Home Blog Page 2191

ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ ਦਾ ਹੋਇਆ ਦਿਹਾਂਤ

0

ਭਾਰਤ ਦੇ ਸਾਬਕਾ ਫੁੱਟਬਾਲਰ ਤੇ ਮਸ਼ਹੂਰ ਕੋਚ ਸੁਭਾਸ਼ ਭੌਮਿਕ ਦਾ ਲੰਬੀ ਬੀਮਾਰੀ ਦੇ ਬਾਅਦ ਅੱਜ ਦਿਹਾਂਤ ਹੋ ਗਿਆ। ਉਹ 72 ਸਾਲਾਂ ਦੇ ਸਨ। ਸਾਬਕਾ ਭਾਰਤੀ ਮਿਡਫੀਲਡਰ ਭੌਮਿਕ 1970 ‘ਚ ਏਸ਼ੀਆਈ ਖੇਡਾਂ ‘ਚ ਕਾਂਸੀ ਤਮਗ਼ਾ ਜਿੱਤਣ ਵਾਲੀ ਟੀਮ ਦੇ ਮੈਂਬਰ ਸਨ।

ਸੁਭਾਸ਼ ਭੌਮਿਕ ਨੇ ਸੰਨਿਆਸ ਲੈਣ ਦੇ ਬਾਅਦ ਕੋਚਿੰਗ ‘ਚ ਆਪਣਾ ਕਰੀਅਰ ਅੱਗੇ ਵਧਾਇਆ। ਉਹ ਪਹਿਲਾਂ ਮੋਹਨ ਬਾਗਾਨ ਦੇ ਨਾਲ ਕੋਚ ਦੇ ਤੌਰ ‘ਤੇ ਜੁੜੇ ਤੇ ਫਿਰ ਈਸਟ ਬੰਗਾਲ ਦੇ ਸਭ ਤੋਂ ਸਫਲ ਕੋਚ ਬਣੇ। ਉਨ੍ਹਾਂ ਦੇ ਕੋਚ ਰਹਿੰਦੇ ਹੋਏ ਈਸਟ ਬੰਗਾਲ ਨੇ 2003 ‘ਚ ਆਸੀਆਨ ਕੱਪ ਦਾ ਖ਼ਿਤਾਬ ਜਿੱਤਿਆ ਸੀ। ਭੌਮਿਕ ਦੇ ਮਾਰਗਦਰਸ਼ਨ ‘ਚ ਈਸਟ ਬੰਗਾਲ ਨੇ ਰਾਸ਼ਟਰੀ ਖਿਤਾਬ ਵੀ ਜਿੱਤੇ।

ਇਸ ਤੋਂ ਬਾਅਦ ਉਹ ਜਦੋਂ ਤਕਨੀਕੀ ਨਿਰਦੇਸ਼ਕ ਦੇ ਤੌਰ ‘ਤੇ ਚਰਚਿਲ ਬ੍ਰਦਰਸ ਨਾਲ ਜੁੜੇ ਤਾਂ ਉਨ੍ਹਾਂ ਨੇ ਇਹੋ ਸਫਲਤਾ ਇਸ ਟੀਮ ਦੇ ਨਾਲ ਵੀ ਦੋਹਰਾਈ। ਉਨ੍ਹਾਂ ਨੂੰ ਕੋਲਕਾਤਾ ਦੇ ਮੈਦਾਨ ਦਾ ‘ਜੋਸ ਮਾਰਿਨਹੋ’ ਕਿਹਾ ਜਾਂਦਾ ਹੈ। ਭੌਮਿਕ ਨੇ 19 ਸਾਲ ਦੀ ਉਮਰ ‘ਚ ਰਾਜਸਥਾਨ ਕਲੱਬ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਆਪਣੇ ਕੌਸ਼ਲ ਕਾਰਨ ਇਕ ਦਹਾਕੇ ਤਕ ਰਾਸ਼ਟਰੀ ਫੁੱਟਾਬਲ ‘ਚ ਆਪਣਾ ਦਬਦਬਾ ਬਣਾਈ ਰਖਿਆ।

ਭਾਰਤ ਵਲੋਂ ਖੇਡਦੇ ਹੋਏ ਵੀ ਉਨ੍ਹਾਂ ਕੁਝ ਵਿਸ਼ੇਸ਼ ਉਪਲੱਬਧੀਆਂ ਹਾਸਲ ਕੀਤੀਆ। ਉਹ ਏਸ਼ੀਆਈ ਖੇਡ 1970 ‘ਚ ਕਾਂਸੀ ਤਮਗ਼ਾ ਜਿੱਤਣ ਵਾਲੀ ਭਾਰਤੀ ਟੀਮ ਦੇ ਮੈਂਬਰ ਸਨ। ਉਨ੍ਹਾਂ ਨੇ ਏਸ਼ੀਆਈ ਖੇਡ 1974 ‘ਚ ਵੀ ਦੇਸ਼ ਦੀ ਨੁਮਾਇੰਦਗੀ ਕੀਤੀ ਸੀ। ਉਨ੍ਹਾਂ ਨੇ 1971 ‘ਚ ਮਰਡੇਕਾ ਕੱਪ ‘ਚ ਫਿਲੀਪੀਨਸ ਖਿਲਾਫ ਹੈਟ੍ਰਿਕ ਬਣਾਈ ਸੀ।

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ H.D Deve Gowda ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

0

ਨਵੀਂ ਦਿੱਲੀ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਅਤੇ ਜਨਤਾ ਦਲ ਦੇ ਪ੍ਰਧਾਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਹ ਜਾਣਕਾਰੀ ਉਨ੍ਹਾਂ ਦੇ ਦਫ਼ਤਰ ਵੱਲੋਂ ਦਿੱਤੀ ਗਈ ਹੈ। ਫਿਲਹਾਲ ਉਨ੍ਹਾਂ ਨੂੰ ਕੋਰੋਨਾ ਦੇ ਕੋਈ ਲੱਛਣ ਨਹੀਂ ਹਨ ਅਤੇ ਉਨ੍ਹਾਂ ਦੀ ਸਿਹਤ ਹੁਣ ਸਥਿਰ ਹੈ।

BJP ਅਤੇ ਅਕਾਲੀ ਦਲ ਸੰਯੁਕਤ ਨੇ ਐਲਾਨੇ ਉਮੀਦਵਾਰ, ਹਰਜੀਤ ਗਰੇਵਾਲ ਦਾ ਨਹੀਂ ਆਇਆ ਨਾਮ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਹ ਪਿਛਲੇ ਸਾਲ 2021 ਵਿੱਚ ਕੋਰੋਨਾ ਪਾਜ਼ੀਟਿਵ ਪਾਏ ਗਏ ਸੀ। ਇਸ ਦੌਰਾਨ ਉਨ੍ਹਾਂ ਦੀ ਪਤਨੀ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ। ਉਨ੍ਹਾਂ ਨੇ ਖੁਦ ਇਸ ਦੀ ਜਾਣਕਾਰੀ ਦਿੱਤੀ ਸੀ।

Corona Updates: 24 ਘੰਟਿਆਂ ‘ਚ ਕੋਰੋਨਾ ਦੇ 3 ਲੱਖ 37 ਹਜ਼ਾਰ ਨਵੇਂ ਮਾਮਲੇ ਆਏ ਸਾਹਮਣੇ

0

ਦੇਸ਼ ‘ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਕੋਰੋਨਾ ਦੇ ਵਧਦੇ ਮਾਮਲੇ ਦੇਸ਼ ਵਿੱਚ ਤੀਜੀ ਲਹਿਰ ਦੇ ਵੀ ਸੰਕੇਤ ਦੇ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 3,37,704 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਇਹ ਅੰਕੜਾ ਕੱਲ੍ਹ ਨਾਲੋਂ 9,550 ਕੇਸ ਘੱਟ ਹੈ। ਭਾਰਤ ‘ਚ ਵੀ ਪਿਛਲੇ 24 ਘੰਟਿਆਂ ਵਿੱਚ 2,42,676 ਕੋਰੋਨਾ ਮਰੀਜ਼ ਠੀਕ ਹੋ ਗਏ ਹਨ।

BJP ਅਤੇ ਅਕਾਲੀ ਦਲ ਸੰਯੁਕਤ ਨੇ ਐਲਾਨੇ ਉਮੀਦਵਾਰ, ਹਰਜੀਤ ਗਰੇਵਾਲ ਦਾ ਨਹੀਂ ਆਇਆ ਨਾਮ

ਕੁੱਲ ਰਿਕਵਰੀ ਦੀ ਗੱਲ ਕਰੀਏ ਤਾਂ ਇਹ ਅੰਕੜਾ ਹੁਣ 3,63,01,482 ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਮੌਤਾਂ ਦੀ ਗਿਣਤੀ ਵਿੱਚ ਵੀ ਕਮੀ ਆਈ ਹੈ, 24 ਘੰਟਿਆਂ ਵਿੱਚ 488 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਮੌਤਾਂ ਦੀ ਕੁੱਲ ਗਿਣਤੀ 4,88,884 ਹੋ ਗਈ ਹੈ। ਕੱਲ੍ਹ ਕੋਰੋਨਾ ਨਾਲ 703 ਲੋਕਾਂ ਦੀ ਮੌਤ ਹੋ ਗਈ ਸੀ। ਹੁਣ ਕੋਰੋਨਾ ਦੇ ਕੁੱਲ ਐਕਟਿਵ ਕੇਸਾਂ ਦੀ ਗਿਣਤੀ 21,13,365 ਹੋ ਗਈ ਹੈ। ਇਸ ਦੇ ਨਾਲ ਹੀ ਭਾਰਤ ‘ਚ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ ਮਾਮਲੇ ਵੀ ਵੱਧ ਰਹੇ ਹਨ। ਓਮੀਕ੍ਰੋਨ ਦੇ ਕੁੱਲ ਕੇਸ ਹੁਣ 10,050 ਤੱਕ ਪਹੁੰਚ ਗਏ ਹਨ।

ਮੁੰਬਈ ‘ਚ ਇੱਕ ਬਹੁ ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, 2 ਵਿਅਕਤੀਆਂ ਦੀ ਹੋਈ ਮੌਤ

0

ਮੁੰਬਈ ਦੇ ਤਾਰਦੇਓ ਇਲਾਕੇ ਦੀ ਇੱਕ ਬਹੁ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਨਾਲ ਅਫਰਾ-ਤਫਰੀ ਮਚ ਗਈ। ਹਾਦਸੇ ‘ਚ ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 3 ਲੋਕ ਗੰਭੀਰ ਜ਼ਖਮੀ ਹਨ।

ਇਸ ਦੇ ਨਾਲ ਹੀ 15 ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 24 ਗੱਡੀਆਂ ਅੱਗ ‘ਤੇ ਕਾਬੂ ਪਾਉਣ ਲਈ ਮੌਕੇ ‘ਤੇ ਪਹੁੰਚ ਗਈਆਂ।

ਇਸ ਤੋਂ ਇਲਾਵਾ 5 ਐਂਬੂਲੈਂਸ ਵੀ ਮੌਕੇ ‘ਤੇ ਮੌਜੂਦ ਹਨ। ਫਾਇਰ ਫਾਈਟਰਜ਼ ਲਗਾਤਾਰ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਸਵੇਰੇ ਸਾਢੇ ਸੱਤ ਵਜੇ ਅੱਗ ਲੱਗੀ, ਜਿਸ ਇਮਾਰਤ ਵਿੱਚ ਅੱਗ ਲੱਗੀ ਹੈ, ਉਹ 20 ਮੰਜ਼ਿਲਾ ਹੈ। ਉੱਥੇ ਹੀ ਘਟਨਾ ਬਾਰੇ ਪਤਾ ਲੱਗਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਅਤੇ ਰਾਹਤ ਦਾ ਕੰਮ ਤੇਜ਼ੀ ਨਾਲ ਜਾਰੀ ਹੈ।

ਚੰਨੀ ਸਰਕਾਰ ਨੇ ਹੀ ਕੀਤੀ ਸੀ PM ਦੇ ਕਾਫ਼ਲੇ ਦੀ ਨਾਕਾਬੰਦੀ ਦੀ ਵਿਉਂਤਬੰਦੀ, ਸੁਰੱਖ਼ਿਆ ਵਿੱਚ ਹੋਈ ਕੋਤਾਹੀ: ਕੈਪਟਨ ਅਮਰਿੰਦਰ

0

ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਦੇ ਮੁੱਖੀ ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਸਿੰਘ ਚੰਨੀ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ, ਚੰਨੀ ਦੀ ਸਰਕਾਰ ਨੇ ਸਪੱਸ਼ਟ ਤੌਰ ‘ਤੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਦੀ ਨਾਕਾਬੰਦੀ ਦੀ ਵਿਉਂਤਬੰਦੀ ਕੀਤੀ ਸੀ, ਜਿਸ ਕਾਰਨ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਗੰਭੀਰ ਕੁਤਾਹੀ ਹੋਈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਉਸ ਹੀ ਪੁਲ ਤੋਂ ਲੰਘ ਚੁੱਕੇ ਸਨ, ਜਿੱਥੇ ਬਾਅਦ ਵਿੱਚ ਪ੍ਰਧਾਨ ਮੰਤਰੀ ਲੰਮੇ ਸਮੇਂ ਲਈ ਫਸੇ ਰਹੇ ਸਨ ਅਤੇ ਉੱਥੇ ਪਹਿਲੇ ਕੋਈ ਨਾਕਾਬੰਦੀ ਨਹੀਂ ਸੀ। “ਸਪੱਸ਼ਟ ਤੌਰ ‘ਤੇ ਚੰਨੀ ਸਰਕਾਰ ਨੇ ਪੁਲਿਸ ਨੂੰ ਹਦਾਇਤ ਕੀਤੀ ਸੀ ਕਿ ਉਹ ਕਿਸਾਨਾਂ ਨੂੰ ਨਾ ਹਟਾਏ ਜੋ ਭਾਜਪਾ ਦੀਆਂ ਬੱਸਾਂ ਨੂੰ ਮੌਕੇ ‘ਤੇ ਪਹੁੰਚਣ ਤੋਂ ਰੋਕ ਰਹੇ ਸਨ।”

ਮੁਲਕ ਅੰਦਰ ਚੈਨਲਾਂ ‘ਤੇ ਸਰਕਾਰ ਦਾ ਸ਼ਿਕੰਜਾ Punjab ‘ਚ ਕਿੰਨੇ Facebook ਤੇ You Tube ਚੈਨਲ ਹੋਏ ਬੰਦ ?

ਸਾਬਕਾ ਮੁੱਖ ਮੰਤਰੀ ਨੇ ਇਸ ਘਟਨਾ ਨੂੰ ਸੁਰੱਖਿਆ ਦੀ ਇੱਕ ਵੱਡੀ ਕਮੀ ਦੱਸਦਿਆਂ ਕਿਹਾ ਕਿ ਅਜਿਹੀ ਘਟਨਾ ਦਾ ਸਾਹਮਣਾ ਕਿਸੇ ਵੀ ਸੰਵਿਧਾਨਕ ਮੁਖੀ ਨੂੰ ਨਹੀਂ ਕਰਨਾ ਪੈਣਾ ਚਾਹੀਦਾ ਸੀ, ਜੋਕਿ ਕੌਮਾਂਤਰੀ ਸਰਹੱਦ ਦੇ ਨੇੜੇ ਹੋਣ ਕਾਰਨ ਪ੍ਰਧਾਨ ਮੰਤਰੀ ਦੀ ਜਾਨ ਲਈ ਖ਼ਤਰਾ ਵੀ ਬਣ ਸਕਦਾ ਸੀ। ਓਹਨਾ ਕਿਹਾ ਕਿ ਚੰਨੀ ਨੂੰ ਵਿਰੋਧੀ ਸੂਰ ਅਖਤੀਆਰਣ ਦੀ ਬਜਾਏ ਸਪੱਸ਼ਟ ਤੌਰ ‘ਤੇ ਮੁਆਫੀ ਮੰਗਣੀ ਚਾਹੀਦੀ ਸੀ। “ਅਸੀਂ ਇਕ ਸੰਵੇਦਨਸ਼ੀਲ ਸਰਹੱਦੀ ਰਾਜ ਹਾਂ ਅਤੇ ਪਾਕਿਸਤਾਨੀ ਆਈ ਐੱਸ ਆਈ ਹਮੇਸ਼ਾ ਇੱਥੇ ਮੁਸੀਬਤ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਹੈ ਅਤੇ ਸਾਨੂੰ ਅਜਿਹੀ ਅਣਗਿਹਲੀ ਤੋਂ ਹਰ ਹਾਲ ਵਿੱਚ ਬਚਣਾ ਚਾਹੀਦਾ ਸੀ।”

ਚੰਨੀ ਗੈਰ-ਭਰੋਸੇਯੋਗ ਵਿਅਕਤੀ ਵਜੋਂ ਸਾਹਮਣੇ ਆਇਆ ਹੈ ਜਿਸ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਵਿੱਚ ਤਬਾਦਲੇ ਅਤੇ ਤਾਇਨਾਤੀ ਨੂੰ ਇੱਕ ਉਦਯੋਗ ਬਣਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਈਡੀ ਦੇ ਹਾਲ ਹੀ ਦੇ ਛਾਪਿਆਂ ਵਿੱਚ ਮੁੱਖ ਮੰਤਰੀ ਦੇ ਰਿਸ਼ਤੇਦਾਰਾਂ ਤੋਂ ਮਿਲੇ ਕਰੋੜਾਂ ਰੁਪਏ ਦੇ ਖੁਲਾਸੇ ਤੋਂ ਬਾਅਦ ਮੌਜੂਦਾ ਸਰਕਾਰ ‘ਸੂਟਕੇਸ ਦੀ ਸਰਕਾਰ’ ਵਜੋਂ ਬੇਨਕਾਬ ਹੋ ਗਈ ਹੈ।

ਰਾਮ ਰਹੀਮ ਤੇ ਆਸਾਰਾਮ Sex Addict ?ਜੇਲ੍ਹ ਵਿੱਚ ਹੋਵੇਗੀ ਖ਼ਾਸ Therapy !ਦਿਨ ਰਾਤ ਲੱਗੀ ਰਹਿੰਦੀ ਹੈ ਬੇਚੈਨੀ

ਇੱਕ ਸੋਸ਼ਲ ਮੀਡੀਆ ਗੱਲਬਾਤ ਵਿੱਚ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਚੰਨੀ ਦੇ ਰਿਸ਼ਤੇਦਾਰਾਂ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜ਼ਬਤੀ ਉਸ ਕੇਸ ਦੀ ਫਾਲੋ-ਅਪ ਸੀ ਜੋ ਏਜੰਸੀ ਨੇ ਉਦੋਂ ਦਰਜ ਕੀਤਾ ਸੀ ਜਦੋਂ ਉਨ੍ਹਾਂ ਨੇ ਸਰਕਾਰ ਦੀ ਅਗਵਾਈ ਕਰਦੇ ਹੋਏ ਜਾਂਚ ਦੇ ਆਦੇਸ਼ ਦਿੱਤੇ ਸਨ। ਬਦਕਿਸਮਤੀ ਨਾਲ, ਉਨ੍ਹਾਂ ਨੇ ਕਿਹਾ ਕਿ ਉਹ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਕਾਂਗਰਸੀ ਵਿਧਾਇਕਾਂ ਵਿਰੁੱਧ ਕੋਈ ਗੰਭੀਰ ਕਾਰਵਾਈ ਕਰਨ ਵਿੱਚ ਅਸਮਰੱਥ ਰਹੇ ਹਨ ਕਿਉਂਕਿ ਇਸ ਨਾਲ ਪਾਰਟੀ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਦਾ ਸੀ ਅਤੇ ਸੋਨੀਆ ਗਾਂਧੀ ਉਨ੍ਹਾਂ ਦੇ ਸਵਾਲ ਦਾ ਜਵਾਬ ਦੇਣ ਵਿੱਚ ਅਸਫਲ ਰਹੀ ਸੀ ਕਿ ਉਹ ਕਿਸ ਮੰਤਰੀ ਜਾਂ ਵਿਧਾਇਕ ਨੂੰ ਇਸ ਮੁੱਦੇ ‘ਤੇ ਬਰਖਾਸਤ ਕਰਨਾ ਚਾਹੁੰਦੇ ਸੀ।

ਕੈਪਟਨ ਅਮਰਿੰਦਰ ਨੇ ਚੰਨੀ ਦੇ ਖਿਲਾਫ #metoo ਦੀ ਸ਼ਿਕਾਇਤ ਨੂੰ ਸੁਲਝਾਉਣ ਵਿੱਚ ਮਦਦ ਕਰਨ ‘ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਤਤਕਾਲੀ ਮੰਤਰੀ ਉਨ੍ਹਾਂ ਦੇ ਪੈਰਾਂ ‘ਤੇ ਡਿੱਗ ਪਿਆ ਸੀ ਅਤੇ ਉਸਨੇ ਜੀਵਨ ਭਰ ਉਨ੍ਹਾਂ ਪ੍ਰਤੀ ਵਫ਼ਾਦਾਰੀ ਦਾ ਵਾਅਦਾ ਕੀਤਾ ਸੀ। “ਹੁਣ ਉਹ ਰੰਗ ਬਦਲ ਗਿਆ ਹੈ ਅਤੇ ਦਾਅਵਾ ਕਰ ਰਿਹਾ ਹੈ ਕਿ ਉਹ ਪਿਛਲੇ ਦੋ ਸਾਲਾਂ ਤੋਂ ਮੇਰੇ ਤੋਂ ਛੁਟਕਾਰਾ ਪਾਉਣ ਦੀ ਕੋਸ਼ਿਸ਼ ਕਰ ਰਿਹਾ ਸੀ!”

ਚੰਨੀ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੰਦਿਆਂ ਪੀਐੱਲਸੀ ਮੁਖੀ ਨੇ ਕਿਹਾ ਕਿ ਨਵੇਂ ਮੁੱਖ ਮੰਤਰੀ ਨੇ ਅਹੁਦਾ ਸੰਭਾਲਣ ਤੋਂ ਬਾਅਦ ਤਾਇਨਾਤੀਆਂ ਅਤੇ ਤਬਾਦਲਿਆਂ ਤੋਂ ਇਲਾਵਾ ਕੁਝ ਨਹੀਂ ਕੀਤਾ। “ਤਿੰਨ ਡੀਜੀਪੀ ਬਦਲੇ ਗਏ ਹਨ, ਉਨ੍ਹਾਂ ਦੇ ਗ੍ਰਹਿ ਮੰਤਰੀ ‘ਤੇ ਉਨ੍ਹਾਂ ਦੇ ਸਹਿਯੋਗੀ ਨੇ ਕੈਬਨਿਟ ਮੀਟਿੰਗ ਵਿੱਚ ਖੁੱਲ੍ਹੇਆਮ ਇਲਜ਼ਾਮ ਲਗਾਇਆ ਹੈ ਕਿ ਐਸਐਸਪੀ ਦੀ ਪੋਸਟਿੰਗ ਲਈ ਪੈਸੇ ਲਏ ਜਾ ਰਹੇ ਹਨ, ਏਜੀ ਦੀ ਪੋਸਟ ਨੂੰ ਲੈ ਕੇ ਰੱਸਾਕਸ਼ੀ ਹੋਈ ਹੈ… ਇਹ ‘ਲੋਕਾਂ ਦੀ ਸਰਕਾਰ’ ਨਹੀਂ ਸੀ, ਸਗੋਂ ‘ਤਬਾਦਲੇ ਅਤੇ ਤਾਇਨਾਤੀ ਦੀ ਸਰਕਾਰ’ ਸੀ, ਜੋ ‘ਸੂਟਕੇਸ ਦੀ ਸਰਕਾਰ’ ਵੀ ਬਣ ਗਈ ਸੀ।”

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਕਰਜ਼ਾ ਮੁਆਫ਼ੀ, ਘਰ-ਘਰ ਰੁਜ਼ਗਾਰ ਸਕੀਮ ਤਹਿਤ ਨੌਕਰੀਆਂ, ਪੰਜਾਬ ਵਿੱਚ ਨਿਵੇਸ਼, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਆਦਿ ਦੀਆਂ ਉਦਾਹਰਣਾਂ ਦਾ ਹਵਾਲਾ ਦਿੰਦਿਆਂ ਕਿਹਾ,“ਚੰਨੀ ਵੱਲੋਂ ਕੀਤੇ ਐਲਾਨ ਵੀ ਕੁਝ ਨਹੀਂ ਸਗੋਂ ਮੇਰੇ ਵੱਲੋਂ ਸ਼ੁਰੂ ਕੀਤੇ ਜਾਂ ਐਲਾਨੇ ਪ੍ਰੋਜੈਕਟ ਹਨ।” “ਇੱਥੋਂ ਤੱਕ ਕਿ ਮੁਫਤ ਬਿਜਲੀ ਜਿਸ ਨੂੰ ਉਹ ਆਪਣੀ ਪਹਿਲਕਦਮੀ ਹੋਣ ਦਾ ਦਾਅਵਾ ਕਰਦਾ ਹੈ, ਉਹ ਵੀ ਉਹ ਫ਼ੈਸਲਾ ਸੀ ਜੋ ਮੇਰੀ ਸਰਕਾਰ ਲਾਗੂ ਕਰਨ ਦੇ ਤਰੀਕੇ ਅਤੇ ਸਾਧਨ ਲੱਭਣ ‘ਤੇ ਕੰਮ ਕਰ ਰਹੀ ਸੀ।” ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਵਜੋਂ ਮਨਪ੍ਰੀਤ ਬਾਦਲ ਨੇ ਫੰਡ ਨਾ ਹੋਣ ਦਾ ਦਾਅਵਾ ਕਰਕੇ ਉਨ੍ਹਾਂ ਦੀ ਬਹੁਤ ਸਾਰੀਆਂ ਸਕੀਮਾਂ ਅਤੇ ਯੋਜਨਾਵਾਂ ਨੂੰ ਛਿੱਕੇ ਟੰਗ ਦਿੱਤਾ ਸੀ, ਜੋ ਹੁਣ ਜਾਪਦਾ ਹੈ ਕਿ ਸਰਾਸਰ ਝੂਠ ਸੀ।

ਕੋਈ ਵੀ ਮੌਜੂਦਾ ਕਾਂਗਰਸੀ ਵਿਧਾਇਕ ਪੀਐਲਸੀ ਵਿੱਚ ਸ਼ਾਮਲ ਕਿਉਂ ਨਹੀਂ ਹੋ ਰਿਹਾ, ਇਸ ਬਾਰੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਸਿਰਫ਼ ਟਿਕਟਾਂ ਦੇ ਐਲਾਨ ਲਈ ਕਾਂਗਰਸ ਪਾਰਟੀ ਦੀ ਉਡੀਕ ਕਰ ਰਹੇ ਹਨ, ਜਿਸ ਵਿੱਚ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ ਕਿਉਂਕਿ ਕਾਂਗਰਸ ਆਪਣੇ ਵਿਧਾਇਕਾਂ ਨੂੰ ਖੋਣ ਤੋਂ ਡਰ ਰਹੀ ਹੈ।

ED ਨੇ ਸੁਖਪਾਲ ਖਹਿਰਾ ਖਿਲਾਫ ਅਦਾਲਤ ਵਿੱਚ ਚਾਰਜਸ਼ੀਟ ਕੀਤੀ ਦਾਇਰ

0

ਸੁਖਪਾਲ ਸਿੰਘ ਖਹਿਰਾ ਖਿਲਾਫ ਈਡੀ ਵੱਲੋਂ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਖਹਿਰਾ ਦੇ ਵਕੀਲਾਂ ਨੂੰ ਚਾਰਜਸ਼ੀਟ ਦੀ ਕਾਪੀ ਮੁਹੱਈਆ ਕਰਵਾਉਣ ਲਈ 3 ਫਰਵਰੀ ਦੀ ਤਰੀਕ ਤੈਅ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਵੱਲੋਂ ਪੀਐਮਐਲਏ ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ ਤਹਿਤ ਖਹਿਰਾ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।

ਮੁਲਕ ਅੰਦਰ ਚੈਨਲਾਂ ‘ਤੇ ਸਰਕਾਰ ਦਾ ਸ਼ਿਕੰਜਾ Punjab ‘ਚ ਕਿੰਨੇ Facebook ਤੇ You Tube ਚੈਨਲ ਹੋਏ ਬੰਦ ?

ਈਡੀ ਨੇ ਦੋਸ਼ ਲਾਇਆ ਸੀ ਕਿ ਆਮ ਆਦਮੀ ਪਾਰਟੀ ਵਿੱਚ ਰਹਿੰਦਿਆਂ ਖਹਿਰਾ ਜਦੋਂ ਅਮਰੀਕਾ ਗਿਆ ਸੀ ਤਾਂ ਉੱਥੇ 1 ਲੱਖ ਕੈਨੇਡੀਅਨ ਡਾਲਰ ਦੀ ਰਾਸ਼ੀ ਮਿਲੀ ਸੀ ਅਤੇ ਡਰੱਗ ਮਾਮਲੇ ਵਿੱਚ ਸ਼ਾਮਲ ਇੱਕ ਮੁਲਜ਼ਮ ਨਾਲ ਉਨ੍ਹਾਂ ਦੀ ਫੋਟੋ ਵੀ ਵਾਇਰਲ ਹੋਈ ਸੀ। ਖਹਿਰਾ ਨੂੰ ਈਡੀ ਨੇ ਹਵਾਲਾ ਮਨੀ ਨੂੰ ਲੈ ਕੇ 2017 ਦੇ ਡਰੱਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। 11 ਨਵੰਬਰ 2021 ਨੂੰ ਜਦੋਂ ਖਹਿਰਾ ਨੂੰ ਈਡੀ ਦੀ ਟੀਮ ਵੱਲੋਂ ਸੈਕਟਰ-18 ਚੰਡੀਗੜ੍ਹ ਦੇ ਦਫ਼ਤਰ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਦੇ ਨਾਲ ਹੀ ਜਲਾਲਾਬਾਦ ਪੁਲਿਸ ਨੇ ਹੈਰੋਇਨ, ਸੋਨੇ ਦੇ ਬਿਸਕੁਟ, 2 ਪਿਸਤੌਲ, 26 ਕਾਰਤੂਸ ਅਤੇ ਜਾਅਲੀ ਪਾਸਪੋਰਟ ਬਰਾਮਦ ਕਰਕੇ ਗੁਰਦੇਵ ਸਿੰਘ ਨਾਮਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਗੁਰਦੇਵ ਸਿੰਘ ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਖਹਿਰਾ ਦੇ ਕਰੀਬੀ ਹਨ। ਦੂਜੇ ਪਾਸੇ ਖਹਿਰਾ ਨੇ ਗੁਰੂ ਦੇਵ ਸਿੰਘ ਨਾਲ ਕਿਸੇ ਵੀ ਗੈਰ-ਕਾਨੂੰਨੀ ਧੰਦੇ ਵਿਚ ਸ਼ਾਮਲ ਹੋਣ ਤੋਂ ਸਾਫ਼ ਮਨ੍ਹਾ ਕੀਤਾ ਹੈ।

ਕੇਂਦਰ ਸਰਕਾਰ ਨੇ ਸਾਰੇ ਮੰਤਰਾਲਿਆਂ ਦੀਆਂ ਅਹਿਮ ਬੈਠਕਾਂ ’ਚ ਸਮਾਰਟਫੋਨ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦੇ ਨਾਲ ਇਹ ਦਿਸ਼ਾ-ਨਿਰਦੇਸ਼ ਕੀਤੇ ਜਾਰੀ

0

ਕੇਂਦਰ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ। ਇਸ ਫੈਸਲੇ ‘ਚ ਸਾਰੇ ਮੰਤਰਾਲਿਆਂ ਦੀਆਂ ਅਹਿਮ ਬੈਠਕਾਂ ’ਚ ਵਟਸਐਪ ਅਤੇ ਸਮਾਰਟਫੋਨ ’ਤੇ ਰੋਕ ਲਗਾਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦਰਅਸਲ ਰਾਸ਼ਟਰੀ ਸੰਚਾਰ ਸੁਰੱਖਿਆ ਨੀਤੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਧਿਕਾਰੀਆਂ ਦੁਆਰਾ ਵੱਡੇ ਪੱਧਰ ’ਤੇ ਉਲੰਘਣ ਕਰਨ ਅਤੇ ਕਈ ਸੂਚਨਾਵਾਂ ਦੇ ਲੀਕ ਹੋਣ ਤੋਂ ਬਾਅਦ ਖੁਫੀਆ ਏਜੰਸੀਆਂ ਨੇ ਸਰਕਾਰ ਨੂੰ ਬੈਠਕਾਂ ’ਚ ਸਮਾਰਟਫੋਨ ਅਤੇ ਸਮਾਰਟਵਾਚ ’ਤੇ ਪਾਬੰਦੀ ਲਗਾਉਣ ਲਈ ਕਿਹਾ ਸੀ।

ਇਸ ਲਈ ਰਾਸ਼ਟਰੀ ਸੰਚਾਰ ਸੁਰੱਖਿਆ ਨੀਤੀ ਦੀ ਸੂਚਨਾ ਤੋਂ ਬਾਅਦ ਕੇਂਦਰ ਨੇ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਗੁਪਤ ਜਾਣਕਾਰੀ ਸਾਂਝੀ ਕਰਨ ਲਈ ਵਟਸਐਪ, ਟੈਲੀਗ੍ਰਾਮ ਵਰਗੇ ਐਪਸ ਦਾ ਇਸਤੇਮਾਲ ਕਰਨ ਤੋਂ ਰੋਕ ਦਿੱਤਾ ਹੈ ਅਤੇ ਨਾਲ ਹੀ ਬੈਠਕਾਂ ’ਚ ਸਮਾਰਟਵਾਚ ਅਤੇ ਸਮਾਰਟਫੋਨ ਲਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ।

ਇਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ, ਖੁਫੀਆ ਏਜੰਸੀਆਂ ਦੇ ਨਿਰਦੇਸ਼ ’ਚ ਕਿਹਾ ਗਿਆ ਹੈ ਕਿ ਵਟਸਐਪ, ਟੈਲੀਗ੍ਰਾਮ ਵਰਗੇ ਐਪਸ ’ਤੇ ਗੁਪਤ ਜਾਣਕਾਰੀ ਸਾਂਝੀ ਕਰਨਾ ਖਤਰੇ ਤੋਂ ਖਾਲ੍ਹੀ ਨਹੀਂ ਹੈ ਕਿਉਂਕਿ ਨਿੱਜੀ ਕੰਪਨੀਆਂ ਡਾਟਾ ਨੂੰ ਆਪਣੇ ਸਰਵਰ ’ਤੇ ਸਟੋਰ ਕਰਦੀਆਂ ਹਨ ਜੋ ਕਿ ਦੇਸ਼ ਦੇ ਬਾਹਰ ਸਥਿਤ ਹਨ। ਅਜਿਹੇ ’ਚ ਕਈ ਅਹਿਮ ਜਾਣਕਾਰੀਆਂ ਬਾਹਰੀ ਕੰਪਨੀਆਂ ਇਕੱਠੀਆਂ ਕਰ ਰਹੀਆਂ ਹਨ, ਇਸ ਡਾਟਾ ਦਾ ਗਲਤ ਇਸਤੇਮਾਲ ਵੀ ਕੀਤਾ ਜਾ ਸਕਦਾ ਹੈ। ਵੀਡੀਓ ਕਾਨਫਰੰਸਿੰਗ ’ਤੇ ਮੀਟਿੰਗ ਕਰਨ ਅਤੇ ਘਰੋਂ ਕੰਮ ਕਰਨ ਵਾਲੇ ਅਧਿਕਾਰੀਆਂ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸ ਲਈ ਸਾਰੇ ਮੰਤਰਾਲਿਆਂ ਨੂੰ ਇਸ ਨਿਰਦੇਸ਼ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਏਜੰਸੀਆਂ ਨੇ ਕਿਹਾ ਕਿ ਮੀਟਿੰਗ ’ਚ ਕਿਸੇ ਵੀ ਤਰ੍ਹਾਂ ਦੀ ਸਮਾਰਟ ਡਿਵਾਈਸ ਜਿਵੇਂ- ਐਪਲ ਸਿਰੀ, ਐਮਾਜ਼ੋਨ ਅਲੈਕਸਾ, ਗੂਗਲ ਅਸਿਸਟੈਂਟ ਆਦਿ ਦੀ ਵਰਤਓਂ ਨਾ ਹੋਵੇ। ਰਿਪੋਰਟ ’ਚ ਕਿਹਾ ਗਿਆ ਹੈ ਕਿ ਕਈ ਅਧਿਕਾਰਕੀ ਆਪਣੇ ਫੋਨ ’ਚ ਜ਼ਰੂਰੀ ਦਸਤਾਵੇਜ਼ ਨੂੰ ਸਕੈਨ ਕਰਕੇ ਰੱਖਦੇ ਹਨ ਅਤੇ ਫਿਰ ਉਸ ਨੂੰ ਤਮਾਮ ਤਰ੍ਹਾਂ ਦੇ ਐਪਸ ਰਾਹੀਂ ਦੂਜਿਆਂ ਨਾਲ ਸਾਂਝਾ ਕਰਦੇ ਹਨ ਜੋ ਕਿ ਸੁਰੱਖਿਅਤ ਨਹੀਂ ਹੈ।

ਸਾਰੇ ਮੰਤਰਾਲਿਆਂ ਨੂੰ ਭੇਜੇ ਗਏ ਨਵੇਂ ਨਿਰਦੇਸ਼ ’ਚ ਕਿਹਾ ਗਿਆ ਹੈ ਕਿ ਮੀਟਿੰਗ ਦੌਰਾਨ ਅਧਿਕਾਰੀ ਆਪਣੇ ਸਮਾਰਟਫੋਨ ਅਤੇ ਸਮਾਰਟਵਾਚ ਨੂੰ ਕਮਰੇ ਦੇ ਬਾਹਰ ਰੱਖਣ। ਘਰ ਦੇ ਨੈੱਟਵਰਕ ਰਾਹੀਂ ਕਿਸੇ ਜ਼ਰੂਰੀ ਦਸਤਾਵੇਜ਼ ਨੂੰ ਭੇਜਣ ’ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਨਿਰਦੇਸ਼ ’ਚ ਕਿਹਾ ਗਿਆ ਹੈ ਕਿ ਵੀਡੀਓ ਕਾਨਫਰੰਸਿੰਗ ਲਈ ਥਰਡ ਪਾਰਟੀ ਐਪ ਦੀ ਬਜਾਏ ਸਾਰੇ ਅਧਿਕਾਰੀਆਂ ਅਤੇ ਮੰਤਰਾਲਿਆਂ ਨੂੰ ਭਾਰਤ ਸਰਕਾਰ ਦੇ ਵਰਚੂਅਲ ਸੈੱਟਅਪ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਜਿਸ ਨੂੰ ਸੈਂਟਰ ਫਾਰ ਡਿਵੈਲਪਮੈਂਟ ਆਫ ਐਡਵਾਂਸ ਕੰਪਿਊਟਿੰਗ (ਸੀ-ਡੈਕ), ਨੈਸ਼ਨਲ ਇਨਫਾਰਮੇਸ਼ਨ ਸੈਂਟਰ (ਐੱਨ.ਆਈ.ਸੀ.) ਨੇ ਤਿਆਰ ਕੀਤਾ ਹੈ।

ਲਖੀਮਪੁਰ ਮਾਮਲਾ: ਉੱਤਰ ਪ੍ਰਦੇਸ਼ ਪੁਲਿਸ ਨੇ ਦੂਜੀ ਚਾਰਜਸ਼ੀਟ ਕੀਤੀ ਦਾਖ਼ਲ, 7 ਕਿਸਾਨਾਂ ਨੂੰ ਬਣਾਇਆ ਦੋਸ਼ੀ

0

ਲਖੀਮਪੁਰ ਖੀਰੀ ਮਾਮਲੇ ਵਿੱਚ ਉੱਤਰ ਪ੍ਰਦੇਸ਼ ਪੁਲਿਸ ਨੇ ਦੂਜੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਸ ਚਾਰਜਸ਼ੀਟ ‘ਚ 7 ਕਿਸਾਨਾਂ ‘ਤੇ ਡਰਾਈਵਰ ਅਤੇ ਦੋ ਭਾਜਪਾ ਨੇਤਾਵਾਂ ਦੀ ਹੱਤਿਆ ਦਾ ਦੋਸ਼ ਲਗਾਇਆ ਗਿਆ ਹੈ। ਇਹ ਚਾਰਜਸ਼ੀਟ ਪਿਛਲੇ ਸਾਲ ਲਖੀਮਪੁਰ ‘ਚ 3 ਅਕਤੂਬਰ ਦੀ ਘਟਨਾ ਦੇ ਸਬੰਧ ‘ਚ ਦਾਇਰ ਕੀਤੀ ਗਈ ਹੈ।

ਪਿਛਲੇ ਸਾਲ ਲਖੀਮਪੁਰ ‘ਚ 3 ਅਕਤੂਬਰ ਨੂੰ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਕਥਿਤ ਤੌਰ ‘ਤੇ ਆਪਣੀ ਕਾਰ ਨਾਲ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਕੁਚਲ ਦਿੱਤਾ ਸੀ, ਜਿਸ ਤੋਂ ਬਾਅਦ ਹਿੰਸਾ ਭੜਕ ਗਈ ਸੀ। ਇਸ ਤੋਂ ਬਾਅਦ ਦੋ ਭਾਜਪਾ ਵਰਕਰਾਂ ਸਮੇਤ ਤਿੰਨ ਲੋਕਾਂ ਦੀ ਕੁੱਟਮਾਰ ਕੀਤੀ ਗਈ। ਪੁਲਿਸ ਨੇ ਡਰਾਈਵਰ ਤੇ ਭਾਜਪਾ ਵਰਕਰਾਂ ਦੇ ਕਤਲ ਦੇ ਮਾਮਲੇ ਵਿੱਚ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਲਖੀਮਪੁਰ ਖੀਰੀ ਮਾਮਲੇ ਦੇ ਸਬੰਧ ਵਿੱਚ ਦਾਇਰ ਪਹਿਲੀ ਚਾਰਜਸ਼ੀਟ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੂੰ ਦੋਸ਼ੀ ਬਣਾਇਆ ਗਿਆ ਹੈ। ਯੂਪੀ ਪੁਲਿਸ ਨੇ ਘਟਨਾ ਦੇ ਅਗਲੇ ਦਿਨ ਆਸ਼ੀਸ਼ ਮਿਸ਼ਰਾ ਅਤੇ 12 ਹੋਰਾਂ ਨੂੰ ਕਤਲ ਦੇ ਦੋਸ਼ੀ ਵਜੋਂ ਨਾਮਜ਼ਦ ਕਰਕੇ ਐਫਆਈਆਰ ਦਰਜ ਕੀਤੀ ਸੀ, ਪਰ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਇੱਕ ਹਫ਼ਤੇ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਸੀ।

ਇਸ ਮਹੀਨੇ ਦੇ ਸ਼ੁਰੂ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਉੱਤਰ ਪ੍ਰਦੇਸ਼ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਇੱਕ ਸਥਾਨਕ ਅਦਾਲਤ ਵਿੱਚ ਪਹਿਲੀ 5,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਜੇਲ੍ਹ ਵਿੱਚ ਬੰਦ ਪੁੱਤਰ ਆਸ਼ੀਸ਼ ਮਿਸ਼ਰਾ ਪਿਛਲੇ ਸਾਲ ਅਕਤੂਬਰ ਵਿੱਚ ਲਖੀਮਪੁਰ ਖੀਰੀ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਕਤਲ ਦਾ ਮੁੱਖ ਮੁਲਜ਼ਮ ਹੈ। ਇਸ ਘਟਨਾ ਵਿੱਚ ਕੁੱਲ ਅੱਠ ਲੋਕਾਂ ਦੀ ਮੌਤ ਹੋ ਗਈ ਸੀ।

Uttar Pradesh Assembly Elections: ‘ਆਪ’ ਨੇ 33 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

0

ਆਮ ਆਦਮੀ ਪਾਰਟੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਦੀ ਇਸ ਸੂਚੀ ‘ਚ 33 ਉਮੀਦਵਾਰ ਹਨ। ‘ਆਪ’ ਨੇ ਇਸ ਸੂਚੀ ‘ਚ ਆਗਰਾ ਦੇ ਫਤਿਹਪੁਰੀ ਸੀਕਰੀ ਤੋਂ ਨਜ਼ੀਰ ਖਾਨ, ਇਟਾਵਾ ਤੋਂ ਡਾ: ਸ਼ਿਵ ਪ੍ਰਤਾਪ ਸਿੰਘ ਰਾਜਪੂਤ, ਫ਼ਿਰੋਜ਼ਾਬਾਦ ਦੀ ਸ਼ਿਕੋਹਾਬਾਦ ਸੀਟ ਤੋਂ ਸ਼ੈਲੇਂਦਰ ਵਰਮਾ ਸਮੇਤ ਕਈ ਨਾਮ ਸ਼ਾਮਲ ਕੀਤੇ ਹਨ। ਦੇਖੋ ਸੂਚੀ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣੀ ਕੇਜਰੀਵਾਲ ਸਰਕਾਰ ਦੀ ਕਰੜੀ ਆਲੋਚਨਾ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕੀਤੇ ਜਾਣ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ ਸਰਕਾਰ ਦੇ ਪ੍ਰੋ. ਭੁੱਲਰ ਦੀ ਰਿਹਾਈ ਨੂੰ ਲੈ ਕੇ ਨਾਂਹਪੱਖੀ ਰਵੱਈਏ ਦੀ ਕਰੜੀ ਆਲੋਚਨਾ ਕਰਦਿਆਂ ਭਾਰਤ ਸਰਕਾਰ ਪਾਸੋਂ ਇਸ ਮਾਮਲੇ ਵਿਚ ਦਖ਼ਲ ਦੀ ਮੰਗ ਕੀਤੀ ਗਈ ਹੈ।

ਰਾਜੇਵਾਲ ਨੂੰ ਵੀ ਸਿਆਸਤ ਪੈਣ ਲੱਗੀ ਭਾਰੀ, ਲੋਕ ਘੇਰਕੇ ਪੁੱਛਣ ਲੱਗੇ ਸਵਾਲ, ਸੁਭਾਅ ‘ਚ ਆਈ ਕਿਹੜੀ ਵੱਡੀ ਤਬਦੀਲੀ ?

ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਰਵੱਈਆ ਹੁਣ ਬਿਲਕੁਲ ਸਾਹਮਣੇ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀ ਕਸ਼ੋਰੀ ਲਾਲ ਨੂੰ ਦਿੱਲੀ ਸਰਕਾਰ ਵੱਲੋਂ ਕਈ ਵਾਰ ਪੈਰੋਲ ਦਵਾਈ ਜਾ ਚੁੱਕੀ ਹੈ, ਜਦਕਿ ਦੂਸਰੇ ਪਾਸੇ ਸਾਰੀਆਂ ਰੋਕਾਂ ਖ਼ਤਮ ਹੋਣ ਦੇ ਬਾਵਜੂਦ ਵੀ ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿਚ ਅੜਿੱਕਾ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ 2019 ਵਿਚ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਗਿਆ ਸੀ, ਪਰ ਦਿੱਲੀ ਦੀ ਕੇਜਰੀਵਾਲ ਸਰਕਾਰ ਪ੍ਰੋ. ਭੁੱਲਰ ਦੀ ਫਾਈਲ ’ਤੇ ਸਹੀ ਨਹੀਂ ਪੈ ਰਹੀ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਤੱਕ ਵੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਕਾਨੂੰਨੀ ਕਾਰਵਾਈ ਵੀ ਅੱਗੇ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ 1984 ਦੇ ਸਿੱਖ ਕਤਲੇਆਮ ਸਬੰਧੀ ਬੀਤੇ ’ਚ ਕਾਂਗਰਸ ਨੂੰ ਕਲੀਨ ਚਿੱਟ ਦੇਣ ਵਾਲਾ ਬਿਆਨ ਵੀ ਉਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਪ੍ਰਗਟਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਅਜਿਹੇ ਦੋਗਲੇ ਕਿਰਦਾਰ ਵਾਲੇ ਵਿਅਕਤੀ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਪ੍ਰੋ. ਭੁੱਲਰ ਦੇ ਨਾਲ-ਨਾਲ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਰ ਸਿੱਖ ਬੰਦੀ ਨੂੰ ਰਿਹਾਅ ਕੀਤਾ ਜਾਵੇ।

ਭਗਵੰਤ ਮਾਨ ਦੀ ਐਂਨੀ Tension ਕਿਉਂ ? ਜੇ ਸਵਾਲ ਕੋਈ ਨੀਂ, ਤਾਂ ਗਰਾਰੀ ਕਿਸ ਗੱਲ ਦੀ ?

ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਇਕ ਹੋਰ ਅਹਿਮ ਫੈਸਲਾ ਕਰਦਿਆਂ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ’ਚ ਬਹਿਬਲ ਕਲਾਂ ਵਿਖੇ ਸੰਗਤਾਂ ਵੱਲੋਂ ਲਗਾਏ ਧਰਨੇ ਦੌਰਾਨ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦਾ ਨਾਂ ਦੇਣ ਦੇ ਮਾਮਲੇ ਵਿਚ ਕਾਹਲੀ ਨਾ ਕਰਨ ਦੀ ਅਪੀਲ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਸਬੰਧ ਵਿਚ ਭਾਰਤ ਸਰਕਾਰ ਦਾ ਇਹ ਫੈਸਲਾ ਭਾਵੇਂ ਸਵਾਗਤਯੋਗ ਹੈ, ਪਰ ਇਸ ਦੇ ਨਾਂ ਸਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਜਥੇਬੰਦੀਆਂ ਦੀ ਰਾਇ ਉਪਰੰਤ ਹੀ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਗੱਲਬਾਤ ਦੌਰਾਨ ਦੱਸਿਆ ਕਿ ਬੀਤੇ ਦਿਨੀਂ ਰਾਜਸਥਾਨ ਨਾਲ ਸਬੰਧਤ ਸਵਾਮੀ ਬ੍ਰਹਮਦੇਵ ਡੇਰੇ ਵੱਲੋਂ ਗੁਰਬਾਣੀ ਦੀਆਂ ਤੁਕਾਂ ਬਦਲਣ ਦੀ ਕੋਝੀ ਹਰਕਤ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਸੀ, ਜਿਸ ’ਤੇ ਅੱਜ ਸਬੰਧਤ ਵੱਲੋਂ ਮੁਆਫ਼ੀਨਾਮਾ ਭੇਜਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਮਾਮਲਿਆਂ ਸਬੰਧੀ ਸਰਕਾਰਾਂ ਨੂੰ ਸਖ਼ਤ ਨਿਯਮ ਬਣਾਉਣੇ ਚਾਹੀਦੇ ਹਨ। ਇਸ ਦੋਂ ਇਲਾਵਾ ਪ੍ਰੀਖਿਆਵਾਂ ਦੌਰਾਨ ਸਿੱਖਾਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਵੀ ਨਿੰਦਣਯੋਗ ਹਨ। ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਇਕ ਸਬ-ਕਮੇਟੀ ਗਠਤ ਕਰਨ ਦਾ ਫੈਸਲਾ ਕੀਤਾ ਹੈ, ਜੋ ਸਮੇਂ-ਸਮੇਂ ਸਰਕਾਰਾਂ ਅਤੇ ਘੱਟਗਿਣਤੀ ਕਮਿਸ਼ਨ ਤੱਕ ਰਾਬਤ ਬਣਾਏਗੀ।

ਕਾਂਗੜ ਨੇ ਗੋਲੀਆਂ ਮਾਰ ਕੇ ਮਰਵਾ ਦਿੱਤੇ ਪਿੰਡ ਦੇ ਮੁੰਡੇ?”ਮਲੂਕਾ ਨੇ ਵੀ ਘੱਟ ਨੀਂ ਕੀਤੀ”ਅੱਕੇ ਬਾਬਿਆਂ ਨੇ ਖੋਲ੍ਹਤੇ ਭੇਦ

ਐਡਵੋਕੇਟ ਧਾਮੀ ਨੇ ਦੱਸਿਆ ਕਿ ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦੀ ਤਸਵੀਰ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਇਸ ਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਜਾ ਰਹੀ ਗੁਰਮਤਿ ਸੰਗੀਤ ਅਕੈਡਮੀ ਦਾ ਨਾਂ ਵੀ ਹੁਣ ਪ੍ਰੋ. ਕਰਤਾਰ ਸਿੰਘ ਦੇ ਨਾਂ ’ਤੇ ਹੋਵੇਗਾ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਨੇ ਪ੍ਰਵਾਨਗੀ ਦੇ ਦਿੱਤੀ ਹੈ। ਅੰਤ੍ਰਿੰਗ ਕਮੇਟੀ ਵੱਲੋਂ ਪ੍ਰੋ. ਕਰਤਾਰ ਸਿੰਘ ਪਦਮਸ੍ਰੀ, ਸ. ਹਰਿੰਦਰ ਸਿੰਘ ਰਣੀਆ, ਸੰਤ ਮਨਜੀਤ ਸਿੰਘ ਹਰਖੋਵਾਲ, ਗਿਆਨੀ ਰਾਜਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਡਾ. ਹਰਦਾਸ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼ੋਕ ਮਤਾ ਪਾਸ ਕਰਕੇ ਸ਼ਰਧਾਜਲੀ ਭੇਟ ਕੀਤੀ ਗਈ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ਼ ਸਿੰਘ ਹਾਜ਼ਰ ਸਨ।