ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਦੇ ਨਾਂ ਦਾ ਅੱਜ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। ਰਣਜੀਤ ਸਿੰਘ ਬ੍ਰਹਮਪੁਰਾ ਪਿਛਲੇ ਹਫਤੇ ਹੀ ਪ੍ਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ‘ਚ ਅਕਾਲੀ ਦਲ ‘ਚ ਸ਼ਾਮਲ ਹੋਏ ਸਨ। ਉਸ ਸਮੇਂ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਦਾ ਡਿਪਟੀ ਸਰਪ੍ਰਸਤ ਬਣਾਉਣ ਦਾ ਐਲਾਨ ਵੀ ਕੀਤਾ ਸੀ ਪਰ ਉਨ੍ਹਾਂ ਖੁਸ਼ੀ ਨਾਲ ਨਾਂਹ ਕਰ ਦਿੱਤੀ ਸੀ। ਉਹ ਪਹਿਲਾਂ ਪੰਜਾਬ ਸਰਕਾਰ ਵਿੱਚ ਦੋ ਵਾਰ ਕੈਬਨਿਟ ਮੰਤਰੀ ਅਤੇ ਪੰਜਾਬ ਵਿੱਚ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ।
ਮਲੋਟ ਨੇੜਲੇ ਪਿੰਡ ਈਨਾ ਖੇੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਨੌਜਵਾਨ ਵੱਲੋਂ ਮਲੋਟ ਨੇੜਲੇ ਪਿੰਡ ਈਨਾ ਖੇੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਸਾਹਿਬ ਤੋਂ ਚੁੱਕ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਅਤੀ ਨਿੰਦਣਯੋਗ ਹਨ। ਉਨ੍ਹਾਂ ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਅੰਦਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਅਤੇ ਸਰਕਾਰ ਖ਼ਾਮੋਸ਼ ਬੈਠੀ ਹੋਈ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਸੁਚੇਤ ਰੂਪ ਵਿਚ ਸੇਵਾ ਸੰਭਾਲ ਯਕੀਨੀ ਬਣਾਉਣ ਲਈ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਸੇਵਾਦਾਰ ਦਾ ਹੋਣਾ ਲਾਜ਼ਮੀ ਕੀਤਾ ਜਾਵੇ। ਇਸ ਲਈ ਸੰਗਤਾਂ ਵੀ ਗੁਰਦੁਆਰਾ ਸਾਹਿਬਾਨ ਅੰਦਰ ਪਹਿਰੇਦਾਰੀ ਲਈ ਸਹਿਯੋਗ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਵਾਪਰੀ ਇਸ ਘਟਨਾ ਦੀ ਤਹਿ ਤੱਕ ਜਾ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਅੱਗੇ ਤੋਂ ਕੋਈ ਸ਼ਰਾਰਤੀ ਅਨਸਰ ਇਸ ਤਰ੍ਹਾਂ ਦੀ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ।
ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਚੋਣਾਂ ‘ਚ ਜਿੱਤੇ ਹੋਏ ਕੌਂਸਲਰਾਂ ਨੂੰ ਖਰੀਦਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼: ਰਾਘਵ ਚੱਢਾ
ਆਮ ਆਦਮੀ ਪਾਰਟੀ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ। ਜਿਸ ‘ਚ ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀ ਚੰਡੀਗੜ੍ਹ ‘ਚ ਨਗਰ ਨਿਗਮ ਦੀਆਂ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੇ ਕਾਂਗਰਸ ਤੇ ਭਾਜਪਾ ਦੇ 25 ਸਾਲਾਂ ਦੇ ਭ੍ਰਿਸ਼ਟ ਰਾਜ ਦਾ ਅੰਤ ਕਰਕੇ ਕੇਜਰੀਵਾਲ ਦੇ ਮਾਡਲ ਆਫ ਗਵਰਨਸ ਨੂੰ ਜਿੱਤਾ ਕੇ ਚੰਡੀਗੜ੍ਹ ‘ਚ ਸਾਫ਼ ਰਾਜਨੀਤੀ ਦੀ ਸ਼ੁਰੂਆਤ ਕੀਤੀ ਹੈ।
“ਪੁਲਿਸ ਵਾਲੇ ਰਾਹ ਜਾਂਦਿਆਂ ਦੇ ਕੱਢ ਲੈਂਦੇ ਨੇ ਪੈਸੇ”, Sidhu ਤੋਂ ਬਾਅਦ Sukhbir Badal ਦਾ ਵਿਵਾਦਤ ਬਿਆਨ
ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੇ ਇੱਕ ਨੇਕ ਪਾਰਟੀ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੋਂ ਚੰਡੀਗੜ੍ਹ ਚੋਣਾਂ ਦੇ ਨਤੀਜੇ ਆਏ ਹਨ,ਉਸ ਸਮੇਂ ਤੋਂ ਹੀ ਭਾਜਪਾ ਦੇ ਲੋਕਾਂ ਨੇ ਬਹੁਮਤ ਦਾ ਅੰਕੜਾ ਪਾਉਣ ਲਈ ਸਾਡੇ ਜਿੱਤੇ ਹੋਏ ਕੌਸਲਰਾਂ ਨੂੰ ਖਰੀਦਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਵੱਡੇ-ਵੱਡੇ ਲੀਡਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਜਿੱਤੇ ਹੋਏ ਕੌਸਲਰਾਂ ਨੂੰ ਫੋਨ ਕਰਕੇ ਉਨ੍ਹਾਂ ਦੇ ਘਰ ਜਾ ਕੇ ਕਿਹਾ ਜਾ ਰਿਹਾ ਹੈ ਕਿ ਤੁਸੀਂ ਦੱਸੋ ਕਿੰਨੇ ਪੈਸੇ ਚਹੀਦੇ ਹਨ ਤੇ ਆਪਣੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਿਲ ਹੋ ਜਾਵੋ।
Delhi ਵਾਸੀਆਂ ਦੀ Punjab ਵਾਲਿਆਂ ਨੂੰ ਸਲਾਹ, ਮੁਹੱਲਾ ਕਲੀਨਿਕ ਬਾਹਰ ਇੱਕਠੇ ਹੋਏ ਲੋਕ
ਰਾਘਵ ਚੱਢਾ ਨੇ ਕਿਹਾ ਕਿ ਸਾਡੇ ਤਿੰਨ ਕੌਸਲਰਾਂ ਨੂੰ ਖਰੀਦਣ ਲਈ ਆਫਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ 2 ਕੌਸਲਰਾਂ ਨੂੰ 50-50 ਲੱਖਾਂ ਦਾ ਆਫਰ ਕੀਤਾ ਗਿਆ ਤੇ ਇੱਕ ਨੂੰ 75 ਲੱਖ ਦੇਣ ਲਈ ਕਿਹਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਭਾਜਪਾ ਦੇ ਆਗੂ ਅਜਿਹਾ ਕਰਨ ਤੋਂ ਨਾ ਰੁਕੇ ਤਾਂ ਉਨ੍ਹਾਂ ਦੀਆਂ ਫੋਨ ਕਾਲਾਂ ਰਿਕਾਰਡ ਕਰਕੇ ਲੋਕਾਂ ਅੱਗੇ ਜਨਤਕ ਕੀਤੀਆਂ ਜਾਣਗੀਆਂ।
ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਸਮੇਤ ਕਈ ਆਗੂ BJP ‘ਚ ਹੋਏ ਸ਼ਾਮਿਲ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਬੀਜੇਪੀ ‘ਚ ਸ਼ਾਮਲ ਹੋ ਗਏ ਹਨ।
Delhi ‘ਚ ਕੀ ਕੀ ਹੋਣ ਜਾ ਰਿਹੈ ਬੰਦ ? ਓਮੀਕਰੋਨ ਨੂੰ ਲੈ ਕੇ Kejriwal ਦਾ ਸਖ਼ਤ ਫੈਸਲਾ
ਉਹ ਭਾਜਪਾ ਦੇ ਦਿੱਲੀ ਦਫਤਰ ਪੁੱਜੇ ਹਨ, ਜਿਥੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਕਿਸਾਨ ਅੰਦੋਲਨ ਮੁਲਤਵੀ ਹੋਣ ਤੇ ਵਿਧਾਨ ਸਭਾ ਚੋਣਾਂ ਨੇੜੇ ਆਉਣ ਤੋਂ ਬਾਅਦ ਕਾਂਗਰਸ ਤੇ ਅਕਾਲੀ ਦਲ ਦੇ ਕਈ ਵੱਡੇ ਆਗੂ ਲਗਾਤਾਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ।
Aman Arora ਨੇ ਚਲਦੀ Interview ‘ਚ ਮੰਗਾ ਲਿਆ ਬਿਜਲੀ ਬਿੱਲ, ਅੱਗੇ ਖੁੱਦ ਦੇਖੋ ਜੋ ਹੋਇਆ …!
ਇਸ ਦੇ ਨਾਲ ਹੀ ਸਾਬਕਾ ਕ੍ਰਿਕਟਰ ਦਿਨੇਸ਼ ਮੌਗੀਆ ਵੀ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਇਸ ਤੋਂ ਇਲਾਵਾ ਸਾਬਕਾ MP ਰਾਜਦੇਵ ਸਿੰਘ ਖਾਲਸਾ ਵੀ ਇਸ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਇਸ ਦੇ ਨਾਲ ਹੀ ਸਾਬਕਾ MLA ਘੁੜਿਆਣਾ ਵੀ ਭਾਜਪਾ ‘ਚ ਸ਼ਾਮਿਲ ਹੋ ਗਏ ਹਨ।
ਭਾਰਤ ‘ਚ 2 ਹੋਰ ਕੋਵਿਡ ਵੈਕਸੀਨਾਂ ਤੇ ਐਂਟੀ-ਵਾਇਰਲ ਡਰੱਗ Molnupiravir ਨੂੰ ਮਿਲੀ ਮਨਜ਼ੂਰੀ
ਕੇਂਦਰ ਸਰਕਾਰ ਨੇ ਕੋਵਿਡ-19 ਦੇ 2 ਨਵੇਂ ਟੀਕੇ ਤੇ ਇੱਕ ਐਂਟੀ ਵਾਇਰਲ ਦਵਾਈ ਦੀ ਐਂਮਰਜੈਸੀ ਸਥਿਤੀ ‘ਚ ਇਸਤੇਮਾਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਟਵੀਟ ਕੀਤਾ ਕਿ ਕੋਰੋਨਾ ਵੈਕਸੀਨ Corbevax ਅਤੇ Covovax ਅਤੇ ਐਂਟੀ-ਵਾਇਰਲ ਡਰੱਗ Molnupiravir ਨੂੰ ਐਮਰਜੈਂਸੀ ਵਿੱਚ ਵਰਤਿਆ ਜਾ ਸਕਦਾ ਹੈ। ਸਿਹਤ ਮੰਤਰੀ ਨੇ ਇੱਕ ਟਵੀਟ ਵਿੱਚ ਲਿਖਿਆ, ‘Corbevax ਵੈਕਸੀਨ ਭਾਰਤ ਦਾ ਪਹਿਲਾ ਸਵਦੇਸ਼ੀ ‘ਆਰਬੀਡੀ ਪ੍ਰੋਟੀਨ ਸਬ-ਯੂਨਿਟ’ ਟੀਕਾ ਹੈ। ਇਹ ਭਾਰਤ ਵਿੱਚ ਵਿਕਸਤ ਤੀਜਾ ਟੀਕਾ ਹੈ! ਇਸ ਨੂੰ ਹੈਦਰਾਬਾਦ ਸਥਿਤ ਬਾਇਓਲਾਜੀਕਲ-ਈ ਦੁਆਰਾ ਬਣਾਇਆ ਗਿਆ ਹੈ।
Congratulations India 🇮🇳
Further strengthening the fight against COVID-19, CDSCO, @MoHFW_INDIA has given 3 approvals in a single day for:
– CORBEVAX vaccine
– COVOVAX vaccine
– Anti-viral drug MolnupiravirFor restricted use in emergency situation. (1/5)
— Dr Mansukh Mandaviya (@mansukhmandviya) December 28, 2021
ਇਸ ਦੇ ਨਾਲ ਹੀ ਇੱਕ ਹੋਰ ਟਵੀਟ ਵਿੱਚ ਉਨ੍ਹਾਂ ਨੇ ਲਿਖਿਆ ਹੈ, ”Nanoparticle ਵੈਕਸੀਨ, ਕੋਵੋਵੈਕਸ ਸੀਰਮ ਇੰਸਟੀਚਿਊਟ ਆਫ ਇੰਡੀਆ, ਪੁਣੇ ਦੁਆਰਾ ਨਿਰਮਿਤ ਕੀਤਾ ਜਾਵੇਗਾ। ਐਂਟੀਵਾਇਰਲ ਡਰੱਗ ਮੋਲਨੂਪੀਰਾਵੀਰ ਹੁਣ ਦੇਸ਼ ਦੀਆਂ 13 ਕੰਪਨੀਆਂ ਵੱਲੋਂ ਬਣਾਈਆਂ ਜਾਣਗੀਆਂ। ਇਸਦੀ ਵਰਤੋਂ ਐਮਰਜੈਂਸੀ ਸਥਿਤੀਆਂ ਵਿੱਚ ਬਾਲਗ ਮਰੀਜ਼ਾਂ ਜਾਂ ਕੋਵਿਡ -19 ਦੇ ਉੱਚ ਜੋਖਮ ਵਾਲੇ ਮਰੀਜ਼ਾਂ ਦੇ ਇਲਾਜ ਲਈ ਨਿਯਮਿਤ ਸ਼ਰਤਾਂ ਦੇ ਨਾਲ ਕੀਤੀ ਜਾਵੇਗੀ।
Molnupiravir, an antiviral drug, will now be manufactured in the country by 13 companies for restricted use under emergency situation for treatment of adult patients with COVID-19 and who have high risk of progression of the disease. (4/5)
— Dr Mansukh Mandaviya (@mansukhmandviya) December 28, 2021
31 ਦਸੰਬਰ ਨੂੰ ਪੰਜਾਬ ਆਉਣਗੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਤੋਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਜਾਣਕਾਰੀ ਅਨੁਸਾਰ ਕੇਜਰੀਵਾਲ 31 ਦਸੰਬਰ ਨੂੰ ਪਟਿਆਲਾ ਪਹੁੰਚਣਗੇ, ਜਿੱਥੇ ਉਹ ਪੰਜਾਬ ਵਿੱਚ ਅਮਨ-ਸ਼ਾਂਤੀ ਲਈ ਸ਼ਾਂਤੀ ਮਾਰਚ ਕੱਢਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਿੱਤੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮੰਦਭਾਗੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਦੀ ਭਾਈਚਾਰਕ ਸਾਂਝ ਬਣੀ ਰਹੇ ਇਸ ਕਾਮਨਾ ਨੂੰ ਲੈ ਕੇ ਆਮ ਆਦਮੀ ਪਾਰਟੀ 31 ਦਸੰਬਰ ਨੂੰ ਸ਼ਾਂਤੀ ਮਾਰਚ ਕੱਢੇਗੀ।
ਕਾਂਗਰਸ ਸਥਾਪਨਾ ਦਿਵਸ ‘ਤੇ ਨਵਜੋਤ ਸਿੱਧੂ ਨੇ ਟਵੀਟ ਕਰ ਕਹੀ ਇਹ ਗੱਲ
ਨਵਜੋਤ ਸਿੱਧੂ ਨੇ ਅੱਜ ਕਾਂਗਰਸ ਦੇ ਸਥਾਪਨਾ ਦਿਵਸ ‘ਤੇ ਟਵੀਟ ਕਰਕੇ ਕਿਹਾ ਕਿ ਮੈਂ ਉਨ੍ਹਾਂ ਨੂੰ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਸਾਨੂੰ ਅਜ਼ਾਦੀ ਦਿੱਤੀ ਤੇ ਜਿਨ੍ਹਾਂ ਨੇ ਸਾਨੂੰ ਲੋਕਤੰਤਰੀ ਸਿਧਾਂਤ ਤੇ ਸੰਵਿਧਾਨ ਦਿੱਤਾ ਹੈ। ਭਾਰਤ ਨੂੰ ਸੱਚਮੁੱਚ ਪ੍ਰਭੂਸੱਤਾ ਸੰਪੰਨ, ਸਮਾਜਵਾਦੀ, ਧਰਮ ਨਿਰਪੱਖ ਅਤੇ ਲੋਕਤੰਤਰੀ ਗਣਰਾਜ ਬਣਾਉਣ ਲਈ ਮੈਂ ਉਨ੍ਹਾਂ ਨੂੰ ਸਲਾਮ ਕਰਦਾ ਹਾਂ।
On the foundation day of the Congress I salute those who gave us our Independence, Democratic principles and our Constitution … making India truly a Sovereign, Socialist, Secular and Democratic Republic 🇮🇳 pic.twitter.com/yTWoH4djNd
— Navjot Singh Sidhu (@sherryontopp) December 28, 2021
5 ਰਾਜਾਂ ਦੀਆਂ ਚੋਣਾਂ ਨਹੀਂ ਹੋਣਗੀਆਂ ਰੱਦ, ਚੋਣ ਕਮਿਸ਼ਨ ਨੇ ਦਿੱਤੇ ਇਹ ਆਦੇਸ਼
ਕੋਰੋਨਾ ਦਾ ਕਹਿਰ ਅਜੇ ਵੀ ਜਾਰੀ ਹੈ ਪਰ ਇਸ ਦੇ ਬਾਵਜੂਦ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਰੱਦ ਨਹੀਂ ਹੋਣਗੀਆਂ। ਇਨ੍ਹਾਂ ਚੋਣਾਂ ਸੰਬੰਧੀ ਸੰਕੇਤ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਹੈ। ਚੋਣ ਕਮਿਸ਼ਨ ਨੇ ਚੋਣਾਂ ਵਾਲੇ ਸੂਬਿਆਂ ਉੱਤਰਾਖੰਡ, ਮਨੀਪੁਰ, ਗੋਆ, ਪੰਜਾਬ ਤੇ ਯੂਪੀ ਦੇ ਮੌਜੂਦਾ ਹਾਲਾਤ ਦੀ ਜਾਣਕਾਰੀ ਹਾਸਲ ਕਰਨ ਮਗਰੋਂ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੱਤੇ ਹਨ।
ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਕੇਂਦਰੀ ਸਿਹਤ ਸਕੱਤਰ ਨਾਲ ਮੁਲਾਕਾਤ ਕੀਤੀ ਸੀ ਤੇ ਚੋਣਾਂ ਵਾਲੇ ਪੰਜ ਸੂਬਿਆਂ ਵਿੱਚ ਕੋਰੋਨਾ ਦੀ ਸਥਿਤੀ ਦਾ ਜਾਇਜ਼ਾ ਲਿਆ ਸੀ। ਚੋਣ ਕਮਿਸ਼ਨ ਨੇ ਆਈਟੀਬੀਪੀ, ਬੀਐਸਐਫ ਤੇ ਐਸਐਸਬੀ ਦੇ ਚੋਟੀ ਦੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਤੇ ਚੋਣਾਂ ਵਾਲੇ ਸਰਹੱਦੀ ਸੂਬਿਆਂ ਵਿੱਚ ਸਖ਼ਤ ਨਿਗਰਾਨੀ ਕਰਨ ‘ਤੇ ਜ਼ੋਰ ਦਿੱਤਾ।
ਚੋਣ ਕਮਿਸ਼ਨ ਨੇ ਇਸ ਸੰਬੰਧੀ ਸਪੱਸ਼ਟ ਸੰਕੇਤ ਦਿੰਦਿਆਂ ਕਿਹਾ ਕਿ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੁਲਤਵੀ ਹੋਣ ਦੀ ਕੋਈ ਸੰਭਾਵਨਾ ਨਹੀਂ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਕੋਰੋਨਾ ਦੇ ਵਧਦੇ ਗ੍ਰਾਫ ਨੂੰ ਵੇਖਦਿਆਂ ਸਖਤੀ ਵਰਤਣ ਦੇ ਸੰਕੇਤ ਦਿੱਤੇ ਹਨ। ਇਹ ਵੀ ਚਰਚਾ ਹੈ ਕਿ ਚੋਣ ਕਮਿਸ਼ਨ ਚੋਣ ਰੈਲੀਆਂ ਤੇ ਰੋਡ ਸ਼ੋਅ ‘ਤੇ ਪਾਬੰਦੀ ਲਾ ਸਕਦਾ ਹੈ।
ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਸਿਹਤ ਸਕੱਤਰ ਨੂੰ ਹਦਾਇਤ ਕੀਤੀ ਕਿ ਚੋਣਾਂ ਵਾਲੇ ਪੰਜ ਸੂਬਿਆਂ ਵਿਚ ਟੀਕਾਕਰਨ ਤੇਜ਼ੀ ਨਾਲ ਕੀਤਾ ਜਾਵੇ। ਕਮਿਸ਼ਨ ਨੇ ਨੋਟ ਕੀਤਾ ਕਿ ਯੂਪੀ, ਪੰਜਾਬ ਤੇ ਮਨੀਪੁਰ ਵਿਚ ਪਹਿਲੀ ਡੋਜ਼ ਲੈਣ ਵਾਲਿਆਂ ਦੀ ਗਿਣਤੀ ਵੀ ਕਾਫ਼ੀ ਘੱਟ ਹੈ। ਜਦਕਿ ਗੋਆ ਤੇ ਉੱਤਰਾਖੰਡ ਵਿਚ ਇਹ 100 ਪ੍ਰਤੀਸ਼ਤ ਦੇ ਨੇੜੇ ਲੱਗ ਗਈ ਹੈ। ਦੂਜੀ ਡੋਜ਼ ਵੀ ਤੇਜ਼ੀ ਨਾਲ ਦੇਣ ਬਾਰੇ ਕਿਹਾ ਗਿਆ ਹੈ।
ਸਿਹਤ ਸਕੱਤਰ ਨੇ ਚੋਣ ਕਮਿਸ਼ਨ ਨਾਲ ਮੀਟਿੰਗ ਮਗਰੋਂ ਕਿਹਾ ਹੈ ਕਿ ਅਗਲੇ ਤਿੰਨ ਮਹੀਨਿਆਂ ਦੌਰਾਨ ਓਮੀਕਰੋਨ ਦੇ ਜ਼ਿਆਦਾ ਫੈਲਣ ਬਾਰੇ ਹਾਲੇ ਕੁਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਸ ਜਿਸ ਪ੍ਰਤੀਸ਼ਤ ਨਾਲ ਹੁਣ ਵਧ ਰਹੇ ਹਨ, ਅਗਲੇ ਕੁਝ ਮਹੀਨਿਆਂ ਦੌਰਾਨ ਰੋਜ਼ਾਨਾ ਕੇਸਾਂ ਵਿੱਚ 25 ਪ੍ਰਤੀਸ਼ਤ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ।
BCCI ਪ੍ਰਧਾਨ ਸੌਰਵ ਗਾਂਗੁਲੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
BCCI ਪ੍ਰਧਾਨ ਸੌਰਵ ਗਾਂਗੁਲੀ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸੋਮਵਾਰ ਰਾਤ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ। ਗਾਂਗੁਲੀ ਨੂੰ ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਕੋਲਕਾਤਾ ਦੇ ਵੁੱਡਲੈਂਡ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਸੌਰਵ ਗਾਂਗੁਲੀ ਇੱਕ ਸਾਲ ਦੇ ਅੰਦਰ ਦੂਜੀ ਵਾਰ ਹਸਪਤਾਲ ਪਹੁੰਚੇ ਹਨ। ਇਸ ਤੋਂ ਪਹਿਲਾਂ ਜਨਵਰੀ ‘ਚ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ ਸੀ। ਉਨ੍ਹਾਂ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।
ਡਰੱਗ ਮਾਮਲਾ: ਬਿਕਰਮ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਹਾਈਕੋਰਟ ‘ਚ ਦਾਇਰ ਕੀਤੀ ਅਰਜ਼ੀ
ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਡਰੱਗ ਮਾਮਲੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਪਹਿਲਾਂ ਮੋਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨ ਲਈ ਅਰਜ਼ੀ ਲਾਈ ਸੀ, ਪਰੰਤੂ ਉਥੋਂ ਜ਼ਮਾਨਤ ਅਰਜ਼ੀ ਖਾਰਜ਼ ਹੋ ਗਈ ਸੀ। ਮੋਹਾਲੀ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਰੱਦ ਹੋਣ ਪਿੱਛੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਹੁਣ ਹਾਈਕੋਰਟ ਦਾ ਰੁਖ਼ ਕੀਤਾ ਹੈ। ਮੋਹਾਲੀ ਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਕਰਨ ‘ਤੇ ਉਨ੍ਹਾਂ ਨੇ ਪੰਜਾਬ ਹਰਿਆਣਾ ਹਾਈਕੋਰਟ ‘ਚ ਫੈਸਲੇ ਨੂੰ ਚੁਣੌਤੀ ਦਿੰਦਿਆਂ ਜ਼ਮਾਨਤ ਦੀ ਮੰਗ ਕੀਤੀ ਹੈ।
ਮਜੀਠੀਆ ਵੱਲੋਂ ਦਾਖ਼ਲ ਜ਼ਮਾਨਤ ਅਰਜ਼ੀ ਸੋਮਵਾਰ ਨੂੰ ਹਾਈਕੋਰਟ ਦੀ ਰਜਿਸਟਰੀ ਵਿੱਚ ਦਾਖ਼ਲ ਕਰ ਦਿੱਤੀ ਗਈ ਹੈ, ਜਿਸ ‘ਤੇ ਹਾਈਕੋਰਟ ਦੀ ਰਜਿਸਟਰੀ ਨੇ ਕੁੱਝ ਤਕਨੀਕੀ ਨੁਕਸ ਜ਼ਾਹਰ ਕੀਤੇ ਹਨ। ਇਨ੍ਹਾਂ ਨੁਕਸਾਂ ਨੂੰ ਕਲੀਅਰ ਕਰਨ ਪਿੱਛੋਂ ਅਦਾਲਤ ਤੁਰੰਤ ਸੁਣਵਾਈ ਕਰ ਸਕਦੀ ਹੈ।
ਜਾਣਕਾਰੀ ਅਨੁਸਾਰ ਮਜੀਠੀਆ ਵੱਲੋਂ ਹਾਈਕੋਰਟ ਵਿੱਚ 331 ਪੰਨਿਆਂ ਦੀ ਪਟੀਸ਼ਨ ਦਾਖਲ ਕਰਕੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਗਈ ਹੈ। ਇਸ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਵਿਰੁੱਧ ਇਹ ਸਭ ਇੱਕ ਸਾਜਿਸ਼ ਤਹਿਤ ਕਰ ਰਹੀ ਹੈ। ਅਰਜ਼ੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਡੀਜੀਪੀ ਚਟੋਪਧਿਆਏ, ਅਕਾਲੀ ਦਲ ਨਾਲ ਪੁਰਾਣੀ ਨਾਰਾਜ਼ਗੀ ਹੈ, ਜਿਸ ਕਾਰਨ ਇਹ ਸਾਰੀ ਸਾਜਿਸ਼ ਰਚੀ ਗਈ ਹੈ।













