Home Blog Page 2194

ਗੋਆ ਦੇ ਰਾਜਭਵਨ ‘ਚ ਕੋਰੋਨਾ ਦੀ ਹੋਈ ਐਂਟਰੀ, 23 ਜਨਵਰੀ ਤੱਕ ਰਾਜਭਵਨ ਰਹੇਗਾ ਬੰਦ

0

ਭਾਰਤ ‘ਚ ਕੋਰੋਨਾ ਦਾ ਕਹਿਰ ਜਾਰੀ ਹੈ। ਕਈ ਰਾਜਾਂ ਵਿੱਚ ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਗੋਆ ਉਨ੍ਹਾਂ ਰਾਜਾਂ ਵਿੱਚੋਂ ਇੱਕ ਹੈ ਜਿੱਥੇ ਸੰਕਰਮਿਤ ਲੋਕਾਂ ਦੀ ਗਿਣਤੀ ਵਿੱਚ ਅਚਾਨਕ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਸੂਬੇ ‘ਚ ਕੋਰੋਨਾ ਦੇ ਵਧਦੇ ਸੰਕ੍ਰਮਣ ਦੇ ਮੱਦੇਨਜ਼ਰ ਰਾਜ ਭਵਨ ਨੂੰ ਇਕ ਹਫਤੇ ਲਈ ਯਾਨੀ 23 ਜਨਵਰੀ 2022 ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਰਾਜਪਾਲ ਦੇ ਸੰਯੁਕਤ ਸਕੱਤਰ ਗੌਰੀਸ਼ ਜੇ. ਸ਼ੰਖਵਾਲਕਰ ਨੇ ਹੁਕਮ ‘ਚ ਕਿਹਾ ਹੈ ਕਿ ਰਾਜ ਭਵਨ ਦੇ ਕਈ ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਿਸ ਦੇ ਮੱਦੇਨਜ਼ਰ ਰਾਜ ਭਵਨ ਨੂੰ ਇੱਕ ਹਫਤੇ ਲਈ ਬੰਦ ਕਰਨ ਦਾ ਹੁਕਮ ਦਿੱਤਾ ਗਿਆ ਹੈ।

ਗੋਆ ਦੇ ਸਿਹਤ ਵਿਭਾਗ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਪਿਛਲੇ ਦਿਨ ਕੋਰੋਨਾ ਦੇ 3,274 ਸੰਕਰਮਿਤ ਪਾਏ ਗਏ ਹਨ। ਜਦਕਿ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਸੂਬੇ ਵਿੱਚ ਇਨਫੈਕਸ਼ਨ ਦੀ ਦਰ ਬਹੁਤ ਜ਼ਿਆਦਾ ਦਰਜ ਕੀਤੀ ਜਾ ਰਹੀ ਹੈ। ਪਿਛਲੇ ਦਿਨ ਸੰਕਰਮਣ ਦੀ ਦਰ ਵਧ ਕੇ 38.16 ਫੀਸਦੀ ਹੋ ਗਈ ਹੈ। ਹਾਲਾਂਕਿ ਇੱਕ ਦਿਨ ਵਿੱਚ 1,789 ਲੋਕ ਠੀਕ ਹੋ ਕੇ ਘਰ ਪਰਤੇ ਹਨ। ਇਸ ਦੇ ਨਾਲ ਹੀ ਰਾਜ ਵਿੱਚ ਇਸ ਸਮੇਂ 20,078 ਕੋਰੋਨਾ ਸੰਕਰਮਿਤ ਇਲਾਜ ਅਧੀਨ ਹਨ।

ਕੋਰੋਨਾ ਕਾਰਨ ਭਾਰਤ ਤੋਂ ਨਿਊਜ਼ੀਲੈਂਡ ਵਾਪਸ ਨਾ ਜਾ ਸਕਣ ਵਾਲੇ ਨੌਜਵਾਨਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਮਸਲੇ ਦੇ ਹੱਲ ਲਈ ਕੀਤੀ ਅਪੀਲ

0

ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਉਨ੍ਹਾਂ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਮਸਲੇ ਦੇ ਹੱਲ ਲਈ ਸਹਿਯੋਗ ਦੀ ਅਪੀਲ ਕੀਤੀ। ਇਸ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਿਊਜ਼ੀਲੈਂਡ ਦੀ ਸਿੱਖ ਸੰਸਥਾ ‘ਸਿੱਖ ਸੁਪਰੀਮ ਸੁਸਾਇਟੀ ਆਕਲੈਂਡ’ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਨਾਲ ਜਿਥੇ ਫੋਨ ’ਤੇ ਗੱਲਬਾਤ ਕਰਕੇ ਮਸਲਾ ਹੱਲ ਕਰਨ ਲਈ ਕਿਹਾ, ਉਥੇ ਹੀ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਵੀ ਲਿਖਿਆ।

ਪਿੰਡਾਂ ਵਾਲਿਆਂ ਨੇ ਬਣਾ ਲਿਆ ਮੂਡ, ਕਹਿੰਦੇ ਇਸ ਬਾਰ ਦੇਣਾ ਇਸ ਪਾਰਟੀ ਦਾ ਸਾਥ !

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਨ ਵਾਲੇ ਨਿਊਜ਼ੀਲੈਂਡ ਨਾਲ ਸਬੰਧਤ ਇਨ੍ਹਾਂ ਸਿੱਖ ਨੌਜਵਾਨਾਂ ਨੇ ਦੱਸਿਆ ਕਿ ਕੋਰੋਨਾ ਕਰਕੇ 800 ਦੇ ਕਰੀਬ ਪੰਜਾਬੀ ਲੋਕ ਵਾਪਸ ਨਿਊਜ਼ੀਲੈਂਡ ਨਾ ਜਾ ਸਕਣ ਕਰਕੇ ਪ੍ਰੇਸ਼ਾਨ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰਿਆਂ ਦੇ ਪਰਿਵਾਰਕ ਮੈਂਬਰ ਵੀ ਉਥੇ ਹਨ। ਕੋਰੋਨਾ ਪਾਬੰਦੀਆਂ ਕਰਕੇ ਬੀਤੇ ਕਰੀਬ 2 ਸਾਲ ਤੋਂ ਉਨ੍ਹਾਂ ਨੂੰ ਐਂਟਰੀ ਨਹੀਂ ਦਿੱਤੀ ਗਈ ਅਤੇ ਇਸ ਦੌਰਾਨ ਬਹੁਤਿਆਂ ਦੀ ਵੀਜ਼ਾ ਮਿਆਦ ਵੀ ਖ਼ਤਮ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਉਹ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਦੇ ਨਿਊਜ਼ੀਲੈਂਡ ਵਿਚ ਰਹਿੰਦੇ ਪਰਿਵਾਰਕ ਮੈਂਬਰ ਵੀ ਮਾਨਸਿਕ ਪੀੜਾ ਵਿੱਚੋਂ ਲੰਘ ਰਹੇ ਹਨ।

Big Breaking:ਕਾਂਗਰਸ ‘ ਚ ਬਗਾਵਤ ਹੋਈ ਤੇਜ਼ ,ਮੰਤਰੀ ਦੇ ਪੁੱਤਰ ਨੇ ਛੱਡੀ ਕਾਂਗਰਸ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਇਨ੍ਹਾਂ ਸਿੱਖ ਨੌਜਵਾਨਾਂ ਦੀ ਗੱਲਬਾਤ ਮਗਰੋਂ ਨਿਊਜ਼ੀਲੈਂਡ ਦੀ ਵੱਡੀ ਸਿੱਖ ਸੰਸਥਾ ਵਜੋਂ ਕਾਰਜਸ਼ੀਲ ਸੁਪਰੀਮ ਸਿੱਖ ਸੁਸਾਇਟੀ ਨਾਲ ਰਾਬਤਾ ਬਣਾਉਂਦਿਆਂ ਪੀੜ੍ਹਤਾਂ ਦੀ ਮੱਦਦ ਲਈ ਕਿਹਾ। ਗੱਲਬਾਤ ਦੌਰਾਨ ਐਡਵੋਕੇਟ ਧਾਮੀ ਨੂੰ ਸਿੱਖ ਸੁਪਰੀਮ ਸੁਸਾਇਟੀ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਇਸ ਮਾਮਲੇ ਦੇ ਹੱਲ ਲਈ ਉਹ ਸੰਜੀਦਾ ਹਨ ਅਤੇ ਯਤਨ ਕਰ ਰਹੇ ਹਨ ਕਿ ਭਾਰਤ ਗਏ ਇਨ੍ਹਾਂ ਨੌਜਵਾਨਾਂ ਦੀ ਜਲਦ ਵਾਪਸੀ ਹੋਵੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸੇ ਦੌਰਾਨ ਸਿੱਖ ਸੁਪਰੀਮ ਸੁਸਾਇਟੀ ਆਕਲੈਂਡ ਦੇ ਪ੍ਰਧਾਨ ਨੂੰ ਪੱਤਰ ਵੀ ਲਿਖਿਆ ਹੈ, ਜਿਸ ਵਿਚ ਸਰਕਾਰ ਨਾਲ ਰਾਬਤਾ ਬਣਾ ਕੇ ਸਿੱਖ ਨੌਜਵਾਨਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਾਉਣ ਲਈ ਸੁਹਿਰਦਤਾ ਨਾਲ ਯਤਨ ਕਰਨ ਦੀ ਅਪੀਲ ਕੀਤੀ ਹੈ।

ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀ ਸੰਗਤ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਸਖ਼ਤ ਨਿੰਦਾ

0

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਵਾਲੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

BIG BREAKING: ਪੰਜਾਬ ਵਿਚ 14 ਨੂੰ ਨਹੀਂ ਪੈਣਗੀਆਂ ਵੋਟਾਂ, EC ਦਾ ਵੱਡਾ ਫੈਸਲਾ

ਉਨ੍ਹਾਂ ਨੇ ਆਖਿਆ ਕਿ ਸੰਗਤ ’ਤੇ ਪਥਰਾਅ ਅਤੇ ਲਾਠੀਚਾਰਜ ਕਰਨਾ ਬੇਹੱਦ ਮੰਦਭਾਗਾ ਹੈ ਜਿਸ ਦੀ ਬਿਹਾਰ ਸਰਕਾਰ ਨੂੰ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਜਿਨ੍ਹਾਂ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦੀ ਸ਼ਤਾਬਦੀ ਮੌਕੇ ਵੱਡੀ ਸੇਵਾ ਕੀਤੀ ਸੀ, ਉਹ ਇਸ ਘਟਨਾ ਦੇ ਪੀੜ੍ਹਤਾਂ ਨੂੰ ਨਿਆਂ ਦਿਵਾਉਣ ਲਈ ਅੱਗੇ ਆਉਣ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਬਿਹਾਰ ਸਰਕਾਰ ਨਾਲ ਰਾਬਤਾ ਵੀ ਕਾਇਮ ਕੀਤਾ ਜਾਵੇਗਾ।

ਪਿੰਡਾਂ ਵਾਲਿਆਂ ਨੇ ਬਣਾ ਲਿਆ ਮੂਡ, ਕਹਿੰਦੇ ਇਸ ਬਾਰ ਦੇਣਾ ਇਸ ਪਾਰਟੀ ਦਾ ਸਾਥ !

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਜਸਥਾਨ ਅੰਦਰ ਇਕ ਗੂੰਗੀ ਬੋਲੀ ਮਾਸੂਮ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਦੀ ਵੀ ਨਿੰਦਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਮਾਸੂਮ ਬੱਚੀ ਨਾਲ ਅਲਵਰ ਵਿਖੇ ਗੈਂਗ ਰੇਪ ਮਾਨਵਤਾ ਦੇ ਮੱਥੇ ’ਤੇ ਕਲੰਕ ਹੈ, ਜਿਸ ਦੇ ਦੋਸ਼ੀ ਬਖ਼ਸ਼ੇ ਨਹੀਂ ਜਾਣੇ ਚਾਹੀਦੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਸਿੱਖ ਆਗੂਆਂ ਨਾਲ ਰਾਬਤਾ ਬਣਾਇਆ ਗਿਆ ਹੈ ਅਤੇ ਹਰ ਪੱਧਰ ’ਤੇ ਇਸ ਵਿਚ ਸਹਿਯੋਗ ਕੀਤਾ ਜਾਵੇਗਾ। ਦੋਸ਼ੀ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਕਰੜੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਜੋ ਆਪਣੇ ਆਪ ਵਿਚ ਮਿਸਾਲ ਬਣੇ।

ਪੰਜਾਬ ਸਰਕਾਰ ਨੇ ਵਿੱਦਿਅਕ ਅਦਾਰੇ 25 ਜਨਵਰੀ ਤੱਕ ਬੰਦ ਰੱਖਣ ਦੇ ਦਿੱਤੇ ਹੁਕਮ

0

ਕੋਰੋਨਾ ਦਾ ਕਹਿਰ ਜਾਰੀ ਹੈ। ਤੇਜ਼ੀ ਨਾਲ ਸਾਹਮਣੇ ਆ ਰਹੇ ਕੋਵਿਡ-19 ਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਵਿੱਦਿਅਕ ਅਦਾਰਿਆਂ ਨੂੰ 25 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ ਸਰਕਾਰ ਵੱਲੋਂ ਇਹ ਹੁਕਮ ਸਹਾਇਕ ਡਾਇਰੈਕਟਰ (ਸੈ.ਸਿ.) ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 15 ਜਨਵਰੀ ਤੱਕ ਸਕੂਲ ਬੰਦ ਰੱਖਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਐਡਵੋਕੇਟ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

0

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਅਸਥਾਨ ’ਤੇ ਬਣੇ ਸ਼ੈੱਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ਬਦਲ ਕੇ ਸਟੀਲ ਦੇ ਲਗਾ ਦਿੱਤੇ ਗਏ ਹਨ। ਇਸੇ ਤਰ੍ਹਾਂ ਹਰਿ ਕੀ ਪਉੜੀ ਦਾ ਲੱਕੜ ਵਾਲਾ ਫ਼ਰਸ਼ ਵੀ ਤਬਦੀਲ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਬਾਬਾ ਪ੍ਰਦੀਪ ਸਿੰਘ ਬੱਧਨੀ ਵਾਲਿਆਂ ਪਾਸੋਂ ਕਰਵਾਈ ਗਈ ਹੈ। ਇਸ ਸੇਵਾ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਸੰਗਤ ਲਈ ਸ਼ਰਧਾ ਵਾਲਾ ਸਥਾਨ ਹੈ। ਇਸ ਅਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ਪੁਰਾਣੇ ਹੋਣ ਕਾਰਨ ਤਬਦੀਲ ਕੀਤੀ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕਾਰਜ ਦੀ ਸੇਵਾ ਬਾਬਾ ਪ੍ਰਦੀਪ ਸਿੰਘ ਵੱਲੋਂ ਸੰਗਤ ਦੇ ਸਹਿਯੋਗ ਨਾਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਵੇਂ ਗਾਰਡਰ ਲੋਹੇ ਦੀ ਥਾਂ ਸਟੀਲ ਨਾਲ ਤਿਆਰ ਕੀਤੇ ਗਏ ਹਨ, ਜਿਨ੍ਹਾਂ ’ਤੇ ਜੰਗਾਲ ਦਾ ਅਸਰ ਨਹੀਂ ਹੋਵੇਗਾ।

ਉਨ੍ਹਾਂ ਕਿਹਾ ਕਿ ਸੰਗਤ ਦੀ ਗੁਰੂ ਘਰ ਪ੍ਰਤੀ ਸ਼ਰਧਾ ਵੱਡੀ ਹੈ ਅਤੇ ਇਥੇ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਵਿਚ ਸੰਗਤਾਂ ਵਧਚੜ੍ਹ ਕੇ ਹਿੱਸਾ ਲੈਂਦੀਆਂ ਹਨ। ਉਨ੍ਹਾਂ ਬਾਬਾ ਪ੍ਰਦੀਪ ਸਿੰਘ ਬੱਧਨੀ ਵਾਲਿਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਮੈਂਬਰ ਸ. ਸੁਖਹਰਪ੍ਰੀਤ ਸਿੰਘ ਰੋਡੇ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਨਿਸ਼ਾਨ ਸਿੰਘ ਵੀ ਮੌਜੂਦ ਸਨ।

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਸੰਬੰਧੀ ਲਿਆ ਅਹਿਮ ਫੈਸਲਾ

0

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਜੋ ਕਿ ਪਹਿਲਾਂ 14 ਫਰਵਰੀ ਨੂੰ ਹੋਣੀਆਂ ਸਨ। ਹੁਣ ਇਨ੍ਹਾਂ ਚੋਣਾਂ ਦੀ ਤਾਰੀਖ ‘ਚ ਤਬਦੀਲੀ ਕਰ ਦਿੱਤੀ ਗਈ ਹੈ। ਕਿਉਂਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਪੁਰਬ ਹੈ। ਇਸ ਦਿਨ ਬਹੁਤ ਸਾਰੇ ਲੋਕ ਬਨਾਰਸ ਦੀ ਧਾਰਮਿਕ ਯਾਤਰਾ ਕਰਦੇ ਹਨ। ਜਿਸ ਕਾਰਨ ਬਹੁਤ ਸਾਰੇ ਲੋਕ ਵੋਟ ਪਾਉਣ ਤੋਂ ਵਾਂਝੇ ਰਹਿ ਜਾਂਦੇ। ਜਿਸਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਖ ਅੱਗੇ ਪਾਉਣ ਦੀ ਅਪੀਲ ਕੀਤੀ ਸੀ।

ਇਸ ਲਈ ਇਸ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਅਹਿਮ ਫੈਸਲਾ ਲਿਆ ਹੈ। ਇਸ ਲਈ ਹੁਣ ਇਨ੍ਹਾਂ ਚੋਣਾਂ ਨੂੰ ਕੁੱਝ ਦਿਨਾਂ ਲਈ ਅੱਗੇ ਪਾ ਦਿੱਤਾ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਖ 14 ਫਰਵਰੀ ਤੋਂ ਬਦਲ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਚੋਣਾਂ ਦਾ ਨਤੀਜਾ 10 ਮਾਰਚ ਨੂੰ ਹੀ ਆਵੇਗਾ।

ਭਲਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਉਣਗੇ ਪੰਜਾਬ, CM ਚਿਹਰੇ ਦਾ ਕਰਨਗੇ ਐਲਾਨ

0

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਇੱਕ ਵਾਰ ਫਿਰ ਪੰਜਾਬ ਆਉਣਗੇ। ਜਾਣਕਾਰੀ ਅਨੁਸਾਰ ਉਹ ਭਲਕੇ ਮੁਹਾਲੀ ਵਿੱਚ ਪ੍ਰੈਸ ਕਾਨਫਰੰਸ ਕਰਕੇ ਦੁਪਹਿਰ 12 ਵਜੇ ਤੱਕ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ।

ਕਾਂਗਰਸ ਨੂੰ ਪਾਈ ਵੋਟ ਭਾਜਪਾ ਨੂੰ ਹੋਵੇਗੀ ਟ੍ਰਾਂਸਫਰ! AAP ਨੂੰ ਰੋਕਣ ਦੀ ਇੰਝ ਰਚੀ ਜਾ ਰਹੀ ਹੈ ਸਾਜਿਸ਼

ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਇੱਕ ਨੰਬਰ ਜਾਰੀ ਕਰਕੇ ਲੋਕਾਂ ਤੋਂ ਸੀਐਮ ਚਿਹਰੇ ਬਾਰੇ ਉਨ੍ਹਾਂ ਦੀ ਰਾਏ ਮੰਗੀ ਗਈ ਸੀ। ਇਸ ਲਈ ਲੋਕ ਅੱਜ ਸ਼ਾਮ 5 ਵਜੇ ਤੱਕ ਇਸ ਨੰਬਰ ‘ਤੇ ਆਪਣੀ ਰਾਏ ਦੇ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਭਲਕੇ ਅਰਵਿੰਦ ਕੇਜਰੀਵਾਲ ਮੋਹਾਲੀ ‘ਚ ਲੋਕਾਂ ਦੀ ਪਸੰਦ ਦੱਸਦੇ ਹੋਏ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ।

 

ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ Ashu Banger ਨੇ ਦਿੱਤਾ ਅਸਤੀਫਾ

0

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਫ਼ਿਰੋਜ਼ਪੁਰ ਦੇਹਾਤੀ ਤੋਂ ਉਮੀਦਵਾਰ ਆਸ਼ੂ ਬੰਗੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸ ਦੇਈਏ ਕਿ ਪਾਰਟੀ ਵੱਲੋਂ ਆਸ਼ੂ ਬੰਗੜ ਨੂੰ ਫ਼ਿਰੋਜ਼ਪੁਰ ਦੇਹਾਤੀ ਤੋਂ ਟਿਕਟ ਵੀ ਦੇ ਦਿੱਤੀ ਗਈ ਸੀ ਪਰ ਅੱਜ ਉਨ੍ਹਾਂ ਨੇ ਹਲਕਾ ਉਮੀਦਵਾਰੀ, ਪਾਰਟੀ ਦੀ ਮੈਂਬਰਸ਼ਿਪ ਛੱਡ ਕੇ ਆਪਣਾ ਅਸਤੀਫ਼ਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤਾ ਹੈ।