Home Blog Page 2180

ਪੁਲਾੜ ਵਿੱਚ ਜਾਣ ਵਾਲੀ ਪਹਿਲੀ ਭਾਰਤੀ ਮਹਿਲਾ ਕਲਪਨਾ ਚਾਵਲਾ ਦੀ ਬਰਸੀ ‘ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

0

ਪੁਲਾੜ ਵਿੱਚ ਉੱਡਾਣ ਭਰਨ ਵਾਲੀ ਭਾਰਤੀ ਮੂਲ ਦੀ ਪਹਿਲੀ ਮਹਿਲਾ ਕਲਪਨਾ ਚਾਵਲਾ ਦੀ ਅੱਜ ਬਰਸੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਦੁਨੀਆਂ ਭਰ ਦੇ ਲੋਕਾਂ ਲਈ ਪ੍ਰੇਰਨਾ ਬਣੀ ਕਲਪਨਾ ਚਾਵਲਾ ਨੂੰ ਅਸੀਂ ਯਾਦ ਕਰਦੇ ਹਾਂ। ਕਲਪਨਾ ਚਾਵਲਾ ਦੀ ਬਰਸੀ ‘ਤੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ।

ਇਹ ਦਿਨ ਨਾਸਾ ਅਤੇ ਪੂਰੀ ਦੁਨੀਆ ਦੇ ਪੁਲਾੜ ਵਿਗਿਆਨੀਆਂ ਲਈ ਬਹੁਤ ਦੁਖਦਾਈ ਦਿਨ ਹੈ। ਅੱਜ ਦੇ ਦਿਨ 2003 ਵਿੱਚ ਅਮਰੀਕਾ ਦੀ ਸਪੇਸ ਸ਼ਟਲ ਕੋਲੰਬੀਆ ਆਪਣੇ ਪੁਲਾੜ ਮਿਸ਼ਨ ਨੂੰ ਖਤਮ ਕਰਨ ਤੋਂ ਬਾਅਦ ਧਰਤੀ ਦੇ ਵਾਯੂਮੰਡਲ ਵਿੱਚ ਪਰਤਦੇ ਸਮੇਂ ਕਰੈਸ਼ ਹੋ ਗਿਆ ਸੀ। ਇਸ ਹਾਦਸੇ ਵਿੱਚ 7 ਪੁਲਾੜ ਯਾਤਰੀਆਂ ਦੀ ਮੌਤ ਹੋ ਗਈ। ਭਾਰਤ ਦੀ ਮਹਿਲਾ ਪੁਲਾੜ ਯਾਤਰੀ ਕਲਪਨਾ ਚਾਵਲਾ ਵੀ ਇਸ ਹਾਦਸੇ ਦਾ ਸ਼ਿਕਾਰ ਹੋ ਗਈ ਸੀ।

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਹਲਕਾ ਆਦਮਪੁਰ ਤੋਂ ਬਦਲਿਆ ਉਮੀਦਵਾਰ, ਮਹਿੰਦਰ ਸਿੰਘ ਕੇ.ਪੀ. ਨੂੰ ਦਿੱਤੀ ਟਿਕਟ

0

ਵਿਧਾਨ ਸਭਾ ਚੋਣਾਂ ਦੇ ਆਖਰੀ ਮੌਕੇ ਪੰਜਾਬ ਕਾਂਗਰਸ ਨੇ ਵੱਡਾ ਬਦਲਾਅ ਕੀਤਾ ਹੈ। ਦਰਅਸਲ ਪਾਰਟੀ ਨੇ ਕਾਂਗਰਸ ਤੋਂ ਨਾਰਾਜ਼ ਮਹਿੰਦਰ ਕੇਪੀ ਨੂੰ ਵਿਧਾਇਕ ਦੀ ਟਿਕਟ ਦੇਣ ਦਾ ਐਲਾਨ ਕਰ ਦਿੱਤਾ ਹੈ। ਕੇ.ਪੀ ਨੂੰ ਆਦਮਪੁਰ ਤੋਂ ਟਿਕਟ ਮਿਲਣ ਦੀ ਪੁਸ਼ਟੀ ਹੋ ​​ਗਈ ਹੈ, ਜਿੱਥੋਂ ਸੁਖਵਿੰਦਰ ਕੋਟਲੀ ਦੀ ਟਿਕਟ ਉਮੀਦਵਾਰ ਵਜੋਂ ਕੱਟ ਦਿੱਤੀ ਗਈ ਹੈ। ਮਹਿੰਦਰ ਕੇਪੀ ਦੇ ਭਤੀਜੇ ਅਮਰੀਕ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਉਮੀਦਵਾਰ ਵਜੋਂ ਕੇ.ਪੀ. ਨਾਮਜ਼ਦਗੀ ਦਾਖ਼ਲ ਕਰਨਗੇ

ਪੰਜਾਬ ਵਿਧਾਨ ਸਭਾ ਚੋਣਾਂ: ਪੰਜਵੇਂ ਦਿਨ 559 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

0

ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਐਨਕੋਰ ਸਾਫਟਵੇਅਰ ‘ਤੇ ਉਪਲਬਧ ਅੰਕੜਿਆਂ ਅਨੁਸਾਰ ਪੰਜਵੇਂ ਦਿਨ ਸੂਬੇ ਵਿੱਚ ਸਿਰਫ਼ 559 ਨਾਮਜ਼ਦਗੀਆਂ ਹੀ ਦਾਖ਼ਲ ਹੋਈਆਂ ਹਨ। ਨਾਮਜ਼ਦਗੀ ਦੇ ਪਹਿਲੇ ਚਾਰ ਦਿਨਾਂ ਦੌਰਾਨ 619 ਨਾਮਜ਼ਦਗੀਆਂ ਦਾਖਲ ਹੋਈਆਂ। ਜਿਸ ਨਾਲ ਹੁਣ ਰਾਜ ਵਿੱਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 1178 ਹੋ ਗਈ ਹੈ। ਡਾ.ਰਾਜੂ ਨੇ ਦੱਸਿਆ ਕਿ 1 ਫਰਵਰੀ 2022 ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ ਹੈ।

ਸੰਯੁਕਤ ਸਮਾਜ ਮੋਰਚੇ ਦੀ ਨਹੀਂ ਹੋਈ ਰਜਿਸਟ੍ਰੇਸ਼ਨ ਆਜ਼ਾਦ ਚੋਣਾਂ ਲੜਨਗੇ ਕਿਸਾਨ !

ਡਾ: ਕਰੁਣਾ ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ ਨੋਅ ਯੂਅਰ ਕੈਂਡੀਡੇਟ ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਉਪਲੱਬਧ ਹੈ।

 

ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਪ੍ਰਧਾਨਗੀ ਤੋਂ ਹਰਮੀਤ ਸਿੰਘ ਕਾਲਕਾ ਨੇ ਦਿੱਤਾ ਅਸਤੀਫ਼ਾ

0

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਿਹਾ ਕਿ ਉਹ ਗੁਰੂ ਘਰ ਦੀ ਸੇਵਾ ਰਾਜਨੀਤੀ ਤੋਂ ਉੱਪਰ ਉੱਠ ਕੇ ਕਰਨਗੇ। 22 ਜਨਵਰੀ ਨੂੰ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਦੇ ਦਿੱਲੀ ਇਕਾਈ ਵਿੰਗ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ।

ਪਾਰਟੀ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਅੱਗੇ ਰੱਖ ਕੇ DSGMC ਚੋਣਾਂ ਲੜੀਆਂ ਸਨ। ਪਿਛਲੇ ਮਹੀਨੇ ਉਹ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਰਣਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ ਹੈ। ਹੁਣ ਕਾਲਕਾ ਨੇ ਸੂਬਾ ਪ੍ਰਧਾਨ ਦਾ ਅਹੁਦਾ ਵੀ ਛੱਡ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਨੇ ਪ੍ਰਧਾਨ ਦਾ ਅਹੁਦਾ ਛੱਡਣ ਦੀ ਗੱਲ ਵੀ ਕਹੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਡੀ.ਐਸ.ਜੀ.ਐਮ.ਸੀ. ਦੀ ਜ਼ਿੰਮੇਵਾਰੀ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਨਿਭਾਉਣਾ ਚਾਹੁੰਦੇ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਅਧੂਰੀ ਪਈ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ: ਹਰਪਾਲ ਚੀਮਾ

0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕਰੀਬ ਇੱਕ ਲੱਖ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਕਾਂਗਰਸ ਸਰਕਾਰ ਅਤੇ ਅਕਾਲੀ ਦਲ ਬਾਦਲ- ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ, ਸਗੋਂ ਕੁੱਝ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਦੇ ਨਾਂਅ ‘ਤੇ ਬੇਰੁਜ਼ਗਾਰ ਨੌਜਵਾਨਾਂ ਕੋਲੋਂ ਕਰੋੜਾਂ ਰੁਪਏ ਫੀਸ ਵਜੋਂ ਵਸੂਲ ਕੇ ਉਨਾਂ ਦਾ ਆਰਥਿਕ ਸੋਸ਼ਣ ਕੀਤਾ ਹੈ।

ਚੀਮਾ ਨੇ ਵਾਅਦਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਅਧੂਰੀ ਪਈ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ ਅਤੇ ਹੋਰ ਖਾਲੀ ਅਸਾਮੀਆਂ ‘ਤੇ ਪਹਿਲ ਦੇ ਆਧਾਰ ‘ਤੇ ਭਰਤੀ ਕੀਤੀ ਜਾਵੇਗੀ।

ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਇੱਕ ਲੱਖ ਅਸਾਮੀਆਂ ਖਾਲੀ ਪਈਆਂ ਹਨ। ਵੇਰਵੇ ਨਸ਼ਰ ਕਰਦਿਆਂ ਚੀਮਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਈਟੀਟੀ ਦੀਆਂ 8900 ਅਸਾਮੀਆਂ, ਬੀਐਡ ਦੀਆਂ 800, ਲਾਇਬ੍ਰੇਰੀਅਨ ਦੀਆਂ 200, ਕਾਲਜ ਲੈਕਚਰਾਰ ਦੀਆਂ 1100, ਐਨ.ਟੀ.ਟੀ ਦੀਆਂ 8300 ਅਸਾਮੀਆਂ ਖਾਲੀ ਪਈਆਂ ਹਨ।

ਇਸੇ ਤਰਾਂ ਪੰਜਾਬ ਪੁਲੀਸ ਵਿੱਚ 10,000, ਹੋਮਗਾਰਡਜ਼ ਦੀਆਂ 5000, ਜੇਲ ਵਿਭਾਗ ‘ਚ ਵਾਰਡਨ ਦੀਆਂ 800, ਪਟਵਾਰੀ ਦੀਆਂ 1100, ਪੰਚਾਇਤ ਸਕੱਤਰ ਦੀਆਂ 800, ਐਫ.ਸੀ.ਆਈ ‘ਚ ਵਾਚਮੈਨ ਦੀਆਂ 800, ਇੰਸਪੈਕਟਰ ਦੀਆਂ 148, ਪੀਐਸਟੀਸੀਐਲ ਦੀਆ 600, ਪੀਐਸਪੀਸੀਐਲ ਦੀਆਂ 1000, ਲਾਇਨਮੈਨ 1700, ਸਿਹਤ ਵਿਭਾਗ ‘ਚ ਵਾਰਡ ਅਟੈਡੈਂਟ ਦੀਆਂ 800, ਡਰਾਫਟਸਮੈਨ ਦੀਆਂ 1000, ਇੰਜੀਨੀਅਰ ਦੀਆਂ 1000 ਅਤੇ ਸਹਿਕਾਰੀ ਬੈਕਾਂ ‘ਚ 200 ਅਸਾਮੀਆਂ ਸਮੇਤ ਹੋਰਨਾਂ ਅਦਾਰਿਆਂ ਵਿੱਚ ਕਰੀਬ ਇੱਕ ਲੱਖ ਅਸਾਮੀਆਂ ਖਾਲੀ ਪਈਆਂ ਹਨ।

ਉਨਾਂ ਕਿਹਾ ਕਿ ਪੜੇ ਲਿਖੇ ਲੱਖਾਂ ਨੌਜਵਾਨ ਸਰਕਾਰੀ ਨੌਕਰੀਆਂ ਮਿਲਣ ਦਾ ਇੰਤਜ਼ਾਰ ਕਰ ਰਹੇ ਹਨ, ਪਰ ਸੱਤਾ ‘ਤੇ ਕਾਬਜ ਰਹੀਆਂ ਅਕਾਲੀ- ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਨਹੀਂ ਦਿੱਤੀਆਂ।

ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ‘ਤੇ ਪੰਜਾਬ ਦੇ ਨੌਜਵਾਨਾਂ ਨਾਲ ਧੋਖ਼ਾਧੜੀ ਅਤੇ ਵਾਅਦਾ ਖ਼ਿਲਾਫ਼ੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ 2017 ਦੀਆਂ ਚੋਣਾ ਵੇਲੇ ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਨੌਜਵਾਨਾਂ ਨਾਲ ਵਾਅਦਾ ਕੀਤਾ ਕਿ ਸੂਬੇ ‘ਚ ਘਰ- ਘਰ ਸਰਕਾਰੀ ਨੌਕਰੀ ਦਿੱਤੀ ਜਾਵੇਗੀ, ਪਰ ਸੱਤਾ ‘ਤੇ ਕਾਬਜ ਹੋ ਕੇ ਕੈਪਟਨ ਅਤੇ ਕਾਂਗਰਸ ਆਮ ਲੋਕਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਤੋਂ ਹੀ ਮੁੱਕਰ ਗਈ।

ਉਨਾਂ ਕਿਹਾ ਕਿ ਆਮ ਲੋਕਾਂ ਦੇ ਧੀਆਂ- ਪੁੱਤਾਂ ਨੂੰ ਧੋਖ਼ਾ ਦਿੰਦਿਆਂ ਕਾਂਗਰਸ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਸਮੇਤ ਕਾਂਗਰਸ ਦੇ ਵਿਧਾਇਕਾਂ ਅਤੇ ਆਗੂਆਂ ਦੇ ਧੀਆਂ- ਪੁੱਤਾਂ ਨੂੰ ਹੀ ਉਚ ਪੱਧਰ ਦੀਆਂ ਨੌਕਰੀਆਂ ਦੇ ਦਿੱਤੀਆਂ।

ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਲਗਾਤਾਰ 10 ਸਾਲ ਰਾਜ ਕਰਨ ਵਾਲੀ ਅਕਾਲੀ -ਭਾਜਪਾ ਸਰਕਾਰ ਨੇ ਵੀ ਖਾਲੀ ਅਸਾਮੀਆਂ ਭਰਨ ਦਾ ਯਤਨ ਨਹੀਂ ਕੀਤਾ, ਜਿਸ ਕਾਰਨ ਸੂਬੇ ਦੇ ਲੱਖਾਂ ਨੌਜਵਾਨ ਨੌਕਰੀ ਪ੍ਰਾਪਤ ਕਰਨ ਦੀ ਉਮਰ ਲੰਘਾ ਚੁੱਕੇ ਹਨ।

ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਕੀਤਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਖਾਲੀ ਪਈਆਂ ਸਰਕਾਰੀ ਅਸਾਮੀਆਂ ਤੁਰੰਤ ਭਰੀਆਂ ਜਾਣਗੀਆਂ ਅਤੇ ਵੱਖ- ਵੱਖ ਵਿਭਾਗਾਂ ‘ਚ ਅਧੂਰੀ ਪਈ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇਗਾ। ਚੀਮਾ ਨੇ ਕਿਹਾ ਕਿ ਸਰਕਾਰੀ ਅਸਾਮੀਆਂ ਦੀ ਭਰਤੀ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇਗੀ ਅਤੇ ਕਿਸੇ ਵੀ ਤਰਾਂ ਦੀ ਸਿਫਾਰਸ਼, ਪੈਸੇ ਦੀ ਵਰਤੋਂ ਅਤੇ ਭਾਈ ਭਤੀਜਾਵਾਦ ਸਹਿਣ ਨਹੀਂ ਕੀਤਾ ਜਾਵੇਗਾ। ਸਗੋਂ ਸਾਸ਼ਨ- ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਦੀ ਮਿਸਾਲ ਕਾਇਮ ਕੀਤੀ ਜਾਵੇਗੀ।

ਪੰਜਾਬ ਸਰਕਾਰ ਨੇ 4 IAS ਤੇ 2 PCS ਅਧਿਕਾਰੀਆਂ ਦੇ ਕੀਤੇ ਤਬਾਦਲੇ

0

ਪੰਜਾਬ ਸਰਕਾਰ ਵੱਲੋਂ 4 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਦੇਖੋ ਸੂਚੀ

ਅਕਾਲੀ ਦਲ ਨੇ ਕੈਦੀਆਂ ਦੀ ਸਜ਼ਾ ਬਾਰੇ ਕੇਜਰੀਵਾਲ ਦਾ ਝੂਠ ਕੀਤਾ ਬੇਨਕਾਬ, ਪ੍ਰੋ. ਭੁੱਲਰ ਦੇ ਮਾਮਲੇ ਵਿਚ ਸਜ਼ਾ ਸਮੀਖਿਆ ਬੋਰਡ ਅਤੇ ਇਸਦੀ ਮੀਟਿੰਗ ਦੇ ਵੇਰਵੇ ਕੀਤੇ ਜਾਰੀ

0

ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਪ੍ਰਕਿਰਿਆ ਨਾਲ ਕੋਈ ਸੰਬੰਧ ਨਾ ਹੋਣ ਦੇ ਕੀਤੇ ਦਾਅਵੇ ਤੇ ਬੋਲੇ ਹੋਰ ਝੂਠ ਨੁੰ ਬੇਨਕਾਬ ਕਰਦਿਆਂ ਸਜ਼ਾ ਸਮੀਖਿਆ ਬੋਰਡ ਦੇ ਮੈਂਬਰਾਂ ਅਤੇ ਪ੍ਰੋ. ਭੁੱਲਰ ਬਾਰੇ ਹੋਈ ਇਸਦੀ ਮੀਟਿੰਗ ਦੀ ਕਾਰਵਾਈ ਮੀਡੀਆ ਨੂੰ ਜਾਰੀ ਕਰ ਦਿੱਤੀ।

ਅੱਜ ਇਥੇ ਪਾਰਟੀ ਹੈਡਕੁਆਰਟਰ ’ਤੇ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ ਹਰਚਰਨ ਬੈਂਸ ਨੇ ਦੱਸਿਆ ਕਿ ਸ੍ਰੀ ਕੇਜਰੀਵਾਲ ਵਾਰ ਵਾਰ ਇਹ ਦਾਅਵਾ ਕਰ ਰਹੇ ਕਰ ਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹਨਾਂ ਦਾ ਪ੍ਰੋ. ਭੁੱਲਰ ਦੀ ਰਿਹਾਈ ਬਾਰੇ ਫੈਸਲਾ ਲੈਣ ਵਾਲੇ ਸਜ਼ਾ ਸਮੀਖਿਆ ਬੋਰਡ ਨਾਲ ਕੋਈ ਸੰਬੰਧ ਨਹੀਂ ਹੈ ਜਦੋਂ ਕਿ ਅਸਲੀਅਤ ਇਹ ਹੈ ਕਿ ਇਸ ਬੋਰਡ ਦਾ ਚੇਅਰਮੈਨ ਦਿੱਲੀ ਦਾ ਗ੍ਰਹਿ ਮੰਤਰੀ ਹੁੰਦਾ ਹੈ ਜੋ ਉਹਨਾਂ ਦੇ ਵਜ਼ਾਰਤੀ ਸਾਥੀ ਸਤੇਂਦਰ ਜੈਨ ਹਨ।

ਉਹਨਾਂ ਦੱਸਿਆ ਕਿ ਬੋਰਡ ਦੇ ਕੁੱਲ 7 ਮੈਂਬਰ ਹਨ ਜਿਹਨਾਂ ਵਿਚੋਂ 5 ਦਾ ਸਿੱਧਾ ਸੰਬੰਧ  ਕੇਜਰੀਵਾਲ ਨਾਲ ਹੈ। ਉਹਨਾਂ ਦੱਸਿਆ ਕਿ ਗ੍ਰਹਿ ਮੰਤਰੀ ਤੋਂ ਇਲਾਵਾ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਬੀ ਐਸ ਭੱਲਾ, ਦਿੱਲੀ ਸਰਕਾਰ ਦੇ ਡੀ ਜੀ ਪੀ ਜੇਲ੍ਹਾਂ ਸੰਦੀਪ ਗੋਇਲ, ਦਿੱਲੀ ਸਰਕਾਰ ਦੇ ਕਾਨੂੰਨ ਤੇ ਨਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਸੰਜੇ ਕੁਮਾਰ ਅਗਰਵਾਲ ਅਤੇ ਦਿੱਲੀ ਸਰਕਾਰ ਦੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਰਸ਼ਮੀ ਸਿੰਘ ਇਸਦੇ ਮੈਂਬਰ ਹਨ। ਇਹਨਾਂ ਤੋਂ ਇਲਾਵਾ ਬੋਰਡ ਦੇ ਦੋ ਹੋਰ ਮੈਂਬਰਾਂ ਵਿਚ ਦਿੱਲੀ ਦੇ ਐਡੀਸ਼ਨਲ ਸੈਸ਼ਨ ਜੱਜ ਸਤੀਸ਼ ਕੁਮਾਰ ਅਤੇ ਦਿੱਲੀ ਦੇ ਪੁਲਿਸ ਕਮਿਸ਼ਨਰ ਵੱਲੋਂ ਨਾਮਜ਼ਦ ਡੀ ਸੀ ਪੀ ਰਾਜੇਸ਼ ਦਿਓ ਇਸਦੇ ਮੈਂਬਰ ਹਨ।

ਬੈਂਸ ਨੇ ਦੱਸਿਆ ਕਿ ਇਸ ਬੋਰਡ ਦੀ 11 ਦਸੰਬਰ 2020 ਨੁੰ ਦਿੱਲੀ ਸਕੱਤਰੇਤ ਵਿਚ ਹੀ ਮੀਟਿੰਗ ਹੋਈ ਸੀ ਜਿਸ ਵਿਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦਾ ਮਾਮਲਾ ਵਿਚਾਰਿਆ ਗਿਆ। ਉਹਨਾਂ ਨੇ ਇਸ ਮੀਟਿੰਗ ਦੀ ਕਾਰਵਾਈ ਮੀਡੀਆ ਨੁੰ ਜਾਰੀ ਕਰਦਿਆਂ ਦੱਸਿਆ ਕਿ ਕਿਵੇਂ ਬੋਰਡ ਨੇ ਪ੍ਰੋ. ਭੁੱਲਰ ਦੀ ਰਿਹਾਈ ਲਈ ਪ੍ਰਵਾਨਗੀ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹਾਲਾਂਕਿ ਮੀਟਿੰਗ ਵਿਚ ਇਹ ਵੀ ਚਰਚਾ ਹੋਈ ਕਿ ਇਸ ਮੀਟਿੰਗ ਤੱਕ ਪ੍ਰੋ. ਭੁੱਲਰ 23 ਸਾਲ 9 ਮਹੀਨੇ ਸਜ਼ਾ ਕੱਟ ਚੁੱਕੇ ਹਨ।

ਉਹਨਾਂ ਕਿਹਾ ਕਿ ਹੁਣ ਕੇਜਰੀਵਾਲ ਲੋਕਾਂ ਨੁੰ ਜਵਾਬ ਦੇਣ ਕਿ ਉਹ ਵਾਰ ਵਾਰ ਲੋਕਾਂ ਨੁੰ ਗੁੰਮਰਾਹ ਕਰਨ ਦਾ ਯਤਨ ਕਿਉਂ ਕਰ ਰਹੇ ਹਨ ਜਦੋਂ ਕਿ ਪ੍ਰੋ. ਭੁੱਲਰ ਦੀ ਰਿਹਾਈ ਦਾ ਫੈਸਲਾ ਲੈਣ ਵਾਲੇ ਬੋਰਡ ਦੇ ਚੇਅਰਮੈਨ ਸਮੇਤ 90 ਫੀਸਦੀ ਤੋਂ ਜ਼ਿਆਦਾ ਮੈਂਬਰ  ਕੇਜਰੀਵਾਲ ਨਾਲ ਸਿੱਧੇ ਤੌਰ ’ਤੇ ਸੰਬੰਧ ਰੱਖਦੇ ਹਨ। ਉਹਨਾਂ ਕਿਹਾ ਕਿ ਪ੍ਰੋ. ਭੁੱਲਰ ਦੀ ਰਿਹਾਈ ਪੰਜਾਬੀਆਂ ਲਈ ਇਕ ਬੇਹੱਦ ਸੰਵੇਦਨਸ਼ੀਲ ਮਾਮਲਾ ਹੈ ਪਰ ਸ੍ਰੀ ਕੇਜਰੀਵਾਲ ਆਪਣੇ ਸੁਭਾਅ ਅਨੁਸਾਰ ਚਾਲਾਕੀ ਖੇਡਦਿਆਂ ਝੂਠ ਬੋਲ ਕੇ ਲੋਕਾਂ ਨੁੰ ਗੁੰਮਰਾਹ ਕਰਨ ’ਤੇ ਲੱਗੇ ਹੋਏ ਹਨ ਜੋ ਬੇਹੱਦ ਸ਼ਰਮਨਾਕ ਗੱਲ ਹੈ।

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ’ਤੇ ਹਮਲਾ ਬੋਲਦਿਆਂ  ਬੈਂਸ ਨੇ ਕਿਹਾ ਕਿ ਸਿੱਧੂ ਨੇ ਆਪਣੀ ਤਾਕਤ ਵਰਤ ਕੇ ਰਾਤੋਂ ਰਾਤ ਮੁੱਖ ਮੰਤਰੀ ਬਦਲਵਾ ਦਿੱਤਾ ਤੇ ਅਸਤੀਫੇ ਦੀ ਧਮਕੀ ਦੇ ਕੇ ਡੀ ਜੀ ਪੀ ਤੇ ਐਡਵੋਕੇਟ ਜਨਰਲ ਵੀ ਬਦਲਾ ਦਿੱਤਾ ਪਰ ਜਦੋਂ ਅਧਿਆਪਕਾਂ ਨੂੰ ਰੈਗੂਲਰ ਕਰਵਾਉਣ ਦੀ ਵਾਰੀ ਆਈ ਜਾਂ ਲੋੜਵੰਦਾਂ ਦੀ ਮਦਦ ਕਰਨ ਦੀ ਵਾਰੀ ਆਈ ਤਾਂ ਸਿੱਧੂ ਚੁੱਪ ਹੋ ਕੇ ਗਏ ਤੇ ਇਹ ਆਖਣ ਲੱਗ ਪਏ ਕਿ ਉਹਨਾਂ ਕੋਲ ਤਾਕਤ ਨਹੀਂ ਹੈ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਸ੍ਰੀ ਸਿੱਧੂ ਸਿਰਫ ਆਪਣੇ ਰਾਜਨੀਤਕ ਲਾਹੇ ਵਾਸਤੇ ਤਾਕਤ ਦੀ ਵਰਤੋਂ ਕਰਦੇ ਹਨ ਤੇ ਲੋਕਾਂ ਦੀ ਭਲਾਈ ਨਾਲ ਉਹਨਾਂ ਨੁੰ ਕੋਈ ਸਰੋਕਾਰ ਨਹੀਂ ਹੈ।

ਵਿਧਾਨ ਸਭਾ ਹਲਕਾ ਭੁਲੱਥ ਤੋਂ ਬੀਬੀ ਜਗੀਰ ਕੌਰ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

0

ਵਿਧਾਨ ਸਭਾ ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਅੱਜ ਐੱਸ. ਡੀ. ਐੱਮ. ਭੁਲੱਥ ਕਮ ਚੋਣ ਰਿਟਰਨਿੰਗ ਅਫ਼ਸਰ ਸ਼ਾਇਰੀ ਮਲਹੋਤਰਾ ਕੋਲ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ।

ਇਸ ਮੌਕੇ ਉਨ੍ਹਾਂ ਨਾਲ ਯੁਵਰਾਜ ਭੁਪਿੰਦਰ ਸਿੰਘ, ਨਗਰ ਪੰਚਾਇਤ ਬੇਗੋਵਾਲ ਦੇ ਪ੍ਰਧਾਨ ਰਜਿੰਦਰ ਸਿੰਘ ਲਾਡੀ ਵੀ ਸਨ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਵਜੋਂ ਉਨ੍ਹਾਂ ਨੇ ਅੱਜ ਪੇਪਰ ਦਾਖਲ ਕਰਵਾਏ ਹਨ। ਮੈਨੂੰ ਵਿਸ਼ਵਾਸ ਹੈ ਕਿ ਵਾਹਿਗੁਰੂ ਕਿਰਪਾ ਕਰੇਗਾ, ਕਿਉਂਕਿ ਹਲਕੇ ਦੇ ਲੋਕਾਂ ਵਿਚ ਅਕਾਲੀ ਦਲ ਅਤੇ ਬਸਪਾ ਪ੍ਰਤੀ ਬਹੁਤ ਜਿਆਦਾ ਉਤਸ਼ਾਹ ਹੈ।

20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ਅਤੇ ਬਸਪਾ ਵੱਲੋਂ ਹਲਕਾ ਭੁਲੱਥ ਤੋਂ ਬੀਬੀ ਜਗੀਰ ਕੌਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਬੀਬੀ ਜਗੀਰ ਕੌਰ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਰਾਣਾ ਨਾਲ ਹੋਣ ਵਾਲਾ ਹੈ।

ਚੋਣ ਕਮਿਸ਼ਨ ਵੱਲੋਂ ਨਵੀਆਂ ਹਿਦਾਇਤਾਂ ਹੋਈਆਂ ਜਾਰੀ

0

ਦੇਸ਼ ਦੇ ਪੰਜ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਤੇ ਮਣੀਪੁਰ ‘ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਕੋਰੋਨਾ ਸੰਕਰਮਣ ਦੇ ਮਾਮਲਿਆਂ ਦੀ ਘਟਦੀ ਗਿਣਤੀ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਨੇ ਸਿਆਸੀ ਦਲਾਂ ਦੇ ਚੋਣ ਪ੍ਰਚਾਰ ਨੂੰ ਲੈ ਕੇ ਲਾਈਆਂ ਗਈਆਂ ਪਾਬੰਦੀਆਂ ‘ਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ।

ਅੱਜ ਨਾਮਜ਼ਦਗੀ ਭਰਨਗੇ ਪੰਜਾਬ ਦੇ ਦਿੱਗਜ਼ ਆਗੂ

ਹਾਲਾਂਕਿ ਸਮੀਖਿਆ ਬੈਠਕ ਤੋਂ ਬਾਅਦ ਕਮਿਸ਼ਨ ਨੇ ਚੋਣ ਰੈਲੀਆਂ ‘ਤੇ ਰੋਕ ਨੂੰ 11 ਫ਼ਰਵਰੀ ਤੱਕ ਵਧਾ ਦਿੱਤਾ ਹੈ। ਕਮਿਸ਼ਨ ਨੇ ਹੁਣ 1000 ਲੋਕਾਂ ਨਾਲ ਸਭਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ 500 ਲੋਕਾਂ ਨਾਲ ਇਨਡੋਰ ਮੀਟਿੰਗ ਦੀ ਵੀ ਮਨਜ਼ੂਰੀ ਦਿੱਤੀ ਹੈ। ਇਸ ਤੋਂ ਇਲਾਵਾ ਘਰ-ਘਰ ਜਾ ਕੇ ਪ੍ਰਚਾਰ (ਡੋਰ ਟੂ ਡੋਰ) ਮੁਹਿੰਮ ਲਈ ਗਿਣਤੀ 10 ਤੋਂ ਵਧਾ ਕੇ 20 ਕਰ ਦਿੱਤੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਹੋਏ ਸੇਵਾ ਮੁਕਤ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ 35 ਸਾਲ ਦੀ ਸੇਵਾ ਮਗਰੋਂ ਅੱਜ ਸੇਵਾਮੁਕਤ ਹੋ ਗਏ। ਉਹ 1987 ਵਿਚ ਸਿੱਖ ਸੰਸਥਾ ਅੰਦਰ ਕਲਰਕ ਵਜੋਂ ਭਰਤੀ ਹੋਏ ਸਨ ਅਤੇ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਵੱਖ-ਵੱਖ ਅਹੁਦਿਆਂ ’ਤੇ ਕਾਰਜ ਕੀਤਾ। ਸ. ਭੂਰਾ ਕੋਹਨਾ ਦੇ ਸੇਵਾਮੁਕਤ ਹੋਣ ’ਤੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨ ਸਮਾਗਮ ਕੀਤਾ ਗਿਆ, ਜਿਸ ਵਿਚ ਸਿੱਖ ਪੰਥ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

ਇਸ ਦੌਰਾਨ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸਤਬੀਰ ਸਿੰਘ ਧਾਮੀ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਗੱਜਣ ਸਿੰਘ ਤਰਨਾ ਦਲ ਸਮੇਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸਨਮਾਨਿਤ ਕੀਤਾ ਗਿਆ।

ਸਨਮਾਨ ਸਮਾਰੋਹ ਸਮੇਂ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ. ਸੁਖਦੇਵ ਸਿੰਘ ਭੂਰਾਕੋਹਨਾ ਦੀ ਪ੍ਰਬੰਧਕੀ ਕੁਸ਼ਲਤਾ ਦੀ ਸ਼ਲਾਘਾ ਕੀਤੀ ਅਤੇ ਨਵੇਂ ਕਰਮਚਾਰੀਆਂ ਨੂੰ ਉਨ੍ਹਾਂ ਤੋਂ ਪ੍ਰੇਰਣਾ ਲੈਣ ਲਈ ਕਿਹਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਬਾਬਾ ਅਵਤਾਰ ਸਿੰਘ ਸੁਰਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀਸੀ ਸ. ਜਸਪਾਲ ਸਿੰਘ ਸੰਧੂ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ shiromaniਕੋਹਨਾ, ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ਼੍ਰੋਮਣੀ ਕਮੇਟੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਡਾ. ਪਰਮਵੀਰ ਸਿੰਘ ਪੰਜਾਬੀ ਯੁਨੀਵਰਸਿਟੀ ਪਟਿਆਲਾ, ਬੀਬੀ ਤੇਜਿੰਦਰ ਕੌਰ ਧਾਲੀਵਾਲ ਡਾਇਰੈਕਟਰ ਸਿੱਖਿਆ ਸ਼੍ਰੋਮਣੀ ਕਮੇਟੀ, ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ, ਸ. ਪ੍ਰਤਾਪ ਸਿੰਘ ਸਟੱਡੀ ਸਰਕਲ, ਸ. ਲਖਵਿੰਦਰਪਾਲ ਸਿੰਘ ਜੱਜ ਨੇ ਸੰਬੋਧਨ ਕਰਦਿਆਂ ਸ. ਸੁਖਦੇਵ ਸਿੰਘ ਭੂਰਾ ਕੋਹਨਾ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ।

ਬੁਲਾਰਿਆਂ ਨੇ ਕਿਹਾ ਕਿ ਸ. ਸੁਖਦੇਵ ਸਿੰਘ ਭੂਰਾਕੋਹਨਾ ਸਿੱਖ ਸੰਸਥਾ ਨੂੰ ਸਮਰਪਤ ਸ਼ਖ਼ਸੀਅਤ ਹਨ, ਜੋ ਆਪਣੇ ਸੇਵਾਕਾਲ ਦੌਰਾਨ ਸੰਸਥਾ ਦੀ ਬਿਹਤਰੀ ਲਈ ਯਤਨਸ਼ੀਲ ਰਹੇ। ਇਸ ਮੌਕੇ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।

ਇਸ ਤੋਂ ਪਹਿਲਾਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ. ਸੁਖਦੇਵ ਸਿੰਘ ਭੂਰਾ ਕੋਹਨਾ ਦਾ ਸਨਮਾਨ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ. ਭੂਰਾ ਕੋਹਨਾ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਵੀ ਕਾਮਨਾ ਕੀਤੀ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਗੁਰੂ ਘਰ ਦੀ ਸੇਵਾ ਚੰਗੇ ਭਾਗਾਂ ਨਾਲ ਮਿਲਦੀ ਹੈ ਕਿਉਂਕਿ ਇਹ ਪਰਿਵਾਰਕ ਨਿਰਬਾਹ ਲਈ ਸਾਧਨ ਬਣਨ ਦੇ ਨਾਲ-ਨਾਲ ਸੇਵਾ ਕਮਾਉਣ ਦਾ ਮੌਕਾ ਵੀ ਦਿੰਦੀ ਹੈ। ਉਨ੍ਹਾਂ ਸ. ਭੂਰਾ ਕੋਹਨਾ ਦੀ ਸ਼ਖ਼ਸੀਅਤ ਸਬੰਧੀ ਗੱਲ ਕਰਦਿਆਂ ਆਖਿਆ ਕਿ ਇਹ ਸਵੈ-ਭਰੋਸੇ, ਸਵੈ-ਵਿਸ਼ਵਾਸ ਵਾਲੇ ਵਿਅਕਤੀ ਹਨ ਅਤੇ ਇਨ੍ਹਾਂ ਨੇ ਆਪਣੇ ਸੇਵਾਕਾਲ ਦੌਰਾਨ ਜ਼ਿਕਰਯੋਗ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਰਵਿਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਨਿਯਮਾਂ ਅਨੁਸਾਰ ਹਰ ਵਿਅਕਤੀ ਸੇਵਾਮੁਕਤ ਹੁੰਦਾ ਹੈ, ਪਰ ਨਿੱਜੀ ਤੌਰ ’ਤੇ ਸਿੱਖ ਕਦੇ ਵੀ ਗੁਰੂ ਘਰ ਦੀ ਸੇਵਾ ਤੋਂ ਮੁਕਤ ਨਹੀਂ ਹੁੰਦਾ।

ਸਨਮਾਨ ਸਮਾਰੋਹ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਬਲਦੇਵ ਸਿੰਘ ਚੂੰਘਾ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਸੁਖਵਿੰਦਰ ਸਿੰਘ ਅਗਵਾਨ, ਬੀਬੀ ਸਤਵੰਤ ਕੌਰ ਡਾਇਰੈਕਟਰ ਸਿੱਖਿਆ, ਸ. ਹਰਜੀਤ ਸਿੰਘ ਖਾਲਸਾ ਜੱਜ, ਐਡਵੋਕੇਟ ਮਨਜੀਤ ਸਿੰਘ ਛੀਨਾ, ਡਾ. ਏ ਪੀ ਸਿੰਘ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਡਾ. ਪਰਮਜੀਤ ਸਿੰਘ ਸਰੋਆ, ਸ. ਸੁਖਮਿੰਦਰ ਸਿੰਘ, ਸਾਬਕਾ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਮੀਤ ਸਿੰਘ ਬੁੱਟਰ, ਸ. ਸੁਲੱਖਣ ਸਿੰਘ ਭੰਗਾਲੀ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ. ਕੰਵਰਚੜ੍ਹਤ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਮੇਜਰ ਸਿੰਘ ਵਾਂ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਸ. ਤਲਵਿੰਦਰ ਸਿੰਘ ਬੁੱਟਰ, ਬਾਬਾ ਸੁੱਖਾ ਸਿੰਘ ਖਿਆਲੇ ਵਾਲੇ, ਸ. ਜਸਬੀਰ ਸਿੰਘ ਸਾਬਰ, ਹੈੱਡ ਗ੍ਰੰਥੀ ਭਾਈ ਨਿਸ਼ਾਨ ਸਿੰਘ, ਸ. ਪ੍ਰਿਥੀਪਾਲ ਸਿੰਘ, ਸ. ਗੁਰਮੀਤ ਸਿੰਘ, ਸ. ਬਲਜੀਤ ਸਿੰਘ ਤੋਂ ਇਲਾਵਾ ਸ. ਭੂਰਾਕੋਹਨਾ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਬੀਬੀ ਸੁਖਵਿੰਦਰ ਕੌਰ ਪਤਨੀ, ਬੀਬੀ ਸੰਦੀਪ ਕੌਰ ਬੇਟੀ, ਸ. ਨਵਜੋਤ ਸਿੰਘ ਦਾਮਾਦ, ਸ. ਗੁਰਚਰਨ ਸਿੰਘ ਭਰਾ ਅਤੇ ਹੋਰ ਰਿਸ਼ਤੇਦਾਰ ਮੌਜੂਦ ਸਨ।