Home Blog Page 2205

ਪੰਜਾਬ ਸਰਕਾਰ ਨੇ 47 DSP ਰੈਂਕ ਦੇ ਅਧਿਕਾਰੀਆਂ ਦਾ ਕੀਤਾ ਤਬਾਦਲਾ

0

ਪੰਜਾਬ ਸਰਕਾਰ ਨੇ 47 DSP ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਸੰਬੰਧੀ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

 

ਪੰਜਾਬ ਸਰਕਾਰ ਨੇ 7 IPS ਤੇ 2 PPS ਅਧਿਕਾਰੀਆਂ ਦਾ ਕੀਤਾ ਤਬਾਦਲਾ

0

ਪੰਜਾਬ ਸਰਕਾਰ ਨੇ ਅੱਜ ਪੰਜਾਬ ਦੇ 7 ਆਈਪੀਐਸ ਅਤੇ 2 ਪੀਪੀਐਸ ਅਫਸਰਾਂ ਦਾ ਤਬਾਦਲਾ ਕਰ ਦਿੱਤਾ ਹੈ। ਦੇਖੋ ਲਿਸਟ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

0

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਖਰਾਬ ਮੌਸਮ ਦੇ ਮੱਦੇਨਜ਼ਰ ਇਸ ਵਾਰ ਨਗਰ ਕੀਰਤਨ ਪਹਿਲਾਂ ਤੈਅ ਮਾਰਗ ਦੀ ਥਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਤੱਕ ਹੀ ਸੀਮਤ ਰਿਹਾ। ਨਗਰ ਕੀਰਤਨ ਦੀ ਅਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ।

ਇੱਥੇ ਤਿਆਰ ਹੁੰਦੀ ਹੈ ਪ੍ਰਚਾਰ ਦੀ ਸਮੱਗਰੀ, ਜਿੱਤ ਦੀ ਸਕੀਮ ਕਿਵੇਂ ਘੜ੍ਹੀ ਜਾਂਦੀ ਹੈ ?ਸੁਣੋ

ਇਸੇ ਦੌਰਾਨ ਪਰਕਰਮਾਂ ਵਿਚ ਸੰਗਤ ਨੇ ਨਗਰ ਕੀਰਤਨ ਦੇ ਨਾਲ ਚਲਦਿਆਂ ਗੁਰੂ ਜਸ ਗਾਇਨ ਕੀਤਾ ਅਤੇ ਫੁੱਲਾਂ ਦੀ ਵਰਖਾਂ ਕਰਕੇ ਸ਼ਰਧਾ ਪ੍ਰਗਟਾਈ। ਨਗਰ ਕੀਰਤਨ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਚੌਰ ਸਾਹਿਬ ਦੀ ਸੇਵਾ ਨਿਭਾ ਰਹੇ ਸਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਕੱਤਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਨਰਿੰਦਰ ਸਿੰਘ, ਸ. ਇਕਬਾਲ ਸਿੰਘ ਮੁੱਖੀ, ਸ. ਜਸਪਾਲ ਸਿੰਘ ਢੱਡੇ, ਸ. ਨਿਸ਼ਾਨ ਸਿੰਘ, ਸ. ਨਿਰਮਲ ਸਿੰਘ ਇੰਚਾਰਜ, ਸ. ਸੁਖਬੀਰ ਸਿੰਘ ਸਮੇਤ ਸੰਗਤਾਂ ਸ਼ਾਮਲ ਹੋਈਆਂ।

ਐਡਵੋਕੇਟ ਧਾਮੀ ਨੇ ਦਸਮੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਤੋਂ ਸੇਧ ਲੈ ਕੇ ਜੀਵਨ ਦੀਆਂ ਤਰਜੀਹਾਂ ਨਿਰਧਾਰਤ ਕਰਨੀਆਂ ਚਾਹੀਦੀਆਂ ਹਨ। ਗੁਰੂ ਸਾਹਿਬ ਇਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਜਬਰ ਜ਼ੁਲਮ ਵਿਰੁੱਧ ਅਵਾਜ਼ ਉਠਾਈ ਅਤੇ ਮਨੁੱਖਤਾਂ ਨੂੰ ਸਵੈਮਾਨ ਨਾਲ ਜੀਵਨ ਜੀਣ ਲਈ ਉਤਸਾਹਤ ਕੀਤਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਰਬੰਸ ਮਾਨਵਤਾ ਲਈ ਵਾਰ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਇਕ ਵਿਲੱਖਣ ਮਿਸਾਲ ਕਾਇਮ ਕੀਤੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਉੱਤੇ ਚੱਲ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ।

ਵੀਰੇਸ਼ ਕੁਮਾਰ ਭਵਰਾ ਬਣੇ ਪੰਜਾਬ ਦੇ ਨਵੇਂ DGP

0

ਵੀਰੇਸ਼ ਕੁਮਾਰ ਭਵਰਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਵਿਚ ਤਿੰਨ ਮਹੀਨਿਆਂ ਦੇ ਅੰਦਰ ਪੁਲਿਸ ਨੂੰ ਤੀਜਾ ਡੀਜੀਪੀ ਮਿਲਿਆ ਹੈ।

PM ਮੋਦੀ ਦੀ ਸੁਰੱਖਿਆ ਮਾਮਲਾ: ਕਿਸਾਨਾਂ ਦੀਆਂ ਜ਼ਮੀਨਾਂ ਖਤਰੇ ‘ਚ ? ਸੁਣੋ ਕਿਸਾਨਾਂ ਸਿਰ ਕਿਉਂ ਫੁੱਟਿਆ ਭਾਂਡਾ ?

ਮੰਗਲਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਰਾਜ ਸਰਕਾਰ ਨੂੰ ਸੀਨੀਆਰਤਾ ਅਤੇ ਯੋਗਤਾ ਦੇ ਆਧਾਰ ‘ਤੇ ਤਿੰਨ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਸੂਬੇ ਨੇ ਤਿੰਨ ਅਧਿਕਾਰੀਆਂ ਵਿੱਚੋਂ ਇੱਕ ਨੂੰ ਡੀਜੀਪੀ ਵਜੋਂ ਨਿਯੁਕਤ ਕਰਨਾ ਸੀ।

ਸੀਨੀਆਰਤਾ ਯੋਗਤਾ ਅਤੇ ਛੇ ਮਹੀਨਿਆਂ ਦੇ ਕਾਰਜਕਾਲ ਦੇ UPSE ਮਾਪਦੰਡ ਦੇ ਅਧਾਰ ‘ਤੇ ਬੋਦ ਕੁਮਾਰ (1988 ਬੈਚ) ਅਤੇ 1987 ਬੈਚ ਦੇ ਵੀਕੇ ਭਵਰਾ ਅਤੇ ਦਿਨਕਰ ਗੁਪਤਾ ਦਾ ਨਾਮ ਸੀ। ਕੈਪਟਨ ਅਮਰਿੰਦਰ ਸਿੰਘ ਵੱਲੋਂ ਚਰਨਜੀਤ ਸਿੰਘ ਚੰਨੀ ਦੀ ਥਾਂ ਲੈਣ ਤੋਂ ਬਾਅਦ ਦਿਨਕਰ ਗੁਪਤਾ ਨੇ ਡੀਜੀਪੀ ਦਾ ਅਹੁਦਾ ਛੱਡ ਦਿੱਤਾ ਸੀ।

ਇੱਥੇ ਤਿਆਰ ਹੁੰਦੀ ਹੈ ਪ੍ਰਚਾਰ ਦੀ ਸਮੱਗਰੀ, ਜਿੱਤ ਦੀ ਸਕੀਮ ਕਿਵੇਂ ਘੜ੍ਹੀ ਜਾਂਦੀ ਹੈ ?ਸੁਣੋ

ਪੰਜਾਬ ਸਰਕਾਰ ਨੇ ਆਪਣੇ 10 ਸਭ ਤੋਂ ਸੀਨੀਅਰ ਅਧਿਕਾਰੀਆਂ ਦੇ ਨਾਮ ਯੂਪੀਐਸਸੀ ਨੂੰ ਭੇਜੇ ਸਨ। ਇਸ ਸੂਚੀ ਵਿੱਚ ਐਮਕੇ ਤਿਵਾੜੀ, ਰੋਹਿਤ ਚੌਧਰੀ, ਇਕਬਾਲ ਪ੍ਰੀਤ ਸਿੰਘ ਸਹੋਤਾ, ਸੰਜੀਵ ਕਾਲੜਾ, ਪਰਾਗ ਜੈਨ ਅਤੇ ਬਰਜਿੰਦਰ ਕੁਮਾਰ ਉੱਪਲ ਤੋਂ ਇਲਾਵਾ ਸਿਧਾਰਥ ਚਟੋਪਾਧਿਆਏ ਦੇ ਨਾਂ ਸ਼ਾਮਲ ਸਨ।

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਰਾਜ ਸਰਕਾਰ ਨੂੰ ਸੀਨੀਆਰਤਾ ਅਤੇ ਯੋਗਤਾ ਦੇ ਆਧਾਰ ‘ਤੇ ਤਿੰਨ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਇਸ ਵਿਚ ਬੋਦ ਕੁਮਾਰ (1988 ਬੈਚ) ਅਤੇ 1987 ਬੈਚ ਦੇ ਵੀਕੇ ਭਵਰਾ ਅਤੇ ਦਿਨਕਰ ਗੁਪਤਾ ਦਾ ਨਾਮ ਸੀ। ਹੁਣ ਸੂਬਾ ਸਰਕਾਰ ਨੇ ਵੀਕੇ ਭਵਰਾ ਨੂੰ ਨਵਾਂ ਡੀਜੀਪੀ ਨਿਯੁਕਤ ਕਰ ਦਿੱਤਾ ਹੈ।

ਪ੍ਰਧਾਨ ਮੰਤਰੀ ਮਾਮਲੇ ’ਚ ਸਿੱਖਾਂ ਖਿਲਾਫ ਫੈਲਾਈ ਜਾ ਰਹੀ ਨਫ਼ਰਤ ਦੇਸ਼ ਦੇ ਹਿੱਤ ਵਿਚ ਨਹੀਂ- ਐਡਵੋਕੇਟ ਧਾਮੀ

0

ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਵਾਪਰੇ ਘਟਨਾਕ੍ਰਮ ਮਗਰੋਂ ਜਿਸ ਤਰ੍ਹਾਂ ਸਿੱਖਾਂ ਨੂੰ ਸ਼ੋਸ਼ਲ ਮੀਡੀਏ ’ਤੇ ਨਫ਼ਰਤੀ ਟਿਪਣੀਆਂ ਦੁਆਰਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉਹ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਇਹ ਪ੍ਰਗਟਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਵਾਪਰੀ ਘਟਨਾ ਸਰਕਾਰਾਂ ਤੇ ਸੁਰੱਖਿਆ ਏਜੰਸੀਆਂ ਦੀ ਨਾਕਾਮੀ ਤਾਂ ਹੋ ਸਕਦੀ ਹੈ ਪਰ ਇਸ ’ਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਗਲਤ ਹੈ।

ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ !

ਉਨ੍ਹਾਂ ਕਿਹਾ ਕਿ ਸਿੱਖ ਦੇਸ਼ ਦੇ ਸੁਹਿਰਦ ਨਾਗਰਿਕ ਹਨ, ਜੋ ਦੇਸ਼ ਦੀ ਤਰੱਕੀ ਲਈ ਆਪਣਾ ਵੱਡਾ ਯੋਗਦਾਨ ਪਾ ਰਹੇ ਹਨ। ਸਿੱਖਾਂ ਦੀਆਂ 80 ਫੀਸਦੀ ਤੋਂ ਵੱਧ ਕੁਰਬਾਨੀਆਂ ਕਰਕੇ ਹੀ ਸਮੁੱਚੇ ਦੇਸ਼ ਦੀ ਅਖੰਡਤਾ ਕਾਇਮ ਹੈ। ਉਨ੍ਹਾਂ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਦੀ ਘਟਨਾ ਨੂੰ ਲੈ ਕੇ ਸੋਚੀ ਸਮਝੀ ਸਾਜਿਸ਼ ਤਹਿਤ ਸੋਸ਼ਲ ਮੀਡੀਆ ’ਤੇ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਭਾਜਪਾ ਦੇ ਕੁਝ ਆਗੂਆਂ ਵੱਲੋਂ ਸਿੱਖਾਂ ਨੂੰ 1984 ਤੋਂ ਵੀ ਭਿਆਨਕ ਨਤੀਜਿਆਂ ਤੱਕ ਦੀ ਗੱਲ ਕਹਿ ਕੇ ਸਿੱਖਾਂ ਦੇ ਜਜਬਾਤਾਂ ਨਾਲ ਖੇਡਿਆਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਉਦਹਾਰਨ ਭਾਜਪਾ ਦੇ ਯੂ.ਪੀ. ਤੋਂ ਇਕ ਵਿਧਾਇਕ ਦਾ ਸਾਹਮਣੇ ਆਇਆ ਟਵੀਟ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੇ ਕਿਸੇ ਵੀ ਉੱਚ ਆਗੂ ਦੀ ਸੁਰੱਖਿਆ ਲਈ ਸਬੰਧਤ ਏਜੰਸੀਆਂ ਤੇ ਫੋਰਸਾਂ ਜ਼ੁੰਮੇਵਾਰ ਹੁੰਦੀਆਂ ਹਨ ਅਤੇ ਸਰਕਾਰਾਂ ਨੇ ਵੀ ਸਮੇਂ ਸਿਰ ਪ੍ਰਬੰਧ ਕਰਨੇ ਹੁੰਦੇ ਹਨ। ਦੁੱਖ ਇਸ ਗੱਲ ਹੈ ਕਿ ਸਰਕਾਰਾਂ ਦੀ ਢਿੱਲ-ਮੱਠ ਕਰਕੇ ਪ੍ਰਧਾਨ ਮੰਤਰੀ ਵਾਪਿਸ ਮੁੜੇ ਹਨ ਪਰ ਇਸ ਸਭ ਨੂੰ ਫਿਰਕੂ ਰੰਗਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਇਸ ਮਾਮਲੇ ਤੋਂ ਵੱਖ ਰੱਖਿਆ ਜਾਣਾ ਚਾਹੀਦਾ ਹੈ ਅਤੇ ਇਹ ਮਾਮਲਾ ਕੇਵਲ ਸਰਕਾਰਾਂ ਤੱਕ ਹੀ ਰਹਿਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਜਿਹੜੇ ਲੋਕ ਇਸ ਮਾਮਲੇ ਨਾਲ ਜੋੜ ਕੇ ਸਿੱਖਾਂ ਦਾ ਅਕਸ ਖਰਾਬ ਕਰ ਰਹੇ ਹਨ ਅਤੇ ਨਫ਼ਤਰ ਫੈਲਾ ਰਹੇ ਹਨ, ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

PM ਮੋਦੀ ਦੀ ਸੁਰੱਖਿਆ ਮਾਮਲਾ: ਕਿਸਾਨਾਂ ਦੀਆਂ ਜ਼ਮੀਨਾਂ ਖਤਰੇ ‘ਚ ? ਸੁਣੋ ਕਿਸਾਨਾਂ ਸਿਰ ਕਿਉਂ ਫੁੱਟਿਆ ਭਾਂਡਾ ?

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸੋਸ਼ਲ ਮੀਡੀਆ ’ਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਅਜ਼ਾਦੀ ਦਾ ਮਤਲਬ ਇਹ ਨਹੀਂ ਕਿਸੇ ਨੂੰ ਨਿਸ਼ਾਨਾ ਬਣਾ ਕੇ ਨਫ਼ਤਰ ਭਰਿਆ ਮਹੌਲ ਸਿਰਜਿਆ ਜਾਵੇ। ਲਿਹਜਾ ਸ਼ੋਸ਼ਲ ਮੀਡੀਆ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਦੇਸ਼ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਵਾਲੇ ਵਰਤਾਰੇ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮਗਰੋਂ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਫੈਲਾਈ ਜਾ ਰਹੀ ਨਫ਼ਤਰ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ ਜਾ ਰਿਹਾ ਹੈ।

SGPC ਨੇ ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਜਾਰੀ ਕੀਤੀਆਂ ਹਦਾਇਤਾਂ

0

ਦੇਸ਼ ਵਿਚ ਕੋਰੋਨਾ ਅਤੇ ਓਮੀਕ੍ਰੋਨ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਲਈ ਇਸੇ ਦੇ ਮੱਦੇਨਜ਼ਰ ਇਸ ਤੋਂ ਬਚਾਅ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਕਦਮ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਹੁਣ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਮਾਸਕ ਲਗਾਉਣ ਦੀ ਇਜਾਜ਼ਤ ਦਿੱਤੀ ਗਈ ਹੈ ਜਦਕਿ ਦਰਸ਼ਨੀ ਡਿਉਢੀ ਦੇ ਅੰਦਰ ਸ੍ਰੀ ਹਰਿਮੰਦਰ ਸਾਹਿਬ ਤੱਕ ਜਾਣ ਲਈ ਮਾਸਕ ਉਤਾਰ ਕੇ ਜਾਣਾ ਹੋਵੇਗਾ।

ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ !

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸੁਰੱਖਿਆ ਲਈ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਪ੍ਰਵੇਸ਼ ਮਾਰਗਾਂ ਦੀ ਸਫਾਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਸਿਰਫ ਪਰਿਕਰਮਾ ’ਚ ਮਾਸਕ ਲਗਾਉਣ ਅਤੇ ਸੈਨੀਟਾਈਜ਼ਰ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਚੰਡੀਗੜ੍ਹ ਦੀ ਨਵੀਂ ਮੇਅਰ ਬਣੀ BJP ਦੀ ‘ਸਰਬਜੀਤ ਕੌਰ’

0

ਚੰਡੀਗੜ੍ਹ ਨੂੰ ਨਵਾਂ ਮੇਅਰ ਮਿਲ ਗਿਆ ਹੈ। ਬੀਜੇਪੀ ਨੇ ਚੰਡੀਗੜ੍ਹ ਨਗਰ ਨਿਗਮ ਦਾ ਮੁਕਾਬਲਾ ਜਿੱਤ ਲਿਆ ਹੈ। ਮੇਅਰ ਦੀ ਚੋਣ ਲਈ ਕੁੱਲ 28 ਵੋਟਾਂ ਪਈਆਂ। ਭਾਰਤੀ ਜਨਤਾ ਪਾਰਟੀ ਦੀ ਸਰਬਜੀਤ ਕੌਰ ਚੰਡੀਗੜ੍ਹ ਦੀ ਨਵੀਂ ਮੇਅਰ ਬਣੇ ਹਨ। ਉਨ੍ਹਾਂ ਦੇ ਮੇਅਰ ਬਣਦੇ ਹੀ ਭਾਜਪਾ ਨੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਾਏ।

Sidhu Moose Wala ਨੂੰ ਟਿਕਟ ਮਿਲਣ ‘ਤੇ ਦੇਖੋ ਕੀ ਕਿਹਾ ਨੌਜਵਾਨਾਂ ਨੇ …

ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ MC ਸਦਨ ‘ਚ ਜ਼ੋਰਦਾਰ ਹੰਗਾਮਾ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ਾਇਦ ਹੀ ਮੇਅਰ ਚੋਣਾਂ ਨੂੰ ਲੈ ਕੇ ਇਸ ਤਰ੍ਹਾਂ ਦਾ ਹੰਗਾਮਾ ਦੇਖਿਆ ਗਿਆ ਹੈ। ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਭਾਜਪਾ ਨੇ ਧਾਂਦਲੀ ਕੀਤੀ ਹੈ।

5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਹੋਵੇਗਾ ਐਲਾਨ

0

ਪੰਜ ਸੂਬਿਆਂ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਹੋਣ ਜਾ ਰਿਹਾ ਹੈ। ਚੋਣ ਕਮਿਸ਼ਨ ਅੱਜ ਪ੍ਰੈੱਸ ਕਾਨਫਰੰਸ ਕਰੇਗਾ। ਚੋਣ ਕਮਿਸ਼ਨ ਦੁਪਹਿਰ 3.30 ਵਜੇ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।

Sidhu Moose Wala ਨੂੰ ਟਿਕਟ ਮਿਲਣ ‘ਤੇ ਦੇਖੋ ਕੀ ਕਿਹਾ ਨੌਜਵਾਨਾਂ ਨੇ …

ਸਾਲ 2022 ਵਿੱਚ ਗੋਆ, ਪੰਜਾਬ, ਮਣੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਚੋਣਾਂ ਹੋਣੀਆਂ ਹਨ। ਹਾਲਾਂਕਿ ਇਸ ਤੋਂ ਪਹਿਲਾਂ ਖਬਰਾਂ ਆਈਆਂ ਸਨ ਕਿ ਕੋਰੋਨਾ ਵਾਇਰਸ ਦੀ ਲਾਗ ਦੇ ਵਧਦੇ ਅੰਕੜਿਆਂ ਦੇ ਮੱਦੇਨਜ਼ਰ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਜਾ ਰਹੀ ਸੀ।

 

ਕੇਂਦਰੀ ਵਿੱਤ ਮੰਤਰੀ ਨੇ ਬੈਂਕ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਬੈਠਕ

0

ਕੋਵਿਡ ਮਹਾਂਮਾਰੀ ਦੀ ਤੀਜੀ ਲਹਿਰ ਬੈਂਕਾਂ ‘ਤੇ ਭਾਰੀ ਪੈ ਸਕਦੀ ਹੈ। ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਜੋ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ, ਉਨ੍ਹਾਂ ਦੇ ਚੱਲਦੇ ਨਾ ਸਿਰਫ ਬੈਂਕਾਂ ਦਾ ਮੁਨਾਫਾ ਘਟੇਗਾ ਸਗੋਂ ਅਸੈੱਸ ਕੁਆਲਟੀ ਨੂੰ ਲੈ ਕੇ ਜੋਖਿਮ ਵੀ ਵਧੇਗਾ। ਲਗਭਗ ਸਵਾ ਲੱਖ ਕਰੋੜ ਰੁਪਏ ਦਾ ਕਰਜ਼ਾ ਫਸਣ ਦੀ ਸ਼ੰਕਾ ਹੈ।

ICRA ਦੇ ਉਪ ਪ੍ਰਧਾਨ ਅਨਿਲ ਗੁਪਤਾ ਨੇ ਦੱਸਿਆ ਕਿ ਮਹਾਮਾਰੀ ਵਿਚ ਖਾਸ ਸਹੂਲਤ ਤਹਿਤ ਜ਼ਿਆਦਾਤਰ ਕਰਜ਼ਾ 12 ਮਹੀਨੇ ਤੱਕ ਦੇ ਮੋਰਟੋਰੀਅਮ ਨਾਲ ਰਿਸਟ੍ਰਕਚਰ ਕੀਤੇ ਗਏ ਹਨ। ਇਨ੍ਹਾਂ ਦੀ ਵਸੂਲੀ ਜਨਵਰੀ-ਮਾਰਚ ਤਿਮਾਹੀ ਤੋਂ ਸ਼ੁਰੂ ਹੋਣੀ ਹੈ। ਹੁਣ ਮਹਾਮਾਰੀ ਦੀ ਤੀਜੀ ਲਹਿਰ ‘ਚ ਸੰਭਵ ਹੈ ਕਿ ਗਾਹਕ ਕਰਜ਼ੇ ਦੀ ਵਾਪਸੀ ਸ਼ੁਰੂ ਨਾ ਕਰ ਸਕੇ।

ਬੈਂਕਾਂ ਨੇ 30 ਸਤੰਬਰ 2021 ਤੱਕ ਲੋਨ ਰਿਸਟ੍ਰਕਚਰਿੰਗ ਦੇ 83 ਫੀਸਦੀ ਅਰਜ਼ੀਆਂ ਮਨਜ਼ੂਰ ਕੀਤੀਆਂ ਸਨ। ਇਸ ਲਈ ਕੁੱਲ 1.2 ਲੱਖ ਕਰੋੜ ਰੁਪਏ ਦੇ ਲੋਨ ਰਿਸਟ੍ਰਕਚਰ ਕੀਤੇ ਗਏ ਕਿਉਂਕਿ ਲੋਨ ਰਿਸਟ੍ਰਕਚਿੰਗ 31 ਦਸੰਬਰ 2021 ਤੱਕ ਦੀ ਜਾਣੀ ਸੀ, ਇਸ ਲਈ ਇਸ ‘ਚ 1.5-2 ਫੀਸਦੀ ਵਾਧਾ ਸੰਭਵ ਹੈ। ਇਸ ਦਰਮਿਆਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਰਕਾਰੀ ਬੈਂਕਾਂ ਦੇ ਐੱਮਡੀ ਤੇ ਸੀਐੱਮਡੀ ਨਾਲ ਸਮੀਖਿਆ ਬੈਠਕ ਕੀਤੀ।

ਪੰਜਾਬ ਦੇ CM ਚੰਨੀ ਨੇ PM ਮੋਦੀ ‘ਤੇ ਤੰਜ ਕੱਸਦਿਆਂ ਕਹੀ ਇਹ ਗੱਲ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿਚ ਕੁਤਾਹੀ ਦਾ ਮਾਮਲਾ ਲਗਾਤਾਰ ਭਖਦਾ ਹੀ ਜਾ ਰਿਹਾ ਹੈ।

ਭਾਜਪਾ ਵੱਲੋਂ ਜਿਥੇ ਇਸ ਨੂੰ ਕਾਂਗਰਸ ਦੀ ਸਾਜ਼ਿਸ਼ ਦੱਸਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉੱਥੇ ਹੀ ਪੰਜਾਬ ਕਾਂਗਰਸ ਨੇ ਵੀ ਇਸ ਦਾ ਟਵੀਟ ਰਾਹੀਂ ਜਵਾਬ ਦੇਣਾ ਸ਼ੁਰੂ ਕਰ ਦਿੱਤਾ ਹੈ।ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਉਤੇ ਤਿੱਖਾ ਹਮਲਾ ਕੀਤਾ ਹੈ।

ਪੰਜਾਬ ਸਰਕਾਰ ਨੇ ਮੁੜ ਕੀਤੇ ਅਫਸਰਾਂ ਦੇ ਤਬਾਦਲੇ Breaking News

ਮੁੱਖ ਮੰਤਰੀ ਚੰਨੀ ਨੇ ਸਰਦਾਰ ਵੱਲਭਭਾਈ ਪਟੇਲ ਦੀ ਤਸਵੀਰ ਨਾਲ ਕੁਝ ਸਤਰਾਂ ਸਮੇਤ ਇਕ ਟਵੀਟ ਕੀਤਾ ਹੈ- ਵਿਚ ਵਿਚ ਲਿਖਿਆ ਹੈ– ”ਜਿਸ ਨੂੰ ਫਰਜ਼ ਨਾਲੋਂ ਜਾਨ ਦੀ ਪਰਵਾਹ ਜ਼ਿਆਦਾ ਹੋਵੇ, ਉਸ ਨੂੰ ਭਾਰਤ ਵਰਗੇ ਦੇਸ਼ ਵਿੱਚ ਵੱਡੀ ਜ਼ਿੰਮੇਵਾਰੀ ਨਹੀਂ ਲੈਣੀ ਚਾਹੀਦੀ!”

ਇਸ ਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਟਵੀਟ ਨੂੰ ਰੀਟਵੀਟ ਕਰਕੇ ਕਈ ਤਿੱਖੇ ਹੈਸ਼ਟੈਗ ਦੀ ਵਰਤੋਂ ਕੀਤੀ ਹੈ। ਇਸ ਵਿਚ ਕਿਹਾ ਹੈ ਕਿ 70000 ਕੁਰਸੀ ਤੇ 700 ਬੰਦਾ, ਪੰਜਾਬ ਦੇ ਲੋਕ ਕਦੇ ਮੁਆਫ ਨਹੀਂ ਕਰਨਗੇ।