Home Blog Page 2174

ਮਹਾਭਾਰਤ ‘ਚ ’ਭੀਮ’ ਬਣੇ ਪ੍ਰਵੀਨ ਕੁਮਾਰ ਸੋਬਤੀ ਦਾ ਹੋਇਆ ਦਿਹਾਂਤ

0

‘ਮਹਾਭਾਰਤ’ ਵਿੱਚ ਭੀਮ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਪ੍ਰਵੀਨ ਕੁਮਾਰ ਸੋਬਤੀ ਦਾ ਦਿਹਾਂਤ ਹੋ ਗਿਆ ਹੈ। ਲੰਬੇ ਸਮੇਂ ਤੋਂ ਬੀਮਾਰੀ ਨਾਲ ਜੂਝ ਰਹੇ ਪ੍ਰਵੀਨ ਕੁਮਾਰ ਸੋਬਤੀ ਨੇ 74 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ ਹੈ। ਪ੍ਰਵੀਨ ਕੁਮਾਰ ਸੋਬਤੀ ਨੇ ਨਾ ਸਿਰਫ ਅਦਾਕਾਰੀ ਸਗੋਂ ਖੇਡਾਂ ਦੀ ਦੁਨੀਆ ‘ਚ ਵੀ ਕਾਫੀ ਨਾਂ ਕਮਾਇਆ ਸੀ।

ਥਾਣਿਆਂ ‘ਚ ਨੀਂ ਹੁੰਦੀ ਸੁਣਵਾਈ, ਚਿੱਟਾ ਵਿੱਕਦੈ ਧੜਾ ਧੜ !ਕਾਂਗਰਸ ਤੇ BJP ਵਾਲਿਆਂ ਦਾ ਪੈ ਗਿਆ ਭੇੜ

ਪੰਜਾਬ ਨਾਲ ਸਬੰਧ ਰੱਖਣ ਵਾਲੇ ਪ੍ਰਵੀਨ ਕੁਮਾਰ ਨੇ ਕਈ ਬਾਲੀਵੁੱਡ ਫਿਲਮਾਂ ਵਿੱਚ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਫਿਲਮਾਂ ‘ਚ ਉਹ ਅਕਸਰ ਵਿਲੇਨ ਦੀ ਭੂਮਿਕਾ ‘ਚ ਨਜ਼ਰ ਆਉਂਦੇ ਸਨ। ਖੇਡਾਂ ਤੋਂ ਲੈ ਕੇ ਅਦਾਕਾਰੀ ਤੱਕ ਪ੍ਰਵੀਨ ਕੁਮਾਰ ਨੇ ਹਮੇਸ਼ਾ ਆਪਣਾ 100 ਫੀਸਦੀ ਦੇਣ ਦੀ ਕੋਸ਼ਿਸ਼ ਕੀਤੀ ਅਤੇ ਹਰ ਵਾਰ ਸਫਲਤਾ ਮਿਲੀ।

ਪ੍ਰਵੀਨ ਕੁਮਾਰ ਸੋਬਤੀ ਆਪਣੇ ਕੱਦ-ਕਾਠ ਕਾਰਨ ਲੋਕਾਂ ਵਿੱਚ ਮਸ਼ਹੂਰ ਸਨ ਅਤੇ ਮਹਾਭਾਰਤ ‘ਚ ਉਨ੍ਹਾਂ ਨੇ ਭੀਮ ਦੀ ਬਹੁਤ ਵਧਾਈ ਭੂਮਿਕਾ ਨਿਭਾਈ ਸੀ। ਦੱਸਿਆ ਜਾ ਰਿਹਾ ਹੈ ਕਿ ਪ੍ਰਵੀਨ ਕੁਮਾਰ ਸੋਬਤੀ ਆਪਣੀ ਮੌਤ ਤੋਂ ਪਹਿਲਾਂ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਸਨ ਅਤੇ ਉਹ ਲੰਬੇ ਸਮੇਂ ਤੋਂ ਬਿਮਾਰ ਵੀ ਸਨ।

ਪ੍ਰਵੀਨ ਕੁਮਾਰ ਸੋਬਤੀ ਐਕਟਿੰਗ ਵਿੱਚ ਆਉਣ ਤੋਂ ਪਹਿਲਾਂ ਇੱਕ ਐਥਲੀਟ ਸਨ। ਉਹਨਾਂ ਨੇ ਏਸ਼ਿਆਈ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਸੀ। ਉਹ ਏਸ਼ੀਆਈ ਖੇਡਾਂ ਵਿਚ ਦੋ ਗੋਲਡ ਮੈਡਲ, 1 ਸਿਲਵਰ ਤੇ 1 ਬਰੋਜ਼ ਮੈਡਲ ਹੈਮਰ ਅਤੇ ਡਿਸਕਸ ਥਰੋਅ ਵਿਚ ਜਿੱਤ ਚੁੱਕੇ ਸਨ। ਉਹਨਾਂ 1968 ਦੀਆਂ ਮੈਕਸੀਕੋ ਤੇ 1972 ਦੀਆਂ ਮਿਊਜ਼ਿਕ ਓਲੰਪਿਕਸ ਵਿਚ ਭਾਰਤ ਦੀ ਪ੍ਰਤੀਨਿਧਤਾ ਕੀਤੀ ਸੀ। ਉਹ ਅਰਜੁਨ ਐਵਾਰਡੀ ਸਨ ਤੇ ਬੀ ਐੱਸ ਐੱਫ਼ ਵਿਚ ਡਿਪਟੀ ਕਮਾਡੈਂਟ ਵੀ ਰਹੇ ਸਨ। ਖੇਡਾਂ ਦੀ ਦੁਨੀਆ ‘ਚ ਨਾਮ ਕਮਾਉਣ ਤੋਂ ਬਾਅਦ ਉਨ੍ਹਾਂ ਨੇ ਬਾਰਡਰ ਸਕਿਓਰਿਟੀ ਫੋਰਸ ‘ਚ ਨੌਕਰੀ ਵੀ ਕੀਤੀ।

ਕੌਣ ਬਣੇਗਾ ਮੁੱਖ ਮੰਤਰੀ ? ਕੀ ਭਗਵੰਤ ਮਾਨ ਤੇ ਚੰਨੀ ਦਾ ਪਵੇਗਾ ਪੇਚਾ ? Comment ਤੇ CALL ਕਰਕੇ ਦਿਓ ਆਪਣੀ ਰਾਇ

ਫਿਰ ਜਦੋਂ ਪ੍ਰਵੀਨ ਕੁਮਾਰ ਸੋਬਤੀ ਨੇ ਅਦਾਕਾਰੀ ਦੀ ਦੁਨੀਆ ਵਿੱਚ ਕਦਮ ਰੱਖਿਆ ਤਾਂ ਫਿਰ ਉਨ੍ਹਾਂ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਦੱਸਿਆ ਜਾਂਦਾ ਹੈ ਕਿ ਪ੍ਰਵੀਨ ਕੁਮਾਰ ਸੋਬਤੀ ਨੇ ਪਿੱਠ ਦਰਦ ਦੀ ਸ਼ਿਕਾਇਤ ਕਾਰਨ ਖੇਡਾਂ ਦੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਸੀ। ਪ੍ਰਵੀਨ ਕੁਮਾਰ ਸੋਬਤੀ ਨੇ ਛੋਟੇ ਅਤੇ ਵੱਡੇ ਪਰਦੇ ਦੇ ਦਰਸ਼ਕਾਂ ਵਿੱਚ ਥੋੜ੍ਹੇ ਸਮੇਂ ਵਿੱਚ ਹੀ ਪ੍ਰਸਿੱਧੀ ਹਾਸਲ ਕਰ ਲਈ ਸੀ।

ਆਸਟ੍ਰੇਲੀਆ 21 ਫਰਵਰੀ ਨੂੰ ਸੈਲਾਨੀਆਂ ਲਈ ਖੋਲ੍ਹੇਗਾ ਅੰਤਰਰਾਸ਼ਟਰੀ ਸਰਹੱਦ

0

ਕੋਰੋਨਾ ਮਹਾਂਮਾਰੀ ਕਾਰਨ ਆਸਟਰੇਲੀਆ ਸਰਕਾਰ ਨੇ ਦੇਸ਼ ‘ਚ ਬਾਹਰੀ ਲੋਕਾਂ ਦੀ ਐਂਟਰੀ ‘ਤੇ ਰੋਕ ਲਗਾਈ ਹੋਈ ਸੀ ਪਰ ਹੁਣ ਸਰਕਾਰ ਨੇ ਆਪਣੇ ਫੈਸਲੇ ‘ਚ ਕਿਹਾ ਹੈ ਕਿ ਆਸਟ੍ਰੇਲੀਆ 21 ਫਰਵਰੀ ਨੂੰ ਸੈਲਾਨੀਆਂ ਲਈ ਅੰਤਰਰਾਸ਼ਟਰੀ ਸਰਹੱਦ ਖੋਲ੍ਹ ਦੇਵੇਗਾ।ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਸਿਰਫ ਉਨ੍ਹਾਂ ਲੋਕਾਂ ਨੂੰ ਦੇਸ਼ ਵਿੱਚ ਆਉਣ ਦੀ ਆਗਿਆ ਦਿੱਤੀ ਜਾਏਗੀ ਜਿਨ੍ਹਾਂ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ।

ਦੇਖੋ ਕਿਸ ਤਰੀਕੇ ਰੈਲੀਆਂ ‘ਚ ਜਾਂਦੇ ਨੇ ਨੌਜਵਾਨ, ਕੈਮਰਾ ਵੇਖ ਕਈ ਭੱਜੇ

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ। ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ ਕਮੇਟੀ ਨਾਲ ਬੈਠਕ ਤੋਂ ਬਾਅਦ ਕਿਹਾ, ”ਮੈਂ ਜਾਣਦਾ ਹਾਂ ਕਿ ਸੈਰ-ਸਪਾਟਾ ਉਦਯੋਗ ਇਸ ਦਾ ਇੰਤਜ਼ਾਰ ਕਰ ਰਿਹਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ (ਸੈਰ-ਸਪਾਟਾ ਉਦਯੋਗ) ਕੋਲ ਅਗਲੇ ਦੋ ਹਫ਼ਤਿਆਂ ਵਿੱਚ ਆਸਟ੍ਰੇਲੀਆ ਵਿੱਚ ਅੰਤਰਰਾਸ਼ਟਰੀ ਸੈਲਾਨੀਆਂ ਦਾ ਸੁਆਗਤ ਕਰਨ ਦਾ ਮੌਕਾ ਹੋਵੇਗਾ।”

ਮਜੀਠੀਆ ਦਾ ਪਿਆਰ ਤੇ ਸਿੱਧੂ ਦਾ ਗੁੱਸਾ ਠੋਕੋ ਤਾਲੀ ਤੇ ਗੁਲਾਬਾਂ ਦਾ ਫੁੱਲ ..!

ਜ਼ਿਕਰਯੋਗ ਹੈ ਕਿ ਮੌਰੀਸਨ ਨੇ ਪਿਛਲੇ ਸਾਲ ਅਕਤੂਬਰ ਵਿੱਚ ਕਿਹਾ ਸੀ ਕਿ ਵਿਦੇਸ਼ੀ ਨਾਗਰਿਕਾਂ ਲਈ ਆਸਟਰੇਲੀਆ ਦੀਆਂ ਸਰਹੱਦਾਂ 2022 ਵਿੱਚ ਖੋਲ੍ਹ ਦਿੱਤੀਆਂ ਜਾਣਗੀਆਂ। ਸੈਲਾਨੀਆਂ ਨੂੰ ਲਗਭਗ ਦੋ ਸਾਲਾਂ ਬਾਅਦ ਆਸਟ੍ਰੇਲੀਆ ਆਉਣ ਦੀ ਇਜਾਜ਼ਤ ਮਿਲੇਗੀ ਕਿਉਂਕਿ ਕੋਰੋਨਾ ਮਹਾਂਮਾਰੀ ਕਾਰਨ ਮਾਰਚ 2020 ਤੋਂ ਆਸਟ੍ਰੇਲੀਆ ਦੀਆਂ ਸਰਹੱਦਾਂ ਜ਼ਿਆਦਾਤਰ ਵਿਦੇਸ਼ੀ ਲੋਕਾਂ ਲਈ ਬੰਦ ਰੱਖੀਆਂ ਗਈਆਂ ਹਨ।

ਗੁਰਮੀਤ ਰਾਮ ਰਹੀਮ ਨੂੰ ਫਰਲੋ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਕੀਤਾ ਪ੍ਰਗਟ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਫਰਲੋ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਫੈਸਲਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ, ਜਿਸ ’ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਜਿਥੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਉਥੇ ਹੀ ਇਸ ਦਾ ਸਾਲ 2015 ਵਿਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ। ਇਹ ਸ਼ਖ਼ਸ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਦਾ ਕਾਤਲ ਹੈ ਅਤੇ ਦੁੱਖ ਦੀ ਗੱਲ ਹੈ ਕਿ ਹਰਿਆਣਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ ਹੈ।

ਕਾਂਗਰਸ ਨੂੰ ਵੱਡਾ ਝਟਕਾ, ਸੁਨੀਲ ਜਾਖੜ ਨੇ ਸਨਿਆਸ ਲੈਣ ਦਾ ਕੀਤਾ ਐਲਾਨ

ਐਡਵੋਕੇਟ ਧਾਮੀ ਨੇ ਕਿਹਾ ਕਿ ਚੋਣਾਂ ਮੌਕੇ ਭਾਜਪਾ ਰਾਜਸੀ ਲਾਹਾ ਲੈਣ ਦੇ ਮੰਤਵ ਨਾਲ ਦੇਸ਼ ਅਤੇ ਖ਼ਾਸਕਰ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਤੋਂ ਵੀ ਗੁਰੇਜ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਇਕ ਪਾਸੇ ਡੇਰਾ ਮੁਖੀ ਪਾਸੋਂ ਬੇਅਦਬੀ ਮਾਮਲੇ ‘ਚ ਪੁੱਛਗਿੱਛ ਦਾ ਸਿਲਸਿਲਾ ਜਾਰੀ ਹੈ ਅਤੇ ਦੂਜੇ ਪਾਸੇ ਉਸ ਨੂੰ ਜ਼ੇਲ੍ਹ ‘ਚੋਂ ਬਾਹਰ ਕੱਢ ਕੇ ਰਾਹਤ ਦੇਣ ਦਾ ਰਾਹ ਖੋਲ੍ਹਣਾ ਕਿਸੇ ਤਰ੍ਹਾਂ ਪ੍ਰਵਾਨ ਨਹੀਂ ਹੈ।

ਦੇਖੋ ਕਿਸ ਤਰੀਕੇ ਰੈਲੀਆਂ ‘ਚ ਜਾਂਦੇ ਨੇ ਨੌਜਵਾਨ, ਕੈਮਰਾ ਵੇਖ ਕਈ ਭੱਜੇ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਸ਼ਾਂਤ ਨਹੀਂ ਦੇਖਣਾ ਚਾਹੁੰਦੀ, ਇਸੇ ਲਈ ਹੀ ਰਾਮ ਰਹੀਮ ਨੂੰ ਬਾਹਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਗਲਤੀ ਨੂੰ ਭਾਰਤ ਅਤੇ ਹਰਿਆਣਾ ਸਰਕਾਰ ਤੁਰੰਤ ਸੁਧਾਰੇ ਅਤੇ ਪੰਜਾਬੀਆਂ ਅਤੇ ਖਾਸਕਰ ਸਿੱਖਾਂ ਤੋਂ ਇਸ ਗਲਤੀ ਦੀ ਮੁਆਫ਼ੀ ਵੀ ਮੰਗੇ।

UP Assembly elections: ਕਾਂਗਰਸ ਨੇ ਅੱਠਵੀਂ ਸੂਚੀ ਕੀਤੀ ਜਾਰੀ, 28 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

0

ਯੂਪੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਉਮੀਦਵਾਰਾਂ ਦੀ ਅੱਠਵੀਂ ਲਿਸਟ ਜਾਰੀ ਕੀਤੀ ਹੈ। ਇਸ ਲਿਸਟ ‘ਚ 28 ਉਮੀਦਵਾਰਾਂ ਦਾ ਨਾਂ ਸ਼ਾਮਿਲ ਹੈ। ਜਿਸ ‘ਚ 11 ਮਹਿਲਾਵਾਂ ਸ਼ਾਮਿਲ ਹਨ। ਦੇਖੋ ਲਿਸਟ

ਮਸ਼ਹੂਰ ਪੰਜਾਬੀ ਅਦਾਕਾਰਾ ਮਾਹੀ ਗਿੱਲ ਤੇ ਅਦਾਕਾਰ ਹੋਬੀ ਧਾਲੀਵਾਲ BJP ‘ਚ ਹੋਏ ਸ਼ਾਮਿਲ

0

ਮਸ਼ਹੂਰ ਪੰਜਾਬੀ ਅਦਾਕਾਰਾ ਮਾਹੀ ਗਿੱਲ ਤੇ ਅਦਾਕਾਰ ਹੋਬੀ ਧਾਲੀਵਾਲ ਅੱਜ ਭਾਜਪਾ ’ਚ ਸ਼ਾਮਲ ਹੋ ਗਏ ਹਨ। ਭਾਰਤੀ ਜਨਤਾ ਪਾਰਟੀ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਇਨ੍ਹਾਂ ਦੋਵਾਂ ਕਲਾਕਾਰਾਂ ਨੂੰ ਆਪਣੀ ਪਾਰਟੀ ’ਚ ਸ਼ਾਮਲ ਕੀਤਾ ਹੈ।

ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਉਚੇਚੇ ਤੌਰ ’ਤੇ ਪ੍ਰੋਗਰਾਮ ’ਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮਾਹੀ ਗਿੱਲ ਤੇ ਹੋਬੀ ਧਾਲੀਵਾਲ ਨੂੰ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਪਾਰਟੀ ’ਚ ਸੁਆਗਤ ਕੀਤਾ।

ਹੋਬੀ ਧਾਲੀਵਾਲ ਨੇ ਪਾਰਟੀ ’ਚ ਸ਼ਾਮਲ ਹੋਣ ਤੋਂ ਪਹਿਲਾਂ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਉਹ 3 ਖੇਤੀ ਕਾਨੂੰਨ ਵਾਪਸ ਹੋਣ ਤੋਂ ਬਾਅਦ ਹੀ ਭਾਜਪਾ ਦੀ ਵਿਚਾਰਧਾਰਾ ਨਾਲ ਜੁੜੇ ਹੋਏ ਹਨ।

ਸਿਰਸਾ ਡੇਰੇ ਦੇ ਮੁਖੀ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪੈਰੋਲ

0

ਹਰਿਆਣਾ ਦੀ ਰੋਹਤਕ ਜੇਲ੍ਹ ‘ਚ ਬੰਦ ਸਿਰਸਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ  21 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਜਬਰ ਜ਼ਿਨਾਹ ਅਤੇ ਕਤਲ ਮਾਮਲੇ ‘ਚ ਰੋਹਤਕ ਜੇਲ੍ਹ ‘ਚ ਸਜ਼ਾ ਕੱਟ ਰਹੇ ਹਨ। ਪੈਰੋਲ ਦੇ ਬਾਅਦ ਤੋਂ ਜੇਲ੍ਹ ਦੇ ਨੇੜੇ-ਤੇੜੇ ਪੁਲਿਸ ਦੀ ਹਰਕਤ ਵਧ ਗਈ ਹੈ। ਉਨ੍ਹਾਂ ਨੂੰ ਜਲਦ ਹੀ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਸਕਦਾ ਹੈ। 2 ਦਿਨ ਪਹਿਲਾਂ ਹੀ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਦਾ ਬਿਆਨ ਆਇਆ ਸੀ ਕਿ ਪੈਰੋਲ ਲੈਣਾ ਹਰ ਕੈਦੀ ਦਾ ਅਧਿਕਾਰ ਹੈ।

ਅੱਜ ਹੀ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਉਨ੍ਹਾਂ ਨੂੰ ਬਾਹਰ ਕੱਢਿਆ ਜਾਵੇਗਾ। ਪੈਰੋਲ ਦੌਰਾਨ ਇਕ ਸ਼ਰਤ ਇਹ ਰੱਖੀ ਗਈ ਹੈ ਕਿ ਉਹ 21 ਦਿਨ ਪੁਲਿਸ ਦੀ ਨਿਗਰਾਨੀ ‘ਚ ਰਹਿਣਗੇ। ਇਸ ਦੇ ਨਾਲ ਹੀ ਡੇਰਾ ਮੁਖੀ ਦਾ ਜ਼ਿਆਦਾਤਰ ਸਮਾਂ ਡੇਰੇ ‘ਚ ਹੀ ਬਿਤੇਗਾ।

ਰਾਜ ਸਭਾ ਨੇ ਲਤਾ ਮੰਗੇਸ਼ਕਰ ਨੂੰ ਦਿੱਤੀ ਸ਼ਰਧਾਂਜਲੀ, ਸਦਨ ਦੀ ਕਾਰਵਾਈ 1 ਘੰਟੇ ਲਈ ਕੀਤੀ ਮੁਲਤਵੀ

0

ਅੱਜ ਰਾਜ ਸਭਾ ਵਿੱਚ ਗਾਇਕਾ ਲਤਾ ਮੰਗੇਸ਼ਕਰ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਦੇ ਸਨਮਾਨ ‘ਚ ਸਦਨ ਦੀ ਕਾਰਵਾਈ 1 ਘੰਟੇ ਲਈ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਕਿਹਾ ਕਿ ਮੰਗੇਸ਼ਕਰ ਦਾ ਜਨਮ ਸਤੰਬਰ 1929 ‘ਚ ਹੋਇਆ ਸੀ ਅਤੇ ਉਨ੍ਹਾਂ ਨੇ ਬਹੁਤ ਛੋਟੀ ਉਮਰ ‘ਚ ਹੀ ਸੰਗੀਤ ਦੀ ਦੁਨੀਆ ‘ਚ ਆਪਣੀ ਪ੍ਰਤਿਭਾ ਨੂੰ ਉਜਾਗਰ ਕੀਤਾ ਸੀ। ਕਰੀਬ 7 ਦਹਾਕਿਆਂ ਤੱਕ ਸੰਗੀਤ ਦੀ ਦੁਨੀਆ ‘ਤੇ ਦਬਦਬਾ ਰੱਖਣ ਵਾਲੇ ਅਤੇ ਸਵਰਾ ਕੋਕਿਲਾ ਦੇ ਨਾਂ ਨਾਲ ਮਸ਼ਹੂਰ ਮੰਗੇਸ਼ਕਰ ਨੇ 36 ਭਾਸ਼ਾਵਾਂ ‘ਚ 25 ਹਜ਼ਾਰ ਤੋਂ ਵੱਧ ਗੀਤ ਗਾਏ ਹਨ। ਇਨ੍ਹਾਂ ਵਿੱਚ ਵਿਦੇਸ਼ੀ ਭਾਸ਼ਾਵਾਂ ਵਿੱਚ ਗਾਏ ਗਏ ਗੀਤ ਵੀ ਸ਼ਾਮਲ ਹਨ।

ਚੇਅਰਮੈਨ ਨੇ ਕਿਹਾ ਕਿ ਲਤਾ ਮੰਗੇਸ਼ਕਰ ਨਵੰਬਰ 1999 ਤੋਂ ਨਵੰਬਰ 2005 ਤੱਕ ਉਪਰਲੇ ਸਦਨ ਦੀ ਨਾਮਜ਼ਦ ਮੈਂਬਰ ਵੀ ਸੀ। ਉਸਨੇ ਬਿਮਾਰ ਲੋਕਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਮਦਦ ਲਈ ਚੈਰੀਟੇਬਲ ਸੰਸਥਾਵਾਂ ਵੀ ਸਥਾਪਿਤ ਕੀਤੀਆਂ। ਉਸਦੀ ਸੁਰੀਲੀ ਆਵਾਜ਼ ਅਤੇ ਸੰਗੀਤ ਪ੍ਰਤੀ ਸ਼ਰਧਾ ਲਈ, ਉਸਨੂੰ ਪਦਮ ਸ਼੍ਰੀ, ਪਦਮ ਵਿਭੂਸ਼ਣ, ਦਾਦਾ ਸਾਹਿਬ ਫਾਲਕੇ, ਭਾਰਤ ਰਤਨ ਵਰਗੇ ਸਰਵਉੱਚ ਸਨਮਾਨਾਂ ਨਾਲ ਸਨਮਾਨਿਤ ਕੀਤਾ ਗਿਆ। ਨਾਇਡੂ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਦੇਸ਼ ਨੇ ਸੰਗੀਤ ਦੀ ਦੁਨੀਆ ਦੀ ਇਕ ਮਹਾਨ ਸ਼ਖਸੀਅਤ ਨੂੰ ਗੁਆ ਦਿੱਤਾ ਹੈ ਅਤੇ ਇਕ ਯੁੱਗ ਦਾ ਅੰਤ ਹੋ ਗਿਆ ਹੈ। ਇਹ ਦੇਸ਼ ਦਾ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਮਾਤਾ ਨੈਣਾ ਦੇਵੀ ਦੇ ਦਰਬਾਰ ‘ਚ ਨਤਮਸਤਕ ਹੋਏ CM ਚਰਨਜੀਤ ਚੰਨੀ

0

ਬੀਤੇ ਦਿਨੀ ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਐਲਾਨਿਆ ਗਿਆ ਹੈ। ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਮਾਤਾ ਨੈਣਾ ਦੇਵੀ ਦੇ ਦਰਬਾਰ ਨਤਮਸਤਕ ਹੋਏ। ਇੱਥੇ ਚਰਨਜੀਤ ਚੰਨੀ ਨੇ ਮੱਥਾ ਟੇਕਦੇ ਹੋਏ ਪੂਜਾ ਕਰਵਾਈ।

ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਸੁਖਬੀਰ ਬਾਦਲ ਤੇ ਬੰਟੀ ਰੁਮਾਣਾ ਵਿਰੁੱਧ FIR ਹੋਈ ਦਰਜ

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਕੁਝ ਅਣਪਛਾਤੇ ਵਿਅਕਤੀਆਂ ਖਿਲਾਫ ਐੱਫ. ਆਈ.ਆਰ ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਸੁਖਬੀਰ ਬਾਦਲ ਨੇ 5 ਫਰਵਰੀ ਨੂੰ ਇੱਕ ਰੈਲੀ ਵਿੱਚ ਜ਼ਿਆਦਾ ਭੀੜ ਇਕੱਠੀ ਕੀਤੀ ਸੀ ਅਤੇ ਇਸ ਦੌਰਾਨ ਕੋਵਿਡ ਨਿਯਮਾਂ ਦੀ ਉਲੰਘਣਾ ਵੀ ਕੀਤੀ ਸੀ। ਇੱਕ ਬਾਹਰੀ ਰੈਲੀ ਵਿੱਚ ਇੱਕ ਹਜ਼ਾਰ ਤੋਂ ਵੱਧ ਲੋਕਾਂ ਦੇ ਇਕੱਠ ਦੀ ਆਗਿਆ ਹੈ ਪਰ ਜਾਣਕਾਰੀ ਅਨੁਸਾਰ ਇਸ ਰੈਲੀ ‘ਚ ਭਾਰੀ ਸੰਖਿਆ ‘ਚ ਲੋਕ ਇਕੱਠੇ ਹੋਏ ਸਨ।

ਭਾਜਪਾ ਦੇ ਸੀਨੀਅਰ ਆਗੂ RP ਸਿੰਘ ਨੇ ਨਵਜੋਤ ਸਿੱਧੂ ‘ਤੇ ਤੰਜ ਕੱਸਦਿਆ ਕਹੀ ਇਹ ਗੱਲ

0

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਤੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਨੇ ਕਾਂਗਰਸ ਹਾਈਕਮਾਨ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਦਾ ਸੀ. ਐੱਮ. ਚਿਹਰਾ ਐਲਾਨਣ ਮਗਰੋਂ ਟਵੀਟ ਕੀਤਾ। ਭਾਜਪਾ ਆਗੂ ਆਰ. ਪੀ. ਸਿੰਘ ਨੇ ਟਵੀਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਵੱਡਾ ਤੰਜ਼ ਕੱਸਦਿਆਂ ਕਿਹਾ ਕਿ ਹੁਣ ਠੋਕੋ ਤਾਲੀ।

ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਬਣਨ ਦੀ ਦੌੜ ’ਚ ਨਵਜੋਤ ਸਿੱਧੂ ਨੂੰ ਅੱਗੇ ਮੰਨਿਆ ਜਾ ਰਿਹਾ ਸੀ ਪਰ ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ’ਚ ਮੁੱਖ ਮੰਤਰੀ ਦੇ ਚਿਹਰੇ ਦਾ ਉਮੀਦਵਾਰ ਐਲਾਨ ਦਿੱਤਾ। ਦੱਸ ਦੇਈਏ ਕਿ ਲੁਧਿਆਣਾ ’ਚ ਹੋਈ ਇਕ ਵਰਚੁਅਲ ਰੈਲੀ ’ਚ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੱਧੂ ਤੇ ਸੁਨੀਲ ਜਾਖੜ ’ਚੋਂ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਵਜੋਂ ਚਰਨਜੀਤ ਸਿੰਘ ਚੰਨੀ ਦੇ ਨਾਂ ਦਾ ਐਲਾਨ ਕੀਤਾ।