Home Blog Page 2190

ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ‘ਤੇ PM ਮੋਦੀ ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ

0

ਅੱਜ ਦੇਸ਼ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮਨਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਰਾਮ ਨਾਥ ਕੋਵਿੰਦ ਨੇ ਟਵੀਟ ਕੀਤਾ ਕਿ ਭਾਰਤ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਦਾ ਹੈ। ਆਜ਼ਾਦ ਭਾਰਤ ਦੇ ਵਿਚਾਰ ਪ੍ਰਤੀ ਆਪਣੀ ਡੂੰਘੀ ਵਚਨਬੱਧਤਾ ਨੂੰ ਦਰਸਾਉਣ ਲਈ ਉਨ੍ਹਾਂ ਨੇ ਆਜ਼ਾਦ ਹਿੰਦ ਦੇ ਗਠਨ ਵਰਗੇ ਸਾਹਸੀ ਕਦਮ ਚੁੱਕੇ। ਇਹ ਉਨ੍ਹਾਂ ਨੂੰ ਇੱਕ ਰਾਸ਼ਟਰੀ ਚਿੰਨ੍ਹ ਬਣਾਉਂਦਾ ਹੈ। ਉਨ੍ਹਾਂ ਦੇ ਆਦਰਸ਼ ਅਤੇ ਬਲਿਦਾਨ ਹਮੇਸ਼ਾ ਹਰ ਭਾਰਤੀ ਨੂੰ ਪ੍ਰੇਰਿਤ ਕਰਦੇ ਰਹਿਣਗੇ।

ਦੂਜੇ ਪਾਸੇ ਪੀਐਮ ਮੋਦੀ ਨੇ ਕਿਹਾ ਕਿ ਪਰਾਕਰਮ ਦਿਵਸ ਦੇ ਮੌਕੇ ‘ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 125ਵੀਂ ਜਯੰਤੀ ‘ਤੇ ਮੇਰੀ ਸ਼ਰਧਾਂਜਲੀ। ਰਾਸ਼ਟਰ ਪ੍ਰਤੀ ਉਨ੍ਹਾਂ ਦੇ ਯੋਗਦਾਨ ‘ਤੇ ਹਰ ਭਾਰਤੀ ਨੂੰ ਮਾਣ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਹਰਮੀਤ ਸਿੰਘ ਕਾਲਕਾ

0

ਬੀਤੇ ਦਿਨੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਸਾਰਾ ਦਿਨ ਹੰਗਾਮਾ ਚੱਲਦਾ ਰਿਹਾ। ਇਸ ਮੌਕੇ ਵਿਰੋਧ, ਹੱਥੋਪਾਈ ਅਤੇ ਖੂਬ ਬਹਿਸਬਾਜ਼ੀ ਹੋਈ। ਆਖਿਰਕਾਰ ਅੱਧੀ ਰਾਤ ਨੂੰ ਭਾਰੀ ਪੁਲਿਸ ਫ਼ੋਰਸ ਦੇ ਸਖ਼ਤ ਪਹਿਰੇ ਦਰਮਿਆਨ ਅਕਾਲੀ ਦਲ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਪ੍ਰਧਾਨ ਚੁਣ ਲਿਆ ਗਿਆ। ਕਾਲਕਾ ਮੌਜੂਦਾ ਸਮੇਂ ਵਿਚ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਵੀ ਹਨ। ਇਸ ਤੋਂ ਇਲਾਵਾ ਹਰਵਿੰਦਰ ਸਿੰਘ ਕੇ. ਪੀ. ਨੂੰ ਸੀਨੀਅਰ ਉਪ ਪ੍ਰਧਾਨ, ਆਤਮਾ ਸਿੰਘ ਲੁਬਾਣਾ ਨੂੰ ਜੂਨੀਅਰ ਵਾਈਸ ਪ੍ਰੈਜ਼ੀਡੈਂਟ ਅਤੇ ਜਗਦੀਪ ਸਿੰਘ ਕਾਹਲੋਂ ਨੂੰ ਜਨਰਲ ਸਕੱਤਰ ਚੁਣਿਆ ਗਿਆ।

ਨਵਜੋਤ ਸਿੰਘ ਸਿੱਧੂ ਦਾ ਪੰਜਾਬ ਦੇ ਨੌਜਵਾਨਾਂ ਲਈ ਵੱਡਾ ਐਲਾਨ, ਚੰਡੀਗੜ੍ਹ ਤੋਂ ਪ੍ਰੈਸ ਕਾਨਫਰੰਸ

ਜਾਣਕਾਰੀ ਅਨੁਸਾਰ ਨਵੀਂ ਕਾਰਜਕਾਰਨੀ ਚੋਣ ਨੂੰ ਲੈ ਕੇ ਕਮੇਟੀ ਦਫ਼ਤਰ ਗੁਰੂ ਗੋਬਿੰਦ ਸਿੰਘ ਭਵਨ ਵਿਚ ਹੋਈ ਮੀਟਿੰਗ ਦੀ ਸ਼ੁਰੂਆਤ ਤੋਂ ਬਾਅਦ ਜਦੋਂ ਅਸਥਾਈ ਸਭਾ ਚੋਣ ਦਾ ਸਮਾਂ ਆਇਆ ਤਾਂ ਵਿਰੋਧੀ ਧਿਰ ਵਲੋਂ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧੀ ਹਰਜਿੰਦਰ ਸਿੰਘ ਧਾਮੀ ਦਾ ਨਾਂ ਅੱਗੇ ਵਧਾਇਆ ਗਿਆ, ਜਿਸਦਾ ਅਕਾਲੀ ਦਲ (ਬਾਦਲ) ਦੇ ਲੋਕਾਂ ਨੇ ਵਿਰੋਧ ਕੀਤਾ। ਜਵਾਬ ਵਿਚ ਉਨ੍ਹਾਂ ਨੇ ਗੁਰਦੇਵ ਸਿੰਘ ਦਾ ਨਾਂ ਅੱਗੇ ਵਧਾ ਦਿੱਤਾ। ਧਾਮੀ ਨੇ ਆਪਣੀ ਹੀ ਪਾਰਟੀ ਦੇ ਲੋਕਾਂ ਦਾ ਵਿਰੋਧ ਸਾਹਮਣੇ ਦੇਖ ਕੇ ਅਸਥਾਈ ਸਭਾਪਤੀ ਬਣਨ ਦੀ ਆਪਣੀ ਸਹਿਮਤੀ ਨਹੀਂ ਦਿੱਤੀ, ਜਿਸ ਕਾਰਨ ਗੁਰਦੇਵ ਸਿੰਘ ਅਸਥਾਈ ਸਭਾਪਤੀ ਬਣ ਗਏ। ਸਭਾਪਤੀ ਬਣਦੇ ਹੀ ਗੁਰਦੇਵ ਸਿੰਘ ਨੇ ਐਲਾਨ ਕੀਤਾ ਕਿ ਪ੍ਰਧਾਨ ਦੀ ਚੋਣ ਹੱਥ ਖੜ੍ਹੇ ਕਰ ਕੇ ਹੋਵੇਗੀ।

ਬੰਦੀ ਸਿੰਘਾਂ ਤੇ ਦਵਿੰਦਰਪਾਲ ਭੁੱਲਰ ਦੀ ਰਿਹਾਈ ਬਾਰੇ ਅਕਾਲੀ ਦਲ ਦਾ ਕੀ ਹੈ ਸਟੈਂਡ

ਇਸ ਦਾ ਸਾਬਕਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਤਿੱਖਾ ਵਿਰੋਧ ਕੀਤਾ। ਦੱਸ ਦੇਈਏ ਕਿ ਇਸ ਚੋਣ ਵਿਚ ਪ੍ਰਧਾਨ ਸਣੇ 5 ਅਧਿਕਾਰੀਆਂ ਅਤੇ 10 ਕਾਰਜਕਾਰਨੀ ਮੈਂਬਰਾਂ ਦੀ ਚੋਣ ਕੀਤੀ ਗਈ। ਚੋਣ ਡਾਇਰੈਕਟਰ ਨਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਾਰੇ ਮੈਂਬਰਾਂ ਨੂੰ ਸਹੁੰ ਚੁਕਾਈ। ਇਸ ਤੋਂ ਬਾਅਦ ਅਸਥਾਈ ਸਭਾਪਤੀ ਨੂੰ ਨਾਮਜ਼ਦ ਕੀਤਾ ਗਿਆ।

ਮੁਹੰਮਦ ਮੁਸਤਫ਼ਾ ਖਿਲਾਫ਼ ਸਖ਼ਤ ਕਾਰਵਾਈ ਕਰੇ ਚੋਣ ਕਮਿਸ਼ਨ: ਰਾਘਵ ਚੱਢਾ

0

ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫ਼ਾ ਦੇ ਭੜਕਾਊ ਬਿਆਨ ‘ਝਾੜੂ ਵਾਲਿਆਂ ਨੂੰ ਘਰ ’ਚ ਵੜ ਕੇ ਮਾਰਾਂਗੇ’ ਬਾਰੇ ਸਖ਼ਤ ਨਰਾਜ਼ਗੀ ਜਤਾਈ ਹੈ ਅਤੇ ਕਿਹਾ ਕਿ ਕਾਂਗਰਸ ਇੱਕ ਸਾਜਿਸ਼ ਦੇ ਤਹਿਤ ਚੋਣਾ ਸਮੇਂ ਪੰਜਾਬ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕਾਂਗਰਸੀ ਆਗੂ ਅਤੇ ਉਸ ਦੇ ਸਲਾਹਕਾਰ ਅਜਿਹੇ ਭੜਕਾਊ ਬਿਆਨ ਦੇ ਰਹੇ ਹਨ। ਇਸ ਤਰ੍ਹਾਂ ਦੇ ਬਿਆਨ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਖ਼ਿਲਾਫ਼ ਹੈ।

ਚੱਢਾ ਨੇ ਦੋਸ਼ ਲਾਇਆ ਕਿ ਮੁਸਤਫ਼ਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੋਵਾਂ ਦੇ ਕਰੀਬੀ ਹਨ। ਚੰਨੀ ਅਤੇ ਸਿੱਧੂ ਦੇ ਇਸ਼ਾਰੇ ’ਤੇ ਹੀ ਮੁਸਤਫ਼ਾ ਨੇ ਅਜਿਹਾ ਬਿਆਨ ਦਿੱਤਾ ਹੈ। ਅਜਿਹੇ ਬਿਆਨਾਂ ਤੋਂ ਕਾਂਗਰਸ ਅਤੇ ਉਸ ਦੇ ਆਗੂਆਂ ਦੀ ਸੋਚ ਦਾ ਪਤਾ ਚੱਲਦਾ ਹੈ।

ਚੱਢਾ ਨੇ ਅਪੀਲ ਕੀਤੀ ਕਿ ਚੋਣ ਕਮਿਸ਼ਨ ਨੂੰ ਮੁਸਤਫ਼ਾ ਦੇ ਭੜਕਾਊ ਬਿਆਨ ਦਾ ਨੋਟਿਸ ਲੈਣਾ ਚਾਹੀਦਾ ਹੈ ਅਤੇ ਚੋਣਾ ਸਮੇਂ ਪੰਜਾਬ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਮੁਸਤਫ਼ਾ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ।

ਚੱਢਾ ਨੇ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਸ਼ਾਂਤੀ ਦੀ ਜ਼ਰੂਰਤ ਹੈ। ਅੱਜ ਪੰਜਾਬ ਨੂੰ ਬੋਲਣ ਵਾਲੇ ਲੋਕਾਂ ਦੀ ਨਹੀਂ, ਬਲਕਿ ਜੋੜਨ ਵਾਲੇ ਲੋਕਾਂ ਦੀ ਜ਼ਰੂਰਤ ਹੈ। ਇਸ ਤਰ੍ਹਾਂ ਦੇ ਭੜਕਾਊ ਬਿਆਨ ਸਮਾਜ ਨੂੰ ਸਿਰਫ਼ ਤੇ ਸਿਰਫ਼ ਨੁਕਸਾਨ ਹੀ ਪਹੁੰਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ’ਚ ਸੁਧਾਰ ਕਰੇਗੀ ਅਤੇ ਸਮਾਜ ਦੀ ਸ਼ਾਂਤੀ ਭੰਗ ਕਰਨ ਵਾਲੇ ਅਨਸਰਾਂ ’ਤੇ ਕਾਰਵਾਈ ਕਰਕੇ ਲੋਕਾਂ ਦੀ ਸੁਰੱਖਿਆ ਪੱਕੀ ਕਰੇਗੀ।

ਪੰਜਾਬ ਦੇ ਇੱਕ ਨੌਜਵਾਨ ਦੀ ਸਾਊਦੀ ਅਰਬ ‘ਚ ਐਕਸੀਡੈਂਟ ਨਾਲ ਹੋਈ ਮੌਤ

0

ਪੰਜਾਬ ਦੇ ਇੱਕ ਨੌਜਵਾਨ ਦੀ ਵਿਦੇਸ਼ ‘ਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।ਮਲਕੀਤ ਸਿੰਘ ਜੋ ਕਿ ਸਰਦਾਰ ਖਜਾਨ ਸਿੰਘ ਦਾ ਪੁੱਤਰ ਹੈ ਤੇ ਉਹ ਪਿੰਡ ਬਾਂਗੋਵਾਣੀ ਜ਼ਿਲ੍ਹਾਂ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਉਸਦੀ ਸਾਊਦੀ ਅਰਬ ‘ਚ ਐਕਸੀਡੈਂਟ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ 13 ਜਨਵਰੀ ਨੂੰ ਮ੍ਰਿਤਕ ਦੇ ਘਰ ਬੇਟੇ ਨੇ ਜਨਮ ਲਿਆ ਹੈ ਤੇ ਇਹ ਨੌਜਵਾਨ ਇਸ ਹਾਦਸੇ ਦਾ ਸ਼ਿਕਾਰ ਹੋਣ ਕਰਕੇ ਆਪਣੇ ਬੇਟੇ ਦਾ ਮੂੰਹ ਵੀ ਨਹੀਂ ਦੇਖ ਸਕਿਆ।

‘ਆਪ’ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਹੋਣਗੀਆਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ: ਹਰਪਾਲ ਸਿੰਘ ਚੀਮਾ

0

ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਾਅਦਾ ਕੀਤਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ‘ਆਪ’ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਤੁਰੰਤ ਬਾਅਦ ਮੁਲਾਜ਼ਮਾਂ ਦੀਆਂ ਪ੍ਰਮੁੱਖ ਮੰਗਾਂ ’ਤੇ ਅਮਲ ਕੀਤਾ ਜਾਵੇਗਾ ਅਤੇ ਮੁਲਾਜ਼ਮਾਂ ਨਾਲ ਇਨਸਾਫ਼ ਕੀਤਾ ਜਾਵੇ।

CM ਚੰਨੀ ਦੇ ਚੈਲੇਂਜ ਦਾ ਮਾਨ ਨੇ ਦਿੱਤਾ ਜਵਾਬ, ਦੇਖੋ ਕਿੱਥੇ ਆ ਕੇ ਟੱਕਰਨ ਦਾ ਦਿੱਤਾ ਸੱਦਾ

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ’ਤੇ ਰਾਜ ਕਰਨ ਵਾਲਿਆਂ ਕਾਂਗਰਸ, ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੁਲਾਜ਼ਮਾਂ ਦੇ ਹੱਕਾਂ ਨੂੰ ਬੇਰਹਿਮੀ ਨਾਲ ਕੁਚਲਿਆ ਹੈ ਅਤੇ ਵਾਅਦਾ ਖ਼ਿਲਾਫ਼ੀਆਂ ਕੀਤੀਆਂ ਹਨ।

ਸੂਬੇ ਵਿੱਚ ਸਰਕਾਰੀ ਵਿਵਸਥਾ ਨੂੰ ਖ਼ਤਮ ਕਰਕੇ ਠੇਕੇਦਾਰੀ ਅਤੇ ਆਊਟ ਸੋਰਸਿੰਗ ਪ੍ਰਣਾਲੀ ਨੂੰ ਹੀ ਪ੍ਰਫੁੱਲਿਤ ਕੀਤਾ ਹੈ, ਜਿਸ ਕਾਰਨ ਜਿੱਥੇ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ, ਉੱਥੇ ਹੀ ਨੌਜਵਾਨਾਂ ਨੂੰ ਬੇਰੁਜ਼ਗਾਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਸਰਕਾਰਾਂ ਨੇ ਮੁਲਾਜ਼ਮਾਂ ਨੂੰ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਲਾਭ ਵੀ ਨਹੀਂ ਦਿੱਤਾ। ਮੁਲਾਜ਼ਮਾਂ ਦੀ ਸਰਕਾਰੀ ਪੈਨਸ਼ਨ ਵੀ ਖ਼ਤਮ ਕਰ ਦਿੱਤੀ। ਮੁਲਾਜ਼ਮ ਪੱਖੀ ਫ਼ੈਸਲਿਆਂ ਨੂੰ ਅਦਾਲਤੀ  ਪ੍ਰਕਿਰਿਆ ਵਿੱਚ ਉਲਝਾ ਕੇ ਰੱਖਿਆ।

ਚੰਨੀ ਮਤਲਬ ਹਨੀ, ਹਨੀ ਮਤਲਬ ਮਨੀ…! ‘ਹਨੀ’ Money ਪ੍ਰਿਟਿੰਗ ਮਸ਼ੀਨ ?

ਇਸ ਦੇ ਨਾਲ ਹੀ ਚੀਮਾ ਨੇ ਕਿਹਾ ਕਿ ਲੋਕਾਂ ਲਈ ਕਲਿਆਣਕਾਰੀ ਸਹੂਲਤਾਂ ਦੀ ਗੱਲ ਹੋਵੇ ਜਾਂ ਫਿਰ ਮੁਲਾਜ਼ਮਾਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦਾ ਮਸਲਾ ਹੋਵੇ, ਸੱਤਾਧਾਰੀ ਧਿਰਾਂ ਹਮੇਸ਼ਾ ਵਿੱਤੀ ਸੰਕਟ ਦਾ ਹਵਾਲਾ ਦਿੰਦੀਆਂ ਹਨ। ਇਸ ਲਈ ਸਮੇਂ ਸਮੇਂ ’ਤੇ ਕਾਂਗਰਸ ਅਤੇ ਬਾਦਲ ਦੀਆਂ ਸਰਕਾਰਾਂ ਮੁਲਾਜ਼ਮਾਂ ਦੇ ਭੱਤਿਆਂ, ਪੈਨਸ਼ਨ ਅਤੇ ਹੋਰ ਵਿੱਤੀ ਲਾਭਾਂ ’ਤੇ ਡਾਕੇ ਮਾਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚੋਂ ਮਾਫ਼ੀਆ ਰਾਜ ਖ਼ਤਮ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਭਰੇਗੀ, ਨਾ ਕਿ ਮੁਲਾਜ਼ਮ ਵਰਗ ਦੀਆਂ ਜੇਬਾਂ ਕੱਟ ਕੇ ਖ਼ਜ਼ਾਨਾ ਭਰਿਆ ਜਾਵੇਗਾ।

ਕਾਂਗਰਸ ਪਾਰਟੀ ਦੇ 2017 ਦੇ ਚੋਣ ਮਨੋਰਥ ਪੱਤਰ ਦੀ ਗੱਲ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਤੇ ਕੈਪਟਨ ਦਾ ਚੋਣ ਮਨੋਰਥ ਪੱਤਰ ਝੂਠ ਦਾ ਪੁਲੰਦਾ ਸਾਬਤ ਹੋਇਆ ਹੈ। ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜ ਸਾਲਾਂ ਦੇ ਰਾਜਕਾਲ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ। ਕਾਂਗਰਸ ਸਰਕਾਰ ਨਾ ਮੁਲਾਜ਼ਮਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੇ ਲਾਭ ਦਿੱਤੇ ਹਨ ਅਤੇ ਨਾ ਹੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਨਵੀਆਂ ਸਰਕਾਰੀ ਨੌਕਰੀਆਂ ਦੇਣ ਵਿੱਚ ਵੀ ਕਾਂਗਰਸ ਦੀ ਕਾਰਗੁਜ਼ਾਰੀ ਸਿਫ਼ਰ ਸਿੱਧ ਹੋਈ ਹੈ, ਕਿਉਂਕਿ ਕਾਂਗਰਸ ਨੇ ਨਾ ਤਾਂ ਘਰ- ਘਰ ਨੌਕਰੀ ਦਿੱਤੀ ਹੈ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਹੈ। ਕਾਂਗਰਸ ਨੇ ਹਰ ਜ਼ਿਲ੍ਹੇ ’ਚ ਰੁਜ਼ਗਾਰ ਦਫ਼ਤਰ ਖੋਲ੍ਹਣ ਦਾ ਵਾਅਦਾ ਸ਼ਗਨ ਮਾਤਰ ਵੀ ਪੂਰਾ ਨਹੀਂ ਕੀਤਾ, ਸਗੋਂ ਪਹਿਲਾ ਸਥਾਪਤ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਅਮਲੇ- ਫ਼ੈਲੇ (ਸਟਾਫ਼) ਦੀ ਕਮੀ ਕਾਰਨ ਦਮ ਤੋੜ ਰਹੇ ਹਨ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਦਾਅਵਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਆਪ’ ਦੀ ਸਰਕਾਰ ਸੂਬੇ ਦੇ ਮੁਲਾਜ਼ਮਾਂ ਨਾਲ ਇਨਸਾਫ਼ ਕਰੇਗੀ। ਮੁਲਾਜ਼ਮਾਂ ਦੀਆਂ ਪ੍ਰਮੁੱਖ ਮੰਗਾਂ ਨੂੰ ‘ਆਪ’ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਜਾਵੇਗਾ।

ਜਿਨ੍ਹਾਂ ਵਿੱਚ 2025 ਦੇ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਸਮੇਂ ਸਿਰ ਲਾਗੂ ਕਰਨਾ, ਮਹਿੰਗਾਈ ਭੱਤੇ ਮਹਿੰਗਾਈ ਸੂਚਕ ਅੰਕ ਅਨੁਸਾਰ ਦੇਣਾ, ਪੁਰਾਣੀ ਸਰਕਾਰੀ ਪੈਨਸ਼ਨ ਮੁੜ ਬਹਾਲ ਕਰਨਾ, ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ/ ਅਦਾਲਤਾਂ ਦੀਆਂ ਹਾਂ ਪੱਖੀ ਸਿਫ਼ਾਰਸ਼ਾਂ ਲਾਗੂ ਕਰਨਾ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ‘ਆਪ’ ਸ਼ੁਰੂ ਤੋਂ ਹੀ ਆਊਟ ਸੋਰਸਿੰਗ ਅਤੇ ਠੇਕਾ ਭਰਤੀ ਪ੍ਰਣਾਲੀ ਦੀ ਮੁਦਈ ਨਹੀਂ ਰਹੀ, ਇਸ ਲਈ ਸੂਬੇ ’ਚ ਕੱਚੀ ਭਰਤੀ ਅਤੇ ਠੇਕਾ ਪ੍ਰਣਾਲੀ ਖ਼ਤਮ ਕਰਨ ਦੇ ਨਾਲ- ਨਾਲ ਮੁਲਾਜ਼ਮਾਂ ਦੀ ਭਰਤੀ  ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੁਲਾਜ਼ਮਾਂ ਦੇ ਬਕਾਏ ਰਹਿੰਦੇ ਭੱਤੇ ਅਤੇ ਪੈਨਸ਼ਨ ਨਾਲ ਸੰਬੰਧਿਤ ਰਹਿੰਦੇ ਲਾਭ ਵੀ ਦਿੱਤੇ ਜਾਣਗੇ।

ਸੰਤਰੇ ਦਾ ਜੂਸ ਇਮਿਊਨ ਸਿਸਟਮ ਨੂੰ ਰੱਖਦਾ ਹੈ ਮਜ਼ਬੂਤ, ਜਾਣੋ ਹੋਰ ਫਾਇਦੇ​

0

ਸਰਦੀਆਂ ਦੇ ਮੌਸਮ ‘ਚ ਸਿਹਤ ਲਈ ਸਭ ਤੋਂ ਜ਼ਿਆਦਾ ਫਾਇਦੇਮੰਦ ਸੰਤਰੇ ਦਾ ਜੂਸ ਹੁੰਦਾ ਹੈ। ਸੰਤਰੇ ਦਾ ਜੂਸ ਇਮਿਊਨ ਸਿਸਟਮ ਨੂੰ ਮਜ਼ਬੂਤ​ ਕਰਨ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਸੰਤਰੇ ਦੇ ਜੂਸ ’ਚ ਵਿਟਾਮਿਨ-ਸੀ ਹੁੰਦਾ ਹੈ, ਜੋ ਸਰਦੀ, ਖੰਘ ਅਤੇ ਫਲੂ ਵਰਗੇ ਲੱਛਣਾਂ ਨੂੰ ਘੱਟ ਕਰਨ ‘ਚ ਮਦਦ ਕਰ ਸਕਦਾ ਹੈ। ਇਸ ਤੋਂ ਇਲਾਵਾ ਇਸ ’ਚ ਫੋਲਿਕ ਐਸਿਡ, ਕੈਲਸ਼ੀਅਮ, ਪ੍ਰੋਟੀਨ, ਲੋਹਾ, ਕਾਰਬੋਹਾਈਡ੍ਰੇਟਸ ਅਤੇ ਗੰਧਕ ਆਦਿ ਭਰਪੂਰ ਮਾਤਰਾ ‘ਚ ਮਿਲਦੇ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਸੰਤਰੇ ਦਾ ਜੂਸ ਪੀਣ ਨਾਲ ਹੋਣ ਵਾਲੇ ਫ਼ਾਇਦੇ ਦੇ ਬਾਰੇ ਦੱਸਣ ਜਾ ਰਹੇ ਹਾਂ….

ਦਿਲ ਦੀ ਬੀਮਾਰੀ

ਜੇਕਰ ਤੁਹਾਨੂੰ ਦਿਲ ਨਾਲ ਸਬੰਧਿਤ ਕੋਈ ਬੀਮਾਰੀ ਹੈ ਤਾਂ ਤੁਹਾਨੂੰ ਸੰਤਰੇ ਦਾ ਜੂਸ ਪੀਣਾ ਚਾਹੀਦਾ ਹੈ। ਲੋੜੀਂਦੇ ਤੱਤਾਂ ਨਾਲ ਭਰਪੂਰ ਸੰਤਰੇ ਦਾ ਜੂਸ ਦਿਲ ਦੀਆਂ ਬੀਮਾਰੀਆਂ ਨੂੰ ਘੱਟ ਕਰਨ ’ਚ ਮਦਦ ਕਰਦਾ ਹੈ।

ਬਲੱਡ ਸ਼ੂਗਰ ਨੂੰ ਕੰਟਰੋਲ

ਸੰਤਰੇ ਦੇ ਜੂਸ ’ਚ ਫਾਈਬਰ, ਵਿਟਾਮਿਨ, ਆਇਰਨ, ਕੈਲਸ਼ੀਅਮ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜਿਸ ਨਾਲ ਬਲੱਡ ਸ਼ੂਗਰ ਨੂੰ ਕੰਟਰੋਲ ’ਚ ਕੀਤਾ ਜਾ ਸਕਦਾ ਹੈ। ਅਜਿਹੇ ‘ਚ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਖੁਰਾਕ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

ਇਮਿਊਨ ਸਿਸਟਮ

ਸੰਤਰੇ ਦੇ ਜੂਸ ’ਚ ਵਿਟਾਮਿਨ-ਸੀ ਭਰਪੂਰ ਮਾਤਰਾ ’ਚ ਹੁੰਦਾ ਹੈ, ਜੋ ਐਂਟੀ-ਆਕਸੀਡੈਂਟ ਵਜੋਂ ਕੰਮ ਕਰਦਾ ਹੈ। ਵਿਟਾਮਿਨ-ਸੀ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ‘ਚ ਸਰਗਰਮ ਭੂਮਿਕਾ ਅਦਾ ਕਰ ਸਕਦਾ ਹੈ। ਇਸ ਨਾਲ ਸਰੀਰ ਨੂੰ ਬੀਮਾਰੀਆਂ ਘੱਟ ਹੁੰਦੀਆਂ ਹਨ।

ਭਾਰ ਘੱਟ ਹੋ ਸਕਦਾ ਹੈ

ਸੰਤਰੇ ਦਾ ਜੂਸ ਭਾਰ ਵੀ ਘਟਾਉਂਦਾ ਹੈ।ਖੋਜਕਰਤਾਵਾਂ ਤੋਂ ਪਤਾ ਲੱਗਾ ਕਿ ਦਿਨ ‘ਚ ਢਾਈ ਗਲਾਸ ਸੰਤਰੇ ਦਾ ਜੂਸ ਪੀਣ ਨਾਲ ਮੋਟਾਪਾ ਘੱਟ ਹੋ ਸਕਦਾ ਹੈ।

ਕਾਮ ਅਤੇ ਖੰਘ

ਸੰਤਰੇ ’ਚ ਪਾਇਆ ਜਾਣ ਵਾਲਾ ਵਿਟਾਮਿਨ-ਸੀ ਜ਼ੁਕਾਮ, ਖੰਘ ਅਤੇ ਫਲੂ ਵਰਗੇ ਲੱਛਣਾਂ ਨੂੰ ਘਟਾਉਣ ‘ਚ ਮਦਦ ਕਰਦਾ ਹੈ। ਸੰਤਰੇ ਦਾ ਰਸ ਨਾ ਸਿਰਫ਼ ਠੰਡੇ ਅਤੇ ਫਲੂ ਵਰਗੇ ਲੱਛਣਾਂ ਤੋਂ ਬਚਾਵੇਗਾ ਸਗੋਂ ਤੁਹਾਨੂੰ ਲਾਗ ਦੇ ਬਹੁਤ ਸਾਰੇ ਖ਼ਤਰਿਆਂ ਤੋਂ ਵੀ ਦੂਰ ਰੱਖਣ ‘ਚ ਸਹਾਇਤਾ ਕਰੇਗਾ।

ਚਿਹਰੇ ਦੀ ਚਮੜੀ ਲਈ ਫ਼ਾਇਦੇਮੰਦ

ਪੌਸ਼ਟਿਕ ਅਤੇ ਔਸ਼ਦੀ ਗੁਣਾਂ ਨਾਲ ਭਰਪੂਰ ਸੰਤਰੇ ਦਾ ਜੂਸ ਸਿਹਤ ਦੇ ਨਾਲ ਚਿਹਰੇ ਦੀ ਚਮੜੀ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਇਹ ਮਰੀ ਹੋਈ ਚਮੜੀ ਦੇ ਸੈੱਲਜ਼ ਨੂੰ ਸਾਫ ਕਰਕੇ ਨਵੀਂ ਚਮੜੀ ਬਣਾਉਣ ‘ਚ ਮਦਦ ਕਰਦਾ ਹੈ। ਅਜਿਹੇ ‘ਚ ਚਮੜੀ ਡੂੰਘਾਈ ਤੋਂ ਪੋਸ਼ਿਤ ਹੋਣ ਦੇ ਨਾਲ-ਨਾਲ ਸਾਫ, ਨਿਖ਼ਰੀ ਅਤੇ ਜਵਾਨ ਦਿਖਾਈ ਦਿੰਦੀ ਹੈ।

PM ਮੋਦੀ ਨੇ ਮੁੰਬਈ ਹਾਦਸੇ ‘ਤੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ

0

ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ‘ਚ ਅੱਜ ਇੱਕ 20 ਮੰਜ਼ਿਲਾ ਰਿਹਾਇਸ਼ੀ ਇਮਾਰਤ ਦੀ 18ਵੀਂ ਮੰਜ਼ਿਲ ‘ਤੇ ਅੱਗ ਲੱਗਣ ਕਾਰਨ ਹੁਣ ਤੱਕ 6 ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਬੁਰੀ ਤਰ੍ਹਾਂ ਨਾਲ ਝੁਲਸ ਗਏ। ਇਹ ਘਟਨਾ ਮੁੰਬਈ ਦੇ ਤਾਰਦੇਓ ਵਿੱਚ ਨਾਨਾ ਚੌਕ ਨੇੜੇ ਕਮਲਾ ਰਿਹਾਇਸ਼ੀ ਇਮਾਰਤ ਵਿੱਚ ਵਾਪਰੀ। ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।

ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਰਦੇਓ ਅੱਗ ਹਾਦਸੇ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਲਈ ਪੀਐਮਐਨਆਰਐਫ ਵੱਲੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।

ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਪੁਸਤਕ ‘Truth About Nabha’ ਐਡਵੋਕੇਟ ਧਾਮੀ ਵੱਲੋਂ ਕੀਤੀ ਗਈ ਜਾਰੀ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਧਰਮ ਪ੍ਰਚਾਰ ਕਮੇਟੀ ਵੱਲੋਂ ਦੁਬਾਰਾ ਪ੍ਰਕਾਸ਼ਤ ਕੀਤੀ ਗਈ ਪੁਸਤਕ ‘Truth About Nabha’ ਨੂੰ ਜਾਰੀ ਕੀਤਾ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁਸਤਕ ਜਾਰੀ ਕਰਨ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਇਤਿਹਾਸ ਨਾਲ ਸਬੰਧਤ ਅਹਿਮ ਦਸਤਾਵੇਜ਼ਾਂ ਨੂੰ ਮੁੜ ਪ੍ਰਕਾਸ਼ਤ ਕਰ ਰਹੀ ਹੈ, ਤਾਂ ਜੋ ਸੰਗਤਾਂ ਇਤਿਹਾਸ ਤੋਂ ਜਾਣੂ ਹੋ ਸਕਣ।

CM ਚਿਹਰਾ ਐਲਾਨੇ ਜਾਣ ਤੋਂ ਬਾਅਦ ਅੱਜ ਦਰਬਾਰ ਸਾਹਿਬ ਨਤਮਸਤਕ ਹੋਏ ਭਗਵੰਤ ਮਾਨ

ਉਨ੍ਹਾਂ ਕਿਹਾ ਕਿ ਇਹ ਪੁਸਤਕ ਨਾਭਾ ਦੇ ਮਹਾਰਾਜਾ ਰਿਪੁਦਮਨ ਸਿੰਘ ਨਾਲ ਸਬੰਧਤ ਇਤਿਹਾਸਕ ਦਸਤਾਵੇਜ਼ ਹੈ, ਜਿਸ ਵਿਚ ਅੰਗਰੇਜ਼ਾਂ ਵੱਲੋਂ ਮਹਾਰਾਜਾ ਨਾਭਾ ਨਾਲ ਕੀਤੇ ਧੋਖੇ ਦੀ ਵਿਥਿਆ ਦਰਜ਼ ਹੈ। ਉਨ੍ਹਾਂ ਦੱਸਿਆ ਕਿ ਇਹ ਪੁਸਤਕ 1923 ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੀ ਗਈ ਸੀ, ਜਿਸ ਨੂੰ ਹੁਣ ਦੁਬਾਰਾ ਛਾਪਿਆ ਗਿਆ ਹੈ, ਤਾਂ ਜੋ ਸੰਗਤਾਂ ਆਪਣੇ ਵਡੇਰਿਆਂ ਦੇ ਇਤਿਹਾਸ ਤੋਂ ਸੇਧ ਪ੍ਰਾਪਤ ਕਰ ਸਕਣ। ਇਹ ਪੁਸਤਕ ਸ਼੍ਰੋਮਣੀ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੀ ਜਾਵੇਗੀ।

ਪ੍ਰੋਫੈਸਰ ਹੁੰਦਾ ਸੀ ਕਿਸੇ ਸਮੇਂ, ਹੁਣ ਖੋਲ੍ਹ ਲਿਆ ਕਿਤਾਬਾਂ ਵਾਲਾ ਢਾਬਾ, ਨਾਲੇ ਬਣਾਉਂਦਾ ਚਾਹ ਨਾਲੇ ਕਰਦਾ ਇਹ ਕੰਮ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਇੰਚਾਰਜ ਲਿਟਰੇਚਰ ਸ. ਗੁਰਮੀਤ ਸਿੰਘ ਆਦਿ ਮੌਜੂਦ ਸਨ।

ਕੇਂਦਰ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ, ਕੋਵਿਡ ਮਰੀਜ਼ ਨੂੰ ਠੀਕ ਹੋਣ ਦੇ 3 ਮਹੀਨੇ ਬਾਅਦ ਲੱਗੇਗੀ ਵੈਕਸੀਨ

0

ਕੇਂਦਰ ਸਰਕਾਰ ਨੇ ਟੀਕਾਕਰਨ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਵਿਚ ਕਿਹਾ ਗਿਆ ਹੈ ਕਿ ਜੋ ਮਰੀਜ਼ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਉਨ੍ਹਾਂ ਨੂੰ ਠੀਕ ਹੋਣ ਦੇ ਤਿੰਨ ਮਹੀਨੇ ਬਾਅਦ ਵੈਕਸੀਨ ਦਿੱਤੀ ਜਾਵੇਗੀ।

ਪ੍ਰੋਫੈਸਰ ਹੁੰਦਾ ਸੀ ਕਿਸੇ ਸਮੇਂ, ਹੁਣ ਖੋਲ੍ਹ ਲਿਆ ਕਿਤਾਬਾਂ ਵਾਲਾ ਢਾਬਾ, ਨਾਲੇ ਬਣਾਉਂਦਾ ਚਾਹ ਨਾਲੇ ਕਰਦਾ ਇਹ ਕੰਮ

ਇਸ ਸਬੰਧੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪੱਤਰ ਭੇਜੇ ਗਏ ਹਨ। ਨਵੀਆਂ ਹਦਾਇਤਾਂ ਵਿੱਚ ਸਾਵਧਾਨੀ ਖੁਰਾਕ ਵੀ ਸ਼ਾਮਲ ਹਨ।

ਕੇਂਦਰ ਸਰਕਾਰ ਨੇ ਕਿਹਾ ਕਿ ਸੰਕਰਮਿਤ ਪਾਏ ਗਏ ਲੋਕਾਂ ਦੇ ਟੀਕਾਕਰਨ ਵਿੱਚ ਤਿੰਨ ਮਹੀਨੇ ਦੀ ਦੇਰੀ ਹੋਵੇਗੀ। ਇਸ ਵਿੱਚ ਇੱਕ ‘ਇਹਤਿਆਤੀ’ ਖੁਰਾਕ ਵੀ ਸ਼ਾਮਲ ਹੈ।

CM ਚਿਹਰਾ ਐਲਾਨੇ ਜਾਣ ਤੋਂ ਬਾਅਦ ਅੱਜ ਦਰਬਾਰ ਸਾਹਿਬ ਨਤਮਸਤਕ ਹੋਏ ਭਗਵੰਤ ਮਾਨ

ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਭੇਜੇ ਇੱਕ ਪੱਤਰ ਵਿੱਚ, ਕੇਂਦਰੀ ਸਿਹਤ ਮੰਤਰਾਲੇ ਦੇ ਵਧੀਕ ਸਕੱਤਰ ਵਿਕਾਸ ਸ਼ੀਲ ਨੇ ਕਿਹਾ, ‘ਧਿਆਨ ਦਿਓ – ਜਿਨ੍ਹਾਂ ਵਿਅਕਤੀਆਂ ਦਾ ਸਾਰਸ-ਕੋਵ-2, ਕੋਵਿਡ-19 ਲਈ ਪਾਜੀਟਿਵ ਹੈ, ਉਨ੍ਹਾਂ ਨੂੰ ਠੀਕ ਹੋਣ ਦੇ 3 ਮਹੀਨੇ ਪਿੱਛੋਂ ਖੁਰਾਕ ਦਿੱਤੀ ਜਾਵੇਗੀ। ਇਸ ਵਿਚ ‘ਇਹਤਿਆਤੀ’ ਖੁਰਾਕ ਵੀ ਸ਼ਾਮਲ ਹੈ। ਉਨ੍ਹਾਂ ਨੇ ਕਿਹਾ, ‘ਮੈਂ ਸਬੰਧਤ ਅਧਿਕਾਰੀਆਂ ਨੂੰ ਇਸ ‘ਤੇ ਧਿਆਨ ਦੇਣ ਦੀ ਬੇਨਤੀ ਕਰਦਾ ਹਾਂ।’

 

UP Elections 2022: ਬਸਪਾ ਸੁਪਰੀਮੋ ਮਾਇਆਵਤੀ ਨੇ ਦੂਜੇ ਪੜਾਅ ਲਈ ਬਸਪਾ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

0
ਮਾਇਆਵਤੀ ਨੇ ਯੂਪੀ ਚੋਣਾਂ ਦੇ ਦੂਜੇ ਪੜਾਅ ਲਈ ਬਸਪਾ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਦੂਜੇ ਪੜਾਅ ‘ਚ ਸ਼ਾਮਲ 55 ਸੀਟਾਂ ‘ਚੋਂ 51 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਪ੍ਰੋਫੈਸਰ ਹੁੰਦਾ ਸੀ ਕਿਸੇ ਸਮੇਂ, ਹੁਣ ਖੋਲ੍ਹ ਲਿਆ ਕਿਤਾਬਾਂ ਵਾਲਾ ਢਾਬਾ, ਨਾਲੇ ਬਣਾਉਂਦਾ ਚਾਹ ਨਾਲੇ ਕਰਦਾ ਇਹ ਕੰਮ

ਇਸ ਮੌਕੇ ਬਸਪਾ ਸੁਪਰੀਮੋ ਮਾਇਆਵਤੀ ਨੇ ‘ਹਰ ਪੋਲਿੰਗ ਬੂਥ ਨੂੰ ਜਿੱਤਾਉਣਾ ਹੈ, ਬਸਪਾ ਨੂੰ ਸੱਤਾ ‘ਚ ਲਿਆਉਣਾ ਹੈ’ ਦਾ ਨਾਅਰਾ ਦਿੱਤਾ।

ਉਨ੍ਹਾਂ ਨੇ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਬਸਪਾ ਵਰਕਰ 2007 ਵਾਂਗ ਪਾਰਟੀ ਨੂੰ ਸੱਤਾ ‘ਚ ਲਿਆਉਣ ਲਈ ਪੂਰੀ ਸਮਰੱਥਾ ਨਾਲ ਕੰਮ ਕਰਨਗੇ।