Home Blog Page 2162

ਪੰਜਾਬ ਵਿਧਾਨ ਸਭਾ ਚੋਣਾਂ: ਭਗਵੰਤ ਮਾਨ ਨੇ ਮੋਹਾਲੀ ‘ਚ ਪਾਈ ਵੋਟ

0

ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਮੋਹਾਲੀ 3ਬੀ1 ਤੋਂ ਵੋਟ ਪਾਈ ਹੈ ਤੇ ਉਨ੍ਹਾਂ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਸਾਰੇ ਲੋਕਾਂ ਨੂੰ ਵੀ ਘਰਾਂ ਤੋਂ ਬਾਹਰ ਆ ਕੇ ਵੋਟ ਪਾਉਣੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਮੈਂ ਵੀ ਆਪਣੀ ਵੋਟ ਪਾ ਦਿੱਤੀ ਹੈ।

ਮਾਨ ਨੇ ਕਿਹਾ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਸਮੇਤ ਹਜ਼ਾਰਾਂ ਯੋਧਿਆਂ ਨੇ ਕੁਰਬਾਨੀਆਂ ਦੇ ਕੇ ਸਾਨੂੰ ਵੋਟ ਕਾਰਡ ਦਵਾਇਆ ਹੈ। ਇਸਲਈ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰੋ। ਜਿਸਨੂੰ ਮਰੀਜ ਵੋਟ ਪਾਓ ਪਰ ਵੋਟ ਜਰੂਰ ਪਾਓ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਹੈ ਕਿ ਇਹ ਪੰਜਾਬ ਲਈ ਬਹੁਤ ਵੱਡਾ ਦਿਨ ਹੈ। ਮੈਂ ਸਾਰੇ ਵੋਟਰਾਂ ਨੂੰ ਅਪੀਲ ਕਰਾਂਗਾ ਕਿ ਕਿਸੇ ਦਬਾਅ ਜਾਂ ਲਾਲਚ ਵਿੱਚ ਨਾ ਫਸੋ, ਆਪਣੀ ਮਰਜ਼ੀ ਅਨੁਸਾਰ ਵੋਟ ਪਾਓ।

ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ ਵੋਟ ਪਾਉਣ ਤੋਂ ਪਹਿਲਾਂ ਅੱਜ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ, ‘ਅੱਜ ਪੰਜਾਬ ਲਈ ਬਹੁਤ ਵੱਡਾ ਦਿਨ ਹੈ। ਕਾਂਗਰਸ ਅਤੇ ਭਾਜਪਾ ਨੇ ਮਿਲ ਕੇ ਮੇਰੇ ਅਤੇ ਮੇਰੀ ਪਾਰਟੀ ‘ਤੇ ਦੋਸ਼ ਲਾਏ ਹਨ। ਪੰਜਾਬ ਦੇ ਲੋਕ ਸਭ ਜਾਣਦੇ ਹਨ।

ਪੰਜਾਬ ਵਿਧਾਨ ਸਭਾ ਚੋਣਾਂ: ਭਗਵੰਤ ਮਾਨ ਵੋਟ ਪਾਉਣ ਲਈ ਪਹੁੰਚੇ ਮੋਹਾਲੀ

0

ਆਮ ਆਦਮੀ ਪਾਰਟੀ ਦੇ ਸੀਐੱਮ ਉਮੀਦਵਾਰ ਭਗਵੰਤ ਮਾਨ ਆਪਣੇ ਪੋਲਿੰਗ ਬੂਥ ਮੋਹਾਲੀ ਵਿਖੇ ਪਹੁੰਚ ਗਏ ਹਨ। ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 1,304 ਉਮੀਦਵਾਰ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚੋਂ 93 ਔਰਤਾਂ, 2 ਤੀਜੇ ਲਿੰਗ ਅਤੇ ਬਾਕੀ 1,209 ਪੁਰਸ਼ ਹਨ। ਪੰਜਾਬ ਵਿੱਚ ਇਸ ਵਾਰ ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ-ਬਸਪਾ ਗਠਜੋੜ, ਭਾਜਪਾ-ਪੀ.ਐਲ.ਸੀ.-ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਿਆਸੀ ਵਿੰਗ ਸਾਂਝੇ ਸਮਾਜ ਮੋਰਚਾ ਵਿਚਕਾਰ ਬਹੁ-ਕੋਣੀ ਮੁਕਾਬਲਾ ਹੈ।

ਸੂਬੇ ਅੰਦਰ ਕੁੱਲ 2 ਕਰੋੜ 14 ਲੱਖ 99 ਹਜ਼ਾਰ 804 ਵੋਟਰ ਹਨ, ਜੋਕਿ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਇਨ੍ਹਾਂ ’ਚ 1,12,98081 ਪੁਰਸ਼, 1,02,00,996 ਔਰਤਾਂ, 1,44,667 ਦਿਵਿਆਂਗ,ਐੱਨਆਈਆਰ 1,601 ਅਤੇ 727 ਥਰਡ ਜੈਂਡਰ ਵੋਟਰ ਸ਼ਾਮਲ ਹਨ।

ਪੰਜਾਬ ਵਿਧਾਨ ਸਭਾ ਚੋਣਾਂ: ਮਤਦਾਨ ਤੋਂ ਪਹਿਲਾਂ CM ਚੰਨੀ ਕਤਲਗੜ੍ਹ ਸਾਹਿਬ ਗੁਰਦੁਆਰੇ ‘ਚ ਹੋਏ ਨਤਮਸਤਕ

0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੋਟਾਂ ਤੋਂ ਪਹਿਲਾਂ ਸ੍ਰੀ ਕਤਲਗੜ੍ਹ ਸਾਹਿਬ ਗੁਰਦੁਆਰਾ ਦੇ ਦਰਸ਼ਨਾਂ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਪ੍ਰਮਾਤਮਾ ਅਤੇ ਲੋਕਾਂ ਦੀ ਮਰਜ਼ੀ ਹੈ। ਅਸੀਂ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਹੈ ਕਿ ਪੰਜਾਬ ਨੂੰ ਚੰਗੀ ਸਰਕਾਰ ਮਿਲੇ ਅਤੇ ਪੰਜਾਬ ਦਾ ਵਿਕਾਸ ਹੋਵੇ। ਇਸ ਦੇ ਨਾਲ ਹੀ ਸਭ ਦਾ ਭਲਾ ਹੋਵੇ।

ਪੰਜਾਬ ‘ਚ ਅੱਜ ਵਿਧਾਨ ਸਭਾ ਦੇ 117 ਹਲਕਿਆਂ ‘ਤੇ ਵੋਟਿੰਗ ਹੋਣ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਦੋ ਹਲਕਿਆਂ ਤੋਂ ਚੋਣ ਲੜ ਰਹੇ ਹਨ। ਉਹ ਚਮਕੌਰ ਸਾਹਿਬ ਤੇ ਭਦੌੜ ਤੋਂ ਚੋਣ ਲੜ ਰਹੇ ਹਨ।

ਪੰਜਾਬ ਵਿਧਾਨ ਸਭਾ ਚੋਣਾਂ: ਪੰਜਾਬ ‘ਚ ਅੱਜ ਵਿਧਾਨ ਸਭਾ ਦੇ 117 ਹਲਕਿਆਂ ‘ਤੇ ਹੈ ਵੋਟਿੰਗ

0

ਪੰਜਾਬ ਵਿਧਾਨ ਸਭਾ ਚੋਣਾਂ: ਪੰਜਾਬ ‘ਚ ਅੱਜ ਵਿਧਾਨ ਸਭਾ ਦੇ 117 ਹਲਕਿਆਂ ‘ਤੇ ਵੋਟਿੰਗ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਸਾਰੀ ਹੀ ਸਿਆਸੀ ਪਾਰਟੀਆਂ ਵਲੋਂ ਆਪਣੇ- ਆਪਣੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕੀਤੇ ਗਏ ਸਨ ਤੇ ਜੋ ਚੋਣ ਪ੍ਰਚਾਰ 18 ਫਰਵਰੀ ਦੀ ਸ਼ਾਮ 6 ਵਜੇ ਖਤਮ ਹੋ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਅਤੇ ਵੋਟਰਾਂ ਦਾ ਇਹ ਇੰਤਜ਼ਾਰ ਖ਼ਤਮ ਹੋ ਗਿਆ ਹੈ। ਅੱਜ ਭਾਵ 20 ਫਰਵਰੀ ਨੂੰ ਪੰਜਾਬ ਦੇ ਵੋਟਰ ਉਤਸ਼ਾਹ ਨਾਲ ਸਵੇਰੇ 8 ਵਜੇ ਤੋਂ ਵੋਟ ਪਾਉਣੀ ਸ਼ੁਰੂ ਕਰਨਗੇ। ਸੂਬੇ ਵਿੱਚ ਕੁੱਲ 2,14,99,804 ਵੋਟਰ ਆਪਣੇ ਵੋਟ ਹੱਕ ਦੀ ਵਰਤੋਂ ਕਰਦੇ ਹੋਏ 117 ਵਿਧਾਨ ਸਭਾ ਹਲਕਿਆਂ ਦੇ 1304 ਉਮੀਦਵਾਰਾਂ ਦੀ ਕਿਸਮਤ ਮਸ਼ੀਨਾਂ ਵਿੱਚ ਬੰਦ ਕਰਨਗੇ।

ਇਥੇ ਦੱਸਣਯੋਗ ਹੈ ਕਿ ਸੂਬੇ ਅੰਦਰ ਕੁੱਲ 2 ਕਰੋੜ 14 ਲੱਖ 99 ਹਜ਼ਾਰ 804 ਵੋਟਰ ਹਨ, ਜੋਕਿ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਇਨ੍ਹਾਂ ’ਚ 1,12,98081 ਪੁਰਸ਼, 1,02,00,996 ਔਰਤਾਂ, 1,44,667 ਦਿਵਿਆਂਗ,ਐੱਨਆਈਆਰ 1,601 ਅਤੇ 727 ਥਰਡ ਜੈਂਡਰ ਵੋਟਰ ਸ਼ਾਮਲ ਹਨ।

ਤੇਲੰਗਾਨਾ ਦੇ ਹੈਦਰਾਬਾਦ ’ਚ ਸਿੱਖ ਲੜਕੀ ਨਾਲ ਗੈਂਗਰੇਪ ਤੇ ਕਤਲ ਦਾ ਮਾਮਲਾ: ਹਰਜਿੰਦਰ ਸਿੰਘ ਧਾਮੀ ਨੇ ਇਕ ਵਫਦ ਨੂੰ ਪੀੜ੍ਹਤ ਪਰਿਵਾਰ ਕੋਲ ਭੇਜਿਆ ਤੇਲੰਗਾਨਾ

0

ਤੇਲੰਗਾਨਾ ਦੇ ਹੈਦਰਾਬਾਦ ’ਚ ਨਾਬਾਲਗ ਸਿੱਖ ਲੜਕੀ ਨਾਲ ਗੈਂਗਰੇਪ ਕਰਕੇ ਉਸ ਨੂੰ ਕਤਲ ਕੀਤੇ ਜਾਣ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਨੋਟਿਸ ਲੈਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਫਦ ਤੇਲੰਗਾਨਾ ਭੇਜਿਆ ਹੈ। ਭੇਜੇ ਗਏ ਵਫਦ ਵਿਚ ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਸ. ਗੁਰਮੀਤ ਸਿੰਘ ਸੈਣੀ, ਸਿੱਖ ਮਿਸ਼ਨ ਆਂਦਰਾ ਪ੍ਰਦੇਸ਼ ਦੇ ਇੰਚਾਰਜ ਸ. ਦਿਲਸ਼ਾਹ ਸਿੰਘ ਅਤੇ ਪ੍ਰਚਾਰਕ ਸ਼ਾਮਲ ਹਨ। ਦਫਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤੇਲੰਗਾਨਾ ਦੇ ਹੈਦਰਾਬਾਦ ਵਿਚ ਵਾਪਰੀ ਇਸ ਮੰਦਭਾਗੀ ਘਟਨਾ ਨੇ ਮਨੁੱਖਤਾ ਦਾ ਸਿਰ ਸ਼ਰਮ ਨਾਲ ਨੀਵਾਂ ਕੀਤਾ ਹੈ।

16 ਵੀਂ ਵਿਧਾਨ ਸਭਾ ਲਈ ਪੈਣ ਜਾ ਰਹੀਆਂ ਵੋਟਾਂ ਸਬੰਧੀ ਕਿੰਝ ਦੀਆਂ ਨੇ ਤਿਆਰੀਆਂ

ਉਨ੍ਹਾਂ ਕਿਹਾ ਕਿ ਦੁੱਖ ਦੀ ਗਲ ਹੈ ਕਿ ਪਿਛਲੇ ਕੁਝ ਸਮੇਂ ਤੋਂ ਸਿੱਖ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਸਰਕਾਰਾਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਵਾਉਣ ਵਿਚ ਅਸਫਲ ਰਹੀਆਂ ਹਨ। ਉਨ੍ਹਾ ਕਿਹਾ ਕਿ ਇਸ ਤੋਂ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ ਕਿ ਇਕ ਬੇਵੱਸ ਅਤੇ ਇਕੱਲੀ ਲੜਕੀ ’ਤੇ ਸਮੂਹਕ ਰੂਪ ਵਿਚ ਜ਼ੁਲਮ ਕੀਤਾ ਗਿਆ ਪਰ ਪੁਲਿਸ ਇਨਸਾਫ ਦੇਣ ਦੀ ਬਜਾਏ ਪੀੜਤ ਪਰਿਵਾਰ ਤੇ ਦਬਾ ਬਣਾ ਰਹੀ ਹੈ।

ਜੇ ਇੰਝ ਨਾ ਹੋਇਆ, ਲੋਕ ਭੁੱਲ ਜਾਣਗੇ, ਸੁਣੋ ਦੀਪ ਦੀ ਮੌਤ ਦਾ ਜ਼ਿੰਮੇਦਾਰ ਕੌਣ ?

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਕਿਸੇ ਵੀ ਹਾਲਤ ਵਿਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਦਾਹਰਣ ਪੇਸ਼ ਕਰਦੀ ਕਰੜੀ ਸਜ਼ਾ ਦਿੱਤੀ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜ੍ਹਤ ਪਰਿਵਾਰ ਦੇ ਨਾਲ ਖੜੀ ਹੈ ਅਤੇ ਸ਼੍ਰੋਮਣੀ ਕਮੇਟੀ ਦਾ ਵਫਦ ਪੀੜ੍ਹਤ ਪਰਿਵਾਰ ਨਾਲ ਮਿਲ ਕੇ ਜੋ ਵੀ ਰਿਪੋਰਟ ਦੇਵੇਗਾ ਉਸ ਅਨੁਸਾਰ ਦੋਸ਼ੀਆਂ ਨੂੰ ਸਜਾ ਦਵਾਉਣ ਲਈ ਸ਼੍ਰੋਮਣੀ ਕਮੇਟੀ ਵਚਨਬਧ ਹੈ। ਜਿਕਰਯੋਗ ਹੈ ਕਿ ਤੇਲੰਗਾਨਾ ਦੇ ਹੈਦਰਾਬਾਦ ਦੇ ਰੰਗਾਰੇਡੀ ਸ਼ੁਭਾਸ਼ਨਗਰ ਵਿਚ ਪਿਛਲੇ ਦਿਨੀ ਇਕ ਸਿੱਖ ਨਬਾਲਗ ਲੜਕੀ ਨਾਲ ਗੈਂਗਰੇਪ ਕਰਕੇ ਉਸ ਨੂੰ ਚੌਥੀ ਮੰਜਲ ਤੋਂ ਥੱਲੇ ਸੁੱਟ ਕੇ ਕਤਲ ਕਰ ਦਿੱਤਾ ਗਿਆ ਸੀ।

PM ਮੋਦੀ ਨੇ ਏਸ਼ੀਆ ਦੇ ਸਭ ਤੋਂ ਵੱਡੇ ਬਾਇਓ-ਸੀ. ਐੱਨ. ਜੀ ਪਲਾਂਟ ਦਾ ਕੀਤਾ ਉਦਘਾਟਨ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੰਦੌਰ ਸ਼ਹਿਰ ‘ਚ 150 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਬਾਇਓ-ਸੀ. ਐੱਨ. ਜੀ. ਪਲਾਂਟ ‘ਗੋਹਾ-ਧਨ’ ਦਾ ਉਦਘਾਟਨ ਕੀਤਾ ਤੇ ਲੋਕਾਂ ਨੂੰ ਅਰਪਿਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਵਾਤਾਵਰਣ ਪ੍ਰਤੀ ਭਾਰਤ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਦੇਸ਼ ਦੇ ਹੋਰ 75 ਵੱਡੇ ਸ਼ਹਿਰੀ ਬਾਡੀਜ਼ ’ਚ ਵੀ ਅਜਿਹੀਆਂ ਇਕਾਈਆਂ ਬਣਾਉਣ ਦਾ ਕੰਮ ਜਾਰੀ ਹੈ। ਇੰਦੌਰ ਦੇ ‘ਗੋਹਾ-ਧਨ’ ਪਲਾਂਟ ਨੂੰ ਪ੍ਰਦੇਸ਼ ਸਰਕਾਰ ਵਲੋਂ ਸ਼ਹਿਰੀ ਖੇਤਰ ਤੋਂ ਨਿਕਲਣ ਵਾਲੇ ਗਿਲੇ ਕੂੜੇ ਤੋਂ ਬਾਇਓ-ਸੀ. ਐੱਨ. ਜੀ ਬਣਾਉਣ ਦਾ ਏਸ਼ੀਆ ਦੀ ਸਭ ਤੋਂ ਵੱਡੀ ਇਕਾਈ ਦੱਸਿਆ ਜਾ ਰਿਹਾ ਹੈ। ਇੰਦੌਰ ਨਗਰ-ਨਿਗਮ ਦੇ ਦੇਵਗੁਰਾੜੀਆ ਟ੍ਰੇਂਚਿੰਗ ਗਰਾਊਂਡ ’ਚ 15 ਏਕੜ ’ਚ ਫੈਲੇ ਬਾਇਓ-ਸੀ. ਐੱਨ. ਜੀ. ਪਲਾਂਟ ਨੂੰ ਰਿਮੋਟ ਦਾ ਬਟਨ ਦਬਾ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਅਰਪਿਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਨੂੰ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਆਉਣ ਵਾਲੇ ਦੋ ਸਾਲਾਂ ਵਿਚ 75 ਹੋਰ ਵੱਡੇ ਸ਼ਹਿਰੀ ਬਾਡੀਜ਼ ’ਚ ਵੀ ਗੋਹਾ-ਧਨ ਬਾਇਓ- ਸੀ. ਐੱਨ. ਜੀ. ਪਲਾਂਟ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਸਾਨੂੰ ਇਸ ਮੁਹਿੰਮ ਤੋਂ ਸ਼ਹਿਰਾਂ ਨੂੰ ਸਾਫ ਅਤੇ ਪ੍ਰਦੂਸ਼ਣ ਤੋਂ ਮੁਕਤ ਬਣਾਉਣ ਨਾਲ ਹੀ ਸਾਫ ਊਰਜਾ ਉਤਪਾਦਨ ’ਚ ਵੀ ਕਾਫੀ ਮਦਦ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਸ਼ਹਿਰੀ ਘਰਾਂ ਤੋਂ ਨਿਕਲਣ ਵਾਲਾ ਗਿਲਾ ਕੂੜਾ ਹੋਵੇ ਜਾਂ ਪਿੰਡਾਂ ’ਚ ਪਸ਼ੂਆਂ ਅਤੇ ਖੇਤਾਂ ਦੀ ਰਹਿੰਦ-ਖੁੰਹਦ, ਇਹ ਸਭ ਇਕ ਤਰ੍ਹਾਂ ਨਾਲ ਗੋਹਾ ਧਨ ਹੀ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਦੇਸ਼ ਦੇ ਪਿੰਡਾਂ ’ਚ ਹਜ਼ਾਰਾਂ ਗੋਹਾ-ਧਨ ਬਾਇਓ ਗੈਸ ਪਲਾਂਟ ਲਾਏ ਜਾ ਰਹੇ ਹਨ, ਜਿਸ ਨਾਲ ਪਸ਼ੂ ਪਾਲਕਾਂ ਨੂੰ ਵਾਧੂ ਆਮਦਨੀ ਹੋ ਰਹੀ ਹੈ।

ਇਸ ਪਲਾਂਟ ਨੂੰ ਇੰਦੌਰ ਨਗਰ ਨਿਗਮ ਵਲੋਂ ਦੱਖਣੀ ਏਸ਼ੀਆ ਵਿਚ ਆਪਣੀ ਤਰ੍ਹਾਂ ਦੀ ਸਭ ਤੋਂ ਵੱਡੀ ਬਾਇਓ-ਸੀ. ਐੱਨ. ਜੀ. ਇਕਾਈ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਪਲਾਂਟ ਹਰ ਦਿਨ 550 ਟਨ ਗਿਲੇ ਕੂੜੇ (ਫਲ-ਸਬਜ਼ੀਆਂ ਅਤੇ ਕੱਚੇ ਮਾਸ ਦੀ ਰਹਿੰਦ-ਖੁੰਹਦ, ਬਚਿਆ ਅਤੇ ਬਾਸੀ ਭੋਜਨ, ਬੂਟਿਆਂ ਦੀਆਂ ਪੱਤੀਆਂ, ਤਾਜ਼ਾ ਫੁੱਲਾਂ ਦਾ ਕੂੜਾ ਆਦਿ) ਤੋਂ ਕਰੀਬ 19,000 ਕਿਲੋਗ੍ਰਾਮ ਬਾਇਓ-ਸੀ. ਐੱਨ. ਜੀ. ਬਣਾ ਸਕਦਾ ਹੈ। ਇਸ ਈਂਧਨ ਦਾ ਇਕ ਹਿੱਸਾ ਸ਼ਹਿਰ ’ਚ 400 ਸਿਟੀ ਬੱਸਾਂ ’ਚ ਇਸਤੇਮਾਲ ਕੀਤਾ ਜਾਵੇਗਾ।

ਪੰਜਾਬ ਵਿਧਾਨ ਸਭਾ ਚੋਣਾਂ: ਭਲਕੇ ਪੰਜਾਬ ਭਰ ‘ਚ ਹੋਵੇਗੀ ਵੋਟਿੰਗ, ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਵਿਚਾਲੇ ਹੋਵੇਗਾ ਜ਼ਬਰਦਸਤ ਮੁਕਾਬਲਾ

0

ਪੰਜਾਬ ਵਿਧਾਨ ਸਭਾ ਚੋਣਾਂ 2022: ਭਲਕੇ ਪੰਜਾਬ ਭਰ ‘ਚ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਇਸ ਸੰਬੰਧੀ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਕੱਲ੍ਹ ਹੋਣ ਜਾ ਰਹੀਆਂ ਚੋਣਾਂ ‘ਚ 117 ਹਲਕਿਆਂ ‘ਚ ਸਾਰੇ ਉਮੀਦਵਾਰਾਂ ਦਾ ਆਪਣੇ ਵਿਰੋਧੀ ਪਾਰਟੀਆਂ ਨਾਲ ਮੁਕਾਬਲਾ ਹੋਵੇਗਾ। ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਵੇਗਾ। ਇਸ ਤੋਂ ਇਲਾਵਾ ਆਪ ਪਾਰਟੀ ਤੋਂ ਉਮੀਦਵਾਰ ਜੀਵਨਜੋਤ ਕੌਰ ਇਸ ਮੁਕਾਬਲੇ ‘ਚ ਹਨ ਤੇ ਸੰਯੁਕਤ ਸਮਾਜ ਮੋਰਚੇ ਵਲੋਂ ਸੁਖਜਿੰਦਰ ਸਿੰਘ ਸਾਹੂ ਚੋਣ ਲੜ ਰਹੇ ਹਨ।

ਇਸ ਦੇ ਨਾਲ ਹੀ ਭਾਜਪਾ ਪਾਰਟੀ ਦੇ ਉਮੀਦਵਾਰ ਡਾ. ਜਗਮੋਹਨ ਸਿੰਘ ਰਾਜੂ ਹਨ ਜੋ ਇਸ ਸੀਟ ਤੋਂ ਚੋਣ ਲੜ ਰਹੇ ਹਨ। ਜਾਣਕਾਰੀ ਅਨੁਸਾਰ ਇਸ ਹਲਕੇ ’ਚ ਵੋਟਰਾਂ ਦੀ ਕੁੱਲ ਗਿਣਤੀ 165043 ਹੈ, ਜਿਨ੍ਹਾਂ ਵਿੱਚ 87619 ਪੁਰਸ਼ ਅਤੇ 77423 ਔਰਤਾਂ ਦੀਆਂ ਵੋਟਾਂ ਹਨ। 1 ਵੋਟ ਥਰਡ ਜੈਂਡਰ ਦੀ ਹੈ।

ਭਾਰਤ ਨੇ ਵੈਸਟਇੰਡੀਜ਼ ਨੂੰ ਦੂਜੇ T20 ਮੈਚ ‘ਚ ਹਰਾ ਕੇ ਬਣਾਇਆ ਸ਼ਾਨਦਾਰ ਰਿਕਾਰਡ

0

ਭਾਰਤ ਨੇ ਵੈਸਟਇੰਡੀਜ਼ ਨੂੰ ਦੂਜੇ ਟੀ20 ਮੈਚ ‘ਚ 8 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਦੇ ਨਾਲ ਹੀ ਭਾਰਤ ਨੇ 3 ਮੈਚਾਂ ਦੀ ਟੀ20 ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਭਾਰਤ ਨੇ ਟੀ-20 ਫਾਰਮੈਟ ‘ਚ ਆਪਣੀ 100ਵੀਂ ਜਿੱਤ ਹਾਸਲ ਕਰ ਲਈ ਹੈ। ਟੀਮ ਇੰਡੀਆ ਅਜਿਹਾ ਕਰਨ ਵਾਲੀ ਸਿਰਫ਼ ਦੂਜੀ ਟੀਮ ਹੈ।

ਇੰਟਰਨੈਸ਼ਨਲ ਟੀ-20 ਫਾਰਮੈਟ ‘ਚ 100 ਜਿੱਤ ਹਾਸਲ ਕਰਨ ਵਾਲੀ ਭਾਰਤ ਸਿਰਫ਼ ਦੂਜੀ ਟੀਮ ਹੈ। ਭਾਰਤ ਤੋਂ ਪਹਿਲਾਂ ਪਾਕਿਸਤਾਨ ਹੀ ਕ੍ਰਿਕਟ ਦੇ ਸਭ ਤੋਂ ਛੋਟੇ ਫਾਰਮੈਟ ‘ਚ 100 ਜਿੱਤ ਦਰਜ ਕਰਨ ਵਾਲਾ ਪਹਿਲਾ ਦੇਸ਼ ਹੈ। ਭਾਰਤ ਨੇ 155 ਟੀ20 ਮੈਚਾਂ ‘ਚ 100 ਜਿੱਤ ਹਾਸਲ ਕਰ ਲਈ ਹੈ।

ਸਾਰੇ ਫਾਰਮੈਟ ‘ਚ ਭਾਰਤ ਦੀ 100ਵੀਂ ਜਿੱਤ
100ਵਾਂ ਵਨ-ਡੇ ਜਿੱਤ, ਭਾਰਤ ਬਨਾਮ ਦੱਖਣੀ ਅਫ਼ਰੀਕਾ (1993)
100ਵਾਂ ਟੈਸਟ ਜਿੱਤ, ਭਾਰਤ ਬਨਾਮ ਸ਼੍ਰੀਲੰਕਾ (2009)
100ਵਾਂ ਟੀ-20 ਜਿੱਤ, ਭਾਰਤ ਬਨਾਮ ਵੈਸਟਇੰਡੀਜ਼ (2022)

ਭਾਰਤ ਦੀ ਇਕ ਟੀਮ ਖ਼ਿਲਾਫ਼ ਸਭ ਤੋਂ ਜ਼ਿਆਦਾ ਜਿੱਤ
14 ਜਿੱਤ, ਭਾਰਤ ਬਨਾਮ ਸ਼੍ਰੀਲੰਕਾ
13 ਜਿੱਤ, ਭਾਰਤ ਬਨਾਮ ਆਸਟਰੇਲੀਆ
12 ਜਿੱਤ, ਭਾਰਤ ਬਨਾਮ ਵੈਸਟਇੰਡੀਜ਼

100ਵੀਂ ਜਿੱਤ ‘ਤੇ ਭਾਰਤ ਦੇ ਕਪਤਾਨ
100ਵੀਂ ਵਨ-ਡੇ ਜਿੱਤ : ਮੁਹੰਮਦ ਅਜ਼ਹਰੂਦੀਨ (1993)
100ਵੀਂ ਟੈਸਟ ਜਿੱਤ : ਐੱਮ. ਐੱਸ. ਧੋਨੀ (2009)
100ਵੀਂ ਟੀ-20 ਜਿੱਤ : ਰੋਹਿਤ ਸ਼ਰਮਾ (2022)