Home Blog Page 2196

ਪੰਜਾਬ ਦੇ CM ਚੰਨੀ ਨੇ ਮੁੱਖ ਚੋਣ ਕਮਿਸ਼ਨਰ ਨੂੰ ਚੋਣਾਂ ਦੀ ਤਾਰੀਖ਼ ਮੁਲਤਵੀ ਕਰਨ ਦੀ ਕੀਤੀ ਮੰਗ

0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਚੋਣਾਂ ਦੀ ਤਾਰੀਖ਼ 6 ਦਿਨਾਂ ਲਈ ਮੁਲਤਵੀ ਕੀਤੀ ਜਾਵੇ। ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ 2022 ਨੂੰ ਕਰਵਾਉਣ ਦਾ ਐਲਾਨ ਕੀਤਾ ਹੋਇਆ ਹੈ। ਮੁੱਖ ਮੰਤਰੀ ਚੰਨੀ ਨੇ ਆਪਣੀ ਚਿੱਠੀ ਵਿਚ ਕਿਹਾ ਹੈ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਹੈ ਕਿ ਸ੍ਰੀ ਗੁਰੂ ਰਵੀਦਾਸ ਜੈਯੰਤੀ ਇਸ ਵਾਰ 16 ਫਰਵਰੀ 2022 ਨੂੰ ਆ ਰਹੀ ਹੈ।

ਪੰਜਾਬ ਵਿਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਦੀ ਆਬਾਦੀ 32 ਫ਼ੀਸਦੀ ਹੈ। ਅਜਿਹੀ ਸਥਿਤੀ ਵਿਚ ਸੂਬੇ ਤੋਂ ਲਗਭਗ 20 ਲੱਖ ਲੋਕ ਉੱਤਰ ਪ੍ਰਦੇਸ਼ ਸਥਿਤ ਬਨਾਰਸ ਵਿਚ 10 ਤੋਂ 16 ਫਰਵਰੀ ਤੱਕ ਹਰ ਸਾਲ ਜਾਂਦੇ ਹਨ। ਅਜਿਹੀ ਸਥਿਤੀ ਵਿਚ ਅਨੁਸੂਚਿਤ ਜਾਤੀ ਦੇ ਲੋਕ ਸੂਬਾ ਵਿਧਾਨ ਸਭਾ ਚੋਣਾਂ ਵਿਚ ਆਪਣੀਆਂ ਵੋਟਾਂ ਪਾਉਣ ਤੋਂ ਵਾਂਝੇ ਰਹਿ ਜਾਣਗੇ, ਜੋ ਕਿ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ।

ਚੋਣ ਕਮਿਸ਼ਨ ਦੇ ਹੁਕਮਾਂ ‘ਤੇ ADGP ਗੁਰਪ੍ਰੀਤ ਦਿਓ ਦਾ ਤਬਾਦਲਾ

0

ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਏ.ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਦਾ ਤਬਾਦਲਾ  ਕਰ ਦਿੱਤਾ ਗਿਆ ਹੈ। ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲਿਆ ਹੈ। ਕਮਿਸ਼ਨ ਨੇ ਪੈਦਲ ਯਾਤਰਾਵਾਂ, ਸਾਈਕਲ ਰੈਲੀਆਂ ਅਤੇ ਨੁੱਕੜ ਮੀਟਿੰਗਾਂ ‘ਤੇ ਪਾਬੰਦੀ 15 ਜਨਵਰੀ ਤੋਂ 22 ਜਨਵਰੀ 2022 ਤੱਕ ਵਧਾ ਦਿੱਤੀ ਹੈ।

ਵਿਰਾਟ ਕੋਹਲੀ ਨੇ ਛੱਡੀ ਕਪਤਾਨੀ, Tweet ਕਰ ਦਿੱਤੀ ਜਾਣਕਾਰੀ

0

ਦੱਖਣੀ ਅਫਰੀਕਾ ‘ਚ ਸੀਰੀਜ਼ ਦੀ ਹਾਰ ਤੋਂ ਬਾਅਦ ਵਿਰਾਟ ਕੋਹਲੀ ਨੇ ਵੱਡਾ ਫੈਸਲਾ ਲਿਆ ਹੈ। ਸ਼ਨੀਵਾਰ ਸ਼ਾਮ ਵਿਰਾਟ ਕੋਹਲੀ ਨੇ ਟੈਸਟ ਟੀਮ ਦੀ ਕਪਤਾਨੀ ਛੱਡ ਦਿੱਤੀ। ਵਿਰਾਟ ਕੋਹਲੀ ਨੇ ਟਵਿੱਟਰ ‘ਤੇ ਇੱਕ ਸੰਦੇਸ਼ ਜਾਰੀ ਕਰਕੇ ਇਸ ਦਾ ਐਲਾਨ ਕੀਤਾ।

ਵਿਰਾਟ ਕੋਹਲੀ ਨੇ ਆਪਣੇ ਸੰਦੇਸ਼ ‘ਚ ਲਿਖਿਆ ਕਿ ਟੀਮ ਨੂੰ ਸਹੀ ਦਿਸ਼ਾ ‘ਚ ਲੈ ਕੇ ਜਾਣ ਲਈ ਪਿਛਲੇ 7 ਸਾਲਾਂ ਤੋਂ ਲਗਾਤਾਰ ਸਖ਼ਤ ਮਿਹਨਤ ਅਤੇ ਰੋਜ਼ਾਨਾ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੈਂ ਆਪਣਾ ਕੰਮ ਇਮਾਨਦਾਰੀ ਨਾਲ ਕੀਤਾ ਅਤੇ ਕੋਈ ਕਸਰ ਨਹੀਂ ਛੱਡੀ ਪਰ ਹਰ ਸਫ਼ਰ ਦਾ ਅੰਤ ਹੁੰਦਾ ਹੈ, ਇਹ ਮੇਰੇ ਲਈ ਟੈਸਟ ਕਪਤਾਨੀ ਖ਼ਤਮ ਕਰਨ ਦਾ ਸਹੀ ਸਮਾਂ ਹੈ।

 

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 40.31 ਕਰੋੜ ਦੇ ਨਸ਼ੀਲੇ ਪਦਾਰਥ ਅਤੇ ਨਕਦੀ ਜ਼ਬਤ : CEO ਡਾ. ਐਸ ਕਰੁਣਾ ਰਾਜੂ

0

ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਜਨਵਰੀ 2022 ਤੱਕ ਕੁਲ 40.31 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 2.72 ਲੱਖ ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 81 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿੱਚ ਨਸ਼ੀਲੇ ਪਦਾਰਥ ਵੀ ਫੜ੍ਹੇ ਗਏ ਹਨ, ਜਿਨ੍ਹਾਂ ਦੀ ਕੀਮਤ 38.93 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 14 ਲੱਖ ਰੁਪਏ ਦੀ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।

ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਰਾਜ ਵਿੱਚ 1064 ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 2222 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 894 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 3692 ਨਾਕੇ ਸਥਾਪਿਤ ਕੀਤੇ ਗਏ ਹਨ।

ਉਨ੍ਹਾਂ ਨੇ ਦੱਸਿਆ ਕਿ ਇਸੇ ਤਰ੍ਹਾਂ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਕਾਰਵਾਈ ਕਰਦਿਆਂ 118 ਲੋਕਾਂ ਖ਼ਿਲਾਫ਼ ਅਹਿਤਿਆਤਨ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਸੂਬੇ ਵਿੱਚ ਇਸ ਸਮੇਂ 2064 ਗ਼ੈਰ ਜ਼ਮਾਨਤੀ ਵਾਰੰਟ ਦੇ ਮਾਮਲਿਆਂ ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ ਬਾਕੀ 239 ਖ਼ਿਲਾਫ਼ ਕਾਰਵਾਈ ਜਾਰੀ ਹੈ।

ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 323102 ਲਾਈਸੈਂਸੀ ਹਥਿਆਰ ਜਮ੍ਹਾਂ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 20 ਗ਼ੈਰ ਲਾਈਸੈਂਸੀ ਹਥਿਆਰ ਫੜ੍ਹੇ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਚੋਣ ਅਮਲ ਵਿੱਚ ਡਿਊਟੀਆਂ ਨਿਭਾਉਣ ਵਾਲੇ ਅਮਲੇ ਦੇ ਕੋਵਿਡ-19 ਵੈਕਸੀਨੇਸ਼ਨ ਦੀ ਪਹਿਲੀ ਡੋਜ਼ 84.3% ਲੱਗ ਚੁੱਕੀ ਹੈ, ਜਦਕਿ ਦੂਸਰੀ ਡੋਜ਼ 49.9% ਮੁਲਾਜ਼ਮਾਂ ਨੂੰ ਲੱਗ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ ਆਰਦਸ਼ ਚੋਣ ਜ਼ਾਬਤਾ ਲਾਗੂ ਹੋਣ ਤੇ ਵੱਖ ਵੱਖ ਟੀਮਾਂ ਵੱਲੋਂ 53610 ਸਰਕਾਰੀ ਥਾਵਾਂ ਅਤੇ 14911 ਨਿੱਜੀ ਥਾਵਾਂ ਤੋਂ ਬੈਨਰ ਪੋਸਟਰ ਅਤੇ ਦੀਵਾਰੀ ਇਸ਼ਤਿਹਾਰ ਹਟਾਏ ਗਏ ਹਨ।

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਵਫਦ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ, 20 ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

0

ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਬੀਤੇ ਦਿਨੀ ਪਾਰਟੀ ਦੇ ਸੀਨੀਅਰ ਲੀਡਰਾਂ ਦੇ ਇੱਕ ਵਫ਼ਦ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਥ ਅਤੇ ਪੰਜਾਬ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਦੌਰਾਨ ਪਾਰਟੀ ਵੱਲੋਂ ਸੌਂਪੇ ਗਏ ਮੰਗ ਪੱਤਰ ’ਤੇ ਅਮਿਤ ਸ਼ਾਹ ਨੇ ਪਾਰਟੀ ਦੇ ਵਫ਼ਦ ਨੂੰ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਭਾਜਪਾ ਦੇ ਸੀਨੀਅਰ ਲੀਡਰ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਸਨ।

ਪਾਰਟੀ ਦੇ ਵਫ਼ਦ ਵਿੱਚ ਪਰਮਿੰਦਰ ਸਿੰਘ ਢੀਂਡਸਾ, ਰਣਜੀਤ ਸਿੰਘ ਤਲਵੰਡੀ, ਜਸਟਿਸ ਨਿਰਮਲ ਸਿੰਘ (ਸੇਵਾਮੁਕਤ), ਜਗਦੀਸ਼ ਸਿੰਘ ਗਰਚਾ, ਸੁਖਵਿੰਦਰ ਸਿੰਘ ਔਲਖ, ਮਨਜੀਤ ਸਿੰਘ ਬਪੀਆਣਾ, ਸੁਖਵੰਤ ਸਿੰਘ ਸਰਾਓ ਹਰਪ੍ਰੀਤ ਸਿੰਘ ਬੰਨੀ ਜੌਲੀ ਸ਼ਾਮਿਲ ਸਨ।

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਵਫਦ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਗ੍ਰਹਿ ਮੰਤਰੀ ਨਾਲ ਕੀਤੀ ਗਈ ਮੁਲਾਕਾਤ ਦੌਰਾਨ ਉਚੇਚੇ ਤੌਰ ‘ਤੇ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਗਿਆ।

ਪਾਰਟੀ ਨੇ ਕੁੱਲ 20 ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਸੂਚੀ ਕੇਂਦਰੀ ਗ੍ਰਹਿ ਮੰਤਰੀ ਨੂੰ ਸੌਂਪੀ ਹੈ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਇਲਾਵਾ ਪਾਰਟੀ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜਦੂਰਾਂ ਦੇ ਕਰਜ਼ਾ ਮੁਆਫ਼ੀ ਅਤੇ ਆਰਥਕ ਪੈਕੇਜ ਆਦਿ ਦੇਣ ਦੀ ਵੀ ਮੰਗ ਕੀਤੀ ਗਈ। ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਵਿੱਚ ਸਨਅਤ ਨੂੰ ਉਤਸਾਹਿਤ ਕਰਨ ਲਈ ਵੱਡੇ ਪੱਧਰ ‘ਤੇ ਉਪਰਾਲੇ ਕਰਨ ‘ਤੇ ਜ਼ੋਰ ਦਿੱਤਾ ਗਿਆ।

ਪ੍ਰਤਾਪ ਸਿੰਘ ਬਾਜਵਾ ਨੇ ਕਾਦੀਆਂ ਤੋਂ ਟਿਕਟ ਮਿਲਣ ‘ਤੇ ਸੋਨੀਆ ਗਾਂਧੀ ਦਾ ਕੀਤਾ ਧੰਨਵਾਦ

0

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 86 ਸੀਟਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ । ਕਾਂਗਰਸ ਨੇ ਕਾਦੀਆਂ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਟਿਕਟ ਦਿੱਤੀ ਹੈ। ਇਸ ਦੇ ਨਾਲ ਹੀ ਬਾਜਵਾ ਨੇ ਟਿਕਟ ਮਿਲਣ ‘ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਅਤੇ ਪ੍ਰਿਅੰਕਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣੇ ਲੋਕਾਂ ਲਈ ਕੰਮ ਕਰਨ ਅਤੇ ਕਾਦੀਆਂ ਨੂੰ ਪੂਰੇ ਪੰਜਾਬ ਵਿੱਚ ਇੱਕ ਮਾਡਲ ਹਲਕਾ ਬਣਾਉਣ ਲਈ ਤੱਤਪਰ ਹਾਂ।

 

ਰਾਹੁਲ ਗਾਂਧੀ ਨੇ ਭਾਜਪਾ ਸਰਕਾਰ ਬਾਰੇ ਜਨਤਾ ਤੋਂ ਪੁੱਛਿਆ ਇਹ ਸਵਾਲ

0

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜਨਤਾ ਨੂੰ ਪੋਲ ਰਾਹੀਂ ਭਾਜਪਾ ਸਰਕਾਰ ਦੀ ਕਮੀਆਂ ਬਾਰੇ ਪੁੱਛਿਆ ਹੈ। ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ- ਭਾਜਪਾ ਸਰਕਾਰ ਦੀ ਸਭ ਤੋਂ ਵੱਡੀ ਕਮੀ ਕੀ ਰਹੀ ਹੈ? ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਕੁਝ ਵਿਕਲਪ ਵੀ ਸਾਂਝੇ ਕੀਤੇ ਹਨ। ਜਿਸ ਵਿੱਚ ਉਨ੍ਹਾਂ ਨੇ ਭਾਜਪਾ ਸਰਕਾਰ ਦੀਆਂ ਕਮੀਆਂ ਗਿਣਾਈਆਂ ਹਨ। ਇਸ ਵਿੱਚ ਉਨ੍ਹਾਂ ਨੇ ਬੇਰੁਜ਼ਗਾਰੀ, ਟੈਕਸ ਵਸੂਲੀ, ਮਹਿੰਗਾਈ, ਨਫ਼ਰਤ ਦਾ ਮਾਹੌਲ ਵਰਗੇ ਵਿਕਲਪ ਦਿੱਤੇ ਹਨ।

 

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਨੇ 86 ਉਮੀਦਵਾਰਾਂ ਦੇ ਨਾਂਵਾਂ ਦਾ ਕੀਤਾ ਐਲਾਨ

0

ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਪਣੀ ਪਹਿਲੀ ਸੂਚੀ ਅੱਜ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 86 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਗਿਆ ਹੈ। ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਚੋਣ ਲੜਣਗੇ ਅਤੇ ਨਵਜੋਤ ਸਿੱਧੂ ਅੰਮ੍ਰਿਤਸਰ ਪੂਰਬ ਤੋਂ ਚੋਣ ਲੜਣਗੇ। ਮਾਨਸਾ ਤੋਂ ਸਿੱਧੂ ਮੂਸੇਵਾਲਾ ਚੋਣ ਲੜਣਗੇ ਤੇ ਮੋਗਾ ਤੋਂ ਮਾਲਵਿਕਾ ਸੂਦ ਪੰਜਾਬ ਕਾਂਗਰਸ ਦੇ ਉਮੀਦਵਾਰ ਹਨ। ਸੁਖਜਿੰਦਰ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਚੋਣ ਲੜਣਗੇ। ਇਸ ਦੇ ਨਾਲ ਹੀ ਰਾਜ ਕੁਮਾਰ ਵੇਰਕਾ ਅੰਮ੍ਰਿਤਸਰ( ਪੱਛਮ) ਤੋਂ ਚੋਣ ਲੜਣਗੇ। ਇਸ ਸੰਬੰਧੀ ਜਾਰੀ ਹੋਈ ਲਿਸਟ ਦੇਖੋ

 

 

ਕੋਲਕਾਤਾ ਨਾਈਟ ਰਾਈਡਰਜ਼ ਨੇ Bharat Arun ਨੂੰ ਬਣਾਇਆ Bowling Coach

0

ਭਾਰਤ ਦੇ ਸਾਬਕਾ ਗੇਂਦਬਾਜ਼ੀ ਕੋਚ ਭਰਤ ਅਰੁਣ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਕੋਲਕਾਤਾ ਨਾਈਟ ਰਾਈਡਰਜ਼ (ਕੇ. ਕੇ. ਆਰ.) ਦੇ ਨਾਲ ਗੇਂਦਬਾਜ਼ੀ ਕੋਚ ਦੇ ਤੌਰ ਜੁੜ ਗਏ ਹਨ।

ਉਨ੍ਹਾਂ ਦੀ ਨਿਯਕਤੀ ਦਾ ਐਲਾਨ ਕਰਦੇ ਹੋਏ ਕੇ. ਕੇ. ਆਰ. ਦੇ ਮੁੱਖ ਕਾਰਜਕਾਰੀ ਅਧਿਕਾਰੀ ਤੇ ਪ੍ਰਬੰਧ ਨਿਰਦੇਸ਼ਕ ਵੇਂਕੀ ਮੈਸੂਰ ਨੇ ਕਿਹਾ, ‘ਅਸੀਂ ਭਰਤ ਅਰੁਣ ਨੂੰ ਆਪਣੀ ਟੀਮ ‘ਚ ਗੇਂਦਬਾਜ਼ੀ ਕੋਚ ਦੇ ਤੌਰ ‘ਤੇ ਸ਼ਾਮਲ ਕਰਕੇ ਬਹੁਤ ਉਤਸ਼ਾਹਤ ਹਾਂ। ਉਹ ਕਾਫੀ ਤਜਰਬੇ ਤੇ ਮੁਹਾਰਤ ਦ ਨਾਲ ਕੇ. ਕੇ. ਆਰ. ਨਾਲ ਜੁੜਨਗੇ। ਸਾਨੂੰ ਨਾਈਟ ਰਾਈਡਰਜ਼ ਪਰਿਵਾਰ ‘ਚ ਉਨ੍ਹਾਂ ਦਾ ਸਵਾਗਤ ਕਰਕੇ ਖ਼ੁਸ਼ੀ ਹੋ ਰਹੀ ਹੈ।

ਅਰੁਣ ਹੁਣ ਤਕ ਰਵੀ ਸ਼ਾਸਤਰੀ ਦੀ ਅਗਵਾਈ ‘ਚ ਭਾਰਤੀ ਟੀਮ ਦੇ ਗੇਂਦਬਾਜ਼ੀ ਕੋਚ ਸਨ। ਅਰੁਣ ਨੇ ਭਾਰਤ ਲਈ ਦੋ ਟੈਸਟ ਤੇ ਚਾਰ ਵਨ-ਡੇ ਮੈਚ ਖੇਡੇ ਹਨ। ਉਹ ਤਾਮਿਲਨਾਡੂ ਦੇ ਸਫਲ ਘਰੇਲੂ ਕ੍ਰਿਕਟਰ ਰਹੇ ਹਨ। ਇਸ ਦੇ ਨਾਲ ਹੀ ਟੀਮ ਦੇ ਮੁੱਖ ਕੋਚ ਬ੍ਰੈਂਡਨ ਮੈਕੁਲਮ ਨੇ ਕਿਹਾ, ‘ਮੈਂ ਕੇ. ਕੇ. ਆਰ. ਦੇ ਕੋਚਿੰਗ ਸਟਾਫ਼ ‘ਚ ਬੀ. ਅਰੁਣ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਾ ਹਾਂ। ਉਹ ਕੌਮਾਂਤਰੀ ਕ੍ਰਿਕਟ ‘ਚ ਸਫਲ਼ ਰਹੇ ਹਨ ਤੇ ਮੈਨੂੰ ਯਕੀਨ ਹੈ ਕਿ ਉਹ ਸਾਡੇ ਮੌਜੂਦਾ ਸਹਿਯੋਗੀਆਂ ਦੀ ਮਦਦ ਕਰਨਗੇ। ਮੈਂ ਉਨ੍ਹਾਂ ਨਾਲ ਕੰਮ ਕਰਨ ਲਈ ਉਤਸੁਕ ਹਾਂ।

PM ਮੋਦੀ ਨੇ ਕੀਤਾ ਵੱਡਾ ਐਲਾਨ, ਹਰ ਸਾਲ 16 ਜਨਵਰੀ ਨੂੰ ਮਨਾਇਆ ਜਾਵੇਗਾ National Startup Day

0

ਪੀਐੱਮ ਮੋਦੀ ਨੇ ਅੱਜ ਸਟਾਰਟਅਪ ਈਕੋਸਿਸਟਮ ਨੂੰ ਮਜ਼ਬੂਤ ​​ਕਰਨ ਲਈ ਦੇਸ਼ ਭਰ ਦੇ ਸਟਾਰਟਅੱਪਸ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਟਾਰਟ-ਅੱਪਸ ਦਾ ਸੱਭਿਆਚਾਰ ਦੇਸ਼ ਵਿੱਚ ਦੂਰ-ਦੁਰਾਡੇ ਤੱਕ ਪਹੁੰਚਾਉਣਾ ਹੈ। ਇਸ ਲਈ 16 ਜਨਵਰੀ ਨੂੰ ‘ਨੈਸ਼ਨਲ ਸਟਾਰਟ-ਅੱਪ ਡੇ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।

Big Breaking ਪੰਜਾਬ ‘ਚ ਆਪ ਨੂੰ ਹੋਰ ਮਜ਼ਬੂਤੀ, ਵੱਡਾ ਆਗੂ ‘ਆਪ’ ਸ਼ਾਮਲ

ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੀਐਮ ਮੋਦੀ ਨੇ ਕਿਹਾ ਕਿ ਮੈਂ ਦੇਸ਼ ਦੇ ਉਨ੍ਹਾਂ ਸਾਰੇ ਸਟਾਰਟਅੱਪਸ ਸਾਰੇ ਇਨੋਵੇਟਿਵ ਨੌਜਵਾਨਾਂ ਨੂੰ ਵਧਾਈ ਦਿੰਦਾ ਹਾਂ, ਜੋ ਸਟਾਰਟਅੱਪ ਦੀ ਦੁਨੀਆ ਵਿੱਚ ਭਾਰਤ ਦਾ ਝੰਡਾ ਬੁਲੰਦ ਕਰ ਰਹੇ ਹਨ। ਸਟਾਰਟਅੱਪ ਦੇ ਇਸ ਸੱਭਿਆਚਾਰ ਨੂੰ ਦੇਸ਼ ਦੇ ਦੂਰ-ਦੁਰਾਡੇ ਦੇ ਹਿੱਸਿਆਂ ਤੱਕ ਪਹੁੰਚਾਉਣ ਲਈ ਹੁਣ 16 ਜਨਵਰੀ ਨੂੰ ਰਾਸ਼ਟਰੀ ਸਟਾਰਟਅੱਪ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।

ਅਕਾਲੀ ਨੌਜਵਾਨ ਨੇ ਕਾਂਗਰਸੀ ਪ੍ਰਧਾਨ ਨੂੰ ਕੱਢਤੀ ਗਾਲ, ਚੱਲਦੀ ਡਿਬੇਟ ‘ਚ ਪੈ ਗਿਆ ਰੌਲਾ

ਉਨ੍ਹਾਂ ਨੇ ਕਿਹਾ ਕਿ ਸਾਡੀ ਕੋਸ਼ਿਸ਼ ਦੇਸ਼ ਦੇ ਬੱਚਿਆਂ ਨੂੰ ਬਚਪਨ ਤੋਂ ਹੀ ਦੇਸ਼ ਵਿੱਚ ਨਵੀਨਤਾ ਪ੍ਰਤੀ ਖਿੱਚ ਪੈਦਾ ਕਰਨ ਅਤੇ ਦੇਸ਼ ਵਿੱਚ ਨਵੀਨਤਾ ਨੂੰ ਸੰਸਥਾਗਤ ਰੂਪ ਦੇਣ ਦੀ ਹੈ। 9,000 ਤੋਂ ਵੱਧ ਲੈਬਾਂ ਅੱਜ ਬੱਚਿਆਂ ਨੂੰ ਸਕੂਲਾਂ ਵਿੱਚ ਨਵੇਂ ਵਿਚਾਰਾਂ ਨੂੰ ਖੋਜਣ ਅਤੇ ਕੰਮ ਕਰਨ ਦਾ ਮੌਕਾ ਦੇ ਰਹੀਆਂ ਹਨ।