Home Blog Page 2200

Deputy CM ਓ. ਪੀ. ਸੋਨੀ ਨੇ ਸਰਕਾਰੀ ਹਸਪਤਾਲਾਂ ਨੂੰ ਦਿੱਤੇ ਇਹ ਨਿਰਦੇਸ਼

0

ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦਾ ਕਹਿਰ ਵੱਧਣ ਲੱਗਾ ਹੈ। ਪੰਜਾਬ ਦੇ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਬੀਤੇ ਦਿਨ ਸੂਬੇ ’ਚ ਕੋਵਿਡ-19 ਹਾਲਾਤ ਦੀ ਸਮੀਖਿਆ ਕਰਦਿਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਕੋਵਿਡ ਦੇ ਵਧਦੇ ਹੋਏ ਕੇਸਾਂ ਨੂੰ ਧਿਆਨ ’ਚ ਰੱਖਦਿਆਂ ਸਾਰੀਆਂ ਜ਼ਰੂਰੀ ਸਮੱਗਰੀਆਂ, ਦਵਾਈਆਂ ਦਾ ਲੋੜੀਂਦੀ ਮਾਤਰਾ ’ਚ ਪ੍ਰਬੰਧ ਰੱਖੇ ਤਾਂ ਕਿ ਕਿਸੇ ਵੀ ਐਮਰਜੈਂਸੀ ਹਾਲਾਤ ਨਾਲ ਨਜਿੱਠਿਆ ਜਾ ਸਕੇ।

ਕੋਵਿਡ ਸਬੰਧੀ ਬੁਲਾਈ ਗਈ ਬੈਠਕ ’ਚ ਓ. ਪੀ. ਸੋਨੀ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਪਟਿਆਲਾ ’ਚ ਜਿਨੋਮ ਸਕਿਊਵੈਂਸੀ ਲੈਬਾਰੇਟਰੀ ਕੰਮ ਕਰ ਰਹੀ ਹੈ ਅਤੇ ਅੰਮ੍ਰਿਤਸਰ ਅਤੇ ਫਰੀਦਕੋਟ ਦੇ ਮੈਡੀਕਲ ਕਾਲਜਾਂ ’ਚ ਵੀ ਇਸ ਨੂੰ ਸਥਾਪਿਤ ਕੀਤਾ ਜਾ ਰਿਹਾ ਹੈ। ਸੂਬੇ ’ਚ ਹੁਣੇ ਤੱਕ ਓਮੀਕ੍ਰੋਨ ਦੇ 61 ਕੇਸ ਆ ਚੁੱਕੇ ਹਨ, ਜੋਕਿ ਬਹੁਤ ਜ਼ਿਆਦਾ ਇਨਫੈਕਟਿਡ ਹਨ ਅਤੇ ਕੋਵਿਡ ਦੇ ਹੋਰ ਕਿਸਮਾਂ ਦੀ ਤੁਲਨਾ ’ਚ 5 ਗੁਣਾ ਤੇਜ਼ੀ ਨਾਲ ਫੈਲਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸੂਬੇ ’ਚ ਸਰਕਾਰੀ ਅਤੇ ਪ੍ਰਾਈਵੇਟ ਖੇਤਰਾਂ ’ਚ ਪੱਧਰ 2 ਦੇ ਆਕਸੀਜਨ ਸਮਰੱਥ ਬੈੱਡਾਂ ਦੀ ਗਿਣਤੀ 14700 ਹੈ, ਜਦਕਿ ਪੱਧਰ-2 ਆਈ. ਸੀ. ਯੂ. ਬੈੱਡ 3132 ਹਨ। ਇਨ੍ਹਾਂ ’ਚ 1451 ਵੈਂਟੀਲੇਟਰ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ 88 ਆਕਸੀਜਨ ਪਲਾਂਟ ਸਥਾਪਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਦੀ ਆਕਸੀਜਨ ਉਤਪਾਦਨ ਸਮਰੱਥਾ 162 ਮੀਟ੍ਰਿਕ ਟਨ ਹੈ। ਏਅਰਸ ਆਪ੍ਰੇਸ਼ਨ ਯੂਨਿਟ, ਜੋਕਿ ਪ੍ਰਾਈਵੇਟ ਖੇਤਰ ’ਚ ਲੱਗੇ ਹੋਏ ਹਨ, ਉਨ੍ਹਾਂ ’ਚ ਵੀ ਆਕਸੀਜਨ ਸਮਰੱਥਾ 121 ਮੀਟ੍ਰਿਕ ਟਨ ਹੈ।

ਘਰੇਲੂ ਆਕਸੀਜਨ ਉਤਪਾਦਨ ਸਮਰੱਥਾ ਨੂੰ ਵਧਾ ਕੇ 283 ਮੀਟ੍ਰਿਕ ਟਨ ਕੀਤਾ ਗਿਆ ਹੈ। 6 ਐੱਲ. ਐੱਮ. ਓ. ਸਟੋਰੇਜ ਟੈਂਕ ਸਥਾਪਿਤ ਕੀਤੇ ਗਏ ਹਨ ਤੇ 28 ਫਰਵਰੀ 2022 ਤੱਕ 17 ਐੱਲ. ਐੱਮ. ਓ. ਸਟੋਰੇਜ ਟੈਂਕਾਂ ਦਾ ਨਿਰਮਾਣ ਕਾਰਜ ਵੀ ਪੂਰਾ ਹੋ ਜਾਵੇਗਾ।  ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਾ ਹਸਪਤਾਲਾਂ ’ਚ ਆਰ. ਟੀ. ਪੀ. ਸੀ. ਆਰ. ਟੈਸਟਿੰਗ ਲੈਬਸ ਸਥਾਪਿਤ ਕੀਤੀਆਂ ਜਾ ਰਹੀਆਂ ਹਨ।

ਮਨੀਸ਼ ਤਿਵਾੜੀ ਨੇ ਟਵੀਟ ਕਰਕੇ ਕਿਹਾ- ਪੰਜਾਬ ਨੂੂੰ ਚਾਹੀਦਾ ਹੈ ਅਜਿਹਾ ਸੀਐੱਮ

0

ਪੰਜਾਬ ਦੇ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਨੂੰ ਗੰਭੀਰ ਲੋਕਾਂ ਦੀ ਲੋੜ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿ ਖਿਆ ਕਿ ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ ਜੋ ਸੂਬੇ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਅਤੇ ਸਖ਼ਤ ਫੈਸਲੇ ਲੈਣ ਦੀ ਸਮਰੱਥਾ ਰੱਖਦਾ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਲਿਖਿਆ ਕਿ ਪੰਜਾਬ ਨੂੰ ਅਜਿਹੇ ਸੰਜੀਦਾ ਲੋਕਾਂ ਦੀ ਲੋੜ ਹੈ ਜਿਨ੍ਹਾਂ ਦੀ ਰਾਜਨੀਤੀ ਸੋਸ਼ਲ ਇੰਜਨੀਅਰਿੰਗ, ਮਨੋਰੰਜਨ, ਮੁਫਤ ਵਰਗੀ ਨਹੀਂ ਹੈ।

ਕਾਂਗਰਸ ਨੇ ਹੁਣ ਤੱਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਦੇ ਅਹੁਦੇ ਲਈ ਕਿਸੇ ਨੂੰ ਵੀ ਨਾਮਜ਼ਦ ਨਹੀਂ ਕੀਤਾ ਹੈ ਕਿਉਂਕਿ ਪਾਰਟੀ ਦਾ ਮੰਨਣਾ ਹੈ ਕਿ ਇਸ ਨਾਲ ਅੰਦਰੂਨੀ ਕਲੇਸ਼ ਅਤੇ ਅੰਦਰੂਨੀ ਫੁੱਟ ਪੈਦਾ ਹੁੰਦੀ ਹੈ। ਇਸ ਦੌਰਾਨ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਕਿਹਾ ਕਿ ਸੂਬੇ ਦਾ ਅਗਲਾ ਮੁੱਖ ਮੰਤਰੀ ਹਾਈਕਮਾਨ ਨਹੀਂ ਸਗੋਂ ਜਨਤਾ ਵੱਲੋਂ ਚੁਣਿਆ ਜਾਵੇਗਾ।

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਵੀ ਹੋਇਆ ਕੋਰੋਨਾ

0

ਦੇਸ਼ ‘ਚ ਇਕ ਵਾਰ ਫਿਰ ਕੋਰੋਨਾ ਮਹਾਂਮਾਰੀ ਦੇ ਮਾਮਲੇ ਤੇਜੀ ਨਾਲ ਵਧ ਰਹੇ ਹਨ। ਉਥੇ ਹੀ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਕਾਰਨ ਖਤਰਾ ਹੋਰ ਵੀ ਵਧ ਰਿਹਾ ਹੈ।ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਵੀ ਕੋਰੋਨਾ ਦੀ ਲਪੇਟ ’ਚ ਆ ਗਏ ਹਨ। ਉਨ੍ਹਾਂ ਦੀ ਰਿਪੋਰਟ ਕੋਵਿਡ ਪਾਜ਼ੇਟਿਵ ਆਈ ਹੈ। ਇਸਤੋਂ ਬਾਅਦ ਉਹ ਇਕਾਂਤਵਾਸ ’ਚ ਹਨ। ਉਨ੍ਹਾਂ ਨੇ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।  ਉਨ੍ਹਾਂ ਨੇ ਆਪਣੇ ਸੰਪਰਕ ’ਚ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਆਪਣੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।

ਭਗਵੰਤ ਮਾਨ, ਸਿੱਧੂ, ਕੇਜਰੀਵਾਲ ਤੇ ਸੁਖਬੀਰ ਦੇ ਪੈਣਗੇ ਪੇਚੇ, ਜਾਣੋ ਕਿਵੇਂ ? ਕੈਪਟਨ ਦੀ ਵੀ ਉੱਡੇਗੀ ਝੰਡੀ !

ਉਨ੍ਹਾਂ ਨੇ ਟਵੀਟ ’ਚ ਲਿਖਿਆ, ‘ਮੈਂ ਅੱਜ ਹਲਕੇ ਲੱਛਣਾਂ ਦੇ ਨਾਲ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹਾਂ। ਸਾਰੇ ਜ਼ਰੂਰੀ ਪ੍ਰੋਟੋਕੋਲਸ ਦਾ ਪਾਲਣ ਕਰ ਰਿਹਾ ਹਾਂ। ਮੈਂ ਖੁਦ ਨੂੰ ਵੱਖ ਕਰ ਲਿਆ ਹੈ ਅਤੇ ਘਰ ’ਚ ਹੀ ਇਕਾਂਤਵਾਸ ’ਚ ਹਾਂ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਖੁਦ ਨੂੰ ਵੱਖ ਕਰਨ ਅਤੇ ਜਾਂਚ ਕਰਵਾਉਣ ਦੀ ਅਪੀਲ ਕਰਦਾ ਹਾਂ ਜੋ ਮੇਰੇ ਸੰਪਰਕ ’ਚ ਆਏ ਹਨ।

 

ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਸੀਐੱਮ ਚੰਨੀ ਦੇ ਭਰਾ ਸਮੇਤ ਕਈ ਆਗੂ ਭਾਜਪਾ ‘ਚ ਹੋਏ ਸ਼ਾਮਿਲ

0

ਬੀਤੇ ਦਿਨੀ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਆਗੂ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉਥੇ ਹੀ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਰਾ ਜਸਵਿੰਦਰ ਸਿੰਘ ਧਾਲੀਵਾਲ ਭਾਜਪਾ ਵਿੱਚ ਸ਼ਾਮਲ ਹੋ ਗਿਆ। ਇਸਤੋਂ ਪਹਿਲਾਂ ਬੀਤੇ ਦਿਨ ਟੌਹੜਾ ਪਰਿਵਾਰ ਨੇ ਭਾਜਪਾ ਵਿੱਚ ਸ਼ਮੂਲੀਅਤ ਕਰਕੇ ਅਕਾਲੀ ਦਲ ਨੂੰ ਝਟਕਾ ਦਿੱਤਾ ਸੀ।

ਐਡਵੋਕੇਟ ਚਾਹਲ ਨੇ ਰਾਜਪਾਲ ਨਾਲ ਮੁਲਾਕਾਤ ਹੋਣ ਤੱਕ ਦੀ ਦੱਸੀ ਕਹਾਣੀ

ਪੰਜਾਬ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਹੋਰ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਈ ਦਿੱਗਜ ਆਗੂ ਭਾਜਪਾ ‘ਚ ਸ਼ਾਮਲ ਹੋਏ। ਇਸ ਮੌਕੇ ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ, ਜਿਹਨਾਂ ਨੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਪਾਰਟੀ ਦੇ ਸਿਰੋਪੇ ਪਹਿਨਾ ਕੇ ਸਵਾਗਤ ਕੀਤਾ। ਇਸ ਦੌਰਾਨ ਭਾਜਪਾ ਦੇ ਸਮੂਹ ਮੈਂਬਰਾਂ ਨੇ ਇਕਜੁੱਟ ਹੋ ਕੇ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਦੇ ਨਾਅਰੇ ਨਾਲ ਭਾਜਪਾ ਦੀ ਸਰਕਾਰ ਬਣਾਉਣ ਦੀ ਸਹੁੰ ਚੁੱਕੀ।

ਭਗਵੰਤ ਮਾਨ, ਸਿੱਧੂ, ਕੇਜਰੀਵਾਲ ਤੇ ਸੁਖਬੀਰ ਦੇ ਪੈਣਗੇ ਪੇਚੇ, ਜਾਣੋ ਕਿਵੇਂ ? ਕੈਪਟਨ ਦੀ ਵੀ ਉੱਡੇਗੀ ਝੰਡੀ !

ਇਸ ਨਾਲ ਹੀ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਤੇ ਕਾਂਗਰਸ ਕਮੇਟੀ ਸਮਾਣਾ ਦੇ ਮੀਤ ਪ੍ਰਧਾਨ ਬੇਅੰਤ ਸਿੰਘ, ਸਰਹਦੀ ਵੇਅਫੇਅਰ ਐਂਡ ਡਿਵੈਲਪਮੈਂਟ ਸੁਸਾਇਟੀ ਦੇ ਸਾਬਕਾ ਪ੍ਰਧਾਨ ਕੈਪਟਨ ਅਮਨਦੀਪ ਸਿੰਘ, ਸੇਵਾਮੁਕਤ ਲੈਫਟੀਨੈਂਟ ਕਰਨਲ ਗੁਰਪ੍ਰਕਾਸ਼ ਸਿੰਘ ਵਿਰਕ (ਮੁਹਾਲੀ), ਅਕਾਲੀ ਦਲ ਪੰਜਾਬ ਦੇ ਸੰਯੁਕਤ ਸਕੱਤਰ ਅਤੇ ਪੰਜਾਬ ਰਾਏ ਸਿੱਖ (ਐਸ.ਸੀ.) ਸੁਧਾਰ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਪੂਰਨ ਚੰਦ (ਫਾਜ਼ਿਲਕਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੀ.ਏ. ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਤੁੰਗ, ਬਸਪਾ ਆਗੂ ਚੌਧਰੀ ਅਰਜੁਨ ਸਿੰਘ ਕਾਂਸਲ (ਮੁਹਾਲੀ), ਡਾਇਰੈਕਟਰ ਪੰਜਾਬ ਮੰਡੀ ਬੋਰਡ ਅਤੇ ਆਲ ਇੰਡੀਆ ਜਾਟ ਮਹਾਸਭਾ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਬਡਹੇੜੀ (ਮੁਹਾਲੀ) ਸਮੇਤ ਵੱਖ-ਵੱਖ ਸਿਆਸੀ ਸਮਾਜਿਕ ਤੇ ਹੋਰ ਜਥੇਬੰਦੀਆਂ ਦੇ 68 ਆਗੂ ਆਪਣੇ ਸਾਥੀਆਂ ਸਮੇਤ ਭਾਜਪਾ ਪਰਿਵਾਰ ’ਚ ਸ਼ਾਮਲ ਹੋਏ ਹਨ।

ਪੰਜਾਬ ‘ਚ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਹੋਈਆਂ ਸ਼ੁਰੂ

0

ਗਣਤੰਤਰ ਦਿਵਸ ਨੇੜੇ ਆ ਰਿਹਾ ਹੈ। ਇਸ ਲਈ 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਲੁਧਿਆਣਾ ਮਹਾਨਗਰ ’ਚ ਇਸ ਵਾਰ ਗਣਤੰਤਰ ਦਿਵਸ ਸਮਾਗਮ ਮੌਕੇ ਬਤੌਰ ਮੁੱਖ ਮਹਿਮਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹੁੰਚ ਰਹੇ ਹਨ। ਉੱਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਅਤੇ ਸਪੀਕਰ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਸ਼ਹੀਦ ਭਗਤ ਸਿੰਘ ਨਗਰ ’ਚ ਇਸ ਵਾਰ ਕੌਮੀ ਝੰਡਾ ਚੜ੍ਹਾਉਣਗੇ।

ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਕਾਰਨ ਲਾਗੂ ਹੋ ਚੁੱਕੇ ਚੋਣ ਜ਼ਾਬਤੇ ਅਤੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਇਸ ਵਾਰ ਗਣਤੰਤਰ ਦਿਵਸ ਸਮਾਗਮ ਨੂੰ ਮੁੱਖ ਤੌਰ ’ਤੇ ਸਾਦੇ ਰੂਪ ਵਿਚ ਮਨਾਉਣ ਦਾ ਪਹਿਲਾਂ ਹੀ ਫ਼ੈਸਲਾ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਹਮੇਸ਼ਾ ਵਾਂਗ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਨਹੀਂ ਹੋਣਗੇ। ਵਿਭਾਗ ਵੱਲੋਂ ਜਾਰੀ ਲਿਸਟ ਮੁਤਾਬਕ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫਾਜ਼ਿਲਕਾ, ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅੰਮ੍ਰਿਤਸਰ, ਓਮ ਪ੍ਰਕਾਸ਼ ਸੋਨੀ ਬਠਿੰਡਾ, ਬ੍ਰਹਮ ਮਹਿੰਦਰਾ ਫਤਿਹਗੜ੍ਹ ਸਾਹਿਬ, ਮਨਪ੍ਰੀਤ ਸਿੰਘ ਬਾਦਲ ਪਟਿਆਲਾ ’ਚ ਕੌਮੀ ਝੰਡਾ ਚੜ੍ਹਾਉਣਗੇ।

ਜਾਣਕਾਰੀ ਅਨੁਸਾਰ ਤ੍ਰਿਪਤ ਰਜਿੰਦਰ ਬਾਜਵਾ ਪਠਾਨਕੋਟ, ਅਰੁਣਾ ਚੌਧਰੀ ਹੁਸ਼ਿਆਰਪੁਰ, ਸੁਖਬਿੰਦਰ ਸਰਕਾਰੀਆ ਤਰਨਤਾਰਨ, ਰਾਣਾ ਗੁਰਜੀਤ ਸਿੰਘ ਗੁਰਦਾਸਪੁਰ, ਰਜ਼ੀਆ ਸੁਲਤਾਨਾ ਸੰਗਰੂਰ, ਵਿਜੇ ਇੰਦਰ ਸਿੰਗਲਾ ਬਰਨਾਲਾ, ਭਾਰਤ ਭੂਸ਼ਣ ਆਸ਼ੂ ਮੋਗਾ, ਰਣਦੀਪ ਸਿੰਘ ਨਾਭਾ ਐੱਸ. ਏ. ਐੱਸ. ਨਗਰ, ਰਾਜ ਕੁਮਾਰ ਵੇਰਕਾ ਫਿਰੋਜ਼ਪੁਰ, ਸੰਗਤ ਸਿੰਘ ਗਿਲਜੀਆਂ ਰੋਪੜ, ਪਰਗਟ ਸਿੰਘ ਕਪੂਰਥਲਾ, ਅਮਰਿੰਦਰ ਰਾਜਾ ਵੜਿੰਗ ਮਾਨਸਾ, ਗੁਰਕੀਰਤ ਕੋਟਲੀ ਮਾਲੇਰਕੋਟਲਾ ’ਚ ਕੌਮੀ ਝੰਡਾ ਚੜ੍ਹਾਉਣਗੇ।

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਪਹੁੰਚੇ ਚੰਡੀਗੜ੍ਹ, ਪੰਜਾਬ ‘ਚ CM ਚਿਹਰੇ ਬਾਰੇ ਦਿੱਤਾ ਵੱਡਾ ਬਿਆਨ

0

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪਹੁੰਚ ਗਏ ਹਨ। ਕੇਜਰੀਵਾਲ ਨੇ ਸੂਬੇ ਅੰਦਰ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦੇ ਐਲਾਨ ਬਾਰੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਅਗਲੇ ਹਫ਼ਤੇ ਹੋਵੇਗਾ।

ਐਡਵੋਕੇਟ ਚਾਹਲ ਨੇ ਰਾਜਪਾਲ ਨਾਲ ਮੁਲਾਕਾਤ ਹੋਣ ਤੱਕ ਦੀ ਦੱਸੀ ਕਹਾਣੀ

ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਜੇਕਰ ਪੰਜਾਬ ‘ਚ ਆਮ ਆਦਮੀ ਪਾਰਟੀ ਸੱਤਾ ‘ਚ ਆਉਂਦੀ ਹੈ ਤਾਂ ਅਮਨ-ਕਾਨੂੰਨ ਦੀ ਸਥਿਤੀ ‘ਚ ਸੁਧਾਰ ਕੀਤਾ ਜਾਵੇਗਾ ਅਤੇ ਬੇਅਦਬੀ ਦੀਆਂ ਪਿਛਲੀਆਂ ਸਾਰੀਆਂ ਘਟਨਾਵਾਂ ‘ਚ ਨਿਆਂ ਯਕੀਨੀ ਬਣਾਇਆ ਜਾਵੇਗਾ।ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਸੂਬੇ ਅੰਦਰ ਸਭ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ, ਫਿਰ ਭਾਵੇਂ ਉਹ ਪ੍ਰਧਾਨ ਮੰਤਰੀ ਹੋਵੇ ਜਾਂ ਫਿਰ ਕੋਈ ਹੋਰ।

UP ‘ਚ ਭਾਜਪਾ ਨੂੰ ਵੱਡਾ ਝਟਕਾ, 24 ਘੰਟਿਆਂ ‘ਚ ਕਈ ਵਿਧਾਇਕਾਂ ਨੇ ਦਿੱਤਾ ਅਸਤੀਫਾ

0

ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਭਾਜਪਾ ਨੂੰ ਹੌਲੀ-ਹੌਲੀ ਇੱਕ ਤੋਂ ਬਾਅਦ ਇੱਕ ਝਟਕੇ ਲੱਗ ਰਹੇ ਹਨ। ਇਸੇ ਤਰ੍ਹਾਂ ਬਾਂਦਾ ਦੇ ਤਿੰਦਵਾਰੀ ਤੋਂ ਭਾਜਪਾ ਵਿਧਾਇਕ ਬ੍ਰਜੇਸ਼ ਪ੍ਰਜਾਪਤੀ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਬਾਅਦ ਵਿਧਾਇਕ ਰੋਸ਼ਨ ਲਾਲ ਵਰਮਾ ਨੇ ਵੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਦੱਸ ਦੇਈਏ ਕਿ ਇਨ੍ਹਾਂ ਦੋਹਾਂ ਮੰਤਰੀਆਂ ਤੋਂ ਪਹਿਲਾਂ ਕਿਰਤ ਮੰਤਰੀ ਸਵਾਮੀ ਪ੍ਰਸਾਦ ਮੌਰਿਆ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ। ਸਵਾਮੀ ਪ੍ਰਸਾਦ ਦਾ ਟਿਕਟ ਦੀ ਵੰਡ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ।

ਬਦਾਊਨ ਜ਼ਿਲ੍ਹੇ ਦੇ ਬਿਲਸੀ ਤੋਂ ਭਾਜਪਾ ਵਿਧਾਇਕ ਰਾਧਾ ਕ੍ਰਿਸ਼ਨ ਸ਼ਰਮਾ ਹਾਲ ਹੀ ਵਿੱਚ ਸਮਾਜਵਾਦੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਟਵੀਟ ਕਰਕੇ ਆਪਣੀ ਫੋਟੋ ਵੀ ਸਾਂਝੀ ਕੀਤੀ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਸਬੰਧੀ ਸਮੀਖਿਆ ਕਰਦਿਆਂ ਆਪੋ-ਆਪਣੇ ਵਿਭਾਗਾਂ ਦੇ ਕੰਮ-ਕਾਜ ਦਾ ਮੁਲਾਂਕਣ ਕਰਨ ਦੀ ਨਿਰੰਤਰਤਾ ਬਣਾਈ ਰੱਖਣ ਲਈ ਕਿਹਾ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਪ੍ਰਤੀਨਿਧ ਸੰਸਥਾ ਹੈ ਅਤੇ ਇਸ ਮਾਣਮੱਤੀ ਸੰਸਥਾ ਦੇ ਜ਼ਿੰਮੇਵਾਰ ਅਧਿਕਾਰੀ ਹੁੰਦਿਆਂ ਸਭ ਦਾ ਫ਼ਰਜ਼ ਹੈ ਕਿ ਸੰਸਥਾ ਦੀ ਬਿਹਤਰੀ ਲਈ ਆਪੋ-ਆਪਣੇ ਜ਼ੁੰਮੇ ਲੱਗੇ ਕੰਮ ਨੂੰ ਸਮੇਂ ਸਿਰ ਪੂਰਾ ਕਰੀਏ।

Singh ਕਿਹੜੇ ਕੰਮ ਨੂੰ ਲਾਉਂਦੇ ਆ 15 ਮਿੰਟ ?, ਸੁਣ ਲੈਣ ਸਰਕਾਰਾਂ ਤੇ ਪੰਜਾਬ ਪੁਲਿਸ

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪੋ-ਆਪਣੇ ਮਹਿਕਮੇ ਦੀ ਕਾਰਗੁਜ਼ਾਰੀ ਨੂੰ ਹੋਰ ਤਸਲੀਬਖ਼ਸ਼ ਬਣਾਉਣ ਅਤੇ ਪ੍ਰਬੰਧਾਂ ਨੂੰ ਚੁਸਤ-ਦਰੁਸਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਅਧਿਕਾਰੀਆਂ ਨੇ ਵੀ ਵਿਚਾਰ ਸਾਂਝੇ ਕੀਤੇ।

ਗੁਰਦੁਆਰਾ ਸੋਹਾਣਾ ਸਾਹਿਬ ਪਹੁੰਚਿਆ ਰਿਹਾਈ ਮਾਰਚ ਚੰਡੀਗੜ੍ਹ ਐਂਟਰੀ ਤੇ ਪੁਲਿਸ ਨੇ ਕਰ ਦਿੱਤੀ ਬੈਰੀਕੇਡਿੰਗ

ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਡਾ. ਪਰਮਜੀਤ ਸਿੰਘ ਸਰੋਆ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ ਮੌਜੂਦ ਸਨ।

ਸਿੱਖ ਆਗੂ ਸ. ਉਂਕਾਰ ਸਿੰਘ ਥਾਪਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਮੈਂਬਰ ਸ. ਉਂਕਾਰ ਸਿੰਘ ਥਾਪਰ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਆਗੂ ਸ. ਉਂਕਾਰ ਸਿੰਘ ਥਾਪਰ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਵਜੋਂ ਸੇਵਾ ਨਿਭਾਉਂਦਿਆਂ ਵੱਖ-ਵੱਖ ਕਾਰਜਾਂ ਵਿਚ ਆਪਣਾ ਅਹਿਮ ਯੋਗਦਾਨ ਪਾਇਆ।

ਉਨ੍ਹਾਂ ਨੇ ਕਿਹਾ ਕਿ ਸ. ਉਂਕਾਰ ਸਿੰਘ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਐਡਵੋਕੇਟ ਧਾਮੀ ਨੇ ਸ. ਥਾਪਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਸ. ਉਂਕਾਰ ਸਿੰਘ ਥਾਪਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।

ਰਾਘਵ ਚੱਢਾ ਦੇ ਇੱਕ ਪੱਤਰਕਾਰ ਨਾਲ ਦੁਰਵਿਵਹਾਰ ‘ਤੇ ਭੜਕੇ ਭਾਜਪਾ ਆਗੂ ਗੌਰਵ ਗੋਇਲ

0

ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਇੱਕ ਪੱਤਰਕਾਰ ਨਾਲ ਦੁਰਵਿਵਹਾਰ ਕਰਕੇ ਵਿਵਾਦਾਂ ਵਿੱਚ ਘਿਰ ਗਏ ਹਨ। ਚੰਡੀਗੜ੍ਹ ਭਾਜਪਾ ਦੇ ਸੂਬਾ ਬੁਲਾਰੇ ਗੌਰਵ ਗੋਇਲ ਨੇ ਇਸ ਮਾਮਲੇ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਇਕ ਪੱਤਰਕਾਰ ਦਾ ਹੀ ਨਹੀਂ ਸਗੋਂ ਲੋਕਤੰਤਰ ਦੇ ਚੌਥੇ ਥੰਮ ਦੀ ਪੱਤਰਕਾਰੀ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਧੁੱਤ ਆਮ ਆਦਮੀ ਪਾਰਟੀ ਦੇ ਆਗੂ ਹਮੇਸ਼ਾ ਹੀ ਅਜਿਹੀਆਂ ਹਰਕਤਾਂ ਕਰਦੇ ਨਜ਼ਰ ਆਉਂਦੇ ਹਨ।

ਸ਼੍ਰੀ ਗੋਇਲ ਨੇ ਅੱਗੇ ਕਿਹਾ ਕਿ ਆਪ ਆਗੂ ਰਾਘਵ ਚੱਢਾ ਦਾ ਇੰਨਾ ਹੰਕਾਰ ਕਿ ਉਹ ਅਤੇ ਉਨ੍ਹਾਂ ਦੀ ਟਰੋਲਰਾਂ ਦੀ ਟੀਮ ਨੇ ਆਪਣੇ ਪੱਤਰਕਾਰ ਸਾਥੀ ਦੇ ਨਾਲ ਉਨ੍ਹਾਂ ਦੇ ਮੌਲਿਕ ਅੀਧਕਾਰਾਂ ਲਈ ਖੜੀ੍ਹਆਂ ਦੋ ਮਹਿਲਾ ਪੱਤਰਕਾਰਾਂ ਨੂੰ ਵੀ ਬੁਰੀ ਤਰ੍ਹਾਂ ਟ੍ਰੋਲ ਕਰਨਾ ਨਿੰਦਣਯੋਗ ਹੈ ਅਤੇ ਕਿਸੇ ਵੀ ਤਰ੍ਹਾਂ ਮਰਯਾਦਾ ਆਚਰਣ ਨਹੀਂ ਹੈ।ਮਾਈਕ ਚੁੱਕਣਾ ਅਤੇ ਸੁੱਟ ਦੇਣਾ ਹੰਕਾਰੇ ਹੋਏ ਲੀਡਰ ਦੀ ਨਿਸ਼ਾਨੀ ਹੈ।