Home Blog Page 2176

ਪੰਜਾਬ ਵਿਧਾਨ ਸਭਾ ਚੋਣਾਂ: 117 ਵਿਧਾਨ ਸਭਾ ਹਲਕਿਆਂ ਲਈ 1304 ਉਮੀਦਵਾਰ ਚੋਣ ਲੜਣਗੇ

0

ਪੰਜਾਬ ਵਿਧਾਨ ਸਭਾ ਚੋਣਾਂ ਜੋ ਕਿ 20 ਫਰਵਰੀ ਨੂੰ ਹਨ। ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰੇ ਗਏ ਸੀ। ਹੁਣ ਪੰਜਾਬ ਰਾਜ ਦੇ 117 ਵਿਧਾਨ ਸਭਾ ਹਲਕਿਆਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕ੍ਰਿਆ ਦੌਰਾਨ 2266 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ। ਕਾਗਜ਼ਾਂ ਦੀ ਪੜਤਾਲ ਦੌਰਾਨ 588 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਸਨ।

ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਜਿਨ੍ਹਾਂ ਵਿੱਚੋਂ ਕਾਗਜ਼ ਵਾਪਸ ਲੈਣ ਦੀ ਆਖਰੀ ਮਿਤੀ 04 ਫਰਵਰੀ 2022 ਤੱਕ ਦਰੁਸਤ ਪਾਏ ਗਏ 1645 ਵਿੱਚੋਂ 341 ਨਾਮਜ਼ਦਗੀ ਪੱਤਰ ਵਾਪਸ ਲੈ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਣ 1304 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਸਭ ਤੋਂ ਵੱਧ 19-19 ਉਮੀਦਵਾਰ ਵਿਧਾਨ ਸਭਾ ਹਲਕਾ 59 ਸਾਹਨੇਵਾਲ ਅਤੇ ਪਟਿਆਲਾ ਦਿਹਾਤੀ ਤੋਂ ਚੋਣ ਮੈਦਾਨ ’ਚ ਹਨ, ਜਦਕਿ ਸਭ ਤੋਂ ਘੱਟ 5 ਉਮੀਦਵਾਰ ਵਿਧਾਨ ਸਭਾ ਹਲਕਾ 5 ਦੀਨਾਨਗਰ ਤੋਂ ਚੋਣ ਮੈਦਾਨ ’ਚ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਕਾਰਜ 20 ਫਰਵਰੀ, 2022 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।

ਮਸਕਟ `ਸ਼ੇਰਾ` ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਵਧਾਉਣਾ: ਹਰਬੀਰ ਸਿੰਘ

0

ਫਰੀਦਕੋਟ: (ਗੁਰਸਰਬ ਸੰਧੂ )

ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਦੁਆਰਾ ਲਾਂਚ ਕੀਤੇ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ ਮਸਕਟ – `ਸ਼ੇਰਾ` ਅੱਜ  ਜ਼ਿਲ੍ਹਾ ਚੋਣ ਅਫਸਰ ਕੰਮ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਨੇ ਫਰੀਦਕੋਟ ਜਿਲ੍ਹੇ ਵਿੱਚ ਲਾਂਚ ਕੀਤਾ ।

ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਸ. ਹਰਬੀਰ ਸਿੰਘ (ਆਈ.ਏ.ਐਸ.) ਨੇ ਕਿਹਾ ਕਿ ਰਵਾਇਤੀ ਪੰਜਾਬੀ ਪਹਿਰਾਵੇ `ਚ ਤਿਆਰ ਇਲੈਕਸ਼ਨ ਮਸਕਟ `ਸ਼ੇਰਾ` ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ। ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਦੇ ਤਹਿਤ ਪ੍ਰਚਾਰਿਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਅਤੇ ਨੈਤਿਕ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਸਵੀਪ ਯੋਜਨਾ ਦੇ ਹਿੱਸੇ ਵਜੋਂ ਸੋਸ਼ਲ ਮੀਡੀਆ ‘ਤੇ ਵੋਟਰ ਜਾਗਰੂਕਤਾ ਸੰਦੇਸ਼ਾਂ ਨੂੰ ਵਿਆਪਕ ਤੌਰ ‘ਤੇ ਪ੍ਰਸਾਰਿਤ ਕਰਨ ਤੋਂ ਇਲਾਵਾ ਚੋਣ ਮਸਕਟ, `ਸ਼ੇਰਾ` ਦੇ ਪੋਸਟਰ, ਤਸਵੀਰਾਂ ਅਤੇ ਵੱਡੇ ਆਕਾਰ ਦੇ ਕੱਟ-ਆਊਟਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਖਾਸ ਤੌਰ ‘ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਸੱਭਿਆਚਾਰ ਅਤੇ ਵੋਟਰਾਂ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

Justin Langer ਨੇ ਆਸਟ੍ਰੇਲੀਆ ਪੁਰਸ਼ ਕ੍ਰਿਕਟ ਟੀਮ ਦੇ ਮੁੱਖ ਕੋਚ ਅਹੁਦੇ ਤੋਂ ਦਿੱਤਾ ਅਸਤੀਫਾ

0

ਸਾਬਕਾ ਕ੍ਰਿਕਟਰ ਜਸਟਿਨ ਲੈਂਗਰ ਨੇ ਆਸਟ੍ਰੇਲੀਆ ਪੁਰਸ਼ ਕ੍ਰਿਕਟ ਟੀਮ ਦੇ ਮੁੱਖ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕ੍ਰਿਕਟ ਆਸਟ੍ਰੇਲੀਆ (ਸੀਏ) ਨੇ ਸ਼ਨੀਵਾਰ ਨੂੰ ਪੁਸ਼ਟੀ ਕੀਤੀ ਕਿ ਲੈਂਗਰ ਦੀ ਜਗ੍ਹਾ ਐਂਡਰਿਊ ਮੈਕਡੋਨਲਡ ਨੂੰ ਅੰਤਰਿਮ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ। ਉਹ ਸ਼੍ਰੀਲੰਕਾ ਖਿਲਾਫ਼ ਹੋਣ ਵਾਲੀ ਟੀ-20 ਸੀਰੀਜ਼ ਤੋਂ ਅਹੁਦਾ ਸੰਭਾਲਣਗੇ।

ਕ੍ਰਿਕਟ ਆਸਟ੍ਰੇਲੀਆ ਨੇ ਇਕ ਬਿਆਨ ‘ਚ ਕਿਹਾ, ‘ਅਸੀਂ ਪੁਰਸ਼ ਟੀਮ ਦੇ ਮੁੱਖ ਕੋਚ ਜਸਟਿਨ ਲੈਂਗਰ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਉਨ੍ਹਾਂ ਨੇ ਅੱਜ ਆਪਣਾ ਅਸਤੀਫ਼ਾ ਸਾਨੂੰ ਸੌਂਪ ਦਿੱਤਾ ਹੈ। ਲੈਂਗਰ ਨੂੰ ਉਨ੍ਹਾਂ ਦੇ ਮੌਜੂਦਾ ਇਕਰਾਰਨਾਮੇ ਵਿਚ ਕੁਝ ਸਮਾਂ ਵਧਾਉਣ ਦੀ ਪੇਸ਼ਕਸ਼ ਕੀਤੀ ਗਈ ਸੀ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਨਹੀਂ ਕੀਤਾ।ਇਸ ਦੇ ਨਾਲ ਹੀ ਭਵਿੱਖ ਦੀਆਂ ਲੋੜਾਂ ਅਤੇ ਆਗਾਮੀ ਸਮਾਂ-ਸਾਰਣੀ ਸਮੇਤ ਕਈ ਕਾਰਕਾਂ ਦਾ ਮੁਲਾਂਕਣ ਕਰਨ ਤੋਂ ਬਾਅਦ ਉਨ੍ਹਾਂ ਦੇ ਇਕਰਾਰਨਾਮੇ ਨੂੰ ਵਧਾਉਣ ਦੀ ਪੇਸ਼ਕਸ਼ ਕੀਤੀ ਗਈ ਸੀ।

ਇਸ ਐਕਸਟੈਂਸ਼ਨ ਨੂੰ ਕ੍ਰਿਕਟ ਆਸਟ੍ਰੇਲੀਆ ਬੋਰਡ ਨੇ ਮਨਜ਼ੂਰੀ ਦੇ ਦਿੱਤੀ ਸੀ ਅਤੇ ਬੀਤੀ ਰਾਤ ਇਸ ਨੂੰ ਲੈਂਗਰ ਸਾਹਮਣੇ ਪੇਸ਼ ਕੀਤਾ ਗਿਆ ਸੀ, ਜਿਸ ਵਿਚ ਇਸ ਸਾਲ ਦੇ ਅੰਤ ਵਿਚ ਆਸਟ੍ਰੇਲੀਆ ਵਿਚ ਹੋਣ ਵਾਲੇ ਟੀ-20 ਵਿਸ਼ਵ ਕੱਪ ਖ਼ਿਤਾਬ ਦਾ ਬਚਾਅ ਕਰਨ ਦਾ ਮੌਕਾ ਵੀ ਸ਼ਾਮਲ ਸੀ, ਪਰ ਲੈਂਗਰ ਨੇ ਅੱਜ ਸਵੇਰੇ ਸਾਨੂੰ ਦੱਸਿਆ ਕਿ ਉਹ ਇਸ ਪੇਸ਼ਕਸ਼ ਨੂੰ ਸਵੀਕਾਰ ਨਹੀਂ ਕਰ ਰਹੇ ਹਨ ਅਤੇ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦੇ ਰਹੇ ਹਨ।

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਹਾਲਤ ਫਿਰ ਤੋਂ ਬਣੀ ਨਾਜ਼ੁਕ, ਵੈਂਟੀਲੇਟਰ ‘ਤੇ ਕੀਤਾ ਸ਼ਿਫਟ

0

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਹਾਲਤ ਫਿਰ ਤੋਂ ਨਾਜ਼ੁਕ ਹੋ ਗਈ ਹੈ। ਉਨ੍ਹਾਂ ਨੂੰ ਮੁੜ ਵੈਂਟੀਲੇਟਰ ‘ਤੇ ਸ਼ਿਫਟ ਕਰ ਦਿੱਤਾ ਗਿਆ ਹੈ। ਗਾਇਕਾ ਨੂੰ 8 ਜਨਵਰੀ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਲਤਾ ਮੰਗੇਸ਼ਕਰ 92 ਸਾਲ ਦੇ ਹਨ ਅਤੇ ਉਨ੍ਹਾਂ ਨੂੰ ਸਿਹਤ ਨਾਲ ਜੁੜੀਆਂ ਹੋਰ ਸਮੱਸਿਆਵਾਂ ਵੀ ਹਨ। ਇਸ ਦੌਰਾਨ ਉਨ੍ਹਾਂ ਦੇ ਜਲਦੀ ਤੋਂ ਠੀਕ ਹੋਣ ਲਈ ਦੇਸ਼ ਭਰ ‘ਚ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।

ਜੇ ਭੈਣ ਜਿੱਤ ਗਈ ਤਾਂ ਛੇਤੀ ਵਿਕਾਸ ਹੋਊ , ਜੇ ਨਹੀਂ, ਤਾਂ ਵੀ ਮੈਂ ਮੋਗੇ ਲਈ ਕੰਮ ਕਰਦਾ ਰਹੂੰ – ਸੋਨੂੰ ਸੂਦ

ਲਤਾ ਮੰਗੇਸ਼ਕਰ ਦਾ ਇਲਾਜ ਕਰ ਰਹੇ ਡਾਕਟਰ ਪ੍ਰਤੀਤ ਸਮਦਾਨੀ ਅਨੁਸਾਰ ਲਤਾ ਜੀ ਦੀ ਸਿਹਤ ਫਿਰ ਤੋਂ ਵਿਗੜ ਗਈ ਹੈ। ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਭੇਜ ਦਿੱਤਾ ਗਿਆ ਹੈ। ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ।

ਹਾਲ ਹੀ ‘ਚ ਜਾਣਕਾਰੀ ਮਿਲੀ ਸੀ ਕਿ ਗਾਇਕਾ ਲਤਾ ਮੰਗੇਸ਼ਕਰ ਨੂੰ ਵੈਂਟੀਲੇਟਰ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਨੈਗੇਟਿਵ ਆਈ ਹੈ। ਹਾਲਾਂਕਿ ਤਾਜ਼ਾ ਜਾਣਕਾਰੀ ਅਨੁਸਾਰ ਲਤਾ ਮੰਗੇਸ਼ਕਰ ਅਜੇ ਵੀ ਆਈਸੀਯੂ ਵਾਰਡ ‘ਚ ਹਨ ਪਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ।

ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਖੁਲਾਸਾ !, ਸੁਣੋ ਕੌਣ ਹੋਵੇਗਾ CM ਚਿਹਰਾ

ਲਤਾ ਮੰਗੇਸ਼ਕਰ ਨੇ ਸੱਤ ਦਹਾਕਿਆਂ ਦੇ ਆਪਣੇ ਕਰੀਅਰ ‘ਚ ਕਈ ਭਾਰਤੀ ਭਾਸ਼ਾਵਾਂ ਵਿੱਚ 30,000 ਤੋਂ ਵੱਧ ਗੀਤ ਗਾਏ ਹਨ। ਲਤਾ ਮੰਗੇਸ਼ਕਰ ਨੂੰ ਸਭ ਤੋਂ ਉੱਚੇ ਭਾਰਤੀ ਨਾਗਰਿਕ ਪੁਰਸਕਾਰ ਭਾਰਤ ਰਤਨ, ਪਦਮ ਭੂਸ਼ਣ, ਪਦਮ ਵਿਭੂਸ਼ਣ, ਦਾਦਾ ਸਾਹਿਬ ਫਾਲਕੇ ਪੁਰਸਕਾਰ ਸਮੇਤ ਦਰਜਨਾਂ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ।

ਕਾਂਗਰਸ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨੇ, ਪਾਰਟੀ ਨੂੰ ਫਾਇਦਾ ਨਹੀਂ, ਹੋਵੇਗਾ ਨੁਕਸਾਨ: ਪ੍ਰਤਾਪ ਬਾਜਵਾ

0

ਕਾਂਗਰਸ ਪਾਰਟੀ ਵੱਲੋਂ ਐਤਵਾਰ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਦੇ ਪ੍ਰੋਗਰਾਮ ਨੂੰ ਜਨਤਕ ਕਰ ਦਿੱਤੇ ਜਾਣ ਉਪਰੰਤ ਕਾਦੀਆਂ ਤੋਂ ਪਾਰਟੀ ਦੇ ਉਮੀਦਵਾਰ ਸ: ਪ੍ਰਤਾਪ ਸਿੰਘ ਬਾਜਵਾ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ।

ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਬਾਜਵਾ ਨੇ ਕਿਹਾ ਕਿ ਮੇਰੀ ਤਾਂ ਪਾਰਟੀ ਨੂੰ ਰਾਏ ਹੈ ਕਿ ਜਿਵੇਂ ਚੱਲ ਰਿਹਾ ਹੈ ਉਵੇਂ ਹੀ ਚੱਲਣ ਦੇਣਾ ਚਾਹੀਦਾ ਹੈ ਅਤੇ ‘ਕੁਲੈਕਟਿਵ ਲੀਡਰਸ਼ਿਪ’ ਨਾਲ ਹੀ ਚੋਣ ਮੈਦਾਨ ਵਿੱਚ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਜੇ ਮੇਰੀ ਰਾਏ ਮੰਨੀ ਜਾਵੇ ਤਾਂ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦਾ ਬਹੁਤ ਵੱਡਾ ਲਾਭ ਪਾਰਟੀ ਨੂੰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸ:ਚਰਨਜੀਤ ਸਿੰਘ ਚੰਨੀ ਪਹਿਲਾਂ ਹੀ ਮੁੱਖ ਮੰਤਰੀ ਹਨ, ਸ: ਨਵਜੋਤ ਸਿੰਘ ਸਿੱਧੂ ਪ੍ਰਧਾਨ ਹਨ ਅਤੇ ਹੋਰ ਵੀ ਬਹੁਤ ਸਾਰੇ ਸੀਨੀਅਰ ਲੀਡਰ ਹਨ। ਇਸ ਲਈ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਨਾਲ ਕੋਈ ਵੱਡਾ ਲਾਭ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਉਲਟਾ ਇਸ ਨਾਲ ਵਿਰੋਧੀਆਂ ਨੂੰ ਪਾਰਟੀ ’ਤੇ ਨਿਸ਼ਾਨੇ ਸਾਧਣ ਦਾ ਮੌਕਾ ਮਿਲ ਸਕਦਾ ਹੈ, ਜੋ ਠੀਕ ਨਹੀਂ ਹੋਵੇਗਾ।

ਕਾਂਗਰਸ ਦੇ CM ਚਿਹਰਾ ਐਲਾਨਣ ਦੀ ਤਰੀਕ ਫਾਈਨਲ ! ਗੁੱਜਰ ਸਮਾਜ ਨੂੰ ਮੰਦਾ ਬੋਲਣ ਵਾਲੇ ਆਗੂ ਦੇ ਖੁੱਲ੍ਹੇ ਭੇਤ

ਜ਼ਿਕਰਯੋਗ ਹੈ ਕਿ ਰਾਜ ਸਭਾ ਮੈਂਬਰ ਹੁੰਦਿਆਂ ਵੀ ਸ:ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਚੋਣ ਲੜਨ ਦੀ ਇੱਛਾ ਜਤਾਈ ਸੀ ਅਤੇ ਪਾਰਟੀ ਨੇ ਉਨ੍ਹਾਂ ਨੂੰ ਕਾਦੀਆਂ ਤੋਂ ਉਮੀਦਵਾਰ ਐਲਾਨਿਆ ਹੈ ਹਾਲਾਂਕਿ ਇਸ ਨਾਲ ਉਨ੍ਹਾਂ ਦੇ ਭਰਾ ਅਤੇ ਕਾਦੀਆਂ ਦੇ ਮੌਜੂਦਾ ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ ਨਾਰਾਜ਼ ਹੋ ਗਏ ਸਨ ਅਤੇ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਉਪਰੰਤ ਹੁਣ ਬਟਾਲਾ ਤੋਂ ਭਾਜਪਾ ਵੱਲੋਂ ਚੋਣ ਲੜ ਰਹੇ ਹਨ।

ਕੀ ਤੁਸੀਂ ਕੀਤੇ ਨੇ ਸਾਦੇ ਵਿਆਹ ? ਗੱਲਾਂ ਸੱਚੀਆਂ, ਕੀ ਤੁਸੀਂ ਸਹਿਮਤ ਹੋ?

ਇਹ ਵੀ ਸਮਝਿਆ ਜਾਂਦਾ ਹੈ ਕਿ ਸ: ਬਾਜਵਾ ਪੰਜਾਬ ਅੰਦਰ ਕਾਂਗਰਸ ਦੇ ਉਨ੍ਹਾਂ ਚੰਦ ਨੇਤਾਵਾਂ ਵਿੱਚੋਂ ਇਕ ਹਨ ਜਿਹੜੇ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਸ਼ਾਮਲ ਸਮਝੇ ਜਾਂਦੇ ਹਨ ਹਾਲਾਂਕਿ ਪਾਰਟੀ ਨੇ ਜਦੋਂ ਸਾਂਝੀ ਲੀਡਰਸ਼ਿਪ ਹੇਠ ਚੋਣ ਵਿੱਚ ਜਾਣ ਦੀ ਗੱਲ ਕੀਤੀ ਸੀ, ਉਦੋਂ ਵੀ ਸਾਹਮਣੇ ਕੀਤੇ ਗਏ ਚਿਹਰਿਆਂ ਵਿੱਚ ਸ: ਚਰਨਜੀਤ ਸਿੰਘ ਚੰਨੀ, ਸ: ਨਵਜੋਤ ਸਿੰਘ ਸਿੱਧੂ ਅਤੇ ਸ੍ਰੀ ਸੁਨੀਲ ਜਾਖ਼ੜ ਹੀ ਪ੍ਰਚਾਰੇ ਗਏ ਸਨ ਅਤੇ ਸ: ਬਾਜਵਾ ਦਾ ਚਿਹਰਾ ਸਾਹਮਣੇ ਨਹੀਂ ਕੀਤਾ ਗਿਆ ਸੀ।

ਅਮਰੀਕਾ ਦੇ ਟੈਕਸਾਸ ’ਚ ਬਰਫੀਲੇ ਤੂੁਫਾਨ ਕਾਰਨ ਬਿਜਲੀ ਸੰਕਟ ਹੋਇਆ ਪੈਦਾ, 3.50 ਲੱਖ ਘਰਾਂ ਦੀ ਬਿਜਲੀ ਹੋਈ ਗੁਲ

0

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ ਦੇਸ਼ ਦੇ ਕਈ ਸੂਬਿਆਂ ਵਿਚ ਬਿਜਲੀ ਦਾ ਸੰਕਟ ਪੈਦਾ ਹੋ ਗਿਆ ਹੈ। ਟੈਕਸਾਸ ਵਿਚ ਪਿਛਲੇ 24 ਘੰਟਿਆਂ ਅੰਦਰ ਤਾਪਮਾਨ ਵਿਚ ਗਿਰਾਵਟ, ਬਰਫ ਜਮ੍ਹਾ ਹੋਣ, ਦਰੱਖਤਾਂ ਦੇ ਟੁੱਟਣ ਅਤੇ ਤੇਜ਼ ਹਵਾਵਾਂ ਕਾਰਨ ਸੂਬੇ ਭਰ ਵਿਚ ਸੜਕਾਂ ਬੰਦ ਹੋ ਗਈਆਂ ਹਨ। ਦੇਸ਼ ਦੇ ਲਗਭਗ 3.50 ਲੱਖ ਘਰਾਂ ਦੀ ਬਿਜਲੀ ਗੁਲ ਹੋ ਗਈ ਸੀ। ਇਸ ਤੋਂ ਇਲਾਵਾ ਬੀਤੇ ਦਿਨੀ ਉੱਤਰੀ ਟੈਕਸਾਸ ਵਿਚ ਔਲੇ ਬਰਫ ਵਿਚ ਤਬਦੀਲ ਹੋਣ ਲੱਗੇ।

ਇਸ ਵਾਰ ਕਿਸ ਪਾਰਟੀ ਨੂੰ ਵੋਟਾਂ ਪਾਉਣਾ ਚਾਹੁੰਦੇ ਨੇ ਬੁਢਲਾਡਾ ਦੇ ਲੋਕ

ਡਲਾਸ ਫੋਰਟ ਵਰਥ ਕੌਮਾਂਤਰੀ ਹਵਾਈ ਅੱਡੇ ਵਿਚ ਮੌਸਮ ਦੇ ਪ੍ਰਭਾਵ ਕਾਰਨ ਦਿਨ ਵਿਚ ਪਰਿਚਾਲਨ ਅਸਥਾਈ ਰੂਪ ਨਾਲ ਮੁਲਤਵੀ ਕਰਨਾ ਪਿਆ। ਇਸ ਦੇ ਨਾਲ ਹੀ ਵੀਰਵਾਰ ਵਾਲੇ ਦਿਨ ਆਰਕਟਿਕ ਕੋਲਡ ਫਰੰਟ ਕਾਰਨ ਸੂਬੇ ਭਰ ਵਿਚ ਕਈ ਸਕੂਲ ਅਤੇ ਯੂਨੀਵਰਸਿਟੀਆਂ ਬੰਦ ਕਰ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਦਿਨ ਵਿਚ ਗਵਰਨਰ ਨੇ 17 ਟੈਕਸਾਸ ਕਾਊਂਟੀਆਂ ਨੂੰ ਕਵਰ ਕਰਨ ਵਾਲੇ 2 ਐਲਾਨਾਂ ’ਤੇ ਹਸਤਾਖ਼ਰ ਕੀਤੇ, ਜੋ ਕਿ ਡਾਊਨ ਪਾਵਰ ਲਾਈਨਾਂ ਦੀ ਮੁਰੰਮਤ ਅਤੇ ਸਥਾਨਕ ਸਰਕਾਰਾਂ ਲਈ ਮਦਦ ਪ੍ਰਦਾਨ ਕਰਨ ਲਈ ਸਨ।

 

ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਦੀ ਅਚਾਨਕ ਵਿਗੜੀ ਤਬੀਅਤ, ਚੈਕਅੱਪ ਲਈ ਪੀਜੀਆਈ ਰਵਾਨਾ

0

ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਅਚਾਨਕ ਖਰਾਬ ਹੋ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਕਤਸਰ ਤੋਂ ਚੈਕਅੱਪ ਲਈ ਪੀ.ਜੀ.ਆਈ. ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅਚਾਨਕ ਪ੍ਰਕਾਸ਼ ਬਾਦਲ ਦੀ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਪੀਜੀਆਈ ਲਿਆਂਦਾ ਗਿਆ ਹੈ।

ਵੋਟ ਮੰਗਣ ਆਉਂਦੇ ਲੀਡਰਾਂ ਨੂੰ ਸਵਾਲ ਜ਼ਰੂਰ ਕਰੋ, ਸਮਾਂ ਥੋੜਾ, ਆਹ ਵੇਖ ਲਓ ਹਾਲ…!

ਦੱਸ ਦਈਏ ਕਿ ਪਿਛਲੇ ਦਿਨੀਂ ਬਾਦਲ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਸਿਹਤ ਵਿਚ ਸੁਧਾਰ ਪਿੱਛੋਂ ਉਹ ਘਰ ਪਰਤ ਆਏ ਸਨ। ਉਹ ਪੰਜਾਬ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਲੰਬੀ ਤੋਂ ਉਮੀਦਵਾਰ ਹਨ।

ਯੂਪੀ ‘ਚ 7 ਫਰਵਰੀ ਤੋਂ ਮੁੜ ਖੁੱਲ੍ਹਣਗੇ ਸਕੂਲ, CM ਯੋਗੀ ਨੇ ਕੀਤਾ ਐਲਾਨ

0

ਲਖਨਊ : ਕੋਰੋਨਾ ਦੀ ਹੌਲੀ ਰਫ਼ਤਾਰ ਤੋਂ ਬਾਅਦ ਯੋਗੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਯੂਪੀ ਵਿੱਚ ਸਾਰੇ ਸਕੂਲ ਅਤੇ ਕਾਲਜ ਖੁੱਲ੍ਹਣ ਜਾ ਰਹੇ ਹਨ। ਸੀਐਮ ਯੋਗੀ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਸੀਐਮ ਯੋਗੀ ਨੇ ਕਿਹਾ ਕਿ ਬਿਹਤਰ ਪ੍ਰਬੰਧਨ ਦੇ ਬਲ ‘ਤੇ ਕੋਰੋਨਾ ਦੀ ਤੀਜੀ ਲਹਿਰ ‘ਤੇ ਕਾਬੂ ਪਾਇਆ ਗਿਆ ਹੈ। ਹਾਲਾਂਕਿ ਸਕੂਲ ਖੁੱਲ੍ਹਣ ਤੋਂ ਬਾਅਦ ਵੀ ਕੋਵਿਡ ਪ੍ਰੋਟੋਕੋਲ ਦੀ ਪੂਰੀ ਤਰ੍ਹਾਂ ਪਾਲਣਾ ਕਰਨਾ ਲਾਜ਼ਮੀ ਹੋਵੇਗਾ।

ਕੇਂਦਰ ਸਰਕਾਰ ਵੱਲੋਂ ਪਹਿਲਾਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਪ੍ਰਬੰਧਕ ਬੱਚਿਆਂ ਨੂੰ ਸਕੂਲ ਆਉਣ ਲਈ ਮਜਬੂਰ ਨਹੀਂ ਕਰ ਸਕਦੇ ਸਨ, ਇਸ ਲਈ ਮਾਪਿਆਂ ਦੀ ਸਹਿਮਤੀ ਲੈਣੀ ਪੈਂਦੀ ਸੀ, ਪਰ ਕੇਂਦਰ ਸਰਕਾਰ ਵੱਲੋਂ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ ਵਿੱਚ ਇਸ ਮਜਬੂਰੀ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹਾਲਾਂਕਿ ਸਕੂਲ ਖੁੱਲ੍ਹਣ ‘ਤੇ ਕੋਵਿਡ ਪ੍ਰੋਟੋਕੋਲ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਪਵੇਗੀ।

ਪੰਜਾਬ ਸਮੇਤ ਇਨ੍ਹਾਂ ਥਾਵਾਂ ‘ਤੇ ਆਇਆ ਭੂਚਾਲ

0

ਚੰਡੀਗੜ੍ਹ ਸਮੇਤ ਪੂਰੇ ਪੰਜਾਬ ‘ਚ ਅੱਜ ਸਵੇਰ ਸਮੇਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਅਨੁਸਾਰ ਇਹ ਭੂਚਾਲ ਦੇ ਝਟਕੇ ਸਵੇਰੇ 9.47 ਵਜੇ ਮਹਿਸੂਸ ਕੀਤੇ ਗਏ। ਪੰਚਕੂਲਾ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਆਪਣੇ ਘਰਾਂ ‘ਚੋਂ ਬਾਹਰ ਨਿਕਲ ਆਏ।

ਨੋਇਡਾ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜੰਮੂ-ਕਸ਼ਮੀਰ ‘ਚ ਭੂਚਾਲ ਦੇ ਝਟਕੇ ਲੱਗੇ ਹਨ। ਇਸ ਤੋਂ ਪਹਿਲਾਂ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ  ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਰਿਕਟਰ ਪੈਮਾਨੇ ‘ਤੇ 3.6 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਜਾਣਕਾਰੀ ਹਾਸਲ ਨਹੀਂ ਹੋ ਸਕੀ ਹੈ।

‘ਗੁਰਨਾਮ ਸਿੰਘ ਚੜੂਨੀ’ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ

0

ਸੰਯੁਕਤ ਸੰਘਰਸ਼ ਪਾਰਟੀ ਨੇ ਮੁੱਖ ਚੋਣ ਦਫ਼ਤਰ ਮੋਹਾਲੀ ਤੋਂ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ। ਇਸ ਮੌਕੇ ਪਾਰਟੀ ਦੇ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਆਪਣੇ ਚੋਣ ਮੈਨੀਫੈਸਟੋ ‘ਚ ਕਾਨੂੰਨ ਵਿਵਸਥਾ, ਨਸ਼ਾ, ਬੇਅਦਬੀ, ਨਕਲੀ ਸ਼ਰਾਬ ‘ਤੇ ਸਖ਼ਤ ਕਾਨੂੰਨ ਬਣਾਉਣ ਦੀ ਗੱਲ ਕਹੀ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਕਿਸਾਨ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਕਿਸਾਨਾਂ ਦੀ ਜ਼ਮੀਨ ਦੀ ਨਿਲਾਮੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੈਦਾਵਾਰ ਤੋਂ ਲੈ ਕੇ ਖ਼ਪਤਕਾਰ ਤੱਕ ਦਾ ਸਾਰਾ ਕਾਰੋਬਾਰ ਕਿਸਾਨਾਂ ਦੇ ਹੱਥਾਂ ‘ਚ ਹੋਵੇਗਾ। ਚੜੂਨੀ ਨੇ ਕਿਹਾ ਕਿ ਸਰਕਾਰ ਮਾਈਨਿੰਗ, ਰੇਤਾ-ਬੱਜਰੀ ਨੂੰ ਆਪਣੇ ਹੱਥਾਂ ‘ਚ ਲਵੇਗੀ ਅਤੇ ਮਾਈਨਿੰਗ ਮਾਫ਼ੀਆ ਖ਼ਤਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਜ਼ੁਰਗ, ਵਿਧਵਾ, ਬੇਸਹਾਰਾ ਲੋਕਾਂ ਦੀ ਮਹੀਨੇਵਾਰ ਪੈਨਸ਼ਨ ‘ਚ ਵਾਧਾ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਪੰਜਾਬ ‘ਚ ਬੇਅਦਬੀ ਦੇ ਵਧਦੇ ਮਾਮਲਿਆਂ ‘ਤੇ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਕੀਤਾ ਜਾਵੇਗਾ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸੂਬੇ ‘ਚ ਨਸ਼ੇ ਨੂੰ ਖ਼ਤਮ ਕੀਤਾ ਜਾਵੇਗਾ ਅਤੇ ਨਸ਼ਾ ਰੋਕਣ ਲਈ ਜ਼ਿਲ੍ਹਾ ਪੁਲਿਸ ਅਫ਼ਸਰ ਦੀ ਜ਼ਿੰਮੇਵਾਰੀ ਹੋਵੇਗੀ। ਇਸ ਤੋਂ ਇਲਾਵਾ ਨਕਲੀ ਸ਼ਰਾਬ ਵੇਚਣ ਵਾਲਿਆਂ ਨੂੰ ਵੀ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਪਰਵਾਸੀ ਭਾਰਤੀਆਂ ਦੀ ਜਾਇਦਾਦ ਲਈ ਕਾਨੂੰਨ ਬਣਾਇਆ ਜਾਵੇਗਾ, ਤਾਂ ਜੋ ਕੋਈ ਕਬਜ਼ਾ ਨਾ ਕਰ ਸਕੇ। ਖੇਤੀਬਾੜੀ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇਗੀ। ਰਾਜ ਪੱਧਰੀ ਮੁਕਾਬਲਿਆਂ ਲਈ ਵਿਸ਼ੇਸ਼ ਬਜਟ, ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾ, ਗਰੈਜੂਏਸ਼ਨ ਤੱਕ ਮੁਫ਼ਤ ਸਿੱਖਿਆ, ਵਾਤਾਵਰਣ ਦੀ ਸੁਰੱਖਿਆ, ਸੜਕੀ ਆਵਾਜਾਈ ਵਿੱਚ ਬਿਹਤਰ ਆਵਾਜਾਈ ਦੀ ਸਹੂਲਤ, ਟੈਕਸੀਆਂ ਅਤੇ ਟਰੱਕਾਂ ਨੂੰ ਇੰਸਪੈਕਟਰੀ ਰਾਜ ਤੋਂ ਆਜ਼ਾਦੀ ਦਿੱਤੀ ਜਾਵੇਗੀ।