Home Blog Page 2207

6ਵੇਂ ਪੇਅ ਕਮਿਸ਼ਨ ਤਹਿਤ ਪ੍ਰਮੋਟ ਹੋਏ ਕਰਮਚਾਰੀਆਂ ਨੂੰ ਵੀ ਮਿਲੇਗਾ ਇਹ ਲਾਭ

0

ਪੰਜਾਬ ਸਰਕਾਰ ਨੇ ਛੇਵੇਂ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਸਬੰਧੀ ਇਕ ਨਵਾਂ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਅਨੁਸਾਰ 1 ਜਨਵਰੀ 2016 ਤੋਂ 20 ਸਤੰਬਰ, 2021 ਦੌਰਾਨ ਪ੍ਰਮੋਟ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਰੱਕੀ ’ਤੇ 15 ਫ਼ੀਸਦੀ ਦਾ ਵਾਧਾ ਦੇਣ ਦਾ ਫੈਸਲਾ ਲਿਆ ਗਿਆ ਹੈ।

PM ਦੀ ਸੁਰੱਖਿਆ ਕੁਤਾਹੀ ਮਾਮਲੇ ‘ਚ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਰਿਪੋਰਟ

ਇਸ ਸਬੰਧੀ ਵਿੱਤ ਵਿਭਾਗ ਵਲੋਂ ਸਾਰੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਪੱਤਰ ਭੇਜਦਿਆਂ ਲਿਖਿਆ ਗਿਆ ਹੈ ਕਿ ਵਿੱਤ ਵਿਭਾਗ ਵਲੋਂ 3 ਨਵੰਬਰ, 2021 ਨੂੰ ਜਾਰੀ ਕੀਤੇ ਗਏ ਪੱਤਰ ਦੇ ਪੈਰਾ ਨੰਬਰ 2 ’ਚ ਕੀਤੇ ਗਏ ਨਿਰਦੇਸ਼ ਮੁਤਾਬਕ ਜੋ ਅਧਿਕਾਰੀ ਅਤੇ ਕਰਮਚਾਰੀ 1 ਜਨਵਰੀ, 2016 ਤੋਂ 20 ਸਤੰਬਰ, 2021 ਤਕ ਪ੍ਰਮੋਟ ਹੋਏ ਹਨ, ਉਹ ਨਵੇਂ ਵੇਤਨਮਾਨ ਦਾ ਮੁਨਾਫ਼ਾ ਆਪਣੀ ਪ੍ਰਮੋਸ਼ਨ ਦੀ ਤਰੀਕ ਤੋਂ ਲੈਣ ਦੀ ਆਪਸ਼ਨ ਦੇ ਸਕਦੇ ਹਨ।

PGI ਨੇ ਕੋਰੋਨਾ ਕਾਰਨ OPD ਬੰਦ ਕਰਨ ਦਾ ਲਿਆ ਫ਼ੈਸਲਾ

0

ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੋਵਿਡ ਦੇ ਵੱਧਦੇ ਮਾਮਲਿਆਂ ਦੇ ਨਾਲ ਹੀ ਪੀ. ਜੀ. ਆਈ. ਨੇ ਫਿਜ਼ੀਕਲ ਓ. ਪੀ. ਡੀ. ਫਿਰ ਬੰਦ ਕਰਨ ਦਾ ਫ਼ੈਸਲਾ ਲਿਆ ਹੈ। 10 ਜਨਵਰੀ ਤੋਂ ਹੁਣ ਓ. ਪੀ. ਡੀ. ਵਿਚ ਆਉਣ ਲਈ ਆਨਲਾਈਨ ਅਪੁਆਇੰਟਮੈਂਟ ਲੈਣੀ ਪਵੇਗੀ, ਜਿਸ ਤੋਂ ਬਾਅਦ ਹੀ ਐਂਟਰੀ ਮਿਲ ਸਕੇਗੀ। ਪੀ. ਜੀ. ਆਈ. ਦਾ ਕਹਿਣਾ ਹੈ ਕਿ ਮਰੀਜ਼ ਪਹਿਲਾਂ ਹੀ ਬੀਮਾਰ ਹੁੰਦੇ ਹਨ, ਇਸ ਲਈ ਇਨਫੈਕਸ਼ਨ ਦਾ ਖ਼ਤਰਾ ਉਨ੍ਹਾਂ ਲਈ ਖ਼ਤਰਨਾਕ ਹੋ ਸਕਦਾ ਹੈ।

PM ਸੁਰੱਖਿਆ ਕੁਤਾਹੀ ਮਾਮਲੇ ‘ਤੇ ਕੈਪਟਨ ਨੇ ਘੇਰੇ ਗ੍ਰਹਿ ਮੰਤਰੀ ਤੇ ਮੁੱਖ ਮੰਤਰੀ

ਇਸ ਨਾਲ ਇਨਫੈਕਸ਼ਨ ਵੱਧਣ ਦਾ ਖ਼ਤਰਾ ਵੀ ਰਹੇਗਾ। ਇਸ ਕਰਕੇ ਇਹ ਫ਼ੈਸਲਾ ਲਿਆ ਗਿਆ ਹੈ। ਪੀ. ਜੀ. ਆਈ. ਓ. ਪੀ. ਡੀ. ਵਿਚ 8 ਹਜ਼ਾਰ ਮਰੀਜ਼ ਰੋਜ਼ਾਨਾ ਆ ਰਹੇ ਹਨ। ਇਸ ਲਈ ਸਾਵਧਾਨੀ ਵਜੋਂ ਇਹ ਫ਼ੈਸਲਾ ਲਿਆ ਗਿਆ ਹੈ। ਮਰੀਜ਼ਾਂ ਦੀ ਸਹੂਲਤ ਵੇਖਦੇ ਹੋਏ ਟੈਲੀ ਕੰਸਲਟੇਸ਼ਨ ਸ਼ੁਰੂ ਕੀਤੀ ਗਈ ਹੈ। ਨਾਲ ਹੀ ਫਿਜ਼ੀਕਲ ਚੈੱਕਅਪ ਦੀ ਲੋੜ ਪਈ ਤਾਂ ਉਸ ਨੂੰ ਬੁਲਾ ਲਿਆ ਜਾਵੇਗਾ। ਜੀ. ਐੱਮ. ਸੀ. ਐੱਚ. ਵੀ ਫਿਜ਼ੀਕਲ ਓ. ਪੀ. ਡੀ. ਬੰਦ ਕਰਨ ਸਬੰਧੀ ਅੱਜ ਮੀਟਿੰਗ ਕਰਨ ਜਾ ਰਿਹਾ ਹੈ। ਡਾਇਰੈਕਟਰ ਡਾ. ਜਸਬਿੰਦਰ ਕੌਰ ਨੇ ਦੱਸਿਆ ਕਿ ਜਿਸ ਤਰ੍ਹਾਂ ਕੇਸ ਵੱਧ ਰਹੇ ਹਨ, ਉਸ ਕਾਰਨ ਰਿਸਕ ਨਹੀਂ ਲਿਆ ਜਾ ਸਕਦਾ। ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਤੋਂ ਬਾਅਦ ਹੀ ਆਖ਼ਰੀ ਫ਼ੈਸਲਾ ਲਿਆ ਜਾਵੇਗਾ।

PM ਦੀ ਸੁਰੱਖਿਆ ਕੁਤਾਹੀ ਮਾਮਲੇ ‘ਚ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਰਿਪੋਰਟ

ਇਸ ਦੇ ਨਾਲ ਹੀ ਪੀ. ਜੀ. ਆਈ. ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਆਨਲਾਈਨ ਅਪੁਆਇੰਟਮੈਂਟ ਨਾ ਆਉਣ। ਕਈ ਮਰੀਜ਼ਾਂ ਨੂੰ ਪਹਿਲਾਂ ਹੀ ਆਨਲਾਈਨ ਅਪੁਆਇੰਟਮੈਂਟ ਦਿੱਤੀ ਜਾ ਚੁੱਕੀ ਹੈ। ਸਵੇਰੇ 8 ਤੋਂ 9:30 ਵਜੇ ਤੱਕ ਪੀ. ਜੀ. ਆਈ. ਦੇ ਫੋਨ ਨੰਬਰ ’ਤੇ ਅਪੁਆਇੰਟਮੈਂਟ ਲਈ ਜਾ ਸਕਦੀ ਹੈ।

PM ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਤੇ ਪੰਜਾਬ ਨੇ ਕੇਂਦਰ ਨੂੰ ਭੇਜੀ ਰਿਪੋਰਟ

0

ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਕੇਂਦਰ ਨੂੰ ਰਿਪੋਰਟ ਭੇਜ ਦਿੱਤੀ ਹੈ। ਸੂਤਰਾਂ ਅਨੁਸਾਰ ਪੰਜਾਬ ਦੇ ਮੁੱਖ ਸਕੱਤਰ ਨੇ ਰਿਪੋਰਟ ਵਿੱਚ ਤੱਥਾਂ ਸਹਿਤ ਸੁਰੱਖਿਆ ਵਿੱਚ ਢਿੱਲ ਦੇਣ ਵਾਲੀਆਂ ਘਟਨਾਵਾਂ ਦੇ ਕ੍ਰਮ ਦੇ ਵੇਰਵੇ ਦਿੱਤੇ। ਪ੍ਰਧਾਨ ਮੰਤਰੀ ਦੀ ਸੁਰੱਖਿਆ ਹੇਠ ਤਾਇਨਾਤ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਰਿਪੋਰਟ ਬਣਾਈ ਗਈ।

ਹੋਸ਼ ਉੱਡਾ ਦੇਵੇਗਾ ਮੋਦੀ ਦੀ ਇੱਕ ਦਿਨ ਦੀ ਸਕਿਊਰਟੀ ਦਾ ਖਰਚ!

ਰਿਪੋਰਟ ‘ਚ ਕਿਹਾ ਗਿਆ ਹੈ ਕਿ ਹੋਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ । ਫਲਾਈਓਵਰ ਨੇੜੇ ਹੋਏ ਪ੍ਰਦਰਸ਼ਨ ਨੂੰ ‘ਅਚਾਨਕ’ ਪ੍ਰਦਰਸ਼ਨ ਦੱਸਿਆ ਗਿਆ। ਦੋ ਮੈਂਬਰੀ ਕਮੇਟੀ ਬਾਰੇ ਰਿਪੋਰਟ ਵਿੱਚ ਜਾਣਕਾਰੀ ਦਿੱਤੀ ਗਈ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਲਈ 8 ਜਨਵਰੀ ਨੂੰ ਜਾਰੀ ਹੋ ਸਕਦੀ ਹੈ ਕਾਂਗਰਸ ਦੀ ਲਿਸਟ

ਇਸ ਦੇ ਨਾਲ ਹੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਸੂਬੇ ਭਰ ‘ਚ ਹੋ ਰਹੇ ਪ੍ਰਦਰਸ਼ਨਾਂ ਕਾਰਨ ਸੁਰੱਖਿਆ ਕਰਮਚਾਰੀਆਂ ਦੀ ਜ਼ਿਆਦਾ ਤਾਇਨਾਤੀ ਕੀਤੀ ਗਈ ਸੀ। 9 ਕਿਸਾਨ ਜਥੇਬੰਦੀਆਂ ਨੇ ਪ੍ਰਦਰਸ਼ਨ ਦਾ ਸੱਦਾ ਦਿੱਤਾ। ਇਸ ਦੀ ਸੂਚਨਾ ਕੇਂਦਰ ਨੂੰ ਵੀ ਦਿੱਤੀ ਗਈ ਸੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦਾ ਰਸਤਾ ਸਾਫ਼ ਸੀ, ਪਰ ‘ਅਚਾਨਕ’ ਪ੍ਰਦਰਸ਼ਨਕਾਰੀ ਪ੍ਰਦਰਸ਼ਨ ਵਾਲੀ ਥਾਂ ‘ਤੇ ਆ ਗਏ।

ਪੰਜਾਬ ਵਿਧਾਨ ਸਭਾ ਚੋਣਾਂ: ਆਮ ਆਦਮੀ ਪਾਰਟੀ ਨੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

0

ਆਮ ਆਦਮੀ ਪਾਰਟੀ ਨੇ 2022 ਪੰਜਾਬ ਵਿਧਾਨ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਹੋਸ਼ ਉੱਡਾ ਦੇਵੇਗਾ ਮੋਦੀ ਦੀ ਇੱਕ ਦਿਨ ਦੀ ਸਕਿਊਰਟੀ ਦਾ ਖਰਚ!

ਇਹਨਾਂ ਉਮੀਦਵਾਰਾਂ ਦੇ ਐਲਾਨ ਸੰਬੰਧੀ ਸੂਚੀ ਪੰਜਾਬ ਇਕਾਈ ਦੇ ਪ੍ਰਧਾਨ ਸ੍ਰੀ ਭਗਵੰਤ ਮਾਨ ਅਤੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ: ਜਰਨੈਲ ਸਿੰਘ ਦੇ ਇੰਚਾਰਜ ਸ: ਜਰਨੈਲ ਸਿੰਘ ਦੇ ਦਸਤਖ਼ਤਾਂ ਹੇਠ ਜਾਰੀ ਕੀਤੀ ਗਈ ਹੈ।

ਇਸ ਦੇ ਨਾਲ ਹੀ ਹੁਣ ‘ਆਮ ਆਦਮੀ ਪਾਰਟੀ’ ਵੱਲੋਂ 104 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਪੰਜਾਬੀ ਯੂਨੀਵਰਸਿਟੀ ਨੇ ਪ੍ਰੀਖਿਆਵਾਂ ਕੀਤੀਆਂ ਮੁਲਤਵੀ

0

ਪੰਜਾਬੀ ਯੂਨੀਵਰਸਿਟੀ ਨੇ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਸਰਕਾਰ ਵੱਲੋਂ ਵਿੱਦਿਅਕ ਸੰਸਥਾਵਾਂ ਅਤੇ ਹੋਰਾਂ ਦੇ ਕੰਮਕਾਜ ‘ਤੇ ਰੋਕ ਦੇ ਮੱਦੇਨਜ਼ਰ ਯੂਨੀਵਰਸਿਟੀ ਨੇ  ਸਾਰੇ ਕੋਰਸਾਂ ਦੀਆਂ ਪ੍ਰੀਖਿਆਵਾਂ 15 ਜਨਵਰੀ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

PM ਸੁਰੱਖਿਆ ਕੁਤਾਹੀ ਮਾਮਲੇ ‘ ਤੇ ਕੈਪਟਨ ਨੇ ਘੇਰੇ ਗ੍ਰਹਿ ਮੰਤਰੀ ਤੇ ਮੁੱਖ ਮੰਤਰੀ

ਯੂਨੀਵਰਸਿਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਸਾਰੀਆਂ ਲੰਬਿਤ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਹ ਪ੍ਰੀਖਿਆਵਾਂ ਹੁਣ ਕਿਸ ਤਾਰੀਖ਼ ਤੋਂ ਸ਼ੁਰੂ ਹੋਣਗੀਆਂ, ਇਸ ਬਾਰੇ ਯੂਨੀਵਰਸਿਟੀ ਵੱਲੋਂ ਆਉਣ ਵਾਲੇ ਸਮੇਂ ‘ਚ ਫ਼ੈਸਲਾ ਲਿਆ ਜਾਵੇਗਾ।

ਇਟਲੀ ਤੋਂ ਅੰਮ੍ਰਿਤਸਰ ਪੁੱਜੇ 179 ਮੁਸਾਫ਼ਿਰਾਂ ‘ਚੋਂ 125 ਨਿਕਲੇ ਕੋਰੋਨਾ ਪਾਜ਼ੀਟਿਵ

0

ਇਟਲੀ ਤੋਂ ਏਅਰ ਇੰਡੀਆ ਦੇ ਜਹਾਜ਼ ਰਾਹੀਂ ਵੀਰਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜੇ 179 ਮੁਸਾਫ਼ਿਰਾਂ ਵਿੱਚੋਂ 125 ਕੋਰੋਨਾ ਟੈਸਟ ਕੀਤੇ ਜਾਣ ’ਤੇ ਪਾਜ਼ੀਟਿਵ ਪਾਏ ਗਏ ਜਿਸ ਮਗਰੋਂ ਹਵਾਈ ਅੱਡੇ ’ਤੇ ਭਾਰੀ ਹੰਗਾਮਾ ਹੋ ਗਿਆ।

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਏ ਅੱਡੇ ’ਤੇ ਪੁੱਜੇ ਇਨ੍ਹਾਂ ਮੁਸਾਫ਼ਿਰਾਂ ਨੂੰ ਟੈਸਟ ਉਪਰੰਤ ਪਾਜ਼ੀਟਿਵ ਪਾਏ ਜਾਣ ’ਤੇ ਇਹ ਕਿਹਾ ਗਿਆ ਕਿ ਉਹ ਪ੍ਰਸ਼ਾਸ਼ਨ ਵੱਲੋਂ ਮੰਗਵਾਈਆਂ ਗਈਆਂ ਐਂਬੂਲੈਂਸਾਂ ਵਿੱਚ ਸਵਾਰ ਹੋ ਜਾਣ ਤਾਂ ਜੋ ਉਨਾਂ ਨੂੂੰ ਸਥਾਨਕ ਹਸਪਤਾਲ ਵਿੱਚ ‘ਕੁਆਰੰਟੀਨ’ ਕੀਤਾ ਜਾ ਸਕੇ।

BIG BREAKING: ਮੁੜ ਵਿਵਾਦਾਂ ‘ਚ ਫਿਲਮ Shooter , K.V ਢਿੱਲੋਂ ‘ਤੇ FIR ਦਰਜ!

ਇਟਲੀ ਤੋਂ ਪਹੁੰਚੇ ਮੁਸਾਫ਼ਿਰਾਂ ਅਤੇ ਹਵਾਈ ਅੱਡੇ ’ਤੇ ਉਨ੍ਹਾਂ ਨੂੰ ਲੈਣ ਲਈ ਪੁੱਜੇ ਰਿਸ਼ਤੇਦਾਰਾਂ, ਮਿੱਤਰਾਂ ਨੇ ਹੰਗਾਮਾ ਕਰ ਦਿੱਤਾ।

ਇਨ੍ਹਾਂ ਮੁਸਾਫ਼ਿਰਾਂ ਦਾ ਕਹਿਣਾ ਸੀ ਕਿ ਉਹ ਇਟਲੀ ਤੋਂ ਆਪਣੇ ਟੈਸਟ ਕਰਵਾ ਕੇ ਹੀ ਜਹਾਜ਼ ਵਿੱਚ ਚੜ੍ਹੇ ਸਨ ਫਿਰ ਉਨ੍ਹਾਂ ਦੇ ਇੱਥੇ ਟੈਸਟ ਪਾਜ਼ੀਟਿਵ ਕਿਵੇਂ ਹੋ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਤੋਂ 1100 ਰੁਪਏ ਪ੍ਰਤੀ ਵਿਅਕਤੀ ਟੈਸਟ ਦੇ ਲੈ ਲਏ ਗਏ ਅਤੇ ਟੈਸਟ ਵੀ ਸਹੀ ਨਹੀਂ ਹਨ।

125 ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਏਅਰਪੋਰਟ ਡਾਇਰੈਕਟਰ ਸ੍ਰੀ ਵੀ.ਕੇ.ਸੇਠ ਨੇ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਮੁਸਾਫ਼ਰਾਂ ਨੂੰ ਗਾਈਡਲਾਈਨਜ਼ ‘ਫ਼ਾਲੋਅ’ ਕਰਨ ਲਈ ਕਿਹਾ ਸੀ ਅਤੇ ਪ੍ਰਸ਼ਾਸਨ ਨੂੰ ਇਸ ਸੰਬੰਧੀ ਸੂਚਨਾ ਦਿੱਤੀ ਸੀ।

PM ਸੁਰੱਖਿਆ ਕੁਤਾਹੀ ਮਾਮਲੇ ‘ ਤੇ ਕੈਪਟਨ ਨੇ ਘੇਰੇ ਗ੍ਰਹਿ ਮੰਤਰੀ ਤੇ ਮੁੱਖ ਮੰਤਰੀ

ਇਸ ਵਿਵਸਥਾ ਤੋਂ ਭੜਕੇ ਮੁਸਾਫ਼ਿਰਾਂ ਅਤੇ ਉਨ੍ਹਾਂ ਨੂੰ ਲੈਣ ਆਏ ਲੋਕਾਂ ਨੇ ਨਾਅਰੇਬਾਜ਼ੀ ਕਰਦਿਆਂ ਇਹ ਮੰਗ ਕੀਤੀ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਜਾਣ ਦਿੱਤਾ ਜਾਵੇ।

PM ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦੀ ਨਿਰਪੱਖ ਜਾਂਚ ਹੋਵੇ: ਰਾਘਵ ਚੱਢਾ

0

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪੰਜਾਬ ਦੀ ਲੱਚਰ ਸੁਰੱਖਿਆ ਵਿਵਸਥਾ ਲਈ ਕਾਂਗਰਸ ਦੀ ਚੰਨੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਚੰਨੀ ਸਰਕਾਰ ਨੂੰ ਬਹੁਤ ਹੀ ਕਮਜ਼ੋਰ ਅਤੇ ਨਿਕੰਮੀ ਸਰਕਾਰ ਕਰਾਰ ਦਿੱਤਾ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਕਮਜ਼ੋਰ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਦੀ ਰਾਖੀ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮਅਸਫ਼ਲ ਰਹੀ ਹੈ।

ਪਾਰਟੀ ਹੈੱਡਕੁਆਰਟਰ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ। ਪੰਜਾਬ ਦੇ ਲੋਕ ਅਮਨ ਪਸੰਦ ਲੋਕ ਹਨ। ਰਲ-ਮਿਲ ਕੇ ਰਹਿਣਾ ਅਤੇ ਆਪਸੀ ਭਾਈਚਾਰਾ ਪੰਜਾਬ ਦੀ ਖੂਬਸੂਰਤੀ ਹੈ। ਲੇਕਿਨ ਕੁਝ ਪੰਜਾਬ ਵਿਰੋਧੀ ਤਾਕਤਾਂ ਹਰ ਵਾਰ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੀਆਂ ਹਨ।

2017 ਵਿਚ ਵੀ ਚੋਣਾਂ ਤੋਂ ਠੀਕ ਪਹਿਲਾਂ ਮੌੜ ਵਿਚ ਬੰਬ ਧਮਾਕੇ ਹੋਏ ਸਨ, ਗੁਰੂ ਗ੍ਰੰਥ ਸਾਹਿਬ ਅਤੇ ਕੁਰਾਨ ਸਾਹਿਬ ਦੀ ਬੇਅਦਬੀ ਹੋਈ ਸੀ। ਇਸ ਵਾਰ ਵੀ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਕੁਝ ਪੰਜਾਬ ਵਿਰੋਧੀ ਤਾਕਤਾਂ ਲੋਕਾਂ ਦੇ ਮਨਾਂ ਵਿਚ ਡਰ ਅਤੇ ਭੈਅ ਪੈਦਾ ਕਰਨ ਲਈ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਬੰਬ ਧਮਾਕਿਆਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੀਆਂ ਹਨ। ਸ੍ਰੀ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਅਤੇ ਲੁਧਿਆਣਾ ਵਿੱਚ ਦਿਨ ਦਿਹਾੜੇ ਬੰਬ ਧਮਾਕੇ ਦੀ ਘਟਨਾ ਵਾਪਰੀ।

ਰਾਘਵ ਚੱਢਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੀ ਘਟਨਾ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ‘ਚ ਪੀਐੱਮ ਮੋਦੀ ਅਤੇ ਭਾਜਪਾ ਨੂੰ ਕੋਈ ਪਸੰਦ ਨਹੀਂ ਕਰਦਾ। ਸਾਡੀ ਸਿਆਸੀ ਵਿਚਾਰਧਾਰਾ ਵੀ ਮੋਦੀ ਅਤੇ ਭਾਜਪਾ ਨਾਲੋਂ ਪੂਰੀ ਤਰ੍ਹਾਂ ਵੱਖਰੀ ਹੈ, ਪਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਹੋਣਾ ਹੈਰਾਨੀ ਦੀ ਗੱਲ ਹੈ।

ਹਾਲਾਂਕਿ ਪ੍ਰਧਾਨ ਮੰਤਰੀ ਨੂੰ ਰੈਲੀ ਰੱਦ ਕਰਨ ਦਾ ਬਹਾਨਾ ਚਾਹੀਦਾ ਸੀ, ਕਿਉਂਕਿ ਰੈਲੀ ਵਿੱਚ ਕੁਰਸੀਆਂ ਪੂਰੀ ਤਰ੍ਹਾਂ ਖਾਲੀ ਸਨ। ਕਮਜ਼ੋਰ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਆ ਦਾ ਬਹਾਨਾ ਦਿੱਤਾ। ਉਨ੍ਹਾਂ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਖਾਮੀਆਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਚੱਢਾ ਨੇ ਕਾਂਗਰਸ ਸਰਕਾਰ ‘ਤੇ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਚੰਨੀ ਸਰਕਾਰ ਇੰਨੀ ਨਿਕੰਮੀ ਅਤੇ ਕਮਜ਼ੋਰ ਹੈ ਕਿ 100 ਦਿਨਾਂ ਦੇ ਅਰਸੇ ‘ਚ ਚਾਰ ਡੀਜੀਪੀ ਬਦਲੇ ਗਏ ਅਤੇ ਹਰ ਬਾਰਾਂ ਘੰਟਿਆਂ ਬਾਅਦ ਤਬਾਦਲੇ-ਪੋਸਟਿੰਗ ਦੀ ਨਵੀਂ ਸੂਚੀ ਜਾਰੀ ਕੀਤੀ ਜਾ ਰਹੀ ਹੈ। ਸੱਤਾ ਲਈ ਆਪਸ ਵਿੱਚ ਲੜਨ ਵਾਲੇ ਕਾਂਗਰਸੀ ਆਗੂ ਕਦੇ ਵੀ ਪੰਜਾਬ ਦੀ ਰਾਖੀ ਨਹੀਂ ਕਰ ਸਕਦੇ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਅਮਨ-ਸ਼ਾਂਤੀ ਅਤੇ ਬਿਹਤਰ ਸੁਰੱਖਿਆ ਉਪਲਬਧ ਕਰਵਾਉਣ ਵਾਲੀ ਸਰਕਾਰ ਦੀ ਲੋੜ ਹੈ। ਇਹ ਕੰਮ ਨਾ ਤਾਂ ਕਮਜ਼ੋਰ ਚੰਨੀ ਸਰਕਾਰ ਕਰ ਸਕਦੀ ਹੈ ਅਤੇ ਨਾ ਹੀ ਭ੍ਰਿਸ਼ਟ ਬਾਦਲ ਸਰਕਾਰ। ਉਨ੍ਹਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਇੱਕ ਸਥਿਰ ਅਤੇ ਮਜ਼ਬੂਤ ਸਰਕਾਰ ਦੇਵੇਗੀ। ‘ਆਪ’ ਸਰਕਾਰ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਪੂਰੀ ਸੁਰੱਖਿਆ ਕਰੇਗੀ ਅਤੇ ਪੰਜਾਬ ਨੂੰ ਮੁੜ ਤੋਂ ਸ਼ਾਂਤ ਅਤੇ ਖੁਸ਼ਹਾਲ ਸੂਬਾ ਬਣਾਏਗੀ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜ ਸਾਲਾਂ ਵਿੱਚ ਮੌੜ ਬੰਬ ਧਮਾਕੇ ਅਤੇ ਬੇਅਦਬੀ ਕਾਂਡ ਦੇ ਇੱਕ ਵੀ ਦੋਸ਼ੀ ਨੂੰ ਫੜ ਨਹੀਂ ਸਕੀ। ਸਗੋਂ ਮਾਫੀਆ ਅਤੇ ਅਪਰਾਧੀਆਂ ਨੂੰ ਸੁਰੱਖਿਆ ਦੇ ਰਹੀ ਹੈ। ਜੇਕਰ ਬੇਅਦਬੀ, ਗੋਲੀਕਾਂਡ ਅਤੇ ਬੰਬ ਧਮਾਕਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਅੱਜ ਪੰਜਾਬ ਵਿੱਚ ਮੁੜ ਤੋਂ ਅਜਿਹੀਆਂ ਦਰਦਨਾਕ ਘਟਨਾਵਾਂ ਨਾ ਵਾਪਰਦੀਆਂ।

ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਪੰਜਾਬ ਦੇ ਲੋਕਾਂ ਵਿੱਚ ਦਹਿਸ਼ਤ ਅਤੇ ਡਰ ਦਾ ਮਾਹੌਲ ਪੈਦਾ ਕਰਕੇ ਉਨ੍ਹਾਂ ਦੀਆਂ ਵੋਟਾਂ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਪਰ ਹੁਣ ਪੰਜਾਬ ਦੇ ਲੋਕ ਉਸ ਦੇ ਨਾਪਾਕ ਮਨਸੂਬਿਆਂ ਨੂੰ ਸਮਝ ਚੁੱਕੇ ਹਨ। ਇਸ ਵਾਰ ਪੰਜਾਬ ਦੇ ਲੋਕ ਉਨ੍ਹਾਂ ਦੇ ਨਾਪਾਕ ਮਨਸੂਬੇ ਨੂੰ ਪੂਰਾ ਨਹੀਂ ਹੋਣ ਦੇਣਗੇ।

ਜਾਣੋ, ਇੱਕ ਹਫ਼ਤੇ ‘ਚ 38 ਲੱਖ ਕਿਵੇਂ ਛਾਪਦੀ ਹੈ ਇਹ ਔਰਤ

0

ਇੱਕ ਸਾਬਕਾ ਰਿਐਲਿਟੀ ਸਟਾਰ ਜਿਸ ਨੇ ਆਪਣੇ ਫ਼ਾਰਟਾਂ ਦੇ ਜਾਰ ਵੇਚ ਕੇ ਪ੍ਰਤੀ ਹਫ਼ਤੇ $50,000 (38 ਲੱਖ ਰੁਪਏ) ਤੋਂ ਵੱਧ ਕਮਾਈ ਕੀਤੀ, ਨੇ ਬਹੁਤ ਜ਼ਿਆਦਾ ਫਾਰਟ ਕਰਨ ਲਈ ਹਸਪਤਾਲ ਲਿਜਾਣ ਤੋਂ ਬਾਅਦ ਆਪਣੀ ਸੇਵਾਮੁਕਤੀ ਦਾ ਐਲਾਨ ਕੀਤਾ ਹੈ।

ਕਨੈਕਟੀਕਟ, ਯੂਐਸ ਦੀ ਰਹਿਣ ਵਾਲੀ 31 ਸਾਲਾ ਸਟੈਫਨੀ ਮੈਟੋ ਨੇ ਆਪਣੀ ਛਾਤੀ ਵਿੱਚ ਗੋਲੀ ਲੱਗਣ ਦੇ ਦਰਦ ਦਾ ਅਨੁਭਵ ਕਰਨ ਤੋਂ ਬਾਅਦ ਆਪਣੇ ਆਪ ਨੂੰ ਹਸਪਤਾਲ ਵਿੱਚ ਪਾਇਆ। ਡਾਕਟਰਾਂ ਨੇ ਖੂਨ ਦੀ ਜਾਂਚ ਅਤੇ ਇੱਕ ਇਲੈਕਟ੍ਰੋਕਾਰਡੀਓਗਰਾਮ ਕੀਤਾ ਪਰ ਬਾਅਦ ਵਿੱਚ ਮੈਟੋ ਨੂੰ ਦੱਸਿਆ ਕਿ ਲੱਛਣ ਅਸਲ ਵਿੱਚ ਉਸ ਦੇ ਬੀਨਜ਼, ਅੰਡੇ ਅਤੇ ਕੇਲੇ ਦੇ ਪ੍ਰੋਟੀਨ ਸ਼ੇਕ ਦੀ ਅਕਸਰ ਖੁਰਾਕ ਤੋਂ ਵਾਧੂ ਗੈਸ ਕਾਰਨ ਹੋਏ ਸਨ।

“ਮੈਂ ਸੋਚਿਆ ਕਿ ਮੈਨੂੰ ਦੌਰਾ ਪੈ ਰਿਹਾ ਹੈ ਅਤੇ ਇਹ ਮੇਰੇ ਆਖਰੀ ਪਲ ਸਨ। ਮੈਂ ਇਸ ਨੂੰ ਜ਼ਿਆਦਾ ਕਰ ਰਿਹਾ ਸੀ,” ਮੈਟੋ ਦਾ ਹਵਾਲਾ LADbible ਦੁਆਰਾ ਦਿੱਤਾ ਗਿਆ ਸੀ ।

ਉਸ ਨੇ ਪਿਛਲੇ ਸਾਲ ਨਵੰਬਰ ‘ਚ ਆਪਣੇ ਪੈਰਾਂ ਨੂੰ ਦੇਖਣਾ ਸ਼ੁਰੂ ਕੀਤਾ ਸੀ। ਵਧਦੀ ਮੰਗ ਨੂੰ ਜਾਰੀ ਰੱਖਣ ਲਈ, ਮੱਟੋ ਨੇ ਹਫ਼ਤੇ ਵਿੱਚ 50 ਸ਼ੀਸ਼ੀ ਤੱਕ ਫਾਰਟਾਂ ਨੂੰ ਨਿਚੋੜਿਆ।

ਸਵੈ-ਘੋਸ਼ਿਤ “fartrepreneur” ਨੇ ਫਾਈਬਰ-ਉੱਚ ਖੁਰਾਕ ਦੀ ਚੋਣ ਕੀਤੀ, ਬੀਨਜ਼ ਅਤੇ ਆਂਡੇ ਤੋਂ ਬਚੇ ਹੋਏ। ਉਸਨੇ ਆਪਣੀ ਖੁਰਾਕ ਵਿੱਚ ਪ੍ਰੋਟੀਨ ਸ਼ੇਕ ਸ਼ਾਮਲ ਕੀਤੇ ਜਦੋਂ ਇਹ ਪਤਾ ਲਗਾਇਆ ਕਿ ਉਨ੍ਹਾਂ ਨੇ ਫਾਰਟਾਂ ਨੂੰ ਬਦਬੂ ਆਉਂਦੀ ਹੈ।

ਮੱਟੋ ਨੇ ਕਿਹਾ, “ਮੈਨੂੰ ਯਾਦ ਹੈ ਕਿ ਇੱਕ ਦਿਨ ਦੇ ਅੰਦਰ ਮੇਰੇ ਕੋਲ ਤਿੰਨ ਪ੍ਰੋਟੀਨ ਸ਼ੇਕ ਅਤੇ ਬਲੈਕ ਬੀਨ ਸੂਪ ਦਾ ਇੱਕ ਵੱਡਾ ਕਟੋਰਾ ਸੀ। ਮੈਂ ਦੱਸ ਸਕਦਾ ਹਾਂ ਕਿ ਉਸ ਸ਼ਾਮ ਜਦੋਂ ਮੈਂ ਬਿਸਤਰੇ ‘ਤੇ ਲੇਟਿਆ ਹੋਇਆ ਸੀ ਤਾਂ ਕੁਝ ਠੀਕ ਨਹੀਂ ਸੀ ਅਤੇ ਮੈਨੂੰ ਮੇਰੇ ਪੇਟ ਵਿੱਚ ਦਬਾਅ ਮਹਿਸੂਸ ਹੋਇਆ। ਉੱਪਰ ਵੱਲ।”

ਉਸਨੇ ਅੱਗੇ ਕਿਹਾ, “ਸਾਹ ਲੈਣਾ ਕਾਫ਼ੀ ਔਖਾ ਸੀ ਅਤੇ ਹਰ ਵਾਰ ਜਦੋਂ ਮੈਂ ਸਾਹ ਲੈਣ ਦੀ ਕੋਸ਼ਿਸ਼ ਕਰਦੀ ਸੀ ਤਾਂ ਮੈਂ ਆਪਣੇ ਦਿਲ ਦੇ ਆਲੇ ਦੁਆਲੇ ਇੱਕ ਚੁਟਕੀ ਵਾਲੀ ਸੰਵੇਦਨਾ ਮਹਿਸੂਸ ਕਰਦੀ ਸੀ। ਅਤੇ ਇਸ ਨਾਲ, ਬੇਸ਼ੱਕ, ਮੇਰੀ ਚਿੰਤਾ ਵਧ ਗਈ।”

ਉਸਨੇ ਆਪਣੇ ਦੋਸਤ ਨੂੰ ਬੁਲਾਇਆ ਅਤੇ ਉਸਨੂੰ ਹਸਪਤਾਲ ਲਿਜਾਣ ਲਈ ਕਿਹਾ ਕਿਉਂਕਿ ਉਸਨੇ ਸੋਚਿਆ ਕਿ ਉਸਨੂੰ ਦਿਲ ਦਾ ਦੌਰਾ ਪੈ ਰਿਹਾ ਹੈ।

ਮੱਟੋ ਨੇ ਕਿਹਾ, “ਮੈਂ ਆਪਣੇ ਡਾਕਟਰਾਂ ਨੂੰ ਸ਼ੀਸ਼ੀ ਵਿੱਚ ਫਰਟਿੰਗ ਬਾਰੇ ਨਹੀਂ ਦੱਸਿਆ ਸੀ ਪਰ ਮੈਂ ਉਨ੍ਹਾਂ ਨੂੰ ਆਪਣੀ ਖੁਰਾਕ ਬਾਰੇ ਦੱਸਿਆ ਸੀ। ਇਹ ਸਪੱਸ਼ਟ ਕੀਤਾ ਗਿਆ ਸੀ ਕਿ ਮੈਂ ਜੋ ਅਨੁਭਵ ਕਰ ਰਿਹਾ ਸੀ ਉਹ ਸਟ੍ਰੋਕ ਜਾਂ ਦਿਲ ਦਾ ਦੌਰਾ ਨਹੀਂ ਸੀ, ਸਗੋਂ ਬਹੁਤ ਤੇਜ਼ ਗੈਸ ਦਾ ਦਰਦ ਸੀ। ਮੈਨੂੰ ਮੇਰੀ ਖੁਰਾਕ ਬਦਲਣ ਅਤੇ ਗੈਸ ਨੂੰ ਦਬਾਉਣ ਵਾਲੀ ਦਵਾਈ ਲੈਣ ਦੀ ਸਲਾਹ ਦਿੱਤੀ ਗਈ ਸੀ, ਜਿਸ ਨਾਲ ਮੇਰਾ ਕਾਰੋਬਾਰ ਪ੍ਰਭਾਵਸ਼ਾਲੀ ਢੰਗ ਨਾਲ ਖਤਮ ਹੋ ਗਿਆ ਹੈ।”

ਭਾਵੇਂ ਉਹ ਕਾਰੋਬਾਰ ਤੋਂ ਸੰਨਿਆਸ ਲੈ ਰਹੀ ਹੈ, ਉਸਨੇ ਆਪਣਾ NFT ਫਾਰਟ ਜਾਰ ਸੰਗ੍ਰਹਿ ਲਾਂਚ ਕੀਤਾ ਹੈ।

PM ਮੋਦੀ ਦੀ ਰੈਲੀ ‘ਚ ਅਣਗਹਿਲੀ ਹੋਈ ਜਾਂ ਨਹੀਂ ? ਤਿੰਨ ਦਿਨਾਂ ਅੰਦਰ ਇਹ ਰਿਪੋਰਟ ਹੋਵੇਗੀ ਪੇਸ਼

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੱਲ੍ਹ ਫਿਰੋਜ਼ਪੁਰ ਫੇਰੀ ਦੌਰਾਨ ਹੋਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਤੇ ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਜਸਟਿਸ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਫੇਰੀ ਰੱਦ ਹੋਣ ਮਗਰੋਂ ਬੀਜੇਪੀ ਤੇ ਕਾਂਗਰਸ ਵਿਚਾਲੇ ਬਿਆਨਬਾਜ਼ੀ ਦੀ ਜੰਗ ਛਿੜ ਗਈ ਹੈ। ਜਿੱਥੇ ਬੀਜੇਪੀ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਹਵਾਲਾ ਦੇ ਕਿ ਪੰਜਾਬ ਸਰਕਾਰ ਨੂੰ ਘੇਰ ਰਹੀ ਹੈ, ਉੱਥੇ ਹੀ ਕਾਂਗਰਸ ਦਾਅਵਾ ਕੀਤਾ ਹੈ ਕਿ ਰੈਲੀ ਵਿੱਚ ‘ਮੋਦੀ ਜੀ’ ਨੂੰ ਸੁਣਨ ਲਈ ਕੋਈ ਭੀੜ ਨਹੀਂ ਸੀ। ਇਸ ਲਈ ਸਾਰਾ ਡਰਾਮਾ ਕੀਤਾ ਗਿਆ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਹੈ ਕਿ ਭਾਜਪਾ ਪ੍ਰਧਾਨ ਜੇਪੀ ਨੱਢਾ ਦੂਜੇ ਸਿਰ ਦੋਸ਼ ਮੜ੍ਹਨਾ ਬੰਦ ਕਰਨ ਤੇ ਇਸ ਦੀ ਥਾਂ ਬੀਜੇਪੀ ਆਪਣੇ ‘ਕਿਸਾਨ ਵਿਰੋਧੀ’ ਰਵੱਈਏ ਨੂੰ ਲੈ ਕੇ ਅੰਤਰਝਾਤ ਮਾਰੇ।

ਦਰਅਸਲ ਨੱਢਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਗਾਮੀ ਚੋਣਾਂ ਵਿੱਚ ਆਪਣੀ ਹਾਰ ਦੇ ਡਰੋਂ ਸੂਬੇ ਵਿੱਚ ਮੋਦੀ ਦੇ ਪ੍ਰੋਗਰਾਮਾਂ ਨੂੰ ਨਾਕਾਮ ਬਣਾਉਣ ਲਈ ਹਰ ਸੰਭਵ ਹਰਬਾ ਵਰਤ ਰਹੀ ਹੈ। ਇਸ ਦਾ ਜਵਾਬ ਦਿੰਦਿਆਂ ਸੁਰਜੇਵਾਲਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਦਾ ਬਚਾਅ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਸਾਰੇ ਸੁਰੱਖਿਆ ਪ੍ਰਬੰਧ ਐੈਸਪੀਜੀ ਤੇ ਹੋਰਨਾਂ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਗਏ ਸਨ।

ਰਾਮ ਰਹੀਮ ਦੀ ਪਟੀਸ਼ਨ ’ਤੇ ਪੰਜਾਬ ਹਰਿਆਣਾ ਹਾਈਕੋਰਟ ’ਚ ਸੁਣਵਾਈ ਅੱਜ

0

ਚੰਡੀਗੜ੍ਹ: Gurmeet Singh Ram Rahim ਦੇ ਪ੍ਰੋਡਕਸ਼ਨ ਵਾਰੰਟ ਨੂੰ ਲੈ ਕੇ ਅੱਜ ਸੁਣਵਾਈ ਹੋਵੇਗੀ। ਪੰਜਾਬ ਹਰਿਆਣਾ ਹਾਈਕੋਰਟ ਵਿੱਚ Ram Rahim ਦੀ ਪਟੀਸ਼ਨ ਚੱਲ ਰਹੀ ਹੈ ਜਿਸ ’ਤੇ ਪੰਜਾਬ ਹਰਿਆਣਾ ਹਾਈਕੋਰਟ ਅੱਜ ਸੁਣਵਾਈ ਕਰੇਗਾ।

ਦੱਸ ਦਈਏ ਕਿ Gurmeet Singh Ram Rahim ਨੇ ਵਾਰੰਟ ਨੂੰ ਰੱਦ ਕਰਨ ਲਈ ਅਗਾਊਂ ਜ਼ਮਾਨਤ ਪਟੀਸ਼ਨ ਦਾਖ਼ਲ ਕੀਤੀ ਹੋਈ ਹੈ। ਜਿਸ ’ਤੇ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਅੱਜ ਸੁਣਵਾਈ ਕੀਤੀ ਜਾਵੇਗੀ।