Home Blog Page 2185

ਵੋਟਰਾਂ ਕੋਲ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਸਬਕ ਸਿਖਾਉਣ ਦਾ ਸੁਨਿਹਰੀ ਮੌਕਾ: ਹਰਪਾਲ ਚੀਮਾ

0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਗੁਰੂ ਨਗਰ ਸ੍ਰੀ ਅੰਮ੍ਰਿਤਸਰ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨਾਂ ਕੋਲ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆਂ ਨੂੰ ਹਰਾ ਕੇ ਸਬਕ ਸਿਖਾਉਣ ਦਾ ਸੁਨਿਹਰੀ ਮੌਕਾ ਹੈ, ਕਿਉਂਕਿ ਇਨਾਂ ਦੋਵੇਂ ਆਗੂਆਂ ਨੇ ਸੱਤਾ ਵਿੱਚ ਰਹਿ ਕੇ ਪੰਜਾਬ ਦੇ ਲੋਕਾਂ ਨਾਲ ਧੋਖ਼ੇ ਹੀ ਧੋਖ਼ੇ ਕੀਤੇ ਹਨ।

ਚੰਨੀ ਤੇ ਸਿੱਧੂ ਦੇ CM ਚਿਹਰਾ ਐਲਾਨਣ ਬਾਰੇ ਰਾਹੁਲ ਗਾਂਧੀ ਨੇ ਕਹੀ ਵੱਡੀ ਗੱਲ

ਜ਼ਿਕਰਯੋਗ ਹੈ ਕਿ ਸ੍ਰੀ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਕਾਂਗਰਸ ਵੱਲੋਂ ਅਤੇ ਬਿਕਰਮ ਸਿੰਘ ਮਜੀਠੀਆ ਅਕਾਲੀ ਦਲ ਬਾਦਲ ਵੱਲੋਂ ਚੋਣ ਲੜ ਰਹੇ ਹਨ, ਜਦੋਂ ਕਿ ਆਮ ਆਦਮੀ ਪਾਰਟੀ ਨੇ ਉਘੀ ਸਮਾਜ ਸੇਵਕਾ ਬੀਬੀ ਜੀਵਨਜੋਤ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਕੋਲ ਵੋਟ ਨਾਲ ਚੋਟ ਕਰਨ ਦਾ ਮੌਕਾ ਹੁੰਦਾ ਹੈ। ਇਸ ਲਈ ਪੂਰੇ ਪੰਜਾਬ ਸਮੇਤ ਅੰਮ੍ਰਿਤਸਰ ਪੂਰਬੀ ਦੇ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਅਤੇ ਨਸ਼ਾ ਮਾਫੀਆ ਨੂੰ ਪੈਦਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਗੁਰਬਾਣੀ ਦੀ ਦੁਬਾਰਾ ਬੇਅਦਬੀ ਕਰਨ ਵਾਲੀ ਕਾਂਗਰਸ ਪਾਰਟੀ ਖ਼ਿਲਾਫ਼ ਵੋਟਾ ਪਾ ਕੇ ਸਾਰੇ ਲਾਰੇਬਾਜ਼ ਆਗੂਆਂ ਨੂੰ ਸਖ਼ਤ ਸੰਦੇਸ਼ ਦੇਣਗੇ।

ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ”ਕਾਂਗਰਸ ਪਾਰਟੀ ਦਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਹਨ, ਪਰ ਉਨਾਂ ਨਾ ਤਾਂ ਆਪਣੇ ਵਿਧਾਨ ਸਭਾ ਹਲਕਾ ਦਾ ਵਿਕਾਸ ਕੀਤਾ ਅਤੇ ਨਾ ਲੋਕਾਂ ਦੀਆਂ ਸਾਂਝੀਆਂ ਸਮੱਸਿਆਵਾਂ ਦਾ ਹੱਲ ਕੀਤਾ।” ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਕਰੀਬ 15 ਸਾਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲੋਕ ਸਭਾ ਮੈਂਬਰ ਬਣਦੇ ਰਹੇ ਹਨ ਅਤੇ ਇਨਾਂ ਦੀ ਧਰਮਪਤਨੀ ਡਾ. ਨਵਜੋਤ ਕੌਰ ਸਿੱਧੂ ਅਕਾਲੀ- ਭਾਜਪਾ ਸਰਕਾਰ ਵੇਲੇ ਵਿਧਾਇਕ ਅਤੇ ਸੰਸਦੀ ਸਕੱਤਰ ਰਹੇ ਹਨ।

ਦਿਨ ਚੜ੍ਹਦਿਆਂ ਹੀ ਚੌਕ ‘ਚ ਆ ਖੜ੍ਹੇ ਨੌਜਵਾਨ, ਗਲਾਂ ਵਿੱਚ ਸੰਗਲ, ਤਸਵੀਰਾਂ ਸੰਗਰੂਰ ਦੀਆਂ

ਹਰਪਾਲ ਚੀਮਾ ਨੇ ਦੋਸ਼ ਲਾਇਆ ਕਿ ਹਮੇਸ਼ਾਂ ਸੱਤਾ ਨਾਲ ਰਹੇ ਸਿੱਧੂ ਪਰਿਵਾਰ ਨੇ ਸ੍ਰੀ ਅੰਮ੍ਰਿਤਸਰ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਕਦੇ ਕੋਈ ਕਦਰ ਨਹੀਂ ਕੀਤੀ, ਸਗੋਂ ਆਪਣੇ ਹਿੱਤਾਂ ਨੂੰ ਹੀ ਪਹਿਲ ਦਿੱਤੀ ਹੈ। ਇੱਕ ਹੀ ਪਰਿਵਾਰ ਵਿਚੋਂ ਸੰਸਦ ਮੈਂਬਰ ਅਤੇ ਸੂਬਾ ਸਰਕਾਰ ਵਿੱਚ ਸੰਸਦੀ ਸਕੱਤਰ ਹੋਣ ਦੇ ਬਾਵਜੂਦ ਇਹ ਸਿੱਧੂ ਪਰਿਵਾਰ ਇੱਕ ਵੀ ਵੱਡਾ ਪ੍ਰੋਜੈਕਟ ਸ੍ਰੀ  ਅੰਮ੍ਰਿਤਸਰ ਵਿੱਚ ਸਥਾਪਤ ਨਹੀਂ ਕਰ ਸਕਿਆ।

ਹੋਰ ਤਾਂ ਹੋਰ ਸਿੱਧੂ ਪਰਿਵਾਰ ਨੇ ਦੁਸਹਿਰੇ ਮੌਕੇ ਰੇਲ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਪਰਿਵਾਰਾਂ ਦੀ ਵੀ ਕੋਈ ਸਾਰ ਨਹੀਂ ਲਈ। ਉਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸ੍ਰੀ ਅੰਮ੍ਰਿਤਸਰ ਪੂਰਬੀ ਦੇ ਵੋਟਰਾਂ ਤੋਂ ਵੋਟਾਂ ਮੰਗਣ ਦਾ ਹੱਕ ਗੁਆ ਚੁੱਕੇ ਹਨ, ਜਿਸ ਕਰਕੇ ਵੋਟਰਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਵੋਟ ਨਾ ਪਾਉਣ ਦਾ ਫ਼ੈਸਲਾ ਕਰ ਲਿਆ ਹੈ।

ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਹਲਕਾ ਪੂਰਬੀ ਤੋਂ ਚੋਣ ਲੜਨ ਬਾਰੇ ਹਰਪਾਲ ਸਿੰਘ ਚੀਮਾ ਨੇ ਕਿਹਾ, ”ਅਕਾਲੀ- ਭਾਜਪਾ ਸਰਕਾਰ ਵੇਲੇ ਬਿਰਕਮ ਮਜੀਠੀਆ ਕਰੀਬ 10 ਸਾਲ ਪੰਜਾਬ ਦਾ ਕੈਬਿਨਟ ਮੰਤਰੀ ਰਹੇ ਹਨ। ਪਰ ਮਜੀਠੀਆ ਨੇ ਵਿਕਾਸ ਦੀ ਥਾਂ ਪੰਜਾਬ ਅਤੇ ਪੰਜਾਬ ਦੀ ਜਵਾਨੀ ਦਾ ਵਿਨਾਸ਼ ਹੀ ਕੀਤਾ ਹੈ।

ਅੱਜ ਨਸ਼ਾ ਮਾਫੀਆ ਮਾਮਲੇ ‘ਚ ਬਿਕਰਮ ਮਜੀਠੀਆ ‘ਤੇ ਕੇਸ ਦਰਜ ਹੋਣ ਨਾਲ ਮਾਝੇ ਦੇ ਨਾਂਅ ‘ਤੇ ਧੱਬਾ ਲਾ ਦਿੱਤਾ ਗਿਆ। ਮਜੀਠੀਆ ਨੇ ਇੱਥੋਂ ਦੇ ਉਦਯੋਗਾਂ ਨੂੰ ਬਰਬਾਦ ਕਰ ਦਿੱਤਾ ਅਤੇ ਲੋਕ ਬੇਰੁਜ਼ਗਾਰ ਹੋ ਗਏ। ਉਨਾਂ ਸਵਾਲ ਕੀਤਾ ਕਿ ਨਸ਼ੇ ਤਸਕਰੀ ਮਾਮਲੇ ਵਿੱਚ ਪੁਲਿਸ ਕੇਸ ਵਿੱਚ ਸੁਪਰੀਮ ਕੋਰਟ ਦੀ ਸ਼ਰਨ ਪਿਆ ਬਿਕਰਮ ਮਜੀਠੀਆ ਕਿਸ ਮੂੰਹ ਨਾਲ ਪਵਿੱਤਰ ਸ਼ਹਿਰ ਦੇ ਲੋਕਾਂ ਕੋਲੋਂ ਵੋਟਾਂ ਮੰਗਣ ਜਾਣਗੇ।

ਪੱਤਰਕਾਰ ਵੱਲੋਂ ਲੀਡਰਾਂ ਬਾਰੇ ਪੁੱਛਣ ‘ਤੇ ਕਿਉਂ ਕੱਢਣ ਲੱਗੇ ਲੋਕ ਗਾਲ੍ਹਾਂ

ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ, ਸਿੱਖਾਂ ਨੂੰ ਗੋਲੀ ਕਾਂਡ ‘ਚ ਮਾਰਨ ਅਤੇ ਕਿਸਾਨਾਂ ਖ਼ਿਲਾਫ਼ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਦੇ ਦੋਸ਼ਾਂ ਵਿੱਚ ਘਿਰਿਆ ਹੋਇਆ ਹੈ। ਪੰਜਾਬ ਦੇ ਕਿਸਾਨ, ਮਜ਼ਦੂਰ, ਔਰਤਾਂ ਅਤੇ ਵਿਦਿਆਰਥੀ ਅਕਾਲੀ ਸਰਕਾਰ ਦੇ ਜ਼ੁਲਮਾਂ ਨੂੰ ਅਜੇ ਤੱਕ ਭੁੱਲੇ ਨਹੀਂ ਹੈ। ਇਸ ਲਈ ਸੂਬੇ ਦੇ ਲੋਕਾਂ ਸਮੇਤ ਅੰਮ੍ਰਿਤਸਰ ਪੂਰਬੀ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਸੱਤਾ ਤੋਂ ਦੂਰ ਰੱਖਣ ਦਾ ਫ਼ੈਸਲਾ ਕਰ ਚੁੱਕੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਹਲਕਾ ਅੰਮ੍ਰਿਤਸਰ ਪੂਰਬੀ ਦੇ ਵੋਟਰਾਂ ਨੇ ਅਕਾਲੀ ਦਲ, ਕਾਂਗਰਸ, ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਸਮੇਤ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਵੋਟਾਂ ਪਾ ਕੇ ਪਰਖ਼ ਲਿਆ ਹੈ ਅਤੇ ਇਹ ਆਗੂ ਲੋਕਾਂ ਦੀਆਂ ਭਾਵਨਵਾਂ ‘ਤੇ ਖ਼ਰੇ ਨਹੀਂ ਉਤਰੇ। ਚੀਮਾ ਨੇ ਕਿਹਾ ਕਿ ਪੂਰੇ ਪੰਜਾਬ ‘ਚ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਆਪਣੀ ਸਰਕਾਰ ਬਣਾਉਣ ਦਾ ਦ੍ਰਿੜ ਨਿਸ਼ਚਾ ਕਰ ਲਿਆ ਹੈ।

ਫਿਲਮ ਜਗਤ ਤੇ ਰੰਗਮੰਚ ਦੇ ਪ੍ਰਸਿੱਧ ਅਦਾਕਾਰ ਵਿਜੈ ਸ਼ਰਮਾ ਦਾ ਹੋਇਆ ਦਿਹਾਂਤ

0

ਫਿਲਮ ਜਗਤ ਅਤੇ ਰੰਗਮੰਚ ਦੇ ਪ੍ਰਸਿੱਧ ਅਦਾਕਾਰ ਵਿਜੇ ਸ਼ਰਮਾ ਦਾ ਦੇਹਾਂਤ ਹੋਣ ਕਰ ਕੇ ਫਿਲਮ ਜਗਤ ਅਤੇ ਰੰਗਮੰਚ ਦੇ ਕਲਾਕਾਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਜ਼ਿਕਰਯੋਗ ਹੈ ਕਿ ਕਈ ਫ਼ਿਲਮਾਂ ਤੇ ਰੰਗਮੰਚ ਦੇ ਅਨੇਕਾਂ ਹੀ ਨਾਟਕਾਂ ‘ਚ ਆਪਣੀ ਕਲਾ ਦੇ ਜੌਹਰ ਵਿਖਾਉਣ ਵਾਲੇ ਅਦਾਕਾਰ ਵਿਜੇ ਸ਼ਰਮਾ ਪਿਛਲੇ ਮਹੀਨਿਆਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ।

ਵਿਜੈ ਸ਼ਰਮਾ ਦੇ ਦਿਹਾਂਤ ‘ਤੇ ਵਿਰਸਾ ਵਿਹਾਰ ਦੇ ਪ੍ਰਧਾਨ ਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਪੰਜਾਬ ਨਾਟਸ਼ਾਲਾ ਦੇ ਸੰਸਥਾਪਕ ਜਤਿੰਦਰ ਬਰਾੜ, ਪ੍ਰਸਿੱਧ ਨਾਟਕਕਾਰ ਜਗਦੀਸ਼ ਸਚਦੇਵਾ, ਅਦਾਕਾਰ ਵਿਪਨ ਧਵਨ, ਗੁਲਸ਼ਨ ਸੱਗੀ, ਪ੍ਰਸਿੱਧ ਸੰਗੀਤਕਾਰ ਹਰਿੰਦਰ ਸੋਹਲ, ਜੀਐੱਸਕੇ ਪ੍ਰੋਡਕਸ਼ਨ ਤੋਂ ਗੁਰਦੀਪ ਸਿੰਘ ਕੰਧਾਰੀ, ਰਾਕੇਸ਼ ਸ਼ਰਮਾ, ਡਾਇਰੈਕਟਰ ਅਮਰਪਾਲ, ਪੰਜਾਬੀ ਸਕਰੀਨ ਤੋਂ ਦਲਜੀਤ ਅਰੋੜਾ, ਅਦਾਕਾਰ ਗੁਰੂ ਰੰਧਾਵਾ, ਠਾਕੁਰ ਸਿੰਘ ਆਰਟ ਗੈਲਰੀ ਦੇ ਪ੍ਰਧਾਨ ਸ਼ਿਵਦੇਵ ਸਿੰਘ, ਸਕੱਤਰ ਡਾ. ਅਰਵਿੰਦਰ ਸਿੰਘ ਚਮਕ, ਅਦਾਕਾਰ ਅਰਵਿੰਦਰ ਭੱਟੀ, ਵਿਰਸਾ ਵਿਹਾਰ ਦੇ ਸਕੱਤਰ ਰਮੇਸ਼ ਯਾਦਵ ਤੋਂ ਇਲਾਵਾ ਹੋਰ ਰੰਗਕਰਮੀਆਂ ਵੱਲੋਂ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਨੂੰ PM ਮੋਦੀ ਨੇ ਦਿੱਤੀ ਸ਼ਰਧਾਂਜਲੀ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੁਤੰਤਰਤਾ ਸੈਨਾਨੀ ਲਾਲਾ ਲਾਜਪਤ ਰਾਏ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮੋਦੀ ਨੇ ਟਵੀਟ ਕੀਤਾ,”ਪੰਜਾਬ ਕੇਸਰੀ ਲਾਲਾ  ਲਾਜਪਤ ਰਾਏ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸਾਦਰ ਨਮਨ। ਸੁਤੰਤਰਤਾ ਅੰਦੋਲਨ ‘ਚ ਉਨ੍ਹਾਂ ਦੇ ਸਾਹਸ, ਸੰਘਰਸ਼ ਅਤੇ ਸਮਰਪਣ ਦੀ ਕਹਾਣੀ ਦੇਸ਼ ਵਾਸੀਆਂ ਲਈ ਹਮੇਸ਼ਾ ਯਾਦ ਰਹੇਗੀ।”

ਲਾਲਾ ਲਾਜਪਤ ਰਾਏ ਦਾ ਜਨਮ ਅੱਜ ਹੀ ਦੇ ਦਿਨ 1865 ਨੂੰ ਹੋਇਆ ਸੀ, ਜਿਨ੍ਹਾਂ ਨੇ ਭਾਰਤੀ ਸੁਤੰਤਰਤਾ ਅੰਦੋਲਨ ‘ਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਲਾਲਾ ਲਾਜਪਤ ਰਾਏ ਇੱਕ ਕ੍ਰਾਂਤੀਕਾਰੀ ਸੁਤੰਤਰਤਾ ਸੈਨਾਨੀ ਅਤੇ ‘ਲਾਲ ਬਾਲ ਪਾਲ’ ਤਿੰਨਾਂ ਵਿੱਚੋਂ ਇੱਕ ਸਨ। ਉਨ੍ਹਾਂ ਦੀ ਰਾਸ਼ਟਰਵਾਦ ਦੀ ਵਿਚਾਰਧਾਰਾ ਅਤੇ ਜੋਸ਼ੀਲੀ ਦੇਸ਼ ਭਗਤੀ ਨੇ ਉਨ੍ਹਾਂ ਨੂੰ ‘ਪੰਜਾਬ ਕੇਸਰੀ’ ਅਤੇ ‘ਪੰਜਾਬ ਦਾ ਸ਼ੇਰ’ ਦਾ ਖਿਤਾਬ ਦਿੱਤਾ।

ਉਹ ਭਾਰਤੀ ਰਾਸ਼ਟਰਵਾਦੀ ਅੰਦੋਲਨ, ਇੰਡੀਅਨ ਨੈਸ਼ਨਲ ਕਾਂਗਰਸ, ਹਿੰਦੂ ਮਹਾਸਭਾ, ਹਿੰਦੂ ਸੁਧਾਰ ਲਹਿਰਾਂ, ਅਤੇ ਆਰੀਆ ਸਮਾਜ ਦੀ ਅਗਵਾਈ ਵਾਲੀ ਭਾਰਤੀ ਸੁਤੰਤਰਤਾ ਅੰਦੋਲਨ ਦੇ ਇੱਕ ਅਨੁਭਵੀ ਨੇਤਾ ਸਨ।

ਨਹੀਂ ਰਹੇ ਉੱਤਰ ਭਾਰਤ ਦੀ ਪਹਿਲੀ ਮਹਿਲਾ ਵਾਇਸ ਚਾਂਸਲਰ ਪ੍ਰੋ. ਇੰਦਰਜੀਤ ਕੌਰ

0

ਉੱਤਰ ਭਾਰਤ ਦੀ ਪਹਿਲੀ ਮਹਿਲਾ ਵਾਇਸ ਚਾਂਸਲਰ ਪ੍ਰੋ. ਇੰਦਰਜੀਤ ਕੌਰ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ ਹੈ। ਉਹ ਹਫਤਾ ਪਹਿਲਾਂ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ ਅਤੇ ਠੀਕ ਹੋਣ ਉਪਰੰਤ ਘਰ ਪਰਤੇ ਸਨ। ਸੰਧੂ ਪੰਜਾਬੀ ਯੂਨੀਵਰਸਿਟੀ ਦੀ ਸਾਬਕਾ ਵਾਈਸ-ਚਾਂਸਲਰ ਅਤੇ ਪ੍ਰਸਿੱਧ ਲੇਖਕ ਗਿਆਨੀ ਗੁਰਦਿੱਤ ਸਿੰਘ ਦੀ ਪਤਨੀ ਸੀ।

ਪੱਤਰਕਾਰ ਵੱਲੋਂ ਲੀਡਰਾਂ ਬਾਰੇ ਪੁੱਛਣ ‘ਤੇ ਕਿਉਂ ਕੱਢਣ ਲੱਗੇ ਲੋਕ ਗਾਲ੍ਹਾਂ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਆਪਣੀ ਸਾਬਕਾ ਵਾਈਸ ਚਾਂਸਲਰ ਡਾ. ਇੰਦਰਜੀਤ ਕੌਰ ਸੰਧੂ ਦੇ ਅਕਾਲ ਚਲਾਣੇ ਉੱਪਰ ਸ਼ਰਧਾਂਜਲੀ ਭੇਂਟ ਕੀਤੀ ਗਈ। ਜ਼ਿਕਰਯੋਗ ਹੈ ਕਿ ਉਹ ਯੂਨੀਵਰਸਿਟੀ ਦੇ ਪਹਿਲੇ ਮਹਿਲਾ ਵਾਈਸ ਚਾਂਸਲਰ ਸਨ ਜਿਨ੍ਹਾਂ ਵੱਲੋਂ 1975 ਤੋਂ 1977 ਵਿਚਲੇ ਆਪਣੇ ਕਾਰਜਕਾਲ ਦੌਰਾਨ ਯੂਨੀਵਰਸਿਟੀ ਦੀ ਅਗਵਾਈ ਕੀਤੀ ਗਈ। 1975 ਤੋਂ 1985 ਦਾ ਦਹਾਕਾ ਯੂ.ਐੱਨ. ਵੱਲੋਂ ‘ਔਰਤ ਦੇ ਦਹਾਕੇ’ ਵਜੋਂ ਮਨਾਇਆ ਗਿਆ ਸੀ ਇਸ ਲਈ ਉਨ੍ਹਾਂ ਦੀ ਨਿਯੁਕਤੀ ਅਤੇ ਸਰਗਰਮੀਆਂ ਨੂੰ ਇਸ ਸੰਦਰਭ ਵਿੱਚ ਵੀ ਵੇਖਿਆ ਜਾਂਦਾ ਹੈ। ਭਾਰਤ ਵਿੱਚ ਇਹ ਦੌਰ ਐਮਰਜੰਸੀ ਦਾ ਦੌਰ ਸੀ।

ਡਾ. ਇੰਦਰਜੀਤ ਕੌਰ ਦੀ ਭੂਮਿਕਾ ਨੂੰ ਯੂਨੀਵਰਸਿਟੀ ਦੇ ਸਥਾਪਨਾ ਕਾਲ ਦੇ ਮੁੱਢਲੇ ਸਮੇਂ ਵਿਚਲੇ ਵਿਕਾਸ ਦੇ ਵਿਸ਼ੇਸ਼ ਪ੍ਰਸੰਗ ਵਿੱਚ ਵੀ ਦੇਖਿਆ ਜਾ ਸਕਦਾ ਹੈ। ਉਨ੍ਹਾਂ ਦੇ ਕਾਰਜਕਾਲ ਦਾ ਇਹ ਸਮਾਂ ਉਹ ਸਮਾਂ ਸੀ ਜਦੋਂ ਯੂਨੀਵਰਸਿਟੀ ਹਾਲੇ ਆਪਣੇ ਪੈਰਾਂ ਉੱਪਰ ਖੜ੍ਹੀ ਹੋ ਰਹੀ ਸੀ। ਇਸ ਨੂੰ ਸਥਾਪਿਤ ਹੋਇਆਂ ਹਾਲੇ ਸਿਰਫ਼ ਇੱਕ ਦਹਾਕੇ ਤੋਂ ਕੁੱਝ ਹੀ ਸਮਾਂ ਵਧੇਰੇ ਹੋਇਆ ਸੀ। ਇਤਿਹਾਸਿਕ ਕਾਲਕ੍ਰਮਕਤਾ ਅਨੁਸਾਰ ਵੀ ਉਹ ਸਿਰਫ਼ ਤੀਜੇ ਵਾਈਸ ਚਾਂਸਲਰ ਸਨ। ਉਨ੍ਹਾਂ ਤੋਂ ਪਹਿਲਾਂ ਡਾ. ਭਾਈ ਜੋਧ ਸਿੰਘ ਅਤੇ ਡਾ. ਕਿਰਪਾਲ ਸਿੰਘ ਨਾਰੰਗ ਵਾਈਸ ਚਾਂਸਲਰ ਰਹਿ ਚੁੱਕੇ ਸਨ।

ਚੰਨੀ ਤੇ ਸਿੱਧੂ ਦੇ CM ਚਿਹਰਾ ਐਲਾਨਣ ਬਾਰੇ ਰਾਹੁਲ ਗਾਂਧੀ ਨੇ ਕਹੀ ਵੱਡੀ ਗੱਲ

ਜ਼ਿਕਰਯੋਗ ਹੈ ਕਿ ਹਾਲੇ ਕੁੱਝ ਮਹੀਨੇ ਪਹਿਲਾਂ ਹੀ ਪੰਜਾਬੀ ਯੂਨੀਵਰਸਿਟੀ ਦੇ ਮੌਜੂਦਾ ਵਾਈਸ ਚਾਂਸਲਰ ਪ੍ਰੋ . ਅਰਵਿੰਦ ਵੱਲੋਂ ਉਚੇਚੇ ਤੌਰ ਉੱਤੇ ਉਨ੍ਹਾਂ ਦੇ ਘਰ ਪਹੁੰਚ ਕੇ ਯੂਨੀਵਰਸਿਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਸੀ।

ਪੰਜਾਬੀ ਯੂਨੀਵਰਸਿਟੀ ਵੱਲੋਂ ਉਨ੍ਹਾਂ ਦੇ ਅਕਾਲ ਚਲਾਣੇ ਉੱਪਰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਸੰਬੰਧੀ ਰੱਖੀ ਗਈ ਸ਼ੋਕ ਸਭਾ ਦੌਰਾਨ ਵਾਈਸ ਚਾਂਸਲਰ ਦੀ ਅਗਵਾਈ ਵਿੱਚ ਇੱਕ ਸ਼ੋਕ ਮਤਾ ਪਾਸ ਕਰਦਿਆਂ ਕਿਹਾ ਗਿਆ ਕਿ ਦੁੱਖ ਦੀ ਇਸ ਘੜੀ ਵਿੱਚ ਸਮੁੱਚੀ ਯੂਨੀਵਰਸਿਟੀ ਇੱਕ ਬਰਾਦਰੀ ਵਜੋਂ ਡਾ. ਇੰਦਰਜੀਤ ਕੌਰ ਦੇ ਪਰਿਵਾਰਿਕ ਜੀਆਂ, ਦੋਸਤਾਂ,  ਵਿਦਿਆਰਥੀਆਂ, ਸਹਿਕਰਮੀਆਂ ਅਤੇ ਉਨ੍ਹਾਂ ਨਾਲ ਜੁੜੇ ਸਮੂਹ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਦਾ ਚਲੇ ਜਾਣਾ ਪੰਜਾਬ ਦੇ ਅਕਾਦਮਿਕ ਜਗਤ ਅਤੇ ਵਿਸ਼ਵ ਭਰ ਦੇ ਪੰਜਾਬੀਆਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਡਾ. ਇੰਦਰਜੀਤ ਕੌਰ ਨਾਲ ਕਨਫੀਡੈਂਸ਼ਲ ਪਰਸਨਲ ਅਸਿਸਟੈਂਟ (ਸੀ.ਪੀ.ਏ.) ਵਜੋਂ ਤਾਇਨਾਤ ਰਹੇ ਦਲੀਪ ਸਿੰਘ ਉੱਪਲ ਵੱਲੋਂ ਦੱਸਿਆ ਗਿਆ ਕਿ ਉਹ ਬਹੁਤ ਹੀ ਸ਼ਾਂਤ ਅਤੇ ਸਹਿਜ ਸੁਭਾਅ ਦੀ ਸ਼ਖ਼ਸੀਅਤ ਸਨ ਜੋ ਹਰੇਕ ਸਾਹਮਣੇ ਵਾਲੇ ਨਾਲ ਬੜੇ ਹੀ ਸਹਿਜ ਤਰੀਕੇ ਨਾਲ ਪੇਸ਼ ਆਉਂਦੇ ਸਨ।

 

ਕੇਂਦਰੀ ਸਿਹਤ ਮੰਤਰੀ ਮਨਸੁੱਖ ਮੰਡਾਵਿਆ ਅੱਜ ਕੋਰੋਨਾ ਟੀਕਾਕਰਨ ‘ਤੇ ਕਰਨਗੇ ਸਮੀਖਿਆ ਬੈਠਕ

0

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਖਾਸ ਕਰਕੇ ਦੇਸ਼ ਦੇ ਦੱਖਣੀ ਸੂਬਿਆਂ ਦਾ ਹਾਲ ਬਹੁਤ ਬੁਰਾ ਹੈ। ਇਸ ਕਰਕੇ ਕੇਂਦਰੀ ਸਿਹਤ ਮੰਤਰੀ ਮਨਸੁੱਖ ਮੰਡਾਵਿਆ ਅੱਜ ਦੁਪਿਹਰ 2:30 ਵਜੇ ਦੱਖਣਾ ਸੂਬਿਆਂ, ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਨਾਲ ਇਕ ਉੱਚ ਪੱਧਰੀ ਵਰਚੁਅਲ ਬੈਠਕ ਕਰਨਗੇ। ਇਸ ਬੈਠਕ ‘ਚ ਕੋਵਿਡ-19 ਸਥਿਤੀ ਤੇ ਸਰਵਜਨਿਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਓਮੀਕ੍ਰੋਨ ਵੇਰੀਐਂਟ ਦੇ ਸੰਦਰਭ ਵਿੱਚ ਕੀਤੇ ਜਾ ਰਹੇ ਉਪਾਵਾਂ ਦੀ ਵੀ ਸਮੀਖਿਆ ਕੀਤੀ ਜਾਵੇਗੀ।

ਕਾਂਗਰਸ ਨੂੰ ਜਿਤਾਉਣ ਪੰਜਾਬ ਪਹੁੰਚੇ ਰਾਹੁਲ ਗਾਂਧੀ, ਪੰਜਾਬੀਆਂ ਲਈ ਦੇਖੋ ਕਿਹੜਾ ਕਰ ਰਹੇ ਐਲਾਨ

ਜਾਣਕਾਰੀ ਅਨੁਸਾਰ ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲ, ਤੇਲੰਗਾਨਾ, ਲਕਸ਼ਦੀਪ, ਤਾਮਿਲਨਾਡੂ, ਪਾਂਡੂਚੇਰੀ ਤੇ ਅੰਡੇਮਾਨ ਨਿਕੋਬਾਰ ਦੀਪ ਦੇ ਸਿਹਤ ਮੰਤਰੀ ਇਸ ਬੈਠਕ ‘ਚ ਸ਼ਾਮਲ ਹੋਣਗੇ।

ਪੱਤਰਕਾਰ ਵੱਲੋਂ ਲੀਡਰਾਂ ਬਾਰੇ ਪੁੱਛਣ ‘ਤੇ ਕਿਉਂ ਕੱਢਣ ਲੱਗੇ ਲੋਕ ਗਾਲ੍ਹਾਂ

ਇਨ੍ਹਾਂ ਦਿਨਾਂ ‘ਚ ਦੱਖਣੀ ਭਾਰਤ ਦੇ ਕਈ ਸੂਬਿਆਂ ‘ਚ ਕੋਰੋਨਾ ਦੇ ਸਭ ਤੋਂ ਵਧ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਬੀਤੇ ਦਿਨੀ ਕੇਰਲ ‘ਚ 51 ਹਜ਼ਾਰ ਤੋਂ ਵਧ ਮਾਮਲੇ ਸਾਹਮਣੇ ਆਏ ਸਨ। ਸਿਹਤ ਮੰਤਰਾਲੇ ਦੁਆਰਾ ਜਾਰੀ ਅੰਕੜਿਆਂ ਅਨੁਸਾਰ ਕੇਰਲ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 51,739 ਮਾਮਲੇ ਸਾਹਮਣੇ ਆਏ ਹਨ ਤੇ ਇਸ ਦੌਰਾਨ 42,653 ਮਰੀਜ ਠੀਕ ਹੋਏ ਹਨ ਤੇ 11 ਮਰੀਜਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।

 

ਪੰਜਾਬ ਵਿਧਾਨ ਸਭਾ ਚੋਣਾਂ: ਪੰਜਾਬ ਲੋਕ ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

0

ਪੰਜਾਬ ਲੋਕ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ 5 ਉਮੀਦਵਾਰਾਂ ਦਾ ਨਾਂ ਐਲਾਨਿਆਂ ਗਿਆ ਹੈ। ਪਾਰਟੀ ਨੇ ਹੇਠ ਲਿਖੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ:-

1. ਜੰਡਿਆਲਾ ਤੋਂ – ਗਗਨਦੀਪ ਸਿੰਘ
2. ਬੱਸੀ ਪਠਾਣਾ ਤੋਂ- ਡਾ: ਦੀਪਕ ਜੋਤੀ
3. ਗਿੱਦੜਬਾਹਾ ਤੋਂ – ਓਮ ਪ੍ਰਕਾਸ਼ ਬੱਬਰ
4. ਅਮਰਗੜ੍ਹ ਤੋਂ – ਸਰਦਾਰ ਅਲੀ
5. ਸ਼ੁਤਰਾਣਾ ਤੋਂ – ਨਰਾਇਣ ਸਿੰਘ ਨਰਸੌਤ।

ਅੰਮ੍ਰਿਤਸਰ : ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ, ਕਾਂਗਰਸੀ ਉਮੀਦਵਾਰਾਂ ਨਾਲ ਛਕਿਆ ਲੰਗਰ

0

ਅੰਮ੍ਰਿਤਸਰ: ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਆਪਣੇ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਉਹ ਅੰਮ੍ਰਿਤਸਰ ਪੁੱਜੇ, ਜਿੱਥੇ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਲੰਗਰ ਵੀ ਛਕਿਆ। ਦੱਸ ਦਈਏ ਕਿ ਇਸ ਤੋਂ ਬਾਅਦ ਉਹ ਜਲੰਧਰ ਲਈ ਰਵਾਨਾ ਹੋਣਗੇ ਅਤੇ ਜਲੰਧਰ ਦੇ ਮਿੱਠਾਪੁਰ ‘ਚ ‘ਪੰਜਾਬ ਫਤਿਹ’ ਦੇ ਨਾਂ ‘ਤੇ ਇਕ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ।

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

0

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ।

ਕੇਜਰੀਵਾਲ ਨੂੰ ਵੀ ਸਿੱਧਾ ਹੋਇਆ ਸਿੱਧੂ ਤਾਂ ਭਗਵੰਤ ਮਾਨ ਨੇ ਦੇ ਦਿੱਤੀ ਨਸੀਹਤ, ਦੋਨਾਂ ‘ਚੋ ਕੌਣ ਹੈ ਠੀਕ ?

ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਿਹਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ।

ਨਗਰ ਕੀਰਤਨ ਵਿਚ ਜਿਥੇ ਗਤਕਾ ਤੇ ਬੈਂਡ ਪਾਰਟੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ, ਉਥੇ ਹੀ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ। ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਜ਼ਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਜ਼ਾਰ ਕੋਟ ਮਾਹਣਾ ਸਿੰਘ ਅਤੇ ਤਰਨ ਤਾਰਨ ਰੋਡ ਆਦਿ ਥਾਵਾਂ ’ਤੇ ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਸਤਿਕਾਰ ਭੇਟ ਕੀਤਾ।

ਨਗਰ ਕੀਰਤਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਮੀਤ ਸਿੰਘ ਬੁੱਟਰ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਜਸਪਾਲ ਸਿੰਘ ਢੱਡੇ ਆਦਿ ਮੌਜੂਦ ਸਨ।

ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: CM ਚੰਨੀ

0

ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜਲੰਧਰ ‘ਚ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਝੰਡਾ ਲਹਿਰਾਇਆ। ਇਸ ਮੌਕੇ ਮੁੱਖ ਮੰਤਰੀ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਚਾਹੇ ਦੇਸ਼ ਦੀ ਆਜ਼ਾਦੀ ਦਾ ਸਵਾਲ ਹੋਵੇ ਜਾਂ ਦੇਸ਼ ਦੇ ਲੋਕਾਂ ਦਾ ਪੇਟ ਭਰਨ ਦਾ ਸਵਾਲ ਹੋਵੇ, ਪੰਜਾਬ ਨੇ ਹਮੇਸ਼ਾ ਅੱਗੇ ਆ ਕੇ ਵੱਡਮੁੱਲਾ ਯੋਗਦਾਨ ਪਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਹੁਣ ਵੀ ਬਾਹਰੀ ਤਾਕਤਾਂ ਤੋਂ ਦੇਸ਼ ਦੀ ਸੁਰੱਖਿਆ ਵਿਚ ਪੰਜਾਬੀਆਂ ਦਾ ਸਭ ਤੋਂ ਵੱਧ ਯੋਗਦਾਨ ਹੈ।

ਮੁੜ ਚੋਣ ਮੈਦਾਨ ‘ਚ ਵੱਡੇ ਬਾਦਲ,ਕੀ ਪ੍ਰਕਾਸ਼ ਸਿੰਘ ਬਾਦਲ ਨੂੰ ਚੋਣ ਲੜਨੀ ਚਾਹੀਦੀ ਹੈ ?ਫੋਨ ਤੇ ਦਿਓ ਆਪਣੀ ਰਾਏ

ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਜੂਝਣ ਵਾਲੇ ਗਦਰ ਅਤੇ ਬੱਬਰ ਲਹਿਰ ਦੇ ਯੋਧਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਆਜ਼ਾਦ ਭਾਰਤ ਵਿੱਚ ਗਰੀਬੀ, ਅਨਪੜ੍ਹਤਾ, ਜਾਤੀ ਭੇਦਭਾਵ, ਬੇਰੁਜ਼ਗਾਰੀ, ਸਮਾਜਿਕ ਅਸਮਾਨਤਾ, ਆਰਥਿਕ ਅਸਮਾਨਤਾ ਲਈ ਕੋਈ ਥਾਂ ਨਹੀਂ ਹੋਵੇਗੀ। ਜਦੋਂ ਦੇਸ਼ ਆਜ਼ਾਦ ਹੋਇਆ ਤਾਂ ਪੰਜਾਬ ਨੂੰ ਸਭ ਤੋਂ ਵੱਧ ਨੁਕਸਾਨ ਉਠਾਉਣਾ ਪਿਆ। ਪਰ ਫਿਰ ਵੀ ਪੰਜਾਬ ਨੇ ਦੇਸ਼ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਇਆ ਹੈ।

ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਵੱਖ-ਵੱਖ ਅਹੁਦੇਦਾਰ ਦਾ ਕੀਤਾ ਐਲਾਨ

0

ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਵੱਖ-ਵੱਖ ਅਹੁਦੇਦਾਰ ਦਾ ਐਲਾਨ ਕੀਤਾ ਹੈ। ਦੇਖੋ ਸੂਚੀ