Home Blog Page 2198

ਆਸਟ੍ਰੇਲੀਆ ਸਰਕਾਰ ਨੇ ਟੈਨਿਸ ਖਿਡਾਰੀ ਨੋਵਾਕ ਜੋਕੋਵਿਕ ਦਾ ਵੀਜ਼ਾ ਕੀਤਾ ਰੱਦ

0

ਨੋਵਾਕ ਜੋਕੋਵਿਕ ਇੱਕ ਸਰਬਿਆਈ ਟੈਨਿਸ ਖਿਡਾਰੀ ਹੈ ਜੋ ਇਸ ਸਮੇਂ ਦੁਨੀਆ ਦਾ ਪਹਿਲੇ ਰੈਂਕ ਦਾ ਟੈਨਿਸ ਖਿਡਾਰੀ ਹੈ। ਉਸ ਨੂੰ ਬਹੁਤ ਲੋਕਾਂ ਦੁਆਰਾ ਟੈਨਿਸ ਦੇ ਇਤਿਹਾਸ ਦੇ ਸਭ ਤੋਂ ਮਹਾਨ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।

Navjot Sidhu ਦਾ Super Interview “ਜੋ ਮੈਂ ਕਰਨਾ ਚਾਹੁੰਦਾ ਸੀ,ਮੈਨੂੰ ਕਰਨ ਨਹੀਂ ਦਿੱਤਾ”

ਵਿਸ਼ਵ ਨੰਬਰ 1 ਟੈਨਿਸ ਖਿਡਾਰੀ ਨੋਵਾਕ ਜੋਕੋਵਿਕ ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ। ਆਸਟ੍ਰੇਲੀਆ ਸਰਕਾਰ ਨੇ ਵੈਕਸੀਨੇਸ਼ਨ ਨਾ ਹੋਣ ਕਾਰਣ ਦੂਜੀ ਵਾਰ ਉਨ੍ਹਾਂ ਦਾ ਵੀਜ਼ਾ ਰੱਦ ਕਰ ਦਿੱਤਾ ਹੈ। ਇਮੀਗ੍ਰੇਸ਼ਨ ਮੰਤਰੀ ਐਲੇਕਸ ਹਾਕੇ ਦੇ ਫੈਸਲੇ ਦਾ ਮਤਲਬ ਹੈ ਕਿ ਹੁਣ  ਜੋਕੋਵਿਕ ਨੂੰ ਤਿੰਨ ਸਾਲ ਲਈ ਡਿਪੋਰਟ ਕੀਤਾ ਜਾ ਸਕਦਾ ਹੈ।

ਪੰਜਾਬ ਮਾਡਲ ਤੋਂ ਬਾਅਦ ਆਪ ਦਾ ਰੋਡ ਮੈਪ ਜਾਰੀ, ‘ਪੰਜਾਬ’ ਪ੍ਰਧਾਨ ਭਗਵੰਤ ਮਾਨ LIVE

ਹਾਲਾਂਕਿ 34 ਸਾਲਾ ਇਹ ਸਰਬੀਆਈ ਟੈਨਿਸ ਸਟਾਰ ਅਜੇ ਵੀ ਦੇਸ਼ ਵਿਚ ਬਣੇ ਰਹਿਣ ਲਈ ਇਕ ਹੋਰ ਕਾਨੂੰਨੀ ਲੜਾਈ ਲੜ ਸਕਦਾ ਹੈ। ਜੋਕੋਵਿਕ ਨੇ 17 ਜਨਵਰੀ ਤੋਂ ਸ਼ੁਰੂ ਹੋ ਰਹੇ ਆਸਟ੍ਰੇਲੀਆਈ ਓਪਨ ਵਿਚ ਖੇਡਣਾ ਸੀ।

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ, 1 ਫਰਵਰੀ ਨੂੰ ਕੇਂਦਰੀ ਬਜਟ ਹੋਵੇਗਾ ਪੇਸ਼

0

ਦੇਸ਼ ‘ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਪਰ ਉੱਥੇ ਹੀ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਬਜਟ ਸੈਸ਼ਨ 31 ਨੂੰ ਰਾਸ਼ਟਰਪਤੀ ਦੇ ਦੋਹਾਂ ਸਦਨਾਂ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ ਅਤੇ 8 ਅਪ੍ਰੈਲ ਨੂੰ ਸਮਾਪਤ ਹੋਵੇਗਾ। ਇਸ ਦੇ ਨਾਲ ਹੀ 1 ਫਰਵਰੀ ਨੂੰ ਕੇਂਦਰੀ ਬਜਟ ਪੇਸ਼ ਕੀਤਾ ਜਾਵੇਗਾ। ਬਜਟ ਦਾ ਪਹਿਲਾ ਸੈਸ਼ਨ 11 ਫਰਵਰੀ ਨੂੰ ਖਤਮ ਹੋਵੇਗਾ। ਇਕ ਮਹੀਨੇ ਦੇ ਬ੍ਰੇਕ ਤੋਂ ਬਾਅਦ ਬਜਟ ਦਾ ਦੂਜਾ ਸੈਸ਼ਨ 14 ਮਾਰਚ ਤੋਂ ਸ਼ੁਰੂ ਹੋ ਕੇ 8 ਅਪ੍ਰੈਲ ਨੂੰ ਖਤਮ ਹੋਵੇਗਾ। ਇਸ ਦੌਰਾਨ ਕੋਵਿਡ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।

Navjot Sidhu ਦਾ Super Interview “ਜੋ ਮੈਂ ਕਰਨਾ ਚਾਹੁੰਦਾ ਸੀ,ਮੈਨੂੰ ਕਰਨ ਨਹੀਂ ਦਿੱਤਾ”

ਮੀਡੀਆ ਰਿਪੋਰਟ ਅਨੁਸਾਰ ਸੰਸਦ ਭਵਨ ਦੇ ਲਗਭਗ 400 ਕਰਮਚਾਰੀਆਂ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ। ਰਾਜ ਸਭਾ ਦੇ ਸਪੀਕਰ ਐਮ. ਵੈਂਕਈਆ ਨਾਇਡੂ ਨੇ ਜਨਰਲ ਸਕੱਤਰ ਪੀਸੀ ਮੋਦੀ ਅਤੇ ਸਲਾਹਕਾਰ ਡਾ. ਪੀਪੀ ਕੇ ਰਾਮਾਚਾਰਿਉਲੂ ਨਾਲ ਸਥਿਤੀ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਬਜਟ ਸੈਸ਼ਨ ਤੋਂ ਪਹਿਲਾਂ ਸਕੱਤਰੇਤ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਿੱਚ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਜ਼ਰੂਰੀ ਉਪਾਅ ਕੀਤੇ ਜਾਣਗੇ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਿਹਤ ਸੁਰੱਖਿਆ ਅਤੇ ਹੋਰ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੰਸਦ ਭਵਨ ਕੰਪਲੈਕਸ ਦਾ ਨਿਰੀਖਣ ਕੀਤਾ।

ਜੋਗਿੰਦਰ ਸਿੰਘ ਮਾਨ ਨੇ ਕਾਂਗਰਸ ਦਾ ਛੱਡਿਆ ਸਾਥ, ਚੇਅਰਮੈਨ ਦੇ ਅਹੁਦੇ ਤੋਂ ਵੀ ਦਿੱਤਾ ਅਸਤੀਫਾ

0

ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਅਨੁਸਾਰ ਜੋਗਿੰਦਰ ਸਿੰਘ ਮਾਨ ਨੇ ਪਾਰਟੀ ਅਤੇ ਕੈਬਨਿਟ ਰੈਂਕ ਦੀ ਪ੍ਰਧਾਨਗੀ ਛੱਡ ਦਿੱਤੀ ਹੈ। ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਮਾਨ ਨੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਕੈਬਨਿਟ ਰੈਂਕ) ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਮਾਨ ਜੋ 1985, 1992 ਅਤੇ 2002 ਵਿੱਚ ਫਗਵਾੜਾ ਤੋਂ ਵਿਧਾਇਕ ਰਹੇ ਹਨ।

ਕੋਰੋਨਾ ਦਾ ਕਹਿਰ ਜਾਰੀ, 24 ਘੰਟੇ ਦੌਰਾਨ 2 ਲੱਖ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ

0

ਭਾਰਤ ’ਚ ਕੋਰੋਨਾ ਦੇ ਮਾਮਲਿਆਂ ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਬੀਤੇ 24 ਘੰਟਿਆਂ ’ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ’ਚ ਵਾਧਾ ਦੇਖਣ ਨੂੰ ਮਿਲਿਆ ਹੈ। ਬੀਤੇ 24 ਘੰਟਿਆਂ ’ਚ ਕੋਰੋਨਾ ਦੇ 2,64,202 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 1,09,345 ਠੀਕ ਹੋਏ ਹਨ।

BREAKING: ਕੇਜਰੀਵਾਲ ਦਾ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਵੱਡਾ ਐਲਾਨ

ਇਸ ਦੇ ਨਾਲ ਹੀ ਐਕਟਿਵ ਮਾਮਲਿਆਂ ਦੀ ਗਿਣਤੀ 12,72,073 ਹੈ। ਤਾਜ਼ਾ ਆਂਕੜਿਆਂ ਅਨੁਸਾਰ ਦੇਸ਼ ’ਚ ਫਿਲਹਾਲ ਓਮੀਕ੍ਰੋਨ ਦੇ ਕੁੱਲ ਮਾਮਲੇ 5,753 ਹਨ ਤੇ ਰੋਜ਼ਾਨਾ ਪਾਜ਼ੇਟਿਵਿਟ ਦਰ 14.78 ਫੀਸਦੀ ਤੱਕ ਪਹੁੰਚ ਚੁੱਕੀ ਹੈ। ਦੇਸ਼ ’ਚ ਬੀਤੇ 24 ਘੰਟਿਆਂ ’ਚ 16,785 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਬੀਤੇ ਦਿਨੀ ਵੀ ਕੋਰੋਨਾ ਵਾਇਰਸ ਦੇ 2,47,417 ਮਾਮਲੇ ਸਾਹਮਣੇ ਆਏ ਸੀ।

ਕਾਂਗਰਸ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਹੋਈ ਫਾਈਨਲ, ਦੋ ਸੀਟਾਂ ਤੋਂ ਚੋਣ ਲੜ ਸਕਦੇ ਹਨ CM ਚੰਨੀ

0

ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਮੀਟਿੰਗ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਸੀਟਾਂ ਤੋਂ ਚੋਣ ਲੜ ਸਕਦੇ ਹਨ। ਇਸ ਵੇਲੇ ਚੰਨੀ ਪੰਜਾਬ ਵਿਧਾਨ ਸਭਾ ‘ਚ ਚਮਕੌਰ ਸਾਹਿਬ ਸੀਟ ਦੀ ਨੁਮਾਇੰਦਗੀ ਕਰ ਰਹੇ ਹਨ।

ਜਾਣਕਾਰੀ ਅਨੁਸਾਰ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਇਲਾਵਾ ਕਾਂਗਰਸ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਮੁੱਖ ਮੰਤਰੀ ਚੰਨੀ ਨੂੰ ਚੋਣ ਮੈਦਾਨ ਵਿੱਚ ਉਤਾਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿ ਦੁਆਬਾ ਖੇਤਰ ਵਿੱਚ ਪੈਂਦਾ ਹੈ, ਜਿੱਥੇ ਵੱਡੀ ਗਿਣਤੀ ਵਿੱਚ ਦਲਿਤ ਵੋਟਾਂ ਹਨ। ਇਸ ਦੇ ਨਾਲ ਹੀ ਮੌਜੂਦਾ ਸੰਸਦ ਮੈਂਬਰਾਂ ਨੂੰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਦੇਖਣਾ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ।

ਮੀਡੀਆ ਦੇ ਹਵਾਲੇ ਅਨੁਸਾਰ ਕਾਂਗਰਸ ਪਾਰਟੀ ਨੇ ਪੰਜਾਬ ਚੋਣਾਂ 2022 ਲਈ 70 ਤੋਂ ਵੱਧ ਉਮੀਦਵਾਰਾਂ ਦੀ ਲਿਸਟ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਦੇ ਜ਼ਿਆਦਾਤਰ ਉਮੀਦਵਾਰ ਮੌਜੂਦਾ ਵਿਧਾਇਕ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਚੋਣਾਂ 2022 ਲਈ ਕਾਂਗਰਸ ਉਮੀਦਵਾਰਾਂ ਦੀ ਪਹਿਲੀ ਸੂਚੀ ਸੀਈਸੀ ਦੀ ਮੀਟਿੰਗ ਦੇ ਇੱਕ ਹੋਰ ਦੌਰ ਤੋਂ ਬਾਅਦ ਜਲਦ ਐਲਾਨੀ ਜਾਵੇਗੀ।

ਬੀਕਾਨੇਰ ਐਕਸਪ੍ਰੈਸ ਟਰੇਨ ਦੇ 12 ਡੱਬੇ ਪਟੜੀ ਤੋਂ ਉਤਰੇ, 9 ਲੋਕਾਂ ਦੀ ਹੋਈ ਮੌਤ

0

ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ ’ਚ ਦੋਮੋਹੋਨੀ ਦੇ ਨੇੜੇ ਬੀਤੀ ਸ਼ਾਮ ਬੀਕਾਨੇਰ-ਗੁਹਾਟੀ ਰੇਲ ਦੇ 12 ਡੱਬੇ ਪਟੜੀ ਤੋਂ ਉਤਰ ਕੇ ਪਲਟ ਗਏ, ਜਿਸ ਕਾਰਨ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 36 ਤੋਂ ਵੱਧ ਲੋਕ ਜ਼ਖਮੀ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕਈ ਡੱਬੇ ਪਟੜੀ ਤੋਂ ਉਤਰ ਗਏ ਅਤੇ ਬਚਾਅ ਕਰਮਚਾਰੀਆਂ ਨੇ ਯਾਤਰੀਆਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ। 50 ਐਂਬੂਲੈਂਸ ਮੌਕੇ ’ਤੇ ਮੌਜੂਦ ਸਨ, ਆਲੇ-ਦੁਆਲੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਅਲਰਟ ਕਰ ਦਿੱਤਾ ਗਿਆ।

ਗੁਹਾਟੀ ’ਚ ਉੱਤਰ-ਪੂਰਬੀ ਸੂਬਾਈ ਰੇਲਵੇ (ਐੱਨ. ਐੱਫ. ਆਰ.) ਦੇ ਇਕ ਬੁਲਾਰੇ ਨੇ ਕਿਹਾ ਕਿ ਹਾਦਸਾ ਐੱਨ. ਐੱਫ. ਆਰ. ਦੇ ਅਲੀਪੁਰ ਸੰਭਾਗ ਤਹਿਤ ਆਉਂਦੇ ਇਕ ਇਲਾਕੇ ’ਚ ਬੀਤੀ ਸ਼ਾਮ ਨੂੰ ਹੋਇਆ। ਉਨ੍ਹਾਂ ਨੇ ਕਿਹਾ ਕਿ ਹਾਦਸਾ ਅਲੀਪੁਰ ਜੰਕਸ਼ਨ ਤੋਂ 90 ਕਿਲੋਮੀਟਰ ਤੋਂ ਵਧ ਦੂਰੀ ’ਤੇ ਹੋਇਆ।

ਇਸ ਦੀ ਪੁਸ਼ਟੀ ਕਰਦੇ ਹੋਏ ਕੇਂਦਰੀ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਜੌਹਨ ਬਾਰਲਾ ਨੇ ਮੁਆਇਨਾ ਤੋਂ ਬਾਅਦ ਦੱਸਿਆ ਕਿ 9 ਮੌਤਾਂ ਹੋਈਆਂ ਹਨ ਜਦ ਕਿ 36 ਜ਼ਖਮੀ ਹਨ ਅਤੇ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਹਨ। ਇਸ ਦੌਰਾਨ ਬਚਾਅ ਕਾਰਜ ਵੀ ਪੂਰਾ ਕਰ ਲਿਆ ਗਿਆ ਹੈ।

ਪੰਜਾਬ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 23.8 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਗਏ ਜ਼ਬਤ: ਡਾ. ਐਸ. ਕਰੁਣਾ ਰਾਜੂ

0

ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 12 ਜਨਵਰੀ 2022 ਤੱਕ ਕੁਲ 23.8 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ ।

ਬੀਬੀਆਂ ਨੇ ਕੰਗਣਾ ਸਮੇਤ ਸਾਰੇ ਲੀਡਰ ਧੋਤੇ ,ਪਿੰਡਾਂ ‘ਚ ਵੋਟਾਂ ਮੰਗਣ ਤੋਂ ਪਹਿਲਾਂ ਲੀਡਰ ਜਰੂਰ ਸੁਣ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 79766.512 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 24 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿੱਚ ਨਸ਼ੀਲੇ ਪਦਾਰਥ ਵੀ ਫੜ੍ਹੇ ਗਏ ਹਨ, ਜਿਨ੍ਹਾਂ ਦੀ ਕੀਮਤ 23.366 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 4 ਲੱਖ ਰੁਪਏ ਦੀ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।

ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਰਾਜ ਵਿੱਚ 1028 ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 1131 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 362 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 2422 ਨਾਕੇ ਸਥਾਪਿਤ ਕੀਤੇ ਗਏ ਹਨ।

BREAKING: ਕੇਜਰੀਵਾਲ ਦਾ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਵੱਡਾ ਐਲਾਨ

ਉਨ੍ਹਾਂ ਨੇ ਦੱਸਿਆ ਕਿ ਇਸੇ ਤਰ੍ਹਾਂ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਕਾਰਵਾਈ ਕਰਦਿਆਂ 31 ਲੋਕਾਂ ਖ਼ਿਲਾਫ਼ ਅਹਿਤਿਆਤਨ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 998 ਮਾਮਲੇ ਕਾਰਵਾਈ ਅਧੀਨ ਹਨ ਅਤੇ ਜਿਨ੍ਹਾਂ ਵਿਚੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 873 ਲੋਕ ਹਿਰਾਸਤ ਵਿੱਚ ਲੈ ਲਏ ਹਨ ਅਤੇ ਬਾਕੀ 125 ਖ਼ਿਲਾਫ਼ ਕਾਰਵਾਈ ਜਾਰੀ ਹੈ।

ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 297140 ਲਾਈਸੈਂਸੀ ਹਥਿਆਰ ਹਨ ਜਿਨ੍ਹਾਂ ਵਿਚੋਂ 12684 ਲਾਈਸੈਂਸੀ ਹਥਿਆਰ ਜਮ੍ਹਾਂ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 17 ਗ਼ੈਰ ਲਾਈਸੈਂਸੀ ਹਥਿਆਰ ਫੜ੍ਹੇ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਚੋਣ ਅਮਲ ਵਿੱਚ ਡਿਊਟੀਆਂ ਨਿਭਾਉਣ ਵਾਲੇ ਅਮਲੇ ਦੇ ਕੋਵਿਡ-19 ਵੈਕਸੀਨੇਸ਼ਨ ਦੀ ਪਹਿਲੀ ਡੋਜ਼ 84% ਲੱਗ ਚੁੱਕੀ ਹੈ, ਜਦਕਿ ਦੂਸਰੀ ਡੋਜ਼ 49% ਮੁਲਾਜ਼ਮਾਂ ਨੂੰ ਲੱਗ ਚੁੱਕੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਆਰਦਸ਼ ਚੋਣ ਜ਼ਾਬਤਾ ਲਾਗੂ ਹੋਣ ਤੇ ਵੱਖ ਵੱਖ ਟੀਮਾਂ ਵੱਲੋਂ 49852 ਸਰਕਾਰੀ ਥਾਵਾਂ ਅਤੇ 16900 ਨਿੱਜੀ ਥਾਵਾਂ ਤੋਂ ਬੈਨਰ ਪੋਸਟਰ ਅਤੇ ਦੀਵਾਰੀ ਇਸ਼ਤਿਹਾਰ ਹਟਾਏ ਗਏ ਹਨ।

CM ਚੰਨੀ ਨੇ ਪੀਐੱਮ ਮੋਦੀ ਨਾਲ ਪੰਜਾਬ ‘ਚ ਵਾਪਰੀ ਘਟਨਾ ‘ਤੇ ਅਫਸੋਸ ਪ੍ਰਗਟਾਇਆ, ਲੰਬੀ ਉਮਰ ਦੀ ਕੀਤੀ ਦੁਆ

0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਪੰਜਾਬ ਵਿਚ ਵਾਪਰੀ ਘਟਨਾ ਲਈ ਅਫਸੋਸ ਪ੍ਰਗਟ ਕਰਦਿਆਂ ਉਹਨਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਹੈ।

ਕੈਪਟਨ ਦੇ ਗੜ੍ਹ ‘ਚ AAP ਦਾ ਡੰਕਾ?ਸਾਬਕਾ ਮੇਅਰ ‘ਆਪ’ ‘ਚ ਸ਼ਾਮਲ, ਬਜ਼ਾਰਾਂ ‘ਚ ਵੰਡੇ ਲੱਡੂ ਪਏ ਭੰਗੜੇ

ਪ੍ਰਧਾਨ ਮੰਤਰੀ ਨਾਲ ਮੁੱਖ ਮੰਤਰੀਆਂ ਦੀ ਹੋਈ ਵੀਡੀਓ ਕਾਨਫਰੰਸ ਮੀਟਿੰਗ ਦੌਰਾਨ ਚੰਨੀ ਨੇ ਇਹ ਅਫਸੋਸ ਪ੍ਰਗਟ ਕੀਤਾ ਤੇ ਕਿਹਾ ਕਿ ਤੁਮ ਸਲਾਮਤ ਰਹੋ ਕਯਾਮਤ ਤੱਕ ਔਰ ਖੁਦਾ ਕਰੇ ਕਯਾਮਤ ਨਾ ਹੋ।

ਬੀਬੀਆਂ ਨੇ ਕੰਗਣਾ ਸਮੇਤ ਸਾਰੇ ਲੀਡਰ ਧੋਤੇ ,ਪਿੰਡਾਂ ‘ਚ ਵੋਟਾਂ ਮੰਗਣ ਤੋਂ ਪਹਿਲਾਂ ਲੀਡਰ ਜਰੂਰ ਸੁਣ

ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਵੀ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਦੌਰਾਨ ਹੋਇਆ, ਉਸਦਾ ਉਹਨਾਂ ਨੁੰ ਪਛਤਾਵਾ ਹੈ ਤੇ ਉਹ ਪੀਐੱਮ ਦਾ ਸਤਿਕਾਰ ਕਰਦੇ ਹਨ।

ਕਾਂਗਰਸ ਨੁੰ ਵੱਡਾ ਝਟਕਾ, ਪੰਜਾਬ ਕਾਂਗਰਸ ਸਕੱਤਰ ਜਸਪਾਲ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਵਿਚ ਹੋਏ ਸ਼ਾਮਲ

0

ਕੇਜਰੀਵਾਲ ਆਪ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੈ, ਲੋਕਾਂ ਦੀ ਰਾਇ ਪੁੱਛਣ ਦਾ ਡਰਾਮਾ ਕਰ ਰਿਹੈ : ਸੁਖਬੀਰ ਬਾਦਲ

ਜ਼ੀਰਕਪੁਰ, 13 ਜਨਵਰੀ : ਕਾਂਗਰਸ ਪਾਰਟੀ ਨੁੰ ਪੰਜਾਬ ਵਿਚ ਉਦੋਂ ਵੱਡਾ ਝਟਕਾ ਲੱਗਾ ਜਦੋਂ ਇਸਦੇ ਸਕੱਤਰ, ਜ਼ੀਰਕਪੁਰ ਤੋਂ ਐਮ ਸੀ ਤੇ ਸਾਬਕਾ ਸਰਪੰਚ ਜਸਪਾਲ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸਰਦਾਰ ਬਾਦਲ ਨੇ ਸਿਰੋਪਾਓ ਪਾ ਕੇ ਉਹਨਾਂ ਨੁੰ ਪਾਰਟੀ ਵਿਚ ਸ਼ਾਮਲ ਕੀਤਾ।

ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਸਪਾਲ ਸਿੰਘ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੁੰ ਬਹੁਤ ਵੱਡਾ ਬਲ ਮਿਲਿਆ ਹੈ। ਉਹਨਾਂ ਨੇ ਜਸਪਾਲ ਸਿੰਘ ਨੁੰ ਪਾਰਟੀ ਦਾ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਤੇ ਕਿਹਾ ਕਿ ਉਹਨਾਂ ਨੂੰ ਚੋਣ ਨਾਲ ਸਬੰਧਤ ਡਿਊਟੀਆਂ ਸੌਂਪੀਆਂ ਜਾਣਗੀਆਂ।

ਉਹਨਾਂ ਕਿਹਾ ਕਿ ਅਕਾਲੀ ਦਲ ਇਕਲੌਤੀ ਅਜਿਹੀ ਪਾਰਟੀ ਹੈ ਜੋ ਲੋਕਾਂ ਦੀ ਆਵਾਜ਼ ਹੈ ਤੇ ਲੋਕਾਂ ਦੇ ਹੱਕਾਂ ਵਾਸਤੇ ਲੜਦੀ ਹੈ ਜਦੋਂ ਕਿ ਹੋਰ ਪਾਰਟੀਆਂ ਵਿਚ ਫੈਸਲੇ ਦਿੱਲੀ ਤੋਂ ਹੁੰਦੇ ਹਨ। ਉਹਨਾਂ ਕਿਹਾ ਕਿ ਅੱਜ ਪੰਜਾਬ ਵਿਚ ਭਾਜਪਾ ਜੋ ਕਰ ਰਹੀ ਹੈ, ਇਹ ਉਸਨੇ ਪੱਛਮੀ ਬੰਗਾਲ ਵਿਚ ਵੀ ਕੀਤਾ ਸੀ ਪਰ ਸੂਬੇ ਦੇ ਵੋਟਰਾਂ ਨੇ ਆਪਣੀ ਖੇਤਰੀ ਪਾਰਟੀ ਟੀ ਐਮ ਸੀ ਚੁਣੀ ਸੀ ਤੇ ਭਾਜਪਾ ਨੁੰ ਹਾਰ ਦਾ ਮੂੰਹ ਵੇਖਣਾ ਪਿਆ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਇਹੀ ਇਤਿਹਾਸ ਦੁਹਰਾਉਣਗੇ ਤੇ ਭਾਜਪਾ ਨੁੰ ਮੂੰਹ ਦੀ ਖਾਣੀ ਪਵੇਗੀ।

ਸਰਦਾਰ ਬਾਦਲ ਨੇ ਕਿਹਾ ਕਿ ਇਸ ਵੇਲੇ ਇਹ ਤਿੰਨੇ ਪਾਰਟੀਆਂ ਪੰਜਾਬ ’ਤੇ ਹਮਲਾ ਕਰ ਰਹੀਆਂ ਹਨ ਜਿਹਨਾਂ ਨੇ ਪਿਛਲੇ ਦਿਨਾਂ ਵਿਚ ਪੰਜਾਬ ਵਿਰੋਧੀ ਫੈਸਲੇ ਲਏ। ਉਹਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਹੀ ਵੇਖ ਲਵੋ, ਉਹਨਾਂ ਨੇ ਪੰਜਾਬ ਦੇ ਦਰਿਆਈ ਪਾਣੀਆਂ ਵਿਚੋਂ ਹਿੱਸਾ ਮੰਗਿਆ ਤੇ ਐਸ ਵਾਈ ਐਲ ਨਹਿਰ ਬਣਾਉਣ ਦੀ ਵਕਾਲਤ ਕੀਤੀ ਤੇ ਸੁਪਰੀਮ ਕੋਰਟ ਵਿਚ ਪੰਜਾਬ ਦੇ ਚਾਰ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਭਾਜਪਾ ਨੇ ਤਿੰਨ ਖੇਤੀ ਕਾਨੁੰਨ ਬਣਾਏ ਜਿਸਦੇ ਖਿਲਾਫ ਦੇਸ਼ ਦੇ ਕਿਸਾਨਾਂ ਨੇ ਜ਼ੋਰਦਾਰ ਅੰਦੋਲਨ ਵਿੱਢਿਆ ਤੇ ਅੰਤ ਨੁੰ ਇਹ ਖਾਰਜ ਕਰਨੇ ਪਏ। ਉਹਨਾਂ ਕਿਹਾ ਕਿ ਕਾਂਗਰਸ ਨੇ ਵੀ ਪੰਜਾਬ ਨੁੰ ਲੁੱਟਿਆ। ਉਹਨਾਂ ਕਿਹਾ ਕਿ ਇਹਨਾਂ ਪਾਰਟੀਆਂ ਨੇ ਲੋਕਾਂਨੂੰ ਝੂਠੇ ਵਾਅਦੇ ਕੀਤੇ ਤੇ ਇਹਨਾਂ ਦਾ ਇਕੋ ਇਕ ਏਜੰਡਾ ਪੰਜਾਬ ਨੁੰ ਲੁੱਟਣਾ ਰਿਹਾ ਹੈ ਤੇ ਇਹ ਸਿਰਫ ਅਕਾਲੀ ਦਲ ਹੈ ਜੋ ਲੋਕਾਂ ਦੀ ਸੇਵਾ ਕਰਦਾ ਹੈ।

ਆਪ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਲਈ ਲੋਕਾਂ ਦੀ ਰਾਇ ਪੁੱਛਣ ਬਾਰੇ ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਸ੍ਰੀ ਕੇਜਰੀਵਾਲ ਆਪ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਤੇ ਇਹ ਸਾਰਾ ਡਰਾਮਾ ਲੋਕਾਂ ਨੁੰ ਮੂਰਖ ਬਣਾਉਣ ਵਾਸਤੇ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਇਕ ਡੰਮੀ ਚੇਹਰਾ ਪੇਸ਼ ਕਰਨਾ ਚਾਹੁੰਦੇ ਹਨ ਤੇਲੋਕਾਂ ਏਜੰਡਾ ਇਹ ਹੈ ਕਿ ਸ੍ਰੀ ਕੇਜਰੀਵਾਲ ਦੀ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ’ਤੇ ਹੈ। ਉਹਨਾਂ ਕਿਹਾ ਕਿ ਆਪ ਦੇ ਗਾਣੇ ਤੋਂ ਇਹ ਸਾਬਤ ਹੋ ਜਾਂਦਾ ਹੈ ਜਿਸ ਵਿਚ ਸਿਰਫ ਕੇਜਰੀਵਾਲ, ਕੇਜਰੀਵਾਲ, ਕੇਜਰੀਵਾਲ ਸ਼ਬਦ ਹੀ ਵਰਤੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਆਗੂਆਂ ਨੁੰ ਅਣਡਿੱਠ ਕਰ ਕੇ ਰਾਘਵ ਚੱਢਾ ਪੰਜਾਬ ਆ ਕੇ ਪ੍ਰੈਸ ਕਾਨਫਰੰਸਾਂ ਕਰ ਰਿਹੈ। ਉਹਨਾਂ ਸ੍ਰੀ ਕੇਜਰੀਵਾਲ ਨੁੰ ਪੁੱਛਿਆ ਕਿ ਕੀ ਉਹ ਸਮਝਦੇ ਹਨ ਕਿ ਪੰਜਾਬੀ ਮੂਰਖ ਹਨ ਤੇ ਆਪਣੇ ਸੂਬੇ ਵਾਸਤੇ ਕੁਝ ਨਹੀਂ ਸੋਚ ਸਕਦੇ ?

ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਮੁੱਖ ਮੁਕਾਬਲਾ ਕਾਂਗਰਸ ਤੇ ਆਪ ਨਾਲ ਵੱਖੋ ਵੱਖ ਸੀਟਾਂ ’ਤੇ ਹੈ ਅਤੇ ਭਾਜਪਾ ਦਾ ਕਿਤੇ ਵੀ ਨਾਮੋ ਨਿਸ਼ਾਨ ਨਹੀਂ ਹੈ। ਕਿਸਾਨਾਂ ਵੱਲੋਂ ਚੋਣਾਂ ਲੜਨ ਬਾਰੇ ਸਰਦਾਰ ਬਾਦਲ ਨੇ ਕਿਹਾ ਕਿ ਹਰ ਕਿਸੇ ਨੁੰ ਚੋਦਾਂ ਲੜਨ ਦਾ ਹੱਕ ਹੈ ਤੇ ਹੁਣ ਕਿਸਾਨਾਂ ਦੀ ਜਥੇਬੰਦੀ ਜੋ ਚੋਣਾਂ ਲੜ ਰਹੀ ਹੈ, ਇਕ ਸਿਆਸੀ ਪਾਰਟੀ ਬਣ ਗਈ ਹੈ। ਉਹਨਾਂ ਕਿਹਾ ਕਿ ਪਿਛਲੀਆਂ ਚੋਣਾਂ ਵਾਂਗ ਆਪ ਇਸ ਵਾਰ ਵੀ ਟਿਕਟਾਂ ਵੇਚ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਲੋਕਾਂ ਵੱਲੋਂ ਚੁਣੇ ਆਪ ਦੇ ਐਮ ਪੀਜ਼ ਵਿਚੋਂ 3 ਤੇ ਕਈ ਐਮ ਐਲ ਏ ਇਹ ਕਹਿ ਕੇ ਪਾਰਟੀ ਛੱਡ ਗਏ ਕਿ ਸ੍ਰੀ ਕੇਜਰੀਵਾਲ ਤਾਨਾਸ਼ਾਹ ਹੈ।
ਇਸ ਮੌਕੇ ਸਥਾਨਕ ਵਿਧਾਇਕ ਅਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਸ੍ਰੀ ਐਨ ਕੇ ਸ਼ਰਮਾ ਵੀ ਹਾਜ਼ਰ ਸਨ।

ਕਾਂਗਰਸ ਵਲੋਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 125 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

0

ਕਾਂਗਰਸ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 125 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 50 ਔਰਤਾਂ ਹਨ।ਪ੍ਰਿਅੰਕਾ ਨੇ ਉਨਾਓ ਬਲਾਤਕਾਰ ਪੀੜਤਾ ਦੀ ਮਾਂ ਨੂੰ ਉਨਾਓ ਤੋਂ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ ਲਖੀਮਪੁਰ ‘ਚ ਚੀਰਹਰਨ ਕਾਂਡ ਦੀ ਪੀੜਤ ਰਿਤੂ ਸਿੰਘ ਨੂੰ ਵੀ ਮੁਹੰਮਦੀ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਦੂਜੇ ਪਾਸੇ ਪੰਖੁੜੀ ਪਾਠਕ ਨੂੰ ਵੀ ਨੋਇਡਾ ਤੋਂ ਉਮੀਦਵਾਰ ਬਣਾਇਆ ਗਿਆ ਹੈ।ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਸਾਡੇ ਉਮੀਦਵਾਰਾਂ ਦੀ ਸੂਚੀ ਇੱਕ ਨਵਾਂ ਸੰਦੇਸ਼ ਹੈ। 40% ਨੌਜਵਾਨਾਂ ਨੂੰ ਵੀ ਰੱਖਿਆ ਗਿਆ ਜਦੋਂ ਕਿ 40% ਔਰਤਾਂ ਨੂੰ ਰੱਖਿਆ ਗਿਆ। ਅਸੀਂ ਉਮੀਦ ਕਰਦੇ ਹਾਂ ਕਿ ਉਨ੍ਹਾਂ ਦੇ ਜ਼ਰੀਏ ਅਸੀਂ ਨਵੀਂ ਕਿਸਮ ਦੀ ਰਾਜਨੀਤੀ ਕਰਾਂਗੇ। ਔਰਤਾਂ ਨੂੰ ਦਿੱਤੀਆਂ ਗਈਆਂ ਟਿਕਟਾਂ ਵਿੱਚ ਕੁਝ ਪੱਤਰਕਾਰ ਹਨ, ਕੋਈ ਅਭਿਨੇਤਰੀਆਂ। ਸਮਾਜ ਸੇਵੀਆਂ ਦੀ ਸੂਚੀ ਵਿੱਚ ਉਹ ਔਰਤਾਂ ਵੀ ਸ਼ਾਮਲ ਹਨ ਜਿਨ੍ਹਾਂ ਨੇ ਸੰਘਰਸ਼ ਕੀਤਾ ਹੈ ਅਤੇ ਅੱਤਿਆਚਾਰਾਂ ਦਾ ਸਾਹਮਣਾ ਕੀਤਾ ਹੈ।ਕਾਂਗਰਸ ਵਲੋਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 125 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਕਾਂਗਰਸ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 125 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 50 ਔਰਤਾਂ ਹਨ।ਪ੍ਰਿਅੰਕਾ ਨੇ ਉਨਾਓ ਬਲਾਤਕਾਰ ਪੀੜਤਾ ਦੀ ਮਾਂ ਨੂੰ ਉਨਾਓ ਤੋਂ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ ਲਖੀਮਪੁਰ ‘ਚ ਚੀਰਹਰਨ ਕਾਂਡ ਦੀ ਪੀੜਤ ਰਿਤੂ ਸਿੰਘ ਨੂੰ ਵੀ ਮੁਹੰਮਦੀ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਦੂਜੇ ਪਾਸੇ ਪੰਖੁੜੀ ਪਾਠਕ ਨੂੰ ਵੀ ਨੋਇਡਾ ਤੋਂ ਉਮੀਦਵਾਰ ਬਣਾਇਆ ਗਿਆ ਹੈ।ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਸਾਡੇ ਉਮੀਦਵਾਰਾਂ ਦੀ ਸੂਚੀ ਇੱਕ ਨਵਾਂ ਸੰਦੇਸ਼ ਹੈ। 40% ਨੌਜਵਾਨਾਂ ਨੂੰ ਵੀ ਰੱਖਿਆ ਗਿਆ ਜਦੋਂ ਕਿ 40% ਔਰਤਾਂ ਨੂੰ ਰੱਖਿਆ ਗਿਆ। ਅਸੀਂ ਉਮੀਦ ਕਰਦੇ ਹਾਂ ਕਿ ਉਨ੍ਹਾਂ ਦੇ ਜ਼ਰੀਏ ਅਸੀਂ ਨਵੀਂ ਕਿਸਮ ਦੀ ਰਾਜਨੀਤੀ ਕਰਾਂਗੇ। ਔਰਤਾਂ ਨੂੰ ਦਿੱਤੀਆਂ ਗਈਆਂ ਟਿਕਟਾਂ ਵਿੱਚ ਕੁਝ ਪੱਤਰਕਾਰ ਹਨ, ਕੋਈ ਅਭਿਨੇਤਰੀਆਂ। ਸਮਾਜ ਸੇਵੀਆਂ ਦੀ ਸੂਚੀ ਵਿੱਚ ਉਹ ਔਰਤਾਂ ਵੀ ਸ਼ਾਮਲ ਹਨ ਜਿਨ੍ਹਾਂ ਨੇ ਸੰਘਰਸ਼ ਕੀਤਾ ਹੈ ਅਤੇ ਅੱਤਿਆਚਾਰਾਂ ਦਾ ਸਾਹਮਣਾ ਕੀਤਾ ਹੈ।