Home Blog Page 2210

ਸੁੰਢ ਦੇ ਲੱਡੂ ਖਾਣ ਨਾਲ ਜੋੜਾਂ ਦੇ ਦਰਦ ਤੋਂ ਮਿਲਦਾ ਹੈ ਛੁਟਕਾਰਾ, ਜਾਣੋ ਹੋਰ ਫਾਇਦੇ

0

ਸਰਦੀਆਂ ਦੇ ਮੌਸਮ ‘ਚ ਸੁੰਢ ਦੇ ਲੱਡੂ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨੇ ਜਾਂਦੇ ਹਨ। ਸੁੰਢ ਜੋ ਸਾਡੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿੱਚ ਬਹੁਤ ਮਦਦ ਕਰਦਾ ਹੈ। ਇੰਨਾ ਹੀ ਨਹੀਂ ਇਹ ਸਾਨੂੰ ਮੌਸਮੀ ਬੀਮਾਰੀਆਂ ਤੋਂ ਬਚਾਉਣ ‘ਚ ਵੀ ਕਾਫ਼ੀ ਫ਼ਾਇਦੇਮੰਦ ਸਾਬਤ ਹੁੰਦਾ ਹੈ। ਸੁੰਢ ਦੀ ਵਰਤੋਂ ਆਯੁਰਵੇਦ ਵਿੱਚ ਦਵਾਈਆਂ ਦੇ ਰੂਪ ਵਿੱਚ ਕੀਤੀ ਜਾਂਦੀ ਹੈ। ਸੁੰਢ ਵਿੱਚ ਭਰਪੂਰ ਮਾਤਰਾ ਵਿੱਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਸਰੀਰ ਵਿੱਚ ਕਿਤੇ ਵੀ ਸੱਟਾਂ ਅਤੇ ਸੋਜ ਨੂੰ ਜਲਦੀ ਠੀਕ ਕਰਨ ਵਿੱਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਸੁੰਢ ‘ਚ ਐਂਟੀ-ਬੈਕਟੀਰੀਅਲ ਗੁਣ ਵੀ ਹੁੰਦੇ ਹਨ। ਸਰਦੀਆਂ ‘ਚ ਸੁੰਢ ਦੇ ਲੱਡੂ ਖਾਣ ਨਾਲ ਕਈ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕਦਾ ਹੈ।

ਇੱਕ ਮਹਿਲਨੁਮਾ ਕੋਠੀ ਅਜਿਹੀ, ਜੋ ਬਣੀ ਹੈ ਮਿਸਾਲ, ਭਲਵਾਨ ਭਰਵਾਂ ਦੀ ਅਣਖ ਤੇ ਮਿਹਨਤ ਦੀ

ਸਰਦੀਆਂ ’ਚ ਸੁੰਢ ਦੇ ਲੱਡੂ ਖਾਣ ਨਾਲ ਸਿਹਤ ਨੂੰ ਮਿਲਣਗੇ ਇਹ ਫ਼ਾਇਦੇ

ਗੈਸ ਦੀ ਸਮੱਸਿਆ ਨੂੰ ਦੂਰ ਕਰੇ

ਸਰਦੀਆਂ ਦੇ ਮੌਸਮ ‘ਚ ਲੋਕ ਤਲੀਆਂ ਚੀਜ਼ਾਂ ਖਾਣਾ ਪਸੰਦ ਕਰਦੇ ਹਨ, ਜਿਸ ਕਾਰਨ ਪਾਚਨ ਕਿਰਿਆ ‘ਚ ਗੜਬੜੀ ਹੋਣ ਦਾ ਡਰ ਰਹਿੰਦਾ ਹੈ। ਅਜਿਹੇ ‘ਚ ਐਸੀਡਿਟੀ ਅਤੇ ਗੈਸ ਦੀ ਸਮੱਸਿਆ ਨੂੰ ਦੂਰ ਕਰਨ ਲਈ ਤੁਹਾਨੂੰ ਸੁੰਢ ਦੇ ਲੱਡੂ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਵੀ ਦੂਰ ਰਹਿੰਦੀਆਂ ਹਨ।

ਸਰੀਰ ਨੂੰ ਗਰਮ ਰੱਖਦੇ ਹਨ ਸੁੰਢ ਦੇ ਲੱਡੂ

ਸੁੰਢ ਦੀ ਤਸੀਰ ਗਰਮ ਹੁੰਦੀ ਹੈ। ਜੇਕਰ ਤੁਸੀਂ ਨਿਯਮਿਤ ਤੌਰ ‘ਤੇ 1 ਗਲਾਸ ਕੋਸੇ ਦੁੱਧ ਦੇ ਨਾਲ ਸੁੰਢ ਦੇ ਲੱਡੂ ਖਾਂਦੇ ਹੋ, ਤਾਂ ਇਸ ਨਾਲ ਵੱਤ ਨਹੀਂ ਲਗਦੇ ਅਤੇ ਸਰੀਰ ਵੀ ਗਰਮ ਰਹਿੰਦਾ ਹੈ।

ਕੋਰੋਨਾ ਬਾਰੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਿਦਾਇਤਾਂ ਬਾਰੇ ਕੀ ਬੋਲੀ ਜਨਤਾ

ਜੋੜਾਂ ਦੇ ਦਰਦ ‘ਚ ਫ਼ਾਇਦੇਮੰਦ

ਸਰਦੀਆਂ ਦੇ ਮੌਸਮ ਵਿੱਚ ਗਠੀਆ ਅਤੇ ਜੋੜਾਂ ਦੇ ਦਰਦ ਦੀ ਸਮੱਸਿਆ ਵੱਧ ਜਾਂਦੀ ਹੈ। ਅਜਿਹੇ ‘ਚ ਜੇਕਰ ਤੁਸੀਂ ਹਰ ਰੋਜ਼ ਸੁੰਢ ਦੇ ਲੱਡੂ ਖਾਂਦੇ ਹੋ ਤਾਂ ਤੁਹਾਨੂੰ ਸਰੀਰ ਦੇ ਦਰਦ ‘ਚ ਕਾਫੀ ਰਾਹਤ ਮਿਲ ਸਕਦੀ ਹੈ।

ਇਮਿਊਨਿਟੀ ਵਧਾਉਣ ‘ਚ ਮਦਦਗਾਰ

ਜੇਕਰ ਸਰਦੀਆਂ ‘ਚ ਜ਼ੁਕਾਮ ਹੁੰਦਾ ਹੈ ਤਾਂ ਇਮਿਊਨਿਟੀ ਨੂੰ ਮਜ਼ਬੂਤ ​​ਕਰਨ ਲਈ ਰੋਜ਼ਾਨਾ ਸੁੰਢ ਦੇ ਲੱਡੂ ਦਾ ਸੇਵਨ ਕਰਨਾ ਚਾਹੀਦਾ ਹੈ। ਸੁੰਢ ਵਿੱਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ ਜੋ ਇਮਿਊਨਿਟੀ ਵਧਾਉਣ ਵਿੱਚ ਮਦਦ ਕਰਦੇ ਹਨ।

ਸਰੀਰ ‘ਚੋਂ ਜ਼ਹਿਰੀਲੇ ਤੱਤਾਂ ਦਾ ਨਿਕਾਸ

ਸੁੰਢ ਸਰੀਰ ਵਿੱਚ ਮੌਜੂਦ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ਵਿੱਚ ਵੀ ਬਹੁਤ ਮਦਦ ਕਰਦੀ ਹੈ। ਬਾਡੀ ਡਿਟੌਕਸ ਹੋਣ ਨਾਲ ਸਕਿਨ ਦੀ ਸਮੱਸਿਆ ਦੂਰ ਰਹਿੰਦੀ ਹੈ ਅਤੇ ਸਿਹਤ ਵੀ ਤੰਦਰੁਸਤ ਰਹਿੰਦੀ ਹੈ।

SGPC ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ

0

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਿਛਲੇ ਦਿਨੀਂ ਸਰੋਵਰ ਵਿਚ ਗੁਰਬਾਣੀ ਦਾ ਗੁਟਕਾ ਸਾਹਿਬ ਸੁੱਟਣ ਅਤੇ ਇਕ ਵਿਅਕਤੀ ਵੱਲੋਂ ਜੰਗਲਾਂ ਟੱਪ ਕੇ ਬੇਅਦਬੀ ਦੀ ਕੀਤੀ ਕੋਸ਼ਿਸ਼ ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਕਮੇਟੀ ਗਠਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਮੇਟੀ ਦੇ ਗਠਤ ਸਬੰਧੀ ਦਫ਼ਤਰੀ ਆਦੇਸ਼ ਜਾਰੀ ਕੀਤੇ ਹਨ।

BCA ਕਰਦੈ ਇਹ ਵੀਰ, ਲੱਗ ਗਿਆ Fruits ਵੇਚਣ, ਮੁਸ਼ਕਿਲਾਂ ਸਾਹਮਣੇ ਪਹਾੜ ਵਾਂਗੂ ਖੜ੍ਹ ਗਿਆ…!

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਮੇਟੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਉੱਘੇ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਸ਼ਾਮਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੂੰ ਇਸ ਕਮੇਟੀ ਦੇ ਕੋਆਰਡੀਨੇਟਰ ਲਗਾਇਆ ਹੈ।

ਪੰਜਾਬ ਦੇ ਡਿਪਟੀ CM ਓਮ ਪ੍ਰਕਾਸ਼ ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

0

ਪੰਜਾਬ ‘ਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਪੰਜਾਬ ਭਵਨ ਵਿਖੇ ਇਕ ਸਮਾਗਮ ਦੌਰਾਨ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਸਿਹਤ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ ਕੁੱਲ 35 ਜੱਚਾ ਬੱਚਾ ਸੈਂਟਰ (21 ਜ਼ਿਲ੍ਹਾ ਹਸਪਤਾਲ, 11 ਸਬ ਡਵੀਜਨਲ ਹਸਪਤਾਲ ਅਤੇ 03 ਕਮਿਊਨਿਟੀ ਹੈਲਥ ਸੈਂਟਰਾਂ) ਬਣਾਏ ਗਏ ਹਨ।

ਇਨ੍ਹਾਂ ਜੱਚਾ ਬੱਚਾ ਸੈਂਟਰਾਂ ਦੇ ਲੇਬਰ ਰੂਮ ਵਿੱਚ 24×7 ਡਾਕਟਰਾਂ ਦੀ ਮੌਜੂਦਗੀ ਸੁਨਿਸ਼ਚਿਤ ਕਰਨ ਲਈ ਇਹ ਭਰਤੀ ਕੀਤੀ ਗਈ ਹੈ। ਇਹਨਾਂ ਤੈਨਾਤੀਆਂ ਨਾਲ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਸੁਰੱਖਿਅਤ ਜਣੇਪਾ ਅਤੇ ਨਵ-ਜੰਮੇ ਬੱਚੇ ਦੀ ਦੇਖਭਾਲ, ਇਸ ਦੇ ਨਾਲ ਹੀ ਗਰਭਵਤੀ ਔਰਤ ਨੂੰ ਗਰਭ ਅਵਸਥਾ ਦੌਰਾਨ ਅਤੇ ਬੱਚੇ ਦੇ ਜਨਮ ਤੋਂ ਬਾਅਦ ਦੀਆਂ ਸੇਵਾਵਾਂ ਵਧੀਆ ਢੰਗ ਨਾਲ ਦਿੱਤੀਆਂ ਜਾ ਸਕਣਗੀਆਂ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਰਾਜ ਦੇ ਸ਼ਹਿਰੀ ਖੇਤਰ ਵਿੱਚ ਅਰਬਨ ਕਮਿਉਨਿਟੀ ਹੈਲਥ ਸੈਂਟਰ ਅਤੇ ਅਰਬਨ ਪੀ.ਐਚ.ਸੀ. ਵਿਖੇ ਖਾਲੀ ਪਈਆਂ ਮੈਡੀਕਲ ਅਫਸਰ ਦੀ ਅਸਾਮੀਆਂ ਨੂੰ ਵੀ ਭਰਿਆ ਜਾਵੇਗਾ। ਰਾਜ ਦੇ ਪੇਂਡੂ ਖੇਤਰਾਂ ਵਿੱਚ ਟੈਲੀਮੈਡੀਸ਼ਨ ਸੇਵਾ ਪ੍ਰਦਾਨ ਕਰਨ ਲਈ ਡਾਕਟਰਾਂ ਦੀ ਨਿਯੁਕਤੀ ਟੈਲੀਮੈਡੀਸ਼ਨ ਹੱਬ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਵੀ ਕੀਤੀ ਜਾਵੇਗੀ।

ਉਨ੍ਹਾਂ ਨੇ ਨਵ-ਨਿਯੁਕਤ ਡਾਕਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਡੀਕਲ ਅਫਸਰ ਪੂਰੀ ਲਗਨ, ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਅਤੇ ਲੋਕਾਂ ਨੂੰ ਇਲਾਜ ਸੁਵਿਧਾਵਾਂ ਵਿੱਚ ਕੋਈ ਕਮੀ ਨਾ ਛੱਡੀ ਜਾਵੇ।

ਇਸ ਮੌਕੇ ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ (ਸਿਹਤ), ਡਾ. ਜੀ.ਬੀ. ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ, ਡਾ. ਓ.ਪੀ. ਗੋਜਰਾ, ਡਾਇਰੈਕਟਰ ਪਰਿਵਾਰ ਭਲਾਈ ਅਤੇ ਡਾ. ਅਰੀਤ ਕੌਰ, ਡਾਇਰੈਕਟਰ ਨੈਸ਼ਨਲ ਸਿਹਤ ਮਿਸ਼ਨ ਮੌਜੂਦ ਸਨ।

ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਨੇ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਦਾ ਕੀਤਾ ਵਿਸਥਾਰ

0

ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਨਾਲ ਜੁੜੇ ਹੋਰ ਮਿਹਨਤੀ ਕਿਸਾਨ ਆਗੂਆਂ ਨੂੰ ਸ਼ਾਮਲ ਕੀਤਾ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ. ਸਿਕੰਦਰ ਸਿੰਘ ਮਲੂੁਕਾ ਨੇ ਦੱਸਿਆ ਕਿ ਸ. ਜਰਨੈਲ ਸਿੰਘ ਸਾਬਕਾ ਸਰਪੰਚ ਹੋਡਲਾ ਨੂੰ ਜ਼ਿਲ੍ਹਾ ਮਾਨਸਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸੇ ਤਰਾਂ ਸ. ਗੁਰਦੀਪ ਸਿੰਘ ਘੁਮਾਣ ਬਸੀ ਪਠਾਣਾ ਅਤੇ ਸ. ਬਲਵੀਰ ਸਿੰਘ ਜਟਾਣਾ ਉਚਾ ਨੂੰ ਕਿਸਾਨ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ।

ਉਹਨਾਂ ਨੇ ਦੱਸਿਆ ਕਿ ਸ. ਹਰਜੀਤ ਸਿੰਘ ਬੱਬੀ ਖਹਿਰਾ ਪਟਿਆਲਾ ਅਤੇ ਸ. ਜਸਵਿੰਦਰ ਸਿੰਘ ਅਕੋਈ ਸਾਹਿਬ ਨੂੰ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸ. ਮਹਿੰਦਰ ਸਿੰਘ ਚੀਮਾ ਜੈਖੜ ਅਤੇ ਸ. ਗੋਰਾ ਸਿੰਘ ਸਮਾਉਂ ਨੂੰ ਕਿਸਾਨ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਵੱਲੋਂ 1984 ’ਚ ਕੀਤੇ ਸਿੱਖ ਕਤਲੇਆਮ ਬਾਰੇ ਵੀ ਸੰਗਤ ਨੂੰ ਦੱਸਣ- ਐਡਵੋਕੇਟ ਧਾਮੀ

0

ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖੇ ਜਾਣ ’ਤੇ ਆਪਣੀ ਪ੍ਰਤੀਕਿਿਰਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਰੰਧਾਵਾ ਨੂੰ ਆਪਣੀ ਪੀੜ੍ਹੀ ਹੇਠ ਝਾਕਣ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸ. ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਥਕ ਮਸਲਿਆਂ ਵਿਚ ਦਖ਼ਲ ਦੇਣ ਦਾ ਕੋਈ ਹੱਕ ਨਹੀਂ ਹੈ, ਕਿਉਂਕਿ ਕਾਂਗਰਸ ਨੇ ਸਿੱਖਾਂ ਦਾ ਕਤਲੇਆਮ ਕਰਕੇ ਸਿੱਖ ਕੌਮ ਦੇ ਖਾਤਮੇ ਦਾ ਕੋਝਾ ਯਤਨ ਕੀਤਾ ਸੀ।

ਕੋਰੋਨਾ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਜਾਰੀ ਸਖ਼ਤ ਹਦਾਇਤਾਂ ਵੇਖੋ ਕੀ-ਕੀ ਹੋਵੇਗਾ ਬੰਦ ,ਕੀ ਕੁਝ ਹੋਵੇਗਾ ਜ਼ਰੂਰੀ

ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਸ. ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਵੱਲੋਂ ਕੀਤੇ ਗਏ ਸਿੱਖ ਕਤਲੇਆਮ ਬਾਰੇ ਵੀ ਸੰਗਤ ਨੂੰ ਜਾਣੂ ਕਰਵਾਉਣ ਦੀ ਹਿੰੰਮਤ ਕਰਨਗੇ? ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਉੱਪ ਮੁੱਖ ਮੰਤਰੀ ਨੂੰ ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀਆਂ ਨਾਲ ਜ਼ਖ਼ਮੀ ਕੀਤੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਵੱਲ ਧਿਆਨ ਦਵਾਉਂਦਿਆਂ ਆਖਿਆ ਕਿ ਕਾਂਗਰਸ ਵੱਲੋਂ ਕੀਤੀ ਇਹ ਬੇਅਦਬੀ ਸਿੱਖ ਮਾਨਸਿਕਤਾ ਦਾ ਸਦੀਵ ਹਿੱਸਾ ਬਣ ਚੁੱਕੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਵੀ ਇਸ ਨੂੰ ਕਦੀ ਨਹੀਂ ਭੁੱਲਣਗੀਆਂ।

ਉਨ੍ਹਾਂ ਨੇ ਕਿਹਾ ਕਿ ਸਿੱਖਾਂ ਦੇ ਮੁਕੱਦਸ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਵਾਲੀ ਕਾਂਗਰਸ ਜਮਾਤ ਦੇ ਆਗੂਆਂ ਨੂੰ ਪੰਥ ਦੀਆਂ ਗੱਲਾਂ ਕਰਨ ਦਾ ਕੋਈ ਹੱਕ ਨਹੀਂ ਅਤੇ ਸਿੱਖਾਂ ਦੀ ਕਾਤਲ ਜਮਾਤ ਦੇ ਆਗੂਆਂ ਨੂੰ ਆਪਣੀ ਪਾਰਟੀ ਦੇ ਕੁਕਰਮਾਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ।

BCA ਕਰਦੈ ਇਹ ਵੀਰ, ਲੱਗ ਗਿਆ Fruits ਵੇਚਣ, ਮੁਸ਼ਕਿਲਾਂ ਸਾਹਮਣੇ ਪਹਾੜ ਵਾਂਗੂ ਖੜ੍ਹ ਗਿਆ…

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਤੇ ਇਸ ਦੇ ਮਾਨਯੋਗ ਜਥੇਦਾਰ ਸਾਹਿਬ ਦੀ ਸ਼ਾਨ ਬਹੁਤ ਉੱਚੀ ਹੈ। ਪ੍ਰੰਤੂ ਕਾਂਗਰਸ ਦੇ ਇਹ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪ੍ਰੰਪਰਾਵਾਂ ਨੂੰ ਢਾਹ ਲਗਾਉਣ ਦੇ ਰਸਤੇ ਤੁਰੇ ਹੋਏ ਹਨ। ਇਨ੍ਹਾਂ ਦਾ ਮੰਤਵ ਕੌਮ ਅੰਦਰ ਦੁਬਿਧਾ ਪੈਦਾ ਕਰਨਾ ਹੈ। ਇਸ ਦੀ ਮਿਸਾਲ ਬੀਤੇ ਦਿਨਾਂ ’ਚ ਆਪੇ ਬਣੇ ਜਥੇਦਾਰਾਂ ਸਾਹਮਣੇ ਇਨ੍ਹਾਂ ਆਗੂਆਂ ਦਾ ਸੜਕ ’ਤੇ ਖੜ੍ਹ ਕੇ ਪੇਸ਼ ਹੋਣਾ ਹੈ। ਇਹ ਲੋਕ ਅਜਿਹੀਆਂ ਹਰਕਤਾਂ ਕੇਵਲ ਪੰਥ ਨੂੰ ਕਮਜ਼ੋਰ ਕਰਨ ਦੀ ਮਨਸ਼ਾ ਨਾਲ ਹੀ ਕਰ ਰਹੇ ਹਨ। ਉਨ੍ਹਾਂ ਨੇ ਸ. ਸੁਖਜਿੰਦਰ ਸਿੰਘ ਰੰਧਾਵਾ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀ ਹੱਦ ਅੰਦਰ ਰਹਿਣ ਅਤੇ ਪੰਥਕ ਮਸਲਿਆਂ ਵਿਚ ਦਖ਼ਲ ਨਾ ਦੇਣ।

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ

0

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਨੇ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਤੋਂ ਲਈ ਜਾਂਦੀ $20 ਫੀਸ ਸਰਕਾਰ ਵਲੋਂ ਦਿੱਤੀ ਜਾਣ ਦਾ ਐਲਾਨ ਕੀਤਾ ਸੀ ਪਰ ਕੋਵਿਡ ਪਾਬੰਦੀਆਂ ਕਾਰਨ ਲਾਂਘਾ ਬੰਦ ਹੋ ਗਿਆ ਸੀ। ਇਸ ਲਈ ਉਨ੍ਹਾਂ ਨੇ ਕਿਹਾ ਕਿ ਸਿੱਖਾਂ ਦੇ ਇਸ ਪਾਵਨ ਅਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੂੰ ਇਸ ਫੈਸਲੇ ਨੂੰ ਲਾਗੂ ਕਰਨਾ ਚਾਹੀਦਾ ਹੈ।

ਕਿਸਾਨੀ ਅੰਦੋਲਨ ਦੀ ਇਤਿਹਾਸਿਕ ਜਿੱਤ ਨੂੰ ਸਮਰਪਿਤ ਵਿਸ਼ਾਲ ਇਕੱਠ ਰੈਲੀ ਦਾ ਸਿੱਧਾ ਪ੍ਰਸਾਰਣ ਮਾਨਸਾ ਤੋਂ

ਉਨ੍ਹਾਂ ਕਿਹਾ ਕਿ ਫ਼ਿਲਹਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ। ਮੈਂ ਭਾਰਤ ਸਰਕਾਰ ਨੂੰ ਇਸ ਨਿਯਮ ਵਿੱਚ ਤਬਦੀਲੀ ਲਿਆਕੇ ਆਧਾਰ ਕਾਰਡ ਰਾਹੀਂ ਹੀ ਲਾਂਘੇ ਦੀ ਯਾਤਰਾ ਦੀ ਇਜਾਜ਼ਤ ਦੇਣ ਲਈ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਵੀ ਕਰਦਾ ਹਾਂ। ਮੈਨੂੰ ਆਸ ਹੈ ਕਿ ਦੋਵੇਂ ਸਰਕਾਰਾਂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿੱਤ ਵਿੱਚ ਇਸ ਗੱਲ ਲਈ ਸਹਿਮਤ ਹੋਣਗੀਆਂ।

ਇਸ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਟਵੀਟ ਰਾਹੀਂ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਉਸ ਸਮੇਂ ਲਿਆ ਗਿਆ ਫੈਸਲਾ ਲਾਗੂ ਕਰਨਾ ਚਾਹੀਦਾ ਹੈ ਤੇ ਸ਼ਰਧਾਲੂਆਂ ਤੋਂ ਲਈ ਜਾਂਦੀ $20 ਫੀਸ ਸਰਕਾਰ ਨੂੰ ਦੇਣੀ ਚਾਹੀਦਾ ਹੈ।

ਕੋਰੋਨਾ ਦਾ ਵਧਿਆ ਕਹਿਰ, ਦਿੱਲੀ ‘ਚ ਲਗਾਇਆ ਵੀਕਐਂਡ ਕਰਫਿਊ

0

ਕੋਰੋਨਾ ਦੇ ਦੇਸ਼ ਅੰਦਰ ਲਗਾਤਾਰ ਮਾਮਲੇ ਵਧਦੇ ਜਾ ਰਹੇ ਹਨ। ਇਸੇ ਕਾਰਨ ਅੱਜ ਪਹਿਲਾਂ ਪੰਜਾਬ ‘ਚ ਕੋਰੋਨਾ ਪਾਬੰਦੀਆਂ ਲਗਾਈਆਂ ਗਈਆਂ ਤੇ ਹੁਣ ਦਿੱਲੀ ਵੀ ਇਸ ਮਾਮਲੇ ‘ਚ ਸਖਤ ਕਦਮ ਚੁੱਕ ਰਹੀ ਹੈ। ਦਿੱਲੀ ਵਿੱਚ ਕੋਵਿਡ -19 ਦੇ ਫੈਲਣ ਨੂੰ ਰੋਕਣ ਲਈ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਨੇ ਸ਼ਹਿਰ ‘ਚ ਇੱਕ ਹਫਤੇ ਦੇ ਅੰਤ ਵਿੱਚ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਅਨੁਸਾਰ ਵੀਕੈਂਡ ਕਰਫਿਊ ਦੌਰਾਨ ਕਿਸੇ ਵੀ ਗੈਰ-ਜ਼ਰੂਰੀ ਆਵਾਜਾਈ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹੁਕਮਾਂ ਅਨੁਸਾਰ ਸਰਕਾਰੀ ਦਫਤਰਾਂ ‘ਚ ਵਰਕ ਫਰੋਮ ਹੋਮ ਰਹੇਗਾ। ਪ੍ਰਾਈਵੇਟ ਦਫਤਰਾਂ ‘ਚ ਕਰਮਚਾਰੀ 50% ਸਮਰੱਥਾ ਨਾਲ ਕੰਮ ਕਰਨਗੇ।

ਪਟਿਆਲਾ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਇਹ ਫੈਸਲਾ ਡੀਡੀਐਮਏ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ, ਜਿਸ ਦੀ ਪ੍ਰਧਾਨਗੀ ਉਪ ਰਾਜਪਾਲ ਅਨਿਲ ਬੈਜਲ ਨੇ ਕੀਤੀ। ਮੀਟਿੰਗ ਵਿੱਚ ਦਿੱਲੀ ਵਿੱਚ ਹੋਰ ਪਾਬੰਦੀਆਂ ਲਗਾਉਣ ਦੇ ਮੁੱਦੇ ‘ਤੇ ਚਰਚਾ ਕੀਤੀ ਗਈ ਕਿਉਂਕਿ ਸ਼ਹਿਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਵਿਡ -19 ਸੰਕਰਮਣ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

DDMA ਨੇ ਲਗਾਤਾਰ ਦੋ ਦਿਨਾਂ ਲਈ ਸਕਾਰਾਤਮਕਤਾ ਦੀ ਦਰ ਪੰਜ ਪ੍ਰਤੀਸ਼ਤ ਤੋਂ ਉੱਪਰ ਰਹਿਣ ਦੇ ਨਾਲ ਦਿੱਲੀ ਵਿੱਚ ਨਵੇਂ ਰੋਕਾਂ ਬਾਰੇ ਫੈਸਲਾ ਕਰਨ ਲਈ ਮੀਟਿੰਗ ਕੀਤੀ। ਕੋਡਿਡ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ ਦੇ ਤਹਿਤ ਇੱਕ ਰੈੱਡ ਅਲਰਟ ਨੂੰ ਚਾਲੂ ਕਰਦਾ ਹੈ। “ਰੈੱਡ ਅਲਰਟ” ਪਾਬੰਦੀਆਂ ਵਿੱਚ ਗੈਰ-ਜ਼ਰੂਰੀ ਦੁਕਾਨਾਂ, ਮਾਲ ਅਤੇ ਸੈਲੂਨ ਨੂੰ ਬੰਦ ਕਰਨਾ ਅਤੇ ਜਨਤਕ ਆਵਾਜਾਈ, ਵਿਆਹਾਂ ਅਤੇ ਅੰਤਮ ਸੰਸਕਾਰ ‘ਤੇ ਹੋਰ ਪਾਬੰਦੀਆਂ ਸ਼ਾਮਲ ਹਨ।

ਕਿਸਾਨੀ ਅੰਦੋਲਨ ਦੀ ਇਤਿਹਾਸਿਕ ਜਿੱਤ ਨੂੰ ਸਮਰਪਿਤ ਵਿਸ਼ਾਲ ਇਕੱਠ ਰੈਲੀ ਦਾ ਸਿੱਧਾ ਪ੍ਰਸਾਰਣ ਮਾਨਸਾ ਤੋਂ

ਸੋਮਵਾਰ ਨੂੰ 24 ਘੰਟਿਆਂ ਵਿੱਚ 4,099 ਨਵੇਂ ਕੇਸ ਅਤੇ ਇੱਕ ਮੌਤ ਦਰਜ ਕੀਤੀ ਗਈ। ਸ਼ਹਿਰ ਵਿੱਚ ਨਵੇਂ ਕੇਸਾਂ ਦੀ ਗਿਣਤੀ ਅਤੇ ਸਕਾਰਾਤਮਕਤਾ ਦਰ 18 ਮਈ ਤੋਂ ਬਾਅਦ ਸਭ ਤੋਂ ਵੱਧ ਹੈ। ਡੀਡੀਐਮਏ ਦੁਆਰਾ ਪ੍ਰਵਾਨਿਤ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਦੇ ਅਨੁਸਾਰ, ਲਗਾਤਾਰ ਦੋ ਦਿਨਾਂ ਲਈ ਪੰਜ ਪ੍ਰਤੀਸ਼ਤ ਤੋਂ ਵੱਧ ਸਕਾਰਾਤਮਕਤਾ ਦਰ ਇੱਕ ਮਾਪਦੰਡ ਹੈ। ਇੱਕ ‘ਰੈੱਡ ਅਲਰਟ’ ਘੋਸ਼ਿਤ ਕਰਨਾ ਜਿਸਦਾ ਅਰਥ ਹੋਵੇਗਾ ‘ਕੁੱਲ ਕਰਫਿਊ’ ਅਤੇ ਰਾਜਧਾਨੀ ਵਿੱਚ ਜ਼ਿਆਦਾਤਰ ਆਰਥਿਕ ਗਤੀਵਿਧੀਆਂ ਨੂੰ ਰੋਕਣਾ ਹੈ।

ਪੰਜਾਬ ‘ਚ ਕੋਰੋਨਾ ਪਾਬੰਦੀਆਂ ਲੱਗਣ ਤੋਂ ਬਾਅਦ ਸਿਹਤ ਮੰਤਰੀ ਨੇ ਸਿਆਸੀ ਰੈਲੀਆਂ ਸੰਬੰਧੀ ਦਿੱਤਾ ਵੱਡਾ ਬਿਆਨ

0

ਪੰਜਾਬ ‘ਚ ਨਾਈਟ ਕਰਫਿਊ ਲਗਾਉਣ ਅਤੇ ਹੋਰ ਪਾਬੰਦੀਆਂ ਲਾਗੂ ਕਰਨ ਤੋਂ ਬਾਅਦ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓ. ਪੀ. ਸੋਨੀ ਨੇ ਕਿਹਾ ਕਿ ਸਰਕਾਰ ਵਲੋਂ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਲੋਕ ਸੋਸ਼ਲ ਡਿਸਟੈਂਸਿੰਗ ਦਾ ਵੀ ਪਾਲਣ ਕਰਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਚ ਮਾਮਲੇ ਵੱਧ ਰਹੇ ਹਨ, ਇਸ ਨੂੰ ਦੇਖਦੇ ਹੋਏ ਸਰਕਾਰ ਨੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ 15 ਜਨਵਰੀ ਤੱਕ ਜਾਰੀ ਰਹਿਣਗੇ।

ਇਸ ਤੋਂ ਇਲਾਵਾ ਓ. ਪੀ. ਸੋਨੀ ਨੇ ਕਿਹਾ ਕਿ ਪੰਜਾਬ ਵਿਚ ਵੱਡੀ ਰੈਲੀਆਂ ’ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਕੀਤੀਆਂ ਜਾ ਸਕਦੀਆਂ ਹਨ ਤਾਂ ਵੱਡੀਆਂ ਰੈਲੀਆਂ ਵੀ ਬੰਦ ਹੋਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਸ ’ਤੇ ਕੋਈ ਗਾਈਡ ਲਾਈਨ ਨਹੀਂ ਦਿੰਦੀ, ਉਦੋਂ ਤਕ ਸੂਬਾ ਸਰਕਾਰ ਕੋਈ ਫ਼ੈਸਲਾ ਨਹੀਂ ਲੈ ਸਕਦੀ ਹੈ। ਸਿਆਸੀ ਰੈਲੀਆਂ ਦੇ ਫ਼ੈਸਲੇ ’ਤੇ ਕੇਂਦਰ ਸਰਕਾਰ ਦੀਆਂ ਗਾਈਡਲਾਈਜ਼ਨ ਦੀ ਉਡੀਕ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲਦ ਹੀ ਮੀਟਿੰਗ ਕਰਨ ਜਾ ਰਹੇ ਹਨ। ਇਸ ਤੋਂ ਬਾਅਦ ਅਗਲਾ ਫ਼ੈਸਲਾ ਲਿਆ ਜਾਵੇਗਾ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਤੇਜ਼ੀ ਨਾਲ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਸਕੂਲਾਂ ਵਿਚ ਬੱਚਿਆਂ ਨੂੰ ਵੈਕਸੀਨ ਲਗਾਉਣ ਲਈ ਕੈਂਪ ਲਗਾਏ ਜਾਣਗੇ। ਸਿਹਤ ਮੰਤਰੀ ਓ. ਪੀ. ਸੋਨੀ ਨੇ ਕਿਹਾ ਕਿ ਜਿਸ ਤਰ੍ਹਾਂ ਕੋਰੋਨਾ ਦੇ ਮਾਮਲਿਆਂ ਵਿਚ ਇਜ਼ਾਫਾ ਹੋ ਰਿਹਾ ਹੈ, ਇਸ ਨੂੰ ਵੇਖ ਕੇ ਲੱਗ ਰਿਹਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਆ ਗਈ ਹੈ। ਸਾਡੇ ਲਈ ਟੈਸਟਿੰਗ ਬਹੁਤ ਜ਼ਰੂਰੀ ਹੈ, ਸਾਨੂੰ ਡਾਕਟਰਾਂ ਦੀ ਲੋੜ ਹੈ, ਇਸ ਲਈ ਅੱਜ 190 ਡਾਕਟਰਾਂ ਨੂੰ ਨੌਕਰੀ ਲੈਟਰ ਦਿੱਤੇ ਗਏ ਹਨ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ: ਨਗਰ ਕੀਰਤਨ ‘ਚ ਬੱਚਿਆਂ ਦੇ ਦਾਖ਼ਲੇ ‘ਤੇ ਰਹੇਗੀ ਪਾਬੰਦੀ

0

ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪਟਨਾ ਪ੍ਰਸ਼ਾਸਨ ਨੇ ਕੁਝ ਸਖਤ ਫੈਸਲੇ ਲਏ ਹਨ। ਪ੍ਰਕਾਸ਼ ਪੁਰਬ ਸਮਾਗਮ ਵਿੱਚ ਸ਼ਾਮਲ ਹੋਣ ਲਈ ਹੋਰਨਾਂ ਸੂਬਿਆਂ, ਇਲਾਕਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਪਟਨਾ ਸਾਹਿਬ ਪੁੱਜਦੀਆਂ ਹਨ।

ਇਸ ਲਈ ਹੁਣ ਸ਼ਰਧਾਲੂਆਂ ਲਈ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਲਿਆਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਜਿਹੜੇ ਸ਼ਰਧਾਲੂ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਨਹੀਂ ਲਿਆਉਣਗੇ, ਉਨ੍ਹਾਂ ਦਾ ਰੈਪਿਡ ਐਂਟੀਜੇਨ ਟੈਸਟ ਕੀਤਾ ਜਾਵੇਗਾ। ਪ੍ਰਕਾਸ਼ ਪੁਰਬ ਵਿੱਚ ਸਿਰਫ ਕੋਰੋਨਾ ਨੈਗੇਟਿਵ ਰਿਪੋਰਟ ਵਾਲੇ ਸ਼ਰਧਾਲੂਆਂ ਨੂੰ ਹੀ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਚੰਨੀ ਜਿਨ੍ਹਾਂ ਮਰਜ਼ੀ ਲਾ ਲਏ ਜ਼ੋਰ ਹੁਣ ਨੀ ਆਉਂਦੀ ਥੋਡੀ ਸਰਕਾਰ : Bhagwant Mann

ਜਾਣਕਾਰੀ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਡਾ: ਚੰਦਰਸ਼ੇਖਰ ਸਿੰਘ ਅਤੇ ਨਵ-ਨਿਯੁਕਤ ਐਸ.ਐਸ.ਪੀ ਮਾਨਵਜੀਤ ਸਿੰਘ ਢਿੱਲੋਂ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੁੱਜੇ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਉਪ ਮੰਡਲ ਖੇਤਰ ਦੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਕੋਰੋਨਾ ਦੇ ਵੱਧ ਰਹੇ ਸੰਕਰਮਣ ਦੇ ਮੱਦੇਨਜ਼ਰ ਪ੍ਰਕਾਸ਼ ਪੁਰਬ ਨੂੰ ਨਿਯਮਾਂ ਦਾ ਪਾਲਣ ਕਰਦੇ ਹੋਏ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਪਟਨਾ ਦੇ ਡੀਐਮ ਡਾਕਟਰ ਚੰਦਰਸ਼ੇਖਰ ਸਿੰਘ ਨੇ ਕਿਹਾ ਕਿ ਪ੍ਰਕਾਸ਼ ਪੁਰਬ ਵਿੱਚ ਹਿੱਸਾ ਲੈਣ ਲਈ ਬਾਹਰੋਂ ਆਏ ਸਾਰੇ ਸ਼ਰਧਾਲੂਆਂ ਨੂੰ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਦੇਣੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਵਿੱਚ ਸਿਰਫ਼ ਨੈਗੀਟਿਵ ਰਿਪੋਰਟਾਂ ਵਾਲੇ ਸ਼ਰਧਾਲੂ ਹੀ ਸ਼ਾਮਲ ਹੋਣਗੇ।

ਪਟਿਆਲਾ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਦੀ ਆਰਟੀ-ਪੀਸੀਆਰ ਰਿਪੋਰਟ ਨਹੀਂ ਹੋਵੇਗੀ, ਉਨ੍ਹਾਂ ਦਾ ਰੈਪਿਡ ਐਂਟੀਜੇਨ ਟੈਸਟ ਕੀਤਾ ਜਾਵੇਗਾ। ਸ਼ਰਧਾਲੂਆਂ ਨੂੰ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਤਾਂ ਹੀ ਦਿੱਤੀ ਜਾਵੇਗੀ ਜੇਕਰ ਉਹ ਟੈਸਟ ਵਿੱਚ ਨੈਗੇਟਿਵ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ 8 ਜਨਵਰੀ ਨੂੰ ਹੋਣ ਵਾਲੇ ਮਹਾਨ ਨਗਰ ਕੀਰਤਨ ਨੂੰ ਵੀ ਛੋਟੇ ਪੱਧਰ ‘ਤੇ ਕੱਢਣ ਦੀ ਗੱਲ ਦੁਹਰਾਉਂਦਿਆਂ ਇਸ ਵਿਚ ਬੱਚਿਆਂ ਦੇ ਸ਼ਾਮਲ ਹੋਣ ‘ਤੇ ਪਾਬੰਦੀ ਲਗਾਉਣ ਬਾਰੇ ਵੀ ਕਿਹਾ ਹੈ।

ਕੇਂਦਰ ਸਰਕਾਰ ਨੇ ਲਿਆ ਅਹਿਮ ਫੈਸਲਾ, ਸਰਕਾਰੀ ਦਫਤਰਾਂ ’ਚ ਬਾਇਓਮੀਟ੍ਰਿਕ ਨਾਲ ਨਹੀਂ ਲੱਗੇਗੀ ਹਾਜ਼ਰੀ

0

ਕੋਰੋਨਾ ਮਹਾਂਮਾਰੀ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਕੇਂਦਰ ਨੇ ਸੋਮਵਾਰ ਨੂੰ ਆਪਣੇ ਸਾਰੇ ਕਰਮਚਾਰੀਆਂ ਲਈ ਬਾਇਓਮੀਟ੍ਰਿਕ ਹਾਜ਼ਰੀ ਲਗਾਉਣ ਦੀ ਵਿਵਸਥਾ 31 ਜਨਵਰੀ ਤੱਕ ਲਈ ਬੰਦ ਕਰ ਦਿੱਤੀ ਹੈ। ਇਸ ਸੰਬੰਧ ‘ਚ ਕਿਰਤ ਰਾਜ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਇਹ ਫ਼ੈਸਲਾ ਸਰਕਾਰੀ ਕਰਮਚਾਰੀਆਂ ਦੀ ਸੁਰੱਖਿਆ ਅਤੇ ਸਿਹਤ ਦੇ ਮੱਦੇਨਜ਼ਰ ਲਿਆ ਗਿਆ ਹੈ।

ਪਟਿਆਲਾ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਉਨ੍ਹਾਂ ਨੇ ਟਵੀਟ ਕੀਤਾ,‘ਬੀਤੇ ਕੁਝ ਦਿਨਾਂ ’ਚ ਕੋਵਿਡ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਬਾਇਓਮੀਟ੍ਰਿਕ ਹਾਜ਼ਰੀ ਲਗਾਉਣ ਦੀ ਵਿਵਸਥਾ ਅਗਲੇ ਹੁਕਮਾਂ ਤੱਕ ਲਈ ਤੁਰੰਤ ਮੁਲਤਵੀ ਕੀਤੀ ਜਾਂਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਇਹ ਫ਼ੈਸਲਾ ਸਰਕਾਰੀ ਕਰਮਚਾਰੀਆਂ ਦੀ ਸੁਰੱਖਿਆ ਅਤੇ ਸਿਹਤ ਦੇ ਨਜ਼ਰੀਏ ਨਾਲ ਲਿਆ ਗਿਆ ਹੈ। ਕਿਰਤ ਮੰਤਰਾਲਾ ਵੱਲੋਂ ਜਾਰੀ ਹੁਕਮ ’ਚ ਕਿਹਾ ਗਿਆ ਹੈ ਕਿ ਸਾਰੇ ਕਰਮਚਾਰੀਆਂ ਨੂੰ ਹਾਜ਼ਰੀ ਰਜਿਸਟਰ ’ਚ ਆਪਣੀ ਹਾਜ਼ਰੀ ਦਰਜ ਕਰਨੀ ਪਵੇਗੀ।

Arvind Kejriwal ਹੋਏ ਕੋਰੋਨਾ ਪੋਜ਼ੇਟਿਵ Tweet ਕਰਕੇ ਸੰਪਰਕ ‘ਚ ਆਏ ਲੋਕਾਂ ਟੈਸਟ ਕਰਵਾਉਣ ਦੀ ਕੀਤੀ ਗੱਲ

ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਦਰਮਿਆਨ ਅਪਰ ਸੈਕਟਰੀ ਦੇ ਪੱਧਰ ਤੋਂ ਹੇਠਾਂ ਦੇ 50 ਫੀਸਦੀ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪ੍ਰਸੋਨਲ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਹੁਕਮਾਂ ਮੁਤਾਬਕ ਅਪਾਹਜ ਕਰਮਚਾਰੀਆਂ ਅਤੇ ਗਰਭਵਤੀ ਮਹਿਲਾ ਕਰਮਚਾਰੀਆਂ ਨੂੰ ਦਫ਼ਤਰ ਆਉਣ ਤੋਂ ਛੋਟ ਦਿੱਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੱਖ-ਵੱਖ ਟਾਈਮ ਟੇਬਲਾਂ ਅਨੁਸਾਰ ਦਫ਼ਤਰ ਵਿਚ ਆਉਣਾ ਪਵੇਗਾ ਤਾਂ ਜੋ ਵੱਡੀ ਗਿਣਤੀ ਵਿਚ ਲੋਕ ਦਫ਼ਤਰਾਂ ਵਿਚ ਇਕੱਠੇ ਨਾ ਹੋਣ।