Home Blog Page 2171

ਕੱਲ੍ਹ PM ਮੋਦੀ ਆਉਣਗੇ ਪੰਜਾਬ, ਚੋਣ ਰੈਲੀਆਂ ਦੇ ਮੱਦੇਨਜ਼ਰ ਚੌਕਸੀ ‘ਚ ਕੀਤਾ ਗਿਆ ਵਾਧਾ

0

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਚੋਣ ਰੈਲੀਆਂ ਨੂੰ ਲੈ ਕੇ ਸੂਬਾਈ ਪੁਲਿਸ ਵੱਲੋਂ ਚੌਕਸੀ ਵਧਾ ਦਿੱਤੀ ਹੈ। ਦੂਜੇ ਪਾਸੇ ਚੋਣ ਕਮਿਸ਼ਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਪੁਲਿਸ ਨੂੰ ਨਿਯਮਾਂ ਤੇ ਪ੍ਰੋਟੋਕੋਲ ਦੇ ਅਧਾਰ ’ਤੇ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਇਸ ਹਫਤੇ ਦੌਰਾਨ ਭਾਜਪਾ ਅਤੇ ਕਾਂਗਰਸ ਦੇ ਹੋਰਨਾਂ ਆਗੂਆਂ ਦੀਆਂ ਵੀ ਚੋਣ ਰੈਲੀਆਂ ਹਨ। ਪ੍ਰਧਾਨ ਮੰਤਰੀ ਦੀਆਂ ਪ੍ਰਸਤਾਵਿਤ ਰੈਲੀਆਂ ਤੋਂ ਪਹਿਲਾਂ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਨੇ ਵੀ ਸੂਬਾਈ ਪੁਲਿਸ ਨਾਲ ਤਾਲਮੇਲ ਕਰਕੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਦਾ ਅਮਲ ਸ਼ੁਰੂ ਕਰ ਦਿੱਤਾ ਹੈ।

:ਕਿਹੋ ਜਿਹਾ ਹੋਵੇਗਾ ਅਮਿਤ ਸ਼ਾਹ ਦਾ ਸਵਾਗਤ ?ਕੈਪਟਨ ਦੀ ਧੀ ਜੈ ਇੰਦਰ ਕੌਰ ਦਾ ਵੱਡਾ ਦਾਅਵਾ

ਪੀਐੱਮ ਮੋਦੀ ਦੀ 5 ਜਨਵਰੀ ਦੀ ਫਿਰੋਜ਼ਪੁਰ ਰੈਲੀ ਦੌਰਾਨ ਸੁਰੱਖਿਆ ’ਚ ਖਾਮੀਆਂ ਦੀ ਵਾਪਰੀ ਘਟਨਾ ਤੋਂ ਸਬਕ ਲੈਂਦਿਆਂ ਪੁਲਿਸ ਵੱਲੋਂ ਇਸ ਵਾਰੀ ਵਧੀਕ ਡੀਜੀਪੀ ਰੈਂਕ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਤਾਇਨਾਤੀ ਕਰਦਿਆਂ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ।

ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਨੇ ਕਿਹਾ ਹੈ ਕਿ ਕਿਸਾਨ ਪੰਜਾਬ ਵਿੱਚ ਪ੍ਰਧਾਨ ਮੰਤਰੀ ਦੀਆਂ ਚੋਣ ਰੈਲੀਆਂ ਦਾ ਵਿਰੋਧ ਕਰਨਗੇ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੇ ਵੀ ਸਪੱਸ਼ਟ ਕੀਤਾ ਹੈ ਕਿ ਧਰਨਾ ਸ਼ਾਂਤਮਈ ਢੰਗ ਨਾਲ ਕੀਤਾ ਜਾਵੇਗਾ।

ਬੈਂਸ ਪਿਓ-ਪੁੱਤ ਬਾਰੇ ਵੱਡਾ ਖੁਲਾਸਾ ! ਕੜਵਲ ਤੇ ਹਮਲੇ ਦੌਰਾਨ ਮੌਕੇ ਤੇ ਮੌਜੂਦ ਸਨ ਪਿਓ ਪੁੱਤ !

ਪੁਲਿਸ ਦੇ ਸੀਨੀਅਰ ਅਧਿਕਾਰੀਆਂ ਅਨੁਸਾਰ ਜਲੰਧਰ, ਪਠਾਨਕੋਟ ਅਤੇ ਅਬੋਹਰ ’ਚ ਹੋਣ ਵਾਲੀਆਂ ਰੈਲੀਆਂ ਲਈ ਵਧੀਕ ਡੀਜੀਪੀ ਰੈਂਕ ਦੇ ਅਧਿਕਾਰੀ ਨੂੰ ਜ਼ਿੰਮੇਵਾਰੀ ਸੌਂਪਦਿਆਂ ਇੰਟੈਲੀਜੈਂਸ ਵਿੰਗ ਦੇ ਅਧਿਕਾਰੀਆਂ ਦੀ ਵੀ ਤਾਇਨਾਤੀ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਰੋਜ਼ਪੁਰ ਦੀਆਂ ਘਟਨਾਵਾਂ ਤੋਂ ਸਬਕ ਲੈਂਦਿਆਂ ਇਸ ਵਾਰੀ ਵਧੇਰੇ ਚੌਕਸੀ ਵਰਤਦਿਆਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ।

ਕਾਂਗਰਸ ਸਰਕਾਰ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਪੂਰੀ ਤਰ੍ਹਾਂ ਕੀਤਾ ਤਬਾਹ: ਹਰਪਾਲ ਚੀਮਾ

0

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਤਰਸਯੋਗ ਹਾਲਤ ਨੂੰ ਲੈ ਕੇ ਕਾਂਗਰਸ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਹਰਪਾਲ ਚੀਮਾ ਨੇ ਕਿਹਾ, “ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਗੁਣਵੱਤਾ ਅਤੇ ਉਪਲੱਬਧਤਾ ਕਿਸੇ ਤੋਂ ਛੁਪੀ ਹੋਈ ਨਹੀਂ ਹੈ, ਪਰ ਪਿਛਲੇ ਕੁਝ ਮਹੀਨਿਆਂ ਵਿੱਚ ਇਹ ਉਸ ਵੇਲੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਈ ਹੈ, ਜਦੋਂ ਚੰਨੀ ਸਰਕਾਰ ਨੇ ਬਿਨਾਂ ਕੋਈ ਹੋਰ ਦੂਸਰਾ ਵਿਚਾਰ ਕੀਤੇ ਬੀਮਾ ਕੰਪਨੀ ਦੇ ਠੇਕੇ ਨੂੰ ਰੱਦ ਕਰ ਦਿੱਤਾ।

ਜਿਸ ਰਾਹੀਂ ਲੋਕਾਂ ਨੂੰ ਆਯੁਸ਼ਮਾਨ ਯੋਜਨਾ (5 ਲੱਖ ਸਿਹਤ ਕਵਰ ਕਾਰਡ) ਦਾ ਲਾਭ ਮਿਲਦਾ ਹੈ।”

ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ‘ਚ ਹਰਪਾਲ ਚੀਮਾ ਨੇ ਕਿਹਾ ਕਿ ਆਯੂਸ਼ਮਾਨ ਯੋਜਨਾ ਦਾ ਕੰਟਰੋਲ ਸੂਬਾ ਸਰਕਾਰ ਕੋਲ ਹੈ, ਪੰਜਾਬ ਸਰਕਾਰ ਬੀਮਾ ਕੰਪਨੀਆਂ ਨੂੰ ਠੇਕੇ ਦਿੰਦੀ ਹੈ, ਜਿਸ ਰਾਹੀਂ ਲੋਕ ਇਸ ਸਕੀਮ ਤੱਕ ਪਹੁੰਚ ਕਰ ਸਕਦੇ ਹਨ ਅਤੇ 5 ਲੱਖ ਰੁਪਏ ਤੱਕ ਦੀਆਂ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਚੰਨੀ ਸਰਕਾਰ ਨੇ 29 ਦਸੰਬਰ 2021 ਨੂੰ ਐਸਬੀਆਈ ਜਨਰਲ ਇੰਸ਼ੋਰੈਂਸ ਨਾਲ ਪੁਰਾਣਾ ਇਕਰਾਰਨਾਮਾ ਖਤਮ ਕਰ ਦਿੱਤਾ ਹੈ। ਇਸ ਤੋਂ ਬਾਅਦ ਕੋਈ ਨਵਾਂ ਕਰਾਰ ਵੀ ਨਹੀਂ ਕੀਤਾ ਗਿਆ।

ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ‘ਪ੍ਰਾਈਵੇਟ ਪਲੇਅਰਜ਼’ ਨੂੰ ਫਾਇਦਾ ਪਹੁੰਚਾਉਣ ਲਈ ਅਕਾਲੀ ਅਤੇ ਕਾਂਗਰੇਸ ਸਰਕਾਰਾਂ ਨੇ ਪਹਿਲਾਂ ਹੀ ਪੰਜਾਬ ਦੀ ਜਨਤਕ ਸਿਹਤ ਪ੍ਰਣਾਲੀ ਨੂੰ ਤਬਾਹ ਕਰ ਦਿੱਤਾ ਹੈ ਅਤੇ ਹੁਣ ਪ੍ਰਾਈਵੇਟ ਹਸਪਤਾਲ ਆਯੂਸ਼ਮਾਨ ਸਕੀਮ ਤਹਿਤ ਮਰੀਜ਼ਾਂ ਦਾ ਇਲਾਜ ਜਾਂ ਦਾਖਲਾ ਨਹੀਂ ਕਰ ਰਹੇ ਹਨ, ਕਿਉਂਕਿ ਬੀਮਾ ਕੰਪਨੀ ਦੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਅੱਜ ਗਰੀਬ ਅਤੇ ਆਮ ਲੋਕ ਸਰਕਾਰੀ ਹਸਪਤਾਲਾਂ ਵਿੱਚ ਨਹੀਂ ਜਾ ਸਕਦੇ ਕਿਉਂਕਿ ਇੱਥੇ ਹੁਣ ਕੋਈ ਸੇਵਾ ਉਪਲੱਬਧ ਨਹੀਂ ਹੈ ਅਤੇ ਚੰਨੀ ਸਰਕਾਰ ਵੱਲੋਂ ਪੰਜਾਬ ਵਿੱਚ ਆਯੂਸ਼ਮਾਨ ਸਕੀਮ ਬੰਦ ਕਰਨ ਤੋਂ ਬਾਅਦ ਉਹ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਨਹੀਂ ਜਾ ਸਕਦੇ।

ਉਨ੍ਹਾਂ ਚਰਨਜੀਤ ਸਿੰਘ ਚੰਨੀ ਅਤੇ ਸਿਹਤ ਮੰਤਰੀ ਓਪੀ ਸੋਨੀ ਨੂੰ ਸਵਾਲ ਕੀਤਾ ਕਿ ਜਦੋਂ ਉਹ ਨਵਾਂ ਠੇਕਾ ਲੈਣ ਦੀ ਦਲੀਲ ਦੇਕੇ ਪਿਛਲਾ ਠੇਕਾ ਰੱਦ ਕਰ ਰਹੇ ਸਨ ਤਾਂ ਕੀ ਉਨ੍ਹਾਂ ਪੰਜਾਬ ਦੇ ਲੱਖਾਂ ਗਰੀਬ ਲੋਕਾਂ ਬਾਰੇ ਇੱਕ ਪਲ ਲਈ ਵੀ ਕਿਉਂ ਨਹੀਂ ਸੋਚਿਆ? ਉਨ੍ਹਾਂ ਕਿਹਾ ਕਿ ਇਸ ‘ਦਲਦਲ’ ਵਿੱਚ ਫ਼ਸੇ ਪੰਜਾਬ ਦੇ ਇਨ੍ਹਾਂ ਲੋਕਾਂ ਦੇ ਦੁੱਖ ਦੀ ਇਸ ਪੀੜਾ ਲਈ ਕੌਣ ਜ਼ਿੰਮੇਵਾਰ ਹੋਵੇਗਾ।

ਹਰਪਾਲ ਚੀਮਾ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਸਰਕਾਰ ਬਣਦੇ ਹੀ ਸਿਹਤ ਸੇਵਾਵਾਂ ਨਾਲ ਸਬੰਧਤ ਆਪਣੀ ਦੂਜੀ ਗਾਰੰਟੀ ਨੂੰ ਲਾਗੂ ਕਰੇਗੀ। ਚੀਮਾ ਨੇ ਕਿਹਾ ਕਿ ਪੰਜਾਬ ਦੀ ਸਿਹਤ ਵਿਵਸਥਾ ਵਿੱਚ ਸੁਧਾਰ ਦੀ ਲੋੜ ਹੈ ਅਤੇ ਸਿਰਫ਼ ‘ਆਪ’ ਹੀ ਅਜਿਹਾ ਕਰਨ ਦੇ ਸਮਰੱਥ ਹੈ, ਜਿਵੇਂ ਅਸੀਂ ਦਿੱਲੀ ਵਿੱਚ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਸਿਹਤ ਖੇਤਰ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਲਾਪਰਵਾਹ ਚੰਨੀ ਸਰਕਾਰ ਨੇ ਜਨਤਾ ਦਾ ਖਿਆਲ ਕੀਤੇ ਬਿਨਾਂ ਬੀਮਾ ਕੰਪਨੀ ਨਾਲ ਕੀਤਾ ਇਕਰਾਰਨਾਮਾ ਰੱਦ ਕਰ ਦਿੱਤਾ, ਫਿਰ ਉਸ ਦੀ ਥਾਂ ‘ਤੇ ਕਿਸੇ ਹੋਰ ਕੰਪਨੀ ਨਾਲ ਨਵਾਂ ਇਕਰਾਰਨਾਮਾ ਵੀ ਨਹੀਂ ਕੀਤਾ, ਕਿਉਂਕਿ ਉਸ (ਚੰਨੀ) ਨੂੰ ਸੂਬੇ ਦੇ ਆਮ ਲੋਕਾਂ ਦੀ ਸਿਹਤ ਲਈ ਕੋਈ ਪੀੜਾ ਅਤੇ ਕੋਈ ਸੋਚ ਨਹੀਂ ਹੈ।

CM ਚੰਨੀ ਦੇ ਭਾਣਜੇ ਭੁੁਪਿੰਦਰ ਸਿੰਘ ਹਨੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਿਆ

0

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁੁਪਿੰਦਰ ਸਿੰਘ ਹਨੀ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜਲੰਧਰ ਦੀ ਸਪੈਸ਼ਲ ਕੋਰਟ ’ਚ ਪੇਸ਼ ਕੀਤਾ ਗਿਆ ਸੀ। ਇਥੋਂ ਅਦਾਲਤ ਨੇ ਚੰਨੀ ਦੇ ਭਾਣਜੇ ਭੁਪਦਿੰਰ ਸਿੰਘ ਹਨੀ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ। 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਣ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਿਲਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਇਥੇ ਦੱਸਣਯੋਗ ਹੈ ਕਿ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਈ. ਡੀ. ਵੱਲੋਂ ਪਿਛਲੇ ਦਿਨੀਂ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਹਨੀ ਦੀਆਂ ਵਧੀਆ ਮੁਸ਼ਕਿਲਾਂ 14 ਦਿਨਾਂ ਦੀ ਨਿਆਂਇਕ ਹਿਰਾਸਤ ਭੇਜਿਆ

ਗ੍ਰਿਫ਼ਤਾਰੀ ਤੋਂ ਬਾਅਦ ਜਲੰਧਰ ਦੀ ਸਪੈਸ਼ਲ ਕੋਰਟ ’ਚ ਪੇਸ਼ ਹੋਣ ਉਪਰੰਤ ਈ. ਡੀ. ਨੇ ਪਹਿਲਾਂ 8 ਤਾਰੀਖ਼ ਤੱਕ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ 8 ਤਾਰੀਖ਼ ਨੂੰ ਮੁੜ ਅਦਾਲਤ ’ਚ ਹਨੀ ਨੂੰ ਪੇਸ਼ ਕੀਤਾ ਗਿਆ ਅਤੇ ਫਿਰ 3 ਦਿਨ ਤੱਕ ਰਿਮਾਂਡ ’ਚ ਵਾਧਾ ਕੀਤਾ ਗਿਆ ਸੀ। ਅੱਜ ਮੁੜ ਤਿੰਨ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਪੈਸ਼ਲ ਅਦਾਲਤ ’ਚ ਭੁੁਪਿੰਦਰ ਸਿੰਘ ਹਨੀ ਨੂੰ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਈ.ਡੀ. ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਘਰੋਂ ਈ.ਡੀ. ਨੂੰ 10 ਕਰੋੜ ਰੁਪਏ ਬਰਾਮਦ ਹੋਏ ਸਨ। ਇਸ ਦੇ ਨਾਲ ਹੀ ਹੋਰ ਵੀ ਕੀਮਤੀ ਸਾਮਾਨ ਬਰਾਮਦ ਕੀਤਾ ਗਿਆ ਸੀ।

ਦਿੱਲੀ ਸਮੇਤ ਕਈ ਸ਼ਹਿਰਾਂ ’ਚ ਏਅਰਟੈੱਲ ਦੀਆਂ ਸੇਵਾਵਾਂ ਹੋਈਆਂ ਠੱਪ, ਯੂਜ਼ਰਸ ਹੋਏ ਪਰੇਸ਼ਾਨ

0

ਏਅਰਟੈੱਲ ਦਾ ਨੈੱਟਵਰਕ ਦਿੱਲੀ, ਜੈਪੁਰ, ਕੋਲਕਾਤਾ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਡਾਊਨ ਹੈ। ਏਅਰਟੈੱਲ ਦੇ ਨੈੱਟਵਰਕ ਦੇ ਠੱਪ ਹੋਣ ਦੀ ਸ਼ਿਕਾਇਤ ਯੂਜ਼ਰਸ ਲਗਾਤਾਰ ਸੋਸ਼ਲ ਮੀਡੀਆ ’ਤੇ ਕਰ ਰਹੇ ਹਨ। ਟਵਿਟਰ ’ਤੇ #AirtelDown ਟ੍ਰੈਂਡ ਕਰ ਰਿਹਾ ਹੈ। ਸੋਸ਼ਲ ਮੀਡੀਆ ’ਤੇ ਯੂਜ਼ਰਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੋਬਾਇਲ ਇੰਟਰਨੈੱਟ ਅਤੇ ਕਾਲਿੰਗ ’ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਈ ਯੂਜ਼ਰਸ ਨੇ ਬ੍ਰਾਡਬੈਂਡ ਦੇ ਨਾਲ ਵੀ ਸਮੱਸਿਆ ਦੀ ਸ਼ਿਕਾਇਤ ਕੀਤੀ ਹੈ। ਯੂਜ਼ਰਸ ਦਾ ਦਾਅਵਾ ਹੈ ਕਿ ਏਅਰਟੈੱਲ ਥੈਂਕਸ ਐਪ ਵੀ ਕੰਮ ਨਹੀਂ ਕਰ ਰਿਹਾ। ਡਾਊਨਡਿਟੈਕਟਰ ਮੁਤਾਬਕ, ਏਅਰਟੈੱਲ ਦਾ ਨੈੱਟਵਰਕ ਦਿੱਲੀ, ਮੁੰਬਈ, ਬੈਂਗਲੁਰੂ, ਹੈਦਰਾਬਾਦ, ਅਹਿਮਦਾਬਾਦ, ਜੈਪੁਰ ਅਤੇ ਕੋਲਕਾਤਾ ਵਰਗੇ ਸ਼ਹਿਰਾਂ ’ਚ ਡਾਊਨ ਹੈ।

ਏਅਰਟੈੱਲ ਨੇ ਟਵੀਟ ਕਰਕੇ ਕਿਹਾ ਹੈ ਕਿ ਉਸਨੂੰ ਆਊਟੇਜ ਦੀ ਜਾਣਕਾਰੀ ਮਿਲੀ ਹੈ। ਕੰਪਨੀ ਨੇ ਕਿਹਾ, ‘ਸਾਡੀਆਂ ਇੰਟਰਨੈੱਟ ਸੇਵਾਵਾਂ ’ਚ ਕੁਝ ਦੇਰ ਲਈ ਸਮੱਸਿਆ ਆਈ ਅਤੇ ਇਸ ਨਾਲ ਤੁਹਾਨੂੰ ਹੋਈ ਅਸੁਵਿਧਾ ਲਈ ਸਾਨੂੰ ਅਫਸੋਸ ਹੈ। ਹੁਣ ਸਭ ਕੁਝ ਠੀਕ ਹੋ ਗਿਆ ਹੈ ਕਿਉਂਕਿ ਸਾਡੀਆਂ ਟੀਮਾਂ ਸਾਡੇ ਗਾਹਕਾਂ ਨੂੰ ਇਕ ਸ਼ਾਨਦਾਰ ਅਨੁਭਵ ਦੇਣ ਲਈ ਲਗਾਤਾਰ ਕੰਮ ਕਰਦੀਆਂ ਹਨ।

ਰਾਜ ਸਭਾ ਦੀ ਕਾਰਵਾਈ 14 ਮਾਰਚ ਤੱਕ ਹੋਈ ਮੁਲਤਵੀ, ਬਜਟ ਸੈਸ਼ਨ ਦਾ ਪਹਿਲਾ ਪੜਾਅ ਹੋਇਆ ਸਮਾਪਤ

0

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸ਼ੁੱਕਰਵਾਰ ਨੂੰ ਆਮ ਬਜਟ 2022-23 ‘ਤੇ ਚਰਚਾ ਦਾ ਜਵਾਬ ਦੇਣ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 14 ਮਾਰਚ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਉਪਰਲੇ ਸਦਨ ਵਿੱਚ ਬਜਟ ਸੈਸ਼ਨ ਦਾ ਪਹਿਲਾ ਪੜਾਅ ਪੂਰਾ ਹੋ ਗਿਆ।

ਸਦਨ ਦੀ ਕਾਰਵਾਈ ਮੁਲਤਵੀ ਕਰਨ ਤੋਂ ਪਹਿਲਾਂ ਡਿਪਟੀ ਚੇਅਰਮੈਨ ਹਰੀਵੰਸ਼ ਨੇ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਤਰਫੋਂ ਅਤੇ ਬਜਟ ਸੈਸ਼ਨ ਦੇ ਪਹਿਲੇ ਪੜਾਅ ਵਿੱਚ ਉਪਰਲੇ ਸਦਨ ਦੇ ਕੰਮਕਾਜ ਦੇ ਤਰੀਕੇ ਬਾਰੇ ਆਪਣੀ ਤਰਫੋਂ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਇੱਕ ਵੀ ਮੌਕਾ ਅਜਿਹਾ ਨਹੀਂ ਆਇਆ ਜਦੋਂ ਸਦਨ ਦੀ ਕਾਰਵਾਈ ਮਜ਼ਬੂਰੀ (ਹੰਗਾਮੇ ਅਤੇ ਰੌਲੇ-ਰੱਪੇ) ਕਾਰਨ ਮੁਲਤਵੀ ਕਰਨੀ ਪਈ ਹੋਵੇ। ਬਜਟ ਸੈਸ਼ਨ ਦੇ ਪਹਿਲੇ ਪੜਾਅ ਵਿੱਚ ਉਪਰਲੇ ਸਦਨ ਨੇ ਨਿਰਧਾਰਤ ਸਮੇਂ ਤੋਂ ਅੱਧਾ ਘੰਟਾ ਵੱਧ ਕੰਮ ਕੀਤਾ।

ਹਰਿਵੰਸ਼ ਨੇ ਕਿਹਾ ਕਿ ਇਸ ਦਾ ਸਿਹਰਾ ਸਦਨ ​​ਦੇ ਹਰ ਮੈਂਬਰ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਮੈਂਬਰ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ‘ਤੇ ਚਰਚਾ ਵਿਚ ਹਿੱਸਾ ਲੈ ਸਕੇ ਹਨ। ਉਨ੍ਹਾਂ ਕਿਹਾ ਕਿ ਬਜਟ ਸੈਸ਼ਨ ਦੇ ਪਹਿਲੇ ਪੜਾਅ ਵਿੱਚ ਸਦਨ ਵਿੱਚ 51 ਤਾਰਾ ਵਾਲੇ ਸਵਾਲ ਪੁੱਛੇ ਗਏ ਸਨ, ਜਦੋਂ ਕਿ ਸਿਫ਼ਰ ਕਾਲ ਦੌਰਾਨ ਜਨਤਕ ਮਹੱਤਵ ਦੇ 50 ਮੁੱਦੇ ਅਤੇ ਵੱਖ-ਵੱਖ ਮੁੱਦੇ ਉਠਾਏ ਗਏ ਸਨ। ਉਪ ਚੇਅਰਮੈਨ ਨੇ ਸਦਨ ਦੇ ਸਾਰੇ ਵਰਗਾਂ ਨੂੰ ਸਕਾਰਾਤਮਕ ਭਾਵਨਾ ਨਾਲ ਕੰਮ ਕਰਨ ਲਈ ਵਧਾਈ ਦਿੱਤੀ ਅਤੇ ਆਸ ਪ੍ਰਗਟ ਕੀਤੀ ਕਿ ਸਦਨ ਭਵਿੱਖ ਵਿੱਚ ਵੀ ਇਸੇ ਭਾਵਨਾ ਨਾਲ ਕੰਮ ਕਰਦਾ ਰਹੇਗਾ।

ਜ਼ਿਕਰਯੋਗ ਹੈ ਕਿ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਰਾਸ਼ਟਰਪਤੀ ਦੇ ਸੰਬੋਧਨ ਨਾਲ ਸ਼ੁਰੂ ਹੋਇਆ ਸੀ। ਆਰਥਿਕ ਸਮੀਖਿਆ ਦੋਵੇਂ ਸਦਨਾਂ ਵਿੱਚ ਇੱਕੋ ਦਿਨ ਰੱਖੀ ਗਈ ਸੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ ਨੂੰ ਸੰਸਦ ਦੇ ਦੋਵਾਂ ਸਦਨਾਂ ਵਿੱਚ ਆਮ ਬਜਟ ਅਤੇ ਸਬੰਧਤ ਦਸਤਾਵੇਜ਼ ਪੇਸ਼ ਕੀਤੇ ਸਨ। 2 ਫਰਵਰੀ ਤੋਂ ਰਾਸ਼ਟਰਪਤੀ ਦੇ ਭਾਸ਼ਣ ਅਤੇ ਫਿਰ ਆਮ ਬਜਟ ‘ਤੇ ਦੋਹਾਂ ਸਦਨਾਂ ‘ਚ ਚਰਚਾ ਹੋਈ।

ਸੁਖਬੀਰ ਬਾਦਲ ਨੇ ਕੀਤਾ ਐਲਾਨ, ਅਕਾਲੀ-ਬਸਪਾ ਦੀ ਸਰਕਾਰ ਆਉਣ ’ਤੇ ਫ਼ਸਲ ਦਾ ਹੋਵੇਗਾ ਬੀਮਾ

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਗੁਰਹਰਸਹਾਏ ਵਿਖੇ ਆਪਣੇ ਉਮੀਦਵਾਰ ਨੌਨੀ ਮਾਨ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਜਿੱਥੇ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ’ਤੇ ਸ਼ਬਦੀ ਹਮਲੇ ਕੀਤੇ ਉਥੇ ਹੀ ਅਰਵਿੰਦ ਕੇਜਰੀਵਾਲ ’ਤੇ ਵੀ ਤੰਜ ਕੱਸੇ।

ਇਸ ਦੌਰਨ ਸੁਖਬੀਰ ਬਾਦਲ ਨੇ ਐਲਾਨ ਕਰਦੇ ਹੋਏ ਕਿਹਾ ਕਿ ਅਕਾਲੀ-ਬਸਪਾ ਦੀ ਸਰਕਾਰ ਆਉਣ ’ਤੇ ਪਹਿਲੇ ਮਹੀਨੇ ’ਚ ਹੀ ਗੁਰਹਰਸਹਾਏ ਵਿਖੇ ਕੁੜੀਆਂ ਦਾ ਕਾਲਜ ਖੋਲ੍ਹਣ ਦੀ ਮੰਗ ਪੂਰੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰ ਫ਼ਸਲ ਦਾ ਬੀਮਾ ਕੀਤਾ ਜਾਵੇਗਾ। ਜੇਕਰ ਕਿਸੇ ਦੀ ਇੱਕ ਕਿੱਲੇ ਫ਼ਸਲ ਦਾ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਫ਼ਸਲ ਦਾ 50 ਹਜ਼ਾਰ ਤੱਕ ਦਾ ਬੀਮਾ ਕੀਤਾ ਜਾਵੇਗਾ। ਇਸ ਦੇ ਇਲਾਵਾ ਉਨ੍ਹਾਂ ਬਾਰਡਰ ਦੇ ਇਲਾਕਿਆਂ ’ਤੇ ਸਪੈਸ਼ਲ ਇੰਡਸਟਰੀ ਖੋਲ੍ਹਣ ਦਾ ਵੀ ਐਲਾਨ ਕੀਤਾ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਦਾ ਵਿਕਾਸ ਕੀਤਾ ਹੈ ਤਾਂ ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਨੇ ਕੀਤਾ ਹੈ ਅਤੇ ਕਾਂਗਰਸ ਸਰਕਾਰ ਸਿਰਫ਼ ਪੈਸਾ ਕਮਾਉਣ ’ਚ ਹੀ ਲੱਗੀ ਹੋਈ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਸਰਕਾਰ ਕੋਲ ਪੈਸੇ ਦੀ ਕਮੀ ਨਹੀਂ ਹੈ ਬਲਕਿ ਨੀਯਤ ਦੀ ਕਮੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਵੀ ਬੇਹੱਦ ਮਾੜੀ ਹੋਈ ਪਈ ਹੈ।

ਸੁਖਬੀਰ ਨੇ ਕਿਹਾ ਕਿ ਅਕਾਲੀ-ਬਸਪਾ ਦੀ ਸਰਕਾਰ ਬਣਨ ’ਤੇ ਸਕੂਲਾਂ ਅਤੇ ਹਸਪਤਾਲਾਂ ਦੀ ਨੁਹਾਰ ਬਦਲੀ ਜਾਵੇਗੀ। ਜਿਹੜੇ ਅਫ਼ਸਰਾਂ ਨੇ ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਦਰਜ ਕੀਤੇ ਹਨ, ਉਹ ਅਫ਼ਸਰ ਸਰਕਾਰ ਬਣਨ ’ਤੇ ਜੇਲ੍ਹਾਂ ਅੰਦਰ ਜਾਣਗੇ। ਸੁਖਬੀਰ ਬਾਦਲ ਅਰਵਿੰਦ ਕੇਜਰੀਵਾਲ ’ਤੇ ਤੰਜ ਕੱਸਦੇ ਹੋਏ ਕਿਹਾ ਕਿ ਕੇਜਰੀਵਾਲ ਪੰਜਾਬ ਦੀ ਜਨਤਾ ਤੋਂ ਇਕ ਮੌਕਾ ਮੰਗ ਰਹੇ ਹਨ ਪਰ ਕੀ ਕੇਜਰੀਵਾਲ ਪਿਛਲੇ 5 ਸਾਲਾਂ ’ਚ ਪੰਜਾਬ ਆਏ ਹਨ। ਜੇਕਰ ਕੇਜਰੀਵਾਲ ਨੂੰ ਇਕ ਮੌਕਾ ਦੇ ਦਿੱਤਾ ਤਾਂ ਇਸ ਨੇ ਪੰਜਾਬ ਦਾ ਪਾਣੀ ਵੀ ਲੈ ਜਾਣਾ ਹੈ। ਅਰਵਿੰਦ ਕੇਜਰੀਵਾਲ ਕਹਿੰਦੇ ਕੁੱਝ ਹਨ ਤੇ ਕਰਦੇ ਕੁੱਝ ਹਨ।

ਸੁਖਬੀਰ ਬਾਦਲ ਨੇ ਕਿਹਾ ਕਿ ਚੋਣ ਮੈਦਾਨ ’ਚ ਮੁੱਖ ਮੁਕਾਬਲੇ ਦੇ ਤੌਰ ’ਤੇ 4 ਪਾਰਟੀਆਂ ਮੈਦਾਨ ’ਚ ਹਨ ਪਰ ਚਾਰੋਂ ਪਾਰਟੀਆਂ ਵਿਚੋਂ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ, ਜੋ ਪੰਜਾਬ ਦੀ ਹੈ। ਬਾਕੀ ਤਿੰਨੋਂ ਪਾਰਟੀਆਂ ਦੇ ਫ਼ੈਸਲੇ ਤਾਂ ਦਿੱਲੀ ਤੋਂ ਹੁੰਦੇ ਹਨ। ਕੋਰੋਨਾ ਕਾਲ ’ਚ ਲੰਗਰ ਸੇਵਾ ਤੋਂ ਲੈ ਕੇ ਹਸਪਤਾਲ ਖੋਲ੍ਹਣ ਤੱਕ ਸ਼੍ਰੋਮਣੀ ਅਕਾਲੀ ਦਲ ਨੇ ਹੀ ਕੰਮ ਕੀਤਾ ਹੈ।ਚਰਨਜੀਤ ਸਿੰਘ ਚੰਨੀ ਅਤੇ ਭਗਵੰਤ ਮਾਨ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਬਾਰਡਰਾਂ ਦੀ ਸਮੱਸਿਆ ਕੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ 5 ਸਾਲਾਂ ’ਚ ਕੁਝ ਨਹੀਂ ਕੀਤਾ। ਹੁਣ ਫ਼ੈਸਲਾ ਜਨਤਾ ਨੇ ਕਰਨਾ ਹੈ ਕਿ ਕਿਸ ਨੂੰ ਵੋਟ ਪਾਉਣੀ ਹੈ।

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮਹਾਰਾਸ਼ਟਰ ਰਾਜ ਭਵਨ ਦੇ ਨਵੇਂ ਦਰਬਾਰ ਹਾਲ ਦਾ ਕੀਤਾ ਉਦਘਾਟਨ

0

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਮਹਾਰਾਸ਼ਟਰ ਰਾਜ ਭਵਨ ਦੇ ਨਵੇਂ ਦਰਬਾਰ ਹਾਲ ਦਾ ਉਦਘਾਟਨ ਕੀਤਾ। ਇਸ ਦੌਰਾਨ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਅਤੇ ਮੁੱਖ ਮੰਤਰੀ ਊਧਵ ਠਾਕਰੇ ਵੀ ਮੌਜੂਦ ਸਨ। ਰਾਸ਼ਟਰਪਤੀ ਨੇ ਕਿਹਾ ਕਿ ਮੈਨੂੰ ਇਸ ਰਾਜ ਭਵਨ ਦੇ ਨਵੇਂ ਦਰਬਾਰ ਹਾਲ ਦਾ ਉਦਘਾਟਨ ਕਰਕੇ ਖੁਸ਼ੀ ਹੋ ਰਹੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਮੈਂ ਰਾਜਪਾਲ ਅਤੇ ਰਾਜ ਸਰਕਾਰ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਦੀ ਇਸ ਦਰਬਾਰ ਹਾਲ ਨੂੰ ਨਵੀਆਂ ਸਹੂਲਤਾਂ ਨਾਲ ਤਿਆਰ ਕਰਨ ਲਈ ਸ਼ਲਾਘਾ ਕਰਦਾ ਹਾਂ।

ਚੋਣ ਕਮਿਸ਼ਨ ਨੇ ਤਪਾ ਦੇ DSP ਬਲਜੀਤ ਸਿੰਘ ਦਾ ਕੀਤਾ ਤਬਾਦਲਾ

0

ਚੋਣ ਕਮਿਸ਼ਨ ਭਾਰਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ (DSP) ਤਪਾ ਬਲਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਗੁਰਵਿੰਦਰ ਸਿੰਘ (ਜੇ.ਆਰ.ਟੀ./286,176/ਜੇ.ਆਰ.) ਨੂੰ ਨਵਾਂ ਡੀਐਸਪੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਲਜੀਤ ਸਿੰਘ ਨੂੰ ਚੋਣਾਂ ਮੁਕੰਮਲ ਹੋਣ ਤਕ ਪੁਲਿਸ ਹੈਡਕੁਆਰਟਰ ‘ਤੇ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਹਨ।

ਅੱਜ ਧੂਰੀ ‘ਚ ਕੇਜਰੀਵਾਲ ਦਾ ਪਰਿਵਾਰ ਭਗਵੰਤ ਮਾਨ ਦੇ ਹੱਕ ‘ਚ ਕਰੇਗਾ ਚੋਣ ਪ੍ਰਚਾਰ

0

ਪੰਜਾਬ ਵਿੱਚ ਚੋਣਾਂ ਲਈ ਪ੍ਰਚਾਰ ਤੇਜ਼ ਹੁੰਦਾ ਜਾ ਰਿਹਾ ਹੈ।ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਜਾਰੀ ਹੈ। ਸੂਬੇ ‘ਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਆਮ ਆਦਮੀ ਪਾਰਟੀ ‘ਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਗਵੰਤ ਮਾਨ ਮੁੱਖ ਮੰਤਰੀ ਉਮੀਦਵਾਰ ਹੈ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਧੂਰੀ ਵਿੱਚ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਧੀ ਮਾਨ ਲਈ ਚੋਣ ਪ੍ਰਚਾਰ ਕਰਨ ਆ ਰਹੇ ਹਨ।

ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰ ਦਿੱਤੀ। ‘ਆਪ’ ਨੇਤਾ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਅੱਜ ਪੰਜਾਬ ਚੋਣਾਂ ‘ਚ ਪ੍ਰਚਾਰ ਕਰਨਗੇ। ਦੋਵੇਂ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿੱਚ ਵੋਟਾਂ ਮੰਗਣ ਲਈ ਧੂਰੀ ਸੀਟ ਦਾ ਦੌਰਾ ਕਰਨਗੇ। ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ। ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀਰਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, “ਕੱਲ੍ਹ ਮੈਂ ਆਪਣੇ ਦਿਓਰ ਭਗਵੰਤ ਮਾਨ ਲਈ ਵੋਟਾਂ ਮੰਗਣ ਲਈ ਬੇਟੀ ਨਾਲ ਧੂਰੀ ਜਾ ਰਹੀ ਹਾਂ।”

ਗੁਰੂਗ੍ਰਾਮ ‘ਚ ਵਾਪਰਿਆ ਦਰਦਨਾਕ ਹਾਦਸਾ, ਇਮਾਰਤ ਦਾ ਇੱਕ ਹਿੱਸਾ ਡਿੱਗਣ ਨਾਲ 2 ਲੋਕਾਂ ਦੀ ਹੋਈ ਮੌਤ

0

ਹਰਿਆਣਾ ਦੇ ਗੁਰੂਗ੍ਰਾਮ ਦੇ ਸੈਕਟਰ-109 ਸਥਿਤ ਚਿੰਤੇਲਸ ਪੈਰਾਡਿਸੋ ਸੋਸਾਇਟੀ ’ਚ ਬੀਤੀ ਦੇਰ ਸ਼ਾਮ ਵੱਡਾ ਹਾਦਸਾ ਹੋ ਗਿਆ। ਇਸ ਸੋਸਾਇਟੀ ਦੇ ਡੀ ਬਲਾਕ ’ਚ 18 ਮੰਜਿਲਾ ਰਿਹਾਇਸ਼ੀ ਇਮਾਰਤ ਬਣੀ ਹੋਈ ਹੈ, ਜਿਸ ‘ਚ ਇੱਕ ਅਪਾਰਟਮੈਂਟ ਦੀ ਛੱਤ ਡਿੱਗ ਗਈ।

ਸੋਸਾਇਟੀ ’ਚ 7ਵੀਂ ਮੰਜਿਲ ਤੋਂ ਲੈ ਕੇ ਗ੍ਰਾਊਂਡ ਫਲੋਰ ਤੱਕ ਡਰਾਇੰਗ ਰੂਮ ਦਾ ਇਕ ਹਿੱਸਾ ਮਲਬੇ ’ਚ ਤਬਦੀਲ ਹੋ ਗਿਆ। ਇਸ ਹਾਦਸੇ ’ਚ ਹੁਣ ਤੱਕ 2 ਲੋਕਾਂ ਦੀ ਮੌਤ ਅਤੇ 4 ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਪ੍ਰਸ਼ਾਸਨ ਨੇ ਇਸ ਸੰਦਰਭ ’ਚ ਅਜੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ, ਜਦੋਂ ਕਿ ਸੂਤਰਾਂ ਅਨੁਸਾਰ ਬਿਲਡਿੰਗ ਦੇ 7 ਫਲੈਟਾਂ ਨੂੰ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ। ਮੌਕੇ ’ਤੇ ਐੱਨ. ਡੀ. ਆਰ. ਐੱਫ. ਦੀ ਟੀਮ ਅਤੇ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਮੌਜੂਦ ਹਨ।