Home Blog Page 2204

ਹੁਣ WhatsApp ਰਾਹੀਂ ਰੀਸੈੱਟ ਕਰ ਸਕਦੇ ਹੋ UPI PIN, ਜਾਣੋ ਕੀ ਹੈ ਪ੍ਰੋਸੈੱਸ

0

ਵਟਸਐਪ ਆਪਣੇ ਪਲੇਟਫਾਰਮ ‘ਚ ਉਪਭੋਗਤਾਵਾਂ ਨੂੰ ਵਧੀਆ ਅਨੁਭਵ ਦੇਣ ਵਿੱਚ ਮਦਦ ਕਰਨ ਲਈ ਬਹੁਤ ਹੀ ਵਧੀਆ ਫੀਚਰਜ਼ ਆਫਰ ਕਰਦਾ ਹੈ। ਅਜਿਹਾ ਹੀ ਇਕ ਫੀਚਰ WhatsApp Pay ਹੈ, ਜੋ ਕੰਟੈਕਟਸ ਨੂੰ ਐਪ ਤੋਂ ਹੀ ਪੈਸੇ ਟ੍ਰਾਂਸਫਰ ਕਰਨ ਦੀ ਸਹੂਲਤ ਦਿੰਦਾ ਹੈ। ਐਪ ਪੈਸੇ ਭੇਜਣ ਤੇ ਟਰਾਂਸਫਰਕਰਨ ਲਈ UPI ਭੁਗਤਾਨ ਢਾਂਚੇ ਦੀ ਵਰਤੋਂ ਕਰਦਾ ਹੈ।

ਮੈਟਾ-ਮਲਕੀਅਤ ਵਾਲੀ ਐਪ ਨੇ 2018 ‘ਚ ਭਾਰਤ ਵਿੱਚ ਇਸ ਫੀਚਰ ਨੂੰ ਅਜ਼ਮਾਇਸ਼ ਦੇ ਤੌਰ ‘ਤੇ ਪੇਸ਼ ਕੀਤਾ ਸੀ ਅਤੇ ਬਾਅਦ ਵਿੱਚ ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ਼ ਇੰਡੀਆ (NCPI) ਤੋਂ ਮਨਜ਼ੂਰੀ ਤੋਂ ਬਾਅਦ 2020 ‘ਚ ਸਾਰੇ ਉਪਭੋਗਤਾਵਾਂ ਲਈ ਰੋਲਆਊਟ ਕੀਤਾ ਗਿਆ। ਜਦੋਂਕਿ ਐਪ 227 ਤੋਂ ਵੱਧ ਬੈਂਕਾਂ ਦੇ ਨਾਲ ਰੀਅਲ-ਟਾਈਮ ਭੁਗਤਾਨ ਪ੍ਰਣਾਲੀ ਦੀ ਪੇਸ਼ਕਸ਼ ਕਰਦਾ ਹੈ। ਬੈਂਕ ਉਪਭੋਗਤਾ ਦੇ ਖਾਤੇ ਦੇ ਬੈਲੇਂਸ ਦੀ ਜਾਂਚ ਕਰ ਸਕਦੇ ਹਨ ਅਤੇ UPI ਪਿੰਨ ਨੂੰ ਵੀ ਬਦਲ ਸਕਦੇ ਹਨ। ਤੁਹਾਨੂੰ ਸਿਰਫ਼ WhatsApp ਦੀ ਵਰਤੋਂ ਕਰ ਕੇ UPI ਪਿੰਨ ਨੂੰ ਬਦਲਣ ਲਈ ਕੁਝ ਆਸਾਨ ਸਟੈੱਪਸ ਨੂੰ ਫਾਲੋ ਕਰਨਾ ਹੈ।

Sonu Sood ਦੀ ਭੈਣ Malvika Sood Congress ’ਚ ਸ਼ਾਮਲ

ਆਪਣੇ ਐਂਡਰਾਇਡ ਸਮਾਰਟਫੋਨ ‘ਤੇ WhatsApp ਖੋਲ੍ਹੋ।

ਫਿਰ ਉੱਪਰ ਸੱਜੇ ਪਾਸੇ ਤਿੰਨ ਬਿੰਦੀਆਂ ਵਾਲੇ ਆਈਕਨ ‘ਤੇ ਟੈਪ ਕਰੋ ਤੇ ਫਿਰ Payment ‘ਤੇ ਟੈਪ ਕਰੋ।

Payment ਸੈਕਸ਼ਨ ‘ਚ ਉਸ ਬੈਂਕ ਖਾਤੇ ‘ਤੇ ਟੈਪ ਕਰੋ ਜਿਸ ਲਈ ਤੁਸੀਂ UPI ਪਿੰਨ ਬਦਲਣਾ ਚਾਹੁੰਦੇ ਹੋ।

ਇਸ ਤੋਂ ਬਾਅਦ ਫਿਰ Change UPI PIN ‘ਤੇ ਟੈਪ ਕਰੋ।

ਅੱਗੇ ਮੌਜੂਦਾ UPI ਪਿੰਨ ਦਾਖਲ ਕਰੋ ਤੇ ਫਿਰ ਨਵਾਂ UPI ਪਿੰਨ ਦਾਖਲ ਕਰੋ।

BIG BREAKING:ਗੁਰਲਾਲ ਭਲਵਾਨ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ ਕਿੱਕੀ ਢਿੱਲੋਂ ‘ਤੇ ਦੋਸ਼?

ਨਵੇਂ UPI ਪਿੰਨ ਨੰਬਰ ਨੂੰ ਵੈਰੀਫਾਈ ਕਰੋ ਤੇ ਹੁਣ ਤੁਹਾਡਾ ਨਵਾਂ ਪਿੰਨ ਤਿਆਰ ਹੈ।

WhatsApp ‘ਤੇ UPI ਪਿੰਨ ਨੂੰ ਕਿਵੇਂ ਰੀਸੈੱਟ ਕਰਨਾ ਹੈ

ਜੇਕਰ ਤੁਸੀਂ WhatsApp ‘ਤੇ UPI ਪਿੰਨ ਨੂੰ ਰੀਸੈੱਟ ਕਰਨਾ ਚਾਹੁੰਦੇ ਹੋ ਤਾਂ ਇਸਦੇ ਲਈ ਇਹ ਪ੍ਰੋਸੈੱਸ ਫਾਲੋ ਕਰਨਾ ਪਵੇਗਾ…

More Oprtion ‘ਤੇ ਟੈਪ ਕਰੋ ਤੇ ਫਿਰ Payments ਚੁਣੋ।

ਉਹ ਬੈਂਕ ਖਾਤਾ ਚੁਣੋ ਜਿਸ ਲਈ ਤੁਸੀਂ ਆਪਣਾ UPI ਪਿੰਨ ਨੰਬਰ ਭੁੱਲ ਗਏ ਹੋ।

ਫਿਰ Forgot UPI PIN ‘ਤੇ ਟੈਪ ਕਰੋ।

ਇਸ ਤੋਂ ਬਾਅਦ Continue ਚੁਣੋ ਤੇ ਆਪਣੇ ਡੈਬਿਟ ਕਾਰਡ ਨੰਬਰ ਤੇ ਆਖਰੀ ਮਿਤੀ ਦੇ ਆਖਰੀ 6-ਅੰਕ ਦਾਖਲ ਕਰੋ (ਕੁਝ ਬੈਂਕ ਤੁਹਾਡਾ CVV ਨੰਬਰ ਵੀ ਮੰਗ ਸਕਦੇ ਹਨ)।

ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

0

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ। ਉਨ੍ਹਾਂ ਨੇ ਖ਼ੁਦ ਨੂੰ ਆਪਣੇ ਗ੍ਰਹਿ ਵਿਖ਼ੇ ਹੀ ਇਕਾਂਤਵਾਸ ਕਰ ਲਿਆ ਹੈ।

ਉਹਨਾਂ ਦੇ ਦਫ਼ਤਰ ਨਾਲ ਸੰਬੰਧਤ 10 ਵਿਅਕਤੀਆਂ ਦੇ ਨਮੂਨੇ ਵੀ ਜਾਂਚ ਲਈ ਭੇਜੇ ਗਏ ਹਨ।

ਰਾਣਾ ਗੁਰਜੀਤ ਸਿੰਘ ਨੇ ਪਿਛਲੇ ਦਿਨਾਂ ਵਿੱਚ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਇਹਿਤਿਆਤ ਵਜੋਂ ਆਪਣੇ ਕਰੋਨਾ ਟੈਸਟ ਕਰਵਾਉਣ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ PM ਮੋਦੀ ਨੇ ਕੀਤਾ ਵੱਡਾ ਐਲਾਨ

0

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੱਡਾ ਐਲਾਨ ਕੀਤਾ ਹੈ। ਪੀ.ਐੱਮ. ਮੋਦੀ ਨੇ ਟਵੀਟ ਕਰਦੇ ਹੋਏ ਦੱਸਿਆ,‘‘ਇਸ ਸਾਲ ਤੋਂ ਹਰ 26 ਦਸੰਬਰ ‘ਵੀਰ ਬਾਲ ਦਿਵਸ’ ਦੇ ਰੂਪ ’ਚ ਮਨਾਇਆ ਜਾਵੇਗਾ।’’ ਉਨ੍ਹਾਂ ਨੇ ਕਿਹਾ,‘‘ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ, ਮੈਨੂੰ ਇਹ ਦੱਸਦੇ ਹੋਏ ਮਾਣ ਹੋ ਰਿਹਾ ਹੈ ਕਿ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ’ਚ ਮਨਾਇਆ ਜਾਵੇਗਾ। ਇਹ ਸਾਹਿਬਜਾਦਿਆਂ ਦੇ ਸਾਹਸ ਲਈ ਇੱਕ ਸਹੀ ਸ਼ਰਧਾਂਜਲੀ ਹੈ।’’


ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਹੋਰ ਟਵੀਟ ’ਚ ਕਿਹਾ,‘‘ਮਾਤਾ ਗੁਜਰੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ 4 ਸਾਹਿਬਜਾਦਿਆਂ ਦੀ ਵੀਰਤਾ ਅਤੇ ਆਦਰਸ਼ ਲੱਖਾਂ ਲੋਕਾਂ ਨੂੰ ਸ਼ਕਤੀ ਦਿੰਦੇ ਹਨ। ਉਹ ਅਨਿਆਂ ਅੱਗੇ ਕਦੇ ਨਹੀਂ ਝੁਕੇ। ਉਨ੍ਹਾਂ ਨੇ ਇੱਕ ਅਜਿਹੀ ਦੁਨੀਆ ਦੀ ਕਲਪਣਾ ਕੀਤੀ ਜੋ ਸਮਾਵੇਸ਼ੀ ਹੈ। ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਬਾਰੇ ਜਾਣਨਾ ਸਮੇਂ ਦੀ ਮੰਗ ਹੈ।’’ ਉਨ੍ਹਾਂ ਨੇ ਅੱਗੇ ਕਿਹਾ,‘‘ਸਾਹਿਬਜਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜਾਦਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵੀਰ ਬਾਲ ਦਿਵਸ ਮਨਾਇਆ ਜਾਵੇਗਾ।’’

 

ਸੁਪਰੀਮ ਕੋਰਟ ‘ਚ ਕੋਰੋਨਾ ਨੇ ਦਿੱਤੀ ਦਸਤਕ, 4 ਜੱਜਾਂ ਨੂੰ ਹੋਇਆ ਕੋਰੋਨਾ

0

ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ।ਹੁਣ ਇਸ ਦਾ ਅਸਰ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਸੁਪਰੀਮ ਕੋਰਟ ਦੇ 4 ਜੱਜ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸ਼ੁੱਕਰਵਾਰ ਤੋਂ ਸੁਪਰੀਮ ਕੋਰਟ ਦੇ ਸਾਰੇ ਜੱਜ ਘਰੋਂ ਕੰਮ ਕਰ ਰਹੇ ਹਨ। ਫਿਲਹਾਲ ਅਦਾਲਤ ‘ਚ ਸਿਰਫ ਜ਼ਰੂਰੀ ਮਾਮਲਿਆਂ ਦੀ ਸੁਣਵਾਈ ਹੋ ਰਹੀ ਹੈ। ਜਾਣਕਾਰੀ ਅਨੁਸਾਰ ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਵਿੱਚ ਸਾਰੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ।

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਭਾਰਤ ਦੇ ਚੀਫ਼ ਜਸਟਿਸ ਐਨਵੀ ਰਮਨ ਨੇ ਵੀਰਵਾਰ ਨੂੰ ਚਾਰ ਸੀਨੀਅਰ ਜੱਜਾਂ ਨਾਲ ਮੀਟਿੰਗ ਕੀਤੀ। ਦੱਸਿਆ ਗਿਆ ਕਿ ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਹੁਣ ਜੱਜ ਆਪਣੀ ਰਿਹਾਇਸ਼ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੇਸਾਂ ਦੀ ਸੁਣਵਾਈ ਕਰਨਗੇ। ਸੁਪਰੀਮ ਕੋਰਟ ਵੱਲੋਂ ਜਾਰੀ ਸਰਕੂਲਰ ਵਿੱਚ ਕਿਹਾ ਗਿਆ ਹੈ ਕਿ 7 ਜਨਵਰੀ 2022 (ਸ਼ੁੱਕਰਵਾਰ) ਤੋਂ ਸਾਰੇ ਕੇਸਾਂ ਦੀ ਸੁਣਵਾਈ ਔਨਲਾਈਨ ਮੋਡ ਰਾਹੀਂ ਕੀਤੀ ਜਾਵੇਗੀ। ਇਹ ਵੀ ਕਿਹਾ ਗਿਆ ਕਿ ਬੈਂਚ ਰਿਹਾਇਸ਼ੀ ਦਫ਼ਤਰਾਂ ਵਿੱਚ ਬੈਠਣਗੇ।

ਸਰਕੂਲਰ ਅਨੁਸਾਰ 10 ਜਨਵਰੀ ਤੋਂ ਅਗਲੇ ਹੁਕਮਾਂ ਤੱਕ ਅਦਾਲਤ ਦੇ ਸਾਹਮਣੇ ਸਿਰਫ ਜ਼ਰੂਰੀ ‘ਜ਼ਿਕਰਯੋਗ’ ਕੇਸ, ਨਵੇਂ ਕੇਸ, ਜ਼ਮਾਨਤ ਦੇ ਮਾਮਲੇ, ਸਟੇਅ ਦੇ ਮਾਮਲੇ, ਨਜ਼ਰਬੰਦੀ ਦੇ ਕੇਸ ਅਤੇ ਨਿਸ਼ਚਿਤ ਮਿਤੀ ਵਾਲੇ ਕੇਸ ਸੂਚੀਬੱਧ ਕੀਤੇ ਜਾਣਗੇ। ਦੂਜੇ ਪਾਸੇ ਸੰਸਦ ਭਵਨ ਵਿੱਚ ਕੰਮ ਕਰ ਰਹੇ 400 ਤੋਂ ਵੱਧ ਕਰਮਚਾਰੀ ਵੀ ਕੋਰੋਨਾ ਸੰਕਰਮਿਤ ਪਾਏ ਗਏ ਹਨ। 6 ਅਤੇ 7 ਜਨਵਰੀ ਨੂੰ ਸੰਸਦ ‘ਚ ਕੰਮ ਕਰ ਰਹੇ ਸਟਾਫ ਅਤੇ ਸੁਰੱਖਿਆ ਕਰਮਚਾਰੀਆਂ ਦਾ ਵੀ ਕੋਰੋਨਾ ਟੈਸਟ ਕੀਤਾ ਗਿਆ ਸੀ।

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਕੋਰੋਨਾ ਨੂੰ ਦਿੱਤੀ ਮਾਤ

0

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਵਿਚਕਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਹਾਲਾਂਕਿ ਹੁਣ ਉਹ ਕੋਰੋਨਾ ਤੋਂ ਠੀਕ ਹੋ ਗਏ ਹਨ।

Sonu Sood ਦੀ ਭੈਣ Malvika Sood Congress ’ਚ ਸ਼ਾਮਲ

ਇਸ ਦੀ ਜਾਣਕਾਰੀ ਖੁਦ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ, ਮੈਂ ਤੁਹਾਡੀ ਸੇਵਾ ਵਿੱਚ ਵਾਪਸ ਹਾਜ਼ਰ ਹਾਂ।

IMD ਨੇ ਅਗਲੇ 48 ਘੰਟਿਆਂ ‘ਚ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ‘ਚ ਭਾਰੀ ਬਾਰਿਸ਼ ਦੀ ਦਿੱਤੀ ਚਿਤਾਵਨੀ

0

ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ‘ਚ ਪਿਛਲੇ ਕੁੱਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਾਰਾ ਇਕਦਮ ਹੇਠਾਂ ਡਿੱਗ ਗਿਆ ਹੈ, ਜਿਸ ਤੋਂ ਬਾਅਦ ਮੌਸਮ ‘ਚ ਭਾਰੀ ਬਦਲਾਅ ਆਇਆ ਹੈ। ਭਾਰਤੀ ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ 48 ਘੰਟਿਆਂ ਤੱਕ ਮੌਸਮ ਦੀ ਸਥਿਤੀ ਇਸੇ ਤਰ੍ਹਾਂ ਬਣੀ ਰਹੇਗੀ।

ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਤੱਕ ਦੇਸ਼ ਦੇ ਪੱਛਮੀ ਹਿਮਾਲੀਅਨ ਰਾਜਾਂ ਅਤੇ ਉੱਤਰ ਪੂਰਬੀ ਰਾਜਾਂ ਦੇ ਜ਼ਿਆਦਾਤਰ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ ‘ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਤਾਪਮਾਨ ‘ਚ 4 ਤੋਂ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਤੱਕ ਤਾਪਮਾਨ ਵਿੱਚ 6 ਡਿਗਰੀ ਤੱਕ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਐਤਵਾਰ ਤੱਕ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉਪਰਲੇ ਹਿੱਸਿਆਂ ‘ਚ ਵੀ ਬਰਫਬਾਰੀ ਦੀ ਸੰਭਾਵਨਾ ਜਤਾਈ ਗਈ ਹੈ। 9 ਜਨਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਉਤਰਾਖੰਡ ‘ਚ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

IMD ਮੁਤਾਬਕ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਅਗਲੇ ਦੋ-ਤਿੰਨ ਦਿਨਾਂ ਤੱਕ ਤਾਪਮਾਨ ਵਿੱਚ 4 ਤੋਂ 6 ਡਿਗਰੀ ਦੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਅਗਲੇ 48 ਘੰਟਿਆਂ ਦੌਰਾਨ ਇਨ੍ਹਾਂ ਰਾਜਾਂ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਤੋਂ ਇਲਾਵਾ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮੱਧ ਭਾਰਤ ਵਿੱਚ 8 ਤੋਂ 12 ਜਨਵਰੀ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਪੂਰਬੀ ਭਾਰਤ ਵਿੱਚ 10 ਤੋਂ 13 ਜਨਵਰੀ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

PM ਮੋਦੀ ਦੀ ਸੁਰੱਖਿਆ ’ਚ ਕੋਤਾਹੀ ’ਤੇ ਅਨੁਰਾਗ ਠਾਕੁਰ ਨੇ ਸੋਨੀਆ ਗਾਂਧੀ ਦੀ ਚੁੱਪੀ ’ਤੇ ਚੁੱਕੇ ਸਵਾਲ

0

ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਕੋਤਾਹੀ ਦੇ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਹੋਰ ਨੇਤਾਵਾਂ ਵੱਲੋਂ ਕੀਤੀਆਂ ਗਈਆਂ ਟਿੱਪਣੀ ’ਤੇ ਦੁੱਖ ਪ੍ਰਗਟ ਕਰਦੇ ਹੋਏ ਇਸ ਮੁੱਦੇ ’ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਚੁੱਪੀ ’ਤੇ ਸਵਾਲ ਚੁੱਕਿਆ ਹੈ।

ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਜਿੱਥੇ ਵੀ ਜਾਂਦੇ ਹਨ, ਉਨ੍ਹਾਂ ਦੀ ਸੁਰੱਖਿਆ ਲਈ ਉਹ ਸੂਬਾ ਜ਼ਿੰਮੇਵਾਰ ਹੁੰਦਾ ਹੈ। ਇਸ ਲਈ ਪੰਜਾਬ ਵਿਚ ਜੋ ਕੁਝ ਹੋਇਆ, ਉਸ ’ਤੇ ਪੂਰੇ ਦੇਸ਼ ਨੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਨਹੀਂ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੁਣ ਇਹ ਮਾਮਲਾ ਸੁਪਰੀਮ ਕੋਰਟ ’ਚ ਹੈ ਅਤੇ ਹੁਣ ਕਾਨੂੰਨ ਆਪਣਾ ਕੰਮ ਕਰੇਗਾ।

ਕੇਂਦਰੀ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ, ਉੱਥੋਂ ਦੇ ਕਾਂਗਰਸ ਪ੍ਰਧਾਨ ਅਤੇ ਹੋਰ ਨੇਤਾਵਾਂ ਨੇ ਇਸ ਮੁੱਦੇ ’ਤੇ ਟਿੱਪਣੀ ਕੀਤੀ, ਉਹ ਦੁਖਦਾਇਕ ਹੈ। ਇਹ ਦਿਖਾਉਂਦਾ ਹੈ ਕਿ ਉਹ ਕੀ ਸੋਚਦੇ ਹਨ ਅਤੇ ਪ੍ਰਧਾਨ ਮੰਤਰੀ ਬਾਰੇ ਕਿਵੇਂ ਬੋਲਦੇ ਹਨ। ਇਸ ਤੋਂ ਇਲਾਵਾ ਇਸ ਨਾਲ ਕਈ ਸਵਾਲ ਉੱਠਦੇ ਹਨ ਕਿਉਂਕਿ ਕਾਂਗਰਸ ਪ੍ਰਧਾਨ (ਸੋਨਿਆ ਗਾਂਧੀ) ਅਤੇ ਪਾਰਟੀ ਦੇ ਸੀਨੀਅਰ ਨੇਤਾ ਇਸ ’ਤੇ ਚੁੱਪ ਹਨ।

CM ਚੰਨੀ ਅਤੇ ਪ੍ਰਗਟ ਸਿੰਘ ਸੂਬੇ ਦੀ ਮੁੱਢਲੀ ਤੇ ਉੱਚ-ਸਿੱਖਿਆ ਪ੍ਰਣਾਲੀ ਬਾਰੇ ਗੰਭੀਰ ਨਹੀਂ : ਹਰਪਾਲ ਚੀਮਾ

0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਰਕਾਰੀ ਸਿੱਖਿਆ ਦੇ ਖੇਤਰ ‘ਚ ਸੂਬੇ ਦੀ ਤਰਸਯੋਗ ਹਾਲਤ ਬਾਰੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਸੱਤਾਧਾਰੀ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ, ਕਾਲਜਾਂ , ਸਕੂਲਾਂ ਅਤੇ ਹੋਰ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਸੋਚੀ-ਸਮਝੀ ਸਾਜਿਸ਼ ਤਹਿਤ ਤਬਾਹੀ ਵੱਲ ਧੱਕਿਆ ਹੈ।

ਮੋਦੀ ਦੀ Security ਭੰਗ ਹੋਣ ਦਾ ਹਟਾਏ ਗਏ ਪੰਜਾਬ ਦੇ ਡੀਜੀਪੀ ਵੇਖੋ ਕਿਸ ਨੂੰ ਲਾਇਆ ਗਿਆ ਹੁਣ ਨਵਾਂ ਡੀਜੀਪੀ

ਚੀਮਾ ਨੇ ਇਹ ਪ੍ਰਤੀਕਿਰਿਆ  ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇੱਕ ਵਫ਼ਦ ਨਾਲ ਮੁਲਾਕਾਤ ਕਰਨ ਸਮੇਂ ਪ੍ਰਗਟ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੂੰ ਪੰਜਾਬ ਦੀਆਂ ਯੂਨੀਵਰਸਟੀਆਂ ਅਤੇ ਕਾਲਜਾਂ ‘ਚ ਯੂ.ਜੀ.ਸੀ. ਦੇ ਨਵੇਂ ਪੇ-ਸਕੇਲ ਤੁਰੰਤ ਲਾਗੂ ਕਰਨ ਦੀ ਅਪੀਲ ਕੀਤੀ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੇਂਦਰ ਦੇ ਸੱਤਵੇਂ ਪੇ ਕਮਿਸ਼ਨ ਦੀਆਂ ਜਨਵਰੀ 2016 ਦੀਆਂ ਸਿਫ਼ਾਰਿਸ਼ਾਂ ਹੋਰਨਾਂ ਰਾਜਾਂ ਦੀਆਂ ਸਰਕਾਰਾਂ ਵਲੋਂ ਸਾਲ 2018 ਤੋਂ ਹੀ ਲਾਗੂ ਕੀਤੀਆਂ ਜਾ ਚੁਕੀਆਂ ਹਨ। ਪਰ ਪੰਜਾਬ ਸਰਕਾਰ ਨੇ 4 ਸਾਲ ਬੀਤਣ ਦੇ ਬਾਵਜੂਦ ਇਹ ਨਵੇਂ ਤਨਖਾਹ ਸਕੇਲ ਪੰਜਾਬ ਦੀਆਂ ਯੂਨੀਵਰਸਟੀਆਂ ਅਤੇ ਕਾਲਜਾਂ ‘ਚ ਲਾਗੂ ਨਹੀਂ ਕੀਤੇ। ਜਿਸ ਕਾਰਨ ‘ਗੁਰੂ’ ਦਾ ਰੁਤਬਾ ਹਾਸਲ ਪ੍ਰੋਫੈਸਰਾਂ/ਲੈਕਚਰਾਰਾਂ ਦੇ ਮਨੋਬਲ ਨੂੰ ਸਿੱਧੀ ਸੱਟ ਲਗ ਰਹੀ ਹੈ ਅਤੇ ਇਸ ਦਾ ਬੁਰਾ ਪ੍ਰਭਾਵ ਸਮੁੱਚੇ ਸਿੱਖਿਆ ਖੇਤਰ ਉਤੇ ਪੈ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ,‘‘ਵੱਡੀਆਂ- ਵੱਡੀਆਂ ਗੱਲਾਂ ਕਰਨ ਵਾਲੇ ਮੁੱਖ ਮੰਤਰੀ ਚੰਨੀ ਅਤੇ ਪ੍ਰਗਟ ਸਿੰਘ ਵੀ ਕੈਪਟਨ ਅਮਰਿੰਦਰ ਸਿੰਘ ਵਾਂਗ ਸੂਬੇ ਦੀ ਮੁਢਲੀ ਅਤੇ ਉੱਚ-ਸਿੱਖਿਆ ਪ੍ਰਣਾਲੀ ਬਾਰੇ ਗੰਭੀਰ ਨਹੀਂ ਹਨ। ਪੰਜਾਬ ਲਈ ਇਸ ਤੋਂ ਸ਼ਰਮ ਵਾਲੀ ਗੱਲ ਕੀ ਹੋਰ ਸਕਦੀ ਹੈ ਕਿ ਗਵਾਂਢੀ ਸੂਬੇ ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵੱਲੋਂ ਆਪਣੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਪ੍ਰੋਫ਼ੈਸਰਾਂ ਲਈ ਕੇਂਦਰ ਦਾ ਸੱਤਵਾਂ ਪੇ-ਸਕੇਲ ਲਾਗੂ ਕਰ ਦਿੱਤਾ ਗਿਆ,ਇਥੋਂ ਤੱਕ ਕਿ ਇਸ ਤਰ੍ਹਾਂ ਦੇ ਹਰ ਪ੍ਰਸ਼ਾਸਨਿਕ ਫੈਂਸਲੇ ਲਈ ਪੰਜਾਬ ਦੇ ਕਦਮ-ਚਿਨ੍ਹਾਂ ‘ਤੇ ਚਲਣ ਵਾਲੇ ਹਿਮਾਚਲ ਪ੍ਰਦੇਸ਼ ਨੇ ਵੀ ਆਪਣੇ ਕਾਲਜਾਂ- ਯੂਨੀਵਰਸਿਟੀਆਂ ਦੇ ਅਧਿਆਪਿਕਾਂ ਦਾ ਸਨਮਾਨ ਕਰਦਿਆਂ ਚਾਲੂ ਜਨਵਰੀ ਮਹੀਨੇ ਤੋਂ ਸੱਤਵਾਂ ਪੇ-ਸਕੇਲ ਲਾਗੂ ਕਰਨ ਦਾ ਫੈਂਸਲਾ ਕਰ ਲਿਆ ਹੈ। ਜਦੋਂ ਹਿਮਾਚਲ ਪ੍ਰਦੇਸ਼ ਵੀ ਇਹ ਫੈਂਸਲਾ ਲਾਗੂ ਕਰਨ ‘ਚ ਪੰਜਾਬ ਨੂੰ ਪਿਛਾੜ ਗਿਆ ਤਾਂ ਇਹ ਪੰਜਾਬ ਸਰਕਾਰ ਦੇ ਮੂੰਹ ‘ਤੇ ਕਰਾਰੀ ਚਪੇੜ ਹੈ।’’

ਚੋਣ ਕਮਿਸ਼ਨ ਪੰਜਾਬ ਚੋਣਾਂ ਦਾ ਕਰ ਰਿਹਾ ਐਲਾਨ, ਦੇਖੋ ਕਦੋਂ ਪੈਣਗੀਆਂ ਨਵੀਂ ਸਰਕਾਰ ਲਈ ਵੋਟਾਂ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸੱਤਵਾਂ ਤਨਖ਼ਾਹ ਕਮਿਸ਼ਨ ਲਾਗੂ ਨਾ ਕੀਤੇ ਜਾਣ ਕਾਰਨ ਪੰਜਾਬ ਦੀਆਂ ਸਾਰੀਆਂ ਯੂਨੀਵਰਸਟੀਆਂ ਅਤੇ ਕਾਲਜਾਂ ਦੇ ਅਧਿਆਪਕ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਭੁੱਖ ਹੜਤਾਲ, ਮਰਨ ਵਰਤ, ਰੋਸ ਮੁਜ਼ਾਹਰੇ ਕਰ ਰਹੇ ਹਨ, ਪਰ ਪੰਜਾਬ ਸਰਕਾਰ ਦਾ ਉਨ੍ਹਾਂ ਵੱਲ ਕੋਈ ਧਿਆਨ ਨਹੀਂ, ਜਿਸ ਤੇ ਇਹ ਸਿੱਧ ਹੁੰਦਾ ਹੈ ਕਿ ਪੰਜਾਬ ਸਰਕਾਰ ਉੱਚ ਸਿੱਖਿਆ ਨੂੰ ਬਚਾਉਣ ਲਈ ਕਿੰਨੀ ਕੁ ਗੰਭੀਰ ਹੈ।

ਹਰਪਾਲ ਸਿੰਘ ਚੀਮਾ ਨੇ ਪੰਜਾਬੀ ਯੂਨੀਵਰਸਿਟੀ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪ੍ਰੋਫੈਸਰਾਂ/ਲੈਕਚਰਾਰਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਆਮ ਆਦਮੀ ਪਾਰਟੀ ਹਰ ਫਰੰਟ ਤੇ ਆਪਣਾ ਯੋਗਦਾਨ ਦੇਵੇਗੀ, ਕਿਉਂਕਿ ਚੰਗੀ ਅਤੇ ਮਿਆਰੀ ਸਿੱਖਿਆ ਦੇਸ਼ ਦੇ ਬੱਚਿਆਂ ਨੂੰ ਪ੍ਰਦਾਨ ਕਰਨਾ ‘ਆਪ’ ਦਾ ਮੁੱਖ ਮੰਤਵ ਹੈ।

ਚੀਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੀਆਂ ਯੂਨੀਵਰਸਿਟੀਆਂ, ਕਾਲਜਾਂ ਅਤੇ ਹੋਰ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਕੇਂਦਰ ਸਰਕਾਰ ਦੇ ਸੱਤਵੇਂ ਤਨਖਾਹ ਕਮਿਸ਼ਨ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਤਰਕਹੀਣ ਤਰੀਕੇ ਨਾਲ ਲਾਗੂ ਕੀਤੀ ਡੀਲਿੰਕਿੰਗ  ਪ੍ਰਣਾਲੀ ਵੀ ਖ਼ਤਮ ਕੀਤੀ ਜਾਵੇ । ਉਨ੍ਹਾਂ ਦਾਅਵਾ ਕੀਤਾ ਕਿ ਜੇ ਮੌਜ਼ੂਦਾ ਕਾਂਗਰਸ ਸਰਕਾਰ ਪੰਜਾਬੀ ਯੂਨੀਵਰਸਿਟੀ ਸਮੇਤ ਹੋਰਨਾਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਮਸਲੇ ਹੱਲ ਕਰਨ ਵਿੱਚ ਅਸਫ਼ਲ ਹੁੰਦੀ ਹੈ ਤਾਂ 2022 ਵਿੱਚ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਇਨਾਂ ਮਸਲਿਆਂ ਨੂੰ ਪਹਿਲ ਦੇ ਤੌਰ ’ਤੇ ਹੱਲ ਕਰੇਗੀ।

ਕਾਂਗਰਸ ਦੀ ਆਪਸੀ ਲੜਾਈ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਨਾ ਪੈ ਰਿਹਾ ਹੈ: ਭਗਵੰਤ ਮਾਨ

0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ, ‘‘ਪੰਜਾਬ ਦੀ ਕਿਸਮਤ ਬਦਲਣ ਲਈ ਸਿਰਫ਼ ਇੱਕ ਬਾਰ ਆਮ ਆਦਮੀ ਪਾਰਟੀ ਦਾ ਝਾੜੂ ਵਾਲਾ ਬਟਨ ਜ਼ਰੂਰ ਦਬਾਓ।’’

ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਖ਼ਤਮ ਕਰਾਂਗੇ ਅਤੇ ਉਨ੍ਹਾਂ ਨੂੰ ਸਿੱਖਿਆ, ਵਪਾਰ ਅਤੇ ਰੋਜ਼ਗਾਰ ਦੇ ਲੋੜੀਂਦੇ ਮੌਕੇ ਪ੍ਰਦਾਨ ਕਰਾਂਗੇ। ਆਮ ਆਦਮੀ ਪਾਰਟੀ ਪੰਜਾਬ ਵਿੱਚ ਇਮਾਨਦਾਰ ਅਤੇ ਸਥਿਰ ਸਰਕਾਰ ਦੀ ਸਥਾਪਨਾ ਕਰੇਗੀ ਅਤੇ ਸ਼ਾਸਨ ਵਿਵਸਥਾ ਵਿੱਚ ਫੈਲੇ ਭ੍ਰਿਸ਼ਟਾਚਾਰ ਅਤੇ ਮਾਫੀਆ ਨੂੰ ਜੜ ਤੋਂ ਖ਼ਤਮ ਕਰੇਗੀ।

ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ !

ਭਗਵੰਤ ਮਾਨ ਨੇ ਕੋਟਕਪੂਰਾ ਵਿਖੇ ‘ਆਪ’ ਵਿਧਾਇਕ ਤੇ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ ਅਤੇ ਜੈਤੋਂ ਵਿਖੇ ਉਮੀਦਵਾਰ ਅਮਲੋਕ ਸਿੰਘ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਰੈਲੀਆਂ ਨੂੰ ਸੰਬੋਧਿਤ ਕਰਦਿਆਂ ਮਾਨ ਨੇ ਪਿੱਛਲੀ ਬਾਦਲ- ਭਾਜਪਾ ਅਤੇ ਮੌਜੂਦਾ ਕਾਂਗਰਸ ਸਰਕਾਰ ’ਤੇ ਦੋਸ਼ ਲਾਇਆ ਕਿ ਇੱਕ ਸੋਚੀ ਸਮਝੀ ਸਾਜਿਸ਼ ਦੇ ਤਹਿਤ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਹਾਲਤ ਖ਼ਰਾਬ ਕੀਤੀ ਗਈ ਅਤੇ ਗਰੀਬਾਂ ਤੇ ਦਲਿਤਾਂ ਦੇ ਬੱਚਿਆਂ ਨੂੰ ਸਿੱਖਿਆ ਤੋਂ ਦੂਰ ਕੀਤਾ ਗਿਆ।

ਦਿੱਲੀ ਦੀ ‘ਆਪ’ ਸਰਕਾਰ ਦੇ ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਖ਼ੇਤਰਾਂ ਵਿੱਚ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਕਿ ਜਿਸ ਤਰ੍ਹਾਂ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਚੰਗਾ ਇਲਾਜ ਮੌਕੇ ਦਿੱਤੇ ਹਨ। ਉਸੇ ਤਰ੍ਹਾਂ ਪੰਜਾਬ ਵਿੱਚ ਵੀ ‘ਆਪ’ ਦੀ ਸਰਕਾਰ ਸਾਰੇ ਲੋਕਾਂ ਨੂੰ ਮੁਫ਼ਤ ਅਤੇ ਚੰਗੀ ਸਿੱਖਿਆ ਅਤੇ ਇਲਾਜ ਵਿਵਸਥਾ ਦੀ ਗਰੰਟੀ ਦੇਵੇਗੀ।

ਮੋਦੀ ਦੀ Security ਭੰਗ ਹੋਣ ਦਾ ਹਟਾਏ ਗਏ ਪੰਜਾਬ ਦੇ ਡੀਜੀਪੀ ਵੇਖੋ ਕਿਸ ਨੂੰ ਲਾਇਆ ਗਿਆ ਹੁਣ ਨਵਾਂ ਡੀਜੀਪੀ

ਮਾਨ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਦੇ ਆਗੂ ਕੁਰਸੀ ਲਈ ਆਪਸੀ ਲੜਾਈ ਲੜ ਰਹੇ ਹਨ। ਉਥੇ ਹੀ ਆਮ ਆਦਮੀ ਪਾਰਟੀ ਪੰਜਾਬ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਗਰੀਬੀ, ਭੁੱਖਮਰੀ, ਬੇਰੁਜ਼ਗਾਰੀ, ਮਹਿੰਗਾਈ, ਭ੍ਰਿਸ਼ਟਾਚਾਰ ਅਤੇ ਮਾਫੀਆ ਖ਼ਤਮ ਕਰਨ ਦੀ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਆਪਸੀ ਲੜਾਈ ਦੇ ਕਾਰਨ ਪੰਜਾਬ ਦੀ ਸ਼ਾਸਨ ਵਿਵਸਥਾ ਲੜਖੜਾ ਗਈ ਹੈ। ਰਾਜ ਵਿੱਚ ਅਪਰਾਧੀਆਂ, ਮਾਫੀਆ ਅਤੇ ਤਸਕਰਾਂ ਦਾ ਰਾਜ ਚੱਲ ਰਿਹਾ ਹੈ, ਜਿਸ ਦਾ ਖਮਿਆਜਾ ਪੰਜਾਬ ਦੇ ਆਮ ਲੋਕਾਂ ਨੂੰ ਭੁਗਤਨਾ ਪੈ ਰਿਹਾ ਹੈ।

ਨਵਜੋਤ ਸਿੱਧੂ ’ਤੇ ਹਮਲਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਇੱਕ- ਇੱਕ ਹਜ਼ਾਰ ਰੁਪਏ ਆਰਥਿਕ ਮਦਦ ਦੇਣ ਦੀ ਗਰੰਟੀ ਦਿੱਤੀ ਸੀ, ਤਾਂ ਸਿੱਧੂ ਕੇਜਰੀਵਾਲ ਨੂੰ ਗਾਲਾਂ ਦਿੰਦਾ ਸੀ ਅਤੇ ਸਵਾਲ ਕਰਦਾ ਸੀ ਕਿ ਐਨਾ ਪੈਸਾ ਕਿੱਥੋਂ ਆਵੇਗਾ? ਹੁਣ ਕੇਜਰੀਵਾਲ ਦੀ ਨਕਲ ਕਰਕੇ ਖੁਦ ਔਰਤਾਂ ਨੂੰ ਦੋ ਹਜ਼ਾਰ ਰੁਪਏ ਮਹੀਨਾ ਅਤੇ ਮੁਫ਼ਤ ਰਸੋਈ ਗੈਸ ਸਿਲੰਡਰ ਤੇ ਹੋਰ ਕਈ ਵਾਅਦੇ ਕਰ ਰਹੇ ਹਨ। ਹੁਣ ਸਿੱਧੂ ਦੱਸਣ ਕਿ ਐਨਾ ਪੈਸਾ ਕਿੱਥੋਂ ਲੈ ਕੇ ਆਉਣਗੇ? ਕੀ ਉਨ੍ਹਾਂ ਕੋਲ ਹੁਣ ਕੋਈ ਨੋਟ ਛਾਪਣ ਵਾਲੀ ਮਸ਼ੀਨ ਆ ਗਈ ਹੈ? ਉਨ੍ਹਾਂ ਕਿਹਾ ਕਿ ਦਰਅਸਲ ਕਾਂਗਰਸ ਪੰਜਾਬ ਵਿੱਚ ਸਰਕਾਰ ਨਹੀਂ, ਸਗੋਂ ਸਰਕਸ ਚੱਲਾ ਰਹੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਵਾ ਵਿੱਚ ਵਾਅਦੇ ਨਹੀਂ ਕਰਦੀ ਹੈ। ਜੋ ਕਹਿੰਦੀ ਹੈ, ਉਹ ਕਰਦੀ ਹੈ। ਦਿੱਲੀ ਦੇ ਲੋਕਾਂ ਨਾਲ ਕੇਜਰੀਵਾਲ ਨੇ ਜਿਹੜੇ ਵੀ ਵਾਅਦੇ ਕੀਤੇ , ਸਾਰੇ ਦੇ ਸਾਰੇ ਪੂਰੇ ਕੀਤੇ ਗਏ। ਪੰਜਾਬ ਵਿੱਚ ਵੀ ਸਰਕਾਰ ਬਣਨ ’ਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ, ਸੰਪਨ ਅਤੇ ਸਮਰਿੱਧ ਬਣਾਇਆ ਜਾਵੇਗਾ।

ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਸਾਧੂ ਸਿੰਘ, ਸੁਖਜੀਤ ਸਿੰਘ ਢਿੱਲਵਾਂ, ਵੇਦ ਪ੍ਰਕਾਸ਼, ਸੁਰਜੀਤ ਸਿੰਘ ਭੱਟੀ, ਜਗਜੀਤ ਸਿੰਘ ਸੁਪਰਡੈਂਟ, ਪ੍ਰਦੀਪ ਕੌਰ ਢਿੱਲੋਂ, ਗੁਰਮੀਤ ਸਿੰਘ ਆਰੇਵਾਲੇ, ਗੁਰਦਿੱਤ ਸੇਖੋਂ, ਸੰਦੀਪ ਕੰਮੇਆਣਾ, ਗੁਰਮੀਤ ਧੂਰਕੋਟ, ਸੁਖਵੰਤ ਸਿੰਘ ਪੱਕਾ, ਗੁਰਦੀਪ ਸ਼ਰਮਾ, ਮਿੰਟੂ ਗਿੱਲ, ਸੰਜੀਵ ਕਾਲੜਾ, ਧਰਮਜੀਤ ਰਾਮੇਆਣਾ, ਅਮਲੋਕ ਸਿੰਘ, ਗੁਰਦਿੱਤ ਸੇਖੋਂ, ਲਛਮਣ ਸਿੰਘ, ਜਸਮੇਲ ਬਰਾੜ ਅਤੇ ਗੁਰਭੇਜ ਬਰਾੜ ਹਾਜ਼ਰ ਸਨ।

ਸੁਖਬੀਰ ਬਾਦਲ ਨੇ ਪੰਜਾਬ ਵਿਚ 14 ਫਰਵਰੀ ਨੁੰ ਵਿਧਾਨ ਸਭਾ ਚੋਣਾਂ ਕਰਵਾਏ ਜਾਣ ਦੇ ਐਲਾਨ ਦਾ ਕੀਤਾ ਸਵਾਗਤ

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਵਿਚ 14 ਫਰਵਰੀ ਨੁੰ ਵਿਧਾਨ ਸਭਾ ਚੋਣਾਂ ਕਰਵਾਏ ਜਾਣ ਦੇ ਐਲਾਨ ਦਾ ਸਵਾਗਤ ਕੀਤਾ ਤੇ ਕਿਹਾ ਕਿ ਸੂਬੇ ਦੇ ਲੋਕਾਂ ਨੁੰ ਫੌਰੀ ਤੌਰ ’ਤੇ ਵੱਡੀ ਰਾਹਤ ਮਿਲੀ ਹੈ। ਇਸ ਨਾਲ ਪੰਜਾਬ ਵਿਚ ਅਰਾਜਕਤਾ, ਹਫੜਾ ਦਫੜੀ, ਭੰਬਲਭੂਸੇ ਤੇ ਕੁਸ਼ਾਸਨ ਦਾ ਖਾਤਮਾ ਹੋ ਗਿਆ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ਦੇ ਲੋਕ ਤਾਂ ਪਹਿਲਾਂ ਹੀ ਅਕਾਲੀ ਦਲ ਤੇ ਬਸਪਾ ਦੀ ਮਜ਼ਬੂਤ, ਸਥਿਰ ਤੇ ਵਿਕਾਸ ਮੁਖੀ ਸਰਕਾਰ ਵੱਲ ਵੇਖ ਰਹੇ ਹਨ ਜੋ ਸ਼ਾਂਤੀ ਤੇ ਫਿਰਕੂ ਸਦਭਾਵਨਾ ਪ੍ਰਤੀ ਵਚਨਬੱਧ ਹੈ। ਉਹਨਾ ਕਿਹਾ ਕਿ ਮੌਜੂਦਾ ਸ਼ਾਸਕਾਂ ਨੇ ਸਰਕਾਰ ਚਲਾਉਣ ਦਾ ਮਖੌਲ ਬਣਾ ਦਿੱਤਾ ਸੀ। ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ ਕਿ ਹੁਣ ਇਸਦਾ ਖਾਤਮਾ ਹੋ ਗਿਆ ਹੈ ਤੇ ਸੂਬੇ ਨੂੰ ਮੜ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸੰਜੀਦਾ ਤੇ ਕੰਮ ਪ੍ਰਤੀ ਗੰਭੀਰ ਸਰਕਾਰ ਮਿਲੇਗੀ।

ਸਰਦਾਰ ਬਾਦਲ ਨੇ ਕਿਹਾ ਕਿ ਚੋਣ ਪ੍ਰੋਗਰਾਮ ਦੇ ਐਲਾਨ ਨੇ ਸੰਕੇਤ ਦਿੱਤੇ ਹਨ ਕਿ ਪਿਛਲੇ ਪੰਜ ਸਾਲਾਂ ਦੀ ਬਰਬਾਦੀ ਖਤਮ ਹੋ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਹੁਣ ਫਿਰ ਤੋਂ ਉਸ ਸਰਕਾਰ ਵੱਲ ਪਰਤੇਗਾ ਜੋ ਲੋਕਾਂ ਦਾ ਖਿਆਲ ਰੱਖਦੀ ਹੋਵੇ ਤੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਨਾਲ ਨਾਲ ਲੋਕਾਂ ਦੀ ਭਲਾਈ ਜਿਸਦੀ ਸਰਵਉਚ ਤਰਜੀਹ ਹੋਵੇਗਾ। ਅਕਾਲੀ ਦਲ ਇਸ ਚੋਣ ਪ੍ਰੋਗਰਾਮ ਦੇ ਐਲਾਨ ਲਈ ਚੋਣ ਕਮਿਸ਼ਨ ਦਾ ਧੰਨਵਾਦ ਕਦਾ ਹੈ। ਉਹਨਾਂ ਕਿਹਾ ਕਿ ਅਸੀਂ ਸਭ ਤੋਂ ਵੱਧ ਖੁਸ਼ ਹਾਂ। ਅਸੀਂ ਐਕਸ਼ਨ ਲਈ ਤਿਆਰ ਹਾਂ ਤੇ ਸਿਰਫ ਚੋਣਾਂ ਦੇ ਐਲਾਨ ਦੀ ਉਡੀਕ ਕਰ ਰਹੇ ਸੀ। ਉਹਨਾਂ ਕਿਹਾ ਕਿ ਜਿਥੇ ਦੂਜੇ ਹਾਲੇ ਤਿਆਰੀਆਂ ਕਰਦੇ ਫਿਰਦੇ ਹਨ, ਅਸੀਂ ਤਿਆਰੀਆਂ ਤੇ ਜ਼ਮੀਨੀ ਹਕੀਕਤਾਂ ਦੇ ਮਾਮਲੇ ਵਿਚ ਦੂਜਿਆਂ ਨਾਲੋਂ ਕਿਤੇ ਅੱਗੇ ਹਾਂ। ਉਹਨਾਂ ਕਿਹਾ ਕਿ ਅਕਾਲੀ ਦਲ ਵਿਚ ਖੁਸ਼ੀ ਦਾ ਮਾਹੌਲ ਹੈ।