Home Blog Page 2163

ਪੰਜਾਬ ਵਿਧਾਨ ਸਭਾ ਚੋਣਾਂ: ਕੱਲ੍ਹ ਪੰਜਾਬ ‘ਚ ਹੋਵੇਗੀ ਵੋਟਿੰਗ, ਵੋਟ ਪਾਉਣ ਲਈ ਵੈਕਸੀਨੇਸ਼ਨ ਸਰਟੀਫਿਕੇਟ ਦੀ ਲੋੜ ਹੋਵੇਗੀ ਜਾਂ ਨਹੀਂ, ਜਾਣੋ

0

ਪੰਜਾਬ ‘ਚ ਕੱਲ੍ਹ 20 ਫਰਵਰੀ ਦਿਨ ਐਤਵਾਰ ਨੂੰ ਚੋਣਾਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ. ਕਰੁਣਾ ਰਾਜੂ ਵੱਲੋਂ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੋਣਾਂ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਵੋਟਿੰਗ ਐਤਵਾਰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੂੰ ਸੁਰੱਖਿਆ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਆ ਰਹੀ ਹੈ, ਉਨ੍ਹਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਵੋਟਾਂ ਪਾਉਣ ਲਈ ਵੈਕਸੀਨੇਸ਼ਨ ਬਾਰੇ ਬੋਲਦਿਆਂ ਐੱਸ. ਕਰੁਣਾ ਰਾਜੂ ਨੇ ਸਪੱਸ਼ਟ ਕੀਤਾ ਕਿ ਵੋਟ ਪਾਉਣ ਨਾਲ ਵੈਕਸੀਨੇਸ਼ਨ ਦਾ ਕੋਈ ਸਬੰਧ ਨਹੀਂ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜਾ ਵੀ ਵੋਟਰ ਵੋਟ ਪਾਉਣ ਲਈ ਪੋਲਿੰਗ ਸਟੇਸ਼ਨ ਜਾਵੇਗਾ, ਉੱਥੇ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਗਿਆ ਹੈ। ਪੋਲਿੰਗ ਬੂਥ ‘ਤੇ ਹੀ ਵੋਟਰਾਂ ਨੂੰ ਮਾਸਕ, ਦਸਤਾਨੇ ਅਤੇ ਸੈਨੇਟਾਈਜ਼ਰ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਸ ਦੇ ਨਾਲ ਹੀ ਲੋਕਾਂ ਦਾ ਟੈਂਪਰੇਚਰ ਵੀ ਚੈੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਦਾ ਟੈਂਪਰੇਚਰ ਸਹੀ ਪਾਇਆ ਜਾਵੇਗਾ, ਉਸ ਨੂੰ ਵੋਟ ਪਾਉਣ ਲਈ ਅੱਗੇ ਭੇਜ ਦਿੱਤਾ ਜਾਵੇਗਾ ਜਦੋਂ ਕਿ ਜਿਨ੍ਹਾਂ ਲੋਕਾਂ ਦਾ ਟੈਂਪਰੇਚਰ ਸਹੀ ਨਾ ਪਾਇਆ ਗਿਆ, ਉਨ੍ਹਾਂ ਨੂੰ ਵੋਟਿੰਗ ਦੇ ਆਖ਼ਰੀ ਘੰਟੇਵੋਟ ਪਾਉਣ ਲਈ ਸਹੂਲਤ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਜਿਹੜੇ ਲੋਕ ਕੋਰੋਨਾ ਪਾਜ਼ੇਟਿਵ ਹਨ, ਉਹ ਵੀ ਵੋਟਿੰਗ ਦੇ ਆਖ਼ਰੀ ਘੰਟੇ ਪੀ. ਪੀ. ਈ. ਕਿੱਟਾਂ ਪਾ ਕੇ ਆਪਣੀ ਵੋਟ ਪਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਵੋਟ ਪਾਉਣ ਲਈ ਕਿਸੇ ਤਰ੍ਹਾਂ ਦੇ ਵੈਕਸੀਨੇਸ਼ਨ ਸਰਟੀਫਿਕੇਟ ਦੀ ਕੋਈ ਲੋੜ ਨਹੀਂ ਹੈ। ਇਸ ਲਈ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੈਕਸੀਨੇਸ਼ਨ ਨੂੰ ਲੈ ਕੇ ਗੁੰਮਰਾਹ ਨਾ ਹੋਣ ਅਤੇ ਬੇਫ਼ਿਕਰ ਹੋ ਕੇ ਆਪਣੀ ਵੋਟ ਪਾਉਣ ਲਈ ਪੋਲਿੰਗ  ਬੂਥ ਜਾਣ। ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਪੋਲਿੰਗ ਬੂਥ ‘ਤੇ ਆਸ਼ਾ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਵੀ ਆਪਣੀ ਡਿਊਟੀ ਨਿਭਾਉਣਗੀਆਂ।

ਉਨ੍ਹਾਂ ਨੇ ਦੱਸਿਆ ਕਿ ਜਿਹੜੇ ਸੀਨੀਅਰ ਸਿਟੀਜ਼ਨ ਅਤੇ ਅਪਾਹਜ ਲੋਕ ਵੋਟ ਪਾਉਣ ਪੋਲਿੰਗ ਬੂਥ ‘ਤੇ ਨਹੀਂ ਆ ਸਕਦੇ, ਉਨ੍ਹਾਂ ਦੀਆਂ ਵੋਟਾਂ ਘਰ ਹੀ ਪੁਆਈਆਂ ਜਾਣਗੀਆਂ, ਜਿਸ ਦੇ ਲਈ ਹਰ ਤਰ੍ਹਾਂ ਦੇ ਪ੍ਰਬੰਧ ਕਰ ਲਏ ਗਏ ਹਨ। ਇਸ ਤੋਂ ਇਲਾਵਾ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਦਾ ਵੀ ਸਨਮਾਨ ਕੀਤਾ ਜਾਵੇਗਾ। ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਵੋਟਿੰਗ ਵਾਲੇ ਦਿਨ ਸੁਰੱਖਿਆ ਦੇ ਹਰ ਤਰ੍ਹਾਂ ਦੇ ਇੰਤਜ਼ਾਮ ਕਰ ਲਏ ਗਏ ਹਨ।

ਕੈਨੇਡਾ ‘ਚ 3 ਕਾਲਜ ਹੋਏ ਬੰਦ, ਭਾਰਤੀ ਹਾਈ ਕਮਿਸ਼ਨ ਨੇ ਪ੍ਰਭਾਵਿਤ ਹੋਏ ਵਿਦਿਆਰਥੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ

0

ਕੈਨੇਡਾ: ਭਾਰਤੀ ਹਾਈ ਕਮਿਸ਼ਨ ਨੇ ਭਾਰਤੀ ਵਿਦਿਆਰਥੀਆਂ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਓਟਾਵਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਕੈਨੇਡਾ ਵਿਚ 3 ਕਾਲਜਾਂ ਦੇ ਬੰਦ ਹੋਣ ਨਾਲ ਪ੍ਰਭਾਵਿਤ ਭਾਰਤੀ ਵਿਦਿਆਰਥੀਆਂ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤੀ ਹਾਈ ਕਮਿਸ਼ਨ ਦੀ ਇਸ ਐਡਵਾਈਜ਼ਰੀ ਅਨੁਸਾਰ ਜੇਕਰ ਵਿਦਿਆਰਥੀਆਂ ਨੂੰ ਆਪਣੀ ਫੀਸ ਦੀ ਅਦਾਇਗੀ ਜਾਂ ਫੀਸ ਦੇ ਟ੍ਰਾਂਸਫਰ ਵਿਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਕਿਊਬਿਕ ਸਰਕਾਰ ਦੇ ਉੱਚ ਸਿੱਖਿਆ ਮੰਤਰਾਲਾ ਕੋਲ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਦੱਸ ਦੇਈਏ ਕਿ ਇਹ ਵਿਦਿਆਰਥੀ ਕਿਊਬਿਕ ਸੂਬੇ ਵਿਚ ਸਥਿਤ 3 ਕਾਲਜਾਂ CCSQ  ਕਾਲਜ, M ਕਾਲਜ ਅਤੇ CDE ਕਾਲਜ ਵਿਚ ਪੜ੍ਹਦੇ ਸਨ ਅਤੇ ਉਹ ਦੀਵਾਲੀਆ ਹੋਣ ਕਾਰਨ ਬੰਦ ਹੋ ਗਏ ਹਨ, ਜਿਸ ਤੋਂ ਬਾਅਦ ਭਾਰਤ ਦੇ ਕਈ ਵਿਦਿਆਰਥੀਆਂ ਨੇ ਭਾਰਤੀ ਹਾਈ ਕਮਿਸ਼ਨ ਕੋਲ ਪਹੁੰਚ ਕੀਤੀ ਹੈ।

ਇਸ ਐਡਵਾਈਜ਼ਰੀ ਅਨੁਸਾਰ ਭਾਰਤੀ ਹਾਈ ਕਮਿਸ਼ਨ ਇਨ੍ਹਾਂ ਵਿਦਿਆਰਥੀਆਂ ਦੇ ਮੁੱਦੇ ਨੂੰ ਲੈ ਕੇ ਕੈਨੇਡਾ ਸਰਕਾਰ ਅਤੇ ਕਿਊਬਿਕ ਰਾਜ ਦੀ ਸਰਕਾਰ ਦੇ ਨਾਲ-ਨਾਲ ਭਾਰਤੀ ਭਾਈਚਾਰੇ ਦੇ ਚੁਣੇ ਹੋਏ ਕੈਨੇਡੀਅਨ ਨੁਮਾਇੰਦਿਆਂ ਦੇ ਸੰਪਰਕ ਵਿਚ ਹੈ। ਇਨ੍ਹਾਂ ਪ੍ਰਭਾਵਿਤ ਵਿਦਿਆਰਥੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਅਤੇ ਮੁੱਦੇ ਦੇ ਹੱਲ ਲਈ ਗੱਲਬਾਤ ਕਰਨ ਦੇ ਵੀ ਯਤਨ ਕੀਤੇ ਜਾ ਰਹੇ ਹਨ। ਹਾਈ ਕਮਿਸ਼ਨ ਨੇ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਆਪਣੀ ਫੀਸ ਦੀ ਭਰਪਾਈ ਜਾਂ ਫੀਸ ਦੇ ਟ੍ਰਾਂਸਫਰ ਵਿਚ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਕਿਊਬਿਕ ਸਰਕਾਰ ਦੇ ਉੱਚ ਸਿੱਖਿਆ ਮੰਤਰਾਲਾ ਕੋਲ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਥੇ ਹੀ ਕਿਊਬਿਕ ਦੀ ਸੂਬਾਈ ਸਰਕਾਰ ਨੇ ਸਲਾਹ ਦਿੱਤੀ ਹੈ ਕਿ ਪ੍ਰਭਾਵਿਤ ਵਿਦਿਆਰਥੀ ਸਿੱਧੇ ਤੌਰ ‘ਤੇ ਉਨ੍ਹਾਂ ਸੰਸਥਾਵਾਂ ਨਾਲ ਸੰਪਰਕ ਕਰ ਸਕਦੇ ਹਨ, ਜਿੱਥੇ ਉਹ ਰਜਿਸਟਰਡ ਹਨ ਤੇ ਜੇਕਰ ਉਨ੍ਹਾਂ ਨੂੰ ਆਪਣੀ ਫੀਸ ਦੀ ਅਦਾਇਗੀ ਜਾਂ ਫੀਸਾਂ ਦੇ ਟ੍ਰਾਂਸਫਰ ਵਿਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਉੱਚ ਸਿੱਖਿਆ ਮੰਤਰਾਲਾ ਨਾਲ ਸੰਪਰਕ ਕਰਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਇਸ ਐਡਵਾਈਜ਼ਰੀ ਵਿਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਕੈਨੇਡਾ ਵਿਚ ਉੱਚ ਸਿੱਖਿਆ ਹਾਸਲ ਕਰਨ ਦੀ ਯੋਜਨਾ ਬਣਾ ਰਹੇ ਭਾਰਤ ਦੇ ਵਿਦਿਆਰਥੀਆਂ ਨੂੰ ਮੁੜ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਜਿਹੇ ਅਦਾਰਿਆਂ ਨੂੰ ਕੋਈ ਭੁਗਤਾਨ ਕਰਨ ਤੋਂ ਪਹਿਲਾਂ ਉਸ ਸੰਸਥਾ ਦੇ ਪ੍ਰਮਾਣ ਪੱਤਰ ਅਤੇ ਸਥਿਤੀ ਦੀ ਚੰਗੀ ਤਰ੍ਹਾਂ ਜਾਂਚ ਕਰਨ। ਉਸ ਤੋਂ ਬਾਅਦ ਹੀ ਉਹ ਦਾਖ਼ਲਾ ਪ੍ਰਕਿਰਿਆ ਨੂੰ ਅੱਗੇ ਵਧਾਉਣ। ਇਸ ਨਾਲ ਹੀ ਉਹ ਦਾਖ਼ਲਾ ਲੈਣ ਤੋਂ ਪਹਿਲਾਂ ਕਾਲਜ ਤੋਂ ਕੈਨੇਡੀਅਨ ਜਾਂ ਸੂਬਾਈ ਸਰਕਾਰ ਵੱਲੋਂ ਮਾਨਤਾ ਦਾ ਸਰਟੀਫਿਕੇਟ ਵੀ ਮੰਗਣ। ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਸਰਕਾਰ ਵੱਲੋਂ ਸੰਚਾਲਿਤ ਵੈਬਸਾਈਟ ਰਾਹੀਂ ਸੰਸਥਾਵਾਂ ਦੀ ਜਾਂਚ ਕਰੋ ਅਤੇ ਵਿਦਿਆਰਥੀਆਂ ਨੂੰ ਵਿਦਿਆਰਥੀ ਵੀਜ਼ਾ ਦੀ ਪੇਸ਼ਕਸ਼ ਕਰਨ ਵਾਲੇ ਕਿਸੇ ਵੀ ਗੈਰ-ਪ੍ਰਮਾਣਿਤ ਵਿਅਕਤੀ/ਸੰਸਥਾ ਨੂੰ ਕੋਈ ਭੁਗਤਾਨ ਨਹੀਂ ਕਰਨਾ ਚਾਹੀਦਾ।

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਸਤਕਾਰ ਕੌਰ ਗਹਿਰੀ ਨੂੰ ਪਾਰਟੀ ਚੋਂ ਕੀਤਾ ਬਾਹਰ

0

ਪੰਜਾਬ ਵਿਧਾਨ ਸਭਾ ਚੋਣਾਂ: ਪੰਜਾਬ ‘ਚ ਕੱਲ੍ਹ 20 ਫਰਵਰੀ ਨੂੰ ਵੋਟਿੰਗ ਹੋਵੇਗੀ। ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪਾਰਟੀ ‘ਚੋਂ ਕਈ ਆਗੂਆਂ ਨੂੰ ਬਾਹਰ ਕਰ ਦਿੱਤਾ ਹੈ। ਇਸੇ ਕੜੀ ਦੇ ਤਹਿਤ ਕਾਂਗਰਸ ਵੱਲੋਂ ਫਿਰੋਜ਼ਪੁਰ ਦਿਹਾਤੀ ਤੋਂ ਪਾਰਟੀ ਦੀ ਵਿਧਾਇਕ ਸਤਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ‘ਚੋਂ ਬਾਹਰ ਕੱਢਿਆ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸਤਕਾਰ ਕੌਰ ਦੀ ਥਾਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਏ ਅਮਰਦੀਪ ਸਿੰਘ ਆਸ਼ੂ ਬੰਗੜ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਿਸ ਦਾ ਸਤਕਾਰ ਕੌਰ ਵੱਲੋਂ ਲਗਾਤਾਰ ਵਿਰੋਧ ਕੀਤਾ ਗਿਆ ਸੀ। ਇਸ ਦੇ ਚੱਲਦਿਆਂ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢਿਆ ਗਿਆ ਹੈ।

ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਕੇਵਲ ਢਿੱਲੋਂ ਅਤੇ ਤਰਸੇਮ ਸਿੰਘ ਡੀਸੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਸੀ।

PM ਮੋਦੀ ਨੇ ਅੱਜ ਆਪਣੀ ਰਿਹਾਇਸ਼ ‘ਤੇ ਅਫਗਾਨ ਸਿੱਖ-ਹਿੰਦੂ ਵਫ਼ਦ ਨਾਲ ਕੀਤੀ ਮੁਲਾਕਾਤ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਰਿਹਾਇਸ਼ ‘ਤੇ ਅਫਗਾਨ ਸਿੱਖ-ਹਿੰਦੂ ਵਫ਼ਦ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕ ਸ਼ਾਮਲ ਹਨ। ਪ੍ਰਧਾਨ ਮੰਤਰੀ ਨਾਲ ਬੈਠਕ ‘ਚ ਘੱਟ ਗਿਣਤੀ ਭਾਈਚਾਰੇ ਦੇ ਮੁੱਦਿਆਂ ‘ਤੇ ਚਰਚਾ ਦੀ ਖਬਰ ਹੈ।

ਬੀਤੇ ਦਿਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਅੱਜ ਉਹ ਅਫਗਾਨਿਸਤਾਨ ਦੇ ਸਿੱਖ ਅਤੇ ਹਿੰਦੂ ਭਾਈਚਾਰੇ ਨਾਲ ਗੱਲਬਾਤ ਕਰਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਆਪਣੀ ਰਿਹਾਇਸ਼ ‘ਤੇ ਸਿੱਖ ਭਾਈਚਾਰੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦਾ ਵੀਡੀਓ ਪੀਐਮ ਨੇ ਖੁਦ ਟਵੀਟ ਕੀਤਾ ਹੈ। ਇਸ ਮੌਕੇ ‘ਤੇ ਪੀਐਮ ਮੋਦੀ ਨੇ ਆਪਣੀ ਰਿਹਾਇਸ਼ ‘ਤੇ ਪਹੁੰਚੇ ਸਿੱਖ ਭਾਈਚਾਰੇ ਦੇ ਲੋਕਾਂ ਦੀ ਸੇਵਾ ਕੀਤੀ।

PM ਮੋਦੀ ਨੇ ਦੇਸ਼ ’ਚ 100 ‘Kisan Drones’ ਦਾ ਕੀਤਾ ਉਦਘਾਟਨ

0

ਪੀਐੱਮ ਨਰਿੰਦਰ ਮੋਦੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਖੇਤਾਂ ’ਚ ਕੀਟਨਾਸ਼ਕਾਂ ਦੇ ਛਿੜਕਾਅ ਲਈ 100 ‘ਕਿਸਾਨ ਡਰੋਨ’ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਭਰੋਸਾ ਜਤਾਇਆ ਕਿ ਡਰੋਨ ਖੇਤੀ ਖੇਤਰ ’ਚ ਭਾਰਤ ਦੀ ਵੱਧਦੀ ਸਮਰੱਥਾ ਦੁਨੀਆ ਨੂੰ ਇਕ ਨਵੀਂ ਅਗਵਾਈ ਦੇਵੇਗੀ। ਖੇਤੀ ਖੇਤਰ ਵਿਚ ਵੱਡੇ ਬਦਲਾਅ ਦੀ ਤਿਆਰੀ ਨਾਲ ਮੋਦੀ ਨੇ 100 ਕਿਸਾਨ ਡਰੋਨ ਦਾ ਵੀਡੀਓ ਕਾਨਫਰੈਂਸਿੰਗ ਜ਼ਰੀਏ ਉਦਘਾਟਨ ਕੀਤਾ। ਇਹ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਦੇ ਖੇਤਾਂ ’ਚ ਉਡੇ। ਇਹ ਡਰੋਨ ਖੇਤਾਂ ’ਚ ਕੀਟਨਾਸ਼ਕਾਂ ਦਾ ਛਿੜਕਾਅ ਕਰਨ ਦੇ ਕੰਮ ਆਉਣਗੇ।

ਉਨ੍ਹਾਂ ਨੇ ਕਿਹਾ ਕਿ ਪਹਿਲੇ ਡਰੋਨ ਦੇ ਨਾਂ ਤੋਂ ਲੱਗਦਾ ਸੀ ਕਿ ਇਹ ਫ਼ੌਜ ਨਾਲ ਜੁੜੀ ਕੋਈ ਵਿਵਸਥਾ ਹੈ ਜਾਂ ਦੁਸ਼ਮਣਾਂ ਨਾਲ ਮੁਕਾਬਲਾ ਕਰਨ ਦੇ ਇਸਤੇਮਾਲ ’ਚ ਕੰਮ ਆਉਣ ਵਾਲੀ ਚੀਜ਼ ਹੈ ਪਰ ਹੁਣ ਇਹ 21ਵੀਂ ਸਦੀ ਦੀ ਆਧੁਨਿਕ ਖੇਤੀ ਵਿਵਸਥਾ ਦੀ ਦਿਸ਼ਾ ’ਚ ਇਕ ਨਵਾਂ ਅਧਿਆਏ ਹੈ। ਮੈਨੂੰ ਭਰੋਸਾ ਹੈ ਕਿ ਇਹ ਸ਼ੁਰੂਆਤ ਨਾ ਸਿਰਫ਼ ਡਰੋਨ ਸੈਕਟਰ ਦੇ ਵਿਕਾਸ ’ਚ ਮੀਲ ਦਾ ਪੱਥਰ ਸਾਬਤ ਹੋਵੇਗਾ ਸਗੋਂ ਕਿ ਇਸ ਵਿਚ ਸੰਭਾਵਨਾਵਾਂ ਦਾ ਬੇਸ਼ੁਮਾਰ ਆਸਮਾਨ ਵੀ ਖੁੱਲ੍ਹੇਗਾ। ਪ੍ਰਧਾਨ ਮੰਤਰੀ ਨੇ ‘ਕਿਸਾਨ ਡਰੋਨ’ ਨੂੰ ਕਿਸਾਨਾਂ ਲਈ ਬੇਹੱਦ ਨਵਾਂ ਅਤੇ ਚੰਗੀ ਪਹਿਲ ਦੱਸਿਆ। ਉਨ੍ਹਾਂ ਦੀ ਸਰਕਾਰ ਇਹ ਯਕੀਨੀ ਕਰੇਗੀ ਕਿ ਇਸ ਖੇਤਰ ਦੇ ਵਿਕਾਸ ਵਿਚ ਕੋਈ ਰੁਕਾਵਟ ਨਾ ਆਏ ਅਤੇ ਸਰਕਾਰ ਨੇ ਇਸ ਵਾਧੇ ਲਈ ਕਈ ਸੁਧਾਰ ਅਤੇ ਨੀਤੀਗਤ ਕਦਮ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਨੀਤੀਆਂ ਸਹੀ ਹੋਣ ਤਾਂ ਦੇਸ਼ ਕਿੰਨੀ ਉੱਚੀ ਉਡਾਣ ਭਰ ਸਕਦਾ ਹੈ। ਡਰੋਨ ਕੁਝ ਸਾਲ ਪਹਿਲਾਂ ਤੱਕ ਮੁੱਖ ਰੂਪ ਨਾਲ ਰੱਖਿਆ ਖੇਤਰ ਨਾਲ ਹੀ ਜੁੜਿਆ ਹੋਇਆ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨ ਡਰੋਨ ਨਵੀਂ ਕ੍ਰਾਂਤੀ ਲਾ ਰਹੇ ਹਨ। ਕਿਸਾਨ ਫ਼ਲ, ਸਬਜ਼ੀਆਂ ਅਤੇ ਫੁੱਲ ਵਰਗੇ ਆਪਣੇ ਉਤਪਾਦਾਂ ਨੂੰ ਘੱਟ ਸਮੇਂ ’ਚ ਬਜ਼ਾਰਾਂ ਵਿਚ ਲਿਆਉਣ ਲਈ ਉੱਚ ਸਮਰੱਥਾ ਵਾਲੇ ਡਰੋਨ ਦਾ ਇਸਤੇਮਾਲ ਕਰ ਸਕਦੇ ਹਨ ਅਤੇ ਆਪਣੀ ਆਮਦਨ ਵਧਾ ਸਕਦੇ ਹਨ। ਦੱਸਣਯੋਗ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 2022-23 ’ਚ ਖੇਤੀ ਖੇਤਰ ਲਈ ਵੱਡਾ ਐਲਾਨ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਦੇਸ਼ ਭਰ ਵਿਚ ਕਿਸਾਨਾਂ ਨੂੰ ਡਿਜੀਟਲ ਅਤੇ ਉੱਚ ਤਕਨੀਕ ਸੇਵਾਵਾਂ ਦੀ ਵੰਡ ਲਈ ਕਿਸਾਨ ਡਰੋਨ, ਕੁਦਰਤੀ ਖੇਤੀ, ਜਨਤਕ-ਨਿਜੀ ਭਾਈਵਾਲੀ ਨੂੰ ਉਤਸ਼ਾਹਤ ਕਰੇਗਾ।

ਨਵਜੋਤ ਸਿੱਧੂ ਖ਼ਿਲਾਫ਼ ਡੀ. ਐੱਸ. ਪੀ. ਦਿਲਸ਼ੇਰ ਚੰਦੇਲ ਨੇ ਦਾਖ਼ਲ ਕੀਤੀ ਪਟੀਸ਼ਨ

0

ਪੰਜਾਬ ‘ਚ ਕੱਲ੍ਹ 20 ਫਰਵਰੀ ਨੂੰ ਵੋਟਿੰਗ ਹੋਣੀ ਹੈ। ਇਸ ਦੌਰਾਨ ਕਾਂਗਰਸ ਪਾਰਟੀ ਵਿਵਾਦਾਂ ‘ਚ ਘਿਰਦੀ ਜਾ ਰਹੀ ਹੈ। ਪੁਲਿਸ ਵਾਲਿਆਂ ਦੇ ਕੰਮ ਨੂੰ ਲੈ ਕੇ ਵਿਅੰਗ ਕੱਸਣ ’ਤੇ ਵਿਵਾਦਾਂ ਵਿਚ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਵਲੋਂ ਪੁਲਿਸ ਵਾਲਿਆਂ ਖ਼ਿਲਾਫ਼ ਕੀਤੀ ਗਈ ਟਿੱਪਣੀ ਨੂੰ ਲੈ ਕੇ ਡੀ.ਐੱਸ.ਪੀ. ਦਿਲਸ਼ੇਰ ਚੰਦੇਲ ਨੇ ਕੋਰਟ ਵਿਚ ਕ੍ਰਿਮੀਨਲ ਡੀਫਰਮੇਸ਼ਨ ਦੀ ਪਟੀਸ਼ਨ ਦਾਖ਼ਲ ਕਰ ਦਿੱਤੀ ਹੈ ਜੋ ਕਿ ਸਬਮਿਟ ਹੋ ਗਈ ਹੈ।

ਇਸ ’ਤੇ ਸੋਮਵਾਰ ਨੂੰ ਸੁਣਵਾਈ ਹੋ ਸਕਦੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਹਰ ਸਮੇਂ ਡਿਊਟੀ ਦੇਣ ਵਾਲੇ ਪੁਲਸ ਕਰਮਚਾਰੀਆਂ ਦੇ ਕੰਮ ਨੂੰ ਲੈ ਕੇ ਜੋ ਟਿੱਪਣੀ ਕੀਤੀ ਹੈ, ਉਹ ਅਪਰਾਧ ਦੀ ਸ਼੍ਰੇਣੀ ਵਿਚ ਆਉਂਦੀ ਹੈ, ਜਿਸ ਲਈ ਧਾਰਾ 500 ਦੇ ਤਹਿਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਡੀ. ਐੱਸ. ਪੀ. ਦਿਲਸ਼ੇਰ ਚੰਦੇਲ ਨੇ ਨਵਜੋਤ ਸਿੰਘ ਸਿੱਧੂ ਦੇ ਚਾਰੇ ਪਤਿਆਂ ’ਤੇ ਲੀਗਲ ਨੋਟਿਸ ਭੇਜੇ ਸਨ। ਜਿਨ੍ਹਾਂ ਵਿਚੋਂ ਦੋ ਪਤਿਆਂ ’ਤੇ ਲੀਗਲ ਨੋਟਿਸ ਰਿਸੀਵ ਹੋਇਆ ਸੀ ਪਰ ਕੋਈ ਜਵਾਬ ਨਹੀਂ ਆਇਆ।

ਪੰਜਾਬ ਵਿਧਾਨ ਸਭਾ ਚੋਣਾਂ: CM ਚੰਨੀ ਤੇ ਸਿੱਧੂ ਮੂਸੇਵਾਲਾ ਵਿਰੁੱਧ FIR ਹੋਈ ਦਰਜ

0

ਪੰਜਾਬ ਵਿਧਾਨ ਸਭਾ ਚੋਣਾਂ: ਪੰਜਾਬ ‘ਚ ਕੱਲ੍ਹ ਨੂੰ ਵੋਟਿੰਗ ਹੋਣੀ ਹੈ। ਇਸ ਤੋਂ ਪਹਿਲਾਂ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦਰਅਸਲ ਸ਼ੁੱਕਰਵਾਰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਦੇਰ ਸ਼ਾਮ ਤੱਕ ਮਾਨਸਾ ‘ਚ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਨਾਲ ਚੋਣ ਪ੍ਰਚਾਰ ਕੀਤਾ, ਜਿਸ ਲਈ ਉਨ੍ਹਾਂ ‘ਤੇ ਕੇਸ ਦਰਜ ਕੀਤਾ ਗਿਆ ਹੈ।

ਮਾਨਸਾ ਪੁਲਿਸ ਨੇ ਮੁੱਖ ਮੰਤਰੀ ਸਣੇ ਹਲਕਾ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਖਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਧਾਰਾ 188 ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ਉੱਪਰ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਕਰਨ ਦਾ ਦੋਸ਼ ਲੱਗਾ ਹੈ। ਇਸ ਗੱਲ ਦੀ ਪੁਸ਼ਟੀ ਮਾਨਸਾ ਦੇ ਐਸਡੀਐਮ ਹਰਜਿੰਦਰ ਸਿੰਘ ਜੱਸਲ ਨੇ ਕੀਤੀ ਹੈ।

ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਐੱਫ਼ ਆਈ ਆਰ ਦਰਜ ਕਰਵਾਈ ਹੈ। ਇਕ ਰਿਪੋਰਟ ਮੁਤਾਬਕ ਚੋਣ ਕਮਿਸ਼ਨ ਨੇ ਮੁੱਖ ਮੰਤਰੀ ਚੰਨੀ ਤੇ ਸਿੱਧੂ ਮੂਸੇਵਾਲਾ ਵੱਲੋਂ 18 ਫਰਵਰੀ ਨੂੰ ਸ਼ਾਮ 6 ਵਜੇ ਪ੍ਰਚਾਰ ਬੰਦ ਹੋਣ ਤੋਂ ਬਾਅਦ ਚੋਣ ਪ੍ਰਚਾਰ ਕਰਨ ਕਾਰਨ ਇਹ ਐੱਫ਼ਆਈਆਰ ਧਾਰਾ 188 ਤਹਿਤ ਦਰਜ ਕੀਤੀ ਗਈ ਹੈ। ਇਹ ਕਾਰਵਾਈ ਰਿਟਰਨਿੰਗ ਅਫ਼ਸਰ ਨੇ ਕਰਵਾਈ ਹੈ। ਇਹ ਕਾਰਵਾਈ ਆਮ ਆਦਮੀ ਪਾਰਟੀ ਦੇ ਸਥਾਨਕ ਉਮੀਦਵਾਰ ਵਿਜੇ ਸਿੰਗਲਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਰਿਪੋਰਟਾਂ ਹਨ ਕਿ ਮੁੱਖ ਮੰਤਰੀ ਤੇ ਸਿੱਧੂ ਮੂਸੇ ਵਾਲਾ ਸ਼ਾਮ 7 ਵਜੇ ਮਾਨਸਾ ਦੀਆਂ ਗਲੀਆਂ ਵਿਚ ਪ੍ਰਚਾਰ ਕਰ ਰਹੇ ਸਨ।

ਪੰਜਾਬ ਵਿਧਾਨ ਸਭਾ ਚੋਣਾਂ: ਮੁੱਖ ਮੰਤਰੀ ਚੰਨੀ ਨੇ ਕੀਤੀ ਗਊ ਸੇਵਾ

0

ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ। ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਲਈ 2.12 ਕਰੋੜ ਤੋਂ ਵਧ ਵੋਟਰਾਂ ਵੱਲੋਂ ਕੱਲ੍ਹ ਐਤਵਾਰ ਨੂੰ ਆਪਣੇ ਸੰਵਿਧਾਨਕ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ। ਸਿਆਸੀ ਆਗੂ ਅੱਜ ਘਰ-ਘਰ ਜਾ ਕੇ ਪ੍ਰਚਾਰ ਕਰਨਗੇ। ਚੋਣ ਪ੍ਰਚਾਰ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਵੇਰੇ ਭਦੌੜ ਦੀ ਗਊਸ਼ਾਲਾ ਵਿਚ ਗਊਆਂ ਨੂੰ ਚਾਰਾ ਪਾ ਕੇ ਦਿਨ ਦੀ ਸ਼ੁਰੂਆਤ ਕੀਤੀ।

ਪੰਜਾਬ ਸਰਕਾਰ ਨੇ 2 PPS ਅਧਿਕਾਰੀਆਂ ਦਾ ਕੀਤਾ ਤਬਾਦਲਾ

0

ਪੰਜਾਬ ਸਰਕਾਰ ਨੇ 2 PPS ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇੱਕ SP ਤੇ ADCP ਦਾ ਹੋਇਆ ਤਬਾਦਲਾ। ਦੇਖੋ ਨੋਟੀਫਿਕੇਸ਼ਨ