Home Blog Page 2217

ਗੰਨੇ ਦਾ ਰਸ ਪੀਣ ਨਾਲ ਮਿਲਦੇ ਹਨ ਕਿਹੜੇ- ਕਿਹੜੇ ਫਾਇਦੇ, ਜਾਣੋ

0

ਗੰਨੇ ਦੇ ਰਸ ਦਾ ਸੇਵਨ ਕਰਨ ਨਾਲ ਸਿਹਤ ਨੂੰ ਬਹੁਤ ਸਾਰੇ ਫਾਇਦੇ ਮਿਲਦੇ ਹਨ। ਆਓ ਜਾਣਦੇ ਹਾਂ ਕਿ ਗੰਨੇ ਦੇ ਰਸ ‘ਚ ਕਿਹੜੇ-ਕਿਹੜੇ ਗੁਣ ਹੁੰਦੇ ਹਨ ਤੇ ਇਹ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੈ।

ਪੰਜਾਬ ਦੀ ਘੁਲ੍ਹਾੜੀ ‘ਤੇ ਪਹੁੰਚ ਗਿਆ Sonu Sood, ਬੰਬੇ ਤੱਕ ਪਹੁੰਚਾ ਦਿਓ ਇਹ ਸ਼ਾਨਦਾਰ ਵੀਡੀਓ

ਗੰਨੇ ਦਾ ਰਸ ਕੈਲਸ਼ੀਅਮ, ਕਰੋਮੀਅਮ, ਕੋਬਾਲਟ, ਕਾਪਰ, ਮੈਗਨੀਸ਼ੀਅਮ, ਮੈਗਜ਼ੀਨ, ਫਾਸਫੋਰਸ ਪੋਟਾਸ਼ੀਅਮ ਤੇ ਜ਼ਿੰਕ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਵਿਟਾਮਿਨ-ਏ, ਬੀ-1, ਬੀ-2, ਬੀ-3, ਬੀ-5 ਤੇ ਬੀ-6 ਦੇ ਨਾਲ ਹੀ ਇਹ ਐਂਟੀਆਕਸੀਡੈਂਟ, ਪ੍ਰੋਟੀਨ ਤੇ ਭੋਜਨ ਨੂੰ ਆਸਾਨੀ ਨਾਲ ਪਚਾਉਣ ਵਾਲੇ ਫਾਈਬਰ ਨਾਲ ਭਰਪੂਰ ਹੁੰਦਾ ਹੈ।

ਗੰਨੇ ਦਾ ਰਸ ਗੁਲੂਕੋਸ ਦਾ ਬਹੁਤ ਵਧੀਆ ਸਰੋਤ ਹੁੰਦਾ ਹੈ, ਜਿਸ ਨਾਲ ਇਹ ਸਰੀਰ ਨੂੰ ਹਾਈਡ੍ਰੇਟ ਰੱਖਣ ਦੇ ਨਾਲ ਹੀ ਐਨਰਜੀ ਬੂਸਟਰ ਦਾ ਵੀ ਕੰਮ ਕਰਦਾ ਹੈ। ਇਸ ਲਈ ਡੱਬਾਬੰਦ ਜੂਸ ਪੀਣ ਤੋਂ ਬਿਹਤਰ ਹੈ ਕਿ ਰੋਜ਼ਾਨਾ ਇੱਕ ਗਲਾਸ ਗੰਨੇ ਦਾ ਤਾਜ਼ਾ ਜੂਸ ਪੀਤਾ ਜਾਏ।

ਦਿੱਲੀ ਦੇ ਸਰਕਾਰੀ ਸਕੂਲਾਂ ਦੀ ਹਕੀਕਤ,ਮੇਨ ਗੇਟ ਖੋਲ੍ਹ ਕੇ ਅੰਦਰ ਜਾ ਵੜੀ ਪੱਤਰਕਾਰ,ਐਂਟਰੀ ਸ਼ਾਨਦਾਰ,ਪਰ ਅੰਦਰੋਂ ਵੇਖੋ ਹਾਲ

ਗੰਨੇ ਦੇ ਰਸ ‘ਚ ਮੌਜੂਦ ਕੈਲਸ਼ੀਅਮ, ਮੈਗਨੀਸ਼ੀਅਮ, ਪੋਟਾਸ਼ੀਅਮ, ਆਇਰਨ ਅਤੇ ਮੈਗਜ਼ੀਨ ਇੱਕ ਐਲਕਾਈਨ ਦੇ ਰੂਪ ‘ਚ ਕੰਮ ਕਰਦਾ ਹੈ, ਜਿਸ ਨਾਲ ਕੈਂਸਰ ਦੀ ਬਿਮਾਰੀ ਹੋਣ ਦਾ ਖ਼ਤਰਾ ਕਾਫ਼ੀ ਹੱਦ ਤੱਕ ਘੱਟ ਜਾਂਦਾ ਹੈ। ਖੋਜ ‘ਚ ਵੀ ਇਸ ਗੱਲ ਨੂੰ ਮੰਨਿਆ ਗਿਆ ਹੈ ਕਿ ਗੰਨੇ ਦਾ ਰਸ ਪੀਣ ਨਾਲ ਸਰੀਰ ‘ਚ ਕੈਂਸਰ ਦੇ ਵਾਇਰਸ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ।

ਹਾਲਾਂਕਿ ਇਸ ਦਾ ਸਵਾਦ ਬਹੁਤ ਹੀ ਮਿੱਠਾ ਹੁੰਦਾ ਹੈ, ਇਸ ਦੇ ਬਾਵਜੂਦ ਇਹ ਡਾਇਬਟੀਜ਼ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ ਕਿਉਂਕਿ ਇਸ ਦੀ ਮਿਠਾਸ ਦਾ ਕਾਰਨ ਨੈਚੂਰਲ ਸ਼ੂਗਰ ਹੈ, ਜੋ ਗਲਾਈਸੈਮਿਕ ਇੰਡੈੱਕਸ ਦੇ ਨਾਲ ਹੀ ਬਲੱਡ ‘ਚ ਗੁਲੂਕੋਸ ਦੀ ਮਾਤਰਾ ਨੂੰ ਵੀ ਕੰਟਰੋਲ ਕਰਦਾ ਹੈ। ਟਾਈਪ-2 ਡਾਇਬਟੀਜ਼ ਦੇ ਮਰੀਜ਼ਾਂ ਨੂੰ ਗੰਨੇ ਦੇ ਰਸ ਦਾ ਸੇਵਨ ਕਰਨਾ ਚਾਹੀਦਾ।

ਚੰਡੀਗੜ੍ਹ ਚੋਣਾਂ ‘ਚ ਬੀਜੇਪੀ ਨੂੰ ਵੱਡਾ ਝਟਕਾ, ਆਪ ਦੀ ਝੰਡੀ, ਬੀਜੇਪੀ ਦਾ ਮੇਅਰ ਹਾਰਿਆ

ਗੰਨੇ ਦਾ ਰਸ ਸਰੀਰ ‘ਚ ਪ੍ਰੋਟੀਨ ਦੀ ਮਾਤਰਾ ਨੂੰ ਕੰਟਰੋਲ ਕਰਦਾ ਹੈ, ਜੋ ਕਿ ਗੁਰਦਿਆਂ ਦੀ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ। ਗਰਮੀਆਂ ‘ਚ ਔਰਤਾਂ ਨੂੰ ਹੋਣ ਵਾਲੇ ਯੂਰੀਨਰੀ ਟਰੈਕਟ ਇਨਫੈਕਸ਼ਨ ਅਤੇ ਜਲਨ ਵਰਗੀ ਸਮੱਸਿਆ ਨੂੰ ਗੰਨੇ ਦਾ ਰਸ ਪੀ ਕੇ ਦੂਰ ਕੀਤਾ ਜਾ ਸਕਦਾ ਹੈ। ਹੋਰ ਤਾਂ ਹੋਰ ਖਾਣ-ਪੀਣ ਦਾ ਸਭ ਤੋਂ ਵਧੇਰੇ ਅਸਰ ਗੁਰਦਿਆਂ ‘ਤੇ ਪੈਂਦਾ ਹੈ, ਜਿਸ ਨਾਲ ਕਈ ਕਿਸਮ ਦੀਆਂ ਬਿਮਾਰੀਆਂ ਹੁੰਦੀਆਂ ਹਨ। ਇਨ੍ਹਾਂ ਸਭ ਤੋਂ ਛੁਟਕਾਰਾ ਪ੍ਰਾਪਤ ਕਰਨ ਲਈ ਗੰਨੇ ਦਾ ਰਸ ਬਹੁਤ ਹੀ ਲਾਭਦਾਇਕ ਹੁੰਦਾ ਹੈ।

ਗੰਨੇ ਦੇ ਰਸ ‘ਚ ਪੋਟਾਸ਼ੀਅਮ ਦੀ ਮਾਤਰਾ ਪਾਚਨ ਸ਼ਕਤੀ ਨੂੰ ਸਹੀ ਰੱਖਣ ‘ਚ ਸਹਾਇਕ ਹੈ। ਪੇਟ ਨੂੰ ਕਈ ਤਰ੍ਹਾਂ ਦੀਆਂ ਇਨਫੈਕਸ਼ਨ ਤੋਂ ਬਚਾਉਣ ਦੇ ਨਾਲ ਹੀ ਉਸ ਨੂੰ ਕੈਂਸਰ, ਗੈੱਸ, ਬਦਹਜ਼ਮੀ, ਪੇਟ ਦੀ ਜਲਨ ਅਤੇ ਮਰੋੜ ਆਦਿ ਤੋਂ ਵੀ ਦੂਰ ਰੱਖਦਾ ਹੈ।

ਕੈਲਸ਼ੀਅਮ ਦੀ ਕਮੀ ਨਾਲ ਸਿਰਫ਼ ਹੱਡੀਆਂ ਹੀ ਕਮਜ਼ੋਰ ਨਹੀਂ ਹੁੰਦੀਆਂ, ਸਗੋਂ ਹੱਥਾਂ-ਪੈਰਾਂ ਦੇ ਨਹੁੰ ਵੀ ਛੇਤੀ ਟੁੱਟ ਜਾਂਦੇ ਹਨ। ਇਸ ਨਾਲ ਪੈਰਾਂ ਦੀ ਖ਼ੂਬਸੂਰਤੀ ਖ਼ਰਾਬ ਹੋਣ ਲੱਗਦੀ ਹੈ। ਇਸ ਤੋਂ ਛੁਟਕਾਰੇ ਲਈ ਕੁੱਝ ਦਿਨ ਗੰਨੇ ਦਾ ਰਸ ਪੀਓ।

ਜਾਣਕਾਰੀ ਅਨੁਸਾਰ ਸਾਹਾਂ ਦੀ ਦੁਰਗੰਧ ਜਾਂ ਮਸੂੜ੍ਹਿਆਂ ਦਾ ਦਰਦ ਜਾਂ ਫਿਰ ਦੰਦਾਂ ਸੰਬੰਧੀ ਹਰ ਤਰ੍ਹਾਂ ਦੀ ਸਮੱਸਿਆ ਨੂੰ ਠੀਕ ਕਰਨ ਲਈ ਗੰਨੇ ਦਾ ਰਸ ਬਹੁਤ ਹੀ ਕਾਰਗਰ ਹੁੰਦਾ ਹੈ। ਦੰਦਾਂ ਦੀ ਤੰਦਰੁਸਤੀ ਦੇ ਨਾਲ ਹੀ ਉਸ ਦੀ ਚਮਕ ਕਾਇਮ ਰੱਖਣ ਲਈ ਵੀ ਗੰਨੇ ਦਾ ਰਸ ਪੀਣਾ ਬਹੁਤ ਹੀ ਫ਼ਾਇਦੇਮੰਦ ਸਿੱਧ ਹੋ ਸਕਦਾ ਹੈ।

Omicron ਦੇ ਵਧਦੇ ਖਤਰੇ ਕਾਰਨ ਕੇਂਦਰ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

0

ਦੇਸ਼ ਅੰਦਰ ਕੋਰੋਨਾ ਦਾ ਕਹਿਰ ਅਜੇ ਵੀ ਜਾਰੀ ਹੈ। ਇਸ ਦੇ ਨਾਲ-ਨਾਲ ਇਸ ਦੇ ਨਵੇਂ ਰੂਪ ਓਮੀਕਰੋਨ ਦੇ ਵੀ ਦੇਸ਼ ਅੰਦਰ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਲਈ ਗ੍ਰਹਿ ਸਕੱਤਰ ਨੇ ਪੱਤਰ ਲਿਖ ਕੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਹ ਆਦੇਸ਼ ਦਿੱਤਾ ਹੈ ਕਿ ਕੇਂਦਰ ਦੁਆਰਾ ਜਾਰੀ ਕੀਤੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਆਦੇਸ਼ ਦਿੱਤਾ ਹੈ ਕਿ ਹੁਣ 31 ਜਨਵਰੀ 2022 ਤੱਕ ਪੂਰੇ ਦੇਸ਼ ‘ਚ ਕੋਵਿਡ-19 ਪ੍ਰਬੰਧਨ ਲਈ ਰਾਸ਼ਟਰੀ ਨਿਰਦੇਸ਼ਾਂ ਦਾ ਪਾਲਣਾ ਕਰਨਾ ਜਰੂਰੀ ਰਹੇਗਾ। ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਦੇਸ਼ ਅੰਦਰ 6,531 ਕੇਸ ਸਾਹਮਣੇ ਆਏ ਹਨ। ਇਸਦੇ ਨਾਲ ਹੀ 315 ਲੋਕਾਂ ਦੀ ਮੌਤ ਹੋ ਗਈ ਹੈ।

ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ ਸੰਕਰਮਣ ਦੀ ਸਥਿਤੀ ਦੇ ਅਨੁਸਾਰ ਭੀੜ ਨੂੰ ਕੰਟਰੋਲ ਕਰਨ ਲਈ ਸਥਾਨਕ ਪੱਧਰ ‘ਤੇ ਲੋੜੀਂਦੀਆਂ ਪਾਬੰਦੀਆਂ ਲਗਾਉਣੀਆਂ ਚਾਹੀਦੀਆਂ ਹਨ।

ਉਨ੍ਹਾਂ ਕਿਹਾ ਕਿ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਮੰਗਲਵਾਰ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੋਵਿਡ ਮਹਾਮਾਰੀ ਅਤੇ ਨਵੇਂ ਰੂਪ ਓਮੀਕਰੋਨ ਦੇ ਕੇਸਾਂ ਦੀ ਵੱਧ ਰਹੀ ਗਿਣਤੀ ਨਾਲ ਨਜਿੱਠਣ ਲਈ ਵਿਆਪਕ ਸਾਵਧਾਨੀ ਉਪਾਅ ਲਾਗੂ ਕਰਨ ਲਈ ਕਿਹਾ ਸੀ। ਇਨ੍ਹਾਂ ਉਪਾਵਾਂ ਨੂੰ ਲਾਗੂ ਕਰਨ ਦੀ ਮਿਆਦ ਹੁਣ 31 ਜਨਵਰੀ ਤਕ ਵਧਾਈ ਜਾ ਰਹੀ ਹੈ। ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਸੋਮਵਾਰ ਨੂੰ ਸਾਰੇ ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਮੰਤਰਾਲਿਆਂ ਅਤੇ ਵਿਭਾਗਾਂ ਨੂੰ ਪੱਤਰ ਲਿਖ ਕੇ ਆਦੇਸ਼ ਜਾਰੀ ਕੀਤੇ।

‘ਰਾਤ ‘ਚ ਕਰਫਿਊ’, ਦਿਨ ‘ਚ ਰੈਲੀ ‘ਚ ਲੱਖਾਂ ਦੀ ਭੀੜ, ਜਨਤਾ ਦੀ ਸਮਝ ਤੋਂ ਪਰੇ, ਓਮੀਕ੍ਰੋਨ ਦੇ ਫੈਲਾਅ ਨੂੰ ਲੈ ਕੇ ਵਰੁਣ ਗਾਂਧੀ ਦਾ ਯੋਗੀ ਸਰਕਾਰ ‘ਤੇ ਤੰਜ

0

ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਦੇਸ਼ ਵਿੱਚ ਓਮਿਕਰੋਨ ਦੇ ਵਧਦੇ ਖ਼ਤਰੇ ਦੇ ਵਿਚਕਾਰ ਯੂਪੀ ਵਿੱਚ ਹੋਣ ਵਾਲੀਆਂ ਚੋਣ ਰੈਲੀਆਂ ਅਤੇ ਰਾਤ ਨੂੰ ਕਰਫਿਊ ਲਗਾਉਣ ‘ਤੇ ਸਵਾਲ ਚੁੱਕੇ ਹਨ। ਵਰੁਣ ਗਾਂਧੀ ਨੇ ਕਿਹਾ ਕਿ ਇਹ ਆਮ ਜਨਤਾ ਦੀ ਸਮਝ ਤੋਂ ਬਾਹਰ ਹੈ। ਉਨ੍ਹਾਂ ਟਵੀਟ ਕਰਕੇ ਤਾਅਨਾ ਮਾਰਿਆ ਕਿ ਰਾਤ ਨੂੰ ਕਰਫਿਊ ਲਗਾ ਦਿੱਤਾ ਗਿਆ ਹੈ, ਜਦੋਂ ਕਿ ਦਿਨ ਵੇਲੇ ਲੱਖਾਂ ਲੋਕਾਂ ਨੂੰ ਰੈਲੀਆਂ ਵਿੱਚ ਬੁਲਾਇਆ ਜਾ ਰਿਹਾ ਹੈ।

ਵਰੁਣ ਗਾਂਧੀ ਨੇ ਟਵੀਟ ਕਰਕੇ ਲਿਖਿਆ, ‘ਰਾਤ ਨੂੰ ਕਰਫਿਊ ਲਗਾਉਣਾ ਅਤੇ ਦਿਨ ‘ਚ ਲੱਖਾਂ ਲੋਕਾਂ ਨੂੰ ਰੈਲੀਆਂ ‘ਚ ਬੁਲਾਉਣਾ – ਇਹ ਆਮ ਲੋਕਾਂ ਦੀ ਸਮਝ ਤੋਂ ਬਾਹਰ ਹੈ। ਉੱਤਰ ਪ੍ਰਦੇਸ਼ ਦੇ ਸੀਮਤ ਸਿਹਤ ਸੰਭਾਲ ਪ੍ਰਣਾਲੀਆਂ ਨੂੰ ਦੇਖਦੇ ਹੋਏ, ਸਾਨੂੰ ਇਮਾਨਦਾਰੀ ਨਾਲ ਫੈਸਲਾ ਕਰਨਾ ਹੋਵੇਗਾ ਕਿ ਕੀ ਸਾਡੀ ਤਰਜੀਹ ਖਤਰਨਾਕ ਓਮਿਕਰੋਨ ਦੇ ਫੈਲਣ ਨੂੰ ਰੋਕਣਾ ਹੈ ਜਾਂ ਚੋਣ ਸ਼ਕਤੀ ਦਾ ਪ੍ਰਦਰਸ਼ਨ।

ਦੱਸ ਦੇਈਏ, ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ, ਉੱਤਰ ਪ੍ਰਦੇਸ਼ ਵਿੱਚ ਸ਼ਨੀਵਾਰ ਤੋਂ ਰਾਤ ਦਾ ਕੋਰੋਨਾ ਕਰਫਿਊ ਲਗਾਇਆ ਗਿਆ ਸੀ। ਰਾਜ ਵਿੱਚ ਰਾਤ ਦਾ ਕਰੋਨਾ ਕਰਫਿਊ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਇਸ ਦੇ ਨਾਲ ਹੀ ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਕੋਵਿਡ ਪ੍ਰੋਟੋਕੋਲ ਨਾਲ ਵਿਆਹ ਆਦਿ ਜਨਤਕ ਸਮਾਗਮਾਂ ਵਿੱਚ ਵੱਧ ਤੋਂ ਵੱਧ 200 ਲੋਕਾਂ ਦੀ ਸ਼ਮੂਲੀਅਤ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਪ੍ਰਬੰਧਕ ਸਥਾਨਕ ਪ੍ਰਸ਼ਾਸਨ ਨੂੰ ਸੂਚਿਤ ਕਰਨਗੇ।

ਚੰਡੀਗੜ੍ਹ MC ਚੋਣਾਂ ‘ਚ BJP ਨੂੰ ਲੱਗਾ ਵੱਡਾ ਝਟਕਾ, AAP ਦੀ ਹੋਈ ਸ਼ਾਨਦਾਰ ਜਿੱਤ

0

ਚੰਡੀਗੜ੍ਹ : ਨਗਰ ਨਿਗਮ ਚੋਣਾਂ 2021 ‘ਚ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰ ਕੇ ਸੱਤਾ ਵਿੱਚ ਰਹੀ ਭਾਰਤੀ ਜਨਤਾ ਪਾਰਟੀ ਨੂੰ ਹਰਾ ਦਿੱਤਾ ਹੈ। ਆਪ ਨੇ ਧਮਾਕੇਦਾਰ ਐਂਟਰੀ ਕਰਕੇ ਪਹਿਲੀ ਵਾਰ ਚੋਣ ਲੜਦਿਆਂ 14 ਸੀਟਾਂ ਜਿੱਤੀਆਂ ਹਨ। ਭਾਜਪਾ ਨੂੰ ਸਿਰਫ਼ 12 ਸੀਟਾਂ ਮਿਲੀਆਂ ਹਨ। ਇਸ ਦੇ ਨਾਲ ਹੀ ਕਾਂਗਰਸ ਸਿਰਫ਼ 8 ਸੀਟਾਂ ਹੀ ਜਿੱਤ ਸਕੀ। ਇਸ ਤੋਂ ਇਲਾਵਾ ਇਨ੍ਹਾਂ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ਼ ਇੱਕ ਸੀਟ ਮਿਲੀ ਹੈ। ਇਸ ਤਰਾਂ 35 ਵਾਰਡਾਂ ਵਾਲੀ ਨਗਰ ਨਿਗਮ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਹੈ। ਇਸ ਦੇ ਨਾਲ ਹੀ ਬਹੁਮਤ ਲਈ 19 ਸੀਟਾਂ ਦੀ ਲੋੜ ਸੀ।

Police ਖਿਲਾਫ ਮੰਦੀ ਸ਼ਬਦਾਵਲੀ ਬੋਲਣ ‘ਤੇ ਬੁਰੇ ਫਸੇ Navjot Sidhu, ਪੁਲਿਸ ਕੋਲੋਂ ਮੰਗਣ ਮੁਆਫ਼ੀ – ਅਕਾਲੀ ਦਲ

ਇਨ੍ਹਾਂ ਚੋਣਾਂ ‘ਚ ਸ਼ੁੱਕਰਵਾਰ ਨੂੰ 35 ਵਾਰਡਾਂ ਵਾਲੀ ਨਗਰ ਨਿਗਮ ਚੰਡੀਗੜ੍ਹ ਲਈ ਕੁੱਲ 6,33,475 ਯੋਗ ਵਿਅਕਤੀਆਂ ਵਿੱਚੋਂ 60% ਨੇ ਆਪਣੀ ਵੋਟ ਪਾਈ ਸੀ। ਚੋਣ ਅਧਿਕਾਰੀ ਅਨੁਸਾਰ 2016 ਦੀਆਂ ਚੋਣਾਂ ਨਾਲੋਂ 0.5 ਫੀਸਦੀ ਵੱਧ ਵੋਟਿੰਗ ਹੋਈ। ਇਸ ਵਾਰ ਸ਼ਹਿਰ ਵਿਚ ਆਮ ਆਦਮੀ ਪਾਰਟੀ (ਆਪ) ਦੇ ਸਾਰੇ 35 ਵਾਰਡਾਂ ਤੋਂ ਚੋਣ ਮੈਦਾਨ ਵਿਚ ਉਤਰਨ ਨਾਲ ਤਿੰਨ-ਕੋਣੀ ਲੜਾਈ ਦੇਖਣ ਨੂੰ ਮਿਲੀ।

ਚੰਡੀਗੜ੍ਹ ਚੋਣਾਂ ‘ਚ ਬੀਜੇਪੀ ਨੂੰ ਵੱਡਾ ਝਟਕਾ, ਆਪ ਦੀ ਝੰਡੀ, ਬੀਜੇਪੀ ਦਾ ਮੇਅਰ ਹਾਰਿਆ

ਇਸ ਦੇ ਨਾਲ ਹੀ ਚੋਣਾਂ ਦੇ ਨਤੀਜਿਆਂ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਰੁਝਾਨ ਇਹ ਸਪੱਸ਼ਟ ਕਰਦਾ ਹੈ ਕਿ ਚੰਡੀਗੜ੍ਹ ਦੇ ਲੋਕਾਂ ਦੇ ਦਿਲਾਂ ‘ਚ ਇੱਕ ਹੀ ਗੱਲ ਹੈ ਕਿ ਇੱਕ ਮੌਕਾ ਅਰਵਿੰਦ ਕੇਜਰੀਵਾਲ ਨੂੰ ਵੀ ਦਿੱਤਾ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਕੇਜਰੀਵਾਲ ਮਾਡਲ ਦੀ ਜਿੱਤ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਸਿਰਫ ਇੱਕ ਟ੍ਰੇਲਰ ਹੈ ਪੰਜਾਬ ‘ਚ ਪਿਕਚਰ ਅਜੇ ਬਾਕੀ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

0

ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਸਨ।

ਇਸ ਮੀਟਿੰਗ ਤੋਂ ਬਾਅਦ ਗਜੇਂਦਰ ਸ਼ੇਖਾਵਤ ਦਾ ਬਿਆਨ ਸਾਹਮਣੇ ਆਇਆ ਹੈ। ਵਿਧਾਨ ਸਭਾ ਚੋਣਾਂ ਸੰਬੰਧੀ ਸੀਟਾਂ ਦੀ ਵੰਡ ਨੂੰ ਲੈ ਕੇ ਕਿਹਾ ਗਿਆ ਕਿ ਕਮੇਟੀ ਬਣਾ ਕੇ ਸੀਟਾਂ ਦੀ ਵੰਡ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਜਪਾ, ਢੀਂਡਸਾ ਤੇ ਕੈਪਟਨ ਮਿਲ ਕੇ ਚੋਣਾਂ ਲੜਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਦਾ ਚਿਹਰਾ ਅਜੇ ਫਾਈਨਲ ਨਹੀਂ ਹੋਇਆ। ਇਸ ਤੋਂ ਇਲਾਵਾ ਇਹ ਕਿਹਾ ਗਿਆ ਕਿ ਤਿੰਨਾਂ ਪਾਰਟੀਆਂ ਦਾ ਜੁਆਇੰਟ ਮੈਨੀਫੈਸਟੋ ਬਣਾਇਆ ਜਾਵੇਗਾ। ਤਿੰਨਾਂ ਪਾਰਟੀਆਂ ਦੇ 2-2 ਮੈਂਬਰ ਸ਼ਾਮਿਲ ਹੋਣਗੇ।

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ

0

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।

ਇਸ ਉਪਰੰਤ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ ਗਈ। ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਬੰਧੀ ਕਥਾ ਵਿਚਾਰ ਸਿੰਘ ਸਾਹਿਬ ਭਾਈ ਰਾਜਦੀਪ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਸੰਸਾਰ ਦੀ ਮਹਾਨ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਦਕਾ ਅੱਜ ਕੌਮ ਦੀ ਨੀਂਹ ਮਜ਼ਬੂਤ ਹੈ ਅਤੇ ਇਨ੍ਹਾਂ ਸ਼ਹਾਦਤਾਂ ਤੋਂ ਸੰਗਤਾਂ ਨੂੰ ਪ੍ਰੇਰਣਾ ਲੈ ਕੇ ਗੁਰੂ ਸਿੱਖੀ ਜੀਵਨ ਵਿਚ ਪਰਪੱਕ ਰਹਿਣਾ ਚਾਹੀਦਾ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਨਿੱਕੀਆਂ ਜਿੰਦਾਂ ਵੱਡਾ ਸਾਕਾ ਨੂੰ ਸਾਕਾਰ ਕਰਕੇ ਕੌਮ ਨੂੰ ਨਵੀਂ ਰੋਸ਼ਨੀ ਦਿਖਾਈ। ਸਿੱਖ ਕੌਮ ਆਪਣੇ ਇਨ੍ਹਾਂ ਸ਼ਹੀਦਾਂ ਨੂੰ ਹਰ ਸਾਲ ਯਾਦ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕਰਦੀ ਹੈ। ਭਾਈ ਮਨਜੀਤ ਸਿੰਘ ਨੇ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀਆਂ ਸ਼ਾਹਦਤਾਂ ਤੋਂ ਪ੍ਰੇਰਨਾ ਪ੍ਰਾਪਤ ਕਰਕੇ ਜੀਵਨ ਦੀਆਂ ਤਰਜੀਹਾਂ ਨਿਰਧਾਰਤ ਕਰਨ।

ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਘੇਲ ਸਿੰਘ, ਸ. ਪਰਮਜੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਅਤੇ ਸੰਗਤਾਂ ਹਾਜ਼ਰ ਸਨ।

ਨਵਜੋਤ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਭਿਆਚਾਰ ਅਤੇ ਵਿਰਾਸਤ ਵਿਭਾਗ ਦੇ ਗਠਨ ਨੂੰ ਦਿੱਤੀ ਮਨਜ਼ੂਰੀ

0

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਭਿਆਚਾਰ ਅਤੇ ਵਿਰਾਸਤ ਵਿਭਾਗ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲਈ ਪਰਮਜੀਤ ਕੌਰ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Omicron ਦਾ ਕਹਿਰ ਜਾਰੀ, ਦੇਸ਼ ‘ਚ 500 ਤੋਂ ਵੱਧ ਮਾਮਲੇ ਆਏ ਸਾਹਮਣੇ

0

ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਹੁਣ ਦੇਸ਼ ਵਿੱਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦਾ ਕਹਿਰ ਵਧਦਾ ਜਾ ਰਿਹਾ ਹੈ। ਦੇਸ਼ ਵਿੱਚ 535 ਦੇ ਕਰੀਬ ਲੋਕ ਓਮੀਕਰੋਨ ਨਾਲ ਸੰਕਰਮਿਤ ਪਾਏ ਗਏ ਹਨ। ਜਿਸ ਵਿੱਚ ਦਿੱਲੀ ਵਿੱਚ ਸਭ ਤੋਂ ਵੱਧ 142, ਮਹਾਰਾਸ਼ਟਰ ਵਿੱਚ 141 ਅਤੇ ਕੇਰਲ ਵਿੱਚ 57 ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ 19 ਰਾਜਾਂ ਵਿੱਚ ਓਮੀਕਰੋਨ ਦੇ 535 ਦੇ ਕਰੀਬ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 151 ਸੰਕਰਮਣ ਤੋਂ ਠੀਕ ਹੋ ਗਏ ਹਨ।

ਅਕਾਲੀ ਦਲ ਵੱਲੋਂ ਹਿਸਾਬ ਮੰਗਣ ‘ਤੇ ਭੜਕੇ ਰੁਲਦੂ ਮਾਨਸਾ, ਮੂਸੇਵਾਲਾ ਖ਼ਿਲਾਫ ਚੋਣ ਲੜਨ ਦਾ ਐਲਾਨ

ਇਸ ਦੇ ਨਾਲ ਹੀ ਦੂਜੇ ਪਾਸੇ ਜੇਕਰ ਕੋਰੋਨਾ ਦੇ ਮਾਮਲਿਆਂ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ‘ਚ ਕੋਵਿਡ ਇਨਫੈਕਸ਼ਨ ਦੇ 6531 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਮੇਂ ਦੇਸ਼ ਵਿੱਚ 75 ਹਜ਼ਾਰ 841 ਕੋਵਿਡ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਹ ਸੰਕਰਮਿਤ ਮਾਮਲਿਆਂ ਦਾ 0.22 ਫੀਸਦੀ ਹੈ। ਹੁਣ ਤੱਕ ਕੁੱਲ 3 ਕਰੋੜ 42 ਲੱਖ 37 ਹਜ਼ਾਰ 495 ​​ਲੋਕ ਕੋਵਿਡ ਤੋਂ ਠੀਕ ਹੋ ਚੁੱਕੇ ਹਨ।

Chandigarh MC Election Results: ਕਾਂਗਰਸ ਦੇ ਸਚਿਨ ਗਾਲਵ ਨੇ ਹਾਸਿਲ ਕੀਤੀ ਜਿੱਤ

0

ਚੰਡੀਗੜ੍ਹ ਦੇ 9 ਕਾਊਂਟਿੰਗ ਹਾਲਾਂ ਵਿੱਚ 35 ਨਵੇਂ ਮਿਉਂਸਪਲ ਕੌਂਸਲਰ ਚੁਣਨ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਤੇਜ਼ੀ ਨਾਲ ਆਉਣੇ ਸ਼ੁਰੂ ਹੋ ਗਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਨੇ 5 ਸੀਟਾਂ ਜਿੱਤੀਆਂ ਹਨ। ਇਸ ਤੋਂ ਇਲਾਵਾ ਕਾਂਗਰਸ ਅਤੇ ਭਾਜਪਾ ਨੇ 2-2 ਸੀਟਾਂ ਜਿੱਤੀਆਂ ਹਨ। ਆਮ ਆਦਮੀ ਪਾਰਟੀ ਚੋਣਾਂ ‘ਚ ਤੇਜ਼ੀ ਨਾਲ ਲੀਡ ਲੈ ਰਹੀ ਹੈ, ਜਦਕਿ ਭਾਜਪਾ ਅਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਦਾ ਨਜ਼ਰ ਆ ਰਿਹਾ ਹੈ।

ਭਾਜਪਾ ਦੇ ਸਾਬਕਾ ਮੇਅਰ ਅਤੇ ਮੌਜੂਦਾ ਮੇਅਰ ਹਾਰ ਗਏ ਹਨ। ਸਾਬਕਾ ਮੇਅਰ ਦੇਵੇਸ਼ ਮੌਦਗਿਲ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ ਸਨ ਜਦਕਿ ਮੌਜੂਦਾ ਮੇਅਰ ਰਵੀ ਕਾਂਤ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ।

‘ਆਪ’ ਉਮੀਦਵਾਰ ਯੋਗੇਸ਼ ਢੀਂਗਰਾ ਦੀ ਜਿੱਤ; ਇਹ ਸੀਟ ਭਾਜਪਾ ਲਈ ਅਹਿਮ ਸੀ ਕਿਉਂਕਿ ਇਹ ਭਾਜਪਾ ਪ੍ਰਧਾਨ ਅਰੁਣ ਸੂਦ ਦਾ ਵਾਰਡ ਸੀ।

ਆਪ ਦੀ ਜਸਵਿੰਦਰ ਕੌਰ ਨੂੰ 3,319, ਭਾਜਪਾ ਦੀ ਮਨਜੀਤ ਕੌਰ ਨੂੰ 2,310 ਅਤੇ ਕਾਂਗਰਸ ਦੀ ਮੋਨਿਕਾ ਨੂੰ 2,200 ਵੋਟਾਂ ਮਿਲੀਆਂ।

ਕਾਂਗਰਸ ਉਮੀਦਵਾਰ ਸਚਿਨ ਗਾਲਿਬ, ਪੀਯੂ ਵਿਦਿਆਰਥੀ, ਵਾਰਡ ਨੰਬਰ 13 ਸੀਟ ਤੋਂ ਜੇਤੂ

ਮੌਜੂਦਾ ਮਿਉਂਸਪਲ ਬਾਡੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਕੋਲ ਬਹੁਮਤ ਹੈ।

ਗਿਣਤੀ ਨੂੰ ਸੁਚਾਰੂ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਅਤੇ ਪ੍ਰਸ਼ਾਸਨਿਕ ਪ੍ਰਬੰਧ ਕੀਤੇ ਗਏ ਹਨ। ਸਾਰੇ ਨੌਂ ਗਿਣਤੀ ਕੇਂਦਰਾਂ ‘ਤੇ ਸੁਰੱਖਿਆ ਦੇ ਸਾਰੇ ਪ੍ਰਬੰਧ ਹਨ। ਹਰੇਕ ਗਿਣਤੀ ਕੇਂਦਰ ‘ਤੇ, ਛੇ ਟੇਬਲ ਹਨ, ਜਿਨ੍ਹਾਂ ‘ਤੇ ਹਰੇਕ ‘ਤੇ ਇਕ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਹੈ। ਹਰੇਕ ਉਮੀਦਵਾਰ ਦੇ ਇੱਕ ਏਜੰਟ ਨੂੰ ਉੱਥੇ ਜਾਣ ਦੀ ਇਜਾਜ਼ਤ ਹੈ।

0

ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਪੁਲਿਸ ਨੇ ਖੁਫੀਆ ਤੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ 24 ਘੰਟਿਆਂ ਦੇ ਅੰਦਰ ਲੁਧਿਆਣਾ ਬੰਬ ਧਮਾਕੇ ਦੀ ਘਟਨਾ ਦਾ ਪਰਦਾਫਾਸ਼ ਕਰ ਦਿੱਤਾ ਹੈ।….!

Corrigendum

ਬੀਤੇ ਦਿਨੀਂ ਅਦਾਰੇ ਵੱਲੋਂ ਲੁਧਿਆਣਾ ਬੰਬ ਧਮਾਕੇ ਨਾਲ ਜੁੜੀ ਇਕ ਖਬਰ ਪਬਲਿਸ਼ ਕੀਤੀ ਗਈ ਸੀ, ਜਿਸ ਵਿਚ ਪਬਲਿਸ਼ਰ ਤੋਂ ਸੀਨੀਅਰ ਪੱਤਰਕਾਰ “ਬਲਤੇਜ ਪੰਨੂ” ਦਾ ਨਾਂ ਗਲਤੀ ਨਾਲ ਲਿਖ ਦਿੱਤਾ ਗਿਆ ਸੀ, ਜਿਸ ਨੂੰ ਮੌਕੇ ਤੇ ਹੀ ਸੁਧਾਰ ਦਿੱਤਾ ਗਿਆ ਸੀ ਤੇ ਅਦਾਰਾ ਅਣਜਾਣੇ ‘ਚ ਹੋਈ ਇਸ ਭੁੱਲ ਲਈ ਖਿਮਾ ਚਾਹੁੰਦਾ ਹੈ।