Home Blog Page 2208

ਮੁੱਖ ਮੰਤਰੀ ਨੇ ਸੂਬੇ ਦੀਆਂ 457 ਰਜਿਸਟਰਡ ਗਊਸ਼ਾਲਾਵਾਂ ਨੂੰ 23 ਕਰੋੜ ਰੁਪਏ ਦੇ ਚੈੱਕ ਸੌਂਪੇ

0

‘ਗਊਧਨ’ ਦੀ ਸੁਚੱਜੀ ਸੰਭਾਲ ਲਈ ਪੰਜਾਬ ਗਊ ਸੇਵਾ ਕਮਿਸ਼ਨ ਦੀ ਕੀਤੀ ਸ਼ਲਾਘਾ

ਚੰਡੀਗੜ੍ਹ: ਗਊਸ਼ਾਲਾਵਾਂ ਦੀ ਸੁਚੱਜੀ ਸਾਂਭ-ਸੰਭਾਲ ਅਤੇ ਕੀਮਤੀ ‘ਗਊਧਨ’ ਦੀ ਸੰਭਾਲ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਅੱਜ ਸੂਬੇ ਦੀਆਂ 457 ਰਜਿਸਟਰਡ ਗਊਸ਼ਾਲਾਵਾਂ ਨੂੰ 5-5 ਲੱਖ ਰੁਪਏ (ਕੁੱਲ 23 ਕਰੋੜ ਰੁਪਏ) ਦੇ ਚੈੱਕ ਸੌਂਪਣ ਤੋਂ ਇਲਾਵਾ ਇਨ੍ਹਾਂ ਗਊਸ਼ਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਇਸ ਮੌਕੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਵਿੱਤੀ ਸਹਾਇਤਾ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਬਿਹਤਰ ਢੰਗ ਨਾਲ ‘ਗਊਧਨ’ ਦੇ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇ। ਜਿਨ੍ਹਾਂ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹੈ।

ਇਸ ਗੱਲ ਨੂੰ ਦੁਹਰਾਉਂਦਿਆਂ ਕਿ ਗਊਸ਼ਾਲਾਵਾਂ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ, ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਗਊਸ਼ਾਲਾਵਾਂ ਨੂੰ ਹਮੇਸ਼ਾ ਸਾਫ਼-ਸੁਥਰਾ ਰੱਖਿਆ ਜਾਣਾ ਚਾਹੀਦਾ ਹੈ। Channi ਨੇ ਕਿਹਾ, “ਸੜਕਾਂ ‘ਤੇ ਕੋਈ ਵੀ ਅਵਾਰਾ ਗਊ ਨਹੀਂ ਹੋਣੀ ਚਾਹੀਦੀ। ਜੇਕਰ ਕੋਈ ਗਊਧਨ ਸੜਕਾਂ ‘ਤੇ ਹੈ ਤਾਂ ਉਸ ਨੂੰ ਗਊਸ਼ਾਲਾਵਾਂ ਦੀ ਦੇਖ-ਰੇਖ ਹੇਠ ਲਿਆਂਦਾ ਜਾਵੇ।” ਉਹਨਾਂ ਅੱਗੇ ਕਿਹਾ ਕਿ ਇਸ ਨਾਲ ਹਾਦਸਿਆਂ ਦੀ ਗਿਣਤੀ ਵੀ ਘਟੇਗੀ। ਉਨ੍ਹਾਂ ਨੇ ‘ਗਊਮਾਤਾ’ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਲਈ ਪੰਜਾਬ ਗਊ ਸੇਵਾ ਕਮਿਸ਼ਨ ਦੇ ਨਾਲ-ਨਾਲ ਵੱਖ-ਵੱਖ ਗਊਸ਼ਾਲਾ ਪ੍ਰਬੰਧਕ ਕਮੇਟੀਆਂ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਲੋਕ ਨਿਰਮਾਣ ਮੰਤਰੀ Vijay Inder Singla ਨੇ ਕਿਹਾ ਕਿ ਗਊ ਸੇਵਾ ਪੂਜਾ ਦਾ ਇਕ ਉਤਮ ਰੂਪ ਹੈ ਅਤੇ ਉਨ੍ਹਾਂ ਨੇ ਗਊਧਨ ਦੀ ਸੁਚੱਜੀ ਦੇਖ-ਭਾਲ ਲਈ ਵੱਖ-ਵੱਖ ਗਊਸ਼ਾਲਾ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਬਿਜਲੀ ਦੇ ਬਿੱਲਾਂ ਨੂੰ ਘਟਾਉਣ ਲਈ ਗਊਸ਼ਾਲਾਵਾਂ ਵਿੱਚ ਸੋਲਰ ਪੈਨਲਾਂ ਦੀ ਵਰਤੋਂ ਕਰਨ ਦੀ ਵੀ ਵਕਾਲਤ ਕੀਤੀ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ Bharat Bhushan Ashu ਨੇ ਕਿਹਾ ਕਿ ਸਿਰਫ਼ ਮੁੱਖ ਮੰਤਰੀ Charanjit Singh Channi ਨੇ ਹੀ ਗਊਸ਼ਾਲਾਵਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਚਿੰਤਾ ਪ੍ਰਗਟਾਈ ਹੈ ਅਤੇ ਉਹਨਾਂ ਨੇ ‘ਗਊਧਨ’ ਲਈ ਅਥਾਹ ਸਤਿਕਾਰ ਦਿਖਾਇਆ ਹੈ।

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ Sachin Sharma ਨੇ ਦੱਸਿਆ ਕਿ ਕਮਿਸ਼ਨ ਵੱਲੋਂ ਹੁਣ ਤੱਕ 150 ‘ਗਊ ਭਲਾਈ’ ਕੈਂਪ ਲਗਾਏ ਜਾ ਚੁੱਕੇ ਹਨ ਤਾਂ ਜੋ ਗਊਮਾਤਾ ਦੀ ਸਿਹਤ ਅਤੇ ਸਫਾਈ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਗਊਸ਼ਾਲਾਵਾਂ ਦੀ ਸੁਚੱਜੀ ਸਾਂਭ-ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ Ravneet Kaur ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ Ravi Bhagat ਵੀ ਹਾਜ਼ਰ ਸਨ।

ਓਮੀਕਰੋਨ ਦਾ ਕਹਿਰ: ਹਾਂਗਕਾਂਗ ਨੇ ਭਾਰਤ ਸਮੇਤ ਇਨ੍ਹਾਂ ਦੇਸ਼ਾਂ ਦੀਆਂ ਉਡਾਣਾਂ ’ਤੇ ਪਾਬੰਦੀ ਲਗਾਉਣ ਦਾ ਕੀਤਾ ਐਲਾਨ

0

ਕੋਵਿਡ-19 ਦੇ ਓਮੀਕਰੋਨ ਵੇਰੀਐਂਟ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਹਾਂਗਕਾਂਗ ਨੇ ਬੁੱਧਵਾਰ ਨੂੰ ਭਾਰਤ ਅਤੇ 7 ਹੋਰ ਦੇਸ਼ਾਂ ਤੋਂ ਉਡਾਣਾਂ ’ਤੇ 2 ਹਫ਼ਤਿਆਂ ਲਈ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਉਥੇ ਹੀ ਇਕ ਜਹਾਜ਼ ’ਤੇ ਸਵਾਰ ਕਰੀਬ 2500 ਯਾਤਰੀਆਂ ਨੂੰ ਵੀ ਜਾਂਚ ਲਈ ਰੋਕਣ ਦਾ ਫ਼ੈਸਲਾ ਕੀਤਾ ਗਿਆ। ਭਾਰਤ, ਪਾਕਿਸਤਾਨ, ਆਸਟ੍ਰੇਲੀਆ, ਕੈਨੇਡਾ, ਫਰਾਂਸ, ਫਿਲੀਪੀਨ, ਬ੍ਰਿਟੇਨ ਅਤੇ ਅਮਰੀਕਾ ਤੋਂ ਯਾਤਰੀ ਉਡਾਣਾਂ ’ਤੇ 2 ਹਫ਼ਤੇ ਲਈ ਪਾਬੰਦੀ ਐਤਵਾਰ ਤੋਂ ਪ੍ਰਭਾਵੀ ਹੋਵੇਗੀ ਅਤੇ 21 ਜਨਵਰੀ ਤੱਕ ਲਾਗੂ ਰਹੇਗੀ।

ਹਾਂਗਕਾਂਗ ਦੀ ਨੇਤਾ ਕੈਰੀ ਲਾਮ ਨੇ ਐਲਾਨ ਕੀਤਾ ਹੈ ਕਿ ਸ਼ੁੱਕਰਵਾਰ ਤੋਂ 2 ਹਫ਼ਤਿਆਂ ਲਈ ਸ਼ਾਮ 6 ਵਜੇ ਦੇ ਬਾਅਦ ਰੈਸਟੋਰੈਂਟ ਬੰਦ ਕਰ ਦਿੱਤੇ ਜਾਣਗੇ। ਇਸ ਮਿਆਦ ਦੌਰਾਨ ਖੇਡ ਦੇ ਮੈਦਾਨ, ਬਾਰ ਅਤੇ ਬਿਊਟੀ ਸੈਲੂਨ ਵੀ ਬੰਦ ਰਹਿਣਗੇ। ਲਾਮ ਨੇ ਪੱਤਰਕਾਰ ਸੰਮੇਲਨ ਵਿਚ ਕਿਹਾ, ‘ਸਾਨੂੰ ਇਹ ਯਕੀਨੀ ਕਰਨ ਲਈ ਮਹਾਮਾਰੀ ਨੂੰ ਰੋਕਣਾ ਹੋਵੇਗਾ ਕਿ ਭਾਈਚਾਰੇ ਵਿਚ ਫਿਰ ਤੋਂ ਕੋਈ ਵੱਡਾ ਪ੍ਰਕੋਪ ਨਾ ਹੋਵੇ। ਇਸ ਦੇ ਨਾਲ ਹੀ ਕਿਹਾ ਕਿ ਹਾਂਗਕਾਂਗ ਮਹਾਮਾਰੀ ਦੀ ਇਕ ਹੋਰ ‘ਲਹਿਰ ਦੀ ਕਗਾਰ’ ’ਤੇ ਪਹੁੰਚ ਗਿਆ ਹੈ। ਪਿਛਲੇ ਇਕ ਹਫ਼ਤੇ ਵਿਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਦੇ ਸੰਕ੍ਰਮਣ ਦੇ ਕਈ ਮਾਮਲੇ ਆਉਣ ਦੇ ਬਾਅਦ ਇਹ ਕਦਮ ਚੁੱਕੇ ਗਏ ਹਨ। ਮੰਗਲਵਾਰ ਨੂੰ 114 ਮਰੀਜ਼ਾਂ ਦੇ ਇਸ ਵੇਰੀਐਂਟ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਸੀ। ਇਨ੍ਹਾਂ ਵਿਚ ਜ਼ਿਆਦਾਤਰ ਲੋਕ ਦੂਜੇ ਦੇਸ਼ਾਂ ਤੋਂ ਆਏ ਸਨ।

ਇਸ ਦੇ ਨਾਲ ਹੀ ਹਾਂਗਕਾਂਗ ਨੇ ਜਹਾਜ਼ ‘ਰਾਇਲ ਕੈਰੇਬੀਅਨ ਸਪੈਕਟ੍ਰਮ’ ’ਤੇ ਸਵਾਰ ਕਰੀਬ 2500 ਲੋਕਾਂ ਨੂੰ ਕੋਰੋਨਾ ਵਾਇਰਸ ਦੀ ਜਾਂਚ ਲਈ ਰੋਕ ਰੱਖਿਆ ਹੈ। ਐਤਵਾਰ ਨੂੰ ਯਾਤਰਾ ’ਤੇ ਨਿਕਲੇ ਜਹਾਜ਼ ’ਤੇ 9 ਯਾਤਰੀਆਂ ਦੇ ਸੰਕ੍ਰਮਿਤ ਪਾਏ ਜਾਣ ਦੇ ਬਾਅਦ ਇਸ ਨੂੰ ਵਾਪਸ ਆਉਣ ਨੂੰ ਕਿਹਾ ਦਿੱਤਾ ਗਿਆ। ਇਹ ਜਹਾਜ਼ ਬੁੱਧਵਾਰ ਨੂੰ ਹਾਂਗਕਾਂਗ ਪਰਤ ਆਇਆ ਅਤੇ ਯਾਤਰੀਆਂ ਨੂੰ ਜਾਂਚ ਦਾ ਨਤੀਜਾ ਆਉਣ ਤੱਕ ਜਹਾਜ਼ ਵਿਚ ਹੀ ਰਹਿਣ ਨੂੰ ਕਿਹਾ ਗਿਆ ਹੈ। ਹਾਂਗਕਾਂਗ ਵਿਚ ਮੰਗਲਵਾਰ ਤੱਕ ਕੋਵਿਡ-19 ਦੇ ਕੁੱਲ 12,690 ਮਾਮਲੇ ਆ ਚੁੱਕੇ ਹਨ ਅਤੇ ਸੰਕ੍ਰਮਣ ਨਾਲ 213 ਲੋਕਾਂ ਦੀ ਮੌਤ ਹੋਈ ਹੈ।

 

ਸੋਸ਼ਲ ਮੀਡੀਆ ’ਤੇ ਸਿੱਖਾਂ ਨੂੰ ਬਦਨਾਮ ਕਰਨ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਸਿੱਖ ਕੌਮ ਨੂੰ ਬਦਨਾਮ ਕਰਨ ਵਾਲੀਆਂ ਪੋਸਟਾਂ ਦਾ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਇਕ ਪੱਤਰ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਥੇ ਸਿੱਖਾਂ ਨੂੰ ਬਦਨਾਮ ਕਰਨ ਦੀ ਇਸ ਘਿਨੌਣੀ ਹਰਕਤ ਦੀ ਕਰੜੀ ਨਿੰਦਾ ਕੀਤੀ ਹੈ, ਉਥੇ ਹੀ ਸਰਕਾਰਾਂ ਨੂੰ ਅਜਿਹੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਵੀ ਮੰਗੀ ਹੈ।

CM ਚੰਨੀ, ਮੋਦੀ ਬਾਰੇ ਆਹ ਕੀ ਬੋਲ ਗਈ ਕੁੜੀ ! PM ਮੋਦੀ ਦੇ ਆਉਣ ਤੋਂ ਪਹਿਲਾਂ ਦੀ ਅਨੋਖੀ ਤਸਵੀਰ

ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਸਿੱਖ ਕੌਮ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਹਮੇਸ਼ਾ ਹੀ ਔਰਤਾਂ ਦਾ ਸਤਿਕਾਰ ਕਰਦੀ ਹੈ, ਪਰੰਤੂ ਸਿੱਖਾਂ ਨੂੰ ਬਦਨਾਮ ਕਰਨ ਵਾਲੀਆਂ ਸ਼ਕਤੀਆਂ ਨੂੰ ਸਿੱਖ ਕੌਮ ਦੀਆਂ ਸ਼ਾਨਦਾਰ ਰਵਾਇਤਾਂ ਅਤੇ ਹਰ ਇਕ ਦਾ ਸਤਿਕਾਰ ਕਰਨ ਦਾ ਸੁਭਾਅ ਹਜ਼ਮ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਅਜਿਹੀ ਹੀ ਮੰਦਭਾਵਨਾ ਨਾਲ ਬੀਤੇ ਦਿਨਾਂ ’ਚ ਬੁੱਲੀ ਬਾਈ ਐਪ ’ਤੇ ਮੁਸਲਮਾਨ ਔਰਤਾਂ ਨੂੰ ਬਦਨਾਮ ਕਰਨ ਵਾਲੀਆਂ ਪੋਸਟਾਂ ਨੂੰ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਿੱਖ ਨਾਵਾਂ ਵਾਲੇ ਫਰਜ਼ੀ ਖਾਤਿਆਂ ’ਤੇ ਸ਼ੇਅਰ ਕਰਕੇ ਸਿੱਖਾਂ ਨੂੰ ਬਦਨਾਮ ਕਰਨ ਦੀ ਹਰਕਤ ਕੀਤੀ ਗਈ ਹੈ।

ਮੋਦੀ ਭਗਤਾਂ ਨੂੰ ਰੋਕਣ ਵਾਲੇ ਕੌਣ ਨੇ ? ਟੋਲ ਪਲਾਜ਼ੇ ‘ਤੇ ਪੈ ਗਿਆ ਰੌਲਾ, ਕੀ ਕਹਿ ਰਹੀਆਂ ਦੋਵੇਂ ਧਿਰਾਂ

ਉਨ੍ਹਾਂ ਕਿਹਾ ਕਿ ਭਾਵੇਂ ਇਸ ਬੁੱਲੀ ਬਾਈ ਐਪ ਦੇ ਮਾਮਲੇ ਵਿਚ ਕੁਝ ਲੋਕਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ, ਪਰ ਇਸ ਮਾਮਲੇ ’ਚ ਸਿੱਖਾਂ ਨੂੰ ਬਦਨਾਮ ਕਰਨ ਵਾਲੇ ਹਰ ਵਿਅਕਤੀ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਇਸ ਸਬੰਧ ਵਿਚ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਸਾਈਬਰ ਕਰਾਇਮ ਵਿਭਾਗ ਰਾਹੀਂ ਪਤਾ ਲਗਾਉਣ ਲਈ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਗੈਰ-ਇਖਲਾਕੀ ਪੋਸਟਾਂ ਨੂੰ ਸਿੱਖ ਨਾਵਾਂ ਵਾਲੇ ਫਰਜ਼ੀ ਸੋਸ਼ਲ ਮੀਡੀਆ ਖਾਤਿਆਂ ’ਤੇ ਸ਼ੇਅਰ ਕਰਨ ਵਾਲੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।

ਦੱਸਣਯੋਗ ਹੈ ਕਿ ਬੁੱਲੀ ਬਾਈ ਐਪ ਕੇਸ ’ਚ ਮੁੰਬਈ ਆਦਿ ਥਾਵਾਂ ਤੋਂ ਦੋ ਦੋਸ਼ੀਆਂ ਵਿਸ਼ਾਲ ਕੁਮਾਰ ਅਤੇ ਸ਼ਵੇਤਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਉਕਤ ਦੋਸ਼ੀਆਂ ਬਾਰੇ ਪੁਲਿਸ ਨੇ ਸ਼ੁਰੂਆਤੀ ਜਾਂਚ ਵਿਚ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਟਵਿਟਰ ਅਤੇ ਹੋਰ ਡਿਜੀਟਲ ਪਲੇਟਫਾਰਮਾਂ ’ਤੇ ‘ਖਾਲਸਾ ਸੁਪਰੇਮਿਸਟ’, ‘ਜੱਟ ਖਾਲਸਾ’, ‘ਜਸਟਿਸ ਫਾਰ ਸਿੱਖਜ਼’, ਆਦਿ ਸਿੱਖ ਨਾਵਾਂ ਦੀ ਦੁਰਵਰਤੋਂ ਕਰਕੇ ਅੰਤਰਰਾਸ਼ਟਰੀ ਪੱਧਰ ’ਤੇ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਝੀ ਹਰਕਤ ਕੀਤੀ ਹੈ।

ਐਡਵੋਕੇਟ ਧਾਮੀ ਨੇ ਬਰਤਾਨਵੀ ਸਿੱਖ ਮਹਿਲਾ ਹਰਪ੍ਰੀਤ ਕੌਰ ਚੰਦੀ ਨੂੰ ਦਿੱਤੀ ਵਧਾਈ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨਵੀ ਮੂਲ ਦੀ ਸਿੱਖ ਮਹਿਲਾ ਫ਼ੌਜੀ ਅਧਿਕਾਰੀ ਕੈਪਟਨ ਹਰਪ੍ਰੀਤ ਕੌਰ ਚੰਦੀ ਨੂੰ ਉਸ ਵੱਲੋਂ ਕੀਤੀ ਗਈ ਵਿਸ਼ੇਸ਼ ਪ੍ਰਾਪਤੀ ’ਤੇ ਵਧਾਈ ਦਿੱਤੀ ਹੈ। ਕੈਪਟਨ ਹਰਪ੍ਰੀਤ ਕੌਰ ਚੰਦੀ ਨੇ ਦੱਖਣੀ ਧਰੁਵ ਦੀ ਇਕੱਲੇ ਯਾਤਰਾ ਪੂਰੀ ਕਰਨ ਦਾ ਇਤਿਹਾਸ ਰਚਿਆ ਹੈ। ਉਹ ਦੁਨੀਆਂ ਦੀ ਪਹਿਲੀ ਸਿੱਖ ਮਹਿਲਾ ਹੈ, ਜਿਸ ਨੇ ਇਹ ਪ੍ਰਾਪਤੀ ਕੀਤੀ ਹੈ।

ਮੋਦੀ ਭਗਤਾਂ ਨੂੰ ਰੋਕਣ ਵਾਲੇ ਕੌਣ ਨੇ ? ਟੋਲ ਪਲਾਜ਼ੇ ‘ਤੇ ਪੈ ਗਿਆ ਰੌਲਾ, ਕੀ ਕਹਿ ਰਹੀਆਂ ਦੋਵੇਂ ਧਿਰਾਂ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਬਰਤਾਨਵੀ ਸਿੱਖ ਮਹਿਲਾ ਨੂੰ ਸ਼ੁਭ ਕਾਮਨਾਵਾਂ ਭੇਟ ਕਰਦਿਆਂ ਉਸ ਤੋਂ ਹੋਰ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਪੂਰੇ ਵਿਸ਼ਵ ਵਿਚ ਫੈਲੇ ਸਿੱਖ ਵੱਖ-ਵੱਖ ਦੇਸ਼ਾਂ ਅੰਦਰ ਪ੍ਰਾਪਤੀਆਂ ਕਰ ਕੇ ਕੌਮ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸਿੱਖ ਵੱਲੋਂ ਕੋਈ ਵੱਡੀ ਪ੍ਰਾਪਤੀ ਕੀਤੀ ਜਾਂਦੀ ਹੈ ਤਾਂ ਪੂਰੀ ਕੌਮ ਦਾ ਸਿਰ ਫਖਰ ਨਾਲ ਉੱਚਾ ਹੁੰਦਾ ਹੈ।

Screening Committee Meeting ਤੋਂ ਬਾਅਦ ਸੁਨੀਲ ਜਾਖੜ ਨੇ ਕਿਹਾ- ਜ਼ਿਆਦਾਤਰ ਸੀਟਾਂ ‘ਤੇ ਬਣੀ ਸਹਿਮਤੀ

0

ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਕ੍ਰੀਨਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਕਿਹਾ ਕਿ ਜ਼ਿਆਦਾਤਰ ਸੀਟਾਂ ‘ਤੇ ਆਮ ਸਹਿਮਤੀ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਇੱਕ ਤੋਂ ਜ਼ਿਆਦਾ ਨਾਮ ਹਨ, ਉੱਥੇ ਨਾਵਾਂ ਦੀ ਛਾਣਬੀਣ ਹੋ ਰਹੀ ਹੈ।

ਮੋਦੀ ਭਗਤਾਂ ਨੂੰ ਰੋਕਣ ਵਾਲੇ ਕੌਣ ਨੇ ? ਟੋਲ ਪਲਾਜ਼ੇ ‘ਤੇ ਪੈ ਗਿਆ ਰੌਲਾ, ਕੀ ਕਹਿ ਰਹੀਆਂ ਦੋਵੇਂ ਧਿਰਾਂ

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੁੱਝ ਸੰਸਦਾਂ ਦੇ ਚੋਣ ਲੜਣ ਦਾ ਫੈਸਲਾ CEC ਵੱਲੋਂ ਲਿਆ ਜਾਵੇਗਾ। ਇਸ ਸੰਬੰਧੀ ਅਜੇ ਕੁੱਝ ਵੀ ਤੈਅ ਨਹੀਂ ਹੋਇਆ ਹੈ।