Home Blog Page 2161

ਪੰਜਾਬ ਵਿਧਾਨ ਸਭਾ ਚੋਣਾਂ: ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ‘ਚ ਪਾਈ ਵੋਟ

0

ਪੰਜਾਬ ਵਿਧਾਨ ਸਭਾ ਚੋਣਾਂ: ਅੱਜ ਪੰਜਾਬ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਵਿਧਾਨ ਸਭਾ ਦੇ 117 ਹਲਕਿਆਂ ਲਈ ਚੋਣਾਂ ਹੋ ਰਹੀਆਂ ਹਨ। ਪੰਜਾਬ ਭਰ ਦੇ ਲੋਕਾਂ ‘ਚ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸਵੇਰੇ 8 ਵਜੇ ਤੋਂ ਪਹਿਲਾਂ ਹੀ ਲਾਈਨਾਂ ‘ਚ ਲੱਗਣਗੇ ਸ਼ੁਰੂ ਹੋ ਗਏ ਸਨ। ਪੰਜਾਬ ਭਰ ਦੇ ਲੋਕਾਂ ਵਲੋਂ ਆਪਣੀ ਵੋਟ ਪਾ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ ਜਾ ਰਹੀ ਹੈ।

ਇਸੇ ਕੜੀ ਦੇ ਤਹਿਤ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਦੇ ਬੂਥ ਨੰਬਰ 37 ‘ਤੇ ਆਪਣੀ ਵੋਟ ਪਾ ਦਿੱਤੀ ਹੈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।ਉਨ੍ਹਾਂ ਨੇ ਆਪਣੀ ਪੋਸਟ ‘ਚ ਲਿਖਿਆ ਹੈ ਕਿ ਨਵੇਕਲੇ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਮੈਂ ਆਪਣੇ ਜਮਹੂਰੀਅਤ ਹੱਕ ਦਾ ਇਸਤੇਮਾਲ ਕਰਦੇ ਹੋਏ ਵੋਟ ਪਾਈ ਹੈ। ਤੁਸੀਂ ਵੀ ਜਾਓ ਅਤੇ ਆਪਣੇ ਲੋਕਤੰਤਰਿਕ ਅਧਿਕਾਰ ਦੀ ਵਰਤੋਂ ਕਰਦੇ ਹੋਏ ਪੰਜਾਬ ਦੀ ਭਲਾਈ ਅਤੇ ਤਰੱਕੀ ਲਈ ਜ਼ਰੂਰ ਵੋਟ ਕਰੋ। ਬਿਕਰਮ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਰਹੇ ਹਨ। ਅੰਮ੍ਰਿਤਸਰ ਪੂਰਬੀ ਸੀਟ ‘ਤੇ ਬਿਕਰਮ ਮਜੀਠੀਆ ਤੇ ਨਵਜੋਤ ਸਿੱਧੂ ਵਿਚਾਲੇ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ।

ਪੰਜਾਬ ਵਿਧਾਨ ਸਭਾ ਚੋਣਾਂ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਈ ਵੋਟ

0

ਪੰਜਾਬ ਵਿਧਾਨ ਸਭਾ ਚੋਣਾਂ: ਅੱਜ ਪੰਜਾਬ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਵਿਧਾਨ ਸਭਾ ਦੇ 117 ਹਲਕਿਆਂ ਲਈ ਚੋਣਾਂ ਹੋ ਰਹੀਆਂ ਹਨ। ਪੰਜਾਬ ਭਰ ਦੇ ਲੋਕਾਂ ‘ਚ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸਵੇਰੇ 8 ਵਜੇ ਤੋਂ ਪਹਿਲਾਂ ਹੀ ਲਾਈਨਾਂ ‘ਚ ਲੱਗਣਗੇ ਸ਼ੁਰੂ ਹੋ ਗਏ ਸਨ। ਪੰਜਾਬ ਭਰ ਦੇ ਲੋਕਾਂ ਵਲੋਂ ਆਪਣੀ ਵੋਟ ਪਾ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ ਜਾ ਰਹੀ ਹੈ।

ਵੋਟ ਪਾਉਣ ਤੋਂ ਬਾਅਦ Raja Warring ਨੇ ਕਿਸ ਨੂੰ ਰਗੜਨ ਦੀ ਕੀਤੀ ਗੱਲ

ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਅੱਜ ਇਕੋ ਪੜਾਅ ਵਿੱਚ ਵੋਟਾਂ ਪੈਣਗੀਆਂ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸੂਬੇ ਦੇ  2,14,99,804 ਕਰੋੜ ਵੋਟਰ ਕੁੱਲ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਸੇ ਕੜੀ ਦੇ ਤਹਿਤ ਪੰਜਾਬ ਲੋਕ ਕਾਂਗਰਸ ਦੇ ਮੁਖੀ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੋਟ ਪਾ ਦਿੱਤੀ ਹੈ। ਉਨ੍ਹਾਂ ਨੇ ਬੂਥ ਨੰਬਰ 95-98 ‘ਤੇ ਆਪਣੀ ਵੋਟ ਪਾਈ ਹੈ।

ਪੰਜਾਬ ਵਿਧਾਨ ਸਭਾ ਚੋਣਾਂ 2022: ਅੰਮ੍ਰਿਤਸਰ ਦੇ ਇਨ੍ਹਾਂ ਹਲਕਿਆਂ ’ਚ ਹੁਣ ਤੱਕ ਹੋਈ 15.48 ਫੀਸਦੀ ਵੋਟਿੰਗ

0

ਪੰਜਾਬ ’ਚ ਅੱਜ 117 ਸੀਟਾਂ ’ਤੇ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਹਲਕਿਆਂ ’ਚ ਵੋਟਿੰਗ ਜਾਰੀ ਹੈ। ਮਿਲੀ ਜਾਣਕਾਰੀ ਅੰਮ੍ਰਿਤਸਰ ’ਚ 9 ਵਜੇ ਤੱਕ 2 ਫੀਸਦੀ ਵੋਟਾਂ ਪਈਆਂ ਹਨ। ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਵਿਚਾਲੇ ਜ਼ਬਰਦਸਤ ਮੁਕਾਬਲਾ ਹੈ। ਇਸ ਤੋਂ ਇਲਾਵਾ ਆਪ ਪਾਰਟੀ ਤੋਂ ਉਮੀਦਵਾਰ ਜੀਵਨਜੋਤ ਕੌਰ ਇਸ ਮੁਕਾਬਲੇ ‘ਚ ਹਨ ਤੇ ਸੰਯੁਕਤ ਸਮਾਜ ਮੋਰਚੇ ਵਲੋਂ ਸੁਖਜਿੰਦਰ ਸਿੰਘ ਸਾਹੂ ਚੋਣ ਲੜ ਰਹੇ ਹਨ।

ਅੰਮ੍ਰਿਤਸਰ ਦੇ ਹਲਕਿਆਂ ’ਚ 8 ਵਜੇ ਸ਼ੁਰੂ ਹੋਈ ਵੋਟਿੰਗ

9 ਵਜੇ ਤੱਕ 2 ਫੀਸਦੀ ਹੋਈ ਵੋਟਿੰਗ

ਅੰਮ੍ਰਿਤਸਰ ਸਾਊਥ (ਦੱਖਣੀ) – 4.50 ਫੀਸਦੀ
ਅੰਮ੍ਰਿਤਸਰ ਵੈਸਟ (ਪੱਛਮੀ) – 2.30 ਫੀਸਦੀ
ਅੰਮ੍ਰਿਤਸਰ ਨਾਰਥ (ਉੱਤਰ) – 5.10 ਫੀਸਦੀ
ਅੰਮ੍ਰਿਤਸਰ ਈਸਟ (ਪੂਰਬੀ) – 1.10 ਫੀਸਦੀ
ਅੰਮ੍ਰਿਤਸਰ ਸੈਂਟਰਲ (ਕੇਂਦਰੀ) – 2.30 ਫੀਸਦੀ
ਅਟਾਰੀ – 6.00 ਫੀਸਦੀ
ਬਾਬਾ ਬਕਾਲਾ – 1.90 ਫੀਸਦੀ
ਜੰਡਿਆਲਾ – 5.00 ਫੀਸਦੀ
ਮਜੀਠਾ – 5.85 ਫੀਸਦੀ
ਰਾਜਾਸਾਂਸੀ – 3.06 ਫੀਸਦੀ

11 ਵਜੇ ਤੱਕ ਵੋਟਿੰਗ-15.48 ਫੀਸਦੀ ਵੋਟਾਂ

ਅੰਮ੍ਰਿਤਸਰ ਸਾਊਥ (ਦੱਖਣੀ) – 11.40 ਫੀਸਦੀ
ਅੰਮ੍ਰਿਤਸਰ ਵੈਸਟ (ਪੱਛਮੀ) – 12.90 ਫੀਸਦੀ
ਅੰਮ੍ਰਿਤਸਰ ਨਾਰਥ (ਉੱਤਰ) – 15.77 ਫੀਸਦੀ
ਅੰਮ੍ਰਿਤਸਰ ਈਸਟ (ਪੂਰਬੀ) – 7.10 ਫੀਸਦੀ
ਅੰਮ੍ਰਿਤਸਰ ਸੈਂਟਰਲ (ਕੇਂਦਰੀ) – 16.00 ਫੀਸਦੀ
ਅਟਾਰੀ – 15.00 ਫੀਸਦੀ
ਬਾਬਾ ਬਕਾਲਾ – 15.20 ਫੀਸਦੀ
ਜੰਡਿਆਲਾ – 18.00 ਫੀਸਦੀ
ਮਜੀਠਾ – 20.89 ਫੀਸਦੀ
ਰਾਜਾਸਾਂਸੀ – 17.77 ਫੀਸਦੀ
ਅਜਨਾਲਾ – 21.40 ਫੀਸਦੀ

ਪੰਜਾਬ ਵਿਧਾਨ ਸਭਾ ਚੋਣਾਂ: ਪਟਿਆਲਾ ਦੇ ਇਨ੍ਹਾਂ ਹਲਕਿਆਂ ‘ਚ ਹੁਣ ਤੱਕ ਇੰਨੇ ਪ੍ਰਤੀਸ਼ਤ ਹੋਈ ਵੋਟਿੰਗ

0

ਪੰਜਾਬ ਵਿਧਾਨ ਸਭਾ ਚੋਣਾਂ: ਅੱਜ ਪੂਰੇ ਪੰਜਾਬ ‘ਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਪੰਜਾਬ ਭਰ ਦੇ ਲੋਕਾਂ ‘ਚ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸਵੇਰੇ 8 ਵਜੇ ਤੋਂ ਪਹਿਲਾਂ ਹੀ ਲਾਈਨਾਂ ‘ਚ ਲੱਗਣਗੇ ਸ਼ੁਰੂ ਹੋ ਗਏ ਸਨ। ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਅੱਜ ਇਕੋ ਪੜਾਅ ਵਿੱਚ ਵੋਟਾਂ ਪੈਣਗੀਆਂ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸੂਬੇ ਦੇ  2,14,99,804 ਕਰੋੜ ਵੋਟਰ ਕੁੱਲ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।

ਜਾਣਕਾਰੀ ਅਨੁਸਾਰ ਪਟਿਆਲਾ ਦੇ ਇਨ੍ਹਾਂ ਹਲਕਿਆਂ ‘ਚ ਹੁਣ ਤੱਕ ਹੋਈ ਵੋਟਿੰਗ ਇਸ ਪ੍ਰਕਾਰ ਹੈ। ਇੰਨੇ ਪ੍ਰਤੀਸ਼ਤ ਹੋਈ ਵੋਟਿੰਗ

ਨਾਭਾ ‘ਚ  20.5

ਪਟਿਆਲਾ  20.3

ਰਾਜਪੁਰਾ  21

ਘਨੌਰ  18.4

ਸਨੌਰ  20.5

ਸਮਾਣਾ  20

ਸ਼ੁਤਰਾਣਾ  22.3

ਪੰਜਾਬ ਵਿਧਾਨ ਸਭਾ ਚੋਣਾਂ: ਬੀਬੀ ਜਗੀਰ ਕੌਰ ਨੇ ਪਾਈ ਵੋਟ

0

ਪੰਜਾਬ ਵਿਧਾਨ ਸਭਾ ਚੋਣਾਂ: ਅੱਜ ਪੂਰੇ ਪੰਜਾਬ ‘ਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਪੰਜਾਬ ਭਰ ਦੇ ਲੋਕਾਂ ‘ਚ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸਵੇਰੇ 8 ਵਜੇ ਤੋਂ ਪਹਿਲਾਂ ਹੀ ਲਾਈਨਾਂ ‘ਚ ਲੱਗਣਗੇ ਸ਼ੁਰੂ ਹੋ ਗਏ ਸਨ। ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਅੱਜ ਇਕੋ ਪੜਾਅ ਵਿੱਚ ਵੋਟਾਂ ਪੈਣਗੀਆਂ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸੂਬੇ ਦੇ  2,14,99,804 ਕਰੋੜ ਵੋਟਰ ਕੁੱਲ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।

ਜੇਕਰ ਜ਼ਿਲ੍ਹਾ ਕਪੂਰਥਲਾ ਦੀ ਗੱਲ ਕਰੀਏ ਤਾਂ ਇਥੋਂ ਦੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਆਪਣੀ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਲੋਕਾਂ ਨੂੰ ਗਠਜੋੜ ਦੇ ਹੱਕ ‘ਚ ਵੋਟ ਪਾਉਣ ਲਈ ਕਿਹਾ ਤਾਂ ਕਿ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਾਈ ਜਾ ਸਕੇ।

ਪੰਜਾਬ ਵਿਧਾਨ ਸਭਾ ਚੋਣਾਂ: ਜਲੰਧਰ ਦੇ ਬੂਥ ਨੰਬਰ-106 ’ਚ ਵੋਟਿੰਗ ਮਸ਼ੀਨ ਖ਼ਰਾਬ ਹੋਣ ਕਰਕੇ ਪੋਲਿੰਗ ਦੇਰੀ ਨਾਲ ਹੋਈ ਸ਼ੁਰੂ

0

ਪੰਜਾਬ ’ਚ ਹੋ ਰਹੀਆਂ ਅੱਜ 117 ਸੀਟਾਂ ’ਤੇ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪੰਜਾਬ ਭਰ ‘ਚ ਅੱਜ ਵੋਟਿੰਗ ਹੋ ਰਹੀ ਹੈ। ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ। ਇਸ ਦੇ ਨਾਲ ਹੀ ਕਈ ਥਾਵਾਂ ਤੋਂ ਈ. ਵੀ. ਐੱਮ. ਦੀਆਂ ਮਸ਼ੀਨਾਂ ਖ਼ਰਾਬ ਹੋਣ ਦੀਆਂ ਖ਼ਬਰਾਂ ਵੀ ਆਉਣ ਲੱਗੀਆਂ ਹਨ। ਇਸੇ ਤਹਿਤ ਜਲੰਧਰ ਦੇ ਬਸਤੀ ਨੌ ’ਚ ਬਣਾਏ ਗਏ ਬੂਥ ਨੰਬਰ 106 ਵਿਚ ਵੋਟਿੰਗ ਦੀ ਸ਼ੁਰੂਆਤ ਹੁੰਦੇ ਸਾਰ ਹੀ ਈ. ਵੀ. ਐੱਮ. ਦੀ ਮਸ਼ੀਨ ਖ਼ਰਾਬ ਹੋ ਗਈ, ਜਿਸ ਕਰਕੇ ਪੋਲਿੰਗ ਦੇਰੀ ਨਾਲ ਸ਼ੁਰੂ ਹੋਈ। ਸਵੇਰੇ 8 ਵਜੇ ਤੋਂ ਪਹੁੰਚੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੁੰਦੇ ਹੀ ਇਕ ਸ਼ਖ਼ਸ ਵੋਟ ਪਾਉਣ ਲਈ ਜਿਵੇਂ ਹੀ ਬੂਥ ਅੰਦਰ ਗਿਆ ਤਾਂ ਵੋਟ ਪਾਉਣ ਦੌਰਾਨ ਵੋਟਿੰਗ ਮਸ਼ੀਨ ਖ਼ਰਾਬ ਹੋ ਗਈ। ਕਰੀਬ ਇਕ ਘੰਟੇ ਦੀ ਦੇਰੀ ਨਾਲ ਇਥੇ ਪੋਲਿੰਗ ਦੀ ਸ਼ੁਰੂਆਤ ਕੀਤੀ ਗਈ। ਉਥੇ ਹੀ ਕੰਮਾਂ ’ਤੇ ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਖੱਜਲ-ਖੁਆਰ ਹੋਣਾ ਪਿਆ।

ਇੱਥੇ ਇਹ ਦੱਸਣਯੋਗ ਹੈ ਕਿ ਲਗਾਤਾਰ ਵੋਟਿੰਗ ਦੌਰਾਨ ਭੋਗਪੁਰ ਜ਼ਿਲ੍ਹੇ ਦੇ ਬੂਥ ਨੰਬਰ 24 ’ਤੇ ਈ. ਵੀ. ਐੱਮ. ’ਚ ਖ਼ਰਾਬੀ ਕਾਰਨ ਪੋਲਿੰਗ ਰੁਕ ਗਈ ਸੀ ਜਿਸ ਕਾਰਨ ਲੋਕਾਂ ’ਚ ਨਿਰਾਸ਼ਾ ਦਾ ਮਾਹੌਲ ਬਣ ਗਿਆ ਸੀ। ਪੋਲਿੰਗ ਬੂਥ ਨੰਬਰ 24 ਸੀਨੀਅਰ ਸੈਕੰਡਰੀ ਸਕੂਲ ਲੜਕੇ ਭੋਗਪੁਰ ਵਿਚ ਪੋਲਿੰਗ ਸ਼ੁਰੂ ਹੋਣ ਤੋਂ ਕੁਝ ਦੇਰ ਬਾਅਦ ਹੀ ਇਹ ਵੀ ਐੱਮ ਮਸ਼ੀਨ ਵਿਚ ਖ਼ਰਾਬੀ ਆ ਗਈ ਜਿਸ ਕਾਰਨ ਅੱਧਾ ਘੰਟ ਪੋਲਿੰਗ ਰੁਕੀ ਰਹੀ।

ਪੰਜਾਬ ਵਿਧਾਨ ਸਭਾ ਚੋਣਾਂ: ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਪਾਈ ਵੋਟ

0

ਪੰਜਾਬ ਵਿਧਾਨ ਸਭਾ ਚੋਣਾਂ: ਅੱਜ ਪੰਜਾਬ ਭਰ ‘ਚ ਵੋਟਿੰਗ ਹੋ ਰਹੀ ਹੈ। ਪੰਜਾਬ ਵਿਚ 117 ਵਿਧਾਨ ਸਭ ਸੀਟਾਂ ਲਈ ਵੋਟਿੰਗ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਭੀੜ ਇਕੱਠੀ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਵੋਟਿੰਗ ਪ੍ਰਕਿਰਿਆ ਦੌਰਾਨ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਹਲਕਾ ਅਬੋਹਰ ਦੇ ਪਿੰਡ ਪੰਜਕੋਸੀ ਵਿਖੇ ਆਪਣੀ ਵੋਟ ਪਾ ਦਿੱਤੀ ਹੈ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਪੰਜਾਬ ਦੇ ਵੋਟਰ ਪਾੜੋ, ਰਾਜ ਕਰੋ ਦੀ ਸੋਚ ਰੱਖਣ ਵਾਲਿਆਂ ਨੂੰ ਕਰਾਰਾ ਜਵਾਬ ਦੇਣਗੇ।

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਲੁਧਿਆਣਾ `ਚ ਪਾਈ ਵੋਟ

0

ਪੰਜਾਬ ਵਿਧਾਨ ਸਭਾ ਚੋਣਾਂ: ਅੱਜ ਪੰਜਾਬ ਭਰ ‘ਚ ਵੋਟਿੰਗ ਹੋ ਰਹੀ ਹੈ। ਪੰਜਾਬ ਵਿਚ 117 ਵਿਧਾਨ ਸਭ ਸੀਟਾਂ ਲਈ ਵੋਟਿੰਗ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਭੀੜ ਇਕੱਠੀ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਚੱਲੇਗੀ। ਚੋਣ ਕਮਿਸ਼ਨ ਵਲੋਂ ਵੋਟਾਂ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਵੋਟਿੰਗ ਪ੍ਰਕਿਰਿਆ ਦੌਰਾਨ ਕਾਂਗਰਸੀ ਆਗੂ ਮਨੀਸ਼ ਤਿਵਾੜੀ ਵਲੋਂ ਲੁਧਿਆਣਾ ‘ਚ ਆਪਣੀ ਵੋਟ ਪਾ ਦਿੱਤੀ ਗਈ ਹੈ।

 

ਪੰਜਾਬ ਵਿਧਾਨ ਸਭਾ ਚੋਣਾਂ: ਪ੍ਰਤਾਪ ਸਿੰਘ ਬਾਜਵਾ ਨੇ ਪਰਿਵਾਰ ਸਮੇਤ ਪਾਈ ਵੋਟ

0

ਪੰਜਾਬ ਵਿਧਾਨ ਸਭਾ ਚੋਣਾਂ: ਅੱਜ ਪੰਜਾਬ ਭਰ ‘ਚ ਵੋਟਿੰਗ ਹੋ ਰਹੀ ਹੈ। ਪੰਜਾਬ ਵਿਚ 117 ਵਿਧਾਨ ਸਭ ਸੀਟਾਂ ਲਈ ਵੋਟਿੰਗ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਭੀੜ ਇਕੱਠੀ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਚੱਲੇਗੀ। ਚੋਣ ਕਮਿਸ਼ਨ ਵਲੋਂ ਵੋਟਾਂ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦਰਮਿਆਨ ਹਲਕਾ ਕਾਦੀਆਂ ਤੋਂ ਕਾਂਗਰਸ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਪਰਿਵਾਰ ਸਮੇਤ ਵੋਟਿੰਗ ਕੀਤੀ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਸਾਰਿਆਂ ਨੂੰ ਆਪਣੇ ਵੋਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਵੋਟ ਹੀ ਲੋਕਤੰਤਰ ਦੀ ਤਾਕਤ ਹੈ, ਲਿਹਾਜ਼ਾ ਸਾਰਿਆਂ ਨੂੰ ਇਸ ਵੱਡੇ ਤਿਉਹਾਰ ਵਿਚ ਹਿੱਸਾ ਲੈਣਾ ਚਾਹੀਦਾ ਹੈ।

ਸੂਬੇ ‘ਚ ਇਸ ਵਾਰ ਕੁੱਲ 2,14,99,804 ਵੋਟਰ ਹਨ, ਜਿਨ੍ਹਾਂ ’ਚ 1,12,98,081 ਪੁਰਸ਼, 1,02,00,996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿਚ 1304 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ’ਚ 1209 ਪੁਰਸ਼, 93 ਔਰਤਾਂ ਅਤੇ 2 ਟਰਾਂਸਜੈਂਡਰ ਸ਼ਾਮਲ ਹਨ। ਚੋਣ ਕਮਿਸ਼ਨ ਮੁਤਾਬਕ ਕੁੱਲ 1304 ਉਮੀਦਵਾਰਾਂ ’ਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ, ਜਦਕਿ 461 ਆਜ਼ਾਦ ਉਮੀਦਵਾਰ ਇਸ ਵਾਰ ਚੋਣ ਮੈਦਾਨ ਵਿਚ ਹਨ।

ਚੋਣ ਅਧਿਕਾਰੀ ਡਾ. ਰਾਜੂ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਵਾਲੀਆਂ 14,684 ਥਾਵਾਂ ‘ਤੇ 24,689 ਪੋਲਿੰਗ ਸਟੇਸ਼ਨ ਅਤੇ 51 ਆਗਜ਼ਿਲਰੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ’ਚੋਂ 2013 ਦੀ ਪਛਾਣ ਗੰਭੀਰ, ਜਦਕਿ 2952 ਸੰਵੇਦਨਸ਼ੀਲ  ਪੋਲਿੰਗ ਸਟੇਸ਼ਨਾਂ ਵਜੋਂ ਕੀਤੀ ਗਈ ਹੈ। ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈੱਬਕਾਸਟਿੰਗ ਕੀਤੀ ਜਾ ਰਹੀ ਹੈ।