ਪੈਗਾਸਸ ਜਾਸੂਸੀ ਮਾਮਲਾ: ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਲਈ ਗਠਿਤ ਜਸਟਿਸ ਰਵਿੰਦਰਨ ਕਮੇਟੀ ਨੇ ਸੁਪਰੀਮ ਕੋਰਟ ਵਿੱਚ ਆਪਣੀ ਅੰਤਰਿਮ ਰਿਪੋਰਟ ਸੌਂਪ ਦਿੱਤੀ ਹੈ। ਚੀਫ਼ ਜਸਟਿਸ ਐਨਵੀ ਰਮਨਾ, ਜਸਟਿਸ ਆਰ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਡਿਵੀਜ਼ਨ ਬੈਂਚ ਸ਼ੁੱਕਰਵਾਰ ਨੂੰ ਕਮੇਟੀ ਦੀ ਅੰਤ੍ਰਿਮ ਰਿਪੋਰਟ ਅਤੇ ਹੋਰ ਜਨਹਿੱਤ ਪਟੀਸ਼ਨਾਂ ‘ਤੇ ਸੁਣਵਾਈ ਕਰੇਗੀ। ਇਸੇ ਡਿਵੀਜ਼ਨ ਬੈਂਚ ਨੇ ਪਿਛਲੇ ਸਾਲ ਕਮੇਟੀ ਦੀ ਨਿਗਰਾਨੀ ਹੇਠ ਤਕਨੀਕੀ ਮਾਹਿਰਾਂ ਦੀ ਜਾਂਚ ਟੀਮ ਦਾ ਗਠਨ ਕੀਤਾ ਸੀ।
ਡੇਰਾ ਸੱਚਾ ਸੌਦਾ ਮੁਖੀ ਬਾਬਾ ਰਾਮ ਰਹੀਮ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ
ਹਰਿਆਣਾ ਸਰਕਾਰ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਹੈ। ਹਰਿਆਣਾ ਸਰਕਾਰ ਨੇ ਰਾਮ ਰਹੀਮ ਦੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਉਨ੍ਹਾਂ ਦੀ ਸੁਰੱਖਿਆ ਵਧਾਈ ਹੈ। ਦੱਸ ਦੇਈਏ ਕਿ ਪੰਜਾਬ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ ਪੈਰੋਲ ਮਿਲੀ ਹੋਈ ਹੈ। ਉਹ 21 ਦਿਨ ਦੀ ਪੈਰੋਲ ’ਤੇ ਬਾਹਰ ਹਨ। ਹਰਿਆਣਾ ਸਰਕਾਰ ਨੇ ਸੁਰੱਖਿਆ ਦਾ ਆਧਾਰ ਏ. ਡੀ. ਜੀ. ਪੀ. (ਸੀ. ਆਈ. ਡੀ.) ਦੀ ਰਿਪੋਰਟ ਨੂੰ ਬਣਾਇਆ ਹੈ। ਡੇਰਾ ਸੱਚਾ ਸੌਦਾ ਮੁਖੀ ਨੂੰ ਜ਼ੈੱਡ-ਪਲੱਸ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।
ਰਾਮ ਰਹੀਮ ਨੂੰ ਬੀਤੀ 7 ਫਰਵਰੀ ਨੂੰ ਪੈਰੋਲ ਦਿੱਤੀ ਗਈ ਸੀ। ਪੰਜਾਬ ਚੋਣਾਂ ਤੋਂ ਪਹਿਲਾਂ 21 ਦਿਨ ਦੀ ਪੈਰੋਲ ’ਤੇ ਬਾਹਰ ਹਨ। ਚੋਣਾਂ ਤੋਂ ਠੀਕ ਪਹਿਲਾਂ ਮਿਲੀ ਪੈਰੋਲ ’ਤੇ ਵਿਰੋਧੀ ਧਿਰ ਨੇ ਕਈ ਸਵਾਲ ਖੜ੍ਹੇ ਕੀਤੇ ਸਨ ਅਤੇ ਹਰਿਆਣਾ ਸਰਕਾਰ ਨੂੰ ਘੇਰਿਆ ਸੀ। ਹਾਲਾਂਕਿ ਮੁੱਖ ਮੰਤਰੀ ਖੱਟੜ ਨੇ ਕਿਹਾ ਸੀ ਕਿ ਰਾਮ ਰਹੀਮ ਨੂੰ ਮਿਲੀ ਰਾਹਤ ਦਾ ਪੰਜਾਬ ਚੋਣਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਬੰਦ ਸਨ। ਉਨ੍ਹਾਂ ਨੂੰ ਕੁਝ ਸ਼ਰਤਾਂ ਨਾਲ ਪੈਰੋਲ ਦਿੱਤੀ ਗਈ।
ਰਾਮ ਰਹੀਮ ਦੀ ਪੈਰੋਲ ’ਤੇ ਸੁਣਵਾਈ 23 ਫਰਵਰੀ ਤੱਕ ਟਾਲ ਦਿੱਤੀ ਗਈ ਹੈ। ਦਰਅਸਲ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਪੈਰੋਲ ਸਬੰਧੀ ਰਿਕਾਰਡ ਜਮ੍ਹਾ ਕਰਵਾਉਣ ਨੂੰ ਕਿਹਾ ਸੀ ਪਰ ਸੋਮਵਾਰ ਨੂੰ ਸਰਕਾਰ ਨੇ ਰਿਕਾਰਡ ਦਾਖ਼ਲ ਕਰਨ ਲਈ ਸਮੇਂ ਦੀ ਮੰਗ ਕੀਤੀ ਸੀ, ਜਿਸ ’ਤੇ ਕੋਰਟ ਨੇ 2 ਦਿਨ ਦਾ ਸਮਾਂ ਦਿੰਦਿਆਂ ਸੁਣਵਾਈ 23 ਫਰਵਰੀ ਤੱਕ ਟਾਲ ਦਿੱਤੀ ਹੈ।
ਰਾਮ ਰਹੀਮ ਸਿਰਸਾ ਸਥਿਤ ਆਪਣੇ ਡੇਰੇ ’ਚ ਸਾਧਵੀਆਂ ਨਾਲ ਜਬਰ-ਜ਼ਿਨਾਹ ਦੇ ਮਾਮਲੇ ’ਚ 20 ਸਾਲ ਦੀ ਸਜ਼ਾ ਕੱਟ ਰਹੇ ਹਨ। ਰਾਮ ਰਹੀਮ ਨੂੰ ਪੰਚਕੂਲਾ ਦੀ ਇਕ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਅਗਸਤ 2017 ’ਚ ਮਾਮਲੇ ’ਚ ਦੋਸ਼ੀ ਕਰਾਰ ਦਿੱਤਾ ਸੀ। ਇਸ ਤੋਂ ਇਲਾਵਾ ਰਾਮ ਰਹੀਮ ਨੂੰ ਸਾਬਕਾ ਡੇਰਾ ਪ੍ਰਬੰਧਕ ਰੰਜੀਤ ਸਿੰਘ ਦੇ ਕਤਲ ਦੇ ਮਾਮਲੇ ’ਚ ਵੀ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
Weather Updates: ਭਾਰਤੀ ਮੌਸਮ ਵਿਭਾਗ ਨੇ ਪੰਜਾਬ ਸਮੇਤ ਇਨ੍ਹਾਂ ਥਾਵਾਂ ‘ਤੇ ਮੀਂਹ ਪੈਣ ਦੀ ਜਤਾਈ ਸੰਭਾਵਨਾ
ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਸਾਫ਼ ਰਿਹਾ ਹੈ। ਤਾਪਮਾਨ ਵਧਣ ਤੋਂ ਬਾਅਦ ਲੋਕਾਂ ਨੂੰ ਠੰਡ ਤੋਂ ਰਾਹਤ ਮਿਲ ਰਹੀ ਹੈ। ਇਸ ਦੇ ਨਾਲ ਹੀ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਆਈਐਮਡੀ ਅਨੁਸਾਰ ਪੰਜਾਬ, ਜੰਮੂ-ਕਸ਼ਮੀਰ, ਉੱਤਰਾਖੰਡ ਵਿੱਚ ਅਗਲੇ ਤਿੰਨ-ਚਾਰ ਦਿਨਾਂ ਤੱਕ ਮੀਂਹ ਪਵੇਗਾ, ਜਿਸ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ।
ਇਸ ਦੇ ਨਾਲ ਹੀ ਹਰਿਆਣਾ-ਚੰਡੀਗੜ੍ਹ-ਦਿੱਲੀ, ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ‘ਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਵਿਭਾਗ ਨੇ ਦੱਸਿਆ ਕਿ 24 ਅਤੇ 25 ਫਰਵਰੀ ਨੂੰ ਬਿਹਾਰ, ਝਾਰਖੰਡ, ਉੜੀਸਾ ਅਤੇ ਬੰਗਾਲ-ਸਿੱਕਮ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਦੇ ਅਨੁਸਾਰ 22 ਤੋਂ 24 ਫਰਵਰੀ ਤੱਕ ਜੰਮੂ-ਕਸ਼ਮੀਰ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵਿਆਪਕ ਹਲਕੀ/ਦਰਮਿਆਨੀ ਬਾਰਿਸ਼/ਬਰਫ਼ਬਾਰੀ ਦੀ ਸੰਭਾਵਨਾ ਹੈ। ਆਈਐਮਡੀ ਨੇ ਸੋਮਵਾਰ ਨੂੰ ਕਿਹਾ ਕਿ ਅਰੁਣਾਚਲ ਪ੍ਰਦੇਸ਼, ਅਸਾਮ-ਮੇਘਾਲਿਆ ਅਤੇ ਨਾਗਾਲੈਂਡ-ਮਨੀਪੁਰ-ਮਿਜ਼ੋਰਮ-ਤ੍ਰਿਪੁਰਾ ਵਿੱਚ 24 ਘੰਟਿਆਂ ਦੌਰਾਨ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਨਿੱਜੀਕਰਨ ਦਾ ਵਿਰੋਧ: ਬਿਜਲੀ ਮੁਲਾਜ਼ਮਾਂ ਨੇ 3 ਦਿਨਾਂ ਲਈ ਕੀਤੀ ਹੜਤਾਲ
ਚੰਡੀਗੜ੍ਹ: ਬਿਜਲੀ ਵਿਭਾਗ ਦੇ ਮੁਲਾਜ਼ਮ ਨਿੱਜੀਕਰਨ ਦੇ ਫੈਸਲੇ ਤੋਂ ਨਾਰਾਜ਼ ਹੋ ਕੇ ਤਿੰਨ ਦਿਨ ਦੀ ਹੜਤਾਲ ‘ਤੇ ਚਲੇ ਗਏ ਹਨ। ਇਹ ਹੜਤਾਲ ਸੋਮਵਾਰ ਰਾਤ 12 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ 24 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਜਾਰੀ ਰਹੇਗੀ। ਹੜਤਾਲ ਕਾਰਨ ਬਿਜਲੀ ਸੰਕਟ ਹੋਰ ਡੂੰਘਾ ਹੋਣਾ ਤੈਅ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਲਾਹਕਾਰ ਧਰਮਪਾਲ ਨੇ ਮੁਲਾਜ਼ਮਾਂ ਦੇ ਵਫ਼ਦ ਨਾਲ ਮੀਟਿੰਗ ਕੀਤੀ ਸੀ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੇ ਫੈਸਲੇ ’ਤੇ ਅੜੇ ਰਹੇ।
ਪ੍ਰਸ਼ਾਸਨ ਨੇ ਪਿਛਲੇ ਇਕ ਦਿਨ ਦੀ ਹੜਤਾਲ ਦੇ ਫੈਸਲੇ ‘ਤੇ ਮੁਲਾਜ਼ਮਾਂ ਵਿਰੁੱਧ ਅਨੁਸ਼ਾਸਨਹੀਣਤਾ ਅਤੇ ਡਿਊਟੀ ‘ਤੇ ਹਾਜ਼ਰ ਨਾ ਹੋਣ ‘ਤੇ ਜੇਕਰ ਕੰਮ ਨਾ ਹੋਇਆ ਤਾਂ ਤਨਖਾਹ ਵੀ ਨਾ ਦੇਣ ਦੀ ਚਿਤਾਵਨੀ ਦਿੱਤੀ ਸੀ। ਇਸ ਦੇ ਬਾਵਜੂਦ ਮੁਲਾਜ਼ਮ ਇਕਮੁੱਠਤਾ ਦਿਖਾਉਂਦੇ ਹੋਏ ਹੜਤਾਲ ’ਤੇ ਚਲੇ ਗਏ। ਪ੍ਰਸ਼ਾਸਨ ਦਾ ਇੰਜਨੀਅਰਿੰਗ ਵਿਭਾਗ 400 ਆਊਟਸੋਰਸ ਮੁਲਾਜ਼ਮਾਂ ਦੀ ਮਦਦ ਨਾਲ ਬਿਜਲੀ ਸਪਲਾਈ ਨਿਰਵਿਘਨ ਰੱਖਣ ਦਾ ਦਾਅਵਾ ਕਰ ਰਿਹਾ ਹੈ। ਪਰ ਇਨ੍ਹਾਂ ਆਊਟਸੋਰਸ ਕਰਮਚਾਰੀਆਂ ਨੇ ਵੀ ਯੂਟੀ ਪਾਵਰਮੈਨ ਯੂਨੀਅਨ ਦੀ ਹੜਤਾਲ ਦਾ ਸਮਰਥਨ ਕੀਤਾ ਹੈ। ਜੇਕਰ ਇਹ ਕਰਮਚਾਰੀ ਵੀ ਹੜਤਾਲ ਵਿੱਚ ਸ਼ਾਮਲ ਹੋ ਜਾਂਦੇ ਹਨ ਤਾਂ ਪੂਰੇ ਸ਼ਹਿਰ ਦੀ ਬਿਜਲੀ ਸਪਲਾਈ ਠੱਪ ਹੋਣੀ ਤੈਅ ਹੈ।
ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਹਮੇਸ਼ਾ ਹੀ ਗੰਭੀਰ ਰਿਹਾ ਹੈ। ਇਸ ਕਾਰਨ ਮੁਲਾਜ਼ਮਾਂ ਦਾ ਹੜਤਾਲ ’ਤੇ ਜਾਣਾ ਠੀਕ ਨਹੀਂ ਹੈ।
ਕੋਵਿਡ ਵੈਕਸੀਨ ਕੋਰਬੇਵੈਕਸ ਨੂੰ 12-18 ਉਮਰ ਵਰਗ ਲਈ ਐਮਰਜੈਂਸੀ ਵਰਤੋਂ ਲਈ ਮਿਲੀ ਮਨਜ਼ੂਰੀ
ਭਾਰਤੀ ਡਰੱਗ ਕੰਟ੍ਰੋਲਰ ਜਨਰਲ ( ਡੀ. ਸੀ. ਜੀ. ਆਈ.) ਨੇ ਸਵਦੇਸ਼ੀ ਤਕਨੀਕ ਨਾਲ ਤਿਆਰ ਕੋਵਿਡ ਟੀਕੇ ਕੋਰਬੇਵੈਕਸ ਨੂੰ 12 ਤੋਂ 18 ਸਾਲ ਦੇ ਉਮਰ ਵਰਗ ਦੇ ਬੱਚਿਆਂ ਨੂੰ ਐਮਰਜੈਂਸੀ ਹਾਲਤ ’ਚ ਵਰਤੋਂ ਕਰਨ ਦੀ ਮਨਜ਼ੂਰੀ ਪ੍ਰਦਾਨ ਕਰ ਦਿੱਤੀ ਹੈ। ਕੋਰਬੇਵੈਕਸ ਦਾ ਨਿਰਮਾਣ ਕਰਨ ਵਾਲੀ ਭਾਰਤੀ ਕੰਪਨੀ ਬਾਇਓਲਾਜੀਕਲ ਈ. ਲਿਮਟਿਡ ਨੇ ਦੱਸਿਆ ਕਿ ਡੀ. ਸੀ. ਜੀ. ਆਈ. ਨੇ ਉਸ ਦੇ ਪ੍ਰੋਟੀਨ ਆਧਾਰਤ ਕੋਵਿਡ ਟੀਕੇ ਕੋਰਬੇਵੈਕਸ ਦੀ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਐਮਰਜੈਂਸੀ ਵਰਤੋਂ ਦੀ ਮਨਜ਼ੂਰੀ ਦਿੱਤੀ ਹੈ।
ਇਸ ਤੋਂ ਪਹਿਲਾਂ ਇਸ ਟੀਕੇ ਲਈ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਦੇਣ ਲਈ ਡੀ. ਸੀ. ਜੀ. ਆਈ. ਦੀ ਮਨਜ਼ੂਰੀ ਪਹਿਲਾਂ ਹੀ ਮਿਲ ਚੁੱਕੀ ਹੈ। ਕੰਪਨੀ ਦੀ ਮੈਨੇਜਿੰਗ ਡਾਇਰੈਕਟਰ ਮਹਿਮਾ ਡਾਟਲਾ ਨੇ ਹੈਦਰਾਬਾਦ ’ਚ ਕਿਹਾ ਕਿ ਇਹ ਇਕ ਅਹਿਮ ਘਟਨਾਚੱਕਰ ਹੈ ਅਤੇ ਇਸ ਨਾਲ ਦੁਨੀਆ ਨੂੰ ਕੋਰੋਨਾ ਮਹਾਮਾਰੀ ਵਿਰੁੱਧ ਲੜਾਈ ਵਿਚ ਮਦਦ ਮਿਲੇਗੀ। ਇਸ ਨਾਲ ਬੱਚਿਆਂ ਨੂੰ ਵਿੱਦਿਅਕ ਗਤੀਵਿਧੀਆਂ ‘ਚ ਹਿੱਸਾ ਲੈਣ ‘ਚ ਮਦਦ ਮਿਲੇਗੀ। ਪਿਛਲੇ ਸਾਲ ਸਤੰਬਰ ‘ਚ ਕੰਪਨੀ ਨੂੰ ਕੋਰਬੇਵੈਕਸ ਨੂੰ ਪੰਜ ਤੋਂ 18 ਸਾਲ ਦੀ ਉਮਰ ਵਰਗ ਦੀ ਆਬਾਦੀ ‘ਤੇ ਦੂਜੇ ਅਤੇ ਤੀਜੇ ਪੜਾਅ ਦਾ ਟੈਸਟ ਕਰਨ ਦੀ ਆਗਿਆ ਦਿੱਤੀ ਗਈ ਸੀ। ਅਕਤੂਬਰ 2021 ਵਿਚ ਇਸਦਾ ਕਲੀਨਿਕਲ ਟ੍ਰਾਇਲ ਸ਼ੁਰੂ ਕੀਤਾ ਗਿਆ। ਕੋਰਬੇਵੈਕਸ ਟੀਕੇ ਦੀਆਂ 2 ਖੁਰਾਕਾਂ 28 ਦਿਨ ਦੇ ਅੰਤਰਾਲ ‘ਤੇ ਦਿੱਤੀਆਂ ਜਾਣਗੀਆਂ।
ਭਾਰਤੀ ਦੂਤਾਵਾਸ ਨੇ ਯੂਕਰੇਨ ‘ਚ ਰਹਿੰਦੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਨੂੰ ਯੂਕਰੇਨ ਛੱਡਣ ਲਈ ਐਡਵਾਈਜ਼ਰੀ ਕੀਤੀ ਜਾਰੀ
ਕੀਵ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਛੱਡਣ ਦੀ ਸਲਾਹ ਦਿੱਤੀ ਹੈ। ਦੂਤਾਵਾਸ ਨੇ ਇਸ ਸਬੰਧ ‘ਚ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਭਾਰਤੀ ਨਾਗਰਿਕਾਂ ਅਤੇ ਖਾਸ ਕਰਕੇ ਵਿਦਿਆਰਥੀਆਂ ਨੂੰ ਅਸਥਾਈ ਤੌਰ ‘ਤੇ ਯੂਕਰੇਨ ਛੱਡਣ ਲਈ ਕਿਹਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਸਮੇਤ ਕਈ ਦੇਸ਼ ਆਪਣੇ ਡਿਪਲੋਮੈਟਾਂ ਨੂੰ ਯੂਕਰੇਨ ਛੱਡਣ ਲਈ ਕਹਿ ਚੁੱਕੇ ਹਨ।
ਦੂਤਾਵਾਸ ਦੁਆਰਾ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ, “ਯੂਕਰੇਨ ਵਿੱਚ ਮੌਜੂਦਾ ਸਥਿਤੀ ਦੀ ਅਨਿਸ਼ਚਿਤਤਾ ਦੇ ਮੱਦੇਨਜ਼ਰ ਇਥੇ ਰਹਿਣ ਵਾਲੇ ਸਾਰੇ ਭਾਰਤੀ ਵਿਦਿਆਰਥੀਆਂ ਨੂੰ ਜਿਨ੍ਹਾਂ ਦਾ ਰਹਿਣਾ ਜ਼ਰੂਰੀ ਨਹੀਂ ਮੰਨਿਆ ਜਾਂਦਾ ,ਅਸਥਾਈ ਤੌਰ ‘ਤੇ ਯੂਕਰੇਨ ਛੱਡਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਸਲਾਹ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਚਾਰਟਰ ਉਡਾਣਾਂ ਬਾਰੇ ਅੱਪਡੇਟ ਰਹਿਣ ਲਈ ਸੰਬੰਧਤ (contractors) ਨਾਲ ਵੀ ਸੰਪਰਕ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਪੰਜਾਬ ‘ਚ ਵੋਟਿੰਗ ਪ੍ਰਕਿਰਿਆ ਜਾਰੀ, 3 ਵਜੇ ਤੱਕ 49 ਫੀਸਦੀ ਹੋਈ ਵੋਟਿੰਗ
ਅੱਜ ਪੰਜਾਬ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਵਿਧਾਨ ਸਭਾ ਦੇ 117 ਹਲਕਿਆਂ ਲਈ ਚੋਣਾਂ ਹੋ ਰਹੀਆਂ ਹਨ। ਪੰਜਾਬ ਭਰ ਦੇ ਲੋਕਾਂ ‘ਚ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸਵੇਰੇ 8 ਵਜੇ ਤੋਂ ਪਹਿਲਾਂ ਹੀ ਲਾਈਨਾਂ ‘ਚ ਲੱਗਣਗੇ ਸ਼ੁਰੂ ਹੋ ਗਏ ਸਨ। ਪੰਜਾਬ ਭਰ ਦੇ ਲੋਕਾਂ ਵਲੋਂ ਆਪਣੀ ਵੋਟ ਪਾ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ ਜਾ ਰਹੀ ਹੈ। ਪੰਜਾਬ ‘ਚ ਵੋਟਿੰਗ ਪ੍ਰਕਿਰਿਆ ਜਾਰੀ ਹੈ। ਜਾਣਕਾਰੀ ਅਨੁਸਾਰ 3 ਵਜੇ ਤੱਕ 49 ਫੀਸਦੀ ਵੋਟਿੰਗ ਹੋਈ ਹੈ।
ਪਟਿਆਲਾ 54.30
ਮੋਗਾ 45.36
ਫਿਰੋਜ਼ਪੁਰ 55.08
ਲੁਧਿਆਣਾ 45.11
ਹੁਸ਼ਿਆਰਪੁਰ 49.87
ਨਵਾਂਸ਼ਹਿਰ 50.34
ਰੋਪੜ 53.80
ਕਪੂਰਥਲਾ 48.86
ਤਰਨਤਾਰਨ 45.93
ਜਲੰਧਰ 45.93
ਐੱਸਏਐੱਸ ਨਗਰ 42 %
ਮਾਨਸਾ 56.94
ਮਾਲੇਰਕੋਟਲਾ 56.07
ਮੁਕਤਸਰ 56.12
ਸੰਗਰੂਰ 54.18
ਪਠਾਨਕੋਟ 48.01
ਇਸ ਤੋਂ ਪਹਿਲਾਂ ਪੰਜਾਬ ਦੇ ਇਨ੍ਹਾਂ ਹਲਕਿਆਂ ‘ਚ 1 ਵਜੇ ਤੱਕ ਇੰਨੇ ਫੀਸਦੀ ਵੋਟਿੰਗ ਹੋਈ ਹੈ:
ਅੰਮ੍ਰਿਤਸਰ 30.23
ਹੁਸ਼ਿਆਰਪੁਰ 34.98
ਜਲੰਧਰ 27.70
ਕਪੂਰਥਲਾ 34.32
ਲੁਧਿਆਣਾ 29.58
ਮਾਨਸਾ 38.95
ਮਲੇਰਕੋਟਲਾ 39.38
ਪਟਿਆਲਾ 38.61
ਰੂਪਨਗਰ 37.41
ਸੰਗਰੂਰ 37.91
ਬਰਨਾਲਾ 37.26
ਮੋਗਾ 29.55
ਬਠਿੰਡਾ 38.75
ਫਰੀਦਕੋਟ 35.83
ਫਤਿਹਗੜ੍ਹ ਸਾਹਿਬ 37.13
ਫਾਜ਼ਿਲਕਾ 40.59
ਫਿਰੋਜ਼ਪੁਰ 37.97
ਗੁਰਦਾਸਪੁਰ 35.76
ਪੰਜਾਬ ਵਿਧਾਨ ਸਭਾ ਚੋਣਾਂ: ਡਾ. ਦਲਜੀਤ ਸਿੰਘ ਚੀਮਾ ਨੇ ਪਾਈ ਵੋਟ
ਅੱਜ ਪੰਜਾਬ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਵਿਧਾਨ ਸਭਾ ਦੇ 117 ਹਲਕਿਆਂ ਲਈ ਚੋਣਾਂ ਹੋ ਰਹੀਆਂ ਹਨ। ਪੰਜਾਬ ਭਰ ਦੇ ਲੋਕਾਂ ‘ਚ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸਵੇਰੇ 8 ਵਜੇ ਤੋਂ ਪਹਿਲਾਂ ਹੀ ਲਾਈਨਾਂ ‘ਚ ਲੱਗਣਗੇ ਸ਼ੁਰੂ ਹੋ ਗਏ ਸਨ। ਪੰਜਾਬ ਭਰ ਦੇ ਲੋਕਾਂ ਵਲੋਂ ਆਪਣੀ ਵੋਟ ਪਾ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ ਜਾ ਰਹੀ ਹੈ।
ਇਸੇ ਕੜੀ ਦੇ ਤਹਿਤ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੀ ਵੋਟ ਪਾ ਦਿੱਤੀ ਹੈ। ਉਨ੍ਹਾਂ ਨੇ ਰੋਪੜ ਵਿਖੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ।
ਪੰਜਾਬ ਵਿਧਾਨ ਸਭਾ ਚੋਣਾਂ : ਪੰਜਾਬ ‘ਚ ਵੋਟਿੰਗ ਜਾਰੀ, 1 ਵਜੇ ਤੱਕ ਤਕਰੀਬਨ 34 ਫੀਸਦੀ ਹੋਈ ਵੋਟਿੰਗ
ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਰੁਝਾਨ ਸਵੇਰੇ ਅੱਠ ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਸਵੇਰ ਤੋਂ ਹੀ ਲੋਕ ਵੋਟ ਪਾਉਣ ਲਈ ਲਾਈਨਾਂ ਵਿਚ ਲੱਗਣੇ ਸ਼ੁਰੂ ਹੋ ਗਏ। ਚੋਣ ਕਮਿਸ਼ਨ ਵਲੋਂ ਵੋਟਾਂ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸੂਬੇ ‘ਚ ਇਸ ਵਾਰ ਕੁੱਲ 2,14,99,804 ਵੋਟਰ ਹਨ, ਜਿਨ੍ਹਾਂ ’ਚ 1,12,98,081 ਪੁਰਸ਼, 1,02,00,996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿਚ 1304 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ’ਚ 1209 ਪੁਰਸ਼, 93 ਔਰਤਾਂ ਅਤੇ 2 ਟਰਾਂਸਜੈਂਡਰ ਸ਼ਾਮਲ ਹਨ। ਚੋਣ ਕਮਿਸ਼ਨ ਮੁਤਾਬਕ ਕੁੱਲ 1304 ਉਮੀਦਵਾਰਾਂ ’ਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ, ਜਦਕਿ 461 ਆਜ਼ਾਦ ਉਮੀਦਵਾਰ ਇਸ ਵਾਰ ਚੋਣ ਮੈਦਾਨ ਵਿਚ ਹਨ। ਚੋਣ ਲੜ ਰਹੇ 315 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ।
ਚੋਣ ਅਧਿਕਾਰੀ ਡਾ. ਰਾਜੂ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਵਾਲੀਆਂ 14,684 ਥਾਵਾਂ ‘ਤੇ 24,689 ਪੋਲਿੰਗ ਸਟੇਸ਼ਨ ਅਤੇ 51 ਆਗਜ਼ਿਲਰੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ’ਚੋਂ 2013 ਦੀ ਪਛਾਣ ਗੰਭੀਰ, ਜਦਕਿ 2952 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਵਜੋਂ ਕੀਤੀ ਗਈ ਹੈ। 1196 ਮਾਡਲ ਪੋਲਿੰਗ ਸਟੇਸ਼ਨ, 196 ਮਹਿਲਾ ਪ੍ਰਬੰਧਤ ਪੋਲਿੰਗ ਸਟੇਸ਼ਨ ਅਤੇ 70 ਦਿਵਿਆਂਗਾਂ ਦੁਆਰਾ ਸੰਚਾਲਿਤ ਪੋਲਿੰਗ ਸਟੇਸ਼ਨ ਹੋਣਗੇ। ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈੱਬਕਾਸਟਿੰਗ ਕੀਤੀ ਜਾ ਰਹੀ ਹੈ।
ਪੰਜਾਬ ਦੇ ਇਨ੍ਹਾਂ ਹਲਕਿਆਂ ‘ਚ 1 ਵਜੇ ਤੱਕ ਇੰਨੇ ਫੀਸਦੀ ਹੋਈ ਵੋਟਿੰਗ
ਅੰਮ੍ਰਿਤਸਰ 30.23
ਹੁਸ਼ਿਆਰਪੁਰ 34.98
ਜਲੰਧਰ 27.70
ਕਪੂਰਥਲਾ 34.32
ਲੁਧਿਆਣਾ 29.58
ਮਾਨਸਾ 38.95
ਮਲੇਰਕੋਟਲਾ 39.38
ਪਟਿਆਲਾ 38.61
ਰੂਪਨਗਰ 37.41
ਸੰਗਰੂਰ 37.91
ਬਰਨਾਲਾ 37.26
ਮੋਗਾ 29.55
ਬਠਿੰਡਾ 38.75
ਫਰੀਦਕੋਟ 35.83
ਫਤਿਹਗੜ੍ਹ ਸਾਹਿਬ 37.13
ਫਾਜ਼ਿਲਕਾ 40.59
ਫਿਰੋਜ਼ਪੁਰ 37.97
ਗੁਰਦਾਸਪੁਰ 35.76
ਮੋਗਾ ਤੋਂ ਕਾਂਗਰਸ ਦੇ ਉਮੀਦਵਾਰ ਮਾਲਵਿਕਾ ਸੂਦ ਨੇ ਪਾਈ ਵੋਟ
ਮੋਗਾ ਤੋਂ ਕਾਂਗਰਸ ਦੇ ਉਮੀਦਵਾਰ ਮਾਲਵਿਕਾ ਸੂਦ ਨੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਵੋਟ ਪਾਉਣ ਤੋਂ ਬਾਅਦ ਮਾਲਵਿਕਾ ਸੂਦ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਕਦੇ ਖ਼ੁਦ ਨੂੰ ਵੀ ਵੋਟ ਪਾਉਣੀ ਪਵੇਗੀ। ਮਾਲਵਿਕਾ ਸੂਦ ਨੇ ਕਿਹਾ ਕਿ ਅਸੀਂ ਰਲ-ਮਿਲ ਕੇ ਮੋਗਾ ਨੂੰ ਸੋਹਣਾ ਬਣਾਉਣਾ ਹੈ। ਦੱਸਣਯੋਗ ਹੈ ਕਿ ਮੋਗਾ ‘ਚ ਸਵੇਰੇ 8 ਵਜੇ ਤੋਂ ਹੀ ਵੋਟਾਂ ਪੈਣ ਦਾ ਸਿਲਸਿਲਾ ਜਾਰੀ ਹੈ। ਪੋਲਿੰਗ ਬੂਥਾਂ ‘ਤੇ ਚੋਣ ਕਮਿਸ਼ਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।













