Home Blog Page 2175

ਰਾਹੁਲ ਗਾਂਧੀ ਨੇ ਚਰਨਜੀਤ ਚੰਨੀ ਨੂੰ ਪੰਜਾਬ ਦਾ CM ਚਿਹਰਾ ਐਲਾਨਿਆ

0

ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਚੋਣਾਂ ਲਈ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਹੈ।

ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਸ ਦਾ ਐਲਾਨ ਕੀਤਾ ਹੈ। ਰਾਹੁਲ ਗਾਂਧੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਚਰਨਜੀਤ ਚੰਨੀ ਪੰਜਾਬ ਦੇ ਲੋਕਾਂ ਦੀ ਪਸੰਦ ਹਨ ਤੇ ਮੈਂ ਇਸ ਨਾਲ ਸਹਿਮਤ ਹਾਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਗਰੀਬ ਘਰ ਦਾ ਸੀਐੱਮ ਚਾਹੁੰਦੇ ਸਨ।

ਚੋਣ ਕਮਿਸ਼ਨ ਨੇ ਰੋਡ ਸ਼ੋਅ ਤੇ ਚੋਣ ਰੈਲੀਆਂ ‘ਤੇ ਵਧਾਈ ਪਾਬੰਦੀ, ਸਿਆਸੀ ਮੀਟਿੰਗਾਂ ਨਾਲ ਜੁੜੇ ਕੋਵਿਡ ਨਿਯਮਾਂ ‘ਚ ਦਿੱਤੀ ਢਿੱਲ

0

ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ 2022 ਦੇ ਪ੍ਰਚਾਰ ਲਈ ਰੋਡ ਸ਼ੋਅ, ਪੈਦਲ ਯਾਤਰਾ, ਸਾਈਕਲ ਅਤੇ ਵਾਹਨ ਰੈਲੀਆਂ ‘ਤੇ ਲਗਾਈ ਪਾਬੰਦੀ ਨੂੰ ਵਧਾ ਦਿੱਤਾ ਹੈ। ਪਰ ਸਿਆਸੀ ਮੀਟਿੰਗਾਂ ਨਾਲ ਜੁੜੇ ਕੋਵਿਡ ਨਿਯਮਾਂ ਵਿੱਚ ਢਿੱਲ ਦਿੱਤੀ ਗਈ ਹੈ।

ਚੋਣ ਕਮਿਸ਼ਨ ਨੇ ਕਿਹਾ, “ਆਊਟਡੋਰ ਮੀਟਿੰਗਾਂ/ਅੰਦਰੂਨੀ ਮੀਟਿੰਗਾਂ/ਰੈਲੀਆਂ ਸਬੰਧੀ ਪਾਬੰਦੀਆਂ ਇਸ ਸ਼ਰਤ ਦੇ ਅਧੀਨ ਹੋਰ ਢਿੱਲ ਦਿੱਤੀਆਂ ਜਾਣਗੀਆਂ ਕਿ ਇਨਡੋਰ/ਆਊਟਡੋਰ ਮੀਟਿੰਗਾਂ/ਰੈਲੀਆਂ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵੱਧ ਤੋਂ ਵੱਧ 50 ਤੱਕ ਸੀਮਤ ਹੋਵੇਗੀ। ਇਨਡੋਰ ਹਾਲਾਂ ਦੀ ਸਮਰੱਥਾ ਦਾ ਪ੍ਰਤੀਸ਼ਤ ਅਤੇ ਖੁੱਲੇ ਮੈਦਾਨ ਦੀ ਸਮਰੱਥਾ ਦਾ 30 ਪ੍ਰਤੀਸ਼ਤ ਜਾਂ ਜ਼ਿਲ੍ਹਾ ਚੋਣ ਅਧਿਕਾਰੀ ਦੁਆਰਾ ਨਿਰਧਾਰਤ ਸਮਾਜਿਕ ਦੂਰੀ ਦੇ ਨਿਯਮਾਂ ਦੀ ਲੋੜ ਅਨੁਸਾਰ ਹੋਵੇ।

ਜਾਰੀ ਇੱਕ ਹੁਕਮ ਵਿੱਚ ਚੋਣ ਕਮਿਸ਼ਨ ਨੇ ਕਿਹਾ, “ਪ੍ਰਬੰਧਕਾਂ ਵੱਲੋਂ ਲੋੜੀਂਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਰੀਰਕ ਦੂਰੀ ਦੇ ਨਿਯਮਾਂ, ਮਾਸਕ ਪਹਿਨਣ ਅਤੇ ਹੋਰ ਰੋਕਥਾਮ ਉਪਾਵਾਂ ਦੀ ਹਰ ਸਮੇਂ ਪਾਲਣਾ ਕੀਤੀ  ਜਾਵੇ। ਨਿਰਧਾਰਤ ਖੁੱਲੇ ਮੈਦਾਨ ਦੀਆਂ ਮੀਟਿੰਗਾਂ ਵਿੱਚ ਲੋਕਾਂ ਨੂੰ ਢੁਕਵੇਂ ਸਮੂਹਾਂ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਅਜਿਹੇ ਸਮੂਹਾਂ ਨੂੰ ਇੱਕ ਵੱਖਰੇ ਪ੍ਰਬੰਧ ਰਾਹੀਂ ਵੱਖ ਕੀਤਾ ਜਾਣਾ ਚਾਹੀਦਾ ਹੈ। ਪ੍ਰਬੰਧਕ ਇਸ ਪ੍ਰਬੰਧ ਨੂੰ ਯਕੀਨੀ ਬਣਾਉਣਗੇ ਅਤੇ ਨੋਡਲ ਅਫ਼ਸਰ ਇਸ ਦੀ ਪਾਲਣਾ ਯਕੀਨੀ ਬਣਾਉਣਗੇ।

ਇਸ ਦੇ ਨਾਲ ਹੀ ਚੋਣ ਕਮੇਟੀ ਨੇ ਕਿਹਾ ਕਿ ਘਰ-ਘਰ ਪ੍ਰਚਾਰ ਕਰਨ ਲਈ ਨਿਰਧਾਰਤ ਵੱਧ ਤੋਂ ਵੱਧ ਵਿਅਕਤੀਆਂ ਦੀ ਗਿਣਤੀ ਪਹਿਲਾਂ ਵਾਂਗ 20 ਹੀ ਰਹੇਗੀ ਅਤੇ ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਪ੍ਰਚਾਰ ਕਰਨ ‘ਤੇ ਪਾਬੰਦੀ ਵੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ।

ਦੱਸ ਦੇਈਏ ਕਿ ਪੰਜ ਰਾਜਾਂ ਉੱਤਰਾਖੰਡ, ਉੱਤਰ ਪ੍ਰਦੇਸ਼, ਗੋਆ, ਮਨੀਪੁਰ ਅਤੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।

ਪੰਜਾਬ ਸਰਕਾਰ ਨੇ ਕੋਵਿਡ ਸੰਬੰਧੀ ਨਵੀਆਂ ਗਾਇਡਲਾਇਨਜ਼ ਕੀਤੀਆਂ ਜਾਰੀ, ਸੂਬੇ ‘ਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ

0

ਕੋਵਿਡ 19 ਦੇ ਮੱਦੇਨਜ਼ਰ ਪੰਜਾਬ ਵਿੱਚ ਸਕੂਲ ਬੰਦ ਕੀਤੇ ਗਏ ਸਨ ਪਰ ਹੁਣ 7 ਫਰਵਰੀ ਤੋਂ ਸਕੂਲ ਮੁੜ ਖੁੱਲ੍ਹ ਰਹੇ ਹਨ। ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਸਤੋਂ ਪਹਿਲਾਂ ਵਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਵਿੱਦਿਅਕ ਅਦਾਰਿਆਂ ਨੂੰ 1 ਫਰਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਸਨ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 15 ਫਰਵਰੀ ਤੱਕ ਕੋਵਿਡ 19 ਦੇ ਮੱਦੇਨਜ਼ਰ ਸੂਬੇ ਵਿੱਚ ਪਾਬੰਦੀਆਂ ਵਧਾਈਆਂ ਗਈਆਂ ਹਨ। ਇਸਦੇ ਨਾਲ ਹੀ ਸਰਕਾਰ ਨੇ ਕੱਲ੍ਹ ਸੋਮਵਾਰ 7 ਫਰਵਰੀ ਤੋਂ ਸੂਬੇ ਦੇ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਮੁੜ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ।

ਇਸ ਦੇ ਨਾਲ ਹੀ ਸਰਕਾਰ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਕਿਹਾ ਹੈ ਕਿ 15 ਸਾਲ ਤੋਂ ਉੱਪਰ ਵਾਲੇ ਵਿਦਿਆਰਥੀਆਂ ਨੂੰ ਕੋਵਿਡ ਵੈਕਸੀਨ ਲੱਗੀ ਹੋਣੀ ਲਾਜ਼ਮੀ ਹੈ। ਹਾਲਾਂਕਿ ਹੁਕਮਾਂ ਵਿਚ ਇਹ ਵੀ ਆਖਿਆ ਗਿਆ ਹੈ ਕਿ ਵਿਦਿਆਰਥੀ ਚਾਹੁਣ ਤਾਂ ਆਨਲਾਈਨ ਪੜ੍ਹਾਈ ਵੀ ਕਰ ਸਕਦੇ ਹਨ।

ਬਾਰ ਅਤੇ ਮਾਲ 75 ਫੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਹੁਕਮ
ਪੰਜਾਬ ਸਰਕਾਰ ਨੇ ਸਾਰੇ ਬਾਰ, ਮਾਲ, ਸਿਨੇਮਾ ਹਾਲ, ਮਲਟੀਪਲੈੱਕਸ, ਰੈਸਟੋਰੈਂਟ, ਸਪਾ, ਜਿਮ, ਸਪੋਰਟਸ ਕੰਪਲੈਕਸ, ਮਿਊਜ਼ੀਅਮ ਆਦਿ ਹੁਣ 75 ਫੀਸਦੀ ਸਮਰੱਥਾ ਨਾਲ ਖੋਲ੍ਹਣ ਲਈ ਆਖਿਆ ਹੈ। ਇਨ੍ਹਾਂ ਦੇ ਸਟਾਫ ਨੂੰ ਕੋਵਿਡ ਵੈਕਸੀਨ ਦੀ ਦੋਵੇਂ ਖੁਰਾਕਾਂ ਲੱਗੀਆਂ ਹੋਣੀਆਂ ਲਾਜ਼ਮੀ ਹਨ। ਏ. ਸੀ. ਬੱਸਾਂ 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੀਆਂ।

ਪੰਜਾਬ ਇਨਫੋਟੈਕ ਦੇ ਚੇਅਰਮੈਨ ਹਰਪ੍ਰੀਤ ਸੰਧੂ ਸਮੇਤ CM ਚੰਨੀ ਤੇ ਸੁਨੀਲ ਜਾਖੜ ਨੇ ਰਾਹੁਲ ਗਾਂਧੀ ਦਾ ਕੀਤਾ ਸਵਾਗਤ

0

ਅੱਜ ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਨਾਂ ਐਲਾਨਿਆ ਜਾਵੇਗਾ। ਇਸ ਦਾ ਐਲਾਨ ਕਰਨ ਲਈ ਅੱਜ ਰਾਹੁਲ ਗਾਂਧੀ ਪੰਜਾਬ ਦੌਰੇ ‘ਤੇ ਹਨ। ਉਹ ਲੁਧਿਆਣਾ ਪਹੁੰਚ ਗਏ ਹਨ। ਇਸ ਦੌਰਾਨ ਪੰਜਾਬ ਇਨਫੋਟੈਕ ਦੇ ਚੇਅਰਮੈਨ ਹਰਪ੍ਰੀਤ ਸੰਧੂ ਨੇ ਵੀ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਨਾਲ ਸੀਐਮ ਚੰਨੀ, ਸੁਨੀਲ ਜਾਖੜ ਅਤੇ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ।

ਜਾਣਕਾਰੀ ਅਨੁਸਾਰ ਪੰਜਾਬ ਦੇ ਸੀਐੱਮ ਚਿਹਰੇ ਬਾਰੇ ਐਲਾਨ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਲੁਧਿਆਣਾ ਦੇ ਹੋਟਲ ਹਯਾਤ ‘ਚ ਸੀਐੱਮ ਚੰਨੀ, ਸੁਨੀਲ ਜਾਖੜ ਤੇ ਨਵਜੋਤ ਸਿੱਧੂ ਨਾਲ ਮੀਟਿੰਗ ਕਰ ਰਹੇ ਹਨ। ਇਸ ਤੋਂ ਕੁੱਝ ਸਮੇਂ ਬਾਅਦ ਸੀਐੱਮ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ।

ਆਸਟਰੀਆ ‘ਚ ਬਰਫ ਖਿਸਕਣ ਕਾਰਨ 8 ਲੋਕਾਂ ਦੀ ਹੋਈ ਮੌਤ

0

ਪੱਛਮੀ ਆਸਟਰੀਆ ‘ਚ 24 ਘੰਟਿਆਂ ਦੌਰਾਨ ਬਰਫ ਖਿਸਕਣ ਦੀਆਂ ਤਿੰਨ ਵੱਖ-ਵੱਖ ਘਟਨਾਵਾਂ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਹ ਘਟਨਾਵਾਂ ਵੋਰਾਰਲਬਰਗ ਅਤੇ ਟਾਇਰੋਲ ਰਾਜ ਵਿੱਚ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵਾਪਰੀਆਂ। ਪੁਲਿਸ ਅਨੁਸਾਰ ਆਸਟਰੀਆ-ਸਵਿਟਜ਼ਰਲੈਂਡ ਸਰਹੱਦ ਨੇੜੇ ਬਰਫੀਲੇ ਤੂਫਾਨ ‘ਚ ਚਾਰ ਸਵੀਡਿਸ਼ ਸਕਾਈਅਰ ਅਤੇ ਉਨ੍ਹਾਂ ਦੇ ਆਸਟ੍ਰੀਅਨ ਗਾਈਡ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਹੋਰ ਬਰਫ ਖਿਸਕਣ ਦੀ ਚਿਤਾਵਨੀ ਜਾਰੀ ਕੀਤੀ ਹੈ।

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਪੰਜਾਬ ਦੇ CM ਚਰਨਜੀਤ ਚੰਨੀ ਨੇ ਪ੍ਰਗਟਾਇਆ ਦੁੱਖ

0

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਮਸ਼ਹੂਰ ਗਾਇਕਾ ਅਤੇ ਭਾਰਤ ਰਤਨ ਐਵਾਰਡੀ ਲਤਾ ਮੰਗੇਸ਼ਕਰ ਜੀ ਦੇ ਦਿਹਾਂਤ ਦੀ ਖ਼ਬਰ ਸੁਣ ਦੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਲਤਾ ਜੀ ਨੇ ਭਾਰਤੀ ਸੰਗੀਤ ਨੂੰ ਅਮੀਰ ਬਣਾਉਣ ਲਈ ਆਪਣਾ ਸਾਰਾ ਜੀਵਨ ਸਮਰਪਿਤ ਕਰ ਦਿੱਤਾ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲਤਾ ਜੀ ਦੇ ਪਰਿਵਾਰ ਅਤੇ ਪ੍ਰਸ਼ੰਸਕਾ ਨਾਲ ਉਨ੍ਹਾਂ ਨੂੰ ਦਿਲੋਂ ਹਮਦਰਦੀ ਹੈ। ਲਤਾ ਮੰਗੇਸ਼ਕਰ ਦਾ ਅੱਜ ਹਸਪਤਾਲ ‘ਚ ਦਿਹਾਂਤ ਹੋ ਗਿਆ। ਉਹ ਪਿਛਲੇ 27 ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਲਤਾ ਮੰਗੇਸ਼ਕਰ ਨੂੰ 8 ਜਨਵਰੀ ਨੂੰ ਕੋਰੋਨਾ ਹੋਣ ਮਗਰੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਕੋਰੋਨਾ ਨਾਲ ਨਿਮੋਨੀਆ ਵੀ ਹੋਇਆ ਸੀ।

“ਅੱਗ ਠੰਡੀ ਤਾਂ ਕੀ ਪੈਣੀ ਸੀ, ਸਗੋਂ ਉਬਾਲਾ ਮਾਰ ਗਈ”ਹਰਜੋਤ ਕਮਲ ਨਾਲ ਖ਼ਾਸ ਗੱਲਬਾਤ, ਸੁਣੋ ਕੀ ਕਹਿੰਦਾ ਦਿਲ !

ਸੱਤ ਦਹਾਕਿਆਂ ਤੋਂ ਵੱਧ ਦੇ ਕਰੀਅਰ ‘ਚ ਇੰਦੌਰ ‘ਚ ਜਨਮੀ ਸਵਰ ਕੋਕਿਲਾ ਮੰਗੇਸ਼ਕਰ ਨੇ 1,000 ਤੋਂ ਵੱਧ ਹਿੰਦੀ ਫ਼ਿਲਮਾਂ ਦੇ ਨਾਲ-ਨਾਲ ਵੱਖ-ਵੱਖ ਖੇਤਰੀ ਅਤੇ ਵਿਦੇਸ਼ੀ ਭਾਸ਼ਾਵਾਂ ‘ਚ ਹਜ਼ਾਰਾਂ ਗੀਤਾਂ ਨੂੰ ਆਪਣੀ ਆਵਾਜ਼ ਦੇ ਚੁੱਕੀ ਹੈ। ਉਨ੍ਹਾਂ ਨੇ ਆਖਰੀ ਐਲਬਮ ਮਸ਼ਹੂਰ ਫ਼ਿਲਮ ਨਿਰਮਾਤਾ ਯਸ਼ ਚੋਪੜਾ ਨਾਲ ਰਿਕਾਰਡ ਕੀਤੀ ਸੀ। ਦਰਅਸਲ ਸਵਰ ਕੋਕਿਲਾ ਨੇ ਸਾਲ 2004 ਵਿੱਚ ਰਿਲੀਜ਼ ਹੋਈ ਫ਼ਿਲਮ “ਵੀਰ ਜ਼ਾਰਾ” ਦੇ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਸੀ।

ਪੰਜਾਬ ਦੇ CM ਚਿਹਰੇ ਦੇ ਐਲਾਨ ਹੋਣ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਟਵੀਟ ਕਰ ਕਹੀ ਇਹ ਗੱਲ

0

ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਦੀ ਅੱਜ ਲੁਧਿਆਣਾ ’ਚ ਵਰਚੁਅਲ ਰੈਲੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਵਰਚੁਅਲ ਰੈਲੀ ’ਚ ਕਾਂਗਰਸ ਦੇ 1000 ਨੇਤਾ ਮੌਜੂਦ ਰਹਿਣਗੇ। ਰੈਲੀ ’ਚ ਰਾਹੁਲ ਗਾਂਧੀ ਵੱਲੋਂ ਪੰਜਾਬ ’ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ। ਰਾਹੁਲ ਗਾਂਧੀ ਅੱਜ ਦੁਪਹਿਰ 2 ਵਜੇ ਵਰਚੁਅਲ ਰੈਲੀ ’ਚ ਪਹੁੰਚਣਗੇ ਤੇ ਉਨ੍ਹਾਂ ਦਾ ਲਗਭਗ 2 ਤੋਂ 3 ਘੰਟੇ ਤੱਕ ਦਾ ਪ੍ਰੋਗਰਾਮ ਲੁਧਿਆਣਾ ’ਚ ਰਹਿਣ ਦਾ ਹੈ।

Congress ਦੇ ਮੁੱਖ ਮੰਤਰੀ Sidhu ਜਾਂ Channi ..? Malvika Sood ਦਾ ਬਿਆਨ ਵੇਖੋ

ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਸੀ ਕਿ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਅੱਜ ਕਰ ਦਿੱਤਾ ਜਾਵੇਗਾ। ਰਾਹੁਲ ਗਾਂਧੀ ਜਦੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨਗੇ ਤਾਂ ਉਸ ਸਮੇਂ ਰਾਹੁਲ ਗਾਂਧੀ ਵੱਲੋਂ ਸਾਰੇ ਆਗੂਆਂ ਦੇ ਹੱਥ ਸਮਰਥਨ ’ਚ ਉਠਵਾਏ ਜਾਣਗੇ।

ਚੰਨੀ ਤੇ ਸਿੱਧੂ ਦੋਵੇਂ ਹੀ ਰਾਹੁਲ ਗਾਂਧੀ ਨੂੰ ਭਰੋਸਾ ਦੇ ਚੁੱਕੇ ਹਨ ਕਿ ਉਹ ਜਿਸ ਵੀ ਨੇਤਾ ਦਾ ਨਾਂ ਐਲਾਨ ਕਰਨਗੇ, ਉਸ ਦਾ ਉਹ ਦੋਵੇਂ ਹੀ ਸਮਰਥਨ ਕਰਨਗੇ ਤੇ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕੰਮ ਕਰਨਗੇ।

ਚੰਨੀ ਸਾਬ੍ਹ ਕੋਲ ਤਾਂ ਕੋਈ ਪਿੰਡ ‘ਚ ਏਅਰਪੋਰਟ ਦੀ ਅਰਜ਼ੀ ਰੱਖ ਦਵੇ, ਉੱਥੇ ਵੀ ਮੋਹਰ ਲਾ ਦਿੰਦੇ ਨੇ

ਇਸ ਤੋਂ ਇਲਾਵਾ ਨਵਜੋਤ ਸਿੱਧੂ ਨੇ ਅੱਜ ਟਵੀਟ ਕਰਕੇ ਕਿਹਾ ਕਿ ਫੈਸਲੇ ਤੋਂ ਬਿਨਾਂ ਕਦੇ ਵੀ ਕੁੱਝ ਮਹਾਨ ਪ੍ਰਾਪਤ ਨਹੀਂ ਹੁੰਦਾ। ਅੱਜ ਰਾਹੁਲ ਗਾਂਧੀ ਜੀ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਬਾਰੇ ਐਲਾਨ ਕਰਨਗੇ ਤੇ ਅਸੀਂ ਸਾਰੇ ਉਨ੍ਹਾਂ ਦੇ ਫੈਸਲੇ ਦੀ ਪਾਲਣਾ ਕਰਾਂਗੇ।

ਨਹੀਂ ਰਹੇ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ

0

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੇ ਅੱਜ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਰੀ ਸਾਹ ਲਏ। ਦੱਸ ਦੇਈਏ ਕਿ ਉਹ ਪਿਛਲੇ ਕਾਫੀ ਦਿਨਾਂ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਸਨ ਪਰ ਅੱਜ 92 ਸਾਲ ਦੀ ਉਮਰ ‘ਚ ਉਨ੍ਹਾਂ ਨੇ ਇਸ ਦੁਨਿਆ ਨੂੰ ਹਮੇਸ਼ਾ ਦੇ ਲਈ ਅਲਵਿਦਾ ਕਹਿ ਦਿੱਤਾ।

ਚੰਨੀ ਸਾਬ੍ਹ ਕੋਲ ਤਾਂ ਕੋਈ ਪਿੰਡ ‘ਚ ਏਅਰਪੋਰਟ ਦੀ ਅਰਜ਼ੀ ਰੱਖ ਦਵੇ, ਉੱਥੇ ਵੀ ਮੋਹਰ ਲਾ ਦਿੰਦੇ ਨੇ

ਦੱਸ ਦੇਈਏ ਕਿ ਪਿਛਲੇ ਮਹੀਨੇ ਲਤਾ ਮੰਗੇਸ਼ਕਰ ‘ਚ ਕੋਰੋਨਾ ਦੇ ਲੱਛਣ ਪਾਏ ਗਏ ਸਨ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਦੀ ਭਤੀਜੀ ਰਚਨਾ ਨੇ ਕੀਤੀ ਸੀ। ਉਸ ਦੌਰਾਨ ਮੁੰਬਈ ਦੇ ਕੈਂਡੀ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਲਤਾ ਮੰਗੇਸ਼ਕਰ ਨੂੰ ਸਿਹਤ ਸਬੰਧੀ ਵੀ ਸਮੱਸਿਆਵਾਂ ਹਨ, ਜਿਸ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਭਤੀਜੀ ਨੇ ਕਿਹਾ ਕਿ ਸਾਡੀ ਨਿੱਜਤਾ ਦਾ ਸਨਮਾਨ ਕਰੋ ਅਤੇ ਉਨ੍ਹਾਂ ਲਈ ਅਰਦਾਸਾਂ ਕਰੋ। ਇਸ ਤੋਂ ਪਹਿਲਾਂ ਦਿੱਗਜ ਗਾਇਕਾ ਨੂੰ ਨਵੰਬਰ 2019 ‘ਚ ਸਾਹ ਲੈਣ ‘ਚ ਮੁਸ਼ਕਿਲ ਹੋਣ ਕਾਰਨ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ।

Congress ਦੇ ਮੁੱਖ ਮੰਤਰੀ Sidhu ਜਾਂ Channi ..? Malvika Sood ਦਾ ਬਿਆਨ ਵੇਖੋ

ਸੱਤ ਦਹਾਕਿਆਂ ਤੋਂ ਵੱਧ ਦੇ ਕਰੀਅਰ ‘ਚ ਇੰਦੌਰ ‘ਚ ਜਨਮੀ ਸਵਰ ਕੋਕਿਲਾ ਮੰਗੇਸ਼ਕਰ ਨੇ 1,000 ਤੋਂ ਵੱਧ ਹਿੰਦੀ ਫ਼ਿਲਮਾਂ ਦੇ ਨਾਲ-ਨਾਲ ਵੱਖ-ਵੱਖ ਖੇਤਰੀ ਅਤੇ ਵਿਦੇਸ਼ੀ ਭਾਸ਼ਾਵਾਂ ‘ਚ ਹਜ਼ਾਰਾਂ ਗੀਤਾਂ ਨੂੰ ਆਪਣੀ ਆਵਾਜ਼ ਦੇ ਚੁੱਕੀ ਹੈ। ਉਨ੍ਹਾਂ ਨੇ ਆਖਰੀ ਐਲਬਮ ਮਸ਼ਹੂਰ ਫ਼ਿਲਮ ਨਿਰਮਾਤਾ ਯਸ਼ ਚੋਪੜਾ ਨਾਲ ਰਿਕਾਰਡ ਕੀਤੀ ਸੀ। ਦਰਅਸਲ ਸਵਰ ਕੋਕਿਲਾ ਨੇ ਸਾਲ 2004 ਵਿੱਚ ਰਿਲੀਜ਼ ਹੋਈ ਫ਼ਿਲਮ “ਵੀਰ ਜ਼ਾਰਾ” ਦੇ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਸੀ।

PM ਮੋਦੀ ਨੇ U19 ਵਿਸ਼ਵ ਕੱਪ ਜਿੱਤਣ ਲਈ ਭਾਰਤੀ ਟੀਮ ਨੂੰ ਦਿੱਤੀ ਵਧਾਈ

0

ਪੀਐੱਮ ਮੋਦੀ ਨੇ ਅੱਜ ਐਂਟੀਗੁਆ ਵਿੱਚ ਆਈਸੀਸੀ U19 ਵਿਸ਼ਵ ਕੱਪ 2022 ਵਿੱਚ ਭਾਰਤੀ ਟੀਮ ਦੀ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ। ਯਸ਼ ਢੁੱਲ ਦੀ ਅਗਵਾਈ ਵਾਲੀ ਟੀਮ ਨੇ ਚੰਡੀਗੜ੍ਹ ਦੇ ਰਾਜ ਅੰਗਦ ਬਾਵਾ ਦੇ ਸਨਸਨੀਖੇਜ਼ ਹਰਫਨਮੌਲਾ ਪ੍ਰਦਰਸ਼ਨ ਦੇ ਦਮ ‘ਤੇ ਇੰਗਲੈਂਡ ਨੂੰ ਚੋਟੀ ਦੇ ਮੁਕਾਬਲੇ ‘ਚ ਚਾਰ ਵਿਕਟਾਂ ਨਾਲ ਹਰਾ ਕੇ ਪੰਜਵੀਂ ਵਾਰ U19 ਕ੍ਰਿਕਟ ਵਿਸ਼ਵ ਕੱਪ ਦਾ ਖਿਤਾਬ ਆਪਣੇ ਨਾਂ ਕੀਤਾ।

ਪੀਐਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤ ਦੇ ਨੌਜਵਾਨ ਕ੍ਰਿਕਟਰਾਂ ‘ਤੇ ਮਾਣ ਹੈ ਅਤੇ ਉਨ੍ਹਾਂ ਕਿਹਾ ਕਿ ਉੱਚ ਪੱਧਰ ‘ਤੇ ਉਨ੍ਹਾਂ ਦਾ ਸ਼ਾਨਦਾਰ ਪ੍ਰਦਰਸ਼ਨ ਦਰਸਾਉਂਦਾ ਹੈ ਕਿ ਭਾਰਤੀ ਕ੍ਰਿਕਟ ਦਾ ਭਵਿੱਖ ਸੁਰੱਖਿਅਤ ਅਤੇ ਸਮਰੱਥ ਹੱਥਾਂ ਵਿੱਚ ਹੈ।

ਟੂਰਨਾਮੈਂਟ ਦੇ ਇਤਹਾਸ ਦੀ ਸਭ ਤੋਂ ਕਾਮਯਾਬ ਟੀਮ ਭਾਰਤ ਨੇ ਇੰਗਲੈਂਡ ਨੂੰ 44.5 ਓਵਰਾਂ ਵਿਚ 189 ਦੌੜਾਂ ’ਤੇ ਆਊਟ ਕਰ ਦਿੱਤਾ ਸੀ।  ਜਵਾਬ ਵਿਚ ਭਾਰਤ ਨੇ 6 ਵਿਕਟਾਂ ਗੁਆ ਕੇ 14 ਗੇਂਦਾਂ ਬਾਕੀ ਰਹਿੰਦਿਆਂ ਟੀਚਾ ਹਾਸਲ ਕਰ ਲਿਆ।ਇਕ ਸਮੇਂ ਭਾਰਤ ਦੀਆਂ 4 ਵਿਕਟਾਂ 97 ਦੌੜਾਂ ’ਤੇ ਡਿੱਗ ਚੁੱਕੀਆਂ ਸਨ ਤੇ ਆਸਟਰੇਲੀਆ ਵਿਰੁੱਧ ਸੈਮੀਫਾਈਨਲ ਵਿਚ ਸੈਂਕੜਾ ਲਾਉਣ ਵਾਲਾ ਕਪਤਾਨ ਯਸ਼ ਢੁਲ 17 ਦੌੜਾਂ ’ਤੇ ਆਊਟ ਹੋ ਗਿਆ ਸੀ ਪਰ ਨਿਸ਼ਾਂਤ ਸਿੰਧੂ (54 ਗੇਂਦਾਂ ’ਤੇ ਅਜੇਤੂ 50 ਦੌੜਾਂ) ਅਤੇ ਬਾਵਾ (35) ਨੇ 67 ਦੌੜਾਂ ਦੀ ਸਾਂਝੇਦਾਰੀ ਕਰਕੇ ਟੀਮ ਨੂੰ ਸੰਕਟ ਵਿਚੋਂ ਕੱਢ ਲਿਆ।

ਜੇਮਸ ਰਿਊ ਨੇ 116 ਗੇਂਦਾਂ ’ਤੇ 12 ਚੌਕਿਆਂ ਦੀ ਮਦਦ ਨਾਲ 95 ਦੌੜਾਂ ਬਣਾਈਆਂ। ਜੇਮਸ ਰਿਊ ਨੂੰ ਰਵੀ ਨੇ 8ਵੇਂ ਬੱਲੇਬਾਜ਼ ਦੇ ਰੂਪ ਵਿਚ ਆਊਟ ਕੀਤਾ। ਰਵੀ ਨੇ ਤਿੰਨ ਗੇਂਦਾਂ ਬਾਅਦ ਥਾਮਸ ਐਸਪਿਨਵਾਲ ਦੀ ਵਿਕਟ ਵੀ ਲੈ ਲਈ। ਰਾਜ ਤੇ ਰਵੀ ਦੋਵਾਂ ਦੀਆਂ 4-4 ਵਿਕਟਾਂ ਹੋ ਚੁੱਕੀਆਂ ਸਨ ਪਰ ਰਾਜ ਬਾਵਾ ਨੇ ਜੋਸ਼ੂਆ ਬਾਯਡੇਨ ਨੂੰ ਆਊਟ ਕਰਕੇ ਫਾਈਨਲ ਵਿਚ ਪੰਜ ਵਿਕਟਾਂ ਲੈਣ ਦੀ ਉਪਲੱਬਧੀ ਆਪਣੇ ਨਾਂ ਕਰ ਲਈ। ਰਾਜ ਬਾਵਾ ਨੇ 9.5 ਓਵਰਾਂ ਵਿਚ 31 ਦੌੜਾਂ ਦੇ ਕੇ 5 ਵਿਕਟਾਂ ਲਈਆਂ ਜਦਕਿ ਰਵੀ ਨੇ 9 ਓਵਰਾਂ ਵਿਚ 34 ਦੌੜਾਂ ’ਤੇ 4 ਵਿਕਟਾਂ ਆਪਣੇ ਨਾਂ ਕੀਤੀਆਂ। ਇਕ ਵਿਕਟ ਕੌਸ਼ਲ ਤਾਂਬੇ ਦੇ ਹਿੱਸੇ ਵਿਚ ਆਈ। ਜੇਮਸ ਸੇਲਸ 65 ਗੇਂਦਾਂ ’ਤੇ 34 ਦੌੜਾਂ ਬਣਾ ਕੇ ਅਜੇਤੂ ਪਰਤਿਆ।

ਅਕਾਲੀ ਦਲ-ਬਸਪਾ ਸਰਕਾਰ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੀਆਂ ਸਾਰੀਆਂ ਸਮਾਜ ਭਲਾਈ ਸਕੀਮਾਂ ਬਹਾਲ ਕਰੇਗੀ : ਹਰਸਿਮਰਤ ਕੌਰ ਬਾਦਲ

0

ਲੋਕਾਂ ਨੁੰ ਆਪ ਦੇ ਦਿੱਲੀ ਦੇ ਫੇਲ੍ਹ ਮਾਡਲ ਤੋਂ ਸੁਚੇਤ ਰਹਿਣ ਲਈ ਕੀਤੀ ਅਪੀਲ

ਲੰਬੀ, 5 ਫਰਵਰੀ : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਉਹ ਸਾਰੀਆਂ ਸਮਾਜ ਭਲਾਈ ਸਕੀਮਾਂ ਬਹਾਲ ਕਰੇਗੀ ਜੋ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੀਆਂ ਗਈਆਂ ਹਨ ਜਾਂ ਜਿਹਨਾਂ ਵਿਚ ਕਟੌਤੀ ਕੀਤੀ ਗਈ ਹੈ ਅਤੇ ਉਹਨਾਂ ਨੇ ਨਾਲ ਹੀ ਲੋਕਾਂ ਨੁੰ ਆਪ ਦੇ ਫੇਲ੍ਹ ਦਿੱਲੀ ਮਾਡਲ ਤੋਂ ਸੁਚੇਤ ਰਹਿਣ ਦਾ ਸੱਦਾ ਵੀ ਦਿੱਤਾ ਤੇ ਕਿਹਾ ਕਿ ਇਸਦੇ ਨਤੀਜੇ ਵਜੋਂ ਪੰਜਾਬ ਵਿਚ ਸਾਰੇ ਸਮਾਜਿਕ ਲਾਭ ਵਾਪਸ ਲੈ ਲਏ ਜਾਣਗੇ।

ਸਰਦਾਰਨੀ ਹਰਸਿਮਰਤ ਕੌਰ ਬਾਦਲ ਇਥੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਹਮਾਇਤ ਵਿਚ ਜਨਤਕ ਇਕੱਠਾਂ ਨੁੰ ਸੰਬੋਧਨ ਕਰ ਰਹੇ ਸਨ।

ਬਠਿੰਡਾ ਦੇ ਐਮ ਪੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹਨਾਂ ਨੇ ਥਾਂ ਥਾਂ ਬੋਰਡ ਲਗਵਾ ਦਿੱਤੇ ਕਿ ‘ਚੰਨੀ ਕਰਦਾ ਮਸਲੇ ਹੱਲ’ ਜਦੋਂ ਕਿ ਅਸਲੀਅਤ ਵਿਚ ਉਹਨਾਂ ਗਰੀਬ ਤੇ ਦਬੇ ਕੁਚਲੇ ਵਰਗ ਲਈ ਕੱਖ ਨਹੀਂ ਕੀਤਾ। ਉਹਨਾਂ ਇਹ ਵੀ ਕਿਹਾ ਕਿ ਉਹਨਾਂ ਨੇ ਤਾਂ ਗਰੀਬ ਲੋਕਾਂ ਦੇ ਰੱਦ ਕੀਤੇ ਨੀਲੇ ਕਾਰਡ ਬਹਾਲ ਕਰਨ ਬਾਰੇ ਵੀ ਨਹੀਂ ਸੋਚਿਆ ਜਿਹਨਾਂ ਦੇ ਸਿਰ ’ਤੇ ਗਰੀਬਾਂ ਨੁੰ ਸਸਤਾ ਰਾਸ਼ਨ ਮਿਲਦਾ ਹੈ। ਨਾ ਹੀ ਉਹਨਾਂ ਨੇ ਐਸ ਸੀ ਵਿਦਿਆਰਥੀਆਂ ਲਈ ਐਸ ਸੀ ਸਕਾਲਰਸ਼ਿਪ ਬਹਾਲ ਕਰਨ ਬਾਰੇ ਸੋਚਿਆ ਤੇ ਨਾ ਹੀ ਉਹਨਾਂ ਕਾਂਗਰਸੀਆਂ ਦੇ ਖਿਲਾਫ ਕਾਰਵਾਈ ਕੀਤੀ ਜਿਹਨਾਂ ਨੇ ਐਸ ਸੀ ਸਕਾਲਰਸ਼ਿਪ ਦਾ ਪੈਸਾ ਘੁਟਾਲਿਆਂ ਨਾਲ ਹੜੱਪ ਲਿਆ। ਉਹਨਾਂ ਕਿਹਾ ਕਿ ਬੇਘਰੇ ਲੋਕਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦੇਣ ਦੇ ਐਲਾਨ ਵੀ ਸਿਰਫ ਕਾਗਜ਼ਾਂ ਤੱਕ ਸੀਮਤ ਰਹਿ ਗਏ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਚੰਨੀ ਨੇ ਆਪ ਅਮੀਰ ਹੋਣ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ। ਉਹਨਾਂ ਮੰਗ ਕੀਤੀ ਕਿ ਉਹਨਾਂ ਦੇ ਭਾਣਜੇ ਕੋਲੋਂ ਬਰਾਮਦ ਹੋਏ 11 ਕਰੋੜ ਰੁਪਏ ਦੇ ਮਾਮਲੇ ਵਿਚ ਮੁੱਖ ਮੰਤਰੀ ਦੇ ਖਿਲਾਫ ਕਾਨੁੰਨ ਮੁਤਾਬਕ ਕਾਰਵਾਈ ਕੀਤੀ ਜਾਵੇ।

ਆਮ ਆਦਮੀ ਪਾਰਟੀ ਅਤੇ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗੱਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਪਾਰਟੀ ਹੁਣ ਆਪਣੇ ਫੇਲ੍ਹ ਮਾਡਲ ਰਾਹੀਂ ਪੰਜਾਬੀਆਂ ਨੁੰ ਮੂਰਖ ਬਣਾਉਣ ਵਿਚ ਲੱਗੀ ਹੈ। ਉਹਨਾਂ ਕਿਹਾ ਕਿ ਨਾ ਤਾਂ ਦਿੱਲੀ ਦੇ ਲੋਕਾਂ ਨੂੰ ਕੋਰੋਨਾ ਕਾਲ ਵਿਚ ਪੀਣ ਵਾਲਾ ਸਾਫ ਪਾਣੀ ਹੀ ਮਿਲਿਆ ਤੇ ਨਾ ਹੀ ਬੁਨਿਆਦੀ ਸਹੂਲਤਾਂ ਮਿਲੀਆਂ। ਉਹਨਾਂ ਕਿਹਾ ਕਿ ਦਿੱਲੀ ਦਾ ਮਾਡਲ ਇਕ ਫਰਾਡ ਹੈ ਜੋ ਪੰਜਾਬੀਆਂ ਸਿਰ ਮੜ੍ਹਿਆ ਜਾ ਰਿਹਾ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿ ਸਾਰੀਆਂ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਦਿੱਲੀ ਵਿਚ ਸ਼ੁਰੂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਜਿਹੜੇ ਕਿਸਾਨਾਂ ਨੁੰ ਮੁਫਤ ਬਿਜਲੀ ਤੇ ਆਟਾ ਦਾਲ ਤੇ ਸ਼ਗਨ ਸਕੀਮ ਵਰਗੇ ਲਾਭ ਮਿਲੇ ਰਹੇ ਹਨ, ਉਹ ਦਿੱਲੀ ਮਾਡਲ ਦਾ ਹਿੱਸਾ ਨਹੀਂ ਹਨ।

ਸਰਦਾਰਨੀ ਬਾਦਲ ਨੇ ਲੋਕਾਂ ਨੁੰ ਅਪੀਲ ਕੀਤੀ ਕਿ ਉਹ ਸਮੇਂ ਦੀ ਕਸਵੱਟੀ ’ਤੇ ਪਰਖੀ ਪਾਰਟੀ ਤੇ ਉਸ ਵਿਅਕਤੀ ਨੂੰ ਵੋਟ ਦੇਣ ਜਿਸ ’ਤੇ ਉਹਨਾਂ ਨੂੰ ਵਿਸ਼ਵਾਸ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹੀ ਇਲਾਕੇ ਦਾ ਸਰਵ ਪੱਖੀ ਵਿਕਾਸ ਕੀਤਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਜੋ ਇਸ ਹਲਕੇ ਤੋਂ ਚੋਣ ਲੜ ਰਹੇ ਹਨ, ਨੇ ਆਪਣੀ ਸਾਰੀ ਉਮਰ ਲੋਕਾਂ ਦੀ ਸੇਵਾ ਵਿਚ ਲਗਾ ਦਿੱਤੀ। ਉਹਨਾਂ ਕਿਹਾ ਕਿ ਤੁਸੀਂ ਵੇਖਿਆ ਹੈ ਕਿ ਕਿਵੇਂ ਸਰਦਾਰ ਬਾਦਲ ਨੇ ਇਸ ਹਲਕੇ ਦੀ ਨੁਹਾਰ ਬਦਲੀ ਤੇ ਇਸਨੁੰ ਇਕ ਮਾਡਲ ਹਲਕਾ ਬਣਾਇਆ। ਅਕਾਲੀ ਦਲ ਲੰਬੀ ਨੁੰ ਹੋਰ ਵਿਕਸਤ ਕਰਨ ਲਈ ਦ੍ਰਿੜ੍ਹ ਸੰਕਲਪ ਹੈ।