Home Blog Page 2218

ਖੇਤੀ ਕਾਨੂੰਨ ਮੁੜ ਬਣਾਉਣ ਵਾਲੇ ਬਿਆਨ ‘ਤੇ ਤੋਮਰ ਨੇ ਕੀਤਾ ਸਪੱਸ਼ਟੀਕਰਨ, ਜਾਣੋ ਕੀ ਕਿਹਾ..

0

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਆਪਣੇ ਵੱਲੋਂ ਦਿੱਤੀ ਉਸ ਟਿੱਪਣੀ ‘ਤੇ ਸਪੱਸ਼ਟੀਕਰਨ ਦਿੱਤਾ ਹੈ, ਜਿਸ ‘ਚ ਉਨ੍ਹਾਂ ਨੇ ਕਥਿਤ ਤੌਰ ‘ਤੇ ਕਿਹਾ ਸੀ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ ਫਿਰ ਤੋਂ ਵਾਪਸ ਲਿਆਵੇਗੀ।

ਉਨ੍ਹਾਂ ਨੇ ਕਿਹਾ- ‘ਮੈਂ ਅਜਿਹਾ ਕਦੇ ਨਹੀਂ ਕਿਹਾ। ਤੋਮਰ ਨੇ ਕਿਹਾ ਕਿ ‘ਮੈਂ ਕਿਹਾ ਸੀ ਕਿ ਭਾਰਤ ਸਰਕਾਰ ਨੇ ਚੰਗੇ ਕਾਨੂੰਨ ਬਣਾਏ ਹਨ। ਅਸੀਂ ਕੁਝ ਕਾਰਨਾਂ ਕਰਕੇ ਉਨ੍ਹਾਂ ਨੂੰ ਵਾਪਸ ਲੈ ਲਿਆ ਹੈ। ਖੇਤੀਬਾੜੀ ਨਾਲ ਜੁੜੇ ਨਵੇਂ ਖਰੜੇ ਦੇ ਸਵਾਲ ‘ਤੇ ਤੋਮਰ ਨੇ ਕਿਹਾ- ‘ਇਹ ਨਹੀਂ ਕਿਹਾ ਗਿਆ… ਇਹ ਬਿਲਕੁਲ ਹੀ ਗਲਤ ਪ੍ਰਚਾਰ ਹੈ।’

ਇਸ ਤੋਂ ਪਹਿਲਾਂ ਬੀਤੇ ਦਿਨੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਸੀ ਕਿ ਦੇਸ਼ ਵਿੱਚ ਖੇਤੀਬਾੜੀ ਖੇਤਰ ਵਿੱਚ ਨਿੱਜੀ ਨਿਵੇਸ਼ ਬਹੁਤ ਘੱਟ ਆਇਆ ਹੈ। ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਤੋਮਰ ਨੇ ਕਿਹਾ ਕਿ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ ਦੇ ਬਾਵਜੂਦ ਸਰਕਾਰ ਨਿਰਾਸ਼ ਨਹੀਂ ਹੈ।

ਉਨ੍ਹਾਂ ਨੇ ਕਿਹਾ, ‘ਅਸੀਂ ਖੇਤੀਬਾੜੀ ਸੁਧਾਰ ਕਾਨੂੰਨ ਲਿਆਏ ਸੀ ਪਰ ਕੁੱਝ ਲੋਕਾਂ ਨੂੰ ਇਹ ਕਾਨੂੰਨ ਪਸੰਦ ਨਹੀਂ ਆਏ।ਅਸੀਂ ਇਸ ਤੋਂ ਨਿਰਾਸ਼ ਨਹੀਂ ਹਾਂ, ਅਸੀਂ ਇੱਕ ਕਦਮ ਪਿੱਛੇ ਹਟੇ ਅਤੇ ਅਸੀਂ ਦੁਬਾਰਾ ਅੱਗੇ ਵਧਾਂਗੇ ਕਿਉਂਕਿ ਕਿਸਾਨ ਭਾਰਤ ਦੀ ਰੀੜ੍ਹ ਦੀ ਹੱਡੀ ਹਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ, “ਇੱਕ ਸੈਕਟਰ ਜਿੱਥੇ ਸਭ ਤੋਂ ਘੱਟ ਨਿਵੇਸ਼ ਹੋਇਆ ਹੈ, ਉਹ ਹੈ ਖੇਤੀਬਾੜੀ।” ਤੋਮਰ ਨੇ ਕਿਹਾ ਕਿ ਨਿੱਜੀ ਨਿਵੇਸ਼ ਹੋਰ ਖੇਤਰਾਂ ਵਿੱਚ ਆਇਆ, ਜਿਸ ਨਾਲ ਰੁਜ਼ਗਾਰ ਪੈਦਾ ਹੋਇਆ ਅਤੇ ਜੀਡੀਪੀ ਵਿੱਚ ਇਨ੍ਹਾਂ ਉਦਯੋਗਾਂ ਦਾ ਯੋਗਦਾਨ ਵਧਿਆ। ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਖੇਤਰ ਵਿੱਚ ਮੌਜੂਦਾ ਨਿਵੇਸ਼ ਦਾ ਫਾਇਦਾ ਵਪਾਰੀਆਂ ਨੂੰ ਹੁੰਦਾ ਹੈ ਨਾ ਕਿ ਕਿਸਾਨਾਂ ਨੂੰ, ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ।

15 ਤੋਂ 18 ਸਾਲ ਦੇ ਬੱਚਿਆਂ ਦਾ 3 ਜਨਵਰੀ ਤੋਂ ਟੀਕਾਕਰਨ ਹੋਵੇਗਾ ਸ਼ੁਰੂ: PM Modi

0

ਪੀਐੱਮ ਮੋਦੀ ਨੇ ਰਾਸ਼ਟਰ ਦੇ ਨਾਂ ਸੰਬੋਧਨ ਕਰਦਿਆਂ ਲੋਕਾਂ ਨੂੰ ਆਉਂਦੇ ਨਵੇਂ ਸਾਲ ਦੇ ਤਿਉਹਾਰਾਂ ਦੌਰਾਨ ਕੋਰੋਨਾ ਵਾਇਰਸ ਦੇ ਨਵੇਂ ਸਰੂਪ ਓਮੀਕਰੋਨ ਤੋਂ ਚੌਕਸ ਤੇ ਸਾਵਧਾਨ ਰਹਿਣ ਦੀ ਅਪੀਲ ਕੀਤੀ। ਕਿਉੱਕਿ ਇਸਦੇ ਵੀ ਦੇਸ਼ ਅੰਦਰ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ 15-18 ਸਾਲ ਤੱਕ ਦੇ ਬੱਚਿਆਂ ਦਾ ਕੋਰੋਨਾ ਰੋਕੂ ਟੀਕਾਕਰਨ ਪ੍ਰੋਗਰਾਮ 3 ਜਨਵਰੀ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਵਿਗਿਆਨੀ ਓਮੀਕਰੋਨ ਦੇ ਟਾਕਰੇ ਲਈ ਖੋਜ ਦੇ ਕੰਮ ’ਚ ਜੁਟੇ ਹੋਏ ਹਨ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਸਥਿਤੀ ਤੋਂ ਘਬਰਾਉਣ ਨਾ ਅਤੇ ਮਾਸਕ ਪਹਿਨਦੇ ਰਹਿਣੇ ਤੇ ਹੱਥ ਧੋਂਦੇ ਰਹਿਣ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਹਸਪਤਾਲਾਂ ’ਚ ਆਕਸੀਜਨ ਤੇ ਬੈੱਡਾਂ ਦਾ ਢੁਕਵਾਂ ਪ੍ਰਬੰਧ ਕੀਤਾ ਹੈ ਅਤੇ ਨੇਜ਼ਲ ਤੇ ਡੀਐੱਨਏ ਵੈਕਸੀਨ ਵੀ ਜਲਦੀ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਕਾਮਿਆਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ 10 ਜਨਵਰੀ ਤੋਂ ਤੀਜੀ ਡੋਜ਼ ਦੇਣੀ ਸ਼ੁਰੂ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਪੀਐੱਮ ਮੋਦੀ ਨੇ ਕਿਹਾ ਕਿ ਦੇਸ਼ ਦੀ 90 ਫੀਸਦ ਤੋਂ ਵੱਧ ਯੋਗ ਅਬਾਦੀ ਨੂੰ ਕਰੋਨਾ ਰੋਕੂ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਰ ਤੇ ਅਫਵਾਹਾਂ ਤੋਂ ਬਚਣ। ਉਨ੍ਹਾਂ ਕਿਹਾ ਕਿ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ ਡਾਕਟਰ ਦੀ ਸਲਾਹ ਮੁਤਾਬਕ ਕੋਵਿਡ ਵੈਕਸੀਨ ਦੀ ਤੀਜ਼ੀ ਡੋਜ਼ ਦਿੱਤੀ ਜਾ ਸਕਦੀ ਹੈ।

ਇਸ ਤੋਂ ਇਲਾਵਾ ਪੀਐੱਮ ਮੋਦੀ ਨੇ ਕਿਹਾ ਕਿ ਕੋਰੋਨਾ ਵਿਰੁੱਧ ਭਾਰਤ ਦੀ ਲੜਾਈ ਸ਼ੁਰੂ ਤੋਂ ਹੀ ਵਿਗਿਆਨਕ  ਸਿਧਾਂਤਾਂ ਅਤੇ ਵਿਗਿਆਨਕ ਵਿਧੀ ‘ਤੇ ਆਧਾਰਿਤ ਰਹੀ ਹੈ ਅਤੇ ਇਹ ਸਾਰੇ ਫੈਸਲੇ ਵੀ  ਵਿਗਿਆਨੀਆਂ ਦੇ ਹੁਣ ਤੱਕ ਦੇ ਤਜ਼ਰਬਿਆਂ ਨੂੰ ਧਿਆਨ ‘ਚ ਰੱਖ ਕੇ ਲਏ ਗਏ ਹਨ।

ਕਿਸਾਨ ਜਥੇਬੰਦੀਆਂ ਨੇ ਵਿਧਾਨ ਸਭਾ ਚੋਣਾਂ ਲਈ ਕੀਤਾ ਵੱਡਾ ਐਲਾਨ, ਪੰਜਾਬ ‘ਚ ਸਾਰੀਆਂ ਸੀਟਾਂ ‘ਤੇ ਲੜਨਗੇ ਚੋਣ

0

ਪੰਜਾਬ ‘ਚ ਜਿੱਥੇ ਇੱਕ ਪਾਸੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਉੱਥੇ ਹੀ ਹੁਣ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਵੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਉਤਰਨ ਦਾ ਐਲਾਨ ਕਰ ਦਿੱਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਸਿਆਸੀ ਮੋਰਚੇ ਦਾ ਨਾਂ  ‘ਸੰਯੁਕਤ ਸਮਾਜ ਮੋਰਚਾ’ ਰੱਖਿਆ ਹੈ।

Breaking : ਕਿਸਾਨ ਆਗੂ ਸਿਆਸਤ ਪਾਉਣਗੇ ਧੱਕ, 117 ਸੀਟਾਂ ਤੋਂ ਚੋਣ ਲੜ੍ਹਨ ਦਾ ਐਲਾਨ

ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਹ 117 ਸੀਟਾਂ ‘ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਚੋਣਾਂ ਲਈ ਮੁੱਖ  ਚਿਹਰਾ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਹੋਣਗੇ। ਇਸ ਦੇ ਨਾਲ ਹੀ ਇਸ ਸੰਯੁਕਤ ਸਮਾਜ ਮੋਰਚੇ ਵਿਚ 22 ਕਿਸਾਨ ਜਥੇਬੰਦੀਆਂ ਸ਼ਾਮਿਲ ਹਨ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦਾ ਮਾਮਲਾ: ਦੋਸ਼ੀ ਵਿਅਕਤੀ ਸਬੰਧੀ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

0

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀ ਦੀ ਪਛਾਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਬੀਤੀ 18 ਦਸੰਬਰ ਨੂੰ ਸੋਦਰਿ ਦੇ ਪਾਠ ਸਮੇਂ ਇਕ ਵਿਅਕਤੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੰਗਲਾ ਟੱਪ ਕੇ ਬੇਅਦਬੀ ਦੀ ਕੀਤੀ ਗਈ ਕੋਝੀ ਕੋਸ਼ਿਸ਼ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਸੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਦੋਸ਼ੀ ਅਤੇ ਉਸ ਦੇ ਪਰਿਵਾਰ ਸਬੰਧੀ ਕਿਸੇ ਤਰ੍ਹਾਂ ਦੀ ਵੀ ਜਾਣਕਾਰੀ ਦੇਣ ਵਾਲੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਰੋਹ ਵਿਚ ਆਈ ਸੰਗਤ ਨੇ ਦੋਸ਼ੀ ਵਿਅਕਤੀ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਦਿੱਤੀ ਸੀ, ਪਰ ਘਟਨਾ ਦੀ ਤਹਿ ਤੱਕ ਜਾਣ ਲਈ ਦੋਸ਼ੀ ਦੀ ਪਛਾਣ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਦੋਸ਼ੀ ਦੀ ਪਛਾਣ ਨਾਲ ਸਬੰਧਤ ਕੋਈ ਜਾਣਕਾਰੀ ਦੇਵੇਗਾ, ਉਸ ਨੂੰ ਇਨਾਮੀ ਰਾਸ਼ੀ ਦੇਣ ਦੇ ਨਾਲ-ਨਾਲ ਉਸ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ।

ਅਰਵਿੰਦ ਕੇਜਰੀਵਾਲ ਨੇ ਵਕੀਲਾਂ ਨੂੰ ਕਿਹਾ_ ਆਪ ‘ਚ ਹੋ ਜਾਵੋ ਸ਼ਾਮਿਲ, ਮਿਲਕੇ ਚਲਾਵਾਂਗੇ ਸਰਕਾਰ

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚੇ ਹਨ ਜਿੱਥੇ ਉਨ੍ਹਾਂ ਨੇ ਵਕੀਲਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਵਕੀਲਾਂ ਨੂੰ ਕਿਹਾ ਕਿ ਅਸੀਂ ਮਿਲ ਕੇ ਸਰਕਾਰ ਚਲਾਵਾਂਗੇ। ਉਨ੍ਹਾਂ ਨੇ ਕਿਹਾ ਕਿ ਸਾਡੀ ਦਿੱਲੀ ‘ਚ ਸਭ ਤੋਂ ਪਹਿਲਾਂ 2013 ‘ਚ ਸਰਕਾਰ ਬਣੀ ਸੀ। ਇਸ ਦੇ ਨਾਲ ਹੀ ਕਿਹਾ ਕਿ 28 ਸੀਟਾਂ ਮਿਲੀਆਂ ਸਨ। ਉਨ੍ਹਾਂ ਨੇ ਕਿਹਾ ਕਿ 49 ਦਿਨ ਸਰਕਾਰ ਚੱਲੀ ਤੇ ਫਿਰ 1 ਸਾਲ ਬਾਅਦ ਦੁਬਾਰਾ ਚੁਣਾਵ ਹੋਏ।

ਕਰਜਾ ਚੁੱਕ ਕੇ ਪੁੱਤ ਭੇਜਿਆ ਸੀ ਬਾਹਰ, ਹੋਈ ਮੌੌਤ,ਬੈਕ ਵਾਲੇ ਹੁਣ ਘਰ ਨੂੰ ਤਾਲਾ ਲਾਉਣ ਲੱਗੇ, ਸਰਕਾਰ ਮਦਦ ਕਰੇ

ਇਸ ਦੌਰਾਨ ਸਭ ਤੋਂ ਵੱਡਾ ਯੋਗਦਾਨ ਵਕੀਲਾਂ ਦਾ ਸੀ। ਵਕੀਲਾਂ ਦੇ ਕਾਰਨ ਅਸੀਂ ਉਹ ਚੁਣਾਵ ਜਿੱਤੇ ਸੀ। ਉਨ੍ਹਾਂ ਨੇ ਕਿਹਾ ਕਿ 8 ਜਨਵਰੀ ਨੂੰ ਚੋਣਾਂ ਹੋਈਆਂ ਸਨ ਤੇ 20 ਜਨਵਰੀ ਦੇ ਆਸ-ਪਾਸ ਭਾਰਤੀ ਜਨਤਾ ਪਾਰਟੀ ਨੇ ਕਿਹਾ ਕਿ ਕਿਰਨ ਬੇਦੀ ਉਨ੍ਹਾਂ ਦੀ ਸੀਐੱਮ ਉਮੀਦਵਾਰ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿਰਨਬੇਦੀ ਨਾਲ ਵਕੀਲਾਂ ਦੀ ਪੁਰਾਣੀ ਦੁਸ਼ਮਣੀ ਸੀ।

ਉਨ੍ਹਾਂ ਨੇ ਕਿਹਾ ਕਿ ਕਿਰਨ ਬੇਦੀ ਨੇ ਇੱਕ ਵਾਰ ਵਕੀਲਾਂ ‘ਤੇ ਬੁਰੀ ਤਰ੍ਹਾਂ ਡੰਡੇ ਬਰਸਾਏ ਸੀ ਤੇ ਵਕੀਲ਼ ਇਹ ਨਹੀਂ ਭੁੱਲੇ ਸਨ ਤੇ ਦਿੱਲੀ ਦੇ ਸਾਰੇ ਵਕੀਲ ਇੱਕਠੇ ਹੋ ਗਏ ਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਵਾਰ ਬੀਜੇਪੀ ਨੂੰ ਹਰਾਂਵਾਗੇ ਤੇ ਉਨ੍ਹਾਂ ਕਰਕੇ ਆਪ ਪਾਰਟੀ ਦੀ ਜਿੱਤ ਹੋਈ। ਉਨ੍ਹਾਂ ਨੇ ਕਿਹਾ ਕਿ ਜਿਸ ਰਾਜ ‘ਚ ਜਿਸ ਪਾਰਟੀ ਨਾਲ ਵਕੀਲ ਖੜ੍ਹਾ ਹੋ ਜਾਵੇ ਉਸ ਪਾਰਟੀ ਦਾ ਜਿੱਤਣਾ ਪੱਕਾ ਹੈ।

Sardool Sikander ਨੂੰ ਯਾਦ ਕਰ ਭਰ ਆਈਆਂ Amar Noorie ਦੀਆਂ ਅੱਖਾਂ

ਉਨ੍ਹਾਂ ਨੇ ਪੰਜਾਬ ਦੇ ਵਕੀਲਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਾਡੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਜਾਓ ਅਤੇ ਅਸੀਂ ਮਿਲ ਕੇ ਸਰਕਾਰ ਚਲਾਵਾਂਗੇ। ਵਕੀਲਾਂ ਨਾਲ ਗੱਲਬਾਤ ਕਰਦੇ ਹੋਏ ਕੇਜਰੀਵਾਲ ਨੇ ਵਕੀਲਾਂ ਨੂੰ ਮੈਡੀਕਲ ਇੰਸ਼ੋਰੈਂਸ ਅਤੇ ਚੈਂਬਰ ਦੀ ਗਰੰਟੀ ਵੀ ਦਿੱਤੀ ਅਤੇ ਕਿਹਾ ਕਿ ਉਹ ਵਕੀਲਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨਗੇ।

ਜਲੰਧਰ ‘ਚ ਧਾਰਾ 144 ਹੋਈ ਲਾਗੂ, 21 ਫਰਵਰੀ ਤੱਕ ਲਾਗੂ ਰਹਿਣਗੇ ਹੁਕਮ

0

ਪੰਜਾਬ ‘ਚ ਪਿਛਲੇ ਕੁੱਝ ਸਮੇਂ ਤੋਂ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸ ਲਈ ਇਸ ਦੇ ਮੱਦੇਨਜ਼ਰ ਜਲੰਧਰ ਸ਼ਹਿਰ ‘ਚ ਵੀ ਪ੍ਰਸ਼ਾਸਨ ਨੇ ਧਾਰਾ 144 ਲਾਗੂ ਕਰ ਦਿੱਤੀ ਹੈ। ਇਸ ਦਾ ਨੋਟੀਫਿਕੇਸ਼ਨ ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਰਜੀਤ ਸਿੰਘ ਬੈਂਸ ਵੱਲੋਂ ਜਾਰੀ ਕਰਦਿਆਂ ਆਪਣੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਤੇਜ਼ਧਾਰ ਹਥਿਆਰ, ਬਰਛੇ, ਚਾਕੂ, ਚਾਕੂ, ਅਸਲਾ ਸਮੇਤ ਕਿਸੇ ਵੀ ਤਰ੍ਹਾਂ ਦਾ ਘਾਤਕ ਹਥਿਆਰ ਲੈ ਕੇ ਜਾਣ ‘ਤੇ ਪੂਰਨ ਪਾਬੰਦੀ ਹੈ।

ਇਸ ਦੇ ਨਾਲ ਹੀ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ, ਨਾਅਰੇਬਾਜ਼ੀ ਜਾਂ ਭੀੜ ਇਕੱਠੀ ਕਰਨ ‘ਤੇ ਪਾਬੰਦੀ ਹੋਵੇਗੀ। ਅਮਰਜੀਤ ਸਿੰਘ ਬੈਂਸ ਨੇ ਇਸ ਸਬੰਧੀ ਸਾਰੇ ਪੁਲਿਸ ਅਧਿਕਾਰੀਆਂ ਅਤੇ ਸਾਰੇ ਜ਼ਿਲ੍ਹੇ ਦੇ ਸਬ-ਡਵੀਜ਼ਨ ਅਤੇ ਤਹਿਸੀਲ ਪੱਧਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਵੀ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਇਹ ਹੁਕਮ 23 ਦਸੰਬਰ ਤੋਂ ਲਾਗੂ ਹੋ ਗਏ ਹਨ ਅਤੇ ਇਹ ਹੁਕਮ ਅਗਲੇ ਸਾਲ 21 ਫਰਵਰੀ ਤੱਕ ਲਾਗੂ ਰਹਿਣਗੇ ਅਤੇ ਜੇਕਰ ਕੋਈ ਵੀ ਵਿਅਕਤੀ ਇਸ ਦੀ ਉਲੰਘਣਾ ਕਰੇਗਾ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਕੇਜਰੀਵਾਲ ਵਰਗਾ ਹੰਕਾਰੀ ਮੁੱਖ ਮੰਤਰੀ ਮੈਂ ਕਦੇ ਨਹੀਂ ਦੇਖਿਆ: ਰਾਜਾ ਵੜਿੰਗ

0

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਅੰਮ੍ਰਿਤਸਰ ਪਹੁੰਚ ਗਏ ਹਨ। ਬੀਤੇ ਦਿਨ ਰਾਜਾ ਵੜਿੰਗ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਵਿਖੇ ਕੇਜਰੀਵਾਲ ਦੀ ਰਿਹਾਇਸ਼ ’ਤੇ ਪਹੁੰਚੇ ਗਏ ਸਨ, ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਕੇਜਰੀਵਾਲ ਪੰਜਾਬ ਦੌਰੇ ’ਤੇ ਆਏ ਹੋਏ ਹਨ। ਇਸ ਗੱਲ ਦਾ ਪਤਾ ਲੱਗਣ ਤੋਂ ਬਾਅਦ ਅੱਜ ਰਾਜਾ ਵੜਿੰਗ ਅੰਮ੍ਰਿਤਸਰ ਦੇ ਇਕ ਹੋਟਲ ’ਚ ਪਹੁੰਚ ਗਏ, ਜਿੱਥੇ ਉਹ ਕੇਜਰੀਵਾਲ ਨਾਲ ਮੁਲਾਕਾਤ ਕਰਨਾ ਚਾਹੁੰਦੇ ਹਨ। ਜਾਣਕਾਰੀ ਅਨੁਸਾਰ ਰਾਜਾ ਵੜਿੰਗ ਕੇਜਰੀਵਾਲ ਨਾਲ ਮੁਲਾਕਾਤ ਕਰਨ ਦਾ ਸਮਾਂ ਮੰਗ ਰਹੇ ਹਨ।

ਰਾਜਾ ਵੜਿੰਗ ਨੇ ਕਿਹਾ ਕਿ ਉਹ ਪੀ.ਆਰ.ਟੀ.ਸੀ ਬੱਸਾਂ ਦੇ ਮੁੱਦੇ ਨੂੰ ਲੈ ਕੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਆਏ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ’ਚ ਮੈਂ ਅਰਵਿੰਦ ਕੇਜਰੀਵਾਲ ਨੂੰ 13 ਚਿੱਠੀਆਂ ਲਿਖ ਚੁੱਕਾ ਹਾਂ। ਚਿਠੀਆਂ ਲਿਖਣ ਦੇ ਬਾਵਜੂਦ ਉਹ ਮੈਨੂੰ ਮਿਲਣ ਦਾ ਸਮਾਂ ਨਹੀਂ ਦੇ ਰਹੇ। ਕੇਜਰੀਵਾਲ ’ਤੇ ਹਮਲਾ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਕੇਜਰੀਵਾਲ ਵਰਗਾ ਹੰਕਾਰੀ ਮੁੱਖ ਮੰਤਰੀ ਮੈਂ ਕਦੇ ਨਹੀਂ ਵੇਖਿਆ।

ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਕਿਹਾ ਕਿ ਦਿੱਲੀ ਦੇ ਏਅਰਪੋਰਟ ਤੱਕ ਸਿਰਫ਼ ਬਾਦਲਾਂ ਦੀਆਂ ਬੱਸਾਂ ਜਾਂਦੀਆਂ ਹਨ। ਸਾਡੀਆਂ ਬੱਸਾਂ ਨੂੰ ਦਿੱਲੀ ਦੇ ਏਅਰਪੋਰਟ ’ਚ ਨਹੀਂ ਜਾਣ ਦਿੱਤਾ ਜਾਂਦਾ। ਰਾਜਾ ਵੜਿੰਗ ਨੇ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਮੇਰਾ ਹੰਗਾਮਾ ਕਰਨ ਦਾ ਕੋਈ ਮਕਸਦ ਨਹੀਂ, ਸਗੋਂ ਮੇਰਾ ਮੁੱਖ ਉਦੇਸ਼ ਪੰਜਾਬ ਦੀ ਭਲਾਈ ਕਰਨਾ ਹੈ। ਇਸੇ ਲਈ ਉਹ ਵਾਰ-ਵਾਰ ਕੇਜਰੀਵਾਲ ਤੋਂ ਮੁਲਾਕਾਤ ਕਰਨ ਦਾ ਸਮਾਂ ਮੰਗ ਰਹੇ ਹਨ।

ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਕ੍ਰਿਸਮਸ ਦੀ ਦਿੱਤੀ ਵਧਾਈ

0

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਕ੍ਰਿਸਮਿਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਸਾਰਿਆਂ ਨੂੰ ਕ੍ਰਿਸਮਿਸ ਦੀਆਂ ਸ਼ੁਭਕਾਮਨਾਵਾਂ।

ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਕਿ ਤੁਹਾਡੇ ਸਾਰਿਆਂ ਦੀ ਸਿਹਤ, ਖੁਸ਼ੀ ਅਤੇ ਸਦਭਾਵਨਾ ਦੀ ਕਾਮਨਾ ਕਰਦਾ ਹਾਂ।

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦਾ ਲੁਧਿਆਣਾ ‘ਚ ਤਿਰੰਗਾ ਦੌਰਾ ਮੁਲਤਵੀ, ਜਾਣੋ ਕਾਰਨ

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 29 ਦਸੰਬਰ ਨੂੰ ਲੁਧਿਆਣਾ ਵਿੱਚ ਹੋਣ ਵਾਲੀ ਤਿਰੰਗਾ ਯਾਤਰਾ ਮੁਲਤਵੀ ਹੋ ਗਈ ਹੈ। ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਕਾਰਨ ਤਿਰੰਗਾ ਯਾਤਰਾ ਦੀਆਂ ਯੋਜਨਾਵਾਂ ਫਿਲਹਾਲ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਕੇਜਰੀਵਾਲ ਨੇ ਚੰਨੀ, ਸਿੱਧੂ ਨੂੰ ਕਿਹਾ ਬੱਬਰ ਸ਼ੇਰ ? ਸੁਣੋ ਮਜੀਠੀਆ ‘ਤੇ FIR ਬਾਰੇ ਕੀ ਕਹਿ ਗਏ ਕੇਜਰੀਵਾਲ !

ਜਾਣਕਾਰੀ ਅਨੁਸਾਰ ਪਠਾਨਕੋਟ ਅਤੇ ਜਲੰਧਰ ਤੋਂ ਬਾਅਦ ਆਮ ਆਦਮੀ ਪਾਰਟੀ ਲੁਧਿਆਣਾ ਵਿੱਚ ਵੀ ਤਿਰੰਗਾ ਯਾਤਰਾ ਦੀ ਯੋਜਨਾ ਬਣਾ ਰਹੀ ਹੈ। ਇਸ ਦੇ ਲਈ 29 ਦਸੰਬਰ ਦੀ ਤਰੀਕ ਵੀ ਲਗਭਗ ਤੈਅ ਹੋ ਚੁੱਕੀ ਸੀ ਪਰ ਫਿਲਹਾਲ ਇਸ ਤਿਰੰਗਾ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਓਮੀਕਰੋਨ ਦੇ ਮੱਦੇਨਜ਼ਰ 6 ਸੂਬਿਆਂ ‘ਚ ਰਾਤ ਦਾ ਕਰਫਿਊ ਤੇ ਸਖਤ ਪਾਬੰਦੀਆਂ ਲਾਗੂ

0

ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਦਾ ਖਤਰਾ ਵੱਧਦਾ ਹੀ ਜਾ ਰਿਹਾ ਹੈ। ਦੇਸ਼ ਵਿਚ ਲਗਾਤਾਰ ਓਮੀਕਰੋਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤੱਕ ਕੋਵਿਡ ਦਾ ਨਵਾਂ ਰੂਪ 17 ਰਾਜਾਂ ਵਿੱਚ ਫੈਲ ਚੁੱਕਾ ਹੈ। ਇਸ ਦੌਰਾਨ ਤੇਜ਼ੀ ਨਾਲ ਵਧ ਰਹੇ ਸੰਕਰਮਣ ਦੇ ਮੱਦੇਨਜ਼ਰ ਰਾਜ ਸਰਕਾਰਾਂ ਹਰਕਤ ਵਿੱਚ ਆ ਗਈਆਂ ਹਨ ਅਤੇ ਸੰਕਰਮਣ ਨੂੰ ਰੋਕਣ ਲਈ ਇੱਕ ਵਾਰ ਫਿਰ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ।

ਬੀਤੇ ਦਿਨੀ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਕੇਰਲ ਅਤੇ ਗੁਜਰਾਤ ਵਿੱਚ ਓਮੀਕਰੋਨ ਦੇ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿੱਚ ਨਵੇਂ ਵੈਰੀਐਂਟ ਦੇ ਕੁੱਲ ਮਾਮਲੇ 400 ਨੂੰ ਪਾਰ ਕਰ ਗਏ ਹਨ। ਲਾਗ ਨੂੰ ਰੋਕਣ ਲਈ ਹੁਣ ਛੇ ਰਾਜਾਂ ਵਿੱਚ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਹਰਿਆਣਾ, ਗੁਜਰਾਤ, ਦਿੱਲੀ, ਕਰਨਾਟਕਾ, ਮਹਾਰਾਸ਼ਟਰ ਤੇ ਉਤਰ ਪ੍ਰਦੇਸ਼ ਵਿਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ।

ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਵੱਲੋਂ ਓਮੀਕਰੋਨ ਨੂੰ ਲੈ ਕੇ ਦਿੱਤੀ ਗਈ ਚਿਤਾਵਨੀ ਤੋਂ ਬਾਅਦ ਸੂਬਾ ਸਰਕਾਰਾਂ ਨੇ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਕੋਵਿਡ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਜਰੀਵਾਲ ਸਰਕਾਰ ਨੇ ਸਖਤ ਨਿਯਮ ਲਾਗੂ ਕਰ ਦਿੱਤੇ ਹਨ।

ਇਸ ਦੇ ਨਾਲ ਹੀ ਦਿੱਲੀ ਸਰਕਾਰ ਨੇ ਓਮੀਕਰੋਨ ਦੇ ਮੱਦੇਨਜ਼ਰ ਰਾਜ ਵਿੱਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੁਣ ਦਿੱਲੀ ਵਿੱਚ ਰੈਸਟੋਰੈਂਟ ਅਤੇ ਬਾਰ ਕੁੱਲ ਸਮਰੱਥਾ ਦੇ 50 ਫੀਸਦੀ ਨਾਲ ਖੁੱਲ੍ਹਣਗੇ। ਮਹਾਮਾਰੀ ਐਕਟ ਦੇ ਤਹਿਤ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਵਿਵਸਥਾ ਹੈ।

ਇਸ ਦੇ ਨਾਲ ਹੀ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਗਈ ਹੈ। ਹੁਣ ਦਿੱਲੀ ਵਿੱਚ ਵਿਆਹ ਦੇ ਪ੍ਰੋਗਰਾਮ ਵਿੱਚ ਸਿਰਫ਼ 200 ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਹੈ। ਪੂਰੇ ਦੇਸ਼ ਵਿਚ ਮੌਜੂਦਾ ਸਮੇਂ ‘ਚ ਮਹਾਰਾਸ਼ਟਰ ‘ਚ ਓਮੀਕਰੋਨ ਦੇ ਸਭ ਤੋਂ ਜ਼ਿਆਦਾ ਮਾਮਲੇ ਹਨ। ਅਜਿਹੇ ‘ਚ ਮਹਾਰਾਸ਼ਟਰ ‘ਚ ਮੁੜ ਸੰਕਰਮਣ ਦਾ ਵੱਡਾ ਖਤਰਾ ਹੈ। ਸਰਕਾਰ ਨੇ ਆਪਣੇ ਪੁਰਾਣੇ ਤਜ਼ਰਬੇ ਨੂੰ ਦੇਖਦਿਆਂ ਸੂਬੇ ਵਿੱਚ ਪਹਿਲਾਂ ਹੀ ਸਖ਼ਤੀ ਲਾਗੂ ਕਰ ਦਿੱਤੀ ਹੈ।