Home Blog Page 2211

ਪੰਜਾਬ ‘ਚ ਨਾਇਟ ਕਰਫ਼ਿਊ ਹੋਇਆ ਲਾਗੂ, ਜਾਣੋ ਨਵੀਆਂ ਹਦਾਇਤਾਂ

0

ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਲਈ ਸਰਕਾਰ ਨੇ ਕੋਰੋਨਾ ਸੰਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਲਈ ਹੁਣ ਪੰਜਾਬ ‘ਚ 15 ਜਨਵਰੀ ਤੱਕ ਨਾਇਟ ਕਰਫ਼ਿਊ ਲਗਾਇਆ ਗਿਆ ਹੈ। ਇਸ ਕਰਫ਼ਿਊ ਦਾ ਸਮਾਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ। ਇਸ ਦੇ ਨਾਲ ਹੀ ਸਕੂਲ, ਕਾਲਜ ਕੋਚਿੰਗ ਸੈਂਟਰ ਤੇ ਯੂਨੀਵਰਸਿਟੀ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਆਨਲਾਇਨ ਪੜ੍ਹਾਈ ਜਾਰੀ ਰਹੇਗੀ।

Arvind Kejriwal ਹੋਏ ਕੋਰੋਨਾ ਪੋਜ਼ੇਟਿਵ Tweet ਕਰਕੇ ਸੰਪਰਕ ‘ਚ ਆਏ ਲੋਕਾਂ ਟੈਸਟ ਕਰਵਾਉਣ ਦੀ ਕੀਤੀ ਗੱਲ

ਸਿਨੇਮਾ ਹਾਲ 50% ਸਮਰੱਥਾ ਦੇ ਨਾਲ ਖੁੱਲ੍ਹੇ ਰਹਿਣਗੇ। ਇਸ ਦੇ ਨਾਲ ਹੀ ਸਟੇਡੀਅਮ, ਸਵੀਮਿੰਗ ਪੂਲ, ਜਿਮ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਇਸ ਦੇ ਨਾਲ ਹੀ ਏ.ਸੀ ਬੱਸਾਂ ਵੀ 50% ਸਮਰੱਥਾ ਦੇ ਨਾਲ ਚੱਲਣਗੀਆਂ। ਬਿਨਾਂ ਮਾਸਕ ਦੇ ਕਿਸੇ ਵੀ ਸਰਵਜਨਕ ਥਾਂ ਜਾਂ ਦਫਤਰ ‘ਚ ਐਂਟਰੀ ਨਹੀਂ ਹੋ ਸਕੇਗੀ।

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਨੇ ਕਿਹਾ ਕਿ ਕੋਵਿਡ -19 ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਤੇ ਹਲਕੇ ਲੱਛਣ ਹਨ। ਇਸਦੀ ਜਾਣਕਾਰੀ ਮੁੱਖ ਮੰਤਰੀ ਨੇ ਟਵਿੱਟਰ ‘ਤੇ ਸਾਂਝੀ ਕੀਤੀ। ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਵਿੱਚ ਸੰਪਰਕ ਵਿੱਚ ਆਏ ਹਰ ਵਿਅਕਤੀ ਨੂੰ ਟੈਸਟ ਕਰਵਾਉਣ ਲਈ ਬੇਨਤੀ ਕੀਤੀ ਹੈ।

ਕੇਜਰੀਵਾਲ ਨੇ ਟਵੀਟ ਕੀਤਾ ਕਿ ਮੈਂ ਕੋਵਿਡ ਟੈਸਟ ਕਰਵਾਇਆ ਤੇ ਜਿਸ ‘ਚ ਕੋਰੋਨਾ ਦੇ ਹਲਕੇ ਲੱਛਣ ਹਨ। ਮੈਂ ਆਪਣੇ ਆਪ ਨੂੰ ਘਰ ਵਿੱਚ ਅਲੱਗ ਕਰ ਲਿਆ ਹੈ। ਜਿਹੜੇ ਲੋਕ ਪਿਛਲੇ ਕੁਝ ਦਿਨਾਂ ਵਿੱਚ ਮੇਰੇ ਨਾਲ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਟ ਕਰੋ ਅਤੇ ਆਪਣਾ ਟੈਸਟ ਕਰਵਾਓ।’

ਪੰਜਾਬ ਸਰਕਾਰ ਨੇ 4 ਉੱਚ ਅਧਿਕਾਰੀਆਂ ਦਾ ਕੀਤਾ ਤਬਾਦਲਾ

0

ਪੰਜਾਬ ਸਰਕਾਰ ਨੇ 4 ਉੱਚ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ 4 ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਗਾਂ ’ਚ ਤਾਇਨਾਤ ਕੀਤਾ ਹੈ। ਅਧਿਕਾਰੀਆਂ ਨੂੰ ਤੁਰੰਤ ਨਵੇਂ ਅਹੁਦੇ ਸੰਭਾਲਣ ਨੂੰ ਕਿਹਾ ਗਿਆ ਹੈ।

ਇਸ ਹੁਕਮ ਅਨੁਸਾਰ ਰਾਜੀਵ ਪਰਾਸ਼ਰ (ਆਈ.ਏ.ਐੱਸ.) ਨੂੰ ਵਿਸ਼ੇਸ਼ ਸਕੱਤਰ ਵਣ ਤੇ ਜੰਗਲੀ ਜੀਵ ਤੇ ਵਾਧੂ ਤੌਰ ’ਤੇ ਵਿਸ਼ੇਸ਼ ਸਕੱਤਰ ਟਰਾਂਸਪੋਰਟ ਦੀ ਜ਼ਿੰਮੇਵਾਰੀ ਦਿੱਤੀ ਹੈ।
ਕੇ. ਕੰਨਨ (ਆਈ.ਐੱਫ਼.ਐੱਸ.) ਨੂੰ ਵਿਸ਼ੇਸ ਸਕੱਤਰ ਖੇਤੀ ਤੇ ਖੇਤੀ ਭਲਾਈ ਵਿਭਾਗ,  ਮੋਹਿਤ ਤਿਵਾੜੀ (ਆਈ.ਆਰ.ਐੱਸ.) ਨੂੰ ਵਿਸ਼ੇਸ਼ ਸਕੱਤਰ ਗ੍ਰਹਿ ਤੇ ਨਿਆਂ। ਚਰਨਦੀਪ ਸਿੰਘ ਨੂੰ ਸੰਯੁਕਤ ਸਕੱਤਰ ਗ੍ਰਹਿ ਮਾਮਲੇ ਤੇ ਨਿਆਂ ਲਗਾਇਆ ਗਿਆ ਹੈ।

‘ਅੰਨ ਦੀ ਟੋਕਰੀ’ ਕਹੇ ਜਾਣ ਵਾਲੇ ਪੰਜਾਬ ਸੂਬੇ ਨੂੰ ਭ੍ਰਿਸ਼ਟ ਨੇਤਾਵਾਂ ਨੇ ਕੀਤਾ ਬਰਬਾਦ -ਰਾਘਵ ਚੱਢਾ

0

ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਅਤੇ ਮੌਜੂਦਾ ਕਾਂਗਰਸ ਸਰਕਾਰ ’ਤੇ ਪੰਜਾਬ ਨੂੰ ਕਰਜ਼ੇ ਵਿੱਚ ਡੋਬਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਅਤੇ ਬਾਦਲ ਸਰਕਾਰਾਂ ਨੇ ਪਿਛਲੇ 50 ਸਾਲਾਂ ਵਿੱਚ ਪੰਜਾਬ ਨੂੰ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੇ ਬੋਝ ਨਾਲ ਡੋਬ ਦਿੱਤਾ ਹੈ। ਅੱਜ 3 ਕਰੋੜ ਦੀ ਆਬਾਦੀ ਵਾਲੇ ਪੰਜਾਬ ਦੇ ਹਰ ਵਿਅਕਤੀ ਦੇ ਸਿਰ ’ਤੇ 1 ਲੱਖ ਰੁਪਏ ਕਰਜ਼ੇ ਦਾ ਬੋਝ ਹੈ। ਅੱਜ ਪੰਜਾਬ ਵਿੱਚ ਜਨਮ ਲੈਂਦੇ ਹੀ ਬੱਚੇ ਸਿਰ ਇੱਕ ਲੱਖ ਰੁਪਏ ਦਾ ਕਰਜ਼ਾ ਚੜ੍ਹ ਜਾਂਦਾ ਹੈ।

ਸਰਕਾਰ ਨੇ 21 ਸਾਲ ਕੀਤੀ ਵਿਆਹ ਦੀ ਉਮਰ, ਵਿਦੇਸ਼ ਜਾਣ ਦੇ ਚਾਹਵਾਨ ਸੁਣ ਲੈਣ ਕਿ ਹੁਣ ਕੀ ਹੋਵੇਗਾ

ਇਸ ਦੇ ਨਾਲ ਹੀ ਰਾਘਵ ਚੱਡਾ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੇ ਸਲਾਨਾ ਬਜਟ ਦਾ 20 ਫੀਸਦ ਸਿਰਫ ਕਰਜ਼ੇ ਦੇ ਵਿਆਜ ਉਤਾਰਨ ’ਤੇ ਹੀ ਖਰਚ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ’ਤੇ ਇੰਨਾ ਕਰਜ਼ਾ ਨਾ ਹੁੰਦਾ ਤਾਂ ਇਹ ਪੈਸਾ ਉੱਚ ਮਿਆਰੀ ਹਸਪਤਾਲਾਂ, ਸਕੂਲ, ਸੜਕਾਂ, ਓਵਰ ਬ੍ਰਿਜ ਅਤੇ ਹੋਰ ਵਿਕਾਸ ਕਾਰਜਾਂ ਸਮੇਤ ਲੋਕਾਂ ਨੂੰ ਸਹੂਲਤਾਂ ਉਪਲਬਧ ਕਰਵਾਉਣ ਵਿੱਚ ਵਰਤਿਆ ਜਾਂਦਾ। ਪਰ ਇਥੇ ਲੋਕਾਂ ਦੇ ਟੈਕਸ ਦਾ ਪੈਸਾ ਕਰੋੜਾਂ ਰੁਪਏ ਦਾ ਕਰਜ਼ਾ ਮੋੜਨ ਵਿੱਚ ਖਰਚ ਕੀਤਾ ਜਾ ਰਿਹਾ ਹੈ।

ਅਕਾਲੀ ਅਤੇ ਕਾਂਗਰਸੀ ਆਗੂਆਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਇੱਕ ਪਾਸੇ ਜਿਥੇ ਪੰਜਾਬ ਦਾ ਖਜ਼ਾਨਾ ਸਾਲ ਦਰ ਸਾਲ ਖਾਲੀ ਹੋ ਰਿਹਾ ਹੈ, ਉਥੇ ਦੂਜੇ ਪਾਸੇ ਇਨ੍ਹਾਂ ਭ੍ਰਿਸ਼ਟ ਨੇਤਾਵਾਂ ਦੀ ਜਾਇਦਾਦ ਹਰ ਸਾਲ ਵਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਧਾਇਕ ਪਹਿਲਾਂ ਸਕੂਟਰਾਂ ’ਤੇ ਘੁੰਮਦੇ ਸਨ ਅੱਜ ਉਹ ਕਰੂਜ਼ਰ ਅਤੇ ਮਰਸਡੀਜ਼ ਕਾਰਾਂ ਵਿੱਚ ਘੁੰਮ ਰਹੇ ਹਨ। ਲੋਕਾਂ ਦੇ ਪੈਸਿਆਂ ਨਾਲ ਅਜਿਹੇ ਲੀਡਰਾਂ ਨੇ ਆਪਣੀਆਂ ਕੋਠੀਆਂ, ਜ਼ਮੀਨਾਂ ਅਤੇ ਵੱਡੇ ਵੱਡੇ ਫਾਰਮ ਹਾਊਸ ਬਣਾ ਲਏ ਹਨ। ਦੋ-ਦੋ ਕਰੋੜ ਰੁਪਏ ਦੀਆਂ ਕਾਰਾਂ ਉੱਤੇ ਚੜ੍ਹਨ ਵਾਲੇ ਇਹ ਭ੍ਰਿਸ਼ਟ ਆਗੂ ਅੱਜ ਕਹਿ ਰਹੇ ਹਨ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪੰਜਾਬ ਦਾ ਖਜ਼ਾਨਾ ਇਹਨਾਂ ਨੇਤਾਵਾਂ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਕਾਰਨ ਹੀ ਖਾਲੀ ਹੋਇਆ ਹੈ।

ਕਰਜ਼ੇ ਵਜੋਂ ਪੰਜਾਬ ਦੇ ਕੀ ਨੇ ਹਾਲਾਤ ? ਆਪ ਆਗੂ Raghav Chadha ਨੇ ਕੀਤੇ ਖੁਲਾਸੇ !

ਪੰਜਾਬ ਦੇ ਸੁਨਹਿਰੀ ਇਤਿਹਾਸ ਦਾ ਜ਼ਿਕਰ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਕਿਸੇ ਸਮੇਂ ਪੰਜਾਬ ਭਾਰਤ ਦੀ ‘ਅੰਨ ਦੀ ਟੋਕਰੀ’ ਵਾਲਾ ਸੂਬਾ ਹੁੰਦਾ ਸੀ। ਦੇਸ਼ ਦਾ ਸਭ ਤੋਂ ਵੱਡਾ ਖੇਡ ਉਦਯੋਗ ਪੰਜਾਬ ’ਚ ਹੁੰਦਾ ਸੀ, ਪਰ ਪਿਛਲੀ ਅਕਾਲੀ-ਭਾਜਪਾ ਸਮੇਤ ਮੌਜੂਦਾ ਕਾਂਗਰਸ ਸਰਕਾਰ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਵਪਾਰੀ ਅਤੇ ਕਾਰੋਬਾਰੀ ਪੰਜਾਬ ਛੱਡ ਕੇ ਦੂਜੇ ਸੂਬਿਆਂ ਵਿੱਚ ਨਿਵੇਸ਼ ਕਰ ਰਹੇ ਹਨ। ਪੰਜਾਬ ਤੋਂ ਉਦਯੋਗਾਂ ਦਾ ਲਗਾਤਾਰ ਪਰਵਾਸ ਹੋ ਰਿਹਾ ਹੈ।

ਰਾਘਵ ਚੱਢਾ ਨੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਮੇਂ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਣਾਉਣ ਲਈ ਬਦਲਾਅ ਲਿਆਉਣ ਅਤੇ ਇੱਕ ਸਵੱਛ ਸ਼ਾਸਨ ਅਤੇ ਦੂਰ-ਦ੍ਰਿਸ਼ਟੀ ਵਾਲੀ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਓ ਰਲ ਕੇ ਇਸ ਵਾਰ ਕੇਜਰੀਵਾਲ ਦੀ ਸਰਕਾਰ ਬਣਾਈਏ ਅਤੇ ਇੱਕ ਖੁਸ਼ਹਾਲ ਪੰਜਾਬ ਬਣਾਈਏ।

ਬਾਲੀਵੁੱਡ ਫਿਲਮ ਨਿਰਦੇਸ਼ਕ ਏਕਤਾ ਕਪੂਰ ਨੂੰ ਹੋਇਆ ਕੋਰੋਨਾ

0

ਦੇਸ਼ ਭਰ ‘ਚ ਕੋਰੋਨਾ ਨੇ ਕਹਿਰ ਮਚਾਇਆ ਹੋਇਆ ਹੈ। ਇਸ ਦੌਰਾਨ ਬਾੱਲੀਵੁੱਡ ਦੀਆਂ ਕਈ ਹਸਤੀਆਂ ਵੀ ਇਸ ਦਾ ਸ਼ਿਕਾਰ ਹੋ ਗਈਆਂ ਹਨ। ਅੱਜ ਸਵੇਰੇ ਜੋਨ ਇਬਰਾਹਿਮ ਤੇ ਉਨ੍ਹਾਂ ਦੀ ਪਤਨੀ ਦੀ ਰਿਪੋਰਟ ਪੌਜ਼ੀਟਿਵ ਆਈ ਸੀ ਅਤੇ ਹੁਣ ਇੱਕ ਹੋਰ ਬਾਲੀਵੁੱਡ ਫਿਲਮ ਨਿਰਮਾਤਾ ਇਸ ਵਾਇਰਸ ਦੀ ਲਪੇਟ ਵਿੱਚ ਆ ਗਈ ਹੈ। ਫਿਲਮ ਨਿਰਦੇਸ਼ਕ ਅਤੇ ਨਿਰਮਾਤਾ ਏਕਤਾ ਕਪੂਰ ‘ਚ ਕੋਵਿਡ ਮਹਾਂਮਾਰੀ ਦੇ ਲੱਛਣ ਪਾਏ ਗਏ ਹਨ।

ਸਰਕਾਰ ਨੇ 21 ਸਾਲ ਕੀਤੀ ਵਿਆਹ ਦੀ ਉਮਰ, ਵਿਦੇਸ਼ ਜਾਣ ਦੇ ਚਾਹਵਾਨ ਸੁਣ ਲੈਣ ਕਿ ਹੁਣ ਕੀ ਹੋਵੇਗਾ

ਇਹ ਜਾਣਕਾਰੀ ਏਕਤਾ ਕਪੂਰ ਨੇ ਆਪਣੇ ਇੰਸਟਾਗਰਾਮ ਜ਼ਰੀਏ ਦਿੱਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਨ੍ਹੀ ਸਖ਼ਤੀ ਰੱਖਣ ਤੋਂ ਬਾਅਦ ਵੀ ਮੈਂ ਮਹਾਂਮਾਰੀ ਦੀ ਲਪੇਟ ਵਿੱਚ ਆ ਗਈ ਪਰ ਮੈਂ ਬਿਲਕੁੱਲ ਠੀਕ ਹਾਂ। ਇਸ ਤੋਂ ਇਲਾਵਾ ਏਕਤਾ ਕਪੂਰ ਨੇ ਕਿਹਾ ਹੈ ਕਿ ਜਿਹੜਾ ਵੀ ਮੇਰੇ ਸੰਪਰਕ ਵਿੱਚ ਆਇਆ ਹੈ ਉਹ ਜ਼ਰੂਰ ਟੈੱਸਟ ਕਰਵਾ ਲਵੇ।

ਪਾਕਿਸਤਾਨ ਦੇ Mohammad Hafeez ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ

0

ਪਾਕਿਸਤਾਨ ਦੇ Mohammad Hafeez ਨੇ ਅਹਿਮ ਫ਼ੈਸਲਾ ਲਿਆ ਹੈ। Mohammad Hafeez ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ।

ਇਸ ਦੀ ਜਾਣਕਾਰੀ ਆਈ.ਸੀ.ਸੀ ਵੱਲੋਂ ਆਪਣੇ ਟਵਿੱਟਰ ਅਕਾਊਂਟ ਜ਼ਰੀਏ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਲਿਖਿਆ ਕਿ ਪਾਕਿਸਤਾਨ ਦੇ ਆਲ ਰਾਊਂਡਰ Mohammad Hafeez ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ।

ਪਠਾਨਕੋਟ ‘ਚ ਚੌਥੀ ਜਮਾਤ ਤੱਕ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਰਹਿਣਗੇ ਬੰਦ

0

ਕੋਰੋਨਾ ਵਾਇਰਸ ਇੱਕ ਵਾਰ ਫਿਰ ਤੇਜ਼ੀ ਨਾਲ ਫੈਲਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਵੇਂ ਰੂਪ ਓਮੀਕਰੋਨ ਦੇ ਵੀ ਪੰਜਾਬ ‘ਚ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਪਠਾਨਕੋਟ ਵਿੱਚ ਸਖ਼ਤੀ ਵਧਾ ਦਿੱਤੀ ਗਈ ਹੈ।

ਦਰਅਸਲ ਪਠਾਨਕੋਟ ਵਿੱਚ ਚੌਥੀ ਜਮਾਤ ਤੱਕ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਆਂਗਣਵਾੜੀ ਕੇਂਦਰ ਵੀ ਬੰਦ ਰਹਿਣਗੇ। ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨੇ 15 ਜਨਵਰੀ ਤੱਕ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਸ਼ਤਰੰਜ ਖਿਡਾਰਨ ਮਲਿਕਾ ਹਾਂਡਾ ਨੇ ਪੰਜਾਬ ਸਰਕਾਰ ‘ਤੇ ਵਾਅਦਾ ਪੂਰਾ ਨਾ ਕਰਨ ਦਾ ਲਗਾਇਆ ਦੋਸ਼

0

ਸ਼ਤਰੰਜ ਦੀ ਖਿਡਾਰਨ ਤੇ ਵਿਸ਼ਵ ਚੈਂਪੀਅਨ ਜਲੰਧਰ ਦੀ ਬੋਲ਼ੀ ਅਤੇ ਗੁੰਗੀ ਸ਼ਤਰੰਜ ਖਿਡਾਰਨ ਮਲਿਕਾ ਹਾਂਡਾ ਇਨ੍ਹੀਂ ਦਿਨੀਂ ਬਹੁਤ ਗੁੱਸੇ ਵਿੱਚ ਹੈ। ਉਨ੍ਹਾਂ ਦੀ ਪੰਜਾਬ ਸਰਕਾਰ ਨਾਲ ਨਰਾਜ਼ਗੀ ਹੈ। ਸੂਬਾ ਸਰਕਾਰ ਨੇ ਉਸ ਨੂੰ ਸਰਕਾਰੀ ਨੌਕਰੀ ਅਤੇ ਨਕਦ ਇਨਾਮ ਦੇਣ ਦਾ ਵਾਅਦਾ ਕੀਤਾ ਸੀ। ਪਰ ਪੂਰਾ ਨਹੀਂ ਹੋਇਆ।

ਜਗਮੀਤ ਸਿੰਘ ,ਮਾਂ ਤੇ ਦੋਸਤ ਅਦਾਲਤ ‘ਚ ਪੇਸ਼, Deep Sidhu ਆਪਣੇ ਤੌਰ ‘ਤੇ ਕਰਨਗੇ ਕੇਸ ਦੀ ਪੈਰਵਾਈ

ਮਲਿਕਾ ਹਾਂਡਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਇੱਕ ਵੀਡੀਓ ਪੋਸਟ ਕੀਤੀ ਹੈ। ਇਸ ਪੋਸਟ ‘ਚ ਉਨ੍ਹਾਂ ਨੇ ਲਿਖਿਆ, ‘ਮੈਂ ਬਹੁਤ ਦੁਖੀ ਹਾਂ। ਮੈਂ 31 ਦਸੰਬਰ ਨੂੰ ਪੰਜਾਬ ਦੇ ਖੇਡ ਮੰਤਰੀ ਨੂੰ ਮਿਲੀ ਸੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਤੁਹਾਨੂੰ ਨੌਕਰੀ ਨਹੀਂ ਦੇ ਸਕਦੀ। ਨਕਦ ਇਨਾਮ ਵੀ ਨਹੀਂ ਦਿੱਤਾ ਜਾ ਸਕਦਾ। ਕਿਉਂਕਿ ਸਰਕਾਰ ਕੋਲ (deaf sports)  ਲਈ ਕੋਈ ਨੀਤੀ ਨਹੀਂ ਹੈ।

ਇਸ ਦੇ ਨਾਲ ਹੀ ਮਲਿਕਾ ਹਾਂਡਾ ਨੇ ਅੱਗੇ ਲਿਖਿਆ, ‘ਸਾਬਕਾ ਖੇਡ ਮੰਤਰੀ ਨੇ ਮੈਨੂੰ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਸੀ। ਮੇਰੇ ਕੋਲ ਉਹ ਸੱਦਾ ਪੱਤਰ ਵੀ ਹੈ ਜਿਸ ਲਈ ਮੈਨੂੰ ਸੱਦਾ ਦਿੱਤਾ ਗਿਆ ਸੀ। ਪਰ ਕੋਵਿਡ ਕਾਰਨ ਮਾਮਲਾ ਲਟਕ ਗਿਆ। ਜਦੋਂ ਮੈਂ ਇਹ ਗੱਲਾਂ ਮੌਜੂਦਾ ਖੇਡ ਮੰਤਰੀ ਪਰਗਟ ਸਿੰਘ ਨੂੰ ਦੱਸੀਆਂ ਤਾਂ ਉਨ੍ਹਾਂ ਸਪੱਸ਼ਟ ਕਿਹਾ ਕਿ ਇਹ ਸਾਬਕਾ ਮੰਤਰੀ ਦਾ ਵਾਅਦਾ ਸੀ। ਮੈਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਹੈ। ਸਰਕਾਰ ਕੁਝ ਨਹੀਂ ਕਰ ਸਕਦੀ।

ਸਰਕਾਰ ਨੇ 21 ਸਾਲ ਕੀਤੀ ਵਿਆਹ ਦੀ ਉਮਰ, ਵਿਦੇਸ਼ ਜਾਣ ਦੇ ਚਾਹਵਾਨ ਸੁਣ ਲੈਣ ਕਿ ਹੁਣ ਕੀ ਹੋਵੇਗਾ

ਇਸ ਤੋਂ ਬਾਅਦ ਮਲਿਕਾ ਨੇ ਪੁੱਛਿਆ, ‘ਮੈਂ ਸਿਰਫ ਇਹ ਪੁੱਛ ਰਹੀ ਹਾਂ ਕਿ ਜਦੋਂ ਇਹ ਪੂਰਾ ਨਹੀਂ ਹੋਣਾ ਸੀ ਤਾਂ ਫਿਰ ਐਲਾਨ ਕਿਉਂ ਕੀਤਾ ਗਿਆ? ਕਾਂਗਰਸ ਸਰਕਾਰ ਵਿੱਚ ਮੇਰਾ ਪੰਜ ਸਾਲ ਦਾ ਸਮਾਂ ਬਰਬਾਦ ਹੋ ਗਿਆ। ਉਸਨੇ ਮੈਨੂੰ ਮੂਰਖ ਬਣਾਇਆ। ਉਹ ਗੂੰਗੇ ਖਿਡਾਰੀਆਂ ਦੀ ਪਰਵਾਹ ਨਹੀਂ ਕਰਦੇ। ਜ਼ਿਲ੍ਹਾ ਕਾਂਗਰਸ ਨੇ ਵੀ ਮੈਨੂੰ ਦੱਸਿਆ ਕਿ ਪੰਜ ਸਾਲ ਪਹਿਲਾਂ ਕੀਤੇ ਵਾਅਦਿਆਂ ਦਾ ਕੋਈ ਮਤਲਬ ਨਹੀਂ ਹੈ। ਪੰਜਾਬ ਸਰਕਾਰ ਅਜਿਹਾ ਕਿਉਂ ਕਰ ਰਹੀ ਹੈ?

ਸੁਖਬੀਰ ਬਾਦਲ ਨੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਬੱਚਿਆਂ ਲਈ ਕੀਤੇ ਵੱਡੇ ਐਲਾਨ

0

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੱਲੂਆਣਾ ਵਿਖੇ ਪੁੱਜੇ। ਇੱਥੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰਦੇਵ ਸਿੰਘ ਗੋਬਿੰਦਗੜ੍ਹ ਦੇ ਹੱਕ ‘ਚ ਚੋਣ ਪ੍ਰਚਾਰ ਕਰਦਿਆਂ ਸੁਖਬੀਰ ਬਾਦਲ ਨੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਬੱਚਿਆਂ ਲਈ ਵੱਡੇ ਐਲਾਨ ਕੀਤੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬੁਰਾ ਹਾਲ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਹਰ 25 ਹਜ਼ਾਰ ਆਬਾਦੀ ਅੰਦਰ 5000 ਬੱਚਿਆਂ ਦਾ ਵੱਡਾ ਮੈਗਾ ਸਕੂਲ ਬਣਾਇਆ ਜਾਵੇਗਾ ਅਤੇ 50 ਬੱਚਿਆਂ ਪਿੱਛੇ ਇੱਕ ਅਧਿਆਪਕ ਹੋਵੇਗਾ।

BJP ਦਾ ਫਿਰ ਹੋਣ ਲੱਗਿਆ ਵਿਰੋਧ ਜਲਾਲਾਬਾਦ ‘ਚ ਬੇਰੁਜ਼ਗਾਰ ਅਧਿਆਪਕਾਂ ਨੇ ਘੇਰੀ ਗਜੇਂਦਰ ਸ਼ੇਖਾਵਤ ਦੀ ਗੱਡੀ , LIVE

ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਆਉਣ ‘ਤੇ ਕਾਨੂੰਨ ਲਿਆਂਦਾ ਜਾਵੇਗਾ ਕਿ ਪੰਜਾਬ ਦੇ ਜਿੰਨੇ ਵੀ ਸਰਕਾਰੀ ਅਤੇ ਨਿੱਜੀ ਕਾਲਜ ਹਨ, ਉਨ੍ਹਾਂ ‘ਚ ਸਰਕਾਰੀ ਸਕੂਲਾਂ ਦੇ ਪੜ੍ਹੇ ਹੋਏ ਬੱਚਿਆਂ ਵਾਸਤੇ 33 ਫ਼ੀਸਦੀ ਸੀਟਾਂ ਰੱਖੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਪੜ੍ਹਾਈ ਦਾ ਖ਼ਰਚਾ ਵੀ ਸਰਕਾਰ ਵੱਲੋਂ ਦਿੱਤਾ ਜਾਵੇਗਾ ਤਾਂ ਜੋ ਗਰੀਬ ਬੱਚਿਆਂ ਨੂੰ ਪੜ੍ਹਨ ਦਾ ਕੋਈ ਫ਼ਿਕਰ ਨਾ ਹੋਵੇ। ਉਨ੍ਹਾਂ ਕਿਹਾ ਕਿ ਅਗਲੇ 5 ਸਾਲਾਂ ਦੇ ਅੰਦਰ ਗਰੀਬ ਘਰਾਂ ਦੇ ਬੱਚਿਆਂ ਨੂੰ ਡਾਕਟਰ, ਇੰਜੀਨੀਅਰ ਬਣਾ ਕੇ ਦਿਖਾਵਾਂਗੇ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਪੜ੍ਹੇ ਹੋਏ ਬੱਚਿਆਂ ਲਈ ਸਰਕਾਰੀ ਨੌਕਰੀਆਂ ‘ਚ 33 ਫ਼ੀਸਦੀ ਰਾਖਵਾਂਕਰਨ ਕੀਤਾ ਜਾਵੇਗਾ।

ਜਗਮੀਤ ਸਿੰਘ ,ਮਾਂ ਤੇ ਦੋਸਤ ਅਦਾਲਤ ‘ਚ ਪੇਸ਼, Deep Sidhu ਆਪਣੇ ਤੌਰ ‘ਤੇ ਕਰਨਗੇ ਕੇਸ ਦੀ ਪੈਰਵਾਈ

ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਬਾਹਰਲੇ ਮੁਲਕਾਂ ‘ਚ ਪੜ੍ਹਨਾ ਚਾਹੁੰਦੇ ਹਨ, ਉਨ੍ਹਾਂ ਲਈ ਸਟੂਡੈਂਟ ਕਾਰਡ ਸਕੀਮ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਖ਼ੁਦ ਦਾ ਕੰਮ ਕਰਨਾ ਚਾਹੁੰਦੇ ਹਨ, ਅਜਿਹੇ ਬੱਚਿਆਂ ਨੂੰ ਪੰਜਾਬ ਕੋ-ਆਪਰੇਟਿਵ ਬੈਂਕ ਤੋਂ 5 ਲੱਖ ਰੁਪਏ ਦਾ ਬਿਨਾ ਵਿਆਜ਼ ਤੋਂ ਕਰਜ਼ਾ ਦਿੱਤਾ ਜਾਵੇਗਾ, ਜੋ ਕਿ ਕੰਮ ਚੱਲਣ ਦੇ 3 ਸਾਲ ਬਾਅਦ ਮੋੜਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਬੱਚੇ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਣਗੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਸਰਕਾਰ ‘ਤੇ ਤੰਜ ਕੱਸਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਇੱਕ ਵੀ ਵਿਕਾਸ ਦਾ ਕੰਮ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਕਾਸ ਦੇ ਵੱਡੇ ਪ੍ਰਾਜੈਕਟ ਬਾਦਲ ਸਰਕਾਰ ਨੇ ਲਿਆਂਦੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਡੀ ਸਰਕਾਰ ਆਉਣ ‘ਤੇ ਸਕੂਲਾਂ ਦੀ ਹਾਲਤ ਨੂੰ ਸੁਧਾਰਾਂਗੇ।

ਪੰਜਾਬ ਵਿਧਾਨ ਸਭਾ ਚੋਣਾਂ: ਜੇਕਰ ਗਠਜੋੜ ਨਾ ਹੋਇਆ ਤਾਂ ਸਾਰੀਆਂ 117 ਸੀਟਾਂ ‘ਤੇ ਚੋਣਾਂ ਲੜਾਂਗੇ: ਬਲਬੀਰ ਸਿੰਘ ਰਾਜੇਵਾਲ

0

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ।ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਤੇ 22 ਕਿਸਾਨ ਜਥੇਬੰਦੀਆਂ ਵੱਲੋਂ ਬਣਾਏ ਸੰਯੁਕਤ ਸਮਾਜ ਮੋਰਚੇ ਵਿਚ ਗੱਠਜੋੜ ਹੋ ਸਕਦਾ ਹੈ।ਇਸ ਸੰਬੰਧੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ ਨਾਲ ਗੱਲਬਾਤ ਚੱਲ ਰਹੀ ਹੈ।

ਜਦੋਂ ਕਿਸਾਨਾਂ ਨੇ ਤਹਿਸੀਲਦਾਰ ਨੂੰ ਕੀਤਾ ਦਫ਼ਤਰ ਅੰਦਰ ਬੰਦ, ਵੇਖੋ ਕੀ ਸੀ ਮਾਜਰਾ

ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਗੱਠਜੋੜ ਬਾਰੇ ਫਿਲਹਾਲ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ‘ਆਪ’ ਦੇ 101 ਉਮੀਦਵਾਰਾਂ ਦੇ ਐਲਾਨ ‘ਤੇ ਉਨ੍ਹਾਂ ਨੇ ਕਿਹਾ ਕਿ ਉਹ ਉਮੀਦਵਾਰ ਬਦਲ ਸਕਦੇ ਹਨ।

BJP ਦਾ ਫਿਰ ਹੋਣ ਲੱਗਿਆ ਵਿਰੋਧ ਜਲਾਲਾਬਾਦ ‘ਚ ਬੇਰੁਜ਼ਗਾਰ ਅਧਿਆਪਕਾਂ ਨੇ ਘੇਰੀ ਗਜੇਂਦਰ ਸ਼ੇਖਾਵਤ ਦੀ ਗੱਡੀ , LIVE

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸਾਡੇ ਕਰੀਬ 60 ਉਮੀਦਵਾਰਾਂ ਦੀ ਸੂਚੀ ਤਿਆਰ ਹੈ, ਜੇਕਰ ਗਠਜੋੜ ਨਹੀਂ ਹੁੰਦਾ ਤਾਂ ਅਸੀਂ 117 ਸੀਟਾਂ ‘ਤੇ ਚੋਣ ਲੜਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸਾਫ ਕੀਤਾ ਕਿ ਮੈਂ ਕਦੇ ਆਪਣੇ ਆਪ ਨੂੰ ਮੁੱਖ ਮੰਤਰੀ ਦਾ ਚਿਹਰਾ ਨਹੀਂ ਆਖਿਆ।