Home Blog Page 2186

ਰਾਘਵ ਚੱਢਾ ਨੇ ਕਾਂਗਰਸ ਪਾਰਟੀ ‘ਤੇ ਕੀਤਾ ਸ਼ਬਦੀ ਹਮਲਾ, ਕਿਹਾ- ਪਾਰਟੀ ਦਾ ਦਲਿਤ ਵਿਰੋਧੀ ਚਿਹਰਾ ਆਇਆ ਸਾਹਮਣੇ

0

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਾਂਗਰਸ ਹਾਈਕਮਾਨ ਵੱਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਕਾਂਗਰਸ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਅਨੁਸੂਚਿਤ ਭਾਈਚਾਰੇ ਦੀ ਆਵਾਜ਼ ਨਹੀਂ ਸੁਣਦੀ ਹੈ। ਕਾਂਗਰਸ ਪਾਰਟੀ ਦਾ ਅਨੁਸੂਚਿਤ ਭਾਈਚਾਰੇ ਦੇ ਵਿਰੋਧੀ ਹੋਣ ਦਾ ਚਿਹਰਾ ਸਾਹਮਣੇ ਆਇਆ ਹੈ।

Dev Tharike Wala ਨੇ ਦੁਨੀਆ ਨੂੰ ਕਿਹਾ ਅਲਵਿਦਾ, ਸਸਕਾਰ ਮੌਕੇ ਨਹੀਂ ਪਹੁੰਚੀ ਪੰਜਾਬੀ ਫਿਲਮ ਇੰਡਸਟਰੀ

ਉਨ੍ਹਾਂ ਕਾਂਗਰਸ ਹਾਈਕਮਾਨ ’ਤੇ ਵੱਡੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਸਿਰਫ਼ ਵੋਟਾਂ ਲਈ ਹੀ ਅਨੁਸੂਚਿਤ ਭਾਈਚਾਰੇ ਦਾ ਇਸਤੇਮਾਲ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਨੁਸੂਚਿਤ ਭਾਈਚਾਰੇ ਦੀਆਂ ਵੋਟਾਂ ਹਾਸਲ ਕਰਨ ਲਈ ਹੀ ਚੰਨੀ ਸਾਬ੍ਹ ਨੂੰ ਕੁਝ ਹਫ਼ਤਿਆਂ ਲਈ ਹੀ ਮੁੱਖ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਕਾਂਗਰਸ ਹਾਈਕਮਾਨ ਕਿਸੇ ਹੋਰ ਦੇ ਸਿਰ ’ਤੇ ਦੁਲਹੇ ਦਾ ਸਿਹਰਾ ਸਜਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਜਿਹੀ ਹੀ ਕਰਦੀ ਆਈ ਹੈ। ਕਾਂਗਰਸ ਪਾਰਟੀ ਵੀ ਚੋਣਾਂ ਤੋਂ ਬਾਅਦ ਕਿਸੇ ਹੋਰ ਨੂੰ ਹੀ ਮੁੱਖ ਮੰਤਰੀ ਬਣਾਏਗੀ ਜਦਕਿ ਚਰਨਜੀਤ ਸਿੰਘ ਚੰਨੀ ਨੂੰ ਨਹੀਂ।

ਇਸ ਦੇ ਨਾਲ ਹੀ 10 ਵੱਡੇ ਨੇਤਾਵਾਂ ਦੇ ਰਿਸ਼ਤੇਦਾਰਾਂ ਨੂੰ ਦਿੱਤੀਆਂ ਟਿਕਟਾਂ ਦੀਆਂ ਉਦਾਹਰਣਾਂ ਦਿੰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਦੇ ਵੱਡੇ ਨੇਤਾਵਾਂ ਨੇ ਆਪਣੇ ਰਿਸ਼ਤੇਦਾਰਾਂ, ਆਪਣੇ ਪੁੱਤਰਾਂ, ਭਤੀਜਿਆਂ ਲਈ ਟਿਕਟਾਂ ਮੰਗੀਆਂ ਤਾਂ ਕਾਂਗਰਸ ਹਾਈਕਾਮਨ ਨੇ ਦੇ ਦਿੱਤੀਆਂ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਨੂੰ ਟਿਕਟ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸੂਬਾ ਦਾ ਮੁੱਖ ਮੰਤਰੀ ਸਭ ਤੋਂ ਸ਼ਕਤੀਸ਼ਾਲੀ ਹੁੰਦਾ ਹੈ ਅਤੇ ਉਹ ਦੋ ਲੋਕਾਂ ਲਈ ਟਿਕਟਾਂ ਮੰਗ ਰਹੇ ਸਨ ਪਰ ਇਕ ਵੀ ਨਹੀਂ ਦਿੱਤੀ ਗਈ।

ਮੁੜ ਚੋਣ ਮੈਦਾਨ ‘ਚ ਵੱਡੇ ਬਾਦਲ,ਕੀ ਪ੍ਰਕਾਸ਼ ਸਿੰਘ ਬਾਦਲ ਨੂੰ ਚੋਣ ਲੜਨੀ ਚਾਹੀਦੀ ਹੈ ?ਫੋਨ ਤੇ ਦਿਓ ਆਪਣੀ ਰਾਏ

ਰਾਘਵ ਚੱਢਾ ਨੇ ਕਿਹਾ ਕਿ ਹਾਈਕਮਾਨ ਨੇ ਸੁਨੀਲ ਜਾਖੜ ਦੇ ਪੁੱਤਰ ਨੂੰ ਅਬੋਹਰ ਤੋਂ, ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਅਮਰ ਸਿੰਘ ਦੇ ਪੁੱਤਰ ਨੂੰ ਰਾਏਕੋਟ ਤੋਂ, ਸੰਤੋਖ ਚੌਧਰੀ ਦੇ ਭਤੀਜੇ ਨੂੰ ਕਰਤਾਰਪੁਰ ਤੋਂ ਅਤੇ ਬੇਟੇ ਨੂੰ ਫਿਲੌਰ ਤੋਂ, ਅਵਤਾਰ ਹੈਨਰੀ ਦੇ ਪੁੱਤਰ ਨੂੰ ਜਲੰਧਰ ਤੋਂ, ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੀ ਨੂੰਹ ਨੂੰ ਟਿਕਟ ਦਿੱਤੀ ਗਈ। ਇਸੇ ਤਰ੍ਹਾਂ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਰਿਸ਼ਤੇਦਾਰ ਭਤੀਜੇ ਸੁਮਿਤ ਸਿੰਘ ਨੂੰ ਅਮਰਗੜ੍ਹ ਤੋਂ ਟਿਕਟ ਦਿੱਤੀ ਗਈ, ਰਾਜਿੰਦਰ ਕੌਰ ਭੱਠਲ ਨੇ ਜਵਾਈ ਲਈ ਸਾਹਨੇਵਾਲ ਤੋਂ ਟਿਕਟ ਮੰਗੀ ਤਾਂ ਉਨ੍ਹਾਂ ਦੇ ਜਵਾਈ ਨੂੰ ਸਾਹਨੇਵਾਲ ਤੋਂ ਟਿਕਟ ਦਿੱਤੀ ਗਈ, ਸੀਨੀਅਰ ਆਗੂ ਸੁਰਜੀਤ ਧੀਮਾਨ ਦੇ ਭਤੀਜੇ ਨੂੰ ਸੁਨਾਮ ਤੋਂ ਟਿਕਟ ਦਿੱਤੀ ਗਈ, ਬ੍ਰਹਿਮ ਮਹਿੰਦਰਾ ਦੇ ਪੁੱਤਰ ਨੂੰ ਪਟਿਆਲਾ ਦਿਹਾਤੀ ਤੋਂ ਟਿਕਟ ਦਿੱਤੀ ਗਈ ਹੈ।

ਕਾਂਗਰਸ ਨੇ 10 ਵੱਡੇ ਨੇਤਾਵਾਂ ਦੇ ਰਿਸ਼ਤੇਦਾਰਾਂ, ਪੁੱਤਰਾਂ ਅਤੇ ਭਤੀਜਿਆਂ ਵੀ ਟਿਕਟਾਂ ਦਿੱਤੀਆਂ ਗਈਆਂ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਚਰਨਜੀਤ ਸਿੰਘ ਚੰਨੀ ਦੇ ਭਰਾ ਨੂੰ ਬੱਸੀ ਪਠਾਣਾ ਤੋਂ ਟਿਕਟ ਨਹੀਂ ਦਿੱਤੀ ਗਈ। ਕਾਂਗਰਸ ਨੇ ਚੰਨੀ ਸਾਬ੍ਹ ਨਾਲ ‘ਇਸਤੇਮਾਲ ਕਰੋ ਤੇ ਸੁੱਟ ਦਿਓ’ ਵਾਲੀ ਪਾਲਿਸੀ ਅਪਣਾਈ ਹੈ, ਜਿਸ ਨਾਲ ਕਾਂਗਰਸ ਹਾਈਕਮਾਨ ਦਾ ਅਨੁਸੂਚਿਤ ਜਾਤੀ ਦੇ ਭਾਈਚਾਰੇ ਨਾਲ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਚੰਨੀ ਦੇ ਨਾਲ ‘ਯੂਜ਼ ਐਂਡ ਥਰੋ’ ਪਾਲਿਸੀ ਕਾਂਗਰਸ ਵੱਲੋਂ ਅਪਣਾਈ ਗਈ ਹੈ ਅਤੇ ‘ਨਾਈਟ ਵਾਚਮੈਨ’ ਵਾਂਗ ਇਸਤੇਮਾਲ ਕਰਕੇ ਚਰਨਜੀਤ ਸਿੰਘ ਚੰਨੀ ਦਾ ਇਸਤੇਮਾਲ ਕੀਤਾ ਗਿਆ ਹੈ। ਚੰਨੀ ਸਾਬ੍ਹ ਨੂੰ ਕਾਂਗਰਸ ਹਾਈਕਮਾਨ ਵੱਲੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਪੱਛਮੀ ਬੰਗਾਲ ਦੇ ਸਾਬਕਾ CM ਬੁੱਧਾਦੇਬ ਭੱਟਾਚਾਰਿਆ ਨੇ ਪਦਮ ਭੂਸ਼ਣ ਐਵਾਰਡ ਲੈਣ ਤੋਂ ਕੀਤਾ ਇਨਕਾਰ

0

ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਾਦੇਬ ਭੱਟਾਚਾਰਿਆ ਨੇ ਪਦਮ ਭੂਸ਼ਣ ਐਵਾਰਡ ਲੈਣ ਤੋਂ ਨਾਂਹ ਕਰ ਦਿੱਤੀ ਹੈ। ਉਹਨਾਂ ਆਪਣੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਵਿਚ ਕਿਹਾ ਹੈ ਕਿ ਮੈਨੂੰ ਕਿਸੇ ਨੇ ਦੱਸਿਆ ਹੀ ਨਹੀਂ। ਜੇਕਰ ਮੈਨੂੰ ਪਦਮ ਭੂਸ਼ਣ ਐਵਾਰਡ ਦੇਣ ਦਾ ਫੈਸਲਾ ਕਿਸੇ ਨੇ ਕੀਤਾ ਹੈ ਤਾਂ ਮੈਂ ਇਹ ਠੁਕਰਾਉਂਦਾ ਹਾਂ।

Dev Tharike Wala ਨੇ ਦੁਨੀਆ ਨੂੰ ਕਿਹਾ ਅਲਵਿਦਾ, ਸਸਕਾਰ ਮੌਕੇ ਨਹੀਂ ਪਹੁੰਚੀ ਪੰਜਾਬੀ ਫਿਲਮ ਇੰਡਸਟਰੀ

ਉਧਰ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਸਵੇਰੇ ਭੱਟਾਚਾਰਿਆ ਦੀ ਪਤਨੀ ਨਾਲ ਇਸ ਬਾਰੇ ਗੱਲਬਾਤ ਹੋਈ ਸੀ ਤੇ ਉਹਨਾਂ ਐਵਾਡਰ ਦੇਣ ਲਈ ਧੰਨਵਾਦ ਵੀ ਕੀਤਾ ਸੀ। ਪਰ ਭੱਟਾਚਾਰਿਆ ਨੇ ਐਵਾਰਡ ਲੈਣ ਤੋਂ ਨਾਂਹ ਕਰ ਦਿੱਤੀ ਹੈ।

ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ ‘ਚ ਕੀਤਾ ਵਾਧਾ, ਜਾਣੋ ਕਦੋਂ ਤੱਕ ਸਕੂਲ, ਕਾਲਜ ਰਹਿਣਗੇ ਬੰਦ

0

ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਰੋਜ਼ਾਨਾ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਲਈ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਖ਼ਤ ਫ਼ੈਸਲਾ ਲਿਆ ਗਿਆ ਹੈ। ਕੋਰੋਨਾ ਕਾਰਨ ਲਗਾਈਆਂ ਗਈਆਂ ਪਾਬੰਦੀਆਂ ਨੂੰ 1 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ।

ਅੱਜ 5 ਪੰਜਾਬੀਆਂ ਨੂੰ ਗਣਤੰਤਰ ਦਿਵਸ ‘ਤੇ ਮਿਲੇਗਾ ਪਦਮ ਭੂਸ਼ਨ /ਪਦਮ ਸ਼੍ਰੀ ਦਾ ਸਨਮਾਨ

ਨਵੇਂ ਹੁਕਮਾਂ ਅਨੁਸਾਰ ਪੰਜਾਬ ਭਰ ਵਿੱਚ ਸਕੂਲ-ਕਾਲਜ 1 ਫਰਵਰੀ ਤਕ ਵਿਦਿਆਰਥੀਆਂ ਲਈ ਬੰਦ ਰਹਿਣਗੇ। ਸਮਾਗਮਾਂ ਦੀ ਲਿਮਟ ਇਨਡੋਰ ‘ਚ 50 ਲੋਕ ਤੇ ਆਉਟਡੋਰ ‘ਚ 100 ਲੋਕ ਮੌਜੂਦ ਹੋ ਸਕਦੇ ਹਨ। ਸਾਰਿਆਂ ਨੂੰ ਕੋਵਿਡ ਪ੍ਰੋਟੋਕਾਲ ਨੂੰ ਫਾਲੋ ਕਰਨਾ ਪਵੇਗਾ। ਇਸ ਦੇ ਨਾਲ ਹੀ ਜਨਤਕ ਥਾਵਾਂ, ਮੰਡੀਆਂ, ਬਾਜ਼ਾਰਾਂ, ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ ਵਿੱਚ ਜਾਣ ਵਾਲੇ ਲੋਕਾਂ ਲਈ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਮਾਸਕ ਨਾ ਪਾਉਣ ਵਾਲਿਆਂ ਨੂੰ ਦਫ਼ਤਰ ਵਿੱਚ ਕੋਈ ਸਹੂਲਤ ਨਹੀਂ ਮਿਲੇਗੀ।

Dev Tharike Wala ਨੇ ਦੁਨੀਆ ਨੂੰ ਕਿਹਾ ਅਲਵਿਦਾ, ਸਸਕਾਰ ਮੌਕੇ ਨਹੀਂ ਪਹੁੰਚੀ ਪੰਜਾਬੀ ਫਿਲਮ ਇੰਡਸਟਰੀ

ਇਸ ਤੋਂ ਇਲਾਵਾ ਦੋਵੇਂ ਡੋਜ਼ ਲੈਣ ਵਾਲੇ ਮੁਲਾਜ਼ਮ ਹੀ ਸਰਕਾਰੀ ਤੇ ਨਿੱਜੀ ਦਫਤਰਾਂ, ਫੈਕਟਰੀਆਂ ਅਤੇ ਉਦਯੋਗਾਂ ਵਿੱਚ ਕੰਮ ਕਰ ਸਕਣਗੇ। ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਅਜਾਇਬ ਘਰ, ਚਿੜੀਆਘਰ 50 ਪ੍ਰਤੀਸ਼ਤ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਪਰ ਇੱਥੇ ਆਉਣ ਵਾਲੇ ਅਤੇ ਇੱਥੇ ਕੰਮ ਕਰਨ ਵਾਲਿਆਂ ਨੂੰ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ।

Jaswinder Singh Gill ਨੇ ਪੰਜਾਬ ਯੂਥ ਕਾਂਗਰਸ ਦੇ Vice President ਅਹੁਦੇ ਤੋਂ ਦਿੱਤਾ ਅਸਤੀਫਾ

0

ਚੰਡੀਗੜ੍ਹ: ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਦੇ ਕਿਸੇ ਵੀ ਸੰਗਠਨ ਦੀ ਬਾਕੀ ਸਾਰੀਆਂ ਮੈਂਬਰਸ਼ਿਪਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਅਜੇ ਹੋਲਡ ਕੀਤਾ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸ਼੍ਰੀ ਨਿਵਾਸ ਬੀ ਵੀ ਨੂੰ ਆਪਣਾ ਅਸਤੀਫਾ ਭੇਜਿਆ ਹੈ ਅਤੇ ਅਸਤੀਫ਼ਾ ਮਨਜ਼ੂਰ ਕਰਨ ਦੀ ਬੇਨਤੀ ਕੀਤੀ ਹੈ।

ਭਾਰਤੀ ਮੌਸਮ ਵਿਭਾਗ ਨੇ ਯੈਲੋ ਚਿਤਾਵਨੀ ਕੀਤੀ ਜਾਰੀ, ਪੰਜਾਬ ਸਮੇਤ ਇਨ੍ਹਾਂ ਰਾਜਾਂ ‘ਚ ਸ਼ੀਤ ਲਹਿਰ ਰਹੇਗੀ ਜਾਰੀ

0

ਭਾਰਤੀ ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਅਗਲੇ ਚਾਰ ਦਿਨਾਂ ਤੱਕ ਸ਼ੀਤ ਲਹਿਰ ਦਾ ਕਹਿਰ ਜਾਰੀ ਰਹੇਗਾ। ਘੱਟੋ-ਘੱਟ ਤਾਪਮਾਨ 3 ਤੋਂ 5 ਡਿਗਰੀ ਤੱਕ ਘੱਟ ਜਾਵੇਗਾ। ਆਈਐਮਡੀ ਦੀ ਭਵਿੱਖਬਾਣੀ ਅਨੁਸਾਰ ਹਿਮਾਲੀਅਨ ਰਾਜਾਂ ਵਿੱਚ ਬਰਫ਼ਬਾਰੀ ਅਤੇ ਮੀਂਹ ਦਾ ਦੌਰ ਅੱਜ ਵੀ ਜਾਰੀ ਰਹੇਗਾ।

ਇਸ ਤੋਂ ਇਲਾਵਾ ਆਈਐਮਡੀ ਮੁਤਾਬਕ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫ਼ਬਾਰੀ ਦਾ ਦੌਰ ਅੱਜ ਵੀ ਜਾਰੀ ਰਹੇਗਾ। ਦੂਜੇ ਪਾਸੇ ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਉੜੀਸਾ ‘ਚ ਵੱਖ-ਵੱਖ ਥਾਵਾਂ ‘ਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਦੇਸ਼ ਦੇ ਜ਼ਿਆਦਾਤਰ ਉੱਤਰੀ ਰਾਜਾਂ ਵਿੱਚ 30 ਜਨਵਰੀ ਤੱਕ ਭਾਰੀ ਠੰਢ ਅਤੇ ਸ਼ੀਤ ਲਹਿਰ ਦੀ ਭਵਿੱਖਬਾਣੀ ਕੀਤੀ ਹੈ।

ਭਾਰਤੀ ਮੌਸਮ ਵਿਭਾਗ ਨਵੀਂ ਦਿੱਲੀ ਦੇ ਖੇਤਰੀ ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਯੈਲੋ ਅਲਰਟ ਵਿੱਚ ਕਿਹਾ ਗਿਆ ਹੈ ਕਿ ਅਗਲੇ ਦੋ ਦਿਨਾਂ ਤੱਕ ਪੰਜਾਬ, ਹਰਿਆਣਾ, ਪੂਰਬੀ-ਪੱਛਮੀ ਉੱਤਰ ਪ੍ਰਦੇਸ਼, ਪੱਛਮੀ ਅਤੇ ਪੂਰਬੀ ਰਾਜਸਥਾਨ ਅਤੇ ਦਿੱਲੀ ਵਿੱਚ ਵੱਖ-ਵੱਖ ਥਾਵਾਂ ‘ਤੇ ਸ਼ੀਤ ਲਹਿਰ ਦੀ ਸਥਿਤੀ ਜਾਰੀ ਰਹੇਗੀ।

ਇਸ ਤੋਂ ਇਲਾਵਾ ਪੂਰਬੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਯੈਲੋ ਅਲਰਟ ਦੇ ਤਹਿਤ ਇਹ ਸਥਿਤੀ ਹੋਰ ਜਾਰੀ ਰਹਿ ਸਕਦੀ ਹੈ। ਵਿਭਾਗ ਦੇ ਮੌਸਮ ਵਿਗਿਆਨੀਆਂ ਨੇ ਕਿਹਾ ਹੈ ਕਿ ਰਾਜਸਥਾਨ ਦੇ ਵੱਖ-ਵੱਖ ਸਥਾਨਾਂ (ਉੱਤਰੀ ਹਿੱਸਿਆਂ) ‘ਤੇ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦੇ ਹਾਲਾਤ ਹੋਰ ਬਣੇ ਰਹਿਣਗੇ।

ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਅਗਲੇ ਦੋ ਦਿਨਾਂ ਤੱਕ ਠੰਢ ਤੋਂ ਰਾਹਤ ਨਹੀਂ ਮਿਲੇਗੀ। ਠੰਡੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ ਅਤੇ ਤਾਪਮਾਨ 3 ਤੋਂ 5 ਡਿਗਰੀ ਤੱਕ ਘੱਟ ਜਾਵੇਗਾ।

ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਜਾਰੀ ਰਹੇਗੀ, ਜਦੋਂ ਕਿ 27 ਜਨਵਰੀ ਤੱਕ ਕੁਝ ਥਾਵਾਂ ’ਤੇ ਸ਼ੀਤ ਲਹਿਰ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਪੂਰਬੀ ਉੱਤਰ ਪ੍ਰਦੇਸ਼ ਵਿੱਚ ਸ਼ੀਤ ਲਹਿਰ 29 ਤੱਕ ਜਾਰੀ ਰਹੇਗੀ।

15 ਹਜ਼ਾਰ ਫੁੱਟ ਦੀ ਉੱਚਾਈ ‘ਤੇ ITBP ਦੇ ਜਵਾਨਾਂ ਨੇ ਲਹਿਰਾਇਆ ਤਿਰੰਗਾ

0

ਅੱਜ ਪੂਰਾ ਦੇਸ਼ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਭਾਰਤੀ ਫ਼ੌਜ ਦੇ ਜਵਾਨਾਂ ਦੇ ਸਾਹਸ ਅਤੇ ਉਨ੍ਹਾਂ ਵਲੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਸਵੀਰਾਂ ਤੇ ਵੀਡਿਓ ਸਾਹਮਣੇ ਆ ਰਹੇ ਹਨ। ਇਸ ਵਿਚ ਲੱਦਾਖ ‘ਚ ਭਾਰਤ-ਤਿੱਬਤ ਸਰਹੱਦੀ ਪੁਲਸ (ਆਈ.ਟੀ.ਬੀ.ਪੀ.) ਦੇ ਜਵਾਨਾਂ ਨੇ 15 ਹਜ਼ਾਰ ਫੁੱਟ ਦੀ ਉੱਚਾਈ ‘ਤੇ ਭਾਰਤ ਦਾ 73ਵਾਂ ਗਣਤੰਤਰ ਦਿਵਸ ਮਨਾਇਆ।

ਲੱਦਾਖ ‘ਚ ਆਈ.ਟੀ.ਬੀ.ਪੀ. ਦੇ ਜਵਾਨਾਂ ਨੇ 15 ਹਜ਼ਾਰ ਫੁੱਟ ਦੀ ਉੱਚਾਈ ‘ਤੇ ਮਾਈਨਸ 35 ਡਿਗਰੀ ਸੈਲਸੀਅਸ ਤਾਪਮਾਨ ‘ਚ ਭਾਰਤ ਦਾ 73ਵਾਂ ਗਣਤੰਤਰ ਦਿਵਸ ਮਨਾਇਆ। ਦੂਜੇ ਪਾਸੇ ਉਤਰਾਖੰਡ ਦੇ ਕੁਮਾਓਂ ਖੇਤਰ ‘ਚ ਵੀ ਆਈ.ਟੀ.ਬੀ.ਪੀ. ਦੇ ਜਵਾਨਾਂ ਨੇ 12 ਹਜ਼ਾਰ ਫੁੱਟ ਦੀ ਉਚਾਈ ‘ਤੇ ਗਣਤੰਤਰ ਦਿਵਸ ਦਾ ਜਸ਼ਨ ਮਨਾਇਆ ਅਤੇ ਤਿਰੰਗਾ ਲਹਿਰਾਇਆ।

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

0

ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਰਾਹੀਂ 23 ਹੋਰ ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਕਿਉਂਕਿ ਇਸ ਤੋਂ ਪਹਿਲਾਂ ਕਾਂਗਰਸ ਨੇ 86 ਉਮੀਦਵਾਰਾਂ ਵਾਲੀ ਪਹਿਲੀ ਸੂਚੀ ਜਾਰੀ ਕੀਤੀ ਸੀ ਜਿਸ ਮਗਰੋਂ ਹੁਣ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਦੀ ਗਿਣਤੀ ਵਧਕੇ 109 ਹੋ ਗਈ ਹੈ। ਦੇਖੋ ਸੂਚੀ

Rahul Gandhi ਨੇ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀ ਦਿੱਤੀ ਵਧਾਈ

0

ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕੀਤਾ ਕਿ 1950 ‘ਚ ਗਣਤੰਤਰ ਦਿਵਸ ‘ਤੇ ਸਾਡੇ ਦੇਸ਼ ਨੇ ਵਿਸ਼ਵਾਸ ਦੇ ਨਾਲ ਸਹੀ ਦਿਸ਼ਾ ‘ਚ ਪਹਿਲਾ ਕਦਮ ਚੁੱਕਿਆ। ਸੱਚਾਈ ਅਤੇ ਸਮਾਨਤਾ ਵੱਲ ਉਸ ਪਹਿਲੇ ਕਦਮ ਨੂੰ ਸਲਾਮ।

‘ਆਪ’ ਦੀ ਸਰਕਾਰ ‘ਚ ਮੈਰਿਟ ‘ਤੇ ਹੋਵੇਗੀ ਸਰਕਾਰੀ ਭਰਤੀ, ਜਾਰੀ ਹੋਇਆ ਕਰੇਗੀ ਵੇਟਿੰਗ ਲਿਸਟ: ਹਰਪਾਲ ਚੀਮਾ

0

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੀਨੀਅਰ ਆਗੂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਮਹਿਕਮਿਆਂ ਅਤੇ ਸਿੱਖਿਆ ਸੰਸਥਾਵਾਂ ‘ਚ ਨਵੀਂ ਭਰਤੀ ਦੀ ਪ੍ਰਕਿਰਿਆ ਵਿੱਚ ਵੱਡੇ ਸੁਧਾਰਾਂ ਦੀ ਲੋੜ ਹੈ ਅਤੇ ਸੂਬੇ ਅੰਦਰ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਇਹ ਸਾਰੇ ਸੁਧਾਰ ਯਕੀਨੀ ਬਣਾਵੇਗੀ। ਕੱਚੇ ਮੁਲਾਜ਼ਮਾਂ ਦੀ ਭਰਤੀ ਅਤੇ ਆਊਟ-ਸੋਰਸਿੰਗ ਵਰਗੀਆਂ ਕੁਰੀਤਾਂ ਬੰਦ ਕੀਤੀਆਂ ਜਾਣਗੀਆਂ, ਜਿਹਨਾਂ ਰਾਹੀਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਪੰਜਾਬ ਦੇ ਨੌਜਵਾਨਾਂ ਦਾ ਸ਼ੋਸ਼ਣ ਕਰਦੀਆਂ ਰਹੀਆਂ ਹਨ। ਉਹਨਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੀ ਭਰਤੀ ਮੈਰਿਟ ‘ਤੇ ਆਧਾਰਿਤ ਕਰੇਗੀ ਅਤੇ ਮੌਜੂਦਾ ਸਰਕਾਰਾਂ ਵੱਲੋਂ ਤਰਕਹੀਣਤਾ ਨਾਲ ਬੰਦ ਕੀਤੀ ਵੇਟਿੰਗ ਲਿਸਟ ਪ੍ਰਕਿਰਿਆ ਮੁੜ ਤੋਂ ਸ਼ੁਰੂ ਕੀਤੀ ਜਾਵੇਗੀ ਤਾਂ ਕਿ ਕੋਈ ਵੀ ਘੋਸ਼ਿਤ ਅਸਾਮੀ ਖ਼ਾਲੀ ਨਾ ਰਹੇ ਅਤੇ ਯੋਗ ਉਮੀਦਵਾਰਾਂ ਦੇ ਮੌਕੇ ਨਾ ਖੁੱਸਣ।

ਹਰਪਾਲ ਸਿੰਘ ਚੀਮਾ ਨੇ ਕਿਹਾ, “ਭਾਈ-ਭਤੀਜਾ ਵਾਦ ਕਾਰਨ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਮੈਰਿਟ ਲਿਸਟਾਂ ਖ਼ਾਸ ਕਰ ਵੇਟਿੰਗ ਲਿਸਟ ਜਾਰੀ ਕਰਨ ਤੋਂ ਗੁਰੇਜ਼ ਕਰਦੀਆਂ ਹਨ। ਉਹਨਾਂ ਨੇ ਸਿਫਾਰਸ਼ੀ ਜਾਂ ਆਪਣੇ ਰਿਸ਼ਤੇਦਾਰਾਂ ਨੂੰ ਸਰਕਾਰੀ ਨੌਕਰੀਆਂ ਦੇਣੀਆਂ ਹੁੰਦੀਆਂ ਹਨ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੋਏਗੀ ਜਿੱਥੇ ਉਹਨਾਂ ਦੇ ਸਾਰੇ ਹੱਕ ਸੁਰੱਖਿਅਤ ਹੋਣਗੇ। ‘ਆਪ’ ਦੀ ਸਰਕਾਰ ਵਿੱਚ ਮੈਰਿਟ ਲਿਸਟਾਂ ਅਤੇ ਵੇਟਿੰਗ ਲਿਸਟਾਂ ਨੂੰ ਪੂਰੀ ਪਾਰਦਰਸ਼ਿਤਾ ਨਾਲ ਸਮੇਂ ਸਿਰ ਜਨਤਕ ਕੀਤਾ ਜਾਇਆ ਕਰੇਗਾ।” ਉਹਨਾਂ ਕਿਹਾ ਕਿ ਲੰਬੇ ਸਮੇਂ ਤੋਂ ਪੰਜਾਬ ਪੁਲਿਸ ਦੀਆਂ ਭਰਤੀਆਂ ਦੌਰਾਨ ਵੇਟਿੰਗ ਲਿਸਟਾਂ ਦੀ ਗੈਰ-ਮੌਜੂਦਗੀ ਨੇ ਬਹੁਤ ਸਾਰੇ ਨੌਜਵਾਨਾਂ ਦੇ ਭਵਿੱਖ ਨੂੰ ਪ੍ਰਭਾਵਿਤ ਕੀਤਾ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਨਿੱਜੀਕਰਨ ਪ੍ਰਣਾਲੀ ਨੂੰ ਪ੍ਰਫੁਲਿੱਤ ਕਰਕੇ ਸਰਕਾਰੀ ਵਿਵਸਥਾ ਨੂੰ ਢਹਿ ਢੇਰੀ ਕਰਨ ਲਈ ਕੰਟਰੈਕਟ ਅਤੇ ਆਊਟ-ਸੋਰਸਿੰਗ ਰਾਹੀਂ ਭਰਤੀਆਂ ਦੀ ਕੁਰੀਤ ਕਾਂਗਰਸ ਅਤੇ ਅਕਾਲੀ ਦਲ ਨੇ ਚਲਾਈ ਜਿਸ ਨਾਲ ਪੰਜਾਬ ਦੇ ਸਰਕਾਰੀ ਵਿਭਾਗਾਂ ਅਤੇ ਲੱਖਾਂ ਯੋਗ ਨੌਜਵਾਨਾਂ ਨਾਲ ਧੱਕਾ ਹੋਇਆ। ਇਹ ਰਵਾਇਤੀ ਪਾਰਟੀਆਂ ਵੱਲੋਂ ਪੰਜਾਬ ਦੀ ਨੌਜਵਾਨ ਪੀੜੀ ਅਤੇ ਉਹਨਾਂ ਦੇ ਭਵਿੱਖ ਨੂੰ ਖ਼ਰਾਬ ਕਰਨ ਲਈ ਸ਼ੁਰੂ ਕੀਤੀ ਇੱਕ ਸੋਸ਼ਣ ਪ੍ਰਕਿਰਿਆ ਸੀ, ਜਿਸਨੂੰ ਆਮ ਆਦਮੀ ਪਾਰਟੀ ਪੰਜਾਬ ਅੰਦਰ ਸਰਕਾਰ ਬਣਾਉਂਦਿਆਂ ਹੀ ਖ਼ਤਮ ਕਰੇਗੀ। ਸਰਕਾਰੀ ਮੁਲਾਜ਼ਮ ਸਰਕਾਰੀ ਤੰਤਰ ਅਤੇ ਲੋਕ ਸੇਵਾ ਵਿੱਚ ਸਰਕਾਰ ਦੀ ਰੀਡ ਦੀ ਹੱਡੀ ਹਨ, ਉਹਨਾਂ ਨੂੰ ਉਹਨਾਂ ਦੇ ਕੰਮ ਅਨੁਸਾਰ ਸਨਮਾਨ, ਤਨਖ਼ਾਹ ਅਤੇ ਹੋਰ ਸੁਵਿਧਾਵਾਂ ਉਹਨਾਂ ਦਾ ਮੁੱਢਲਾ ਹੱਕ ਹਨ, ਜਿਹਨਾਂ ਤੋਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਹਮੇਸ਼ਾ ਭੱਜਦੀਆਂ ਰਹੀਆਂ ਹਨ।

ਅਮਨ ਅਰੋੜਾ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਹਜ਼ਾਰਾਂ ਖ਼ਾਲੀ ਅਸਾਮੀਆਂ ਲਈ ਜਾਣਬੁੱਝ ਕੇ ਅਧੂਰੀ ਛੱਡੀ ਭਰਤੀ ਪ੍ਰਕਿਰਿਆ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਨਾ ਕਾਰਨ ਰੋਕਿਆ ਜਾਂ ਰੱਦ ਨਹੀਂ ਕੀਤਾ ਜਾਵੇਗਾ। “ਬੱਚਿਆਂ ਅਤੇ ਨੌਜਵਾਨਾਂ ਨੇ ਪੇਪਰ ਲਈ ਫ਼ੀਸਾਂ ਭਰੀਆਂ ਹੁੰਦੀਆਂ ਹਨ, ਮਿਹਨਤ ਨਾਲ ਤਿਆਰੀ ਕੀਤੀ ਹੁੰਦੀ ਹੈ ਪਰ ਅਸੀਂ ਜਿਵੇਂ ਪਿਛਲੀਆਂ ਸਰਕਾਰਾਂ ਵਿੱਚ ਦੇਖਿਆ ਹੈ ਕਿ ਅਕਾਲੀ ਤੇ ਕਾਂਗਰਸੀ ਸਰਕਾਰ ਬਦਲਦੇ ਹੀ ਬਿਨਾ ਸੋਚੇ ਸਮਝੇ ਭਰਤੀਆਂ ਨੂੰ ਵਿੱਚ-ਵਚਾਲੇ ਰੱਦ ਕਰ ਦਿੰਦੇ ਹਨ। ਇਸ ਨਾਲ ਲੋਕਾਂ ਦਾ ਪੈਸੇ ਅਤੇ ਸਮਾਂ ਦੋਨੋ ਬਰਬਾਦ ਹੁੰਦੇ ਹਨ। ਆਮ ਆਦਮੀ ਪਾਰਟੀ ਇਹਨਾਂ ਗੱਲਾਂ ਨੂੰ ਪੂਰੀ ਤਰ੍ਹਾਂ ਸਮਝਦੀ ਹੈ ਅਤੇ ਹਰ ਫ਼ੈਸਲਾ ਲੋਕਾਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਹੀ ਲਿਆ ਜਾਵੇਗਾ।

ਉਹਨਾਂ ਕਿਹਾ ਕਿ ਸੂਬੇ ਅੰਦਰ ਇੱਕ ਸਾਜ਼ਿਸ਼ ਤਹਿਤ ਬਰਬਾਦ ਕੀਤੀਆਂ ਐੱਸ.ਐੱਸ.ਸੀ. ਅਤੇ ਪੀ.ਪੀ.ਐੱਸ.ਸੀ. ਵਰਗੀਆਂ ਸਰਕਾਰੀ ਨੌਕਰੀਆਂ ਲਈ ਸਥਾਪਿਤ ਕੀਤੀਆਂ ਸੰਸਥਾਵਾਂ ਨੂੰ ਮੁੜ ਸੁਰਜੀਤ ਕੀਤਾ ਕੀਤਾ ਜਾਵੇਗਾ ਤਾਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਉਹਨਾਂ ਦੀ ਕਾਬਲੀਅਤ ਅਨੁਸਾਰ ਰੁਜ਼ਗਾਰ ਮਿਲ ਸਕੇ ਅਤੇ ਇਸ ਨਾਲ ਸਰਕਾਰੀ ਤੰਤਰ ਦੀਆਂ ਜੜ੍ਹਾਂ ਤੱਕ ਪਹੁੰਚ ਚੁੱਕੇ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾ ਵਾਦ ਨੂੰ ਖ਼ਤਮ ਕੀਤਾ ਜਾ ਸਕੇਗਾ।

‘ਆਪ’ ਆਗੂਆਂ ਨੇ ਇਹ ਵੀ ਭਰੋਸਾ ਦਿੱਤਾ ਕਿ ਬੇਰੁਜ਼ਗਾਰ ਨੌਜਵਾਨਾਂ ਦੀ ਮੰਗ ਅਨੁਸਾਰ ‘ਆਪ’ ਦੀ ਸਰਕਾਰ ਸਰਕਾਰੀ ਨੌਕਰੀਆਂ ‘ਚ ਉਮਰ ਸੀਮਾ ‘ਤੇ ਵੀ ਵਿਸ਼ੇਸ਼ ਛੋਟ ਦੇਵੇਗੀ, ਕਿਉਂਕਿ ਸੱਤਾਧਾਰੀ ਕਾਂਗਰਸ ਵੱਲੋਂ ਭਰਤੀ ਪ੍ਰਕਿਿਰਆ ਸਮੇਂ ਸਿਰ ਪੂਰੀ ਨਾ ਕਰਨ ਕਰਕੇ ਹਜ਼ਾਰਾਂ ਯੋਗ ਉਮੀਦਵਾਰ ਉਮਰ ਦੀ ਸੀਮਾ ਪਾਰ ਕਰਕੇ ਅਯੋਗ ਹੋ ਗਏ ਹਨ।

ਮਲੇਸ਼ੀਆ ‘ਚ ਕੋਰੋਨਾ ਦੇ 3,214 ਨਵੇਂ ਮਾਮਲੇ ਆਏ ਸਾਹਮਣੇ

0

ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦੁਨੀਆਂ ਭਰ ਦੇ ਲੋਕ ਇਸ ਵਾਇਰਸ ਦਾ ਸ਼ਿਕਾਰ ਹੋ ਰਹੇ ਹਨ। ਮਲੇਸ਼ੀਆਂ ‘ਚ ਵੀ ਕੋਰੋਨਾ ਦੇ ਕੇਸਾਂ ‘ਚ ਵਾਧਾ ਹੁੰਦਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਮਲੇਸ਼ੀਆ ਵਿੱਚ ਕੋਰੋਨਾ ਵਾਇਰਸ ਦੇ 3,214 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਨਾਲ ਹੁਣ ਤੱਕ ਇਸ ਸੰਕਰਮਣ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 28,36,159 ਹੋ ਗਈ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ‘ਚ ਸੋਮਵਾਰ ਤੱਕ ਸਾਹਮਣੇ ਆਏ ਨਵੇਂ ਮਾਮਲਿਆਂ ‘ਚੋਂ 406 ਅਜਿਹੇ ਹਨ ਜੋ ਵਿਦੇਸ਼ ਤੋਂ ਆਏ ਹਨ। ਇਸ ਦੇ ਨਾਲ ਹੀ ਸਥਾਨਕ ਪੱਧਰ ‘ਤੇ ਸੰਕਰਮਣ ਦੇ 2,808 ਮਾਮਲੇ ਹਨ।

ਬਾਦਲ ਨਿਵਾਸ ਬਾਹਰ ਲੱਗੀ ਸੱਥ, ਕਦੇ ਨੀਂ ਦੇਖਿਆ ਹੋਣਾ ਇਹ ਨਜ਼ਾਰਾ, “ਖ਼ਜਾਨਾ ਮੰਤਰੀ ਇਹਨਾਂ ਨੂੰ Bye Bye ਕਰਕੇ ਲੰਘਦੇ”

ਸਿਹਤ ਮੰਤਰਾਲੇ ਅਨੁਸਾਰ ਸੋਮਵਾਰ ਨੂੰ ਇੱਥੇ ਇਸ ਇਨਫੈਕਸ਼ਨ ਕਾਰਨ 10 ਮੌਤਾਂ ਹੋਈਆਂ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 31,902 ਹੋ ਗਈ ਹੈ। ਮੰਤਰਾਲੇ ਦੇ ਅਨੁਸਾਰ, 3,116 ਨਵੇਂ ਲੋਕ ਠੀਕ ਹੋ ਗਏ ਹਨ ਅਤੇ ਵੱਖ-ਵੱਖ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੇਸ਼ ਵਿੱਚ ਹੁਣ ਤੱਕ 27,59,049 ਲੋਕ ਇਸ ਮਹਾਂਮਾਰੀ ਨੂੰ ਹਰਾ ਚੁੱਕੇ ਹਨ। ਇਸ ਸਮੇਂ ਦੇਸ਼ ਵਿੱਚ ਕੋਰੋਨਾ ਦੇ 45,208 ਐਕਟਿਵ ਕੇਸ ਹਨ, ਜਿਨ੍ਹਾਂ ਵਿੱਚੋਂ 146 ਇੰਟੈਂਸਿਵ ਕੇਅਰ ਯੂਨਿਟ ਵਿੱਚ ਦਾਖਲ ਹਨ। ਇਸ ਦੇ ਨਾਲ ਹੀ 65 ਨੂੰ ਆਕਸੀਜਨ ਦੀ ਲੋੜ ਹੈ।