Home Blog Page 2195

ਪਟਿਆਲਾ ਦੇ ਸਾਬਕਾ ਮੇਅਰ ਵਿਸ਼ਣੂ ਸ਼ਰਮਾ ਕਾਂਗਰਸ ਪਾਰਟੀ ‘ਚ ਹੋਏ ਸ਼ਾਮਿਲ

0

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ।ਅਕਾਲੀ ਆਗੂ ਵਿਸ਼ਣੂ ਸ਼ਰਮਾ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਉਹ ਕੁੱਝ ਸਾਲ ਪਹਿਲਾਂ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਪਾਰਟੀ ‘ਚ ਸ਼ਾਮਿਲ ਹੋ ਗਏ ਸਨ ਪਰ ਹੁਣ ਉਨ੍ਹਾਂ ਨੇ ਇੱਕ ਵਾਰ ਫਿਰ ਤੋਂ ਕਾਂਗਰਸ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। ਉਹ ਪਟਿਆਲਾ ਦੇ ਸਾਬਕਾ ਮੇਅਰ ਵੀ ਰਹੇ ਹਨ। ਹੁਣ ਉਹ ਨਵਜੋਤ ਸਿੱਧੂ ਦੀ ਅਗਵਾਈ ‘ਚ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋ ਗਏ ਹਨ।

ਮਸ਼ਹੂਰ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਦਾ ਹੋਇਆ ਦਿਹਾਂਤ

0

ਮਸ਼ਹੂਰ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਦਾ ਦਿਹਾਂਤ ਹੋ ਗਿਆ ਹੈ। ਦਿਲ ਦਾ ਦੌਰਾ ਪੈਣ ਕਾਰਨ ਪਦਮ ਵਿਭੂਸ਼ਣ (Padma Vibhushan) ਨਾਲ ਸਨਮਾਨਿਤ 83 ਸਾਲਾ ਬਿਰਜੂ ਮਹਾਰਾਜ ਨੇ ਐਤਵਾਰ ਰਾਤ ਨੂੰ ਆਖਰੀ ਸਾਹ ਲਿਆ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪੋਤੇ ਸਵਰਾਂਸ਼ ਮਿਸ਼ਰਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ। ਬਿਰਜੂ ਮਹਾਰਾਜ ਦਾ ਅੰਤਿਮ ਸੰਸਕਾਰ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨਘਾਟ ‘ਚ ਕੀਤਾ ਜਾਵੇਗਾ।

ਕਾਂਗਰਸ ਨੂੰ ਪਾਈ ਵੋਟ ਭਾਜਪਾ ਨੂੰ ਹੋਵੇਗੀ ਟ੍ਰਾਂਸਫਰ! AAP ਨੂੰ ਰੋਕਣ ਦੀ ਇੰਝ ਰਚੀ ਜਾ ਰਹੀ ਹੈ ਸਾਜਿਸ਼

ਬਿਰਜੂ ਮਹਾਰਾਜ ਦੀ ਤਸਵੀਰ ਪੋਸਟ ਕਰਦੇ ਹੋਏ ਉਨ੍ਹਾਂ ਦੇ ਪੋਤੇ ਸਵਰਾਂਸ਼ ਮਿਸ਼ਰਾ ਨੇ ਲਿਖਿਆ, ‘ਬਹੁਤ ਹੀ ਦੁੱਖ ਨਾਲ ਇਹ ਸੂਚਿਤ ਕੀਤਾ ਜਾ ਰਿਹਾ ਹੈ ਕਿ ਸਾਡੇ ਪਰਿਵਾਰ ਦੇ ਸਭ ਤੋਂ ਪਿਆਰੇ ਮੈਂਬਰ ਦਾ ਦੁਖਦਾਈ ਅਤੇ ਅਚਾਨਕ ਦਿਹਾਂਤ ਹੋ ਗਿਆ ਹੈ।

ਲਖਨਊ ਘਰਾਣੇ ਨਾਲ ਸਬੰਧਤ ਬਿਰਜੂ ਮਹਾਰਾਜ ਦਾ ਜਨਮ 4 ਫਰਵਰੀ 1938 ਨੂੰ ਲਖਨਊ ਵਿੱਚ ਹੋਇਆ ਸੀ। ਉਨ੍ਹਾਂ ਦਾ ਅਸਲੀ ਨਾਂ ਪੰਡਿਤ ਬ੍ਰਿਜਮੋਹਨ ਮਿਸ਼ਰਾ ਸੀ।  ਕੱਥਕ ਡਾਂਸਰ ਹੋਣ ਦੇ ਨਾਲ-ਨਾਲ ਉਹ ਕਲਾਸੀਕਲ ਗਾਇਕ ਵੀ ਸੀ। ਬਿਰਜੂ ਮਹਾਰਾਜ ਦੇ ਪਿਤਾ ਅਤੇ ਗੁਰੂ ਅਚਨ ਮਹਾਰਾਜ, ਚਾਚਾ ਸ਼ੰਭੂ ਮਹਾਰਾਜ ਅਤੇ ਲੱਛੂ ਮਹਾਰਾਜ ਵੀ ਪ੍ਰਸਿੱਧ ਕਥਕ ਡਾਂਸਰ ਸਨ। ਬਿਰਜੂ ਮਹਾਰਾਜ ਨੇ ਦੇਵਦਾਸ, ਡੇਢ ਇਸ਼ਕੀਆ, ਉਮਰਾਓ ਜਾਨ ਅਤੇ ਬਾਜੀ ਰਾਓ ਮਸਤਾਨੀ ਵਰਗੀਆਂ ਫਿਲਮਾਂ ਲਈ ਡਾਂਸ ਦੀ ਕੋਰੀਓਗ੍ਰਾਫੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਤਿਆਜੀਤ ਰਾਏ ਦੀ ਫਿਲਮ ‘ਸ਼ਤਰੰਜ ਕੇ ਖਿਲਾੜੀ’ ‘ਚ ਵੀ ਸੰਗੀਤ ਦਿੱਤਾ ਸੀ।

ਸਿੱਧੂ ਤੇ ਚੰਨੀ ਰਗੜ ਕੇ ਰੱਖਤੇ ਇਸ ਅਕਾਲੀ ਆਗੂ ਨੇ, ਬਿਕਰਮ ਮਜੀਠੀਆ ਦੇ ਚਿੱਟਾ ਵੇਚਣ ‘ਤੇ ਦਿੱਤਾ ਵੱਡਾ ਬਿਆਨ

ਗਾਇਕ ਅਦਨਾਨ ਸਾਮੀ ਨੇ ਵੀ ਸੋਸ਼ਲ ਮੀਡੀਆ ਪੋਸਟ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਅਦਨਾਨ ਸਾਮੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ- ਮਹਾਨ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਦੇ ਦਿਹਾਂਤ ਦੀ ਖ਼ਬਰ ਤੋਂ ਮੈਂ ਬਹੁਤ ਦੁਖੀ ਹਾਂ। ਅੱਜ ਅਸੀਂ ਕਲਾ ਦੇ ਖੇਤਰ ਵਿੱਚ ਇੱਕ ਵਿਲੱਖਣ ਸੰਸਥਾ ਗੁਆ ਦਿੱਤੀ। ਉਨ੍ਹਾਂ ਨੇ ਆਪਣੀ ਪ੍ਰਤਿਭਾ ਨਾਲ ਕਈ ਪੀੜ੍ਹੀਆਂ ਨੂੰ ਪ੍ਰਭਾਵਿਤ ਕੀਤਾ ਹੈ।

ਪੰਜਾਬ ਲੋਕ ਕਾਂਗਰਸ ਨੇ ਭਾਰਤੀ ਚੋਣ ਕਮਿਸ਼ਨ ਨੂੰ ਚੋਣਾਂ ਅੱਗੇ ਪਾਉਣ ਦੀ ਕੀਤੀ ਮੰਗ

0

ਪੰਜਾਬ ਲੋਕ ਕਾਂਗਰਸ ਨੇ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੂਬੇ ਅੰਦਰ ਚੋਣਾਂ ਅੱਗੇ ਪਾਏ ਜਾਣ ਦੀ ਮੰਗ ਦਾ ਸਮਰਥਨ ਕੀਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ ਨੂੰ ਹੋਣੀਆਂ ਤੈਅ ਹੋਈਆਂ ਹਨ ਪਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਵੱਡੀ ਗਿਣਤੀ ਚ ਲੋਕ ਪੰਜਾਬ ਤੋਂ ਬਨਾਰਸ ਜਾਂਦੇ ਹਨ।

ਇਸ ਸਬੰਧ ਵਿਚ ਪਾਰਟੀ ਜਨਰਲ ਸਕੱਤਰ ਕਮਲ ਸੈਣੀ ਨੇ ਭਾਰਤੀ ਚੋਣ ਕਮਿਸ਼ਨ ਨੂੰ ਲਿਖੀ ਇਕ ਚਿੱਠੀ ਚ ਕਿਹਾ ਹੈ ਕਿ ਚੋਣਾਂ ਦੀ ਤਰੀਕ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਦੋ ਦਿਨ ਪਹਿਲਾਂ ਤੈਅ ਕੀਤੀ ਗਈ ਹੈ ਅਤੇ ਸਾਲਾਨਾ ਧਾਰਮਿਕ ਯਾਤਰਾ ਦੇ ਚਲਦਿਆਂ ਕਈ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਸਕਦੇ ਹਨ।

ਪੀਐਲਸੀ ਆਗੂ ਨੇ ਕਿਹਾ ਕਿ ਚੋਣ ਕਮਿਸ਼ਨ ਲਈ ਪੰਜਾਬ ਚ ਵੋਟਿੰਗ ਦੀ ਤਰੀਕ ਚ ਬਦਲਾਅ ਕਰਨਾ ਮੁਸ਼ਕਿਲ ਨਹੀਂ ਹੋਵੇਗਾ ਕਿਉਂਕਿ ਬਾਕੀ ਸਭ ਕੁੱਝ ਪਹਿਲਾਂ ਦੀ ਤਰ੍ਹਾਂ ਹੀ ਰਹੇਗਾ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਤੋਂ ਵੱਡੀ ਗਿਣਤੀ ਚ ਲੋਕ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦਾ ਪਾਲਣ ਕਰਦੇ ਹਨ ਅਤੇ ਵੱਡੀ ਗਿਣਤੀ ਚ ਲੋਕ ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਬਨਾਰਸ ਦੀ ਧਾਰਮਿਕ ਯਾਤਰਾ ਤੇ ਜਾਂਦੇ ਹਨ।

ਇਸ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸਿਆਸੀ ਜਮਾਤਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਤੇ ਅਜਿਹਾ ਕਰਨ ਚ ਚੋਣ ਕਮਿਸ਼ਨ ਨੂੰ ਕੋਈ ਪਰੇਸ਼ਾਨੀ ਵੀ ਨਹੀਂ ਹੋਵੇਗੀ।

ਭਾਰਤੀ ਚੋਣ ਕਮਿਸ਼ਨ ਨੇ ਮੀਡੀਆ ਕਰਮੀਆਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਦਿੱਤੀ ਇਜ਼ਾਜਤ

0

ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਈ.ਸੀ.ਆਈ. ਵੱਲੋਂ ਅਧਿਕਾਰਤ ਮੀਡੀਆ ਕਰਮੀਆਂ ਨੂੰ ਵੀ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਨੂੰ ਲੈ ਕੇ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਇਸ ਤੋਂ ਪਹਿਲਾਂ ਕਮਿਸ਼ਨ ਨੇ 80 ਸਾਲ ਅਤੇ ਇਸ ਤੋਂ ਵੱਧ ਉਮਰ ਵਰਗ ਦੇ ਵੋਟਰਾਂ, ਦਿਵਿਆਂਗ ਵਿਅਕਤੀਆਂ (40 ਫੀਸਦ ਤੋਂ ਵੱਧ) ਅਤੇ ਕੋਵਿਡ -19 ਪਾਜ਼ੇਟਿਵ ਮਰੀਜ਼ਾਂ ਨੂੰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀ ਆਗਿਆ ਦਿੱਤੀ ਸੀ।

2022 ਦੀਆਂ ਚੋਣਾਂ ਨੂੰ ਲੈ ਕੇ ਗੁਰਨਾਮ ਸਿੰਘ ਚੜੂਨੀ ਕਰਨਗੇ ਵੱਡਾ ਐਲਾਨ

ਭਾਰਤੀ ਚੋਣ ਕਮਿਸ਼ਨ ਦੇ ਨੋਟੀਫਿਕੇਸ਼ਨ ਅਨੁਸਾਰ ਜੇਕਰ ਚੋਣਾਂ ਵਾਲੇ ਦਿਨ ਹੋਰ ਜ਼ਰੂਰੀ ਸੇਵਾਵਾਂ ਵਾਲੇ ਵੋਟਰ ਜਿਵੇਂ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਭਾਰਤੀ ਖੁਰਾਕ ਨਿਗਮ, ਆਲ ਇੰਡੀਆ ਰੇਡੀਓ, ਦੂਰਦਰਸ਼ਨ, ਪੋਸਟ ਅਤੇ ਟੈਲੀਗ੍ਰਾਫ, ਰੇਲਵੇ, ਬੀ.ਐਸ.ਐਨ.ਐਲ, ਬਿਜਲੀ, ਸਿਹਤ, ਫਾਇਰ ਸਰਵਿਿਸਜ਼ ਅਤੇ ਸ਼ਹਿਰੀ ਹਾਵਾਬਾਜ਼ੀ ਵਿਭਾਗ ਨਾਲ ਸਬੰਧਤ ਕੋਈ ਕਰਮਚਾਰੀ/ਅਧਿਕਾਰੀ ਡਿਊਟੀ ‘ਤੇ ਤਾਇਨਾਤ ਰਹਿੰਦਾ ਹੈ ਤਾਂ ਉਹ ਵੀ ਇਸ ਸਹੂਲਤ ਦਾ ਲਾਭ ਲੈ ਸਕਦਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਕਰਮੀਆਂ ਨੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਨਾ ਰਾਜੂ ਕੋਲ ਉਨ੍ਹਾਂ ਨੂੰ ਗੈਰ-ਹਾਜ਼ਰ ਵੋਟਰਾਂ ਦੀ ਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਸੀ ਤਾਂ ਜੋ ਉਹ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾ ਸਕਣ।

Moose Wala ਨੇ ਪੰਜਾਬੀਆਂ ਨੂੰ ਹਵੇਲੀ ‘ਚ ਪਹੁੰਚਣ ਦਾ ਦਿੱਤਾ ਖੁੱਲ੍ਹਾ ਸੱਦਾ, ਮੋਬਾਇਲ ਨੰਬਰ ਕੀਤਾ ਜਾਰੀ…!

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇੱਛਾ ਰੱਖਣ ਵਾਲੇ ਕਿਸੇ ਵੀ ਗੈਰਹਾਜ਼ਰ ਵੋਟਰ ਨੂੰ ਸਾਰੇ ਲੋੜੀਂਦੇ ਵੇਰਵੇ ਦੇ ਕੇ ਰਿਟਰਨਿੰਗ ਅਫ਼ਸਰ ਨੂੰ ਫਾਰਮ-12 ਡੀ ਰਾਹੀਂ ਅਰਜ਼ੀ ਦੇਣੀ ਹੋਵੇਗੀ ਅਤੇ ਸਬੰਧਤ ਸੰਸਥਾ ਵੱਲੋਂ ਨਿਯੁਕਤ ਨੋਡਲ ਅਫ਼ਸਰ ਤੋਂ ਬਿਨੈ ਪੱਤਰ ਤਸਦੀਕ ਕਰਵਾਉਣਾ ਹੋਵੇਗਾ।

ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਦੀ ਸਹੂਲਤ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ਚੋਣਾਂ ਦੇ ਐਲਾਨ ਦੀ ਮਿਤੀ ਤੋਂ ਸਬੰਧਤ ਚੋਣ ਦੀ ਨੋਟੀਫਿਕੇਸ਼ਨ ਦੀ ਮਿਤੀ ਦਰਮਿਆਨ ਪੰਜ ਦਿਨਾਂ ਦੇ ਅੰਦਰ ਰਿਟਰਨਿੰਗ ਅਫ਼ਸਰ ਕੋਲ ਪਹੁੰਚ ਜਾਣੀਆਂ ਚਾਹੀਦੀਆਂ ਹਨ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੋਸਟਲ ਬੈਲਟ ਦੀ ਸਹੂਲਤ ਲੈਣ ਵਾਲਾ ਕੋਈ ਵੀ ਵੋਟਰ ਪੋਲਿੰਗ  ਸਟੇਸ਼ਨ ‘ਤੇ ਜਾ ਕੇ ਆਮ ਵਾਂਗ ਵੋਟ ਨਹੀਂ ਪਾ ਸਕੇਗਾ।

ਇਸ ਦੌਰਾਨ ਹਲਕੇ ਦੇ ਪੋਸਟਲ ਵੋਟਿੰਗ ਕੇਂਦਰ ਵੋਟਾਂ ਦੀ ਨਿਰਧਾਰਤ ਮਿਤੀ ਤੋਂ ਪਹਿਲਾਂ ਹਰੇਕ ਹਲਕੇ ਵਿੱਚ ਲਗਾਤਾਰ ਤਿੰਨ ਦਿਨਾਂ ਤੱਕ ਖੁੱਲ੍ਹੇ ਰਹਿਣਗੇ। ਇਨ੍ਹਾਂ ਤਿੰਨ ਦਿਨਾਂ ਦੌਰਾਨ ਪੋਸਟਲ ਵੋਟਿੰਗ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ।

ਅਗਲੇ ਚਾਰ ਦਿਨਾਂ ਤੱਕ ਇਨ੍ਹਾਂ ਥਾਵਾਂ ਤੇ ਸੰਘਣੀ ਧੁੰਦ ਰਹੇਗੀ ਛਾਈ: ਭਾਰਤੀ ਮੌਸਮ ਵਿਭਾਗ

0

ਦਿੱਲੀ-ਐੱਨਸੀਆਰ ਸਮੇਤ ਉੱਤਰ-ਪੱਛਮੀ ਭਾਰਤ ਦੇ ਲੋਕਾਂ ਨੂੰ ਫਿਲਹਾਲ ਠੰਡ ਤੋਂਂ ਰਾਹਤ ਨਹੀਂ ਮਿਲਣ ਵਾਲੀ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ-ਪੱਛਮੀ ਭਾਰਤ ਦੇ ਕੁੱਝ ਹਿੱਸਿਆ ਵਿੱਚ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਸੰਘਣੀ ਧੁੰਦ ਛਾਈ ਰਹੇਗੀ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਦੋ ਦਿਨਾਂ ਦੌਰਾਨ ਪੱਛਮੀ ਹਿਮਾਲੀਅਨ ਖੇਤਰ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਥਾਵਾਂ ’ਤੇ ਸੰਘਣੀ ਧੁੰਦ ਛਾਈ ਰਹੇਗੀ। ਅਗਲੇ ਚਾਰ ਦਿਨਾਂ ਦੌਰਾਨ ਪੂਰਬੀ ਉੱਤਰ ਪ੍ਰਦੇਸ਼ ਅਤੇ 18-20 ਜਨਵਰੀ ਦੌਰਾਨ ਉੜੀਸਾ ਅਤੇ ਝਾਰਖੰਡ ਵਿੱਚ ਸੰਘਣੀ ਧੁੰਦ ਛਾਈ ਰਹੇਗੀ।

Lakha Sidhana ਦੀ ਪੰਜਾਬੀਆਂ ਨੂੰ ਅਪੀਲ, ਚੋਣ ਲੜਨ ਤੋਂ ਪਹਿਲਾਂ ਕੀਤਾ ਵੱਡਾ ਐਲਾਨ

ਰਾਸ਼ਟਰੀ ਰਾਜਧਾਨੀ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਸੰਘਣੀ ਧੁੰਦ ਕਾਰਨ ਹਨੇਰਾ ਵਰਗਾ ਦ੍ਰਿਸ਼ ਬਣਿਆ ਹੋਇਆ ਹੈ। ਕਈ ਥਾਵਾਂ ’ਤੇ 50 ਮੀਟਰ ਤੋਂ ਘੱਟ ਵਿਜ਼ੀਬਿਲਟੀ ਹੋਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ।

2022 ਦੀਆਂ ਚੋਣਾਂ ਨੂੰ ਲੈ ਕੇ ਗੁਰਨਾਮ ਸਿੰਘ ਚੜੂਨੀ ਕਰਨਗੇ ਵੱਡਾ ਐਲਾਨ

ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਦੋ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਥਾਵਾਂ ’ਤੇ ਬਹੁਤ ਜ਼ਿਆਦਾ ਠੰਢ ਰਹੇਗੀ। ਅਗਲੇ 24 ਘੰਟਿਆ ਦੌਰਾਨ ਪੂਰਬੀ ਰਾਜਸਥਾਨ ਦੇ ਵੱਖ-ਵੱਖ ਥਾਵਾਂ ’ਤੇ ਸ਼ੀਤ ਲਹਿਰ ਦੀ ਸੰਭਾਵਨਾ ਹੈ।

ਰਾਹੁਲ ਗਾਂਧੀ ਨੇ BJP ‘ਤੇ ਕੱਸਿਆ ਤੰਜ, ਰਾਜਨੀਤੀ ਨੂੰ ਲੈ ਕੇ ਕਹੀ ਇਹ ਗੱਲ

0

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਕੱਸਦੇ ਹੋਏ ਦੋਸ਼ ਲਗਾਇਆ ਹੈ ਕਿ ਭਾਜਪਾ ਦੀ ਨਫ਼ਰਤ ਭਰੀ ਰਾਜਨੀਤੀ ਦੇਸ਼ ਲਈ ਬੇਹੱਦ ਹਾਨੀਕਾਰਕ ਹੈ ਅਤੇ ਇਹ ਨਫ਼ਰਤ ਹੀ ਬੇਰੋਜ਼ਗਾਰੀ ਲਈ ਵੀ ਜ਼ਿੰਮੇਵਾਰ ਹੈ।

ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ, ‘ਮੈਂ ਵੀ ਇਹੀ ਮੰਨਦਾ ਹਾਂ ਕਿ ਭਾਜਪਾ ਦੀ ਨਫ਼ਰਤ ਭਰੀ ਰਾਜਨੀਤੀ ਦੇਸ਼ ਲਈ ਬੇਹੱਦ ਹਾਨੀਕਾਰਕ ਹੈ। ਇਹ ਨਫ਼ਰਤ ਹੀ ਬੇਰੋਜ਼ਗਾਰੀ ਲਈ ਵੀ ਜ਼ਿੰਮੇਵਾਰ ਹੈ। ਦੇਸ਼ ਅਤੇ ਵਿਦੇਸ਼ ਦੇ ਉਦਯੋਗ ਬਿਨਾਂ ਸਮਾਜਿਕ ਸ਼ਾਂਤੀ ਦੇ ਨਹੀਂ ਚੱਲ ਸਕਦੇ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ ਆਪਣੇ ਆਲੇ-ਦੁਆਲੇ ਵਧਦੀ ਇਸ ਨਫ਼ਰਤ ਨੂੰ ਭਾਈਚਾਰੇ ਨਾਲ ਹਰਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ, ‘ਰੋਜ਼ ਆਪਣੇ ਆਲੇ-ਦੁਆਲੇ ਇਸ ਨਫ਼ਰਤ ਨੂੰ ਭਾਈਚਾਰੇ ਨਾਲ ਹਰਾਵਾਂਗੇ- ਕੀ ਤੁਸੀਂ ਮੇਰੇ ਨਾਲ ਹੋ?

 

ਬਿਕਰਮ ਮਜੀਠੀਆ ਵਿਰੁੱਧ ਇੱਕ ਹੋਰ FIR ਹੋਈ ਦਰਜ

0

ਡਰੱਗ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵੱਧ ਗਈਆਂ ਹਨ। ਦਰਅਸਲ ਮਜੀਠੀਆ ਖਿਲਾਫ ਅੰਮ੍ਰਿਤਸਰ ‘ਚ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ‘ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਗਿਆ ਹੈ।

ਸ਼ਾਹੀ ਸ਼ਹਿਰ ‘ਚ ਸੁਖਬੀਰ ਬਾਦਲ ਦੇ ਤਕੜੇ ਸਪੋਟਰ, ਉਪਰੋਂ ਟਰੱਕਾਂ ਵਾਲੇ ਸਰਦਾਰ ਵੀ ਲੈ ਗਏ ਸਟੈਂਡ

ਮਜੀਠੀਆ ਡਰੱਗ ਮਾਮਲੇ ‘ਚ ਜ਼ਮਾਨਤ ਮਿਲਣ ਤੋਂ ਬਾਅਦ ਸ਼ਨੀਵਾਰ ਦੁਪਹਿਰ ਨੂੰ ਅੰਮ੍ਰਿਤਸਰ ਪਹੁੰਚੇ ਸਨ। ਕੋਰੋਨਾ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਕਿਸੇ ਵੀ ਤਰ੍ਹਾਂ ਦੀ ਰੈਲੀ ਜਾਂ ਮੀਟਿੰਗ ‘ਤੇ ਪਾਬੰਦੀ ਲਗਾ ਰੱਖੀ ਹੈ। ਇਸ ਦੇ ਬਾਵਜੂਦ ਜਦੋਂ ਮਜੀਠੀਆ ਸ਼ਹਿਰ ਪੁੱਜੇ ਤਾਂ ਵਾਹਨਾਂ ਦਾ ਲੰਬਾ ਕਾਫਲਾ ਉਨ੍ਹਾਂ ਦੇ ਨਾਲ ਸੀ। ਗੋਲਡਨ ਗੇਟ ‘ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਬਹੁਤ ਸਾਰੇ ਲੋਕ ਇਕੱਠੇ ਹੋਏ ਸਨ। ਈਸਟ ਹਲਕਾ ਦੇ ਰਿਟਰਨਿੰਗ ਅਫ਼ਸਰ ਅਰਸ਼ਦੀਪ ਸਿੰਘ ਲੁਬਾਣਾ ਨੇ ਕਾਰਵਾਈ ਦੀ ਪੁਸ਼ਟੀ ਕੀਤੀ ਹੈ।

ਜਾਣਕਾਰੀ ਅਨੁਸਾਰ ਮਜੀਠੀਆ ਖਿਲਾਫ ਥਾਣਾ ਸੁਲਤਾਨਵਿੰਡ ਵਿਖੇ ਐਫ.ਆਈ.ਆਰ. ਇਹ ਐਫਆਈਆਰ 188-ਆਈਪੀਸਜ਼ ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 51 ਅਤੇ ਮਹਾਂਮਾਰੀ ਰੋਗ ਐਕਟ 1897 ਦੇ ਤਹਿਤ ਦਰਜ ਕੀਤੀ ਗਈ ਹੈ। ਇੰਨਾ ਹੀ ਨਹੀਂ ਚੋਣ ਕਮਿਸ਼ਨ ਨੇ ਨਿਯਮਾਂ ਦੀ ਅਣਦੇਖੀ ਕਰਨ ‘ਤੇ ਪਾਰਟੀ ਨੂੰ ਨੋਟਿਸ ਭੇਜ ਕੇ ਜਵਾਬ ਵੀ ਮੰਗਿਆ ਹੈ।

ਦੇਸ਼ ’ਚ ਕੋਰੋਨਾ ਟੀਕਾਕਰਨ ਦਾ ਇੱਕ ਸਾਲ ਹੋਇਆ ਪੂਰਾ, ਹੁਣ ਤੱਕ ਲੱਗੀ 156 ਕਰੋੜ ਤੋਂ ਵੱਧ ਡੋਜ਼

0

ਦੇਸ਼ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਸ਼ੁਰੂ ਕੀਤੇ ਗਏ ਟੀਕਾਕਰਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਕੋਰੋਨਾ ਵਰਗੀ ਮਹਾਂਮਾਰੀ ਖਿਲਾਫ ਟੀਕਾਕਰਨ ਮੁਹਿੰਮ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੀ ਹੈ। ਪਿਛਲੇ ਸਾਲ 16 ਜਨਵਰੀ ਨੂੰ ਦੇਸ਼ ਵਿਆਪੀ ਪੱਧਰ ‘ਤੇ ਕੋਵਿਡ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਸੀ। ਹੁਣ ਤੱਕ ਦੇਸ਼ ਭਰ ਵਿੱਚ 156 ਕਰੋੜ ਤੋਂ ਵੱਧ ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਹਾਲਾਂਕਿ ਪੂਰੀ ਆਬਾਦੀ ਦਾ ਅਜੇ ਵੀ ਟੀਕਾਕਰਨ ਨਹੀਂ ਹੋਇਆ ਹੈ, ਪਰ ਲਗਭਗ 70 ਫੀਸਦੀ ਯੋਗ ਲੋਕਾਂ ਨੂੰ ਕੋਰੋਨਾ ਦੀਆਂ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਸ਼ਾਹੀ ਸ਼ਹਿਰ ‘ਚ ਸੁਖਬੀਰ ਬਾਦਲ ਦੇ ਤਕੜੇ ਸਪੋਟਰ, ਉਪਰੋਂ ਟਰੱਕਾਂ ਵਾਲੇ ਸਰਦਾਰ ਵੀ ਲੈ ਗਏ ਸਟੈਂਡ

ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਦੀ ਟੀਕਾਕਰਨ ਮੁਹਿੰਮ ਦਾ ਇੱਕ ਸਾਲ ਪੂਰਾ ਹੋਣ ਤੱਕ ਦੇਸ਼ ਭਰ ਵਿੱਚ 156.76 ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ। ਦੇਸ਼ ਦੀ 92 ਪ੍ਰਤੀਸ਼ਤ ਆਬਾਦੀ ਨੂੰ ਪਹਿਲੀ ਖੁਰਾਕ ਦਿੱਤੀ ਗਈ ਹੈ ਜਦੋਂ ਕਿ ਯੋਗ ਆਬਾਦੀ ਦੇ 70 ਪ੍ਰਤੀਸ਼ਤ ਨੂੰ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਜਾ ਚੁੱਕਾ ਹੈ।

ਇਸ ਦੇ ਨਾਲ ਹੀ ਪੀਐੱਮ ਮੋਦੀ ਨੇ ਵੀ ਟਵੀਟ ਕੀਤਾ ਤੇ ਕਿਹਾ ਕਿ ਅੱਜ ਅਸੀਂ #1YearVaccineDrive ਦੀ ਨਿਸ਼ਾਨਦੇਹੀ ਕਰਦੇ ਹਾਂ । ਮੈਂ ਟੀਕਾਕਰਨ ਮੁਹਿੰਮ ਨਾਲ ਜੁੜੇ ਹਰੇਕ ਵਿਅਕਤੀ ਨੂੰ ਸਲਾਮ ਕਰਦਾ ਹਾਂ। ਸਾਡੇ ਟੀਕਾਕਰਨ ਪ੍ਰੋਗਰਾਮ ਨੇ ਕੋਵਿਡ-19 ਦੇ ਵਿਰੁੱਧ ਲੜਾਈ ਵਿੱਚ ਬਹੁਤ ਤਾਕਤ ਦਿੱਤੀ ਹੈ।

ਦੇਸ਼ ’ਚ ਕੋਰੋਨਾ ਦਾ ਕਹਿਰ ਜਾਰੀ, 24 ਘੰਟਿਆਂ ’ਚ 2.7 ਲੱਖ ਕੇਸ ਆਏ ਸਾਹਮਣੇ

0

ਦੇਸ਼ ’ਚ ਕੋਰੋਨਾ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਤਾਜ਼ਾ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆ ’ਚ ਕੋਰੋਨਾ ਦੇ 2,71,202 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਕੋਰੋਨਾ ਦੀ ਪਾਜ਼ੇਟਿਵਿਟੀ ਦਰ ’ਚ ਕਮੀ ਦਰਜ ਕੀਤੀ ਗਈ ਹੈ। ਪਾਜ਼ੇਟਿਵਿਟੀ ਦਰ 16.66 ਫ਼ੀਸਦ ਤੋਂ ਘੱਟ ਕੇ 16.28 ਫ਼ੀਸਦ ’ਤੇ ਆ ਗਈ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ’ਚ ਪਿਛਲੇ 24 ਘੰਟਿਆਂ ’ਚ 1,38,331 ਕੋਰੋਨਾ ਮਰੀਜ਼ ਠੀਕ ਹੋਏ ਤੇ 314 ਦੀ ਮੌਤ ਹੋਈ ਹੈ। ਹੁਣ ਕੋਰੋਨਾ ਦੇ ਕੁੱਲ ਐਕਟਿਵ ਕੇਸ 15,50,377 ਹੋ ਗਏ ਹਨ। ਕੋਰੋਨਾ ਤੋੋਂ ਠੀਕ ਹੋਣ ਵਾਲਿਆਂ ਦੀ ਗੱਲ ਕਰੀਏ ਤਾਂ ਇਹ ਅੰਕੜਾ 3,50,85,721 ਤੱਕ ਪਹੁੰਚ ਗਿਆ ਹੈ।

ਇਸ ਦੇ ਨਾਲ ਹੀ ਦੇਸ਼ਭਰ ’ਚ ਕੋਰੋਨਾ ਕਾਰਨ ਕੁੱਲ ਮੌਤਾਂ ਦੀ ਗਿਣਤੀ 4,86,066 ਹੋ ਗਈ ਹੈ, ਉੱਥੇ ਹੀ ਓਮੀਕ੍ਰੋਨ ਦੇ ਮਾਮਲਿਆਂ ’ਚ ਵੀ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਬੀਤੇ 24 ਘੰਟਿਆਂ ’ਚ ਇਸ ਦੇ ਕੁੱਲ 7,743 ਮਾਮਲੇ ਦਰਜ ਹੋਏ ਹਨ। ਸ਼ਨੀਵਾਰ ਦੇ ਮੁਕਾਬਲੇ ਇਸ ’ਚ 28.17 ਫ਼ੀਸਦ ਵਾਧਾ ਦੇਖਣ ਨੂੰ ਮਿਲਿਆ  ਹੈ। ਕੋਰੋਨਾ ਦੇ ਵਧਦੇ ਮਾਮਲਿਆਂ ’ਚ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਟੀਕਾਕਰਨ ਅਭਿਆਨ ਵੀ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਦੇਸ਼ ’ਚ ਕੁੱਲ ਟੀਕਾਕਰਨ ਡੋਜ਼ ਦੀ ਗਿਣਤੀ ਹੁਣ 156.76 ਕਰੋੜ ਤੋਂ ਪਾਰ ਪਹੁੰਚ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਇੱਕ ਹੋਰ ਉਮੀਦਵਾਰ ਦਾ ਕੀਤਾ ਐਲਾਨ

0

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਪਰਮਿੰਦਰ ਸਿੰਘ ਸੋਹਾਣਾ ਨੂੰ ਮੋਹਾਲੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਉਹ ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਅਤੇ ਐਮਡੀ ਰਹਿ ਚੁੱਕੇ ਹਨ।

ਦੁਕਾਨਦਾਰ ਦੇਖਦੇ ਨੇ ਆਪਣੇ ਖ਼ਰਚੇ, ਕਹਿੰਦੇ ਹੁਣ ਨਹੀਂ ਕਰਦੇ ਗਲਤੀ , ਸੁਣੋ ਕਿਸ ਦੀ ਬਣਾਉਣਗੇ ਸਰਕਾਰ

ਇਹ ਜਾਣਕਾਰੀ ਡਾ.ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਰਾਹੀਂ ਦਿੱਤੀ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਕੁੱਲ  94 ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਹੈ।