Home Blog Page 2164

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਅੱਜ ਆਪਣਾ ਚੋਣ ਮੈਨੀਫੈਸਟੋ ਕੀਤਾ ਜਾਰੀ

0

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਅੱਜ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਸੀਐਮ ਫੇਸ ਚਰਨਜੀਤ ਸਿੰਘ ਚੰਨੀ ਨੇ ਚੋਣ ਮਨੋਰਥ ਪੱਤਰ ਜਾਰੀ ਕਰਕੇ ਪੰਜਾਬ ਦੀ ਜਨਤਾ ਨਾਲ ਚੁਣਾਵੀ ਵਾਅਦੇ ਕੀਤੇ।

ਨਵਜੋਤ ਸਿੱਧੂ ਨੇ ਚੋਣ ਮੈਨੀਫੈਸਟੋ ਸੰਬੰਧੀ ਬੋਲਦਿਆਂ ਕਿਹਾ ਕਿ ਅਸੀਂ ਸਰਕਾਰ ਬਣਨ ‘ਤੇ ਸਾਰੀਆਂ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੇਵਾਂਗੇ ਤੇ ਇਸ ਦੇ ਨਾਲ ਹੀ ਸਾਲ ‘ਚ ਫ੍ਰੀ 8 ਸਿਲੰਡਰ ਦਿੱਤੇ ਜਾਣਗੇ। ਹਰ ਕੱਚਾ ਮਕਾਨ ਪੱਕਾ ਕੀਤਾ ਜਾਵੇਗਾ। ਬਜ਼ੁਰਗਾਂ ਨੂੰ 3100 ਰੁਪਏ ਪੈਨਸ਼ਨ ਦਿੱਤੀ ਜਾਵੇਗੀ। ਸਰਕਾਰੀ ਸਕੂਲ ਤੇ ਯੂਨੀਵਰਸਿਟੀ ਵਿੱਚ ਸਭ ਨੂੰ ਫ੍ਰੀ ਸਿੱਖਿਆ ਦਿੱਤੀ ਜਾਵੇਗੀ। ਫ੍ਰੀ ਹੈਲਥ ਸਰਵਿਸ ਦਿੱਤੀ ਜਾਵੇਗੀ। ਮਨਰੇਗਾ ਦੇ ਪੈਸੇ ਵੀ ਵਧਾਏ ਜਾਣਗੇ। ਇਹ ਵਧਾ ਕੇ 350 ਰੁਪਏ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ 100 ਦਿਨਾਂ ਦੀ ਤਾਂ 150 ਦਿਨਾਂ ਦਾ ਰੁਜ਼ਗਾਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਟਾਰਟ ਅੱਪਸ ਲਈ 2 ਤੋਂ 12 ਲੱਖ ਰੁਪਏ ਕਰਜ਼ਾ ਦਿੱਤਾ ਜਾਵੇਗਾ। ਤੇਲ ਬੀਜਾਂ, ਮੱਕੀ ਅਤੇ ਦਾਲਾਂ ਦੀ ਸਾਰੀ ਫਸਲ ਸਰਕਾਰ ਖਰੀਦੇਗੀ। 12ਵੀਂ ਪਾਸ ਕਰਨ ਵਾਲੀਆਂ ਲੜਕੀਆਂ ਨੂੰ 20 ਹਜ਼ਾਰ ਹੋਰ ਕੰਪਿਊਟਰ ਦਿੱਤੇ ਜਾਣਗੇ। ਇੰਸਪੈਕਟਰ ਰਾਜ ਨੂੰ ਖਤਮ ਕੀਤਾ ਜਾਵੇਗਾ।

ਇਸ ਮੌਕੇ ਸੀਐਮ ਫੇਸ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਾਰਟੀ ਨੇ ਭਾਵੇਂ ਮੈਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਹੈ ਤਾਂ ਪਰ ਸਾਡੀ ਸਰਕਾਰ ਟੀਮ ਵਰਕ ਕਰੇਗੀ। ਇਸ ਵਿਚ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਦਾ ਅਹਿਮ ਰੋਲ ਹੋਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਨੂੰ 111 ਦਿਨ ਕੰਮ ਕਰਨ ਦਾ ਮੌਕਾ ਮਿਲਿਆ, ਇਸ ਦੌਰਾਨ ਜਿਨ੍ਹਾਂ ਕਰ ਸਕਦਾ ਸੀ ਜਨਤਾ ਦੀ ਭਲਾਈ ਲਈ ਕੀਤਾ। ਚੰਨੀ ਨੇ ਕਿਹਾ ਕਿ ਮੈਂ ਪਹਿਲੇ ਦਸਤਖਤ ਨਾਲ ਇੱਕ ਲੱਖ ਨੌਕਰੀਆਂ ਦੇਵਾਂਗਾ। ਕਾਂਗਰਸ ਨੇ ਪੰਜ ਸਾਲਾਂ ਵਿੱਚ ਪੰਜ ਲੱਖ ਸਰਕਾਰੀ ਨੌਕਰੀਆਂ ਦਾ ਵਾਅਦਾ ਕੀਤਾ ਹੈ।

ਕੈਨੇਡਾ ‘ਚ ਪ੍ਰਦਰਸ਼ਨ ਕਰ ਰਹੇ ਟਰੱਕ ਚਾਲਕਾਂ ਦੀ ਅਗਵਾਈ ਕਰਨ ਵਾਲੇ 2 ਲੋਕ ਹੋਏ ਗ੍ਰਿਫ਼ਤਾਰ

0
ਕੈਨੇਡਾ ਦੀ ਰਾਜਧਾਨੀ ਓਟਾਵਾ ਦੀਆਂ ਸੜਕਾਂ ‘ਤੇ ਜਾਮ ਲਾਉਣ ਵਾਲੇ ਸੈਂਕੜੇ ਟਰੱਕ ਡਰਾਈਵਰਾਂ ਦੀ ਅਗਵਾਈ ਕਰਨ ਵਾਲੇ ਦੋ ਸਿਆਸਤਦਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਤਾਮਾਰਾ ਲਿਚਟ ਅਤੇ ਕ੍ਰਿਸ ਬਾਰਬਰ ਨੂੰ ਪਾਰਲੀਮੈਂਟ ਹਿੱਲ ਇਲਾਕੇ ਦੇ ਨੇੜੇ ਤੋਂ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਕਰੀਬ ਤਿੰਨ ਹਫ਼ਤਿਆਂ ਤੋਂ ਚੱਲੇ ਆ ਰਹੇ ਧਰਨੇ ਨੂੰ ਖ਼ਤਮ ਕਰਨ ਦੀ ਚੇਤਾਵਨੀ ਦਿੱਤੀ ਹੈ ਪਰ ਧਰਨਾਕਾਰੀ ਟਰੱਕ ਡਰਾਈਵਰ ਉੱਥੇ ਹੀ ਖੜ੍ਹੇ ਹਨ, ਆਪਣੇ ਟਰੱਕਾਂ ਦੇ ਹਾਰਨ ਵਜਾ ਕੇ ਉਨ੍ਹਾਂ ਨੂੰ ਨਾ ਹਟਣ ਦਾ ਸੰਕੇਤ ਦੇ ਰਹੇ ਹਨ।
ਇਨ੍ਹੀਂ ਦਿਨੀਂ ਕੈਨੇਡਾ ਵਿੱਚ ਕੋਵਿਡ-19 ਟੀਕਾਕਰਨ ਅਤੇ ਵਿਸ਼ਵਵਿਆਪੀ ਮਹਾਂਮਾਰੀ ਪਾਬੰਦੀਆਂ ਦੇ ਖਿਲਾਫ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਟਰੱਕ ਡਰਾਈਵਰਾਂ ਦੀ ਅਗਵਾਈ ‘ਚ ਪ੍ਰਦਰਸ਼ਨਕਾਰੀਆਂ ਨੇ ਕੈਨੇਡਾ ਦੀ ਰਾਜਧਾਨੀ ਓਟਾਵਾ ‘ਚ ਟਰੱਕ ਰੋਕ ਕੇ ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਰਸਤੇ ਨੂੰ ਕਈ ਥਾਵਾਂ ‘ਤੇ ਰੋਕ ਦਿੱਤਾ ਹੈ। ਓਟਾਵਾ ਦੇ ਪਾਰਲੀਮੈਂਟ ਹਿੱਲ ਇਲਾਕੇ ‘ਚ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮ ਪਹੁੰਚ ਗਏ ਅਤੇ ਸਰਕਾਰੀ ਇਮਾਰਤਾਂ ਦੇ ਆਲੇ-ਦੁਆਲੇ ਕੰਡਿਆਲੀ ਤਾਰ ਵਿਛਾ ਕੇ ਘੇਰਾਬੰਦੀ ਕਰ ਦਿੱਤੀ।
ਬਾਹਰੀ ਲੋਕਾਂ ਨੂੰ ਪ੍ਰਦਰਸ਼ਨਕਾਰੀਆਂ ਦੀ ਮਦਦ ਲਈ ਆਉਣ ਤੋਂ ਰੋਕਣ ਲਈ ਪੁਲਿਸ ਨੇ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਨੂੰ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ। ਓਟਵਾ ਪੁਲਿਸ ਦੇ ਅੰਤਰਿਮ ਮੁਖੀ ਸਟੀਵ ਬੈੱਲ ਨੇ ਕਿਹਾ ਕਿ ਖ਼ਤਰੇ ਦੀ ਸੰਭਾਵਨਾ ਨੂੰ ਦੇਖਦੇ ਹੋਏ ਕਾਰਵਾਈ ਜ਼ਰੂਰੀ ਸੀ। ਸਟੀਵ ਬੇਲ ਨੇ ਕਿਹਾ, ”ਅਸੀਂ ਇਸ ਗੈਰ-ਕਾਨੂੰਨੀ ਪ੍ਰਦਰਸ਼ਨ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।

ਕਾਂਗਰਸ ਨੇ Harminder Singh Jassi ਨੂੰ ਪਾਰਟੀ ‘ਚੋਂ ਕੀਤਾ ਬਾਹਰ

0

ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿਚ ਬਾਗੀ ਹੋਣ ਵਾਲੇ ਕਾਂਗਰਸੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਪਾਰਟੀ ਨੇ ਹੁਣ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਬਾਗ਼ੀ ਹੋ ਕੇ ਜਾਂ ਚੋਣ ਲੜਨ ਵਾਲੇ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪੱਤਰ ਜਾਰੀ ਕਰਕੇ ਹਰਮਿੰਦਰ ਸਿੰਘ ਜੱਸੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਜੱਸੀ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਨ। ਉਹ ਇਸ ਵਾਰ ਵਿਧਾਨ ਸਭਾ ਹਲਕਾ ਤਲਵੰਡੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਮੰਗ ਰਹੇ ਸਨ ਪਰ ਕਾਂਗਰਸ ਨੇ ਇਸ ਹਲਕੇ ਤੋਂ ਖੁਸ਼ਬਾਜ ਸਿੰਘ ਜਟਾਣਾ ਨੂੰ ਟਿਕਟ ਦਿੱਤੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਦਿੱਤਾ।

ਪੀਐੱਮ ਮੋਦੀ ਨੇ ਸਿੱਖ ਜੱਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨਾਲ ਕੀਤੀ ਮੁਲਾਕਾਤ

0

ਅੱਜ ਸਿੱਖ ਭਾਈਚਾਰੇ ਦੇ ਅਹਿਮ ਵਿਅਕਤੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰਿਆਂ ਦੀ ਗੱਲ ਗੰਭੀਰਤਾ ਨਾਲ ਸੁਣੀ। ਮੋਦੀ ਨਾਲ ਮੁਲਾਕਾਤ ਕਰਨ ਵਾਲੇ ਸਿੱਖ ਭਾਈਚਾਰੇ ਦੇ ਲੋਕਾਂ ‘ਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ, ਸੇਵਾਪੰਥੀ, ਯਮੁਨਾ ਨਗਰ ਦੇ ਮਹੰਤ ਕਰਮਜੀਤ ਸਿੰਘ, ਕਰਨਾਲ ‘ਚ ਡੇਰਾ ਬਾਬਾ ਜੰਗ ਸਿੰਘ ਦੇ ਬਾਬਾ ਜੋਗਾ ਸਿੰਘ ਅਤੇ ਅੰਮ੍ਰਿਤਸਰ ‘ਚ ਮੁਖੀ ਡੇਰਾ ਬਾਬਾ ਤਾਰ ਸਿੰਘ ਵਾ ਦੇ ਸੰਤ ਬਾਬਾ ਮੇਜਰ ਸਿੰਘ ਸ਼ਾਮਲ ਸਨ।

ਉਨ੍ਹਾਂ ਦੱਸਿਆ ਕਿ ਆਨੰਦਪੁਰ ਸਾਹਿਬ ‘ਚ ਕਾਰ ਸੇਵਾ ਦੇ ਜੱਥੇਦਾਰ ਬਾਬਾ ਸਾਹਿਬ ਸਿੰਘ, ਭੇਨੀ ਸਾਹਿਬ ਦੇ ਸੁਰਿੰਦਰ ਸਿੰਘ ਨਾਮਧਾਰੀ ਦਰਬਾਰ, ਸ਼੍ਰੋਮਣੀ ਅਕਾਲੀ ਬੁੱਧ ਦਲ ਦੇ ਬਾਬਾ ਜੱਸਾ ਸਿੰਘ, ਦਮਦਾਮੀ ਟਕਸਾਲ ਦੇ ਹਰਭਜਨ ਸਿੰਘ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਜੱਥੇਦਾਰ ਗਿਆਨੀ ਰਣਜੀਤ ਸਿੰਘ ਵੀ ਬੈਠਕ ‘ਚ ਸ਼ਾਮਲ ਹੋਏ। ਉਨ੍ਹਾਂ ਨੇ ਕਿਹਾ ਕਿ ਪਿਛਲੇ 7 ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮੇਂ ਵਿੱਚ ਸਿੱਖ ਕੌਮ ਲਈ ਜਿੰਨਾ ਕੰਮ ਹੋਇਆ ਹੈ, ਓਨਾ ਪਹਿਲਾਂ ਕਦੇ ਨਹੀਂ ਹੋਇਆ। ਕਈ ਜੱਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਅੱਗੇ ਪੰਜ ਮੰਗਾਂ ਵੀ ਰੱਖੀਆਂ ਗਈਆਂ।

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਵੋਟਾਂ ਤੋਂ 48 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਕੀਤੀਆਂ ਜਾਰੀ

0

ਵਿਧਾਨ ਸਭਾ ਚੋਣਾਂ 2022 ਲਈ 20 ਫਰਵਰੀ 2022 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਮਿਤੀ 18 ਫਰਵਰੀ 2022 ਸ਼ਾਮ 6 ਵਜੇ ਸਮਾਪਤ ਹੋਣ ਉਪਰੰਤ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਅੱਜ ਰਾਜ ਦੇ ਸਮੂਹ ਜ਼ਿਲ੍ਹਾਂ ਚੋਣ ਅਫ਼ਸਰਾਂ ਨੂੰ ਜਾਰੀ ਕਰ ਦਿੱਤੀਆਂ ਗਈਆਂ ਹਨ।

ਪੰਜਾਬ ਰਾਜ ਵਿੱਚ 20 ਫਰਵਰੀ 2022 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 6:00 ਵਜੇ ਤੱਕ ਵੋਟਾਂ ਪੈਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਚੋਣ ਪ੍ਰਚਾਰ ਲਈ ਤੈਅ ਸੀਮਾ ਜੋ ਕਿ ਲੋਕ ਪ੍ਰਤੀਨਿੱਧਤਾ ਐਕਟ 1951 ਦੀ ਧਾਰਾ 126 ਅਨੁਸਾਰ ਤੈਅ ਕੀਤੀ ਗਈ ਹੈ।

ਇਸ ਅਨੁਸਾਰ ਵੋਟਾਂ ਪੈਣ ਦਾ ਕਾਰਜ ਮੁਕੰਮਲ ਹੋਣ ਲਈ ਤੈਅ ਸਮਾਂ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕੀਤਾ ਜਾਣਾ ਹੈ ਅਤੇ ਇਹ ਸਮਾਂ ਸ਼ੁਰੂ ਹੁੰਦੇ ਸਾਰ ਚੋਣ ਪ੍ਰਚਾਰ ਲਈ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਨਾ ਹੋਣ ਦੇ ਬਾਵਜੂਦ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਆਏ ਹੋਏ ਰਾਜਨੀਤਕ ਆਗੂਆਂ/ ਪਾਰਟੀ ਵਰਕਰਾਂ/ਕਪੇਨ ਵਰਕਰਾਂ ਨੂੰ ਹਲਕੇ ਵਿਚੋਂ ਬਾਹਰ ਜਾਣਾ ਪਵੇਗਾ ਅਤੇ ਜ਼ਿਲ੍ਹਾ ਚੋਣ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਇਹ ਯਕੀਨੀ ਬਣਾਵੇਗਾ ਕਿ ਪ੍ਰਚਾਰ ਲਈ ਤੈਅ ਸਮਾਂ ਸਮਾਪਤ ਹੁੰਦੇ ਸਾਰ ਹਲਕੇ ਵਿਚ ਸਿਰਫ ਰਜਿਸਟਰ ਵੋਟਰ ਹੀ ਹੋਣ ਉਸ ਤੋਂ ਇਲਾਵਾ ਬਾਹਰੀ ਵਿਅਕਤੀ ਨਾ ਹੋਵੇ ਪ੍ਰੰਤੂ ਜਿਸ ਹਲਕੇ ਵਿਧਾਨ ਸਭਾ ਹਲਕੇ ਵਿੱਚ ਵੋਟਾਂ ਪੈ ਰਹੀਆਂ ਹਨ ਉਸ ਹਲਕੇ ਦੇ ਚੁਣੇ ਹੋਏ ਐਮ.ਪੀ. ਜਾਂ ਐਮ.ਐਲ.ਏ ਜੇਕਰ ਉਸ ਹਲਕੇ ਦਾ ਵੋਟਰ ਨਾ ਵੀ ਹੋਵੇ ਤਾਂ ਵੀ ਉਸ ਨੂੰ ਹਲਕੇ ਵਿੱਚੋਂ ਬਾਹਰ ਜਾਣ ਲਈ ਨਹੀਂ ਕਿਹਾ ਜਾ ਸਕਦਾ।

ਡਾ. ਰਾਜੂ ਨੇ ਦੱਸਿਆ ਕਿ ਇਨਾਂ ਹੁਕਮਾਂ ਦੀ ਪਾਲਣਾ ਲਈ ਚੋਣ ਅਮਲ ਵਿੱਚ ਲੱਗਿਆ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਕੇ। ਉਨਾਂ ਕਿਹਾ ਕਿ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਨਾਂ ਅਧੀਨ ਆਉਂਦੇ ਖੇਤਰ ਵਿੱਚ ਸਥਿਤ ਕਮਿਊਨਟੀ ਸੈਂਂਟਰ/ਧਰਮਸ਼ਾਲਾ/ਲੌਜ/ਗੈਸਟ ਹਾਊਸ ਅਤੇ ਹੋਰ ਇਸ ਤਰ੍ਹਾਂ ਦੀ ਥਾਵਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਨਾਂ ਥਾਵਾਂ ਵਿੱਚ ਠਹਿਰਨ ਵਾਲਿਆਂ ਦੀ ਸੂਚੀ ’ਤੇ ਨਿਗਾਹ ਰੱਖੀ ਜਾਵੇ। ਇਸ ਤੋਂ ਇਲਾਵਾ ਉਨਾਂ ਦੇ ਸ਼ਨਾਖਤੀ ਪੱਤਰ ਵੀ ਦੇਖੇ ਜਾਣ।

ਉਨਾਂ ਦੱਸਿਆ ਕਿ ਜ਼ਿਲ੍ਹਾ ਚੋਣ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਇਸ ਗੱਲ ਨੂੰ ਯਕੀਨੀ ਬਣਾਵੇਗਾ ਜਿਨ੍ਹਾਂ ਰਾਜਨੀਤਿਕ ਆਗੂਆਂ ਨੂੰ ਪੁਲਿਸ ਸੁਰੱਖਿਆ ਮੁਹੱਈਆਂ ਕਰਵਾਈ ਗਈ ਹੈ ਉਹ ਚੋਣ ਪ੍ਰਚਾਰ ਲਈ ਤੈਅ ਸਮਾਂ ਸੀਮਾ ਸਮਾਪਤ ਹੋਣ ਤੋਂ ਬਾਅਦ ਵੋਟਾਂ ਵਾਲੇ ਦਿਨ ਵੋਟਾਂ ਪੈਣ ਦੇ ਨਿਸ਼ਚਿਤ ਸਮੇਂ ਤੱਕ ਜਿਸ ਹਲਕੇ ਵਿੱਚ ਉਨਾਂ ਦੀ ਵੋਟ ਬਣੀ ਹੈ, ਉਥੇ ਹੀ ਰਹਿਣਗੇ। ਇਹ ਹੁਕਮ ਚੋਣ ਲੜ ਰਹੇ ਉਮੀਦਵਾਰਾਂ ’ਤੇ ਲਾਗੂ ਨਹੀਂ ਹੋਣਗੇ।

ਡਾ. ਰਾਜੂ ਨੇ ਕਿਹਾ ਕਿ ਚੋਣ ਲੜ ਰਹੀਆਂ ਪਾਰਟੀਆਂ ਦੇ ਰਾਜ ਇਕਾਈ ਦੇ ਇੰਚਾਰਜ ’ਤੇ ਇਹ ਹੁਕਮ ਲਾਗੂ ਨਹੀਂ ਹੋਣਗੇ ਪ੍ਰੰਤੂ ਉਹ ਇਸ ਸਮੇਂ ਦੌਰਾਨ ਪਾਰਟੀ ਦੇ ਰਾਜ ਮੁੱਖ ਦਫ਼ਤਰ ਅਤੇ ਆਪਣੇ ਰਿਹਾਇਸ਼ੀ ਸਥਾਨ ਜਿਸ ਬਾਰੇ ਕਿ ਉਸ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਗਿਆ ਹੋਵੇ ਦਰਮਿਆਨ ਹੀ ਆਉਣ ਜਾਣ ਦੀ ਪ੍ਰਵਾਨਗੀ ਹੋਵੇਗੀ।

ਉਨਾਂ ਕਿਹਾ ਕਿ ਚੋਣ ਪ੍ਰਚਾਰ ਦਾ ਸਮਾਂ ਸਮਾਪਤੀ ਉਪਰੰਤ ਜੇਕਰ ਕੋਈ ਪ੍ਰਮੁੱਖ ਆਗੂ ਸਿਹਤ ਖਰਾਬ ਹੋਣ ਕਾਰਨ ਹਲਕੇ ਵਿੱਚੋਂ ਬਾਹਰ ਨਹੀਂ ਜਾਂਦਾ ਤਾਂ ਇਸ ਤਰਾਂ ਦੇ ਕੇਸ ਵਿੱਚ ਸਬੰਧਤ ਜ਼ਿਲ੍ਹਾ ਚੋਣ ਅਫ਼ਸਰ ਰਾਜ ਦੇ ਮੁੱਖ ਚੋਣ ਅਫ਼ਸਰ ਦੀ ਸਲਾਹ ਨਾਲ ਉਸ ਆਗੂ ਦੀ ਸਿਹਤ ਜਾਂਚ ਕਰਵਾਉਣ ਲਈ ਮੈਡੀਕਲ ਬੋਰਡ ਦੀ ਸਥਾਪਨਾ ਕਰੇਗਾ ਜੋ ਕਿ ਹਲਕੇ ਤੋਂ ਬਾਹਰ ਜਾਣ ਦੇ ਹੁਕਮਾਂ ਤੋਂ ਛੋਟ ਮੰਗ ਰਹੇ ਆਗੂ ਦੀ ਸਿਹਤ ਜਾਂਚ ਕਰੇਗਾ।

ਇਸ ਦੌਰਾਨ ਬੋਰਡ ਵੱਲੋਂ ਮਰੀਜ਼ ਦੀ ਜਾਂਚ ਅਤੇ ਉਸਦੀ ਸਿਹਤ ਸਬੰਧੀ ਮੈਡੀਕਲ ਹਿਸਟਰੀ ਦੇ ਆਧਾਰ ’ਤੇ ਰਿਪੋਰਟ ਦਿੱਤੀ ਜਾਵੇਗੀ ਕਿ ਛੋਟ ਮੰਗ ਰਹੇ ਰਾਜਨੀਤਿਕ ਆਗੂ ਦੀ ਸਥਿਤੀ ਇਸ ਤਰਾਂ ਦੀ ਹੈ ਕਿ ਉਸਨੂੰ ਹਲਕੇ ਵਿੱਚੋਂ ਮੈਡੀਕਲ ਅਟੈਂਡੇਂਟ ਦੀ ਨਿਗਰਾਨੀ ਵਿੱਚ ਐਂਬੂਲੈਂਸ ਜਾਂ ਵਾਹਨ ਰਾਹੀਂ ਹਲਕੇ ਵਿੱਚੋਂ ਬਾਹਰ ਭੇਜਿਆ ਜਾ ਸਕਦਾ ਹੈ ਜਾ ਨਹੀਂ। ਹਲਕੇ ਵਿੱਚੋਂ ਬਾਹਰ ਜਾਣ ਸਬੰਧੀ ਭਾਰਤ ਚੋਣ ਕਮਿਸ਼ਨ ਦੀ ਹਦਾਇਤ ਤੋਂ ਛੋਟ ਦੇਣ ਲਈ ਕਮਿਸ਼ਨ ਮੈਡੀਕਲ ਬੋਰਡ ਵੱਲੋਂ ਦਿੱਤੀ ਗਈ ਰਿਪੋਰਟ ਮੁੱਖ ਚੋਣ ਅਫ਼ਸਾਰ ਰਾਹੀਂ ਪ੍ਰਾਪਤ ਕਰਨ ਉਪਰੰਤ ਹੀ ਫੈਂਸਲਾ ਦੇਵੇਗਾ।

ਮੁੱਖ ਚੋਣ ਅਫਸਰ ਨੇ ਦੱਸਿਆ ਕਿ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਉਕਤ ਹਦਾਇਤਾਂ ਤੋਂ ਇਲਾਵਾ ਰੇਡੀਓ ਅਤੇ ਟੈਲੀਵੀਜ਼ਨ ’ਤੇ ਹੋਣ ਵਾਲੇ ਪ੍ਰਚਾਰ ’ਤੇ ਵੀ ਰੋਕ ਲੱਗ ਜਾਵੇਗੀ। 18 ਫਰਵਰੀ 2022 ਨੂੰ ਸ਼ਾਮ 6 ਵਜੇ ਤੋਂ ਬਾਅਦ ਕੋਈ ਵੀ ਰੇਡੀਓ ਤੇ ਟੈਲੀਵੀਜ਼ਨ, ਸਿਨੇਮਾ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ।

ਉਨਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਪੱਤਰ 3/9/2007 ਜੇ ਐਸ-11 ਮਿਤੀ 3 ਅਗਸਤ 2007 ਅਨੁਸਾਰ ਚੋਣ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ. ਅਤੇ ਰੇਡੀਉ ਕਿਸੀ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ।

ਉਨਾਂ ਕਿਹਾ ਕਿ ਮਿਤੀ 19 ਫਰਵਰੀ 2022 ਅਤੇ ਮਿਤੀ 20 ਫਰਵਰੀ 2022 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਵਿਚ ਭਾਗ ਲੈ ਰਹੀਆਂ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਆਪਣੇ ਇਸ਼ਤਿਹਾਰ ਚੋਣ ਦਫਤਰ ਦੀ ਪ੍ਰਵਾਨਗੀ ਉਪਰੰਤ ਹੀ ਛਾਪ ਸਕਦੇ ਹਨ। ਇਸ ਸਮੇਂ ਦੌਰਾਨ ਐਸ.ਐਮ.ਐਸ., ਸੋਸ਼ਲ ਮੀਡੀਆ ਅਤੇ ਆਈ.ਵੀ.ਆਰ.ਐਸ. ਸੁਨੇਹਿਆਂ ਰਾਹੀਂ ਵੀ ਰਾਜਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ’ਤੇ ਪਾਬੰਦੀ ਰਹੇਗੀ।

ਇਹ ਪਾਬੰਦੀ ਮਿਤੀ 20 ਫਰਵਰੀ, 2022 ਨੂੰ ਸ਼ਾਮ 6 ਵਜੇ ਤੱਕ ਲਾਗੂ ਹੋਵੇਗੀ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਪ੍ਰਿੰਟ ਮੀਡੀਆ ਵਿੱਚ ਪ੍ਰਕਾਸ਼ਿਤ ਹੋਣ ਵਾਲੇ ਰਾਜਸੀ ਪਾਰਟੀਆਂ, ਉਮੀਦਵਾਰਾਂ ਅਤੇ ਚੋਣਾਂ ਸਬੰਧੀ ਕਿਸੇ ਕਿਸਮ ਦੇ ਵੀ ਇਸ਼ਤਿਹਾਰ ਨੂੰ ਜਾਰੀ ਕਰਨ ਤੋਂ ਪਹਿਲਾਂ ਰਾਜ ਪੱਧਰੀ ਤੇ ਜ਼ਿਲਾ ਪੱਧਰੀ ਐਮ.ਸੀ.ਐਮ.ਸੀ. ਤੋਂ ਸਰਟੀਫਿਕੇਟ ਲੈਣਾ ਲਾਜ਼ਮੀ ਹੋਵੇਗਾ।

Punjab Assembly Elections : ਕਾਂਗਰਸ ਨੇ ਵਿਧਾਇਕ Tarsem Singh DC ਨੂੰ ਪਾਰਟੀ ‘ਚੋਂ ਕੀਤਾ ਬਾਹਰ

0

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ 2 ਦਿਨ ਬਾਕੀ ਹਨ। ਪੰਜਾਬ ‘ਚ 20 ਫਰਵਰੀ ਨੂੰ ਚੋਣਾਂ ਹੋਣੀਆਂ ਹਨ। ਅਜਿਹੇ ‘ਚ ਅਟਾਰੀ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਤਰਸੇਮ ਸਿੰਘ ਡੀਸੀ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੱਢ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਇਸ ਸੰਬੰਧੀ ਬਕਾਇਦਾ ਸੂਚਨਾ ਜਾਰੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾਇਆ ਸੀ। ਢਿੱਲੋਂ ਬਰਨਾਲਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਸਨ, ਪਰੰਤੂ ਪਾਰਟੀ ਵੱਲੋਂ ਟਿਕਟ ਨਾ ਮਿਲਣ ਕਾਰਨ ਉਹ ਨਾਰਾਜ਼ ਸਨ, ਜਿਸ ਪਿਛੋਂ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਉਕਤ ਕਾਰਵਾਈ ਕੀਤੀ।

 

ਅਹਿਮਦਾਬਾਦ ਬੰਬ ਧਮਾਕੇ ‘ਚ 38 ਦੋਸ਼ੀਆਂ ਨੂੰ ਫਾਂਸੀ ਤੇ 11 ਨੂੰ ਉਮਰ ਕੈਦ ਦੀ ਸਜ਼ਾ ਗਈ ਸੁਣਾਈ

0

ਗੁਜਰਾਤ ਦੇ ਅਹਿਮਦਾਬਾਦ ‘ਚ 26 ਜੁਲਾਈ 2008 ਨੂੰ ਹੋਏ ਸੀਰੀਅਲ ਬਲਾਸਟ ਮਾਮਲੇ ਦੇ ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਸਜ਼ਾ ਸੁਣਾਈ ਗਈ। ਜਾਣਕਾਰੀ ਅਨੁਸਾਰ 38 ਦੋਸ਼ੀਆਂ ਨੂੰ ਫਾਂਸੀ ਅਤੇ 11 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। 8 ਫਰਵਰੀ ਨੂੰ ਸਿਵਲ ਕੋਰਟ ਨੇ 78 ‘ਚੋਂ 49 ਆਰੋਪੀਆਂ ਨੂੰ ਯੂ.ਏ.ਪੀ.ਏ. (ਗੈਰ ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ) ਦੇ ਅਧੀਨ ਦੋਸ਼ੀ ਕਰਾਰ ਦਿੱਤਾ ਸੀ।ਇਸ ਮਾਮਲੇ ‘ਚ ਕੋਰਟ ਨੇ ਕਿਹਾ ਕਿ ਇਨ੍ਹਾਂ ਧਮਾਕਿਆਂ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਇਕ ਲੱਖ, ਗੰਭੀਰ ਜ਼ਖਮੀਆਂ ਨੂੰ 50 ਹਜ਼ਾਰ ਅਤੇ ਮਾਮੂਲੀ ਜ਼ਖਮੀਆਂ ਨੂੰ 25 ਹਜ਼ਾਰ ਰੁਪਏ ਦੀ ਮਦਦ ਦਿੱਤੀ ਜਾਵੇਗੀ।

ਦੱਸਣਯੋਗ ਹੈ ਕਿ ਅਹਿਮਦਾਬਾਦ ‘ਚ 26 ਜੁਲਾਈ 2008 ਨੂੰ 70 ਮਿੰਟਾਂ ਦੌਰਾਨ 21 ਬੰਬ ਧਮਾਕਿਆਂ ਹੋਏ ਸਨ। ਇਨ੍ਹਾਂ ਧਮਾਕਿਆਂ ਕਾਰਨ ਸ਼ਹਿਰ ਭਰ ‘ਚ 56 ਲੋਕਾਂ ਦੀ ਜਾਨ ਗਈ, ਜਦੋਂ ਕਿ 200 ਲੋਕ ਜ਼ਖਮੀ ਹੋਏ ਸਨ। ਧਮਾਕਿਆਂ ਦੀ ਜਾਂਚ ਕਈ ਸਾਲ ਚੱਲੀ ਤੇ ਕੀਰਬ 80 ਆਰੋਪੀਆਂ ‘ਤੇ ਮੁਕੱਦਮਾ ਚੱਲਿਆ। ਪੁਲਿਸ ਨੇ ਅਹਿਮਦਾਬਾਦ ‘ਚ 20 ਐੱਫ.ਆਈ.ਆਰ. ਦਰਜ ਕੀਤੀਆਂ ਸਨ, ਜਦੋਂ ਕਿ ਸੂਰਤ ‘ਚ 15 ਹੋਰ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਸਨ, ਜਿੱਥੇ ਵੱਖ-ਵੱਖ ਥਾਂਵਾਂ ਤੋਂ ਵੀ ਜ਼ਿੰਦਾ ਬੰਬ ਬਰਾਮਦ ਕੀਤੇ ਗਏ ਸਨ।

ਪੰਜਾਬ ਵਿਧਾਨ ਸਭਾ ਚੋਣਾਂ: ਚੋਣ ਜ਼ਾਬਤੇ ਉਪਰੰਤ ਸੂਬੇ ‘ਚੋਂ 479.12 ਕਰੋੜ ਕੀਮਤ ਦੀਆਂ ਵਸਤਾਂ ਕੀਤੀਆਂ ਜ਼ਬਤ

0

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 16 ਫਰਵਰੀ 2022 ਤੱਕ 479.12 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।

ਮੁੱਖ ਚੋਣ ਅਫ਼ਸਰ ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 32.40 ਕਰੋੜ ਰੁਪਏ ਦੀ 53.37 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਨੇ 352.16 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 31.16 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

Deep Sidhu ਦੇ ਕਰੀਬੀ ਦੋਸਤ ਦਾ ਰੋ ਰੋ ਬੁਰਾ ਹਾਲ, ਸੁਣੋ ਫੋਨ ‘ਤੇ ਕੀ ਹੋਈ ਆਖ਼ਰੀ ਗੱਲ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1546 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4294 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3792 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2,553 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਗਿਆ ਹੈ।

“ਦੀਪ ਸਿੱਧੂ ਲਾਪਰਵਾਹੀ ਨ੍ਹੀਂ ਕਰ ਸਕਦਾ” ਸੁਣੋ ਰਾਜੇਵਾਲ ਬਾਰੇ ਕੀ ਕਹਿ ਗਿਆ ਨੌਜਵਾਨ

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 3173 ਕੇਸਾਂ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 29232 ਨਾਕੇ ਲਗਾਏ ਗਏ ਹਨ। ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,91,320 ਲਾਇਸੈਂਸੀ ਹਥਿਆਰਾਂ ਵਿੱਚੋਂ 3,80,856 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 133 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।