Home Blog Page 2179

ਪੰਜਾਬ ਵਿਧਾਨ ਸਭਾ ਚੋਣਾਂ 2022: ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਦਾਖਲ ਹੋਈਆਂ 931 ਨਾਮਜ਼ਦਗੀਆਂ : ਡਾ. ਐਸ. ਕਰੁਣਾ ਰਾਜੂ

0

ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰੇ ਗਏ। ਕੱਲ੍ਹ ਨਾਮਜ਼ਦਗੀ ਪੱਤਰ ਭਰਨ ਦਾ ਆਖਰੀ ਦਿਨ ਸੀ। ਪੰਜਾਬ ਦੇ ਮੁੱਖ ਚੋਣ ਅਫਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਐਨਕੋਰ ਸਾਫਟਵੇਅਰ ’ਤੇ  ਉਪਲੱਬਧ ਅੰਕੜਿਆਂ ਅਨੁਸਾਰ ਆਖਰੀ ਦਿਨ ਸੂਬੇ ‘ਚ 931 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਨਾਮਜ਼ਦਗੀ ਦੇ ਪਹਿਲੇ ਪੰਜ ਦਿਨਾਂ ਦੋਰਾਨ 1348 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ ਹੁਣ ਰਾਜ ‘ਚ ਦਾਖਲ ਨਾਮਜ਼ਦਗੀਆਂਦੀ ਕੁੱਲ ਗਿਣਤੀ 2279 ਹੋ ਗਈ ਹੈ।

ਕੇਂਦਰੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤਾ 2022-23 ਦਾ ਬਜਟ ਕੀਤੇ ਵੱਡੇ ਐਲਾਨ ,ਆਮ ਆਦਮੀ ਫਿਰ ਨਿਰਾਸ਼ !

ਡਾ. ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ ’ਨੋਅ ਯੂਅਰ ਕੈਂਡੀਡੇਟ’ ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ। ਉਨਾਂ ਨੇ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ’ਤੇ ਵੀ ਉਪਲੱਬਧ ਹੈ।

ਉੱਤਰ ਪ੍ਰਦੇਸ਼ ‘ਚ ਭਾਜਪਾ ਨੇ ਵਿਧਾਨ ਸਭਾ ਚੋਣਾਂ ਲਈ 17 ਹੋਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

0

ਉੱਤਰ ਪ੍ਰਦੇਸ਼ ‘ਚ ਭਾਜਪਾ ਨੇ ਮੰਗਲਵਾਰ ਨੂੰ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ। ਇਸ ਸੂਚੀ ਅਨੁਸਾਰ ਬ੍ਰਜੇਸ਼ ਪਾਠਕ ਨੂੰ ਲਖਨਊ ਕੈਂਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਸਰੋਜਨੀਨਗਰ ਤੋਂ ਵਿਧਾਇਕ ਅਤੇ ਯੋਗੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੀ ਸਵਾਤੀ ਸਿੰਘ ਦੀ ਟਿਕਟ ਕੱਟ ਦਿੱਤੀ ਗਈ ਹੈ। ਇੱਥੋਂ ਰਾਜੇਸ਼ਵਰ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ। ਦੇਖੋ ਸੂਚੀ

 

ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਭਦੌੜ ਲਈ ਆਬਜ਼ਰਵਰ ਨਿਯੁਕਤ

0

ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 102 ਭਦੌੜ ਲਈ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। ਜੇਕਰ ਕੋਈ ਵੀ ਵੋਟਰ ਉਨਾਂ ਨੂੰ ਮਿਲਣਾ ਚਾਹੁੰਦਾ ਹੈ ਤਾਂ ਕੈਂਪ ਆਫਿਸ ਟ੍ਰਾਈਡੈਂਟ ਰੈਸਟ ਹਾਊਸ ਸੰਘੇੜਾ ਰੋਡ ਬਰਨਾਲਾ ਵਿਖੇ ਸਵੇਰੇ 10 ਤੋਂ 11 ਵਜੇ ਤੱਕ ਮਿਲ ਸਕਦਾ ਹੈ।

ਚੋਣ ਕਮਿਸ਼ਨ ਵੱਲੋਂ ਸ੍ਰੀ ਹਰੀਕੇਸ ਮੀਨਾ ਆਈਏਐਸ ਨੂੰ ਜਨਰਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਜਿਨਾਂ ਦਾ ਸੰਪਰਕ ਨੰਬਰ 7087605162 ਹੈ। ਇਸ ਤੋਂ ਇਲਾਵਾ ਸ੍ਰੀ ਯਸਵੰਤ ਕੁਮਾਰ ਆਈਆਰਐਸ ਨੂੰ ਖਰਚਾ ਆਬਜ਼ਰਵਰ ਨਿਯੁਕਤ ਕੀਤਾ ਹੈ, ਜਿਨਾਂ ਦਾ ਸੰਪਰਕ ਨੰਬਰ 76580-46340 ਹੈ ਤੇ ਦਫਤਰੀ ਨੰਬਰ 01679-236055 ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਆਪਣੀ ਦੂਜੀ ਵਿਧਾਨ ਸਭਾ ਸੀਟ ਭਦੌੜ ਹਲਕਾ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਦੱਸ ਦੇਈਏ ਕਿ ਕਾਂਗਰਸ ਚੋਣ ਕਮੇਟੀ ਵੱਲੋਂ ਚੰਨੀ ਨੂੰ ਪਹਿਲਾਂ ਚਮਕੌਰ ਸਾਹਿਬ ਸੀਟ ਤੋਂ ਵੀ ਟਿਕਟ ਦਿੱਤੀ ਹੋਈ ਹੈ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਬਰਨਾਲਾ ਜ਼ਿਲ੍ਹੇ ਦੀ ਭਦੌੜ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਕਾਂਗਰਸ ਨੇ ਚੰਨੀ ਨੂੰ ਦੋ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰ ਬਣਾਇਆ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲ ਹੈ 9.44 ਕਰੋੜ ਰੁਪਏ ਦੀ ਜਾਇਦਾਦ

ਆਪਣੇ ਚੋਣ ਹਲਫ਼ਨਾਮੇ ਅਨੁਸਾਰ ਚੰਨੀ ਕੋਲ 32.57 ਲੱਖ ਰੁਪਏ ਦੀ ਇੱਕ ਸ਼ੂੜ, ਟੋਇਟਾ ਫਾਰਚੂਨਰ ਹੈ, ਜਦੋਂ ਕਿ ਉਸਦੀ ਪਤਨੀ, ਜੋ ਇੱਕ ਡਾਕਟਰ ਹੈ, ਕੋਲ 45.99 ਲੱਖ ਰੁਪਏ ਦੀਆਂ ਦੋ ਗੱਡੀਆਂ ਹਨ। ਮੁੱਖ ਮੰਤਰੀ ਚਰਨਜੀਤ ਚੰਨੀ ਜੋ ਕਿ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਹਨ, ਨੇ ਕ੍ਰਮਵਾਰ 2.62 ਕਰੋੜ ਰੁਪਏ ਅਤੇ 6.82 ਕਰੋੜ ਰੁਪਏ ਦੀ ਪਤਨੀ ਦੀਆਂ ਜਾਇਦਾਦਾਂ ਸਮੇਤ ਆਪਣੀ ਚੱਲ ਅਤੇ ਅਚੱਲ ਜਾਇਦਾਦ ਦਿਖਾਈ ਹੈ।

ਹਲਫ਼ਨਾਮੇ ਅਨੁਸਾਰ ਉਹਨਾਂ ਕੋਲ ਮੁਹਾਲੀ ਅਤੇ ਰੂਪਨਗਰ ਦੇ ਖਰੜ ਵਿਖੇ ਖੇਤੀਬਾੜੀ, ਗੈਰ-ਖੇਤੀਬਾੜੀ ਜ਼ਮੀਨ ਅਤੇ ਵਪਾਰਕ ਜਾਇਦਾਦ ਹੈ। ਹਲਫਨਾਮੇ ਅਨੁਸਾਰ ਚੰਨੀ ਦੇ ਨਾਂ ‘ਤੇ ਮੋਰਿੰਡਾ ‘ਚ 14,062 ਵਰਗ ਫੁੱਟ ਖੇਤਰਫਲ ਵਾਲਾ ਇਕ ਰਿਹਾਇਸ਼ੀ ਮਕਾਨ ਹੈ ਅਤੇ ਉਸ ਦੀ ਪਤਨੀ ਦੇ ਨਾਂ ‘ਤੇ ਮੋਹਾਲੀ ਦੇ ਖਰੜ ਵਿਖੇ 13,500 ਵਰਗ ਫੁੱਟ ਖੇਤਰਫਲ ਵਾਲਾ ਰਿਹਾਇਸ਼ੀ ਮਕਾਨ ਹੈ।

ਚੰਨੀ ਅਤੇ ਉਸ ਦੀ ਪਤਨੀ ਦੋਵਾਂ ਦੀਆਂ ਕੁੱਲ ਦੇਣਦਾਰੀਆਂ, ਕਾਰ ਲੋਨ ਸਮੇਤ, ਉਸ ਦੇ ਹਲਫ਼ਨਾਮੇ ਅਨੁਸਾਰ 88.35 ਲੱਖ ਰੁਪਏ ਹਨ। ਚੰਨੀ ਨੇ 2020-21 ਲਈ ਆਪਣੀ ਕੁੱਲ ਆਮਦਨ 27.84 ਲੱਖ ਰੁਪਏ ਦੱਸੀ ਹੈ।

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਮੁੱਖ ਮੰਤਰੀ ਚੰਨੀ ਦੀਆਂ ਸਾਰੀਆਂ ਅਵੈਧ ਗਤੀਵਿਧੀਆਂ ਦੀ ਕਰੇਗੀ ਜਾਂਚ: ਸੁਖਬੀਰ ਬਾਦਲ

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਕਿਹਾ ਕਿ ਅਗਲੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਬੰਧਨ ਸਰਕਾਰ ਮੁੱਖ ਮੰਤਰੀ ਚੰਨੀ ਦੀਆਂ ਸਾਰੀਆਂ ਅਵੈਧ ਗਤੀਵਿਧੀਆਂ ਦੀ ਜਾਂਚ ਕਰੇਗੀ। ਉਨ੍ਹਾਂ ਨੇ ਕਿਹਾ ਕਿ ਖਾਸ ਤੌਰ ‘ਤੇ ਸੂਬੇ ‘ਚ ਰੇਤ ਮਾਫੀਆ ਦੇ ਸਰਗਨਾ ਦੇ ਰੂਪ ‘ਚ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕਰੇਗੀ।

ਸੁਖਬੀਰ ਬਾਦਲ ਨੇ ਕਿਹਾ ਕਿ ਕਾਨੂੰਨ ਮੁੱਖ ਮੰਤਰੀ ਦੇ ਖਿਲਾਫ ਆਪਣਾ ਕੰਮ ਕਰੇਗਾ।ਜਿਨ੍ਹਾਂ ਨੇ ਨਾ ਕੇਵਲ ਅਵੈਧ ਖਨਣ ਨੂੰ ਵਧਾਵਾ ਦੇਣ ਦੀ ਗੱਲ ਸਵੀਕਾਰ ਕੀਤੀ ਸੀ ਬਲਕਿ ਅੀਧਕਾਰੀਆਂ ਨੂੰ ਆਪਣੇ ਮੰਤਰੀਆਂ ਨੂੰ ਪਹਾੜਾਂ ਦੀ ਰੇਤ ਨੂੰ ਸਮਤਲ ਕਰਨ ਦੀ ਅਨੁਮਤੀ ਦੇਣ ਦੇ ਆਦੇਸ਼ ਦਿੱਤੇ ਸਨ। ਅਸੀਂ ਪੂਰੇ ਮਾਮਲੇ ਦੀ ਜਾਂਚ ਦੇ ਆਦੇਸ਼ ਦੇਵਾਂਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਸਮੇਤ ਦੋਸ਼ੀਆਂ ਨੂੰ ਉਨ੍ਹਾਂ ਦੁਆਰਾ ਇਕੱਠੀ ਕੀਤੀ ਰਾਸ਼ੀ ਵਾਪਿਸ ਕਰਨ ਲਈ ਮਜ਼ਬੂਰ ਕਰ ਦੇਵਾਂਗੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਦੌੜ ਤੋਂ ਮੁੱਖ ਮੰਤਰੀ ਚੰਨੀ ਦੀ ਕਰਾਰੀ ਹਾਰ ਹੋਵੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਜਾਣਦੇ ਹਨ ਕਿ ਉਹ ਚਮਕੌਰ ਸਾਹਿਬ ਤੋਂ ਹਾਰ ਜਾਣਗੇ। ਇਸ ਲਈ ਹੀ ਉਨ੍ਹਾਂ ਨੇ ਭਦੌੜ ਤੋਂ ਚੋਣ ਲੜਣ ਦਾ ਫੈਸਲਾ ਕੀਤਾ ਹੈ।

ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਬਠਿੰਡਾ ਦੇ ਲੋਕ ਜਾਣਦੇ ਹਨ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਨ੍ਹਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਗਏ ਹਨ। “ਚਾਹੇ ਇਹ ਥਰਮਲ ਪਲਾਂਟਾਂ ਨੂੰ ਬਹਾਲ ਕਰਨ ਦਾ ਮੁੱਦਾ ਹੈ ਜਾਂ ਉਦਯੋਗਾਂ ਨੂੰ ਹਲਕੇ ‘ਚ ਲਿਆਉਣ ਦਾ ਮੁੱਦਾ ਹੋਵੇ। ਉਨ੍ਹਾਂ ਨੇ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।” ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਮਨਪ੍ਰੀਤ ਬਾਦਲ ਪ੍ਰਤੀ ਨਰਮ ਰਹਿਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਵਿੱਚ ਕੋਈ ਸੱਚਾਈ ਨਹੀਂ ਹੈ। ਸਰਕਾਰ ਬਣਾਉਣ ਲਈ ਸਾਡੇ ਲਈ ਹਰ ਸੀਟ ਮਹੱਤਵਪੂਰਨ ਹੈ।

ਸੁਖਬੀਰ ਬਾਦਲ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਦੇ ਚਿਹਰੇ ਵਜੋਂ ਪੇਸ਼ ਕਰਨ ਦੇ ਇਰਾਦੇ ਨਾਲ ਭਗਵੰਤ ਨੂੰ ਡਮੀ ਚਿਹਰੇ ਵਜੋਂ ਮੈਦਾਨ ਵਿੱਚ ਉਤਾਰਨ ਦੀ ‘ਆਪ’ ਦੀ ਅਸਪਸ਼ਟ ਯੋਜਨਾ ਦਾ ਪਰਦਾਫਾਸ਼ ਕਰਦੇ ਹੋਏ ਕਿਹਾ “ਪੰਜਾਬੀ ਇਸ ਖੇਡ ਯੋਜਨਾ ਨੂੰ ਸਮਝ ਚੁੱਕੇ ਹਨ, ਇਸ ਲਈ ਇਸ ਪਾਰਟੀ ਦੀ ਚਾਲ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ  ਦੇਣਗੇ।”

ਚੋਣ ਕਮਿਸ਼ਨ ਵੱਲੋਂ Exit Poll ‘ਤੇ ਲਗਾਈ ਪਾਬੰਦੀ, 10 ਫਰਵਰੀ ਤੋਂ 7 ਮਾਰਚ ਤੱਕ ਰਹੇਗੀ ਰੋਕ

0

ਭਾਰਤੀ ਚੋਣ ਕਮਿਸ਼ਨ ਨੇ 10 ਫਰਵਰੀ ਤੋਂ 07 ਮਾਰਚ ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਸ: ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126ਏ ਅਨੁਸਾਰ 10 ਫਰਵਰੀ 2022 ਨੂੰ ਸਵੇਰੇ 7:00 ਵਜੇ ਤੋਂ 7 ਮਾਰਚ 2022 ਨੂੰ ਸ਼ਾਮ 6:30 ਵਜੇ ਤੱਕ ਕੋਈ ਐਗਜ਼ਿਟ ਪੋਲ ਨਹੀਂ ਹੋਵੇਗਾ। ਇਸ ਤੋਂ ਇਲਾਵਾ ਕੋਈ ਵੀ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਤਰੀਕੇ ਨਾਲ ਪੋਲ ਪ੍ਰਦਰਸ਼ਿਤ ਨਹੀਂ ਕਰੇਗਾ।

Bikram Majithia ਨੇ ਛੱਡਿਆ ਮਜੀਠਾ ਹਲਕਾ

ਬੁਲਾਰੇ ਨੇ ਅੱਗੇ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 28 ਜਨਵਰੀ 2022 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਚੋਣਾਂ ਤੋਂ 48 ਘੰਟੇ ਪਹਿਲਾਂ ਚੋਣ ਹਲਕਿਆਂ ਵਿੱਚ ਕਿਸੇ ਵੀ ਐਗਜ਼ਿਟ ਪੋਲ ਜਾਂ ਸਰਵੇਖਣ ਦੇ ਨਤੀਜੇ ਨਹੀਂ ਦਿਖਾ ਸਕਦਾ।

 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ’ਤੇ ਮੁਹੰਮਦ ਮੁਸਤਫਾ ਸਿੱਖ ਕੌਮ ਤੋਂ ਮੁਆਫ਼ੀ ਮੰਗੇ- ਐਡਵੋਕੇਟ ਧਾਮੀ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਮੁਹੰਮਦ ਮੁਸਤਫਾ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਅਧਿਆਤਮਕ ਗੁਰੂ ਹਨ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜੋਤੀ ਜੋਤਿ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਤਾਗੱਦੀ ਦੇ ਕੇ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਸੀ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਸਿੱਖ ਕੌਮ ਦੀ ਅਥਾਹ ਸ਼ਰਧਾ ਹੈ, ਜਿਸ ਅੰਦਰ ਦਰਜ ਗੁਰਬਾਣੀ ਤੋਂ ਅਗਵਾਈ ਲੈ ਕੇ ਸਿੱਖ ਆਪਣਾ ਜੀਵਨ ਬਸਰ ਕਰਦੇ ਹਨ। ਉਨ੍ਹਾਂ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣਾ ਮੁਹੰਮਦ ਮੁਸਤਫਾ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਉਸ ਦੇ ਇਸ ਬਿਆਨ ਨਾਲ ਸਿੱਖ ਕੌਮ ਦੀ ਭਾਵਨਾਵਾਂ ਨੂੰ ਸੱਟ ਵੱਜੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮੁਹੰਮਦ ਮੁਸਤਫਾ ਖੁੱਲ੍ਹੇਆਮ ਮੁਆਫ਼ੀ ਮੰਗਣ, ਜੇਕਰ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਲੰਬੀ ਤੋਂ ਭਾਜਪਾ ਦੇ ਉਮੀਦਵਾਰ ਰਕੇਸ਼ ਢੀਂਗਰਾ ਨੇ ਨਾਮਜ਼ਦਗੀ ਪੇਪਰ ਕੀਤੇ ਦਾਖਲ

0

ਪੰਜਾਬ ਦੀ ਅਹਿਮ ਸੀਟ ਵਿਧਾਨ ਸਭਾ ਹਲਕਾ ਲੰਬੀ ਤੋਂ ਬੀਜੇਪੀ ਪਾਰਟੀ ਦੇ ਉਮੀਦਵਾਰ ਰਕੇਸ਼ ਢੀਂਗਰਾ ਨੇ ਆਪਣੇ ਨਾਮਜ਼ਦਗੀ ਪੇਪਰ ਚੋਣ ਅਧਿਕਾਰੀ ਕੋਲ ਦਾਖਲ ਕਰਵਾ ਦਿੱਤੇ ਹਨ।

ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੇਪਰ ਭਰਨ ਦੀ ਅੱਜ ਆਖਰੀ ਤਰੀਖ ਹੈ। ਵਿਧਾਨ ਸਭਾ ਹਲਕਾ ਲੰਬੀ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਕੇਸ਼ ਢੀਂਗਰਾ ਨੇ ਨਾਮਜ਼ਦਗੀ ਪੇਪਰ ਦਾਖਲ ਕੀਤੇ ਹਨ। ਉਨ੍ਹਾਂ ਨੇ ਹਲਕਾ ਲੰਬੀ ਦੇ ਚੋਣ ਅਧਿਕਾਰੀ ਕੋਲ ਮਲੋਟ ਦਫ਼ਤਰ ਵਿਖੇ ਨਾਮਜ਼ਦਗੀ ਪੇਪਰ ਜਮਾਂ ਕਰਵਾਏ। ਉਨਾਂ ਨਾਲ ਜ਼ਿਲ੍ਹਾ ਪ੍ਰਧਾਨ ਰਜੇਸ਼ ਕੁਮਾਰ ਗੋਰਾ ਮੌਜੂਦ ਸਨ।

Vijay Sampla ਨੇ SC ਕਮਿਸ਼ਨ ਦੇ ਚੇਅਰਮੈਨ ਆਹੁਦੇ ਤੋਂ ਦਿੱਤਾ ਅਸਤੀਫਾ

0

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਰਅਸਲ ਭਾਜਪਾ ਨੇ ਫਗਵਾੜਾ ਹਲਕੇ ਤੋਂ ਵਿਜੇ ਸਾਂਪਲਾ ਨੂੰ ਉਮੀਦਵਾਰ ਬਣਾਇਆ ਹੈ, ਜਿਸ ਕਾਰਨ ਉਨ੍ਹਾਂ ਨੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

LPG Gas Cylinder : ਵਪਾਰਕ ਸਿਲੰਡਰ ਦੀਆਂ ਕੀਮਤਾਂ ‘ਚ ਹੋਈ ਵੱਡੀ ਕਟੌਤੀ

0

ਇੰਡੀਅਨ ਆਇਲ ਕੰਪਨੀ ਨੇ ਫਰਵਰੀ ਮਹੀਨੇ ਲਈ ਐੱਲ.ਪੀ.ਜੀ ਗੈਸ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। 1 ਫਰਵਰੀ ਨੂੰ ਬਜਟ ਵਾਲੇ ਦਿਨ ਗੈਰ-ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਕੀਮਤਾਂ ਬਿਨਾਂ ਕਿਸੇ ਬਦਲਾਅ ਦੇ 899.5 ਰੁਪਏ ‘ਤੇ ਸਥਿਰ ਹਨ। ਹਾਲਾਂਕਿ ਤੇਲ ਕੰਪਨੀਆਂ ਨੇ ਵਪਾਰਕ ਗੈਸ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਕੰਪਨੀ ਇੰਡੀਅਨ ਆਇਲ ਨੇ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 91.5 ਰੁਪਏ ਦੀ ਕਟੌਤੀ ਕੀਤੀ ਹੈ।

“ਓਏ ਲੰਬੂ ਓਏ, ਤੈਨੂੰ ਕਰੂੰ ਠੀਕ ਮੈਂ”, ਸੁਣੋ ਕੀ ਕਰਨ ਆਏ ਨੇ ‘ਸਿੱਧੂ’ ਮਜੀਠੀਆ ?

ਪਿਛਲੇ ਮਹੀਨੇ ਯਾਨੀ ਜਨਵਰੀ 2022 ‘ਚ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 102.50 ਰੁਪਏ ਦੀ ਕਟੌਤੀ ਕੀਤੀ ਗਈ ਸੀ। 14 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਘਰੇਲੂ ਗੈਸ ਸਿਲੰਡਰ ਦੀ ਕੀਮਤ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਬਦਲਦੀ ਹੈ। ਇਸ ਤੋਂ ਇਲਾਵਾ ਜੇਕਰ ਲੋੜ ਪਵੇ ਤਾਂ ਤੇਲ ਕੰਪਨੀਆਂ ਮਹੀਨੇ ਦੇ ਅੱਧ ਵਿਚ ਵੀ ਕੀਮਤਾਂ ਵਿਚ ਕਟੌਤੀ ਜਾਂ ਵਾਧਾ ਕਰਦੀਆਂ ਹਨ।

“ਰੁੱਸੇ ਹੋਏ ਫੁੱਫੜ ਵਰਗੇ ਬਣੇ ਹਾਲਾਤ” ਅੱਜ ਕੱਲ੍ਹ ਕਿੱਥੇ ਨੇ ਸੁਨੀਲ ਜਾਖੜ ? ਪੰਜਾਬ ਕਾਂਗਰਸ ਦੀ ਖ਼ਾਸ ਰਿਪੋਰਟ

ਦਿੱਲੀ ‘ਚ ਬਿਨਾਂ ਸਬਸਿਡੀ ਦੇ 14.2 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ 899.50 ਰੁਪਏ ਹੈ। ਕੋਲਕਾਤਾ ‘ਚ LPG ਸਿਲੰਡਰ ਦੀ ਕੀਮਤ 926 ਰੁਪਏ, ਮੁੰਬਈ ‘ਚ 899.50 ਰੁਪਏ ਹੈ। ਚੇਨਈ ‘ਚ ਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਹੁਣ 915.50 ਰੁਪਏ ਹੈ।

ਦਿੱਲੀ ‘ਚ 19 ਕਿਲੋ ਕਮਰਸ਼ੀਅਲ ਗੈਸ ਦੀ ਕੀਮਤ 91.5 ਰੁਪਏ ਘੱਟ ਕੇ 1,907 ਰੁਪਏ ‘ਤੇ ਆ ਗਈ ਹੈ। ਕੋਲਕਾਤਾ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 89 ਰੁਪਏ ਡਿੱਗ ਕੇ 1987 ਰੁਪਏ ਹੋ ਗਈ ਹੈ। ਪਹਿਲਾਂ ਇਸ ਦੀ ਕੀਮਤ 2076 ਰੁਪਏ ਸੀ।

 

ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ

0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਚਮਕੌਰ ਸਾਹਿਬ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਪਹਿਲਾਂ ਸੀ.ਐਮ ਚੰਨੀ ਨੇ ਭਦੌੜ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਸੁਦਾਮਾ ਬਣ ਕੇ ਆਇਆ ਹਾਂ। ਮੈਨੂੰ ਉਮੀਦ ਹੈ ਕਿ ਮਾਲਵੇ ਦੇ ਲੋਕ ਕ੍ਰਿਸ਼ਨ ਬਣ ਕੇ ਮੈਨੂੰ ਸੰਭਾਲਣਗੇ। ਉਹ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ।