Home Blog Page 2220

ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦਾ ਮਾਮਲਾ: ਸ਼੍ਰੋਮਣੀ ਕਮੇਟੀ ਨੇ ਵਾਇਰਲ ਵੀਡੀਓ ਟੀ.ਵੀ. ਚੈੱਨਲਾਂ ’ਤੇ ਬਾਰ-ਬਾਰ ਨਾ ਚਲਾਉਣ ਦੀ ਕੀਤੀ ਅਪੀਲ

0

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀਆਂ ਵਾਇਰਲ ਵੀਡੀਓ ਵੱਖ-ਵੱਖ ਚੈਨਲਾਂ ਵੱਲੋਂ ਕੀਤੀ ਜਾਂਦੀ ਵਿਚਾਰ-ਚਰਚਾ ਦੌਰਾਨ ਕਲਿੱਪ ਦੇ ਰੂਪ ਵਿਚ ਚਲਾਉਣ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਕੀਤਾ। ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੇਵਲ ਸਿੱਖ ਕੌਮ ਦਾ ਹੀ ਨਹੀਂ, ਬਲਕਿ ਸਮੁੱਚੀ ਮਾਨਵਤਾ ਲਈ ਸ਼ਰਧਾ ਤੇ ਸਤਿਕਾਰ ਦਾ ਮੁਕੱਦਸ ਅਸਥਾਨ ਹੈ, ਜਿਥੇ ਲੱਖਾਂ ਦੀ ਗਿਣਤੀ ਵਿਚ ਰੋਜ਼ਾਨਾ ਸ਼ਰਧਾਲੂ ਆਪਣਾ ਅਕੀਦਾ ਭੇਟ ਕਰਦੇ ਹਨ।

ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਇਕ ਦੁਸ਼ਟ ਵਿਅਕਤੀ ਵੱਲੋਂ ਇਸ ਪਵਿੱਤਰ ਅਸਥਾਨ ਵਿਖੇ ਕੀਤੀ ਕੋਝੀ ਹਰਕਤ ਨੇ ਸਮੁੱਚੇ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਤਾਰ-ਤਾਰ ਕੀਤਾ ਹੈ। ਇਸ ਸਬੰਧੀ ਵਾਇਰਲ ਵੀਡੀਓ ਨੂੰ ਵੱਖ-ਵੱਖ ਚੈਨਲਾਂ ਵੱਲੋਂ ਘਟਨਾ ਸਬੰਧੀ ਕੀਤੀਆਂ ਜਾ ਰਹੀਆਂ ਵਿਚਾਰ ਚਰਚਾਵਾਂ ਸਮੇਂ ਬਾਰ-ਬਾਰ ਚਲਾਉਣ ਨਾਲ ਸਿੱਖ ਸੰਗਤਾਂ ਦੇ ਮਨਾਂ ਨੂੰ ਠੇਸ ਪਹੁੰਚਦੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਚੈਨਲਾਂ ਵੱਲੋਂ ਇਸ ਮਸਲੇ ਉੱਪਰ ਵਿਚਾਰ ਚਰਚਾ ਕਰਨ/ਕਰਵਾਉਣ ’ਤੇ ਕੋਈ ਇਤਰਾਜ਼ ਨਹੀਂ, ਪਰ ਮਸਲਾ ਸੰਗਤਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਣ ਕਰਕੇ ਕਲਿੱਪ ਨੂੰ ਬਾਰ-ਬਾਰ ਚਲਾਉਣਾ ਠੀਕ ਨਹੀਂ ਹੈ। ਸ. ਸੁਖਦੇਵ ਸਿੰਘ ਨੇ ਵੱਖ-ਵੱਖ ਚੈਨਲਾਂ ਦੇ ਸੰਪਾਦਕ ਅਤੇ ਪ੍ਰਤੀਨਿਧਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਇਸ ਕਲਿੱਪ ਨੂੰ ਨਾ ਚਲਾਇਆ ਜਾਵੇ।

ਪੰਜਾਬ ‘ਚ ਸਹਿਮ ਫੈਲਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼: ਨਵਜੋਤ ਸਿੱਧੂ

0

ਅੱਜ ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਅਚਾਨਕ ਧਮਾਕਾ ਹੋ ਗਿਆ, ਜਿਸ ਪਿੱਛੋਂ ਲੋਕਾਂ ਵਿੱਚ ਹਫਤਾ-ਦਫੜੀ ਮੱਚ ਗਈ। ਭਿਆਨਕ ਧਮਾਕੇ ਕਾਰਨ ਇਮਾਰਤ ਦਾ ਮਲਬਾ ਡਿੱਗ ਗਿਆ, ਜਿਸ ਹੇਠ ਕਈ ਲੋਕ ਦੱਬੇ ਗਏ। ਜਾਣਕਾਰੀ ਅਨੁਸਾਰ ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ।

ਲੁਧਿਆਣਾ ਵਿਖੇ ਹੋਏ ਬੰਬ ਧਮਾਕੇ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਇਹ ਸਭ ਕੁੱਝ ਪੰਜਾਬ ਦੀ ਅਮਨ ਸ਼ਾਂਤੀ ਨਾਲ ਨੂੰ ਭੰਗ ਕਰਨ ਦੀ ਸਾਜਿਸ਼ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਅਜਿਹੀਆਂ ਘਟਨਾਵਾਂ ਵੋਟਾਂ ਨੇੜੇ ਆਉਣ ‘ਤੇ ਹੀ ਕਿਉਂ ਹੁੰਦੀਆਂ ਹਨ। ਪੰਜਾਬ ‘ਚ ਸਹਿਮ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਟਵਿਟ ਕੀਤਾ ਹੈ ਕਿ ਲੁਧਿਆਣਾ ਦੀ ਅਦਾਲਤ ਵਿੱਚ ਹੋਏ ਧਮਾਕੇ ਵਿੱਚ ਕੋਈ ਸ਼ੱਕ ਦਾ ਪਰਛਾਵਾਂ ਨਹੀਂ ਰਹਿ ਜਾਂਦਾ ਹੈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਮੱਸਿਆ ਪੈਦਾ ਕਰਨ ਲਈ ਨਿਹਿਤ ਹਿੱਤਾਂ ਦੁਆਰਾ ਸ਼ਾਂਤੀ ਭੰਗ ਕਰਨ ਵਾਲੀਆਂ ਗਤੀਵਿਧੀਆਂ ਦੀ ਇੱਕ ਲੜੀ ਦੀ ਯੋਜਨਾ ਬਣਾਈ ਗਈ ਹੈ। ਜਾਨਾਂ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਦਿਲੀ ਅਰਦਾਸ ਕਰਦਾ ਹਾਂ।

 

ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਕੋਰਟ ਕੰਪਲੈਕਸ ‘ਚ ਹੋਏ ਧਮਾਕੇ ‘ਤੇ ਪ੍ਰਗਟਾਇਆ ਦੁੱਖ

0

ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਵੱਡਾ ਧਮਾਕਾ ਹੋ ਗਿਆ ਹੈ। ਇਸ ਦੇ ਨਾਲ ਕੋਰਟ ਕੰਪਲੈਕਸ ਦੇ ਬਾਹਰ ਲੋਕਾਂ ਦੀ ਹਫੜਾ-ਦਫੜੀ ਮੱਚ ਗਈ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ ਪਰ ਇਸ ਦੀ ਅਜੇ ਕੋਈ ਵੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਇਸ ਘਟਨਾ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਵਿਚਲਿਤ ਕਰਨ ਵਾਲੀ ਹੈ। ਉਨ੍ਹਾਂ ਨੇ ਕਿਹਾ ਕਿ 2 ਲੋਕਾਂ ਦੀ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ। ਇਸ ਦੇ ਨਾਲ ਹੀ ਮੈਂ ਜਖ਼ਮੀਆਂ ਦੇ ਠੀਕ ਹੋਣ ਦੀ ਪ੍ਰਾਥਨਾ ਕਰਦਾ ਹਾਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਨੂੰ ਇਸ ਦੀ ਤਹਿ ਤੱਕ ਜਾਣਾ ਚਾਹੀਦਾ ਹੈ।

ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਹੋਇਆ ਵੱਡਾ ਧਮਾਕਾ

0

ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਵੱਡਾ ਧਮਾਕਾ ਹੋ ਗਿਆ ਹੈ। ਇਸ ਦੇ ਨਾਲ ਕੋਰਟ ਕੰਪਲੈਕਸ ਦੇ ਬਾਹਰ ਲੋਕਾਂ ਦੀ ਹਫੜਾ-ਦਫੜੀ ਮੱਚ ਗਈ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ ਪਰ ਇਸ ਦੀ ਅਜੇ ਕੋਈ ਵੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਸ ਹਾਦਸੇ ਦੀਆਂ ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਨ੍ਹਾਂ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਇਸ ਹਾਦਸੇ ਨਾਲ ਉਸ ਸਥਾਨ ਦੀਆਂ ਕੰਧਾਂ ਤੱਕ ਢਹਿ ਗਈਆਂ ਹਨ।

CM ਚਰਨਜੀਤ ਚੰਨੀ ਦੀ ਕਿਸਾਨ ਯੂਨੀਅਨ ਨਾਲ ਮੀਟਿੰਗ ਵੇਖੋ Live ਤਸਵੀਰਾਂ

ਇਹ ਵੀ ਪਤਾ ਲੱਗਾ ਹੈ ਕਿ ਇਹ ਧਮਾਕਾ ਕਚਹਿਰੀ ਦੀ ਤੀਜੀ ਮੰਜ਼ਿਲ ‘ਤੇ ਹੋਇਆ ਹੈ ਅਤੇ ਇਸ ਦੌਰਾਨ ਇੱਕ ਔਰਤ ਜ਼ਖਮੀ ਹੋ ਗਈ ਹੈ। ਫਿਲਹਾਲ ਖ਼ਬਰ ਲਿਖੇ ਜਾਣ ਤੱਕ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਇਸ ਦੀ ਛਾਣਬੀਣ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਇਸ ਘਟਨਾ ਵਾਲੇ ਸਥਾਨ ‘ਤੇ ਪੁੱਜਣਗੇ। ਉਨ੍ਹਾਂ ਨੇ ਕਿਹਾ ਕਿ ਚੋਣਾਂ ਨੇੜੇ ਆਉਂਦੇ ਹੀ ਸਾਜਿਸ਼ਾਂ ਸ਼ੁਰੂ ਹੋ ਗਈਆਂ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਲਾਅ ਐਂਡ ਆਰਡਰ ਦੀ ਹਾਲਤ ਖਰਾਬ ਹੋ ਗਈ ਹੈ।

ਰਾਘਵ ਚੱਢਾ ਨੇ ਪੰਜਾਬੀ ਗਾਇਕ ਬੱਬੂ ਮਾਨ ਨਾਲ ਕੀਤੀ ਮੁਲਾਕਾਤ

0

ਆਮ ਆਦਮੀ ਪਾਰਟੀ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪੰਜਾਬੀ ਗਾਇਕ ਬੱਬੂ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਚਰਚਾ ਕੀਤੀ। ਇਸ ਬਾਰੇ ਉਨ੍ਹਾਂ ਨੇ ਆਪਣੇ ਟਵੀਟ ਰਾਹੀਂ ਜਾਣਕਾਰੀ ਦਿੱਤੀ।

ਓਮੀਕਰੋਨ ਦਾ ਕਹਿਰ ਜਾਰੀ, ਤਾਮਿਲਨਾਡੂ ‘ਚ ਓਮੀਕਰੋਨ ਦੇ 33 ਨਵੇਂ ਮਾਮਲੇ ਆਏ ਸਾਹਮਣੇ

0

ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕਰੋਨ ਹੌਲੀ-ਹੌਲੀ ਦੇਸ਼ ਵਿੱਚ ਪੈਰ ਪਸਾਰ ਰਿਹਾ ਹੈ। ਅਸਲ ਵਿੱਚ ਤਾਮਿਲਨਾਡੂ ਵਿੱਚ ਓਮੀਕਰੋਨ ਦੇ 33 ਨਵੇਂ ਮਾਮਲੇ ਸਾਹਮਣੇ ਆਏ ਹਨ।ਜਿਸ ਨਾਲ ਉੱਥੇ ਓਮੀਕਰੋਨ ਮਰੀਜ਼ਾਂ ਦੀ ਕੁੱਲ ਗਿਣਤੀ 34 ਹੋ ਗਈ ਹੈ। ਇਸ ਦੇ ਨਾਲ ਹੀ 23 ਸ਼ੱਕੀ ਵਿਅਕਤੀਆਂ ਦੇ ਜੀਨੋਮ ਟੈਸਟ ਦੀ ਰਿਪੋਰਟ ਆਉਣੀ ਬਾਕੀ ਹੈ। ਚੇਨਈ ਵਿੱਚ ਓਮੀਕਰੋਨ ਦੇ 26 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਸਲੇਮ ਵਿੱਚ 1 ਕੇਸ, ਮਦੁਰਾਈ ਵਿੱਚ 4 ਕੇਸ ਕੇਸ ਦਰਜ ਕੀਤੇ ਗਏ। ਜਿਸ ਕਾਰਨ ਹੁਣ ਦੇਸ਼ ਵਿੱਚ ਓਮੀਕਰੋਨ ਦੇ ਕੁੱਲ ਕੇਸ 270 ਹੋ ਗਏ ਹਨ।

ਡੇਰਿਆਂ ਵੱਲ ਮੁੜਨ ਲੱਗੇ ਸਿਆਸੀ ਆਗੂਆਂ ਦੇ ਪੈਰ, CM ਚੰਨੀ ਡੇਰਾ ਬਿਆਸ ਤਾਂ ਸੀਚੇਵਾਲ ਦੇ ਡੇਰੇ ਪਹੁੰਚੇ ਸੁਖਬੀਰ

ਰਾਜ ਦੇ ਸਿਹਤ ਮੰਤਰੀ ਮਾ ਸੁਬਰਾਮਨੀਅਨ ਨੇ ਬੁੱਧਵਾਰ ਨੂੰ ਕਿਹਾ ਕਿ ਵੱਖ-ਵੱਖ ਦੇਸ਼ਾਂ ਤੋਂ ਤਾਮਿਲਨਾਡੂ ਪਹੁੰਚੇ ਲਗਭਗ 104 ਲੋਕਾਂ ਨੇ ਹੁਣ ਤੱਕ ਕੋਵਿਡ -19 ਸਕਾਰਾਤਮਕ ਟੈਸਟ ਕੀਤਾ ਹੈ, ਜਿਨ੍ਹਾਂ ਵਿੱਚੋਂ 82 ਨੂੰ ਕੋਰੋਨਵਾਇਰਸ ਦੇ ‘ਐਸ ਜੀਨ ਡਰਾਪ’ ਵੇਰੀਐਂਟ ਨਾਲ ਪਾਇਆ ਗਿਆ ਹੈ।

ਮੈਡੀਕਲ ਅਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ 82 ਯਾਤਰੀਆਂ ਦੇ ਨਮੂਨੇ ਜੀਨੋਮਿਕ ਸੀਕੁਏਂਸਿੰਗ ਵਿਸ਼ਲੇਸ਼ਣ ਲਈ ਇੰਸਟੀਚਿਊਟ ਫਾਰ ਸਟੈਮ ਸੈੱਲ ਸਾਇੰਸ ਐਂਡ ਰੀਜਨਰੇਟਿਵ ਮੈਡੀਸਨ (ਇਨਸਟੈਮ), ਬੈਂਗਲੁਰੂ ਨੂੰ ਭੇਜੇ ਗਏ ਹਨ।

Moose Wala ਦਾ ਪਹਿਲਾ ਸਿਆਸੀ ਸੰਬੋਧਨ, ਪਹਿਲੇ ਗੇੜ ‘ਚ ਹੀ ਦੇਖੋ ਕਿਸਦੀ ਕਰਾਈ ਬੋਲਤੀ ਬੰਦ

ਇਸ ਦੇ ਨਾਲ ਹੀ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 7,495 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਸੰਕਰਮਿਤਾਂ ਦੀ ਗਿਣਤੀ ਵੱਧ ਕੇ 3,47,65,976 ਹੋ ਗਈ ਹੈ। ਇਸ ਦੌਰਾਨ 434 ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,78,759 ਹੋ ਗਈ ਹੈ।