Home Blog Page 2172

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 404.01 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

0

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 404.01 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 25.79 ਕਰੋੜ ਰੁਪਏ ਦੀ 45.06 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 315 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 26.59 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1340 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3897 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 3235 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ‘ਤੇ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 2148 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸਾਰੇ ਹੀ 3049 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 23,320 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,79,170 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 118 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

ਸੰਤ ਸਮਾਜ ਵੱਲੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਿਮਾਇਤ ਦਾ ਐਲਾਨ

0

ਸਿੱਖਾਂ ਤੇ ਪੰਜਾਬੀਆਂ ਨੁੰ ਪੰਜਾਬ ਦੀ ਭਲਾਈ ਵਾਸਤੇ ਗਠਜੋੜ ਦੀ ਹਮਾਇਤ ਦੀ ਕੀਤੀ ਅਪੀਲ

ਅਕਾਲੀ ਦਲ ਦੇ ਪ੍ਰਧਾਨ ਨੇ ਸੰਤ ਸਮਾਜ ਦਾ ਕੀਤਾ ਧੰਨਵਾਦ ਤੇ ਕਿਹਾ ਕਿ ਜੋ ਜ਼ਿੰਮੇਵਾਰੀ ਉਹਨਾਂ ’ਤੇ ਪਾਈ ਗਈ ਹੈ, ਉਹ ਪੂਰੀ ਤਰ੍ਹਾਂ ਨਿਭਾਉਣਗੇ

ਜਲੰਧਰ, 9 ਫਰਵਰੀ : ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਨੇ ਅੱਜ ਪੰਜਾਬ ਦੀਆਂ ਆਉਂਦੀਆਂ ਚੋਣਾਂ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਐਲਾਨ ਕੀਤਾ ਤੇ ਪੰਜਾਬ ਦੀ ਬੇਹਤਰੀ ਲਈ ਸਾਰੇ ਸਿੱਖਾਂ ਤੇ ਪੰਜਾਬੀਆਂ ਨੁੰ ਗਠਜੋੜ ਦੀ ਡਟਵੀਂ ਹਮਾਇਤ ਦੀ ਅਪੀਲ ਕੀਤੀ।

ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਕਰਨ ਦਾ ਫੈਸਲਾ ਅੱਜ ਇਥੇ ਹੋਈ ਮੀਟਿੰਗ ਵਿਚ ਲਿਆ ਗਿਆ ਜਿਸ ਵਿਚ 300 ਦੇ ਕਰੀਬ ਸੰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੀ ਪ੍ਰਧਾਨ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਧੁੰਮਾਂ ਨੇ ਕੀਤੀ। ਮੀਟਿੰਗ ਵਿਚ ਉਦਾਸੀਨ, ਨਿਰਮਲੇ, ਕਾਰ ਸੇਵਾ ਵਾਲੇ ਤੇ ਨਿਹੰਗ ਸਿੰਘਾਂ ਸਮੇਤ ਵੱਖ ਵੱਖ ਸੰਪਰਦਾਵਾਂ ਦੇ ਮੁਖੀਆਂ ਤੇ ਪ੍ਰਤੀਨਿਧਾਂ ਨੇ ਭਾਗ ਲਿਆ।

ਸੰਤ ਸਮਾਜ ਦੇ ਫੈਸਲੇ ਦਾ ਐਲਾਨ ਕਰਦਿਆਂ ਸੰਤ ਹਰਨਾਮ ਸਿੰਘ ਧੁੰਮਾਂ ਨੇ ਕਿਹਾ ਕਿ ਇਹ ਫੈਸਲਾ ਪਿਛਲੀਆਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਵੱਲੋਂ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਦਿਆਂ ਵੱਡੇ ਵੱਡੇ ਮੋਰਚੇ ਲਗਾ ਕੇ ਦਿੱਤੀਆਂ ਕੁਰਬਾਨੀਆਂ ਨੁੰ ਵੇਖਦਿਆਂ ਲਿਆ ਗਿਆ ਹੈ। ਉਹਨਾਂ ਕਿਹਾ ਕਿ ਪਿਛਲੀਆਂ ਅਕਾਲੀ ਸਰਕਾਰਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵਿਰਾਸਤੀ ਮਾਰਗ ਦਾ ਸੁੰਦਰੀਕਰਨ, ਜੂਨ 1984 ਦੇ ਸ਼ਹੀਦੀ ਘੱਲੂਘਾਰੇ ਦੀ ਯਾਦਗਾਰ, ਛੋਟੇ ਤੇ ਵੱਡੇ ਘੱਲੂਘਾਰੇ ਦੀ ਯਾਦਗਾਰ, ਵਿਰਾਸਤ ਏ ਖਾਲਸਾ, ਚਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਬਣਾਉਣ ਆਦਿ ਦੀ ਸੇਵਾ ਕਰ ਕੇ ਪੰਥ ਦੇ ਸ਼ਾਨਾਮੱਤੇ ਇਤਿਹਾਸ ਅਤੇ ਵਿਰਾਸਤ ਨੁੰ ਸੰਭਾਲਣ ਲਈ ਕੀਤੇ ਗਏ ਕਾਰਜਾਂ ਉਪਰ ਪੰਥ ਨੁੰ ਮਾਣ ਹੈ। ਉਹਨਾਂ ਨੇ ਸਮੁੱਚੇ ਸੰਤ ਸਮਾਜ ਵੱਲੋਂ ਗੁਰੂ ਪੰਥ ਅਤੇ ਪੰਜਾਬ ਵਾਸੀਆਂ ਨੁੰ ਪੰਜਾਬ ਅਤੇ ਪੰਥ ਦੇ ਵਡੇਰੇ ਹਿੱਤਾਂ ਲਈ 20 ਫਰਵਰੀ ਨੁੰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ।
ਜਿਹੜੇ ਪ੍ਰੁਮੱਖ ਸੰਤਾਂ ਨੇ ਅੱਜ ਦੀ ਮੀਟਿੰਗ ਵਿਚ ਭਾਗ ਲਿਆ ਉਹਨਾਂ ਵਿਚ ਬਾਬਾ ਗੁਰਦਿਆਲ ਸਿੰਘ ਟਾਂਡੇਵਾਲੇ, ਬਾਬਾ ਮਹਿੰਦਰ ਸਿੰਘ ਜਨੇਰ ਵਾਲੇ, ਬਾਬਾ ਹਾਕਮ ਸਿੰਘ, ਬਾਬਾ ਬੁੱਧ ਸਿੰਘ ਜੀ ਨਿੱਕੇ ਘੁੰਮਣਾਂ ਵਾਲੇ, ਤਰਲੋਕ ਸਿੰਘ ਖਿਆਲੇ ਵਾਲੇ, ਸੁਰਜੀਤ ਸਿੰਘ ਘਨੁਰਕੀ ਵਾਲੇ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਅਵਤਾਰ ਸਿੰਘ ਧੂਲਕੋਟ, ਭਾਈ ਅਮਰਜੀਤ ਸਿੰਘ ਚਾਵਲਾ, ਮਾਨ ਸਿੰਘ ਮੜ੍ਹੀਆਂਵਾਲੇ, ਬਾਬਾ ਧੰਨਾ ਸਿੰਘ ਨਾਨਕਸਰ ਬੂੜੰਦੀ ਨੇ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਖ ਸ਼ਾਮਲ ਸਨ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਹਮਾਇਤ ਲਈ ਸੰਤ ਸਮਾਜ ਦਾ ਦਿਲੋਂ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਜੋ ਜ਼ਿੰਮੇਵਾਰੀ ਉਹਨਾਂ ਨੇ ਮੇਰੇ ਮੋਢਿਆਂ ’ਤੇ ਪਾਈ ਹੈ, ਉਹ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਅਕਾਲ ਪੁਰਖ ਮੈਨੁੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਵਿਰਾਸਤ ਨੁੰ ਅੱਗੇ ਲਿਜਾਣ ਦਾ ਬੱਲ ਬਖਸ਼ੇ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਹੀ ਸੂਬੇ ਵਿਚ ਵਿਰਸੇ ਤੇ ਸਭਿਆਚਾਰ ਦੀ ਰਾਖੀ ਵਾਸਤੇ ਸਿਰਤੋੜਨ ਯਤਨ ਕੀਤੇ।

ਉਹਨਾਂ ਕਿਹਾ ਕਿ ਮੈਂ ਭਰੋਸਾ ਦੁਆਉਂਦਾ ਹਾਂ ਕਿ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਪੰਥਕ ਤੇ ਪੰਜਾਬੀ ਵਿਰਸੇ ਤੇ ਕਦਰਾਂ ਕੀਮਤਾਂ ਨੁੰ ਬਾਹਰਲਿਆਂ ਦੇ ਹਮਲੇ ਤੋਂ ਬਚਾਉਣ ਲਈ ਕੰਮ ਕਰਦੀ ਰਹੇਗੀ ਅਤੇ ਸ਼ਾਂਤੀ ਤੇ ਖੁਸ਼ਹਾਲੀ ਲਈ ਸਮੁੱਚੇ ਪੰਥ ਨੁੰ ਨਾਲ ਲੈਕੇ ਚੱਲੇਗੀ।

ਕਾਂਗਰਸ ਜੋ ਕੰਮ 50 ਸਾਲਾਂ ‘ਚ ਨਾ ਕਰ ਸਕੀ, ਉਹ ਕੰਮ ਭਾਜਪਾ ਨੇ 7 ਸਾਲਾਂ ‘ਚ ਕਰ ਦਿਖਾਏ: ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ

0

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਅੱਜ ਲੁਧਿਆਣਾ ‘ਚ ਭਾਜਪਾ ਉਮੀਦਵਾਰਾਂ ਦੇ ਪੱਖ ‘ਚ ਚੋਣ ਪ੍ਰਚਾਰ ਕਰਨ ਪੁੱਜੇ। ਇਸ ਦੌਰਾਨ ਕੇਂਦਰੀ ਮੰਤਰੀ ਨੇ ਕਾਂਗਰਸ ਸਰਕਾਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਸੱਤਾ ਵਾਲੀ ਸਰਕਾਰ ਨੇ ਸਿਰਫ ਘਪਲੇ ਅਤੇ ਗੁੰਡਾਰਾਜ ਕੀਤਾ ਹੈ। ਸਮ੍ਰਿਤੀ ਇਰਾਨੀ ਨੇ ਕਿਹਾ ਕਿ ਕੋਵਿਡ ਦੇ ਔਖੇ ਸਮੇਂ ਦੌਰਾਨ ਵੀ ਕੇਂਦਰ ਵੱਲੋਂ ਭੇਜੇ ਗਏ ਰਾਸ਼ਨ ਨੂੰ ਲੈ ਕੇ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਘਪਲੇ ਕੀਤੇ ਗਏ।

ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਵਾਂ ਪੰਜਾਬ ਤਹਿਤ ਭਾਜਪਾ ਹੀ ਆਪਣੀ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਕਿ ਸੱਤਾ ‘ਚ ਰਹਿਣ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਨੇ ਪੰਜਾਬ ਵਾਸੀਆਂ ਲਈ ਕੋਈ ਕੰਮ ਨਹੀਂ ਕੀਤਾ। ਸਮ੍ਰਿਤੀ ਇਰਾਨੀ ਨੇ ਕਿਹਾ ਕਿ ਪੰਜਾਬ ‘ਚ ਕਾਂਗਰਸ ਦੀ ਸਰਕਾਰ ਨੇ ਇੰਨੇ ਸਾਲ ਰਾਜ ਕੀਤਾ ਪਰ ਫਿਰ ਵੀ ਪੰਜਾਬ ਨੂੰ ਉਸ ਮੁਕਾਮ ਤੱਕ ਨਹੀਂ ਲਿਜਾ ਸਕੀ, ਜਿੱਥੇ ਪੁੱਜਣਾ ਚਾਹੀਦਾ ਸੀ।

ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ‘ਚ ਕਾਂਗਰਸ ਦੀ ਸਰਕਾਰ ਸੀ ਤਾਂ ਪੰਜਾਬੀ ਬੱਚਿਆਂ ਨੂੰ ਸਿਰਫ 15 ਲੱਖ ਦੀ ਵਜ਼ੀਫ਼ਾ ਸਕੀਮ ਦਿੱਤੀ ਜਾ ਰਹੀ ਸੀ ਪਰ ਜਦੋਂ ਮੋਦੀ ਸਰਕਾਰ ਆਈ ਤਾਂ ਇਹ ਵਜ਼ੀਫ਼ਾ ਸਕੀਮ 30 ਲੱਖ ਤੱਕ ਪੁੱਜ ਗਈ। ਉਨ੍ਹਾਂ ਕਿਹਾ ਕਿ ਜੋ ਕੰਮ ਕਾਂਗਰਸ 50 ਸਾਲਾਂ ‘ਚ ਨਾ ਕਰ ਸਕੀ, ਉਹ ਕੰਮ ਭਾਜਪਾ ਨੇ 7 ਸਾਲਾਂ ‘ਚ ਕਰ ਦਿਖਾਇਆ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੰਜਾਬੀਆਂ ‘ਤੇ ਅਤਿਆਚਾਰ ਕੀਤਾ, ਉਨ੍ਹਾਂ ਤੇ ਮਲ੍ਹਮ ਲਾਉਣ ਦਾ ਕੰਮ ਜੇਕਰ ਕਿਸੇ ਨੇ ਕੀਤਾ ਹੈ ਤਾਂ ਉਹ ਮੋਦੀ ਸਰਕਾਰ ਨੇ ਕੀਤਾ ਹੈ।

ਔਰਤਾਂ ਨੂੰ ਆਪਣੀ ਮਰਜ਼ੀ ਅਨੁਸਾਰ ਪਹਿਰਾਵਾ ਪਾਉਣ ਦਾ ਹੈ ਅਧਿਕਾਰ: ਪ੍ਰਿਯੰਕਾ ਗਾਂਧੀ

0

ਕਰਨਾਟਕ ਦੇ ਹਿਜਾਬ ਵਿਵਾਦ ‘ਤੇ ਹੁਣ ਸਿਆਸਤ ਤੇਜ਼ ਹੋ ਗਈ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਔਰਤਾਂ ਨੂੰ ਤੰਗ ਕਰਨਾ ਬੰਦ ਹੋਵੇ। ਔਰਤਾਂ ਨੂੰ ਆਪਣੀ ਮਰਜ਼ੀ ਅਨੁਸਾਰ ਪਹਿਰਾਵਾ ਪਾਉਣ ਦਾ ਅਧਿਕਾਰ ਹੈ ਜੋ ਉਨ੍ਹਾਂ ਨੂੰ ਸੰਵਿਧਾਨ ਤੋਂ ਮਿਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ‘ਮੈਂ ਕੁੜੀ ਹਾਂ, ਲੜ ਸਕਦੀ ਹਾਂ’ ਵੀ ਲਿਖਿਆ ਹੈ। ਪ੍ਰਿਯੰਕਾ ਗਾਂਧੀ ਨੇ ਲਿਖਿਆ ਕਿ ਚਾਹੇ ਪਰਦਾ ਹੋਵੇ ਜਾਂ ਜੀਨਸ ਜਾਂ ਹਿਜਾਬ। ਇਹ ਔਰਤ ਦਾ ਫੈਸਲਾ ਹੈ ਕਿ ਕੀ ਪਹਿਨਣਾ ਹੈ। ਇਹ ਅਧਿਕਾਰ ਉਨ੍ਹਾਂ ਨੂੰ ਭਾਰਤ ਦੇ ਸੰਵਿਧਾਨ ਨੇ ਦਿੱਤਾ ਹੈ।

 

ਮਲਾਲਾ ਯੂਸਫਜ਼ਈ ਨੇ ‘ਕਰਨਾਟਕ ਹਿਜਾਬ ਵਿਵਾਦ’ ਮਾਮਲੇ ‘ਚ ਉਠਾਈ ਆਵਾਜ਼, ਭਾਰਤ ਦੇ ਨੇਤਾਵਾਂ ਨੂੰ ਕੀਤੀ ਇਹ ਅਪੀਲ

0

ਕਰਨਾਟਕ ‘ਚ ਚੱਲ ਰਹੇ ਹਿਜਾਬ ਵਿਵਾਦ ‘ਚ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਅਤੇ ਮਹਿਲਾ ਅਧਿਕਾਰ ਕਾਰਕੁਨ ਮਲਾਲਾ ਯੂਸਫਜ਼ਈ ਨੇ ਵੀ ਆਪਣਾ ਪੱਖ ਰੱਖਿਆ ਹੈ। ਇਸ ਦੇ ਲਈ ਉਨ੍ਹਾਂ ਨੇ ਟਵਿਟਰ ਦਾ ਸਹਾਰਾ ਲਿਆ। ਉਨ੍ਹਾਂ ਨੇ ਲਿਖਿਆ, ‘ਕਾਲਜ ਸਾਨੂੰ ਪੜ੍ਹਾਈ ਅਤੇ ਹਿਜਾਬ ਵਿਚੋਂ ਇਕ ਦੀ ਚੋਣ ਕਰਨ ਲਈ ਮਜ਼ਬੂਰ ਕਰ ਰਿਹਾ ਹੈ। ਕੁੜੀਆਂ ਨੂੰ ਉਨ੍ਹਾਂ ਦੇ ਹਿਜਾਬ ਵਿਚ ਸਕੂਲ ਜਾਣ ਤੋਂ ਇਨਕਾਰ ਕੀਤਾ ਜਾਣਾ ਭਿਆਨਕ ਹੈ। ਘੱਟ ਜਾਂ ਵੱਧ ਪਹਿਨਣ ਲਈ ਔਰਤਾਂ ਪ੍ਰਤੀ ਨਜ਼ਰੀਆ ਬਰਕਰਾਰ ਹੈ। ਭਾਰਤੀ ਨੇਤਾਵਾਂ ਨੂੰ ਚਾਹੀਦਾ ਹੈ ਕਿ ਉਹ ਮੁਸਲਿਮ ਔਰਤਾਂ ਨੂੰ ਹਾਸ਼ੀਏ ’ਤੇ ਜਾਣ ਤੋਂ ਰੋਕਣ।’

ਇਹ ਵਿਵਾਦ ਕਾਫੀ ਗਰਮਾ ਗਿਆ ਹੈ। ਹਿਜਾਬ ਨੂੰ ਲੈ ਕੇ ਹੋਏ ਵਿਵਾਦ ਕਾਰਨ ਕਰਨਾਟਕ ਵਿਚ ਸ਼ੁਰੂ ਹੋਇਆ ਵਿਰੋਧ ਮੰਗਲਵਾਰ ਨੂੰ ਪੂਰੇ ਸੂਬੇ ਵਿਚ ਫੈਲ ਗਿਆ। ਕਾਲਜ ਕੈਂਪਸ ਵਿਚ ਪਥਰਾਅ ਦੀਆਂ ਘਟਨਾਵਾਂ ਨੇ ਪੁਲਿਸ ਨੂੰ ਤਾਕਤ ਦੀ ਵਰਤੋਂ ਕਰਨ ਲਈ ਮਜ਼ਬੂਰ ਕਰ ਦਿੱਤਾ, ਜਿਸ ਨਾਲ ‘ਟਕਰਾਅ ਵਰਗੀ’ ਸਥਿਤੀ ਦੇਖਣ ਨੂੰ ਮਿਲੀ। ਇਸ ਦੌਰਾਨ ਸਰਕਾਰ ਅਤੇ ਹਾਈਕੋਰਟ ਨੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਅਦਾਲਤ ਵਿਦਿਆਰਥਣਾਂ ਦੇ ਹਿਜਾਬ ਪਹਿਨਣ ਦੇ ਅਧਿਕਾਰ ਲਈ ਉਨ੍ਹਾਂ ਦੀ ਇਕ ਪਟੀਸ਼ਨ ’ਤੇ ਵਿਚਾਰ ਕਰ ਰਹੀ ਹੈ। ਇਹ ਮਾਮਲਾ ਵੱਡੇ ਵਿਵਾਦ ਵਿਚ ਬਦਲਣ ਤੋਂ ਬਾਅਦ ਸੂਬਾ ਸਰਕਾਰ ਨੇ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਵਿਚ 3 ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

ਅਕਸ਼ੇ ਕੁਮਾਰ ਤੇ ਟਾਈਗਰ ਦੀ ਫਿਲਮ ‘ਬੜੇ ਮੀਆਂ ਛੋਟੇ ਮੀਆਂ’ ਦਾ ਟੀਜ਼ਰ ਹੋਇਆ ਰਿਲੀਜ਼

0

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਤੇ ਟਾਈਗਰ ਸ਼ਰਾਫ ਦੀ ਆਉਣ ਵਾਲੀ ਫਿਲਮ ਬੜੇ ਮੀਆਂ ਛੋਟੇ ਮੀਆਂ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਪੂਜਾ ਐਂਟਰਟੇਨਮੈਂਟ ਦੇ ਬੈਨਰ ਹੇਠ ਬਣੀ ਫਿਲਮ ਬੜੇ ਮੀਆਂ ਛੋਟੇ ਮੀਆਂ ਵਿੱਚ ਅਕਸ਼ੈ ਕੁਮਾਰ ਅਤੇ ਟਾਈਗਰ ਸ਼ਰਾਫ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਬੜੇ ਮੀਆਂ ਛੋਟੇ ਮੀਆਂ ਇੱਕ ਐਕਸ਼ਨ-ਥ੍ਰਿਲਰ ਫਿਲਮ ਹੈ, ਜਿਸ ਵਿੱਚ ਅਕਸ਼ੈ ਅਤੇ ਟਾਈਗਰ ਸ਼ਾਨਦਾਰ ਐਕਸ਼ਨ ਕਰਦੇ ਨਜ਼ਰ ਆਉਣਗੇ। ਫਿਲਮ ਦਾ ਨਿਰਦੇਸ਼ਨ ਅਲੀ ਅੱਬਾਸ ਜ਼ਫਰ ਕਰ ਰਹੇ ਹਨ।

ਅਕਸ਼ੇ ਕੁਮਾਰ ਨੇ ਫਿਲਮ ਦਾ ਟੀਜ਼ਰ ਸ਼ੇਅਰ ਕਰਕੇ ਟਾਈਗਰ ਨੂੰ ਦਿਲਚਸਪ ਤਰੀਕੇ ਨਾਲ ਚੁਣੌਤੀ ਦਿੱਤੀ ਹੈ। ਅਕਸ਼ੇ ਨੇ ਲਿਖਿਆ, ”ਜਿਸ ਸਾਲ ਤੁਸੀਂ ਇਸ ਦੁਨੀਆ ‘ਚ ਐਂਟਰੀ ਕੀਤੀ ਸੀ, ਮੈਂ ਫਿਲਮਾਂ ‘ਚ ਐਂਟਰੀ ਕੀਤੀ ਸੀ। ਕੀ ਤੁਸੀਂ ਅਜੇ ਵੀ ਮੁਕਾਬਲਾ ਕਰੋਗੇ, ਛੋਟੇ ਮੀਆਂ? ਚਲੋ ਫਿਰ ਹੋ ਜਾਏ ਫੂਲ ਆਨ ਐਕਸ਼ਨ। ਇਸ ਟੀਜ਼ਰ ਨੂੰ ਸ਼ੇਅਰ ਕਰਦੇ ਹੋਏ ਟਾਈਗਰ ਨੇ ਲਿਖਿਆ, ਡਬਲ ਐਕਸ਼ਨ, ਡਬਲ ਧਮਾਕਾ। ਵੱਡੇ ਮੀਆਂ ਤਿਆਰ ਹੋ ਤਾਂ ਇੱਕ ਖਿਡਾਰੀ ਦੀ ਤਰ੍ਹਾਂ ਦਿਖਾਓ ਹੀਰੋਪੰਤੀ

14 ਫਰਵਰੀ ਨੂੰ PM ਮੋਦੀ ਆਉਣਗੇ ਪੰਜਾਬ, ਅੱਜ ਦੀ ਵਰਚੁਅਲ ਰੈਲੀ ਹੋਈ ਰੱਦ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਕੁਝ ਹਲਕਿਆਂ ਲਈ ਅੱਜ ਕੀਤੀ ਜਾਣ ਵਾਲੀ ਵਰਚੁਅਲ ਰੈਲੀ ਰੱਦ ਹੋ ਗਈ ਹੈ। ਜਾਣਕਾਰੀ ਅਨੁਸਾਰ ਹੁਣ ਪ੍ਰਧਾਨ ਮੰਤਰੀ ਵਰਚੁਅਲ ਰੈਲੀ ਦੀ ਥਾਂ ’ਤੇ ਫਿਜ਼ੀਕਲ ਰੈਲੀ ਕਰਨਗੇ। ਉਹ 14 ਫਰਵਰੀ ਨੂੰ ਪੰਜਾਬ ਦੇ ਜਲੰਧਰ ‘ਚ ਰੈਲੀ ਕਰਨਗੇ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨੇ ਵਰਚੁਅਲ ਰੈਲੀ ਦੌਰਾਨ ਹੀ ਦੂਜੇ ਦਿਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ। ਭਾਰਤੀ ਜਨਤਾ ਪਾਰਟੀ ਦੇ ਪੰਜਾਬ ਬੁਲਾਰੇ ਸੁਭਾਸ਼ ਸ਼ਰਮਾ ਨੇ ਇਹ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਦੂਜੇ ਦਿਨ ਪ੍ਰਧਾਨ ਮੰਤਰੀ ਨੇ ਜਲੰਧਰ, ਕਪੂਰਥਲਾ ਅਤੇ ਬਠਿੰਡਾ ਦੇ ਵੋਟਰਾਂ ਨੂੰ ਸੰਬੋਧਨ ਕਰਨਾ ਸੀ।

ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਚੋਣ ਪ੍ਰਚਾਰ ਨੂੰ ਲੈ ਕੇ ਸਿਆਸਤ ‘ਚ ਹਲਚਲ ਮਚੀ ਹੋਈ ਹੈ। ਭਾਜਪਾ ਵਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ’ਚ ‘ਫਤਿਹ ਰੈਲੀ’ ਦੌਰਾਨ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ  ਜ਼ਿਲ੍ਹਿਆਂ ਦੇ ਵੋਟਰਾਂ ਨੂੰ ਵਰੁਅਚਲ ਰੈਲੀ ਜ਼ਰੀਏ ਸੰਬੋਧਿਤ ਕਰਦੇ ਹੋਏ ਕਿਹਾ ਕਿ ਇਸ ਵਾਰ ਤਾਂ ਮੈਂ ਵਰੁਅਚਲੀ ਨਮਸਕਾਰ ਕਰ ਰਿਹਾ ਹਾਂ। ਪਰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੁੱਝ ਦਿਨਾਂ ਬਾਅਦ ਮੇਰਾ ਪੰਜਾਬ ਆਉਣ ਦਾ ਪ੍ਰੋਗਰਾਮ ਜ਼ਰੂਰ ਬਣੇਗਾ।

ਕਾਂਗਰਸ ਨੂੰ ਵੱਡਾ ਝਟਕਾ, ਜਸਬੀਰ ਡਿੰਪਾ ਦੇ ਭਰਾ ਰਾਜਨ ਗਿੱਲ ਅਕਾਲੀ ਦਲ ‘ਚ ਹੋਏ ਸ਼ਾਮਿਲ

0

ਅੰਮ੍ਰਿਤਸਰ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪੁਰਾਣੇ ਟਕਸਾਲੀ ਕਾਂਗਰਸੀ ਗਿੱਲ ਪਰਿਵਾਰ (ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੇ ਭਰਾ) ਰਾਜਨ ਗਿੱਲ ਅੱਜ ਅਕਾਲੀ ਦਲ ‘ਚ ਸ਼ਾਮਲ ਹੋ ਗਏ, ਜਿਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ‘ਚ ਸ਼ਾਮਲ ਕੀਤਾ।

ਇਸ ਮੌਕੇ ਰਾਜਨ ਗਿੱਲ ਨੇ ਕਿਹਾ ਕਿ ਸਾਡੀਆਂ 4 ਪੀੜ੍ਹੀਆਂ ਕਾਂਗਰਸ ਨਾਲ ਜੁੜੀਆਂ ਹੋਈਆਂ ਹਨ। ਹੁਣ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵਿੱਚ ਸੀਟਾਂ ਵਿਕ ਗਈਆਂ ਹਨ। ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਹਰੀਸ਼ ਚੌਧਰੀ ਤੇ ਨਵਜੋਤ ਸਿੱਧੂ ਨੇ ਕਾਂਗਰਸ ਦੀ ਇਹ ਹਾਲਤ ਕਰ ਦਿੱਤੀ ਹੈ। ਸਿੱਧੂ ਨੇ ਨਫਰਤ ਦੀ ਰਾਜਨੀਤੀ ਨੂੰ ਬੜਾਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦਾ ਪਤਨ ਸ਼ੁਰੂ ਹੋ ਗਿਆ ਹੈ। ਜਸਬੀਰ ਸਿੰਘ ਡਿੰਪਾ ਦੇ ਬੇਟੇ ਗੁਰਸੰਤ ਉਪਦੇਸ਼ ਸਿੰਘ ਗਿੱਲ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਦੇ ਦਾਵੇਦਾਰ ਸਨ ਪਰ ਕਾਂਗਰਸ ਨੇ ਰਮਨਜੀਤ ਸਿੰਘ ਸਿੱਕੀ ਨੂੰ ਦਾਵੇਦਾਰ ਬਣਾਇਆ ਸੀ, ਜਿਸ ਤੋਂ ਡਿੰਪਾ ਦਾ ਪਰਿਵਾਰ ਨਾਰਾਜ਼ ਚੱਲ ਰਿਹਾ ਸੀ।

 

ਕੈਪਟਨ ਨੇ ਖੋਲ੍ਹਤੇ ਮੋਤੀ ਮਹਿਲ ਦੇ ਦਰਵਾਜੇ, ਕਈ ਤਾਂ ਚਾਹ ਦੇ ਨਾਲ ਬਿਸਕੁੱਟਾਂ ‘ਤੇ ਡੁੱਲਗੇ

ਦੱਸ ਦੇਈਏ ਕਿ ਰਾਜਨ ਗਿੱਲ ਨੇ ਤਾਂ ਕਾਂਗਰਸੀ ਉਮੀਦਵਾਰ ਵਜੋਂ ਖਡੂਰ ਸਾਹਿਬ ਤੋਂ ਨਾਮਜ਼ਦਗੀ ਪੱਤਰ ਵੀ ਦਾਖਲ ਕਰ ਦਿੱਤੇ ਸਨ, ਜੋ ਕਾਂਗਰਸ ਦੀ ਟਿਕਟ ਨਾ ਮਿਲਣ ‘ਤੇ ਰੱਦ ਕਰ ਦਿੱਤੇ ਸਨ। ਰਾਜਨ ਗਿੱਲ ਦੇ ਪਰਿਵਾਰ ਦੀਆਂ ਆਮ ਆਦਮੀ ਪਾਰਟੀ ‘ਚ ਵੀ ਜਾਣ ਦੀਆਂ ਚਰਚਾਵਾਂ ਸਨ, ਜਿਸ ਨੂੰ ਅੱਜ ਵਿਰਾਮ ਲੱਗ ਗਿਆ। ਡਿੰਪਾ ਬਿਆਸ ਤੋਂ ਵਿਧਾਇਕ ਰਹੇ ਹਨ ਅਤੇ ਇਸ ਵੇਲੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਹਨ।

ਅੰਮ੍ਰਿਤਸਰ ‘ਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਡਰੋਨ ਰਾਹੀਂ ਸੁੱਟਿਆ ਗਿਆ ਵਿਸਫੋਟਕ, BSF ਦਾ ਸਰਚ ਆਪ੍ਰੇਸ਼ਨ ਜਾਰੀ

0

ਅੱਜ ਸਵੇਰੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਡਰੋਨ ਦੇਖਿਆ ਗਿਆ। ਤੁਰੰਤ ਕਾਰਵਾਈ ਕਰਦੇ ਹੋਏ ਬੀਐਸਐਫ ਦੇ ਜਵਾਨਾਂ ਨੇ ਡਰੋਨ ‘ਤੇ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਇਹ ਪਾਕਿਸਤਾਨ ਵੱਲ ਮੁੜ ਗਿਆ।

ਬੀਐਸਐਫ ਅਧਿਕਾਰੀਆਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਨੂੰ ਦੋ ਥਾਵਾਂ ਤੋਂ ਵਿਸਫੋਟਕ ਮਿਲੇ ਹਨ।

ਬੀਐਸਐਫ ਦੇ ਬਿਆਨ ਵਿੱਚ ਕਿਹਾ ਗਿਆ ਹੈ, “ਅੱਜ ਕਰੀਬ 12:50 ਵਜੇ ਪੰਜਗਰਾਈਂ ਵਿੱਚ ਸੈਨਿਕਾਂ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵੱਲ ਆਉਣ ਵਾਲੀ ਸ਼ੱਕੀ ਉਡਾਣ ਦੀ ਗੂੰਜ ਸੁਣੀ।”

ਇਸ ਦੇ ਨਾਲ ਹੀ ਅੱਗੇ ਇਹ ਕਿਹਾ, “ਘੱਗਰ ਅਤੇ ਸਿੰਘੋਕੇ ਦੇ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਸ਼ੱਕੀ ਨਸ਼ੀਲੇ ਪਦਾਰਥਾਂ ਦੇ ਨਾਲ ਪੀਲੇ ਰੰਗ ਦੇ ਦੋ ਪੈਕਟ ਬਰਾਮਦ ਕੀਤੇ ਗਏ। ਇਸ ਕਾਰਨ ਖੇਤਰ ਵਿੱਚ ਇੱਕ ਵਿਸ਼ਾਲ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

ਦੂਜੇ ਪਾਸੇ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਵਰਤੋਂ ਕਰਕੇ ਪੰਜਾਬ ਦੇ ਗੁਰਦਾਸਪੁਰ ਖੇਤਰ ਵਿੱਚ ਦੋ ਸ਼ੱਕੀ ਬਕਸਿਆਂ ਨੂੰ ਭਾਰਤੀ ਸਰਹੱਦ ਦੇ ਅੰਦਰ ਸੁੱਟਿਆ ਗਿਆ।  ਮਾਮਲੇ ਦੀ ਸੂਚਨਾ ਮਿਲਦਿਆਂ ਹੀ ਬੀ.ਐਸ.ਐਫ ਦੇ ਜਵਾਨ ਅਤੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਦੇ ਨਾਲ ਸਥਾਨਕ ਪੁਲਿਸ ਟੀਮ ਵੀ ਮੌਕੇ ਉੱਤੇ ਪਹੁੰਚ ਗਈ ਹੈ। ਇਸ ਸ਼ੱਕੀ ਬਕਸੇ ਦੀ ਜਾਂਚ ਕੀਤੀ ਜਾ ਰਹੀ ਹੈ।

PM ਮੋਦੀ ਦੇ ਕਾਂਗਰਸ ‘ਤੇ ਹਮਲੇ ਤੋਂ ਬਾਅਦ ਅਸ਼ੋਕ ਗਹਿਲੋਤ ਨੇ ਦਿੱਤਾ ਇਹ ਜਵਾਬ

0

ਪੀਐੱਮ ਮੋਦੀ ਵੱਲੋਂ ਕਾਂਗਰਸ ‘ਤੇ ਸਿਆਸੀ ਫਾਇਦੇ ਲਈ ਸੰਸਦ ਦੀ ਵਰਤੋਂ ਕਰਨ ਦਾ ਦੋਸ਼ ਲਗਾਉਂਦੇ ਹੋਏ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਜਵਾਬ ਦਿੱਤਾ ਕਿ ਦੇਸ਼ ‘ਚ ਅੱਜ ਅਣ-ਐਲਾਨੀ ਐਮਰਜੈਂਸੀ ਹੈ। ਗਹਿਲੋਤ ਨੇ ਕਿਹਾ ਕਿ ਅੱਜ ਦੇਸ਼ ‘ਚ ਅਣਐਲਾਨੀ ਐਮਰਜੈਂਸੀ ਹੈ। ਮੋਦੀ ਸਰਕਾਰ ਬਣਦਿਆਂ ਹੀ ਭਾਜਪਾ ਦੇ ਦਿੱਗਜ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਖੁਦ ਦਬਾਅ ‘ਚ ਆਉਣ ਦਾ ਸੰਕੇਤ ਦਿੱਤਾ ਸੀ।

ਉਨ੍ਹਾਂ ਅੱਗੇ ਕਿਹਾ ਕਿ ਐਮਰਜੈਂਸੀ ਕਿਉਂ ਅਤੇ ਕਿਨ੍ਹਾਂ ਹਾਲਾਤਾਂ ਵਿੱਚ ਲੱਗੀ? ਦਰਅਸਲ ਇਸ ਤੋਂ ਬਾਅਦ ਸਰਕਾਰ ਡਿੱਗ ਗਈ, ਇਸ ਬਾਰੇ ਸਭ ਨੂੰ ਪਤਾ ਹੈ, ਹੁਣ ਇਸ ਬਾਰੇ ਬੋਲਣ ਦਾ ਕੀ ਮਤਲਬ ਹੈ? ਰਾਜਸਥਾਨ ਦੇ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਵਿੱਚ ਕੀ ਹੋ ਰਿਹਾ ਹੈ, ਦੇਸ਼ ਕਿਸ ਦਿਸ਼ਾ ਵਿੱਚ ਜਾ ਰਿਹਾ ਹੈ, ਇਹ ਕਿਸੇ ਨੂੰ ਨਹੀਂ ਪਤਾ। ਗਹਿਲੋਤ ਨੇ ਸਵਾਲ ਕੀਤਾ ਕਿ ਅੱਜ ਦੇਸ਼ ‘ਚ ਹਿੰਸਾ, ਅਸ਼ਾਂਤੀ ਅਤੇ ਅਵਿਸ਼ਵਾਸ ਦਾ ਮਾਹੌਲ ਹੈ। ਅਸੀਂ ਇਹ ਦੋਸ਼ ਐਨਡੀਏ ਸਰਕਾਰ, ਭਾਜਪਾ ‘ਤੇ ਲਗਾ ਰਹੇ ਹਾਂ। ਇਸ ਦੇ ਉਲਟ ਮੋਦੀ ਜੀ ਕਹਿ ਰਹੇ ਹਨ ਕਿ ਅਸੀਂ ਲੋਕਾਂ ਨੂੰ ਭੜਕਾ ਰਹੇ ਹਾਂ। ਕੀ ਅਸੀਂ ਵਰਕਰਾਂ ਨੂੰ ਭੜਕਾਉਣ ਦਾ ਕੰਮ ਕਰਾਂਗੇ?

ਲਾਕਡਾਊਨ ਅਤੇ ਨੋਟਬੰਦੀ ਨੂੰ ਕੇਂਦਰ ਦੀ ਗਲਤੀ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਤੁਸੀਂ ਗਲਤੀ ਕੀਤੀ ਹੈ, ਜਿਸ ਕਾਰਨ ਇਹ ਸਥਿਤੀ ਆ ਗਈ ਕਿ ਅਚਾਨਕ ਹੀ ਲਾਕਡਾਊਨ ਹੋ ਗਿਆ। ਅਚਾਨਕ ਨੋਟਬੰਦੀ ਹੋ ਗਈ। ਬੈਂਕਾਂ ਅੱਗੇ ਲੰਮੀਆਂ ਲਾਈਨਾਂ ਲੱਗ ਗਈਆਂ । ਕੀ ਭਾਰਤ ਸਰਕਾਰ ਨੇ ਇਸ ਗੱਲ ਦਾ ਸਰਵੇਖਣ ਕੀਤਾ ਹੈ ਕਿ ਨੋਟਬੰਦੀ ਦੌਰਾਨ ਕਿੰਨੇ ਲੋਕਾਂ ਦੀ ਮੌਤ ਹੋਈ ਸੀ? ਪਰਵਾਸੀ ਮਜ਼ਦੂਰਾਂ ਨੂੰ ਪੈਦਲ ਜਾਣਾ ਪਿਆ, ਰਸਤੇ ਵਿੱਚ ਕਿੰਨੇ ਮਜ਼ਦੂਰਾਂ ਦੀ ਮੌਤ ਹੋ ਗਈ, ਕੀ ਭਾਰਤ ਸਰਕਾਰ ਕੋਲ ਕੋਈ ਅੰਕੜਾ ਹੈ।