ਪੰਜਾਬ ਵਿੱਚ ਭਾਜਪਾ ਗਠਜੋੜ ਵਲੋਂ ਦੋ ਹੋਰ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ।ਇਨ੍ਹਾਂ ਵਿੱਚ ਜ਼ੀਰਾ ਵਿਧਾਨ ਸਭਾ ਤੋਂ ਅਵਤਾਰ ਸਿੰਘ ਜ਼ੀਰਾ ਅਤੇ ਰਾਜਾਸਾਂਸੀ ਵਿਧਾਨ ਸਭਾ ਤੋਂ ਮੁਖਵਿੰਦਰ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜੋ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ ’ਤੇ ਚੋਣ ਲੜਨਗੇ।
Chandigarh Mayoral elections: ਕਾਂਗਰਸ ਨੇ ਲਗਾਏ ਦੋਸ਼, BJP ਦੇ ਡਿਪਟੀ ਮੇਅਰ ਨੇ ਦਾਇਰ ਕੀਤਾ ਝੂਠਾ ਹਲਫਨਾਮਾ
ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਕਾਂਗਰਸ ਨੇ ਵੀ ਭਾਜਪਾ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਯੂਟੀ ਕਾਂਗਰਸ ਲੀਡਰਸ਼ਿਪ ਨੇ ਵਾਰਡ ਨੰਬਰ 11 ਤੋਂ ਐਮਸੀ ਚੋਣ ਨੂੰ ਰੱਦ ਕਰਨ ਲਈ ਇੱਕ ਪਟੀਸ਼ਨ ਦਾਇਰ ਕੀਤੀ, ਜਿੱਥੋਂ ਭਾਜਪਾ ਕੌਂਸਲਰ ਅਤੇ ਡਿਪਟੀ ਮੇਅਰ ਅਨੂਪ ਗੁਪਤਾ ਜਿੱਤੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਗੁਪਤਾ ਨੇ ਝੂਠਾ ਹਲਫ਼ਨਾਮਾ ਦਾਇਰ ਕੀਤਾ ਹੈ।
ਚੰਡੀਗੜ੍ਹ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਾਜੀਵ ਕੁਮਾਰ ਮੌਦਗਿਲ ਵੱਲੋਂ ਦਾਇਰ ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਭਾਜਪਾ ਕੌਂਸਲਰ ਗੁਪਤਾ ਨੇ 2007 ਵਿੱਚ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਵਿੱਚ ਵਕੀਲ ਵਜੋਂ ਆਪਣਾ ਨਾਮ ਦਰਜ ਕਰਵਾਇਆ ਸੀ।
ਕਾਂਗਰਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਕਿਹਾ ਕਿ ਨਾ ਸਿਰਫ ਵਾਰਡ ਨੰਬਰ 11 ਦੀ ਚੋਣ ਰੱਦ ਕੀਤੀ ਜਾਣੀ ਚਾਹੀਦੀ ਹੈ, ਸਗੋਂ ਅਨੂਪ ਗੁਪਤਾ ਵਿਰੁੱਧ ਰਾਜ ਚੋਣ ਕਮਿਸ਼ਨ ਅੱਗੇ ਝੂਠਾ ਹਲਫਨਾਮਾ ਦਾਇਰ ਕਰਨ ਦੇ ਦੋਸ਼ ਹੇਠ ਕਾਰਵਾਈ ਹੋਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੇਅਰ ਦੀ ਚੋਣ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ।
ਹੁਣ 3 ਦਸੰਬਰ 2021 ਨੂੰ ਉਸ ਨੇ ਰਿਟਰਨਿੰਗ ਅਫ਼ਸਰ ਅੱਗੇ ਹਲਫ਼ਨਾਮਾ ਦੇ ਕੇ ਕਿਹਾ ਕਿ ਉਹ ਪੇਸ਼ੇ ਤੋਂ ਵਪਾਰੀ ਹੈ ਅਤੇ ਉਸ ਨੇ ਕਾਰੋਬਾਰ ਤੋਂ ਆਪਣੀ ਆਮਦਨ ਵੀ ਦੱਸੀ ਹੈ।
ਚਾਵਲਾ ਨੇ ਕਿਹਾ ਕਿ ਦੋ ਹਲਫੀਆ ਬਿਆਨਾਂ ਤੋਂ ਸਪੱਸ਼ਟ ਹੈ ਕਿ ਡਿਪਟੀ ਮੇਅਰ ਨੇ ਚੋਣ ਅਧਿਕਾਰੀਆਂ ਨੂੰ ਗਲਤ ਬਿਆਨ ਦਿੱਤਾ ਹੈ, ਇਸ ਲਈ ਉਸ ਖਿਲਾਫ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇ। ਝੂਠਾ ਹਲਫ਼ਨਾਮਾ ਦਾਇਰ ਕਰਨਾ ਭਾਰਤੀ ਦੰਡ ਵਿਧਾਨ ਦੇ ਤਹਿਤ ਇੱਕ ਅਪਰਾਧ ਹੈ। ਅਜਿਹਾ ਕਰਨ ਲਈ ਅਨੂਪ ਗੁਪਤਾ ਖਿਲਾਫ ਕਾਰਵਾਈ ਕੀਤੀ ਜਾਵੇ।ਜਾਣਕਾਰੀ ਅਨੁਸਾਰ ਦੂਜੇ ਪਾਸੇ ਡਿਪਟੀ ਮੇਅਰ ਅਨੂਪ ਗੁਪਤਾ ਦਾ ਕਹਿਣਾ ਹੈ ਕਿ ਕਾਂਗਰਸ ਝੂਠ ਬੋਲ ਰਹੀ ਹੈ। ਉਸ ਵੱਲੋਂ ਦਾਇਰ ਅਰਜ਼ੀ ਦਾ ਕੋਈ ਆਧਾਰ ਨਹੀਂ ਹੈ। ਉਸ ਦੇ ਦੋਸ਼ ਬੇਬੁਨਿਆਦ ਹਨ।
ਸਾਬਕਾ ਵਿਧਾਇਕ Jasbir Singh Khangura ਨੇ ਕਾਂਗਰਸ ’ਚੋਂ ਦਿੱਤਾ ਅਸਤੀਫ਼ਾ
ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਪੈਦਾ ਹੋਇਆ ਅੰਦਰੂਨੀ ਵਿਦਰੋਹ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੇ ਨਾਲ ਹੀ ਟਿਕਟ ਨਾ ਮਿਲਣ ਕਾਰਣ ਆਗੂਆਂ ਵੱਲੋਂ ਪਾਰਟੀ ਛੱਡਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਹਲਕਾ ਕਿਲ੍ਹਾ ਰਾਏਪੁਰ ਤੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਪਾਰਟੀ ’ਚੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਅਸਤੀਫ਼ੇ ਵਿਚ ਜੱਸੀ ਖੰਗੂੜਾ ਨੇ ਲਿਖਿਆ ਕਿ ਉਹ ਦੁਖੀ ਮਨ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ।
CM ਚੰਨੀ ‘ਤੇ ਕਿਸ ਨੇ ਕਰਵਾਈ ਰੇਡ, ਇਹ ਸੁਣਕੇ ਉੱਚੀ ਉੱਚੀ ਹੱਸਣ ਲੱਗੇ ਕੇਜਰੀਵਾਲ
ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵਿਚ ਲਗਭਗ 20 ਸਾਲ ਦਾ ਸਮਾਂ ਮੇਰੇ ਲਈ ਭਾਵਨਾਤਮਕ ਅਤੇ ਕੀਮਤੀ ਰਿਹਾ ਅਤੇ ਮੇਰੇ ਪਿਤਾ ਜੋ ਕੇ 60 ਸਾਲ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ, ਇਕੋ ਸਮੇਂ ਅਸਤੀਫ਼ਾ ਦੇ ਰਹੇ ਹਨ। ਇਕ ਵਿਧਾਇਕ ਦੇ ਤੌਰ ’ਤੇ ਮੈਂ ਵਿਕਾਸ ਅਤੇ ਸ਼ਾਸਨ ਦੇ ਮੁੱਦੇ ’ਤੇ ਬਹੁਤ ਕੁੱਝ ਸਿੱਖਿਆ ਹੈ, ਜਿਸ ਦਾ ਮੇਰੇ ਕੋਲ ਤਜ਼ਰਬਾ ਹੈ। ਮੇਰੀ ਮਾਂ ਨੂੰ ਵੱਖ-ਵੱਖ ਚੋਣਾਂ ‘ਚ ਲੜਨ ਦਾ ਮੌਕਾ ਦੇਣ ਲਈ ਧੰਨਵਾਦ।

‘ਆਪ’ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਨਹੀਂ ਲੱਗੇਗੀ CM ਦੀ ਤਸਵੀਰ: ਅਰਵਿੰਦ ਕੇਜਰੀਵਾਲ
ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਪੰਜਾਬ ਵਿਚ ਕਿਸੇ ਵੀ ਸਰਕਾਰੀ ਦਫ਼ਤਰ ’ਚ ਮੁੱਖ ਮੰਤਰੀ ਦੀ ਤਸਵੀਰ ਨਹੀਂ ਲਗਾਈ ਜਾਵੇਗੀ। ਉਨ੍ਹਾਂ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਸ਼ਹੀਦ-ਭਗਤ-ਸਿੰਘ ਅਤੇ ਬਾਬਾ ਸਾਹਿਬ ਡਾ. ਅੰਬੇਦਕਰ ਸਾਹਿਬ ਦਾ ਦੇਸ਼ ਦੀ ਆਜ਼ਾਦੀ ’ਚ ਵੱਡਾ ਯੋਗਦਾਨ ਰਿਹਾ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਨੇ 23 ਸਾਲ ਦੀ ਉਮਰ ’ਚ ਦੇਸ਼ ਦੇ ਨਾਂ ਆਪਣੀ ਜਾਨ ਨੂੰ ਕੁਰਬਾਨ ਕਰ ਦਿੱਤਾ ਸੀ। ਹੌਲੀ-ਹੌਲੀ ਲੋਕ ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਭੁੱਲਦੇ ਜਾ ਰਹੇ ਹਨ।
ਨਾਮਜ਼ਦਗੀ ਪੱਤਰ ਦਾਖ਼ਲ ਕਰ ਕੇ ਬਾਹਰ ਆਏ ਬਲਕਾਰ ਸਿੱਧੂ ਨੇ ਕੈਪਟਨ ਦੇ ਪਿੰਡ ਮਹਿਰਾਜ ਦੀ ਛੇੜੀ ਗੱਲ
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦਿੱਲੀ ’ਚ 26 ਜਨਵਰੀ ਦੇ ਮੌਕੇ ’ਤੇ ਇਹ ਐਲਾਨ ਕੀਤਾ ਗਿਆ ਕਿ ਦਿੱਲੀ ’ਚ ਡਾ. ਅੰਬੇਡਕਰ ਜੀ ਦੇ ਵਿਚਾਰਾਂ ਦੀ ਚੱਲੇਗੀ ਅਤੇ ਦਿੱਲੀ ਦੇ ਸਰਕਾਰੀ ਦਫ਼ਤਰਾਂ ’ਚ ਬਾਬਾ ਸਾਹਿਬ ਅੰਬੇਡਤਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਇਸੇ ਤਰ੍ਹਾਂ ਪੰਜਾਬ ’ਚ ਵੀ ਸ਼ਹੀਦ-ਏ-ਆਜ਼ਮ ਅਤੇ ਬਾਬਾ ਸਾਹਿਬ ਦੇ ਵਿਚਾਰਾਂ ਦੀ ਹੀ ਚੱਲੇਗੀ। ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਕਿਸੇ ਵੀ ਸਰਕਾਰੀ ਦਫ਼ਤਰ ’ਚ ਕਿਸੇ ਵੀ ਨੇਤਾ ਜਾਂ ਮੁੱਖ ਮੰਤਰੀ ਦੀ ਤਸਵੀਰ ਨਹੀਂ ਲਗਾਈ ਜਾਵੇਗੀ ਸਗੋਂ ਬਾਬਾ ਸਾਹਿਬ ਅਤੇ ਸ਼ਹੀਦ-ਏ-ਆਜ਼ਮ ਦੀ ਤਸਵੀਰ ਲਗਾਈ ਜਾਵੇਗੀ ਤਾਂਕਿ ਲੋਕ ਉਨ੍ਹਾਂ ਦੀਆਂ ਤਸਵੀਰਾਂ ਨੂੰ ਵੇਖ ਕੇ ਪ੍ਰੇਰਣਾ ਲੈਂਦੇ ਰਹਿਣ।
ਦੇਸ਼ ‘ਚ 75 ਫੀਸਦੀ ਆਬਾਦੀ ਦਾ ਹੋਇਆ ਟੀਕਾਕਰਨ, PM ਨੇ ਇਸ ਮਹੱਤਵਪੂਰਨ ਪ੍ਰਾਪਤੀ ਲਈ ਦਿੱਤੀ ਵਧਾਈ
ਪੀਐੱਮ ਮੋਦੀ ਨੇ ਦੇਸ਼ ਦੀ ਬਾਲਗ ਆਬਾਦੀ ‘ਚੋਂ 75 ਫੀਸਦੀ ਦਾ ਟੀਕਾਕਰਨ ਪੂਰਾ ਹੋਣ ‘ਤੇ ਅੱਜ ਦੇਸ਼ਵਾਸੀਆਂ ਨੂੰ ਇਸ ‘ਮਹੱਤਵਪੂਰਨ ਉਪਲੱਬਧੀ’ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਸਾਰੇ ਲੋਕਾਂ ‘ਤੇ ਮਾਣ ਹੈ, ਜੋ ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾ ਰਹੇ ਹਨ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰ ਕੇ ਦੱਸਿਆ ਸੀ ਕਿ ਭਾਰਤ ਨੇ 75 ਫੀਸਦੀ ਬਾਲਗ ਆਬਾਦੀ ਦੇ ਕੋਰੋਨਾ ਟੀਕਾਕਰਨ ਦਾ ਟੀਚਾ ਹਾਸਲ ਲਿਆ ਹੈ।

ਪ੍ਰਧਾਨ ਮੰਤਰੀ ਨੇ ਮਾਂਡਵੀਆ ਦੇ ਇਸ ਟਵੀਟ ਨੂੰ ਟੈਗ ਕਰਦੇ ਹੋਏ ਟਵਿੱਟਰ ‘ਤੇ ਲਿਖਿਆ,”ਸਾਰੇ ਬਾਲਗਾਂ ‘ਚੋਂ 75 ਫੀਸਦੀ ਦਾ ਟੀਕਾਕਰਨ ਪੂਰਾ ਹੋ ਚੁੱਕਿਆ ਹੈ। ਇਸ ਮਹੱਤਵਪੂਰਨ ਉਪਲੱਬਧੀ ਲਈ ਦੇਸ਼ਵਾਸੀਆਂ ਨੂੰ ਵਧਾਈ।” ਪੀਐੱਮ ਮੋਦੀ ਨੇ ਟਵੀਟ ਕੀਤਾ,”ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾ ਰਹੇ ਸਾਰੇ ਲੋਕਾਂ ‘ਤੇ ਮਾਣ ਹੈ।” ਭਾਰਤ ‘ਚ ਕੋਰੋਨਾ ਰੋਕੂ ਟੀਕੇ ਦੀਆਂ ਹੁਣ ਤੱਕ 165.70 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਬਾਲੀਵੁੱਡ ਅਦਾਕਾਰਾ ਕਾਜੋਲ ਨੂੰ ਹੋਇਆ ਕੋਰੋਨਾ
ਕੋਰੋਨਾ ਦਾ ਕਹਿਰ ਜਾਰੀ ਹੈ। ਦੇਸ਼ ਭਰ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਦੌਰਾਨ ਬਾਲੀਵੁੱਡ ਇੰਡਸਟਰੀ ਵਿੱਚ ਵੀ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਕਈ ਬਾਲੀਵੁੱਡ ਅਤੇ ਟੀਵੀ ਸਿਤਾਰੇ ਕੋਰੋਨਾ ਪਾਜ਼ੀਟਿਵ ਪਾਏ ਗਏ। ਜਿਨ੍ਹਾਂ ਚੋਂ ਕਈ ਇਸ ਨੂੰ ਹਰਾ ਕੇ ਕੰਮ ‘ਤੇ ਪਰਤ ਚੁੱਕੇ ਹਨ।
ਬਾਲੀਵੁੱਡ ਅਦਾਕਾਰਾ ਕਾਜੋਲ ਨੂੰ ਵੀ ਕੋਰੋਨਾ ਪਾਜ਼ੀਟਿਵ ਹੋ ਗਿਆ ਹੈ। ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ ਸੀ। ਕਰੀਬ ਦੋ ਮਹੀਨੇ ਪਹਿਲਾਂ ਉਨ੍ਹਾਂ ਦੀ ਭੈਣ ਅਤੇ ਅਜੇ ਦੇਵਗਨ ਦੀ ਭਾਬੀ ਤਨੀਸ਼ਾ ਮੁਖਰਜੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ।
ਕਾਜੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਬੇਟੀ ਨਿਆਸਾ ਦੇਵਗਨ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਲਿਖਿਆ ਹੈ, ਮੈਂ ਕੋਰੋਨਾ ਪਾਜ਼ੀਟਿਵ ਪਾਈ ਗਈ ਹਾਂ। ਮੈਂ ਨਹੀਂ ਚਾਹੁੰਦੀ ਕਿ ਕੋਈ ਮੇਰੀ ਰੂਡੋਲਫ ਨੱਕ ਦੇਖੇ। ਤਾਂ ਆਓ ਦੁਨੀਆਂ ਦੀ ਸਭ ਤੋਂ ਪਿਆਰੀ ਮੁਸਕਰਾਹਟ ਨੂੰ ਵੇਖੀਏ। ਮਿਸ ਯੂ ਨਿਆਸਾ ਦੇਵਗਨ।
ਸੰਯੁਕਤ ਸਮਾਜ ਮੋਰਚਾ ਵੱਲੋਂ 4 ਹੋਰ ਉਮੀਦਵਾਰਾਂ ਦਾ ਹੋਇਆ ਐਲਾਨ
ਕਿਸਾਨ ਆਗੂ ਸ: ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸੰਯੁਕਤ ਸਮਾਜ ਮੋਰਚੇ ਨੇ ਬੀਤੇ ਦਿਨੀ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਸ: ਰਾਜੇਵਾਲ ਵੱਲੋਂ ਸੰਯੁਕਤ ਸਮਾਜ ਮੋਰਚਾ ਦੇ 3 ਹੋਰ ਬੁਲਾਰਿਆਂ ਦੀ ਨਿਯੁਕਤੀ ਵੀ ਕੀਤੀ ਗਈ ਹੈ। ਦੇਖੋ ਸੂਚੀ

ਅੱਜ ਨਾਮਜ਼ਦਗੀ ਪੇਪਰ ਦਾਖਲ ਨਹੀਂ ਕਰਵਾਏ ਜਾਣਗੇ: ਮੁੱਖ ਚੋਣ ਅਫ਼ਸਰ
ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੇਪਰ ਦਾਖਲ ਕੀਤੇ ਜਾ ਰਹੇ ਹਨ। ਇਸ ਦੌਰਾਨ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਸਬੰਧੀ ਨਾਮਜ਼ਦਗੀ ਪੱਤਰ ਮਿਤੀ 30 ਜਨਵਰੀ 2022 ਨੂੰ ਨਹੀਂ ਦਾਖਲ ਕਰਵਾਏ ਜਾ ਸਕਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 25 ਜਨਵਰੀ 2022 ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਹੀ ਸ਼ੁਰੂ ਹੋ ਗਈ ਸੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ 01 ਫਰਵਰੀ 2022 ਹੈ। ਉਨ੍ਹਾਂ ਨੇ ਦੱਸਿਆ ਮਿਤੀ 30 ਜਨਵਰੀ ਜੋ ਕਿ ਐਤਵਾਰ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।
ਸਿਕੰਦਰ ਸਿੰਘ ਮਲੂਕਾ ਨੇ ਨਾਮਜ਼ਦਗੀ ਪੇਪਰ ਕੀਤੇ ਦਾਖਲ
ਵਿਧਾਨ ਸਭਾ ਚੋਣਾਂ ਲਈ ਹਲਕਾ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਐਸਡੀਐਮ ਦਫ਼ਤਰ ਫੂਲ ਵਿਖੇ ਨਾਮਜ਼ਦਗੀ ਪੇਪਰ ਦਾਖਲ ਕਰ ਦਿੱਤੇ ਹਨ।
ਕਾਗਜ਼ ਦਾਖ਼ਲ ਕਰਨ ਉਪਰੰਤ ਮਲੂਕਾ ਨੇ ਕਿਹਾ ਕਿ ਅਕਾਲੀ ਬਸਪਾ ਗੱਠਜੋੜ ਦਾ ਇਤਿਹਾਸ ਦੁਹਰਾਏਗਾ ਕਿ ਸੂਬੇ ਵਿੱਚ ਅਕਾਲੀ ਬਸਪਾ ਗੱਠਜੋੜ ਹੀ ਵੱਡੀ ਜਿੱਤ ਪ੍ਰਾਪਤ ਕਰੇਗਾ। ਮੌਜੂਦਾ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫ਼ੀ ਕਾਰਨ ਲੋਕ ਦੁਖੀ ਹਨ।
ਉਨ੍ਹਾਂ ਨੇ ਕਿਹਾ ਕਿ ਹਲਕਾ ਰਾਮਪੁਰਾ ਫੂਲ ਵਿੱਚ ਅਕਾਲੀ ਬਸਪਾ ਗੱਠਜੋੜ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਹਜ਼ਾਰਾਂ ਪਰਿਵਾਰ ਅਕਾਲੀ ਬਸਪਾ ਗੱਠਜੋੜ ਨੂੰ ਸਮਰਥਨ ਦੇ ਰਹੇ ਹਨ।
ਇਸ ਮੌਕੇ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਕਵਰਿੰਗ ਕੈਂਡੀਡੇਟ ਵਜੋਂ ਕਾਗ਼ਜ਼ ਦਾਖ਼ਲ ਕੀਤੇ ਗਏ। ਪ੍ਰੈੱਸ ਨੂੰ ਇਹ ਜਾਣਕਾਰੀ ਜ਼ਿਲ੍ਹਾ ਪ੍ਰੈੱਸ ਸਕੱਤਰ ਰਤਨ ਸ਼ਰਮਾ ਮਲੂਕਾ ਵੱਲੋਂ ਦਿੱਤੀ ਗਈ।
PM ਮੋਦੀ 2 ਫਰਵਰੀ ਨੂੰ ਭਾਜਪਾ ਵਰਕਰਾਂ ਨਾਲ ਕਰਨਗੇ ਗੱਲਬਾਤ – ਬਜਟ ‘ਤੇ ਹੋਵੇਗੀ ਚਰਚਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਫਰਵਰੀ ਨੂੰ ਦੇਸ਼ ਭਰ ਦੇ ਭਾਜਪਾ ਵਰਕਰਾਂ ਨੂੰ ਨਾਲ ਗੱਲਬਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਕਰੀਬ ਇਕ ਘੰਟੇ ਦੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੇਸ਼ ਭਰ ਦੇ ਪਾਰਟੀ ਵਰਕਰਾਂ ਅਤੇ ਨੇਤਾਵਾਂ ਨੂੰ ਬਜਟ ਬਾਰੇ ਦੱਸਣਗੇ।
ਮੁਕਾਬਲਾ ਅਹੁਦਿਆਂ ਨਾਲ ਨਹੀਂ. ਕੀਤੇ ਹੋਏ ਕੰਮਾਂ ਨਾਲ ਆ, ਕਰਨ ਕਾਹਲੋਂ ਨੇ ਸੁਖਜਿੰਦਰ ਰੰਧਾਵਾ ‘ਤੇ ਕਸਿਆ ਤੰਜ਼
ਦਰਅਸਲ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਸੰਸਦ ਵਿੱਚ ਬਜਟ ਪੇਸ਼ ਕਰਨ ਜਾ ਰਹੇ ਹਨ। ਇਸ ਤੋਂ ਇੱਕ ਦਿਨ ਬਾਅਦ 2 ਫਰਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਸੰਸਦ ਵਿੱਚ ਪੇਸ਼ ਕੀਤੇ ਗਏ ਇਸ ਬਜਟ ਦੀਆਂ ਵਿਸ਼ੇਸ਼ਤਾਵਾਂ ਬਾਰੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਲਗਭਗ ਇੱਕ ਘੰਟੇ ਤੱਕ ਦੇਸ਼ ਭਰ ਦੇ ਪਾਰਟੀ ਵਰਕਰਾਂ ਅਤੇ ਨੇਤਾਵਾਂ ਨੂੰ ਸੰਬੋਧਨ ਕਰਨਗੇ ਅਤੇ ਆਪਣੇ ਸੰਬੋਧਨ ਦੌਰਾਨ ਉਹ ਬਜਟ ਨਾਲ ਜੁੜੀਆਂ ਸਾਰੀਆਂ ਪ੍ਰਾਪਤੀਆਂ ਬਾਰੇ ਦੱਸਣਗੇ।
ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ, ਲੋਕ ਭਲਾਈ ਸਕੀਮਾਂ ਲਈ ਬਜਟ ਵਿੱਚ ਅਲਾਟ ਕੀਤੇ ਗਏ ਫੰਡਾਂ ਅਤੇ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਚੁੱਕੇ ਗਏ ਸਾਰੇ ਕਦਮਾਂ ਬਾਰੇ ਵੀ ਜਾਣਕਾਰੀ ਦੇਣਗੇ ਤਾਂ ਜੋ ਪਾਰਟੀ ਵਰਕਰ ਬਜਟ ਦੀਆਂ ਇਨ੍ਹਾਂ ਸਾਰੀਆਂ ਪ੍ਰਾਪਤੀਆਂ ਨੂੰ ਲੈ ਕੇ ਜਨਤਾ ਕੋਲ ਜਾਣ ਤੇ ਉਨ੍ਹਾਂ ਨੂੰ ਇਸ ਬਾਰੇ ਸਹੀ ਜਾਣਕਾਰੀ ਦੇਣ ਦਾ ਕੰਮ ਕਰਨ।
ਨਾਮਜ਼ਦਗੀ ਪੱਤਰ ਦਾਖ਼ਲ ਕਰ ਕੇ ਬਾਹਰ ਆਏ ਬਲਕਾਰ ਸਿੱਧੂ ਨੇ ਕੈਪਟਨ ਦੇ ਪਿੰਡ ਮਹਿਰਾਜ ਦੀ ਛੇੜੀ ਗੱਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਪ੍ਰੋਗਰਾਮ ਨੂੰ ਲੈ ਕੇ ਦੇਸ਼ ਭਰ ਦੇ ਭਾਜਪਾ ਦਫਤਰਾਂ ਦੇ ਨਾਲ-ਨਾਲ ਕਈ ਹੋਰ ਥਾਵਾਂ ‘ਤੇ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਜਟ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਸੰਬੋਧਨ ਨੂੰ ਚੋਣਾਵੀ ਰਾਜਾਂ ਦੇ ਨਜ਼ਰੀਏ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ 10 ਫਰਵਰੀ ਤੋਂ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਪੰਜ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਮਨੀਪੁਰ ਅਤੇ ਗੋਆ ਵਿੱਚ 10 ਮਾਰਚ ਨੂੰ ਇੱਕੋ ਦਿਨ ਵੋਟਾਂ ਦੀ ਗਿਣਤੀ ਹੋਵੇਗੀ।













