Home Blog Page 2222

ਪੰਜਾਬ ‘ਚ 4 IAS ਅਧਿਕਾਰੀਆਂ ਦਾ ਹੋਇਆ ਤਬਾਦਲਾ

0

ਪੰਜਾਬ ਸਰਕਾਰ ਨੇ ਅੱਜ ਫਿਰ ਚਾਰ ਆਈਏਐੱਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਹੈ। ਦੇਖੋ ਸੂਚੀ

‘ਗੋਆ ‘ਚ 27 ਸਾਲ ਕਾਂਗਰਸ, 15 ਸਾਲ BJP ਅਤੇ MGP ਨੇ ਮਚਾਈ ਲੁੱਟ, ਮੈਨੂੰ ਨਹੀਂ ਲੱਗਦਾ TMC ਰੇਸ ‘ਚ ਵੀ ਹੋ ਪਾਏਗੀ ਖੜੀ’ – ਕੇਜਰੀਵਾਲ

0

ਗੋਆ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਗੋਆ ਦੇ ਲੋਕਾਂ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਸੀਐਮ ਕੇਜਰੀਵਾਲ ਨੇ ਕਾਂਗਰਸ, ਬੀਜੇਪੀ, ਮਹਾਰਾਸ਼ਟਰਵਾਦੀ ਗੋਮਾਂਤਕ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ‘ਤੇ ਤੰਜ਼ ਕੱਸਿਆ। ਉਨ੍ਹਾਂ ਨੇ ਕਿਹਾ ਕਿ ਪਿਛਲੇ 27 ਸਾਲ ਕਾਂਗਰਸ, 15 ਸਾਲ ਬੀਜੇਪੀ ਅਤੇ 15 ਸਾਲ MGP ਨੇ ਗੋਆ ਨੂੰ ਲੁੱਟਿਆ।

ਉਥੇ ਹੀ ਗੱਲ ਜੇਕਰ ਤ੍ਰਿਣਮੂਲ ਕਾਂਗਰਸ ਦੀ ਕਰੀਏ ਤਾਂ ਮੇਰੇ ਹਿਸਾਬ ਨਾਲ ਉਸ ਸਰਕਾਰ ਦੇ ਕੋਲ 1% ਵੋਟ ਸ਼ੇਅਰ ਵੀ ਨਹੀਂ ਹੈ। ਉਹ ਪਾਰਟੀ 3 ਮਹੀਨੇ ਪਹਿਲਾਂ ਗੋਆ ‘ਚ ਆਈ ਹੈ, ਅਜਿਹੀ ਡੈਮੋਕਰੇਸੀ ਨਹੀਂ ਚੱਲਦੀ। ਡੈਮੋਕਰੇਸੀ ਲਈ ਤੁਹਾਨੂੰ ਜਨਤਾ ਦੇ ਵਿੱਚ ਕੰਮ ਕਰਨਾ ਪੈਂਦਾ ਹੈ। ਤੁਹਾਡੀਆਂ ਨਜ਼ਰਾਂ ‘ਚ TMC ‘ਤੇ ਹੋਵੇਗੀ ਪਰ ਮੈਨੂੰ ਨਹੀਂ ਲੱਗਦਾ ਕਿ ਉਹ ਰੇਸ ‘ਚ ਕਿਤੇ ਖੜ੍ਹੀ ਵੀ ਹੈ। ਇਸਦੇ ਅੱਗੇ ਉਨ੍ਹਾਂ ਨੇ ਕਿਹਾ ਕਿ ਜੇਕਰ ਸਾਡੀ ਸਰਕਾਰ ਬਣੇਗੀ ਤਾਂ ਅਸੀਂ ਤੁਹਾਨੂੰ ਈਮਾਨਦਾਰ ਸਰਕਾਰ ਦੇਵਾਂਗੇ।

ਜੇਲ੍ਹਾਂ ਤੋਂ ਨਹੀਂ ਡਰਦਾ ਅਕਾਲੀ ਦਲ ਤਾਂ ਮਜੀਠੀਆ ਨੂੰ ਕਰੇ ਪੇਸ਼: ਸੁਖਜਿੰਦਰ ਰੰਧਾਵਾ

0

ਪੰਜਾਬ ਦੀ ਰਾਜਨੀਤੀ ’ਚ ਪਿਛਲੇ ਕਈ ਸਾਲਾਂ ਤੋਂ ਵੱਡਾ ਮੁੱਦਾ ਬਣੇ ਹੋਏ ਡਰੱਗਜ਼ ਮਾਮਲੇ ’ਚ ਚੋਣਾਂ ਦੇ ਨਜ਼ਦੀਕ ਆ ਕੇ ਇਕ ਵਾਰ ਫਿਰ ਤੋਂ ਵੱਡੀ ਹਲਚਲ ਮਚੀ ਹੋਈ ਹੈ। ਅਕਾਲੀ ਨੇਤਾ ਖਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਪੁਲਿਸ ਐਕਸ਼ਨ ਮੋਡ ’ਚ ਦਿਸ ਰਹੀ ਹੈ। ਡਰੱਗਜ਼ ਮਾਮਲੇ ‘ਚ ਦੋਸ਼ੀ ਅਕਾਲੀ ਆਗੂ ਬਿਕਰਮ ਮਜੀਠੀਆ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਦੂਰ ਹੈ। ਇਸ ਕਾਰਨ ਮਜੀਠੀਆ ਖਿਲਾਫ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ।

ਦਰਅਸਲ ਗ੍ਰਹਿ ਵਿਭਾਗ ਨੇ ਉਸ ਦੇ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਅਕਾਲੀ ਆਗੂ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਹੈ, ਇਸ ਲਈ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਸਰਕੂਲਰ ਦੇਸ਼ ਦੇ ਸਾਰੇ ਹਵਾਈ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ਨੂੰ ਭੇਜ ਦਿੱਤਾ ਗਿਆ ਹੈ। ਪੰਜਾਬ ਦੀਆਂ ਸਾਰੀਆਂ ਸਰਹੱਦਾਂ ‘ਤੇ ਪੁਲਿਸ ਤਾਇਨਾਤ ਹੈ ਅਤੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਸ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ। ਅਜਿਹੇ ‘ਚ ਹੁਣ ਦੇਖਣਾ ਹੋਵੇਗਾ ਕਿ ਮਜੀਠੀਆ ਦਾ ਅਗਲਾ ਕਦਮ ਕੀ ਹੋਵੇਗਾ।

ਜਾਣਕਾਰੀ ਅਨੁਸਾਰ ਮਜੀਠੀਆ ਖਿਲਾਫ 49 ਪੰਨਿਆਂ ਦੀ ਐਫਆਈਆਰ ਦਰਜ ਕੀਤੀ ਗਈ ਹੈ, ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਸਨੇ ਆਪਣੀ ਜਾਇਦਾਦ ਅਤੇ ਵਾਹਨਾਂ ਰਾਹੀਂ ਨਸ਼ਾ ਤਸਕਰੀ ਵਿੱਚ ਮਦਦ ਕੀਤੀ ਸੀ। ਇਹ ਕਾਰਵਾਈ ਮਜੀਠੀਆ ਖ਼ਿਲਾਫ਼ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ। ਇਹ ਰਿਪੋਰਟ ਏਡੀਜੀਪੀ ਹਰਪ੍ਰੀਤ ਸਿੱਧੂ ਦੀ ਅਗਵਾਈ ਵਿੱਚ ਤਿਆਰ ਕੀਤੀ ਗਈ ਹੈ।

ਬੀਤੇ ਦਿਨੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਕਿਹਾ ਹੈ ਕਿ ਇਹ ਵੇਂਡੇਟਾ ਪਾਲੀਟਿਕਸ ਤਹਿਤ ਦਰਜ ਕੀਤਾ ਗਿਆ ਹੈ ਪਰ ਅਕਾਲੀ ਦਲ ਜੇਲ੍ਹਾਂ ਤੋਂ ਨਹੀਂ ਡਰਦਾ।ਇਸ ਨੂੰ ਲੈ ਕੇ ਸੁਖਜਿੰਦਰ ਰੰਧਵਾ ਨੇ ਕਿਹਾ ਕਿ ਜੇਕਰ ਜੇਲ੍ਹਾਂ ਤੋਂ ਡਰ ਨਹੀਂ ਲੱਗਦਾ ਤਾਂ ਕਿਉਂ ਲੁਕਣਮੀਟੀ ਚੱਲ ਰਹੀ ਹੈ। ਬਾਦਲ ਸਾਹਿਬ ਨੂੰ ਕਹੋ ਕਿ ਮਜੀਠੀਆ ਨੂੰ ਪੇਸ਼ ਕਰ ਦੇਣ। ਅਦਾਲਤ ਵਿਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। ਉਂਝ ਮੈਂ ਤਾਂ ਕਹਾਂਗਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਮਾਮਲੇ ਵਿਚ ਨਹੀਂ ਪੈਣਾ ਚਾਹੀਦਾ। ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਮਜੀਠੀਆ ਉਹੀ ਵਿਅਕਤੀ ਹੈ, ਜਿਸ ਨੇ ਅਕਾਲੀ ਦਲ ਨੂੰ ਦਾਗਦਾਰ ਕੀਤਾ ਹੈ। ਜੇਕਰ ਲੱਗਦਾ ਸੀ ਕਿ ਇਹ ਰਿਪੋਰਟ ਗਲਤ ਹੈ ਤਾਂ ਹਾਈ ਕੋਰਟ ਵਿਚ ਕਿਉਂ ਨਹੀਂ ਕਿਹਾ ਕਿ ਐੱਸ. ਟੀ. ਐੱਫ. ਨੇ ਗਲਤ ਰਿਪੋਰਟ ਬਣਾਈ ਹੈ।

 

ਸੁਨੀਲ ਜਾਖੜ ਨੇ ਅੱਜ ਫਿਰ ਸੱਦੀ ਕੈਂਪੇਨ ਕਮੇਟੀ ਦੀ ਬੈਠਕ

0

ਪੰਜਾਬ ਕਾਂਗਰਸ ਕੈਂਪੇਨ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਕਾਂਗਰਸ ਕੈਂਪੇਨ ਕਮੇਟੀ ਦੀ ਇੱਕ ਅਹਿਮ ਬੈਠਕ ਸੱਦੀ ਹੈ। ਇਹ ਬੈਠਕ ਅੱਜ ਦੁਪਹਿਰ 3 ਵਜੇ ਦਿੱਲੀ ਵਿਚ ਸੱਦੀ ਹੈ। ਇਸ ਵਿਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਪਾਰਟੀ ਦੀ ਕੈਂਪੇਨ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਏਗਾ। ਸੁਨੀਲ ਜਾਖੜ ਵੱਲੋਂ ਸੱਦੀ ਗਈ ਇਸ ਬੈਠਕ ਵਿਚ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੂਬਾਈ ਇੰਚਾਰਜ ਹਰੀਸ਼ ਚੌਧਰੀ ਸਣੇ 21 ਆਗੂ ਸ਼ਾਮਲ ਹੋਣਗੇ।

Darbar Sahib ਬੇਅਦਬੀ ਦਾ ਦੋਸ਼ੀ ਕਿੰਝ ਘੁੰਮ ਰਿਹਾ ਸੀ ਬਾਜ਼ਾਰ ‘ਚ ,ਵੇਖੋ ਸਾਹਮਣੇ ਆਈ ਇਹ CCTV ਫੁਟੇਜ਼

ਇਸ ਤੋਂ ਪਹਿਲਾਂ ਪਿਛਲੀ ਬੈਠਕ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਸੱਦੀ ਸੀ। ਉਸ ਵਿਚ ਕਾਂਗਰਸ ਵੱਲੋਂ ਅਸੈਂਬਲੀ ਚੋਣਾਂ ਨੂੰ ਲੈ ਕੇ ਚਲਾਈ ਜਾਣ ਵਾਲੀ ਮੁਹਿੰਮ ਬਾਰੇ ਚਰਚਾ ਹੋਈ ਸੀ। ਪਿਛਲੀ ਬੈਠਕ ਵਿਚ ਜਾਖੜ ਨੇ ਸੁਝਾਅ ਦਿੱਤਾ ਸੀ ਕਿ ਕਾਂਗਰਸ ਨੂੰ ਆਪਣੀ ਇਕਮੁੱਠਤਾ ਦਾ ਪ੍ਰਦਰਸ਼ਨ ਕਰਨਾ ਚਾਹੀਦਾ ਹੈ ਅਤੇ ਰੈਲੀਆਂ ਵਿਚ ਸਿੱਧੂ ਅਤੇ ਚੰਨੀ ਨੂੰ ਇਕੱਠਿਆਂ ਸ਼ਾਮਲ ਹੋਣਾ ਚਾਹੀਦਾ ਹੈ। ਇਸਦੇ ਬਾਵਜੂਦ ਪਿਛਲੇ ਕੁਝ ਦਿਨਾਂ ਵਿਚ ਹੋਈਆਂ ਚੋਣ ਰੈਲੀਆਂ ਵਿਚ ਸਿੱਧੂ ਮੁੱਖ ਮੰਤਰੀ ਚੰਨੀ ਨਾਲ ਸ਼ਾਮਲ ਨਹੀਂ ਹੋਏ। ਸਿੱਧੂ ਆਪਣੇ ਪੱਧਰ ’ਤੇ ਪ੍ਰਚਾਰ ਕਰ ਰਹੇ ਹਨ ਅਤੇ ਚੰਨੀ ਪਾਰਟੀ ਦੀਆਂ ਚੋਣ ਰੈਲੀਆਂ ਵਿਚ ਹਿੱਸਾ ਲੈ ਰਹੇ ਹਨ। ਬੁੱਧਵਾਰ ਹੋਣ ਵਾਲੀ ਬੈਠਕ ਵਿਚ ਇਸ ਵਿਸ਼ੇ ’ਤੇ ਮੁੜ ਵਿਚਾਰ ਕੀਤਾ ਜਾ ਸਕਦਾ ਹੈ।

ਉਨ੍ਹਾਂ ਵੱਲੋਂ ਸੱਦੀ ਗਈ ਬੈਠਕ ਵਿਚ ਸਕ੍ਰੀਨਿੰਗ ਕਮੇਟੀ ਦੇ ਮੈਂਬਰ ਕ੍ਰਿਸ਼ਨ ਅਲਾਵਰੂ, ਸਰਬ ਭਾਰਤੀ ਕਾਂਗਰਸ ਕਮੇਟੀ ਦੇ ਸਕੱਤਰ ਚੇਤਨ ਚੌਹਾਨ, ਹਰਸਵਰਨ, ਗੁਰਕੀਰਤ ਸਿੰਘ, ਏ. ਆਈ. ਸੀ. ਸੀ. ਦੇ ਸਕੱਤਰ ਰਮਿੰਦਰ ਆਵਲਾ, ਪੰਜਾਬ ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਪਰਗਟ ਸਿੰਘ, ਐੱਮ. ਪੀ. ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ, ਚੌਧਰੀ ਸੰਤੋਖ ਸਿੰਘ, ਮਨੀਸ਼ ਤਿਵਾੜੀ, ਰਵਨੀਤ ਸਿੰਘ ਬਿੱਟੂ, ਡਾ. ਅਮਰ ਸਿੰਘ, ਮੁਹੰਮਦ ਸਦੀਕ, ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ, ਸ਼ਮਸ਼ੇਰ ਸਿੰਘ ਦੂਲੋ ਅਤੇ ਅਮਰਪ੍ਰੀਤ ਸਿੰਘ ਲਾਲੀ ਸਾਬਕਾ ਪ੍ਰਧਾਨ ਯੂਥ ਕਾਂਗਰਸ ਨੂੰ ਵੀ ਸੱਦਿਆ ਗਿਆ ਹੈ।

ਮਜੀਠੀਆ ਖਿਲਾਫ਼ ਹੋਈ FIR ਤੋਂ ਬਾਅਦ ਭਖੀ ਸਿਆਸਤ, ਸ਼ੁਰੂ ਹੋਇਆ ਇਲਜ਼ਾਮਾਂ ਦਾ ਦੌਰ, ਪਰਚੇ ‘ ਤੇ ਚਰਚਾ Live

ਸੂਤਰਾਂ ਅਨੁਸਾਰ ਬੈਠਕ ਬਹੁਤ ਅਹਿਮ ਹੋ ਸਕਦੀ ਹੈ ਕਿਉਂਕਿ ਇਸ ਵਿਚ ਸਭ ਸੰਸਦ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਹ ਪੰਜਾਬ ਵਿਚ ਕਾਂਗਰਸ ਦੀ ਚੱਲ ਰਹੀ ਮੁਹਿੰਮ ਬਾਰੇ ਆਪਣੇ ਵਿਚਾਰ ਰੱਖਣਗੇ। ਕਾਂਗਰਸ ਹਾਈਕਮਾਨ ਨੇ ਕੈਂਪੇਨ ਕਮੇਟੀ ਦੀ ਵਾਗਡੋਰ ਸੁਨੀਲ ਜਾਖੜ ਨੂੰ ਸੌਂਪੀ ਹੋਈ ਹੈ।

ਸੰਸਦ ਦਾ ਸਰਦ ਰੁੱਤ ਸੈਸ਼ਨ: ਲੋਕ ਸਭਾ ਅਤੇ ਰਾਜ ਸਭਾ ਅਣਮਿੱਥੇ ਸਮੇਂ ਲਈ ਹੋਏ ਮੁਲਤਵੀ

0

ਲੋਕ ਸਭਾ ਅਤੇ ਰਾਜ ਸਭਾ ਨੂੰ ਅੱਜ ਯਾਨੀ ਕਿ ਬੁੱਧਵਾਰ ਨੂੰ ਤੈਅ ਸਮੇਂ ਤੋਂ ਪਹਿਲਾਂ ਅਣਮਿੱਥੇ ਸਮੇਂ ਲਈ ਮੁਲਵਤੀ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਨੂੰ ਸ਼ੁਰੂ ਹੋਇਆ ਸੀ। ਸੰਸਦ ਦੇ ਦੋਹਾਂ ਸਦਨਾਂ ’ਚ ਵਿਰੋਧੀ ਧਿਰ ਦੇ 12 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤੇ ਜਾਣ, ਲਖੀਮਪੁਰ ਖੀਰੀ ਘਟਨਾ ਅਤੇ ਹੋਰ ਕਈ ਮੁੱਦਿਆਂ ਸਮੇਤ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਦੇ ਕੰਮ-ਕਾਜ ਵਿਚ ਵਿਘਨ ਪਿਆ। ਉਂਝ ਸਰਦ ਰੁੱਤ ਸੈਸ਼ਨ ਦੀ ਸਮਾਪਤੀ 23 ਦਸੰਬਰ ਨੂੰ ਹੋਣੀ ਸੀ, ਜਿਸ ਨੂੰ ਇਕ ਦਿਨ ਪਹਿਲਾਂ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਸਰਦ ਰੁੱਤ ਸੈਸ਼ਨ ਦੀ ਸਮਾਪਤੀ ‘ਤੇ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੇ ਸੰਸਦ ਮੈਂਬਰਾਂ ਨੂੰ ਆਪਣੀ ਜਾਣ-ਪਛਾਣ ਕਰਨ ਲਈ ਕਿਹਾ। ਉਨ੍ਹਾਂ ਸੰਸਦ ਦੇ ਕੰਮਕਾਜ ‘ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਜੋ ਕੁਝ ਗਲਤ ਹੋਇਆ ਹੈ, ਉਸ ‘ਤੇ ਆਤਮ-ਪੜਚੋਲ ਕਰਕੇ ਸੁਧਾਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇ। ਉਨ੍ਹਾਂ ਕਿਹਾ, ‘ਸੰਸਦ ਦੇ ਕੰਮਕਾਜ ‘ਚ ਰੁਕਾਵਟਾਂ ਪੈਦਾ ਕਰਦੇ ਰਹਿਣਾ ਲੋਕਤੰਤਰ ‘ਚ ਠੀਕ ਨਹੀਂ ਹੈ। ਇੱਥੇ 12 ਮੁਅੱਤਲ ਸੰਸਦ ਮੈਂਬਰਾਂ ਦੇ ਨਾਲ ਵਿਰੋਧੀ ਪਾਰਟੀ ਦੇ ਨੇਤਾਵਾਂ ਨੇ ਸੰਸਦ ਕੰਪਲੈਕਸ ‘ਚ ਮਹਾਤਮਾ ਗਾਂਧੀ ਦੀ ਮੂਰਤੀ ਅੱਗੇ ਖੜ੍ਹੇ ਹੋ ਕੇ ਜਨ ਗਨ ਮਨ ਦਾ ਗੀਤ ਗਾਇਆ।

ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਸਰਕਾਰ ਕਈ ਬਿੱਲ ਪਾਸ ਕਰਵਾਉਣ ‘ਚ ਸਫਲ ਸਾਬਤ ਹੋਈ। ਸੈਸ਼ਨ ਦੀ ਸ਼ੁਰੂਆਤ ਵਿੱਚ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਬਿੱਲ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਦੇ ਨਾਲ ਹੀ ਵੋਟਰ ਸ਼ਨਾਖਤੀ ਕਾਰਡ ਲਿੰਕ ਕਰਨ ਨਾਲ ਸਬੰਧਤ ਚੋਣ ਸੁਧਾਰ ਬਿੱਲ, ਜੱਜਾਂ ਦੀ ਤਨਖਾਹ, ਭੱਤੇ ਅਤੇ ਸੇਵਾ ਸ਼ਰਤਾਂ, ਐਨਡੀਪੀਐਸ ਬਿੱਲ, ਸੀਬੀਆਈ-ਇਨਫੋਰਸਮੈਂਟ ਡਾਇਰੈਕਟੋਰੇਟ ਦੇ ਮੁਖੀਆਂ ਦੇ ਕਾਰਜਕਾਲ ਵਿੱਚ ਪੰਜ ਸਾਲ ਦਾ ਵਾਧਾ ਅਤੇ ਰੀਪ੍ਰੋਡਕਟਿਵ ਫਰਟੀਲਿਟੀ ਟ੍ਰੀਟਮੈਂਟ ਇੰਡਸਟਰੀ ਰੈਗੂਲੇਸ਼ਨ ਬਿੱਲ ਨੂੰ ਮਨਜ਼ੂਰੀ ਮਿਲ ਗਈ।

ਪੱਛਮੀ ਬੰਗਾਲ: ਮਿਊਂਸਿਪਲ ਚੋਣਾਂ ਵਿਚ TMC ਦੀ ਹੋਈ ਜਿੱਤ, ਭਾਜਪਾ ਦੇ ਹਿੱਸੇ ਆਈਆਂ ਸਿਰਫ 4 ਸੀਟਾਂ

0

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸ਼ਾਨਦਾਰ ਜਿੱਤ ਦੇ ਸੱਤ ਮਹੀਨਿਆਂ ਬਾਅਦ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ ਨੇ ਬੀਤੇ ਦਿਨੀ ਇੱਕ ਵਾਰ ਫਿਰ ਆਪਣੀ ਤਾਕਤ ਵਿਖਾਈ ਹੈ। ਟੀਐੱਮਸੀ ਪਾਰਟੀ ਨੇ ਕੋਲਕਾਤਾ ਮਿਊਂਸਿਪਲ ਕਾਰਪੋਰੇਸ਼ਨ ਚੋਣਾਂ ਵਿੱਚ 144 ਵਿੱਚੋਂ 134 ਵਾਰਡ ਜਿੱਤ ਕੇ ਕੋਲਕਾਤਾ ਨਗਰ ਨਿਗਮ ਵਿੱਚ ਆਪਣੀ ਤਾਕਤ ਬਰਕਰਾਰ ਰੱਖੀ।

Breaking News : ਚੰਨੀ, ਸਿੱਧੂ ਨੂੰ ਵੱਡਾ ਝਟਕਾ !,ਭਾਜਪਾ ਦੇ ਹੋਏ ਰਾਣਾ ਸੋਢੀ, ਕਾਂਗਰਸ ਪਾਰਟੀ ਕੀਤਾ Bye Bye

ਤ੍ਰਿਣਮੂਲ ਕਾਂਗਰਸ (ਟੀਐੱਮਸੀ) ਨੇ ਇਨ੍ਹਾਂ ਚੋਣਾਂ ’ਚ ਜਿੱਤ ਦੀ ਹੈਟ੍ਰਿਕ ਬਣਾ ਲਈ ਹੈ। ਟੀਐੱਮਸੀ ਨੇ 144 ਵਾਰਡਾਂ ’ਚੋਂ 134 ’ਤੇ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਭਾਜਪਾ ਨੂੰ ਸਿਰਫ ਚਾਰ ਸੀਟਾਂ ਮਿਲੀਆਂ ਹਨ ਜਦਕਿ ਕਾਂਗਰਸ ਅਤੇ ਸੀਪੀਐੱਮ ਦੀ ਅਗਵਾਈ ਹੇਠਲੇ ਖੱਬੇ ਪੱਖੀ ਮੋਰਚੇ ਨੂੰ ਦੋ-ਦੋ ਸੀਟਾਂ ’ਤੇ ਜਿੱਤ ਮਿਲੀ ਹੈ।

Darbar Sahib ਬੇਅਦਬੀ ਦਾ ਦੋਸ਼ੀ ਕਿੰਝ ਘੁੰਮ ਰਿਹਾ ਸੀ ਬਾਜ਼ਾਰ ‘ਚ ,ਵੇਖੋ ਸਾਹਮਣੇ ਆਈ ਇਹ CCTV ਫੁਟੇਜ਼

ਇਸ ਤੋਂ ਇਲਾਵਾ ਤਿੰਨ ਆਜ਼ਾਦ ਉਮੀਦਵਾਰ ਚੋਣ ਜਿੱਤੇ ਹਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮਹਾਨਗਰ ’ਚ ਵੱਡੀ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ ਹੈ। ਆਪਣੀ ਰਿਹਾਇਸ਼ ਦੇ ਬਾਹਰ ਮਮਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ,‘‘ਮੈਂ ਇਹ ਜਿੱਤ ਸੂਬੇ ਦੇ ਲੋਕਾਂ ਅਤੇ ‘ਮਾਂ, ਮਾਟੀ, ਮਾਨੁਸ਼’ ਨੂੰ ਸਮਰਪਿਤ ਕਰਨਾ ਚਾਹੁੰਦੀ ਹਾਂ। ਭਾਜਪਾ, ਕਾਂਗਰਸ ਅਤੇ ਸੀਪੀਐੈੱਮ ਵਰਗੀਆਂ ਕਈ ਕੌਮੀ ਪਾਰਟੀਆਂ ਨੇ ਸਾਡੇ ਖ਼ਿਲਾਫ਼ ਚੋਣਾਂ ਲੜੀਆਂ ਪਰ ਉਹ ਸਾਰੀਆਂ ਹਾਰ ਗਈਆਂ। ਇਹ ਜਿੱਤ ਆਉਂਦੇ ਦਿਨਾਂ ’ਚ ਕੌਮੀ ਸਿਆਸਤ ਦਾ ਰਾਹ ਪੱਧਰਾ ਕਰਨਗੀਆਂ।

ਆਮ ਆਦਮੀ ਪਾਰਟੀ ਨੇ ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਐਲਾਨੇ

0

ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਵੱਖ ਵੱਖ ਵਿੰਗਾਂ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਦੇਖੋ ਸੂਚੀ

ਆਪ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਕੀਤਾ ਗਿਆ ਹਮਲਾ

0

ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ‘ਤੇ ਬੀਤੀ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਦੱਸ ਦੇਈਏ ਕਿ ਇਹ ਹਮਲਾ ਰਾਤ ਦੇ ਕਰੀਬ 11: 40 ਵਜੇ ਇਥੋਂ ਦੇ ਬੰਗਾ ਰੋਡ ‘ਤੇ ਕੀਤਾ ਗਿਆ ਅਤੇ ਉਨ੍ਹਾਂ ‘ਤੇ ਹਮਲਾ ਕਰਨ ਤੋਂ ਬਾਅਦ ਹਮਲਾਵਰ ਫੁਰਤੀ ਨਾਲ ਮੌਕੇ ਤੋਂ ਫ਼ਰਾਰ ਹੋ ਗਏ।

ਇਸ ਹਮਲੇ ਦੌਰਾਨ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਅਤੇ ਉਨ੍ਹਾਂ ਦੇ ਸਾਥੀ ਪੂਰੀ ਤਰ੍ਹਾਂ ਸੁਰੱਖਿਅਤ ਹਨ ਪਰ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਵਿਧਾਇਕ ਜੈ ਸਿੰਘ ਰੋੜੀ ਅਨੁਸਾਰ ਇਹ ਹਮਲਾ ਉਨ੍ਹਾਂ ਨਾਲ ਲੁੱਟ-ਖੋਹ ਕਰਨ ਦੀ ਨੀਅਤ ਨਾਲ ਕੀਤਾ ਗਿਆ ਹੈ । ਮੌਕੇ ਦਾ ਜਾਇਜ਼ਾ ਲੈਣ ਪਹੁੰਚੀ ਪੁਲਸ ਪਾਰਟੀ ਦੇ ਹੱਥ ਹਮਲਾ ਕਰਨ ਵਾਲਿਆਂ ਦੀ ਕਾਰ ਲੱਗ ਗਈ ਹੈ।

ਰਣਦੀਪ ਸਿੰਘ ਨਾਭਾ ਵੱਲੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਬਕਾਇਆ ਕੇਸ ਤੁਰੰਤ ਕਲੀਅਰ ਦੇ ਆਦੇਸ਼

0

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਦਿੱਲੀ ਵਿਖੇ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਬਕਾਇਆ ਕੇਸ ਤੁਰੰਤ ਕਲੀਅਰ ਕਰਨ ਦੇ ਆਦੇਸ਼ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਕਮਿਸ਼ਨਰ ਮਾਲ ਸ੍ਰੀ ਵੀ.ਕੇ. ਜੰਜੂਆ ਅਤੇ ਵਧੀਕ ਮੁੱਖ ਸਕੱਤਰ ਵਿਕਾਸ ਸ੍ਰੀ ਡੀ.ਕੇ. ਤਿਵਾੜੀ ਦੀ ਹਾਜ਼ਰੀ `ਚ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵਰਚੂਅਲ ਮੀਟਿੰਗ ਦੌਰਾਨ ਉਨਾਂ ਹਰ ਜਿ਼ਲ੍ਹੇ ਦੀ ਸਮੀਖਿਆ ਕੀਤੀ ਅਤੇ ਨੌਕਰੀ ਦੇਣ ਦੇ ਬਕਾਇਆ ਕੇਸਾਂ ਸਬੰਧੀ ਰਿਪੋਰਟ ਤੁਰੰਤ ਭੇਜਣੀ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਸੰਕਟ ਦੀ ਘੜੀ ਵਿੱਚ ਕਿਸਾਨਾਂ ਅਤੇ ਉਨਾਂ ਦੇ ਪਰਿਵਾਰਾਂ ਦੇ ਨਾਲ ਖੜੇ ਰਹਿਣ ਸਬੰਧੀ ਆਪਣੀ ਵਚਨਬੱਧਤਾ ਨੂੰ ਜਾਹਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਸ਼ਹਾਦਤਾਂ ਦੇਣ ਵਾਲੇ 152 ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਨਿਯੁਕਤੀ ਪੱਤਰ ਮੰਤਰੀਆਂ ਤੇ ਵਿਧਾਇਕਾਂ ਨੇ ਸਬੰਧਤ ਪਰਿਵਾਰਾਂ ਦੇ ਘਰ ਜਾ ਕੇ ਨਿੱਜੀ ਤੌਰ ‘ਤੇ ਸੌਂਪੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਮਾਲ, ਸਿੱਖਿਆ ਅਤੇ ਸਿਹਤ ਵਿਭਾਗ ਨਾਲ ਮਿਲ ਕੇ ਇਹ ਨਿਯੁਕਤੀ ਪੱਤਰ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣਾ ਫਰਜ਼ ਸਮਝਦਿਆਂ ਕਿਸਾਨੀ ਸੰਘਰਸ਼ ਦੌਰਾਨ ਆਪਣੀਆਂ ਕੀਮਤੀ ਜਾਨਾਂ ਦੀ ਕੁਰਬਾਨੀ ਦੇਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜਾ ਅਤੇ ਸਰਕਾਰੀ ਨੌਕਰੀ ਦੇ ਰਹੀ ਹੈ। ਸ. ਨਾਭਾ ਨੇ ਅੱਗੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਮੰਨਦੇ ਹੋਏ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਹੈ ਪਰ ਕੇਂਦਰ ਨੇ ਹੁਣ ਤੱਕ ਕਿਸੇ ਵੀ ਕਿਸਾਨ ਨੂੰ ਅਜੇ ਤੱਕ ਕੋਈ ਮੁਆਵਜਾ ਰਾਸ਼ੀ ਜਾਂ ਸਰਕਾਰੀ ਨੌਕਰੀ ਦੇਣ ਦਾ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਇਹ ਸਾਥ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਮਜੀਠੀਆ ਖ਼ਿਲਾਫ਼ FIR ਮਗਰੋਂ ਸੁਖਬੀਰ ਬਾਦਲ ਦਾ ਬਿਆਨ, ਕਾਂਗਰਸ ਨੂੰ ਦਿੱਤੀ ਵੱਡੀ ਚਿਤਾਵਨੀ

0

ਅਕਾਲੀ ਦਲ ਨੇ ਕਾਂਗਰਸ ਦਾ ਚੈਲੰਜ ਕੀਤਾ ਕਬੂਲ

ਸੁਖਬੀਰ ਨੇ ਸਿਆਸੀ ਬਦਲਾਖੋਰੀ ਲਈ ਅਥਾਰਟੀ ਦੀ ਦੁਰਵਰਤੋਂ ਵਿਰੁੱਧ ਦਿੱਤੀ ਚੇਤਾਵਨੀ

ਮਜੀਠੀਆ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ, ਇਸ ਦੇ ਖ਼ਿਲਾਫ਼ ਲੀਗਲ ਲੜਾਈ ਲੜਾਂਗੇ

ਪੰਜਾਬ ਵਿੱਚ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਦੀ ਦਿੱਤੀ ਚੇਤਾਵਨੀ

ਇਸ ਸਰਕਾਰ ਦੀ ਦੋਸ਼ੀਆਂ ਨੂੰ ਲੱਭਣ ਅਤੇ ਬੇਨਕਾਬ ਕਰਨ ਵਿੱਚ ਕੋਈ ਦਿਲਚਸਪੀ ਨਹੀਂ ਹੈ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਦੇ ਮਾਮਲੇ ਸਬੰਧੀ ਬੋਲਦਿਆਂ ਕਿਹਾ ਹੈ ਕਿ ਅਸੀਂ ਕਾਂਗਰਸ ਦਾ ਚੈਲੰਜ ਕਬੂਲਦੇ ਹਾਂ। ਉਨ੍ਹਾਂ ਕਿਹਾ ਕਿ ਮਜੀਠੀਆ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ ਅਤੇ ਅਸੀਂ ਇਸ ਖ਼ਿਲਾਫ਼ ਲੀਗਲ ਲੜਾਈ ਲੜਾਂਗੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀ ਜਨਤਾ ਅੱਗੇ ਸੱਚ ਲਿਆਵਾਂਗੇ। ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਨਸ਼ਿਆਂ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਫੜ੍ਹਨ ਦੀ ਬਜਾਏ ਹਮੇਸ਼ਾ ਸਿਆਸਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਜੋ ਇਨ੍ਹਾਂ ਮਾਮਲਿਆਂ ‘ਤੇ ਸਿਆਸਤ ਕਰੇਗਾ, ਉਸ ਦਾ ਕੱਖ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਵੀ ਇਹੀ ਸਭ ਕੁੱਝ ਹੋਇਆ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਦੀ ਸਰਕਾਰ ਕੋਲ ਹਰ ਕਿਸਮ ਦੀਆਂ ਏਜੰਸੀਆਂ ਹਨ ਅਤੇ ਤਾਕਤ ਹੈ, ਇਸ ਲਈ ਜਲਦ ਤੋਂ ਜਲਦ ਅਸਲ ਦੋਸ਼ੀਆਂ ਦਾ ਪਤਾ ਲਾਉਣਾ ਚਾਹੀਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਨੂੰ ਪਤਾ ਹੈ ਕਿ ਜਨਤਾ ਦੀ ਕਚਹਿਰੀ ‘ਚ ਜਾਣਾ ਪੈਣਾ ਹੈ, ਜਿਸ ਕਾਰਨ ਉਨ੍ਹਾਂ ਦਾ ਸਿਰਫ ਇੱਕੋ ਇਕ ਮਕਸਦ ਹੈ ਕਿ ਅਕਾਲੀ ਦਲ ਦੇ ਆਗੂਆਂ ‘ਤੇ ਕਿਵੇਂ ਝੂਠੇ ਪਰਚੇ ਦਰਜ ਕਰੀਏ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਪਰਚੇ ਤੋਂ ਡਰੇਗਾ ਨਹੀਂ ਅਤੇ ਨਾ ਹੀ ਪਿੱਛੇ ਹਟੇਗਾ, ਸਗੋਂ ਡਟ ਕੇ ਸਾਹਮਣਾ ਕਰੇਗਾ ਅਤੇ ਜਨਤਾ ਅੱਗੇ ਪੂਰਾ ਸੱਚ ਲਿਆਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ‘ਤੇ ਜਿੰਨੇ ਵੀ ਪੁਲਸ ਅਫ਼ਸਰਾਂ ਨੇ ਆਗੂਆਂ ਦੀ ਸ਼ਹਿ ‘ਤੇ ਅਕਾਲੀ ਵਰਕਰਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕੀਤੇ ਹਨ, ਉਨ੍ਹਾਂ ਸਭ ਨੂੰ ਨੌਕਰੀ ਤੋਂ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਝੂਠਾ ਕੇਸ ਬਣਾਇਆ ਗਿਆ ਹੈ ਅਤੇ ਹੁਣ ਸਮਾਂ ਆ ਗਿਆ ਹੈ, ਪੰਜਾਬ ਸਰਕਾਰ ਇਸ ਦਾ ਨਤੀਜਾ ਭੁਗਤਣ ਲਈ ਤਿਆਰ ਰਹੇ।