Home Blog Page 2219

ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਚੰਨੀ ਨੁੰ ਚੁਣੌਤੀ

0

ਸਿਆਸੀ ਵਿਰੋਧੀਆਂ ਨੂੰ ਲੁਧਿਆਣਾ ਬੰਬ ਧਮਾਕੇ ਨਾਲ ਜੋੜਨ ਦੇ ਸਬੂਤ ਜਨਤਕ ਕਰੋ ਜਾਂ ਫਿਰ ਘਟੀਆ ਰਾਜਨੀਤੀ ਖੇਡਣ ਲਈ ਮੁਆਫੀ ਮੰਗੋ

ਸਿਆਸੀ ਵਿਰੋਧੀਆਂ ਨੂੰ ਲੁਧਿਆਣਾ ਬੰਬ ਧਮਾਕੇ ਨਾਲ ਜੋੜਨ ਦੇ ਸਬੂਤ ਜਨਤਕ ਕਰੋ ਜਾਂ ਫਿਰ ਘਟੀਆ ਰਾਜਨੀਤੀ ਖੇਡਣ ਲਈ ਮੁਆਫੀ ਮੰਗੋ

ਜਗਰਾਓਂ/24 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੱਤੀ ਕਿ ਉਹ ਲੁਧਿਆਣਾ ਬੰਬ ਧਮਾਕੇ ਨਾਲ ਸਿਆਸੀ ਵਿਰੋਧੀਆਂ ਨੁੰ ਜੋੜਨ ਦੇ ਸਬੂਤ ਜਨਤਕ ਕਰਨ ਜਾਂ ਫਿਰ ਇਸ ਸੰਵਦੇਨਸ਼ੀਲ ਮੁੱਦੇ ਜਿਸ ਨਾਲ ਸੂਬੇ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਹੋ ਸਕਦੀ ਹੈ, ’ਤੇ ਘਟੀਆ ਰਾਜਨੀਤੀ ਖੇਡਣ ਲਈ ਮੁਆਫੀ ਮੰਗਣ।

ਅਕਾਲੀ ਦਲ ਦੇ ਪ੍ਰਧਾਨ ਅੱਜ ਜਗਰਾਓਂ ਵਿਚ ਐਸ ਕੇ ਆਰ ਕਲੇਰ ਅਤੇ ਨਿਹਾਲ ਸਿੰਘ ਵਾਲਾ ਤੋਂ ਬਲਦੇਵ ਸਿੰਘ ਮਾਣੂਕੇ ਦੇ ਹੱਕ ਵਿਚ ਵਿਸ਼ਾਲ ਰੈਲੀਆਂ ਨੁੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕ ਇਹ ਮੁੱਖ ਮੰਤਰੀ ਨੁੰ ਸੋਭਾ ਨਹੀਂ ਦਿੰਦਾ ਕਿ ਉਹ ਇਹ ਦਾਅਵਾ ਕਰਨ ਕਿ ਸੂਬੇ ਵਿਚ ਜੋ ਗੜਬੜ ਹੋ ਰਹੀ ਹੈ, ਉਹ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਹੋ ਰਹੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਚਰਨਜੀਤ ਚੰਨੀ ਨੇ ਆਪਣਾ ਦਿਮਾਗੀ ਤਵਾਜ਼ਨ ਗੁਆ ਲਿਆ ਹੈ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਅਕਾਲੀ ਆਗੂ ਨੁੰ ਅਜਿਹੇ ਘਿਨੌਣੇ ਅਪਰਾਧ ਨਾਲ ਜੋੜਨ ਦਾ ਕੋਈ ਸਬੂਤ ਹੈ ਤਾਂ ਉਸਨੁੰ ਤੁਰੰਤ ਜਨਤਕ ਕੀਤਾ ਜਾਵ। ਉਹਨਾਂ ਕਿਹਾ ਕਿਜੇਕਰ ਉਹ ਅਜਿਹਾ ਨਹੀਂ ਕਰ ਸਕਦੇ ਤਾਂ ਫਿਰ ਇਸ ਤ੍ਰਾਸਦੀ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕਰਨ ਲਈ ਜਨਤਕ ਮੁਆਫੀ ਮੰਗਣ।

ਸਰਦਾਰ ਬਾਦਲ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਪਿਛਲੇ ਚਾਰ ਮਹੀਨਿਆਂ ਵਿਚ ਪੰਜ ਹੋਰ ਧਮਾਕੇ ਹੋਏ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਹਨਾਂ ਸਾਰੀਆਂ ਘਟਨਾਵਾਂ ਦੀ ਸਟੇਟਸ ਰਿਪੋਰਟ ਵੀ ਲੋਕਾਂ ਦੇ ਸਾਹਮਣੇ ਰੱਖਣ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਸਰਕਾਰ ਸੁੱਤੀ ਪਈ ਫੜੀ ਗਈ ਹੈ। ਉਹ ਸਿਆਸੀ ਵਿਰੋਧੀਆਂ ਨੁੰ ਫਸਾਉਣ ਵਿਚ ਰੁੱਝੀ ਹੋਈ ਹੈ ਤੇ ਇਸਨੇ ਦੇਸ਼ ਵਿਰੋਧੀ ਤਾਕਤਾਂ ਨੂੰ ਸੁਬੇ ਦੀ ਸ਼ਾਂਤੀ ਭੰਗ ਕਰਨ ਦਾ ਖੁੱਲ੍ਹਾ ਮੌਕਾ ਦੇ ਦਿੱਤਾ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਪਹਿਲੇ ਧਮਾਕਿਆਂ ਦੀ ਪੜਤਾਲ ਕੀਤੀ ਹੁੰਦੀ ਤਾਂ ਫਿਰ ਲੁਧਿਆਣਾ ਤ੍ਰਾਸਦੀ ਟਾਲੀ ਜਾ ਸਕਦੀ ਸੀ।
ਮੁੱਖ ਮੰਤਰੀ ’ਤੇ ਪੰਜਾਬੀਆਂ ਨੁੰ ਮੂਰਖ ਬਣਾਉਣ ਵਿਚ ਰੁੱਝੇ ਰਹਿਣ ਦਾ ਦੋਸ਼ ਲਾਉਂਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿਚ ਤੁਸੀਂ ਸਿਰਫ ਖੋਖਲੇ ਵਾਅਦੇ ਕਰਨ ਅਤੇ ਸੂਬੇ ਦੇ ਸਰੋਤ ਅਖ਼ਬਾਰਾਂ ਵਿਚ ਪੂਰੇ ਸਫਿਆਂ ਦੇ ਝੁਠੇ ਦਾਅਵਿਆਂ ਵਾਲੇ ਆਪਣੇ ਸਿਹਰਾ ਬੰਨਣ ਦਾ ਯਤਨ ਕਰਦਿਆਂ ਇਸ਼ਤਿਹਾਰ ਦੇਣ ਤੋਂ ਇਲਾਵਾ ਕੱਖ ਨਹੀਂ ਕੀਤਾ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਮੁੱਖ ਮੰਤਰੀ ਨੇ ਆਪਣੀ ਸਾਖ਼ ਗੁਆ ਲਈ ਹੈ ਤੇ ਹੁਣ ਉਹਨਾਂ ਨੂੰ ਐਲਾਨਜੀਤ ਸਿੰਘ ਆਖਿਆ ਜਾਂਦਾ ਹੈ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਿਰਫ 150 ਘੰਟੇ ਬਾਕੀ ਰਹਿ ਗਏ ਹਨ। ਉਹਨਾਂ ਕਿਹਾ ਕਿ ਸਰਕਾਰ ਸਿਰਫ ਅਕਾਲੀ ਆਗੂਆਂ ਨੁੰ ਝੂਠੇ ਕੇਸਾਂ ਵਿਚ ਫਸਾਉਣ ਵਿਚ ਰੁੱਝੀ ਹੈ। ਉਹਨਾਂ ਨੇ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਦੇ ਪੁੱਤਰਾਂ ਖਿਲਾਫ ਮਨਘੜਤ ਦੋਸ਼ਾਂ ਹੇਠ ਇਰਾਦਾ ਕਤਲ ਦੇ ਕੇਸ ਦਰਜ ਕੀਤੇ ਜਾਣ ਦੀ ਉਦਾਹਰਣ ਦਿੱਤੀ।
ਸਰਦਾਰ ਬਾਦਲ ਨੇ ਅਫਸਰਾਂ ਨੁੰ ਚੇਤਾਵਨੀ ਦਿੱਤੀ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਸਾਰੇ ਝੂਠੇ ਕੇਸਾਂ ਦੀ ਇਕ ਕਮਿਸ਼ਨ ਵੱਲੋਂ ਜਾਂਚ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜਿਹੜੇ ਅਫਸਰ ਝੁਠੇ ਕੇਸ ਬਣਾਉਣ ਦੇ ਜ਼ਿੰਮੇਵਾਰ ਪਾਏ ਗਏ, ਉਹਨਾਂ ਦੇ ਖਿਲਾਫ ਕਾਰਵਾਈ ਆਰੰਭੀ ਜਾਵੇਗੀ। ਉਹਨਾਂ ਕਿਹਾ ਕਿ ਅਗਲੀ ਸਰਕਾਰ ਕਾਂਗਰਸ ਸਰਕਾਰ ਵੱਲੋਂ ਪਿਛਲੇ ਤਿੰਨ ਮਹੀਨਿਆਂ ਵਿਚ ਲਏ ਸਾਰੇ ਲੋਕ ਵਿਰੋਧੀ ਫੈਸਲਿਆਂ ਦੀ ਵੀ ਸਮੀਖਿਆ ਕਰੇਗੀ।

ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਚ ਵਾਪਰੀਆਂ ਤਿੰਨ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਉਹਨਾਂ ਨੇ ਇਹਨਾਂ ਨੂੰ ਸੰਜੀਦਗੀ ਨਾਲ ਨਾ ਲੈਣ ’ਤੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਦੀ ਨਿਖੇਧੀ ਵੀ ਕੀਤੀ। ਉਹਨਾਂ ਕਿਹਾ ਕਿ ਦੋ ਕੇਸਾਂ ਵਿਚ ਮੁਲਜ਼ਮ ਪੁਲਿਸ ਦੇ ਹਵਾਲੇ ਕੀਤੇ ਗਏ ਪਰ ਮਾਮਲੇ ਵਿਚ ਕੋਈ ਕਾਰਵਈ ਨਹੀਂ ਹੋਈ। ਉਹਨਾਂ ਕਿਹਾ ਕਿ ਇਸ ਨਾਲ ਦੁਨੀਆਂ ਭਰ ਵਿਚ ਬੈਠੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।

ਇਕੱਠ ਨੁੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨਾਲ ਕੀਤੇ ਵਾਅਦੇ ਮੁੜ ਦੁਹਰਾਏ ਤੇ ਕਿਹਾ ਕਿ ਬੀ ਪੀ ਐਲ ਕਾਰਡ ਧਾਰਕ ਪਰਿਵਾਰ ਦੀ ਅਗਵਾਈ ਕਰਦੀਆਂ ਮਹਿਲਾਵਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਸਹਾਇਤਾ ਦਿੱਤੀ ਜਾਵੇਗੀ, ਸਾਰਿਆਂ ਨੁੰ ਹਰ ਦੋ ਮਹੀਨਿਆਂ ਵਿਚ 800 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ, ਮੈਗਾ ਸਕੂਲ ਖੋਲ੍ਹੇ ਜਾਣਗੇ, ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ 33 ਫੀਸਦੀ ਰਾਖਵਾਂਕਰਨ ਕੀਤਾ ਜਾਵੇਗਾ, ਸਰਕਾਰੀ ਨੌਕਰੀਆਂ ਵਿਚ ਮਹਿਲਾਵਾਂ ਲਈ 50 ਫੀਸਦੀ ਰਾਖਵਾਂਕਰਨ ਹੋਵੇਗਾ, ਸਾਰਿਆਂ ਲਈ 10 ਲੱਖ ਰੁਪਏ ਦਾ ਸਿਹਤ ਬੀਮਾ ਹੋਵੇਗਾ, ਜ਼ਿਲ੍ਹਾ ਪੱਧਰ ’ਤੇ ਮੈਡੀਕਲ ਕਾਲਜ ਖੋਲ੍ਹੇ ਜਾਣਗੇ, ਬੇਰੋਜ਼ਗਾਰਾਂ ਨੁੰ ਆਪਣੇ ਉਦਮ ਸਥਾਪਿਤ ਕਰਨ ਵਾਸਤੇ ਵਿਆਜ਼ ਮੁਕਤ 5 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ, ਕਿਸਾਨਾਂ ਨੁੰ ਟਿਊਬਵੈਲ ਕੁਨੈਕਸ਼ਨ ਦਿੱਤੇ ਜਾਣਗੇ, ਪ੍ਰਤੀ ਏਕੜ 50 ਹਜ਼ਾਰ ਰੁਪਏ ਫਸਲੀ ਬੀਮਾ ਹੋਵੇਗਾ ਤੇ ਖੇਤੀਬਾੜੀ ਲਈ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ ਦਿੱਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਨੇ ਪੀਰ ਮੁਹੰਮਦ ਨੂੰ ਜਨਰਲ ਸਕੱਤਰ ਅਤੇ ਬੁਲਾਰਾ ਨਿਯੁਕਤ ਕੀਤਾ

0

ਸ਼੍ਰੋਮਣੀ ਅਕਾਲੀ ਦਲ ਨੇ ਵੀਰਵਾਰ ਨੂੰ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਦੇ ਮੱਦੇਨਜ਼ਰ ਪਾਰਟੀ ਦਾ ਜਨਰਲ ਸਕੱਤਰ ਅਤੇ ਬੁਲਾਰਾ ਨਿਯੁਕਤ ਕੀਤਾ ਹੈ।

ਇੱਥੇ ਇਹ ਦੱਸਣਯੋਗ ਹੈ ਕਿ “ਮਾਝੇ ਦੇ ਜਰਨੈਲ” ਵਜੋਂ ਜਾਣੇ ਜਾਂਦੇ ਅਕਾਲੀ-ਟਕਸਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸਰਪ੍ਰਸਤ ਅਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ੍ਰ. ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਏ ਸਨ, ਜਿਸ ਵਿੱਚ ਕਰਨੈਲ ਸਿੰਘ ਪੀਰ ਮੁਹੰਮਦ ਸਮੇਤ ਕਈ ਸਮਰਥਕਾਂ ਨੇ ਵੀ ਪਾਰਟੀ ਵਿੱਚ ਮੁੜ ਸ਼ਾਮੂਲੀਅਤ ਕੀਤੀ ਸੀ।

ਇਸ ਨਾਲ ਇਹ ਕਿਆਸ – ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਅਕਾਲੀ ਦਲ ਨੂੰ ਹੁਣ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਫ਼ੀ ਮਜ਼ਬੂਤੀ ਮਿਲੇਗੀ। ਮੁੱਖ ਤੌਰ ‘ਤੇ ਪੰਜਾਬ ਦੇ ਮਾਝਾ ਖ਼ੇਤਰ ਵਿੱਚ।

ਸ੍ਰ. ਕਰਨੈਲ ਸਿੰਘ ਪੀਰਮੁਹੰਮਦ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਮੌਜੂਦਾ ਸਮੇਂ ਵਿੱਚ ਵੀ ਸਿੱਖ ਪੰਥਕ ਮਾਮਲਿਆਂ ਵਿਚ ਡੂੰਘੀ ਦਿਲਚਸਪੀ ਦਿਖਾਉਂਦੇ ਆ ਰਹੇ ਹਨ।

ਪੰਜਾਬ ਸਰਕਾਰ ਵੱਲੋਂ ਆਈਏਐਸ ਅਤੇ ਪੀਸੀਐਸ ਅਫਸਰਾਂ ਦੇ ਤਬਾਦਲੇ

0

ਪੰਜਾਬ ਵਿੱਚ ਰੋਜ਼ਾਨਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਸਰਕਾਰ (Punjab government) ਵੱਲੋਂ ਪ੍ਰਸ਼ਾਸਨਿਕ ਫੇਰਬਦਲ (Administrative reshuffle) ਕੀਤੇ ਜਾ ਰਹੇ ਹਨ। ਬੀਤੇ ਦਿਨ ਜਿਥੇ ਵੱਡੀ ਗਿਣਤੀ ਅਧਿਕਾਰੀਆ ਦਾ ਤਬਾਦਲਾ ਕੀਤਾ ਗਿਆ ਹੈ, ਉਥੇ ਅੱਜ ਇੱਕ ਆਈਏਐਸ (IAS) ਅਤੇ 2 ਪੀਸੀਐਸ (PCS) ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

 

ਪਾਕਿਸਤਾਨ ’ਚ ਸਰਕਾਰੀ ਅਦਾਰਿਆਂ ਅੰਦਰ ਸਿੱਖਾਂ ਨੂੰ ਸ੍ਰੀ ਸਾਹਿਬ ਪਹਿਨ ਕੇ ਜਾਣ ’ਤੇ ਰੋਕ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

0

ਅੰਮ੍ਰਿਤਸਰ/ਇਸਲਾਮਾਬਾਦ : ਪਾਕਿਸਤਾਨ ਦੇ ਸੂਬਾ ਖੈਬਰ ਖਪਤੂਨਖਵਾ ’ਚ ਸਿੱਖਾਂ ਦੇ ਸ੍ਰੀ ਸਾਹਿਬ (ਕਿਰਪਾਨ) ਪਹਿਨ ਕੇ ਅਦਾਲਤ ਕੰਪਲੈਕਸ ਜਾਂ ਸਰਕਾਰੀ ਅਦਾਰਿਆਂ ’ਚ ਜਾਣ ’ਤੇ ਰੋਕ ਲਗਾਉਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਅਤੇ ਧਾਰਮਿਕ ਅਜ਼ਾਦੀ ਦੇ ਖਿਲਾਫ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖਾਂ ਲਈ ਪੰਜ ਕਕਾਰਾਂ ਵਿੱਚੋਂ ਸ੍ਰੀ ਸਾਹਿਬ ਇਕ ਅਹਿਮ ਹਿੱਸਾ ਹੈ, ਜੋ ਸਿੱਖ ਰਹਿਣੀ ਅਨੁਸਾਰ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਸਾਜਣ ਸਮੇਂ ਬਖ਼ਸ਼ੀ ਪੰਜ ਕਕਾਰੀ ਰਹਿਣੀ ਵਿਚ ਸ੍ਰੀ ਸਾਹਿਬ ਨੂੰ ਜਰੂਰੀ ਕਰਾਰ ਦਿੱਤਾ ਸੀ, ਜੋ ਖਾਲਸਾਈ ਰਹਿਣੀ ਦਾ ਅਹਿਮ ਅੰਗ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ ਚਾਕੂ ਜਾਂ ਖੰਜਰ ਨਹੀਂ, ਬਲਕਿ ਸਿੱਖਾਂ ਵਾਸਤੇ ਇਹ ਵਿਸ਼ਵਾਸ ਦਾ ਚਿੰਨ੍ਹ ਹੈ।

ਇਸ ਲਈ ਪਿਸ਼ਾਵਰ ਹਾਈਕੋਰਟ ਦੇ ਉਕਤ ਫੈਸਲੇ ਨਾਲ ਸਿੱਖ ਮਨਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਿੱਖ ਦੁਨੀਆਂ ਭਰ ਵਿਚ ਵੱਸੇ ਹੋਏ ਹਨ ਅਤੇ ਹੁਣ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੇ ਹਵਾਈ ਅੱਡਿਆਂ ਸਮੇਤ ਹੋਰ ਥਾਵਾਂ ’ਤੇ ਸਿੱਖਾਂ ਨੂੰ ਸ੍ਰੀ ਸਾਹਿਬ ਪਹਿਨਣ ਦੀ ਮਾਨਤਾ ਦਿੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ 1947 ਤੋਂ ਪਹਿਲਾਂ ਭਾਰਤ ਦਾ ਅੰਗ ਰਿਹਾ ਹੈ, ਇਸ ਲਈ ਇਥੇ ਵੱਸਣ ਵਾਲੇ ਸਿੱਖ ਇਤਿਹਾਸ ਅਤੇ ਪ੍ਰੰਪਰਾਵਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਅਤੇ ਅਦਾਲਤਾਂ ਨੂੰ ਸਿੱਖ ਕੌਮ ਦੇ ਜਜ਼ਬਾਤਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਿਥੇ ਪਾਕਿਸਤਾਨ ਸਰਕਾਰ ਨੂੰ ਇਸ ਮਸਲੇ ਦਾ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ, ਉਥੇ ਭਾਰਤ ਸਰਕਾਰ ਨੂੰ ਵੀ ਪਾਕਿਸਤਾਨ ਸਰਕਾਰ ਨਾਲ ਰਾਬਤਾ ਕਰਕੇ ਇਸ ਮਸਲੇ ਦਾ ਹੱਲ ਕਰਵਾਉਣ ਲਈ ਕਿਹਾ।

ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਦਾ ਕੀਤਾ ਐਲਾਨ

0

ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਦਾ ਐਲਾਨ ਕੀਤਾ।

Navjot Sidhu ਨੇ ਦਿੱਲੀ ਮਾਡਲ ਨੂੰ ਦੱਸਿਆ ਕੇਂਦਰ ਸਰਕਾਰ ਦੁਆਰਾ Sponsored, ‘Punjab Model ਹੀ ਹੱਲ’

0

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ਪੰਜਾਬ ਮਾਡਲ ਦਾ ਮੁੱਦਾ ਚੁੱਕ ਰਹੇ ਹਨ। ਇੱਕ ਵਾਰ ਫਿਰ ਸਿੱਧੂ ਨੇ ਟਵੀਟ ਦੇ ਜ਼ਰੀਏ ਇਹ ਮੁੱਦਾ ਚੁੱਕਦੇ ਹੋਏ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਮਾਡਲ ਕੇਂਦਰ ਸਰਕਾਰ ਵੱਲੋਂ Sponsored ਮਾਡਲ ਹੈ।

ਕੇਂਦਰ ਸਰਕਾਰ ਦਿੱਲੀ ਪੁਲਿਸ, ਹਸਪਤਾਲਾਂ, ਯੂਨੀਵਰਸਿਟੀਆਂ ਅਤੇ ਨਗਰਪਾਲਿਕਾ ‘ਤੇ 34000 ਕਰੋੜ ਰੁਪਏ ਖਰਚ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਵਾਧੂ ਬਜਟ ਅਤੇ ਕੇਂਦਰੀ ਸਪਾਂਸਰਸ਼ਿਪ ਵਲੋਂ ਮੁਫਤ ਚੈੱਕ ਲਿਖਣਾ ਇੱਕ ਗੱਲ ਹੈ ਅਤੇ ਇੱਕ ਅਰਥਵਿਵਸਥਾ ਨੂੰ ਮੁੜ ਸੁਰਜੀਤ ਕਰਨਾ ਦੂਜੀ ਗੱਲ। ਪੰਜਾਬ ਮਾਡਲ ਹੀ ਹੈ ਹੱਲ।

ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ ਅਰਵਿੰਦ ਕੇਜਰੀਵਾਲ

0

ਰਾਜਾਸਾਂਸੀ : ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚ ਗਏ ਹਨ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਤੇ ਕੱਲ੍ਹ ਲੁਧਿਆਣਾ ਵਿਖੇ ਹੋਏ ਬੰਬ ਧਮਾਕੇ ਦੀ ਕਰੜੇ ਸ਼ਬਦਾਂ ‘ਚ ਨਿਖੇਧੀ ਕੀਤੀ।

ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ ਤੇ ਉਸ ਦੇ ਚੰਦ ਦਿਨ ਬਾਅਦ ਹੀ ਇਹ ਧਮਾਕਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਾਜ਼ਿਸ਼ ਤਹਿਤ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਬਹੁਤ ਕਮਜ਼ੋਰ ਹੈ ਤੇ ਇਹ ਆਪਸ ਵਿਚ ਲੜ ਰਹੇ ਹਨ।

ਮੰਤਰੀ ਮੰਡਲ ਵੱਲੋਂ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਗੀਤਾ ਅਧਿਐਨ ਅਤੇ ਸਨਾਤਨੀ ਗ੍ਰੰਥ ਸੰਸਥਾ ਦੀ ਸਥਾਪਨਾ ਨੂੰ ਮਨਜ਼ੂਰੀ

0

ਫਿਲਮ ਅਤੇ ਟੈਲੀਵਿਜ਼ਨ ਡਿਵੈਲਪਮੈਂਟ ਕੌਂਸਲ ਦੇ ਗਠਨ ਨੂੰ ਵੀ ਹਰੀ ਝੰਡੀ

ਚੰਡੀਗੜ੍ਹ: ਪੰਜਾਬ ਵਜ਼ਾਰਤ ਨੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਗੀਤਾ ਅਧਿਐਨ ਅਤੇ ਸਨਾਤਨੀ ਗ੍ਰੰਥ ਸੰਸਥਾ ਦੀ ਸਥਾਪਨਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਧਰਮਾਂ ਦੇ ਗਿਆਨ ਅਤੇ ਵਿਸ਼ਵਾਸ ਦੀ ਅਧਿਆਪਨ ਖੋਜ ਕੀਤੀ ਜਾ ਸਕੇ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਇਹ ਕੇਂਦਰ ਦੂਜੇ ਅਧਿਆਤਮਕ, ਧਾਰਮਿਕ, ਨਸਲੀ ਅਤੇ ਅਧਿਆਤਮਕ ਦ੍ਰਿਸ਼ਟੀਕੋਣ, ਸਿਧਾਂਤ ਅਤੇ ਰੀਤੀ-ਰਿਵਾਜਾਂ ਪ੍ਰਤੀ ਵਿਚਾਰਸ਼ੀਲ ਰਵੱਈਏ ਨੂੰ ਉਤਸ਼ਾਹਤ ਕਰੇਗਾ ਜੋ ਸਮਾਜ ਨੂੰ ਮਜ਼ਬੂਤ ਬਣਾਉਣ ਹਨ ਅਤੇ ਵਿਸ਼ਵ ਜੋ ਸਮਾਜਿਕ, ਆਰਥਿਕ ਅਤੇ ਵਾਤਾਵਰਣ ਪਗਡੰਡੀ ਦਾ ਸਾਹਮਣਾ ਕਰ ਰਹੇ ਹਨ, ਨੂੰ ਪਾਰ ਕਰਨ ਵਿਚ ਮਦਦ ਕਰੇਗਾ। ਇਸ ਭਰੋਸੇ ਨਾਲ ਕਿ ਵਿਸ਼ਵਾਸ, ਸੱਭਿਆਚਾਰਕ ਭਾਈਚਾਰਿਆਂ ਅਤੇ ਧਾਰਮਿਕ ਸੰਸਥਾਵਾਂ ਦੇ ਵੱਖ-ਵੱਖ ਪੱਧਰਾਂ ਉਤੇ ਮਤਭੇਦ ਮੌਜੂਦ ਹਨ, ਇਹ ਸੰਸਥਾ ਇਨ੍ਹਾਂ ਚੁਣੌਤੀਆਂ ਨੂੰ ਜੜ੍ਹੋਂ ਪੁੱਟਣ ਲਈ ਵੀ ਕੰਮ ਕਰੇਗੀ।

ਅਧਿਐਨ ਅਤੇ ਸਨਾਤਨੀ ਗ੍ਰੰਥ ਇੰਸਟੀਚਿਊਟ ਦੀ ਸਥਾਪਨਾ ਲਈ ਵਿਆਪਕ ਪੱਧਰ ‘ਤੇ ਇਕਸੁਰਤਾ ਅਤੇ ਨਿਗਰਾਨੀ ਵਿਧੀ ਦੀ ਵੀ ਲੋੜ ਹੋਵੇਗੀ ਤਾਂ ਜੋ ਸੰਸਥਾ ਨੂੰ ਜਲਦੀ ਸਥਾਪਿਤ ਕੀਤਾ ਜਾ ਸਕੇ ਅਤੇ ਲੋੜੀਂਦੇ ਨਤੀਜੇ ਵੀ ਪ੍ਰਦਾਨ ਕੀਤੇ ਜਾ ਸਕਣ। ਇਸ ਅਨੁਸਾਰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਫਾਊਂਡੇਸ਼ਨ ਦਾ ਗਠਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੰਸਥਾ ਨੂੰ ਅਮਲ ਵਿਚ ਲਿਆਉਣ ਦੀ ਨਿਗਰਾਨੀ ਕਰਨ ਲਈ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਸੰਸਥਾ ਲਈ ਇੱਕ ਪ੍ਰਬੰਧਕੀ ਕਮੇਟੀ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਦੀ ਪ੍ਰਵਾਨਗੀ ਪ੍ਰਾਪਤ ਕਰਨ ਤੋਂ ਬਾਅਦ ਵੱਖਰੇ ਤੌਰ ‘ਤੇ ਮਨੋਨੀਤ ਕੀਤੀ ਜਾਵੇਗੀ। ਸੰਸਥਾ ਦੇ ਨਾਮ, ਇਸ ਦੀਆਂ ਵਿਸਤ੍ਰਿਤ ਗਤੀਵਿਧੀਆਂ, ਸਟਾਫ ਦੀ ਭਰਤੀ ਅਤੇ ਸੰਸਥਾ ਦੇ ਪੂੰਜੀਗਤ ਖਰਚੇ, ਸੰਚਾਲਨ ਅਤੇ ਰੱਖ-ਰਖਾਵ ਨਾਲ ਸਬੰਧਤ ਹੋਰ ਸਾਰੇ, ਮੁੱਦਿਆ ਦਾ ਫੈਸਲਾ ਕਰਨ ਲਈ ਫਾਊਂਡੇਸ਼ਨ ਨੂੰ ਪੂਰੀ ਤਰ੍ਹਾਂ ਅਧਿਕਾਰਤ ਕੀਤਾ ਜਾਵੇਗਾ।

ਫਿਲਮ ਤੇ ਟੈਲੀਵਿਜ਼ਨ ਵਿਕਾਸ ਕੌਂਸਲ ਦੀ ਸਥਾਪਨਾ ਨੂੰ ਮਨਜ਼ੂਰੀ

ਸੂਬੇ ਵਿਚ ਕਲਾ, ਵਿਰਸੇ, ਸੱਭਿਆਚਾਰ ਨੂੰ ਬਾਹਰੀ ਦੁਨੀਆ ਵਿਚ ਪ੍ਰਫੁੱਲਤ ਕਰਨ ਦੇ ਨਾਲ-ਨਾਲ ਫਿਲਮ, ਟੈਲੀਵਿਜ਼ਨ ਓ.ਟੀ.ਟੀ ਪਲੇਟਫਾਰਮ ਰਾਹੀਂ ਲੋਕਾਂ ਨਾਲ ਜੁੜਨ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਸੂਬੇ ਵਿਚ ਫਿਲਮ ਤੇ ਟੈਲੀਵਿਜ਼ਨ ਵਿਕਾਸ ਕੌਂਸਲ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕੌਂਸਲ ਦੇ 11 ਮੈਂਬਰ ਹੋਣਗੇ ਅਤੇ ਇਸ ਦਾ ਚੇਅਰਪਰਸਨ ਹੋਵੇਗਾ ਜੋ ਪੰਜਾਬ ਸਰਕਾਰ ਵੱਲੋਂ ਨਾਮਜ਼ਦ ਕੀਤਾ ਜਾਵੇਗਾ। ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਪ੍ਰਬੰਧਕੀ ਸਕੱਤਰ ਨੂੰ ਇਸ ਕੌਂਸਲ ਦਾ ਸਹਿ-ਚੇਅਰਪਰਸਨ ਬਣਾਇਆ ਜਾਵੇਗਾ।

ਕੌਂਸਲ ਵਿਚ ਦੋ ਕਲਾਕਾਰ, ਇਕ ਨਿਰਦੇਸ਼ਕ, ਇਕ ਨਿਰਮਾਤਾ, ਇਕ ਸਿਨੇਮੈਟੋਗ੍ਰਾਫਰ, ਇਕ ਲਾਈਨ ਨਿਰਮਾਤਾ, ਇਕ ਫਿਲਮ ਸਿੱਖਿਆ ਸ਼ਾਸਤਰੀ ਅਤੇ ਇਕ ਡਿਜੀਟਲ ਪ੍ਰਮੋਟਰ/ਡਿਸਟ੍ਰੀਬਿਊਟਰ/ਸਿੰਡੀਕੇਸ਼ਨ ਅਤੇ ਮਾਰਕੀਟਿੰਗ ਪ੍ਰਮੋਟਰ ਸ਼ਾਮਲ ਹੋਣਗੇ ਜਦਕਿ ਡਾਇਰੈਕਟਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਨੂੰ ਕੌਂਸਲ ਦਾ ਮੈਂਬਰ ਸਕੱਤਰ ਬਣਾਇਆ ਜਾਵੇਗਾ। ਇਨ੍ਹਾਂ ਮੈਂਬਰਾਂ ਵਿਚ ਇਕ ਤਿਹਾਈ ਮਹਿਲਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਹੁਣ ਦੂਜੇ ਸੂਬਿਆਂ ਦੇ ਨਾਲ-ਨਾਲ ਆਸਟ੍ਰੇਲੀਆ, ਕੈਨੇਡਾ, ਅਮਰੀਕਾ, ਯੂ.ਕੇ. ਅਤੇ ਨਿਊਜ਼ੀਲੈਂਡ ਵਿਚ ਵੀ ਰਿਲੀਜ਼ ਹੁੰਦੀਆਂ ਹਨ। ਪੰਜਾਬੀ ਫਿਲਮ ਇੰਡਸਟਰੀ ਹਰ ਸਾਲ ਲਗਭਰ 55 ਫਿਲਮਾਂ ਦਾ ਨਿਰਮਾਣ ਕਰਦੀ ਹੈ।

ਥੀਮ ਪਾਰਕ, ਸ੍ਰੀ ਚਮਕੌਰ ਸਾਹਿਬ ਲਈ ਹੋਰ 69 ਅਸਾਮੀਆਂ ਸਿਰਜਣ ਅਤੇ ਭਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਥੀਮ ਪਾਰਕ, ਸ੍ਰੀ ਚਮਕੌਰ ਸਾਹਿਬ ਲਈ ਠੇਕੇ ਦੇ ਆਧਾਰ ‘ਤੇ 69 ਹੋਰ ਨਵੀਆਂ ਅਸਾਮੀਆਂ ਸਿਰਜਣ ਅਤੇ ਭਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਅਧਿਕਾਰੀਆਂ ਦੀ ਕਮੇਟੀ ਦੁਆਰਾ ਸਿਫ਼ਾਰਸ਼ ਕੀਤੇ ਅਨੁਸਾਰ ਵਿਭਾਗ ਨੂੰ ਵਿਅਕਤੀਆਂ ਦੀਆਂ ਸੇਵਾਵਾਂ ਲੈਣ/ਭਰਤੀ ਕਰਨ ਦੀ ਵੀ ਇਜਾਜ਼ਤ ਦਿੱਤੀ ਹੈ। ਮੰਤਰੀ ਮੰਡਲ ਨੇ ਮੁੱਖ ਮੰਤਰੀ ਨੂੰ ਇਸ ਸਬੰਧ ਵਿੱਚ ਭਵਿੱਖ ਵਿੱਚ ਕੋਈ ਵੀ ਤਬਦੀਲੀ ਕਰਨ ਦੀ ਪ੍ਰਵਾਨਗੀ ਦੇਣ ਲਈ ਵੀ ਅਧਿਕਾਰਤ ਕੀਤਾ ਹੈ।

ਜ਼ਿਕਰਯੋਗ ਹੈ ਕਿ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਨਾਂਅ ਦਾ ਵਿਸ਼ਵ ਪੱਧਰੀ ਥੀਮ ਪਾਰਕ ਬਣਾਇਆ ਗਿਆ ਹੈ, ਜਿਸ ਦਾ ਉਦਘਾਟਨ 11 ਨਵੰਬਰ, 2021 ਨੂੰ ਕੀਤਾ ਗਿਆ ਸੀ। ਇਸ ਵਿੱਚ 11 ਗੈਲਰੀਆਂ ਹਨ, ਜਿਨ੍ਹਾਂ ਵਿੱਚ ਸਿੱਖ ਧਰਮ ਦੇ ਵਿਲੱਖਣ ਇਤਿਹਾਸ ਅਤੇ ਚਮਕੌਰ ਸਾਹਿਬ ਦੀ ਮਹੱਤਤਾ ‘ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਨੂੰ ਖੂਬਸੂਰਤ ਢੰਗ ਨਾਲ ਦਰਸਾਇਆ ਗਿਆ ਹੈ। ਇਸ ਬੁਨਿਆਦੀ ਢਾਂਚੇ ਨੂੰ ਇਸਦੇ ਸੰਚਾਲਨ ਅਤੇ ਰੱਖ-ਰਖਾਅ ਲਈ ਮਨੁੱਖੀ ਸ਼ਕਤੀ ਦੀ ਲੋੜ ਹੁੰਦੀ ਹੈ।

ਬਿਜਲੀ ਵਿਭਾਗ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਵੀ ਪ੍ਰਵਾਨਗੀ

ਮੰਤਰੀ ਮੰਡਲ ਨੇ ਸਾਲ 2016-17, 2017-18 ਅਤੇ 2018-19 ਲਈ ਬਿਜਲੀ ਵਿਭਾਗ ਦੇ ਪੀ.ਐਸ.ਪੀ.ਸੀ.ਐਲ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਵੀ ਪ੍ਰਵਾਨਗੀ ਦਿੱਤੀ।

ਪੰਜਾਬ-ਹਰਿਆਣਾ ਬਾਰ ਕੌਂਸਲ ਨੇ ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਹੋਏ ਧਮਾਕੇ ਦੀ ਜਾਂਚ ਲਈ DGP ਨੂੰ ਲਿਖਿਆ ਪੱਤਰ

0

ਪੰਜਾਬ ਅਤੇ ਹਰਿਆਣਾ ਦੀ ਬਾਰ ਕੌਸ਼ਲ ਨੇ ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਹੋਏ ਧਮਾਕੇ ਦੀ SIT ਜਾਂਚ ਲਈ ਪੰਜਾਬ ਦੇ DGP ਨੂੰ ਮੰਗ ਪੱਤਰ ਲਿਖਿਆ ਹੈ।

ਅੱਜ ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਦੂਜੀ ਮੰਜਿਲ ‘ਤੇ ਇੱਕ ਬਾਥਰੂਮ ਵਿੱਚ ਜ਼ਬਰਦਸਤ ਧਮਾਕਾ ਹੋਇਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋਣ ਬਾਰੇ ਕਿਹਾ ਜਾ ਰਿਹਾ ਹੈ। ਧਮਾਕੇ ਪਿੱਛੋਂ ਪੰਜਾਬ ਭਰ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਅਦਾਲਤਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

ਅੱਜ ਹੋਏ ਇਸ ਧਮਾਕੇ ਨੂੰ ਲੈ ਕੇ ਬਾਰ ਕੌਂਸਲ ਨੇ ਡੀਜੀਪੀ ਨੂੰ ਇੱਕ ਮੰਗ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੱਤਰ ਵਿੱਚ ਦੋ ਵਿਅਕਤੀਆਂ ਦੇ ਮੌਤ ਹੋਣ ਬਾਰੇ ਵੀ ਕਿਹਾ ਹੈ। ਬਾਰ ਕੌਂਸਲ ਦੇ ਚੇਅਰਮੈਨ ਮਿੰਦਰਜੀਤ ਯਾਦਵ ਨੇ ਡੀ.ਜੀ.ਪੀ. ਇਸ ਪੂਰੇ ਮਾਮਲੇ ਦੀ ਜਾਂਚ ਲਈ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ। ਅਧਿਕਾਰੀਆਂ ਦੀ ਐਸ.ਆਈ.ਟੀ ਦਾ ਗਠਨ ਕਰਕੇ ਜਾਂਚ ਕੀਤੀ ਜਾਵੇ।

ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਕੌਂਸਲ ਨੇ ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀਆਂ ਦੀ ਜਲਦੀ ਤੋਂ ਜਲਦੀ ਸ਼ਨਾਖਤ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।