Home Blog Page 2199

ਬਲਵੀਰ ਸਿੰਘ ਰਾਜੇਵਾਲ ਤੇ ਗੁਰਨਾਮ ਚੜੂਨੀ ਦੀ ਟੁੱਟੀ ਜੋੜੀ?

0

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੂੰ ਅਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵਿਚਾਲੇ ਸਮਝੌਤਾ ਬਣਨ ਤੋਂ ਪਹਿਲਾਂ ਹੀ ਵਿਗੜ ਦਾ ਮਾਮਲਾ ਸਾਹਮਣੇ ਆਇਆ ਹੈ। ਚੜੂਨੀ ਨੇ ਕਿਹਾ ਕਿ ਰਾਜੇਵਾਲ ਮੈਨੂੰ ਨਜ਼ਰ ਅੰਦਾਜ਼ ਕਰ ਰਹੇ ਹਨ। ‘ਸੰਯੁਕਤ ਸਮਾਜ ਮੋਰਚਾ’ ਵਿੱਚ 25 ਸੀਟਾਂ ਮੰਗੀਆਂ ਤੇ ਉਹ ਸਿਰਫ਼ 9 ਹੀ ਦੇ ਰਹੇ ਹਨ। ਚੜੂਨੀ ਨੇ ਰਾਜੇਵਾਲ ਨੂੰ ਅੱਜ ਸ਼ਾਮ ਤੱਕ ਦਾ ਵਕਤ ਦਿੱਤਾ ਹੈ, ਨਹੀਂ ਤਾਂ ਇਕੱਲੇ ਹੀ ਮੈਦਾਨ ‘ਚ ਉੱਤਰਨ ਨੂੰ ਤਿਆਰ ਹਨ। ਇਸ ਦੇ ਨਾਲ ਹੀ ਚੜੂਨੀ ਨੇ ਕਿਹਾ ਕਿ ਰਾਜੇਵਾਲ ਆਮ ਆਦਮੀ ਪਾਰਟੀ ਤੋਂ ਚੋਣ ਲੜਨਾ ਚਾਹੁੰਦੇ ਸਨ ਅਤੇ ਜਦੋਂ ਗੱਲ ਨਹੀਂ ਬਣੀ ਤਾਂ ਉਨ੍ਹਾਂ ਨੇ ਫਿਰ ਆਪਣਾ ਰੁਖ ਬਦਲ ਲਿਆ।

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਅਸੀਂ ਅੰਦੋਲਨ ‘ਚ ਆਪਣਾ ਪੂਰਾ ਹਿੱਸਾ ਪਾਇਆ ਤਾਂ ਮੇਰੇ ਅੱਗੇ ਵੱਧ ਕੇ ਅੰਦੋਲਨ ਲੜਣ ਤੋਂ ਰਾਜੇਵਾਲ ਨਾਰਾਜ਼ ਸਨ। ਕਈ ਵਾਰ ਪਿੱਛੇ ਹਟਾਉਣ ਦੀ ਕੋਸ਼ਿਸ਼ ਕੀਤੀ। ਅੰਦੋਲਨ ਦੇ ਦੌਰਾਨ ਕਈ ਵਾਰ ਨਜ਼ਰ ਅੰਦਾਜ਼ ਕੀਤਾ ਗਿਆ। ਮਿਸ਼ਨ ਪੰਜਾਬ ਦੀ ਗੱਲ ਕਰਨ ‘ਤੇ ਮੈਨੂੰ ਸੰਯੁਕਤ ਕਿਸਾਨ ਮੋਰਚੇ ਤੋਂ ਬਾਹਰ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਰਾਜੇਵਾਲ ਚੋਣ ਲੜਨ ਲਈ ਤਿਆਰ ਹੋਏ ਪਰ ਚੋਣਾਂ ‘ਚ ਵੀ ਸਾਡੇ ਨਾਲ ਇਕੱਠੇ ਹੋ ਕੇ ਚੱਲਣਾ ਚਾਹੀਦਾ ਸੀ। ਅਸੀਂ ਸਮਝੌਤੇ ਲਈ ਲਗਾਤਾਰ ਕੋਸ਼ਿਸ਼ ਕਰ ਰਹੇ ਹਾਂ। 9 ਜਨਵਰੀ ਨੂੰ ਅਸੀਂ ਸੰਯੁਕਤ ਸਮਾਜ ਮੋਰਚੇ ਕੋਲ ਸਮਝੌਤੇ ਲਈ ਗਏ ਸੀ ਤੇ ਸਾਨੂੰ 9 ਸੀਟਾਂ ਦੇ ਰਹੇ ਹਨ ਜਦਕਿ ਸਾਡੇ ਨਾਲ ਕਈ ਕਿਸਾਨ ਦਲ ਤੇ ਹੋਰ ਯੂਨੀਅਨਾਂ ਹਨ।

ਕਿਸਾਨ ਆਗੂ ਨੇ ਕਿਹਾ ਕਿ ਰਾਜੇਵਾਲ ਸਾਨੂੰ ਅਗਲੇ ਕਦਮ ਚੁੱਕਣ ਲਈ ਮਜ਼ਬੂਰ ਕਰ ਰਹੇ ਹਨ। ਮੈਂ ਕੱਲ ਵੀ ਰਾਜੇਵਾਲ ਨਾਲ ਗੱਲਬਾਤ ਕੀਤੀ ਸੀ ਕਿ ਸਾਨੂੰ 25 ਸੀਟਾਂ ਚਾਹੀਦੀਆਂ ਹਨ। ਜੇਕਰ ਇਹ ਸੀਟਾਂ ਨਹੀਂ ਮਿਲੀਆਂ ਤਾਂ ਸਾਨੂੰ ਅਲੱਗ ਤੋਂ ਉਮੀਦਵਾਰ ਉਤਾਰਨੇ ਪੈਣਗੇ।ਉਧਰ ਕੱਲ੍ਹ ਆਪ ਦੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੰਯੁਕਤ ਸਮਾਜ ਮੋਰਚੇ ਨਾਲ ਗਠਜੋੜ ਨਾ ਹੋਣ ਤੇ ਖੁੱਲ੍ਹ ਕੇ ਗੱਲ ਕੀਤੀ। ਕੇਜਰੀਵਾਲ ਮੁਤਾਬਕ ਰਾਜੇਵਾਲ ਜ਼ਿਆਦਾ ਸੀਟਾਂ ਮੰਗ ਰਹੇ ਸਨ, ਜਿਸ ਕਰਕੇ ਗੱਲ ਨਹੀਂ ਬਣੀ। ਹਾਲਾਂਕਿ ਉਨ੍ਹਾਂ ਨੇ ਮੰਨਿਆ ਕਿ ਕਿਸਾਨਾਂ ਦੇ ਵੱਖ ਲੜਨ ਨਾਲ ਪਾਰਟੀ ਨੂੰ ਨੁਕਸਾਨ ਹੋਵੇਗਾ।

ਸੰਯੁਕਤ ਸਮਾਜ ਮੋਰਚੇ ਵੱਲੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ
ਪੰਜਾਬ ਵਿਧਾਨ ਸਭਾ ਚੋਣਾਂ ਲੜਨ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਗਠਿਤ ਸਿਆਸੀ ‘ਸੰਯੁਕਤ ਸਮਾਜ ਮੋਰਚੇ’ ਨੇ ਬੁੱਧਵਾਰ ਨੂੰ ਆਪਣੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਸਮਰਾਲਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਰਾਜੇਵਾਲ ਸੰਯੁਕਤ ਸਮਾਜ ਮੋਰਚਾ (SSM) ਦੀ ਅਗਵਾਈ ਕਰ ਰਹੇ ਹਨ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 14 ਫਰਵਰੀ ਨੂੰ ਹੋਣੀਆਂ ਹਨ। ਸੂਚੀ ਅਨੁਸਾਰ ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਘਨੌਰ ਤੋਂ, ਹਰਜਿੰਦਰ ਸਿੰਘ ਟਾਂਡਾ ਖਡੂਰ ਸਾਹਿਬ ਤੋਂ, ਰਵਨੀਤ ਸਿੰਘ ਬਰਾੜ ਮੋਹਾਲੀ ਅਤੇ ਡਾ: ਸੁਖਮਨਦੀਪ ਸਿੰਘ ਤਰਨਤਾਰਨ ਤੋਂ ਚੋਣ ਲੜਨਗੇ। ਇਸ ਤੋਂ ਇਲਾਵਾ ਕਰਤਾਰਪੁਰ ਤੋਂ ਰਾਜੇਸ਼ ਕੁਮਾਰ, ਫਿਲੌਰ ਤੋਂ ਅਜੈ ਕੁਮਾਰ, ਜੈਤੋਂ ਤੋਂ ਰਮਨਦੀਪ ਸਿੰਘ, ਕਾਦੀਆਂ ਤੋਂ ਬਲਰਾਜ ਸਿੰਘ ਅਤੇ ਮੋਗਾ ਵਿਧਾਨ ਸਭਾ ਸੀਟ ਤੋਂ ਡਾਕਟਰ ਨਵਦੀਪ ਸਿੰਘ ਨੂੰ ਮੋਰਚਾ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ।

ਸਵਾਮੀ ਪ੍ਰਸਾਦ ਮੌਰਿਆ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਹੋਇਆ ਜਾਰੀ

0

ਐਮਪੀ-ਐਮਐਲਏ ਕੋਰਟ ਨੇ ਸਵਾਮੀ ਪ੍ਰਸਾਦ ਮੌਰਿਆ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਸੁਲਤਾਨਪੁਰ ਅਦਾਲਤ ਨੇ ਸਵਾਮੀ ਨੂੰ 24 ਜਨਵਰੀ ਤੋਂ ਪਹਿਲਾਂ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

ਯੂਪੀ ਦੇ ਸਾਬਕਾ ਕੈਬਨਿਟ ਮੰਤਰੀ ਸਵਾਮੀ ਪ੍ਰਸਾਦ ਮੌਰਿਆ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਕੱਲ੍ਹ ਉੱਤਰ ਪ੍ਰਦੇਸ਼ ਵਿੱਚ ਅਗਾਮੀ ਚੋਣਾਂ ਤੋਂ ਪਹਿਲਾਂ ਯੋਗੀ ਸਰਕਾਰ ’ਚ ਕਿਰਤ ਤੇ ਰੁਜ਼ਗਾਰ ਮੰਤਰੀ ਸਵਾਮੀ ਪ੍ਰਸਾਦ ਮੌਰਿਆ ਨੇ ਭਾਜਪਾ ਤੇ ਸੂਬਾਈ ਕੈਬਨਿਟ ’ਚੋਂ ਅਸਤੀਫ਼ਾ ਦੇ ਦਿੱਤਾ ਸੀ। ਭਾਜਪਾ ਨੂੰ ਅਲਵਿਦਾ ਆਖ ਉਹ ਸਪਾ ਵਿਚ ਸ਼ਾਮਲ ਹੋਏ ਹਨ।

ਦਰਅਸਲ ਸਾਲ 2014 ‘ਚ ਹਿੰਦੂ ਦੇਵੀ-ਦੇਵਤਿਆਂ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ‘ਚ ਮੌਰਿਆ ਖਿਲਾਫ ਮਾਮਲਾ ਵਿਚਾਰ ਅਧੀਨ ਹੈ। ਇਸ ਮਾਮਲੇ ਦੀ ਸੁਣਵਾਈ ਲਈ ਜਦੋਂ ਮੌਰੀਆ ਬੁੱਧਵਾਰ ਨੂੰ ਪੇਸ਼ ਨਹੀਂ ਹੋਏ ਤਾਂ ਉਨ੍ਹਾਂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਹੁਣ ਇਸ ਮਾਮਲੇ ਦੀ ਸੁਣਵਾਈ ਲਈ 24 ਜਨਵਰੀ ਤੈਅ ਕੀਤੀ ਗਈ ਹੈ ਅਤੇ ਮੌਰਿਆ ਨੂੰ ਇਸ ਦਿਨ ਪੇਸ਼ ਹੋਣ ਲਈ ਕਿਹਾ ਗਿਆ ਹੈ।

ਤੁਹਾਨੂੰ ਦੱਸ ਦਈਏ ਕਿ ਸਵਾਮੀ ਪ੍ਰਸਾਦ ਮੌਰਿਆ ਦੇ ਖਿਲਾਫ ਜਾਰੀ ਕੀਤਾ ਗਿਆ ਇਹ ਵਾਰੰਟ ਨਵਾਂ ਨਹੀਂ ਹੈ। ਪਹਿਲਾਂ ਜਾਰੀ ਕੀਤੇ ਵਾਰੰਟ ਅੱਜ ਮੁੜ ਜਾਰੀ ਕਰ ਦਿੱਤੇ ਗਏ ਹਨ। ਸਵਾਮੀ ਪ੍ਰਸਾਦ ਮੌਰਿਆ ਨੇ 2016 ਤੋਂ ਇਸ ‘ਤੇ ਸਟੇਅ ਲਗਾ ਦਿੱਤੀ ਸੀ। ਇਸੇ ਕੜੀ ‘ਚ 6 ਜਨਵਰੀ ਨੂੰ ਹੋਈ ਸੁਣਵਾਈ ਦੌਰਾਨ ਮੌਰਿਆ ਨੂੰ 12 ਜਨਵਰੀ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਗੈਰ-ਹਾਜ਼ਰ ਰਹੇ।

ਯੂਪੀ ‘ਚ ਭਾਜਪਾ ਨੂੰ ਵੱਡਾ ਝਟਕਾ, ਯੋਗੀ ਦੇ ਮੰਤਰੀ ਮੰਡਲ ਤੋਂ ਦਾਰਾ ਸਿੰਘ ਚੌਹਾਨ ਨੇ ਵੀ ਦਿੱਤਾ ਅਸਤੀਫਾ

0

ਉੱਤਰ ਪ੍ਰਦੇਸ਼ ਵਿੱਚ ਭਾਜਪਾ ਨੂੰ ਇੱਕ ਤੋਂ ਬਾਅਦ ਇੱਕ ਝਟਕਾ ਲੱਗ ਰਿਹਾ ਹੈ। ਹੁਣ ਕੈਬਨਿਟ ਮੰਤਰੀ ਦਾਰਾ ਸਿੰਘ ਚੌਹਾਨ ਨੇ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਵਾਮੀ ਪ੍ਰਸਾਦ ਮੌਰਿਆ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਭਾਜਪਾ ਛੱਡ ਦਿੱਤੀ ਸੀ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਸਤੀਫਾ ਦੇਣ ਵਾਲੇ ਉਹ ਦੂਜੇ ਕੈਬਨਿਟ ਮੰਤਰੀ ਬਣ ਗਏ ਹਨ। ਉਨ੍ਹਾਂ ਤੋਂ ਇਲਾਵਾ 3 ਹੋਰ ਵਿਧਾਇਕ ਪਾਰਟੀ ਛੱਡ ਚੁੱਕੇ ਹਨ। ਹੁਣ ਅੱਜ ਦਾਰਾ ਸਿੰਘ ਚੌਹਾਨ ਨੇ ਅਸਤੀਫਾ ਦੇ ਦਿੱਤਾ ਹੈ।

ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਆਪਣੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ  ਕਿ ‘ਸਮਾਜਿਕ ਨਿਆਂ’ ਲਈ ਸੰਘਰਸ਼ ਦੇ ਅਣਥੱਕ ਸੈਨਾਨੀ ਸ਼੍ਰੀ ਦਾਰਾ ਸਿੰਘ ਚੌਹਾਨ ਜੀ ਦਾ ਸਪਾ ਵਿੱਚ ਨਿੱਘਾ ਸਵਾਗਤ ਅਤੇ ਸ਼ੁਭਕਾਮਨਾਵਾਂ! ਸਪਾ ਅਤੇ ਇਸ ਦੇ ਸਹਿਯੋਗੀ ਇੱਕਜੁੱਟ ਹੋ ਕੇ ਸਮਤਾ ਅਤੇ ਬਰਾਬਰੀ ਦੀ ਲਹਿਰ ਨੂੰ ਸਿਖਰ ‘ਤੇ ਲੈ ਕੇ ਜਾਣਗੇ।

ਭਾਜਪਾ ਆਗੂ ਦਾਰਾ ਸਿੰਘ ਚੌਹਾਨ ਨੇ ਰਾਜਪਾਲ ਨੂੰ ਅਸਤੀਫਾ ਦਿੰਦੇ ਹੋਏ ਲਿਖਿਆ ਕਿ ਮੁੱਖ ਮੰਤਰੀ ਯੋਗੀ ਆਦਿ ਤਿਆਨਾਥ ਦੀ ਕੈਬਨਿਟ ਵਿੱਚ ਜੰਗਲਾਤ, ਵਾਤਾਵਰਣ ਅਤੇ ਜ਼ੂਲੋਜੀਕਲ ਪਾਰਕ ਮੰਤਰੀ ਹੋਣ ਦੇ ਨਾਤੇ ਮੈਂ ਆਪਣੇ ਵਿਭਾਗ ਦੀ ਬਿਹਤਰੀ ਲਈ ਤਨਦੇਹੀ ਨਾਲ ਕੰਮ ਕੀਤਾ, ਪਰ ਸਰਕਾਰ ਦੇ ਪਛੜੇ, ਵਾਂਝਿਆਂ ਦਲਿਤਾਂ, ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਪ੍ਰਤੀ ਘੋਰ ਅਣਗਹਿਲੀ ਵਾਲੇ ਰਵੱਈਏ ਦੇ ਨਾਲ-ਨਾਲ ਪਿਛੜੇ ਅਤੇ ਦੱਬੇ-ਕੁਚਲੇ ਲੋਕਾਂ ਦੇ ਰਾਖਵੇਂਕਰਨ ਨਾਲ ਖਿਲਵਾੜ ਹੋ ਰਿਹਾ ਹੈ, ਜਿਸ ਤੋਂ ਦੁਖੀ ਹੋ ਕੇ ਉੱਤਰ ਪ੍ਰਦੇਸ਼ ਮੰਤਰੀ ਮੰਡਲ ਤੋਂ ਅਸਤੀਫਾ ਦਿੰਦਾ ਹਾਂ।

ਮਨੁੱਖ ਦੇ ਸਰੀਰ ‘ਚ ਸੂਰ ਦਾ ਦਿਲ ਕੀਤਾ ਟਰਾਂਸਪਲਾਂਟ

0

ਅਮਰੀਕਾ ਵਿੱਚ ਡਾਕਟਰਾਂ ਨੇ ਇਨਸਾਨ ਦੇ ਸਰੀਰ ਵਿੱਚ ਸੂਰ ਦਾ ਦਿਲ ਟਰਾਂਸਪਲਾਂਟ ਕਰਕੇ ਇੱਕ ਰਿਕਾਰਡ ਕਾਇਮ ਕਰ ਦਿੱਤਾ ਹੈ। ਸਰਜਨਾਂ ਨੇ ਇੱਕ ਜੈਨੇਟਿਕ ਤੌਰ ‘ਤੇ ਮਾਡੀਫਾਈ ਸੂਰ ਦੇ ਦਿਲ ਨੂੰ 57 ਸਾਲਾ ਵਿਅਕਤੀ ਵਿੱਚ ਸਫਲਤਾਪੂਰਵਕ ਟਰਾਂਸਪਲਾਂਟ ਕੀਤਾ।

ਯੂਨੀਵਰਸਿਟੀ ਆਫ ਮੈਰੀਲੈਂਡ ਮੈਡੀਕਲ ਸੈਂਟਰ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਇਹ ਇਤਿਹਾਸਕ ਟਰਾਂਸਪਲਾਂਟ ਸ਼ੁੱਕਰਵਾਰ ਨੂੰ ਕੀਤਾ ਗਿਆ। ਪ੍ਰਯੋਗਾਤਮਕ ਸਰਜਰੀ ਯੂਨੀਵਰਸਿਟੀ ਆਫ ਮੈਰੀਲੈਂਡ ਮੈਡੀਕਲ ਸੈਂਟਰ ਵਿੱਚ ਕੀਤੀ ਗਈ ਸੀ ਅਤੇ ਸਰਜਰੀ ਦੇ ਤਿੰਨ ਦਿਨਾਂ ਬਾਅਦ ਮਰੀਜ਼ ਠੀਕ ਹੋ ਰਿਹਾ । ਇਸ ਸਰਜਰੀ ਨੂੰ ਜਾਨਵਰਾਂ ਤੋਂ ਇਨਸਾਨਾਂ ਵਿਚ ਟਰਾਂਸਪਲਾਂਟ ਕਰਨ ਦੇ ਸਬੰਧ ਵਿਚ ਇਕ ਮੀਲ ਪੱਥਰ ਤੋਂ ਘੱਟ ਨਹੀਂ ਕਿਹਾ ਜਾ ਸਕਦਾ ਹੈ।

ਰਿਪੋਰਟਾਂ ਮੁਤਾਬਕ ਡੇਵਿਡ ਬੇਨੇਟ ਨਾਂ ਦੇ ਮਰੀਜ਼ ਵਿੱਚ ਕਈ ਗੰਭੀਰ ਬਿਮਾਰੀਆਂ ਅਤੇ ਖ਼ਰਾਬ ਸਿਹਤ ਕਾਰਨ ਮਨੁੱਖੀ ਦਿਲ ਦਾ ਟਰਾਂਸਪਲਾਂਟ ਨਹੀਂ ਹੋ ਸਕਿਆ। ਇਸ ਲਈ ਸੂਰ ਦਾ ਦਿਲ ਲਾਇਆ ਗਿਆ ਸੀ। ਇਸ ਗੱਲ ‘ਤੇ ਨਜ਼ਰ ਰੱਖੀ ਜਾ ਰਹੀ ਹੈ ਕਿ ਸੂਰ ਦਾ ਦਿਲ ਉਸ ਦੇ ਸਰੀਰ ‘ਚ ਕਿਵੇਂ ਕੰਮ ਕਰ ਰਿਹਾ ਹੈ।

ਨਵਜੋਤ ਸਿੱਧੂ ਨੇ ADV. Gurmukh Singh ਨੂੰ ਪੰਜਾਬ ਕਾਂਗਰਸ ਕਮੇਟੀ ਦਾ ਸਕੱਤਰ ਸੰਗਠਨ ਇੰਚਾਰਜ ਕੀਤਾ ਨਿਯੁਕਤ

0
ਨਵਜੋਤ ਸਿੱਧੂ ਨੇ ADV. Gurmukh Singh ਨੂੰ ਪੰਜਾਬ ਕਾਂਗਰਸ ਕਮੇਟੀ ਦਾ ਸਕੱਤਰ ਸੰਗਠਨ ਇੰਚਾਰਜ ਨਿਯੁਕਤ ਕੀਤਾ ਹੈ।

ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ‘ਤੇ ਡਾ. ਵੇਰਕਾ ਨੇ ਦਿੱਤਾ ਵੱਡਾ ਬਿਆਨ

0

ਪੰਜਾਬ ਵਿਧਾਨ ਸਭਾ ਦੀਆਂ ਵੋਟਾਂ 14 ਫਰਵਰੀ ਨੂੰ ਪੈਣਗੀਆਂ। ਇਸ ਲਈ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਕੋਰੋਨਾ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਚੋਣ ਕਮਿਸ਼ਨ ਨੇ 15 ਜਨਵਰੀ ਤੱਕ ਚੋਣ ਰੈਲੀਆਂ ਉਤੇ ਰੋਕ ਲਗਾਈ ਹੋਈ ਹੈ। ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਦੋ ਦਿਨਾਂ ਦੀ ਫੇਰੀ ਉਤੇ ਪੰਜਾਬ ਆਏ ਹਨ। ਇਸ ਦੌਰਾਨ ਉਨ੍ਹਾਂ ਨੇ ਖਰੜ ਵਿਖੇ ਡੋਰ-ਟੂ-ਡੋਰ ਚੋਣ ਮੁਹਿੰਮ ਚਲਾਈ ਹੋਈ ਹੈ। ਇਸ ਮੌਕੇ ਉਨ੍ਹਾਂ ਨਾਲ ਐਮਪੀ ਭਗਵੰਤ ਮਾਨ ਵੀ ਹਾਜ਼ਰ ਸਨ।

ਪੰਜਾਬ ਦੀ ਕਾਂਗਰਸ ਸਰਕਾਰ ‘ਚ ਮੰਤਰੀ ਰਹੇ ਰਾਜਕੁਮਾਰ ਵੇਰਕਾ ਨੇ ਅਰਵਿੰਦ ਕੇਜਰੀਵਾਲ ਦੀ ਘਰ-ਘਰ ਪ੍ਰਚਾਰ ਮੁਹਿੰਮ ਸ਼ੁਰੂ ਕਰਨ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵੱਡਾ ਹਮਲਾ ਕੀਤਾ ਹੈ। ਵੇਰਕਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜਦੋਂ ਵੀ ਪੰਜਾਬ ਵਿੱਚ ਆਉਂਦੇ ਹਨ ਤਾਂ ਉਹ ਕੋਰੋਨਾ ਫੈਲਾ ਕੇ ਜਾਂਦੇ ਹਨ ਅਤੇ ਪੰਜਾਬ ਵਿੱਚ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਸਿੱਧੀ-ਸਿੱਧੀ ਉਲੰਘਣਾ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਦੀ ਚੋਣ ਕਮਿਸ਼ਨ ਅੱਗੇ ਇਹ ਮੰਗ ਹੈ ਕਿ ਆਮ ਆਦਮੀ ਪਾਰਟੀ ਨੂੰ ਨੋਟਿਸ ਜਾਰੀ ਕੀਤਾ ਜਾਵੇ। ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸਾਰੇ ਸੂਬਿਆਂ ਦੇ ਸਿਹਤ ਸਕੱਤਰਾਂ ਨੂੰ ਦਿੱਤੇ ਇਹ ਨਿਰਦੇਸ਼

0

ਕੋਰੋਨਾ ਦੇ ਵਧਦੇ ਹੋਏ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੂਰੀ ਮਾਤਰਾ ‘ਚ ਕੋਰੋਨਾ ਦਵਾਈ, ਆਕਸੀਜਨ ਅਤੇ ਸਹਾਇਕ ਉਪਕਰਣਾਂ ਦਾ ਭੰਡਾਰਨ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਲਈ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਦੇ ਸਕੱਤਰ ਰਾਜੇਸ਼ ਭੂਸ਼ਣ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਧਾਨ ਸਕੱਤਰਾਂ ਅਤੇ ਸਿਹਤ ਸਕੱਤਰਾਂ ਨੂੰ ਲਿਖੀ ਚਿੱਠੀ ‘ਚ ਕਿਹਾ ਹੈ ਕਿ ਕੋਰੋਨਾ ਸੰਕਰਮਣ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੋਰੋਨਾ ਇਲਾਜ ‘ਚ ਕੰਮ ਆਉਣ ਵਾਲੀਆਂ ਸਾਰੀਆਂ ਦਵਾਈਆਂ, ਆਕਸੀਜਨ ਅਤੇ ਸਹਾਇਕ ਉਪਕਰਣਾਂ ਦਾ ਭੰਡਾਰਨ ਅਤੇ ਉਨ੍ਹਾਂ ਦੀ ਉਪਲੱਬਧਤਾ ਯਕੀਨੀ ਕੀਤੀ ਜਾਣੀ ਚਾਹੀਦੀ ਹੈ। ਇਸ ਚਿੱਠੀ ਦੀ ਕਾਪੀ ਬੁੱਧਵਾਰ ਨੂੰ ਜਾਰੀ ਕੀਤੀ ਗਈ।

ਸਿਹਤ ਸਕੱਤਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇਸ਼ ਭਰ ‘ਚ ਆਕਸੀਜਨ ਪਲਾਂਟਾਂ ਅਤੇ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਮਜ਼ਬੂਤ ਕਰਨ ਲਈ ਹਰ ਸੰਭਵ ਸਹਿਯੋਗ ਉਪਲੱਬਧ ਕਰਵਾ ਰਹੀ ਹੈ। ਮਹਾਂਮਾਰੀ ਦੇ ਪ੍ਰਭਾਵ ਨਾਲ ਨਜਿੱਠਣ ‘ਚ ਮੈਡੀਕਲ ਆਕਸੀਜਨ ਮਹੱਤਵਪੂਰਨ ਤੱਤ ਹੈ। ਇਸ ਲਈ ਕੇਂਦਰ ਸਰਕਾਰ ਆਕਸੀਜਨ ਪਲਾਂਟ ਲਗਾਉਣ ਅਤੇ ਮਰੀਜ਼ਾਂ ਤੱਕ ਇਸ ਦੀ ਸਪਲਾਈ ਯਕੀਨੀ ਕਰਨ ‘ਚ ਮਦਦ ਦੇ ਸਕਦੀ ਹੈ।

ਉਨ੍ਹਾਂ ਨੇ ਕਿਹਾ ਕਿ ਕੋਰੋਨਾ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸਾਰੇ ਸਿਹਤ ਸੇਵਾ ਕੇਂਦਰਾਂ ‘ਚ ਆਕਸੀਜਨ ਦੀ ਉਪਲੱਬਧਤਾ ਯਕੀਨੀ ਕੀਤੀ ਜਾਣੀ ਚਾਹੀਦੀ ਹੈ। ਹਸਪਤਾਲਾਂ ‘ਚ ਕੋਰੋਨਾ ਦੇ ਇਲਾਜ ‘ਚ ਕੰਮ ਆਉਣ ਵਾਲੀਆਂ ਦਵਾਈਆਂ ਅਤੇ ਆਕਸੀਜਨ ਦਾ ਘੱਟੋ-ਘੱਟ ਅਗਲੇ 48 ਘੰਟੇ ਲਈ ਪੂਰਾ ਭੰਡਾਰਨ ਹੋਣਾ ਚਾਹੀਦਾ। ਹਸਪਤਾਲ ‘ਚ ਆਕਸੀਜਨ ਟੈਂਕਰ ਭਰੇ ਹੋਣੇ ਚਾਹੀਦੇ ਹਨ ਅਤੇ ਸਪਲਾਈ ਪ੍ਰਣਾਲੀ ਸਹੀ ਹੋਣੀ ਚਾਹੀਦੀ। ਚਿੱਠੀ ‘ਚ ਕਿਹਾ ਗਿਆ ਹੈ ਕਿ ਦੇਸ਼ ‘ਚ ਪੂਰੀ ਮੈਡੀਕਲ ਆਕਸੀਜਨ ਉਤਪਾਦਨ ਪਲਾਂਟ ਹਨ ਅਤੇ ਇਨ੍ਹਾਂ ਦਾ ਸੰਚਾਲਣ ਯਕੀਨੀ ਕੀਤਾ ਜਾਣਾ ਚਾਹੀਦਾ। ਇਸ ਦੇ ਨਾਲ ਹੀ ਆਕਸੀਜਨ ਸਿਲੰਡਰ ਭਰੇ ਹੋਣੇ ਚਾਹੀਦੇ ਹਨ ਅਤੇ ਪ੍ਰਯੋਗ ਕਰਨ ਦੀ ਹਾਲਤ ‘ਚ ਹੋਣੇ ਚਾਹੀਦੇ।

Corona Updates: ਦਿੱਲੀ ‘ਚ 1700 ਪੁਲਿਸ ਕਰਮਚਾਰੀਆਂ ਨੂੰ ਹੋਇਆ ਕੋਰੋਨਾ

0

ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਦਿੱਲੀ ਵਿੱਚ 1700 ਪੁਲਿਸ ਕਰਮਚਾਰੀਆਂ ਦਾ ਟੈਸਟ ਕੋਰੋਨਾ ਪਾਜ਼ੀਟਿਵ ਆਇਆ ਹੈ। ਦਿੱਲੀ ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ 1 ਜਨਵਰੀ ਤੋਂ 12 ਜਨਵਰੀ ਦੇ ਵਿਚਕਾਰ ਦਿੱਲੀ ਪੁਲਿਸ ਦੇ ਲਗਭਗ 1700 ਕਰਮਚਾਰੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਤੋਂ ਪਹਿਲਾਂ ਲਗਭਗ 1,000 ਦਿੱਲੀ ਪੁਲਿਸ ਕਰਮਚਾਰੀ ਕੋਰੋਨਾ ਪਾਜ਼ੀਟਿਵ ਹੋਏ ਸਨ। ਸੀਨੀਅਰ ਅਧਿਕਾਰੀ ਫਿਜੀਕਲ ਮੀਟਿੰਗਾਂ ‘ਤੇ ਜ਼ਿਆਦਾ ਜ਼ੋਰ ਦਿੱਤੇ ਬਿਨਾਂ ਵਰਚੁਅਲ ਮੀਟਿੰਗਾਂ ਕਰ ਰਹੇ ਹਨ। ਦਿੱਲੀ ਪੁਲਿਸ ਹੈੱਡਕੁਆਰਟਰ ਵਿੱਚ ਸਾਰੇ ਕੋਰੋਨਾ ਪਾਜ਼ੀਟਿਵ ਮੁਲਾਜ਼ਮਾਂ ਨੂੰ ਘਰ ਵਿੱਚ ਅਲੱਗ-ਅਲੱਗ ਰਹਿਣ ਦੀ ਸਲਾਹ ਦਿੱਤੀ ਗਈ ਹੈ।

CM ਚੰਨੀ ਦਾ ਭਰਾ ਭਾਜਪਾ ‘ਚ ਸ਼ਾਮਲ? ਅਕਾਲੀ ਦਲ ਦੇ ਗੋਸ਼ਾ ਵੀ ਫੜ ਚੁੱਕੇ ਨੇ ਭਾਜਪਾ ਦਾ ਪੱਲਾ!

ਇਸ ਦੇ ਨਾਲ ਹੀ ਦਿੱਲੀ ਪੁਲਿਸ ਹੈੱਡਕੁਆਰਟਰ ਵਿਖੇ ਪੁਲਿਸ ਕਰਮਚਾਰੀਆਂ ਲਈ ਇੱਕ ਵੱਖਰਾ ਹੈਲਥ ਡੈਸਕ ਸਥਾਪਿਤ ਕੀਤਾ ਗਿਆ ਹੈ ਅਤੇ ਸਾਰੇ ਪੁਲਿਸ ਕਰਮਚਾਰੀਆਂ ਦੀ ਸਿਹਤ ਸੰਬੰਧੀ ਜਾਣਕਾਰੀ ਨੂੰ ਅਪਡੇਟ ਕਰ ਰਿਹਾ ਹੈ। ਦਿੱਲੀ ਵਿੱਚ 25.65 ਪ੍ਰਤੀਸ਼ਤ ਦੀ ਪਾਜ਼ੀਟਿਵੀਟੀ ਦਰ ਦੇ ਨਾਲ ਪਿਛਲੇ 24 ਘੰਟਿਆਂ ਦੌਰਾਨ 21,259 ਨਵੇਂ ਕੋਵਿਡ -19 ਮਾਮਲਿਆਂ ਦੀ ਰਿਪੋਰਟ ਦਰਜ ਕੀਤੀ ਗਈ।

ਕਾਰ ਖਰੀਦਣ ਦੇ ਚਾਹਵਾਨਾਂ ਲਈ ਖ਼ੁਸ਼ਖਬਰੀ! Maruti Suzuki ਦੇ ਰਹੀ ਹੈ ਭਾਰੀ ਡਿਸਕਾਊਂਟ

0

Maruti Suzuki ਭਾਰਤੀ ਬਾਜ਼ਾਰਾਂ ਵਿੱਚ ਮਾਰੂਤੀ ਅਰੇਨਾ ਅਤੇ ਮਾਰੂਤੀ ਨੇਕਸਾ ਸ਼ੋਅਰੂਮਾਂ ਰਾਹੀਂ ਆਪਣੀਆਂ ਕਾਰਾਂ ਵੇਚਦੀ ਹੈ। ਕੰਪਨੀ ਨੈਕਸਾ ਸ਼ੋਅਰੂਮ ‘ਤੇ ਗਾਹਕਾਂ ਲਈ ਸ਼ਾਨਦਾਰ ਆਫਰ ਦੇ ਰਹੀ ਹੈ। ਨੈਕਸਾ ਸ਼ੋਅਰੂਮ ਦੇ ਜ਼ਰੀਏ ਕੰਪਨੀ ਆਪਣੀਆਂ ਪ੍ਰੀਮੀਅਮ ਕਾਰਾਂ ਵੇਚਦੀ ਹੈ, ਜਿਸ ਵਿੱਚ Ignis, Baleno, Ciaz, s-cross ਅਤੇ XL6 ਵਰਗੀਆਂ ਕਾਰਾਂ ਸ਼ਾਮਲ ਹਨ। ਇਨ੍ਹਾਂ ਆਫਰ ਦੇ ਤਹਿਤ ਗਾਹਕਾਂ ਨੂੰ 40 ਹਜ਼ਾਰ ਤੱਕ ਦਾ ਪੂਰਾ ਡਿਸਕਾਊਂਟ ਮਿਲ ਸਕਦਾ ਹੈ।

PM ਸੁਰੱਖਿਆ ਮਾਮਲੇ ਨੇ ਜਾਂਚ ਕਮੇਟੀ ਕੀਤੀ ਗਠਨ ਸਾਬਕਾ ਜੱਜ ਇੰਦੂ ਮਲਹੋਤਰਾ ਕਰਨਗੇ ਅਗਵਾਈ

ਜੇਕਰ ਤੁਸੀਂ ਵੀ Maruti Suzuki ਦੀਆਂ ਕਾਰਾਂ ਪਸੰਦ ਕਰਦੇ ਹੋ ਅਤੇ ਨਵੀਂ ਕਾਰ ਲੈਣ ਬਾਰੇ ਸੋਚ ਰਹੇ ਹੋ। ਇਸ ਲਈ ਅਸੀਂ ਉਨ੍ਹਾਂ ਸਾਰੀਆਂ ਪੇਸ਼ਕਸ਼ਾਂ ਬਾਰੇ ਦੱਸ ਰਹੇ ਹਾਂ ਜੋ ਤੁਹਾਨੂੰ ਮਾਰੂਤੀ ਕਾਰਾਂ ‘ਤੇ ਮਿਲਦੀਆਂ ਹਨ। ਕੰਪਨੀ ਦਾ ਇਹ ਆਫਰ ਸਿਰਫ ਜਨਵਰੀ 2022 ਲਈ ਹੈ।

S-Cross ਭਾਰਤੀ ਬਾਜ਼ਾਰ ‘ਚ ਮਾਰੂਤੀ ਸੁਜ਼ੂਕੀ ਦੀ ਬਹੁਤ ਮਸ਼ਹੂਰ ਕਾਰ ਹੈ। ਕੰਪਨੀ ਫਿਲਹਾਲ ਇਸ ‘ਤੇ 15,000 ਰੁਪਏ ਦਾ ਕੈਸ਼ ਡਿਸਕਾਊਂਟ ਦੇ ਰਹੀ ਹੈ। 25,000 ਰੁਪਏ ਦਾ ਐਕਸਚੇਂਜ ਬੋਨਸ ਵੀ ਉਪਲਬਧ ਹੈ। 5,000 ਰੁਪਏ ਦੀ ਕਾਰਪੋਰੇਟ ਛੂਟ ਵੀ ਉਪਲਬਧ ਹੈ। S-Cross ਦੀ ਕੀਮਤ 8.59 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 11.4 ਲੱਖ ਰੁਪਏ ਤੱਕ ਜਾਂਦੀ ਹੈ।

ਇਸ ਤੋਂ ਇਲਾਵਾ Maruti Suzuki Ignis ਮਾਰਕੀਟ ਵਿੱਚ ਪ੍ਰਸਿੱਧ ਕੰਪੈਕਟ ਹੈਚਬੈਕ ਕਾਰਾਂ ਵਿੱਚੋਂ ਇੱਕ ਹੈ। ਇਸ ਮਹੀਨੇ ਕੰਪੈਕਟ ਅਰਬਨ SUV ‘ਤੇ 5,000 ਰੁਪਏ ਦਾ ਕੈਸ਼ ਡਿਸਕਾਊਂਟ ਮਿਲ ਰਿਹਾ ਹੈ। ਇਸ ਤੋਂ ਇਲਾਵਾ ਕੰਪਨੀ ਨੂੰ ਇਸ ‘ਤੇ 2,100 ਰੁਪਏ ਦੇ ਨਾਲ 10,000 ਰੁਪਏ ਦਾ ਐਕਸਚੇਂਜ ਬੋਨਸ ਵੀ ਮਿਲੇਗਾ। ਕਾਰਪੋਰੇਟ ਛੋਟ ਵੀ ਦੇ ਰਿਹਾ ਹੈ। ਇਸ ਕਾਰ ਦੀ ਸ਼ੁਰੂਆਤੀ ਕੀਮਤ 5.1 ਲੱਖ ਰੁਪਏ ਹੈ, ਜਦਕਿ ਇਸ ਦੇ ਟਾਪ ਵੇਰੀਐਂਟ ਦੀ ਕੀਮਤ 7.47 ਲੱਖ ਰੁਪਏ (ਐਕਸ-ਸ਼ੋਰੂਮ) ਹੈ।

CM ਚੰਨੀ ਦਾ ਭਰਾ ਭਾਜਪਾ ‘ਚ ਸ਼ਾਮਲ? ਅਕਾਲੀ ਦਲ ਦੇ ਗੋਸ਼ਾ ਵੀ ਫੜ ਚੁੱਕੇ ਨੇ ਭਾਜਪਾ ਦਾ ਪੱਲਾ!

Maruti Suzuki ਪ੍ਰੀਮੀਅਮ ਹੈਚਬੈਕ ਬਲੇਨੋ(Baleno) ‘ਤੇ 10,000 ਰੁਪਏ ਦੀ ਨਕਦ ਛੋਟ ਦੇ ਰਹੀ ਹੈ। ਇਸ ਤੋਂ ਇਲਾਵਾ ਕੰਪਨੀ 10,000 ਰੁਪਏ ਦਾ ਐਕਸਚੇਂਜ ਬੋਨਸ ਅਤੇ 3,000 ਰੁਪਏ ਦਾ ਕਾਰਪੋਰੇਟ ਡਿਸਕਾਊਂਟ ਦੇ ਰਹੀ ਹੈ। ਬਲੇਨੋ ਭਾਰਤੀ ਬਾਜ਼ਾਰ ‘ਚ ਮਾਰੂਤੀ ਸੁਜ਼ੂਕੀ ਲਈ ਵੱਡੀ ਕਾਮਯਾਬੀ ਰਹੀ ਹੈ। ਇਸ ਕਾਰ ਦੇ ਬੇਸ ਵੇਰੀਐਂਟ ਦੀ ਕੀਮਤ 5.97 ਲੱਖ ਰੁਪਏ ਹੈ ਅਤੇ ਟਾਪ ਮਾਡਲ ਦੀ ਕੀਮਤ 9.33 ਲੱਖ ਰੁਪਏ (ਐਕਸ-ਸ਼ੋਰੂਮ) ਹੈ।

ਪੰਜਾਬ ਦੇ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੂੰ ਹੋਇਆ ਕੋਰੋਨਾ

0

ਚੰਡੀਗੜ੍ਹ: ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਸੰਕਰਮਿਤ ਪਾਏ ਗਏ ਹਨ। ਫਿਲਹਾਲ ਉਨ੍ਹਾਂ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਰਵੀਨ ਠੁਕਰਾਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।