Home Blog Page 2181

ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼, ਸਾਲ 2023 ਲਈ 8 ਤੋਂ 8.5% ਦੀ ਵਿਕਾਸ ਦਰ ਦਾ ਅੰਦਾਜ਼ਾ

0

ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਬਜਟ ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸੈਂਟਰਲ ਹਾਲ ਵਿੱਚ ਦੋਵਾਂ ਸਦਨਾਂ ਨੂੰ ਸੰਬੋਧਨ ਨਾਲ ਹੋਈ। ਰਾਸ਼ਟਰਪਤੀ ਨੇ ਆਪਣੇ ਸੰਬੋਧਨ ਦੌਰਾਨ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਕੀਤਾ। ਇਸ ਤੋਂ ਬਾਅਦ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਪੇਸ਼ ਕੀਤਾ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਆਰਥਿਕ ਸਰਵੇਖਣ 2021-22 ਪੇਸ਼ ਕੀਤਾ ਹੈ। ਆਰਥਿਕ ਸਰਵੇਖਣ ਨੇ ਵਿੱਤੀ ਸਾਲ 2023 ਲਈ 8 ਤੋਂ 8.5 ਫੀਸਦੀ ਦੀ ਅਸਲ GDP ਵਿਕਾਸ ਦਰ ਦਾ ਅਨੁਮਾਨ ਲਗਾਇਆ ਹੈ।

ਆਰਥਿਕ ਸਰਵੇਖਣ ‘ਚ ਸਰਕਾਰ ਨੇ ਵਿੱਤੀ ਸਾਲ 2023 ਲਈ ਵਿਕਾਸ ਦਰ 8 ਤੋਂ 8.5 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਹੈ। ਆਰਥਿਕ ਸਰਵੇਖਣ ‘ਚ ਕਿਹਾ ਗਿਆ ਹੈ ਕਿ ਚਾਲੂ ਵਿੱਤੀ ਸਾਲ ‘ਚ ਅਰਥਵਿਵਸਥਾ ਦੇ 9.2 ਫੀਸਦੀ ਵਾਧੇ ਦੀ ਉਮੀਦ ਹੈ। ਇਹ ਇਸ ਮਹੀਨੇ ਦੇ ਸ਼ੁਰੂ ਵਿਚ ਜਾਰੀ ਕੀਤੇ ਪਹਿਲੇ ਪੇਸ਼ਗੀ ਅਨੁਮਾਨਾਂ ਦੇ ਅਨੁਸਾਰ ਹੈ। ਇਹ ਅਨੁਮਾਨ ਇਸ ਧਾਰਨਾ ‘ਤੇ ਅਧਾਰਤ ਹੈ ਕਿ ਕੋਈ ਹੋਰ ਮਹਾਂਮਾਰੀ ਨਹੀਂ ਹੋਵੇਗੀ ਅਤੇ ਕੋਈ ਆਰਥਿਕ ਵਿਘਨ ਨਹੀਂ ਹੋਵੇਗਾ।

ਜ਼ਿਕਰਯੋਗ ਹੈ ਕਿ ਬਜਟ ਤੋਂ ਪਹਿਲਾਂ ਆਰਥਿਕ ਸਰਵੇਖਣ ਪੇਸ਼ ਕੀਤਾ ਜਾਂਦਾ ਹੈ। ਭਾਰਤ ਦਾ ਪਹਿਲਾ ਆਰਥਿਕ ਸਰਵੇਖਣ 1950-51 ‘ਚ ਪੇਸ਼ ਕੀਤਾ ਗਿਆ ਸੀ। ਸ਼ੁਰੂ ਵਿੱਚ ਇਹ ਸਾਲ 1964 ਤੱਕ ਬਜਟ ਦੇ ਨਾਲ ਹੀ ਪੇਸ਼ ਕੀਤਾ ਜਾਂਦਾ ਸੀ ਪਰ ਬਾਅਦ ਵਿੱਚ ਇਸਨੂੰ ਵੱਖਰੇ ਤੌਰ ‘ਤੇ ਪੇਸ਼ ਕੀਤਾ ਗਿਆ।

 

ਡਾ. ਦਲਜੀਤ ਸਿੰਘ ਚੀਮਾ ਤੇ ਪ੍ਰਕਾਸ਼ ਸਿੰਘ ਬਾਦਲ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

0

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਵਜੋਂ ਆਪਣੇ ਕਾਗਜ਼ ਮਲੋਟ ਸਥਿਤ  ਮਿਮਿਟ ਵਿਖੇ ਏ. ਡੀ. ਸੀ. ਕਮ ਰਿਟਰਨਿੰਗ ਅਫਸਰ ਰਾਜਦੀਪ ਕੌਰ ਕੋਲ ਭਰੇ। ਇਸ ਤੋਂ ਇਲਾਵਾ ਡਾ. ਦਲਜੀਤ ਸਿੰਘ ਚੀਮਾ ਨੇ ਵੀ ਵਿਧਾਨ ਸਭਾ ਹਲਕਾ ਰੋਪੜ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਹਲਕਾ ਭਦੌੜ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ

0

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਦੌਰਾਨ ਸਾਬਕਾ ਰੇਲ ਮੰਤਰੀ ਪਵਨ ਕੁਮਾਰ ਬਾਂਸਲ ਵੀ ਮੁੱਖ ਮੰਤਰੀ ਨਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਅੱਜ ਨਾਮਜ਼ਦਗੀ ਭਰਨਗੇ ਪੰਜਾਬ ਦੇ ਦਿੱਗਜ਼ ਆਗੂ

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਰਹੇ ਹਨ ਪਰ ਇਸ ਦੇ ਬਾਵਜੂਦ ਮਾਲਵੇ ਦਾ ਵਿਕਾਸ ਨਹੀਂ ਹੋ ਸਕਿਆ ਹੈ। ਚੰਨੀ ਨੇ ਕਿਹਾ ਕਿ ਲੋਕ ਉਨ੍ਹਾਂ ‘ਤੇ ਭਰੋਸਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਇਲਾਕੇ ਨੂੰ ਵਿਕਾਸ ਕਰਕੇ ਉਪਰ ਚੁੱਕਣਗੇ ਅਤੇ ਮਾਲਵੇ ਵਿਚ ਵੱਡੀ ਜਿੱਤ ਹਾਸਿਲ ਕਰਨਗੇ।

ਨਾਜਾਇਜ਼ ਅਸਲਾ ਰੱਖਣ ਦੇ ਦੋਸ਼ ’ਚ ਪੰਜਾਬੀ ਗਾਇਕ ਕੇ. ਐੱਸ. ਮੱਖਣ ਨੂੰ ਸਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

0

ਪੰਜਾਬੀ ਗਾਇਕ ਕੇ. ਐੱਸ. ਮੱਖਣ ਇਕ ਵਾਰ ਮੁੜ ਵਿਵਾਦਾਂ ’ਚ ਘਿਰ ਗਏ ਹਨ। ਕੇ. ਐੱਸ. ਮੱਖਣ ਨੂੰ ਸਰੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਕੇ. ਐੱਸ. ਮੱਖਣ ਦੀ ਗ੍ਰਿਫ਼ਤਾਰੀ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ ’ਚ ਹੋਈ ਹੈ। ਕੇ. ਐੱਸ. ਮੱਖਣ ਦੀ ਗ੍ਰਿਫ਼ਤਾਰੀ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।

ਪੰਜਾਬ ਵਿਧਾਨ ਸਭਾ ਚੋਣਾਂ: ਸੁਖਬੀਰ ਬਾਦਲ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

0

ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ। ਅੱਜ ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਲੜਨ ਲਈ ਐੱਸ.ਡੀ.ਐੱਮ. ਦਫ਼ਤਰ ਵਿਖੇ ਜਾ ਕੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸੁਖਬੀਰ ਬਾਦਲ ਇਸ ਸਮੇਂ ਫਿਰੋਜ਼ਪੁਰ ਦੇ ਸਾਂਸਦ ਹਨ। ਜਲਾਲਾਬਾਦ ਹਲਕੇ ਤੋਂ ਕਾਂਗਰਸ ਨੇ ਮੋਹਨ ਸਿੰਘ ਫਲੀਆਂਵਾਲਾ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ।

ਕਾਨਪੁਰ ਹਾਦਸੇ ‘ਤੇ ਰਾਸ਼ਟਰਪਤੀ ਕੋਵਿੰਦ ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ

0

ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਦਰਅਸਲ ਬਾਬੂਪੁਰਵਾ ਖੇਤਰ ਵਿੱਚ ਇੱਕ ਬੇਕਾਬੂ ਸਿਟੀ ਈ-ਬੱਸ ਦੇ ਪਲਟਣ ਨਾਲ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 11 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ‘ਚ ਲਿਖਿਆ- ਕਾਨਪੁਰ ਦੇ ਬਾਬੂ ਪੁਰਵਾ ਇਲਾਕੇ ਵਿੱਚ ਸੜਕ ਹਾਦਸੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਇਸ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਇਸ ਦੇ ਨਾਲ ਹੀ ਮੈਂ ਇਸ ਹਾਦਸੇ ਵਿੱਚ ਜ਼ਖਮੀ ਹੋਏ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਇਸ ਤੋਂ ਇਲਾਵਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰਕੇ ਕਿਹਾ, ”ਕਾਨਪੁਰ ‘ਚ ਬੱਸ ਹਾਦਸੇ ‘ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਤੋਂ ਬੇਹੱਦ ਦੁਖੀ ਹਾਂ। ਇਸ ਘਟਨਾ ਵਿੱਚ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਇਸ ਦੇ ਨਾਲ ਹੀ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਦੇ ਇਲਾਜ ਲਈ ਢੁੱਕਵੇਂ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।

ਰਾਮ ਰਹੀਮ ਖ਼ਿਲਾਫ਼ ਚਾਰਜਸ਼ੀਟ ‘ਤੇ ਭੜਕਿਆ ਡੇਰਾ

ਜਾਣਕਾਰੀ ਅਨੁਸਾਰ ਐਤਵਾਰ ਦੇਰ ਰਾਤ ਘੰਟਾਘਰ ਤੋਂ ਟਾਟ ਮਿੱਲ ਚੌਰਾਹੇ ਵੱਲ ਇਕ ਈ-ਬੱਸ ਤੇਜ਼ ਰਫਤਾਰ ਨਾਲ ਆ ਰਹੀ ਸੀ। ਇਸ ਦੌਰਾਨ ਇਕ ਈ-ਰਿਕਸ਼ਾ ਨੂੰ ਟੱਕਰ ਮਾਰਨ ਤੋਂ ਬਾਅਦ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਬੱਸ ਡਿਵਾਈਡਰ ਨੂੰ ਪਾਰ ਕਰ ਕੇ ਉਲਟ ਦਿਸ਼ਾ ਤੋਂ ਆ ਰਹੇ ਵਾਹਨਾਂ ਨੂੰ ਟੱਕਰ ਮਾਰਦੀ ਹੋਈ ਡੰਪਰ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਡਰਾਈਵਰ ਬੱਸ ਛੱਡ ਕੇ ਫ਼ਰਾਰ ਹੋ ਗਿਆ। ਹਾਲਾਂਕਿ ਬਾਅਦ ‘ਚ ਉਸ ਨੂੰ ਫੜ ਲਿਆ ਗਿਆ।

ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ,ਦੋਵਾਂ ਸਦਨਾਂ ਨੂੰ ਰਾਸ਼ਟਰਪਤੀ ਕਰਨਗੇ ਸੰਬੋਧਿਤ

0

ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਅੱਜ ਬਜਟ ਸੈਸ਼ਨ ਤੋਂ ਪਹਿਲਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਰਾਸ਼ਟਰਪਤੀ ਦਾ ਸੰਬੋਧਨ ਸੈਂਟਰਲ ਹਾਲ ਵਿੱਚ ਸਵੇਰੇ 11 ਵਜੇ ਹੋਵੇਗਾ। ਅੱਜ ਇਸ ਸੈਸ਼ਨ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਾਲ 2021-22 ਲਈ ਆਰਥਿਕ ਸਰਵੇਖਣ ਪੇਸ਼ ਕਰੇਗੀ। ਇਸ ਤੋਂ ਬਾਅਦ ਵਿੱਤ ਮੰਤਰੀ 1 ਫਰਵਰੀ ਨੂੰ ਵਿੱਤੀ ਸਾਲ 2022-23 ਲਈ ਕੇਂਦਰੀ ਬਜਟ ਪੇਸ਼ ਕਰਨਗੇ। ਦੂਜੇ ਪਾਸੇ ਅੱਜ ਬਜਟ ਸੰਸਦ ਸੈਸ਼ਨ ‘ਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਨੇ ਪੈਗਾਸਸ ਜਾਸੂਸੀ ਕੇਸ, ਪੂਰਬੀ ਲੱਦਾਖ ‘ਚ ਚੀਨ ਦੀ ‘ਘੁਸਪੈਠ’ ਵਰਗੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ।

ਮੁੱਦੇ ਤੋਂ ਭਟਕੇ ਲੋਕ, ਆਪ ਤੇ ਕਾਂਗਰਸੀ ਆਹਮੋ ਸਾਹਮਣੇ ਕੈਪਟਨ ਦੀ ਗੱਲ ਹੁੰਦਿਆਂ ਵੱਜੀਆਂ ਤਾੜੀਆਂ

ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦੱਸਿਆ ਕਿ ਸੋਮਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ ਅਤੇ ਵਿਰੋਧੀ ਪਾਰਟੀ ਵੱਲੋਂ ਜੋ ਵੀ ਮੁੱਦੇ ਉਠਾਏ ਜਾਣਗੇ, ਉਨ੍ਹਾਂ ‘ਤੇ ਵਿਚਾਰ ਕੀਤਾ ਜਾਵੇਗਾ। ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਸੈਸ਼ਨ ਦੇ ਪਹਿਲੇ ਪੜਾਅ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀਆਂ ਮੀਟਿੰਗਾਂ ਦਿਨ ਦੇ ਵੱਖ-ਵੱਖ ਸਮੇਂ ਹੋਣਗੀਆਂ, ਤਾਂ ਜੋ ਕੋਵਿਡ ਨਾਲ ਸਬੰਧਤ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਸਕੇ।

ਬਜਟ ਸੈਸ਼ਨ ਦੀ ਅਨੁਸੂਚੀ

ਬਜਟ ਸੈਸ਼ਨ ਦੇ ਪਹਿਲੇ ਦੋ ਦਿਨਾਂ ਵਿੱਚ ਕੋਈ ਸਿਫ਼ਰ ਕਾਲ ਅਤੇ ਪ੍ਰਸ਼ਨ ਕਾਲ ਨਹੀਂ ਹੋਵੇਗਾ। ਲੋਕ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ‘ਤੇ ਚਰਚਾ ਬੁੱਧਵਾਰ ਤੋਂ ਸ਼ੁਰੂ ਹੋਵੇਗੀ।

ਸੰਭਾਵਨਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਫਰਵਰੀ ਨੂੰ ਚਰਚਾ ਦਾ ਜਵਾਬ ਦੇਣਗੇ।
ਲੋਕ ਸਭਾ ਸਕੱਤਰੇਤ ਦੇ ਅਧਿਕਾਰੀਆਂ ਅਨੁਸਾਰ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਮਤੇ ‘ਤੇ ਚਰਚਾ ਲਈ ਚਾਰ ਦਿਨ ਦਾ ਸਮਾਂ ਰੱਖਿਆ ਗਿਆ ਹੈ, ਜੋ 2 ਫਰਵਰੀ ਨੂੰ ਸ਼ੁਰੂ ਹੋਵੇਗਾ। ਸੰਸਦ ਦੇ ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਤੋਂ 11 ਫਰਵਰੀ ਤੱਕ ਚੱਲੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਬਜਟ ਦੀ ਵੰਡ ‘ਤੇ ਵਿਚਾਰ ਕਰਨ ਲਈ ਛੁੱਟੀ ਰਹੇਗੀ।

ਰਾਮ ਰਹੀਮ ਖ਼ਿਲਾਫ਼ ਚਾਰਜਸ਼ੀਟ ‘ਤੇ ਭੜਕਿਆ ਡੇਰਾ

ਬਜਟ ਸੈਸ਼ਨ ਦਾ ਦੂਜਾ ਪੜਾਅ 14 ਮਾਰਚ ਤੋਂ ਸ਼ੁਰੂ ਹੋਵੇਗਾ, ਜੋ 8 ਅਪ੍ਰੈਲ ਤੱਕ ਚੱਲੇਗਾ। ਰਾਸ਼ਟਰਪਤੀ ਦਾ ਸੰਬੋਧਨ 31 ਜਨਵਰੀ ਨੂੰ ਸਵੇਰੇ 11 ਵਜੇ ਹੋਵੇਗਾ। ਲੋਕ ਸਭਾ ਦੀ ਬੈਠਕ 1 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗੀ ਅਤੇ ਉਸ ਦਿਨ ਆਮ ਬਜਟ ਪੇਸ਼ ਕੀਤਾ ਜਾਵੇਗਾ।

2 ਫਰਵਰੀ ਤੋਂ ਲੋਕ ਸਭਾ ਦੀ ਕਾਰਵਾਈ ਸ਼ਾਮ 4 ਵਜੇ ਤੋਂ ਰਾਤ 9 ਵਜੇ ਤੱਕ ਚੱਲੇਗੀ।
ਲੋਕ ਸਭਾ ਸਕੱਤਰੇਤ ਦੇ ਬੁਲੇਟਿਨ ਅਨੁਸਾਰ, ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਹੇਠਲੇ ਸਦਨ ਦੀ ਬੈਠਕ ਦੌਰਾਨ ਦੋਵਾਂ ਸਦਨਾਂ ਦੇ ਚੈਂਬਰਾਂ ਅਤੇ ਗੈਲਰੀਆਂ ਦੀ ਵਰਤੋਂ ਮੈਂਬਰਾਂ ਦੇ ਬੈਠਣ ਲਈ ਕੀਤੀ ਜਾਵੇਗੀ। ਬਜਟ ਸੈਸ਼ਨ ਦੌਰਾਨ ਕੁੱਲ 29 ਬੈਠਕਾਂ ਹੋਣਗੀਆਂ

ਇਸ ਬਜਟ ਸੈਸ਼ਨ ਦਾ ਆਯੋਜਨ ਅਜਿਹੇ ਸਮੇਂ ਕੀਤਾ ਜਾ ਰਿਹਾ ਹੈ ਜਦੋਂ ਪੰਜ ਰਾਜਾਂ- ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।

ਪੰਜਾਬ ਵਿਧਾਨ ਸਭਾ ਚੋਣਾਂ: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਮਜ਼ਦਗੀ ਪੇਪਰ ਕਰਨਗੇ ਦਾਖਲ

0

ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੇਪਰ ਦਾਖਲ ਕੀਤੇ ਜਾ ਰਹੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਮਜ਼ਦਗੀ ਪੇਪਰ ਦਾਖਲ ਕਰਨਗੇ। ਉਹ 11 ਵਜੇ ਐੱਸ.ਡੀ.ਐੱਮ ਦਫਤਰ ‘ਚ ਨਾਮਜ਼ਦਗੀ ਪੇਪਰ ਦਾਖਲ ਕਰਨਗੇ। ਸੁਖਬੀਰ ਬਾਦਲ ਜਲਾਲਾਬਾਦ ਤੋਂ ਚੋਣ ਲੜਣਗੇ।

ਇਸ ਤੋਂ ਇਲਾਵਾ ਅੱਜ ਪ੍ਰਕਾਸ਼ ਸਿੰਘ ਬਾਦਲ ਵੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਉਹ ਲੰਬੀ ਤੋਂ ਚੋਣ ਲੜਣਗੇ। ਉਹ ਅੱਜ 12:30 ਵਜੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਵੀ ਅੱਜ ਨਾਮਜ਼ਦਗੀ ਪੇਪਰ ਦਾਖਲ ਕਰਨਗੇ। ਉਹ ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਭਰਨਗੇ। ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ ਵੀ ਅੱਜ ਹੀ ਨਾਮਜ਼ਦਗੀ ਪੇਪਰ ਦਾਖਲ ਕਰਨਗੇ। ਚਰਨਜੀਤ ਚੰਨੀ ਦੋ ਹਲਕਿਆਂ ਤੋਂ ਚੋਣ ਲੜਣਗੇ। ਉਹ ਚਮਕੌਰ ਸਾਹਿਬ ਤੇ ਭਦੌੜ ਤੋਂ ਚੋਣ ਲੜਣਗੇ।

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

0

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਅਨੁਸਾਰ 8 ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ। ਬਰਨਾਲਾ ਤੋਂ ਮਨੀਸ਼ ਬਾਂਸਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਪਟਿਆਲਾ ਤੋਂ ਵਿਸ਼ਣੂ ਸ਼ਰਮਾ ਨੂੰ ਟਿਕਟ ਮਿਲੀ ਹੈ। ਇਸ ਤੋਂ ਇਲਾਵਾ ਖੇਮਕਰਨ ਤੋਂ ਸੁਖਪਾਲ ਸਿੰਘ ਭੁੱਲਰ ਨੂੰ ਟਿਕਟ ਦਿੱਤੀ ਗਈ ਹੈ। ਬਾਕੀ ਉਮੀਦਵਾਰਾਂ ਦਾ ਨਾਂ ਵੀ ਲਿਸਟ ‘ਚ ਸ਼ਾਮਿਲ ਹੈ। ਦੇਖੋ ਸੂਚੀ

ਕਿਸਾਨਾਂ ਕਰਕੇ ਦਿੱਲੀ ਸਿੰਘੂ ਬਾਰਡਰ ‘ਤੇ ਲੱਗਾ ਵੱਡਾ ਜਾਮ, MSP ਦੀ ਫਿਰ ਉੱਠੀ ਮੰਗ

0

ਕਿਸਾਨਾਂ ਵੱਲੋਂ ਇੱਕ ਵਾਰ ਫਿਰ ਸੰਘਰਸ਼ ਨੂੰ ਤੇਜ਼ ਕਰਨ ਦੀ ਤਿਆਰੀ ਕਰ ਲਈ ਗਈ ਹੈ। ਇੱਕ ਪਾਸੇ ਜਿਥੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੱਲ਼੍ਹ ਦੇਸ਼ ਭਰ ਵਿਚ ਕੇਂਦਰ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਥੇ ਅੱਜ ਹਰਿਆਣਾ ਤੋਂ ਕਿਸਾਨਾਂ ਦਾ ਇਕ ਜਥਾ ਦਿੱਲੀ ਵੱਲ ਨੂੰ ਰਵਾਨਾ ਹੋਇਆ ਹੈ।

CM ਚੰਨੀ ‘ਤੇ ਕਿਸ ਨੇ ਕਰਵਾਈ ਰੇਡ, ਇਹ ਸੁਣਕੇ ਉੱਚੀ ਉੱਚੀ ਹੱਸਣ ਲੱਗੇ ਕੇਜਰੀਵਾਲ

ਜਾਣਕਾਰੀ ਅਨੁਸਾਰ ਸੋਨੀਪਤ ਸਿੰਘੂ ਬਾਰਡਰ ਤੋਂ ਆਪਣੇ ਆਪ ਨੂੰ ਲੋਹੇ ਦੀਆਂ ਜੰਜ਼ੀਰਾਂ ਨਾਲ ਜਕੜੇ ਕਿਸਾਨਾਂ ਨੇ ਜੰਤਰ-ਮੰਤਰ ਜਾਣ ਲਈ ਪੈਦਲ ਮਾਰਚ ਸ਼ੁਰੂ ਕਰ ਦਿੱਤਾ ਹੈ।

ਇਸ ਦੌਰਾਨ ਹਰਿਆਣਾ ਅਤੇ ਦਿੱਲੀ ਪੁਲਿਸ ਨੇ ਦਿੱਲੀ ਸਿੰਘੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਿਆ ਹੈ। ਕਿਸਾਨਾਂ ਅਤੇ ਦਿੱਲੀ ਪੁਲਿਸ ਦੇ ਜਵਾਨਾਂ ਵਿੱਚ ਐੱਨ.ਐੱਚ.-44 ‘ਤੇ ਹੀ ਗੱਲਬਾਤ ਹੋ ਰਹੀ ਹੈ।

ਇਸ ਹਲਕੇ ‘ਚ MLA ਦੇ ਗੁੰਡਾ ਰਾਜ ਦਾ ਖੁੱਲ੍ਹਿਆ ਭੇਦ, ਕੈਮਰੇ ਸਾਹਮਣੇ ਲੋਕਾਂ ਦਾ ਫੁੱਟਿਆ ਗੁੱਸਾ

ਦਿੱਲੀ ਸਿੰਘੂ ਬਾਰਡਰ ‘ਤੇ ਲੰਮਾ ਜਾਮ ਲੱਗ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਉਹ ਕਿਸਾਨ ਅੰਦੋਲਨ ਦੌਰਾਨ ਹੀ ਧਰਨੇ ‘ਤੇ ਬੈਠੇ ਸਨ ਅਤੇ ਸ਼ੁਰੂ ਤੋਂ ਹੀ ਐਮ.ਐਸ.ਪੀ ਦੀ ਮੰਗ ਕਰਦੇ ਆ ਰਹੇ ਹਨ। ਇਸ ਲਈ ਐਮਐਸਪੀ ਦੀ ਮੰਗ ਨੂੰ ਲੈ ਕੇ ਉਹ ਜੰਤਰ-ਮੰਤਰ ਜਾ ਰਹੇ ਹਨ।

ਕੁੰਡਲੀ ਦੇ ਸਰਪੰਚ ਅਨੁਸਾਰ ਸਿੰਘੂ ਤੋਂ ਕੁਝ ਕਿਸਾਨਾਂ ਦਾ ਜੱਥਾ MSP ਮੁੱਦੇ ‘ਤੇ ਜੰਤਰ ਮੰਤਰ ਵੱਲ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਪੁਲਿਸ ਨੇ ਉਹਨਾਂ ਨੂੰ ਰੋਕਿਆ ਅਤੇ ਗੋਲਡਨ ਹੱਟ ਢਾਬੇ ‘ਤੇ ਛੱਡ ਦਿੱਤਾ।