Home Blog Page 2167

ਪੰਜਾਬ ‘ਚੋਂ ਮਾਫੀਆ ਰਾਜ ਅਤੇ ਭ੍ਰਿਸ਼ਟਾਚਾਰ ਨੂੰ ਕਰਾਂਗੇ ਖਤਮ: ਰਾਘਵ ਚੱਢਾ

0

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜਾਰੀ ਹੈ।ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅਸੀਂ ਵੋਟਾਂ ਮੰਗਣ ਨਹੀਂ ਸਗੋਂ ਮੌਕਾ ਮੰਗਣ ਆਏ ਹਾਂ। ਅਸੀਂ ਆਮ ਆਦਮੀ ਪਾਰਟੀ ਅਤੇ ਆਪਣੇ ਉਮੀਦਵਾਰ ਨੂੰ ਜਿਤਾਉਣ ਦੇ ਲਈ ਨਹੀਂ ਆਏ। ਅਸੀਂ ਪੰਜਾਬ ਨੂੰ ਬਚਾਉਣ ਦਾ ਮੌਕਾ ਮੰਗਣ ਆਏ ਹਾਂ।

ਪੰਜਾਬ ‘ਤੇ ਅਕਾਲੀ ਦਲ ਅਤੇ ਕਾਂਗਰਸ ਨੇ 50 ਸਾਲ ਰਾਜ ਕੀਤਾ ਹੈ। ਇਨਾਂ 50 ਸਾਲਾਂ ਵਿੱਚ ਪੰਜਾਬ ਵਿੱਚ 26 ਸਾਲ ਕਾਂਗਰਸ ਅਤੇ 24 ਸਾਲ ਅਕਾਲੀ ਦਲ ਦਾ ਰਾਜ ਰਿਹਾ। ਦੋਵੇਂ ਪਾਰਟੀਆਂ ਨੇ ਪੰਜਾਬ ਦਾ ਰੇਤਾ, ਕੇਬਲ ਟਰਾਂਸਪੋਰਟ ਵੇਚ ਦਿੱਤਾ। ਦੋਵਾਂ ਪਾਰਟੀਆਂ ਨੇ ਮਿਲ ਕੇ ਬੱਚਿਆਂ ਦੀ ਪੜਾਈ ਅਤੇ ਭਵਿੱਖ ਨੂੰ ਵੇਚ ਦਿੱਤਾ।

ਰਾਘਵ ਚੱਢਾ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਵਿਖੇ ਪਾਰਟੀ ਦੇ ਉਮੀਦਵਾਰ ਡਾ: ਚਰਨਜੀਤ ਸਿੰਘ ਦੇ ਹੱਕ ਵਿਚ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ . ਉਨਾਂ ਕਿਹਾ ਕਿ ਲੋਕ ਦੱਸ ਰਹੇ ਹਨ ਕਿ ਮੁੱਖ ਮੰਤਰੀ ਚੰਨੀ ਆਪਣੇ ਹਲਕੇ ਵਿੱਚ ਪੈਸੇ ਵੰਡ ਰਹੇ ਹਨ। ਇਹ ਸਾਰਾ ਪੈਸਾ ਪੰਜਾਬ ਦੇ ਲੋਕਾਂ ਦਾ ਹੈ। ਜੇਕਰ ਚੰਨੀ ਪੈਸੇ ਦੇਵੇ ਤਾਂ ਨਾਂਹ ਨਾ ਕਰਨਾ ਪਰ ਵੋਟ ਆਮ ਆਦਮੀ ਪਾਰਟੀ ਨੂੰ ਦੇਣਾ। ਚੱਢਾ ਨੇ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਕੋਲ ਦੋ ਵਿਕਲਪ ਹਨ। ਇੱਕ ਉਹ ਜਿਸ ਨੇ ਪੰਜਾਬ ਦੀ ਮਿੱਟੀ ਵੇਚ ਦਿੱਤਾ।

ਦੂਜੇ ਪਾਸੇ ਆਮ ਆਦਮੀ ਪਾਰਟੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਹਨ, ਜਿਨਾਂ ਨੇ ਪੰਜਾਬ ਵਿੱਚੋਂ ਮਾਫੀਆ ਅਤੇ ਭ੍ਰਿਸਟਾਚਾਰ ਨੂੰ ਖਤਮ ਕਰਨ ਦੀ ਕਸਮ ਖਾਧੀ ਹੈ। ਇਸ ਲਈ ਇਮਾਨਦਾਰ ਲੋਕਾਂ ਨੂੰ ਇੱਕ ਮੌਕਾ ਦਿਓ। ਚੱਢਾ ਨੇ ਕਿਹਾ ਕਿ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਦੀ ਮਿੱਟੀ ਵੇਚਣ ਵਾਲਿਆਂ ਵਿਰੁੱਧ ‘ਆਪ’ ਦੀ ਸਰਕਾਰ ਸਖਤ ਤੋਂ ਸਖਤ ਕਾਰਵਾਈ ਕਰੇਗੀ ਅਤੇ ਉਨਾਂ ਨੂੰ ਜੇਲ ਭੇਜੇਗੀ।

ਚੱਢਾ ਨੇ ਮੁੱਖ ਮੰਤਰੀ ਚੰਨੀ ‘ਤੇ ਨਿਸਾਨਾ ਸਾਧਦੇ ਹੋਏ ਕਿਹਾ ਕਿ ਚੰਨੀ ਆਪਣੇ ਆਪ ਨੂੰ ਆਮ ਆਦਮੀ ਅਤੇ ਗਰੀਬ ਦੱਸਦੇ ਹਨ, ਪਰ ਉਨਾਂ ਦੇ ਰਿਸਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਛਾਪੇਮਾਰੀ ‘ਚ 10 ਕਰੋੜ ਰੁਪਏ ਨਕਦ ਅਤੇ 54 ਲੱਖ ਰੁਪਏ ਦੀਆਂ ਬੈਂਕ ਐਂਟਰੀਆਂ, 16 ਲੱਖ ਦੀ ਘੜੀ, ਲਗਜਰੀ ਗੱਡੀਆਂ ਅਤੇ ਕਰੋੜਾਂ ਰੁਪਏ ਦੀਆਂ ਜਾਇਦਾਦ ਬਰਾਮਦ ਹੋਈ ਹੈ। ਉਨਾਂ ਨੇ ਚੰਨੀ ਤੋਂ ਪੁੱਛਿਆ ਕਿ ਇਹ ਸਾਰਾ ਪੈਸਾ ਕਿੱਥੋਂ ਆਇਆ?

ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਭਤੀਜੇ ਹਨੀ ਨੇ ਈਡੀ ਦੇ ਸਾਹਮਣੇ ਕਬੂਲ ਕੀਤਾ ਹੈ ਕਿ ਚੰਨੀ ਦੀ 111 ਦਿਨਾਂ ਦੀ ਸਰਕਾਰ ਦੌਰਾਨ ਉਸਨੇ 325 ਕਰੋੜ ਰੁਪਏ ਕਮਾਏ ਹਨ, ਜਿਸ ਮੁਤਾਬਕ ਹਨੀ ਨੇ ਇਕ ਦਿਨ ‘ਚ 3 ਕਰੋੜ ਰੁਪਏ ਦੀ ਕਮਾਈ ਕੀਤੀ।

ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਕਹਿੰਦੇ ਹਨ ਕਿ ਉਨਾਂ ਨੇ ਆਟੋ ਵੀ ਚਲਾਇਆ, ਟੈਂਟ ਵੀ ਲਗਾਏ ਹਨ ਅਤੇ ਪੰਕਚਰ ਵੀ ਲਗਾਏ ਹਨ। ਪਰ ਕਿਸੇ ਵੀ ਆਟੋ ਚਾਲਕ ਕੋਲ ਕਰੋੜਾਂ ਰੁਪਏ ਨਹੀਂ ਹਨ। ਕਿਸੀ ਵੀ ਟੈਂਟ ਵਾਲੇ ਕੋਲ ਲਗਜਰੀ ਗੱਡੀਆਂ ਨਹੀਂ ਹਨ। ਕਿਸੇ ਵੀ ਪੰਕਚਰ ਲਗਾਉਣ ਵਾਲੇ ਕੋਲ ਕਰੋੜਾਂ ਰੁਪਏ ਦੀ ਜਾਇਦਾਦ ਨਹੀਂ ਹੈ।

ਚੱਢਾ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਚੋਣ ਨਿਸਾਨ ਝਾੜੂ ਦਾ ਬਟਨ ਦਬਾ ਕੇ ਪਾਰਟੀ ਦੇ ਉਮੀਦਵਾਰ ਡਾ: ਚਰਨਜੀਤ ਸਿੰਘ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ, ਤਾਂਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਚੱਢਾ ਦੇ ਨਾਲ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵੀ ਮੌਜੂਦ ਸਨ।

Uttar Pradesh Elections: BJP ਨੇ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ

0

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ: ਬੀਜੇਪੀ ਨੇ 3 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ। ਇਸ ਲਿਸਟ ਅਨੁਸਾਰ ਸੇਵਾਪੁਰੀ ਤੋਂ ਨੀਲਰਤਨ ਪਟੇਲ ਨੂੰ ਟਿਕਟ ਮਿਲੀ ਹੈ। ਇਸ ਦੇ ਨਾਲ ਹੀ ਬਾਕੀ ਉਮੀਦਵਾਰਾਂ ਦਾ ਨਾਂ ਵੀ ਲਿਸਟ ‘ਚ ਸ਼ਾਮਿਲ ਹੈ। ਦੇਖੋ ਲਿਸਟ

ਸ਼੍ਰੋਮਣੀ ਕਮੇਟੀ ਨੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਇਆ ਗੁਰਮਤਿ ਸਮਾਗਮ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ।

ਸਮਾਗਮ ਦੌਰਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਭਗਤ ਰਵਿਦਾਸ ਜੀ ਦੇ ਜੀਵਨ ਤੋਂ ਸੰਗਤ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ।

ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਦੀਵਾਨ ਅੰਦਰ ਢਾਡੀ ਤੇ ਪ੍ਰਚਾਰਕ ਸਿੰਘਾਂ ਨੇ ਸੰਗਤ ਨੂੰ ਗੁਰ-ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।

ਇਸੇ ਤਰ੍ਹਾਂ ਅੱਜ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਵੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਰਾਗੀ ਭਾਈ ਜੋਰਾ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਥਾ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਆਦਿ ਹਾਜ਼ਰ ਸਨ।

ਐਡਵੋਕੇਟ ਧਾਮੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ। ਭਗਤ ਰਵਿਦਾਸ ਜੀ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ ਦਿਖਾਇਆ, ਉਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਦੀ ਵੀ ਸੰਗਤ ਨੂੰ ਵਧਾਈ ਦਿੱਤੀ।

ਪੰਜਾਬ ‘ਚ ਪਰਚਾ ਰਾਜ ਕਰਾਂਗੇ ਬੰਦ: ਅਰਵਿੰਦ ਕੇਜਰੀਵਾਲ

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਵਲੋਂ ਅੱਜ ਮੋਹਾਲੀ ‘ਚ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕੇਜਰੀਵਾਲ ਨੇ ਦੱਸਿਆ ਕਿ ਅੱਜ ਸਵੇਰੇ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਪਾਰਟੀ ‘ਚ ਸ਼ਾਮਲ ਹੋਏ ਹਨ, ਜਿਸ ਨਾਲ ਅੰਮ੍ਰਿਤਸਰ ‘ਚ ‘ਆਪ’ ਪਾਰਟੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ,”ਅਸੀਂ ਅੰਮ੍ਰਿਤਸਰ ਨੂੰ ਵਰਲਡ ਆਈਕਾਨ ਸਿਟੀ ਬਣਾਉਣ ‘ਤੇ ਕੰਮ ਕਰਾਂਗੇ।”

ਇਸ ਦੌਰਾਨ ਕੇਜਰੀਵਾਲ ਨੇ ਪ੍ਰਦੇਸ਼ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ,”ਪੰਜਾਬ ‘ਚ ਪਰਚਾ ਰਾਜ ਹੈ। ਲੋਕ ਗੱਲ ਕਰਨ ਤੋਂ ਡਰ ਰਹੇ ਹਨ। ਪੁਰਾਣੇ ਝੂਠੇ ਪਰਚੇ ਕੈਂਸਲ ਕੀਤੇ ਜਾਣਗੇ। ਪੰਜਾਬ ‘ਚ ਪਰਚਾ ਰਾਜ ਬੰਦ ਕਰਾਂਗੇ। ਗੁੰਡਾ ਟੈਕਸ ਖਤਮ ਕਰਾਂਗੇ। ਵਪਾਰੀਆਂ ਦੇ ਮਨ ਤੋਂ ਡਰ ਦੂਰ ਕੀਤਾ ਜਾਵੇਗਾ।” ਕੇਜਰੀਵਾਲ ਨੇ ਕਿਹਾ,”ਪੰਜਾਬ ‘ਚ ਕਿਹਾ ਜਾਂਦਾ ਹੈ ਕਿ ਵਪਾਰੀ ਕਾਂਗਰਸ ਦਾ ਵੋਟ ਬੈਂਕ ਹਨ, ਮੈਂ ਵਪਾਰੀਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ‘ਆਪ’ ਨੂੰ ਇਕ ਮੌਕਾ ਦੇ ਕੇ ਦੇਖੋ, ਅਸੀਂ ਤੁਹਾਡਾ ਦਿਲ ਜਿੱਤ ਲਵਾਂਗੇ। ਅਸੀਂ ਸਾਰੇ ਮਸਲੇ ਹੱਲ ਕਰਾਂਗੇ।

ਕੇਜਰੀਵਾਲ ਨੇ ਕਿਹਾ ਜੇਕਰ ਸਾਡੇ ਮੰਤਰੀ ਜਾਂ ਵਿਧਾਇਕ ਵਪਾਰੀਆਂ ਨੂੰ ਪਰੇਸ਼ਾਨ ਕਰਦੇ ਹਨ ਤਾਂ ਉਨ੍ਹਾਂ ਵਿਰੁੱਧ ਐਕਸ਼ਨ ਲਵਾਂਗੇ। ਹੁਣ ਤੱਕ ਵਪਾਰੀਆਂ ਤੋਂ ਹਿੱਸਾ ਮੰਗਿਆ ਜਾਂਦਾ ਸੀ, ਸਾਡੀ ਸਰਕਾਰ ‘ਚ ਵਪਾਰੀਆਂ ਨੂੰ ਹਿੱਸੇਦਾਰੀ ਦਿੱਤੀ ਜਾਵੇਗੀ।” ਕੇਜਰੀਵਾਲ ਨੇ ਕਿਹਾ ਕਿ ਜੇਕਰ ਬਰਗਾੜੀ ਬੇਅਦਬੀ ਕਾਂਡ ਦੀ ਜੇਕਰ ਸਹੀ ਤਰ੍ਹਾਂ ਜਾਂਚ ਹੋਈ ਹੁੰਦੀ ਤਾਂ ਸ੍ਰੀ ਹਰਿਮੰਦਰ ਸਾਹਿਬ ‘ਚ ਬੇਅਦਬੀ ਕਾਂਡ ਨਹੀਂ ਹੋਣਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ‘ਚ ਬਲਾਸਟ ਹੋਇਆ ਪਰ ਸਰਕਾਰ ਕੋਈ ਠੋਸ ਕਾਰਵਾਈ ਨਹੀਂ ਕਰ ਰਹੀ।

ਪੰਜਾਬ ਵਿਧਾਨ ਸਭਾ ਚੋਣਾਂ: ਕੇਜਰੀਵਾਲ ਦੇ ਜਿੱਤ ਦੇ ਦਾਅਵੇ ਦਾ CM ਚੰਨੀ ਨੇ ਦਿੱਤਾ ਇਹ ਜਵਾਬ

0

ਵਿਧਾਨ ਸਭਾ ਚੋਣਾਂ ‘ਚ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਪੰਜਾਬ ‘ਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹਨ। ਇਸ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉੱਥੇ ਹੀ ਇਨ੍ਹਾਂ ਪਾਰਟੀਆਂ ਵੱਲੋਂ ਇੱਕ ਦੂਜੇ ‘ਤੇ ਦੋਸ਼ ਲਗਾਉਣ ਦੇ ਨਾਲ-ਨਾਲ ਵਿਅੰਗ ਵੀ ਕੱਸੇ ਜਾ ਰਹੇ।

ਦਰਅਸਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਚੰਨੀ ਸਾਹਬ ਭਗਵੰਤ ਮਾਨ ਧੂਰੀ ਤੋਂ ਘੱਟੋ-ਘੱਟ 51,000 ਵੋਟਾਂ ਨਾਲ ਜਿੱਤ ਰਹੇ ਹਨ ਅਤੇ ਤੁਸੀਂ ਦੋਵੇਂ ਸੀਟਾਂ ਤੋਂ ਹਾਰ ਰਹੇ ਹੋ।

ਚਰਨਜੀਤ ਸਿੰਘ ਚੰਨੀ ਨੇ ਵੀ ਕੇਜਰੀਵਾਲ ਦੇ ਇਸ ਬਿਆਨ ਦਾ ਜਵਾਬ ਦੇਣ ਵਿੱਚ ਦੇਰ ਨਹੀਂ ਲਗਾਈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਕੇਜਰੀਵਾਲ ਜੀ ਤੁਸੀਂ ਘੱਟੋ-ਘੱਟ 51000 ਝੂਠ ਬੋਲ ਚੁੱਕੇ ਹੋ। 2017 ਦੀ ਤਰ੍ਹਾਂ ਤੁਹਾਡੀਆਂ ਇਹ ਸਾਰੀਆਂ ਗੱਲਾਂ 10 ਮਾਰਚ ਨੂੰ ਗਲਤ ਸਾਬਤ ਹੋ ਜਾਣਗੀਆਂ।

ਪੰਜਾਬ ਵਿਧਾਨ ਸਭਾ ਚੋਣਾਂ: ਅੰਮ੍ਰਿਤਸਰ ਦੇ ਮੇਅਰ ਕਰਮਜੀਤ ਰਿੰਟੂ ‘ਆਪ’ ‘ਚ ਹੋਏ ਸ਼ਾਮਲ

0

ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪਾਰਟੀ ਬਦਲਣ ਦਾ ਦੌਰ ਵੀ ਜਾਰੀ ਹੈ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਮਜ਼ਬੂਤ ​​ਹੁੰਦੀ ਨਜ਼ਰ ਆ ਰਹੀ ਹੈ।

ਦਰਅਸਲ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਰਿੰਟੂ ਬੁੱਧਵਾਰ ਨੂੰ ‘ਆਪ’ ‘ਚ ਸ਼ਾਮਲ ਹੋ ਗਏ ਹਨ। ਇਸ ਮੌਕੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਦੱਸਿਆ ਜਾ ਰਿਹਾ ਹੈ ਕਿ ਰਿੰਟੂ ਟਿਕਟ ਨਾ ਮਿਲਣ ਤੋਂ ਨਾਰਾਜ਼ ਸੀ, ਜਿਸ ਕਾਰਨ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ।

ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਲੁਧਿਆਣਾ ਦੇ ਥਰੀਕੇ ਪਿੰਡ ‘ਚ ਹੋਵੇਗਾ ਅੰਤਿਮ ਸੰਸਕਾਰ

0

ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਬੀਤੇ ਦਿਨੀਂ ਸੜਕ ਹਾਦਸੇ ’ਚ ਦਿਹਾਂਤ ਹੋ ਗਿਆ। ਦੀਪ ਸਿੱਧੂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਹਰ ਕੋਈ ਸਦਮੇ ’ਚ ਹੈ। ਸੋਨੀਪਤ ਦੇ ਸਰਕਾਰੀ ਹਸਪਤਾਲ ’ਚ ਦੀਪ ਸਿੱਧੂ ਦੀ ਮ੍ਰਿਤਕ ਦੇਹ ਰੱਖੀ ਗਈ ਸੀ। ਇਥੇ ਪੋਸਟਮਾਰਟਮ ਤੋਂ ਬਾਅਦ ਦੀਪ ਸਿੱਧੂ ਦੀ ਮ੍ਰਿਤਕ ਦੇਹ ਲੁਧਿਆਣਾ ਭੇਜੀ ਜਾ ਰਹੀ ਹੈ। ਦੀਪ ਸਿੱਧੂ ਦਾ ਅੰਤਿਮ ਸੰਸਕਾਰ ਲੁਧਿਆਣਾ ਦੇ ਥਰੀਕੇ ਪਿੰਡ ’ਚ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਅੱਜ ਸ਼ਾਮ 5 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਦੀਪ ਸਿੱਧੂ ਦੀ ਮੌਤ ’ਤੇ ਪੰਜਾਬੀ ਸਿਤਾਰਿਆਂ ਦੇ ਨਾਲ-ਨਾਲ ਰਾਜਨੀਤਕ ਆਗੂਆਂ ਵਲੋਂ ਵੀ ਸੋਸ਼ਲ ਮੀਡੀਆ ਰਾਹੀਂ ਦੁੱਖ ਪ੍ਰਗਟਾਇਆ ਜਾ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਟਵੀਟ ਕੀਤਾ, ”ਪ੍ਰਸਿੱਧ ਅਭਿਨੇਤਾ ਅਤੇ ਸਮਾਜਿਕ ਕਾਰਕੁਨ ਦੀਪ ਸਿੱਧੂ ਦੀ ਮੰਦਭਾਗੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਮੇਰੀ ਸੰਵੇਦਨਾ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ।

ਸੁਖਬੀਰ ਬਾਦਲ ਨੇ ਟਵੀਟ ਕੀਤਾ ਹੈ ਕਿ ਪੰਜਾਬੀ ਅਦਾਕਾਰ ਅਤੇ ਕਾਰਕੁਨ ਦੀਪ ਸਿੱਧੂ ਦੇ ਬੇਵਕਤੀ ਦੇਹਾਂਤ ਨਾਲ ਉਹਨਾਂ ਦੇ ਪ੍ਰਸ਼ੰਸਕਾਂ ਅਤੇ ਸਮੁੱਚੇ ਫਿਲਮੀ ਭਾਈਚਾਰੇ ਨੂੰ ਸਦਮਾ ਪਹੁੰਚਿਆ ਹੈ। ਮੁਕਤਸਰ ਤੋਂ ਵਕੀਲ ਤੋਂ ਕਲਾਕਾਰ ਬਣੇ ਦੀਪ ਸਿੱਧੂ ਕਈਆਂ ਲਈ ਪ੍ਰੇਰਨਾ ਸਰੋਤ ਸਨ। ਉਨ੍ਹਾਂ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਅਤੇ ਵਿਛੜੀ ਆਤਮਾ ਲਈ ਅਰਦਾਸ ਕਰਦਾ ਹਾਂ।।

ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ ਦੀਪ ਸਿੱਧੂ ਦੀ ਮੰਦਭਾਗੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਲਈ ਮੇਰੀ ਦਿਲੀ ਹਮਦਰਦੀ ਹੈ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰੇ।

ਭਗਵੰਤ ਮਾਨ ਨੇ ਵੀ ਦੀਪ ਸਿੱਧੂ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਲਿ ਖਿਆ ਕਿ ਦੀਪ ਸਿੱਧੂ ਦੀ ਮੌਤ ਦੀ ਖਬਰ ਬਹੁਤ ਹੀ ਅਫ਼ਸੋਸਜਨਕ ਹੈ। ਪ੍ਰਮਾਤਮਾ ਆਪਣੇ ਚਰਨਾਂ ‘ਚ ਨਿਵਾਸ ਪ੍ਰਦਾਨ ਕਰੇ।

ਗੁਰੂ ਰਵੀਦਾਸ ਜੈਯੰਤੀ ‘ਤੇ CM ਚੰਨੀ ਪੁੱਜੇ ਵਾਰਾਣਸੀ, ਜਨਮ ਸਥਾਨ ‘ਤੇ ਹੋਏ ਨਤਮਸਤਕ

0

ਅੱਜ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਸ਼ਰਧਾ ਭੇਂਟ ਕਰਨ ਲਈ ਵਾਰਾਣਸੀ ਪੁੱਜੇ। ਉਨ੍ਹਾਂ ਨੇ ਗੁਰੂ ਰਵੀਦਾਸ ਜੀ ਦੇ ਜਨਮ ਅਸਥਾਨ ‘ਤੇ ਮੱਥਾ ਟੇਕ ਕੇ ਸ਼ਰਧਾ ਭੇਂਟ ਕੀਤੀ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਸੰਬੰਧੀ ਜਾਣਕਾਰੀ ਟਵੀਟ ਰਾਹੀਂ ਸਾਂਝੀ ਕੀਤੀ ਗਈ।

ਚੰਨੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਐਲਾਨਿਆ ਗਿਆ ਸੀ। ਕਾਂਗਰਸ ਨੇ ਪਿਛਲੇ ਸਾਲ ਸਤੰਬਰ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਮੁੱਖ ਮੰਤਰੀ ਬਣਾਇਆ ਸੀ ਅਤੇ ਉਹ ਸੂਬੇ ਦੇ ਪਹਿਲੇ ਅਨੁਸੂਚਿਤ ਜਾਤੀ ਦੇ ਮੁੱਖ ਮੰਤਰੀ ਹਨ। ਉਹ ਤਿੰਨ ਵਾਰ ਵਿਧਾਇਕ ਰਹੇ ਹਨ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ ਹਨ।

 

ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਹੋਈ ਮੌਤ

0

ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਹਰਿਆਣਾ ‘ਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਾਤ 8:30 ਵਜੇ ਸਿੰਘੂ ਬਾਰਡਰ ਨੇੜੇ ਇਹ ਹਾਦਸਾ ਹੋਇਆ। ਸਿੱਧੂ ਦੀ ਹਸਪਤਾਲ ਦੇ ਰਾਹ ਵਿੱਚ ਮੌਤ ਹੋ ਗਈ। ਦੀਪ ਸਿੱਧੂ ਦੀ ਸਕੋਰਪਿਓ ਗੱਡੀ ਇੱਕ ਖੜੇ ਕੰਟੇਨਰ ਵਿੱਚ ਜਾ ਟਕਰਾਈ ਜਿਸ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ।

ਖਬਰਾਂ ਮੁਤਾਬਿਕ ਸਿੱਧੂ ਆਪਣੀ ਦੋਸਤ ਅਤੇ ਪੰਜਾਬੀ ਅਦਾਕਾਰ ਰੀਨਾ ਰਾਏ ਨਾਲ ਕਾਰ ‘ਚ ਸਵਾਰ ਸਨ। ਰੀਨਾ ਇਸ ਹਾਦਸੇ ਵਿੱਚ ਜ਼ਖਮੀ ਹੋ ਗਈ ਹੈ ਅਤੇ ਹਸਪਤਾਲ ਵਿੱਚ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਦੀਪ ਸਿੱਧੂ ਕਿਸਾਨੀ ਅੰਦੋਲਨ ਦੌਰਾਨ ਸੁਰਖੀਆਂ ਵਿੱਚ ਆਏ ਸਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੜਕ ਹਾਦਸੇ ਵਿੱਚ ਦੀਪ ਸਿੱਧੂ ਨਾਲ ਸਫਰ ਕਰ ਰਹੀ ਰੀਨਾ ਰਾਏ ਨੂੰ ਮਾਮੂਲੀ ਸੱਟਾਂ ਕਾਰਨ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।

ਮਸ਼ਹੂਰ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦਾ ਹੋਇਆ ਦਿਹਾਂਤ

0

ਮਸ਼ਹੂਰ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦਾ 69 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। 27 ਨਵੰਬਰ 1952 ਨੂੰ ਜਲਪਾਈਗੁੜੀ, ਪੱਛਮੀ ਬੰਗਾਲ ਵਿੱਚ ਜਨਮੇ ਬੱਪੀ ਲਹਿਰੀ ਬੰਗਾਲੀ ਬ੍ਰਾਹਮਣ ਪਰਿਵਾਰ ਨਾਲ ਸਬੰਧਤ ਸੀ। 80 ਅਤੇ 90 ਦੇ ਦਹਾਕੇ ਵਿੱਚ ਭਾਰਤ ਵਿੱਚ ਡਿਸਕੋ ਸੰਗੀਤ ਨੂੰ ਪ੍ਰਸਿੱਧ ਬਣਾਉਣ ਵਾਲੇ ਸੰਗੀਤਕਾਰ ਅਤੇ ਗਾਇਕ ਬੱਪੀ ਲਹਿਰੀ ਦਾ ਅੱਜ ਮੁੰਬਈ ਦੇ ਕ੍ਰਿਟੀਕੇਅਰ ਹਸਪਤਾਲ ਵਿੱਚ ਦਿਹਾਂਤ ਹੋ ਗਿਆ।

ਹਸਪਤਾਲ ਦੇ ਨਿਰਦੇਸ਼ਕ ਡਾਕਟਰ ਦੀਪਕ ਨਮਜੋਸ਼ੀ ਅਨੁਸਾਰ “ਲਹਿਰੀ ਨੂੰ ਇੱਕ ਮਹੀਨੇ ਤੋਂ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਸੀ ਅਤੇ ਸੋਮਵਾਰ ਨੂੰ ਛੁੱਟੀ ਦੇ ਦਿੱਤੀ ਗਈ ਸੀ। ਪਰ ਮੰਗਲਵਾਰ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਦੇ ਪਰਿਵਾਰ ਨੇ ਇੱਕ ਡਾਕਟਰ ਨੂੰ ਆਪਣੇ ਘਰ ਬੁਲਾਇਆ। ਉਨ੍ਹਾਂ ਨੂੰ ਵਾਪਸ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਨੂੰ ਕਈ ਸਿਹਤ ਸਮੱਸਿਆਵਾਂ ਸਨ। ਅੱਧੀ ਰਾਤ ਤੋਂ ਪਹਿਲਾਂ ਓ.ਐਸ.ਏ (ਓਬਸਟਰਕਟਿਵ ਸਲੀਪ ਐਪਨੀਆ) ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ।”

ਬੱਪੀ ਲਹਿਰੀ ਨੇ ਆਪਣੇ ਵੱਖਰੇ ਅੰਦਾਜ਼ ਕਾਰਨ ਫਿਲਮ ਇੰਡਸਟਰੀ ‘ਚ ਵੱਖਰੀ ਪਛਾਣ ਬਣਾਈ ਸੀ। ਉਨ੍ਹਾਂ ਨੇ ਆਪਣੇ ਸਫ਼ਰ ਦੌਰਾਨ ਕਈ ਹਿੱਟ ਗੀਤ ਗਾਏ ਹਨ। ਉਨ੍ਹਾਂ ਨੇ ਅਮਰ ਸੰਗੀਤ, ਆਸ਼ਾ ਓ ਭਾਲੋਭਾਸ਼ਾ, ਅਮਰ ਤੁਮੀ, ਅਮਰ ਪ੍ਰੇਮ, ਮੰਦਰਾ, ਬਦਨਾਮ, ਰਕਤਲੇਖਾ, ਪ੍ਰਿਆ ਵਰਗੀਆਂ ਬੰਗਾਲੀ ਫਿਲਮਾਂ ਵਿੱਚ ਹਿੱਟ ਗੀਤ ਦਿੱਤੇ। ਉਹ 1980 ਅਤੇ 1990 ਦੇ ਦਹਾਕੇ ਵਿੱਚ ਵਾਰਦਾਤ, ਡਿਸਕੋ ਡਾਂਸਰ, ਨਮਕ ਹਲਾਲ, ਸ਼ਰਾਬੀ, ਡਾਂਸ ਡਾਂਸ, ਕਮਾਂਡੋ, ਸਾਹਬ, ਗੈਂਗ ਲੀਡਰ, ਸੈਲਾਬ ਵਰਗੇ ਫਿਲਮੀ ਸਾਉਂਡਟਰੈਕਾਂ ਨਾਲ ਪ੍ਰਸਿੱਧ ਹੋਏ।