੱਲੋਂ ਯੂਕਰੇਨ ਦੇ ਦੋ ਸੂਬਿਆਂ ਨੂੰ ਆਜ਼ਾਦ ਦੇਸ਼ ਐਲਾਨੇ ਜਾਣ ਤੋਂ ਬਾਅਦ ਤਣਾਅ ਵਧ ਗਿਆ ਹੈ। ਯੂਕਰੇਨ ਅਤੇ ਇਸ ਦੇ ਸਰਹੱਦੀ ਖੇਤਰਾਂ ਵਿੱਚ 20 ਹਜ਼ਾਰ ਤੋਂ ਵੱਧ ਭਾਰਤੀ ਰਹਿੰਦੇ ਹਨ, ਜਿਨ੍ਹਾਂ ਨੂੰ ਸਰਕਾਰ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਕੜੀ ਵਿੱਚ ਮੰਗਲਵਾਰ ਸਵੇਰੇ ਏਅਰ ਇੰਡੀਆ ਦੀ ਇੱਕ ਵਿਸ਼ੇਸ਼ ਉਡਾਣ ਯੂਕਰੇਨ ਲਈ ਰਵਾਨਾ ਕੀਤੀ ਗਈ ਹੈ। ਯੂਕਰੇਨ ਤੋਂ 256 ਭਾਰਤੀ ਵਿਦਿਆਰਥੀ ਦੇਸ਼ ਪਰਤਣਗੇ।

ਇਹ ਉਡਾਣ ਅੱਜ ਰਾਤ 10.15 ਵਜੇ ਦੇਸ਼ ਪਰਤੇਗੀ। ਏਅਰ ਇੰਡੀਆ ਦੀ ਉਡਾਣ ਡ੍ਰੀਮਲਾਈਨਰ ਬੀ-787 ਨੂੰ ਯੂਕਰੇਨ ਭੇਜਿਆ ਗਿਆ ਹੈ ਅਤੇ ਇਸ ਵਿੱਚ 200 ਯਾਤਰੀਆਂ ਦੀ ਸਮਰੱਥਾ ਹੈ। ਇਸ ਤੋਂ ਇਲਾਵਾ ਚਾਰ ਹੋਰ ਉਡਾਣਾਂ ਚਲਾਈਆਂ ਜਾਣਗੀਆਂ। ਇੱਕ ਐਡਵਾਈਜ਼ਰੀ ਜਾਰੀ ਕਰਦੇ ਹੋਏ ਭਾਰਤੀ ਦੂਤਾਵਾਸ ਨੇ ਕਿਹਾ ਕਿ ਕੀਵ ਤੋਂ ਦਿੱਲੀ ਲਈ ਚਾਰ ਉਡਾਣਾਂ 25 ਫਰਵਰੀ, 27 ਫਰਵਰੀ ਅਤੇ 6 ਮਾਰਚ 2022 ਨੂੰ ਸੰਚਾਲਿਤ ਹੋਣਗੀਆਂ।

ਹਿਮਾਚਲ ’ਚ ਪਟਾਕਾ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, ਕਈ ਲੋਕਾਂ ਦੀ ਹੋਈ ਮੌਤ

0

ਹਿਮਾਚਲ ਪ੍ਰਦੇਸ਼ ਦੇ ਊਨਾ ’ਚ ਸਥਿਤ ਇਕ ਪਟਾਕਾ ਫੈਕਟਰੀ ’ਚ ਧਮਾਕਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਫੈਕਟਰੀ ‘ਚ ਮੌਜੂਦ 6 ਲੋਕਾਂ ਦੀ ਮੌਤ ਦੀ ਖ਼ਬਰ ਹੈ। ਇਸ ਦੌਰਾਨ ਪੁਲਿਸ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ ਹੋ ਗਈਆਂ ਹਨ। ਜਾਣਕਾਰੀ ਮਿਲੀ ਹੈ ਕਿ ਊਨਾ-ਬਰੇਲੀ ਸਥਿਤ ਪਟਾਕਾ ਫੈਕਟਰੀ ‘ਚ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਵਿਚ ਕਈ ਲੋਕ ਸੜ ਗਏ ਹਨ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।

ਐਸਪੀ ਊਨਾ ਅਰਿਜੀਤ ਸੇਨ ਨੇ ਕਿਹਾ ਕਿ ਟਾਹਲੀਵਾਲ ਇੰਡਸਟਰੀਅਲ ਏਰੀਆ ਅਧੀਨ ਪੈਂਦੇ ਬਠੜੀ ਨੇੜੇ ਗੁਰਪਾਲਾ ਵਿੱਚ ਇੱਕ ਪਟਾਕਾ ਪੈਕਿੰਗ ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ, ਘਟਨਾ ਸਥਾਨ ਦਾ ਦੌਰਾ ਕੀਤਾ ਗਿਆ ਹੈ, ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਫਿਲਹਾਲ ਜਾਣਕਾਰੀ ਮਿਲ ਰਹੀ ਹੈ ਕਿ 6 ਦੀ ਮੌਤ ਹੋ ਗਈ ਹੈ ਅਤੇ 12 ਦੇ ਕਰੀਬ ਜ਼ਖਮੀ ਹਨ, ਜਿਨ੍ਹਾਂ ਨੂੰ ਇਲਾਜ ਲਈ ਖੇਤਰੀ ਹਸਪਤਾਲ ਊਨਾ ਭੇਜਿਆ ਗਿਆ ਹੈ।