Home Blog Page 2214

ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਵਾਪਰੀ ਘਟਨਾ: ਅਧਿਕਾਰੀਆਂ ਨੇ ਹੈਲਪਲਾਇਨ ਨੰਬਰ ਕੀਤੇ ਜਾਰੀ

0

ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਅਚਾਨਕ ਮਚੀ ਭਗਦੜ ਕਾਰਨ ਕਰੀਬ 12 ਲੋਕਾਂ ਦੀ ਜਾਨ ਚਲੀ ਗਈ ਤੇ 14 ਜ਼ਖਮੀ ਹੋ ਗਏ। ਇਸ ਲਈ ਅਧਿਕਾਰੀਆਂ ਵੱਲੋਂ ਮਾਤਾ ਵੈਸ਼ਨੂੰ ਦੇਵੀ ਦੇ ਸ਼ਰਧਾਲੂਆਂ ਦੇ ਪਰਿਵਾਰਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ ਤਾਂ ਜੋ ਉੱਥੇ ਗਏ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਜਾਣਕਾਰੀ ਹਾਸਿਲ ਕਰ ਸਕਣ।

ਹੈਲਪਲਾਈਨ ਨੰਬਰ ਹਨ:ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼੍ਰਾਇਨ ਬੋਰਡ ਹੈਲਪਲਾਈਨ ਨੰਬਰ:

01991-234804
01991-234053

ਇਸ ਤੋਂ ਇਲਾਵਾ ਹੋਰ ਹੈਲਪਲਾਈਨ ਨੰਬਰ ਇਹ ਦਿੱਤੇ ਗਏ ਹਨ:
ਪੀਸੀਆਰ ਕਟੜਾ 01991232010/9419145182
ਪੀਸੀਆਰ ਰਿਆਸੀ  0199145076/9622856295 ਡੀਸੀ ਆਫਿਸ 01991245763/9419839557

PMO ਨੇ ਭਗਦੜ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਭਗਦੜ ‘ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਮਾਤਾ ਵੈਸ਼ਨੋਦੇਵੀ ਮੰਦਰ ‘ਚ ਵਾਪਰੀ ਘਟਨਾ ‘ਤੇ ਪੀਐੱਮ ਮੋਦੀ ਤੇ ਅਰਵਿੰਦ ਕੇਜਰੀਵਾਲ ਨੇ ਪ੍ਰਗਟਾਇਆ ਦੁੱਖ

0

ਨਵੇਂ ਸਾਲ ਦੇ ਮੌਕੇ ‘ਤੇ ਮਾਤਾ ਵੈਸ਼ਨੋ ਦੇਵੀ ਮੰਦਰ ਤੋਂ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਮੰਦਰ ‘ਚ ਅਚਾਨਕ ਮਚੀ ਭਗਦੜ ਕਾਰਨ ਕਰੀਬ 12 ਲੋਕਾਂ ਦੀ ਜਾਨ ਚਲੀ ਗਈ। ਇਸ ਦੌਰਾਨ ਸ਼ਰਧਾਲੂਆਂ ਦੇ ਬਚਾਅ ਕਾਰਜਾਂ ਦੇ ਮੱਦੇਨਜ਼ਰ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ‘ਤੇ ਵੀ ਰੋਕ ਲਗਾ ਦਿੱਤੀ ਗਈ ਸੀ ਪਰ ਬਾਅਦ ‘ਚ ਸਥਿਤੀ ਆਮ ਵਾਂਗ ਹੋਣ ‘ਤੇ ਯਾਤਰਾ ਬਹਾਲ ਕਰ ਦਿੱਤੀ ਗਈ।

ਜਾਣਕਾਰੀ ਅਨੁਸਾਰ ਇਹ ਹਾਦਸਾ ਰਾਤ 2.45 ਵਜੇ ਦੇ ਕਰੀਬ ਗੇਟ ਨੰਬਰ-3 ਨੇੜੇ ਵਾਪਰਿਆ। ਨਵੇਂ ਸਾਲ ਦੇ ਮੌਕੇ ‘ਤੇ ਮੰਦਰ ‘ਚ ਵੱਡੀ ਗਿਣਤੀ ‘ਚ ਸ਼ਰਧਾਲੂ ਨਤਮਸਤਕ ਹੁੰਦੇ ਹਨ। ਪੁਲਿਸ ਅਨੁਸਾਰ ਦਰਸ਼ਨਾਂ ਲਈ ਆਏ ਕੁਝ ਲੋਕਾਂ ‘ਚ ਬਹਿਸ ਹੋ ਗਈ, ਜਿਸ ਤੋਂ ਬਾਅਦ ਹੱਥੋਪਾਈ ਹੋ ਗਈ। ਇਸ ਕਾਰਨ ਦੇਖਦੇ ਹੀ ਦੇਖਦੇ ਸਥਿਤੀ ਕਾਫੀ ਖਰਾਬ ਹੋ ਗਈ ਅਤੇ ਭਗਦੜ ਕਾਰਨ 12 ਦੇ ਕਰੀਬ ਲੋਕਾਂ ਦੀ ਜਾਨ ਚਲੀ ਗਈ।

ਇਸ ਭਗਦੜ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਨਰਾਇਣਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਹੁਲ ਗਾਂਧੀ ਨੇ ਦੁੱਖ ਜਤਾਇਆ ਹੈ।

ਸੀਐਮ ਕੇਜਰੀਵਾਲ ਨੇ ਟਵੀਟ ਕੀਤਾ ਅਤੇ ਲਿਖਿਆ- ਮਾਤਾ ਵੈਸ਼ਨੋਦੇਵੀ ਮੰਦਰ ਕੰਪਲੈਕਸ ਵਿੱਚ ਵਾਪਰੀ ਇਸ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ। ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ।

ਪੀਐਮ ਮੋਦੀ ਨੇ ਲਿਖਿਆ- ਮੈਂ ਮਾਤਾ ਵੈਸ਼ਨੋ ਦੇਵੀ ਭਵਨ ‘ਚ ਭਗਦੜ ‘ਚ ਲੋਕਾਂ ਦੀ ਮੌਤ ਤੋਂ ਬਹੁਤ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਹਮਦਰਦੀ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪੀਐਮ ਮੋਦੀ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਦੇ ਕਟੜਾ ਵਿੱਚ ਮਾਤਾ ਵੈਸ਼ਨੋ ਦੇਵੀ ਭਵਨ ਵਿੱਚ ਭਗਦੜ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਪੀਐਮਐਨਆਰਐਫ ਵੱਲੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਜੰਮੂ-ਕਸ਼ਮੀਰ ਦੇ ਵੈਸ਼ਨੋ ਦੇਵੀ ਮੰਦਰ ਵਿੱਚ ਹੋਏ ਹਾਦਸੇ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਭਗਦੜ ‘ਚ ਆਪਣੇ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਜ਼ਖਮੀਆਂ ਦੇ ਜਲਦੀ ਅਤੇ ਪੂਰਨ ਸਿਹਤਯਾਬ ਹੋਣ ਦੀ ਅਰਦਾਸ ਕੀਤੀ।

ਕੇਂਦਰ ਨੇ ਹਾਲੇ ਤੱਕ ਘੁਟਾਲਿਆਂ ਦੀ ਜਾਂਚ ਦੇ ਹੁਕਮ ਕਿਉਂ ਨਹੀਂ ਦਿੱਤੇ : ਮਹੇਸ਼ਇੰਦਰ ਸਿੰਘ ਗਰੇਵਾਲ

0

ਕਾਂਗਰਸ ਸਰਕਾਰ ’ਤੇ ਸ੍ਰੀ ਹਰਿਮੰਦਿਰ ਸਾਹਿਬ ਵਿਚ ਵਾਪਰੇ ਘਿਨੌਣੇ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਸਰਪ੍ਰਸਤੀ ਕਰਨ ਦਾ ਦੋਸ਼ ਲਾਇਆ

ਲੁਧਿਆਣਾ, 31 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕਿ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੁਸ਼ਣ ਆਸ਼ੂ ਦੇ ਬਹੁ ਹਜ਼ਾਰ ਕਰੋੜੀ ਘੁਟਾਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਪਾਰਟੀ ਨੇ ਕਾਂਗਰਸ ਸਰਕਾਰ ’ਤੇ ਸ੍ਰੀ ਹਰਿਮੰਦਿਰ ਸਾਹਿਬ ਵਿਚ ਵਾਪਰੇ ਘਿਨੌਣੇ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਸਰਪ੍ਰਸਤੀ ਕਰਨ ਦੇ ਦੋਸ਼ ਵੀ ਲਗਾਏ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਜਾਂਚ ਵਿਚ ਪੰਜਾਬ ਸਰਕਾਰ ਵੱਲੋਂ ਖਰੀਦ ਏਜੰਸੀਆਂ ਦੀ ਝੋਨੇ ਦੀ ਖਰੀਦ ਵਾਸਤੇ 14 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਵਿਚ ਕੀਤਾ ਗਿਆ ਵਾਧਾ ਵੀ ਸ਼ਾਮਲ ਕੀਤਾ ਜਾਵੇ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਾਰਤ ਭੂਸ਼ਣ ਆਸ਼ੂ ਇਸ ਘੁਟਾਲੇ ਦਾ ਮਾਸਟਰਮਾਈਂਡ ਕਿਉਂਕਿ ਉਹ ਨਾ ਸਿਰਫ ਇਸ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਵਿਚ ਨਾਕਾਮ ਰਿਹਾ ਬਲਕਿ ਉਸਨੇ ਇਸਦੀ ਜਾਂਚ ਕਿਸੇ ਨਿਰਪੱਖ ਏਜੰਸੀ ਹਵਾਲੇ ਕਰਨ ਤੋਂ ਵੀ ਇਨਕਾਰ ਕੀਤਾ।
ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ। ਬਾਰਦਾਨੇ ਦੀ ਖਰੀਦ ਵਿਚ ਕਈ ਸੌ ਕਰੋੜ ਰੁਪਏ ਦਾ ਘੁਟਾਲਾ ਕੀਤਾ ਗਿਆ। ਉਹਨਾਂ ਕਿਹਾ ਕਿ ਆਸ਼ੂ ਦੇ ਕਾਲੇ ਕਾਰਨਾਮਿਆਂ ਖੁੱਲ੍ਹਾਸਾ ਪਟਿਆਲਾ ਦੇ ਖੁਰਾਕ ਤੇ ਸਿਵਲ ਸਪਲਾਈ ਜ਼ਿਲ੍ਹਾ ਮੈਨੇਜਰ ਦੀ ਵਟਸਐਪ ਚੈਟ ਲੀਕ ਹੋਣ ਤੋਂ ਹੀ ਹੋ ਗਿਆ ਸੀ। ਉਹਨਾਂ ਕਿਹਾ ਕਿ ਮੰਤਰੀ ਦੇ ਖਿਲਾਫ ਸਬੂਤਾਂ ਵਿਚ ਵਾਧਾ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬੀਆਂ ਨੁੰ ਇਸਦਾ ਜਵਾਬ ਦੇਵੇ ਕਿ ਉਸਨੇ ਆਸ਼ੂ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ?

ਸਰਦਾਰ ਗਰੇਵਾਲ ਨੇ ਇਹ ਵੀ ਮੰਗ ਕੀਤੀ ਕਿ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਦੀ ਧਰਮ ਪਤਨੀ ਸ੍ਰੀਮਤੀ ਮਮਤਾ ਆਸ਼ੂ ਦੇ ਸਮਾਰਟ ਸਿਟੀ ਪ੍ਰਾਜੈਕਟ ਲਈ ਆਏ ਫੰਡਾਂ ਦੀ ਦੁਰਵਰਤੋਂ ਨਾਲ ਸੰਬੰਧਾਂ ਦੀ ਜਾਂਚ ਵੀ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਮੰਤਰੀ ਦੀ ਪਤਨੀ ਸਮਾਰਟ ਸਿਟੀ ਪ੍ਰਾਜੈਕਟ ਦੇ ਫੰਡਾਂ ਦੀ ਵਰਤੋਂ ਦੀ ਚੇਅਰਮੈਨ ਸੀ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਲੁਧਿਆਣਾ ਇੰਪਰੂਵੈਂਟ ਟਰੱਸਟ ਦੇ ਫੰਡ ਇੰਟਰਲਾਕਿੰਗ ਟਾਈਲਾਂ ਦੀ ਖਰੀਦ ਲਈ ਵਰਤਣ ਦੀ ਗੈਰ ਕਾਨੁੰਨੀ ਕਾਰਵਾਈ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ।

ਅਕਾਲੀ ਆਗੂ ਨੇ ਇਹ ਵੀ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਵੱਲੋਂ ਸ੍ਰੀ ਹਰਿਮੰਦਿਰ ਸਾਹਿਬ ਵਿਚ ਵਾਪਰੀ ਘਿਨੌਣੀ ਬੇਅਦਬੀ ਦੀ ਘਟਨਾ ਪਿਛੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੁਲਜ਼ਮਾਂ ਦੀ ਹਾਲੇ ਤੱਕ ਸ਼ਨਾਖ਼ਤ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਦੂਜੇ ਪਾਸੇ ਲੁਧਿਆਣਾ ਕਚਹਿਰੀਆਂ ਵਿਚ ਬੰਬ ਧਮਾਕਾ ਕਰਨ ਦੇ ਦੋਸ਼ੀਆਂ ਦੀ ਪਛਾਣ ਕੁਝ ਹੀ ਘੰਟਿਆਂ ਅੰਦਰ ਹੋ ਗਈ ਜਦੋਂ ਕਿ ਦੋਸ਼ੀ ਦੀ ਧਮਾਕੇ ਵਿਚ ਮੌਤ ਹੋ ਗਈ ਸੀ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਸਿੱਖਸ ਫਾਰ ਜਸਟਿਸ ਨਾਲ ਸੰਬੰਧਾਂ ਦੀ ਵੀ ਜਾਂਚ ਕੀਤੀ ਜਾਵੇ।

ਇਸ ਦੌਰਾਨ ਸੀਨੀਅਰ ਆਗੂ ਹਰੀਸ਼ ਰਾਏ ਢਾਂਡਾ ਨੇ ਇਹ ਵੀ ਦੱਸਿਆ ਕਿ ਕਿਵੇਂ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਜਬਰ ਜਨਾਹ ਦੇ ਦੋਸ਼ ਲਾਉਣ ਵਾਲੀ ਪੀੜ੍ਹਤ ਤੇ ਉਸਦੇ ਪੁੱਤਰ ਦੇ ਖਿਲਾਫ ਵੱਖ ਵੱਖ ਰਾਜਾਂ ਵਿਚ ਝੂਠੇ ਕੇਸ ਦਰਜ ਕੀਤੇ ਗਏ। ਉਹਨਾਂ ਕਿਹਾ ਕਿ ਇਕ ਕੇਸ ਕੋਟਾ ਵਿਚ ਦਰਜ ਕੀਤਾ ਗਿਆ ਜਦੋਂ ਕਿ ਦੂਜਾ ਕੇਸ ਸਾਰੇ ਪਰਿਵਾਰ ਅਤੇ ਗਵਾਹਾਂ ਦੇ ਖਿਲਾਫ ਉੜੀਸਾ ਵਿਚ ਦਰਜ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਸਿਮਰਜੀਤ ਸਿੰਘ ਬੈਂਸ ਜੋ ਭਗੌੜਾ ਐਲਾਨਿਆ ਜਾਣ ਵਾਲਾ ਹੈ, ਸ਼ਿਕਾਇਤਕਰਤਾ ਦੇ ਖਿਲਾਫ ਝੁਠੇ ਕੇਸ ਦਰਜ ਕਰਵਾ ਕੇ ਜੇਲ੍ਹ ਜਾਣ ਤੋਂ ਬਚਣ ਦਾ ਯਤਨ ਕਰ ਰਿਹਾ ਹੈ।
ਪ੍ਰੈਸ ਕਾਨਫਰੰਸ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਿਤਪਾਲ ਸਿੰਘ ਪਾਲੀ, ਰਣਜੀਤ ਸਿੰਘ ਢਿੱਲੋਂ ਅਤੇ ਹਰਭਜਨ ਸਿੰਘ ਡੰਗ ਵੀ ਹਾਜ਼ਰ ਸਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੀ ਦੇਗ ਪ੍ਰਵਾਨ ਕਰਵਾਉਣ ਲਈ ਨਵੇਂ ਕਾਊਂਟਰਾਂ ਦੀ ਆਰੰਭਤਾ

0

ਆਰੰਭਤਾ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਵੱਡੀ ਗਿਣਤੀ ’ਚ ਆਮਦ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੜਾਹ ਪ੍ਰਸ਼ਾਦ ਦੀ ਦੇਗ ਪ੍ਰਵਾਨ ਕਰਵਾਉਣ ਲਈ ਨਵੇਂ ਤਿਆਰ ਕੀਤੇ ਕਾਊਂਟਰਾਂ ਦੀ ਅੱਜ ਸ਼ੁਰੂਆਤ ਕੀਤੀ ਗਈ। ਕਾਊਂਟਰਾਂ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਨੰਦ ਸਾਹਿਬ ਦਾ ਜਾਪ ਕੀਤਾ ਅਤੇ ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਸੰਗਤਾਂ ਨਤਮਸਤਕ ਹੁੰਦੀਆਂ ਹਨ ਅਤੇ ਸ਼ਰਧਾ ਅਨੁਸਾਰ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਵਧਦੀ ਆਮਦ ਦੇ ਮੱਦੇਨਜ਼ਰ ਕੜਾਹ ਪ੍ਰਸ਼ਾਦ ਭੇਟ ਕਰਨ ਲਈ ਨਵੇਂ ਕਾਊਂਟਰ ਤਿਆਰ ਕਰਵਾਏ ਗਏ ਹਨ, ਜਿਨ੍ਹਾਂ ਦੀ ਸੇਵਾ ਗੁਰੂ ਘਰ ਦੇ ਅਨਿੰਨ ਸ਼ਰਧਾਲੂ ਭਾਈ ਪ੍ਰਭਜੋਤ ਸਿੰਘ ਤੇ ਉਨ੍ਹਾਂ ਦੇ ਸਪੁੱਤਰਾਂ ਭਾਈ ਸੁਰਿੰਦਰਪਾਲ ਸਿੰਘ ਅਤੇ ਭਾਈ ਇੰਦਰਪਾਲ ਸਿੰਘ ਨੇ ਕਰਵਾਈ ਹੈ।

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸੇਵਕ ਪਰਿਵਾਰ ਨੇ ਸ੍ਰੀ ਅਖੰਡਪਾਠ ਸਾਹਿਬ ਲਈ 4 ਕਮਰਿਆਂ ਦੇ ਨਵੀਨੀਕਰਣ ਦੀ ਵੀ ਸੇਵਾ ਕਰਵਾਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਕਿਰਪਾ ਕਰਨ ਇਹ ਪਰਿਵਾਰ ਇਸੇ ਤਰ੍ਹਾਂ ਹੀ ਗੁਰੂ ਦੀਆਂ ਸੇਵਾਵਾਂ ਨਿਭਾਉਂਦਾ ਰਹੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੇਵਕ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ, ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਇੰਚਾਰਜ ਸ. ਸ਼ਹਿਬਾਜ਼ ਸਿੰਘ, ਸ. ਸੁਖਬੀਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ ਆਦਿ ਮੌਜੂਦ ਸਨ।

ਹਰਸਿਮਰਤ ਕੌਰ ਬਾਦਲ ਨੇ ਔਰਤਾਂ ਲਈ ਕੀਤੇ ਵੱਡੇ ਐਲਾਨ, ਕਾਂਗਰਸ ‘ਤੇ ਸਾਧੇ ਨਿਸ਼ਾਨੇ

0

ਹਰਸਿਮਰਤ ਕੌਰ ਬਾਦਲ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਹੰਸਰਾਜ ਰੋਸ਼ਨ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਫਾਜ਼ਿਲਕਾ ਪਹੁੰਚੀ। ਇਸ ਦੌਰਾਨ ਉਨ੍ਹਾਂ ਇੱਥੋਂ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵਾਰ ਫਿਰ ਤੋਂ ਸੱਤਾ ਵਿੱਚ ਲਿਆਉਣ ਦੀ ਅਪੀਲ ਕੀਤੀ।

ਹਰਸਿਮਰਤ ਕੌਰ ਨੇ ਕਿਹਾ ਕਿ ਉਹ ਸੁਖਬੀਰ ਬਾਦਲ ਨੂੰ ਬੇਨਤੀ ਕਰੇਗੀ ਕਿ ਕਿਸੇ ਨੂੰ ਕੋਈ ਅਹੁਦਾ ਮਿਲੇ ਜਾਂ ਨਾ ਮਿਲੇ ਪਰ ਬਿਕਰਮ ਸਿੰਘ ਮਜੀਠੀਆ ਨੂੰ ਘੱਟੋ-ਘੱਟ 6 ਮਹੀਨਿਆਂ ਲਈ ਗ੍ਰਹਿ ਮੰਤਰੀ ਬਣਾਇਆ ਜਾਵੇ।

ਝੂਠੇ ਕੇਸ ਦਰਜ ਕਰਕੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕੀਤੀ ਗਈ ਹੈ, ਇਨ੍ਹਾਂ ਸਾਰਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਗੁਟਖਾ ਸਾਹਿਬ ਦੀ ਸਹੁੰ ਖਾ ਕੇ 4 ਹਫ਼ਤਿਆਂ ‘ਚ ਨਸ਼ਾ ਖਤਮ ਕਰਨ ਦੀ ਗੱਲ ਕਹੀ ਸੀ ਪਰ ਇਨ੍ਹਾਂ 5 ਸਾਲਾਂ ‘ਚ ਨਸ਼ੇ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਹਰਸਿਮਰਤ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ‘ਚ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਂਦੀ ਹੈ ਤਾਂ ਹਰ ਔਰਤ ਦੇ ਖਾਤੇ ‘ਚ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਜ਼ਮੀਨ ਦਾ ਬੀਮਾ ਅਤੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ।400 ਯੂਨਿਟ ਬਿਜਲੀ ਮਾਫ ਕੀਤੀ ਜਾਵੇਗੀ।

ਦੇਖੋ ਕੌਣ ਹੈ ਇਹ ਸਾਬਕਾ ਆਗੂ ? ਜਿਸ ਦੀ ਬੀਬਾ ਬਾਦਲ ਨੇ ਆਪ ਕਰਵਾਈ ਘਰ ਵਾਪਸੀ !

0

ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਦਲਾਂ ‘ਚ ਇੱਕ ਦੂਜੇ ਨੂੰ ਪਛਾੜਨ ਦੀ ਹੋੜ ਲੱਗੀ ਹੈ।ਹੁਣ ਤੋਂ ਹੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਪੂਰੇ ਜੋਰਾਂ ਨਾਲ ਚੱਲ ਰਹੀਆਂ ਹਨ।ਇੱਕ ਪਾਰਟੀ ਛੱਡ ਦੂਜੀ ‘ਚ ਸ਼ਾਮਲ ਹੋਣ ਦੇ ਸਿਲਸਿਲੇ ਲਗਾਤਾਰ ਜਾਰੀ ਹਨ।

ਦੱਸ ਦੇਈਏ ਕਿ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸ.ਹਰਵੰਤ ਸਿੰਘ ਦਾਤੇਵਾਸ ਬੁਢਲਾਡਾ ਸਾਬਕਾ ਜ਼ਿਲ੍ਹਾ ਪ੍ਰਧਾਨ ਮਾਨਸਾ ਦੇ ਪੁੱਤਰ ਵਿਕਰਮਜੀਤ ਸਿੰਘ ਦਾਤੇਵਾਸ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਡੇਮੋਕ੍ਰੇਟਿਕ ਨੇ ਘਰ ਵਾਪਸੀ ਕੀਤੀ ਹੈ । ਇਸਦੇ ਨਾਲ ਹੀ ਮਨਜਿੰਦਰ ਸਿੰਘ ਸਰਪੰਚ ਕਣਕਵਾਲ ਚਾਹਲਾਂ ਹਲਕਾ ਬੁਢਲਾਡਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ।

Breaking : BJP ‘ਚ ਸ਼ਾਮਿਲ ਹੋਣ ਤੋਂ ਬਾਅਦ ਮਨਜਿੰਦਰ ਸਿਰਸਾ ਅਤੇ ਰਾਣਾ ਸੋਢੀ ਨੂੰ ਕੇਂਦਰ ਸਰਕਾਰ ਨੇ ਦਿੱਤੀ ਇਹ ਸੁਵਿਧਾਵਾਂ

0

ਨਵੀਂ ਦਿੱਲੀ/ਪਟਿਆਲਾ : ਬੀਜੇਪੀ ‘ਚ ਸ਼ਾਮਿਲ ਹੋਣ ਤੋਂ ਬਾਅਦ ਮਨਜਿੰਦਰ ਸਿਰਸਾ ਅਤੇ ਰਾਣਾ ਗੁਰਮੀਤ ਸੋਢੀ ਨੂੰ ਕੇਂਦਰ ਸਰਕਾਰ ਨੇ ‘Z ਸੁਰੱਖਿਆ’ ਦਿੱਤੀ ਹੈ। ਮਨਜਿੰਦਰ ਸਿਰਸਾ ਦੇ ਕੋਲ ‘Y ਸੁਰੱਖਿਆ’ ਸੀ, ਹੁਣ ਸੁਰੱਖਿਆ ਵੱਡੀ ਦਿੱਤੀ ਗਈ ਹੈ। ਦੱਸ ਦਈਏ ਕਿ ਬੀਜੇਪੀ ‘ਚ ਸ਼ਾਮਿਲ ਹੋਣ ਤੋਂ ਬਾਅਦ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ 21 ਦਸੰਬਰ ਨੂੰ ਭਾਜਪਾ ‘ਚ ਸ਼ਾਮਲ ਹੋਏ ਸੋਢੀ ਨੂੰ ਦਿੱਲੀ ਅਤੇ ਪੰਜਾਬ ਦੋਵਾਂ ‘ਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐੱਫ.) ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ।

ਗੁਰੂਹਰਿ ਸਰਾਏ ਤੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਚਾਰ ਵਾਰ ਵਿਧਾਇਕ ਰਹੇ ਸੋਢੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਕਰੀਬੀ ਦੱਸੇ ਜਾਂਦੇ ਹਨ। ਉਹ ਪਹਿਲਾਂ ਹੀ ਸੋਸ਼ਲ ਮੀਡੀਆ ‘ਤੇ ਕਾਂਗਰਸ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਚੁੱਕੇ ਸਨ। ਸੂਤਰਾਂ ਦੇ ਹਾਵਾਲੇ ਤੋਂ ਕਿਹਾ ਜਾ ਰਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫਾਰਿਸ਼ ‘ਤੇ ਸੋਢੀ ਨੂੰ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ ਅਤੇ ਜਦੋਂ ਵੀ ਉਹ ਪੰਜਾਬ ਅਤੇ ਦਿੱਲੀ ਦੀ ਯਾਤਰਾ ਕਰਨਗੇ ਤਾਂ ਉਨ੍ਹਾਂ ਕੋਲ ਸੀ.ਆਰ.ਪੀ.ਐੱਫ. ਕਮਾਂਡੋਜ਼ ਦਾ ਹਥਿਆਰਬੰਦ ਕਵਰ ਹੋਵੇਗਾ। ਸੂਤਰਾਂ ਨੇ ਦੱਸਿਆ ਕਿ ਇਸ ਘੇਰੇ ਵਿੱਚ ਸੋਢੀ ਦੇ ਨਾਲ 6 – 8 ਕਮਾਂਡੋਜ਼ ਦੀ ਟੁਕੜੀ ਵੀ ਸ਼ਾਮਲ ਹੋਵੇਗੀ।

ਪੰਜਾਬ ਸਿਆਸਤ ‘ਚ ਸਿਫ਼ਰ ਹੋਏ ਕੈਪਟਨ- Bhagwant Mann

0

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਬਣੀ ਸਾਂਝ ਨੂੰ ਸਿਰੇ ਦੀ ਸਿਆਸੀ ਮੌਕਾਪ੍ਰਸਤੀ ਕਰਾਰ ਦਿੰਦੇ ਹੋਏ ਕਿਹਾ ਕਿ ਲੋਕਾਂ ਦੀ ਕਚਹਿਰੀ ਇਹਨਾਂ ਮੌਕਾਪ੍ਰਸਤਾਂ ਨੂੰ ਅਮਲੀ ਰੂਪ ‘ਚ ਸਮਝਾ ਦੇਵੇਗੀ ਕਿ ਇਕੱਲੀਆਂ ਸਿਫ਼ਰਾਂ ਜਿੰਨੀਆਂ ਮਰਜ਼ੀ ਜੁੜ ਜਾਣ, ਪਰ ਜੋੜ ਸਿਫ਼ਰ (ਜ਼ੀਰੋ) ਹੀ ਰਹੇਗਾ।

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਪਵਿੱਤਰ ਗੀਤਾ ਦੇ ਉਪਦੇਸ਼ ਦਾ ਹਵਾਲਾ ਦਿੰਦਿਆਂ ਕਿਹਾ, ”ਜੋ ਹੋ ਰਿਹਾ, ਚੰਗਾ ਹੋ ਰਿਹਾ ਅਤੇ ਜੋ ਹੋਵੇਗਾ, ਉਹ ਵੀ ਚੰਗਾ ਹੀ ਹੋਵੇਗਾ, ਕਿਉਂਕਿ ਪੰਜਾਬ ਦੀ ਜਨਤਾ ਮੌਕਾਪ੍ਰਸਤ ਅਤੇ ਸਵਾਰਥੀ ਆਗੂਆਂ ਦੇ ਦਿਨ ਪ੍ਰਤੀ ਦਿਨ ਉਤਰ ਰਹੇ ਮਖੌਟਿਆਂ ਨੂੰ ਬੜੀ ਬਰੀਕੀ ਨਾਲ ਦੇਖ ਰਹੀ ਹੈ। ਬੜੀ ਗੰਭੀਰਤਾ ਨਾਲ ਲੈ ਰਹੀ ਹੈ। ਨਤੀਜਣ ਇਹਨਾਂ ਸਿਆਸੀ ਮੌਕਾਪ੍ਰਸਤਾਂ ਦੇ ਲੱਛਣ ਦੇਖ ਕੇ ਲੋਕ ਪੱਕਾ ਮਨ ਬਣਾ ਚੁੱਕੇ ਹਨ, ਕਿ ਇਸ ਵਾਰ ਪਿਛਲੀਆਂ ਗ਼ਲਤੀਆਂ ਨਹੀਂ ਦੁਹਰਾਈਆਂ ਜਾਣਗੀਆਂ ਅਤੇ ਇੱਕ ਮੌਕਾ ਆਮ ਆਦਮੀ ਪਾਰਟੀ ਰਾਹੀਂ ਆਪਣੇ ਆਪ ਨੂੰ ਦਿੱਤਾ ਜਾਵੇਗਾ।”

ਭਗਵੰਤ ਮਾਨ ਨੇ ਭਾਜਪਾ, ਕੈਪਟਨ ਅਤੇ ਢੀਂਡਸਾ ਗਰੁੱਪ ‘ਤੇ ਤੰਜ ਕਸਦਿਆਂ ਕਿਹਾ, ”ਹੁਣ ਜਦੋਂ ਤੁਹਾਡਾ ਪੁਰਾਣਾ ਨਾਪਾਕ ਗੱਠਜੋੜ ਜੱਗ ਜ਼ਾਹਿਰ ਹੋ ਹੀ ਗਿਆ ਹੈ ਤਾਂ ਆਪਣੀਆਂ ਸਿਫ਼ਰਾਂ ਨਾਲ ਬੇਸ਼ੱਕ ਬਾਦਲਾਂ ਵਾਲੀ ਸਿਫ਼ਰ ਵੀ ਜੋੜ ਲਵੋ, ਪਰ ਨਤੀਜਾ ਫੇਰ ਵੀ ਸਿਫ਼ਰ ਹੀ ਰਹੇਗਾ। ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਉਹ (ਕੈਪਟਨ) ਪੰਜਾਬ ਦੇ ਲੋਕਾਂ ਨੂੰ ਕੋਈ ਇੱਕ ਕਾਰਨ ਜਾਂ ਵਜਾ ਦੱਸ ਦੇਣ ਕਿ ਲੋਕ ਇੱਕ ਵੀ ਵੋਟ ਉਨ੍ਹਾਂ ਨੂੰ ਕਿਉਂ ਦੇਣ? ਉਲਟਾ ਪੰਜਾਬ ਦੇ ਲੋਕ ਪੁੱਛਣ ਲਈ ਤਿਆਰ ਬਰ ਤਿਆਰ ਬੈਠੇ ਹਨ ਕਿ 2017 ‘ਚ ਲੋਕਾਂ ਵੱਲੋਂ ਦਿੱਤੇ ਗਏ ਜ਼ਬਰਦਸਤ ਫ਼ਤਵੇ ਦੀ ਐਸੀ- ਤੈਸੀ ਕਰਕੇ ਕੈਪਟਨ ਸਾਢੇ ਚਾਰ ਸਾਲ ਆਪਣੇ ਸ਼ਾਹੀ ਫਾਰਮ ਹਾਊਸ ‘ਚੋਂ ਬਾਹਰ ਕਿਉਂ ਨਹੀਂ ਨਿਕਲੇ?

ਮਾਨ ਮੁਤਾਬਿਕ ਕੈਪਟਨ ਅਮਰਿੰਦਰ ਸਿੰਘ ਵੋਟ ਮੰਗਣ ਤਾਂ ਦੂਰ ਲੋਕਾਂ ਨੂੰ ਮੂੰਹ ਦਿਖਾਉਣ ਜੋਗੀ ਹੈਸੀਅਤ ਵੀ ਨਹੀਂ ਰੱਖਦੇ। ਭਗਵੰਤ ਮਾਨ ਨੇ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਸੰਯੁਕਤ ਅਕਾਲੀ ਦਲ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ, ”ਢੀਂਡਸਾ ਜੀ, ਕੈਪਟਨ ਅਤੇ ਅਮਿਤ ਸ਼ਾਹ ਜੀ ਹੋਰਾਂ ਦੀਆਂ ਅਖ਼ਬਾਰਾਂ, ਮੀਡੀਆ ‘ਚ ਫ਼ੋਟੋਆਂ ਦੇਖ ਕੇ ਪੰਜਾਬ ਦੀ ਜਨਤਾ ਨੂੰ ਕੋਈ ਹੈਰਾਨੀ ਨਹੀਂ ਹੋਈ, ਕਿਉਂਕਿ ਢੀਂਡਸਾ ਹੁਰਾਂ ਨੂੰ ਮੋਦੀ ਸਰਕਾਰ ਵੱਲੋਂ ਖ਼ਾਸ ਤੌਰ ‘ਤੇ ਬਖ਼ਸ਼ਿਆਂ ‘ਪਦਮ ਸ੍ਰੀ’ ਪੂਰੀ ਤਰਾਂ ਯਾਦ ਹੈ। ਬਲਕਿ ਇਹ ਚਰਚਾਵਾਂ ਵੀ ਤਰੋਤਾਜ਼ਾ ਹੋ ਗਈਆਂ ਕਿ ਬਾਦਲਾਂ ਦੀ ਥਾਂ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਕੇਂਦਰ ‘ਚ ਵਜ਼ੀਰੀ ਮਿਲ ਸਕਦੀ ਹੈ, ਕਿਉਂਕਿ ਭਾਜਪਾ, ਢੀਂਡਸਾ ਐਂਡ ਪਾਰਟੀ ਰਾਹੀਂ ਵੀ ਪੰਥਕ ਰਾਜਨੀਤੀ ਅਤੇ ਪੰਥਕ ਸੰਸਥਾਵਾਂ ‘ਤੇ ਸਿੱਧਾ ਕੰਟਰੋਲ ਕਰਨ ਦੀ ਫ਼ਿਰਾਕ ਵਿੱਚ ਹੈ।

ਭਾਵੇਂ ਇਹਨਾਂ ਚਰਚਾਵਾਂ ਉੱਤੇ ਕਿਸਾਨੀ ਅੰਦੋਲਨ ਨੇ ਥੁੜਚਿਰਾ ਵਿਰਾਮ ਲਾ ਦਿੱਤਾ ਸੀ, ਪਰ ਹੁਣ ਜਿੱਦਾਂ ਹੀ ਰਸਤਾ ਸਾਫ਼ ਹੋਇਆ ਨਾਪਾਕ ਅਤੇ ਸਵਾਰਥੀ ਇਰਾਦਿਆਂ ਨਾਲ ਲਬਰੇਜ਼ ਇਹ ਗੱਠਜੋੜ ਸਾਹਮਣੇ ਆ ਗਿਆ ਹੈ। ਪ੍ਰੰਤੂ ਭਵਿੱਖ ਦੀ ਕੰਧ ‘ਤੇ ਲਿਖੀ ਇਬਾਰਤ (ਲਿਖਤ) ਸਾਫ਼ ਪੜ੍ਹੀ ਜਾ ਸਕਦੀ ਹੈ ਕਿ ਭਾਜਪਾ ਅਤੇ ਕੈਪਟਨ ਦਾ ਸਾਥ ਢੀਂਡਸਾ ਪਰਿਵਾਰ ਅਤੇ ਸੰਯੁਕਤ ਅਕਾਲੀ ਦਲ ਨੂੰ ਪੰਜਾਬ ਦੇ ਸਿਆਸੀ ਨਕਸ਼ੇ ਤੋਂ ਹਮੇਸ਼ਾ ਲਈ ਸਾਫ਼ ਕਰ ਦੇਵੇਗਾ। ਇਸ ਕਰਕੇ ਹੀ ਸੰਯੁਕਤ ਅਕਾਲੀ ਦਲ ਤੇਜ਼ੀ ਨਾਲ ਭੁਰਨ (ਖ਼ਤਮ ਹੋਣ) ਲੱਗਾ ਹੈ। ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਅਤੇ ਆਗੂਆਂ ਨੂੰ ਵੀ ਜਵਾਬ ਦੇਣਾ ਪਵੇਗਾ ਕਿ ਅਜਿਹੀਆਂ ਕਿਹੜੀਆਂ ਮਜਬੂਰੀਆਂ ਅਤੇ ਸਿਆਸੀ ਭੁੱਖਾਂ ਹਨ ਕਿ ਉਹ ਅਜਿਹੀ ਭਾਜਪਾ ਦੀ ਗੋਦੀ ਵਿੱਚ ਬੈਠੇ ਰਹੇ ਹਨ, ਜਿਸ ਨੂੰ ਕਿਸਾਨੀ ਅੰਦੋਲਨ ਦੌਰਾਨ ਪੰਜਾਬ ਅਤੇ ਪੰਥ ਦੀ ਦੁਸ਼ਮਣ ਜਮਾਤ ਦੱਸਦੇ ਸਨ।

ਸੂਬਾ ਪ੍ਰਧਾਨ ਨੇ ਭਾਰਤੀ ਜਨਤਾ ਪਾਰਟੀ ਨੂੰ ਸਿਆਸੀ ਸ਼ਾਰਕ ਦੱਸਦੇ ਹੋਏ ਕਿਹਾ ਕਿ ਅੱਜ ਦੇਸ਼ ਦੇ ਸੰਵਿਧਾਨ, ਲੋਕਤੰਤਰ ਅਤੇ ਆਪਸੀ ਭਾਈਚਾਰੇ ਦੇ ਨਾਲ- ਨਾਲ ਸਿਆਸੀ ਕਦਰਾਂ ਕੀਮਤਾਂ ਲਈ ਭਾਜਪਾ ਸਭ ਤੋਂ ਵੱਡਾ ਖ਼ਤਰਾ ਬਣ ਚੁੱਕੀ ਹੈ। ਪ੍ਰੰਤੂ ਖ਼ੁਸ਼ਕਿਸਮਤੀ ਇਹ ਹੈ ਕਿ ਪੰਜਾਬ ਦੀ ਜਨਤਾ ਭਾਜਪਾ ਦੇ ਮਾਰੂ ਨਿਜ਼ਾਮ ਤੋਂ ਹਮੇਸ਼ਾ ਚੌਕੰਨੀ ਰਹੀ ਹੈ ਅਤੇ ਭਵਿੱਖ ‘ਚ ਹੋਰ ਵੀ ਸੁਚੇਤ ਰਹੇਗੀ, ਕਿਉਂਕਿ ਸੱਤਾ ਦੇ ਭੁੱਖੇ ਅਤੇ ਭ੍ਰਿਸ਼ਟਾਚਾਰ ‘ਚ ਡੁੱਬੇ ‘ਪੰਜਾਬ ਦੇ ਡੋਗਰੇ’ ਭਾਜਪਾ ਦੇ ਮਾਰੂ ਰੱਥ ਸਵਾਰ ਹੋ ਰਹੇ ਹਨ ਅਤੇ ਆਪਣੇ ਅਸਲੀ ਚਿਹਰੇ ਨੰਗੇ ਕਰ ਰਹੇ ਹਨ। ਮਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ, ਕੈਪਟਨ, ਬਾਦਲ ਅਤੇ ਚੋਣਾ ਦੇ ਮੱਦੇਨਜ਼ਰ ਖੁੰਭਾਂ ਵਾਂਗ ਉੱਗ ਰਹੀਆਂ ਇਹਨਾਂ ਦੀਆਂ ਏ- ਬੀ -ਸੀ ਟੀਮਾਂ ਅਗਲੇ 100 ਸਾਲਾਂ ‘ਚ ਵੀ ਪੰਜਾਬ ਅਤੇ ਪੰਜਾਬੀਆਂ ਦਾ ਭਵਿੱਖ ਸੁਧਾਰ ਅਤੇ ਸੰਵਾਰ ਨਹੀਂ ਸਕਦੀਆਂ, ਇਸ ਲਈ ਇਨ੍ਹਾਂ ਨੂੰ ਹੋਰ ਪਰਖਣ ਦੀ ਗ਼ਲਤੀ ਨਾ ਕਰਕੇ ਇੱਕ ਮੌਕਾ ਅਰਵਿੰਦ ਕੇਜਰੀਵਾਲ ਦੇ ਵਿਕਾਸ ਮਾਡਲ ਨੂੰ ਜ਼ਰੂਰ ਦੇਣਗੇ।

ਲੁਧਿਆਣਾ ‘ਚ ਇੱਕ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਹੋਇਆ ਭਾਰੀ ਮਾਲੀ ਨੁਕਸਾਨ

0

ਲੁਧਿਆਣਾ ਤੋਂ ਇੱਕ ਜੋਨਸਨ ਫੈਬਰਿਕ ਨਾਂ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਫਿਲਹਾਲ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਚੁੱਕੀਆਂ ਹਨ ਅਤੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਲਗਾਤਾਰ ਕੀਤੀ ਜਾ ਰਹੀ ਹੈ। ਇਸ ਮੌਕੇ ਅੱਗ ‘ਤੇ ਕੰਟਰੋਲ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਪੁੱਜੀਆਂ

ਜਾਣਕਾਰੀ ਅਨੁਸਾਰ ਫੈਕਟਰੀ ਨੂੰ ਇੰਨੀ ਭਿਆਨਕ ਅੱਗ ਲੱਗੀ ਕਿ ਧੂੰਏਂ ਦੀਆਂ ਲਪਟਾਂ ਦੂਰ-ਦੂਰ ਤੱਕ ਉੱਠਦੀਆਂ ਦਿਖਾਈ ਦਿੱਤੀਆਂ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਿਲਹਾਲ ਫਾਇਰ ਮੁਲਾਜ਼ਮਾਂ ਵੱਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ। ਇਹ ਮੁਲਾਜ਼ਮ ਇਸ ਪ੍ਰਾਈਵੇਟ ਫੈਕਟਰੀ ਦੇ ਟੌਪ ‘ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਇਸ ਦੇ ਨਾਲ ਹੀ ਹੁਣ ਤੱਕ ਭਾਰੀ ਮਾਲੀ ਨੁਕਸਾਨ ਹੋਣ ਦਾ ਹੀ ਪਤਾ ਲੱਗ ਸਕਿਆ ਹੈ। ਇਸ ਦੌਰਾਨ ਕਿਸੇ ਜਾਨੀ ਨੁਕਸਾਨ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।

PM ਮੋਦੀ ਦੀ ਕਾਨਪੁਰ ਰੈਲੀ ‘ਚ ਹਿੰਸਾ ਭੜਕਾਉਣ ਦੇ ਮਾਮਲੇ ‘ਚ ਪੁਲਿਸ ਨੇ FIR ਕੀਤੀ ਦਰਜ

0

ਪੀਐੱਮ ਮੋਦੀ ਦੀ ਬੀਤੇ ਦਿਨੀ ਕਾਨਪੁਰ ਰੈਲੀ ‘ਚ ਹਿੰਸਾ ਦੀ ਵੱਡੀ ਸਾਜ਼ਿਸ਼ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਪੀਐਮ ਮੋਦੀ ਦੀ ਕਾਨਪੁਰ ਰੈਲੀ ਦੌਰਾਨ ਹਿੰਸਾ ਭੜਕਾਉਣ ਅਤੇ ਗੱਡੀ ਦੀ ਭੰਨਤੋੜ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੌਰਾਨ ਭੰਨਤੋੜ ਅਤੇ ਹਮਲੇ ਦੇ ਸਬੰਧ ਵਿੱਚ ਨੌਬਸਤਾ ਥਾਣੇ ਵਿੱਚ ਮਾਮਲਾ ਦਰਜ ਕੀਤਾ ਹੈ ਅਤੇ ਹੁਣ ਤੱਕ 5 ਸਪਾ ਨੇਤਾਵਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੇ ਨਾਮ ਸੁਕਾਂਤ ਸ਼ਰਮਾ, ਸਚਿਨ ਕੇਸਰਵਾਨੀ, ਅਭਿਸ਼ੇਕ ਰਾਵਤ ਅਤੇ ਨਿਕੇਸ਼ ਕੁਮਾਰ ਹਨ। ਇਸ ਗੱਲ ਦੀ ਪੁਸ਼ਟੀ ਖੁਦ ਵਧੀਕ ਪੁਲਿਸ ਕਮਿਸ਼ਨਰ ਆਨੰਦ ਪ੍ਰਕਾਸ਼ ਤਿਵਾਰੀ ਨੇ ਕੀਤੀ ਹੈ।

ਅਕਾਲੀ ਦਲ ਨੂੰ ਵੱਡਾ ਝਟਕਾ, ਭਾਜਪਾ ਵਿੱਚ ਸ਼ਾਮਲ ਹੋਏ ਦੋ ਵੱਡੇ

ਇਸ ਸੰਬੰਧ ‘ਚ ਵਧੀਕ ਪੁਲਿਸ ਕਮਿਸ਼ਨਰ ਆਨੰਦ ਪ੍ਰਕਾਸ਼ ਤਿਵਾਰੀ ਨੇ ਪੁਸ਼ਟੀ ਕੀਤੀ ਕਿ ਹੁਣ ਤੱਕ 4 ਐਸਪੀ ਵਰਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੱਠ ਲੋਕਾਂ ਦੀ ਪਛਾਣ ਕਰ ਲਈ ਹੈ ਅਤੇ ਬਾਕੀ ਚਾਰ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਗੱਡੀ ‘ਚ ਭੰਨਤੋੜ ਕੀਤੀ ਗਈ, ਉਹ ਅੰਕੁਰ ਪਟੇਲ ਨਾਂਅ ਦੇ ਵਿਅਕਤੀ ਦੀ ਹੈ, ਜੋ 2019 ਤੋਂ 2020 ਤੱਕ ਸਮਾਜਵਾਦੀ ਪਾਰਟੀ ‘ਚ ਪਛੜੀਆਂ ਸ਼੍ਰੇਣੀਆਂ ਦੇ ਸੈੱਲ ਸਕੱਤਰ ਰਹੇ ਹਨ। ਫਿਲਹਾਲ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਕਮਿਸ਼ਨਰ ਅਰੁਣ ਨੇ ਦੱਸਿਆ ਕਿ ਨੌਬਸਤਾ ਥਾਣਾ ਖੇਤਰ ‘ਚ ਇਕ ਘਟਨਾ ਸਾਹਮਣੇ ਆਈ ਹੈ, ਜਿਸ ‘ਚ ਇਕ ਸਿਆਸੀ ਪਾਰਟੀ ਦੇ ਕੁਝ ਲੋਕਾਂ ਨੇ ਪ੍ਰਦਰਸ਼ਨ ਦੇ ਨਾਂਅ ‘ਤੇ ਅਸ਼ਲੀਲ ਹਰਕਤਾਂ ਕੀਤੀਆਂ। ਇੱਕ ਕਾਰ ਅਤੇ ਹੋਰ ਵਾਹਨਾਂ ਦੀ ਭੰਨਤੋੜ ਕੀਤੀ ਗਈ ਹੈ। ਇਹ ਕਿਸੇ ਵੀ ਤਰ੍ਹਾਂ ਮੁਆਫ਼ ਕਰਨ ਯੋਗ ਨਹੀਂ ਹੈ। ਸਿਆਸੀ ਪ੍ਰਦਰਸ਼ਨ ਦੇ ਨਾਂਅ ‘ਤੇ ਕੋਈ ਵੀ ਕਾਨੂੰਨ ਨੂੰ ਆਪਣੇ ਹੱਥਾਂ ‘ਚ ਨਹੀਂ ਲੈ ਸਕਦਾ। ਇਨ੍ਹਾਂ ਸਾਰੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰ ਲਈ ਗਈ ਹੈ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਸੁਖਬੀਰ ਬਾਦਲ ਨੇ ਟ੍ਰਾਂਸਪੋਰਟ ਮੈਨੀਫੈਸਟੋ ਕੀਤਾ ਜਾਰੀ, ਸਰਕਾਰ ਬਣਨ ‘ਤੇ ਮਿਲਣਗੀਆਂ ਇਹ ਸਹੂਲਤਾਂ

ਬੀਤੇ ਦਿਨੀ ਪੀਐਮ ਮੋਦੀ ਕਾਨਪੁਰ ਵਿੱਚ ਸਨ, ਜਿੱਥੇ ਉਨ੍ਹਾਂ ਨੇ ਕਾਨਪੁਰ ਮੈਟਰੋ ਦਾ ਉਦਘਾਟਨ ਕੀਤਾ ਅਤੇ ਕਈ ਯੋਜਨਾਵਾਂ ਦਿੱਤੀਆਂ। ਕਾਨਪੁਰ ਵਿੱਚ ਰੈਲੀ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਮੈਟਰੋ ਰੇਲ ਰਾਹੀਂ ਯਾਤਰਾ ਕੀਤੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਉਨ੍ਹਾਂ ਦੇ ਨਾਲ ਸਨ। ਪੀਐਮ ਮੋਦੀ ਨੇ ਕਾਨਪੁਰ ਮੈਟਰੋ ਰੇਲ ਪ੍ਰੋਜੈਕਟ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ।